ਤਾਜਾ ਖ਼ਬਰਾਂ


⭐ਮਾਣਕ - ਮੋਤੀ⭐
. . .  3 minutes ago
⭐ਮਾਣਕ - ਮੋਤੀ⭐
ਹਰਿਆਣਾ ਸਰਕਾਰ ਉੱਤਰਾਖੰਡ ਸਰਕਾਰ ਨੂੰ 5 ਕਰੋੜ ਰੁਪਏ ਦੀ ਦੇਵੇਗੀ ਵਿੱਤੀ ਸਹਾਇਤਾ
. . .  1 day ago
ਚੰਡੀਗੜ੍ਹ, 20 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਉਤਰਾਖੰਡ ਵਿਚ ਕੁਦਰਤੀ ਆਫਤ ਦੇ ਮੱਦੇਨਜ਼ਰ ਉੱਤਰਾਖੰਡ ਸਰਕਾਰ ਨੂੰ 5 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ...
ਲਾਪਤਾ ਹੋਏ ਟ੍ਰੈਕਰਾਂ ਦੇ ਸਮੂਹ ਦੀ ਖੋਜ ਅਤੇ ਬਚਾਅ ਲਈ ਟੀਮਾਂ ਤਾਇਨਾਤ
. . .  1 day ago
ਕਿਨੌਰ, 20 ਅਕਤੂਬਰ - ਹਿਮਾਚਲ ਪ੍ਰਦੇਸ਼ ਦੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਨੌਰ ਜ਼ਿਲ੍ਹਾ ਪੁਲਿਸ ਅਤੇ ਜੰਗਲਾਤ ਵਿਭਾਗ ਦੀਆਂ ਟੀਮਾਂ ਉਤਰਾਖੰਡ ਦੇ ਚਿਤਕੂਲ ਅਤੇ ਕਿਨੌਰ ਦੇ ਵਿਚਕਾਰ ਲਮਖਾਗਾ ਪਾਸ ਤੋਂ ਲਾਪਤਾ ਹੋਏ ...
ਭਾਰੀ ਮੀਂਹ, ਹੜ੍ਹ ਅਤੇ ਢਿਗਾਂ ਡਿੱਗਣ ਕਾਰਨ ਉਤਰਾਖੰਡ ਵਿਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 52 ਹੋਈ
. . .  1 day ago
ਕਿਸ਼ਤਵਾੜ ਜ਼ਿਲ੍ਹੇ ਵਿਚ ਲਸ਼ਕਰ-ਏ-ਤੋਇਬਾ ਨਾਲ ਸਬੰਧਤ ਇਕ ਅੱਤਵਾਦੀ ਇੱਕ ਗ੍ਰਨੇਡ ਨਾਲ ਗ੍ਰਿਫ਼ਤਾਰ
. . .  1 day ago
ਲਖੀਮਪੁਰ ਖੀਰੀ ਕਾਂਡ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀਆਂ ਅਸਥੀਆਂ ਪੱਛਮੀ ਯਮੁਨਾ ਵਿਚ ਜਲ ਪ੍ਰਵਾਹ
. . .  1 day ago
ਕਰਨਾਲ, 20 ਅਕਤੂਬਰ (ਗੁਰਮੀਤ ਸਿੰਘ ਸੱਗੂ )-ਲਖਮੀਪੁਰ ਖੀਰੀ ਵਿਖੇ ਕਿਸਾਨਾਂ ਨਾਲ ਵਾਪਰੇ ਕਾਂਡ ਵਿਚ ਸ਼ਹੀਦ ਹੋਏ ਕਿਸਾਨਾਂ ਦੀਆਂ ਅਸਥੀਆਂ ਨੂੰ ਅਜ ਇੱਥੇ ਸੀ.ਐਮ.ਸਿਟੀ ਹਰਿਆਣਾ ਕਰਨਾਲ ਵਿਖੇ ...
ਕੇਰਲ ਵਿਚ ਮੀਂਹ ਅਤੇ ਢਿਗਾਂ ਡਿੱਗਣ ਕਾਰਨ 42 ਮੌਤਾਂ, 6 ਲਾਪਤਾ
. . .  1 day ago
ਤਿਰੂਵਨੰਤਪੁਰਮ, 20 ਅਕਤੂਬਰ - ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨੇ ਕਿਹਾ ਕਿ 12 ਅਕਤੂਬਰ ਤੋਂ 20 ਅਕਤੂਬਰ ਦੇ ਵਿਚਕਾਰ ਮੀਂਹ ਅਤੇ ਢਿਗਾਂ ਡਿੱਗਣ ਕਾਰਨ 42 ਲੋਕਾਂ ਦੀ ਮੌਤ ਹੋ ਗਈ ਹੈ, ਛੇ ਲੋਕ ਲਾਪਤਾ ...
ਪ੍ਰਧਾਨ ਮੰਤਰੀ ਮੋਦੀ ਨੇ ਤੇਲ ਅਤੇ ਗੈਸ ਦੇ ਮੁੱਖ ਕਾਰਜਕਾਰੀ ਅਧਿਕਾਰੀਆਂ ਨਾਲ ਕੀਤੀ ਗੱਲਬਾਤ
. . .  1 day ago
ਜੈਕਲੀਨ ਫਰਨਾਂਡੀਜ਼ ਮਨੀ ਲਾਂਡਰਿੰਗ ਮਾਮਲੇ ਵਿਚ ਈ.ਡੀ .ਦਫਤਰ ਪਹੁੰਚੀ
. . .  1 day ago
ਮੁੰਬਈ, 20 ਅਕਤੂਬਰ - ਅਦਾਕਾਰਾ ਜੈਕਲੀਨ ਫਰਨਾਂਡੀਜ਼ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਸਾਹਮਣੇ 200 ਕਰੋੜ ਰੁਪਏ ਤੋਂ ਜ਼ਿਆਦਾ ਦੇ ਮਨੀ ਲਾਂਡਰਿੰਗ ਮਾਮਲੇ ਵਿਚ ਸੁਕੇਸ਼ ਚੰਦਰਸ਼ੇਖਰ ਵਿਰੁੱਧ...
ਅਰੁਣਾਚਲ ਪ੍ਰਦੇਸ਼ ਵਿਚ ਕੰਟਰੋਲ ਰੇਖਾ (ਐਲ.ਏ.ਸੀ.) ਦੇ ਨਾਲ ਇੱਕ ਖੇਤਰ ਵਿਚ ਤਾਇਨਾਤ ਕੀਤੀਆਂ ਬੋਫੋਰਸ ਤੋਪਾਂ
. . .  1 day ago
ਸੜਕ ਕਿਨਾਰੇ ਤੋਂ ਨਵਜੰਮੇ ਬੱਚੇ ਦੀ ਲਾਸ਼ ਮਿਲੀ
. . .  1 day ago
ਜੀਰਾ, 20 ਅਕਤੂਬਰ (ਪ੍ਰਤਾਪ ਸਿੰਘ ਹੀਰਾ ) - ਜੀਰਾ ਨੇੜਲੇ ਪਿੰਡ ਲਹਿਰਾ ਤੋਂ ਵਰਨਾਲਾ ਨੂੰ ਜਾਂਦੀ ਸੜਕ ਕਿਨਾਰੇ ਖੇਤਾਂ ਕੋਲ ਰੱਖੇ ਇਕ ਥੈਲੇ ਵਿਚੋਂ ਇਕ ਨਵਜੰਮੇ ਬੱਚੇ ਦੀ ਲਾਸ਼ ਮਿਲੀ ਹੈ | ਜਾਣਕਾਰੀ ਅਨੁਸਾਰ ਸੜਕ 'ਤੇ ਇਕ ਪਾਸੇ ਇਕ ਬੋਰੀ ਪਈ ਸੀ,ਜਿਸ ਨੂੰ ਪਿੰਡ ਫੇਰੋਕੇ ਦੇ ਕਿਸਾਨ ਪਰਦੀਪ ਸਿੰਘ ...
ਸੜਕ ਹਾਦਸੇ 'ਚ ਦੋ ਸਕੇ ਭਰਾਵਾਂ ਵਿਚੋਂ ਇਕ ਦੀ ਮੌਤ , ਦੂਜਾ ਗੰਭੀਰ ਜ਼ਖ਼ਮੀ
. . .  1 day ago
ਮਾਨਾਂਵਾਲਾ, 20 ਅਕਤੂਬਰ (ਗੁਰਦੀਪ ਸਿੰਘ ਨਾਗੀ) - ਅੰਮ੍ਰਿਤਸਰ-ਬਠਿੰਡਾ ਰੋਡ 'ਤੇ ਬੀਤੀ ਰਾਤ ਇਕ ਬੁਲਟ ਮੋਟਰਸਾਈਕਲ ਨੂੰ ਕਿਸੇ ਅਣਪਛਾਤੇ ਵਾਪਣ ਦੇ ਟੱਕਰ ਮਾਰ ਦੇਣ ਨਾਲ ਮੋਟਰਸਾਈਕਲ ਸਵਾਰ ਦੋ ਸਕੇ ਭਰਾਵਾਂ ਵਿਚੋਂ ਇਕ ਦੀ ਮੌਤ ਹੋ ਜਾਣ ਦੀ ਖ਼ਬਰ...
ਚਾਰ ਲੋਕਾਂ ਨੂੰ ਪੁਲਿਸ ਨੇ ਆਗਰਾ ਜਾਣ ਦੀ ਦਿੱਤੀ ਇਜਾਜ਼ਤ
. . .  1 day ago
ਲਖਨਊ, 20 ਅਕਤੂਬਰ - ਪੁਲਿਸ ਹਿਰਾਸਤ ਵਿਚ ਮਰਨ ਵਾਲੇ ਸਫ਼ਾਈ ਕਰਮਚਾਰੀ ਦੇ ਪਰਿਵਾਰ ਨੂੰ ਮਿਲਣ ਆਗਰਾ ਜਾ ਰਹੇ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਪੁਲਿਸ ਨੇ ਰੋਕ ਲਿਆ ਸੀ ਪਰ ਹੁਣ ਚਾਰ ਲੋਕਾਂ ਨੂੰ ਆਗਰਾ ਜਾਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ | ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ...
ਫੇਸਬੁੱਕ ਨੂੰ 50 ਮਿਲੀਅਨ ਪੌਂਡ ਤੋਂ ਵੱਧ ਦਾ ਜੁਰਮਾਨਾ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਏ.ਐਫ.ਪੀ. ਦੀ ਰਿਪੋਰਟ ਦੇ ਅਨੁਸਾਰ ਯੂ.ਕੇ. ਨੇ ਜਾਣਕਾਰੀ ਦੀ ਉਲੰਘਣਾ ਲਈ ਫੇਸਬੁੱਕ ਨੂੰ 50 ਮਿਲੀਅਨ ਪੌਂਡ ਤੋਂ ਵੱਧ ਦਾ ਜੁਰਮਾਨਾ...
ਬੰਬੇ ਹਾਈ ਕੋਰਟ ਪਹੁੰਚੇ ਆਰੀਅਨ ਖਾਨ
. . .  1 day ago
ਮੁੰਬਈ, 20 ਅਕਤੂਬਰ - ਕਰੂਜ਼ ਸ਼ਿਪ ਡਰੱਗਜ਼ ਮਾਮਲੇ ਵਿਚ ਆਰੀਅਨ ਖਾਨ ਨੇ ਆਪਣੀ ਜ਼ਮਾਨਤ ਰੱਦ ਕੀਤੇ ਜਾਣ ਦੇ ਵਿਸ਼ੇਸ਼ ਐਨ.ਡੀ.ਪੀ.ਐੱਸ. ਕੋਰਟ ਦੇ ਆਦੇਸ਼ ਦੇ ਵਿਰੁੱਧ ਬੰਬੇ ਹਾਈ ਕੋਰਟ...
ਸੈਨਾ ਮੈਡਲ ਸ਼ਹੀਦ ਜਸਵਿੰਦਰ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ
. . .  1 day ago
ਭੁਲੱਥ, 20 ਅਕਤੂਬਰ ( ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ,ਸੁਖੀਜਾ) - ਜੰਮੂ ਦੇ ਪੁਣਛ ਵਿਚ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਕਪੂਰਥਲਾ ਦੇ ਪਿੰਡ ਮਾਨਾ ਤਲਵੰਡੀ ਦੇ ਸ਼ਹੀਦ ਜਸਵਿੰਦਰ ਸਿੰਘ ਦੇ ਅੰਤਿਮ ਅਰਦਾਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ, ਫ਼ੌਜੀ ਅਫ਼ਸਰ 'ਤੇ ਰਾਜਨੀਤਕ...
ਅੰਤਰਰਾਸ਼ਟਰੀ ਯਾਤਰੀਆਂ ਲਈ ਨੈਗੇਟਿਵ ਆਰ.ਟੀ.-ਪੀ.ਸੀ.ਆਰ. ਟੈਸਟ ਰਿਪੋਰਟ ਲਾਜ਼ਮੀ - ਸਿਹਤ ਮੰਤਰਾਲਾ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਸਿਹਤ ਮੰਤਰਾਲਾ ਦਾ ਕਹਿਣਾ ਹੈ ਕੀ ਭਾਰਤ ਆਉਣ ਵਾਲੇ ਸਾਰੇ ਅੰਤਰਰਾਸ਼ਟਰੀ ਯਾਤਰੀਆਂ ਲਈ ਨੈਗੇਟਿਵ ਆਰ.ਟੀ.-ਪੀ.ਸੀ.ਆਰ. ਟੈਸਟ ਰਿਪੋਰਟ ਲਾਜ਼ਮੀ ...
ਸ਼ਹੀਦ ਮਨਦੀਪ ਸਿੰਘ ਦੀ ਯਾਦ ਵਿਚ ਫੁੱਟਬਾਲ ਸਟੇਡੀਅਮ ਅਤੇ ਗੇਟ ਬਣਾਵੇਗੀ ਪੰਜਾਬ ਸਰਕਾਰ
. . .  1 day ago
ਚੰਡੀਗੜ੍ਹ, 20 ਅਕਤੂਬਰ - ਮੁੱਖ ਮੰਤਰੀ ਚਰਨਜੀਤ ਚੰਨੀ ਵਲੋਂ ਜੰਮੂ ਕਸ਼ਮੀਰ ਵਿਚ ਸ਼ਹੀਦ ਹੋਏ ਮਨਦੀਪ ਸਿੰਘ ਦੇ ਪਰਿਵਾਰ ਲਈ 50 ਲੱਖ ਦੀ ਵਿੱਤੀ ਸਹਾਇਤਾ ਅਤੇ ਸ਼ਹੀਦ ਮਨਦੀਪ ਸਿੰਘ ਦੀ ਪਤਨੀ ਲਈ ਸਰਕਾਰੀ ਨੌਕਰੀ ਦਾ ਐਲਾਨ ਕਰਨ ...
ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਲਿਆ ਹਿਰਾਸਤ ਵਿਚ, ਕਿਹਾ - ਧਾਰਾ 144 ਲਾਗੂ
. . .  1 day ago
ਲਖਨਊ, 20 ਅਕਤੂਬਰ - ਕਾਂਗਰਸੀ ਨੇਤਾ ਪ੍ਰਿਅੰਕਾ ਗਾਂਧੀ ਵਾਡਰਾ ਨੂੰ ਪੁਲਿਸ ਨੇ ਆਗਰਾ ਜਾਂਦੇ ਸਮੇਂ ਹਿਰਾਸਤ ਵਿਚ ਲੈ ਲਿਆ ਹੈ . ਪੁਲਿਸ ਦਾ ਕਹਿਣਾ ਹੈ ਕਿ ਇੱਥੇ ਧਾਰਾ 144 ਲਗਾਈ ਗਈ ਹੈ। ਜ਼ਿਕਰਯੋਗ ਹੈ ਕੀ ਪ੍ਰਿਅੰਕਾ ਗਾਂਧੀ ਪੁਲਿਸ ਹਿਰਾਸਤ ਵਿਚ ਮਰਨ ਵਾਲੇ ਸਫ਼ਾਈ...
ਪ੍ਰੀਖਿਆ ਕੇਂਦਰ ਦੇ ਸ਼ਹਿਰ ਨੂੰ ਬਦਲਣ ਦੀ ਬੇਨਤੀ ਕਰ ਸਕਦੇ ਹਨ ਸੀ.ਬੀ.ਐੱਸ.ਈ. ਦੇ ਵਿਦਿਆਰਥੀ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਜੋ ਆਪਣੇ ਸਕੂਲਾਂ ਦੇ ਸ਼ਹਿਰ ਵਿਚ ਨਹੀਂ ਹਨ ਅਤੇ ਕਿਤੇ ਹੋਰ ਰਹਿ ਰਹੇ ਹਨ, ਇਕ ਢੁਕਵੇਂ ਸਮੇਂ 'ਤੇ ਸੀ.ਬੀ.ਐੱਸ.ਈ. ਉਨ੍ਹਾਂ ਨੂੰ ਸੂਚਿਤ ਕਰੇਗਾ ਕਿ ਉਹ ਆਪਣੇ ਸੰਬੰਧਿਤ ਸਕੂਲਾਂ ਨੂੰ ਪ੍ਰੀਖਿਆ ਕੇਂਦਰ ਦੇ ਸ਼ਹਿਰ ਨੂੰ ...
ਸਿੰਘੂ ਬਾਰਡਰ ਘਟਨਾ : ਜਾਂਚ ਲਈ ਐੱਸ. ਆਈ. ਟੀ. ਦਾ ਕੀਤਾ ਗਿਆ ਗਠਨ
. . .  1 day ago
ਚੰਡੀਗੜ੍ਹ, 20 ਅਕਤੂਬਰ (ਸੁਰਿੰਦਰ) - ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੇ ਸੰਬੰਧ ਵਿਚ ਵਰਿੰਦਰ ਕੁਮਾਰ ਏ.ਡੀ.ਜੀ.ਪੀ. ਅਤੇ ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਪੰਜਾਬ ਦੀ ਅਗਵਾਈ ਵਿਚ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੂੰ ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੀ ਜਾਂਚ...
ਸ਼ਾਤਿਰ ਠੱਗ ਕੇਂਦਰੀ ਰਾਜ ਮੰਤਰੀ ਦਾ ਪੀ.ਏ. ਦੱਸ ਲੋਕਾਂ ਤੋਂ ਕਰ ਰਿਹਾ ਪੈਸਿਆਂ ਦੀ ਮੰਗ
. . .  1 day ago
ਫਗਵਾੜਾ, 20 ਅਕਤੂਬਰ (ਹਰੀਪਾਲ ਸਿੰਘ) - ਇਕ ਸ਼ਾਤਿਰ ਠੱਗ ਆਪਣੇ ਆਪ ਨੂੰ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦਾ ਪੀ. ਏ. ਦੱਸਦੇ ਹੋਏ ਲੋਕਾਂ ਤੋਂ ਪੈਸਿਆਂ ਦੀ ਮੰਗ ਕਰ ਰਿਹਾ ਹੈ | ਫਗਵਾੜਾ ਵਿਚ ਵੀ ਉਕਤ ਠੱਗ ਨੇ ਕੁਝ ਮਨੀ ਚੇਂਜਰ ਨੂੰ ਫ਼ੋਨ ਕਰ ਕੇ ਪੈਸੇ ਟਰਾਂਸਫ਼ਰ ਕਰਨ ਦੀ ਮੰਗ ...
ਆਗਰਾ ਜਾਂਦੇ ਸਮੇਂ ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਰੋਕਿਆ
. . .  1 day ago
ਲਖਨਊ, 20 ਅਕਤੂਬਰ - ਕਾਂਗਰਸ ਦੀ ਪ੍ਰਿਅੰਕਾ ਗਾਂਧੀ ਵਾਡਰਾ ਅਤੇ ਉਨ੍ਹਾਂ ਦੇ ਕਾਫ਼ਲੇ ਨੂੰ ਆਗਰਾ ਜਾਂਦੇ ਸਮੇਂ ਪੁਲਿਸ ਨੇ ਰੋਕ ਲਿਆ। ਜ਼ਿਕਰਯੋਗ ਹੈ ਕਿ ਇਕ ਸਫ਼ਾਈ ਕਰਮਚਾਰੀ ਦੇ ਪਰਿਵਾਰ ਨੂੰ ਮਿਲਣ ਲਈ ਪ੍ਰਿਅੰਕਾ ਗਾਂਧੀ ਵਾਡਰਾ ਜਾ ਰਹੀ ਸੀ, ਜਿਸ ਨੂੰ ਚੋਰੀ ਦੇ ਮਾਮਲੇ ਵਿਚ ਫੜਿਆ ਗਿਆ ਸੀ...
ਵਾਲਮੀਕਿ ਤੀਰਥ ਵਿਖੇ ਪੰਜਾਬ ਸਰਕਾਰ ਨੇ ਮਨਾਇਆ ਭਗਵਾਨ ਵਾਲਮੀਕਿ ਜੀ ਦੇ ਪਰਗਟ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ
. . .  1 day ago
ਰਾਮ ਤੀਰਥ (ਅੰਮ੍ਰਿਤਸਰ) , 20 ਅਕਤੂਬਰ ( ਧਰਵਿੰਦਰ ਸਿੰਘ ਔਲਖ,ਰੇਸ਼ਮ ਸਿੰਘ ) - ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ ਪੰਜਾਬ ਸਰਕਾਰ ਵਲੋਂ ਵਾਲਮੀਕਿ ਤੀਰਥ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ | ਮੁੱਖ ਮਹਿਮਾਨ ਵਜੋਂ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ...
ਆਰੀਅਨ ਖਾਨ ਦੀ ਜ਼ਮਾਨਤ ਅਰਜ਼ੀ ਰੱਦ
. . .  1 day ago
ਮੁੰਬਈ, 20 ਅਕਤੂਬਰ - ਕਰੂਜ਼ ਸ਼ਿਪ ਡਰੱਗਜ਼ ਮਾਮਲੇ ਵਿਚ ਮੁੰਬਈ ਦੀ ਵਿਸ਼ੇਸ਼ ਐਨ.ਡੀ.ਪੀ.ਐੱਸ. ਅਦਾਲਤ ਨੇ ਆਰੀਅਨ ਖਾਨ ਅਰਬਾਜ਼ ਵਪਾਰੀ ਅਤੇ ਮੁਨਮੁਨ ਧਮੇਚਾ ਦੀਆਂ ਜ਼ਮਾਨਤ ਅਰਜ਼ੀਆਂ ਰੱਦ ਕਰ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਜੇਠ ਸੰਮਤ 553
ਿਵਚਾਰ ਪ੍ਰਵਾਹ: ਮਾਨਸਿਕ ਵੇਦਨਾ, ਸਰੀਰਕ ਪੀੜਾ ਨਾਲੋਂ ਵੀ ਵੱਧ ਦੁਖਦਾਈ ਹੁੰਦੀ ਹੈ। -ਸਾਇਰਸ

ਪਟਿਆਲਾ

ਪਿੰਡਾਂ 'ਚ ਕੋਵਿਡ ਦੇ ਫੈਲਾਓ ਨੂੰ ਰੋਕਣ ਲਈ 'ਦਿਹਾਤੀ ਮਿਸ਼ਨ ਫ਼ਤਹਿ' ਤਹਿਤ ਜਾਗਰੂਕਤਾ ਕਮੇਟੀਆਂ ਗਠਿਤ

ਪਟਿਆਲਾ, 17 ਮਈ (ਗੁਰਵਿੰਦਰ ਸਿੰਘ ਔਲਖ)-ਪਿੰਡਾਂ 'ਚ ਕੋਵਿਡ ਦੇ ਲਗਾਤਾਰ ਵਧਦੇ ਪ੍ਰਕੋਪ ਨੂੰ ਰੋਕਣ ਲਈ ਪਟਿਆਲਾ ਦੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਇਕ ਵਿਸ਼ੇਸ਼ ਰਣਨੀਤੀ ਬਣਾਈ ਹੈ | ਇਸ ਨੂੰ ਲਾਗੂ ਕਰਨ ਲਈ ਅੱਜ ਸ਼ਾਮ ਇੱਥੇ ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ, ਸਮੂਹ ਐੱਸ. ਡੀ. ਐੱਮਜ ਤੇ ਹੋਰ ਜ਼ਿਲ੍ਹਾ ਅਧਿਕਾਰੀਆਂ ਨਾਲ ਇਕ ਅਹਿਮ ਬੈਠਕ ਕਰਕੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਸਰਪੰਚਾਂ ਤੇ ਹੋਰ ਚੁਣੇ ਨੁਮਾਇੰਦਿਆਂ ਨੂੰ ਕੋਵਿਡ ਖ਼ਿਲਾਫ਼ ਪੰਜਾਬ ਸਰਕਾਰ ਵਲੋਂ ਅਰੰਭੀ ਲੜਾਈ 'ਦਿਹਾਤੀ ਮਿਸ਼ਨ ਫ਼ਤਿਹ' ਨੂੰ ਹਰ ਹੀਲੇ ਕਾਮਯਾਬ ਕਰਨ ਲਈ ਸਾਥ ਦੇਣ ਦਾ ਸੱਦਾ ਵੀ ਦਿੱਤਾ | ਕੁਮਾਰ ਅਮਿਤ ਨੇ ਦੱਸਿਆ ਕਿ ਜ਼ਿਲੇ੍ਹ 'ਚ ਵੱਡੇ ਪੱਧਰ 'ਤੇ ਜਾਗਰੂਕਤਾ ਮੁਹਿੰਮ ਅਰੰਭ ਕਰਦਿਆਂ ਕੋਵਿਡ ਮਹਾਂਮਾਰੀ ਨੂੰ ਪਿੰਡਾਂ 'ਚ ਫੈਲਣ ਤੋਂ ਰੋਕਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਆਰੰਭੇ 'ਦਿਹਾਤੀ ਮਿਸ਼ਨ ਫ਼ਤਿਹ' ਤਹਿਤ ਜ਼ਿਲ੍ਹਾ ਪਟਿਆਲਾ 'ਚ ਵੀ ਸਬ ਡਵੀਜ਼ਨ ਪੱਧਰ ਅਤੇ ਪਿੰਡ ਪੱਧਰ 'ਤੇ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ | ਹਰ ਸਬ-ਡਵੀਜ਼ਨ 'ਚ ਐੱਸ. ਡੀ. ਐੱਮਜ ਦੀ ਅਗਵਾਈ ਹੇਠਲੀਆਂ ਇਨ੍ਹਾਂ ਕਮੇਟੀਆਂ 'ਚ ਡੀ. ਐੱਸ.ਪੀਜ਼, ਐੱਸ. ਐੱਮ.ਓਜ, ਬੀ. ਡੀ. ਪੀ. ਓਜ, ਸੀ. ਡੀ. ਪੀ. ਓਜ ਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਮੈਂਬਰ ਵਜੋਂ ਸ਼ਾਮਿਲ ਹੋਣਗੇ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਕਮੇਟੀਆਂ ਵਲੋਂ ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਨੂੰ ਰਿਪੋਰਟ ਕੀਤੀ ਜਾਵੇਗੀ | ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਐੱਸ. ਡੀ. ਐੱਮਜ਼ ਆਪਣੇ ਅਧਿਕਾਰ ਖੇਤਰ 'ਚ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ, ਤਹਿਸੀਲਦਾਰ, ਨਾਇਬ ਤਹਿਸੀਲਦਾਰ, ਕਾਨੂੰਗੋ, ਬੀ. ਡੀ. ਪੀ. ਓ., ਐੱਸ. ਈ. ਪੀ. ਓ., ਐੱਸ. ਡੀ. ਓ. ਜਲ ਸਪਲਾਈ ਤੇ ਸੈਨੀਟੇਸ਼ਨ, ਐੱਸ. ਈ. ਪੀ. ਓ. ਪੰਚਾਇਤੀ ਰਾਜ ਆਦਿ ਨੂੰ ਵੀ ਸੈਕਟਰ ਅਫ਼ਸਰ ਲਗਾ ਸਕਣਗੇ | ਇਸ ਤੋਂ ਅੱਗੇ ਸਬ-ਡਵੀਜ਼ਨਲ ਕਮੇਟੀ ਹੀ ਪਿੰਡ ਪੱਧਰ 'ਤੇ ਵੀ ਕਮੇਟੀ ਬਣਾਉਣੀ ਯਕੀਨੀ ਬਣਾਏਗੀ, ਜਿਸ 'ਚ ਪੰਚਾਇਤ ਸਕੱਤਰ, ਪਟਵਾਰੀ, ਪਿੰਡ ਦਾ ਪੁਲਿਸ ਅਫ਼ਸਰ, ਸਹਿਕਾਰੀ ਸਭਾ ਦਾ ਸਕੱਤਰ, ਏ. ਐੱਨ. ਐੱਮ., ਆਂਗਣਵਾੜੀ, ਆਸ਼ਾ ਵਰਕਰ, ਖ਼ੁਸ਼ਹਾਲੀ ਦੇ ਰਾਖੇ (ਜੀ.ਓ.ਜੀ.), ਪਿੰਡ ਦੇ ਸਰਕਾਰੀ ਸਕੂਲ ਦਾ ਅਧਿਆਪਕ ਆਦਿ ਸ਼ਾਮਿਲ ਕੀਤੇ ਜਾਣਗੇ | ਇਸ ਤੋਂ ਬਿਨਾਂ ਸਿਵਲ ਸਰਜਨ ਵਲੋਂ ਐੱਸ. ਡੀ. ਐੱਮ. ਤੇ ਐੱਸ. ਐੱਮ. ਓ. ਨਾਲ ਤਾਲਮੇਲ ਕਰਕੇ ਸਾਰੇ ਵੈਲਨੈਸ ਸੈਂਟਰਾਂ, ਐੱਸ. ਐੱਚ. ਸੀ. ਤੇ ਪੀ. ਐੱਚ. ਸੀ. ਪੱਧਰ 'ਤੇ ਸਿਹਤ ਸਬ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ, ਜਿਸ ਵਲੋਂ ਪਿੰਡ ਪੱਧਰ ਦੀ ਕਮੇਟੀ ਨਾਲ ਤਾਲਮੇਲ ਕੀਤਾ ਜਾਵੇਗਾ | ਇਸ ਕਮੇਟੀ ਕੋਲ ਆਰ. ਏ. ਟੀ. ਕਿੱਟਾਂ ਅਤੇ ਖੰਘ, ਬੁਖ਼ਾਰ ਆਦਿ ਕੋਵਿਡ ਦੇ ਲੱਛਣਾਂ ਦੀਆਂ ਜ਼ਰੂਰੀ ਦਵਾਈਆਂ ਲਾਜ਼ਮੀ ਹੋਣ | ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ ਵਲੋਂ ਪਿੰਡਾਂ ਦੇ ਸਰਪੰਚਾਂ ਤੇ ਹੋਰ ਚੁਣੇ ਨੁਮਾਇੰਦਿਆਂ ਨੂੰ ਪਿੰਡ ਪੱਧਰ ਦੀ ਕਮੇਟੀ ਨੂੰ ਸਹਿਯੋਗ ਦੇਣ ਲਈ ਪ੍ਰੇਰਿਤ ਕੀਤਾ ਜਾਵੇਗਾ ਤਾਂ ਕਿ ਲੋਕ ਆਪਣੇ ਕੋਵਿਡ ਦੇ ਟੈਸਟ ਕਰਵਾਉਣ ਲਈ ਅੱਗੇ ਆਉਣ ਅਤੇ ਕਿਸੇ ਵੀ ਤਰਾਂ ਦੇ ਲੱਛਣ ਆਉਣ 'ਤੇ ਤੁਰੰਤ ਇਲਾਜ ਸ਼ੁਰੂ ਕਰਵਾਉਣ | ਇਸ ਤੋਂ ਇਲਾਵਾ ਕੋਵਿਡ ਤੋਂ ਬਚਾਅ ਲਈ ਲੋਕਾਂ ਨੂੰ ਹਰ ਤਰ੍ਹਾਂ ਦੇ ਇਹਤਿਆਤ ਵਰਤਣ ਲਈ ਜਾਗਰੂਕ ਕੀਤਾ ਜਾਵੇਗਾ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਰ ਸੈਕਟਰ ਅਫ਼ਸਰ ਨੂੰ 10 ਪਿੰਡਾਂ ਦਾ ਇੰਚਾਰਜ ਬਣਾਇਆ ਜਾਵੇਗਾ ਅਤੇ ਸਿਹਤ ਕਮੇਟੀ ਵੱਲੋਂ ਹਰ 5 ਪਿੰਡਾਂ ਨੂੰ ਪ੍ਰਤੀ ਦਿਨ ਕਵਰ ਕੀਤਾ ਜਾਵੇਗਾ | ਇਸੇ ਤਰ੍ਹਾਂ ਅਗਲੇ ਇਕ ਹਫ਼ਤੇ ਦੇ ਅੰਦਰ-ਅੰਦਰ ਜ਼ਿਲੇ੍ਹ ਦੇ ਸਾਰੇ ਪਿੰਡਾਂ 'ਚ ਜਾਗਰੂਕਤਾ ਮੁਹਿੰਮ ਜ਼ੋਰ-ਸ਼ੋਰ ਨਾਲ ਚਲਾ ਕੇ ਲੋਕਾਂ ਨੂੰ ਕੋਵਿਡ ਦੀ ਲਾਗ ਨੂੰ ਅੱਗੇ ਫੈਲਣ ਰੋਕਿਆ ਜਾਵੇਗਾ | ਇਸ ਸਬੰਧੀ ਬਾਕਾਇਦਾ ਇੱਕ ਰਿਪੋਰਟ ਵੀ ਤਿਆਰ ਕੀਤੀ ਜਾਵੇਗੀ, ਜਿਸ 'ਚ ਕੋਵਿਡ ਸੈਂਪਲ, ਕੋਵਿਡ ਅਤੇ ਨਾਨ ਕੋਵਿਡ ਮੌਤਾਂ, ਨੇੜਲੇ ਆਰ. ਐੱਮ. ਪੀ. ਜਾਂ ਕੈਮਿਸਟ ਸ਼ੌਪ ਦਾ ਨਾਂਅ, ਫ਼ੋਨ ਨੰਬਰ ਜਾਂ ਪਿੰਡਾਂ ਦੇ ਵਸਨੀਕਾਂ ਨੂੰ ਦਰਪੇਸ਼ ਸਿਹਤ ਸਮੱਸਿਆ ਜਾਂ ਕੋਈ ਦਵਾਈ ਲਏ ਜਾਣ ਬਾਰੇ ਤੱਥ ਸ਼ਾਮਿਲ ਕੀਤੇ ਜਾਣਗੇ |

ਸਾਂਝਾ ਅਧਿਆਪਕ ਮੋਰਚੇ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਰਾਜਪੁਰਾ, 17 ਮਈ (ਰਣਜੀਤ ਸਿੰਘ)-ਅੱਜ ਇੱਥੇ ਮਿੰਨੀ ਸਕੱਤਰੇਤ ਸਾਂਝਾ ਅਧਿਆਪਕ ਮੋਰਚੇ ਵਲੋਂ ਆਪਣੀਆਂ ਹੱਕੀ ਮੰਗਾਂ ਦੇ ਹੱਕ 'ਚ ਰੋਸ ਮੁਜ਼ਾਹਰਾ ਕੀਤਾ ਗਿਆ ਅਤੇ ਸਰਕਾਰ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਆਗੂਆਂ ਜ਼ਿਲ੍ਹਾ ਕਨਵੀਨਰ ਪੁਸ਼ਪਿੰਦਰ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ

ਸਨੌਰ, 17 ਮਈ (ਸੋਖਲ)-ਮਿਉਂਸਪਲ ਐਕਸ਼ਨ ਕਮੇਟੀ ਦੇ ਸੱਦੇ 'ਤੇ ਅੱਜ ਸਨੌਰ ਨਗਰ ਕੌਂਸਲ ਦੇ ਮੁਲਾਜ਼ਮ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਮੁਕੰਮਲ ਅਣਮਿੱਥੇ ਸਮੇਂ ਲਈ ਹੜਤਾਲ ਪ੍ਰਧਾਨ ਨੰਦ ਲਾਲ ਟਾਂਕ ਜ਼ਿਲ੍ਹਾ ਪ੍ਰਧਾਨ ਸਫ਼ਾਈ ਸੇਵਕ ਯੂਨੀਅਨ ਪੰਜਾਬ ਕੱਚੇ ਮੁਲਾਜ਼ਮ ਦੀ ...

ਪੂਰੀ ਖ਼ਬਰ »

2 ਮੋਟਰਸਾਈਕਲ ਚੋਰੀ

ਪਟਿਆਲਾ, 17 ਮਈ (ਗੁਰਵਿੰਦਰ ਸਿੰਘ ਔਲਖ)-ਗੁਰਕੀਰਤ ਸਿੰਘ ਨੇ ਥਾਣਾ ਸਿਵਲ ਲਾਈਨ 'ਚ ਸ਼ਿਕਾਇਤ ਦਰਜ ਕਰਵਾਈ ਹੈ ਕਿ ਲੀਲਾ ਭਵਨ ਸਥਿਤ ਇਕ ਇੰਮੀਗ੍ਰੇਸ਼ਨ ਦਫ਼ਤਰ ਦੇ ਬਾਹਰ ਉਹ ਆਪਣਾ ਮੋਟਰਸਈਕਲ ਖੜ੍ਹਾ ਕਰਕੇ ਆਪ ਦਫ਼ਤਰ ਦੇ ਅੰਦਰ ਚਲਾ ਗਿਆ ਸੀ | ਉਸ ਨੇ ਦਰਜ ਕਰਵਾਇਆ ਕਿ ...

ਪੂਰੀ ਖ਼ਬਰ »

ਇਕੋ ਸੜਕ ਦਾ ਇਕੋ ਦਿਨ 'ਚ ਦੋ ਪਾਰਟੀਆਂ ਦੇ ਆਗੂਆਂ ਨੇ ਕਰਵਾਇਆ ਕੰਮ ਸ਼ੁਰੂ

ਦੇਵੀਗੜ੍ਹ, 17 ਮਈ (ਰਾਜਿੰਦਰ ਸਿੰਘ ਮੌਜੀ)-ਦੇਵੀਗੜ੍ਹ ਇਲਾਕੇ 'ਚ ਉਸ ਸਮੇਂ ਗੱਲ ਹਾਸੋਹੀਣੀ ਹੋ ਗਈ ਜਦੋਂ ਇਕੋ ਸੜਕ ਦਾ ਇਕੋ ਦਿਨ 'ਚ ਵੱਖ-ਵੱਖ ਪਾਰਟੀਆਂ ਦੇ ਆਗੂਆਂ ਵਲੋਂ ਕੰਮ ਸ਼ੁਰੂ ਕਰਵਾਉਣ ਦਾ ਮਾਮਲਾ ਸਾਹਮਣੇ ਆਇਆ | ਦੱਸਣਯੋਗ ਹੈ ਕਿ ਦੇਵੀਗੜ੍ਹ ਤੋਂ ਰਾਜਗੜ੍ਹ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 401 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ, 11 ਦੀ ਮੌਤ

ਪਟਿਆਲਾ, 17 ਮਈ (ਧਰਮਿੰਦਰ ਸਿੰਘ ਸਿੱਧੂ)-ਸਿਵਲ ਸਰਜਨ ਡਾ. ਸਤਿੰਦਰ ਸਿੰਘ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵੀਨੂੰ ਗੋਇਲ ਨੇ ਕਿਹਾ ਕਿ ਅੱਜ ਜ਼ਿਲੇ੍ਹ 'ਚ ਕੋਵਿਡ ਟੀਕਾਕਰਨ ਪ੍ਰਕਿਰਿਆ ਤਹਿਤ 8617 ਨਾਗਰਿਕਾਂ ਨੇ ਕੋਵਿਡ ਵੈਕਸੀਨ ਦੇ ਟੀਕੇ ਲਗਾਏ ਗਏ, ਜਿਸ ਨਾਲ ...

ਪੂਰੀ ਖ਼ਬਰ »

ਹਰਿਆਣਾ 'ਚ ਕਿਸਾਨਾਂ 'ਤੇ ਲਾਠੀਚਾਰਜ ਕਰਨ ਦੇ ਵਿਰੋਧ 'ਚ ਕਿਸਾਨਾਂ ਨੇ ਕੀਤਾ ਰੋਡ ਜਾਮ

ਡਕਾਲਾ, 17 ਮਈ (ਪਰਗਟ ਸਿੰਘ ਬਲਬੇੜ੍ਹਾ)-ਬੀਤੇ ਕੱਲ੍ਹ ਹਰਿਆਣਾ ਦੇ ਹਿਸਾਰ 'ਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਕਿਸਾਨਾਂ ਵਲੋਂ ਵਿਰੋਧ ਕਰਨ ਤੇ ਪੁਲਿਸ ਪ੍ਰਸ਼ਾਸਨ ਵਲੋਂ ਲਾਠੀਚਾਰਜ ਕਰਨ ਦਾ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਸਖ਼ਤ ਵਿਰੋਧ ਕਰਦਿਆਂ ਪੰਜਾਬ ...

ਪੂਰੀ ਖ਼ਬਰ »

ਕਾਂਗਰਸ ਸਰਕਾਰ 'ਆਪ' ਆਗੂਆਂ ਤੇ ਵਰਕਰਾਂ ਨੂੰ ਨਾਜਾਇਜ਼ ਪਰਚੇ ਦਰਜ ਕਰਕੇ ਉਲਝਾਉਣ ਲੱਗੀ-ਮੀਤ ਹੇਅਰ

-ਮਾਮਲਾ 'ਆਪ' ਦੇ ਜ਼ਿਲ੍ਹਾ ਯੂਥ ਪ੍ਰਧਾਨ 'ਤੇ ਮਾਮਲਾ ਦਰਜ ਕਰਨ ਦਾ- ਨਾਭਾ, 17 ਮਈ (ਕਰਮਜੀਤ ਸਿੰਘ)-ਆਮ ਆਦਮੀ ਪਾਰਟੀ ਯੂਥ ਵਿੰਗ ਪੰਜਾਬ ਦੇ ਪ੍ਰਧਾਨ ਅਤੇ ਹਲਕਾ ਬਰਨਾਲਾ ਤੋਂ ਵਿਧਾਇਕ ਮੀਤ ਹੇਅਰ ਨੇ ਅੱਜ ਨਾਭਾ ਦੇ ਰੈੱਸਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਨਵੀਂ ਸਿੱਖਿਆ ਨੀਤੀ-2020 ਦੇ ਵਿਰੋਧ 'ਚ ਨਿੱਤਰੇ ਅਧਿਆਪਕ

ਨਾਭਾ, 17 ਮਈ (ਅਮਨਦੀਪ ਸਿੰਘ ਲਵਲੀ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ ਤਹਿਤ ਨਾਭਾ ਵਿਖੇ ਪੰਜਾਬ ਸਰਕਾਰ ਦੀ ਅਰਥੀ ਫ਼ੂਕ ਪ੍ਰਦਰਸ਼ਨ ਕੀਤਾ ਗਿਆ | ਅਧਿਆਪਕਾਂ ਨੇ ਪ੍ਰਾਇਮਰੀ ਤੇ ਮਿਡਲ ਸਕੂਲਾਂ ਦੇ ਉਜਾੜੇ ਅਤੇ ਮੋਦੀ ਸਰਕਾਰ ਦੀ ਨਿੱਜੀਕਰਨ ਪੱਖੀ ਨਵੀਂ ਸਿੱਖਿਆ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਦੀ ਆਨਲਾਈਨ ਨਿ੍ਤ ਵਰਕਸ਼ਾਪ ਸਮਾਪਤ

ਪਟਿਆਲਾ, 17 ਮਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਨਿ੍ਤ ਵਿਭਾਗ ਵਲੋਂ ਕਰਵਾਈ ਗਈ 2 ਦਿਨਾ ਆਨਲਾਈਨ ਨਿ੍ਤ ਵਰਕਸ਼ਾਪ ਸਫਲਤਾਪੂਰਵਕ ਸਮਾਪਤ ਹੋ ਗਈ | ਇਸ ਦੇ ਸਮਾਪਤੀ ਸਮਾਰੋਹ ਦੌਰਾਨ ਆਰਟਸ ਫੈਕਲਟੀ ਦੇ ਡੀਨ ਡਾ. ਯਸ਼ਪਾਲ ਸ਼ਰਮਾ ਵਲੋਂ ਮੁਖ ਮਹਿਮਾਨ ...

ਪੂਰੀ ਖ਼ਬਰ »

ਰੋਡ ਸੰਘਰਸ਼ ਕਮੇਟੀ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੁਲਾਕਾਤ

ਪਟਿਆਲਾ, 17 ਮਈ (ਧਰਮਿੰਦਰ ਸਿੰਘ ਸਿੱਧੂ)-ਰੋਡ ਕਿਸਾਨ ਸੰਘਰਸ਼ ਕਮੇਟੀ ਅਤੇ ਕਿਸਾਨਾਂ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਪਟਿਆਲਾ ਦੀ ਟੀਮ ਵਲੋਂ ਡੀ. ਸੀ. ਪਟਿਆਲਾ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਉਗਰਾਹਾਂ ਗਰੁੱਪ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਨਿਆਲ ਅਤੇ ...

ਪੂਰੀ ਖ਼ਬਰ »

ਪੰਚਮੀ ਦਿਹਾੜੇ ਮੌਕੇ ਕੋਵਿਡ ਹਦਾਇਤਾਂ ਨਾਲ ਸੰਗਤ ਗੁਰੂ ਘਰ ਹੋਈ ਨਤਮਸਤਕ

ਪਟਿਆਲਾ 17 ਮਈ (ਗੁਰਪ੍ਰੀਤ ਸਿੰਘ ਚੱਠਾ)-ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਪੰਚਮੀ ਦੇ ਦਿਹਾੜੇ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਕੋਵਿਡ ਹਦਾਇਤਾਂ ਦੀ ਪਾਲਣਾ ਨਾਲ ਗੁਰੂ ਘਰ ਨਤਮਸਤਕ ਹੋਈਆਂ | ਗੁਰਦੁਆਰਾ ਸਾਹਿਬ ਦੀ ਦਰਸ਼ਨੀ ਡਿਉੜੀ 'ਚ ਤਾਇਨਾਤ ਸ਼ੋ੍ਰਮਣੀ ...

ਪੂਰੀ ਖ਼ਬਰ »

ਅਪ੍ਰੈਲ ਮਹੀਨੇ ਦੀ ਅਦਾਇਗੀ ਨਾ ਪੈਣ ਕਾਰਨ ਕਿਸਾਨ ਤੇ ਆੜ੍ਹਤੀਏ ਪ੍ਰੇਸ਼ਾਨ

ਭਾਦਸੋਂ, 17 ਮਈ (ਪ੍ਰਦੀਪ ਦੰਦਰਾਲਾ)-ਬਲਾਕ ਭਾਦਸੋਂ ਦੇ ਨੇੜਲੇ ਪਿੰਡ ਕਾਲਸਨਾ ਦੇ ਕਿਸਾਨ ਆਗੂ ਗੁਰਕੀਰਤ ਸਿੰਘ ਕਾਲਸਨਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ 14 ਤੇ 17 ਅਪ੍ਰੈਲ ਦੀ ਕਣਕ ਦੀ ਅਦਾਇਗੀ ਹੁਣ ਤੱਕ ਕਿਸਾਨਾਂ ਦੇ ਖਾਤੇ 'ਚ ਨਹੀਂ ਆਈ | ਉਨ੍ਹਾਂ ਅੱਗੇ ...

ਪੂਰੀ ਖ਼ਬਰ »

ਕੋਰੋਨਾ ਪੀੜਤ ਮਰੀਜ਼ਾਂ ਲਈ ਆਧੁਨਿਕ ਸਹੂਲਤਾਂ ਨਾਲ 40 ਬਿਸਤਰਿਆਂ ਦਾ ਪ੍ਰਬੰਧ ਮੁਕੰਮਲ-ਵਿਧਾਇਕ ਰਾਜਿੰਦਰ ਸਿੰਘ

ਸਮਾਣਾ, 17 ਮਈ (ਹਰਵਿੰਦਰ ਸਿੰਘ ਟੋਨੀ)-ਕੋਰੋਨਾ ਬਿਮਾਰੀ ਦੇ ਵੱਧ ਰਹੇ ਪ੍ਰਕੋਪ ਨੂੰ ਵੇਖਦਿਆਂ ਕੋਰੋਨਾ ਪੀੜ੍ਹਤ ਮਰੀਜ਼ਾਂ ਲਈ ਅਤਿ-ਆਧੁਨਿਕ ਸਹੂਲਤਾਂ ਨਾਲ ਸਿਵਲ ਹਸਪਤਾਲ 'ਚ 40 ਮੰਜੇ-ਬਿਸਤਰਿਆਂ ਦਾ ਪ੍ਰਬੰਧ ਕੀਤਾ ਗਿਆ ਹੈ, ਹੁਣ ਕੋਰੋਨਾ ਪੀੜ੍ਹਤ ਮਰੀਜ਼ਾਂ ਨੂੰ ...

ਪੂਰੀ ਖ਼ਬਰ »

ਪਿੰਡ ਥੂਹਾ ਵਿਖੇ ਗੁਰਦੁਆਰਾ ਸ੍ਰੀ ਕਲਗੀਧਰ ਵਿਖੇ ਅੱਗ ਲੱਗਣ ਨਾਲ 3 ਸਰੂਪ ਅਗਨ ਭੇਟ

ਰਾਜਪੁਰਾ, 17 ਮਈ (ਜੀ.ਪੀ. ਸਿੰਘ)-ਲੰਘੀ ਦੇਰ ਰਾਤ ਨੇੜਲੇ ਪਿੰਡ ਥੂਹਾ ਵਿਖੇ ਗੁਰਦੁਆਰਾ ਸ੍ਰੀ ਕਲਗੀਧਰ ਵਿਖੇ ਦੇਰ ਰਾਤ ਸੁੱਖ-ਆਸਣ ਸਾਹਿਬ ਵਾਲੇ ਕਮਰੇ 'ਚ ਲੱਗੇ ਪੱਖੇ ਦੀ ਬਿਜਲੀ ਦੀ ਤਾਰ 'ਚ ਸਪਾਰਕ ਹੋਣ ਕਰਕੇ ਅੱਗ ਲੱਗਣ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 3 ਸਰੂਪਾਂ ਦਾ ...

ਪੂਰੀ ਖ਼ਬਰ »

ਸਾਂਝੇ ਅਧਿਆਪਕ ਮੋਰਚੇ ਨੇ ਪ੍ਰਾਇਮਰੀ ਤੇ ਮਿਡਲ ਸਕੂਲਾਂ ਦੇ ਉਜਾੜੇ ਖ਼ਿਲਾਫ਼ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ

ਸਮਾਣਾ, 17 ਮਈ (ਗੁਰਦੀਪ ਸ਼ਰਮਾ)-ਪੰਜਾਬ ਸਰਕਾਰ ਵਲੋਂ ਸਿੱਖਿਆ ਸਕੱਤਰ ਰਾਹੀਂ ਲਗਾਤਾਰ ਅਧਿਆਪਕਾਂ ਦੀਆਂ ਅਸਾਮੀਆਂ ਖ਼ਤਮ ਕਰਕੇ ਜਨਤਕ ਸਿੱਖਿਆ ਦਾ ਉਜਾੜਾ ਕਰਨ ਵਿਰੁੱਧ, ਸਿੱਖਿਆ ਸਕੱਤਰ ਵਲੋਂ ਤਾਲਾਬੰਦੀ ਦੇ ਬਾਵਜੂਦ ਅਧਿਆਪਕਾਂ ਨੂੰ ਦਾਖ਼ਲੇ ਵਧਾਉਣ ਲਈ ਲੋਕਾਂ ...

ਪੂਰੀ ਖ਼ਬਰ »

'ਪਿੰਡ ਪਿੰਡ ਜਾਵਾਂਗੇ, ਕੋਰੋਨਾ ਮੁਕਤ ਬਣਾਵਾਂਗੇ' ਮੁਹਿੰਮ ਤਹਿਤ ਜ਼ਿਲ੍ਹਾ ਪ੍ਰਧਾਨ ਨੇ ਵੰਡਿਆ ਜ਼ਰੂਰੀ ਸਾਮਾਨ

ਘਨੌਰ, 17 ਮਈ (ਜਾਦਵਿੰਦਰ ਸਿੰਘ ਜੋਗੀਪੁਰ)-ਭਾਰਤੀ ਜਨਤਾ ਪਾਰਟੀ ਦੀ ਚਲਾਈ ਗਈ ਮੁਹਿੰਮ 'ਪਿੰਡ ਪਿੰਡ ਜਾਵਾਂਗੇ ਕੋਰੋਨਾ ਮੁਕਤ ਬਣਾਵਾਂਗੇ' ਤਹਿਤ ਭਾਜਪਾ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਧਾਨ ਵਿਕਾਸ ਸ਼ਰਮਾ ਵਿੱਕੀ ...

ਪੂਰੀ ਖ਼ਬਰ »

ਸਿੱਖਿਆ ਨੀਤੀ-2020 ਦੇ ਵਿਰੋਧ 'ਚ ਨਿੱਤਰੇ ਅਧਿਆਪਕ, ਫੂਕੀਆਂ ਅਰਥੀਆਂ

ਪਟਿਆਲਾ, 17 ਮਈ (ਧਰਮਿੰਦਰ ਸਿੰਘ ਸਿੱਧੂ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੂਬਾਈ ਸੱਦੇ ਤਹਿਤ ਸਥਾਨਕ ਜ਼ਿਲ੍ਹਾ ਸਿੱਖਿਆ ਦਫ਼ਤਰ ਵਿਖੇ ਅਧਿਆਪਕ ਆਗੂਆਂ ਵਿਕਰਮ ਦੇਵ ਸਿੰਘ, ਰਣਜੀਤ ਮਾਨ, ਗੁਰਪ੍ਰੀਤ ਸਿੰਘ ਗੁਰੂ ਦੀ ਅਗਵਾਈ ਹੇਠ ਹੋਏ ਪੰਜਾਬ ਸਰਕਾਰ ਦੇ ਅਰਥੀ ਫੂਕ ...

ਪੂਰੀ ਖ਼ਬਰ »

ਵਿਧਾਇਕ ਰਾਜਿੰਦਰ ਸਿੰਘ ਦੀ ਅਗਵਾਈ 'ਚ 3 ਥਾਵਾਂ 'ਤੇ ਕੋਰੋਨਾ ਟੀਕਾਕਰਨ ਕੈਂਪ ਲਗਾਏ

ਸਮਾਣਾ, 17 ਮਈ (ਹਰਵਿੰਦਰ ਸਿੰਘ ਟੋਨੀ)-ਸੂਬੇ 'ਚ ਦਿਨੋ-ਦਿਨ ਵੱਧ ਰਹੀ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਨੂੰ ਵੇਖਦਿਆਂ ਜਿੱਥੇ ਮਰੀਜ਼ਾ ਦੇ ਸਕੇ ਸਬੰਧੀ ਮੰੂਹ ਮੋੜੀ ਬੈਠੇ ਹਨ, ਦੇ ਨਾਲ ਹੀ ਸਥਾਨਕ ਵਿਧਾਇਕ ਰਾਜਿੰਦਰ ਸਿੰਘ ਨੇ ਕੋਰੋਨਾ ਪੀੜਤ ਮਰੀਜ਼ਾਂ ਨੂੰ ਕਿਸੇ ...

ਪੂਰੀ ਖ਼ਬਰ »

ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਵਿਧਾਨ ਸਭਾ ਚੋਣਾਂ 'ਚ ਕਰਾਂਗੇ ਡਟਵਾਂ ਵਿਰੋਧ

ਰਾਜਪੁਰਾ, 17 ਮਈ (ਰਣਜੀਤ ਸਿੰਘ)-ਪੰਜਾਬ ਸਰਕਾਰ ਨੇ ਜੇਕਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨਾ ਮੰਨੀਆਂ ਅਤੇ ਟਾਲ-ਮਟੋਲ ਦੀ ਨੀਤੀ 'ਤੇ ਪਹਿਰਾ ਦਿੱਤਾ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਡਟਵਾਂ ਵਿਰੋਧ ਕੀਤਾ ਜਾਵੇਗਾ ਅਤੇ ਕਾਂਗਰਸ ਸਰਕਾਰ ਦਾ ਬਿਸਤਰਾ ਗੋਲ ਕਰਕੇ ...

ਪੂਰੀ ਖ਼ਬਰ »

ਅਕਾਲੀ ਦਲ ਸੁਤੰਤਰ ਨੇ ਪ੍ਰਧਾਨ ਸਹੌਲੀ ਦੀ ਅਗਵਾਈ 'ਚ ਲਗਾਇਆ ਧਰਨਾ

ਨਾਭਾ, 17 ਮਈ (ਕਰਮਜੀਤ ਸਿੰਘ)-ਰਿਆਸਤੀ ਸ਼ਹਿਰ ਨਾਭਾ ਦੇ ਪਟਿਆਲਾ ਗੇਟ ਸਥਿਤ ਹਾਰਲੈਕਸ ਫ਼ੈਕਟਰੀ ਦੇ ਮੋੜ ਕੋਲ ਪਿਛਲੇ ਲੰਬੇ ਸਮੇਂ ਤੋਂ ਸੜਕ 'ਤੇ ਪਏ ਟੋਏ ਨੂੰ ਲੈ ਕੇ ਅਕਾਲੀ ਦਲ ਸੁਤੰਤਰ ਨੇ ਅੱਜ ਨਾਭਾ-ਪਟਿਆਲਾ ਸੜਕ ਜਾਮ ਕਰਕੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ...

ਪੂਰੀ ਖ਼ਬਰ »

ਕੈਪਟਨ ਸਰਕਾਰ ਕੋਰੋਨਾ ਮਹਾਂਮਾਰੀ ਦੌਰਾਨ ਆਪਣੇ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ 'ਚ ਹੋ ਰਹੀ ਹੈ ਅਸਫਲ-ਮੀਤ ਹੇਅਰ

ਪਟਿਆਲਾ, 17 ਮਈ (ਗੁਰਪ੍ਰੀਤ ਸਿੰਘ ਚੱਠਾ)-ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਕੋਰੋਨਾ ਮਹਾਂਮਾਰੀ ਦੌਰਾਨ ਆਪਣੇ ਲੋਕਾਂ ਨੂੰ ਜ਼ਰੂਰ ਸਿਹਤ ਸਹੂਲਤਾਂ ਦੇਣ ਲਈ ਅਸਫਲ ਹੋ ਰਹੀ ਹੈ | ਇਹ ਪ੍ਰਗਟਾਵਾ ਅੱਜ ਪਟਿਆਲਾ ਦੇ ਇਕ ਨਿੱਜੀ ਹੋਟਲ ਵਿਖੇ ਕੀਤੇ ਗਈ ਪ੍ਰੈੱਸ ਕਾਨਫ਼ਰੰਸ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX