ਚੰਡੀਗੜ੍ਹ, 18 ਜੂਨ (ਮਨਜੋਤ ਸਿੰਘ ਜੋਤ)-ਟੋਕੀਓ ਉਲੰਪਿਕ ਖੇਡਾਂ 'ਚ ਭਾਗ ਲੈਣ ਜਾਣ ਵਾਲੇ ਪੰਜਾਬ ਦੇ ਖਿਡਾਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ਕਰਦਿਆਂ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਟੋਕੀਓ ਜਾ ਰਹੇ ਪੰਜਾਬ ਦੇ ਖਿਡਾਰੀਆਂ ਨੂੰ ਇਸ ਖੇਡ ਮਹਾਂਕੁੰਭ ਲਈ ਆਪਣੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦੇਣ ਅਤੇ ਲੋੜੀਂਦੇ ਸਾਜ਼ੋ-ਸਾਮਾਨ ਦੀ ਖ਼ਰੀਦੋ-ਫਰੋਖ਼ਤ ਲਈ ਪੰਜ-ਪੰਜ ਲੱਖ ਰੁਪਏ ਵੰਡੇ | ਇਨ੍ਹਾਂ ਖਿਡਾਰੀਆਂ ਨੂੰ ਕੁੱਲ 1 ਕਰੋੜ 30 ਲੱਖ ਰੁਪਏ ਦੀ ਵਿੱਤੀ ਸਹਾਇਤਾ ਤਕਸੀਮ ਕੀਤੀ ਗਈ | ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨਾਲ ਕੀਤਾ ਵਾਅਦਾ ਦੁਹਰਾਉਂਦਿਆਂ ਰਾਣਾ ਸੋਢੀ ਨੇ ਦੱਸਿਆ ਕਿ ਉਲੰਪਿਕ 'ਚੋਂ ਪੰਜਾਬ ਦੇ ਸੋਨ ਤਗਮਾ ਜੇਤੂ ਨੂੰ 2.25 ਕਰੋੜ ਰੁਪਏ, ਚਾਂਦੀ ਦਾ ਤਗਮਾ ਜਿੱਤਣ ਵਾਲੇ ਨੂੰ 1.5 ਕਰੋੜ ਰੁਪਏ ਅਤੇ ਕਾਂਸੀ ਦਾ ਤਗਮਾ ਜੇਤੂ ਨੂੰ 1 ਕਰੋੜ ਰੁਪਏ ਤੇ ਸਰਕਾਰੀ ਨੌਕਰੀ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਸਾਨੂੰ ਆਸ ਹੈ ਕਿ ਪੰਜਾਬ ਦੇ ਵੱਧ ਤੋਂ ਵੱਧ ਖਿਡਾਰੀ ਤਗਮਾ ਸੂਚੀ 'ਚ ਆਪਣਾ ਨਾਂਅ ਦਰਜ ਕਰਵਾਉਣਗੇ ਅਤੇ ਹਾਕੀ ਖੇਡ ਇਸ 'ਚ ਮੋਹਰੀ ਹੋਵੇਗੀ | ਖੇਡ ਮੰਤਰੀ ਨੇ ਦੱਸਿਆ ਕਿ ਭਾਰਤੀ ਉਲੰਪਿਕ ਦਲ 'ਚ ਪੰਜਾਬ ਦੀ ਵੱਡੀ ਨੁਮਾਇੰਦਗੀ ਹੋਵੇਗੀ, ਕਿਉਂਕਿ ਹੁਣ ਤੱਕ 26 ਅਥਲੀਟ ਪੰਜਾਬ ਦੇ ਕੁਆਲੀਫਾਈ ਕਰ ਚੁੱਕੇ ਹਨ | ਇਸ ਤੋਂ ਪਹਿਲਾਂ ਖੇਡ ਮੰਤਰੀ ਰਾਣਾ ਸੋਢੀ ਨੇ ਜ਼ਿਲ੍ਹਾ ਮਾਨਸਾ ਦੀ 23 ਸਾਲਾ ਕੌਮਾਂਤਰੀ ਕਰਾਟੇ ਖਿਡਾਰਨ ਹਰਦੀਪ ਕੌਰ ਨੂੰ ਕਰਾਟੇ ਕੋਚ ਦੀ ਨੌਕਰੀ ਲਈ ਨਿਯੁਕਤੀ ਪੱਤਰ ਵੀ ਸੌਂਪਿਆ | ਮੀਡੀਆ ਰਿਪੋਰਟਾਂ ਅਨੁਸਾਰ ਉਹ ਆਪਣੇ ਜੱਦੀ ਪਿੰਡ ਗੁਰਨੇ ਕਲਾਂ ਵਿਖੇ ਝੋਨੇ ਦੀ ਲੁਆਈ ਲਈ ਮਜ਼ਦੂਰ ਵਜੋਂ ਕੰਮ ਕਰਨ ਲਈ ਮਜਬੂਰ ਸੀ | ਇਸ ਮੌਕੇ ਗਰੁੱਪ ਕੈਪਟਨ ਅਮਰਦੀਪ ਸਿੰਘ ਡਾਇਰੈਕਟਰ ਐਡਮਨਿਸਟਰੇਸ਼ਨ ਐਂਡ ਟਰੇਨਿੰਗ ਪੀ.ਆਈ.ਐਸ. ਪੰਜਾਬ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਅੱਜ ਵੀਡੀਓ ਕਾਨਫਰੰਸਿੰਗ ਦੌਰਾਨ ਮਨਪ੍ਰੀਤ ਸਿੰਘ (ਹਾਕੀ ਕਪਤਾਨ), ਆਕਾਸ਼ਦੀਪ ਸਿੰਘ, ਹਰਮਨਪ੍ਰੀਤ ਸਿੰਘ, ਕਿ੍ਸ਼ਨ ਪਾਠਕ, ਵਰੁਣ ਕੁਮਾਰ, ਗੁਰਿੰਦਰ ਸਿੰਘ, ਮਨਦੀਪ ਸਿੰਘ, ਜਰਮਨਪ੍ਰੀਤ ਸਿੰਘ, ਸ਼ਮਸ਼ੇਰ ਸਿੰਘ, ਗੁਰਸਾਹਿਬਜੀਤ ਸਿੰਘ, ਰੁਪਿੰਦਰਪਾਲ ਸਿੰਘ, ਰਮਨਦੀਪ ਸਿੰਘ, ਹਾਰਦਿਕ ਸਿੰਘ, ਸਿਮਰਨਜੀਤ ਸਿੰਘ, ਜਸਕਰਨ ਸਿੰਘ, ਗੁਰਜੰਟ ਸਿੰਘ ਅਤੇ ਦਿਲਪ੍ਰੀਤ ਸਿੰਘ (ਸਾਰੇ ਹਾਕੀ ਖਿਡਾਰੀ), ਰਾਜਵਿੰਦਰ ਕੌਰ, ਗੁਰਜੀਤ ਕੌਰ ਤੇ ਰੀਨਾ ਖੋਖਰ (ਮਹਿਲਾ ਹਾਕੀ ਖਿਡਾਰੀ), ਸਿਮਰਨਜੀਤ ਕੌਰ (ਮੁੱਕੇਬਾਜੀ), ਅੰਜੁਮ ਮੌਦਗਿੱਲ (ਸ਼ੂਟਿੰਗ), ਅੰਗਦਵੀਰ ਸਿੰਘ ਬਾਜਵਾ (ਸ਼ੂਟਿੰਗ), ਕਮਲਪ੍ਰੀਤ ਕੌਰ (ਡਿਸਕਸ ਥ੍ਰੋਅ), ਤੇਜਿੰਦਰਪਾਲ ਸਿੰਘ ਤੂਰ (ਸ਼ਾਟਪੁੱਟ) ਅਤੇ ਪਲਕ ਕੋਹਲੀ (ਪੈਰਾ ਬੈਡਮਿੰਟਨ ਖਿਡਾਰੀ) ਨੇ ਆਪਣੇ ਮਾਪਿਆਂ ਨਾਲ ਵੱਖੋ-ਵੱਖ ਜ਼ਿਲਿ੍ਹਆਂ ਤੋਂ ਭਾਗ ਲਿਆ ਅਤੇ ਖੇਡ ਮੰਤਰੀ ਨਾਲ ਵਿਚਾਰ-ਵਟਾਂਦਰਾ ਕਰਦਿਆਂ ਆਪਣੀਆਂ ਖੇਡ ਤਿਆਰੀਆਂ ਤੇ ਦਾਅ-ਪੇਚਾਂ ਬਾਰੇ ਗੱਲ ਕੀਤੀ |
ਮੋਬਾਈਲ ਐਪ 'ਖੇਡੋ ਪੰਜਾਬ' ਦੀ ਸ਼ੁਰੂਆਤ
ਪੰਜਾਬ ਖੇਡ ਵਿਭਾਗ ਵਲੋਂ ਰਾਜ ਦੇ ਸਮੂਹ ਖਿਡਾਰੀਆਂ ਨੂੰ ਡਿਜੀਟਲ ਪਲੇਟਫ਼ਾਰਮ 'ਤੇ ਲਿਆਉਣ ਲਈ ਵਿਸ਼ੇਸ਼ ਮੋਬਾਈਲ ਐਪ 'ਖੇਡੋ ਪੰਜਾਬ' ਦੀ ਅੱਜ ਸ਼ੁਰੂਆਤ ਕੀਤੀ ਗਈ | ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਮੋਬਾਈਲ ਐਪ ਲਾਂਚ ਕੀਤੀ | ਇਸ ਮੌਕੇ ਰਾਣਾ ਸੋਢੀ ਨੇ ਦੱਸਿਆ ਕਿ ਖੇਡ ਵਿਭਾਗ ਦੇ ਇਤਿਹਾਸ 'ਚ ਇਹ ਪਹਿਲੀ ਵਾਰ ਹੋਇਆ ਹੈ ਕਿ ਜਦੋਂ ਵਿਭਾਗ ਨੇ ਆਪਣੀ ਪਹਿਲੀ ਮੋਬਾਈਲ ਐਪ ਲਾਂਚ ਕੀਤੀ ਹੈ | ਉਨ੍ਹਾਂ ਖੇਡ ਵਿਭਾਗ ਦੇ ਡਾਇਰੈਕਟਰ ਡੀ.ਪੀ.ਐਸ. ਖਰਬੰਦਾ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਪਹਿਲਕਦਮੀ ਨੂੰ ਹਕੀਕਤ ਬਣਾਉਣ ਲਈ ਉਨ੍ਹਾਂ ਵਲੋਂ ਕੀਤੀ ਗਈ ਸਖ਼ਤ ਮਿਹਨਤ ਰੰਗ ਲਿਆਈ ਹੈ | ਇਸ ਮੌਕੇ ਡਾਇਰੈਕਟਰ ਡੀ.ਪੀ.ਐਸ. ਖਰਬੰਦਾ, ਗਰੁੱਪ ਕੈਪਟਨ ਅਮਰਦੀਪ ਸਿੰਘ ਡਾਇਰੈਕਟਰ ਐਡਮਨਿਸਟਰੇਸ਼ਨ ਐਂਡ ਟਰੇਨਿੰਗ ਪੀ.ਆਈ.ਐਸ. ਪੰਜਾਬ, ਪਿ੍ੰਸੀਪਲ ਸੈਕਟਰੀ ਖੇਡਾਂ ਰਾਜ ਕਮਲ ਚੌਧਰੀ, ਡਾਇਰੈਕਟਰ ਸਪੋਰਟਸ ਡੀ.ਪੀ. ਐਸ ਖਰਬੰਦਾ ਵਿਸ਼ੇਸ਼ ਤੌਰ 'ਤੇ ਮੌਜੂਦ ਸਨ |
ਸਾਊਥੈਂਪਟਨ, 18 ਜੂਨ (ਏਜੰਸੀ)-ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਖੇਡੇ ਜਾਣ ਵਾਲੇ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਇੱਥੇ ਲਗਾਤਾਰ ਬਾਰਿਸ਼ ਦੇ ਕਾਰਨ ਪਹਿਲੇ ਦਿਨ ਦੀ ਖੇਡ ਨਹੀਂ ਹੋ ਸਕੀ | ਲਗਾਤਾਰ ਬਾਰਿਸ਼ ਕਾਰਨ ਟਾਸ ਵੀ ਨਹੀਂ ...
ਜਲੰਧਰ, 18 ਜੂਨ (ਸਾਬੀ)-ਟੋਕੀਓ ਉਲੰਪਿਕ ਦੇ 'ਚ ਹਿੱਸਾ ਲੈਣ ਵਾਲੀ ਭਾਰਤੀ ਹਾਕੀ ਟੀਮ ਦੀ ਫਾਈਨਲ ਚੋਣ ਅੱਜ ਕੀਤੀ ਗਈ | ਬੈਂਗਲੌਰ ਵਿਖੇ ਲੱਗੇ ਟੀਮ ਦਾ ਕੋਚਿੰਗ ਕੈਂਪ ਤੋਂ ਬਾਅਦ ਉਸ ਦੇ ਵਿਚ 16 ਮੈਂਬਰੀ ਭਾਰਤੀ ਹਾਕੀ ਟੀਮ (ਪੁਰਸ਼) ਦਾ ਐਲਾਨ ਕੀਤਾ ਗਿਆ ਹੈ, ਜਿਸ 'ਚੋਂ 8 ਹਾਕੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX