ਤਾਜਾ ਖ਼ਬਰਾਂ


ਕੋਟਕਪੂਰਾ ਗੋਲੀ ਕਾਂਡ- ਸੁਮੇਧ ਸੈਣੀ, ਉਮਰਾਨੰਗਲ ਅਤੇ ਚਰਨਜੀਤ ਸ਼ਰਮਾ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ
. . .  about 1 hour ago
ਫ਼ਰੀਦਕੋਟ, 21 ਮਾਰਚ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)- ਕੋਟਕਪੂਰਾ ਗੋਲੀ ਕਾਂਡ ਸੰਬੰਧੀ 2018 ’ਚ ਦਰਜ ਮੁਕੱਦਮਾ ਨੰਬਰ 129 ਵਿਚ ਅੱਜ ਇੱਥੇ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਵਲੋਂ ਸੁਣਵਾਈ ਕਰਦੇ ਹੋਏ ਪੰਜਾਬ ਦੇ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ, ਪਰਮਰਾਜ ਸਿੰਘ ਉਮਰਾਨੰਗਲ ਅਤੇ....
ਬਾਬਾ ਬਕਾਲਾ ਸਾਹਿਬ ਦੀ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ਜਾਰੀ ਕੀਤੇ ਗੈਰ ਜ਼ਮਾਨਤੀ ਵਾਰੰਟ
. . .  about 1 hour ago
ਬਾਬਾ ਬਕਾਲਾ ਸਾਹਿਬ, 21 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਲਈ ਲਗਾਤਾਰ ਮੁਸ਼ਕਿਲਾਂ ਵਿਚ ਵਾਧਾ ਹੋ ਰਿਹਾ ਹੈ । ਬਾਬਾ ਬਕਾਲਾ ਸਾਹਿਬ ਦੀ ਮਾਣਯੋਗ ਅਦਾਲਤ ਵਲੋਂ ਭਾਈ ਅੰਮ੍ਰਿਤਪਾਲ ਸਿੰਘ ਦੇ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕਰਨ ਦੀ ਵੱਡੀ ਖ਼ਬਰ ਹੈ । ਇਸ ਸੰਬੰਧੀ ਅੱਜ.....
ਪੰਜਾਬ ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀਆਂ ਵੱਖ-ਵੱਖ ਤਸਵੀਰਾਂ ਕੀਤੀਆਂ ਜਾਰੀ
. . .  about 1 hour ago
ਚੰਡੀਗੜ੍ਹ, 21 ਮਾਰਚ- ਪੰਜਾਬ ਦੇ ਆਈ.ਜੀ.ਪੀ. ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਵੱਖ-ਵੱਖ ਪਹਿਰਾਵੇ ਵਿਚ ਅੰਮ੍ਰਿਤਪਾਲ ਸਿੰਘ ਦੀਆਂ ਕਈ ਤਸਵੀਰਾਂ ਹਨ। ਉਨ੍ਹਾਂ ਕਿਹਾ ਕਿ ਅਸੀਂ ਇਹ ਸਾਰੀਆਂ ਤਸਵੀਰਾਂ ਜਾਰੀ ਕਰ ਰਹੇ ਹਾਂ। ਉਨ੍ਹਾਂ ਬੇਨਤੀ ਕਰਦਿਆਂ ਕਿਹਾ ਕਿ ਉਹ ਇਨ੍ਹਾਂ ਨੂੰ ਪ੍ਰਦਰਸ਼ਿਤ.....
ਜਿਵੇਂ ਹੀ ਅੰਮ੍ਰਿਤਪਾਲ ਦੀ ਗਿ੍ਫ਼ਤਾਰੀ ਹੋਵੇਗੀ, ਉਸੇ ਸਮੇਂ ਸਭ ਨੂੰ ਸੂਚਿਤ ਕਰ ਦਿੱਤਾ ਜਾਵੇਗਾ- ਆਈ.ਜੀ.ਪੀ.
. . .  about 2 hours ago
ਜਿਵੇਂ ਹੀ ਅੰਮ੍ਰਿਤਪਾਲ ਦੀ ਗਿ੍ਫ਼ਤਾਰੀ ਹੋਵੇਗੀ, ਉਸੇ ਸਮੇਂ ਸਭ ਨੂੰ ਸੂਚਿਤ ਕਰ ਦਿੱਤਾ ਜਾਵੇਗਾ- ਆਈ.ਜੀ.ਪੀ.
ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਕਾਬੂ ਹੇਠ, ਸੂਬੇ ਵਿਚ ਸ਼ਾਂਤੀ ਦਾ ਮਾਹੌਲ ਹੈ- ਆਈ.ਜੀ.ਪੀ.
. . .  about 2 hours ago
ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਕਾਬੂ ਹੇਠ, ਸੂਬੇ ਵਿਚ ਸ਼ਾਂਤੀ ਦਾ ਮਾਹੌਲ ਹੈ- ਆਈ.ਜੀ.ਪੀ.
ਜਿਸ ਕਾਰ ਵਿਚ ਅੰਮ੍ਰਿਤਪਾਲ ਭੱਜਿਆ ਸੀ, ਪੁਲਿਸ ਨੇ ਕੀਤੀ ਬਰਾਮਦ- ਸੁਖਚੈਨ ਸਿੰਘ ਗਿੱਲ
. . .  about 2 hours ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ਪੰਜਾਬ ਪੁਲਿਸ ਦੇ ਆਈ.ਜੀ.ਪੀ. ਸੁਖਚੈਨ ਸਿੰਘ ਗਿੱਲ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੰਮ੍ਰਿਤਪਾਲ ਸਭ ਤੋਂ ਪਹਿਲਾ ਬ੍ਰਿਜ਼ਾ ਕਾਰ ਵਿਚ ਫ਼ਰਾਰ ਹੋਇਆ ਸੀ ਅਤੇ ਉਸ ਤੋਂ ਬਾਅਦ ਪਿੰਡ ਨੰਗਲ ਅੰਬੀਆ ਦੇ ਗੁਰਦੁਆਰਾ ਸਾਹਿਬ ਵਿਚ...
ਸਾਬਕਾ ਕੈਬਨਿਟ ਮੰਤਰੀ ਸਿੰਗਲਾ ਪਾਸੋਂ ਵਿਜੀਲੈਂਸ ਨੇ ਸਾਢੇ 4 ਘੰਟਿਆਂ ਤੱਕ ਕੀਤੀ ਪੁਛਗਿੱਛ
. . .  about 2 hours ago
ਸੰਗਰੂਰ, 21 ਮਾਰਚ (ਦਮਨਜੀਤ ਸਿੰਘ )- ਸਾਬਕਾ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਪਾਸੋਂ ਅੱਜ ਵਿਜੀਲੈਂਸ ਵਲੋਂ ਆਪਣੇ ਸੰਗਰੂਰ ਦਫ਼ਤਰ ਵਿਖੇ ਲਗਪਗ ਸਾਢੇ 4 ਘੰਟੇ ਤੱਕ ਪੁੱਛਗਿੱਛ ਕੀਤੀ ਗਈ ਹੈ। ਪੁੱਛਗਿੱਛ ਉਪਰੰਤ ਵਿਜੀਲੈਂਸ ਦਫ਼ਤਰ ਵਿਚੋਂ ਬਾਹਰ ਨਿਕਲੇ ਸਿੰਗਲਾ ਨੇ ਕਿਹਾ ਕਿ ਵਿਜੀਲੈਂਸ....
ਕੋਟਕਪੂਰਾ ਗੋਲੀਕਾਂਡ: ਸੁਖਬੀਰ ਸਿੰਘ ਬਾਦਲ ਨੂੰ ਮਿਲੀ ਅਗਾਊਂ ਜ਼ਮਾਨਤ
. . .  about 3 hours ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਹਾਈ ਕੋਰਟ ਵਲੋਂ ਵੱਡੀ ਰਾਹਤ ਦਿੱਤੀ ਗਈ ਹੈ। ਅਦਾਲਤ ਵਲੋਂ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਮਿਲ ਗਈ ਹੈ। ਦੱਸ ਦਈਏ ਕਿ ਫ਼ਰੀਦਕੋਰਟ ਅਦਾਲਤ ਨੇ ਇਨ੍ਹਾਂ ਦੀ.....
ਵਿਰੋਧੀ ਧਿਰ ਨੇ ਕੀਤਾ ਸਦਨ ਦਾ ਅਪਮਾਨ- ਪਿਊਸ਼ ਗੋਇਲ
. . .  about 3 hours ago
ਨਵੀਂ ਦਿੱਲੀ, 21 ਮਾਰਚ- ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਅੱਜ ਵਿਰੋਧੀ ਧਿਰ ਨੇ ਇਕ ਵਾਰ ਫ਼ਿਰ ਪੂਰੇ ਸਦਨ ਦੀ ਬੇਇੱਜ਼ਤੀ ਕੀਤੀ ਹੈ। ਅੱਜ ਰਾਜ ਸਭਾ ਦੇ ਸਪੀਕਰ ਨੇ ਸਰਬ ਪਾਰਟੀ ਮੀਟਿੰਗ ਬੁਲਾਈ ਸੀ। ਇਹ ਬਦਕਿਸਮਤੀ ਦੀ ਗੱਲ ਹੈ ਕਿ ਕੁਝ ਪ੍ਰਮੁੱਖ ਵਿਰੋਧੀ ਪਾਰਟੀਆਂ ਨੇ ਇਸ ਦਾ ਬਾਈਕਾਟ.....
ਅੰਮ੍ਰਿਤਪਾਲ ਸਿੰਘ ਦੇ ਹੱਕ ’ਚ ਕੱਢਿਆ ਮਾਰਚ
. . .  about 4 hours ago
ਬਠਿੰਡਾ, 21 ਮਾਰਚ (ਅੰਮਿ੍ਰਪਾਲ ਸਿੰਘ ਵਲਾਣ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਅਤੇ ਸਾਥੀ ਸਮੱਰਥਕਾਂ ਦੇ ਹੱਕ ਵਿਚ ਸੰਗਤਾਂ ਨੇ ਬਠਿੰਡਾ ਸ਼ਹਿਰ ਵਿਚ ਰੋਸ ਮਾਰਚ ਕੱਢਿਆ ਅਤੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ। ਮਾਰਚ ਵਿਚ ਸ਼੍ਰੋਮਣੀ ਅਕਾਲੀ ਦਲ (ਅੰਮਿ੍ਰਸਰ) ਦੇ.....
ਪੈਨ ਕਾਰਡ ਨੂੰ ਆਧਾਰ ਨਾਲ ਲਿੰਕ ਕਰਨ ਦੀ ਸਮਾਂ ਸੀਮਾ ਵਧਾਈ ਜਾਵੇ- ਅਧੀਰ ਰੰਜਨ ਚੌਧਰੀ
. . .  about 4 hours ago
ਨਵੀਂ ਦਿੱਲੀ, 21 ਮਾਰਚ- ਕਾਂਗਰਸ ਦੇ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੈਨ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਦੀ ਸਮਾਂ ਸੀਮਾ ਅਗਲੇ 6 ਮਹੀਨਿਆਂ ਲਈ ਵਧਾਉਣ ਦੀ ਬੇਨਤੀ ਕੀਤੀ ਹੈ। ਉਨ੍ਹਾਂ ਵਲੋਂ ਪ੍ਰਧਾਨ ਮੰਤਰੀ....
ਭਾਰਤ ਸਰਕਾਰ ਵਲੋਂ 23 ਵਿਅਕਤੀ ਅੱਤਵਾਦੀ ਨਾਮਜ਼ਦ
. . .  about 4 hours ago
ਨਵੀਂ ਦਿੱਲੀ, 21 ਮਾਰਚ- ਭਾਰਤ ਸਰਕਾਰ ਵਲੋਂ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਦੇ ਤਹਿਤ 23 ਵਿਅਕਤੀਆਂ ਨੂੰ ਅੱਤਵਾਦੀ ਵਜੋਂ ਨਾਮਜ਼ਦ ਕੀਤਾ...
ਪੁਲਿਸ ਵਲੋਂ ਵੱਖ ਵੱਖ ਕੇਸਾਂ ’ਚ ਦੋ ਦੋਸ਼ੀ ਗ੍ਰਿਫ਼ਤਾਰ
. . .  about 4 hours ago
ਜੰਡਿਆਲਾ ਗੁਰੂ, 21 ਮਾਰਚ (ਰਣਜੀਤ ਸਿੰਘ ਜੋਸਨ,ਪਰਮਿੰਦਰ ਸਿੰਘ ਜੋਸਨ)- ਐਸ.ਐਸ.ਪੀ ਦਿਹਾਤੀ ਅੰਮ੍ਰਿਤਸਰ ਸ. ਸਤਿੰਦਰ ਸਿੰਘ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਡੀ.ਐਸ.ਪੀ ਜੰਡਿਆਲਾ ਗੁਰੂ ਕੁਲਦੀਪ ਸਿੰਘ ਦੀ ਅਗਵਾਈ ਹੇਠ ਐਸ.ਐਚ.ਓ ਜੰਡਿਆਲਾ ਮੁਖ਼ਤਿਆਰ ਸਿੰਘ ਵਲੋਂ ਵੱਖ ਵੱਖ.....
ਅੰਮ੍ਰਿਤਪਾਲ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਜਾਰੀ
. . .  about 4 hours ago
ਅੰਮ੍ਰਿਤਪਾਲ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਜਾਰੀ
ਚੰਡੀਗੜ੍ਹ ਪ੍ਰਸ਼ਾਸਨ ਅਧੀਨ ਆਉਂਦੇ ਅਦਾਰਿਆਂ ਵਿਚ 23 ਮਾਰਚ ਨੂੰ ਛੁੱਟੀ ਦਾ ਐਲਾਨ
. . .  about 4 hours ago
ਚੰਡੀਗੜ੍ਹ, 21 ਮਾਰਚ- ਚੰਡੀਗੜ੍ਹ ਪ੍ਰਸ਼ਾਸਨ ਨੇ 23.03.2023 ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਜੀ ਅਤੇ ਰਾਜਗੁਰੂ ਜੀ ਦੇ ਸ਼ਹੀਦੀ ਦਿਵਸ ਦੇ ਸੰਬੰਧ ਵਿਚ ਚੰਡੀਗੜ੍ਹ ਪ੍ਰਸ਼ਾਸਨ ਦੇ ਅਧੀਨ ਉਦਯੋਗਿਕ ਅਦਾਰਿਆਂ ਸਮੇਤ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ....
ਪੁਲਿਸ ਤੇ ਫ਼ੌਜ ਨੇ ਸ਼ਹਿਰ ਅੰਦਰ ਕੱਢਿਆ ਸ਼ਾਂਤੀ ਮਾਰਚ
. . .  about 5 hours ago
ਤਪਾ ਮੰਡੀ, 21 ਮਾਰਚ (ਵਿਜੇ ਸ਼ਰਮਾ)- ਜ਼ਿਲ੍ਹਾ ਬਰਨਾਲਾ ਦੇ ਐਸ. ਐਸ. ਪੀ. ਸੰਦੀਪ ਮਲਿਕ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ. ਐਸ. ਪੀ. ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਥਾਣਾ ਇੰਚਾਰਜ ਨਿਰਮਲਜੀਤ ਸਿੰਘ ਸੰਧੂ ਨੇ ਸ਼ਹਿਰ ਵਾਸੀਆਂ ਨੂੰ ਨਾਲ ਲੈ ਕੇ ਸ਼ਾਂਤੀ ਮਾਰਚ ਕੱਢਿਆ। ਇਸ ਮੌਕੇ ਥਾਣਾ ਇੰਚਾਰਜ ਸੰਧੂ....
ਅਸਾਮ ਪੁਲਿਸ ਨੇ ਅੱਜ ਡਿਬਰੂਗੜ੍ਹ ਲਿਆਂਦੇ ਅੰਮ੍ਰਿਤਪਾਲ ਦੇ ਸਾਥੀਆਂ ਦੀ ਗਿਣਤੀ ਕੀਤੀ ਚਾਰ ਤੋਂ ਤਿੰਨ
. . .  about 5 hours ago
ਅਸਾਮ ਪੁਲਿਸ ਨੇ ਅੱਜ ਡਿਬਰੂਗੜ੍ਹ ਲਿਆਂਦੇ ਅੰਮ੍ਰਿਤਪਾਲ ਦੇ ਸਾਥੀਆਂ ਦੀ ਗਿਣਤੀ ਕੀਤੀ ਚਾਰ ਤੋਂ ਤਿੰਨ
ਮੁਹਾਲੀ ’ਚ ਅੰਮ੍ਰਿਤਪਾਲ ਸਿੰਘ ਦੇ ਹੱਕ ’ਚ ਲੱਗਿਆ ਧਰਨਾ ਪੁਲਿਸ ਨੇ ਚੁੱਕਿਆ
. . .  about 5 hours ago
ਐਸ. ਏ. ਐਸ. ਨਗਰ, 21 ਮਾਰਚ (ਕੇ. ਐਸ. ਰਾਣਾ)- ਮੁਹਾਲੀ ਵਿਚ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਹੱਕ ’ਚ ਪਿਛਲੇ ਚਾਰ ਦਿਨਾਂ ਤੋਂ ਚੱਲ ਰਹੇ ਧਰਨੇ ਨੂੰ ਅੱਜ ਪੰਜਾਬ ਪੁਲਿਸ ਵਲੋਂ ਵੱਡਾ ਐਕਸ਼ਨ ਕਰਦਿਆਂ ਚੁੱਕ ਦਿੱਤਾ ਗਿਆ ਹੈ ਅਤੇ ਪੁਲਿਸ ਏਅਰਪੋਰਟ ਰੋਡ ’ਤੇ....
‘ਆਪ’ ਦੇ ਪ੍ਰਦੀਪ ਛਾਬੜਾ ਬਣੇ ਪੰਜਾਬ ਉਦਯੋਗ ਤੇ ਵਿਕਾਸ ਬੋਰਡ ਦੇ ਚੇਅਰਮੈਨ
. . .  about 5 hours ago
ਚੰਡੀਗੜ੍ਹ, 21 ਮਾਰਚ (ਪ੍ਰੋ. ਅਵਤਾਰ ਸਿੰਘ)- ਆਮ ਆਦਮੀ ਪਾਰਟੀ ਦੇ ਪ੍ਰਦੀਪ ਛਾਬੜਾ ਨੂੰ ਪੰਜਾਬ ਉਦਯੋਗ ਤੇ ਵਿਕਾਸ ਬੋਰਡ ਦਾ....
ਭ੍ਰਿਸ਼ਟਾਚਾਰ ਕਰਨ ਵਾਲੇ ਲੋਕ ਇਕੱਠੇ ਹੋ ਗਏ- ਅਨੁਰਾਗ ਠਾਕੁਰ
. . .  about 5 hours ago
ਨਵੀਂ ਦਿੱਲੀ, 21 ਮਾਰਚ- ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਰਾਹੁਲ ਗਾਂਧੀ ਅਤੇ ਅਰਵਿੰਦ ਕੇਜਰੀਵਾਲ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਭ੍ਰਿਸ਼ਟਾਚਾਰ ਕਰਨ ਵਾਲੇ ਲੋਕ ਇਕੱਠੇ ਹੋ ਗਏ ਹਨ ਅਤੇ ਸੰਸਦ ਦਾ ਕੰਮ ਨਹੀਂ ਚੱਲਣ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਮੈਂ ਅਰਵਿੰਦ ਕੇਜਰੀਵਾਲ ਨੂੰ ਪੁੱਛਣਾ...
ਸਿੱਖ ਵਫ਼ਦ ਵਲੋਂ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਕੀਤੀ ਗਈ ਮੁਲਾਕਾਤ
. . .  about 5 hours ago
ਨਵੀਂ ਦਿੱਲੀ, 21 ਮਾਰਚ- ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਵਿਚ ਇਕ ਸਿੱਖ ਵਫ਼ਦ ਨੇ ਪੁਣੇ ਵਿਚ ਰੱਖਿਆ ਮੰਤਰਾਲੇ ਦੀ ਮਲਕੀਅਤ ਵਾਲੀ ਜ਼ਮੀਨ ’ਤੇ ਪੈਂਦੇ ਗੁਰਦੁਆਰਾ...
ਪੁਲਿਸ ਅਤੇ ਪੈਰਾ ਮਿਲਟਰੀ ਫ਼ੋਰਸਾਂ ਵਲੋਂ ਫਲ਼ੈਗ ਮਾਰਚ ਕੀਤਾ
. . .  about 6 hours ago
ਅਜਨਾਲਾ, 21 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਚੱਲ ਰਹੀ ਕਾਰਵਾਈ ਦੇ ਮੱਦੇਨਜ਼ਰ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਡੀ.ਐਸ.ਪੀ ਰਾਜਾਸਾਂਸੀ ਪ੍ਰਵੇਸ਼ ਚੋਪੜਾ ਦੀ ਅਗਵਾਈ...
ਪੰਜਾਬ ਨੂੰ ਅਸਥਿਰ ਕਰਨ ਲਈ ਹੋ ਰਹੀ ਗੰਦੀ ਰਾਜਨੀਤੀ - ਗਿਆਨੀ ਹਰਪ੍ਰੀਤ ਸਿੰਘ
. . .  about 6 hours ago
ਤਲਵੰਡੀ ਸਾਬੋ, 21 ਮਾਰਚ (ਰਣਜੀਤ ਸਿੰਘ ਰਾਜੂ)- ਪੰਜਾਬ ਦੇ ਮੌਜੂਦਾ ਹਾਲਾਤ ’ਤੇ ਪ੍ਰਤੀਕਰਮ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਨੂੰ ਅਸਥਿਰ ਕਰਨ ਲਈ ਗੰਦੀ ਰਾਜਨੀਤੀ ਕੀਤੀ ਜਾ ਰਹੀ ਹੈ। ਆਪਣੀ ਰਿਹਾਇਸ਼ ਵਿਖੇ ਪੱਤਰਕਾਰਾਂ ਨਾਲ ਗੱਲ....
ਪ੍ਰਾਪਰਟੀ ਡੀਲਰਾਂ ’ਚ ਲੈਣ-ਦੇਣ ਨੂੰ ਲੈ ਕੇ ਚੱਲੀਆਂ ਗੋਲੀਆਂ, 1 ਜ਼ਖ਼ਮੀ
. . .  about 6 hours ago
ਹੁਸ਼ਿਆਰਪੁਰ, 21 ਮਾਰਚ (ਬਲਜਿੰਦਰਪਾਲ ਸਿੰਘ)- ਅੱਜ ਤਹਿਸੀਲ ਕੰਪਲੈਕਸ ’ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ 2 ਪ੍ਰਾਪਰਟੀ ਡੀਲਰਾਂ ਵਿਚਕਾਰ ਲੈਣ-ਦੇਣ ਨੂੰ ਲੈ ਕੇ ਹੋਏ ਤਕਰਾਰ ਤੋਂ ਬਾਅਦ ਗੋਲੀਆਂ ਚੱਲ ਗਈਆਂ। ਸੂਤਰਾਂ ਅਨੁਸਾਰ ਘਟਨਾ ਦੌਰਾਨ ਗੋਲੀ ਲੱਗਣ ਨਾਲ ਧੀਰਜ ਕੁਮਾਰ ਵਾਸੀ ਮੁਹੱਲਾ ਵਿਜੇ ਨਗਰ....
ਅੰਮ੍ਰਿਤਪਾਲ ਮਾਮਲੇ ’ਤੇ ਚਾਰ ਦਿਨ ਬਾਅਦ ਹੋਵੇਗੀ ਮੁੜ ਸੁਣਵਾਈ
. . .  about 7 hours ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ਅੰਮ੍ਰਿਤਪਾਲ ਮਾਮਲੇ ਨੂੰ ਲੈ ਕੇ ਹਾਈ ਕੋਰਟ ਵਿਚ ਸੁਣਵਾਈ ਚੱਲ ਰਹੀ ਹੈ। ਪੰਜਾਬ ਦੇ ਏ. ਜੀ. ਵਿਨੋਦ ਘਈ ਨੇ ਅਦਾਲਤ ਵਿਚ ਇਸ ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਅੰਮ੍ਰਿਤਪਾਲ ’ਤੇ ਐਨ. ਐਸ. ਏ. ਲਗਾਇਆ ਗਿਆ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਪੁੱਛਿਆ.....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਹਾੜ ਸੰਮਤ 553

ਫਿਰੋਜ਼ਪੁਰ

ਭਿਆਨਕ ਸੜਕ ਹਾਦਸੇ 'ਚ ਨੌਜਵਾਨ ਪੁਲਿਸ ਮੁਲਾਜ਼ਮ ਦੀ ਮੌਤ

ਖੋਸਾ ਦਲ ਸਿੰਘ, 18 ਜੂਨ (ਮਨਪ੍ਰੀਤ ਸਿੰਘ ਸੰਧੂ)- ਫ਼ਿਰੋਜ਼ਪੁਰ-ਜ਼ੀਰਾ ਮੱੁਖ ਮਾਰਗ 'ਤੇ ਖੋਸਾ ਦਲ ਸਿੰਘ ਵਾਲਾ ਦੇ ਨਜ਼ਦੀਕ ਬੀਤੀ ਰਾਤ ਫ਼ਿਰੋਜ਼ਪੁਰ ਤਰਫ਼ੋਂ ਜ਼ੀਰਾ ਜਾ ਰਹੀ ਆਲਟੋ ਕਾਰ ਪੀ.ਬੀ.10 ਏ.ਕਊ5627 ਅਤੇ ਘੋੜਾ ਟਰਾਲਾ ਆਰ.ਜੇ-19 ਜੀ.ਬੀ-0775 ਦਰਮਿਆਨ ਭਿਆਨਕ ਟੱਕਰ ਹੋਣ ਨਾਲ ਆਲਟੋ ਕਾਰ ਸਵਾਰ ਪੰਜਾਬ ਪੁਲਿਸ ਦੇ ਨੌਜਵਾਨ ਸਿਪਾਹੀ ਜਸਵਿੰਦਰ ਸਿੰਘ ਪੱੁਤਰ ਜਰਨੈਲ ਸਿੰਘ ਉਮਰ ਲਗਪਗ 23 ਸਾਲ ਵਾਸੀ ਮੱਲੂ ਬਾਣੀਆਂ ਜ਼ੀਰਾ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਸਿਪਾਹੀ ਜਸਵਿੰਦਰ ਸਿੰਘ ਫ਼ਿਰੋਜ਼ਪੁਰ ਪੁਲਿਸ ਲਾਈਨ ਵਿਖੇ ਤਾਇਨਾਤ ਸੀ ਅਤੇ ਡਿਊਟੀ ਖ਼ਤਮ ਹੋਣ 'ਤੇ ਘਰ ਵਾਪਸ ਆ ਰਿਹਾ ਸੀ ਤੇ ਜਦੋਂ ਉਹ ਖੋਸਾ ਦਲ ਸਿੰਘ ਨਜ਼ਦੀਕ ਪਹੁੰਚਿਆ ਤਾਂ ਸਾਹਮਣੇ ਤੋਂ ਆ ਰਹੇ ਟਰੱਕ ਨੇ ਉਸ ਦੀ ਕਾਰ ਨੂੰ ਦਰੜ ਦਿੱਤਾ | ਟੱਕਰ ਐਨੀ ਭਿਆਨਕ ਸੀ ਕਿ ਕਾਰ ਦੇ ਦੋ ਹਿੱਸੇ ਹੋ ਗਏ ਅਤੇ ਦੂਰ-ਦੂਰ ਤੱਕ ਚੀਥੜੇ ਉੱਠ ਗਏ | ਨੌਜਵਾਨ ਪੁਲਿਸ ਮੁਲਾਜ਼ਮ ਦੀ ਮੌਕੇ 'ਤੇ ਮੌਤ ਹੋ ਗਈ, ਜਿਸ ਦੀ ਲਾਸ਼ ਸਿਵਲ ਹਸਪਤਾਲ ਜ਼ੀਰਾ ਵਿਖੇ ਲਿਆਂਦੀ ਗਈ | ਜ਼ਿਕਰਯੋਗ ਹੈ ਕਿ ਜਸਵਿੰਦਰ ਸਿੰਘ ਦੇ ਪਿਤਾ ਵੀ ਪੰਜਾਬ ਪੁਲਿਸ ਵਿਚ ਮੁਲਾਜ਼ਮ ਸਨ ਅਤੇ ਕੁਝ ਸਮਾਂ ਪਹਿਲਾਂ ਮੌਤ ਹੋਣ ਕਾਰਨ ਜਸਵਿੰਦਰ ਸਿੰਘ ਅਜੇ ਕੁਝ ਸਮਾਂ ਪਹਿਲਾਂ ਹੀ ਪੰਜਾਬ ਪੁਲਿਸ ਵਿਚ ਭਰਤੀ ਹੋਇਆ ਸੀ | ਪੁਲਿਸ ਚੌਂਕੀ ਖੋਸਾ ਦਲ ਸਿੰਘ ਦੇ ਇੰਚਾਰਜ ਕੁਲਬੀਰ ਸਿੰਘ ਨੇ ਦੱਸਿਆ ਕਿ ਟਰੱਕ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ ਅਤੇ ਘੋੜੇ ਟਰਾਲੇ ਨੂੰ ਪੁਲਿਸ ਨੇ ਕਬਜ਼ੇ ਵਿਚ ਲੈ ਲਿਆ ਹੈ ਤੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ |

ਹੋ ਰਹੇ ਹਮਲਿਆਂ ਖ਼ਿਲਾਫ਼ ਡਾਕਟਰਾਂ ਨੇ ਜਤਾਇਆ ਰੋਸ

ਫ਼ਿਰੋਜ਼ਪੁਰ, 18 ਜੂਨ (ਜਸਵਿੰਦਰ ਸਿੰਘ ਸੰਧੂ)- ਮਨੱੁਖ ਦਾ ਇਲਾਜ ਕਰਨ ਸਮੇਂ ਕੁਦਰਤੀ ਤੌਰ 'ਤੇ ਹੁੰਦੇ ਮਨੱੁਖੀ ਜਾਨ ਦੇ ਨੁਕਸਾਨ ਬਾਅਦ ਡਾਕਟਰਾਂ 'ਤੇ ਹੁੰਦੇ ਹਮਲਿਆਂ ਸਮੇਂ ਕੱੁਟਮਾਰ ਤੋਂ ਹਸਪਤਾਲ ਦੀ ਤੋੜ-ਭੰਨ ਖ਼ਿਲਾਫ਼ ਆਵਾਜ਼ ਉਠਾਉਂਦੇ ਹੋਏ ਇੰਡੀਅਨ ਮੈਡੀਕਲ ...

ਪੂਰੀ ਖ਼ਬਰ »

ਅਕਾਲੀ ਦਲ ਅੰਮਿ੍ਤਸਰ ਵਲੋਂ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਤੇ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਤੁਰੰਤ ਕਰਵਾਉਣ ਦੀ ਮੰਗ

ਫ਼ਿਰੋਜ਼ਪੁਰ, 18 ਜੂਨ (ਗੁਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਨੇ ਗਵਰਨਰ ਪੰਜਾਬ ਪਾਸੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਅਪਮਾਨਿਤ ਕਰਨ ਵਾਲਿਆਂ 'ਤੇ 328 ਪਾਵਨ ਸਰੂਪ ਲਾਪਤਾ ਕਰਨ ਵਾਲੇ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਅਤੇ ਲੰਮੇ ਸਮੇਂ ਤੋਂ ...

ਪੂਰੀ ਖ਼ਬਰ »

ਕਲੈਰੀਕਲ ਕਾਮਿਆਂ ਵਲੋਂ ਮੁਲਾਜ਼ਮ ਵਿਰੋਧੀ ਵਤੀਰੇ ਖ਼ਿਲਾਫ਼ ਗੇਟ ਰੈਲੀਆਂ

ਫ਼ਿਰੋਜ਼ਪੁਰ, 18 ਜੂਨ (ਤਪਿੰਦਰ ਸਿੰਘ)- ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੀ ਸੂਬਾ ਕਮੇਟੀ ਵਲੋਂ ਦਿੱਤੇ ਗਏ ਸੰਘਰਸ਼ ਦੇ ਸੱਦੇ ਤਹਿਤ ਕਲੈਰੀਕਲ ਕਾਮਿਆਂ ਵਲੋਂ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਦੇ ਸਬੰਧ 'ਚ ਅਤੇ ਕੈਪਟਨ ਸਰਕਾਰ ਦੇ ਮੁਲਾਜ਼ਮ ਵਿਰੋਧੀ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਮਿਲੇ 25 ਹੋਰ ਮਰੀਜ਼ ਤੇ ਇਕ ਦੀ ਹੋਈ ਮੌਤ
ਕੋਰੋਨਾ ਕਹਿਰ ਜਾਰੀ

ਫ਼ਿਰੋਜ਼ਪੁਰ, 18 ਜੂਨ (ਜਸਵਿੰਦਰ ਸਿੰਘ ਸੰਧੂ)- ਕੋਰੋਨਾ ਨੁਮਾ ਮਹਾਂਮਾਰੀ ਨੇ ਫ਼ਿਰੋਜ਼ਪੁਰ ਜ਼ਿਲ੍ਹੇ ਅੰਦਰ ਆਪਣਾ ਕਹਿਰ ਜਾਰੀ ਰੱਖਦੇ ਹੋਏ ਜਿੱਥੇ 25 ਹੋਰ ਵਿਅਕਤੀਆਂ ਨੂੰ ਆਪਣੇ ਕਲਾਵੇ 'ਚ ਲੈ ਲਿਆ ਹੈ, ਉੱਥੇ ਇਲਾਜ ਅਧੀਨ ਰੋਗੀਆਂ ਵਿਚੋਂ ਇਕ ਦੀ ਮੌਤ ਹੋ ਜਾਣ ਦੀ ਵੀ ...

ਪੂਰੀ ਖ਼ਬਰ »

ਫੰਗਸ ਦੇ ਤਿੰਨ ਹੋਰ ਮਿਲੇ ਮਰੀਜ਼

ਫ਼ਿਰੋਜ਼ਪੁਰ, 18 ਜੂਨ (ਜਸਵਿੰਦਰ ਸਿੰਘ ਸੰਧੂ)- ਜ਼ਿਲ੍ਹੇ ਅੰਦਰ ਫੰਗਸ ਦੇ ਤਿੰਨ ਹੋਰ ਮਰੀਜ਼ ਮਿਲਣ ਨਾਲ ਫੰਗਸ ਮਰੀਜ਼ਾਂ ਦੀ ਗਿਣਤੀ ਵੱਧ ਕੇ 13 ਹੋ ਗਈ ਹੈ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਫੰਗਸ ਮਰੀਜ਼ਾਂ ਵਿਚੋਂ ਇਕ ਦੀ ਮੌਤ ਹੋ ਚੱੁਕੀ ਹੈ, ਜਦਕਿ 2 ਯੋਗ ...

ਪੂਰੀ ਖ਼ਬਰ »

ਕੋਰੋਨਾ ਕਹਿਰ ਜਾਰੀ

ਫ਼ਿਰੋਜ਼ਪੁਰ, 18 ਜੂਨ (ਜਸਵਿੰਦਰ ਸਿੰਘ ਸੰਧੂ)- ਕੋਰੋਨਾ ਨੁਮਾ ਮਹਾਂਮਾਰੀ ਨੇ ਫ਼ਿਰੋਜ਼ਪੁਰ ਜ਼ਿਲ੍ਹੇ ਅੰਦਰ ਆਪਣਾ ਕਹਿਰ ਜਾਰੀ ਰੱਖਦੇ ਹੋਏ ਜਿੱਥੇ 25 ਹੋਰ ਵਿਅਕਤੀਆਂ ਨੂੰ ਆਪਣੇ ਕਲਾਵੇ 'ਚ ਲੈ ਲਿਆ ਹੈ, ਉੱਥੇ ਇਲਾਜ ਅਧੀਨ ਰੋਗੀਆਂ ਵਿਚੋਂ ਇਕ ਦੀ ਮੌਤ ਹੋ ਜਾਣ ਦੀ ਵੀ ...

ਪੂਰੀ ਖ਼ਬਰ »

27 ਤੋਂ 29 ਜੂਨ ਤੱਕ ਪਿਆਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ-ਵਧੀਕ ਡਿਪਟੀ ਕਮਿਸ਼ਨਰ

ਫ਼ਿਰੋਜ਼ਪੁਰ, 18 ਜੂਨ (ਤਪਿੰਦਰ ਸਿੰਘ)- ਪੋਲੀਓ ਵਰਗੀ ਨਾਮੁਰਾਦ ਬਿਮਾਰੀ ਤੋਂ ਬੱਚਿਆਂ ਨੂੰ ਬਚਾਉਣ ਲਈ 0 ਤੋਂ 5 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾਉਣ ਵਾਸਤੇ 27 ਤੋਂ 29 ਜੂਨ ਤੱਕ ਇਕ ਖ਼ਾਸ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਪ੍ਰਵਾਸੀ ...

ਪੂਰੀ ਖ਼ਬਰ »

ਆਪ ਵਲੋਂ ਪਿੰਡ ਸਾਂਦਾ ਮੌਜਾ ਤੇ ਮਸਤੇ ਕੇ ਪਿੰਡਾਂ ਦੀਆਂ ਕਮੇਟੀਆਂ ਗਠਿਤ

ਆਰਿਫ਼ ਕੇ, 18 ਜੂਨ (ਬਲਬੀਰ ਸਿੰਘ ਜੋਸਨ)- ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਸ਼ਹਿਰ ਵਿਚ ਹਰਪ੍ਰੀਤ ਸਿੰਘ ਸੁਖਰਾਜ ਗੋਰਾ ਦੀ ਅਗਵਾਈ ਹੇਠ ਪਾਰਟੀ ਦੀਆਂ ਗਤੀਵਿਧੀਆਂ ਦਾ ਸੁਨੇਹਾ ਘਰ-ਘਰ ਪਹੁੰਚਾਉਣ ਅਤੇ ਪਾਰਟੀ ਦੇ ਵਿਸਥਾਰ ਅਤੇ ਵਾਧੇ ਲਈ ਪਿੰਡਾਂ 'ਚ ਕਮੇਟੀਆਂ ਗਠਿਤ ...

ਪੂਰੀ ਖ਼ਬਰ »

ਹਿੰਦੂ ਭਾਈਚਾਰੇ ਨੇ ਕੀਤਾ ਰੋਸ ਮੁਜ਼ਾਹਰਾ

ਜ਼ੀਰਾ, 18 ਜੂਨ (ਜੋਗਿੰਦਰ ਸਿੰਘ ਕੰਡਿਆਲ)- ਬਜਰੰਗ ਭਵਨ ਜ਼ੀਰਾ ਵਿਖੇ ਵਿਸ਼ਵ ਹਿੰਦੂ ਪਰਿਸ਼ਦ ਅਤੇ ਹੋਰ ਵੱਖ-ਵੱਖ ਹਿੰਦੂ ਜਥੇਬੰਦੀਆਂ ਦੇ ਆਗੂਆਂ ਦੀ ਵਿਸ਼ੇਸ਼ ਮੀਟਿੰਗ ਪ੍ਰੇਮ ਕੁਮਾਰ ਗਰੋਵਰ ਸਰਪ੍ਰਸਤ ਬਜਰੰਗ ਭਵਨ ਅਤੇ ਵਿਸ਼ਵ ਹਿੰਦੂ ਪਰਿਸ਼ਦ ਜ਼ੀਰਾ ਦੇ ...

ਪੂਰੀ ਖ਼ਬਰ »

5 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 18 ਜੂਨ (ਰਾਕੇਸ਼ ਚਾਵਲਾ)- ਥਾਣਾ ਕੈਂਟ ਫ਼ਿਰੋਜ਼ਪੁਰ ਦੀ ਪੁਲਿਸ ਵਲੋਂ ਨਸ਼ਾ ਵੇਚਣ ਵਾਲਿਆਂ 'ਤੇ ਸ਼ਿਕੰਜਾ ਕੱਸਦੇ ਹੋਏ ਇਕ ਵਿਅਕਤੀ ਨੂੰ ਕਾਬੂ ਕਰਕੇ ਹੈਰੋਇਨ ਬਰਾਮਦ ਕਰਨ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਕੈਂਟ ਫ਼ਿਰੋਜ਼ਪੁਰ ਦੇ ...

ਪੂਰੀ ਖ਼ਬਰ »

ਨਸ਼ੇ ਦਾ ਪ੍ਰਚੂਨ ਵਪਾਰੀ ਕਾਬੂ, 10 ਗ੍ਰਾਮ ਹੈਰੋਇਨ, ਕੰਪਿਊਟਰ ਕੰਡਾ ਤੇ ਸੈੱਲ ਬਰਾਮਦ

ਫ਼ਿਰੋਜ਼ਪੁਰ, 18 ਜੂਨ (ਗੁਰਿੰਦਰ ਸਿੰਘ)- ਨਸ਼ੇੜੀਆਂ ਤੇ ਨਸ਼ੇ ਦੇ ਵਪਾਰੀਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਥਾਣਾ ਸਿਟੀ ਪੁਲਿਸ ਨੇ ਹੈਰੋਇਨ ਦੇ ਪਰਚੂਨ ਵਪਾਰੀ ਨੂੰ ਕਾਬੂ ਕਰਕੇ ਉਸ ਕੋਲੋਂ 10 ਗ੍ਰਾਮ ਹੈਰੋਇਨ, ਇਕ ਛੋਟਾ ਕੰਪਿਊਟਰ ਕੰਡਾ ਤੇ ਹੋਰ ...

ਪੂਰੀ ਖ਼ਬਰ »

700 ਨਸ਼ੀਲੀਆਂ ਗੋਲੀਆਂ ਸਮੇਤ ਨਾਬਾਲਗ ਕਾਬੂ

ਮਮਦੋਟ, 18 ਜੂਨ (ਸੁਖਦੇਵ ਸਿੰਘ ਸੰਗਮ)- ਥਾਣਾ ਮਮਦੋਟ ਦੀ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ 700 ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਸਮੇਤ ਇਕ ਨਾਬਾਲਗ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਮਾਮਲੇ ਸਬੰਧੀ ਜਾਣਕਾਰੀ ਦਿੰਦੇ ਥਾਣਾ ...

ਪੂਰੀ ਖ਼ਬਰ »

ਵਿਆਹੁਤਾ ਵਲੋਂ ਸਹੁਰੇ ਪਰਿਵਾਰ 'ਤੇ ਕੁੱਟਮਾਰ ਦੇ ਦੋਸ਼

ਮਮਦੋਟ, 18 ਜੂਨ (ਸੁਖਦੇਵ ਸਿੰਘ ਸੰਗਮ)- ਥਾਣਾ ਮਮਦੋਟ ਦੇ ਪਿੰਡ ਚੱਕ ਘੁਬਾਈ ਟਾਂਗਣ ਦੀ ਵਿਆਹੁਤਾ ਵਲੋਂ ਸਹੁਰੇ ਪਰਿਵਾਰ 'ਤੇ ਕੁੱਟਮਾਰ ਕਰਨ ਤੇ ਘਰੋਂ ਕੱਢਣ ਦੇ ਦੋਸ਼ ਲਾਉਂਦਿਆਂ ਮਮਦੋਟ ਪੁਲਿਸ ਤੋਂ ਕਾਰਵਾਈ ਦੀ ਮੰਗ ਕੀਤੀ ਹੈ | ਸਿਵਲ ਹਸਪਤਾਲ ਮਮਦੋਟ ਵਿਖੇ ਜੇਰੇ ...

ਪੂਰੀ ਖ਼ਬਰ »

ਭਾਜਪਾ ਨੂੰ ਲਾਭ ਦੇਵੇਗਾ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਦਾ ਬਿਆਨ-ਵਿਰਕ

ਆਰਿਫ਼ ਕੇ, 18 ਜੂਨ (ਬਲਬੀਰ ਸਿੰਘ ਜੋਸਨ)- ਬੀਤੇ ਛੇ ਮਹੀਨਿਆਂ ਤੋਂ ਚੱਲ ਰਹੇ ਕਿਸਾਨੀ ਸੰਘਰਸ਼ 'ਚ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਦਿੱਲੀ ਵਿਖੇ ਚਲਾਏ ਜਾ ਰਹੇ ਸੰਘਰਸ਼ ਨੂੰ ਦੁਨੀਆ ਭਰ 'ਚ ਬੈਠੇ ਕਿਸਾਨੀ ਨੂੰ ਪਿਆਰ ਕਰਨ ਵਾਲੇ ਲੋਕਾਂ ਨੇ ਰੱਜਵਾਂ ਸਾਥ ਦਿੱਤਾ ...

ਪੂਰੀ ਖ਼ਬਰ »

ਖਾਣ-ਪੀਣ ਵਾਲੀਆਂ ਵਸਤੂਆਂ ਦੇ ਸੈਂਪਲ ਲੈ ਕੇ ਸਿਹਤ ਵਿਭਾਗ ਟੈੱਸਟ ਲਈ ਭੇਜੇ

ਫ਼ਿਰੋਜ਼ਪੁਰ, 18 ਜੂਨ (ਜਸਵਿੰਦਰ ਸਿੰਘ ਸੰਧੂ)- ਵੱਧ ਰਹੀ ਗਰਮੀ ਅਤੇ ਕੋਰੋਨਾ ਕਾਲ ਦੇ ਚੱਲਦਿਆਂ ਲੋਕਾਂ ਨੂੰ ਮਾੜੇ ਖਾਣ-ਪੀਣ ਕਾਰਨ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਉਣ ਲਈ ਸਿਹਤ ਵਿਭਾਗ ਦੀ ਟੀਮ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਦੇ ਤਹਿਤ ਸਿਵਲ ਸਰਜਨ ...

ਪੂਰੀ ਖ਼ਬਰ »

ਰਿਵਾਇਤੀ ਪਾਰਟੀਆਂ ਨੂੰ ਛੱਡ 35 ਪਰਿਵਾਰ ਆਪ 'ਚ ਸ਼ਾਮਿਲ

ਗੁਰੂਹਰਸਹਾਏ, 18 ਜੂਨ (ਕਪਿਲ ਕੰਧਾਰੀ)- ਆਪ ਪੰਜਾਬ ਵਿਚ ਸਰਕਾਰ ਬਣਾਏਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ 'ਅਜੀਤ' ਨਾਲ ਗੱਲਬਾਤ ਕਰਦੇ ਹੋਏ ਦੀਪਕ ਸ਼ਰਮਾ ਜ਼ਿਲ੍ਹਾ ਯੂਥ ਸੈਕਟਰੀ ਨੇ ਕੀਤਾ | ਹਲਕਾ ਗੁਰੂਹਰਸਹਾਏ ਦੇ ਪਿੰਡ 'ਦੁੱਲੇ ਕੇ ਨੱਥੂ ਵਾਲਾ' ਵਿਖੇ ਆਪ ਪਾਰਟੀ ਦੇ ...

ਪੂਰੀ ਖ਼ਬਰ »

ਪੰਜਾਬੀਓ ਵਿਰਸੇ ਤੇ ਸੱਭਿਆਚਾਰ ਨੂੰ ਬਚਾਉਣ ਲਈ ਕਿਸਾਨ ਸੰਘਰਸ਼ ਦਾ ਸਾਥ ਦਿਓ- ਨਿੱਕੂ

ਫ਼ਿਰੋਜ਼ਪੁਰ, 18 ਜੂਨ (ਜਸਵਿੰਦਰ ਸਿੰਘ ਸੰਧੂ)- ਕੇਂਦਰ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਕਿਸਾਨ ਮਾਰੂ ਖੇਤੀ ਕਾਨੂੰਨ ਖ਼ਿਲਾਫ਼ ਚੱਲ ਰਹੇ ਦਿੱਲੀ ਦੀਆਂ ਹੱਦਾਂ 'ਤੇ ਸੰਘਰਸ਼ ਦੀ ਕਾਮਯਾਬੀ ਲਈ ਉਘੇ ਗਾਇਕ ਇੰਦਰਜੀਤ ਨਿੱਕੂ ਵਲੋਂ 'ਦਿੱਲੀ ਵਰਸਿਸ ਸਰਦਾਰ' ਨਵੇਂ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਵੇਚਦਾ ਚੜਿ੍ਹਆ ਪੁਲਿਸ ਅੜਿੱਕੇ, 20 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਫ਼ਿਰੋਜ਼ਪੁਰ, 18 ਜੂਨ (ਗੁਰਿੰਦਰ ਸਿੰਘ)- ਥਾਣਾ ਸਿਟੀ ਪੁਲਿਸ ਨੇ ਨਾਜਾਇਜ਼ ਸ਼ਰਾਬ ਵੇਚਣ ਦਾ ਧੰਦਾ ਕਰਦੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 20 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆਂ ਥਾਣਾ ਸਿਟੀ ਫ਼ਿਰੋਜ਼ਪੁਰ ਦੇ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਸਿਹਤ ਵਿਭਾਗ ਜੁਟਿਆ ਜ਼ਿਲ੍ਹਾ ਫ਼ਿਰੋਜ਼ਪੁਰ ਨੂੰ ਮਲੇਰੀਆ ਮੁਕਤ ਬਣਾਉਣ ਲਈ

ਫ਼ਿਰੋਜ਼ਪੁਰ, 18 ਜੂਨ (ਜਸਵਿੰਦਰ ਸਿੰਘ ਸੰਧੂ)- ਵੱਧ ਰਹੀ ਗਰਮੀ ਕਾਰਨ ਮੱਛਰ ਦੀ ਭਰਮਾਰ ਹੋਣ ਕਰਕੇ ਫੈਲਦੇ ਮਲੇਰੀਆ ਰੋਗ ਦੀ ਰੋਕਥਾਮ ਲਈ ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਨਾ ਕਰਦਿਆਂ ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ: ਰਾਜਿੰਦਰ ਰਾਜ ਦੀ ...

ਪੂਰੀ ਖ਼ਬਰ »

ਗੁਰੂਹਰਸਹਾਏ ਸਬ ਡਵੀਜ਼ਨ ਦੇ ਸਰਕਾਰੀ ਦਫ਼ਤਰਾਂ 'ਚ ਕਮੀਆਂ ਹੀ ਕਮੀਆਂ

ਗੁਰੂਹਰਸਹਾਏ, 18 ਜੂਨ (ਹਰਚਰਨ ਸਿੰਘ ਸੰਧੂ)- ਸਬ ਡਵੀਜ਼ਨ ਦਾ ਦਰਜਾ ਪ੍ਰਾਪਤ ਗੁਰੂਹਰਸਹਾਏ ਦੇ ਸਰਕਾਰੀ ਦਫ਼ਤਰਾਂ ਦਾ ਮੰਦਾ ਹਾਲ ਹੈ | ਖੇਤਰਫਲ ਵਜੋਂ ਚਾਹੇ ਗੁਰੂਹਰਸਹਾਏ ਪੂਰੇ ਜ਼ਿਲ੍ਹੇ ਭਰ 'ਚੋਂ ਵੱਡੀ ਸਬ ਡਵੀਜ਼ਨ ਹੈ, ਪਰ ਇੱਥੋਂ ਦੀ ਤਹਿਸੀਲ ਕੰਪਲੈਕਸ ਵਿਖੇ ...

ਪੂਰੀ ਖ਼ਬਰ »

ਮਾਤਾ ਹਰਦਿਆਲ ਕੌਰ ਹੁੰਦਲ ਨੂੰ ਸ਼ਰਧਾਂਜਲੀਆਂ ਭੇਟ

ਫ਼ਿਰੋਜ਼ਪੁਰ, 18 ਜੂਨ (ਜਸਵਿੰਦਰ ਸਿੰਘ ਸੰਧੂ)- ਸੀਨੀਅਰ ਕਾਂਗਰਸੀ ਆਗੂ, ਸ਼ਹੀਦ ਭਗਤ ਸਿੰਘ ਰਾਜਗੁਰੂ ਸੁਖਦੇਵ ਮੈਮੋਰੀਅਲ ਸੁਸਾਇਟੀ ਫ਼ਿਰੋਜ਼ਪੁਰ ਦੇ ਪ੍ਰਮੱੁਖ ਆਗੂ ਅਤੇ ਪਿੰਡ ਚੂਚਕ ਵਿੰਡ ਦੇ ਸਰਪੰਚ ਸੁਖਵੀਰ ਸਿੰਘ ਹੁੰਦਲ ਦੇ ਮਾਤਾ ਹਰਦਿਆਲ ਕੌਰ ਦਾ ਬੀਤੇ ...

ਪੂਰੀ ਖ਼ਬਰ »

ਵਜ਼ੀਫ਼ੇ ਘੋਟਾਲੇ ਕਾਰਨ ਦੋ ਲੱਖ ਤੋਂ ਵੱਧ ਬੱਚਿਆਂ ਦਾ ਭਵਿੱਖ ਖ਼ਤਰੇ 'ਚ- ਕਾਕਾ ਸਰਾਂ

ਖੋਸਾ ਦਲ ਸਿੰਘ, 18 ਜੂਨ (ਮਨਪ੍ਰੀਤ ਸਿੰਘ ਸੰਧੂ)- ਕੇਂਦਰ ਸਰਕਾਰ ਵਲੋਂ ਦਲਿਤ ਵਿਦਿਆਰਥੀਆਂ ਨੂੰ ਦਿੱਤੀ ਜਾਂਦੀ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਤਹਿਤ ਕਰੋੜਾਂ ਰੁਪਏ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵਲੋਂ ਹੜੱਪੇ ਗਏ ਹਨ, ਜਿਸ ਕਾਰਨ ਪ੍ਰਾਈਵੇਟ ਕਾਲਜਾਂ ਨੇ ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਦੀ ਸੰਭਾਲ ਲਈ ਜ਼ੀਰਾ ਨੂੰ ਸਰਕਾਰੀ ਗਊਸ਼ਾਲਾ ਨਾਲ ਜੋੜਿਆ ਜਾਵੇਗਾ-ਸਚਿਨ ਸ਼ਰਮਾ

ਜ਼ੀਰਾ, 18 ਜੂਨ (ਜੋਗਿੰਦਰ ਸਿੰਘ ਕੰਡਿਆਲ)-ਸ਼ਹਿਰ ਦੀਆਂ ਵੱਖ-ਵੱਖ ਸੜਕਾਂ 'ਤੇ ਘੁੰਮਦੇ ਆਵਾਰਾ ਪਸ਼ੂਆਂ ਦੀ ਸੰਭਾਲ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਵਕੀਲ ਤਰੁਨ ਝੱਟਾ ਜ਼ੀਰਾ ਵਲੋਂ ਇਲਾਕਾ ਨਿਵਾਸੀਆਂ ਅਤੇ ਸੰਸਥਾਵਾਂ ਦੇ ਸਹਿਯੋਗ ਨਾਲ ਰਣਜੀਤ ਸਿੰਘ ...

ਪੂਰੀ ਖ਼ਬਰ »

ਨਰੂਲਾ ਸਟਰੀਟ 'ਚ ਸੀਵਰੇਜ ਦਾ ਗੰਦਾ ਪਾਣੀ ਲੋਕਾਂ ਦੇ ਘਰਾਂ 'ਚ ਵੜਨਾ ਸ਼ੁਰੂ

ਗੁਰੂਹਰਸਹਾਏ, 18 ਜੂਨ (ਕਪਿਲ ਕੰਧਾਰੀ)- ਨਗਰ ਕੌਂਸਲ ਗੁਰੂਹਰਸਹਾਏ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਨਲਾਇਕੀ ਦੇ ਕਾਰਨ ਸ਼ਹਿਰ ਦੇ ਵਿਚ ਬਣੀ ਨਰੂਲਾ ਸਟਰੀਟ ਵਿਚ ਰਹਿੰਦੇ ਲੋਕ ਨਰਕ ਭਰੀ ਜ਼ਿੰਦਗੀ ਜਿਊਣ ਨੂੰ ਮਜਬੂਰ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਏ ...

ਪੂਰੀ ਖ਼ਬਰ »

ਕਟਾਰੀਆ ਦੀ ਅਗਵਾਈ 'ਚ ਭੁੱਖ ਹੜਤਾਲ ਚੌਥੇ ਦਿਨ ਵੀ ਜਾਰੀ

ਫ਼ਿਰੋਜ਼ਪੁਰ, 18 ਜੂਨ (ਕੁਲਬੀਰ ਸਿੰਘ ਸੋਢੀ)- ਦਲਿਤ ਬੱਚਿਆਂ ਦੇ ਵਜ਼ੀਫ਼ੇ ਘੋਟਾਲੇ ਮਾਮਲੇ ਵਿਚ ਕਾਂਗਰਸ ਸਰਕਾਰ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਵਿਰੋਧ ਲਗਾਤਾਰ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ, ਜਿਸ ਦੇ ਵਿਰੋਧ ਵਿਚ ਆਪ ਦੇ ਐੱਸ.ਸੀ. ਵਿੰਗ ਵਲੋਂ ਪੰਜਾਬ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX