ਤਾਜਾ ਖ਼ਬਰਾਂ


ਚੰਡੀਗੜ੍ਹ : ਪੰਜਾਬ ਸਰਕਾਰ ਨੇ ਕੀਤੇ ਆਈ. ਏ. ਐੱਸ. ਅਧਿਕਾਰੀਆਂ ਦੇ ਤਬਾਦਲੇ
. . .  31 minutes ago
ਆਈ.ਆਈ.ਟੀ. ਵਿਚ ਦਾਖਲੇ ਲਈ ਜੇ.ਈ.ਈ. (ਐਡਵਾਂਸਡ) 2021 ਦੀ ਪ੍ਰੀਖਿਆ 3 ਅਕਤੂਬਰ 2021 ਨੂੰ
. . .  about 1 hour ago
ਨਵੀਂ ਦਿੱਲੀ , 26 ਜੁਲਾਈ - ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਕਿਹਾ ਹੈ ਕਿ ਆਈ.ਆਈ.ਟੀ. ਵਿਚ ਦਾਖਲੇ ਲਈ ਜੇ.ਈ.ਈ. (ਐਡਵਾਂਸਡ) 2021 ਦੀ ਪ੍ਰੀਖਿਆ 3 ਅਕਤੂਬਰ 2021 ਨੂੰ ਆਯੋਜਤ ਕੀਤੀ ...
ਵਿਜੇ ਮਾਲਿਆ ਨੂੰ ਬਰਤਾਨੀਆ ਦੀ ਅਦਾਲਤ ਨੇ ਦੀਵਾਲੀਆ ਕਰਾਰ ਦਿੱਤਾ
. . .  about 1 hour ago
ਅਧਿਆਪਕ ਆਨ ਲਾਈਨ ਬਦਲੀਆਂ ਲਈ ਤੀਸਰੇ ਗੇੜ ਲਈ ਸਟੇਸ਼ਨ ਚੋਣ 26 ਤੋਂ 28 ਜੁਲਾਈ ਤੱਕ ਕਰ ਸਕਣਗੇ- ਸਿੰਗਲਾ
. . .  about 1 hour ago
ਪੋਜੇਵਾਲ ਸਰਾਂ ,26 ਜੁਲਾਈ (ਨਵਾਂਗਰਾਈਂ,)ਪੰਜਾਬ ਸਿੱਖਿਆ ਵਿਭਾਗ ਵਲੋਂ ਆਨ ਲਾਈਨ ਬਦਲੀਆਂ ਵਿਚ ਅਧਿਆਪਕਾਂ, ਨਾਨ ਟੀਚਿੰਗ ਸਟਾਫ਼ ਕੰਪਿਊਟਰ ਅਧਿਆਪਕਾਂ ,ਸਿੱਖਿਆ ਪ੍ਰੋਵਾਈਡਰਾਂ ...
ਪੁਲਿਸ ਕਰਮਚਾਰੀਆਂ ਕੋਲੋਂ ਨਾ ਲਈ ਜਾਵੇ ਵਾਧੂ ਡਿਊਟੀ
. . .  about 2 hours ago
ਚੰਡੀਗੜ੍ਹ , 26 ਜੁਲਾਈ - ਪੰਜਾਬ ਸਰਕਾਰ ਨੇ ਆਦੇਸ਼ ਜਾਰੀ ਕੀਤਾ ਹੈ ਕਿ ਪੁਲਿਸ ਕਰਮਚਾਰੀਆਂ ਦੇ ਕੋਲੋਂ ਵਾਧੂ ਡਿਊਟੀ ਨਾ ਲਈ ਜਾਵੇ ਨਹੀਂ । ਜ਼ਰੂਰੀ ਹਾਲਾਤ 'ਚ ਜ਼ਿਆਦਾ ਡਿਊਟੀ ਲਈ ਜਾ ਸਕਦੀ ...
ਜੰਮੂ ਕਸ਼ਮੀਰ: ਕੁਲਗਾਮ ਵਿਚ ਚੱਲ ਰਹੇ ਮੁਕਾਬਲੇ ਵਿਚ ਇਕ ਅਣਪਛਾਤੇ ਅੱਤਵਾਦੀ ਦੀ ਮੌਤ
. . .  about 2 hours ago
ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ਬੱਚਿਆਂ ਦੀ ਟੋਭੇ ਵਿਚ ਡੁੱਬਣ ਕਾਰਨ ਹੋਈ ਮੌਤ
. . .  about 4 hours ago
ਰਾਜਪੁਰਾ, 26 ਜੁਲਾਈ (ਰਣਜੀਤ ਸਿੰਘ ) - ਨੇੜਲੇ ਪਿੰਡ ਉਕਸੀ ਜੱਟਾਂ ਵਿਖੇ ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  about 5 hours ago
ਅੰਮ੍ਰਿਤਸਰ, 26 ਜੁਲਾਈ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ...
ਮਨੀਪੁਰ ਸਰਕਾਰ ਮੀਰਾਬਾਈ ਚਾਨੂੰ ਨੂੰ ਪੁਲਿਸ ਵਿਭਾਗ ਵਿਚ ਵਧੀਕ ਸੁਪਰਡੈਂਟ (ਖੇਡ) ਕਰੇਗੀ ਨਿਯੁਕਤ
. . .  about 5 hours ago
ਇੰਫਾਲ(ਮਨੀਪੁਰ),26 ਜੁਲਾਈ - ਮਨੀਪੁਰ ਸਰਕਾਰ ਨੇ ਉਲੰਪਿਕ ਵਿਚ ਚਾਂਦੀ ਦਾ ਤਗਮਾ ਜੇਤੂ ਮੀਰਾਬਾਈ ...
ਲੋਕ ਸਭਾ ਵਿਚ ਕੇਂਦਰ ਸਰਕਾਰ ਲਿਆ ਰਹੀ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  about 5 hours ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ) - ਵਿਰੋਧੀ ਧਿਰ ਦੇ ਆਗੂ ਭਗਵੰਤ ਮਾਨ ਦਾ ਕਹਿਣਾ ਹੈ ਕਿ 29 ਬਿੱਲ ਲੋਕ ਸਭਾ ਵਿਚ ਪੇਸ਼ ਹੋਣੇ ਹਨ ...
ਕਿਨੌਰ ਜ਼ਿਲ੍ਹੇ ਵਿਚ ਹਾਈ ਅਲਰਟ ਜਾਰੀ
. . .  about 5 hours ago
ਕਿਨੌਰ (ਹਿਮਾਚਲ ਪ੍ਰਦੇਸ਼ ), 26 ਜੁਲਾਈ - ਕਿਨੌਰ ਵਿਚ ਵਾਪਰੀ ਘਟਨਾ 'ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਜਾਣਕਾਰੀ ਦਿੰਦੇ ...
ਕਾਂਗਰਸ ਛੱਡ ਗੁਰਮੀਤ ਸਿੰਘ ਖੁੱਡੀਆਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ
. . .  about 5 hours ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ, ਸਹਿ ਇੰਚਾਰਜ ਰਾਘਵ ਚੱਢਾ, ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ...
ਲੋਕ ਸਭਾ ਕੱਲ੍ਹ ਤੱਕ ਮੁਲਤਵੀ
. . .  about 6 hours ago
ਨਵੀਂ ਦਿੱਲੀ, 26 ਜੁਲਾਈ - ਵਿਰੋਧੀ ਧਿਰ ਦੇ ਹੰਗਾਮੇ ਵਿਚਕਾਰ ਲੋਕ ਸਭਾ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਨੁਮਾਇੰਦਿਆਂ ਨੇ ਸਿਹਤ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਕੀਤਾ ਵਿਰੋਧ
. . .  about 6 hours ago
ਤਪਾ ਮੰਡੀ, 26 ਜੁਲਾਈ (ਪ੍ਰਵੀਨ ਗਰਗ,ਵਿਜੇ ਸ਼ਰਮਾ) - ਤਪਾ 'ਚ ਸੂਬੇ ਦੇ ਸਿਹਤ ਮੰਤਰੀ ਨੂੰ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ...
ਦਿੱਲੀ ਕਮੇਟੀ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਕਮੇਟੀ ਪ੍ਰਧਾਨ ਸਿਰਸਾ ਖ਼ਿਲਾਫ਼ ਲੁੱਕ ਆਊਟ ਸਰਕੁਲਰ ਜਾਰੀ
. . .  about 6 hours ago
ਨਵੀਂ ਦਿੱਲੀ, 26 ਜੁਲਾਈ (ਜਗਤਾਰ ਸਿੰਘ) - ਦਿੱਲੀ ਕਮੇਟੀ ਪ੍ਰਬੰਧ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਦਿੱਲੀ ਪੁਲਿਸ ਦੀ...
ਲੋਕ ਸਭਾ ਵਿਚ ਦੋ ਬਿੱਲ ਹੋਏ ਪਾਸ
. . .  about 6 hours ago
ਨਵੀਂ ਦਿੱਲੀ, 26 ਜੁਲਾਈ - ਨੈਸ਼ਨਲ ਇੰਸਟੀਟਿਊਟ ਆਫ਼ ਫੂਡ ਟੈਕਨੋਲੋਜੀ...
ਕਿਸਾਨਾਂ ਦੇ ਇਕ ਵਫ਼ਦ ਨਾਲ ਕੈਪਟਨ ਦੀ ਮੁਲਾਕਾਤ
. . .  about 7 hours ago
ਚੰਡੀਗੜ੍ਹ, 26 ਜੁਲਾਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਇਕ ਵਫ਼ਦ ਨਾਲ ਮੁਲਾਕਾਤ ਕੀਤੀ । ਜਿਹੜੇ ਕਿਸਾਨਾਂ ਦੀਆਂ ਜ਼ਮੀਨਾਂ ਵੱਖ - ਵੱਖ ...
ਲੱਖੀ ਹੋਣਗੇ ਬਸਪਾ ਅਕਾਲੀ ਗੱਠਜੋੜ ਦੇ ਟਾਂਡਾ ਹਲਕੇ ਤੋਂ ਉਮੀਦਵਾਰ
. . .  about 7 hours ago
ਟਾਂਡਾ ਉੜਮੁੜ, 26 ਜੁਲਾਈ (ਦੀਪਕ ਬਹਿਲ) - ਪੰਜਾਬ ਸੇਵਾ ਅਧਿਕਾਰ ਦੇ ਸਾਬਕਾ ਕਮਿਸ਼ਨਰ ਅਤੇ ਟਾਂਡਾ ਹਲਕੇ ਤੋਂ ਸੀਨੀਅਰ ਆਗੂ ਲਖਵਿੰਦਰ ਸਿੰਘ ਲੱਖੀ ਬਸਪਾ ਅਤੇ ਸ਼੍ਰੋਮਣੀ ਅਕਾਲੀ...
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੀਵਰੇਜ ਟਰੀਟਮੈਂਟ ਪਲਾਂਟ ਅਤੇ ਰਾਇਜਿੰਗ ਪਾਈਪ ਲਾਈਨ ਦਾ ਕੀਤਾ ਉਦਘਾਟਨ
. . .  about 7 hours ago
ਤਪਾ ਮੰਡੀ,26 ਜੁਲਾਈ (ਪ੍ਰਵੀਨ ਗਰਗ, ਵਿਜੇ ਸ਼ਰਮਾ) - ਤਪਾ ਸ਼ਹਿਰ ਦੇ ਜੰਮਪਲ ਅਤੇ ਸੂਬੇ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ...
ਸਫ਼ਾਈ ਕਮਿਸ਼ਨ ਪੰਜਾਬ ਦੇ ਚੇਅਰਮੈਨ ਗੇਜਾ ਰਾਮ ਵਲੋਂ ਸਫ਼ਾਈ ਸੇਵਕਾਂ ਦੀ ਸ਼ਿਕਾਇਤ 'ਤੇ ਨਗਰ ਪੰਚਾਇਤ ਖੇਮਕਰਨ 'ਚ ਮਾਰਿਆ ਛਾਪਾ
. . .  about 7 hours ago
ਖੇਮਕਰਨ 26 ਜੁਲਾਈ (ਰਾਕੇਸ਼ ਬਿੱਲਾ) ਪੰਜਾਬ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਵਲੋ...
ਦਿੱਲੀ ਚਿੜੀਆ ਘਰ 1 ਅਗਸਤ ਤੋਂ ਦੋ ਸ਼ਿਫਟਾਂ 'ਚ ਖੁੱਲ੍ਹੇਗਾ
. . .  about 7 hours ago
ਨਵੀਂ ਦਿੱਲੀ, 26 ਜੁਲਾਈ - ਦਿੱਲੀ ਚਿੜੀਆ ਘਰ ਇਕ ਅਗਸਤ ਤੋਂ ਦੋ ਸ਼ਿਫਟਾਂ 'ਚ ਖੁੱਲ੍ਹੇਗਾ....
ਪੇਅ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਵਿਰੁੱਧ ਸਾਂਝਾ ਮੁਲਾਜ਼ਮ ਮੰਚ ਅਤੇ ਪੈਨਸ਼ਨਰ ਕਰਨਗੇ ਰੋਸ ਰੈਲੀ
. . .  about 8 hours ago
ਪਠਾਨਕੋਟ 26 ਜੁਲਾਈ (ਸੰਧੂ) - ਮਿਨੀ ਸਕੱਤਰ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਜ਼ਿਲ੍ਹਾ ਪਠਾਨਕੋਟ ਨਾਲ ਸੰਬੰਧਿਤ ਵੱਖ - ਵੱਖ ਜਥੇਬੰਦੀਆਂ ਵਲੋਂ...
ਪਹਿਲੇ ਦਿਨ ਰਹੀ ਸਕੂਲਾਂ ਵਿਚ ਬੱਚਿਆਂ ਦੀ ਗਿਣਤੀ ਘੱਟ
. . .  about 8 hours ago
ਬੱਧਨੀ ਕਲਾਂ,ਸੰਗਰੂਰ,ਖਾਸਾ - 26 ਜੁਲਾਈ (ਸੰਜੀਵ ਕੋਛੜ, ਧੀਰਜ ਪਸ਼ੋਰੀਆ,ਗੁਰਨੇਕ ਸਿੰਘ ਪੰਨੂ ) - ਪੰਜਾਬ ਵਿਚ 10 ਵੀਂ ਤੋਂ 12 ਵੀਂ ਤੱਕ ...
ਟੇਬਲ ਟੈਨਿਸ ਸਿੰਗਲਜ਼ ਵਿਚ ਮਨਿਕਾ ਬੱਤਰਾ ਦੀ ਹਾਰ
. . .  about 8 hours ago
ਨਵੀਂ ਦਿੱਲੀ, 26 ਜੁਲਾਈ - ਭਾਰਤੀ ਟੇਬਲ ਟੈਨਿਸ ਖਿਡਾਰੀ ਮਨਿਕਾ ਬੱਤਰਾ ਔਰਤਾਂ ਦੇ ਸਿੰਗਲਜ਼ ਦੇ ...
ਸੋਨ ਤਗਮਾ ਜਿੱਤਣ ਵਾਲੀ ਚੀਨ ਦੀ ਵੇਟ ਲਿਫਟਰ ਦਾ ਡੋਪ ਟੈੱਸਟ, ਦਿੱਤਾ ਜਾ ਸਕਦਾ ਹੈ ਚਾਨੂੰ ਨੂੰ ਸੋਨ ਤਗਮਾ
. . .  about 8 hours ago
ਨਵੀਂ ਦਿੱਲੀ, 26 ਜੁਲਾਈ (ਅਜੀਤ ਬਿਊਰੋ) - ਟੋਕਿਓ ਉਲੰਪਿਕ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਐਂਟੀ ਡੋਪਿੰਗ ਅਥਾਰਿਟੀ ਵਲੋਂ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਜੇਠ ਸੰਮਤ 553
ਿਵਚਾਰ ਪ੍ਰਵਾਹ: ਮਾਨਸਿਕ ਵੇਦਨਾ, ਸਰੀਰਕ ਪੀੜਾ ਨਾਲੋਂ ਵੀ ਵੱਧ ਦੁਖਦਾਈ ਹੁੰਦੀ ਹੈ। -ਸਾਇਰਸ

ਮਾਨਸਾ

ਕਿਸਾਨ ਆਗੂ ਧਨੇਰ ਦੇ ਪੋਸਟਰ ਸਾੜਨ ਦੇ ਵਿਰੋਧ 'ਚ ਕਿਸਾਨਾਂ ਨੇ ਮਾਨਸਾ 'ਚ ਰੋਸ ਮਾਰਚ ਕੱਢਿਆ

ਮਾਨਸਾ, 17 ਮਈ (ਬਲਵਿੰਦਰ ਸਿੰਘ ਧਾਲੀਵਾਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਵੱਡੀ ਗਿਣਤੀ 'ਚ ਕਿਸਾਨਾਂ ਨੇ ਸਥਾਨਕ ਰੇਲਵੇ ਪਾਰਕਿੰਗ ਤੋਂ ਗੁਰਦੁਆਰਾ ਚੌਂਕ ਤੱਕ ਰੋਸ ਮਾਰਚ ਕੱਢਣ ਉਪਰੰਤ ਅਕਾਲੀ ਦਲ ਦੇ ਕਾਰਕੁਨਾਂ ਵਲੋਂ ਕਿਸਾਨ ਆਗੂ ਮਨਜੀਤ ਸਿੰਘ ਧਨੇਰ ਦੇ ਪੋਸਟਰ ਸਾੜਨ ਦੀ ਤਿੱਖੀ ਨੁਕਤਾਚੀਨੀ ਕੀਤੀ | ਇਨਕਲਾਬੀ ਕੇਂਦਰ ਦੇ ਆਗੂ ਨਾਰਾਇਣ ਦੱਤ, ਕਿਸਾਨ ਆਗੂ ਕੁਲਵੰਤ ਸਿੰਘ ਕਿਸ਼ਨਗੜ੍ਹ, ਤੇਜ ਸਿੰਘ ਚਕੇਰੀਆਂ, ਮਹਿੰਦਰ ਸਿੰਘ ਦਿਆਲਪੁਰਾ ਨੇ ਕਿਹਾ ਕਿ ਅਜਿਹੀਆਂ ਹਰਕਤਾਂ ਕਿਸਾਨ ਅੰਦੋਲਨ ਦੇ ਪ੍ਰਮੁੱਖ ਆਗੂਆਂ ਦਾ ਝੂਠਾ ਭੰਡੀ ਪ੍ਰਚਾਰ ਕਾਰਨ ਤੋਂ ਸਿਵਾਏ ਕੁਝ ਵੀ ਨਹੀਂ ਹਨ | ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਇਕ ਕਿਸਾਨ ਕਾਨਫ਼ਰੰਸ ਮੌਕੇ ਧਨੇਰ ਨੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਕਾਲੇ ਖੇਤੀ ਕਾਨੂੰਨਾਂ ਦੀ ਕੀਤੀ ਵਕਾਲਤ ਅਤੇ ਭਾਜਪਾ ਨਾਲ ਗੂੜ੍ਹੇ ਰਿਸ਼ਤੇ ਨੂੰ ਸਿਆਸੀ ਟਿੱਪਣੀ ਕਰ ਕੇ ਪਰਿਭਾਸ਼ਤ ਕੀਤਾ ਸੀ, ਜਿਸ ਨੂੰ ਆਧਾਰ ਬਣਾ ਕੇ ਅਕਾਲੀ ਵਰਕਰ ਕਿਸਾਨ ਆਗੂ ਦੇ ਪੁਤਲੇ ਸਾੜਨ ਤੱਕ ਚਲੇ ਗਏ ਹਨ | ਉਨ੍ਹਾਂ ਕਿਹਾ ਕਿ ਮਨਜੀਤ ਸਿੰਘ ਧਨੇਰ ਕਿਰਨਜੀਤ ਕਾਂਡ ਐਕਸ਼ਨ ਕਮੇਟੀ ਦਾ ਪ੍ਰਮੁੱਖ ਆਗੂ ਹੈ, ਦੀ ਕੁਰਬਾਨੀ ਅਤੇ ਕਾਰਜਾਂ ਨੂੰ ਲੋਕ ਸਲਾਮ ਕਰਦੇ ਹਨ, ਇਸ ਲਈ ਉਨ੍ਹਾਂ ਖ਼ਿਲਾਫ਼ ਟਿੱਪਣੀਆਂ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ | ਬੁਲਾਰਿਆਂ ਨੇ ਅਹਿਦ ਲਿਆ ਕਿ ਕਿਸਾਨ ਅੰਦੋਲਨ ਖੇਤੀ ਕਾਨੂੰਨ ਵਾਪਸ ਹੋਣ ਤੱਕ ਜਾਰੀ ਰਹੇਗਾ | ਸੰਬੋਧਨ ਤੇ ਸ਼ਾਮਿਲ ਹੋਣ ਵਾਲਿਆਂ 'ਚ ਮਹਿੰਦਰ ਸਿੰਘ ਭੈਣੀਬਾਘਾ, ਇਕਬਾਲ ਸਿੰਘ ਮਾਨਸਾ, ਬਲਵਿੰਦਰ ਸ਼ਰਮਾ ਖਿਆਲਾ, ਮੇਜਰ ਸਿੰਘ ਦੂਲੋਵਾਲ, ਜਗਦੇਵ ਸਿੰਘ ਭੋਪਾਲ ਗੁਰਜੰਟ ਸਿੰਘ ਮਾਨਸਾ, ਸੋਮ ਦੱਤ ਸ਼ਰਮਾ, ਰਤਨ ਭੋਲਾ, ਜਸਵੰਤ ਸਿੰਘ ਜਵਾਹਰਕੇ, ਹਰਬੰਸ ਸਿੰਘ ਟਾਂਡੀਆਂ, ਸੱਤਪਾਲ ਬਰ੍ਹੇ, ਰਾਜ ਸਿੰਘ ਅਕਲੀਆ, ਮਨਜੀਤ ਸਿੰਘ ਉੱਲਕ, ਮੱਖਣ ਸਿੰਘ ਭੈਣੀਬਾਘਾ, ਹਰਦੇਵ ਸਿੰਘ ਰਾਠੀ ਆਦਿ ਹਾਜ਼ਰ ਸਨ | ਉੱਧਰ ਕਿਸਾਨਾਂ ਦਾ ਰੇਲਵੇ ਪਾਰਕਿੰਗ ਮਾਨਸਾ 'ਚ ਧਰਨਾ ਅੱਜ 230ਵੇਂ ਦਿਨ ਵੀ ਜਾਰੀ ਰਿਹਾ |
ਰਿਲਾਇੰਸ ਤੇਲ ਪੰਪ ਅੱਗੇ ਕਿਸਾਨਾਂ ਨੇ ਧਰਨਾ ਜਾਰੀ ਰੱਖਿਆ
ਬੁਢਲਾਡਾ ਤੋਂ ਸੁਨੀਲ ਮਨਚੰਦਾ ਅਨੁਸਾਰ- ਸਥਾਨਕ ਰਿਲਾਇੰਸ ਪੈਟਰੋਲ ਪੰਪ ਅੱਗੇ ਧਰਨੇ ਵਿੱਚ ਸ਼ੋ੍ਰਮਣੀ ਅਕਾਲੀ ਦਲ ਅਤੇ ਸਾਬਕਾ ਕੇਂਦਰੀ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਤਿੱਖੇ ਸ਼ਬਦਾਂ ਵਿੱਚ ਨਿੰਦਾ ਕੀਤੀ | ਕਿਸਾਨ ਆਗੂ ਸਵਰਨ ਸਿੰਘ ਬੋੜਾਵਾਲ ਨੇ ਕਿਹਾ ਕਿ ਦੇਸ਼ ਭਰ ਦੇ ਕਿਸਾਨਾਂ ਦੀ ਲੜਾਈ ਸਿਰਫ਼ ਖੇਤੀ ਦੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਤੱਕ ਸੀਮਤ ਨਾ ਰਹਿ ਕੇ ਦੇਸ਼ ਨੂੰ ਕਾਰਪੋਰੇਟ ਘਰਾਣਿਆਂ ਅਤੇ ਸਾਮਰਾਜ ਦੇ ਚੁੰਗਲ ਵਿਚੋਂ ਕੱਢਣ ਤੱਕ ਪਹੁੰਚ ਗਈ ਹੈ | ਉਨ੍ਹਾਂ ਦੋਸ਼ ਲਾਇਆ ਕਿ ਮੋਦੀ ਸਰਕਾਰ ਵਿੱਚ ਬਹੁਕੌਮੀ ਕੰਪਨੀਆਂ ਅਤੇ ਕਾਰਪੋਰੇਟ ਘਰਾਣਿਆਂ ਦਾ ਕਿੰਨਾ ਦਬਾਅ ਹੈ ਉਹ ਇਸ ਗੱਲ ਨੇ ਸਾਬਤ ਕਰ ਦਿੱਤਾ ਹੈ ਕਿ ਸਰਕਾਰ ਦੇਸ਼ 80 ਪ੍ਰਤੀਸ਼ਤ ਤੋਂ ਵੱਧ ਖੇਤੀ 'ਤੇ ਨਿਰਭਰ ਲੋਕਾਂ ਦੀਆਂ ਮੰਗਾਂ-ਮਸਲਿਆਂ 'ਤੇ ਗੱਲ ਕਰਨ ਨੂੰ ਤਿਆਰ ਨਹੀਂ | ਐਡਵੋਕੇਟ ਸਵਰਨਜੀਤ ਸਿੰਘ ਦਲਿਓ ਨੇ ਕਿਹਾ ਕਿ ਕਾਲੇ ਕਾਨੂੰਨਾਂ ਨੂੰ ਮੂਲੋਂ ਰੱਦ ਕਰਵਾ ਕੇ ਹੀ ਕਿਰਤੀ-ਕਿਸਾਨ ਚੁੱਪ ਬੈਠਣਗੇ | ਇਸ ਮੌਕੇ ਸਰੂਪ ਸਿੰਘ ਗੁਰਨੇ ਕਲਾਂ, ਸੁਖਦੇਵ ਸਿੰਘ ਬੋੜਾਵਾਲ, ਹਰਿੰਦਰ ਸਿੰਘ ਸੋਢੀ, ਨੰਬਰਦਾਰ ਜਰਨੈਲ ਸਿੰਘ ਗੁਰਨੇ ਕਲਾਂ, ਗੁਰਦਰਸ਼ਨ ਸਿੰਘ ਰੱਲੀ, ਬਸੰਤ ਸਿੰਘ ਸਹਾਰਨਾ, ਰੂਪ ਸਿੰਘ ਗੁਰਨੇ ਕਲਾਂ, ਕਰਨੈਲ ਸਿੰਘ, ਜਸਵੰਤ ਸਿੰਘ ਬੁਢਲਾਡਾ, ਕਾਲਾ ਸਿੰਘ ਗੁਰਨੇ ਕਲਾਂ ਨੇ ਵੀ ਸੰਬੋਧਨ ਕੀਤਾ |
ਖੇਤੀ ਕਾਨੰੂਨਾਂ ਖ਼ਿਲਾਫ਼ ਧਰਨਾ ਜਾਰੀ
ਬਰੇਟਾ ਤੋਂ ਜੀਵਨ ਸ਼ਰਮਾ/ਪਾਲ ਸਿੰਘ ਮੰਡੇਰ ਅਨੁਸਾਰ- ਸਥਾਨਕ ਰੇਲਵੇ ਪਾਰਕਿੰਗ ਵਿਖੇ ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਧਰਨਾ ਜਾਰੀ ਹੈ | ਬੁਲਾਰਿਆਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਦੇਸ਼ ਨੂੰ ਤਬਾਹੀ ਦੇ ਕੰਡੇ 'ਤੇ ਲਿਆ ਕੇ ਖੜ੍ਹਾ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਜਦੋਂ ਤੱਕ ਖੇਤੀ ਕਾਲੇ ਕਾਨੂੰਨ ਵਾਪਸ ਨਹੀਂ ਹੁੰਦੇ ਉਦੋਂ ਤੱਕ ਅੰਦੋਲਨ ਜਾਰੀ ਰਹੇਗਾ | ਇਸ ਮੌਕੇ ਜਗਰੂਪ ਸਿੰਘ ਮੰਘਾਣੀਆਂ, ਦਰਸ਼ਨ ਸਿੰਘ ਮੰਘਾਣੀਆਂ, ਛੱਜੂ ਸਿੰਘ ਬਰੇਟਾ, ਨਿਰਮਲ ਸਿੰਘ ਬਰੇਟਾ, ਤਰਸੇਮ ਸਿੰਘ ਚੱਕ ਅਲੀਸ਼ੇਰ, ਸਰਜਪਾਲ ਕੌਰ, ਬੰਤੀ ਕੌਰ ਨੇ ਸੰਬੋਧਨ ਕੀਤਾ |
ਰਿਲਾਇੰਸ ਤੇਲ ਪੰਪ ਦਾ ਘਿਰਾਓ-ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵਲੋਂ ਸਥਾਨਕ ਰਿਲਾਇੰਸ ਪੈਟਰੋਲ ਪੰਪ ਦਾ ਘਿਰਾਓ ਜਾਰੀ ਰੱਖਿਆ ਹੋਇਆ ਹੈ | ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਦੇ ਸੰਘਰਸ਼ ਅੱਗੇ ਮਜਬੂਰ ਹੋ ਕੇ ਕਾਲ਼ੇ ਕਾਨੰੂਨ ਰੱਦ ਕਰਨੇ ਪੈਣਗੇ ਅਤੇ ਜਿੱਤ ਕਿਸਾਨਾਂ ਦੀ ਹੋਵੇਗੀ | ਇਸ ਮੌਕੇ ਸਰੋਜ ਕੌਰ ਦਿਆਲਪੁਰਾ, ਸੁਖਦੇਵ ਸਿੰਘ ਖੁਡਾਲ਼, ਗੁਰਮੇਲ ਸਿੰਘ ਰੰਘੜਿਆਲ, ਚਰਨਜੀਤ ਸਿੰਘ ਬਹਾਦਰਪੁਰ, ਗੁਰਮੇਲ ਸਿੰਘ ਰੰਘੜਿਆਲ, ਭੋਲਾ ਸਿੰਘ ਦਿਆਲਪੁਰਾ ਨੇ ਸੰਬੋਧਨ ਕੀਤਾ |

ਇੱਕੋ ਦਿਨ ਪਿਤਾ ਪੁੱਤਰ ਦੀ ਅਰਥੀ ਉੱਠ ਜਾਣ ਨਾਲ ਨਗਰ ਵਿਚ ਸੋਗ ਦੀ ਲਹਿਰ

ਤਲਵੰਡੀ ਸਾਬੋ, 17 ਮਈ (ਰਣਜੀਤ ਸਿੰਘ ਰਾਜੂ)-ਨਗਰ ਅੰਦਰ ਵਾਪਰੀ ਅਤਿ ਮੰਦਭਾਗੀ ਘਟਨਾ ਵਿਚ ਬਿਮਾਰੀ ਦੇ ਚੱਲਦਿਆਂ ਇੱਕੇ ਦਿਨ ਪਿਤਾ ਅਤੇ ਪੁੱਤਰ ਦੀ ਮੌਤ ਹੋ ਜਾਣ ਅਤੇ ਇੱਕੇ ਸਮੇਂ ਦੋਵਾਂ ਦਾ ਅੰਤਿਮ ਸੰਸਕਾਰ ਕਰਨ ਦੀ ਖ਼ਬਰ ਨਾਲ ਸ਼ਹਿਰ ਵਿਚ ਸੋਗ ਦੀ ਲਹਿਰ ਦੌੜ ਗਈ ਹੈ | ...

ਪੂਰੀ ਖ਼ਬਰ »

ਲੋੜਵੰਦ ਪਰਿਵਾਰਾਂ ਨੂੰ ਸਹਾਇਤਾ ਦੇਣ ਦੀ ਮੰਗ

ਮਾਨਸਾ, 17 ਮਈ (ਵਿ.ਪ੍ਰਤੀ.)- ਆਮ ਆਦਮੀ ਪਾਰਟੀ ਦੇ ਐਸ.ਸੀ. ਵਿੰਗ ਵਲੋਂ ਜ਼ਿਲ੍ਹਾ ਅਧਿਕਾਰੀ ਨੂੰ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਭੇਜਿਆ ਗਿਆ | ਪਾਰਟੀ ਦੇ ਆਗੂ ਗੁਰਮੇਲ ਸਿੰਘ ਰਾਜੂ ਨੇ ਮੰਗ ਕੀਤੀ ਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਗ਼ਰੀਬ ਤੇ ਲੋੜਵੰਦ ਪਰਿਵਾਰਾਂ ...

ਪੂਰੀ ਖ਼ਬਰ »

ਡੇਂਗੂ ਤੋਂ ਬਚਾਅ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ

ਮਾਨਸਾ, 17 ਮਈ (ਵਿਸ਼ੇਸ਼ ਪ੍ਰਤੀਨਿਧ)-ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਦਿਵਸ ਮੌਕੇ 'ਡੇਂਗੂ ਦਾ ਖ਼ਾਤਮਾ ਘਰ ਤੋਂ ਸ਼ੁਰੂ ਕਰੋ' ਦੇ ਤਹਿਤ ਸਥਾਨਕ ਵਾਰਡ ਨੰ:5 ਦੇ ਘਰਾਂ 'ਚ ਜਾ ਕੇ ਸਰਵੇਖਣ ਕੀਤਾ ਗਿਆ ਤੇ ਲੋਕਾਂ ਨੂੰ ਡੇਂਗੂ ਬੁਖ਼ਾਰ ਦੇ ਕਾਰਨ ਅਤੇ ਬਚਾਅ ਸਬੰਧੀ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਵਲੋਂ 3 ਦਿਨਾਂ ਸਬ ਡਵੀਜ਼ਨ ਪੱਧਰੀ ਰੋਸ ਵਿਖਾਵੇ ਅੱਜ ਤੋਂ

ਮਾਨਸਾ, 17 ਮਈ (ਧਾਲੀਵਾਲ)- ਆਸ਼ਾ ਵਰਕਰਜ਼ ਤੇ ਫੈਸੀਲੀਟੇਟਰਜ਼ ਯੂਨੀਅਨ ਦੇ ਸੱਦੇ 'ਤੇ ਜ਼ਿਲ੍ਹੇ ਦੀਆਂ ਸਮੂਹ ਵਰਕਰਾਂ 18, 19 ਅਤੇ 20 ਮਈ ਨੂੰ ਕੰਮ ਦਾ ਬਾਈਕਾਟ ਕਰ ਕੇ ਬੁਢਲਾਡਾ, ਖਿਆਲਾ ਕਲਾਂ, ਸਰਦੂਲਗੜ੍ਹ ਅਤੇ ਮਾਨਸਾ ਵਿਖੇ ਧਰਨੇ ਲਗਾ ਕੇ ਰੋਸ ਵਿਖਾਵਾ ਕਰਨਗੀਆਂ, 20 ਮਈ ...

ਪੂਰੀ ਖ਼ਬਰ »

ਆਜ਼ਾਦੀ ਦੀ ਵਰੇ੍ਹਗੰਢ ਨੂੰ ਸਮਰਪਿਤ ਆਨਲਾਈਨ ਭਾਸ਼ਨ ਮੁਕਾਬਲੇ ਕਰਵਾਏ

ਮਾਨਸਾ, 17 ਮਈ (ਵਿ. ਪ੍ਰਤੀ.)- ਸਰਕਾਰੀ ਸੈਕੰਡਰੀ ਸਮਾਰਟ ਸਕੂਲ (ਲੜਕੀਆਂ) ਖਿਆਲਾ ਕਲਾਂ ਵਲੋਂ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰੇ੍ਹਗੰਢ ਨੂੰ ਸਮਰਪਿਤ ਆਨਲਾਈਨ ਭਾਸ਼ਣ ਮੁਕਾਬਲੇ ਕਰਵਾਏ ਗਏ | ਪੰਜਾਬੀ ਅਧਿਆਪਕਾ ਰੇਨੂ ਬਾਲਾ ਨੇ ਦੱਸਿਆ ਕਿ 6ਵੀਂ ਤੋਂ 8ਵੀਂ ਜਮਾਤ ਦੇ ਗਰੁੱਪ ...

ਪੂਰੀ ਖ਼ਬਰ »

ਵਿਦਿਆਰਥੀਆਂ ਦਾ ਵਫ਼ਦ ਜ਼ਿਲ੍ਹਾ ਭਲਾਈ ਅਫ਼ਸਰ ਨੂੰ ਮਿਲਿਆ

ਮਾਨਸਾ, 17 ਮਈ (ਵਿ.ਪ੍ਰਤੀ.)-ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਦੀ ਅਗਵਾਈ 'ਚ ਦਲਿਤ ਵਿਦਿਆਰਥੀਆਂ ਦਾ ਵਫ਼ਦ ਜ਼ਿਲ੍ਹਾ ਭਲਾਈ ਅਫ਼ਸਰ ਨੂੰ ਮਿਲਿਆ ਤੇ ਉਨ੍ਹਾਂ ਐਸ.ਸੀ ਵਿਦਿਆਰਥੀਆਂ ਤੋਂ ਕਾਲਜ ਪ੍ਰਬੰਧਕਾਂ ਵਲੋਂ ਜ਼ਬਰਦਸਤੀ ਸਕਾਲਰਸ਼ਿਪ ਦੀ ਰਾਸ਼ੀ ਵਸੂਲਣ ...

ਪੂਰੀ ਖ਼ਬਰ »

ਸਾਂਝੇ ਅਧਿਆਪਕ ਮੋਰਚਾ ਦੇ ਕਾਰਕੁਨਾਂ ਨੇ ਪੰਜਾਬ ਸਰਕਾਰ ਦੀਆਂ ਅਰਥੀਆਂ ਫੂਕੀਆਂ

ਮਾਨਸਾ, 17 ਮਈ (ਬਲਵਿੰਦਰ ਸਿੰਘ ਧਾਲੀਵਾਲ)-ਸਾਂਝਾ ਅਧਿਆਪਕ ਮੋਰਚਾ ਵਲੋਂ ਸਥਾਨਕ ਜ਼ਿਲ੍ਹਾ ਕਚਹਿਰੀ ਦੇ ਗੇਟ ਅੱਗੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸੇ ਦੌਰਾਨ ਜਥੇਬੰਦੀ ਵਲੋਂ ਅੱਜ ਜ਼ਿਲ੍ਹੇ ਦੇ ਕਈ ਹੋਰ ਪਿੰਡਾਂ 'ਚ ਵੀ ਸਰਕਾਰ ਦੀਆਂ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਦਾ ਧਰਨਾ 5ਵੇਂ ਦਿਨ ਵੀ ਜਾਰੀ

ਭੀਖੀ, 17 ਮਈ (ਗੁਰਿੰਦਰ ਸਿੰਘ ਔਲਖ)- ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ 'ਤੇ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਲਈ ਸਫ਼ਾਈ ਸੇਵਕਾਂ ਵਲੋਂ ਲਗਾਇਆ ਧਰਨਾ ਲਗਾਤਾਰ ਪੰਜਵੇਂ ਦਿਨ ਵੀ ਜਾਰੀ ਰਿਹਾ | ਨਗਰ ਪੰਚਾਇਤ ਦਫ਼ਤਰ ਭੀਖੀ ਵਿਖੇ ਲਗਾਏ ਧਰਨੇ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਗਾਂਧੀ ਰਾਮ ਸਿੰਗਲਾ ਨੇ ਨਗਰ ਕੌ ਾਸਲ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਬਰੇਟਾ, 17 ਮਈ (ਪਾਲ ਸਿੰਘ ਮੰਡੇਰ)- ਨਗਰ ਕੌਂਸਲ ਬਰੇਟਾ ਦੇ ਪ੍ਰਧਾਨ ਵਜੋਂ ਗਾਂਧੀ ਰਾਮ ਸਿੰਗਲਾ ਨੇ ਕਾਰਜਭਾਰ ਸੰਭਾਲ ਲਿਆ ਹੈ | ਕੋਰੋਨਾ ਨਿਯਮਾਂ ਦੀ ਪਾਲਣਾ ਕਰਦਿਆਂ ਇਹ ਸਮਾਗਮ ਸੀਮਤ ਅਤੇ ਸਾਦਾ ਰੱਖਿਆ ਗਿਆ | ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਕਿਹਾ ਕਿ ਉਹ ਸ਼ਹਿਰ ...

ਪੂਰੀ ਖ਼ਬਰ »

ਪਿੰਡ ਫਫੜੇ ਭਾਈਕੇ, ਲੋਹਗੜ੍ਹ ਅਤੇ ਭੀਖੀ ਦਾ ਵਾਰਡ ਨੰਬਰ 1 ਕੰਟੇਨਮੈਂਟ ਜ਼ੋਨ ਐਲਾਨੇ

ਮਾਨਸਾ, 17 ਮਈ (ਬਲਵਿੰਦਰ ਸਿੰਘ ਧਾਲੀਵਾਲ)- ਕੋਰੋਨਾ ਵਾਇਰਸ ਦੇ ਵੱਧਦੇ ਕੇਸਾਂ ਦੇ ਮੱਦੇਨਜ਼ਰ ਫੈਲਾਅ ਨੂੰ ਰੋਕਣ ਲਈ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸੁਖਪ੍ਰੀਤ ਸਿੰਘ ਸਿੱਧੂ ਨੇ ਆਫ਼ਤ ਪ੍ਰਬੰਧਨ ਐਕਟ ਤਹਿਤ ਜ਼ਿਲੇ੍ਹ ਦੇ ਪਿੰਡ ਫਫੜੇ ਭਾਈਕੇ ਤੇ ਲੋਹਗੜ੍ਹ ਤੋਂ ...

ਪੂਰੀ ਖ਼ਬਰ »

ਨੇਕੀ ਫਾਊਾਡੇਸ਼ਨ ਦੀ ਮੁਹਿੰਮ 'ਡਾਇਲ ਨੇਕੀ ਫਾਰ ਨੋਟਬੁੱਕ' ਦਾ ਸਬ ਡਵੀਜ਼ਨ ਮੈਜਿਸਟ੍ਰੇਟ ਸਰਬਜੀਤ ਕੌਰ ਨੇ ਕੀਤਾ ਆਗਾਜ਼

ਬੁਢਲਾਡਾ, 17 ਮਈ (ਸੁਨੀਲ ਮਨਚੰਦਾ, ਸਵਰਨ ਸਿੰਘ ਰਾਹੀ)- ਨੇਕੀ ਫਾਊਾਡੇਸ਼ਨ ਵਲੋਂ ਆਪਣੇ ਪ੍ਰੋਜੈਕਟ ਨੇਕੀ ਫ਼ਾਰ ਸਟੂਡੈਂਟਸ ਤਹਿਤ ਇਸ ਸਾਲ ਕੋਰੋਨਾ ਮਹਾਂਮਾਰੀ ਦੌਰਾਨ ਨਵੀਂ ਮੁਹਿੰਮ 'ਡਾਇਲ ਨੇਕੀ ਫਾਰ ਨੋਟਬੁੱਕ' ਚਲਾਈ ਹੈ, ਜਿਸ ਦਾ ਆਗਾਜ਼ ਸਥਾਨਕ ਸਬ ਡਿਵੀਜ਼ਨ ...

ਪੂਰੀ ਖ਼ਬਰ »

ਸਫ਼ਾਈ ਸੇਵਕ ਯੂਨੀਅਨ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ

ਜੋਗਾ, 17 ਮਈ (ਹਰਜਿੰਦਰ ਸਿੰਘ ਚਹਿਲ)- ਮਿਉਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਸਥਾਨਕ ਸਫ਼ਾਈ ਸੇਵਕ ਯੂਨੀਅਨ ਵਲੋਂ ਅਣਮਿਥੇ ਸਮੇਂ ਲਈ ਹੜਤਾਲ ਸ਼ੁਰੂ ਕੀਤੀ ਗਈ ਹੈ | ਯੂਨੀਅਨ ਦੇ ਪ੍ਰਧਾਨ ਅਸ਼ੋਕ ਕੁਮਾਰ ਨੇ ਦੱਸਿਆ ਕਿ ਸਫ਼ਾਈ ਸੇਵਕ ਪਿਛਲੇ ਲੰਮੇ ...

ਪੂਰੀ ਖ਼ਬਰ »

ਘਰ-ਘਰ ਦਾਖ਼ਲਾ ਮੁਹਿੰਮ ਦੇ ਤੁਗ਼ਲਕੀ ਫ਼ੁਰਮਾਨ ਪ੍ਰਵਾਨ ਨਹੀਂ - ਡੀ. ਟੀ. ਐੱਫ.

ਜੋਗਾ, 17 ਮਈ (ਹਰਜਿੰਦਰ ਸਿੰਘ ਚਹਿਲ)- ਡੈਮੋਕਰੈਟਿਕ ਟੀਚਰਜ਼ ਫ਼ਰੰਟ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਤਾਮਕੋਟ ਤੇ ਜ਼ਿਲ੍ਹਾ ਸਕੱਤਰ ਹਰਜਿੰਦਰ ਸਿੰਘ ਅਨੂਪਗੜ੍ਹ ਨੇ ਕਿਹਾ ਕਿ ਜਥੇਬੰਦੀ ਸਿੱਖਿਆ ਸਕੱਤਰ ਦੇ ਨਾਦਰਸ਼ਾਹੀ ਫ਼ੁਰਮਾਨਾਂ ਨੂੰ ਅਪ੍ਰਵਾਨ ਕਰਦੀ ਹੈ | ...

ਪੂਰੀ ਖ਼ਬਰ »

ਬੇਰੁਜ਼ਗਾਰ ਸਾਂਝਾ ਮੋਰਚਾ ਦੀ ਇਕੱਤਰਤਾ-ਮੋਤੀ ਮਹਿਲ ਦਾ ਘਿਰਾਓ ਕੱਲ੍ਹ

ਮਾਨਸਾ, 17 ਮਈ (ਵਿਸ਼ੇਸ਼ ਪ੍ਰਤੀਨਿਧ)- ਬੇਰੁਜ਼ਗਾਰ ਸਾਂਝਾ ਮੋਰਚਾ ਮਾਨਸਾ ਬਲਾਕ ਦੀ ਇਕੱਤਰਤਾ ਸਥਾਨਕ ਬਾਲ ਭਵਨ ਵਿਖੇ ਸੂਬਾ ਆਗੂ ਹਰਜਿੰਦਰ ਸਿੰਘ ਝੁਨੀਰ ਦੀ ਅਗਵਾਈ 'ਚ ਹੋਈ | ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਘਰ-ਘਰ ਨੌਕਰੀ ਦੇਣ ਦੇ ਵਾਅਦੇ ਤੋਂ ਭੱਜ ਗਈ ...

ਪੂਰੀ ਖ਼ਬਰ »

ਕੋਰੋਨਾ ਪ੍ਰਭਾਵਿਤ ਪੇਂਡੂ ਖੇਤਰ 'ਚ ਸੈਂਪਲਿੰਗ ਅਤੇ ਵੈਕਸੀਨੇਸ਼ਨ ਵਿਚ ਤੇਜ਼ੀ ਲਿਆਂਦੀ ਜਾਵੇ -ਡੀ. ਸੀ.

ਬਠਿੰਡਾ, 17 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ ਵਲੋਂ ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਨਾਲ ਨਜਿੱਠਣ ਦੇ ਮੱਦੇਨਜ਼ਰ ਰੀਵਿਊ ਮੀਟਿੰਗ ਦੌਰਾਨ ਕੋਵਿਡ ਨਾਲ ਸਬੰਧਤ ਸਮੂਹ ਗਤੀਵਿਧੀਆਂ ਦੀ ਸਮੀਖਿਆ ਕੀਤੀ | ਉਨ੍ਹਾਂ ਵੱਖ-ਵੱਖ ...

ਪੂਰੀ ਖ਼ਬਰ »

24 ਘੰਟਿਆਂ ਵਿਚ 26 ਕੋਰੋਨਾ ਦੇ ਮਿ੍ਤਕਾਂ ਦਾ ਸਸਕਾਰ

ਬਠਿੰਡਾ, 17 ਮਈ (ਅਵਤਾਰ ਸਿੰਘ)- ਸਥਾਨਕ ਸ਼ਹਿਰ ਦੀ ਮਨੁੱਖਤਾ ਨੂੰ ਸਮਰਪਿਤ ਸਹਾਰਾ ਜਨਸੇਵਾ ਦੀ ਕੋਰੋਨਾ ਯੋਧਿਆਂ ਦੀ ਟੀਮ ਵਲੋਂ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿਚ ਕੋਰੋਨਾ ਪਾਜੀਟਿਵ ਮਰੀਜ਼ਾਂ ਨੂੰ ਚੁੱਕੇ ਸ਼ਹਿਰ ਦੀ ਦਾਣਾ ਮੰਡੀ ਅਤੇ ਸਥਾਨਕ ...

ਪੂਰੀ ਖ਼ਬਰ »

ਡੀ. ਸੀ. ਬਠਿੰਡਾ 'ਤੇ ਹਾਈ ਕੋਰਟ ਦੇ ਹੁਕਮਾਂ ਦੀ ਉਲੰਘਣਾ ਕਰਨ ਦਾ ਲਗਾਇਆ ਦੋਸ਼

ਬਠਿੰਡਾ, 17 ਮਈ (ਅਵਤਾਰ ਸਿੰਘ)-ਸ਼ਹਿਰ ਦੀ ਥਰਮਲ ਕਾਲੋਨੀ ਦੇ ਨਿਵਾਸੀ ਐਡਵੋਕੇਟ ਸੰਦੀਪ ਪਾਠਕ ਨੇ ਪੈੱ੍ਰਸ ਬਿਆਨ ਵਿਚ ਡਿਪਟੀ ਕਮਿਸ਼ਨਰ ਬਠਿੰਡਾ ਉੱਤੇ ਹਾਈ ਕੋਰਟ ਦੇ ਹੁਕਮਾਂ ਦੀ ਉਲੰਘਣਾ ਕਰਨ ਦਾ ਦੋਸ਼ ਲਾਇਆ ਹੈ | ਅੱੈਡ. ਪਾਠਕ ਨੇ ਦੱਸਿਆ ਕਿ ਥਰਮਲ ਕਾਲੋਨੀ ਦੇ ...

ਪੂਰੀ ਖ਼ਬਰ »

ਪੁਲਿਸ ਮਜ਼ਦੂਰ ਪਰਿਵਾਰ ਨੂੰ ਨਾਜਾ ਇਜ਼ ਤੰਗ ਪ੍ਰੇਸ਼ਾਨ ਕਰ ਰਹੀ ਹੈ-ਖਿਆਲੀ ਵਾਲਾ

ਗੋਨਿਆਣਾ, 17 ਮਈ (ਗਰਗ)-ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਪਾਲ ਸਿੰਘ ਖਿਆਲੀ ਵਾਲਾ, ਕਰਮ ਸਿੰਘ ਖਿਆਲੀ ਵਾਲਾ ਅਤੇ ਗੁਰਦੀਪ ਸਿੰਘ ਭੋਖੜਾ ਨੇ ਪ੍ਰੈਸ ਦੇ ਨਾਂਅ ਜਾਰੀ ਬਿਆਨ ਵਿਚ ਕਿਹਾ ਹੈ ਕਿ ਥਾਣਾ ਨੇਹੀਂਆਂ ਵਾਲਾ ਦੀ ਪੁਲਿਸ ਪਿੰਡ ...

ਪੂਰੀ ਖ਼ਬਰ »

ਬਾਬਾ ਵਿਸ਼ਵਕਰਮਾ ਗੁਰਦੁਆਰਾ ਭਾਈਰੂਪਾ ਦੀ ਨਵੀ ਇਮਾਰਤ ਦੀ ਸ਼ੁਰੂਆਤ

ਭਾਈਰੂਪਾ, 17 ਮਈ (ਵਰਿੰਦਰ ਲੱਕੀ)- ਬਾਬਾ ਵਿਸ਼ਵਕਰਮਾ ਗੁਰਦੁਆਰਾ ਸਾਹਿਬ ਭਾਈਰੂਪਾ ਦੀ ਨਵੀਂ ਇਮਾਰਤ ਦਾ ਕੰਮ ਸ਼ੁਰੂ ਹੋ ਗਿਆ ਹੈ, ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਤੇ ਪਤਵੰਤੇ ਵਿਅਕਤੀਆਂ ਵਲੋਂ ਸਾਂਝੇ ਤੌਰ ਤੇ ਇੱਟਾਂ ਰੱਖ ਕੇ ਇਸ ਦੀ ਸ਼ੁਰੂਆਤ ਕਰਵਾਈ | ...

ਪੂਰੀ ਖ਼ਬਰ »

ਰਿਫ਼ਾਇਨਰੀ ਵਿਖੇ ਬਣਾਇਆ ਜਾ ਰਿਹੈ ਕੋਵਿਡ ਮੇਕ ਸਿਫ਼ਟ ਕੋਰੋਨਾ ਹਸਪਤਾਲ

ਬਠਿੰਡਾ, 17 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਕੋਰੋਨਾ ਮਹਾਂਮਾਰੀ ਦੀ ਇਸ ਜੰਗ ਵਿਚ ਜਿੱਥੇ ਸੂਬਾ ਸਰਕਾਰ ਵਲੋਂ ਤੇ ਸਿਹਤ ਵਿਭਾਗ ਦੇ ਯਤਨਾਂ ਸਦਕਾ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਉੱਥੇ ਹੀ ਸਮਾਜ ਸੇਵੀ, ਧਾਰਮਿਕ ਅਤੇ ਉਦਯੋਗਿਕ ਅਦਾਰਿਆਂ ਵਲੋਂ ਵਿਸ਼ੇਸ਼ ...

ਪੂਰੀ ਖ਼ਬਰ »

ਬਠਿੰਡਾ ਜ਼ਿਲ੍ਹਾ ਦੇ ਸੋਹਣੇ ਪਿੰਡਾਂ ਵਿਚੋਂ ਸਿਰਮੌਰ ਪਿੰਡ ਸੁੱਖਾ ਸਿੰਘ ਵਾਲਾ

ਗੁਰਜੀਤ ਸਿੰਘ ਕਮਾਲੂ 99143-00953 ਮੌੜ ਮੰਡੀ- ਬਠਿੰਡਾ ਮਾਨਸਾ ਹਾਈਵੇ 'ਤੇ ਮੌੜ ਮੰਡੀ ਤੋਂ 10 ਕੁ ਕਿੱਲੋਮੀਟਰ ਦੀ ਵਿੱਥ 'ਤੇ ਪੂਰਬ ਵੱਲ ਵਸਿਆ ਪਿੰਡ ਸੁੱਖਾ ਸਿੰਘ ਵਾਲਾ ਬਠਿੰਡਾ ਜ਼ਿਲੇ੍ਹ ਦੇ ੋੱਭ ਤੋਂ ਸੋਹਣੇ ਪਿੰਡ ਦਾ ਖ਼ਿਤਾਬ ਜਿੱਤ ਚੁੱਕਿਆ ਹੈ | ਪਿੰਡ ਦੇ ਨੌਜਵਾਨਾਂ ...

ਪੂਰੀ ਖ਼ਬਰ »

ਕਿਸਾਨ ਆਗੂ ਮਨਜੀਤ ਧਨੇਰ ਦਾ ਹਰਸਿਮਰਤ ਬਾਦਲ ਖ਼ਿਲਾਫ਼ ਬਿਆਨ ਮੰਦਭਾਗਾ-ਬਲਕਾਰ ਸਿੰਘ

ਬਠਿੰਡਾ, 17 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਕਿਸਾਨ ਆਗੂ ਮਨਜੀਤ ਸਿੰਘ ਧਨੇਰ ਵਲੋਂ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਖ਼ਿਲਾਫ਼ ਕੀਤੀ ਗਈ ਗਲਤ ਸ਼ਬਦਾਵਲੀ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਹੈ, ਜਿਸ ਤੋਂ ਸਾਬਤ ਹੁੰਦਾ ਹੈ ਕਿ ਧਨੇਰ ਆਪਣੀਆਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX