ਤਾਜਾ ਖ਼ਬਰਾਂ


ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  1 day ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  1 day ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  1 day ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  1 day ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  1 day ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  1 day ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  1 day ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  1 day ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  1 day ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  1 day ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  1 day ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  1 day ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  1 day ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  1 day ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  1 day ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  1 day ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  1 day ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਹਾੜ ਸੰਮਤ 553
ਿਵਚਾਰ ਪ੍ਰਵਾਹ: ਆਪਣੀਆਂ ਯੋਗਤਾਵਾਂ ਅਤੇ ਮਿਹਨਤ ਨਾਲ ਹੀ ਅਸੀਂ ਆਪਣੇ ਟੀਚਿਆਂ ਨੂੰ ਪ੍ਰਾਪਤ ਕਰ ਸਕਦੇ ਹਾਂ। -ਰਾਬਿੰਦਰ ਨਾਥ ਟੈਗੋਰ

ਹੁਸ਼ਿਆਰਪੁਰ / ਮੁਕੇਰੀਆਂ

ਜ਼ਿਲ੍ਹੇ ਦੇ ਕਾਨੂੰਗੋਆਂ ਤੇ ਪਟਵਾਰੀਆਂ ਵਲੋਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ 325 ਪਟਵਾਰ ਸਰਕਲਾਂ ਤੇ 1082 ਪਿੰਡਾਂ ਦੇ ਵਾਧੂ ਚਾਰਜ ਦਾ ਕੰਮ ਕੀਤਾ ਮੁਕੰਮਲ ਬੰਦ

ਹੁਸ਼ਿਆਰਪੁਰ, 22 ਜੂਨ (ਬਲਜਿੰਦਰਪਾਲ ਸਿੰਘ)-ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਅਤੇ ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਪੰਜਾਬ ਦੀ ਤਾਲਮੇਲ ਕਮੇਟੀ ਦੇ ਸੱਦੇ 'ਤੇ ਮੰਗਾਂ ਨੂੰ ਲੈ ਕੇ ਕਾਨੂੰਗੋਆਂ ਅਤੇ ਪਟਵਾਰੀਆਂ ਨੇ ਸੂਬੇ ਭਰ 'ਚ 21 ਜੂਨ ਤੋਂ ਆਪਣੇ ਵਾਧੂ ਚਾਰਜ ਛੱਡ ਦਿੱਤੇ ਹਨ | ਇਸੇ ਕੜੀ ਤਹਿਤ ਜ਼ਿਲ੍ਹੇ ਦੇ ਕਾਨੂੰਗੋਆਂ ਅਤੇ ਪਟਵਾਰੀਆਂ ਵਲੋਂ ਵੀ ਆਪਣੇ ਵਾਧੂ ਚਾਰਜ ਛੱਡ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਦੀ ਰੈਵੀਨਿਊ ਪਟਵਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਅਤੇ ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਵਰਿੰਦਰ ਰੱਤੀ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਪੰਜਾਬ 'ਚ ਕੁੱਲ 4716 ਪਟਵਾਰੀਆਂ ਦੀਆਂ ਅਸਾਮੀਆਂ ਹਨ ਅਤੇ ਸਿਰਫ਼ 1995 ਪਟਵਾਰੀ ਤਾਇਨਾਤ ਹਨ, ਕਾਨੂੰਗੋਆਂ ਦੇ ਕੁੱਲ 666 ਸਰਕਲ ਹਨ, ਜਿਨ੍ਹਾਂ 'ਚੋਂ 156 ਕਾਨੂੰਗੋ ਸਰਕਲ ਖਾਲੀ ਹੋਣ ਕਰਕੇ ਵਾਧੂ ਸਰਕਲਾਂ ਦਾ ਕੰਮ ਬੰਦ ਕਰ ਦਿੱਤਾ ਗਿਆ ਹੈ | ਇਸੇ ਤਰ੍ਹਾਂ ਜ਼ਿਲ੍ਹਾ ਹੁਸ਼ਿਆਰਪੁਰ 'ਚ ਪਟਵਾਰੀਆਂ ਦੀਆਂ 435 ਅਸਾਮੀਆਂ ਖਾਲੀ ਹਨ, ਜਿਨ੍ਹਾਂ ਉੱਪਰ ਸਿਰਫ਼ 110 ਪਟਵਾਰੀ ਕੰਮ ਕਰ ਰਹੇ ਹਨ ਤੇ ਇਨ੍ਹਾਂ ਪਟਵਾਰੀਆਂ ਵਲੋਂ 325 ਪਟਵਾਰ ਸਰਕਲਾਂ ਅਤੇ 1082 ਪਿੰਡਾਂ, ਜਿਨ੍ਹਾਂ ਦਾ ਕੰਮ ਪਟਵਾਰੀਆਂ ਵਲੋਂ ਬਿਨਾਂ ਕਿਸੇ ਮਿਹਨਤਾਨੇ ਦੇ ਕੀਤਾ ਜਾ ਰਿਹਾ ਸੀ, ਦਾ ਕੰਮ ਪੂਰੀ ਤਰ੍ਹਾਂ ਠੱਪ ਕਰ ਦਿੱਤਾ ਗਿਆ ਹੈ | ਉਨ੍ਹਾਂ ਮੰਗ ਕੀਤੀ ਕਿ ਪੇ ਅਨਾਮਲੀ ਦੂਰ ਕੀਤੀ ਜਾਵੇ, 18 ਮਹੀਨਿਆਂ ਦੀ ਟਰੇਨਿੰਗ ਨੂੰ ਸੇਵਾ ਕਾਲ 'ਚ ਸ਼ਾਮਿਲ ਕਰਕੇ ਟਰੇਨਿੰਗ ਦੌਰਾਨ ਬੇਸਿਕ ਪੇ ਦਿੱਤੀ ਜਾਵੇ, 2015 ਦੀ ਭਰਤੀ ਪ੍ਰਕਿਰਿਆ ਦੌਰਾਨ ਭਰਤੀ ਪਟਵਾਰੀਆਂ ਦਾ ਪਰਖ ਕਾਲ ਸਮਾਂ 3 ਸਾਲ ਦੀ ਬਜਾਏ 2 ਸਾਲ ਕੀਤਾ ਜਾਵੇ, ਪਟਵਾਰੀਆਂ ਨੂੰ ਟੈਕਨੀਕਲ ਗਰੇਡ ਦਿੱਤਾ ਜਾਵੇ, ਡਾਟਾ ਐਂਟਰੀ ਦਾ ਕੰਮ ਪਟਵਾਰੀਆਂ ਦੇ ਸਪੁਰਦ ਕਰਨ, ਦਫ਼ਤਰ, ਸੈਨੇਟਰੀ ਅਤੇ ਬਸਤਾ ਭੱਤਾ ਵਧਾਇਆ ਜਾਵੇ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ, 7 ਪਟਵਾਰ ਸਰਕਲਾਂ ਪਿੱਛੇ 1 ਫ਼ੀਲਡ ਕਾਨੂੰਗੋ ਦੀ ਅਸਾਮੀ ਦੀ ਰਚਨਾ ਕੀਤੀ ਜਾਵੇ, ਟੋਲ ਟੈਕਸ 'ਚ ਛੋਟ ਦਿੱਤੀ ਜਾਵੇ, ਮਹਿੰਗਾਈ ਭੱਤੇ ਦੀ ਅਦਾਇਗੀ ਕੀਤੀ ਜਾਵੇ ਆਦਿ ਮੰਗਾਂ ਨੂੰ ਤੁਰੰਤ ਪੂਰਾ ਕੀਤਾ ਜਾਵੇ | ਉਨ੍ਹਾਂ ਦੱਸਿਆ ਕਿ ਮੰਗਾਂ ਦੇ ਹੱਲ ਸਬੰਧੀ ਗ੍ਰਹਿ ਤੇ ਨਿਆਂ ਵਿਭਾਗ ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਸਾਲ 2016 ਤੋਂ ਕਈ ਵਾਰ ਕੈਬਨਿਟ ਵਲੋਂ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ, ਵਿੱਤ ਕਮਿਸ਼ਨਰ (ਮਾਲ) ਵਲੋਂ 10 ਦਸੰਬਰ 2020 ਨੂੰ ਤੇ ਡਾਇਰੈਕਟਰ ਭੌਂ ਰਿਕਾਰਡ ਪੰਜਾਬ ਵਲੋਂ 30 ਦਸੰਬਰ 2020 ਨੂੰ ਮੰਗਾਂ ਦੇ ਹੱਲ ਲਈ ਮਾਲ ਮੰਤਰੀ ਪੰਜਾਬ ਨੂੰ ਪੱਤਰ ਭੇਜਿਆ ਗਿਆ ਅਤੇ ਮਾਲ ਮੰਤਰੀ ਪੰਜਾਬ ਨਾਲ ਜਥੇਬੰਦੀ ਵਲੋਂ 1 ਅਪ੍ਰੈਲ ਨੂੰ ਮੀਟਿੰਗ ਵੀ ਕੀਤੀ, ਪ੍ਰੰਤੂ ਅਜੇ ਤੱਕ ਮੰਗਾਂ ਦਾ ਹੱਲ ਨਹੀਂ ਕੀਤਾ ਗਿਆ | ਇਸ ਮੌਕੇ ਮਨਜੀਤ ਸਿੰਘ ਜ਼ਿਲ੍ਹਾ ਜਨਰਲ ਸਕੱਤਰ, ਅਨਿਲ ਕੁਮਾਰ ਮੀਤ ਪ੍ਰਧਾਨ ਪੰਜਾਬ, ਰਵਿੰਦਰ ਸਿੰਘ ਜ਼ਿਲ੍ਹਾ ਖ਼ਜ਼ਾਨਚੀ, ਸਾਹਿਲ ਅਰੋੜਾ ਤਹਿਸੀਲ ਪ੍ਰਧਾਨ, ਅਮਨਦੀਪ ਸਿੰਘ ਜਨਰਲ ਸਕੱਤਰ, ਅਸ਼ੋਕ ਚੰਦਰ ਤਹਿਸੀਲ ਪ੍ਰਧਾਨ ਕਾਨੂੰਗੋ, ਸੁਭਾਸ਼ ਚੰਦਰ ਕਾਨੂੰਗੋ, ਪਰਵਿੰਦਰ ਕੁਮਾਰ ਮੀਤ ਪ੍ਰਧਾਨ, ਮਨਜੀਤ ਸਿੰਘ ਆਦਿ ਹਾਜ਼ਰ ਸਨ |

ਜੇਲ੍ਹਾਂ 'ਚ ਡੱਕੇ ਬੁੱਧੀਜੀਵੀਆਂ ਦੀ ਰਿਹਾਈ ਲਈ ਜਮਹੂਰੀ ਅਧਿਕਾਰ ਸਭਾ ਵਲੋਂ ਰੋਸ ਮਾਰਚ

ਹੁਸ਼ਿਆਰਪੁਰ, 22 ਜੂਨ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਜਮਹੂਰੀ ਅਧਿਕਾਰ ਸਭਾ ਪੰਜਾਬ ਨੇ ਜੇਲ੍ਹਾਂ 'ਚ ਡੱਕੇ ਬੁੱਧੀਜੀਵੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅੱਜ ਸ਼ਹਿਰ 'ਚ ਮਾਰਚ ਕੀਤਾ | ਇਸ ਤੋਂ ਪਹਿਲਾਂ ਇਕ ਵਿਸ਼ਾਲ ਇਕੱਠ ਕੀਤਾ ਗਿਆ ਜਿਸ ਨੂੰ ਸਭਾ ਦੇ ...

ਪੂਰੀ ਖ਼ਬਰ »

ਕੰਬਾਈਨ ਹੇਠ ਆਉਣ ਨਾਲ ਡਰਾਈਵਰ ਦੀ ਮੌਤ, ਲਾਪਰਵਾਹੀ ਦੇ ਦੋਸ਼ 'ਚ ਸਾਥੀ ਨਾਮਜ਼ਦ

ਗੜ੍ਹਸ਼ੰਕਰ, 22 ਜੂਨ (ਧਾਲੀਵਾਲ)- ਇਥੇ ਬੰਗਾ ਰੋਡ 'ਤੇ ਸਥਿਤ ਇਕ ਪੈਟਰੋਲ ਪੰਪ 'ਤੇ ਕੰਬਾਈਨ ਹੇਠ ਆਉਣ ਨਾਲ ਚਾਲਕ ਦੀ ਮੌਤ ਹੋ ਜਾਣ ਤੋਂ ਬਾਅਦ ਪੁਲਿਸ ਨੇ ਮਿ੍ਤਕ ਦੇ ਸਾਥੀ ਨੂੰ ਲਾਪਰਵਾਹੀ ਵਰਤਣ ਦੇ ਦੋਸ਼ 'ਚ ਨਾਮਜ਼ਦ ਕੀਤਾ ਹੈ | ਜਸਪਾਲ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ ਦੋ ਨੌਜਵਾਨ ਕਾਬੂ

ਹਾਜੀਪੁਰ, 22 ਜੂਨ (ਜੋਗਿੰਦਰ ਸਿੰਘ, ਪੁਨੀਤ ਭਾਰਦਵਾਜ)-ਨਸ਼ਿਆਂ 'ਤੇ ਨਕੇਲ ਕੱਸਦੇ ਹੋਏ ਥਾਣਾ ਹਾਜੀਪੁਰ ਦੀ ਪੁਲਿਸ ਵਲੋਂ ਦੋ ਨੌਜਵਾਨਾਂ ਨੂੰ ਨਸ਼ੀਲੇ ਪਾਊਡਰ ਸਮੇਤ ਕਾਬੂ ਕੀਤੇ ਜਾਣ ਦਾ ਸਮਾਚਾਰ ਹੈ | ਜਾਣਕਾਰੀ ਦਿੰਦੇ ਹੋਏ ਐਸ.ਐਚ.ਓ. ਹਾਜੀਪੁਰ ਲੋਮੇਸ਼ ਸ਼ਰਮਾ ਨੇ ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚੋਂ ਜਨਰੇਟਰ ਦਾ ਸਾਮਾਨ ਚੋਰੀ

ਮਾਹਿਲਪੁਰ, 22 ਜੂਨ (ਰਜਿੰਦਰ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਜਨੋਹੇ ਵਿਖੇ ਅਣਪਛਾਤੇ ਚੋਰਾਂ ਵਲੋਂ ਸਕੂਲ 'ਚ ਲੱਗੇ ਜਨਰੇਟਰ ਦਾ ਸਮਾਨ ਚੋਰੀ ਕਰ ਲੈਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਸਕੂਲ ਦੇ ਪਿ੍ੰਸੀਪਲ ਇੰਦਰਜੀਤ ਸਿੰਘ ਦੱਸਿਆ ਕਿ ਸਟਾਫ਼ ਮੈਂਬਰ ...

ਪੂਰੀ ਖ਼ਬਰ »

ਕੌਮੀ ਪੁਰਸਕਾਰ ਲਈ ਅਧਿਆਪਕ ਹੁਣ 30 ਤੱਕ ਆਨ ਲਾਈਨ ਅਪਲਾਈ ਕਰ ਸਕਣਗੇ

ਪੋਜੇਵਾਲ ਸਰਾਂ, 22 ਜੂਨ (ਨਵਾਂਗਰਾਈਾ)- ਕੌਮੀ ਪੁਰਸਕਾਰ ਦੇ ਚਾਹਵਾਨ ਸਕੂਲ ਮੁਖੀ/ਇੰਚਾਰਜ ਤੇ ਸਕੂਲ ਅਧਿਆਪਕ ਹੁਣ 30 ਜੂਨ ਤੱਕ ਆਨਲਾਈਨ ਵੈੱਬਸਾਈਟ 'ਤੇ ਅਪਲਾਈ ਕਰ ਸਕਣਗੇ | ਇਸ ਸਬੰਧੀ ਡਾਇਰੈਕਟਰ ਸਿੱਖਿਆ ਵਿਭਾਗ (ਸੈ.ਸਿ.) ਪੰਜਾਬ ਵਲੋਂ ਐਮ.ਐਚ.ਆਰ.ਡੀ. ਦੀਆਂ ਹਦਾਇਤਾਂ ...

ਪੂਰੀ ਖ਼ਬਰ »

ਜ਼ਿਲ੍ਹੇ ਦੇ 162 ਪਿੰਡਾਂ 'ਚ 100 ਫ਼ੀਸਦੀ ਹੋਇਆ ਟੀਕਾਕਰਨ- ਡੀ. ਸੀ.

ਹੁਸ਼ਿਆਰਪੁਰ, 22 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮਿਸ਼ਨ ਫਤਿਹ-2 ਤਹਿਤ ਪੇਂਡੂ ਖੇਤਰਾਂ ਵਿੱਚ ਟੀਕਾਕਰਨ ਨੂੰ ਲੈ ਕੇ ਚਲਾਈ ਗਈ ਮੁਹਿੰਮ ਨੂੰ ਲੋਕਾਂ ਦਾ ਪੂਰਾ ਸਹਿਯੋਗ ਮਿਲ ਰਿਹਾ ਹੈ, ਜਿਸ ਦੇ ਚੱਲਦੇ ਪਿੰਡਾਂ ਵਿੱਚ ਵੱਧ ਤੋਂ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵਲੋਂ ਪਟਿਆਲਾ 'ਚ ਸੂਬਾ ਪੱਧਰੀ ਰੋਸ ਰੈਲੀ 15 ਨੂੰ

ਹੁਸ਼ਿਆਰਪੁਰ, 22 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋਂ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਦੇ ਪਟਿਆਲਾ ਸਥਿਤ ਨਿਵਾਸ ਨੇੜੇ, ਵਿੱਤ ਮੰਤਰੀ ਮਨਪ੍ਰੀਤ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 24 ਹੋਰ ਨਵੇਂ ਮਾਮਲੇ, 1 ਦੀ ਮੌਤ

ਹੁਸ਼ਿਆਰਪੁਰ, 22 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 24 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 28292 ਅਤੇ 1 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 961 ਹੋ ਗਈ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਐਕਸ਼ਨ ਕਮੇਟੀ ਤੇ ਸਾਂਝਾ ਫ਼ਰੰਟ ਵਲੋਂ ਪ੍ਰਸ਼ਾਸਨ ਦੇ ਭਰੋਸੇ ਕਾਰਨ ਅੱਜ ਦਾ ਚੱਕਾ ਜਾਮ ਮੁਲਤਵੀ

ਹੁਸ਼ਿਆਰਪੁਰ, 22 ਜੂਨ (ਨਰਿੰਦਰ ਸਿੰਘ ਬੱਡਲਾ)-ਸਥਾਨਕ ਵਾਰਡ ਨੰ: 50 ਦੇ ਮੁਹੱਲਾ ਹਰਿਗੋਬਿੰਦ ਨਗਰ ਦੇ ਵਾਸੀਆਂ ਵਲੋਂ ਮੁਹੱਲੇ 'ਚ ਸੀਵਰੇਜ, ਸੜਕਾਂ ਅਤੇ ਵਾਟਰ ਸਪਲਾਈ ਦੇ ਅਧੂਰੇ ਕੰਮਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ 'ਚ ਵਧੀਕ ਡਿਪਟੀ ...

ਪੂਰੀ ਖ਼ਬਰ »

ਪਸ਼ੂਆਂ ਦੇ ਵਾੜੇ 'ਚ ਅੱਗ ਲੱਗਣ ਨਾਲ ਭਾਰੀ ਨੁਕਸਾਨ

ਬੀਣੇਵਾਲ, 22 ਜੂਨ (ਬੈਜ ਚੌਧਰੀ)- ਪਿੰਡ ਟੱਬਾ ਵਿਖੇ ਚੌਧਰੀ ਦੀਨਾ ਨਾਥ ਪੰਚ ਦੇ ਪਸ਼ੂਆਂ ਦੇ ਬਾੜੇ ਵਿੱਚ ਬੀਤੀ ਸ਼ਾਮ ਅਚਾਨਕ ਅੱਗ ਲੱਗਣ ਨਾਲ ਪਸ਼ੂਆਂ ਲਈ ਬਣਾਇਆ ਛੱਪਰ ਅਤੇ ਕਰੀਬ 20 ਕਇੰਟਲ ਪਸ਼ੂਆਂ ਦੇ ਚਾਰੇ ਲਈ ਰੱਖੀ ਤੂੜੀ ਸੜ ਕੇ ਸਵਾਹ ਹੋ ਗਈ | ਅੱਗ ਦੀਆਂ ਲਾਟਾਂ ਦੇਖ ...

ਪੂਰੀ ਖ਼ਬਰ »

ਵਿਅਕਤੀ ਕੋਲੋਂ ਨਸ਼ੀਲੀਆਂ ਗੋਲੀਆਂ ਬਰਾਮਦ

ਦਸੂਹਾ, 22 ਜੂਨ (ਕੌਸ਼ਲ)-ਦਸੂਹਾ ਪੁਲਿਸ ਵੱਲੋਂ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਹੈ | ਜਾਣਕਾਰੀ ਦਿੰਦਿਆਂ ਐਸ. ਐਚ. ਓ. ਗੁਰਪ੍ਰੀਤ ਨੇ ਦੱਸਿਆ ਕਿ ਏ. ਐੱਸ. ਆਈ. ਅਮਰਜੀਤ ਸਿੰਘ ਆਪਣੀ ਪੁਲਿਸ ਪਾਰਟੀ ਨਾਲ ਬਲੱਗਣ ਚੌਕ 'ਚ ਮੌਜੂਦ ਸਨ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ ਨੌਜਵਾਨ ਕਾਬੂ

ਚੱਬੇਵਾਲ, 22 ਜੂਨ (ਥਿਆੜਾ)-ਥਾਣਾ ਚੱਬੇਵਾਲ ਦੀ ਪੁਲਿਸ ਵਲੋਂ ਇਕ ਨੌਜਵਾਨ ਨੂੰ ਨਸ਼ੀਲੇ ਪਾਊਡਰ ਸਮੇਤ ਕਾਬੂ ਕਰ ਲਏ ਜਾਣ ਦਾ ਸਮਾਚਾਰ ਹੈ | ਜਾਣਕਾਰੀ ਮੁਤਾਬਿਕ ਐਸ.ਆਈ ਪ੍ਰਦੀਪ ਕੁਮਾਰ ਨੇ ਸਮੇਤ ਪੁਲਿਸ ਪਾਰਟੀ ਪਿੰਡ ਜੱਟਪੁਰ ਤੋਂ ਬੋਹਣ ਸਾਈਡ ਨੂੰ ਗਸ਼ਤ ਦੌਰਾਨ ...

ਪੂਰੀ ਖ਼ਬਰ »

ਸੌਲੀ ਦੇ ਕ੍ਰਿਕਟ ਟੂਰਨਾਮੈਂਟ 'ਚ ਹਾਜੀਪੁਰ ਅੱਵਲ ਰਿਹਾ

ਗੜ੍ਹਸ਼ੰਕਰ, 22 ਜੂਨ (ਧਾਲੀਵਾਲ)-ਪਿੰਡ ਸੌਲੀ ਵਿਖੇ ਚੌਥੇ ਪੀਰ ਬਾਬਾ ਮੀਰ ਹੁਸੈਨ ਚੌਥਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ ਜਿਸ ਦੇ ਫਾਈਨਲ ਮੁਕਾਬਲੇ ਵਿਚ ਹਾਜੀਪੁਰ ਦੀ ਟੀਮ ਨੇ ਰਾਮਪੁਰ ਬਿਲੜੋਂ ਦੀ ਟੀਮ ਨੂੰ 8 ਦੌੜਾਂ ਨਾਲ ਹਰਾ ਕੇ ਟੂਰਨਾਮੈਂਟ ਦਾ ਫਾਈਨਲ ...

ਪੂਰੀ ਖ਼ਬਰ »

ਕੌਮੀ ਵਜ਼ੀਫ਼ਾ ਪ੍ਰੀਿਖ਼ਆ 'ਚ ਪਲਾਹੜ ਸਕੂਲ ਦਾ ਵਿਦਿਆਰਥੀ ਰਿਹਾ ਅੱਵਲ

ਤਲਵਾੜਾ, 22 ਜੂਨ (ਵਿਸ਼ੇਸ਼ ਪ੍ਰਤੀਨਿਧ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਲਾਹੜ ਦੀ ਪਿ੍ੰਸੀਪਲ ਵੀਨਾ ਬੱਧਣ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀ ਵੰਸ਼ ਸਪੁੱਤਰ ਸ਼੍ਰੀ ਸੰਜੇ ਕੁਮਾਰ ਤੇ ਮਾਤਾ ਸ਼੍ਰੀਮਤੀ ਸੁਸ਼ਮਾ ਦੇਵੀ ਨੇ ਨੈਸ਼ਨਲ ਮੀਨਜ਼ ਕਮ ਮੈਰਿਟ ...

ਪੂਰੀ ਖ਼ਬਰ »

ਜ਼ਿਲ੍ਹਾ ਜਥੇਬੰਦੀ ਬੀ.ਸੀ. ਵਿੰਗ ਵਲੋਂ ਸੋਨੂੰ ਟੇਰਕਿਆਣਾ ਦਾ ਸਨਮਾਨ

ਹੁਸ਼ਿਆਰਪੁਰ, 22 ਜੂਨ (ਨਰਿੰਦਰ ਸਿੰਘ ਬੱਡਲਾ) - ਸ਼੍ਰੋਮਣੀ ਅਕਾਲੀ ਦਲ ਵਲੋਂ ਐਲਾਨੀ ਜਥੇਬੰਦੀ 'ਚ ਵਰਿੰਦਰਜੀਤ ਸਿੰਘ ਸੋਨੂੰ ਟੇਰਕਿਆਣਾ ਨੂੰ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਦਿਹਾਤੀ ਬਣਾਏ ਜਾਣ 'ਤੇ ਹੁਸ਼ਿਆਰਪੁਰ ਵਿਖੇ ਬੀ. ਸੀ. ਵਿੰਗ ਵਲੋਂ ਪ੍ਰਧਾਨ ਸਤਨਾਮ ...

ਪੂਰੀ ਖ਼ਬਰ »

ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਪਤੀ ਨਾਮਜ਼ਦ

ਹੁਸ਼ਿਆਰਪੁਰ, 22 ਜੂਨ (ਬਲਜਿੰਦਰਪਾਲ ਸਿੰਘ)- ਦਾਜ ਦੀ ਕਥਿਤ ਮੰਗ ਨੂੰ ਲੈ ਕੇ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਥਾਣਾ ਬੁੱਲੋ੍ਹਵਾਲ ਦੀ ਪੁਲਿਸ ਨੇ ਦੋਸ਼ੀ ਪਤੀ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਮੁਤਾਬਿਕ ਪਿੰਡ ਮੁਰਾਦਪੁਰ ਗੁਰੂ ਕਾ ਦੀ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ 'ਚ ਮਾਮਲਾ ਦਰਜ

ਹੁਸ਼ਿਆਰਪੁਰ, 22 ਜੂਨ (ਬਲਜਿੰਦਰਪਾਲ ਸਿੰਘ)-ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ 'ਚ ਥਾਣਾ ਬੁੱਲ੍ਹੋਵਾਲ ਪੁਲਿਸ ਨੇ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ ਕਰਕੇ ਇੱਕ ਟਿੱਪਰ ਨੂੰ ਕਬਜ਼ੇ 'ਚ ਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮਾਈਨਿੰਗ ਅਧਿਕਾਰੀ ਕਰਨਵੀਰ ਸਿੰਘ ਨੇ ...

ਪੂਰੀ ਖ਼ਬਰ »

ਪਿੰਡ ਬਾਜਾਚੱਕ ਵਿਖੇ ਸਤ ਰੋਜ਼ਾ ਕਿ੍ਕਟ ਟੂਰਨਾਮੈਂਟ ਸੰਪੰਨ

ਐਮਾਂ ਮਾਂਗਟ, 22 ਜੂਨ (ਗੁਰਾਇਆ)-ਪਿੰਡ ਬਾਜਾਚੱਕ ਵਿਖੇ ਸ੍ਰੀ ਗੁਰੂ ਰਵਿਦਾਸ ਸਪੋਰਟਸ ਕਲੱਬ ਵਲੋਂ ਕਰਵਾਇਆ ਗਿਆ ਚੌਥਾ ਸਤ ਰੋਜ਼ਾ ਕਿ੍ਕਟ ਟੂਰਨਾਮੈਂਟ ਅੱਜ ਸੰਪੰਨ ਹੋ ਗਿਆ | ਇਸ ਟੂਰਨਾਮੈਂਟ ਵਿਚ ਲਗਭਗ 30 ਟੀਮਾਂ ਨੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਮੋਰਾਂਵਾਲੀ ਵਿਖੇ ਗੋਲੀਆਂ ਚੱਲਣ ਦੇ ਮਾਮਲੇ 'ਚ ਦੋਵੇਂ ਧਿਰਾਂ ਖਿਲਾਫ਼ ਪਰਚਾ ਦਰਜ

ਗੜ੍ਹਸ਼ੰਕਰ, 22 ਜੂਨ (ਧਾਲੀਵਾਲ)- ਪਿੰਡ ਮੋਰਾਂਵਾਲੀ ਵਿਖੇ ਗੋਲੀਆਂ ਚੱਲਣ ਮੌਕੇ ਦੋ ਜਣਿਆਂ ਦੇ ਜਖ਼ਮੀ ਹੋਣ ਦੇ ਮਾਮਲੇ 'ਚ ਗੜ੍ਹਸ਼ੰਕਰ ਪੁਲਿਸ ਨੇ ਦੋਵੇਂ ਧਿਰਾਂ ਦੇ ਬਿਆਨਾਂ 'ਤੇ ਵੱਖ-ਵੱਖ ਧਾਰਾਵਾਂ ਤਹਿਤ ਅੱਧੀ ਦਰਜਨ ਵਿਅਕਤੀਆਂ ਖਿਲਾਫ਼ ਕਰਾਸ ਮਾਮਲਾ ਦਰਜ ਕੀਤਾ ...

ਪੂਰੀ ਖ਼ਬਰ »

ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਵਲੋਂ ਐੱਸ. ਡੀ. ਐੱਮ. ਨੂੰ ਮੰਗ-ਪੱਤਰ

ਗੜ੍ਹਸ਼ੰਕਰ, 22 ਜੂਨ (ਧਾਲੀਵਾਲ)-ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਵਫ਼ਦ ਵਲੋਂ ਕੈਪਟਨ ਕਰਨੈਲ ਸਿੰਘ ਪਨਾਮ ਦੀ ਅਗਵਾਈ ਹੇਠ ਐੱਸ.ਡੀ.ਐੱਮ. ਹਰਬੰਸ ਸਿੰਘ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਰਾਹੀਂ ਮੰਗ ਕੀਤੀ ਕਿ ਮਨਰੇਗਾ ਮਜ਼ਦੂਰਾਂ ਦੀ ਉਜਰਤ ਦੀ ਵੰਡ ਪਹਿਲਾ ਵਾਂਗ ...

ਪੂਰੀ ਖ਼ਬਰ »

ਚੂਰਾ ਪੋਸਤ, ਹੈਰੋਇਨ ਤੇ ਨਾਜਾਇਜ਼ ਸ਼ਰਾਬ ਸਮੇਤ 3 ਕਾਬੂ

ਮਾਹਿਲਪੁਰ, 22 ਜੂਨ (ਰਜਿੰਦਰ ਸਿੰਘ)-ਥਾਣਾ ਮਾਹਿਲਪੁਰ ਦੀ ਪੁਲਿਸ ਵਲੋ ਨਸ਼ਿਆਂ ਦੀ ਰੋਕਥਾਮ ਲਈ ਚਲਾਈ ਮੁਹਿੰਮ ਤਹਿਤ ਇੱਕ ਟਰੱਕ ਡਰਾਈਵਰ ਤੋਂ 40 ਕਿੱਲੋ ਡੋਡੇ ਚੂਰਾ ਪੋਸਤ, ਇੱਕ ਤੋਂ 32 ਗ੍ਰਾਮ ਹੈਰੋਇਨ ਅਤੇ ਇੱਕ ਤੋਂ 16 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਤਿੰਨ ਵਿਅਕਤੀਆਂ ...

ਪੂਰੀ ਖ਼ਬਰ »

ਮੁਹੱਲਾ ਬੱਸੀ ਜਾਨਾਂ ਦੇ ਗੁ: ਗੁਰੂ ਰਵਿਦਾਸ ਸਾਹਿਬ ਕਮੇਟੀ ਦੀ ਹੋਈ ਚੋਣ

ਹੁਸ਼ਿਆਰਪੁਰ, 22 ਜੂਨ (ਬਲਜਿੰਦਰਪਾਲ ਸਿੰਘ) - ਵਾਰਡ ਨੰ: 45, ਮੁਹੱਲਾ ਬੱਸੀ ਜਾਨਾਂ ਦੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸਾਹਿਬ ਕਮੇਟੀ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਮੇਟੀ ਪ੍ਰਧਾਨ ਸੁਰਜੀਤ ਸਿੰਘ ਨੇ ਦੱਸਿਆ ਕਿ ਕਮੇਟੀ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਵਿਸ਼ਵ ਸ਼ਰਨਾਰਥੀ ਦਿਵਸ 'ਤੇ ਵੈਬੀਨਾਰ

ਹੁਸ਼ਿਆਰਪੁਰ, 22 ਜੂਨ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਵਿਸ਼ਵ ਸ਼ਰਨਾਰਥੀ ਦਿਵਸ ਸਬੰਧੀ ਵੈਬੀਨਾਰ ਕਰਵਾਇਆ ਗਿਆ | ਵੈਬੀਨਾਰ ਦੌਰਾਨ ਵਿਸ਼ਵ ਸ਼ਰਨਾਰਥੀ ਦਿਵਸ ਸਬੰਧੀ ਚਰਚਾ ਕੀਤੀ | ਪੈਨਲ ...

ਪੂਰੀ ਖ਼ਬਰ »

ਸਿਲਵਰ ਓਕ ਸਕੂਲ ਸਾਹਬਾਜਪੁਰ ਵਿਖੇ ਆਨਲਾਈਨ ਯੋਗ ਦਿਵਸ ਮਨਾਇਆ

ਟਾਂਡਾ ਉੜਮੁੜ, 22 ਜੂਨ (ਭਗਵਾਨ ਸਿੰਘ ਸੈਣੀ)- ਸਿਲਵਰ ਓਕ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਸ਼ਾਹਬਾਜਪੁਰ ਵਿਖੇ ਚੇਅਰਮੈਨ ਤਰਲੋਚਨ ਸਿੰਘ ਬਿੱਟੂ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ | ਪਿ੍ੰਸੀਪਲ ਰਕੇਸ਼ ਸ਼ਰਮਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਵਿਧਾਇਕ ਅਰੁਣ ਡੋਗਰਾ ਵਲੋਂ ਗਰੀਨ ਪਾਰਕ ਹਾਲ ਦਾ ਉਦਘਾਟਨ

ਤਲਵਾੜਾ, 22 ਜੂਨ (ਅ. ਪ੍ਰ)-ਵਿਧਾਇਕ ਅਰੁਣ ਡੋਗਰਾ ਵਲੋਂ ਅੱਡਾ ਝੀਰ ਦਾ ਖੂਹ 'ਤੇ ਬਣੇ ਨਵੇਂ ਮੈਰਿਜ ਪੈਲੇਸ ਜੈ ਬਾਬਾ ਲਾਲ ਦਿਆਲ ਗਰੀਨ ਪਾਰਕ ਹਾਲ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ 'ਤੇ ਮੈਰਿਜ ਪੈਲੇਸਾਂ ਦੇ ਐਮ. ਡੀ. ਦਵਿੰਦਰ ਮਹਾਜਨ (ਕੁੱਕਾ) ਨੇ ਦੱਸਿਆ ਕਿ ਮੈਰਿਜ ਪੈਲੇਸ ...

ਪੂਰੀ ਖ਼ਬਰ »

4 ਰੋਜ਼ਾ ਕ੍ਰਿਕਟ ਟੂਰਨਾਮੈਂਟ ਕੱਲ੍ਹ ਤੋਂ

ਬੁੱਲ੍ਹੋਵਾਲ, 22 ਜੂਨ (ਲੁਗਾਣਾ)-ਧੰਨ ਧੰਨ ਬਾਬਾ ਦੀਪ ਸਿੰਘ ਜੀ ਯੂਥ ਕਲੱਬ ਖਡਿਆਲਾ ਸੈਣੀਆਂ ਵਲੋਂ ਤੀਸਰਾ ਚਾਰ ਰੋਜਾ ਕ੍ਰਿਕਟ ਟੂਰਨਾਮੈਂਟ ਪਿੰਡ ਖਡਿਆਲਾ ਸੈਣੀਆਂ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਤਲਵਿੰਦਰ ਸਿੰਘ, ਅਮਨਦੀਪ ...

ਪੂਰੀ ਖ਼ਬਰ »

ਕੇਂਦਰ ਸਰਕਾਰ ਕਿਸਾਨਾਂ ਨਾਲ ਖੇਡ ਰਹੀ ਹੈ ਧੋਖੇ ਵਾਲੀ ਰਾਜਨੀਤੀ-ਖੁਣ ਖੁਣ

ਹੁਸ਼ਿਆਰਪੁਰ, 22 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੋਆਬਾ ਲਾਚੋਵਾਲ ਵਲੋਂ ਲਾਚੋਵਾਲ ਟੋਲ ਪਲਾਜ਼ੇ 'ਤੇ ਲਗਾਇਆ ਰੋਸ ਧਰਨਾ ਲਗਾਤਾਰ ਜਾਰੀ ਰਿਹਾ | ਇਸ ਮੌਕੇ ਕਿਸਾਨ ...

ਪੂਰੀ ਖ਼ਬਰ »

ਪੈਨਸ਼ਨਰਾਂ ਵਲੋਂ ਮੰਗਾਂ ਸਬੰਧੀ ਰੋਸ ਪ੍ਰਦਰਸ਼ਨ

ਮੁਕੇਰੀਆਂ, 22 ਜੂਨ (ਰਾਮਗੜ੍ਹੀਆ) -ਪਿਛਲੇ ਤਿੰਨ ਮਹੀਨਿਆਂ ਤੋਂ ਬੀ.ਡੀ.ਪੀ.ਓ. ਦਫ਼ਤਰ ਮੁਕੇਰੀਆਂ ਵਿਖੇ ਪੈਨਸ਼ਨਰਾਂ ਨੂੰ ਪੈਨਸ਼ਨਾਂ ਜਾਰੀ ਨਾ ਹੋਣ, ਗਰੇਡ ਪੇ ਬਕਾਏ ਅਤੇ ਸਾਬਕਾ ਪੰਚਾਇਤ ਅਫ਼ਸਰ ਮੁਕੇਰੀਆਂ ਨੂੰ ਪੈਨਸ਼ਨ ਜਾਰੀ ਨਾ ਕਰਨ ਦੇ ਰੋਸ ਵਜੋਂ ਪੰਜਾਬ ਸਰਕਾਰ, ...

ਪੂਰੀ ਖ਼ਬਰ »

ਟਰੈਫ਼ਿਕ ਪੁਲਿਸ ਨੇ ਵੱਖ-ਵੱਖ ਵਾਹਨਾਂ ਦੇ ਚਲਾਨ ਤੇ ਗੱਡੀਆਂ ਦੀ ਅਚਨਚੇਤ ਕੀਤੀ ਚੈਕਿੰਗ

ਦਸੂਹਾ, 22 ਜੂਨ (ਭੁੱਲਰ)- ਅੱਜ ਟਰੈਫ਼ਿਕ ਪੁਲਿਸ ਦਸੂਹਾ ਵਲੋਂ ਹਾਜੀਪੁਰ ਚੌਕ ਦਸੂਹਾ ਵਿਖੇ ਗੱਡੀਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਅਤੇ ਵਾਹਨਾਂ ਦੇ ਚਲਾਨ ਕੱਟੇ ਗਏ | ਇਸ ਮੌਕੇ ਟਰੈਫ਼ਿਕ ਪੁਲਿਸ ਦੇ ਇੰਚਾਰਜ ਰਮੇਸ਼ ਕੁਮਾਰ ਨੇ ਦੱਸਿਆ ਕਿ ਟਰੈਫ਼ਿਕ ਪੁਲਿਸ ਵਲੋਂ ...

ਪੂਰੀ ਖ਼ਬਰ »

ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਪ੍ਰਬੰਧਕੀ ਕਮੇਟੀ ਮੈਂਬਰ 'ਚੋਂ 8 ਨਿਰਵਿਰੋਧ ਚੁਣੇ-2 'ਚ ਮੁਕਾਬਲਾ

ਮਾਹਿਲਪੁਰ, 22 ਜੂਨ (ਰਜਿੰਦਰ ਸਿੰਘ)-ਦੀ ਮਾਹਿਲਪੁਰ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਪ੍ਰਬੰਧਕੀ ਕਮੇਟੀ ਦੀ 9 ਜ਼ੋਨਾਂ ਤੋਂ ਚੋਣ ਕਰਾਉਣ ਲਈ ਮਾਹਿਲਪੁਰ ਵਿਖੇ ਨਾਮਜ਼ਦਗੀਆਂ ਭਰੀਆਂ ਗਈਆ | ਇਸ ਮੌਕੇ ਰਿਟਰਨਿੰਗ ਅਫ਼ਸਰ ਦਵਿੰਦਰ ਕੁਮਾਰ ਤੇ ਸਹਾਇਕ ...

ਪੂਰੀ ਖ਼ਬਰ »

ਵੋਟ ਬਣਾਉਣ ਲਈ ਜਾਗਰੂਕਤਾ ਮੁਹਿੰਮ ਸ਼ੁਰੂ

ਹੁਸ਼ਿਆਰਪੁਰ, 22 ਜੂਨ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਨੇ ਦੱਸਿਆ ਕਿ ਨੌਜਵਾਨਾਂ ਨੂੰ ਵੋਟ ਪ੍ਰਤੀ ਜਾਗਰੂਕ ਕਰਨ ਲਈ ਇਕ ਅਭਿਆਨ ਚਲਾਇਆ ਗਿਆ ਹੈ ਜਿਸ ਤਹਿਤ 18 ਤੋਂ 19 ਸਾਲ ਦੇ ਨੌਜਵਾਨ ਵੋਟਰਾਂ ਨੂੰ ਵੱਧ ...

ਪੂਰੀ ਖ਼ਬਰ »

ਜ਼ਿਲ੍ਹਾ ਯੂਥ ਪ੍ਰਧਾਨ ਵਰਿੰਦਰ ਸੋਨੂੰ ਟੇਰਕਿਆਣਾ ਨੂੰ ਲੱਖੀ ਨੇ ਕੀਤਾ ਸਨਮਾਨਿਤ

ਟਾਂਡਾ ਉੜਮੁੜ, 22 ਜੂਨ (ਦੀਪਕ ਬਹਿਲ)-ਸ਼੍ਰੋਮਣੀ ਅਕਾਲੀ ਦਲ ਦੀ ਟਾਂਡਾ ਇਕਾਈ ਦੀ ਇੱਕ ਅਹਿਮ ਮੀਟਿੰਗ ਸੀਨੀਅਰ ਆਗੂ ਤੇ ਪੀਏਸੀ ਮੈਂਬਰ ਲਖਵਿੰਦਰ ਸਿੰਘ ਲੱਖੀ ਦੀ ਅਗਵਾਈ 'ਚ ਲੱਖੀ ਪੈਲੇਸ ਟਾਂਡਾ ਵਿਖੇ ਹੋਈ | ਇਸ ਮੀਟਿੰਗ 'ਚ ਵੱਡੀ ਗਿਣਤੀ ਵਿਚ ਪਾਰਟੀ ਅਹੁਦੇਦਾਰਾਂ ਤੇ ...

ਪੂਰੀ ਖ਼ਬਰ »

ਸੀ.ਐਚ.ਸੀ. ਬੁੱਢਾਬੜ ਵਿਖੇ ਵਿਸ਼ਵ ਯੋਗਾ ਦਿਵਸ ਮਨਾਇਆ

ਭੰਗਾਲਾ, 22 ਜੂਨ (ਬਲਵਿੰਦਰਜੀਤ ਸਿੰਘ ਸੈਣੀ)- ਸਿਵਲ ਸਰਜਨ ਹੁਸ਼ਿਆਰਪੁਰ ਰਣਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਕਟਰ ਹਰਜੀਤ ਸਿੰਘ ਐਸ. ਐਮ.ਓ. ਬੁੱਢਾਵੜ ਦੀ ਅਗਵਾਈ ਹੇਠ ਸੀ.ਐਚ.ਸੀ. ਬੁੱਢਾਬੜ ਵਿਖੇ ਵਿਸ਼ਵ ਯੋਗਾ ਦਿਵਸ ਮਨਾਇਆ ਗਿਆ | ਇਸ ਸੰਬੰਧੀ ਗੱਲਬਾਤ ਕਰਦੇ ...

ਪੂਰੀ ਖ਼ਬਰ »

ਐਡ. ਘੁੰਮਣ ਦੀ ਅਗਵਾਈ 'ਚ ਪਿੰਡ ਨੌਰੰਗਪੁਰ ਵਿਖੇ ਆਮ ਆਦਮੀ ਪਾਰਟੀ ਦੀ ਮੀਟਿੰਗ

ਤਲਵਾੜਾ, 22 ਜੂਨ (ਅ.ਪ)- ਵਿਧਾਨ ਸਭਾ ਹਲਕਾ ਦਸੂਹਾ ਦੇ ਕਮਾਹੀ ਦੇਵੀ ਦੇ ਪਿੰਡ ਨੌਰੰਗਪੁਰ ਵਿਖੇ ਆਮ ਆਦਮੀ ਪਾਰਟੀ ਦੀ ਮੀਟਿੰਗ ਹੋਈ, ਜਿਸ ਵਿਚ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਸਮੇਂ ਘੁੰਮਣ ਨੇ ਪਿੰਡ ...

ਪੂਰੀ ਖ਼ਬਰ »

ਪਿੰਡ ਅਕਾਮ ਦੇ ਵੱਡੀ ਗਿਣਤੀ 'ਚ ਲੋਕ ਕਾਂਗਰਸ-ਭਾਜਪਾ ਛੱਡ ਅਕਾਲੀ ਦਲ 'ਚ ਹੋਏ ਸ਼ਾਮਿਲ

ਭੰਗਾਲਾ, 22 ਜੂਨ (ਬਲਵਿੰਦਰਜੀਤ ਸਿੰਘ ਸੈਣੀ)- ਵਿਧਾਨ ਸਭਾ ਹਲਕਾ ਮੁਕੇਰੀਆਂ ਦੇ ਪਿੰਡ ਅਕਾਮ ਵਿਚ ਅਕਾਲੀ ਦਲ ਦੇ ਸਰਕਲ ਪ੍ਰਧਾਨ ਰਛਪਾਲ ਸਿੰਘ ਰੰਗਾ ਦੀ ਅਗਵਾਈ ਹੇਠ ਸੂਬੇਦਾਰ ਸੁਰਿੰਦਰ ਸਿੰਘ ਦੇ ਗ੍ਰਹਿ ਵਿਖੇ ਪਿੰਡ ਵਾਸੀਆਂ ਦੀ ਹੋਈ ਮੀਟਿੰਗ ਦੌਰਾਨ ਯੂਥ ਅਕਾਲੀ ਦਲ ...

ਪੂਰੀ ਖ਼ਬਰ »

ਐਸ. ਡੀ. ਕਾਲਜ ਹੁਸ਼ਿਆਰਪੁਰ 'ਚ ਆਨਲਾਈਨ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

ਹੁਸ਼ਿਆਰਪੁਰ, 22 ਜੂਨ (ਬਲਜਿੰਦਰਪਾਲ ਸਿੰਘ)- ਐਸ. ਡੀ. ਕਾਲਜ 'ਚ ਐਨ.ਐਸ.ਐਸ. ਅਤੇ ਸਰੀਰਿਕ ਸਿੱਖਿਆ ਵਿਭਾਗ ਵਲੋਂ ਆਈ. ਕਿਊ.ਏ.ਸੀ. ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਯੋਗ ਦਿਵਸ 'ਤੇ ਵੈਬੀਨਾਰ ਕਰਵਾਇਆ ਗਿਆ | ਇਹ ਵੈਬੀਨਾਰ ਕਾਲਜ ਪ੍ਰਧਾਨ ਹੇਮਾ ਸ਼ਰਮਾ, ਗੋਪਾਲ ਸ਼ਰਮਾ, ਡਾ. ...

ਪੂਰੀ ਖ਼ਬਰ »

ਵਾਅਦਿਆਂ ਤੋਂ ਭੱਜੇ ਕਾਂਗਰਸੀ ਹੁਣ ਕੁੱਕੜ ਖੇਹ ਉਡਾ ਰਹੇ ਨੇ-ਸਾਬੀ, ਗੇਰਾ ਹਲਕੇ ਦੇ ਪਿੰਡ ਘੁੱਲੂਵਾਲ ਵਿਖੇ ਅਕਾਲੀ ਦਲ ਦੇ ਵਰਕਰਾਂ ਦੀ ਹੋਈ ਭਰਵੀਂ ਮੀਟਿੰਗ

ਮੁਕੇਰੀਆਂ, 22 ਜੂਨ (ਰਾਮਗੜ੍ਹੀਆ)- ਸਾਢੇ ਚਾਰ ਸਾਲ ਤੋਂ ਵੱਧ ਸਮਾਂ ਸੱਤਾ ਦਾ ਆਨੰਦ ਮਾਨਣ ਤੇ ਸੂਬੇ ਦੇ ਲੋਕਾਂ ਨੂੰ ਗੱਲ-ਗੱਲ 'ਤੇ ਗੁਮਰਾਹ ਕਰਨ ਵਾਲੇ ਕਾਂਗਰਸ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਇਨ੍ਹਾਂ ਦੀ ਕੈਬਨਿਟ ਸਮੇਤ ਵਿਧਾਇਕ ਹੁਣ ਇਸ ਕਰਕੇ ...

ਪੂਰੀ ਖ਼ਬਰ »

ਮਿਆਣੀ 'ਚ ਵੱਖ-ਵੱਖ ਪਾਰਟੀਆਂ ਦੇ ਦਰਜਨਾਂ ਪਰਿਵਾਰ ਅਕਾਲੀ ਦਲ ਸੰਯੁਕਤ 'ਚ ਹੋਏ ਸ਼ਾਮਿਲ

ਮਿਆਣੀ, 22 ਜੂਨ (ਹਰਜਿੰਦਰ ਸਿੰਘ ਮੁਲਤਾਨੀ)- ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਕੌਮੀ ਸਕੱਤਰ ਸਤਵੰਤ ਸਿੰਘ ਖੁਣ-ਖੁਣ ਦੀ ਪ੍ਰੇਰਨਾ ਸਦਕਾ ਮਿਆਣੀ ਵਿਖੇ ਲਗਭਗ ਦਰਜਨਾਂ ਹੀ ਪਰਿਵਾਰਾਂ ਨੇ ਦੂਜੀਆਂ ਸਿਆਸੀ ਪਾਰਟੀਆਂ ਨੂੰ ਛੱਡਦੇ ਹੋਏ ਸ਼੍ਰੋਮਣੀ ਅਕਾਲੀ ਦਲ ਸੰਯੁਕਤ ...

ਪੂਰੀ ਖ਼ਬਰ »

ਵਿਧਾਇਕਾਂ ਦੇ ਕਾਕਿਆਂ ਨੂੰ ਨੌਕਰੀਆਂ ਦੇ ਕੇ ਕਾਂਗਰਸ ਨੇ ਬੇਰੁਜ਼ਗਾਰਾਂ ਦੇ ਜ਼ਖ਼ਮਾਂ 'ਤੇ ਨਮਕ ਛਿੜਕਿਆ-ਰਾਠਾਂ

ਗੜ੍ਹਸ਼ੰਕਰ, 22 ਜੂਨ (ਧਾਲੀਵਾਲ)-ਸਾਬਕਾ ਵਿਧਾਇਕ ਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਸੂਬੇ ਦੀ ਕਾਂਗਰਸ ਸਰਕਾਰ ਨੂੰ ਆੜੀ ਹੱਥੀ ਲੈਂਦਿਆ ਕਿਹਾ ਕਿ ਕਾਂਗਰਸ ਸਰਕਾਰ ਨੌਕਰੀ ਮੰਗ ਰਹੇ ...

ਪੂਰੀ ਖ਼ਬਰ »

ਕਾਂਗਰਸੀ ਵਿਧਾਇਕਾਂ ਦੇ ਵਾਰਸਾਂ ਨੂੰ ਨੌਕਰੀ ਦੇਣਾ ਸ਼ਰਮਨਾਕ-ਗੋਲਡੀ

ਹੁਸ਼ਿਆਰਪੁਰ, 22 ਜੂਨ (ਬਲਜਿੰਦਰਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਯੂਥ ਵਿੰਗ ਸ਼ਹਿਰੀ ਦੇ ਪ੍ਰਧਾਨ ਗੁਰਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਘਰ-ਘਰ ਨੌਕਰੀ ਦੇਣ ਦਾ ਦਾਅਵਾ ਕਰਨ ਵਾਲੀ ਸੂਬੇ ਦੀ ਕਾਂਗਰਸ ਸਰਕਾਰ ਨੇ ਬੇਰੁਜ਼ਗਾਰਾਂ ਨੂੰ ਨੌਕਰੀ ਦੇਣ ਵੀ ...

ਪੂਰੀ ਖ਼ਬਰ »

ਅਰੋੜਾ ਵਲੋਂ ਜਹਾਨਖੇਲਾਂ 'ਚ ਵਿਕਾਸ ਕਾਰਜਾਂ ਦਾ ਉਦਘਾਟਨ

ਹੁਸ਼ਿਆਰਪੁਰ, 22 ਜੂਨ (ਬਲਜਿੰਦਰਪਾਲ ਸਿੰਘ)-ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਨੇੜਲੇ ਪਿੰਡ ਜਹਾਨਖੇਲਾਂ ਵਿਚ 36 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਦੀ ਉਸਾਰੀ ਅਤੇ ਗੰਦੇ ਪਾਣੀ ਦੇ ਨਿਕਾਸ ਨਾਲ ਸਬੰਧਿਤ ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਵਿਧਾਇਕਾਂ ਦੇ ਕਾਕਿਆਂ ਨੂੰ ਨੌਕਰੀਆਂ ਦੇ ਕੇ ਕਾਂਗਰਸ ਨੇ ਬੇਰੁਜ਼ਗਾਰਾਂ ਦੇ ਜ਼ਖ਼ਮਾਂ 'ਤੇ ਨਮਕ ਛਿੜਕਿਆ-ਰਾਠਾਂ

ਗੜ੍ਹਸ਼ੰਕਰ, 22 ਜੂਨ (ਧਾਲੀਵਾਲ)-ਸਾਬਕਾ ਵਿਧਾਇਕ ਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਸੂਬੇ ਦੀ ਕਾਂਗਰਸ ਸਰਕਾਰ ਨੂੰ ਆੜੀ ਹੱਥੀ ਲੈਂਦਿਆ ਕਿਹਾ ਕਿ ਕਾਂਗਰਸ ਸਰਕਾਰ ਨੌਕਰੀ ਮੰਗ ਰਹੇ ...

ਪੂਰੀ ਖ਼ਬਰ »

ਸੋਹਣ ਲਾਲ ਮੀਤ ਪ੍ਰਧਾਨ ਤੇ ਸੁਰਿੰਦਰਪਾਲ ਸਿੰਘ ਪ੍ਰਧਾਨ ਬਣੇ

ਹੁਸ਼ਿਆਰਪੁਰ, 22 ਜੂਨ (ਨਰਿੰਦਰ ਸਿੰਘ ਬੱਡਲਾ)- ਪਾਰਟੀ ਹਾਈਕਮਾਨ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਸਾਬਕਾ ਕੈਬਨਿਟ ਮੰਤਰੀ ਤੇ ਪਾਰਟੀ ਦੇ ਸੂਬਾ ਜਨਰਲ ਸਕੱਤਰ ਸੋਹਣ ਸਿੰਘ ਠੰਡਲ ਵਲੋਂ ਸਾਬਕਾ ਸਰਪੰਚ ਮੋਨਾ ਖ਼ੁਰਦ ਸੋਹਣ ਲਾਲ ਨੂੰ ਐਸ. ਵਿੰਗ ਦਾ ਮੀਤ ਪ੍ਰਧਾਨ ...

ਪੂਰੀ ਖ਼ਬਰ »

ਡਾ. ਰਵਜੋਤ ਦੀ ਅਗਵਾਈ 'ਚ ਅਨੇਕਾਂ ਲੋਕ 'ਆਪ' 'ਚ ਹੋਏ ਸ਼ਾਮਿਲ

ਬੁੱਲ੍ਹੋਵਾਲ 22 ਜੂਨ (ਲੁਗਾਣਾ)-ਕਸਬਾ ਬੁੱਲ੍ਹੋਵਾਲ ਵਿਚ ਆਮ ਆਦਮੀ ਪਾਰਟੀ ਦੀ ਮੀਟਿੰਗ ਸੀਨੀਅਰ ਆਗੂ ਪ੍ਰਭੂ ਦੱਤ ਦੇ ਗ੍ਰਹਿ ਵਿਖੇ ਹੋਈ | ਇਸ ਮੀਟਿੰਗ ਵਿਚ ਡਾ.ਰਵਜੋਤ ਸਿੰਘ ਪ੍ਰਧਾਨ ਡਾਕਟਰ ਵਿੰਗ ਪੰਜਾਬ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ | ਇਸ ਮੌਕੇ ਸੰਬੋਧਨ ਕਰਦਿਆ ...

ਪੂਰੀ ਖ਼ਬਰ »

ਚਾਰ ਰੋਜ਼ਾ ਕ੍ਰਿਕਟ ਟੂਰਨਾਮੈਂਟ ਕੱਲ੍ਹ ਤੋਂ

ਬੁੱਲ੍ਹੋਵਾਲ, 22 ਜੂਨ (ਲੁਗਾਣਾ)- ਬਾਬਾ ਦੀਪ ਸਿੰਘ ਜੀ ਯੂਥ ਕਲੱਬ ਖਡਿਆਲਾ ਸੈਣੀਆਂ ਵਲੋਂ ਤੀਸਰਾ ਚਾਰ ਰੋਜਾ ਕ੍ਰਿਕਟ ਟੂਰਨਾਮੈਂਟ ਪਿੰਡ ਖਡਿਆਲਾ ਸੈਣੀਆਂ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਤਲਵਿੰਦਰ ਸਿੰਘ, ਅਮਨਦੀਪ ਸਿੰਘ, ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਰਾਸ਼ਟਰੀ ਲੋਕ ਅਦਾਲਤ 10 ਨੂੰ -ਸੀ.ਜੇ.ਐਮ.

ਹੁਸ਼ਿਆਰਪੁਰ, 22 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਨੇ ਦੱਸਿਆ ਕਿ 10 ਜੁਲਾਈ ਨੂੰ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਿਤ ਕੀਤਾ ਜਾ ਰਿਹਾ ਹੈ | ...

ਪੂਰੀ ਖ਼ਬਰ »

ਜੀ. ਜੀ. ਡੀ. ਐਸ. ਡੀ. ਕਾਲਜ ਹਰਿਆਣਾ 'ਚ ਮਿਲਖਾ ਸਿੰਘ ਨੂੰ ਸ਼ਰਧਾਂਜਲੀ

ਹਰਿਆਣਾ, 22 ਜੂਨ (ਹਰਮੇਲ ਸਿੰਘ ਖੱਖ)-ਜੀ. ਜੀ. ਡੀ. ਐਸ. ਡੀ. ਕਾਲਜ ਹਰਿਆਣਾ ਦੇ ਸਰੀਰਕ ਸਿੱਖਿਆ ਵਿਭਾਗ ਵਲੋਂ 'ਉੱਡਣਾ ਸਿੱਖ' ਮਿਲਖਾ ਸਿੰਘ ਦੇ ਸੰਸਾਰ ਨੂੰ ਅਲਵਿਦਾ ਕਹਿਣ 'ਤੇ ਇੱਕ ਸ਼ਰਧਾਂਜਲੀ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਡਾ.ਰਾਜੀਵ ਕੁਮਾਰ ...

ਪੂਰੀ ਖ਼ਬਰ »

ਐਕਸ ਸਰਵਿਸਮੈਨ ਸੋਸ਼ਲ ਵੈੱਲਫੇਅਰ ਟਰੱਸਟ ਦੀ ਮੀਟਿੰਗ

ਗੜ੍ਹਸ਼ੰਕਰ, 22 ਜੂਨ (ਧਾਲੀਵਾਲ)-ਇੱਥੇ ਐਕਸ ਸਰਵਿਸਮੈਨ ਸੋਸ਼ਲ ਵੈਲਫੇਅਰ ਟਰੱਸਟ ਦੀ ਮੀਟਿੰਗ ਚੇਅਰਮੈਨ ਕੈਪਟਨ ਜਸਵੰਤ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ, ਜਿਸ ਵਿਚ ਸਾਬਕਾ ਫੌਜੀਆਂ ਅਤੇ ਨੌਜਵਾਨਾਂ ਨੂੰ ਭਾਰਤੀ ਫੌਜ ਨਾਲ ਜੋੜਨ ਸਬੰਧੀ ਵੱਖ-ਵੱਖ ਮੁੱਦਿਆਂ 'ਤੇ ...

ਪੂਰੀ ਖ਼ਬਰ »

ਮਨਜੀਤ ਸਿੰਘ ਦਸੂਹਾ ਦੀ ਅਗਵਾਈ ਵਿਚ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬੂਟੇ ਲਗਾਏ

ਚੌਲਾਂਗ, 22 ਜੂਨ (ਸੁਖਦੇਵ ਸਿੰਘ)-ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਅਤੇ ਸਰਪ੍ਰਸਤ ਰਣਜੀਤ ਸਿੰਘ ਬ੍ਰਹਮਪੁਰਾ ਦੇ ਦਿਸ਼ਾ ਨਿਰਦੇਸ਼ ਅੰਦਰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬੂਟੇ ਲਗਾਉਣ ਦੀ ਮੁਹਿੰਮ ਤਹਿਤ ਪਿੰਡ ਜ਼ਹੂਰਾ ਵਿਖੇ ਕੌਮੀ ...

ਪੂਰੀ ਖ਼ਬਰ »

ਪਿੰਡ ਸਮਰਾ ਵਿਖੇ ਇੰਦੂ ਬਾਲਾ ਨੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਐਮਾਂ ਮਾਂਗਟ, 22 ਜੂਨ (ਗੁਰਾਇਆ)-ਮੁਕੇਰੀਆਂ ਦੇ ਅਧੀਨ ਪੈਂਦੇ ਪਿੰਡ ਸਮਰਾ ਵਿਖੇ ਮੁਕੇਰੀਆਂ ਹਲਕੇ ਦੀ ਵਿਧਾਇਕਾ ਮੈਡਮ ਇੰਦੂ ਬਾਲਾ ਵਲੋਂ ਵੱਡੀ ਲਾਗਤ ਨਾਲ ਪਿੰਡ ਦੀਆਂ ਗਲੀਆਂ, ਨਾਲੀਆਂ, ਸ਼ਮਸ਼ਾਨਘਾਟ ਅਤੇ ਪੰਚਾਇਤ ਘਰ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਵਿਧਾਇਕਾ ...

ਪੂਰੀ ਖ਼ਬਰ »

ਬਾਬਾ ਜੋਤ ਅਲੀ ਸ਼ਾਹ ਦਾ 80ਵਾਂ ਸਾਲਾਨਾ ਜੋੜ ਮੇਲਾ ਕਰਵਾਇਆ

ਐਮਾਂ ਮਾਂਗਟ, 22 ਜੂਨ (ਗੁਰਾਇਆ)-ਉਪ ਮੰਡਲ ਮੁਕੇਰੀਆਂ ਅਧੀਨ ਪੈਂਦੇ ਪਿੰਡ ਸ਼ੇਰਪੁਰ ਵਿਖੇ ਬਾਬਾ ਜੋਤ ਅਲੀ ਸ਼ਾਹ ਜੀ ਦਾ 80ਵਾਂ ਸਲਾਨਾ ਜੋੜ ਮੇਲਾ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਹਲਕਾ ਮੁਕੇਰੀਆਂ ਦੀ ਵਿਧਾਇਕਾ ਇੰਦੂ ਬਾਲਾ ...

ਪੂਰੀ ਖ਼ਬਰ »

ਤਲਵੰਡੀ ਅਰਾਈਆਂ ਵਿਖੇ ਸ਼ਹੀਦੀ ਦਿਹਾੜੇ ਸਬੰਧੀ ਸਮਾਗਮ

ਸ਼ਾਮਚੁਰਾਸੀ, 22 ਜੂਨ (ਗੁਰਮੀਤ ਸਿੰਘ ਖ਼ਾਨਪੁਰੀ)-ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਤਲਵੰਡੀ ਅਰਾਈਆਂ ਵਿਖੇ ਮੁੱਖ ਸੇਵਾਦਾਰ ਸੰਤ ਹਰਦੇਵ ਸਿੰਘ ਤਲਵੰਡੀ ਅਰਾਈਆਂ ਦੀ ਅਗਵਾਈ 'ਚ ਕਰਵਾਇਆ ਤਿੰਨ ਦਿਨਾਂ ...

ਪੂਰੀ ਖ਼ਬਰ »

ਰੇਲਵੇ ਮੰਡੀ ਸਕੂਲ 'ਚ 12 ਦਿਨਾ ਸਮਰ ਕੈਂਪ ਲਗਾਇਆ

ਹੁਸ਼ਿਆਰਪੁਰ, 22 ਜੂਨ (ਬਲਜਿੰਦਰਪਾਲ ਸਿੰਘ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਵਿਖੇ 12 ਦਿਨਾਂ ਸਮਰ ਕੈਂਪ ਪਿ੍ੰ: ਲਲਿਤਾ ਅਰੋੜਾ ਦੀ ਅਗਵਾਈ 'ਚ ਲਗਾਇਆ ਗਿਆ | ਸਮਰ ਕੈਂਪ ਦੌਰਾਨ ਅਧਿਆਪਕਾਂ ਦੀਆਂ ਵੱਖ-ਵੱਖ ਟੀਮਾਂ ਨੇ ਵਿਦਿਆਰਥਣਾਂ ਨੂੰ ...

ਪੂਰੀ ਖ਼ਬਰ »

ਆਦੇਸ਼ ਇੰਟਰਨੈਸ਼ਨਲ ਸਕੂਲ ਵਲੋਂ ਆਨਲਾਈਨ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

ਮਿਆਣੀ, 22 ਜੂਨ (ਹਰਜਿੰਦਰ ਸਿੰਘ ਮੁਲਤਾਨੀ)- ਆਦੇਸ਼ ਇੰਟਰਨੈਸ਼ਨਲ ਸਕੂਲ ਲਖਿੰਦਰ ਮਿਆਣੀ ਵੱਲੋਂ ਕੋਵਿਡ -19 ਦੇ ਲਾਕਡਾਊਨ ਦੇ ਚੱਲਦਿਆਂ ਬੱਚਿਆਂ ਦੇ ਘਰਾਂ ਵਿਚ ਹੀ ਉਨ੍ਹਾਂ ਦੇ ਮਾਤਾ-ਪਿਤਾ ਦੀ ਨਿਗਰਾਨੀ ਹੇਠ ਸੁਰੱਖਿਅਤ ਅਧੀਨ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ | ...

ਪੂਰੀ ਖ਼ਬਰ »

ਬਾਬਾ ਦਿਆਲੂ ਦਾ ਸਾਲਾਨਾ ਭੰਡਾਰਾ ਰੱਦ

ਤਲਵਾੜਾ, 22 ਜੂਨ (ਰਾਜੀਵ ਓਸ਼ੋ)-ਕੰਢੀ ਖੇਤਰ ਦੇ ਪਿੰਡ ਬਹਿਮਾਵਾ 'ਚ ਪੈਂਦੇ ਪ੍ਰਸਿੱਧ ਧਾਰਮਿਕ ਅਸਥਾਨ ਮੰਦਿਰ ਬਾਬਾ ਦਿਆਲੂ ਦਰਬਾਰ ਜੀ ਦੇ ਸਮੂਹ ਟਰੱਸਟ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ 23 ਜੂਨ ਨੂੰ ਬਾਬਾ ਦਿਆਲੂ ਜੀ ਦੀ ਸਾਲਾਨਾ ਬਰਸੀ ਮੌਕੇ ...

ਪੂਰੀ ਖ਼ਬਰ »

ਲਾਕਡਾਊਨ ਕਾਰਨ ਕਾਰੋਬਾਰੀ ਧੰਦੇ ਚੌਪਟ ਹੋਣ ਨਾਲ ਲੋਕਾਂ ਦਾ ਭਵਿੱਖ ਖ਼ਤਰੇ 'ਚ- ਸੰਤ ਜੱੱਸੋਵਾਲ

ਸੈਲਾ ਖ਼ੁਰਦ 22 ਜੂਨ (ਹਰਵਿੰਦਰ ਸਿੰਘ ਬੰਗਾ)- ਕੋਰੋਨਾ ਦੇ ਚੱਲਦਿਆਂ ਸੂਬਾ ਸਰਕਾਰ ਵਲੋਂ ਲਗਾਏ ਗਏ ਲਾਕਡਾਊਨ ਦੌਰਾਨ ਕਾਰੋਬਾਰੀ ਧੰਦੇ ਠੱਪ ਹੋ ਕੇ ਰਹਿਣ ਕਾਰਨ ਬਹੁਗਿਣਤੀ ਲੋਕਾਂ ਦਾ ਭਵਿੱਖ ਖ਼ਤਰੇ 'ਚ ਆ ਗਿਆ ਹੈ | ਜ਼ਿਕਰਯੋਗ ਹੈ ਕਿ ਕਰੀਬ ਇਕ ਸਾਲ ਤੋਂ ਵੱਧ ਸਮਾਂ ਹੋਣ ...

ਪੂਰੀ ਖ਼ਬਰ »

ਦਾਣਾ ਮੰਡੀ ਪੰਜਢੇਰਾ ਦੇ ਆੜ੍ਹਤੀ ਬਾਰਦਾਨੇ ਦੀ ਪੇਮੈਂਟ ਲੈਣ ਲਈ ਲਗਾ ਰਹੇ ਨੇ ਪਨਸਪ ਅਧਿਕਾਰੀਆਂ ਕੋਲ ਚੱਕਰ, ਮਹਿਕਮਾ ਨਹੀਂ ਕਰ ਰਿਹਾ ਸੁਣਵਾਈ

ਮੁਕੇਰੀਆਂ, 22 ਜੂਨ (ਰਾਮਗੜ੍ਹੀਆ) - ਮੁਕੇਰੀਆਂ ਸਬਡਵੀਜ਼ਨ ਅਧੀਨ ਪੈਂਦੀ ਦਾਣਾ ਮੰਡੀ ਫੋਕਲ ਪੁਆਇੰਟ ਪੰਜਢੇਰਾ ਦੇ ਆੜ੍ਹਤੀ ਆਪਣਾ ਕਮਿਸ਼ਨ ਅਤੇ ਆਪਣੀ ਜੇਵ ਵਿਚੋਂ ਪੈਸੇ ਖ਼ਰਚ ਕੇ ਖ਼ਰੀਦੇ ਗਏ ਬਾਰਦਾਨੇ ਦੀ ਪੇਮੈਂਟ ਲੈਣ ਲਈ ਪਨਸਪ ਅਧਿਕਾਰੀਆਂ ਕੋਲ ਚੱਕਰ ਲਗਾ ਰਹੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ 'ਚ ਆਨਲਾਈਨ ਕਵਿਤਾ ਲਿਖਣ ਮੁਕਾਬਲਾ ਕਰਵਾਇਆ

ਗੜ੍ਹਸ਼ੰਕਰ, 22 ਜੂਨ (ਧਾਲੀਵਾਲ)-ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਦੇ ਕਾਮਰਸ ਅਤੇ ਇਕਨਾਮਿਕਸ ਵਿਭਾਗ ਵਲੋਂ 'ਵਿਵਾਦ ਵਿਚ ਜਿਨਸੀ ਹਿੰਸਾ ਦਾ ਖਾਤਮਾ' ਸਬੰਧੀ ਅੰਤਰਰਾਸ਼ਟਰੀ ਦਿਵਸ ਮੌਕੇ ਵਿਦਿਆਰਥੀਆਂ ਦਾ ਆਨਲਾਈਨ ਕਵਿਤਾ ਲਿਖਣ ਮੁਕਾਬਲਾ ਕਰਵਾਇਆ ...

ਪੂਰੀ ਖ਼ਬਰ »

ਪਰਮਜੀਤ ਸਿੰਘ ਪੰਮੀ ਨੂੰ ਸਮਰਪਿਤ ਅੱਭੋਵਾਲ 'ਚ ਕ੍ਰਿਕਟ ਟੂਰਨਾਮੈਂਟ ਸ਼ੁਰੂ

ਹਰਿਆਣਾ, 22 ਜੂਨ (ਹਰਮੇਲ ਸਿੰਘ ਖੱਖ)-ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਅੱਭੋਵਾਲ ਵਲੋਂ ਕਬੱਡੀ ਖਿਡਾਰੀ ਪਰਮਜੀਤ ਸਿੰਘ ਪੰਮੀ ਨੂੰ ਸਮਰਪਿਤ ਕ੍ਰਿਕਟ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ, ਜਿਸ ਦਾ ਉਦਘਾਟਨ ਅਵਤਾਰ ਸਿੰਘ ਮੋਨੂੰ ਭੂੰਗਾ ਪ੍ਰਧਾਨ ਸ: ਹਰੀ ਸਿੰਘ ਨਲੂਆ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਮੰਝ ਜੀ ਸਮਾਧਾਂ 'ਚ ਧਾਰਮਿਕ ਸਮਾਗਮ

ਹਰਿਆਣਾ, 22 ਜੂਨ (ਹਰਮੇਲ ਸਿੰਘ ਖੱਖ)- ਮਿਸਲ ਸ਼ਹੀਦਾਂ ਤਰਨ ਦਲ ਹਰੀਆਂ ਵੇਲਾਂ ਜਥੇਬੰਦੀ ਵਲੋਂ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਅਨਿਨ ਸੇਵਕ ਧੰਨ ਧੰਨ ਬਾਬਾ ਮੰਝ ਜੀ ਦੇ ਅਸਥਾਨ ਗੁਰਦੁਆਰਾ ਬਾਬਾ ਮੰਝ ਜੀ ਸਮਾਧਾਂ ਵਿਖੇ ਧਾਰਮਿਕ ਸਮਾਗਮ ਜਿੰਦਾ ਸ਼ਹੀਦ ਸਿੰਘ ਸਾਹਿਬ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਨੂੰ ਸਮਰਪਿਤ ਕਿ੍ਕਟ ਟੂਰਨਾਮੈਂਟ ਕਰਵਾਇਆ

ਅੱਡਾ ਸਰਾਂ, 22 ਜੂਨ (ਹਰਜਿੰਦਰ ਸਿੰਘ ਮਸੀਤੀ)-ਪਿੰਡ ਮੋਹਾਂ ਵਿਖੇ ਯੂਥ ਕਲੱਬ ਵਲੋਂ ਕਿਸਾਨੀ ਅੰਦੋਲਨ ਨੂੰ ਸਮਰਪਿਤ ਕਰਵਾਇਆ ਗਿਆ ਪਹਿਲਾ ਕਿ੍ਕਟ ਟੂਰਨਾਮੈਂਟ ਸਮਾਪਤ ਹੋ ਗਿਆ | ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਟੂਰਨਾਮੈਂਟ ਦਾ ...

ਪੂਰੀ ਖ਼ਬਰ »

ਗੁਰਦੁਆਰਾ ਚੱਕ ਸਿੰਘਾ 'ਚ ਪ੍ਰਕਾਸ਼ ਪੁਰਬ ਮੌਕੇ ਕੀਰਤਨ ਤੇ ਢਾਡੀ ਦਰਬਾਰ 29 ਨੂੰ

ਗੜ੍ਹਸ਼ੰਕਰ, 22 ਜੂਨ (ਧਾਲੀਵਾਲ)-ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਪਿੰਡ ਚੱਕ ਸਿੰਘਾ, ਚੱਕ ਹਾਜੀਪੁਰ ਵਿਖੇ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ 426ਵਾਂ ਪ੍ਰਕਾਸ਼ ਪੁਰਬ ਦਿਹਾੜਾ 29 ਜੂਨ ਨੂੰ ਮਨਾਇਆ ਜਾ ਰਿਹਾ ਹੈ | ਗੁਰੂ ਘਰ ਦੇ ਸੇਵਾਦਾਰ ਬਾਬਾ ...

ਪੂਰੀ ਖ਼ਬਰ »

ਨਿਰਜਲਾ ਇਕਾਦਸ਼ੀ 'ਤੇ ਛੱਜੂ ਰਾਮ ਮੁਨੀ ਲਾਲ ਐਂਡ ਜਨਰਲ ਮਿਲ ਵਲੋਂ ਲੰਗਰ ਲਗਾਇਆ

ਐਮਾਂ ਮਾਂਗਟ, 22 ਜੂਨ (ਗੁਰਾਇਆ) -ਅੱਜ ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ਅੱਡਾ ਪੇਪਰ ਮਿਲ ਦੇ ਕੋਲ ਛੱਜੂ ਰਾਮ ਮੁੰਨੀ ਲਾਲ ਰਾਇੰਸ ਐਂਡ ਜਰਨਲ ਮਿਲ ਵਲੋਂ ਅੱਜ ਨਿਰਜਲਾ ਇਕਾਦਸ਼ੀ ਦੇ ਮੌਕੇ 'ਤੇ ਠੰਢੇ ਮਿੱਠੇ ਜਲ ਦੀ ਛਬੀਲ ਅਤੇ ਛੋਲਿਆਂ ਦਾ ਲੰਗਰ ਲਗਾਇਆ ਗਿਆ | ਇਸ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਦਾ ਫ਼ੈਸਲਾ ਅਗਸਤ ਮਹੀਨੇ ਕੀਤਾ ਜਾਵੇਗਾ- ਮੈਨੇਜਰ ਸੇਵਾ ਸਿੰਘ

ਦਸੂਹਾ, 22 ਜੂਨ (ਭੁੱਲਰ)- ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਵਲੋਂ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਨੂੰ ਖੋਲ੍ਹਣ ਦਾ ਫ਼ੈਸਲਾ ਅਗਸਤ ਮਹੀਨੇ ਕੀਤਾ ਜਾਵੇਗਾ | ਇਸ ਸਬੰਧੀ ਗੁਰਦੁਆਰਾ ਸ੍ਰੀ ਗੋਬਿੰਦ ਘਾਟ ਦੇ ਸੀਨੀਅਰ ਮੈਨੇਜਰ ਸੇਵਾ ਸਿੰਘ ਨੇ ...

ਪੂਰੀ ਖ਼ਬਰ »

ਸੋਹਣ ਸਿੰਘ ਠੰਡਲ ਵਲੋਂ ਪਿੰਡਾਂ ਦੇ ਨੰਬਰਦਾਰਾਂ ਤੇ ਮੁਹਤਬਰਾਂ ਨਾਲ ਮੀਟਿੰਗ

ਮਾਹਿਲਪੁਰ, 22 ਜੂਨ (ਰਜਿੰਦਰ ਸਿੰਘ)-ਅਕਾਲੀ ਦਲ ਤੇ ਬਸਪਾ ਦੇ ਹੋਏ ਗੱਠਜੋੜ ਤੋਂ ਬਾਅਦ ਹਲਕਾ ਚੱਬੇਵਾਲ ਤੋਂ ਚੋਣ ਦੀਆਂ ਤਿਆਰੀਆਂ ਸਬੰਧੀ ਸਰਗਰਮ ਹੋਏ ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ ਵਲੋਂ ਮਾਹਿਲਪੁਰ ਵਿਖੇ ਪਿੰਡਾਂ ਦੇ ਨੰਬਰਦਾਰ ਤੇ ਮੋਹਤਵਾਰਾਂ ਨਾਲ ...

ਪੂਰੀ ਖ਼ਬਰ »

ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਨੇ ਐਜੂਕੇਸ਼ਨ ਵਰਲਡ ਇੰਡੀਆ ਰੈਂਕਿੰਗ 'ਚ ਬਣਾਈ ਖ਼ੂਬਸੂਰਤ ਥਾਂ

ਮੁਕੇਰੀਆਂ, 22 ਜੂਨ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਦਾ ਨਾਂਅ ਇਲਾਕੇ ਵਿਚ ਮਾਣਮੱਤੀ ਸੰਸਥਾ ਦੇ ਤੌਰ 'ਤੇ ਜਾਣਿਆ ਜਾਂਦਾ ਹੈ | ਕਾਲਜ ਨੇ ਸਥਾਪਤੀ ਦੇ ਥੋੜੇ ਹੀ ਵਰਿ੍ਹਆਂ ਵਿਚ ਸਿੱਖਿਆ ਦੇ ਖੇਤਰ ਵਿਚ ਨਵੀਆਂ ਪੈੜਾਂ ਪਾਈਆਂ ਹਨ | ਕਾਲਜ ਨੂੰ ...

ਪੂਰੀ ਖ਼ਬਰ »

ਸਰਕਾਰੀ ਸਕੂਲ ਬਡਲਾ ਨੂੰ ਚੰਗੀ ਕਾਰਗੁਜ਼ਾਰੀ ਕਾਰਨ ਮਿਲਿਆ ਪ੍ਰਸੰਸਾ-ਪੱਤਰ

ਦਸੂਹਾ/ਘੋਗਰਾ, 22 ਜੂਨ (ਭੁੱਲਰ, ਆਰ. ਐਸ. ਸਲਾਰੀਆ)- ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਡਲਾ ਨੂੰ ਵਧੀਆ ਕਾਰਗੁਜ਼ਾਰੀ ਕਾਰਨ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਵਲੋਂ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ | ਸਕੂਲ ਦੇ ਇੰਚਾਰਜ ਰਾਮ ਰਤਨ ਚੰਦ ਬੱਧਣ ਨੇ ...

ਪੂਰੀ ਖ਼ਬਰ »

ਸੈਣੀਬਾਰ ਕਾਲਜ ਬੁੱਲ੍ਹੋਵਾਲ ਦਾ ਬੀ.ਏ. ਸਮੈਸਟਰ-3 ਦਾ ਨਤੀਜਾ ਸ਼ਾਨਦਾਰ ਰਿਹਾ

ਬੁੱਲ੍ਹੋਵਾਲ, 22 ਜੂਨ (ਲੁਗਾਣਾ)-ਸੈਣੀਬਾਰ ਸਕੂਲ ਕਾਲਜ ਵਿੱਦਿਅਕ ਪ੍ਰਬੰਧਕ ਕਮੇਟੀ ਬੁੱਲ੍ਹੋਵਾਲ ਦੇ ਪ੍ਰਧਾਨ ਅਜਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਚਲ ਰਹੇ ਸੈਣੀਬਾਰ ਕਾਲਜ ਬੁੱਲ੍ਹੋਵਾਲ (ਖਡਿਆਲਾ ਸੈਣੀਆਂ) ਬੀ.ਏ ਸਮੈਸਟਰ-3 ਵਿਚ ਪੜਦੇ ਵਿਦਿਆਰਥੀਆਂ ਦਾ ਨਤੀਜਾ ਇਸ ...

ਪੂਰੀ ਖ਼ਬਰ »

ਸਿੰਘੂ ਬਾਰਡਰ 'ਤੇ ਲਗਾਏ ਲੰਗਰਾਂ ਲਈ 3 ਫਰੀਜ਼ਰ, ਇਕ ਟਰੱਕ ਪਾਣੀ ਤੇ ਹੋਰ ਰਸਦਾਂ ਦਿੱਤੀਆਂ

ਚੱਬੇਵਾਲ 22 ਜੂਨ (ਥਿਆੜਾ)-ਕੇਂਦਰ ਸਰਕਾਰ ਵਲੋਂ ਖੇਤੀ ਵਿਰੋਧੀ ਬਣਾਏ ਕਾਲੇ ਕਾਨੂੰਨਾਂ ਦੇ ਖਿਲਾਫ ਦਿੱਲੀ ਦੀਆਂ ਬਰੂਹਾਂ 'ਤੇ ਬੈਠੇ ਕਿਸਾਨਾਂ ਲਈ ਵੱਖ-ਵੱਖ ਪਿੰਡਾਂ ਵਲੋਂ ਲਗਾਏ ਲੰਗਰਾਂ ਲਈ ਭਰ ਗਰਮੀਆਂ ਦੇ ਮੌਸਮ ਨੂੰ ਦੇਖਦਿਆਂ ਐਨ.ਆਰ.ਆਈ. ਵੀਰਾਂ ਵਲੋਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX