ਚੰਡੀਗੜ੍ਹ, 18 ਜੂਨ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥੀ ਜਥੇਬੰਦੀਆਂ ਏ. ਐਸ. ਏ., ਐਨ. ਐਸ. ਯੂ. ਆਈ., ਪੀ. ਯੂ. ਆਰ. ਐਸ. ਏ., ਸੱਥ, ਐਸ. ਐਫ. ਐਸ., ਐਸ. ਓ. ਆਈ., ਪੀ. ਐਸ. ਯੂ. (ਲਲਕਾਰ), ਸੋਪੂ ਵਲੋਂ ਵੱਖ-ਵੱਖ ਮੰਗਾਂ ਨੂੰ ਲੈ ਕੇ ਉਪ ਕੁਲਪਤੀ ਦੀ ਰਿਹਾਇਸ਼ ਬਾਹਰ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ | ਸਥਿਤੀ ਉਸ ਸਮੇਂ ਤਣਾਅਪੂਰਨ ਬਣ ਗਈ ਜਦੋਂ ਵਿਦਿਆਰਥੀ ਉਪ ਕੁਲਪਤੀ ਦੀ ਰਿਹਾਇਸ਼ ਬਾਹਰ ਬੈਰੀਗੇਟ ਤੋੜ ਕੇ ਦਰਵਾਜ਼ੇ ਤੱਕ ਪਹੁੰਚ ਗਏ | ਇਸ ਦੌਰਾਨ ਵਿਦਿਆਰਥੀਆਂ ਦੀ ਪੁਲਿਸ ਨਾਲ ਧੱਕਾ ਮੁੱਕੀ ਵੀ ਹੋਈ ਜਿਸ ਤੋਂ ਬਾਅਦ ਪੁਲਿਸ ਨੇ ਵਿਦਿਆਰਥੀਆਂ ਨੂੰ ਹਿਰਾਸਤ 'ਚ ਲੈ ਲਿਆ | ਪੁਲਿਸ ਵਿਦਿਆਰਥੀਆਂ ਨੂੰ ਸੈਕਟਰ-11 ਦੇ ਪੁਲਿਸ ਸਟੇਸ਼ਨ ਲੈ ਗਈ | ਇਸ ਦੇ ਵਿਰੋਧ 'ਚ ਵਿਦਿਆਰਥੀਆਂ ਨੇ ਜੰਮ ਕੇ ਨਾਅਰੇਬਾਜ਼ੀ ਕੀਤੀ | ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਦੇ ਫ਼ੈਸਲੇ ਦਾ ਵਿਦਿਆਰਥੀਆਂ ਨੇ ਸਖ਼ਤ ਵਿਰੋਧ ਕੀਤਾ | ਜ਼ਿਕਰਯੋਗ ਹੈ ਕਿ ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥੀ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਪਿਛਲੇ ਕਈ ਦਿਨਾਂ ਤੋਂ ਧਰਨੇ 'ਤੇ ਹਨ | ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਨੇ ਵਿਦਿਆਰਥੀਆਂ ਦੇ ਵਿਰੋਧ ਨੂੰ ਦੇਖਦੇ ਹੋਏ ਏ. ਸੀ. ਜੋਸ਼ੀ ਲਾਇਬ੍ਰੇਰੀ ਤੇ ਵੱਖ-ਵੱਖ ਵਿਭਾਗਾਂ ਦੀਆਂ ਲਾਇਬ੍ਰੇਰੀਆਂ ਖ਼ੋਲ੍ਹ ਦਿੱਤੀਆਂ ਸਨ ਜਦ ਕਿ ਹੋਰਨਾਂ ਮੰਗਾਂ ਨੂੰ ਲੈ ਕੇ ਵਿਦਿਆਰਥੀਆਂ ਦਾ ਰੋਸ ਪ੍ਰਦਰਸ਼ਨ ਅਜੇ ਜਾਰੀ ਹੈ | ਵਿਦਿਆਰਥੀਆਂ ਦੀ ਮੰਗ ਹੈ ਕਿ ਤਾਲਾਬੰਦੀ ਦਾ ਸਮਾਂ ਹੋਸਟਲ ਲਈ ਜ਼ੀਰੋ ਮੰਨਿਆ ਜਾਵੇ, ਯੂਨੀਵਰਸਿਟੀ ਜਾਂ ਯੂਨੀਵਰਸਿਟੀ ਤੋਂ ਬਾਹਰ ਦੇ ਗਾਈਡ ਵਾਲੇ ਸਾਰੇ ਖੋਜਾਰਥੀਆਂ ਨੂੰ ਹੋਸਟਲ ਦਿੱਤਾ ਜਾਵੇ, ਮੁੰਡਿਆਂ ਤੇ ਕੁੜੀਆਂ ਦੇ ਹੋਸਟਲਾਂ 'ਚ ਇਕ-ਇਕ ਮੈੱਸ, ਕੰਟੀਨ ਖੋਲ੍ਹੀ ਜਾਵੇ ਤੇ ਝੂਠੀਆਂ ਸ਼ਿਕਾਇਤਾਂ ਨੂੰ ਤੁਰੰਤ ਵਾਪਸ ਲਿਆ ਜਾਵੇ |
ਐੱਸ. ਏ. ਐੱਸ. ਨਗਰ, 18 ਜੂਨ (ਕੇ. ਐੱਸ. ਰਾਣਾ)-ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਵਲੋਂ ਅੱਜ ਤੋਂ 6 ਸਾਲ ਤੱਕ ਦੇ ਬੱਚਿਆਂ, ਗਰਭਵਤੀ ਔਰਤਾਂ ਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਲਈ ਪੌਸ਼ਟਿਕ ਖ਼ੁਰਾਕ ਦੇਣ ਦੀ ਮੁਹਿੰਮ ਦੀ ...
ਚੰਡੀਗੜ੍ਹ, 18 ਜੂਨ (ਐਨ. ਐਸ. ਪਰਵਾਨਾ)-ਸਰਕਾਰੀ ਤੌਰ 'ਤੇ ਦੱਸਿਆ ਗਿਆ ਹੈ ਕਿ 23 ਜੂਨ ਨੂੰ ਮਿਊਾਸਪਲ ਕਰਮਚਾਰੀਆਂ ਦਾ ਇਕ ਵਿਸ਼ਾਲ ਡੈਪੂਟੇਸ਼ਨ ਪਟਿਆਲਾ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲ ਕੇ ਮੈਮੋਰੰਡਮ ਦੇਵੇਗਾ | ਇਨ੍ਹਾਂ ਕਰਮਚਾਰੀਆਂ 'ਚ ਨਗਰ ਨਿਗਮ, ...
ਚੰਡੀਗੜ੍ਹ, 18 ਜੂਨ (ਅਜੀਤ ਬਿਊਰੋ)-ਪੰਜਾਬ ਦੀ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਸੂਬੇ ਦੇ ਜਲ ਸਰੋਤ ਵਿਭਾਗ ਤੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਰਾਜ ਵਿਚ ਡਰੇਨਾਂ ਦੀ ਸਫਾਈ ਅਤੇ ਚਲ ਰਹੇ ਹੋਰ ਹੜ੍ਹ ਰੋਕੂ ਪ੍ਰਬੰਧਾਂ ਨੂੰ 30 ਜੂਨ ਤੱਕ ਮੁਕੰਮਲ ਕਰਨ ਦੇ ...
ਚੰਡੀਗੜ੍ਹ, 18 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਇਕ ਵਿਅਕਤੀ ਨੂੰ ਦੇਸੀ ਕੱਟੇ (ਪਿਸਤੌਲ) ਸਮੇਤ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਪਿੰਡ ਡੱਡੂ ਮਾਜਰਾ ਦੇ ਰਹਿਣ ਵਾਲੇ ਗੌਰਵ ਵਜੋਂ ਹੋਈ ਹੈ | 19 ਸਾਲ ਦੇ ...
ਚੰਡੀਗੜ੍ਹ, 18 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)-ਰਾਹ ਜਾਂਦੇ ਵਿਅਕਤੀ ਤੋਂ ਪੈਸੇ ਲੁੱਟਣ ਦਾ ਮਾਮਲਾ ਪੁਲਿਸ ਸਟੇਸ਼ਨ ਸੈਕਟਰ-11 ਨੇ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਡੱਡੂ ਮਾਜਰਾ ਕਾਲੋਨੀ ਦੇ ਅਕਾਸ਼ ਨੇ ਪੁਲਿਸ ਨੂੰ ਦਿੱਤੀ ਹੈ | ...
ਚੰਡੀਗੜ੍ਹ, 18 ਜੂਨ (ਬਿ੍ਜੇਂਦਰ)-ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ 'ਚ ਕੋਰੋਨਾ ਦੇ ਘੱਟ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਇਕ ਵੱਡਾ ਫ਼ੈਸਲਾ ਲੈਂਦਿਆਂ ਕਿਹਾ ਹੈ ਕਿ ਐਤਵਾਰ ਨੂੰ ਸ਼ਹਿਰ 'ਚ ਕੋਈ ਤਾਲਾਬੰਦੀ ਨਹੀਂ ਹੋਵੇਗੀ | ਇਸ ਤੋਂ ਇਲਾਵਾ ਰਾਤ ਦਾ ਕਰਫਿਊ 10.30 ਵਜੇ ਤੋਂ ...
ਖਰੜ, 18 ਜੂਨ (ਜੰਡਪੁਰੀ)-ਬਿਜਲੀ ਦੀ ਸਮੱਸਿਆ ਦੇ ਹੱਲ ਲਈ ਬਲਾਕ ਕਾਂਗਰਸ ਖਰੜ ਦੇ ਉਪ ਪ੍ਰਧਾਨ ਡਾ. ਰਘਬੀਰ ਸਿੰਘ ਬੰਗੜ ਵਲੋਂ 100 ਕਿੱਲੋਵਾਟ ਦੇ ਟਰਾਂਸਫਾਰਮਰ ਨੂੰ ਬਦਲ ਕੇ ਉਸ ਦੀ ਥਾਂ 'ਤੇ 200 ਕਿੱਲੋਵਾਟ ਦਾ ਟਰਾਂਸਫਾਰਮਰ ਰਖਵਾਇਆ ਗਿਆ | ਇਸ ਮੌਕੇ ਡਾ. ਬੰਗੜ ਨੇ ਦੱਸਿਆ ਕਿ ...
ਚੰਡੀਗੜ੍ਹ, 18 ਜੂਨ (ਬਿ੍ਜੇਂਦਰ)-ਡਾਕਟਰਾਂ 'ਤੇ ਮਰੀਜ਼ਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਵਲੋਂ ਸਰੀਰਕ, ਮਾਨਸਿਕ ਤੇ ਮਨੋਵਿਗਿਆਨਕ ਹਮਲੇ ਤੇਜ਼ੀ ਨਾਲ ਵੱਧ ਰਹੇ ਹਨ, ਜਿਸ ਦੇ ਨਾਲ ਮੈਡੀਕਲ ਭਾਈਚਾਰੇ 'ਚ ਬਹੁਤ ਜ਼ਿਆਦਾ ਤਣਾਅ ਪੈਦਾ ਹੋ ਰਿਹਾ ਹੈ | ਹਿੰਸਾ ਦੇ ਡਰ ਕਰ ਕੇ ...
ਚੰਡੀਗੜ੍ਹ, 18 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ 55/40 ਨੂੰ ਵੰਡਦੀ ਸੜਕ 'ਤੇ ਕਾਰ ਦੀ ਟੱਕਰ ਨਾਲ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ ਹੋ ਗਈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਪਿੰਡ ਹੁਸੈਨਪੁਰ ਜ਼ਿਲ੍ਹਾ ਮੁਹਾਲੀ ਦੇ ਗੁਰਵਿੰਦਰ ਸਿੰਘ ਨੇ ...
ਚੰਡੀਗੜ੍ਹ, 18 ਜੂਨ (ਮਨਜੋਤ ਸਿੰਘ ਜੋਤ)-ਚੰਡੀਗੜ੍ਹ 'ਚ ਅੱਜ ਕੋਰੋਨਾ ਵਾਇਰਸ ਦੇ 39 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦ ਕਿ ਦੋ ਮਰੀਜ਼ਾਂ ਦੀ ਮੌਤ ਹੋਣ ਦੀ ਵੀ ਖ਼ਬਰ ਹੈ | ਸਿਹਤਯਾਬ ਹੋਣ ਤੋਂ ਬਾਅਦ ਅੱਜ 47 ਮਰੀਜ਼ਾਂ ਨੂੰ ਛੁੱਟੀ ਦੇ ਦਿੱਤੀ ਗਈ, ਉਪਰੰਤ ਸ਼ਹਿਰ 'ਚ ਕੋਰੋਨਾ ਦੇ ...
ਪੰਚਕੂਲਾ, 18 ਜੂਨ (ਕਪਿਲ)-ਪੰਚਕੂਲਾ ਅੰਦਰ ਕੋਰੋਨਾ ਵਾਇਰਸ ਦੇ 12 ਨਵੇਂ ਮਰੀਜ਼ ਸਾਹਮਣੇ ਆਏ ਹਨ | ਇਸ ਸਬੰਧੀ ਪੰਚਕੂਲਾ ਦੀ ਸਿਵਲ ਸਰਜਨ ਡਾ. ਜਸਜੀਤ ਕੌਰ ਨੇ ਦੱਸਿਆ ਕਿ ਪੰਚਕੂਲਾ ਅੰਦਰ ਹੁਣ ਤੱਕ ਕੋਰੋਨਾ ਵਾਇਰਸ ਦੇ ਕੁੱਲ 40,171 ਮਰੀਜ਼ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ...
ਚੰਡੀਗੜ੍ਹ, 18 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)-ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਪੁਲਿਸ ਨੇ ਚੋਰੀ ਦੇ ਦੋ ਮਾਮਲੇ ਦਰਜ ਕੀਤੇ ਹਨ | ਮਿਲੀ ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਦੀ ਸ਼ਿਕਾਇਤ ਸੈਕਟਰ 51-ਏ ਦੇ ਰਹਿਣ ਵਾਲੇ ਨਵਨੀਤ ਕੁਮਾਰ ਪਰੂਤੀ ਨੇ ਪੁਲਿਸ ਨੂੰ ਦਿੱਤੀ ਹੈ | ...
ਚੰਡੀਗੜ੍ਹ, 18 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਪੁਲਿਸ ਦੇ 10 ਇੰਸਪੈਕਟਰਾਂ ਤੇ ਪੰਜ ਸਬ-ਇੰਸਪੈਕਟਰਾਂ ਨੂੰ ਇੱਧਰ ਤੋਂ ਉੱਧਰ ਤਬਦੀਲ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਇੰਸਪੈਕਟਰ ਜੁਲਦਾਨ ਸਿੰਘ ਨੂੰ ਐਸ. ਐਚ. ਓ. ਪੁਲਿਸ ਸਟੇਸ਼ਨ ਮੌਲੀ ਜੱਗਰਾਂ ਤੋਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX