ਤਾਜਾ ਖ਼ਬਰਾਂ


ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  1 day ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  1 day ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  1 day ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  1 day ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  1 day ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  1 day ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  1 day ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  1 day ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  1 day ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  1 day ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  1 day ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  1 day ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  1 day ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  1 day ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  1 day ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  1 day ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  1 day ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਹਾੜ ਸੰਮਤ 553
ਿਵਚਾਰ ਪ੍ਰਵਾਹ: ਵਿੱਦਿਆ ਦੇ ਪਾਸਾਰ ਨਾਲ ਹੀ ਅਸੀਂ ਸਹੀ ਸਮਾਜ ਦਾ ਨਿਰਮਾਣ ਕਰ ਸਕਦੇ ਹਾਂ। -ਮਹਾਤਮਾ ਗਾਂਧੀ

ਪਟਿਆਲਾ

ਕਾਨੂੰਗੋ ਤੇ ਪਟਵਾਰੀਆਂ ਦੇ ਐਡੀਸ਼ਨਲ ਚਾਰਜ ਛੱਡਣ ਕਾਰਨ 8 ਹਜ਼ਾਰ ਪਿੰਡਾਂ ਦਾ ਕੰਮ ਪ੍ਰਭਾਵਿਤ

ਪਟਿਆਲਾ, 21 ਜੂਨ (ਗੁਰਵਿੰਦਰ ਸਿੰਘ ਔਲਖ)-ਪੰਜਾਬ ਦੇ ਕਾਨੂੰਗੋ ਤੇ ਪਟਵਾਰੀਆਂ ਉੱਪਰ ਵਾਧੂ ਭਾਰ ਅਤੇ ਸਰਕਾਰ ਵਲੋਂ ਖਾਲੀ ਪਈਆਂ ਅਸਾਮੀਆਂ ਨਾ ਭਰਨ ਕਾਰਨ ਦੁਖੀ ਹੋਏ ਕਾਨੂੰਗੋ ਅਤੇ ਪਟਵਾਰੀਆਂ ਨੇ ਆਪੋ-ਆਪਣੇ ਐਡੀਸ਼ਨਲ ਚਾਰਜ ਛੱਡ ਦਿੱਤੇ ਸਨ, ਜਿਸ ਕਾਰਨ ਪੰਜਾਬ ਦੇ 8 ਹਜ਼ਾਰ ਪਿੰਡਾਂ 'ਚ ਮਾਲ ਵਿਭਾਗ ਦਾ ਕੰਮ ਠੱਪ ਹੋ ਗਿਆ ਹੈ | ਰੈਵੇਨਿਊ ਪਟਵਾਰ ਯੂਨੀਅਨ ਪੰਜਾਬ ਦੇ ਜਨਰਲ ਸਕੱਤਰ ਤੇ ਪੰਜਾਬ ਤਾਲਮੇਲ ਕਮੇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੀ ਤੇ ਪਟਵਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਮੁਖ ਸਿੰਘ, ਜ਼ਿਲ੍ਹਾ ਕਾਨੂੰਗੋ ਐਸੋਸੀਏਸ਼ਨ ਦੇ ਪ੍ਰਧਾਨ ਅਮਰੀਕ ਸਿੰਘ ਰਾਏ ਅਤੇ ਮੀਤ ਪ੍ਰਧਾਨ ਬੇਅੰਤ ਸਿੰਘ ਖਹਿਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੂੰ ਵਾਰ-ਵਾਰ ਬੇਨਤੀ ਕਰਨ ਅਤੇ ਵਿੱਤ ਵਿਭਾਗ ਵਲੋਂ ਮਨਜੂਰੀ ਦੇਣ ਦੇ ਬਾਵਜੂਦ ਵੀ ਕਾਨੂੰਗੋ ਤੇ ਪਟਵਾਰੀਆਂ ਦੀਆਂ ਅਸਾਮੀਆਂ ਨਹੀਂ ਭਰੀਆਂ ਜਾ ਰਹੀਆਂ, ਜਿਸ ਕਾਰਨ ਇਕ-ਇਕ ਕਾਨੂੰਗੋ ਤੇ ਪਟਵਾਰੀ ਨੂੰ ਕਈ-ਕਈ ਹਲਕਿਆਂ ਦੇ ਕੰਮ ਵੇਖਣੇ ਪੈ ਰਹੇ ਸਨ | ਸਰਕਾਰ ਦੀ ਬੇਰੁਖ਼ੀ ਨੂੰ ਵੇਖਦਿਆਂ ਹੁਣ ਐਡੀਸ਼ਨਲ ਚਾਰਜ ਛੱਡਣ ਤੇ ਸਿਰਫ਼ ਆਪਣੀ ਅਸਲ ਪੋਸਟਿੰਗ ਦੇ ਹਲਕੇ ਦਾ ਕੰਮ ਕਰਨ ਦਾ ਫ਼ੈਸਲਾ ਕੀਤਾ ਹੈ | ਉਨ੍ਹਾਂ ਦੱਸਿਆ ਕਿ ਪੰਜਾਬ 'ਚ ਪਟਵਾਰੀਆਂ ਦੀਆਂ 4716 ਅਸਾਮੀਆਂ ਹਨ, ਜਿਸ 'ਚ ਸਿਰਫ਼ 1995 ਪਟਵਾਰੀ ਕੰਮ ਕਰ ਰਹੇ ਹਨ 'ਤੇ ਉਨ੍ਹਾਂ ਉੱਪਰ 2721 ਹਲਕਿਆਂ ਦਾ ਵਾਧੂ ਬੋਝ ਹੈ | ਇਸੇ ਤਰੀਕੇ ਕਾਨੂੰਨ ਦੀਆਂ ਪੰਜਾਬ 'ਚ 661 ਅਸਾਮੀਆਂ ਹਨ ਜਦਕਿ 161 ਅਸਾਮੀਆਂ ਹਨ ਤੇ 500 ਕਾਨੂੰਗੋ ਐਡੀਸ਼ਨਲ ਚਾਰਜ ਨਾਲ ਕੰਮ ਕਰ ਰਹੇ ਹਨ | ਉਨ੍ਹਾਂ ਦੱਸਿਆ ਕਿ ਮਾਲ ਪਟਵਾਰੀਆਂ ਦੀ ਭਰਤੀ 2016 'ਚ ਹੋਈ ਸੀ, ਜਦੋਂ 1227 ਪਟਵਾਰੀ ਭਰਤੀ ਕੀਤੇ ਸਨ ਪਰ ਕੰਮ ਦਾ ਬੋਝ ਜ਼ਿਆਦਾ ਹੋਣ ਕਾਰਨ 400 ਪਟਵਾਰੀ ਕੰਮ ਛੱਡ ਗਏ ਹਨ | ਏਨਾ ਹੀ ਨਹੀਂ ਬਲਕਿ ਇਨ੍ਹਾਂ ਮਾਲ ਪਟਵਾਰੀਆਂ ਦੇ ਨਾਲ ਭਰਤੀ ਹੋਏ ਨਹਿਰੀ ਪਟਵਾਰੀਆਂ ਨੂੰ ਪੱਕੇ ਹੋਏ ਨੂੰ ਸਾਲ ਤੋਂ ਵੱਧ ਹੋ ਗਿਆ ਹੈ ਜਦਕਿ ਮਾਲ ਪਟਵਾਰੀਆਂ ਦਾ ਪ੍ਰੋਬੇਸ਼ਨ ਸਮਾਂ 3 ਸਾਲ ਦਾ ਹੋ ਦੋ ਸਾਲ ਦਾ ਹੋਣਾ ਚਾਹੀਦਾ ਸੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਟਵਾਰੀਆਂ ਦੀਆਂ ਮੰਗਾਂ ਜਿਵੇਂ ਕਿ ਸਾਲ 1996 ਤੋਂ ਸੀਨੀਅਰ ਜੂਨੀਅਰ ਪਟਵਾਰੀਆਂ ਦੀ ਪੇਅ ਅਨਾਮਲੀ ਦੂਰ ਕਰਨਾ, ਪਟਵਾਰਖ਼ਾਨਿਆਂ ਨੰੂ ਸਹੂਲਤਾਂ ਮੁਤਾਬਿਕ ਅਪਗ੍ਰੇਡ ਕਰਨਾ, ਨਵੇਂ ਪਟਵਾਰਖ਼ਾਨੇ ਬਣਾਉਣਾ, ਪਟਵਾਰੀਆਂ ਨੂੰ ਦਫ਼ਤਰੀ ਕੰਮ ਲਈ ਲੈਪਟਾਪ ਮੁਹੱਈਆ ਕਰਵਾਉਣਾ, ਦਫ਼ਤਰੀ ਭੱਤਾ ਵਧਾਉਣਾ, ਪਟਵਾਰੀਆਂ ਦੀ ਘਾਟ ਕਾਰਨ ਨਵੀਂ ਭਰਤੀ ਕਰਨਾ ਆਦਿ ਨੰੂ ਅਣਡਿੱਠ ਕਰ ਰਹੀ ਹੈ | ਉਨ੍ਹਾਂ ਦੱਸਿਆ ਕਿ ਐਡੀਸ਼ਨਲ ਚਾਰਜ ਛੱਡਣ ਕਾਰਨ ਇਕੱਲੇ ਮੁੱਖ ਮੰਤਰੀ ਦੇ ਜ਼ਿਲ੍ਹਾ ਪਟਿਆਲਾ 259 ਸਰਕਲਾਂ 'ਚੋਂ 111 ਪਟਵਾਰ ਸਰਕਲ ਤੇ 7 ਕਾਨੂੰਗੋ ਸਰਕਲ ਬਿਨਾਂ ਪਟਵਾਰੀ ਤੇ ਕਾਨੂੰਗੋ ਤੋਂ ਹੋ ਜਾਣਗੇ | ਇਸ ਮੌਕੇ ਤਾਲਮੇਲ ਕਮੇਟੀ ਦੇ ਮੈਂਬਰ ਗੁਰਜੰਟ ਰਾਣਾ, ਰਾਜ ਕੁਮਾਰ, ਸਤਨਾਮ ਸਿੰਘ ਵਿਰਕ, ਰੁਪਿੰਦਰ ਸਿੰਘ ਜ਼ੈਲਦਾਰ, ਅਜੈ ਕੁਮਾਰ, ਅੰਕਿਤ ਮਿੱਤਲ, ਜ਼ਿਲ੍ਹਾ ਖ਼ਜ਼ਾਨਚੀ ਜਗਤਾਰ ਸਿੰਘ ਗੁਰਨਾ, ਸਤਵੀਰ ਸਿੰਘ, ਇਸ਼ਪਿੰਦਰ ਸਿੰਘ, ਟਹਿਲ ਸਿੰਘ, ਕਰਮਜਤ ਸਿੰਘ, ਗੁਰਪ੍ਰੀਤ ਸਿੰਘ, ਪਰਮਜੀਤ ਸਿੰਘ, ਬਲਵਿੰਦਰ ਸਿੰਘ ਤੇ ਜਗਦੀਸ਼ ਬਾਵਾ ਵੀ ਹਾਜ਼ਰ ਸਨ |

ਘੱਗਰ ਦਰਿਆ ਦੀ ਸਫ਼ਾਈ ਨਾ ਕੀਤੇ ਜਾਣ ਦੇ ਰੋਸ ਵਜੋਂ ਕਿਸਾਨ ਯੂਨੀਅਨ ਨੇ ਦਿੱਤਾ ਧਰਨਾ

ਪਾਤੜਾਂ, 21 ਜੂਨ (ਜਗਦੀਸ਼ ਸਿੰਘ ਕੰਬੋਜ)-ਘੱਗਰ ਦਰਿਆ ਦੇ ਸਫ਼ਾਈ ਨਾ ਕੀਤੇ ਜਾਣ ਅਤੇ ਟੁੱਟੇ ਹੋਏ ਬੰਨ੍ਹਾਂ ਨੂੰ ਮਜ਼ਬੂਤ ਨਾ ਕੀਤੇ ਜਾਣ ਦੇ ਰੋਸ ਵਜੋਂ ਘੱਗਰ ਪੱਟੀ ਦੇ ਕਿਸਾਨਾਂ ਨੇ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਅਗਵਾਈ 'ਚ ਧਰਨਾ ਦੇ ਸਰਕਾਰ ਦੇ ਖ਼ਿਲਾਫ਼ ...

ਪੂਰੀ ਖ਼ਬਰ »

ਨਸ਼ੇ ਦੀ ਹਾਲਤ 'ਚ ਪਤੀ ਵਲੋਂ ਪਤਨੀ 'ਤੇ ਕੁਹਾੜੀ ਨਾਲ ਹਮਲਾ, ਹਾਲਤ ਗੰਭੀਰ

ਸ਼ੁਤਰਾਣਾ, 21 ਜੂਨ (ਬਲਦੇਵ ਸਿੰਘ ਮਹਿਰੋਕ)-ਹਲਕਾ ਸ਼ੁਤਰਾਣਾ ਦੇ ਪਿੰਡ ਗੁਲਾਹੜ ਦੇ ਇਕ ਡੇਰੇ 'ਤੇ ਰਹਿੰਦੇ ਇਕ ਪਰਿਵਾਰ ਦੇ ਮੁਖੀ ਵਲੋਂ ਆਪਣੀ ਪਤਨੀ ਨਾਲ ਹੋਏ ਤਕਰਾਰ ਦੌਰਾਨ ਪਤਨੀ 'ਤੇ ਕੁਹਾੜੀ ਨਾਲ ਹਮਲਾ ਕਰ ਦਿੱਤਾ, ਜਿਸ ਨੂੰ ਹਸਪਤਾਲ ਪਹੁੰਚਾਇਆ ਗਿਆ | ਹਮਲੇ ਦੀ ...

ਪੂਰੀ ਖ਼ਬਰ »

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਨੇ ਯੋਗਾ ਦਿਵਸ ਨੂੰ ਦਿੱਤੀ ਕੌਮਾਂਤਰੀ ਰੰਗਤ

ਪਟਿਆਲਾ, 21 ਜੂਨ (ਚਹਿਲ)-ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਵਲੋਂ ਸੱਤਵੇਂ ਕੌਮਾਂਤਰੀ ਯੋਗਾ ਦਿਵਸ ਸਬੰਧੀ ਵਿਸ਼ੇਸ਼ ਪ੍ਰੋਗਰਾਮ ਉਲੀਕੇ ਗਏ ਹਨ, ਜਿਸ ਤਹਿਤ 1 ਤੋਂ 30 ਜੂਨ ਤੱਕ ਯੋਗਾ ਸਬੰਧੀ ਜਾਗਰੂਕਤਾ ਅਤੇ ਅਭਿਆਸ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ ...

ਪੂਰੀ ਖ਼ਬਰ »

ਬੈਂਕ ਕਾਲੋਨੀ 'ਚੋਂ 40 ਹਜ਼ਾਰ ਰੁਪਏ ਚੋਰੀ

ਪਟਿਆਲਾ, 21 ਜੂਨ (ਮਨਦੀਪ ਸਿੰਘ ਖਰੋੜ)-ਬਡੂੰਗਰ ਨਜ਼ਦੀਕ ਪੈਂਦੀ ਬੈਂਕ ਕਾਲੋਨੀ 'ਚ ਇਕ ਘਰ ਦੇ ਜਿੰਦਰੇ ਤੋੜ ਕੇ ਕੋਈ 40 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰਕੇ ਲੈ ਗਿਆ ਹੈ | ਇਸ ਚੋਰੀ ਦੀ ਸ਼ਿਕਾਇਤ ਹਰਵਿੰਦਰ ਸਿੰਘ ਨੇ ਥਾਣਾ ਸਿਵਲ ਲਾਇਨ 'ਚ ਦਰਜ ਕਰਵਾਈ ਕਿ ਉਹ 21 ਮਈ ਨੂੰ ...

ਪੂਰੀ ਖ਼ਬਰ »

22 ਲੱਖ ਦੀ ਲਾਗਤ ਨਾਲ ਬਣਨ ਵਾਲੇ ਪੁਲ ਦਾ ਕੰਮ ਸ਼ੁਰੂ

ਦੇਵੀਗੜ੍ਹ, 21 ਜੂਨ (ਰਾਜਿੰਦਰ ਸਿੰਘ ਮੌਜੀ)-ਹਲਕਾ ਸਨੌਰ ਦੇ ਮੁਖੀ ਅਤੇ ਸੀਨੀਅਰ ਕਾਂਗਰਸੀ ਆਗੂ ਹਰਿੰਦਰਪਾਲ ਸਿੰਘ ਹੈਰੀਮਾਨ ਵਲੋਂ ਅੱਜ ਪਿੰਡ ਬ੍ਰਹਮਪੁਰ ਅਦਾਲਤੀਵਾਲਾ ਨਜ਼ਦੀਕ ਰੈਂਪ ਦੀ ਥਾਂ ਪੁਲ ਬਣਾਉਣ ਦੇ ਕੰਮ ਦੀ ਸ਼ੁਰੂਆਤ ਰਿਬਨ ਕੱਟ ਕੇ ਕੀਤੀ ਗਈ | ...

ਪੂਰੀ ਖ਼ਬਰ »

ਯੋਗ ਜ਼ਿੰਦਗੀ ਜਿਊਣ ਦੀ ਇਕ ਕਲਾ-ਯੋਗੀ ਗਗਨਦੀਪ ਪਾਠਕ

ਭਾਦਸੋਂ, 21 ਜੂਨ (ਪ੍ਰਦੀਪ ਦੰਦਰਾਲਾ)-7ਵੇਂ ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ਭਾਦਸੋਂ ਵਿਖੇ ਯੋਗ ਦਿਵਸ ਮਨਾਇਆ ਗਿਆ, ਜਿਸ 'ਚ ਯੋਗਆਚਾਰਿਆ ਗਗਨਦੀਪ ਪਾਠਕ (ਸੰਚਾਲਕ ਪਾਠਕ ਯੋਗਾ ਅਕੈਡਮੀ) ਨੇ ਯੋਗ ਅਭਿਆਸ ਕਰਵਾਏ | ਉਨ੍ਹਾਂ ਇਸ ਦੌਰਾਨ ਕਿਹਾ ਕਿ ਯੋਗ ਜ਼ਿੰਦਗੀ ਜਿਊਣ ...

ਪੂਰੀ ਖ਼ਬਰ »

ਲਾਲਕਾ ਵਲੋਂ ਸਰਕਲ ਭਾਦਸੋਂ ਦੇ ਨਵ-ਨਿਯੁਕਤ ਅਹੁਦੇਦਾਰਾਂ ਦਾ ਸਨਮਾਨ

ਭਾਦਸੋਂ, 21 ਜੂਨ (ਗੁਰਬਖ਼ਸ਼ ਸਿੰਘ ਵੜੈਚ)-ਸ਼ੋ੍ਰਮਣੀ ਅਕਾਲੀ ਦਲ ਹਲਕਾ ਨਾਭਾ ਦੇ ਸਾਬਕਾ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਦੀ ਅਗਵਾਈ 'ਚ ਸ਼ੋ੍ਰਮਣੀ ਅਕਾਲੀ ਦਲ ਨਵ-ਨਿਯੁਕਤ ਅਹੁਦੇਦਾਰਾਂ ਦਾ ਸਨਮਾਨ ਕੀਤਾ ਗਿਆ | ਇਸ ਸਮਾਗਮ 'ਚ ਲਖਵੀਰ ਸਿੰਘ ਲੋਟ ਮੈਂਬਰ ਪੀ. ਏ. ਸੀ. ...

ਪੂਰੀ ਖ਼ਬਰ »

ਚੇਅਰਮੈਨ ਅਸ਼ਵਨੀ ਬੱਤਾ ਨੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਪਟਿਆਲਾ, 21 ਜੂਨ (ਗੁਰਵਿੰਦਰ ਸਿੰਘ ਔਲਖ)-ਬਲਾਕ ਸੰਮਤੀ ਸਨੌਰ ਦੇ ਚੇਅਰਮੈਨ ਅਸ਼ਵਨੀ ਕੁਮਾਰ ਬੱਤਾ ਵਲੋਂ ਆਪਣੇ ਦਫ਼ਤਰ ਵਿਖੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨਾਲ ਬੈਠਕ ਕਰਕੇ ਹਲਕਾ ਸਨੌਰ 'ਚ ਚਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਅਸ਼ਵਨੀ ਬੱਤਾ ...

ਪੂਰੀ ਖ਼ਬਰ »

ਡੇਅਰੀ ਮਾਲਕਾਂ ਨੂੰ ਅਬਲੋਵਾਲ ਵਿਖੇ ਪਲਾਟਾਂ ਦਾ ਕਬਜ਼ਾ ਮਿਲਣਾ ਸ਼ੁਰੂ

ਪਟਿਆਲਾ, 21 ਜੂਨ (ਮਨਦੀਪ ਸਿੰਘ ਖਰੌੜ)-ਨਿਗਮ ਨੇ ਸ਼ਹਿਰ ਤੋਂ ਬਾਹਰ ਡੇਅਰੀ ਕਾਰੋਬਾਰ ਲਈ ਪਿੰਡ ਅਬੋਵਾਲ ਵਿਖੇ ਸਥਾਪਿਤ ਕੀਤੇ ਸ੍ਰੀ ਗੁਰੂ ਨਾਨਕ ਦੇਵ ਡੇਅਰੀ ਪ੍ਰਾਜੈਕਟ 'ਤੇ ਸੋਮਵਾਰ ਤੋਂ ਡੇਅਰੀ ਸੰਚਾਲਕਾਂ ਨੂੰ ਪਲਾਟ ਸੌਂਪਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ | ...

ਪੂਰੀ ਖ਼ਬਰ »

ਸਨੌਰ ਹਲਕਾ ਮੁਖੀ ਹਰਮੀਤ ਸਿੰਘ ਪਠਾਣ ਮਾਜਰਾ ਵਲੋਂ ਨੁੱਕੜ ਬੈਠਕਾਂ

ਸਨੌਰ, 21 ਜੂਨ (ਸੁਖਵਿੰਦਰ ਸਿੰਘ ਸੋਖਲ)-'ਆਪ' ਲਿਆਓ ਪੰਜਾਬ ਬਚਾਓ ਲਹਿਰ ਤਹਿਤ ਆਮ ਆਦਮੀ ਪਾਰਟੀ ਦੀਆਂ ਨੁੱਕੜ ਮੀਟਿੰਗਾਂ ਦੀ ਰਫ਼ਤਾਰ ਤੇਜ਼ ਕਰ ਦਿੱਤੀ ਗਈ ਹੈ, ਜਿਸ ਤਹਿਤ ਜੋੜੀਆਂ ਸੜਕਾਂ ਤੇ ਆਮ ਆਦਮੀ ਪਾਰਟੀ ਦੇ ਆਗੂ ਹਰਮੀਤ ਸਿੰਘ ਪਠਾਣ ਮਾਜਰਾ ਹਲਕਾ ਇੰਚਾਰਜ ਸਨੌਰ ...

ਪੂਰੀ ਖ਼ਬਰ »

ਐੱਨ. ਐੱਸ. ਕਿਊ. ਐੱਫ਼. ਵੋਕੇਸ਼ਨਲ ਅਧਿਆਪਕ ਯੂਨੀਅਨ ਨੇ ਕਾਂਗਰਸ ਸਰਕਾਰ ਦੇ ਝੂਠੇ ਵਾਅਦਿਆਂ ਦਾ ਘੜਾ ਭੰਨਿਆ

ਪਟਿਆਲਾ, 21 ਜੂਨ (ਧਰਮਿੰਦਰ ਸਿੰਘ ਸਿੱਧੂ)-ਪਿਛਲੇ 7 ਸਾਲਾਂ ਤੋਂ ਸਿੱਖਿਆ ਵਿਭਾਗ ਦੇ ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਨੂੰ ਕਿੱਤਾ ਮੁਖੀ ਕੋਰਸ ਕਰਵਾ ਰਹੇ ਐੱਨ. ਐੱਸ. ਕਿਊ. ਐੱਫ਼. ਵੋਕੇਸ਼ਨਲ ਅਧਿਆਪਕਾਂ ਨੇ ਸਰਕਾਰ ਦੇ ਪਿਛਲੇ ਸਾਢੇ ਚਾਰ ਸਾਲਾਂ ਤੋਂ ਕੀਤੇ ਜਾ ਰਹੇ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਤੇ ਬਸਪਾ ਵਲੋਂ ਬਿੱਟੂ ਖ਼ਿਲਾਫ਼ ਨਾਅਰੇਬਾਜ਼ੀ

ਸਮਾਣਾ, 21 ਜੂਨ (ਗੁਰਦੀਪ ਸ਼ਰਮਾ/ਹਰਵਿੰਦਰ ਸਿੰਘ ਟੋਨੀ)-ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਵਲੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਬਿੱਟੂ ਖ਼ਿਲਾਫ਼ ਕਾਰਵਾਈ ਕਰਨ ਲਈ ਉੱਪ ਮੰਡਲ ਅਫ਼ਸਰ ਨਮਨ ਮੜਕਨ ਨੂੰ ...

ਪੂਰੀ ਖ਼ਬਰ »

ਵਿਕਾਸ ਦੇ ਨਾਂਅ 'ਤੇ ਬਣੇਗੀ ਕਾਂਗਰਸ ਦੀ ਸਰਕਾਰ-ਵਿਧਾਇਕ ਜਲਾਲਪੁਰ

ਘਨੌਰ, 21 ਜੂਨ (ਜਾਦਵਿੰਦਰ ਸਿੰਘ ਜੋਗੀਪੁਰ)-ਸ਼ੰਭੂ ਬਲਾਕ ਦੇ ਪ੍ਰਧਾਨ ਗੁਰਨਾਮ ਸਿੰਘ ਭੂਰੀਮਾਜਰਾ ਅਤੇ ਸਰਪੰਚ ਸੁਖਪ੍ਰੀਤ ਸਿੰਘ ਦੀ ਅਗਵਾਈ 'ਚ ਸਾਬਕਾ ਸਰਪੰਚ ਦੇਸਾ ਸਿੰਘ ਭੂਰੀਮਾਜਰਾ ਦੀ ਪ੍ਰੇਰਨਾ ਸਦਕਾ ਦੋ ਦਰਜਨ ਤੋਂ ਵੱਧ ਅਕਾਲੀ ਆਗੂ ਕਾਂਗਰਸ 'ਚ ਸ਼ਾਮਿਲ ਹੋ ਗਏ, ...

ਪੂਰੀ ਖ਼ਬਰ »

1370 ਐੱਨ. ਸੀ. ਸੀ ਕੈਡਿਟਾਂ ਨੇ ਆਨਲਾਈਨ ਯੋਗਾ ਸਮਾਗਮ 'ਚ ਲਿਆ ਹਿੱਸਾ

ਪਟਿਆਲਾ, 21 ਜੂਨ (ਚਹਿਲ)-3 ਪੰਜਾਬ ਏਅਰ ਸੁਕਾਡਰਨ ਐੱਨ. ਸੀ. ਸੀ. ਪਟਿਆਲਾ ਦੇ ਕਮਾਂਡਿੰਗ ਅਫ਼ਸਰ ਗਰੁੱਪ ਕੈਪਟਨ ਰਾਜੇਸ਼ ਸ਼ਰਮਾ ਦੀ ਅਗਵਾਈ 'ਚ ਐੱਨ. ਸੀ. ਸੀ. ਕੈਡਟਾਂ ਨੇ ਕੋਵਿਡ-19 ਮਹਾਂਮਾਰੀ ਦੇ ਦੌਰਾਨ ਆਪਣੇ ਘਰਾਂ ਤੋਂ ਆਨਲਾਈਨ ਹੋ ਕੇ ਸੱਤਵਾਂ ਕੌਮਾਂਤਰੀ ਯੋਗਾ ਦਿਵਸ ...

ਪੂਰੀ ਖ਼ਬਰ »

ਡਾ. ਜੋਧ ਸਿੰਘ ਦਾ ਅਚਨਚੇਤ ਅਕਾਲ ਚਲਾਣਾ ਪੰਜਾਬੀ ਯੂਨੀਵਰਸਿਟੀ ਲਈ ਵੱਡਾ ਘਾਟਾ-ਪ੍ਰੋ. ਅਰਵਿੰਦ

ਪਟਿਆਲਾ, 21 ਜੂਨ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਆਜੀਵਨ ਫੈਲੋ, ਪ੍ਰਸਿੱਧ ਵਿਦਵਾਨ ਡਾ. ਜੋਧ ਸਿੰਘ ਦੇ ਅਚਨਚੇਤ ਅਕਾਲ ਚਲਾਣਾ ਕਰ ਜਾਣ ਉਪਰੰਤ ਯੂਨੀਵਰਸਿਟੀ ਦੇ ਵੱਖੋ-ਵੱਖ ਫੈਕਲਟੀਆਂ ਦੇ ਡੀਨ, ਵਿਭਾਗਾਂ ਦੇ ਮੁਖੀਆਂ ਅਤੇ ਅਧਿਆਪਨ ਅਮਲੇ ਨੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 14 ਨਵੇਂ ਮਾਮਲੇ, 2 ਹੋਰ ਮਰੀਜ਼ਾਂ ਦੀ ਮੌਤ

ਪਟਿਆਲਾ, 21 ਜੂਨ (ਮਨਦੀਪ ਸਿੰਘ ਖਰੋੜ)-ਕੋਰੋਨਾ ਨਾਲ 2 ਹੋਰ ਵਿਅਕਤੀਆਂ ਦੀ ਮੌਤ ਹੋਣ ਦੀ ਦੁੱਖਦਾਈ ਘਟਨਾ ਸਾਹਮਣੇ ਆਉਣ ਦੇ ਨਾਲ ਜ਼ਿਲੇ੍ਹ ਦੇ 14 ਹੋਰ ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ | ਹੁਣ ਤੱਕ ਪਟਿਆਲਾ ਜ਼ਿਲੇ੍ਹ ਦੇ 48,309 ਵਿਅਕਤੀ ਕੋਵਿਡ ਦੀ ਲਪੇਟ 'ਚ ...

ਪੂਰੀ ਖ਼ਬਰ »

ਨਗਰ ਕੌਂਸਲ ਬਰਨਾਲਾ ਅਧੀਨ ਆਉਂਦੇ ਖਪਤਕਾਰਾਂ ਨੂੰ 2 ਪੈਸੇ ਪ੍ਰਤੀ ਯੂਨਿਟ ਵੱਧ ਦੇਣਾ ਪਵੇਗਾ ਗਊ ਸੈੱਸ

ਪਟਿਆਲਾ, 21 ਜੂਨ (ਅ.ਸ. ਆਹਲੂਵਾਲੀਆ)-ਨਗਰ ਕੌਂਸਲ ਬਰਨਾਲਾ ਅਧੀਨ ਆਉਂਦੇ ਪਾਵਰਕਾਮ ਦੇ ਖਪਤਕਾਰਾਂ ਨੂੰ 2 ਪੈਸੇ ਪ੍ਰਤੀ ਯੂਨਿਟ ਗਊ ਸੈੱਸ ਹੋਰ ਦੇਣਾ ਪਵੇਗਾ | ਇਸ ਇਕੱਠੇ ਹੋਣ ਵਾਲੇ ਰੁਪਏ ਨੂੰ ਕੌਂਸਲ ਰਾਹੀਂ ਗਊਆਂ ਦੇ ਰੱਖ-ਰਖਾਓ ਲਈ ਖਰਚੇ ਜਾਣ ਦੀ ਗੱਲ ਕਹੀ ਗਈ ਹੈ | 9 ਜੂਨ ...

ਪੂਰੀ ਖ਼ਬਰ »

ਦੋ ਬੱਚਿਆਂ ਦੀ ਮਾਂ ਦੀ ਮੌਤ ਦੇ ਮਾਮਲੇ 'ਚ ਆਇਆ ਨਵਾਂ ਮੋੜ

ਸਮਾਣਾ, 21 ਜੂਨ (ਹਰਵਿੰਦਰ ਸਿੰਘ ਟੋਨੀ, ਗੁਰਦੀਪ ਸ਼ਰਮਾ)-ਬੀਤੇ ਕੱਲ੍ਹ ਪਿੰਡ ਤੁਲੇਵਾਲ ਵਿਖੇ ਦੋ ਬੱਚਿਆਂ ਦੀ ਮਾਂ ਦੀ ਹੋਈ ਸ਼ੱਕੀ ਹਾਲਾਤ 'ਚ ਹੋਈ ਮੌਤ ਦੇ ਮਾਮਲੇ 'ਚ ਅੱਜ ਉਸ ਵੇਲੇ ਨਵਾਂ ਮੋੜ ਆ ਗਿਆ, ਜਦੋਂ ਪੁਲਿਸ ਵਲੋਂ ਮਿ੍ਤਕ ਔਰਤ ਦੇ ਭਰਾ ਦੇ ਬਿਆਨਾਂ 'ਤੇ ਮਿ੍ਤਕ ਦੇ ...

ਪੂਰੀ ਖ਼ਬਰ »

ਟੈਕਸੀ ਸਟੈਂਡ ਚੁੰਨ੍ਹੀ ਕਲਾਂ ਜਲਦੀ ਹੀ ਪੱਕਾ ਕੀਤਾ ਜਾਵੇਗਾ-ਵਿਧਾਇਕ ਜੀ. ਪੀ.

ਚੁੰਨ੍ਹੀ, 21 ਜੂਨ (ਗੁਰਪ੍ਰੀਤ ਸਿੰਘ ਬਿਲਿੰਗ)-ਟੈਕਸੀ ਸਟੈਂਡ ਚੁੰਨ੍ਹੀ ਕਲਾਂ ਨੂੰ ਜਲਦੀ ਹੀ ਪੱਕਾ ਕੀਤਾ ਜਾਵੇਗਾ ਤਾਂ ਜੋ ਡਰਾਈਵਰ ਵੀਰ ਮੀਂਹ ਜਾਂ ਧੁੱਪ ਤੋਂ ਬਚ ਸਕਣ ਅਤੇ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਸੁਵਿਧਾ ਦਿੱਤੀ ਜਾਵੇਗੀ | ਇਹ ਪ੍ਰਗਟਾਵਾ ਵਿਧਾਇਕ ...

ਪੂਰੀ ਖ਼ਬਰ »

ਸਾਬਕਾ ਸਰਪੰਚ ਚੀਮਾ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਭਲਕੇ

ਭਾਦਸੋਂ, 21 ਜੂਨ (ਗੁਰਬਖ਼ਸ਼ ਸਿੰਘ ਵੜੈਚ, ਪ੍ਰਦੀਪ ਦੰਦਰਾਲਾ)-ਸਾਬਕਾ ਸਰਪੰਚ ਪੁਸ਼ਪਿੰਦਰ ਸਿੰਘ ਚੀਮਾ ਪਿੰਡ ਛੰਨਾ ਨੱਥੂ ਵਾਲੀਆਂ ਜ਼ਿਲ੍ਹਾ ਪਟਿਆਲਾ ਬੀਤੇ ਦਿਨੀਂ ਇਸ ਫਾਨੀ ਦੁਨੀਆਂ ਨੂੰ ਅਲਵਿਦਾ ਆਖ ਗਏ ਸਨ | ਉਨ੍ਹਾਂ ਦੇ ਸੰਸਕਾਰ ਉਪਰੰਤ ਨਿਭਾਈਆਂ ਰਸਮਾਂ ਮੌਕੇ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਯੋਗਾ ਦਿਵਸ ਮਨਾਇਆ

ਪਟਿਆਲਾ, 21 ਜੂਨ (ਚਹਿਲ)-ਪੰਜਾਬ ਸਰਕਾਰ ਵਲੋਂ ਆਰੰਭੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਅੱਜ ਸੱਤਵਾਂ ਅੰਤਰਰਾਸ਼ਟਰੀ ਯੋਗ ਦਿਵਸ ਵਰਚੂਅਲ ਤਰੀਕੇ ਨਾਲ ਮਨਾਇਆ ਗਿਆ, ਜਿਸ ਨੰੂ ਪਟਿਆਲਾ ਵਾਸੀਆਂ ਨੇ ਉਤਸ਼ਾਹ ਨਾਲ ਸਫਲ ਬਣਾਇਆ | ਆਯੂਸ਼ ਵਿਭਾਗ ਪਟਿਆਲਾ ਵਲੋਂ ਕਰਵਾਏ ਗਏ ...

ਪੂਰੀ ਖ਼ਬਰ »

ਰਜਿੰਦਰਾ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਵਲੋਂ ਰਵਿੰਦਰ ਸ਼ਰਮਾ ਦਾ ਸਨਮਾਨ

ਪਟਿਆਲਾ, 21 ਜੂਨ (ਮਨਦੀਪ ਸਿੰਘ ਖਰੋੜ)-ਮੈਡੀਕਲ ਖੋਜ ਤੇ ਸਿੱਖਿਆ ਵਿਭਾਗ ਯੂਨੀਅਨ ਜ਼ਿਲ੍ਹਾ ਪਟਿਆਲਾ ਦੇ ਨਵੇਂ ਚੁਣੇ ਗਏ ਜਰਨਲ ਸਕੱਤਰ ਰਵਿੰਦਰ ਸ਼ਰਮਾ ਦਾ ਰਾਜਿੰਦਰਾ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਹਰਨਾਮ ਸਿੰਘ ਰੇਖੀ ਨੇ ਸਨਮਾਨ ਕੀਤਾ | ਇਸ ਸਮਾਰੋਹ ਦੌਰਾਨ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਕਾਠਗੜ੍ਹ ਛੰਨਾ 'ਚ ਪਾਵਰਕਾਮ ਖ਼ਿਲਾਫ਼ ਨਾਅਰੇਬਾਜ਼ੀ

ਭੁਨਰਹੇੜੀ, 21 ਜੂਨ (ਧਨਵੰਤ ਸਿੰਘ)-ਪਾਵਰਕਾਮ ਦੇ ਮੁਲਾਜ਼ਮਾਂ ਦੀ ਘਾਟ ਕਾਰਨ ਮੁਸ਼ਕਿਲਾਂ ਦਰਪੇਸ਼ ਆ ਰਹੀਆਂ ਹਨ, ਜਿਸ ਦਾ ਖ਼ਮਿਆਜ਼ਾ ਖਪਤਕਾਰਾਂ ਨੂੰ ਭੁਗਤਣਾ ਪੈ ਰਿਹਾ ਹੈ | 10 ਜੁਲਾਈ ਨੂੰ ਆਈ ਹਨੇਰੀ, ਤੂਫ਼ਾਨ ਕਾਰਨ ਸਥਾਨਕ ਖੇਤਰ ਵਿਚ ਲਗਾਤਾਰ ਸਾਰੇ ਪਿੰਡਾਂ 'ਚ ...

ਪੂਰੀ ਖ਼ਬਰ »

ਪਿੰਡ ਆਕੜੀ ਦੇ ਦਰਜਨਾਂ ਪਰਿਵਾਰਾਂ ਵਲੋਂ ਮਿੰਨੀ ਸਕੱਤਰੇਤ ਵਿਖੇ ਧਰਨਾ

ਰਾਜਪੁਰਾ, 21 ਜੂਨ (ਜੀ.ਪੀ. ਸਿੰਘ)-ਸਥਾਨਕ ਮਿੰਨੀ ਸਕੱਤਰੇਤ ਵਿਖੇ ਅੱਜ ਪਿੰਡ ਆਕੜੀ ਦੇ ਵਸਨੀਕਾਂ ਵਲੋਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂਆਂ ਦੇ ਸਹਿਯੋਗ ਨਾਲ ਐਕਵਾਇਰ ਕੀਤੀ ਗਈ ਸ਼ਾਮਲਾਟ ਜ਼ਮੀਨ ਮਾਮਲੇ 'ਚ ਹੋਈ ਧੋਖਾਧੜੀ ਦੇ ਮਾਮਲੇ ਸਬੰਧ 'ਚ ਸਥਾਨਕ ਐੱਸ. ਡੀ. ...

ਪੂਰੀ ਖ਼ਬਰ »

ਦਰਜਾ ਚਾਰ ਕੰਟਰੈਕਟ ਤੇ ਆਊਟ ਸੋਰਸ ਕਰਮਚਾਰੀਆਂ ਵਲੋਂ ਰੋਸ ਰੈਲੀ

ਪਟਿਆਲਾ, 21 ਜੂਨ (ਮਨਦੀਪ ਸਿੰਘ ਖਰੌੜ)-ਅੱਜ ਰਾਜਿੰਦਰਾ ਹਸਪਤਾਲ ਅਤੇ ਮੈਡੀਕਲ ਕਾਲਜ ਪਟਿਆਲਾ ਦੇ ਦਰਜਾ ਚਾਰ ਕੰਟਰੈਕਟ ਅਤੇ ਆਊਟ ਸੋਰਸ ਕਰਮਚਾਰੀਆਂ ਨੇ ਰਾਮ ਕਿਸ਼ਨ ਪ੍ਰਧਾਨ ਕਲਾਸ ਫੋਰਥ ਇੰਪਲਾਈਜ਼ ਯੂਨੀਅਨ ਦੀ ਅਗਵਾਈ 'ਚ ਪੱਕੇ ਹੋਣ ਦੀ ਮੰਗ ਨੂੰ ਲੈ ਕੇ ਰਾਜਿੰਦਰਾ ...

ਪੂਰੀ ਖ਼ਬਰ »

ਮੋਦੀ ਕਾਲਜ ਵਿਖੇ ਰੋਟਰੀ ਕਲੱਬ ਦੀ ਸਥਾਪਨਾ 'ਤੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਪਟਿਆਲਾ, 21 ਜੂਨ (ਗੁਰਵਿੰਦਰ ਸਿੰਘ ਔਲਖ)-ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਅੱਜ ਰੋਟਰੀ ਕਲੱਬ ਮਿਡ ਟਾਊਨ ਪਟਿਆਲਾ ਦੇ ਸਹਿਯੋਗ ਨਾਲ ਵਿਦਿਆਰਥੀਆਂ ਨੂੰ ਸਮਾਜ-ਭਲਾਈ ਤੇ ਸਮਾਜਿਕ-ਆਰਥਿਕ ਤੌਰ 'ਤੇ ਪਛੜੇ ਤਬਕਿਆਂ ਦੀ ਸਹਾਇਤਾ ਲਈ ਉਤਸ਼ਾਹਿਤ ਕਰਨ ਲਈ ਰੋਟਰਕ ਕਲੱਬ ਦੀ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਪਟਿਆਲਾ, 21 ਜੂਨ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਕੈਂਪਸ ਵਿਖੇ ਸਰੀਰਕ ਸਿੱਖਿਆ ਵਿਭਾਗ ਵਲੋਂ ਸੱਤਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ | ਡਾ. ਨਿਸ਼ਾਨ ਸਿੰਘ ਦਿਓਲ, ਮੁਖੀ ਸਰੀਰਕ ਸਿੱਖਿਆ ਵਿਭਾਗ ਦੀ ਨਿਗਰਾਨੀ ਹੇਠ ਕਰਵਾਏ ਇਸ ਪ੍ਰੋਗਰਾਮ ...

ਪੂਰੀ ਖ਼ਬਰ »

ਗੌਰਮਿੰਟ ਯੂਨੀਅਨ ਨੇ ਤਨਖ਼ਾਹ ਕਮਿਸ਼ਨ ਨੂੰ ਦੱਸਿਆ ਛਲਾਵਾ

ਰਾਜਪੁਰਾ, 21 ਜੂਨ (ਰਣਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਬੀਤੇ ਦਿਨੀਂ ਕੈਬਨਿਟ ਦੀ ਮਨਜੂਰੀ ਲਈ ਪੇਸ਼ ਕੀਤੀ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਨਾਲ ਮੁਲਾਜ਼ਮ ਖ਼ੁਸ਼ ਹੋਣ ਦੀ ਬਜਾਏ ਮੁਲਾਜ਼ਮ ਵਰਗ ਦਾ ਪਾਰਾ ਸੱਤਵੇਂ ਆਸਮਾਨ ਚੜ੍ਹ ਗਿਆ ਹੈ | ਇਸ ਰਿਪੋਰਟ ਦੇ ਜਨਤਕ ਹੋਣ ਤੋਂ ...

ਪੂਰੀ ਖ਼ਬਰ »

ਸ਼ਹਿਰੀ ਥਾਣਾ ਪੁਲਿਸ ਵਲੋਂ ਸ਼ਿਕਾਇਤਾਂ ਦਾ ਮੌਕੇ 'ਤੇ ਨਿਪਟਾਰਾ

ਸਮਾਣਾ, 21 ਜੂਨ (ਹਰਵਿੰਦਰ ਸਿੰਘ ਟੋਨੀ, ਗੁਰਦੀਪ ਸ਼ਰਮਾ)-ਥਾਣਾ ਸ਼ਹਿਰੀ ਪੁਲਿਸ ਵਲੋਂ ਲੋਕਾਂ ਦੀਆਂ ਇਕ ਦੂਜੇ ਖ਼ਿਲਾਫ਼ ਆਇਆ ਤੇ ਪੁਰਾਣੀਆਂ ਪਾਈਆਂ ਸ਼ਿਕਾਇਤਾ ਦਾ ਮੌਕੇ 'ਤੇ ਨਿਪਟਾਰਾ ਕਰਦਿਆਂ ਫੈਸਲੇ ਕਰਵਾਏ ਗਏ | ਥਾਣਾ ਸ਼ਹਿਰੀ ਦੇ ਮੁੱਖ ਅਫਸਰ ਇੰਸ: ਸਾਹਿਬ ਸਿੰਘ ...

ਪੂਰੀ ਖ਼ਬਰ »

ਖਾੜਕੂ ਪੀੜਤ ਔਰਤਾਂ ਨੇ ਸਰਕਾਰ ਤੋਂ ਕੀਤੀ ਸਹੂਲਤਾਂ ਦੀ ਮੰਗ

ਸਮਾਣਾ, 21 ਜੂਨ (ਸਾਹਿਬ ਸਿੰਘ)-ਪੰਜਾਬ 'ਚ ਖਾੜਕੂਵਾਦ ਦੌਰਾਨ ਕਥਿਤ ਪੀੜਤ ਲੋਕਾਂ ਨੇ ਪੰਜਾਬ ਸਰਕਾਰ ਤੋਂ ਆਰਥਿਕ ਸਹਾਇਤਾ ਦੀ ਮੰਗ ਕੀਤੀ ਹੈ | ਕਿ੍ਪਾਲ ਕੌਰ ਜੱਟਾਂ ਪੱਤੀ, ਗੁਰਜੀਤ ਕੌਰ ਫ਼ਤਹਿਮਾਜਰੀ, ਸੰਤੋਸ਼ ਰਾਣੀ ਸੁਨਿਆਰਾ ਮੁਹੱਲਾ, ਪੂਨਮ ਰਾਣੀ ਘੜ੍ਹਾਮਾ ਪੱਤੀ, ...

ਪੂਰੀ ਖ਼ਬਰ »

ਵਿਸ਼ਨੂੰ ਸ਼ਰਮਾ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪੀ. ਏ. ਸੀ. ਮੈਂਬਰ ਬਣਨ 'ਤੇ ਕੀਤਾ ਸਨਮਾਨਿਤ

ਪਟਿਆਲਾ, 21 ਜੂਨ (ਗੁਰਵਿੰਦਰ ਸਿੰਘ ਔਲਖ)-ਸ਼੍ਰੋਮਣੀ ਅਕਾਲੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੇਅਰ ਵਿਸ਼ਨੂੰ ਸ਼ਰਮਾ ਨੂੰ ਸਿਆਸੀ ਮਾਮਲਿਆਂ ਬਾਰੇ ਕਮੇਟੀ ਦਾ ਮੈਂਬਰ ਬਣਨ 'ਤੇ ਆਦਰਸ਼ ਨਗਰ ਵਿਖੇ ਵਰਕਰਾਂ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨਾਲ ਨਾਭਾ ਤੋਂ ...

ਪੂਰੀ ਖ਼ਬਰ »

ਵੱਖ-ਵੱਖ ਥਾੲੀਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਸਾਕੇਤ ਹਸਪਤਾਲ ਵਿਖੇ ਮਨਾਇਆ ਯੋਗਾ ਦਿਵਸ ਪਟਿਆਲਾ, 21 ਜੂਨ (ਚਹਿਲ)-ਪੰਜਾਬ ਰੈੱਡ ਕਰਾਸ ਨਸ਼ਾ ਮੁਕਤੀ ਅਤੇ ਪੁਨਰ ਵਸੇਬਾ ਸੈਂਟਰ ਵਲੋਂ ਮਨਾਏ ਕੌਮਾਂਤਰੀ ਯੋਗਾ ਦਿਵਸ ਮੌਕੇ ਨਸ਼ਾ ਮੁਕਤੀ ਕੇਂਦਰ ਦੇ ਮਰੀਜ਼ ਅਤੇ ਸਾਰਾ ਸਟਾਫ਼ ਸ਼ਾਮਿਲ ਹੋਇਆ | ਯੋਗਾ ਦਿਵਸ ਮੌਕੇ ...

ਪੂਰੀ ਖ਼ਬਰ »

ਹਲਕਾ ਘਨੌਰ ਦੇ ਇਕੱਠ ਨੇ ਲਗਾਈ ਬੀਬੀ ਮੁਖਮੈਲਪੁਰ ਦੀ ਉਮੀਦਵਾਰੀ 'ਤੇ ਮੋਹਰ-ਰੱਖੜਾ

ਘਨੌਰ, 21 ਜੂਨ (ਜਾਦਵਿੰਦਰ ਸਿੰਘ ਜੋਗੀਪੁਰ)-ਸਥਾਨਕ ਕਸਬੇ ਅੰਦਰ ਸਥਿਤ ਗੁਰਦਵਾਰਾ ਸਾਹਿਬ ਦੀਵਾਨ ਹਾਲ ਵਿਖੇ ਹਲਕਾ ਘਨੌਰ ਦੇ ਠਾਠਾਂ ਮਾਰਦੇ ਨਿਰੋਲ ਇਕੱਠ ਨੇ ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਉਮੀਦਵਾਰੀ 'ਤੇ ...

ਪੂਰੀ ਖ਼ਬਰ »

ਬਲਜੀਤ ਸਿੰਘ ਵਾਲੀਆ ਨੇ ਵੀ ਜਤਾਇਆ ਪਾਰਟੀ ਟਿਕਟ 'ਤੇ ਹੱਕ

ਰਾਜਪੁਰਾ, 21 ਜੂਨ (ਰਣਜੀਤ ਸਿੰਘ)-ਰਾਜਪੁਰਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਪਾਰਟੀ ਟਿਕਟ ਮੰਗਣ ਵਾਲਿਆਂ ਦੀ ਲਾਇਨ ਲੰਮੀ ਹੁੰਦੀ ਜਾ ਰਹੀ ਹੈ | ਪਾਰਟੀ ਦੀ ਟਿਕਟ ਹਾਸਲ ਕਰਨ ਲਈ ਜਿੱਥੇ ਪਹਿਲਾਂ ਵੀ ਕਈ ਚਰਚਿਤ ਨਾਂਅ ਆਪਣਾ ਦਾਅਵਾ ਪੇਸ਼ ਕਰ ਰਹੇ ਹਨ, ਉੱਥੇ ਹੀ ਪਾਰਟੀ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX