ਤਾਜਾ ਖ਼ਬਰਾਂ


ਆਈ.ਪੀ.ਐੱਲ .2021-ਮੁੰਬਈ ਨੇ ਪੰਜਾਬ ਨੂੰ 6 ਵਿਕਟਾਂ ਨਾਲ ਹਰਾਇਆ, ਹਾਰਦਿਕ ਪੰਡਯਾ ਨੇ ਦਿਵਾਈ ਜਿੱਤ
. . .  1 day ago
ਦਿੱਲੀ ਵਿਚ 1 ਜਨਵਰੀ ਤੱਕ ਪਟਾਕਿਆਂ 'ਤੇ ਪੂਰੀ ਤਰ੍ਹਾਂ ਪਾਬੰਦੀ, ਡੀ.ਪੀ.ਸੀ.ਸੀ. ਨੇ ਕੀਤਾ ਨੋਟੀਫਿਕੇਸ਼ਨ ਜਾਰੀ
. . .  1 day ago
ਨਵਜੋਤ ਸਿੰਘ ਸਿੱਧੂ ਨੂੰ ਮਿਲਣ ਤੋਂ ਬਾਅਦ ਕੈਬਨਿਟ ਮੰਤਰੀ ਰਾਜਾ ਵੜਿੰਗ ਨੇ ਕਿਹਾ ਕਿ ਕੱਲ੍ਹ ਨੂੰ ਸਾਰਾ ਮਸਲਾ ਹੱਲ ਕਰ ਲਿਆ ਜਾਵੇਗਾ
. . .  1 day ago
ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਸੁਨੀਲ ਜਾਖੜ ਦਾ ਤਿੱਖਾ ਬਿਆਨ
. . .  1 day ago
ਨਵਜੋਤ ਸਿੰਘ ਸਿੱਧੂ ਦੇ ਘਰ ਪਹੁੰਚੇ ਰਾਜਾ ਵੜਿੰਗ, ਪ੍ਰਗਟ ਸਿੰਘ , ਨਿਰਮਲ ਸ਼ਤਰਾਣਾ ,ਕੁਲਬੀਰ ਜ਼ੀਰਾ
. . .  1 day ago
ਬਸਪਾ ਦੀ ਭਵਿੱਖਬਾਣੀ ਅਨੁਸਾਰ ਸਿੱਧੂ ਕਾਂਗਰਸ ਦਾ 'ਗੱਠਾ ਪਟਾਕਾ' ਜਿਹੜਾ ਕਾਂਗਰਸ ਦੇ ਪੰਜੇ ਵਿਚ ਫੱਟ ਗਿਆ - ਗੜ੍ਹੀ
. . .  1 day ago
ਗੜ੍ਹਸ਼ੰਕਰ, 28 ਸਤੰਬਰ (ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਗਏ ਅਸਤੀਫੇ ਤੇ ਪ੍ਰਤੀਕਰਮ ਦਿੰਦਿਆਂ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਦੋ ਮਹੀਨੇ ਪਹਿਲਾਂ ...
ਜਲੰਧਰ ਦੇ ਬਸ਼ੀਰ ਪੁਰਾ ਫਾਟਕ 'ਤੇ ਮਾਲਗੱਡੀ ਪਟੜੀ ਤੋਂ ਉੱਤਰੀ , ਆਵਾਜਾਈ ਪ੍ਰਭਾਵਿਤ
. . .  1 day ago
ਸਿੱਧੂ ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ- ਖਹਿਰਾ
. . .  1 day ago
ਚੰਡੀਗੜ੍ਹ , 28 ਸਤੰਬਰ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਉਨ੍ਹਾਂ (ਨਵਜੋਤ ਸਿੰਘ ਸਿੱਧੂ) ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ ਸੀ । ਅਸੀਂ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਅਸਤੀਫਾ ...
ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਸਵੀਕਾਰ ਨਹੀਂ ​ਕੀਤਾ ਗਿਆ ਹੈ - ਕਾਂਗਰਸ ਸੂਤਰ
. . .  1 day ago
ਜੋਗਿੰਦਰ ਢੀਂਗਰਾ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੋਂ ਦਿੱਤਾ ਅਸਤੀਫ਼ਾ
. . .  1 day ago
ਮੁੰਬਈ ਇੰਡੀਅਨ ਨੇ ਟਾਸ ਜਿੱਤਿਆ, ਪੰਜਾਬ ਨੂੰ ਬੱਲੇਬਾਜ਼ੀ ਦਾ ਸੱਦਾ
. . .  1 day ago
ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  1 day ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  1 day ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  1 day ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  1 day ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  1 day ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  1 day ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  1 day ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  1 day ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  1 day ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  1 day ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  1 day ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  1 day ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਹਾੜ ਸੰਮਤ 553
ਿਵਚਾਰ ਪ੍ਰਵਾਹ: ਸਿੱਖਿਆ ਜੀਵਨ ਲਈ ਤਿਆਰੀ ਨਹੀਂ ਹੁੰਦੀ, ਸਗੋਂ ਇਹ ਜੀਵਨ ਹੀ ਹੁੰਦੀ ਹੈ। -ਜੌਹਨ ਡਿਊਟੀ

ਜਗਰਾਓਂ

ਜੈਪਾਲ ਭੁੱਲਰ ਮਾਮਲੇ 'ਚ ਭਰਤ ਕੁਮਾਰ ਤੋਂ ਜਗਰਾਉਂ ਪੁਲਿਸ ਕਰੇਗੀ ਪੁੱਛਗਿੱਛ

ਜਗਰਾਉਂ, 18 ਜੂਨ (ਜੋਗਿੰਦਰ ਸਿੰਘ)-ਕੋਲਕਾਤਾ ਵਿਖੇ ਪੁਲਿਸ ਮੁਕਾਬਲੇ 'ਚ ਮਰੇ ਗੈਂਗਸਟਰ ਜੈਪਾਲ ਭੁੱਲਰ ਦੇ ਸਾਥੀ ਭਰਤ ਕੁਮਾਰ ਨੂੰ ਜਗਰਾਉਂ ਪੁਲਿਸ ਪੁੱਛਗਿੱਛ ਲਈ ਇੱਥੇ ਲੈ ਕੇ ਆਈ ਹੈ | ਸੰਗਰੂਰ ਜੇਲ੍ਹ ਤੋਂ ਪੁੱਛਗਿੱਛ ਲਈ ਲਿਆਂਦੇ ਭਰਤ ਕੁਮਾਰ ਨੂੰ ਬਾਅਦ ਦੁਪਹਿਰ ਜਗਰਾਉਂ ਦੀ ਅਦਾਲਤ 'ਚ ਪੇਸ਼ ਕਰਕੇ, ਪੁਲਿਸ ਨੇ ਭਰਤ ਕੁਮਾਰ ਦਾ 5 ਦਿਨ ਦਾ ਪੁਲਿਸ ਰਿਮਾਂਡ ਪ੍ਰਾਪਤ ਕਰ ਲਿਆ ਤੇ ਹੁਣ ਇੱਥੇ ਪੁਲਿਸ ਭਰਤ ਕੁਮਾਰ ਤੋਂ ਜੈਪਾਲ ਭੱੁਲਰ ਨਾਲ ਜੁੜੀਆਂ ਰਹੀਆਂ ਤਾਰਾਂ ਤੇ ਜਗਰਾਉਂ 'ਚ ਥਾਣੇਦਾਰਾਂ ਦੀ ਹੱਤਿਆ ਤੋਂ ਬਾਅਦ ਦੋਸ਼ੀਆਂ ਨੂੰ ਪੰਜਾਬ ਤੋਂ ਬਾਹਰ ਕੱਢਣ ਤੇ ਕੋਲਕਾਤਾ 'ਚ ਜੈਪਾਲ ਭੁੱਲਰ ਤੇ ਜਸਪ੍ਰੀਤ ਸਿੰਘ ਜੱਸੀ ਦੀ ਰਿਹਾਇਸ਼ ਦੇ ਕੀਤੇ ਪ੍ਰਬੰਧ ਬਾਰੇ ਵਿਸਥਾਰ ਨਾਲ ਪੁੱਛਗਿੱਛ ਕਰੇਗੀ | ਜਿਕਰਯੋਗ ਹੈ ਕਿ ਜੈਪਾਲ ਭੁੱਲਰ ਤੇ ਜਸਪ੍ਰੀਤ ਸਿੰਘ ਜੱਸੀ ਦੇ ਕੋਲਕਾਤਾ 'ਚ ਛੁਪੇ ਹੋਣ ਦਾ ਖੁਲਾਸਾ ਇਸੇ ਭਰਤ ਕੁਮਾਰ ਕੋਲੋਂ ਹੋਇਆ ਸੀ, ਜਿਸ ਬਾਰੇ ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ ਵਲੋਂ ਗੈਂਗਸਟਰਾਂ ਦੇ ਕੋਲਕਾਤਾ 'ਚ ਹੋਏ ਮੁਕਾਬਲੇ ਤੋਂ ਬਾਅਦ ਪ੍ਰੈੱਸ ਕਾਨਫਰੰਸ 'ਚ ਦੋਵਾਂ ਗੈਂਗਸਟਰਾਂ ਦੇ ਬੰਗਾਲ 'ਚ ਛੁਪੇ ਹੋਣ ਦੀ ਭਿਣਕ ਭਰਤ ਕੁਮਾਰ ਦੀ ਗਿ੍ਫ਼ਤਾਰੀ ਤੋਂ ਬਾਅਦ ਲੱਗਣ ਬਾਰੇ ਉਸ ਸਮੇਂ ਵੀ ਖੁਲਾਸਾ ਕੀਤਾ ਸੀ | ਦੱਸਣਯੋਗ ਹੈ ਕਿ ਭਰਤ ਕੁਮਾਰ ਨੇ ਆਪਣੇ ਬਿਜ਼ਨੈੱਸ ਦੇ ਹਿੱਸੇਦਾਰ ਹਰਿਆਣਾ ਦੇ ਸੁਮਿਤ ਕੁਮਾਰ ਦੇ ਦਸਤਾਵੇਜ਼ਾਂ ਦੇ ਆਧਾਰ 'ਤੇ ਹੀ ਕੋਲਕਾਤਾ 'ਚ ਜੈਪਾਲ ਤੇ ਜੱਸੀ ਨੂੰ ਰਿਹਾਇਸ਼ ਲੈ ਕੇ ਦਿੱਤੀ ਸੀ, ਇਸ ਤੋਂ ਇਲਾਵਾ ਪੁਲਿਸ ਕੀ ਬਾਰੀਕੀਆਂ ਖੋਜੇਗੀ, ਉਸ ਬਾਰੇ ਤਾਂ ਆਉਂਦੇ ਦਿਨਾਂ 'ਚ ਹੀ ਪਤਾ ਲੱਗੇਗਾ | ਅੱਜ ਭਰਤ ਕੁਮਾਰ ਨੂੰ ਅਦਾਲਤ 'ਚ ਪੇਸ਼ ਕਰਨ ਸਮੇਂ ਥਾਣਾ ਸਿਟੀ ਜਗਰਾਉਂ ਦੇ ਇੰਚਾਰਜ ਨਿਧਾਨ ਸਿੰਘ ਅਤੇ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਨਿਸ਼ਾਨ ਸਿੰਘ ਸਮੇਤ ਹੋਰ ਸੁਰੱਖਿਆ ਅਮਲੇ ਦੇ ਨੌਜਵਾਨ ਤਾਇਨਾਤ ਸਨ | ਇਸ ਮੌਕੇ ਸਿਟੀ ਨਿਧਾਨ ਸਿੰਘ ਨੇ ਦੱਸਿਆ ਕਿ ਭਰਤ ਕੁਮਾਰ, ਜੈਪਾਲ ਭੁੱਲਰ ਦਾ ਖ਼ਾਸ ਰਿਹਾ, ਜਿਸ ਰਾਹੀਂ ਉਹ ਕੋਲਕਾਤਾ ਤੱਕ ਪੁੱਜ ਕੇ ਰਹਿ ਰਿਹਾ ਸੀ, ਜਿਸ ਪਾਸੋਂ ਪੁੱਛਗਿੱਛ ਕਰਕੇ ਇਸ ਗੈਂਗ ਦੀਆਂ ਭਵਿੱਖ ਦੀਆਂ ਸਰਗਰਮੀਆਂ ਜਾਂ ਥਾਣੇਦਾਰਾਂ ਦੀ ਹੱਤਿਆ ਦੇ ਮਾਮਲੇ 'ਚ ਵੀ ਪੁੱਛਗਿੱਛ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਭਰਤ ਕੁਮਾਰ ਸਾਹਨੇਵਾਲ ਦਾ ਰਹਿਣ ਵਾਲਾ ਹੈ, ਜਿਸ ਖ਼ਿਲਾਫ਼ ਪਹਿਲਾ ਮਾਮਲਾ ਕੁਰਾਲੀ ਪੁਲਿਸ ਵਲੋਂ ਦਰਜ ਕੀਤਾ ਗਿਆ ਸੀ ਤੇ ਅੱਜ ਭਰਤ ਕੁਮਾਰ ਨੂੰ ਸੰਗਰੂਰ ਜੇਲ੍ਹ ਤੋਂ ਪ੍ਰੋਡੰਕਸ਼ਨ ਵਰੰਟ 'ਤੇ ਇੱਥੇ ਲਿਆ ਕੇ ਪੇਸ਼ ਕੀਤਾ ਗਿਆ | ਇਹ ਵੀ ਦੱਸ ਦੇਈਏ ਕਿ ਜਗਰਾਉਂ ਪੁਲਿਸ ਥਾਣੇਦਾਰਾਂ ਦੀ ਹੱਤਿਆ ਦੀ ਘਟਨਾ ਤੋਂ ਬਾਅਦ ਜੈਪਾਲ ਦੇ ਸਾਥੀ ਦਰਸ਼ਨ ਸਿੰਘ ਸਹੌਲੀ, ਬਲਜਿੰਦਰ ਸਿੰਘ ਬੱਬੀ ਸਮੇਤ ਲੁਧਿਆਣਾ ਪੁਲਿਸ ਵਲੋਂ ਕਾਬੂ ਕੀਤੇ ਲੱਕੀ ਰਾਜਪੂਤ ਤੇ ਜੈਪਾਲ ਦੇ ਭਰਾ ਅੰਮਿ੍ਤਪਾਲ ਸਿੰਘ ਤੋਂ ਵੀ ਪੁੱਛਗਿੱਛ ਕਰ ਚੁੱਕੀ ਹੈ ਤੇ ਹੁਣ ਭਰਤ ਕੁਮਾਰ ਤੋਂ ਪੁੱਛਗਿੱਛ ਕਰੇਗੀ |

ਮੁੱਲਾਂਪੁਰ ਤੋਂ ਸਾਂਝਾ ਅਧਿਆਪਕ ਮੋਰਚੇ ਦਾ ਵਫ਼ਦ ਮੁਹਾਲੀ ਧਰਨੇ ਲਈ ਰਵਾਨਾ

ਮੁੱਲਾਂਪੁਰ-ਦਾਖਾ, 18 ਜੂਨ (ਨਿਰਮਲ ਸਿੰਘ ਧਾਲੀਵਾਲ)- ਕੱਚੇ ਅਧਿਆਪਕ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਸਿੱਖਿਆ ਪ੍ਰੋਵਾਈਡਰਾਂ, ਈ.ਜੀ.ਐੱਸ, ਐੱਸ.ਟੀ.ਆਰ, ਏ.ਆਈ.ਈ ਅਤੇ ਆਈ.ਈ.ਵੀ ਵਾਲੰਟੀਅਰਾਂ ਵਲੋਂ ਐੱਸ.ਏ.ਐੱਸ ਨਗਰ (ਮੋਹਾਲੀ) ਵਿੱਦਿਆ ਭਵਨ ਦੇ ਘਿਰਾਓ ਬਾਅਦ ਹੱਕੀ ਮੰਗਾਂ ...

ਪੂਰੀ ਖ਼ਬਰ »

ਮਹਿੰਦਰਪਾਲ ਸਿੰਘ ਦੀ ਕੈਨੇਡਾ 'ਚ ਮੌਤ

ਮੁੱਲਾਂਪੁਰ-ਦਾਖਾ, 18 ਜੂਨ (ਨਿਰਮਲ ਸਿੰਘ ਧਾਲੀਵਾਲ)-ਕਾਲਜ ਰੋਡ ਦਾਖਾ ਵਸਨੀਕ ਸਟੇਸ਼ਨ ਮਾਸਟਰ ਜਗਵਿੰਦਰ ਸਿੰਘ ਦੇ ਸੇਖੋਂ ਪਰਿਵਾਰ ਨੂੰ ਉਦੋਂ ਸਦਮਾ ਲੱਗਾ, ਜਦ ਜਗਵਿੰਦਰ ਸਿੰਘ ਦਾ ਲਖ਼ਤ-ਏ-ਜਿਗਰ ਮਹਿੰਦਰਪਾਲ ਸਿੰਘ ਕੈਨੇਡਾ ਵੈਨਕੂਵਰ ਸੜਕ ਹਾਦਸੇ ਦੌਰਾਨ ਅਕਾਲ ...

ਪੂਰੀ ਖ਼ਬਰ »

ਪਿਸਤੌਲ ਦੀ ਨੋਕ 'ਤੇ ਪੰਪ ਤੋਂ 42 ਹਜ਼ਾਰ ਲੁੱਟੇ

ਜਗਰਾਉਂ, 18 ਜੂਨ (ਜੋਗਿੰਦਰ ਸਿੰਘ)-ਜਗਰਾਉਂ ਤੋਂ ਸਿੱਧਵਾਂ ਬੇਟ ਰੋਡ 'ਤੇ ਪੈਂਦੇ ਪਿੰਡ ਰਾਮਗੜ੍ਹ ਭੁੱਲਰ ਨੇੜਿਉਂ ਇਕ ਪੈਟਰੋਲ ਤੋਂ ਪਿਸਤੌਲ ਦੀ ਨੋਕ 'ਤੇ 42 ਹਜ਼ਾਰ ਰੁਪਏ ਦੀ ਨਗਦੀ ਖੋਹ ਹੋਣ ਦਾ ਸਮਾਚਾਰ ਹੈ | ਪੁਲਿਸ ਨੇ ਇਸ ਮਾਮਲੇ 'ਚ ਅਣ-ਪਛਾਤਿਆਂ ਖ਼ਿਲਾਫ਼ ਕੇਸ ਦਰਜ ਕਰ ...

ਪੂਰੀ ਖ਼ਬਰ »

ਮੁੱਲਾਂਪੁਰ 'ਚ ਡੀ.ਟੀ.ਐੱਫ. ਤੇ ਕੱਚਾ ਅਧਿਆਪਕ ਸੰਘਰਸ਼ ਮੋਰਚਾ ਵਲੋਂ ਅਰਥੀ ਫੂਕ ਮੁਜ਼ਾਹਰਾ

ਮੁੱਲਾਂਪੁਰ-ਦਾਖਾ, 18 ਜੂਨ (ਨਿਰਮਲ ਸਿੰਘ ਧਾਲੀਵਾਲ)-ਡੈਮੋਕ੍ਰੇਟਿਕ ਟੀਚਰਜ਼ ਫਰੰਟ ਅਤੇ ਕੱਚਾ ਅਧਿਆਪਕ ਸੰਘਰਸ਼ ਮੋਰਚਾ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਮੋਹਾਲੀ ਵਿਖੇ ਰੋਸ ਪ੍ਰਗਟ ਰਹੇ ਕੱਚੇ ਅਧਿਆਪਕਾਂ ਦੇ ਸਮਰਥਨ 'ਚ ਪੰਜਾਬ ਕਾਂਗਰਸ ਸਰਕਾਰ ਦੀਆਂ ਦਮਨਕਾਰੀ ...

ਪੂਰੀ ਖ਼ਬਰ »

ਮਾਮਲਾ ਤਹਿਸੀਲਾਂ 'ਚ ਵਧੀ ਖੱਜਲ-ਖੁਆਰੀ ਬਾਰੇ

ਅਕਾਲੀ ਸਰਕਾਰ ਵਲੋਂ ਸ਼ੁਰੂ ਐੱਨ.ਜੀ.ਡੀ.ਆਰ.ਐੱਸ. ਸਾਈਟ ਕਾਂਗਰਸ ਸਰਕਾਰ ਤੋਂ ਅਪਗ੍ਰੇਡ ਨਾ ਹੋਈ-ਇਯਾਲੀ

ਮੁੱਲਾਂਪੁਰ-ਦਾਖਾ, 18 ਜੂਨ (ਨਿਰਮਲ ਸਿੰਘ ਧਾਲੀਵਾਲ)-ਮੁੱਲਾਂਪੁਰ ਸਬ-ਤਹਿਸੀਲ ਸਮੇਤ ਰਾਜ ਭਰ 'ਚ ਤਹਿਸੀਲਦਾਰਾਂ ਤੋਂ ਵਸੀਕਾ ਆਦਿ ਤਸਦੀਕ ਕਰਵਾਉਣ ਤੋਂ ਪਹਿਲਾਂ ਆਨਲਾਈਨ ਅਪਾਇੰਟਮੈਂਟ (ਮਿਲਣ ਦਾ ਸਮਾਂ) ਵਾਲੀ ਨੈਸ਼ਨਲ ਜੈਨੇਰੇਟਿਕ ਡਾਕੂਮੈਂਟ ਰਜਿਸਟ੍ਰੇਸ਼ਨ ...

ਪੂਰੀ ਖ਼ਬਰ »

ਪਾਵਰਕਾਮ ਅਧਿਕਾਰੀਆਂ ਨਾਲ ਮਿਲ ਕੇ ਬਿਜਲੀ ਮੁਲਾਜ਼ਮ ਨੇ ਭਰਾ ਨਾਲ ਹੀ ਕੀਤਾ ਧੋਖਾ

ਜਗਰਾਉਂ, 18 ਜੂਨ (ਜੋਗਿੰਦਰ ਸਿੰਘ)-ਲਾਗਲੇ ਪਿੰਡ ਗਗੜਾ ਦੇ ਇਕ ਬਿਜਲੀ ਮੁਲਾਜ਼ਮ ਵਲੋਂ ਪਾਵਰਕਾਮ ਦੇ ਅਧਿਕਾਰੀਆਂ ਦੀ ਕਥਿਤ ਮਿਲੀਭੁਗਤ ਨਾਲ ਆਪਣੇ ਭਰਾ ਦਾ ਜਾਅਲੀ ਹਲਫ਼ੀਆ ਬਿਆਨ ਲਗਾ ਕੇ ਆਪਣੇ ਮਰਹੂਮ ਪਿਤਾ ਦੇ ਨਾਮ ਚੱਲਦਾ ਬਿਜਲੀ ਮੋਟਰ ਕੁਨੈਕਸ਼ਨ ਆਪਣੇ ਨਾਮ ...

ਪੂਰੀ ਖ਼ਬਰ »

ਭੁਮਾਲ ਦੇ ਨੌਜਵਾਨਾਂ ਨੇ ਪਿੰਡ ਦੇ ਕੋਨੇ-ਕੋਨੇ 'ਚ ਧਾਰਮਿਕ ਤੇ ਸੱਭਿਆਚਾਰਕ ਇਤਿਹਾਸ ਨੂੰ ਲਿਖਣ ਦਾ ਬੀੜਾ ਚੁੱਕਿਆ

ਸਿੱਧਵਾਂ ਬੇਟ, 18 ਜੂਨ (ਜਸਵੰਤ ਸਿੰਘ ਸਲੇਮਪੁਰੀ)-ਲਾਗਲੇ ਪਿੰਡ ਭੁਮਾਲ ਦੇ ਅਗਾਂਹਵਧੂ ਤੇ ਚੰਗੀ ਸੋਚ ਰੱਖਣ ਵਾਲੇ ਨੌਜਵਾਨਾਂ ਨੇ ਪਿੰਡ ਦੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਜਿੱਥੇ ਪਿੰਡ ਦੇ ਸਾਰੇ ਧਾਰਮਿਕ ਸਥਾਨਾਂ ਵਿਚ ਸਿੱਖ ਧਰਮ ਦੇ ਪੁਰਾਣੇ ਇਤਿਹਾਸ ਨੂੰ ...

ਪੂਰੀ ਖ਼ਬਰ »

ਬੇਟ ਇਲਾਕੇ 'ਚ ਚਿੱਟੇ ਦਾ ਕਾਲਾ ਕਾਰੋਬਾਰ ਕਰ ਰਹੇ ਲੋਕਾਂ ਨੂੰ ਪੁਲਿਸ ਨੇ ਪਾਈਆਂ ਭਾਜੜਾਂ

ਸਿੱਧਵਾਂ ਬੇਟ, 18 ਜੂਨ (ਜਸਵੰਤ ਸਿੰਘ ਸਲੇਮਪੁਰੀ)–ਭਾਵੇਂ ਦੇਰ ਨਾਲ ਹੀ ਸਹੀ ਪਰ ਹੁਣ ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਮੁਖੀ ਚਰਨਜੀਤ ਸਿੰਘ ਸੋਹਲ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਜ਼ਿਲ੍ਹੇ ਦੀ ਪੁਲਿਸ ਜ਼ਮੀਨੀ ਪੱਧਰ 'ਤੇ ਕੰਮ ਕਰਦੀ ਵਿਖਾਈ ...

ਪੂਰੀ ਖ਼ਬਰ »

ਪੁਲਿਸ ਵਲੋਂ ਲੋੜੀਂਦਾ ਭਗੌੜਾ ਕਾਬੂ

ਰਾਏਕੋਟ, 18 ਜੂਨ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਸਦਰ ਪੁਲਿਸ ਵਲੋਂ ਇਕ ਮੁਕੱਦਮੇ ਵਿਚ ਲੋੜੀਂਦੇ ਭਗੌੜੇ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਸਦਰ ਰਾਏਕੋਟ ਦੇ ਐੱਸ.ਐੱਚ.ਓ. ਅਜੈਬ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਿੱਧਵਾਂ ਕਾਲਜ ਦੇ ਪੋਸਟ ਗ੍ਰੈਜੂਏਟ ਅੰਗਰੇਜ਼ੀ ਵਿਭਾਗ ਵਲੋਂ ਵੈਬੀਨਾਰ

ਚੌਂਕੀਮਾਨ, 18 ਜੂਨ (ਤੇਜਿੰਦਰ ਸਿੰਘ ਚੱਢਾ)-ਸ੍ਰੀ ਗੁਰੂੁ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਖੁਰਦ ਦੀ ਸਿਰਮੌਰ ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦੇ ਪਿ੍ੰਸੀਪਲ ਡਾ. ਰਾਜਵਿੰਦਰ ਕੌਰ ਹੁੰਦਲ ਦੀ ਅਗਵਾਈ ਹੇਠ ਪੋਸਟ ਗ੍ਰੈਜੂਏਟ ਅੰਗਰੇਜ਼ੀ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਸਿੱਧਵਾਂ ਬੇਟ ਅਧੀਨ ਪ੍ਰਾਈਵੇਟ ਫਰਮਾਂ ਵਲੋਂ ਮੱਕੀ ਦੀ ਖ਼ਰੀਦ ਸ਼ੁਰੂ

ਸਿੱਧਵਾਂ ਬੇਟ, 18 ਜੂਨ (ਜਸਵੰਤ ਸਿੰਘ ਸਲੇਮਪੁਰੀ)-ਮਾਰਕੀਟ ਕਮੇਟੀ ਸਿੱਧਵਾਂ ਬੇਟ ਦੇ ਸਥਾਨਕ ਮੁੱਖ ਖ਼ਰੀਦ ਕੇਂਦਰ ਵਿਖੇ ਚੇਅਰਮੈਨ ਠੇਕੇਦਾਰ ਸੁਰਿੰਦਰ ਸਿੰਘ ਸਿੱਧਵਾਂ ਨੇ ਕੁਝ ਪ੍ਰਾਈਵੇਟ ਫਰਮਾਂ ਵੱਲੋਂ ਆੜ੍ਹਤੀਆਂ ਰਾਹੀਂ ਮੱਕੀ ਦੀ ਖ਼ਰੀਦ ਸ਼ੁਰੂ ਕਰਵਾਈ | ...

ਪੂਰੀ ਖ਼ਬਰ »

ਬਿੱਟੂ ਦੇ ਬਿਆਨ ਨਾਲ ਕਾਂਗਰਸ ਦਾ ਦਲਿਤ ਵਿਰੋਧੀ ਚਿਹਰਾ ਨੰਗਾ ਹੋਇਆ-ਐਡਵੋਕੇਟ ਗਿੱਲ

ਹੰਬੜਾਂ, 18 ਜੂਨ (ਮੇਜਰ ਹੰਬੜਾਂ)- ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਐਡਵਾਈਜ਼ਰ ਐਡਵੋਕੇਟ ਇਕਬਾਲ ਸਿੰਘ ਗਿੱਲ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਦੇ ਅਕਾਲੀ-ਬਸਪਾ ਗੱਠਜੋੜ ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ ...

ਪੂਰੀ ਖ਼ਬਰ »

ਡੀਜ਼ਲ-ਪੈਟਰੋਲ ਕੀਮਤਾਂ ਦੇ ਵਿਰੋਧ 'ਚ 28 ਨੂੰ ਟਰੱਕ ਆਪ੍ਰੇਟਰ ਕਾਲੇ ਝੰਡੇ ਲਗਾਉਣ-ਮਨੀਲਾ

ਮੁੱਲਾਂਪੁਰ-ਦਾਖਾ, 18 ਜੂਨ (ਨਿਰਮਲ ਸਿੰਘ ਧਾਲੀਵਾਲ)- ਕੋਵਿਡ-19 ਦੇ ਚੱਲਦਿਆਂ ਦੇਸ਼ ਤਾਲਾਬੰਦੀ, ਕਰਫ਼ਿਊ ਦੇ ਨਾਲ ਕੇਂਦਰ ਤੇ ਰਾਜ ਸਰਕਾਰ ਦੀਆਂ ਗਲਤ ਨੀਤੀਆਂ ਕਰਕੇ ਡੀਜ਼ਲ ਦੇ ਵਧੇ ਭਾਅ ਕਾਰਨ ਟਰਾਂਸਪੋਰਟ ਸ਼ਨਅਤ ਦੇਸ਼ ਭਰ 'ਚ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ, ਜਿਸ ਨਾਲ ...

ਪੂਰੀ ਖ਼ਬਰ »

ਕਿਸਾਨਾਂ ਤੇ ਮਜ਼ਦੂਰਾਂ ਵਲੋਂ ਲਗਾਇਆ ਧਰਨਾ ਲਗਾਤਾਰ ਜਾਰੀ

ਚੌਂਕੀਮਾਨ, 18 ਜੂਨ (ਤੇਜਿੰਦਰ ਸਿੰਘ ਚੱਢਾ)-ਲੁਧਿਆਣਾ-ਜਗਰਾਉਂ ਮੁੱਖ ਮਾਰਗ 'ਤੇ ਪਿੰਡ ਚੌਂਕੀਮਾਨ ਦੇ ਨਜ਼ਦੀਕ ਬਣੇ ਟੋਲ ਪਲਾਜ਼ੇ 'ਤੇ ਸਮੁੱਚੀਆਂ ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨਾਂ, ਮਜ਼ਦੂਰਾਂ ਤੇ ਨੌਜਵਾਨ ਵੀਰਾਂ ਦੇ ਸਹਿਯੋਗ ਨਾਲ ਕੇਂਦਰ ਦੇ ਕਾਲੇ ਖੇਤੀ ...

ਪੂਰੀ ਖ਼ਬਰ »

ਨਵਵਿਆਹੁਤਾ ਨੇ ਭੁਲੇਖੇ ਨਾਲ ਜ਼ਹਿਰੀਲੀ ਵਸਤੂ ਨਿਗਲੀ, ਮੌਤ

ਰਾਏਕੋਟ, 18 ਜੂਨ (ਬਲਵਿੰਦਰ ਸਿੰਘ ਲਿੱਤਰ)- ਰਾਏਕੋਟ ਦੇ ਪਿੰਡ ਕਾਲਸਾਂ ਵਿਖੇ ਬੀਤੀ ਰਾਤ ਇਕ ਨਵਵਿਆਹੁਤਾ ਔਰਤ ਦੀ ਭੁਲੇਖੇ ਨਾਲ ਜ਼ਹਿਰੀਲੀ ਵਸਤੂ ਨਿਗਲਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਸਦਰ ਰਾਏਕੋਟ ...

ਪੂਰੀ ਖ਼ਬਰ »

ਆੜ੍ਹਤੀਆ ਐਸੋਸੀਏਸ਼ਨ ਜਗਰਾਉਂ ਦੀ ਮੀਟਿੰਗ ਆਪਸੀ ਧੜੇਬੰਦੀ ਕਾਰਨ ਮੰਡੀ ਨੂੰ ਬਦਨਾਮ ਕਰਨ ਦੀ ਆਲੋਚਨਾ

ਜਗਰਾਉਂ, 18 ਜੂਨ (ਜੋਗਿੰਦਰ ਸਿੰਘ)-ਜਗਰਾਉਂ ਮੰਡੀ ਦੀ ਆੜ੍ਹਤੀ ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਸਵਰਨਜੀਤ ਸਿੰਘ ਗਿੱਦੜਵਿੰਡੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਮੰਡੀ ਦੇ ਕੁਝ ਆੜ੍ਹਤੀਆਂ ਵਲੋਂ ਆਪਸੀ ਧੜੇਬੰਦੀ ਕਾਰਨ ਨਾਜਾਇਜ਼ ਮਾਮਲੇ ਉਛਾਲ ਕੇ ਮੰਡੀ ...

ਪੂਰੀ ਖ਼ਬਰ »

ਸ਼ਹੀਦ ਉੱਤਮ ਸਿੰਘ ਹਾਂਸ ਉਰਫ਼ ਰਾਘੋ ਸਿੰਘ ਦਾ ਸ਼ਹੀਦੀ ਦਿਵਸ ਮਨਾਇਆ

ਚੌਂਕੀਮਾਨ, 18 ਜੂਨ (ਤੇਜਿੰਦਰ ਸਿੰਘ ਚੱਢਾ)- ਸ਼ਹੀਦ ਉੱਤਮ ਸਿੰਘ ਹਾਂਸ ਯਾਦਗਾਰੀ ਕਮੇਟੀ ਤੇ ਸਮੂਹ ਨਗਰ ਨਿਵਾਸੀ ਪਿੰਡ ਹਾਂਸ ਕਲਾਂ ਵਲੋਂ ਸ਼ਹੀਦ ਉੱਤਮ ਸਿੰਘ ਹਾਂਸ ਉਰਫ਼ ਰਾਘੋ ਸਿੰਘ ਦਾ ਸ਼ਹੀਦੀ ਦਿਵਸ ਸ਼ਰਧਾ ਨਾਲ ਮਨਾਇਆ ਗਿਆ | ਵੱਡਾ ਗੁਰਦੁਆਰਾ ਸਾਹਿਬ ਵਿਖੇ ...

ਪੂਰੀ ਖ਼ਬਰ »

19 ਦਰੱਖ਼ਤ ਪੁੱਟੇ ਜਾਣ ਖ਼ਿਲਾਫ਼ ਮੁੱਖ ਮੰਤਰੀ ਨੂੰ ਵਿਧਾਇਕ ਨੇ ਭੇਜਿਆ ਪੱਤਰ

ਰਾਏਕੋਟ, 18 ਜੂਨ (ਬਲਵਿੰਦਰ ਸਿੰਘ ਲਿੱਤਰ)- ਕੁਦਰਤ ਦੀ ਕਰੋਪੀ ਕਾਰਨ ਮਨੁੱਖ ਪਹਿਲਾਂ ਦੀ ਸੰਤਾਪ ਹੰਢਾਅ ਰਿਹਾ ਹੈ, ਜਦਕਿ ਨਗਰ ਕੌਂਸਲ ਰਾਏਕੋਟ ਹਰੀ ਸਿੰਘ ਨਲਵਾ ਚੌਕ ਨਜ਼ਦੀਕ ਸੰਤਾ ਸਿੰਘ ਰਾਮਗੜ੍ਹੀਆ ਪਾਰਕ 'ਚੋਂ 19 ਦਰੱਖ਼ਤ ਪੁੱਟਣ ਦੀ ਤਿਆਰੀ ਕਰ ਰਹੀ ਹੈ, ਜਿਸ ਨੂੰ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਤੇ ਕਾਰ ਬਰਾਮਦ, ਮਾਮਲਾ ਦਰਜ

ਜਗਰਾਉਂ, 18 ਜੂਨ (ਜੋਗਿੰਦਰ ਸਿੰਘ)-ਥਾਣਾ ਸਦਰ ਜਗਰਾਉਂ ਦੀ ਪੁਲਿਸ ਵਲੋਂ 15 ਪੇਟੀਆਂ ਨਾਜਾਇਜ਼ ਅੰਗਰੇਜੀ ਸ਼ਰਾਬ ਸਮੇਤ ਕਾਰ ਦੇ ਦੋ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ | ਪੁਲਿਸ ਵਲੋਂ ਜਾਰੀ ਪ੍ਰੈਸ ਨੋਟ ਅਨੁਸਾਰ ਗੁਪਤ ਸੂਚਨਾ ਮਿਲੀ ਕਿ ਕਾਰ ਸਕੌਡਾ ਰੰਗ ਸਟੀਲ ...

ਪੂਰੀ ਖ਼ਬਰ »

ਪ੍ਰਭਜੋਤ ਧਾਲੀਵਾਲ ਨੂੰ ਯੂਥ ਅਕਾਲੀ ਦਲ ਦਾ ਕੌਮੀ ਬੁਲਾਰਾ ਨਿਯੁਕਤ ਕਰਨ 'ਤੇ ਹਾਈਕਮਾਂਡ ਦਾ ਧੰਨਵਾਦ

ਰਾਏਕੋਟ, 18 ਜੂਨ (ਬਲਵਿੰਦਰ ਸਿੰਘ ਲਿੱਤਰ, ਸੁਸ਼ੀਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਅਤੇ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਵਲੋਂ ਪ੍ਰਭਜੋਤ ਸਿੰਘ ਧਾਲੀਵਾਲ ਨੂੰ ਯੂਥ ਅਕਾਲੀ ਦਲ ਦਾ ...

ਪੂਰੀ ਖ਼ਬਰ »

ਭਾਕਿਯੂ (ਡਕੌ ਾਦਾ) ਵਲੋਂ ਕਿਸਾਨਾਂ ਦੇ ਹਿੱਤਾਂ ਲਈ ਆੜ੍ਹਤੀਆ ਤੇ ਚੇਅਰਮੈਨ ਨਾਲ ਮੀਿਾਟੰਗ

ਜਗਰਾਉਂ, 18 ਜੂਨ (ਜੋਗਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜੱਥੇ ਨੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਕਮਾਲਪੁਰਾ ਦੀ ਅਗਵਾਈ 'ਚ ਅੱਜ ਜਗਰਾਉਂ ਦੀ ਨਵੀਂ ਅਨਾਜ ਮੰਡੀ ਦਾ ਦੌਰਾ ਕੀਤਾ | ਇਸ ਦੌਰਾਨ ਮੰਡੀ 'ਚ ਮੰੂਗੀ ਵੇਚਣ ਆਏ ਕਿਸਾਨਾਂ, ਗੱਲਾ ਮਜ਼ਦੂਰ ...

ਪੂਰੀ ਖ਼ਬਰ »

ਫ਼ੌਜੀ ਸੁਖਦੇਵ ਸਿੰਘ ਸੰਧੂ ਬਾਣੀਏਵਾਲ ਨਮਿਤ ਸ਼ਰਧਾਂਜਲੀ ਸਮਾਗਮ

ਹੰਬੜਾਂ, 18 ਜੂਨ (ਮੇਜਰ ਹੰਬੜਾਂ)-ਗਾਇਕ ਜਗਪਾਲ ਸਿੰਘ ਸੰਧੂ, ਹਰਚਰਨ ਸਿੰਘ ਸੰਧੂ ਕੈਨੇਡਾ ਦੇ ਪਿਤਾ ਤੇ ਰੂਪ ਸਿੰਘ ਸੰਧੂ, ਨੰਬਰਦਾਰ ਸੰਤ ਸਿੰਘ ਸੰਧੂ ਅਤੇ ਕਿਸਾਨ ਆਗੂ ਬੇਅੰਤ ਸਿੰਘ ਸੰਧੂ ਦੇ ਭਰਾ ਸਵ: ਫੌਜੀ ਸੁਖਦੇਵ ਸਿੰਘ ਸੰਧੂ ਨਮਿਤ ਪਿੰਡ ਬਾਣੀਏਵਾਲ ਵਿਖੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਸਿੱਧਵਾਂ ਬੇਟ, 18 ਜੂਨ (ਜਸਵੰਤ ਸਿੰਘ ਸਲੇਮਪੁਰੀ)-ਸੀ.ਆਈ.ਏ. ਸਟਾਫ਼ ਜਗਰਾਉਂ ਵਿਖੇ ਤਾਇਨਾਤ ਐੱਸ.ਆਈ. ਗੁਰਸੇਵਕ ਸਿੰਘ ਦੀ ਅਗਵਾਈ ਵਾਲੇ ਸਟਾਫ਼ ਨੇ ਥਾਣਾ ਸਿੱਧਵਾਂ ਬੇਟ ਦੀ ਪੁਲਿਸ ਚੌਂਕੀ ਗਿੱਦੜਵਿੰਡੀ ਵਿਚ ਪੈਂਦੇ ਪਿੰਡ ਅੱਬੂਪੁਰਾ ਕੋਲ ਸਿੱਧਵਾਂ ਬੇਟ ਵਾਲੇ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਹਲਕਾ ਰਾਏਕੋਟ 'ਚ ਸਿਆਸੀ ਸਰਗਰਮੀਆਂ ਤੇਜ਼

ਰਾਏਕੋਟ, 18 ਜੂਨ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਅਕਾਲੀ ਦਲ ਵਲੋਂ ਬਹੁਜਨ ਸਮਾਜ ਪਾਰਟੀ ਨਾਲ ਗੱਠਜੋੜ ਕਰਨ ਦੇ ਬਾਅਦ ਸੂਬੇ ਭਰ 'ਚ ਪਾਰਟੀ ਨੂੰ ਮਜਬੂਤ ਕਰਨ ਲਈ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ ਜਿਸ ਤਹਿਤ ਵਿਧਾਨ ਸਭਾ ਹਲਕਾ ਰਾਏਕੋਟ ਦੇ ਇੰਚਾਰਜ ...

ਪੂਰੀ ਖ਼ਬਰ »

ਪੁੜੈਣ ਸਿਹਤ ਕੇਂਦਰ 'ਚ ਡਾਕਟਰ ਦੀ ਨਿਯੁਕਤੀ 'ਤੇ ਕੈਪਟਨ ਸੰਧੂ ਦਾ ਧੰਨਵਾਦ

ਹੰਬੜਾਂ, 18 ਜੂਨ (ਹਰਵਿੰਦਰ ਸਿੰਘ ਮੱਕੜ)- ਪਿੰਡ ਪੁੜੈਣ ਦੇ ਮੁੱਢਲਾ ਸਿਹਤ ਕੇਂਦਰ ਵਿਖੇ ਡਾਕਟਰ ਦੀ ਖ਼ਾਲੀ ਹੋਈ ਆਸਾਮੀ ਨੂੰ ਭਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਰਾਜਸੀ ਸਲਾਹਕਾਰ ਕੈਪਟਨ ਸੰਦੀਪ ਸੰਧੂ ਵਲੋਂ ਬਹੁਤ ਕਾਬਲ ਡਾ. ਨਵਜੋਤ ਕਿਰਨ ਨੂੰ ...

ਪੂਰੀ ਖ਼ਬਰ »

ਯੂਨੀਵਰਸਲ ਇੰਸਟੀਚਿਊਟ ਵਲੋਂ ਨੈਨੀ ਕੋਰਸ ਦੇ ਆਨਲਾਈਨ ਦਾਖ਼ਲੇ ਤੇ ਕਲਾਸਾਂ ਸ਼ੁਰੂ

ਰਾਏਕੋਟ, 18 ਜੂਨ (ਬਲਵਿੰਦਰ ਸਿੰਘ ਲਿੱਤਰ)-ਯੂਨੀਵਰਸਲ ਇੰਸਟੀਚਿਊਟ ਰਾਏਕੋਟ ਤੇ ਲੁਧਿਆਣਾ ਵਿਖੇ ਪਿਛਲੇ ਕਈ ਸਾਲਾਂ ਤੋਂ ਸਫ਼ਲਤਾਪੂਰਵਕ ਚੱਲ ਰਿਹਾ ਹੈ | ਇੰਸਟੀਚਿਊਟ ਦੇ ਮੈਨੇਜਿੰਗ ਡਾਇਰੈਕਟਰ ਅਮਰਦੀਪ ਕੌਰ ਦਿਉਲ ਨੇ ਦੱਸਿਆ ਕਿ ਹਰ ਵਿਦਿਆਰਥੀ ਨੂੰ ਕੈਨੇਡਾ ਦੇ ...

ਪੂਰੀ ਖ਼ਬਰ »

ਸਕਾਲਰਸ਼ਿਪ ਘਪਲੇ 'ਚ ਧਰਮਸੋਤ ਨੂੰ ਬਰਖ਼ਾਸਤ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇ-ਮੁੱਲਾਂਪੁਰ

ਰਾਏਕੋਟ, 18 ਜੂਨ (ਬਲਵਿੰਦਰ ਸਿੰਘ ਲਿੱਤਰ)- ਪੋਸਟ ਮੈਟਿ੍ਕ ਸਕਾਲਰਸ਼ਿਪ ਘਪਲਾ ਕਰਨ ਦੇ ਮਾਮਲੇ ਵਿਚ ਕਾਂਗਰਸੀ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਸਬੰਧੀ ਆਮ ਆਦਮੀ ਪਾਰਟੀ ਵਲੋਂ ਰਾਏਕੋਟ ਵਿਖੇ ਲੜੀਵਾਰ ਭੁੱਖ ਹੜਤਾਲ ਕੀਤੀ ਜਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX