ਤਾਜਾ ਖ਼ਬਰਾਂ


ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  1 day ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  1 day ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  1 day ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  1 day ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  1 day ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  1 day ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  1 day ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  1 day ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  1 day ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  1 day ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  1 day ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  1 day ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  1 day ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  1 day ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  1 day ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  1 day ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  1 day ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਹਾੜ ਸੰਮਤ 553
ਿਵਚਾਰ ਪ੍ਰਵਾਹ: ਵਿੱਦਿਆ ਦੇ ਪਾਸਾਰ ਨਾਲ ਹੀ ਅਸੀਂ ਸਹੀ ਸਮਾਜ ਦਾ ਨਿਰਮਾਣ ਕਰ ਸਕਦੇ ਹਾਂ। -ਮਹਾਤਮਾ ਗਾਂਧੀ

ਮਾਨਸਾ

ਮਾਨਸ਼ਾਹੀਆ ਤੇ ਮੋਫ਼ਰ ਦੀ ਕਸ਼ਮਕਸ਼ ਕਾਰਨ ਅਹੁਦੇਦਾਰੀਆਂ ਤੋਂ ਸੱਖਣੀ ਰਹਿ ਗਈ ਮਾਰਕਿਟ ਕਮੇਟੀ ਮਾਨਸਾ

ਬਲਵਿੰਦਰ ਸਿੰਘ ਧਾਲੀਵਾਲ
ਮਾਨਸਾ, 21 ਜੂਨ- ਮਾਨਸਾ ਹਲਕੇ ਦੇ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਤੇ ਸਰਦੂਲਗੜ੍ਹ ਹਲਕੇ ਦੇ ਸਾਬਕਾ ਵਿਧਾਇਕ ਅਜੀਤਇੰਦਰ ਸਿੰਘ ਮੋਫ਼ਰ ਦੀ ਕਸ਼ਮਕਸ਼ ਕਾਰਨ ਮਾਰਕਿਟ ਕਮੇਟੀ ਮਾਨਸਾ ਅਹੁਦੇਦਾਰੀਆਂ ਖੁਣੋਂ ਕੰਨੀਂ ਦੇ ਕਿਆਰੇ ਵਾਂਗ ਸੁੱਕੀ ਪਈ ਹੈ | ਮਾਨਸਾ ਸਮੇਤ ਜ਼ਿਲ੍ਹੇ 'ਚ 6 ਮਾਰਕਿਟ ਕਮੇਟੀਆਂ ਬੁਢਲਾਡਾ, ਬਰੇਟਾ, ਬੋਹਾ, ਭੀਖੀ ਤੇ ਸਰਦੂਲਗੜ੍ਹ ਹਨ | ਬਾਕੀ ਸਾਰੀਆਂ ਕਮੇਟੀਆਂ ਦੇ ਚੇਅਰਮੈਨ, ਉਪ ਚੇਅਰਮੈਨ ਸਮੇਤ ਮੈਂਬਰਾਂ ਦੀਆਂ ਨਾਮਜ਼ਦਗੀਆਂ ਪਿਛਲੇ ਵਰ੍ਹੇ ਹੋ ਚੁੱਕੀਆਂ ਹਨ | ਜਿੱਥੋਂ ਤੱਕ ਉਪਰੋਕਤ ਜ਼ਿਲ੍ਹੇ ਦੀ ਮਹੱਤਵਪੂਰਨ ਤੇ ਵੱਡੀ ਮਾਰਕਿਟ ਕਮੇਟੀ ਦੀ ਗੱਲ ਹੈ, 'ਚ ਮਾਨਸਾ ਸ਼ਹਿਰ ਤੇ ਝੁਨੀਰ ਕਸਬੇ ਤੋਂ ਇਲਾਵਾ 78 ਪਿੰਡ ਪੈਂਦੇ ਹਨ | ਜ਼ਿਕਰਯੋਗ ਤੱਥ ਇਹ ਹੈ ਕਿ ਇਸ ਕਮੇਟੀ 'ਚ ਮਾਨਸਾ ਵਿਧਾਨ ਸਭਾ ਹਲਕੇ ਦੇ ਮਾਨਸਾ ਸ਼ਹਿਰ ਸਮੇਤ 30 ਪਿੰਡ ਸ਼ਾਮਿਲ ਹਨ ਜਦਕਿ ਸਰਦੂਲਗੜ੍ਹ ਹਲਕੇ ਦੇ 50 ਪਿੰਡ ਹਨ | ਸਰਕਾਰ ਭਾਵੇਂ ਕਾਂਗਰਸ ਦੀ ਹੋਵੇ ਜਾਂ ਅਕਾਲੀ ਦਲ ਦੀ ਇਸ ਕਮੇਟੀ ਦਾ ਚੇਅਰਮੈਨ ਅਹੁਦਾ ਜ਼ਿਆਦਾਤਰ ਸਰਦੂਲਗੜ੍ਹ ਹਲਕੇ ਦੇ ਹਿੱਸੇ ਹੀ ਆਇਆ ਹੈ | ਪਿਛਲੀ ਕੈਪਟਨ ਸਰਕਾਰ ਵੇਲੇ ਮਾਨਸਾ ਹਲਕੇ ਨਾਲ ਸਬੰਧਤ ਉਸ ਵੇਲੇ ਦੇ ਕਾਂਗਰਸ ਆਗੂ ਗੁਰਦੇਵ ਸਿੰਘ ਲਾਲੀ ਖੜਕ ਸਿੰਘ ਵਾਲਾ ਇੱਕ ਦਫ਼ਾ ਜ਼ਰੂਰ ਚੇਅਰਮੈਨ ਰਹੇ ਹਨ | ਦੱਸਣਯੋਗ ਹੈ ਕਿ 17 ਮੈਂਬਰੀ ਇਸ ਕਮੇਟੀ ਲਈ ਚੇਅਰਮੈਨ ਤੇ ਉਪ ਚੇਅਰਮੈਨ ਦੇ ਨਾਲ ਹੀ 15 ਵੱਖ ਵੱਖ ਵਰਗਾਂ 'ਚੋਂ ਮੈਂਬਰ ਲਏ ਜਾਂਦੇ ਹਨ | ਹਾਸਲ ਹੋਈ ਜਾਣਕਾਰੀ ਅਨੁਸਾਰ ਸੀਨੀਅਰ ਕਾਂਗਰਸ ਆਗੂ ਤੇ ਸਾਬਕਾ ਵਿਧਾਇਕ ਸ: ਮੋਫ਼ਰ ਆਪਣੇ ਨਜ਼ਦੀਕੀ ਤੇ ਨੌਜਵਾਨ ਕਾਂਗਰਸ ਆਗੂ ਹਰਪ੍ਰੀਤ ਸਿੰਘ ਬਹਿਣੀਵਾਲ ਨੂੰ ਚੇਅਰਮੈਨ ਬਣਾਉਣਾ ਚਾਹੁੰਦੇ ਹਨ ਅਤੇ 2019 ਦੀਆਂ ਲੋਕ ਸਭਾ ਚੋਣਾਂ ਮੌਕੇ 'ਆਪ' ਨੂੰ ਛੱਡ ਕਾਂਗਰਸ 'ਚ ਸ਼ਾਮਿਲ ਹੋਏ ਵਿਧਾਇਕ ਮਾਨਸ਼ਾਹੀਆ ਨੇ ਇਸ ਅਹੁਦੇ ਲਈ ਸੀਨੀਅਰ ਕਾਂਗਰਸ ਆਗੂ ਗੁਰਦੀਪ ਸਿੰਘ ਮਾਨਸ਼ਾਹੀਆ ਦੀ ਸਿਫ਼ਾਰਿਸ਼ ਕੀਤੀ ਹੈ | ਗੁਰਦੀਪ ਸਿੰਘ ਕੈਬਨਿਟ ਮੰਤਰੀ ਬਲਵੀਰ ਸਿੰਘ ਸਿੱਧੂ ਦੇ ਨਜ਼ਦੀਕੀ ਹਨ ਤੇ ਉਨ੍ਹਾਂ ਦੀ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨਾਲ ਵੀ ਅੰਗਲੀ-ਸੰਗਲੀ ਰਲਦੀ ਹੈ | ਦਿਲਚਸਪ ਗੱਲ ਇਹ ਹੈ ਕਿ ਦੋਵੇਂ ਆਗੂ ਚੇਅਰਮੈਨ ਦੇ ਅਹੁਦੇ 'ਤੇ ਅੜੇ ਹੋਏ ਹਨ ਅਤੇ ਉਪ ਚੇਅਰਮੈਨ ਤੇ ਮੈਂਬਰਾਂ ਪ੍ਰਤੀ ਕਿਸੇ ਨੂੰ ਕੋਈ ਬਹੁਤੀ ਦਿਲਚਸਪੀ ਨਹੀਂ | ਉਂਜ ਦੱਸਣਾ ਬਣਦਾ ਹੈ ਕਿ ਸ: ਮੋਫ਼ਰ ਨੇ ਉਪ ਚੇਅਰਮੈਨ ਲਈ ਕਰਿਆਨਾ ਐਸੋਸੀਏਸ਼ਨ ਦੇ ਪ੍ਰਧਾਨ ਤੇ ਟਕਸਾਲੀ ਕਾਂਗਰਸੀ ਸੁਰੇਸ਼ ਕੁਮਾਰ ਨੰਦਗੜ੍ਹੀਆ ਅਤੇ ਸ: ਮਾਨਸ਼ਾਹੀਆ ਨੇ ਵਿਜੈ ਕੁਮਾਰ ਸਮੇਤ ਕਈ ਨਾਂਅ ਸਿਫ਼ਾਰਿਸ਼ ਕੀਤੇ ਹਨ | ਇਹ ਵੀ ਦੱਸਣਾ ਬਣਦਾ ਹੈ ਕਿ ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ, ਜਿਨ੍ਹਾਂ ਦੀ ਪਤਨੀ ਡਾ: ਮਨੋਜ ਬਾਲਾ ਬਾਂਸਲ ਮਾਨਸਾ ਹਲਕੇ ਤੋਂ ਕਾਂਗਰਸ ਦੀ ਚੋਣ ਲੜ ਚੁੱਕੇ ਹਨ, ਨੇ ਵੀ ਆਪਣੇ ਵਲੋਂ ਵੱਖਰੀ ਸੂਚੀ ਸਿਫ਼ਾਰਿਸ਼ ਕੀਤੀ ਹੈ ਪਰ ਇਸ ਜੋੜੇ ਵਲੋਂ ਮੌੜ ਮੰਡੀ ਹਲਕਾ ਅਪਣਾਉਣ ਕਰ ਕੇ ਉਨ੍ਹਾਂ ਦੀ ਇੱਥੇ ਦਾਅਵੇਦਾਰੀ ਘੱਟ ਗਈ ਹੈ | ਉੱਧਰ ਅਹੁਦੇਦਾਰੀਆਂ ਹਾਸਲ ਕਰਨ ਲਈ ਭੱਜ-ਦੌੜ 'ਚ ਸ਼ਾਮਿਲ ਕਾਂਗਰਸੀਆਂ 'ਚ ਨਿਰਾਸ਼ਾ ਹੈ, ਭਾਵੇਂ 2022 ਦੀਆਂ ਵਿਧਾਨ ਸਭਾ ਚੋਣਾਂ 'ਚ 8 ਮਹੀਨੇ ਬਾਕੀ ਰਹਿ ਗਏ ਹਨ ਪਰ ਉਹ ਫਿਰ ਵੀ ਵੇਖ ਰਹੇ ਹਨ ਕਿ 'ਊਾਠ ਕਿਸ ਕਰਵੱਟ ਬੈਠਦਾ ਹੈ' | ਉਨ੍ਹਾਂ ਦਾ ਸੋਚਣਾ ਹੈ ਕਿ 5-4 ਮਹੀਨੇ ਹੀ ਸਹੀ, ਜੇਕਰ ਇੱਕ ਵਾਰ ਅਹੁਦਾ ਮਿਲ ਜਾਵੇ ਤਾਂ ਉਮਰ ਭਰ ਲਈ ਸਾਬਕਾ ਚੇਅਰਮੈਨ ਦੀ ਪੂੰਛ ਤਾਂ ਲੱਗ ਜਾਵੇਗੀ |

ਪੈਟਰੋਲ, ਡੀਜ਼ਲ ਤੇ ਗੈਸ ਕੀਮਤਾਂ 'ਚ ਵਾਧੇ ਖ਼ਿਲਾਫ਼ ਮੋਦੀ ਸਰਕਾਰ ਦੀ ਅਰਥੀ ਫੂਕੀ

ਮਾਨਸਾ, 21 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)- ਖੱਬੀਆਂ ਪਾਰਟੀਆਂ ਦੇ ਸੱਦੇ 'ਤੇ ਪੰਦ੍ਹਰਵਾੜਾ ਰੋਸ ਦਿਵਸ ਮੌਕੇ ਸਥਾਨਕ ਠੀਕਰੀਵਾਲਾ ਚੌਕ ਵਿਖੇ ਸੀ.ਪੀ.ਆਈ. ਵਲੋਂ ਵੱਧ ਰਹੀ ਮਹਿੰਗਾਈ ਪੈਟਰੋਲ, ਡੀਜ਼ਲ, ਗੈਸ ਕੀਮਤਾਂ ਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਸਬੰਧੀ ...

ਪੂਰੀ ਖ਼ਬਰ »

ਵਪਾਰੀ ਕੋਲੋਂ ਬੈਗ ਖੋਹ ਕੇ ਭੱਜਣ ਵਾਲਾ ਨੌਜਵਾਨ ਲੋਕਾਂ ਵਲੋਂ ਕਾਬੂ, ਮਾਮਲਾ ਦਰਜ

ਬੁਢਲਾਡਾ, 21 ਜੂਨ (ਸੁਨੀਲ ਮਨਚੰਦਾ)- ਸਥਾਨਕ ਸ਼ਹਿਰ ਦੇ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਸਥਿਤ ਓਰੀਐਂਟਲ ਬੈਂਕ ਦੀ ਸ਼ਾਖਾ ਵਿਚ ਲੱਖਾਂ ਰੁਪਏ ਦੀ ਨਕਦੀ ਜਮ੍ਹਾਂ ਕਰਵਾਉਣ ਲਈ ਕਤਾਰ ਵਿਚ ਖੜੇ੍ਹ ਆਪਣੀ ਵਾਰੀ ਦੀ ਉਡੀਕ ਕਰ ਰਹੇ ਸ਼ਹਿਰ ਦੇ ਇੱਕ ਵਪਾਰੀ ਤੋਂ ਇੱਕ ਨੌਜਵਾਨ ...

ਪੂਰੀ ਖ਼ਬਰ »

ਤਨਖ਼ਾਹ ਘਟਾਉਣ ਨਾਲ ਸਰਕਾਰੀ ਡਾਕਟਰਾਂ ਦਾ ਮਨੋਬਲ ਡਿੱਗੇਗਾ- ਨਿਸ਼ਾਨ ਸਿੰਘ

ਮਾਨਸਾ, 21 ਜੂਨ (ਸਟਾਫ਼ ਰਿਪੋਰਟਰ)- ਪੀ.ਸੀ.ਐੱਮ.ਐੱਸ. ਡਾਕਟਰਾਂ ਲਈ ਸਿਫ਼ਾਰਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਡਾ: ਨਿਸ਼ਾਨ ਸਿੰਘ ਕੌਲਧਰ ਸਾਬਕਾ ਸੂਬਾ ਵਰਕਿੰਗ ਪ੍ਰਧਾਨ ਪੀ.ਸੀ.ਐਮ.ਐਸ. ਐਸੋਸੀਏਸ਼ਨ ਨੇ ਸੂਬਾ ਸਰਕਾਰ ਤੋਂ ਫ਼ੈਸਲਾ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ | ...

ਪੂਰੀ ਖ਼ਬਰ »

ਬੱਸ ਹੇਠਾਂ ਆਉਣ ਨਾਲ ਨੌਜਵਾਨ ਦੀ ਮੌਤ

ਮਾਨਸਾ, 21 ਜੂਨ (ਧਾਲੀਵਾਲ)- ਅੱਜ ਸਵੇਰੇ ਸਥਾਨਕ ਤਿੰਨਕੋਨੀ ਨਜ਼ਦੀਕ ਬੱਸ ਹੇਠਾਂ ਆਉਣ ਨਾਲ ਨੌਜਵਾਨ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਰਾਜੀਵ ਕੁਮਾਰ ਅੰਕੁਸ਼ (20) ਪੁੱਤਰ ਮੇਘ ਰਾਜ ਵਾਸੀ ਭੀਖੀ ਸਥਾਨਕ ਸ਼ਹਿਰ 'ਚ ਡਰਾਈਵਿੰਗ ਦੀ ਸਿਖਲਾਈ ਲੈਣ ਆਉਂਦਾ ਸੀ | ਅੱਜ ...

ਪੂਰੀ ਖ਼ਬਰ »

ਬਸਪਾ ਤੇ ਅਕਾਲੀ ਦਲ ਦੇ ਵਰਕਰਾਂ ਵਲੋਂ ਡੀ.ਐੱਸ.ਪੀ. 'ਤੇ ਮੰਗ ਪੱਤਰ ਨਾ ਲੈਣ ਦਾ ਦੋਸ਼, ਦਫ਼ਤਰ ਮੂਹਰੇ ਲਾਇਆ ਧਰਨਾ

ਸਰਦੂਲਗੜ੍ਹ, 21 ਜੂਨ (ਜੀ.ਐਮ.ਅਰੋੜਾ)- ਬਹੁਜਨ ਸਮਾਜ ਪਾਰਟੀ ਵਲੋਂ ਕਾਂਗਰਸੀ ਆਗੂ ਰਵਨੀਤ ਸਿੰਘ ਬਿੱਟੂ ਅਤੇ ਭਾਜਪਾ ਦੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੂਰੀ ਵਲੋਂ ਅਨੰਦਪੁਰ ਸਾਹਿਬ ਅਤੇ ਚਮਕੌਰ ਸਾਹਿਬ ਵਿਧਾਨ ਸਭਾ ਸੀਟ ਬਸਪਾ ਨੂੰ ਦੇਣ ਉੱਪਰ ਕੀਤੀ ਟਿੱਪਣੀ ਨੂੰ ਲੈ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ, ਲਾਹਣ ਤੇ ਨਾਜਾਇਜ਼ ਸ਼ਰਾਬ ਬਰਾਮਦ, 9 ਗਿ੍ਫ਼ਤਾਰ

ਮਾਨਸਾ, 21 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਨਸ਼ੀਲੀਆਂ ਗੋਲੀਆਂ, ਲਾਹਣ ਤੇ ਸ਼ਰਾਬ ਬਰਾਮਦ ਕਰ ਕੇ 9 ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਹੈ | ਡਾ. ਨਰਿੰਦਰ ਭਾਰਗਵ ਐਸ.ਐਸ.ਪੀ. ਮਾਨਸਾ ਨੇ ਦੱਸਿਆ ਕਿ ਥਾਣਾ ...

ਪੂਰੀ ਖ਼ਬਰ »

ਮਾਨਸਾ ਦੇ ਕਬਾੜੀ ਵਲੋਂ ਕਬਾੜ 'ਚ ਖ਼ਰੀਦੇ ਹੈਲੀਕਾਪਟਰ ਆਮ ਲੋਕਾਂ ਲਈ ਖਿੱਚ ਦਾ ਕੇਂਦਰ ਬਣੇ

ਮਾਨਸਾ, 21 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਹੈਲੀਕਾਪਟਰ ਨੂੰ ਉੱਡਦਾ ਵੇਖਣ ਵਾਲਿਆਂ ਦੀ ਗਿਣਤੀ ਤਾਂ ਬੇਸ਼ੁਮਾਰ ਹੋ ਸਕਦੀ ਹੈ ਪਰ ਹਾਲੇ ਵੀ ਬਹੁਤ ਸਾਰੇ ਅਜਿਹੇ ਲੋਕਾਂ ਦੀ ਬਹੁਤਾਤ ਹੈ, ਜਿਨ੍ਹਾਂ ਨੇ ਧਰਤੀ 'ਤੇ ਖੜ੍ਹਾ ਹੈਲੀਕਾਪਟਰ ਨੇੜਿਉਂ ਨਹੀਂ ਵੇਖਿਆ | ਇਨ੍ਹਾਂ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਫ਼ੈਕਟਰੀਆਂ ਦਾ ਗੰਦਾ ਪਾਣੀ ਨਹਿਰਾਂ, ਸੇਮ-ਨਾਲਿਆਂ 'ਚ ਬੰਦ ਕਰਵਾਉਣ ਦੀ ਮੰਗ

ਮਾਨਸਾ, 21 ਜੂਨ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਕਾਨੂੰਨ ਰੱਦ ਅਤੇ ਐਮ.ਐਸ.ਪੀ. ਗਾਰੰਟੀ ਕਾਨੂੰਨ ਲਾਗੂ ਕਰਵਾਉਣ ਲਈ ਜ਼ਿਲੇ੍ਹ 'ਚ ਵੱਖ ਵੱਖ ਥਾਵਾਂ 'ਤੇ ਕਿਸਾਨਾਂ ਵਲੋਂ ਲਗਾਏ ਧਰਨੇ 265ਵੇਂ ਦਿਨ 'ਚ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਤੇ ਬਸਪਾ ਆਗੂਆਂ ਨੇ ਪੁਲਿਸ ਅਧਿਕਾਰੀਆਂ ਨੂੰ ਮੰਗ ਪੱਤਰ ਸੌ ਾਪੇ

ਮਾਨਸਾ, 21 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਸ਼ੋ੍ਰਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਆਗੂਆਂ ਵਲੋਂ ਅੱਜ ਜ਼ਿਲੇ੍ਹ 'ਚ ਸਬ ਡਵੀਜ਼ਨ ਪੱਧਰ 'ਤੇ ਪੁਲਿਸ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪਦਿਆਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਤੇ ਭਾਜਪਾ ਕੇਂਦਰੀ ਮੰਤਰੀ ...

ਪੂਰੀ ਖ਼ਬਰ »

ਐੱਸ.ਸੀ./ਬੀ.ਸੀ. ਅਧਿਆਪਕ ਯੂਨੀਅਨ ਵਲੋਂ ਅਰਥੀ ਫ਼ੂਕ ਮੁਜ਼ਾਹਰਾ

ਮਾਨਸਾ, 21 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)- ਐੱਸ.ਸੀ./ਬੀ.ਸੀ. ਅਧਿਆਪਕ ਯੂਨੀਅਨ ਜ਼ਿਲ੍ਹਾ ਮਾਨਸਾ ਨੇ ਪੰਜਾਬ ਸਰਕਾਰ ਵਲੋਂ ਐੱਸ.ਸੀ./ਬੀ.ਸੀ. ਮੁਲਾਜ਼ਮਾਂ ਅਤੇ ਵਿਦਿਆਰਥੀਆਂ ਦੇ ਭਖਦੇ ਮਸਲਿਆਂ ਨੂੰ ਅਣਗੌਲਿਆ ਕਰਨ ਦੇ ਰੋਸ ਵਜੋਂ ਪੰਜਾਬ ਸਰਕਾਰ ਅਤੇ ਪ੍ਰੋਸੋਨਲ ...

ਪੂਰੀ ਖ਼ਬਰ »

ਖੇਤੀ ਮੋਟਰਾਂ 'ਤੇ ਦਿੱਤੀ ਜਾ ਰਹੀ 1 ਘੰਟਾ ਘੱਟ ਬਿਜਲੀ, ਝੋਨੇ ਦੀ ਲਵਾਈ ਹੋ ਰਹੀ ਪ੍ਰਭਾਵਿਤ

ਭੀਖੀ, 21 ਜੂਨ (ਬਲਦੇਵ ਸਿੰਘ ਸਿੱਧੂ)- ਪਿਛਲੇ ਕਈ ਦਿਨਾਂ ਤੋਂ ਖੇਤੀ ਮੋਟਰਾਂ ਨੂੰ ਦਿੱਤੀ ਜਾਣ ਵਾਲੀ 8 ਘੰਟੇ ਬਿਜਲੀ ਸੱਤ ਘੰਟੇ ਦਿੱਤੀ ਜਾ ਰਹੀ ਹੈ ਜਦੋਂ ਕਿ ਭੀਖੀ, ਢੈਪਈ, ਮੱਤੀ, ਜੱਸੜਵਾਲਾ, ਕੋਟੜਾ, ਮੂਲਾ ਸਿੰਘ ਵਾਲਾ, ਫਰਵਾਹੀ ਆਦਿ ਫੀਡਰ ਹਰ ਰੋਜ਼ ਵਾਰ ਵਾਰ ਫਾਲਟ ਹੋ ...

ਪੂਰੀ ਖ਼ਬਰ »

'ਇਤਿਹਾਸ ਪਛਾਣ ਪ੍ਰਦਾਨ ਕਰਦਾ ਹੈ' ਵਿਸ਼ੇ 'ਤੇ ਵਰਕਸ਼ਾਪ ਕਰਵਾਈ

ਬੁਢਲਾਡਾ, 21 ਜੂਨ (ਰਾਹੀ)- ਸਥਾਨਕ ਗੁਰੂ ਨਾਨਕ ਕਾਲਜ ਦੇ ਇਤਿਹਾਸ ਵਿਭਾਗ ਵਲੋਂ 'ਇਤਿਹਾਸ ਪਛਾਣ ਪ੍ਰਦਾਨ ਕਰਦਾ ਹੈ' ਵਿਸ਼ੇ 'ਤੇ ਕਰਵਾਈ ਗਈ ਦੋ ਰੋਜ਼ਾ ਆਨਲਾਈਨ ਵਰਕਸ਼ਾਪ ਮੌਕੇ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਜਿੱਥੇ ਇਤਿਹਾਸ ਬੀਤੇ ਹੋਏ ਕੱਲ੍ਹ ਦਾ ਸ਼ੀਸ਼ਾ ...

ਪੂਰੀ ਖ਼ਬਰ »

ਬੋਹਾ ਨਹਿਰ 'ਚ 10 ਦਿਨਾਂ ਤੋਂ ਵਗ ਰਿਹੈ ਘੱਟ ਪਾਣੀ

ਬੋਹਾ, 21 ਜੂਨ (ਰਮੇਸ਼ ਤਾਂਗੜੀ)- ਬੋਹਾ ਰਜਬਾਹੇ 'ਚ 20-25 ਦਿਨਾਂ ਤੋਂ ਬੰਦੀ ਤੋਂ ਬਾਅਦ 10 ਕੁ ਦਿਨ ਪਹਿਲਾਂ ਨਹਿਰੀ ਪਾਣੀ ਛੱਡਿਆ ਗਿਆ ਸੀ | ਜਦੋਂ ਤੋਂ ਇਹ ਪਾਣੀ ਛੱਡਿਆ ਗਿਆ ਹੈ ਉਦੋਂ ਤੋਂ ਹੀ ਇਹ ਨਹਿਰ ਅੱਧੀ ਚੱਲ ਰਹੀ ਹੈ, ਜਿਸ ਕਾਰਨ ਟੇਲ ਦੇ ਪਿੰਡਾਂ ਵਿਚ ਹਾਲੇ ਕਈ ਮੋਘਿਆਂ ...

ਪੂਰੀ ਖ਼ਬਰ »

ਅਕਾਲੀ ਦਲ ਦਾ ਬੀ.ਸੀ. ਵਿੰਗ ਵਿਧਾਨ ਸਭਾ ਚੋਣਾਂ 'ਚ ਅਹਿਮ ਭੂਮਿਕਾ ਨਿਭਾਵੇਗਾ- ਗਾਬੜੀਆ

ਮਾਨਸਾ, 21 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਸ਼ੋ੍ਰਮਣੀ ਅਕਾਲੀ ਦਲ ਬੀ.ਸੀ. ਵਿੰਗ ਦੇ ਪ੍ਰਧਾਨ ਤੇ ਸਾਬਕਾ ਮੰਤਰੀ ਹੀਰਾ ਸਿੰਘ ਗਾਬੜੀਆ ਨੇ ਦਾਅਵੇ ਨਾਲ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਵਿੰਗ ਦੇ ਵਰਕਰ ਅਹਿਮ ਭੂਮਿਕਾ ਨਿਭਾਉਣਗੇ | ਇੱਥੇ ਸਾਬਕਾ ਕੇਂਦਰੀ ...

ਪੂਰੀ ਖ਼ਬਰ »

ਮਾਨਸਾ 'ਚ 7ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ ਮਾਨਸਾ, 21 ਜੂਨ- 7ਵਾਂ ਅੰਤਰਰਾਸ਼ਟਰੀ ਯੋਗ ਦਿਵਸ ਪੂਰੇ ਜ਼ਿਲ੍ਹੇ 'ਚ ਮਨਾਇਆ ਗਿਆ | ਪਿੰਡਾਂ, ਸ਼ਹਿਰਾਂ 'ਚ ਕੀਤੇ ਗਏ ਸਮਾਗਮਾਂ 'ਚ ਕੋਵਿਡ ਨਿਯਮਾਂ ਦੀ ਪਾਲਣਾ ਕਰਦਿਆਂ ਲੋਕਾਂ ਨੇ ਭਾਗ ਲਿਆ | ਵੱਖ ਵੱਖ ਥਾਵਾਂ 'ਤੇ ...

ਪੂਰੀ ਖ਼ਬਰ »

ਜਿਊਾਦ ਜ਼ਮੀਨੀ ਮਾਮਲੇ 'ਚ ਪੁਲਿਸ ਵਲੋਂ 10 ਵਿਅਕਤੀਆਂ 'ਤੇ ਪਰਚਾ ਦਰਜ

ਚਾਉਕੇ, 21 ਜੂਨ (ਮਨਜੀਤ ਸਿੰਘ ਘੜੈਲੀ)- ਨੇੜਲੇ ਪਿੰਡ ਜਿਉਂਦ ਵਿਖੇ ਬੀਤੇ ਕੱਲ੍ਹ ਹੋਏ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਦੌਰਾਨ ਹੋਈ ਲੜਾਈ ਦੌਰਾਨ ਗੋਲੀਆਂ ਚੱਲਣ ਨਾਲ ਦਰਜਨ ਦੇ ਕਰੀਬ ਵਿਅਕਤੀ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਸਿਵਲ ਹਸਪਤਾਲ ਰਾਮਪੁਰਾ ਫੂਲ ਅਤੇ ...

ਪੂਰੀ ਖ਼ਬਰ »

ਸਫ਼ਾਈ ਸੇਵਕ ਕਾਮਿਆਂ ਵਲੋਂ 40ਵੇਂ ਦਿਨ ਵੀ ਹੜਤਾਲ ਜਾਰੀ

ਤਲਵੰਡੀ ਸਾਬੋ, 21 ਜੂਨ (ਰਣਜੀਤ ਸਿੰਘ ਰਾਜੂ)- ਸਫ਼ਾਈ ਸੇਵਕਾਂ ਦੀ ਸੂਬਾਈ ਜਥੇਬੰਦੀ ਦੇ ਸੱਦੇ 'ਤੇ ਆਪਣੀਆਂ ਹੱਕੀ ਮੰਗਾਂ ਅਤੇ ਪੱਕੇ ਕਰਨ ਨੂੰ ਲੈ ਕੇ ਤਲਵੰਡੀ ਸਾਬੋ ਨਗਰ ਪੰਚਾਇਤ ਨਾਲ ਸਬੰਧਤ ਸਫ਼ਾਈ ਕਾਮਿਆਂ ਦੀ ਨਗਰ ਪੰਚਾਇਤ ਦਫ਼ਤਰ ਅੱਗੇ ਚੱਲ ਰਹੀ ਹੜਤਾਲ ਅੱਜ ...

ਪੂਰੀ ਖ਼ਬਰ »

ਪਾਰਕ ਸੁਧਾਰ ਕਮੇਟੀ ਮਾਨਸਾ ਦੀ ਚੋਣ

ਮਾਨਸਾ, 21 ਜੂਨ (ਸ.ਰਿ.)- ਪਾਰਕ ਸੁਧਾਰ ਕਮੇਟੀ ਮਾਨਸਾ ਦੀ ਬੈਠਕ ਐਡਵੋਕੇਟ ਜਗਜੀਵਨ ਗੋਇਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਰਬਸੰਮਤੀ ਨਾਲ ਕਮੇਟੀ ਦੀ ਚੋਣ ਹੋਈ | ਪ੍ਰਧਾਨ ਪਵਨ ਕੁਮਾਰ ਪੱਪੀ, ਉਪ ਪ੍ਰਧਾਨ ਸੁਭਾਸ਼ ਕੁਮਾਰ ਟਿੱਕਾ, ਸਕੱਤਰ ਮੋਹਨ ਲਾਲ ਮੂਸਾ, ਸਹਾਇਕ ...

ਪੂਰੀ ਖ਼ਬਰ »

3 ਪਿੰਡਾਂ ਨੂੰ ਮਾਈਕ੍ਰੋ ਕੰਟੇਨਮੈਂਟ ਜ਼ੋਨ ਤੋਂ ਮੁਕਤ ਕੀਤਾ

ਮਾਨਸਾ, 21 ਜੂਨ (ਸ. ਰਿ.)- ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸੁਖਪ੍ਰੀਤ ਸਿੰਘ ਸਿੱਧੂ ਨੇ ਹੁਕਮ ਜਾਰੀ ਕਰਦਿਆਂ ਦੱਸਿਆ ਕਿ 9 ਜੂਨ ਨੂੰ ਪਿੰਡ ਜਟਾਣਾ ਖ਼ੁਰਦ, ਜਵਾਹਰਕੇ ਅਤੇ 10 ਜੂਨ ਨੂੰ ਪਿੰਡ ਰੰਘੜਿਆਲ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਦੀ ਹੜਤਾਲ ਕਾਰਨ ਬੋਹਾ 'ਚ ਹਰ ਪਾਸੇ ਫੈਲੀ ਗੰਦਗੀ

ਬੋਹਾ, 21 ਜੂਨ (ਰਮੇਸ਼ ਤਾਂਗੜੀ)- ਸਫ਼ਾਈ ਸੇਵਕਾਂ ਦੀ ਲੰਬੀ ਚੱਲੀ ਹੜਤਾਲ ਸਦਕਾ ਕਸਬਾ ਬੋਹਾ 'ਚ ਹਰ ਪਾਸੇ ਗੰਦਗੀ ਫੈਲ ਗਈ ਹੈ | ਬੋਹਾ ਦੀਆਂ ਗਲੀਆਂ ਨਾਲੀਆਂ ਵਿਚ ਲੋਕਾਂ ਦੇ ਘਰਾਂ ਦਾ ਪਾਣੀ ਅਤੇ ਮੀਂਹ ਦਾ ਪਾਣੀ ਭਰਨ ਨਾਲ ਇਨ੍ਹਾਂ ਵਿਚ ਪਲਾਸਟਿਕ ਦੇ ਲਿਫ਼ਾਫ਼ੇ, ...

ਪੂਰੀ ਖ਼ਬਰ »

ਪਿੰਡ ਰਾਏਪੁਰ ਵਿਖੇ ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਿਲ

ਝੁਨੀਰ, 21 ਜੂਨ (ਰਮਨਦੀਪ ਸਿੰਘ ਸੰਧੂ)-ਪਿੰਡ ਰਾਏਪੁਰ ਵਿਖੇ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਦਰਜਨਾਂ ਪਰਿਵਾਰ 'ਆਪ' ਆਗੂ ਸੁਖਵਿੰਦਰ ਸਿੰਘ ਭੋਲਾ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ | ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦਾ ਸ਼੍ਰੋਮਣੀ ...

ਪੂਰੀ ਖ਼ਬਰ »

ਡੀ.ਸੀ. ਦਫਤਰ ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ ਜਾਰੀ

ਮਾਨਸਾ, 21 ਜੂਨ (ਸ.ਰਿ)- ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਮੰਗਾਂ ਨਾ ਮੰਨਣ ਦੇ ਰੋਸ ਪ੍ਰਦਰਸ਼ਨ ਜਾਰੀ ਹੈ | ਜਥੇਬੰਦੀ ਵਲੋਂ ਸੰਕੇਤਕ ਤੌਰ 'ਤੇ 2 ਘੰਟੇ ਭੁੱਖ ਹੜਤਾਲ ਰੱਖੀ ਜਾ ਰਹੀ ਹੈ | ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਮੌਜੋ ਨੇ ਦੱਸਿਆ ਕਿ ਸੰਘਰਸ਼ ਦਾ ...

ਪੂਰੀ ਖ਼ਬਰ »

ਕੋਰੋਨਾ ਨਾਲ 3 ਮੌਤਾਂ, 18 ਨਵੇਂ ਮਾਮਲੇ

ਮਾਨਸਾ, 21 ਜੂਨ (ਸ.ਰਿ.)- ਮਾਨਸਾ ਜ਼ਿਲ੍ਹੇ 'ਚ ਕੋਰੋਨਾ ਨਾਲ ਅੱਜ 3 ਜਣਿਆਂ ਦੀ ਮੌਤ ਹੋਣ ਦੀ ਖ਼ਬਰ ਹੈ ਉੱਥੇ 18 ਨਵੇਂ ਕੇਸ ਸਾਹਮਣੇ ਆਏ ਹਨ | 27 ਪੀੜਤ ਸਿਹਤਯਾਬ ਵੀ ਹੋਏ ਹਨ | ਇਸ ਵੇਲੇ ਜ਼ਿਲ੍ਹੇ 'ਚ 205 ਐਕਟਿਵ ਕੇਸ ਹਨ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX