ਤਾਜਾ ਖ਼ਬਰਾਂ


ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  1 day ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  1 day ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  1 day ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  1 day ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  1 day ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  1 day ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  1 day ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  1 day ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  1 day ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  1 day ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  1 day ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  1 day ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  1 day ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  1 day ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  1 day ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  1 day ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  1 day ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਹਾੜ ਸੰਮਤ 553
ਿਵਚਾਰ ਪ੍ਰਵਾਹ: ਆਪਣੀਆਂ ਯੋਗਤਾਵਾਂ ਅਤੇ ਮਿਹਨਤ ਨਾਲ ਹੀ ਅਸੀਂ ਆਪਣੇ ਟੀਚਿਆਂ ਨੂੰ ਪ੍ਰਾਪਤ ਕਰ ਸਕਦੇ ਹਾਂ। -ਰਾਬਿੰਦਰ ਨਾਥ ਟੈਗੋਰ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਖਟਕੜ ਕਲਾਂ 'ਚ ਹਾਰਦਿਕ ਪਟੇਲ ਵਲੋਂ ਸ਼ਹੀਦਾਂ ਦੇ ਸਮਾਰਕ 'ਤੇ ਸਿਜਦਾ

ਬੰਗਾ, 22 ਜੂਨ (ਜਸਬੀਰ ਸਿੰਘ ਨੂਰਪੁਰ)-ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਕਾਂਗਰਸ ਦੇ ਸੀਨੀਅਰ ਆਗੂ ਅਤੇ ਗੁਜਰਾਤ ਕਾਂਗਰਸ ਪ੍ਰਦੇਸ਼ ਦੇ ਕਾਰਜਕਾਰੀ ਪ੍ਰਧਾਨ ਹਾਰਦਿਕ ਪਟੇਲ ਵਲੋਂ ਸ਼ਹੀਦਾਂ ਦੇ ਸਮਾਰਕ 'ਤੇ ਸਿਜਦਾ ਕੀਤਾ ਅਤੇ ਸ਼ਹੀਦ ਭਗਤ ਸਿੰਘ ਦੇ ਘਰ, ਕੌਮੀ ਅਜਾਇਬ ਘਰ ਨੂੰ ਵੇਖਿਆ | ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੇਸ਼ ਲਈ ਪ੍ਰੇਰਨਾ ਸ੍ਰੋਤ ਹਨ | ਉਨ੍ਹਾਂ ਨੇ ਦੇਸ਼ ਦੀ ਅਜ਼ਾਦੀ ਲਈ ਨੌਜਵਾਨਾਂ 'ਚ ਜੋਸ਼ ਭਰ ਕੇ ਅੰਗ੍ਰੇਜਾਂ ਵਿਰੁੱਧ ਜੰਗ ਲੜੀ | ਉਨ੍ਹਾਂ ਕਿਹਾ ਕਿ ਅਜੇਹੇ ਕ੍ਰਾਂਤੀਕਾਰੀ ਯੋਧਿਆਂ ਤੋਂ ਸਾਨੂੰ ਪ੍ਰੇਰਨਾ ਲੈਣ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਮੈਂ ਇਥੇ ਆ ਕੇ ਬਹੁਤ ਮਾਣ ਮਹਿਸੂਸ ਕਰਦਾ ਹਾਂ | ਉਨ੍ਹਾਂ ਆਖਿਆ ਕਿ ਇਸ ਸਮੇਂ ਦੇਸ਼ ਨੂੰ ਸਰਮਾਏਦਾਰੀ ਲਾਣੇ ਤੋਂ ਬਚਾਉਣ ਦੀ ਲੋੜ ਹੈ | ਇਕ ਵਾਰ ਫਿਰ ਵੱਡੇ ਘਰਾਣੇ ਦੇਸ਼ ਨੂੰ ਗੁਲਾਮੀ ਵੱਲ ਲਿਜਾਉਣ ਦੀ ਕੋਸ਼ਿਸ਼ ਕਰ ਰਹੇ ਹਨ | ਇਸ ਸਮੇਂ ਦੇਸ਼ ਦੀ ਕਿਸਾਨੀ ਅਤੇ ਜਵਾਨੀ ਖ਼ਤਰੇ ਵਿਚ ਹੈ | ਉਨ੍ਹਾਂ ਕਿਹਾ ਦੇਸ਼ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਕਾਂਗਰਸ ਹੀ ਅਗਵਾਈ ਕਰ ਸਕਦੀ ਹੈ | ਉਨ੍ਹਾਂ ਪੰਜਾਬ ਕਾਂਗਰਸ 'ਚ ਕੁੱਝ ਆਗੂਆਂ ਵਲੋਂ ਕੀਤੀ ਜਾ ਰਹੀ ਬਿਆਨਬਾਜੀ 'ਤੇ ਬੋਲਦਿਆਂ ਆਖਿਆ ਕਿ ਵੱਡੇ ਪਰਿਵਾਰ 'ਚ ਅਕਸਰ ਨੋਕ-ਝੋਕ ਹੁੰਦੀ ਰਹਿੰਦੀ ਹੈ | ਇਸ ਮੌਕੇ 'ਤੇ ਉਨ੍ਹਾਂ ਨਾਲ ਨਵਾਂਸ਼ਹਿਰ ਦੇ ਹਲਕਾ ਵਿਧਾਇਕ ਅੰਗਦ ਸਿੰਘ ਅਤੇ ਹੋਰ ਆਗੂ ਹਾਜ਼ਰ ਸਨ |

ਰੈਡੀਮੇਡ ਕੱਪੜਿਆਂ ਦੀ ਦੁਕਾਨ ਨੂੰ ਭਿਆਨਕ ਅੱਗ-ਲੱਖਾਂ ਦਾ ਹੋਇਆ ਨੁਕਸਾਨ

ਬਲਾਚੌਰ, 22 ਜੂਨ (ਦੀਦਾਰ ਸਿੰਘ ਬਲਾਚੌਰੀਆ)- ਸਥਾਨਕ ਰੋਪੜ ਰੋਡ 'ਤੇ ਨਗਰ ਕੌਂਸਲ ਦਫ਼ਤਰ ਦੇ ਬਿਲਕੁਲ ਸਾਹਮਣੇ ਇਕ ਰੈਡੀਮੇਡ ਕੱਪੜਿਆਂ (ਐਕਸਪੋਰਟ ਕੱਪੜੇ) ਦੀ ਵੱਡੀ ਦੁਕਾਨ ਸਰ ਪਲਸ ਕਲਾਥ ਹਾਊਸ ਨੂੰ ਅੱਗ ਲੱਗਣ ਕਾਰਨ ਕਰੀਬ 4 ਤੋਂ 5 ਲੱਖ ਰੁਪਏ ਦਾ ਰੈਡੀਮੇਡ ਕੱਪੜਾ ਸੜ ...

ਪੂਰੀ ਖ਼ਬਰ »

ਜ਼ਮੀਨ ਦੇ ਮਾਮਲੇ 'ਚ ਜਾਅਲੀ ਮਾਲਕ ਬਣਾ ਕੇ ਮਾਰੀ ਸਾਢੇ ਤਿੰਨ ਲੱਖ ਦੀ ਠੱਗੀ

ਨਵਾਂਸ਼ਹਿਰ, 22 ਜੂਨ (ਗੁਰਬਖਸ਼ ਸਿੰਘ ਮਹੇ)-ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਿਸ ਵਲੋਂ ਜ਼ਮੀਨ ਦੇ ਮਾਮਲੇ 'ਚ ਕੀਤੀ ਗਈ ਠੱਗੀ ਸਬੰਧੀ ਤਿੰਨ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਬਖਸ਼ੀਸ਼ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਦਿਨੋਂ-ਦਿਨ ਸਿੱਖਿਆ ਦੇ ਡਿਗ ਰਹੇ ਮਿਆਰ ਨੂੰ ਸੰਭਾਲਣ ਦੀ ਲੋੜ-ਆਗੂ

ਨਵਾਂਸ਼ਹਿਰ, 22 ਜੂਨ (ਗੁਰਬਖਸ਼ ਸਿੰਘ ਮਹੇ)-ਅੱਜ ਇੱਥੋਂ ਦੇ ਪ੍ਰਕਾਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਰੀਕੋਗਨਾਈਜ਼ਡ ਐਂਡ ਐਫੀਲੀਏਟਿਡ ਸਕੂਲ ਐਸੋਸੀਏਸ਼ਨ (ਰਾਸਾ ਪੰਜਾਬ) ਦੀ ਮੀਟਿੰਗ ਜਥੇਬੰਦੀ ਦੇ ਜ਼ਿਲ੍ਹਾ ਚੇਅਰਮੈਨ ਅਜੀਤ ਰਾਮ ਧੀਮਾਨ ਅਤੇ ਜ਼ਿਲ੍ਹਾ ...

ਪੂਰੀ ਖ਼ਬਰ »

ਆਲਟੋ ਕਾਰ ਆਟੋ ਨਾਲ ਟਕਰਾ ਕੇ ਨਹਿਰ 'ਚ ਡਿਗੀ

ਮੁਕੰਦਪੁਰ, 22 ਜੂਨ (ਦੇਸ ਰਾਜ ਬੰਗਾ) - ਮੁਕੰਦਪੁਰ ਤੋਂ ਫਗਵਾੜਾ ਸੜਕ 'ਤੇ ਰਾਧਾ ਸੁਆਮੀ ਸਤਿਸੰਗ ਘਰ ਲਾਗੇ ਅਲਟੋ ਕਾਰ ਅਤੇ ਆਟੋ ਦੀ ਸਿੱਧੀ ਟੱਕਰ ਹੋਣ ਕਾਰਨ ਅਲਟੋ ਕਾਰ ਨਹਿਰ 'ਚ ਡਿੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮੌਕੇ ਤੋਂ ਪ੍ਰਾਪਤ ਜਾਣਕਾਰੀ ਮੁਤਾਬਿਕ ਆਟੋ ...

ਪੂਰੀ ਖ਼ਬਰ »

ਸ਼੍ਰੋ.ਅ.ਦਲ ਹਲਕਾ ਬੰਗਾ ਦੇ ਨਵ-ਨਿਯੁਕਤ ਯੂਥ ਵਿੰਗ ਦੇ ਨੌਜਵਾਨ ਆਗੂਆਂ ਦਾ ਸਨਮਾਨ

ਕਟਾਰੀਆਂ, 22 ਜੂਨ (ਨਵਜੋਤ ਸਿੰਘ ਜੱਖੂ) - ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਗੱਠਜੋੜ ਦੀ ਖੁਸ਼ੀ 'ਚ ਪਿੰਡ ਲਾਦੀਆਂ ਵਿਖੇ ਪਾਰਟੀ ਵਰਕਰਾਂ ਵਲੋਂ 2022 ਦੀਆਂ ਅਗਾਮੀ ਚੋਣਾਂ ਲਈ ਵਿਚਾਰ ਚਰਚਾਵਾਂ ਕਰਨ ਉਪਰੰਤ ਸਨਮਾਨ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦਾ 1 ਨਵਾਂ ਮਾਮਲਾ, ਇਕ ਮੌਤ

ਨਵਾਂਸ਼ਹਿਰ, 22 ਜੂਨ (ਗੁਰਬਖਸ਼ ਸਿੰਘ ਮਹੇ)- ਕੋਰੋਨਾ ਵਾਇਰਸ ਕਾਰਨ ਅੱਜ ਜ਼ਿਲੇ੍ਹ 'ਚ 1 ਵਿਅਕਤੀ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ, ਜਦਕਿ 75 ਸਾਲਾ ਔਰਤ ਜੋ ਕਿ ਕੋਰੋਨਾ ਕਾਰਨ ਨਿੱਜੀ ਹਸਪਤਾਲ ਵਿਖੇ ਜੇਰੇ ਇਲਾਜ ਸੀ ਦੀ ਅੱਜ ਕੋਰੋਨਾ ਕਾਰਨ ਮੌਤ ਹੋ ਗਈ ਹੈ | ਸਿਵਲ ...

ਪੂਰੀ ਖ਼ਬਰ »

ਸਤਲੁਜ ਦਰਿਆ ਅਤੇ ਬਿਸਤ ਦੋਆਬ ਨਹਿਰ 'ਚ ਨਹਾਉਣ 'ਤੇ ਪਾਬੰਦੀ

ਨਵਾਂਸ਼ਹਿਰ, 22 ਜੂਨ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਮੈਜਿਸਟ੍ਰੇਟ ਡਾ: ਸ਼ੇਨਾ ਅਗਰਵਾਲ ਨੇ ਲੋਕ ਹਿਤ ਨੂੰ ਮੁੱਖ ਰੱਖਦੇ ਹੋਏ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਤਹਿਤ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ਵਿਚ ਲੋਕਾਂ ਦੇ ਨਹਾਉਣ 'ਤੇ ਪਾਬੰਦੀ ...

ਪੂਰੀ ਖ਼ਬਰ »

ਮੈਰਿਜ ਪੈਲੇਸਾਂ, ਮੇਲਿਆਂ, ਧਾਰਮਿਕ ਜਲੂਸਾਂ, ਵਿਆਹ ਸਮਾਗਮਾਂ, ਜਨਤਕ ਇਕੱਠਾਂ ਤੇ ਵਿੱਦਿਅਕ ਅਦਾਰਿਆਂ ਦੇ ਅੰਦਰ ਜਾਂ ਨੇੜੇ-ਤੇੜੇ ਹਥਿਆਰ ਲਿਜਾਉਣ 'ਤੇ ਪਾਬੰਦੀ

ਨਵਾਂਸ਼ਹਿਰ, 22 ਜੂਨ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਮੈਜਿਸਟ੍ਰੇਟ ਡਾ: ਸ਼ੇਨਾ ਅਗਰਵਾਲ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵਲੋਂ ਸਿਵਲ ਰਿੱਟ ਪਟੀਸ਼ਨ 6213 ਆਫ਼ 2016 ਵਿਚ ਮਿਤੀ 22.07.2019 ਨੂੰ ਪਾਸ ਕੀਤੇ ਹੁਕਮਾਂ ਦੀ ਪਾਲਣਾ ਵਿਚ ਮੈਰਿਜ ਪੈਲੇਸ/ਰਿਜ਼ੋਰਟ, ...

ਪੂਰੀ ਖ਼ਬਰ »

ਰੋਸ ਮੁਜ਼ਾਹਰੇ ਕਰਨ ਤੇ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ

ਨਵਾਂਸ਼ਹਿਰ, 22 ਜੂਨ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਡਾ: ਸ਼ੇਨਾ ਅਗਰਵਾਲ ਨੇ ਲੋਕ ਹਿਤ ਵਿਚ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਤਹਿਤ ਜ਼ਿਲ੍ਹੇ ਵਿਚ ਅਮਨ-ਕਾਨੂੰਨ ਦੀ ਕਾਇਮੀ ਰੱਖਣ ਵਾਸਤੇ ਪੰਜ ਜਾਂ ਪੰਜ ਤੋਂ ਵੱਧ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਬਿਨਾਂ ਮਨਜ਼ੂਰੀ ਡਰੋਨ ਚਲਾਉਣ 'ਤੇ ਪੂਰਨ ਪਾਬੰਦੀ

ਨਵਾਂਸ਼ਹਿਰ, 22 ਜੂਨ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਜ਼ਿਲ੍ਹੇ 'ਚ ਬਿਨਾਂ ਮਨਜ਼ੂਰੀ ਪ੍ਰਾਪਤ ਕੀਤਿਆਂ ਡਰੋਨ ਚਲਾਉਣ 'ਤੇ ਪੂਰਨ ਪਾਬੰਦੀ ਲਾ ਦਿੱਤੀ ਹੈ | ਅਜਿਹਾ ਜ਼ਿਲ੍ਹੇ ਦੇ ਲੋਕਾਂ ਦੀ ਸੁਰੱਖਿਆ ਦੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਬਲਾਚੌਰ, 22 ਜੂਨ (ਸ਼ਾਮ ਸੁੰਦਰ ਮੀਲੂ)- ਥਾਣਾ ਸਿਟੀ ਬਲਾਚੌਰ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਜਾਣਕਾਰੀ ਦਿੰਦਿਆਂ ਥਾਣਾ ਸਿਟੀ ਬਲਾਚੌਰ ਦੇ ਐੱਸ.ਐਚ.ਓ. ਗੁਰਮੀਤ ਸਿੰਘ ਨੇ ਦੱਸਿਆ ਕਿ ਮੱੁਖ ਸਿਪਾਹੀ ਰਾਕੇਸ਼ ਕੁਮਾਰ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਨਸ਼ਿਆਂ ਖਿਲਾਫ਼ ਜਾਗਰੂਕਤਾ ਗਤੀਵਿਧੀਆਂ 'ਚ ਤੇਜ਼ੀ ਲਿਆਉਣ ਦੇ ਆਦੇਸ਼

ਨਵਾਂਸ਼ਹਿਰ, 22 ਜੂਨ (ਗੁਰਬਖਸ਼ ਸਿੰਘ ਮਹੇ)- ਡਿਪਟੀ ਕਮਿਸ਼ਨਰ ਡਾ: ਸ਼ੇਨਾ ਅਗਰਵਾਲ ਨੇ ਅੱਜ ਜ਼ਿਲ੍ਹਾ ਮਿਸ਼ਨ ਟੀਮ ਦੀ ਮੀਟਿੰਗ ਦੌਰਾਨ ਜ਼ਿਲ੍ਹੇ ਵਿਚ ਨਸ਼ਾ ਵਿਰੋਧੀ ਮੁਹਿੰਮ ਤਹਿਤ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ | ਇਸ ਦੌਰਾਨ ਉਨ੍ਹਾਂ ਓਟ ...

ਪੂਰੀ ਖ਼ਬਰ »

ਹੁਸ਼ਿਆਰਪੁਰ ਵਿਖੇ ਦਿੱਤੇ ਜਾਣ ਵਾਲੇ ਧਰਨੇ ਸਬੰਧੀ ਮੀਟਿੰਗ

ਬਲਾਚੌਰ, 22 ਜੂਨ (ਦੀਦਾਰ ਸਿੰਘ ਬਲਾਚੌਰੀਆ)- ਪੀ.ਡਬਲਯੂ.ਡੀ ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ (ਜਨ ਸਿਹਤ ਅਤੇ ਸੈਨੀਟੇਸ਼ਨ, ਸਿੰਚਾਈ, ਭਵਨ ਤੇ ਮਾਰਗ ਅਤੇ ਸੀਵਰੇਜ ਬੋਰਡ) ਬਰਾਂਚ ਬਲਾਚੌਰ ਦੀ ਵਿਸ਼ੇਸ਼ ਮੀਟਿੰਗ ਪ੍ਰਧਾਨ ਹਰਮੇਸ਼ ਲਾਲ ਦੀ ਪ੍ਰਧਾਨਗੀ ਹੇਠ ਹੋਈ | ...

ਪੂਰੀ ਖ਼ਬਰ »

ਸਤਲੁਜ ਪਬਲਿਕ ਸਕੂਲ ਦੀ ਵਿਦਿਆਰਥਣ ਆਂਚਲ ਦੁੱਗ ਪਹਿਲੇ ਸਥਾਨ 'ਤੇ

ਬੰਗਾ, 22 ਜੂਨ (ਜਸਬੀਰ ਸਿੰਘ ਨੂਰਪੁਰ)-ਸੀ. ਬੀ. ਐਸ. ਈ ਵਲੋਂ ਵਿਸ਼ਿਆਂ ਦੇ ਅਧਾਰ 'ਤੇ ਬੱਚਿਆਂ ਦੀ ਮੈਰਿਟ ਲਿਸਟ ਦੀ ਘੋਸ਼ਣਾ ਕੀਤੀ ਗਈ | ਜਿਸ ਵਿਚ ਸਾਰੇ ਵਿਦਿਆਰਥੀਆਂ ਦਾ ਕੁੱਲ 0.1 ਫੀਸਦੀ ਵਿਦਿਆਰਥੀਆਂ ਨੂੰ ਮੈਰਿਟ ਸਰਟੀਫਿਕੇਟ ਜਾਰੀ ਕੀਤੇ | ਉਨ੍ਹਾਂ ਵਿਦਿਆਰਥੀਆਂ ...

ਪੂਰੀ ਖ਼ਬਰ »

ਪੈਨਸ਼ਨਰਜ਼ ਯੂਨੀਅਨ ਦੀ ਮਹੀਨਾਵਾਰ ਮੀਟਿੰਗ ਹੋਈ

ਨਵਾਂਸ਼ਹਿਰ, 22 ਜੂਨ (ਗੁਰਬਖਸ਼ ਸਿੰਘ ਮਹੇ)-ਅੱਜ ਪੰਜਾਬ ਪੈਨਸ਼ਨਰਜ਼ ਯੂਨੀਅਨ (ਰਜਿ:) ਨਵਾਂਸ਼ਹਿਰ ਦੀ ਮੀਟਿੰਗ ਕਾਮਰੇਡ ਦਲਜੀਤ ਸਿੰਘ ਸੁੱਜੋਂ ਦੀ ਪ੍ਰਧਾਨਗੀ ਹੇਠ ਸ਼ਹੀਦ ਮਲਕੀਤ ਚੰਦ ਮੇਹਲੀ ਭਵਨ ਬੰਗਾ ਰੋਡ ਨਵਾਂਸ਼ਹਿਰ ਵਿਖੇ ਹੋਈ | ਮੀਟਿੰਗ ਵਿਚ ਬਜ਼ੁਰਗ ਆਗੂ ...

ਪੂਰੀ ਖ਼ਬਰ »

ਸਤਲੋਕ ਧਾਮ ਰੱਤੇਵਾਲ ਵਿਖੇ ਸਮਾਗਮ ਭਲਕੇ

ਰੱਤੇਵਾਲ, 22 ਜੂਨ (ਸੂਰਾਪੁਰੀ)- ਸਵਾਮੀ ਗੰਗਾ ਨੰਦ ਭੂਰੀਵਾਲਿਆਂ ਦੇ ਜਨਮ ਅਸਥਾਨ ਸਤਲੋਕ ਧਾਮ ਰੱਤੇਵਾਲ ਵਿਖੇ ਸਵਾਮੀ ਕਿ੍ਸ਼ਨਾ ਨੰਦ ਭੂਰੀਵਾਲਿਆਂ ਦੀ ਅਗਵਾਈ ਹੇਠ ਕਬੀਰ ਜਯੰਤੀ ਸਬੰਧੀ ਸਮਾਗਮ 24 ਜੂਨ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਅੱਜ ਬਾਬਾ ਗਰੀਬਦਾਸ ...

ਪੂਰੀ ਖ਼ਬਰ »

ਵੈਕਸੀਨੇਸ਼ਨ ਨਾਲ ਰੋਕਾਂਗੇ ਸੰਭਾਵਿਤ ਤੀਜੀ ਲਹਿਰ-ਡਾ: ਗੁਰਦੀਪ ਸਿੰਘ ਕਪੂਰ

ਨਵਾਂਸ਼ਹਿਰ, 22 ਜੂਨ (ਗੁਰਬਖਸ਼ ਸਿੰਘ ਮਹੇ)- ਡਿਪਟੀ ਕਮਿਸ਼ਨਰ ਡਾ: ਸ਼ੇਨਾ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਨੂੰ ਹਰਾ ਕੇ ''ਮਿਸ਼ਨ ਫਤਿਹ'' ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਛੇੜੀ ਹੋਈ ਹੈ | ਇਸੇ ਕੜੀ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਕਾਠਗੜ੍ਹ ਵਲੋਂ ਪਰਜਾਪਤ ਜੰਞ-ਘਰ ਦੀ ਚਾਰਦੀਵਾਰੀ ਦੀ ਉਸਾਰੀ ਸ਼ੁਰੂ

ਕਾਠਗੜ੍ਹ, 22 ਜੂਨ (ਬਲਦੇਵ ਸਿੰਘ ਪਨੇਸਰ)- ਪੰਜਾਬ ਸਰਕਾਰ ਵਲੋਂ ਪਿੰਡਾਂ ਵਿਚ ਅਧੂਰੇ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਲਈ ਅੱਡੀ ਚੋਟੀ ਦਾ ਜ਼ੋਰ ਲਾਇਆ ਜਾ ਰਿਹਾ ਹੈ ਤਾਂ ਕਿ ਉਹ ਲੋਕ ਵੀ ਆਪਣੇ ਮੁਹੱਲਿਆਂ ਦੇ ਵਿਕਾਸ ਦਾ ਲਾਭ ਲੈ ਸਕਣ ਜੋ ਪਿਛਲੇ ਕਾਫ਼ੀ ਸਮੇਂ ਤੋਂ ਪਛੜੇ ...

ਪੂਰੀ ਖ਼ਬਰ »

ਦੋਆਬਾ ਗਰੁੱਪ ਆਫ਼ ਕਾਲਜ ਦੇ 10 ਕੋਵਿਡ ਪ੍ਰਭਾਵਿਤ ਵਿਦਿਆਰਥੀਆਂ ਨੂੰ ਮਿਲੀ ਸਕਾਲਰਸ਼ਿਪ

ਰਾਹੋਂ, 22 ਜੂਨ (ਬਲਬੀਰ ਸਿੰਘ ਰੂਬੀ)- ਦੋਆਬਾ ਗਰੁੱਪ ਆਫ਼ ਕਾਲਜ ਛੋਕਰਾਂ ਨੇੜੇ ਰਾਹੋਂ ਅਤੇ ਖਰੜ ਦੇ 10 ਕੋਵਿਡ ਪ੍ਰਭਾਵਿਤ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਵਲੋਂ ਸਕਾਲਰਸ਼ਿਪ ਦਿੱਤੀ ਗਈ | ਸਰਟੀਫਿਕੇਟ ਡਾਇਰੈਕਟਰ ਡਾ: ਰਾਜੇਸ਼ਵਰ ਸਿੰਘ ਨੇ ਦੱਸਿਆ ਕਿ ਯੂਥ ਕਾਂਗਰਸ ...

ਪੂਰੀ ਖ਼ਬਰ »

ਜ਼ਿਲ੍ਹਾ ਤੇ ਸੈਸ਼ਨ ਜੱਜ ਨੇ 19 ਪੰਛੀਆਂ ਨੂੰ ਕੀਤਾ ਆਜ਼ਾਦ

ਨਵਾਂਸ਼ਹਿਰ, 22 ਜੂਨ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਵਲੋਂ ਅੱਜ ਜੁਡੀਸ਼ੀਅਲ ਕੰਪਲੈਕਸ ਵਿਖੇ ਉਨ੍ਹਾਂ 19 ਤੋਤਿਆਂ ਨੂੰ ਆਜ਼ਾਦ ਕੀਤਾ, ਜੋ ਇਕ ...

ਪੂਰੀ ਖ਼ਬਰ »

ਬਲਾਚੌਰ ਹਲਕੇ ਦੇ ਪਿੰਡਾਂ ਦਾ ਵਿਕਾਸ ਨਹੀਂ ਵਿਨਾਸ਼ ਹੀ ਹੋਇਆ-ਰਾਜਵਿੰਦਰ ਲੱਕੀ

ਰੈਲਮਾਜਰਾ, 22 ਜੂਨ (ਸੁਭਾਸ਼ ਟੌਂਸਾ)- ਬਲਾਚੌਰ ਹਲਕੇ ਦੇ ਵਿਕਾਸ ਦੀਆਂ ਗੱਲਾਂ ਕਰਨ ਵਾਲੇ ਪਿੰਡਾਂ ਵਿਚ ਜਾ ਕੇ ਅਸਲ ਹਕੀਕਤ ਦੇਖਣ ਕਿ ਲੋਕ ਟੱੁਟੀਆਂ ਸੜਕਾਂ, ਪੀਣ ਵਾਲੇ ਪਾਣੀ, ਬਿਜਲੀ ਦੀ ਮਾੜੀ ਸਪਲਾਈ ਆਦਿ ਲਈ ਲੋਕ ਕਿਵੇਂ ਤਰਸ ਰਹੇ ਹਨ ਪਰ ਲੋਕਾਂ ਦੁਆਰਾ ਚੁਣੇ ਗਏ ...

ਪੂਰੀ ਖ਼ਬਰ »

ਆਗਾਮੀ ਚੋਣਾਂ ਕਾਂਗਰਸ ਪਾਰਟੀ ਸ਼ਾਨ ਨਾਲ ਜਿੱਤੇਗੀ-ਬੰਗਾ, ਚਾਹਲ

ਸੰਧਵਾਂ, 22 ਜੂਨ (ਪ੍ਰੇਮੀ ਸੰਧਵਾਂ) - ਪਿੰਡ ਸੰਧਵਾਂ ਵਿਖੇ ਕਾਂਗਰਸੀ ਵਰਕਰਾਂ ਦੀ ਹੋਈ ਇਕੱਤਰਤਾ ਦੌਰਾਨ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਜੱਟ ਮਹਾਂਸਭਾ ਦੇ ਪ੍ਰਧਾਨ ਰਘਵੀਰ ਸਿੰਘ ਬਿੱਲਾ ਚਾਹਲ ਨੇ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਆਪਸੀ ਭਾਈਚਾਰਕ ਸਾਂਝ ਦੇ ਪ੍ਰਤੀਕ-ਸੰਤ ਹਰਭਜਨ ਸਿੰਘ

ਸੰਧਵਾਂ, 22 ਜੂਨ (ਪ੍ਰੇਮੀ ਸੰਧਵਾਂ)-ਪਿੰਡ ਸੰਧਵਾਂ ਦੇ ਤਪ ਅਸਥਾਨ ਰੌੜੀ ਵਾਲਾ, ਕੇਰ ਵਾਲਾ ਵਿਖੇ ਮਹਾਨ ਤਪੱਸਵੀ ਸੰਤ ਜੀਵਾ ਦਾਸ ਤੇ ਉਨ੍ਹਾਂ ਦੇ ਪਰਮ ਸੇਵਕ ਸੰਤ ਗੁਰਦੇਵ ਸਿੰਘ ਦੀ ਯਾਦ 'ਚ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸੇਵਾਦਾਰ ਸੰਤ ਹਰਭਜਨ ਸਿੰਘ ...

ਪੂਰੀ ਖ਼ਬਰ »

ਬੀਬੀ ਅਮਰ ਕੌਰ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

ਮੁਕੰਦਪੁਰ, 22 ਜੂਨ (ਦੇਸ ਰਾਜ ਬੰਗਾ)-ਸੇਵਾ-ਮੁਕਤ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਾਮ ਲਾਲ ਕੈਂਥ ਦੇ ਮਾਤਾ ਬੀਬੀ ਅਮਰ ਕੌਰ ਪਿਛਲੇ ਦਿਨੀਂ ਸਵਰਗਵਾਸ ਹੋ ਗਏ ਸਨ, ਨਮਿਤ ਕਰਵਾਏ ਸ਼ਰਧਾਂਜਲੀ ਸਮਾਗਮ ਮੌਕੇ ਇਲਾਕੇ ਦੀਆਂ ਅਨੇਕਾਂ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ ...

ਪੂਰੀ ਖ਼ਬਰ »

ਕਟਾਰੀਆਂ 'ਚ ਕਿ੍ਕਟ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ

ਕਟਾਰੀਆਂ, 22 ਜੂਨ (ਨਵਜੋਤ ਸਿੰਘ ਜੱਖੂ) - ਪਿੰਡ ਕਟਾਰੀਆਂ ਵਿਖੇ ਪਹਿਲਾ ਅੰਡਰ 22 ਕਿ੍ਕਟ ਟੂਰਨਾਮੈਂਟ ਕਿ੍ਕੇਟ ਸਪੋਰਟਸ ਕਲੱਬ ਕਟਾਰੀਆਂ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਟੂਰਨਾਮੈਂਟ 'ਚ 48 ਟੀਮਾਂ ਨੇ ਭਾਗ ਲਿਆ | ਟੂਰਨਾਮੈਂਟ ਦਾ ਫਾਈਨਲ ਮੈਚ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਬਲਾਚੌਰ ਦੀ ਹੋਈ ਮਹੀਨਾਵਾਰ ਮੀਟਿੰਗ

ਬਲਾਚੌਰ, 22 ਜੂਨ (ਸ਼ਾਮ ਸੁੰਦਰ ਮੀਲੂ)- ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਬਲਾਚੌਰ ਦੀ ਮਹੀਨਾਵਾਰ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ਪੱੁਜੇ ਮੁੱਖ ਥਾਣਾ ਅਫਸਰ ਸਿਟੀ ਗੁਰਮੀਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੁਲਿਸ ਪ੍ਰਸ਼ਾਸਨ ...

ਪੂਰੀ ਖ਼ਬਰ »

ਆਰਮੀ ਪੁਲਿਸ 'ਚ ਲੜਕੀਆਂ ਦੀ ਭਰਤੀ ਲਈ ਸੀ-ਪਾਈਟ ਕੈਂਪ ਵਿਖੇ ਮੁਫ਼ਤ ਟਰੇਨਿੰਗ ਕੈਂਪ ਸ਼ੁਰੂ

ਨਵਾਂਸ਼ਹਿਰ, 22 ਜਨਵਰੀ (ਗੁਰਬਖਸ਼ ਸਿੰਘ ਮਹੇ) - ਕੋਵਿਡ-19 ਦੇ ਚੱਲਦਿਆਂ ਫ਼ੌਜ ਵਲੋਂ ਆਰਮੀ ਪੁਲਿਸ ਵਿਚ ਲੜਕੀਆਂ ਦੀ ਭਰਤੀ ਲਈ ਪੋਸਟਾਂ ਆਈਆਂ ਹਨ, ਜਿਨ੍ਹਾਂ ਲਈ ਅਰਜ਼ੀ ਦੇਣ ਲਈ 6 ਜੂਨ ਤੋਂ 20 ਜੁਲਾਈ 2021 ਤੱਕ ਦਾ ਸਮਾਂ ਦਿੱਤਾ ਗਿਆ ਹੈ | ਇਹ ਜਾਣਕਾਰੀ ਦਿੰਦਿਆਂ ਸੀ-ਪਾਈਟ ...

ਪੂਰੀ ਖ਼ਬਰ »

ਛੇਵੇਂ ਤਨਖ਼ਾਹ ਕਮਿਸ਼ਨ ਅਨੁਸਾਰ ਐਨ. ਪੀ. ਏ. ਦੀ ਕਟੌਤੀ ਬਰਦਾਸ਼ਤ ਨਹੀਂ-ਡਾ. ਹੀਉਂ

ਮੁਕੰਦਪੁਰ, 22 ਜੂਨ (ਦੇਸ ਰਾਜ ਬੰਗਾ)-ਪੰਜਾਬ ਸਿਵਲ ਮੈਡੀਕਲ ਸਰਵਿਸ ਐਸੋਸੀਏਸ਼ਨ ਪੰਜਾਬ ਦੀ ਜ਼ਿਲ੍ਹਾ ਇਕਾਈ ਸ਼ਹੀਦ ਭਗਤ ਸਿੰਘ ਨਗਰ ਵਲੋਂ ਡਾ. ਨਰੰਜਣ ਪਾਲ ਹੀਉਂ ਦੀ ਅਗਵਾਹੀ ਵਿਚ ਸਿਵਲ ਹਸਪਤਾਲ ਮੁਕੰਦਪੁਰ ਵਿਖੇ ਛੇਵੇਂ ਤਨਖਾਹ ਕਮਿਸ਼ਨ ਅਨੁਸਾਰ ਨਾਨ ਪ੍ਰੈਕਟਿਸ ...

ਪੂਰੀ ਖ਼ਬਰ »

ਡੀ.ਈ.ਓ. ਜਗਜੀਤ ਸਿੰਘ ਵਲੋਂ ਬਲਾਕ ਨੋਡਲ ਅਫ਼ਸਰਾਂ ਤੇ ਡੀ.ਐਮ. ਨਾਲ ਮੀਟਿੰਗ

ਪੋਜੇਵਾਲ ਸਰਾਂ, 22 ਜੂਨ (ਨਵਾਂਗਰਾਈਾ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਜਗਜੀਤ ਸਿੰਘ ਦੀ ਅਗਵਾਈ ਵਿਚ ਜ਼ਿਲ੍ਹੇ ਦੇ ਬਲਾਕ ਨੋਡਲ ਅਫ਼ਸਰਾਂ ਦੀ ਮੀਟਿੰਗ ਹੋਈ | ਇਸ ਮੀਟਿੰਗ ਦੌਰਾਨ ਜ਼ਿਲ੍ਹੇ ਵਿਚ ਚੱਲ ਰਹੇ ਦਾਖਲਾ ਅਭਿਆਨ ਦੀ ਚਰਚਾ ਹੋਈ ਤੇ ਜ਼ਿਲ੍ਹੇ ਦੀ ਪ੍ਰਗਤੀ ...

ਪੂਰੀ ਖ਼ਬਰ »

ਕੌਮੀ ਪੁਰਸਕਾਰ ਲਈ ਅਧਿਆਪਕ ਹੁਣ 30 ਤੱਕ ਆਨ ਲਾਈਨ ਅਪਲਾਈ ਕਰ ਸਕਣਗੇ

ਪੋਜੇਵਾਲ ਸਰਾਂ, 22 ਜੂਨ (ਨਵਾਂਗਰਾਈਾ)- ਕੌਮੀ ਪੁਰਸਕਾਰ ਦੇ ਚਾਹਵਾਨ ਸਕੂਲ ਮੁਖੀ/ਇੰਚਾਰਜ ਤੇ ਸਕੂਲ ਅਧਿਆਪਕ ਹੁਣ 30 ਜੂਨ ਤੱਕ ਆਨਲਾਈਨ ਵੈੱਬਸਾਈਟ 'ਤੇ ਅਪਲਾਈ ਕਰ ਸਕਣਗੇ | ਇਸ ਸਬੰਧੀ ਡਾਇਰੈਕਟਰ ਸਿੱਖਿਆ ਵਿਭਾਗ (ਸੈ.ਸਿ.) ਪੰਜਾਬ ਵਲੋਂ ਐਮ.ਐਚ.ਆਰ.ਡੀ. ਦੀਆਂ ਹਦਾਇਤਾਂ ...

ਪੂਰੀ ਖ਼ਬਰ »

ਆਦਿ ਧਰਮ ਮਿਸ਼ਨ ਦੇ ਕੌਮੀ ਪ੍ਰਚਾਰਕ ਸੰਤ ਜੌਹਰੀ ਦੀ ਪਹਿਲੀ ਬਰਸੀਂ ਮੌਕੇ ਖੁਰਾਲਗੜ੍ਹ 'ਚ ਸਮਾਗਮ ਕਰਵਾਏ

ਸੜੋਆ, 22 ਜੂਨ (ਨਾਨੋਵਾਲੀਆ) -ਆਲ ਇੰਡੀਆ ਆਦਿ ਧਰਮ ਮਿਸ਼ਨ ਦੇ ਕੌਮੀ ਪ੍ਰਚਾਰਕ ਰਹੇ ਸੰਤ ਜੋਗਿੰਦਰ ਪਾਲ ਜੌਹਰੀ ਦੀ ਪਹਿਲੀ ਬਰਸੀਂ ਦੇ ਸਬੰਧ 'ਚ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ੍ਰੀ ਚਰਨਛੋਹ ਗੰਗਾ ਖੁਰਾਲਗੜ੍ਹ ਸਾਹਿਬ ਵਿਖੇ ਮਿਸ਼ਨ ਵਲੋਂ ਸਮਾਗਮ ਕਰਵਾਏ ...

ਪੂਰੀ ਖ਼ਬਰ »

ਭਾਜਪਾ ਆਗੂ ਵਰਿੰਦਰ ਕੌਰ ਥਾਂਦੀ ਮਹਿਲਾ ਮੋਰਚਾ ਦੀ ਕੌਮੀ ਉਪ-ਪ੍ਰਧਾਨ ਨਿਯੁਕਤ

ਬਲਾਚੌਰ, 22 ਜੂਨ (ਦੀਦਾਰ ਸਿੰਘ ਬਲਾਚੌਰੀਆ)-ਬਲਾਚੌਰ ਵਾਸੀ ਭਾਰਤੀ ਜਨਤਾ ਪਾਰਟੀ ਦੀ ਮਹਿਲਾ ਆਗੂ ਬੀਬੀ ਵਰਿੰਦਰ ਕੌਰ ਥਾਂਦੀ ਨੂੰ ਭਾਜਪਾ ਹਾਈ ਕਮਾਂਡ ਵਲੋਂ ਉਨ੍ਹਾਂ ਦੀ ਪਾਰਟੀ ਤੇ ਲੋਕ ਸੇਵਾ ਪ੍ਰਤੀ ਭਾਵਨਾ ਨੂੰ ਮੁੱਖ ਰੱਖਦਿਆਂ ਭਾਰਤੀ ਜਨਤਾ ਪਾਰਟੀ ਮਹਿਲਾ ...

ਪੂਰੀ ਖ਼ਬਰ »

-ਮਾਮਲਾ ਕਾਂਗਰਸੀ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇਣ ਦਾ- ਘਰ-ਘਰ ਨੌਕਰੀ ਦਿੱਤੀ ਹੁੰਦੀ ਤਾਂ ਕੌਮੀ ਖਿਡਾਰਨ ਝੋਨਾ ਲਾਉਣ ਲਈ ਮਜਬੂਰ ਨਾ ਹੁੰਦੀ-ਹਨੀ ਟੌਂਸਾ

ਬਲਾਚੌਰ, 22 ਜੂਨ (ਦੀਦਾਰ ਸਿੰਘ ਬਲਾਚੌਰੀਆ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਦੋ ਕਾਂਗਰਸੀ ਵਿਧਾਇਕਾ ਦੇ ਪੁੱਤਰਾਂ ਨੂੰ ਨੌਕਰੀਆਂ ਦੇ ਕੇ ਪੰਜਾਬ ਦੇ ਹਜ਼ਾਰਾਂ ਬੇਰੁਜ਼ਗਾਰ ਨੌਜਵਾਨਾਂ ਦੇ ਹਿਤਾਂ ਨਾਲ ਖਿਲਵਾੜ ਕੀਤਾ ਗਿਆ ਹੈ | ਜਿਸ ਕਾਰਨ ...

ਪੂਰੀ ਖ਼ਬਰ »

ਭਾਜਪਾ ਆਗੂ ਵਰਿੰਦਰ ਕੌਰ ਥਾਂਦੀ ਮਹਿਲਾ ਮੋਰਚਾ ਦੀ ਕੌਮੀ ਉਪ-ਪ੍ਰਧਾਨ ਨਿਯੁਕਤ

ਬਲਾਚੌਰ, 22 ਜੂਨ (ਦੀਦਾਰ ਸਿੰਘ ਬਲਾਚੌਰੀਆ)-ਬਲਾਚੌਰ ਵਾਸੀ ਭਾਰਤੀ ਜਨਤਾ ਪਾਰਟੀ ਦੀ ਮਹਿਲਾ ਆਗੂ ਬੀਬੀ ਵਰਿੰਦਰ ਕੌਰ ਥਾਂਦੀ ਨੂੰ ਭਾਜਪਾ ਹਾਈ ਕਮਾਂਡ ਵਲੋਂ ਉਨ੍ਹਾਂ ਦੀ ਪਾਰਟੀ ਤੇ ਲੋਕ ਸੇਵਾ ਪ੍ਰਤੀ ਭਾਵਨਾ ਨੂੰ ਮੁੱਖ ਰੱਖਦਿਆਂ ਭਾਰਤੀ ਜਨਤਾ ਪਾਰਟੀ ਮਹਿਲਾ ਮੋਰਚਾ ...

ਪੂਰੀ ਖ਼ਬਰ »

ਆਦੇਸ਼ ਇੰਟਰਨੈਸ਼ਨਲ ਸਕੂਲ ਵਲੋਂ ਆਨਲਾਈਨ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

ਮਿਆਣੀ, 22 ਜੂਨ (ਹਰਜਿੰਦਰ ਸਿੰਘ ਮੁਲਤਾਨੀ)- ਆਦੇਸ਼ ਇੰਟਰਨੈਸ਼ਨਲ ਸਕੂਲ ਲਖਿੰਦਰ ਮਿਆਣੀ ਵੱਲੋਂ ਕੋਵਿਡ -19 ਦੇ ਲਾਕਡਾਊਨ ਦੇ ਚੱਲਦਿਆਂ ਬੱਚਿਆਂ ਦੇ ਘਰਾਂ ਵਿਚ ਹੀ ਉਨ੍ਹਾਂ ਦੇ ਮਾਤਾ-ਪਿਤਾ ਦੀ ਨਿਗਰਾਨੀ ਹੇਠ ਸੁਰੱਖਿਅਤ ਅਧੀਨ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ | ...

ਪੂਰੀ ਖ਼ਬਰ »

ਬਾਬਾ ਦਿਆਲੂ ਦਾ ਸਾਲਾਨਾ ਭੰਡਾਰਾ ਰੱਦ

ਤਲਵਾੜਾ, 22 ਜੂਨ (ਰਾਜੀਵ ਓਸ਼ੋ)-ਕੰਢੀ ਖੇਤਰ ਦੇ ਪਿੰਡ ਬਹਿਮਾਵਾ 'ਚ ਪੈਂਦੇ ਪ੍ਰਸਿੱਧ ਧਾਰਮਿਕ ਅਸਥਾਨ ਮੰਦਿਰ ਬਾਬਾ ਦਿਆਲੂ ਦਰਬਾਰ ਜੀ ਦੇ ਸਮੂਹ ਟਰੱਸਟ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ 23 ਜੂਨ ਨੂੰ ਬਾਬਾ ਦਿਆਲੂ ਜੀ ਦੀ ਸਾਲਾਨਾ ਬਰਸੀ ਮੌਕੇ ...

ਪੂਰੀ ਖ਼ਬਰ »

ਲਾਕਡਾਊਨ ਕਾਰਨ ਕਾਰੋਬਾਰੀ ਧੰਦੇ ਚੌਪਟ ਹੋਣ ਨਾਲ ਲੋਕਾਂ ਦਾ ਭਵਿੱਖ ਖ਼ਤਰੇ 'ਚ- ਸੰਤ ਜੱੱਸੋਵਾਲ

ਸੈਲਾ ਖ਼ੁਰਦ 22 ਜੂਨ (ਹਰਵਿੰਦਰ ਸਿੰਘ ਬੰਗਾ)- ਕੋਰੋਨਾ ਦੇ ਚੱਲਦਿਆਂ ਸੂਬਾ ਸਰਕਾਰ ਵਲੋਂ ਲਗਾਏ ਗਏ ਲਾਕਡਾਊਨ ਦੌਰਾਨ ਕਾਰੋਬਾਰੀ ਧੰਦੇ ਠੱਪ ਹੋ ਕੇ ਰਹਿਣ ਕਾਰਨ ਬਹੁਗਿਣਤੀ ਲੋਕਾਂ ਦਾ ਭਵਿੱਖ ਖ਼ਤਰੇ 'ਚ ਆ ਗਿਆ ਹੈ | ਜ਼ਿਕਰਯੋਗ ਹੈ ਕਿ ਕਰੀਬ ਇਕ ਸਾਲ ਤੋਂ ਵੱਧ ਸਮਾਂ ਹੋਣ ...

ਪੂਰੀ ਖ਼ਬਰ »

ਦਾਣਾ ਮੰਡੀ ਪੰਜਢੇਰਾ ਦੇ ਆੜ੍ਹਤੀ ਬਾਰਦਾਨੇ ਦੀ ਪੇਮੈਂਟ ਲੈਣ ਲਈ ਲਗਾ ਰਹੇ ਨੇ ਪਨਸਪ ਅਧਿਕਾਰੀਆਂ ਕੋਲ ਚੱਕਰ, ਮਹਿਕਮਾ ਨਹੀਂ ਕਰ ਰਿਹਾ ਸੁਣਵਾਈ

ਮੁਕੇਰੀਆਂ, 22 ਜੂਨ (ਰਾਮਗੜ੍ਹੀਆ) - ਮੁਕੇਰੀਆਂ ਸਬਡਵੀਜ਼ਨ ਅਧੀਨ ਪੈਂਦੀ ਦਾਣਾ ਮੰਡੀ ਫੋਕਲ ਪੁਆਇੰਟ ਪੰਜਢੇਰਾ ਦੇ ਆੜ੍ਹਤੀ ਆਪਣਾ ਕਮਿਸ਼ਨ ਅਤੇ ਆਪਣੀ ਜੇਵ ਵਿਚੋਂ ਪੈਸੇ ਖ਼ਰਚ ਕੇ ਖ਼ਰੀਦੇ ਗਏ ਬਾਰਦਾਨੇ ਦੀ ਪੇਮੈਂਟ ਲੈਣ ਲਈ ਪਨਸਪ ਅਧਿਕਾਰੀਆਂ ਕੋਲ ਚੱਕਰ ਲਗਾ ਰਹੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ 'ਚ ਆਨਲਾਈਨ ਕਵਿਤਾ ਲਿਖਣ ਮੁਕਾਬਲਾ ਕਰਵਾਇਆ

ਗੜ੍ਹਸ਼ੰਕਰ, 22 ਜੂਨ (ਧਾਲੀਵਾਲ)-ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਦੇ ਕਾਮਰਸ ਅਤੇ ਇਕਨਾਮਿਕਸ ਵਿਭਾਗ ਵਲੋਂ 'ਵਿਵਾਦ ਵਿਚ ਜਿਨਸੀ ਹਿੰਸਾ ਦਾ ਖਾਤਮਾ' ਸਬੰਧੀ ਅੰਤਰਰਾਸ਼ਟਰੀ ਦਿਵਸ ਮੌਕੇ ਵਿਦਿਆਰਥੀਆਂ ਦਾ ਆਨਲਾਈਨ ਕਵਿਤਾ ਲਿਖਣ ਮੁਕਾਬਲਾ ਕਰਵਾਇਆ ...

ਪੂਰੀ ਖ਼ਬਰ »

ਪਰਮਜੀਤ ਸਿੰਘ ਪੰਮੀ ਨੂੰ ਸਮਰਪਿਤ ਅੱਭੋਵਾਲ 'ਚ ਕ੍ਰਿਕਟ ਟੂਰਨਾਮੈਂਟ ਸ਼ੁਰੂ

ਹਰਿਆਣਾ, 22 ਜੂਨ (ਹਰਮੇਲ ਸਿੰਘ ਖੱਖ)-ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਅੱਭੋਵਾਲ ਵਲੋਂ ਕਬੱਡੀ ਖਿਡਾਰੀ ਪਰਮਜੀਤ ਸਿੰਘ ਪੰਮੀ ਨੂੰ ਸਮਰਪਿਤ ਕ੍ਰਿਕਟ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ, ਜਿਸ ਦਾ ਉਦਘਾਟਨ ਅਵਤਾਰ ਸਿੰਘ ਮੋਨੂੰ ਭੂੰਗਾ ਪ੍ਰਧਾਨ ਸ: ਹਰੀ ਸਿੰਘ ਨਲੂਆ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਮੰਝ ਜੀ ਸਮਾਧਾਂ 'ਚ ਧਾਰਮਿਕ ਸਮਾਗਮ

ਹਰਿਆਣਾ, 22 ਜੂਨ (ਹਰਮੇਲ ਸਿੰਘ ਖੱਖ)- ਮਿਸਲ ਸ਼ਹੀਦਾਂ ਤਰਨ ਦਲ ਹਰੀਆਂ ਵੇਲਾਂ ਜਥੇਬੰਦੀ ਵਲੋਂ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਅਨਿਨ ਸੇਵਕ ਧੰਨ ਧੰਨ ਬਾਬਾ ਮੰਝ ਜੀ ਦੇ ਅਸਥਾਨ ਗੁਰਦੁਆਰਾ ਬਾਬਾ ਮੰਝ ਜੀ ਸਮਾਧਾਂ ਵਿਖੇ ਧਾਰਮਿਕ ਸਮਾਗਮ ਜਿੰਦਾ ਸ਼ਹੀਦ ਸਿੰਘ ਸਾਹਿਬ ...

ਪੂਰੀ ਖ਼ਬਰ »

ਗੁਰਦੁਆਰਾ ਚੱਕ ਸਿੰਘਾ 'ਚ ਪ੍ਰਕਾਸ਼ ਪੁਰਬ ਮੌਕੇ ਕੀਰਤਨ ਤੇ ਢਾਡੀ ਦਰਬਾਰ 29 ਨੂੰ

ਗੜ੍ਹਸ਼ੰਕਰ, 22 ਜੂਨ (ਧਾਲੀਵਾਲ)-ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਪਿੰਡ ਚੱਕ ਸਿੰਘਾ, ਚੱਕ ਹਾਜੀਪੁਰ ਵਿਖੇ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ 426ਵਾਂ ਪ੍ਰਕਾਸ਼ ਪੁਰਬ ਦਿਹਾੜਾ 29 ਜੂਨ ਨੂੰ ਮਨਾਇਆ ਜਾ ਰਿਹਾ ਹੈ | ਗੁਰੂ ਘਰ ਦੇ ਸੇਵਾਦਾਰ ਬਾਬਾ ...

ਪੂਰੀ ਖ਼ਬਰ »

ਨਿਰਜਲਾ ਇਕਾਦਸ਼ੀ 'ਤੇ ਛੱਜੂ ਰਾਮ ਮੁਨੀ ਲਾਲ ਐਂਡ ਜਨਰਲ ਮਿਲ ਵਲੋਂ ਲੰਗਰ ਲਗਾਇਆ

ਐਮਾਂ ਮਾਂਗਟ, 22 ਜੂਨ (ਗੁਰਾਇਆ) -ਅੱਜ ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ਅੱਡਾ ਪੇਪਰ ਮਿਲ ਦੇ ਕੋਲ ਛੱਜੂ ਰਾਮ ਮੁੰਨੀ ਲਾਲ ਰਾਇੰਸ ਐਂਡ ਜਰਨਲ ਮਿਲ ਵਲੋਂ ਅੱਜ ਨਿਰਜਲਾ ਇਕਾਦਸ਼ੀ ਦੇ ਮੌਕੇ 'ਤੇ ਠੰਢੇ ਮਿੱਠੇ ਜਲ ਦੀ ਛਬੀਲ ਅਤੇ ਛੋਲਿਆਂ ਦਾ ਲੰਗਰ ਲਗਾਇਆ ਗਿਆ | ਇਸ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਦਾ ਫ਼ੈਸਲਾ ਅਗਸਤ ਮਹੀਨੇ ਕੀਤਾ ਜਾਵੇਗਾ- ਮੈਨੇਜਰ ਸੇਵਾ ਸਿੰਘ

ਦਸੂਹਾ, 22 ਜੂਨ (ਭੁੱਲਰ)- ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਵਲੋਂ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਨੂੰ ਖੋਲ੍ਹਣ ਦਾ ਫ਼ੈਸਲਾ ਅਗਸਤ ਮਹੀਨੇ ਕੀਤਾ ਜਾਵੇਗਾ | ਇਸ ਸਬੰਧੀ ਗੁਰਦੁਆਰਾ ਸ੍ਰੀ ਗੋਬਿੰਦ ਘਾਟ ਦੇ ਸੀਨੀਅਰ ਮੈਨੇਜਰ ਸੇਵਾ ਸਿੰਘ ਨੇ ...

ਪੂਰੀ ਖ਼ਬਰ »

ਸੋਹਣ ਸਿੰਘ ਠੰਡਲ ਵਲੋਂ ਪਿੰਡਾਂ ਦੇ ਨੰਬਰਦਾਰਾਂ ਤੇ ਮੁਹਤਬਰਾਂ ਨਾਲ ਮੀਟਿੰਗ

ਮਾਹਿਲਪੁਰ, 22 ਜੂਨ (ਰਜਿੰਦਰ ਸਿੰਘ)-ਅਕਾਲੀ ਦਲ ਤੇ ਬਸਪਾ ਦੇ ਹੋਏ ਗੱਠਜੋੜ ਤੋਂ ਬਾਅਦ ਹਲਕਾ ਚੱਬੇਵਾਲ ਤੋਂ ਚੋਣ ਦੀਆਂ ਤਿਆਰੀਆਂ ਸਬੰਧੀ ਸਰਗਰਮ ਹੋਏ ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ ਵਲੋਂ ਮਾਹਿਲਪੁਰ ਵਿਖੇ ਪਿੰਡਾਂ ਦੇ ਨੰਬਰਦਾਰ ਤੇ ਮੋਹਤਵਾਰਾਂ ਨਾਲ ...

ਪੂਰੀ ਖ਼ਬਰ »

ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਨੇ ਐਜੂਕੇਸ਼ਨ ਵਰਲਡ ਇੰਡੀਆ ਰੈਂਕਿੰਗ 'ਚ ਬਣਾਈ ਖ਼ੂਬਸੂਰਤ ਥਾਂ

ਮੁਕੇਰੀਆਂ, 22 ਜੂਨ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਦਾ ਨਾਂਅ ਇਲਾਕੇ ਵਿਚ ਮਾਣਮੱਤੀ ਸੰਸਥਾ ਦੇ ਤੌਰ 'ਤੇ ਜਾਣਿਆ ਜਾਂਦਾ ਹੈ | ਕਾਲਜ ਨੇ ਸਥਾਪਤੀ ਦੇ ਥੋੜੇ ਹੀ ਵਰਿ੍ਹਆਂ ਵਿਚ ਸਿੱਖਿਆ ਦੇ ਖੇਤਰ ਵਿਚ ਨਵੀਆਂ ਪੈੜਾਂ ਪਾਈਆਂ ਹਨ | ਕਾਲਜ ਨੂੰ ...

ਪੂਰੀ ਖ਼ਬਰ »

ਸਰਕਾਰੀ ਸਕੂਲ ਬਡਲਾ ਨੂੰ ਚੰਗੀ ਕਾਰਗੁਜ਼ਾਰੀ ਕਾਰਨ ਮਿਲਿਆ ਪ੍ਰਸੰਸਾ-ਪੱਤਰ

ਦਸੂਹਾ/ਘੋਗਰਾ, 22 ਜੂਨ (ਭੁੱਲਰ, ਆਰ. ਐਸ. ਸਲਾਰੀਆ)- ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਡਲਾ ਨੂੰ ਵਧੀਆ ਕਾਰਗੁਜ਼ਾਰੀ ਕਾਰਨ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਵਲੋਂ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ | ਸਕੂਲ ਦੇ ਇੰਚਾਰਜ ਰਾਮ ਰਤਨ ਚੰਦ ਬੱਧਣ ਨੇ ...

ਪੂਰੀ ਖ਼ਬਰ »

ਸੈਣੀਬਾਰ ਕਾਲਜ ਬੁੱਲ੍ਹੋਵਾਲ ਦਾ ਬੀ.ਏ. ਸਮੈਸਟਰ-3 ਦਾ ਨਤੀਜਾ ਸ਼ਾਨਦਾਰ ਰਿਹਾ

ਬੁੱਲ੍ਹੋਵਾਲ, 22 ਜੂਨ (ਲੁਗਾਣਾ)-ਸੈਣੀਬਾਰ ਸਕੂਲ ਕਾਲਜ ਵਿੱਦਿਅਕ ਪ੍ਰਬੰਧਕ ਕਮੇਟੀ ਬੁੱਲ੍ਹੋਵਾਲ ਦੇ ਪ੍ਰਧਾਨ ਅਜਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਚਲ ਰਹੇ ਸੈਣੀਬਾਰ ਕਾਲਜ ਬੁੱਲ੍ਹੋਵਾਲ (ਖਡਿਆਲਾ ਸੈਣੀਆਂ) ਬੀ.ਏ ਸਮੈਸਟਰ-3 ਵਿਚ ਪੜਦੇ ਵਿਦਿਆਰਥੀਆਂ ਦਾ ਨਤੀਜਾ ਇਸ ...

ਪੂਰੀ ਖ਼ਬਰ »

ਸਿੰਘੂ ਬਾਰਡਰ 'ਤੇ ਲਗਾਏ ਲੰਗਰਾਂ ਲਈ 3 ਫਰੀਜ਼ਰ, ਇਕ ਟਰੱਕ ਪਾਣੀ ਤੇ ਹੋਰ ਰਸਦਾਂ ਦਿੱਤੀਆਂ

ਚੱਬੇਵਾਲ 22 ਜੂਨ (ਥਿਆੜਾ)-ਕੇਂਦਰ ਸਰਕਾਰ ਵਲੋਂ ਖੇਤੀ ਵਿਰੋਧੀ ਬਣਾਏ ਕਾਲੇ ਕਾਨੂੰਨਾਂ ਦੇ ਖਿਲਾਫ ਦਿੱਲੀ ਦੀਆਂ ਬਰੂਹਾਂ 'ਤੇ ਬੈਠੇ ਕਿਸਾਨਾਂ ਲਈ ਵੱਖ-ਵੱਖ ਪਿੰਡਾਂ ਵਲੋਂ ਲਗਾਏ ਲੰਗਰਾਂ ਲਈ ਭਰ ਗਰਮੀਆਂ ਦੇ ਮੌਸਮ ਨੂੰ ਦੇਖਦਿਆਂ ਐਨ.ਆਰ.ਆਈ. ਵੀਰਾਂ ਵਲੋਂ ...

ਪੂਰੀ ਖ਼ਬਰ »

ਲੱਖਦਾਤਾ ਦਰਬਾਰ 'ਤੇ ਮੇਲਾ ਧਾਰਮਿਕ ਰਸਮਾਂ ਨਾਲ ਸਮਾਪਤ

ਘੁੰਮਣਾਂ, 22 ਜੂਨ (ਮਹਿੰਦਰਪਾਲ ਸਿੰਘ)-ਪਿੰਡ ਘੁੰਮਣਾਂ ਦੇ ਲੱਖਦਾਤਾ ਦਰਬਾਰ 'ਤੇ ਮੇਲਾ ਬਾਬਾ ਬੂਟੇ ਸ਼ਾਹ ਦੀ ਅਗਵਾਈ 'ਚ ਮਨਾਇਆ ਗਿਆ | ਕੋਰੋਨਾ ਮਹਾਂਮਾਰੀ ਕਰਕੇ ਝੰਡੇ ਤੇ ਚਾਦਰ ਦੀ ਰਸਮ ਬਾਬਾ ਬੂਟੇ ਸ਼ਾਹ ਨੇ ਕੀਤੀ | ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕਮਲਜੀਤ ਬੰਗਾ ਨੇ ...

ਪੂਰੀ ਖ਼ਬਰ »

ਪੁਲਿਸ ਨੇ ਬਿਨਾਂ ਮਾਸਕ ਵਾਲੇ 828 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-20 ਦੇ ਕੀਤੇ ਚਲਾਨ

ਨਵਾਂਸ਼ਹਿਰ, 22 ਜੂਨ (ਗੁਰਬਖਸ਼ ਸਿੰਘ ਮਹੇ)- ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਨਾਲ ਲੜਨ ਦੀ ਸਮਰੱਥਾ ਪ੍ਰਦਾਨ ਕਰਦਾ ਹੈ ਯੋਗ-ਕੈਂਪਸ ਡਾਇਰੈਕਟਰ ਡਾ: ਜੰਜੂਆ

ਨਵਾਂਸ਼ਹਿਰ, 22 ਜੂਨ (ਗੁਰਬਖਸ਼ ਸਿੰਘ ਮਹੇ)- ਕੇ.ਸੀ. ਗਰੁੱਪ ਆਫ਼ ਇੰਸਟੀਚਿਊਸ਼ਨ 'ਚ ਕਾਲਜ ਸਟਾਫ ਨੇ ਯੋਗ ਕਰਕੇ ਸੱਤਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ | ਬਾਬਾ ਰਾਮਦੇਵ ਦੇ ਸ਼ਾਗਿਰਦ ਯੋਗ ਆਚਾਰੀਆ ਵਰਿੰਦਰ ਨੂਰੀ ਨੇ ਪੋ੍ਰਟੋਕਾਲ ਅਨੁਸਾਰ ਯੋਗ ਅਭਿਆਸ ਅਨੁਸਾਰ ...

ਪੂਰੀ ਖ਼ਬਰ »

ਨੌਜਵਾਨਾਂ ਨੇ ਨਸ਼ਿਆਂ ਅਤੇ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਦਾ ਲਿਆ ਪ੍ਰਣ ਬਿਮਨ ਨਾਨੋਵਾਲ ਸਰਬਸੰਮਤੀ ਨਾਲ ਪ੍ਰਧਾਨ ਬਣਾਇਆ

ਸੜੋਆ, 22 ਜੂਨ (ਨਾਨੋਵਾਲੀਆ) - ਸ਼ਹੀਦ ਭਗਤ ਸਿੰਘ ਯੂਥ ਐਂਡ ਵੈੱਲਫੇਅਰ ਸਪੋਰਟਸ ਕਲੱਬ ਰਜਿ:ਨਾਨੋਵਾਲ ਦੀ ਵਿਸ਼ੇਸ਼ ਮੀਟਿੰਗ ਕਲੱਬ ਦੇ ਪ੍ਰਧਾਨ ਸੁਖਵੀਰ ਸਿੰਘ ਸੁੱਖੀ ਦੀ ਪ੍ਰਧਾਨਗੀ ਹੇਠ ਨਾਨੋਵਾਲ ਵਿਖੇ ਹੋਈ | ਜਿਸ ਵਿਚ ਪਿੰਡ ਦੇ ਨੌਜਵਾਨਾਂ ਨੇ ਨੌਜਵਾਨ ਪੀੜ੍ਹੀ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਨਾਲ ਲੜਨ ਦੀ ਸਮਰੱਥਾ ਪ੍ਰਦਾਨ ਕਰਦਾ ਹੈ ਯੋਗ-ਕੈਂਪਸ ਡਾਇਰੈਕਟਰ ਡਾ: ਜੰਜੂਆ

ਨਵਾਂਸ਼ਹਿਰ, 22 ਜੂਨ (ਗੁਰਬਖਸ਼ ਸਿੰਘ ਮਹੇ)- ਕੇ.ਸੀ. ਗਰੁੱਪ ਆਫ਼ ਇੰਸਟੀਚਿਊਸ਼ਨ 'ਚ ਕਾਲਜ ਸਟਾਫ ਨੇ ਯੋਗ ਕਰਕੇ ਸੱਤਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ | ਬਾਬਾ ਰਾਮਦੇਵ ਦੇ ਸ਼ਾਗਿਰਦ ਯੋਗ ਆਚਾਰੀਆ ਵਰਿੰਦਰ ਨੂਰੀ ਨੇ ਪੋ੍ਰਟੋਕਾਲ ਅਨੁਸਾਰ ਯੋਗ ਅਭਿਆਸ ਅਨੁਸਾਰ ...

ਪੂਰੀ ਖ਼ਬਰ »

ਵਿਧਾਇਕ ਮੰਗੂਪੁਰ ਨੇ ਆਈਲਟਸ ਅਦਾਰੇ ਖੋਲ੍ਹਣ ਲਈ ਮੁੱਖ ਮੰਤਰੀ ਨੂੰ ਲਿਖਿਆ ਪੱਤਰ

ਬਲਾਚੌਰ, 22 ਜੂਨ (ਸ਼ਾਮ ਸੰੁਦਰ ਮੀਲੂ, ਦੀਦਾਰ ਸਿੰਘ ਬਲਾਚੌਰੀਆ)- ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਲੱਗੇ ਲਾਕਡਾਊਨ ਕਾਰਨ ਜ਼ਿਲ੍ਹੇ ਵਿਚ ਬੰਦ ਪਏ ਆਈਲੈਟਸ ਅਦਾਰਿਆਂ ਨੂੰ ਖੋਲ੍ਹਣ ਲਈ ਮੁੱਖ ਮੰਤਰੀ ਕੈਪਟਨ ...

ਪੂਰੀ ਖ਼ਬਰ »

ਚੇਅਰਮੈਨ ਪੱਲੀਝਿੱਕੀ ਵਲੋਂ ਮਾਹਿਲ ਖ਼ੁਰਦ ਦੇ ਸਪੋਰਟਸ ਕਲੱਬ ਨੂੰ ਗਰਾਂਟ ਦੇਣ ਦਾ ਭਰੋਸਾ

ਔੜ, 22 ਜੂਨ (ਜਰਨੈਲ ਸਿੰਘ ਖ਼ੁਰਦ)-ਇੱਥੋਂ ਦੇ ਨਜ਼ਦੀਕੀ ਪਿੰਡ ਮਾਹਿਲ ਖ਼ੁਰਦ ਦੇ ਨਿਊ ਸਪੋਰਟਸ ਐਂਡ ਵੈੱਲਫੇਅਰ ਕਲੱਬ ਵਲੋਂ ਆਪਣੀਆਂ ਗਤੀ ਵਿਧੀਆਂ ਨੂੰ ਤੇਜ਼ ਕਰਨ ਲਈ ਅਤੇ ਕਲੱਬ ਦੇ ਮੈਂਬਰਾਂ ਨੂੰ ਵਧੀਆਂ ਸਹੂਲਤਾਂ ਪ੍ਰਦਾਨ ਕਰਨ ਹਿਤ ਕਲੱਬ ਦੇ ਪ੍ਰਧਾਨ ਅਰਵਿੰਦਰ ...

ਪੂਰੀ ਖ਼ਬਰ »

ਕੋਰੋਨਾ ਤੋਂ ਬਚਾਅ ਲਈ ਕੋਰੋਨਾ ਟੀਕਾ ਲਗਵਾਉਣਾ ਜ਼ਰੂਰੀ-ਮੈਡਮ ਮੂੰਗਾ

ਬੰਗਾ, 22 ਜੂਨ (ਜਸਬੀਰ ਸਿੰਘ ਨੂਰਪੁਰ) - ਦੇਸ਼ ਅੰਦਰ ਕੋਰੋਨਾ ਮਹਾਂਮਾਰੀ ਦੇ ਕਾਰਨ ਹਰ ਰੋਜ਼ ਮੌਤਾਂ ਹੋ ਰਹੀਆਂ ਹਨ ਅਤੇ ਲੱਖਾਂ ਮਰੀਜ਼ ਹਸਪਤਾਲਾਂ ਵਿਚ ਜ਼ਿੰਦਗੀ ਅਤੇ ਮੌਤ ਦੀ ਜੰਗ ਲੜ ਰਹੇ ਹਨ ਇਸ ਲਈ ਇਸ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਕੋਰੋਨਾ ਵੈਕਸੀਨ ਦਾ ...

ਪੂਰੀ ਖ਼ਬਰ »

ਯੋਗਾ ਨਾਲ ਨਾਤਾ ਜੋੜਨ ਲਈ ਕਿਸੇ ਖ਼ਾਸ ਦਿਨ ਦੀ ਜ਼ਰੂਰਤ ਨਹੀਂ-ਨਮਰਤਾ ਖੰਨਾ ਤਿੰਨ ਰੋਜ਼ਾ ਇਮੀਊਨਿਟੀ ਬੂਸਟਰ ਪ੍ਰੋਗਰਾਮ ਯੋਗ ਦਿਵਸ 'ਤੇ ਸਫ਼ਲਤਾਪੂਰਵਕ ਸਮਾਪਤ

ਨਵਾਂਸ਼ਹਿਰ, 22 ਜੂਨ (ਗੁਰਬਖਸ਼ ਸਿੰਘ ਮਹੇ)-ਅੰਤਰਰਾਸ਼ਟਰੀ ਯੋਗ ਦਿਵਸ 21 ਜੂਨ ਨੂੰ ਮਨਾਇਆ ਜਾਂਦਾ ਹੈ | ਇਹ ਦਿਨ ਸਾਲ ਦਾ ਸਭ ਤੋਂ ਲੰਮਾ ਦਿਨ ਹੁੰਦਾ ਹੈ | ਪਹਿਲੀ ਵਾਰ ਇਹ ਦਿਨ 21 ਜੂਨ 2015 ਨੂੰ ਮਨਾਇਆ ਗਿਆ | ਭਾਰਤ ਵਿਚ ਯੋਗ ਅਭਿਆਸ ਦੀ ਪਰੰਪਰਾ ਕਰੀਬ 5,000 ਸਾਲ ਪੁਰਾਣੀ ਹੈ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX