ਤਾਜਾ ਖ਼ਬਰਾਂ


ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  1 day ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  1 day ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  1 day ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  1 day ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  1 day ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  1 day ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  1 day ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  1 day ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  1 day ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  1 day ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  1 day ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  1 day ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  1 day ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  1 day ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  1 day ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  1 day ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  1 day ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਹਾੜ ਸੰਮਤ 553
ਿਵਚਾਰ ਪ੍ਰਵਾਹ: ਆਪਣੀਆਂ ਯੋਗਤਾਵਾਂ ਅਤੇ ਮਿਹਨਤ ਨਾਲ ਹੀ ਅਸੀਂ ਆਪਣੇ ਟੀਚਿਆਂ ਨੂੰ ਪ੍ਰਾਪਤ ਕਰ ਸਕਦੇ ਹਾਂ। -ਰਾਬਿੰਦਰ ਨਾਥ ਟੈਗੋਰ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਚੰਡੀਗੜ੍ਹ 'ਚ ਹੁਣ ਦੁਕਾਨਾਂ ਸਵੇਰੇ 10 ਵਜੇ ਤੋਂ ਰਾਤ 8 ਵਜੇ ਤੱਕ ਖੁੱਲ੍ਹ ਸਕਣਗੀਆਂ

ਚੰਡੀਗੜ੍ਹ, 22 ਜੂਨ (ਮਨਜੋਤ ਸਿੰਘ ਜੋਤ)-ਚੰਡੀਗੜ੍ਹ 'ਚ ਹੁਣ ਸਾਰੀਆਂ ਦੁਕਾਨਾਂ ਸਵੇਰ 10 ਵਜੇ ਤੋਂ ਰਾਤ 8 ਵਜੇ ਤੱਕ ਖੁੱਲ੍ਹ ਸਕਣਗੀਆਂ, ਜਦ ਕਿ ਰੈਸਟੋਰੈਂਟ/ ਬਾਰ ਹੁਣ 50 ਫ਼ੀਸਦੀ ਸਮਰੱਥਾ ਨਾਲ ਸਵੇਰ 10 ਵਜੇ ਤੋਂ ਰਾਤ 10.30 ਵਜੇ ਤੱਕ ਖੁੱਲ੍ਹ ਸਕਣਗੇ | ਚੰਡੀਗੜ੍ਹ ਪ੍ਰਸ਼ਾਸਨ ਵਲੋਂ ਰਾਤ ਦੇ ਕਰਫਿਊ 'ਚ ਵੀ ਢਿੱਲ ਦਿੱਤੀ ਗਈ ਹੈ | ਹੁਣ ਰਾਤ 11 ਵਜੇ ਤੋਂ ਲੈ ਕੇ ਸਵੇਰ 5 ਵਜੇ ਤੱਕ ਰਾਤ ਦਾ ਕਰਫਿਊ ਰਹੇਗਾ | ਵਿਆਹ, ਅੰਤਿਮ ਸਸਕਾਰ ਤੇ ਹੋਰ ਸਮਾਜਿਕ ਪ੍ਰੋਗਰਾਮਾਂ 'ਚ ਹੁਣ 30 ਦੀ ਜਗ੍ਹਾ 50 ਲੋਕ ਸ਼ਾਮਿਲ ਹੋ ਸਕਣਗੇ | ਸੁਖਨਾ ਝੀਲ 'ਤੇ 50 ਫੀਸਦੀ ਬੋਟਿਗ ਸ਼ੁਰੂ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ | ਇਹ ਫ਼ੈਸਲੇ ਅੱਜ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ. ਪੀ ਸਿੰਘ ਬਦਨੌਰ ਵਲੋਂ ਵਾਰ ਰੂਮ 'ਚ ਅਧਿਕਾਰੀਆਂ ਨਾਲ ਸਮੀਖਿਆ ਬੈਠਕ ਦੌਰਾਨ ਲਏ ਗਏ | ਇਸ ਮੌਕੇ ਪ੍ਰਸ਼ਾਸਕ ਨੇ ਦੱਸਿਆ ਕਿ ਸਲਾਹਕਾਰ ਮਨੋਜ ਪਰੀਦਾ ਦੀ ਇਹ ਆਖਰੀ ਵਾਰ ਰੂਮ ਮੀਟਿੰਗ ਹੋਵੇਗੀ, ਕਿਉਂਕਿ ਉਨ੍ਹਾਂ ਦਾ ਇਥੋਂ ਤਬਾਦਲਾ ਹੋ ਗਿਆ ਹੈ | ਉਨ੍ਹਾਂ ਨੇ ਮਨੋਜ ਪਰੀਦਾ ਦੇ ਸ਼ਾਨਦਾਰ ਕਾਰਜ ਦੀ ਸ਼ਲਾਘਾ ਕੀਤੀ ਤੇ ਸ਼ੁਭਕਾਮਨਾਵਾਂ ਵੀ ਦਿੱਤੀਆਂ | ਮਨੋਜ ਪਰੀਦਾ ਨੇ ਸਭ ਦਾ ਧੰਨਵਾਦ ਕੀਤਾ |
ਚੰਡੀਗੜ੍ਹ 'ਚ ਕੋਰੋਨਾ ਦੇ 22 ਨਵੇਂ ਮਾਮਲੇ
ਚੰਡੀਗੜ੍ਹ 'ਚ ਅੱਜ ਕੋਰੋਨਾ ਵਾਇਰਸ ਦੇ 22 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ | ਸਿਹਤਯਾਬ ਹੋਣ ਤੋਂ ਬਾਅਦ 56 ਮਰੀਜ਼ਾਂ ਨੂੰ ਛੁੱਟੀ ਦੇ ਦਿੱਤੀ ਗਈ, ਜਿਸ ਉਪਰੰਤ ਸ਼ਹਿਰ 'ਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ ਘੱਟ ਕੇ 278 ਰਹਿ ਗਈ ਹੈ | ਕੋਰੋਨਾ ਦੇ ਨਵੇਂ ਮਾਮਲੇ ਸੈਕਟਰ-15, 23, 28, 41, 42, 44, 46, ਡੱਡੂਮਾਜਰਾ, ਦੜੂਆ, ਖੁੱਡਾ ਅਲੀਸ਼ੇਰ, ਖੁੱਡਾ ਲਹੌਰਾ, ਮਲੌਆ, ਮੌਲੀ ਜਾਗਰਾਂ, ਰਾਮਦਰਬਾਰ ਤੋਂ ਹਨ |

ਕਿੰਨਰ ਸਮਾਜ ਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਠੀ ਮੂਹਰੇ ਪ੍ਰਦਰਸ਼ਨ

ਚੰਡੀਗੜ੍ਹ, 22 ਜੂਨ (ਅਜੀਤ ਬਿਊਰੋ)-ਕਿੰਨਰ ਸਮਾਜ ਵਲੋਂ ਆਪਣੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਚੰਡੀਗੜ੍ਹ ਸਰਕਾਰੀ ਕੋਠੀ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ | ਇਸ ਤੋਂ ਪਹਿਲਾਂ ਪਟਿਆਲਾ, ਰਾਜਪੁਰਾ ਤੇ ਅੰਬਾਲਾ ਦੇ ਕਿੰਨਰ ਵੈਲਫੇਅਰ ਬੋਰਡ ਦੀ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਗਿ੍ਫ਼ਤਾਰ

ਚੰਡੀਗੜ੍ਹ, 22 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਪੁਲਿਸ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਡੱਡੂ ਮਾਜਰਾ ਕਾਲੋਨੀ ਸੈਕਟਰ-38 ਵੈਸਟ ਦੇ ਰਹਿਣ ਵਾਲੇ 20 ਸਾਲਾ ਸਾਗਰ ਵਜੋਂ ਹੋਈ ਹੈ | ਪੁਲਿਸ ਸਟੇਸ਼ਨ ਮਲੋਆ ...

ਪੂਰੀ ਖ਼ਬਰ »

ਕੋਟਕਪੂਰਾ ਗੋਲੀ ਕਾਂਡ ਦੀ ਸਹੀ ਜਾਂਚ ਲਈ ਪ੍ਰਕਾਸ਼ ਸਿੰਘ ਬਾਦਲ ਦਾ ਨਾਰਕੋ ਟੈਸਟ ਜ਼ਰੂਰੀ-ਸੰਧਵਾਂ

ਚੰਡੀਗੜ੍ਹ, 22 ਜੂਨ (ਅਜੀਤ ਬਿਊਰੋ)-ਕੋਟਕਪੂਰਾ ਗੋਲੀ ਕਾਂਡ ਮਾਮਲੇ ਦੀ ਜਾਂਚ ਕਰ ਰਹੀ ਸਿੱਟ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਤਲਬ ਕਰਨ ਬਾਰੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਤੇ ਕਿਸਾਨ ਵਿੰਗ ਦੇ ਸੂਬਾਈ ਪ੍ਰਧਾਨ ਕੁਲਤਾਰ ਸਿੰਘ ...

ਪੂਰੀ ਖ਼ਬਰ »

ਘਰ 'ਚੋਂ ਗਹਿਣੇ ਤੇ ਨਕਦੀ ਚੋਰੀ

ਚੰਡੀਗੜ੍ਹ, 22 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ-42 ਦੇ ਇਕ ਘਰ ਵਿਚ ਚੋਰੀ ਦਾ ਮਾਮਲਾ ਸਾਹਮਣੇ ਆਇਆ ਹੈ | ਘਰ ਦੀ ਮਾਲਕਣ ਦੀ ਸ਼ਿਕਾਇਤ 'ਤੇ ਪੁਲਿਸ ਨੇ ਸਬੰਧਤ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਸ਼ਿਕਾਇਤ 'ਚ ਔਰਤ ਨੇ ਦੱਸਿਆ ਕਿ 17-18 ਜੂਨ ਦੀ ਰਾਤ ਕਿਸੇ ...

ਪੂਰੀ ਖ਼ਬਰ »

ਕੁੱਟਮਾਰ ਦੌਰਾਨ ਇਕ ਜ਼ਖ਼ਮੀ-3 ਗਿ੍ਫ਼ਤਾਰ

ਚੰਡੀਗੜ੍ਹ, 22 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)-ਕਾਲੋਨੀ ਨੰ. 4 ਵਿਚ ਦੋ ਗੁੱਟਾਂ 'ਚ ਝਗੜੇ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ 'ਚ ਕੁਝ ਲੋਕ ਜ਼ਖ਼ਮੀ ਹੋਏ ਵੀ ਦੱਸੇ ਜਾ ਰਹੇ ਹਨ | ਜਾਣਕਾਰੀ ਅਨੁਸਾਰ ਮਾਮਲੇ ਦੀ ਸ਼ਿਕਾਇਤ ਈ. ਡਬਲਿਊ. ਐਸ. ਕਾਲੋਨੀ ਮਲੋਆ ਦੇ ਰਹਿਣ ਵਾਲੇ ਸੰਜੇ ...

ਪੂਰੀ ਖ਼ਬਰ »

ਯੂ.ਟੀ. ਕਰਮਚਾਰੀਆਂ ਵਲੋਂ 28 ਨੂੰ ਰਾਜਪਾਲ ਹਾਊਸ ਵੱਲ ਰੋਸ ਮਾਰਚ ਦਾ ਐਲਾਨ

ਚੰਡੀਗੜ੍ਹ, 22 ਜੂਨ (ਮਨਜੋਤ ਸਿੰਘ ਜੋਤ)-ਕੋਆਰਡੀਨੇਸ਼ਨ ਕਮੇਟੀ ਆਫ਼ ਗੌਰਮਿੰਟ ਐਂਡ ਐਮ. ਸੀ. ਇੰਪਲਾਈਜ਼ ਐਂਡ ਵਰਕਰਜ਼ ਯੂ. ਟੀ. ਚੰਡੀਗੜ੍ਹ ਨੇ ਰਾਜਪਾਲ ਹਾਊਸ ਪਹੁੰਚ ਕੇ ਯੂ. ਟੀ. ਪ੍ਰਸ਼ਾਸਕ ਤੋਂ ਸਮਾਂ ਨਾ ਮਿਲਣ 'ਤੇ ਜਮ ਕੇ ਨਾਅਰੇਬਾਜ਼ੀ ਕੀਤੀ | ਪੁਲਿਸ ਨੇ ਮੁਲਾਜ਼ਮ ...

ਪੂਰੀ ਖ਼ਬਰ »

ਬਗੈਰ ਤਲਾਕ ਲਏ ਦੂਜੀ ਮਹਿਲਾ ਨਾਲ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿਣਾ ਸਦਭਾਵੀ ਪ੍ਰਤੀਤ ਨਹੀਂ ਹੁੰਦਾ-ਹਾਈਕੋਰਟ

ਚੰਡੀਗੜ੍ਹ, 22 ਜੂਨ (ਬਿ੍ਜੇਂਦਰ ਗੌੜ)-ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਕ ਕੇਸ ਦੀ ਸੁਣਵਾਈ ਕਰਦੇ ਹੋਏ ਇਹ ਸਾਫ਼ ਕੀਤਾ ਹੈ ਕਿ ਵਿਅਕਤੀ ਵਲੋਂ ਲਿਵ-ਇਨ-ਰਿਲੇਸ਼ਨਸ਼ਿਪ 'ਚ ਕਿਸੇ ਹੋਰ ਮਹਿਲਾ ਨਾਲ ਰਹਿਣ ਤੋਂ ਪਹਿਲਾਂ ਆਪਣੇ ਬੱਚਿਆਂ ਦੀ ਮਾਂ (ਪਤਨੀ) ਨਾਲ ਕਾਨੂੰਨੀ ਤੌਰ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਖੱਟਰ ਨੂੰ ਮਿਲੀਆਂ ਤੇ ਖੁੱਲ੍ਹ ਕੇ ਹੋਈ ਗੱਲਬਾਤ

ਚੰਡੀਗੜ੍ਹ, 22 ਜੂਨ (ਐਨ.ਐਸ. ਪਰਵਾਨਾ)-ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਮਿਲਣ ਆਏ ਕਿਸਾਨ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਦੇ ਬਾਰੇ 'ਚ ਤੱਤਾਤਮਕ ਜਾਣਕਾਰੀ ਰੱਖਣ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਵਿਖੇ 'ਮਾਸਟਰਜ਼ ਇੰਨ ਜਿਓਇਨਫਾਰਮੈਟਿਕਸ' 'ਚ ਦਾਖ਼ਲੇ ਸ਼ੁਰੂ

ਚੰਡੀਗੜ੍ਹ, 22 ਜੂਨ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਦੇ ਭੂਗੋਲ ਵਿਭਾਗ 'ਚ ਬਹੁ ਅਨੁਸ਼ਾਸਨੀ (ਮਲਟੀ ਡਸਿਪਲਨਰੀ) ਤੇ ਪੇਸ਼ੇਵਰ ਕੋਰਸ 'ਮਾਸਟਰਜ਼ ਇੰਨ ਜਿਓਇਨਫਾਰਮੈਟਿਕਸ' ਵਿਚ ਦਾਖ਼ਲੇ ਸ਼ੁਰੂ ਹੋ ਗਏ ਹਨ | ਇਸ ਸਬੰਧੀ ਪੰਜਾਬ ਯੂਨੀਵਰਸਿਟੀ ਦੇ ਬੁਲਾਰੇ ਨੇ ...

ਪੂਰੀ ਖ਼ਬਰ »

ਸੇਵਾ-ਮੁਕਤ ਅਧਿਕਾਰੀ ਕਿਰਤੀ ਕਿਸਾਨ ਸ਼ੇਰੇ ਪੰਜਾਬ ਪਾਰਟੀ 'ਚ ਸ਼ਾਮਿਲ

ਚੰਡੀਗੜ੍ਹ, 22 ਜੂਨ (ਅਜੀਤ ਬਿਊਰੋ)-ਕਿਰਤੀ ਕਿਸਾਨ ਸ਼ੇਰੇ ਪੰਜਾਬ ਪਾਰਟੀ ਨੂੰ ਅੱਜ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਸੇਵਾ ਮੁਕਤ ਆਈ. ਪੀ. ਐਸ. ਅਧਿਕਾਰੀ ਸੁਰਿੰਦਰ ਕੁਮਾਰ ਰਿਟਾਇਡ ਏ. ਡੀ. ਜੀ. ਪੀ. ਮਹਾਰਾਸ਼ਟਰ ਪਾਰਟੀ 'ਚ ਸ਼ਾਮਿਲ ਹੋ ਗਏ | ਪਾਰਟੀ ਵਿਚ ਸ਼ਾਮਿਲ ਹੋਣ ...

ਪੂਰੀ ਖ਼ਬਰ »

ਚੰਡੀਗੜ੍ਹ ਪੁਲਿਸ ਦੇ 6 ਡੀ. ਐਸ. ਪੀ. ਨੂੰ ਵਾਧੂ ਚਾਰਜ, 2 ਦੀ ਪੋਸਟਿੰਗ ਬਦਲੀ

ਚੰਡੀਗੜ੍ਹ, 22 ਜੂਨ (ਬਿ੍ਜੇਂਦਰ ਗੌੜ)-ਚੰਡੀਗੜ੍ਹ ਪੁਲਿਸ ਦੇ 8 ਡੀ. ਐਸ. ਪੀ. 'ਚੋਂ 2 ਨੂੰ ਨਵਾਂ ਚਾਰਜ ਤੇ ਬਾਕੀ 6 ਨੂੰ ਵਾਧੂ ਚਾਰਜ ਦਿੱਤਾ ਗਿਆ ਹੈ | ਡੀ. ਐਸ. ਪੀ. ਦਿਲਸ਼ੇਰ ਸਿੰਘ ਨੂੰ ਡੀ. ਐਸ. ਪੀ./ਕਮਿਊਨੀਕੇਸ਼ਨ ਤੋਂ ਆਈ. ਆਰ. ਬੀ. 'ਚ ਲਾਇਆ ਗਿਆ ਹੈ ਅਤੇ ਪੀ. ਸੀ. ਆਰ. ਦਾ ਵਾਧੂ ...

ਪੂਰੀ ਖ਼ਬਰ »

ਸਰਕਾਰੀ ਸਿਹਤ ਸੰਸਥਾਵਾਂ 'ਚ 'ਹੈਪੇਟਾਈਟਸ ਬੀ' ਦੇ ਮੁਫ਼ਤ ਇਲਾਜ ਤੇ ਜਾਂਚ ਦੀ ਸਹੂਲਤ ਸ਼ੁਰੂ

ਐੱਸ. ਏ. ਐੱਸ. ਨਗਰ, 22 ਜੂਨ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਵਲੋਂ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ 'ਚ ਹੈਪੇਟਾਈਟਸ ਬੀ ਦੀ ਮੁਫ਼ਤ ਟੈਸਟਿੰਗ ਅਤੇ ਇਲਾਜ ਦੀ ਸਹੂਲਤ ਦੀ ਸ਼ੁਰੂਆਤ ਕੀਤੀ ਗਈ ਹੈ | ਜ਼ਿਲ੍ਹਾ ਹਸਪਤਾਲ ਮੁਹਾਲੀ ਵਿਖੇ ਇਸ ਪਹਿਲਕਦਮੀ ਦੇ ਉਦਘਾਟਨ ਲਈ ਕਰਵਾਏ ...

ਪੂਰੀ ਖ਼ਬਰ »

ਇਮਿਊਨਿਟੀ ਤੇ ਵੈੱਲਬੀਇੰਗ ਪ੍ਰੋਗਰਾਮ ਦੇ ਦੂਜੇ ਦਿਨ ਦੇ ਯੋਗ ਅਭਿਆਸ ਸੈਸ਼ਨ ਨੂੰ ਮਿਲਿਆ ਭਰਵਾਂ ਹੁੰਗਾਰਾ-ਆਸ਼ਿਕਾ ਜੈਨ

ਐੱਸ. ਏ. ਐੱਸ. ਨਗਰ, 22 ਜੂਨ (ਕੇ. ਐੱਸ. ਰਾਣਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਆਰਟ ਆਫ਼ ਲੀਵਿੰਗ ਸੰਸਥਾ ਦੇ ਸਹਿਯੋਗ ਨਾਲ ਮੁਲਾਜ਼ਮਾਂ ਲਈ ਕਰਵਾਏ ਜਾ ਰਹੇ ਤਿੰਨ ਰੋਜ਼ਾ ਇਮਿਊਨਿਟੀ ਤੇ ਵੈੱਲਬੀਇੰਗ ਪ੍ਰੋਗਰਾਮ ਦੇ ਦੂਜੇ ਦਿਨ ਦੇ ਯੋਗ ਅਭਿਆਸ ਸੈਸ਼ਨ ਨੂੰ ਭਰਵਾਂ ਹੁੰਗਾਰਾ ...

ਪੂਰੀ ਖ਼ਬਰ »

ਲੜਕੀ ਦੀ ਪੱਖੇ ਨਾਲ ਲਟਕਦੀ ਹੋਈ ਲਾਸ਼ ਮਿਲੀ

ਜ਼ੀਰਕਪੁਰ, 22 ਜੂਨ (ਹੈਪੀ ਪੰਡਵਾਲਾ)-ਪਟਿਆਲਾ ਸੜਕ 'ਤੇ ਪੈਂਦੀ ਸਵਾਸਤਿਕ ਵਿਹਾਰ ਸੁਸਾਇਟੀ 'ਚ ਇਕ ਲੜਕੀ ਦੀ ਪੱਖੇ ਨਾਲ ਲਟਕਦੀ ਹੋਈ ਲਾਸ਼ ਮਿਲੀ ਹੈ | ਮਿ੍ਤਕਾ ਦੀ ਪਛਾਣ ਪੂਨਮ (24) ਮੂਲ ਵਾਸੀ ਹਿਮਾਚਲ ਪ੍ਰਦੇਸ਼ ਵਜੋਂ ਹੋਈ ਹੈ | ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ...

ਪੂਰੀ ਖ਼ਬਰ »

ਅਕਾਲੀ ਦਲ ਨਹੀਂ ਕਰ ਸਕਦਾ ਦਲਿਤਾਂ ਦਾ ਭਲਾ-ਦੀਪਇੰਦਰ ਢਿੱਲੋਂ

ਜ਼ੀਰਕਪੁਰ, 22 ਜੂਨ (ਹੈਪੀ ਪੰਡਵਾਲਾ)-ਸ਼੍ਰੋਮਣੀ ਅਕਾਲੀ ਦਲ ਦੀ ਬੇੜੀ ਡੁੱਬ ਰਹੀ ਹੈ ਅਤੇ ਹੁਣ ਆਧਾਰ ਹੀਣ ਬਸਪਾ ਨਾਲ ਮੌਕਾਪ੍ਰਸਤ ਗਠਜੋੜ ਕੀਤਾ ਹੈ | ਅਕਾਲੀ ਦਲ ਨੇ 1996 'ਚ ਵੀ ਬਸਪਾ ਨਾਲ ਗਠਜੋੜ ਕੀਤਾ ਸੀ ਪਰ ਸਾਲ ਦੇ ਅੰਦਰ ਦੋਵੇਂ ਧਿਰਾਂ ਵੱਖ ਹੋ ਗਈਆਂ ਸਨ | ਇਹ ਵਿਚਾਰ ...

ਪੂਰੀ ਖ਼ਬਰ »

ਛੁੱਟੀ ਸਮੇਂ ਤੋਂ ਪਹਿਲਾਂ ਬੋਰਡ ਦਫ਼ਤਰ ਛੱਡ ਕੇ ਜਾਣ ਵਾਲੇ ਮੁਲਾਜ਼ਮਾਂ 'ਤੇ ਹੋਵੇਗੀ ਅਨੁਸ਼ਾਸਨੀ ਕਾਰਵਾਈ

ਐੱਸ. ਏ. ਐੱਸ. ਨਗਰ, 22 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਕੱਚੇ ਅਧਿਆਪਕਾਂ ਵਲੋਂ ਪਿਛਲੇ ਇਕ ਹਫ਼ਤੇ ਤੋਂ ਵਿੱਦਿਆ ਭਵਨ ਅੱਗੇ ਦਿੱਤੇ ਜਾ ਰਹੇ ਧਰਨੇ ਤੇ ਵੱਖ-ਵੱਖ ਸਮਿਆਂ 'ਤੇ ਕੀਤੇ ਜਾ ਰਹੇ ਘਿਰਾਓ ਦੇ ਚੱਲਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਫ਼ਤਰ ਦੇ ਕਈ ਕਰਮਚਾਰੀ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਨਾਲ ਸਿੱਖਿਆ ਮੰਤਰੀ ਤੇ ਪ੍ਰਮੁੱਖ ਸਕੱਤਰ ਦੀ ਮੀਟਿੰਗ 25 ਨੂੰ

ਐੱਸ. ਏ. ਐੱਸ. ਨਗਰ, 22 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ ਬੀਤੀ 18 ਜੂਨ ਨੂੰ ਸਿੱਖਿਆ ਸਕੱਤਰ ਦੇ ਮੁਹਾਲੀ ਦਫ਼ਤਰ ਅੱਗੇ ਕੀਤੀ ਗਈ ਵਿਸ਼ਾਲ ਰੈਲੀ ਤੇ ਜਾਮ ਦੌਰਾਨ ਸਥਾਨਕ ਪ੍ਰਸ਼ਾਸਨ ਵਲੋਂ ਸਿੱਖਿਆ ਮੰਤਰੀ ਅਤੇ ਮੁੱਖ ਮੰਤਰੀ ਦੇ ...

ਪੂਰੀ ਖ਼ਬਰ »

ਸਪੈਸ਼ਲਿਸਟ ਡਾਕਟਰਸ ਐਸੋਸੀਏਸ਼ਨ ਦੇ ਵਫ਼ਦ ਵਲੋਂ ਸਿਹਤ ਮੰਤਰੀ ਨਾਲ ਮੁਲਾਕਾਤ

ਐੱਸ. ਏ. ਐੱਸ. ਨਗਰ, 22 ਜੂਨ (ਕੇ. ਐੱਸ. ਰਾਣਾ)-ਸਪੈਸ਼ਲਿਸਟ ਡਾਕਟਰਸ ਐਸੋਸੀਏਸ਼ਨ ਪੰਜਾਬ (ਪੀ. ਸੀ. ਐਮ. ਐਸ.-ਐਸ. ਡੀ. ਏ.) ਦੇ ਸੂਬਾ ਪੱਧਰੀ ਵਫ਼ਦ ਨੇ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਨੂੰ ਮੰਗ ਪੱਤਰ ਦੇ ਕੇ ਛੇਵੇਂ ਪੰਜਾਬ ਪੇ ...

ਪੂਰੀ ਖ਼ਬਰ »

ਵਿਧਾਇਕ ਸੰਧੂ ਨੇ ਗੁਰੂ ਨਾਨਕ ਦੇਵ ਕਾਲੋਨੀ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ

ਖਰੜ, 22 ਜੂਨ (ਜੰਡਪੁਰੀ)-ਖਰੜ ਵਿਧਾਇਕ ਕੰਵਰ ਸੰਧੂ ਨੇ ਬਡਾਲਾ ਰੋਡ ਸਥਿਤ ਗੁਰੂ ਨਾਨਕ ਦੇਵ ਜੀ ਕਾਲੋਨੀ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਸੁਣੀਆਂ | ਇਸ ਮੌਕੇ ਵਸਨੀਕਾਂ ਨੇ ਦੱਸਿਆ ਕਿ ਸੀਵਰੇਜ ਦੇ ਕਾਰਨ ਤਕਰੀਬਨ 80 ਘਰਾਂ ਦੇ ਲਈ ਬਹੁਤ ਦਿੱਕਤ ਆ ਰਹੀ ਹੈ | ਸੰਧੂ ਨੇ ਮੌਕੇ ...

ਪੂਰੀ ਖ਼ਬਰ »

ਧਰਤੀ 'ਤੇ ਮਨੁੱਖ ਦੀ ਹੋਂਦ ਨੂੰ ਬਚਾਉਣ ਤੇ ਸਾਫ਼ ਵਾਤਾਵਰਨ ਲਈ ਵੱਧ ਤੋਂ ਵੱਧ ਬੂਟੇ ਲਗਾਏ ਜਾਣ-ਘੜੂੰਆਂ

ਖਰੜ, 22 ਜੂਨ (ਜੰਡਪੁਰੀ)-ਧਰਤੀ 'ਤੇ ਮਨੁੱਖ ਦੀ ਹੋਂਦ ਨੂੰ ਬਚਾਉਣ ਤੇ ਸਾਫ਼ ਵਾਤਾਵਰਨ ਲਈ ਵੱਧ ਤੋਂ ਵੱਧ ਬੂਟੇ ਲਗਾਏ ਜਾਣ | ਇਹ ਪ੍ਰਗਟਾਵਾ ਯੂਥ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਆਗੂ ਜਗਤਾਰ ਸਿੰਘ ਘੜੂੰਆਂ ਨੇ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ...

ਪੂਰੀ ਖ਼ਬਰ »

ਵਧਦੀ ਆਬਾਦੀ ਦੇਸ਼ ਦੀ ਤਰੱਕੀ 'ਚ ਅੜਿੱਕਾ-ਮੁਲਤਾਨੀ

ਲਾਲੜੂ, 22 ਜੂਨ (ਰਾਜਬੀਰ ਸਿੰਘ)-ਵਧਦੀ ਆਬਾਦੀ ਨੂੰ ਰੋਕਣ ਲਈ ਉੱਤਰ ਪ੍ਰਦੇਸ਼ ਤੇ ਆਸਾਮ ਸੂਬੇ ਵਲੋਂ ਕਾਨੂੰਨ ਬਣਾਏ ਜਾਣ ਦੀ ਯੋਜਨਾ ਦਾ ਸਮਾਜ ਸੇਵੀ ਤੇ ਸੇਵਾ-ਮੁਕਤ ਸਿਵਲ ਸਰਜਨ ਡਾ. ਦਲੇਰ ਸਿੰਘ ਮੁਲਤਾਨੀ ਨੇ ਸਵਾਗਤ ਕੀਤਾ ਹੈ | ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ...

ਪੂਰੀ ਖ਼ਬਰ »

ਫ਼ੌਜ 'ਚ ਮੈਡੀਕਲ ਤੌਰ 'ਤੇ ਫਿੱਟ ਨੌਜਵਾਨਾਂ ਦੇ ਲਿਖਤੀ ਪੇਪਰ ਦੀ ਤਿਆਰੀ ਲਈ ਕੋਚਿੰਗ ਕਲਾਸਾਂ ਸ਼ੁਰੂ

ਐੱਸ. ਏ. ਐੱਸ. ਨਗਰ, 22 ਜੂਨ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਨਾਲ ਸਬੰਧਿਤ ਫ਼ੌਜ 'ਚ ਮੈਡੀਕਲ ਤੌਰ 'ਤੇ ਫਿੱਟ ਨੌਜਵਾਨਾਂ ਜਿਨ੍ਹਾਂ ਦਾ 25 ਜੁਲਾਈ ਨੂੰ ਲਿਖਤੀ ਪੇਪਰ ਹੋ ਰਿਹਾ ਹੈ, ਦੇ ਪੇਪਰ ਦੀ ਤਿਆਰੀ ਲਈ ਸਿਖਲਾਈ ਕੇਂਦਰ (ਸੀ-ਪਾਈਟ) ਸ਼ਹੀਦਗੜ੍ਹ ਜ਼ਿਲ੍ਹਾ ਫ਼ਤਹਿਗੜ੍ਹ ...

ਪੂਰੀ ਖ਼ਬਰ »

ਤਹਿਸੀਲ ਕੰਪਲੈਕਸ ਖਰੜ ਦੇ ਕੈਬਿਨਾਂ 'ਚ ਲਗਾਏ ਕੂਲਰਾਂ ਤੋਂ ਸਾਮਾਨ ਚੋਰੀ

ਖਰੜ, 22 ਜੂਨ (ਗੁਰਮੁੱਖ ਸਿੰਘ ਮਾਨ)-ਤਹਿਸੀਲ ਕੰਪਲੈਕਸ ਖਰੜ 'ਚ ਕੰਮ ਕਰਦੇ ਵਸੀਕਾ ਨਵੀਸ, ਟਾਈਪਿਸਟਾਂ ਦੇ ਕੈਬਿਨਾਂ 'ਚ ਲਗਾਏ ਹੋਏ ਕੂਲਰਾਂ ਦੀਆਂ ਟੁੱਲੂ ਪੰਪ, ਪੱਖੇ ਤੇ ਮੋਟਰਾਂ ਆਦਿ ਚੋਰੀ ਕਰ ਲਏ ਗਏ | ਤਹਿਸੀਲ ਕੰਪਲੈਕਸ ਵਿਚ ਟਾਈਪਿਸਟ, ਵਕੀਲ, ਵਸੀਕਾ ਨਵੀਸਾਂ ਵਲੋਂ ...

ਪੂਰੀ ਖ਼ਬਰ »

ਬਡਾਲੀ ਫੀਡਰ ਦੀ ਸਪਲਾਈ ਨੂੰ ਲੈ ਕੇ ਕਿਸਾਨਾਂ ਨੇ ਪਾਵਰਕਾਮ ਦੇ ਐਕਸੀਅਨ ਦਾ ਦਫ਼ਤਰ ਘੇਰਿਆ

ਖਰੜ, 22 ਜੂਨ (ਗੁਰਮੁੱਖ ਸਿੰਘ ਮਾਨ)-ਬਡਾਲੀ ਫੀਡਰ ਤਹਿਤ ਪੈਂਦੇ ਪਿੰਡਾਂ ਦੇ ਕਿਸਾਨਾਂ ਨੂੰ ਬਿਜਲੀ ਦੀ ਸਪਲਾਈ ਪੂਰੀ ਨਾ ਮਿਲਣ ਕਾਰਨ ਪਿੰਡਾਂ ਦੇ ਕਿਸਾਨਾਂ ਵਲੋਂ ਪਾਵਰਕਾਮ ਦੇ ਐਕਸੀਅਨ ਦਫ਼ਤਰ ਦਾ ਘਿਰਾਓ ਕਰ ਕੇ ਨਾਅਰੇਬਾਜ਼ੀ ਕੀਤੀ ਤੇ ਚਿਤਾਵਨੀ ਦਿੱਤੀ ਕਿ ਜੇਕਰ ...

ਪੂਰੀ ਖ਼ਬਰ »

ਡੀ. ਸੀ. ਵਲੋਂ ਹੈਜ਼ੇ ਦੀ ਰੋਕਥਾਮ ਲਈ 31 ਦਸੰਬਰ ਤੱਕ ਮਨਾਹੀ ਦੇ ਹੁਕਮ ਜਾਰੀ

ਐੱਸ. ਏ. ਐੱਸ. ਨਗਰ, 22 ਜੂਨ (ਕੇ. ਐੱਸ. ਰਾਣਾ)-ਡਿਪਟੀ ਕਮਿਸ਼ਨਰ ਮੁਹਾਲੀ ਗਿਰੀਸ਼ ਦਿਆਲਨ ਨੇ ਹੈਜ਼ੇ ਦੀ ਰੋਕਥਾਮ ਲਈ ਜ਼ਿਲ੍ਹਾ ਮੁਹਾਲੀ ਅੰਦਰ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ | ਇਨ੍ਹਾਂ ਹੁਕਮਾਂ ਅਨੁਸਾਰ ਸਾਰੀ ਕਿਸਮ ਦੀਆਂ ਮਠਿਆਈਆਂ, ਕੇਕ, ਬਰੈਡ, ਖੁਰਾਕ ਸਬੰਧੀ ...

ਪੂਰੀ ਖ਼ਬਰ »

ਐਸ.ਡੀ.ਐਮ. ਖਰੜ ਨੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਦਿੱਤਾ ਭਰੋਸਾ

ਮਾਜਰੀ, 22 ਜੂਨ (ਕੁਲਵੰਤ ਸਿੰਘ ਧੀਮਾਨ)-ਲੋਕ ਹਿੱਤ ਮਿਸ਼ਨ ਦੇ ਮੈਂਬਰਾਂ ਤੇ ਕਿਸਾਨਾਂ ਵਲੋਂ ਦਲਵਿੰਦਰ ਸਿੰਘ ਬੈਨੀਪਾਲ ਤੇ ਮਾ. ਹਰਨੇਕ ਸਿੰਘ ਮਾਵੀ ਦੀ ਅਗਵਾਈ 'ਚ ਐਸ. ਡੀ. ਐਮ. ਖਰੜ ਹਿਮਾਂਸ਼ੂ ਜੈਨ ਨਾਲ ਫ਼ਸਲਾਂ ਦੇ ਹੋਏ ਨੁਕਸਾਨ ਦੇ ਮੁਆਵਜ਼ੇ ਨੂੰ ਲੈ ਕੇ ਮੀਟਿੰਗ ...

ਪੂਰੀ ਖ਼ਬਰ »

ਪੁਆਧ ਖੇਤਰ ਦੀ ਲੜੀਵਾਰ ਭੁੱਖ ਹੜਤਾਲ ਜਾਰੀ

ਐੱਸ. ਏ. ਐੱਸ. ਨਗਰ, 22 ਜੂਨ (ਕੇ. ਐੱਸ. ਰਾਣਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਪਿਛਲੇ 7 ਮਹੀਨਿਆਂ ਤੋਂ ਦਿੱਲੀ ਦੀਆਂ ਬਰੂਹਾਂ 'ਤੇ ਕੇਂਦਰ ਸਰਕਾਰ ਖ਼ਿਲਾਫ਼ ਜਾਰੀ ਸੰਘਰਸ਼ ਦੇ ਸਮਰਥਨ 'ਚ ਪੁਆਧ ਖੇਤਰ ਵਲੋਂ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਦਰਸ਼ਨੀ ਡਿਊੜੀ ਨੇੜੇ ...

ਪੂਰੀ ਖ਼ਬਰ »

ਕੌਂਸਲਰ ਰਾਜਿੰਦਰ ਸਿੰਘ ਵਲੋਂ ਕੌਂਸਲ ਦੀ ਪ੍ਰਧਾਨ ਜਸਪ੍ਰੀਤ ਕੌਰ ਲੌਗੀਆਂ ਦਾ ਸਨਮਾਨ

ਖਰੜ, 22 ਜੂਨ (ਗੁਰਮੁੱਖ ਸਿੰਘ ਮਾਨ)-ਸ਼ਹਿਰ ਦੇ ਵਾਰਡ ਨੰ: 6 ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਮਿਊਾਸੀਪਲ ਕੌਂਸਲਰ ਰਾਜਿੰਦਰ ਸਿੰਘ ਨੰਬਰਦਾਰ ਵਲੋਂ ਨਗਰ ਕੌਂਸਲ ਖਰੜ ਦੀ ਨਵੀ ਬਣੀ ਪ੍ਰਧਾਨ ਜਸਪ੍ਰੀਤ ਕੌਰ ਲੋਗੀਆਂ ਦਾ ਵਿਸ਼ੇਸ ਤੌਰ 'ਤੇ ਸਨਮਾਨ ਕੀਤਾ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 29 ਨਵੇਂ ਮਾਮਲੇ, 2 ਦੀ ਮੌਤ

ਐੱਸ. ਏ. ਐੱਸ. ਨਗਰ, 22 ਜੂਨ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਅੱਜ ਕੋਰੋਨਾ ਮਹਾਂਮਾਰੀ ਦੇ 29 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਦ ਕਿ ਕੋਰੋਨਾ ਤੋਂ ਪੀੜਤ 2 ਹੋਰਨਾਂ ਮਰੀਜ਼ਾਂ ਨੇ ਦਮ ਤੋੜ ਦਿੱਤਾ ਹੈ ਤੇ 52 ਮਰੀਜ਼ ਇਸ ਮਹਾਂਮਾਰੀ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ | ਇਸ ...

ਪੂਰੀ ਖ਼ਬਰ »

'ਆਪਣੀਆਂ ਮੰਡੀਆਂ' ਨੂੰ ਮੁੜ ਖੋਲ੍ਹਣ ਲਈ ਚੇਅਰਮੈਨ ਮੱਛਲੀ ਕਲਾਂ ਨੂੰ ਸੌਂਪਿਆ ਮੰਗ-ਪੱਤਰ

ਐੱਸ. ਏ. ਐੱਸ. ਨਗਰ, 22 ਜੂਨ (ਜਸਬੀਰ ਸਿੰਘ ਜੱਸੀ)-'ਆਪਣੀ ਮੰਡੀ' 'ਚ ਸਬਜ਼ੀਆਂ ਵੇਚਣ ਵਾਲੇ ਕਿਸਾਨਾਂ ਤੇ ਰੇਹੜੀ-ਫੜ੍ਹੀ ਵਾਲਿਆਂ ਦੇ ਵਫ਼ਦ ਨੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ 'ਆਪਣੀਆਂ ਮੰਡੀਆਂ' ...

ਪੂਰੀ ਖ਼ਬਰ »

ਬਜ਼ੁਰਗ ਔਰਤ ਦੀਆਂ ਵਾਲੀਆਂ ਝਪਟੀਆਂ

ਖਰੜ, 22 ਜੂਨ (ਗੁਰਮੁੱਖ ਸਿੰਘ ਮਾਨ)-ਮੁੰਡੀ ਖਰੜ ਦੀ ਦਸਮੇਸ਼ ਇਨਕਲੇਵ ਵਿਖੇ ਆਪਣੇ ਘਰ ਦੇ ਦਰਵਾਜ਼ੇ ਅੱਗੇ ਬੈਠੀ ਬਜ਼ੁਰਗ ਔਰਤ ਦੀਆਂ ਦੋ ਅਣਪਛਾਤੇ ਵਿਅਕਤੀ ਕੰਨਾਂ ਦੀਆਂ ਵਾਲੀਆਂ ਝਪਟ ਕੇ ਫ਼ਰਾਰ ਹੋ ਗਏ | ਬਜ਼ੁਰਗ ਔਰਤ ਵਿੱਦਿਆ ਦੇਵੀ ਦੇ ਕੰਨ ਫੱਟਣ ਕਾਰਨ ਉਹ ਜ਼ਖ਼ਮੀ ...

ਪੂਰੀ ਖ਼ਬਰ »

ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਨੰਬਰ 1 'ਤੇ ਲਿਆਉਣਾ ਝੂਠੇ ਅੰਕੜਿਆਂ ਦੀ ਖੇਡ-ਰਾਸਾ

ਐੱਸ. ਏ. ਐੱਸ. ਨਗਰ, 22 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਬਣਾਉਣ ਨੂੰ ਝੂਠੇ ਅੰਕੜਿਆਂ ਦੀ ਖੇਡ ਦਸਦਿਆਂ ਭਾਰਤ 'ਚੋਂ ਨੰਬਰ 1 ਘੋਸ਼ਿਤ ਕਰਵਾਉਣ ਦੇ ਮਾਮਲੇ ਦੀ ਪੜਤਾਲ ਹਾਈ ਕੋਰਟ ਦੇ ...

ਪੂਰੀ ਖ਼ਬਰ »

ਦਸਵੰਧ ਫਾਊਾਡੇਸ਼ਨ ਵਲੋਂ ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਨੂੰ 4 ਲੱਖ ਦੀ ਕੀਮਤ ਦੇ ਆਕਸੀਜਨ ਕੰਸਨਟ੍ਰੇਟਰ ਭੇਟ

ਐੱਸ. ਏ. ਐੱਸ. ਨਗਰ, 22 ਜੂਨ (ਕੇ. ਐੱਸ. ਰਾਣਾ)-ਦਸਵੰਧ ਫਾਊਾਡੇਸ਼ਨ (ਆਸਟ੍ਰੇਲੀਆ) ਵਲੋਂ ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਮੁਹਾਲੀ ਨੂੰ 4 ਆਕਸੀਜਨ ਕੰਸਟ੍ਰੇਟਰ ਤੇ 5 ਫਰੂਟੀਆਂ ਦੇ ਪੈਕ ਮੁਹੱਈਆ ਕਰਵਾਏ ਗਏ ਹਨ | ਇਸ ਮੌਕੇ ਪਰਮ ਸਿੰਘ ਫਾਊਾਡਰ ਤੇ ਸੀ. ਈ. ਓ. ਅਤੇ ਮੋਫਰਮ ...

ਪੂਰੀ ਖ਼ਬਰ »

ਨਾਜਾਇਜ਼ ਸਬੰਧਾਂ ਦੇ ਸ਼ੱਕ ਵਿਚ ਪਤਨੀ ਦੀ ਗਲਾ ਘੁੱਟ ਕੇ ਹੱਤਿਆ

ਲਾਲੜੂ, 22 ਜੂਨ (ਰਾਜਬੀਰ ਸਿੰਘ)-ਨਾਜਾਇਜ਼ ਸਬੰਧਾਂ ਦੇ ਸ਼ੱਕ ਦੇ ਚਲਦਿਆਂ ਲਾਲੜੂ ਮੰਡੀ ਵਿਖੇ ਰਹਿੰਦੇ ਇਕ ਪਤੀ ਨੇ ਆਪਣੀ ਪਤਨੀ ਦੀ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ | ਜਾਣਕਾਰੀ ਅਨੁਸਾਰ 30 ਸਾਲਾ ਰਾਮਾ ਰਾਣੀ ਪੁੱਤਰੀ ਰਾਮ ਬਾਲਕ ਪਾਲ ਵਾਸੀ ਕਾਜੀਪੁਰ ਉੱਤਰ ਪ੍ਰਦੇਸ਼ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਸਫ਼ਾਈ ਕਰਮਚਾਰੀਆਂ ਵਲੋਂ ਅਰਥੀ ਫੂਕ ਮੁਜ਼ਾਹਰਾ

ਕੁਰਾਲੀ, 22 ਜੂਨ (ਹਰਪ੍ਰੀਤ ਸਿੰਘ)-ਸਫ਼ਾਈ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਹਿਰ ਅੰਦਰ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ ਅਤੇ ਸ਼ਹਿਰ ਦੇ ਮੇਨ ਚੌਕ ਵਿਚ ਮੁੱਖ ਮੰਤਰੀ ਤੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਦੀਆਂ ਅਰਥੀਆਂ ਫੂਕੀਆਂ ਗਈਆਂ | ਇਸ ਮੌਕੇ ...

ਪੂਰੀ ਖ਼ਬਰ »

ਪੈਰੀਫੇਰੀ ਮਿਲਕਮੈਨ ਯੂਨੀਅਨ ਵਲੋਂ ਮਹਿੰਗਾਈ ਨੂੰ ਲੈ ਕੇ ਰੋਸ ਪ੍ਰਦਰਸ਼ਨ

ਐੱਸ. ਏ. ਐੱਸ. ਨਗਰ, 22 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਪੈਰੀਫੇਰੀ ਮਿਲਕਮੈਨ ਯੂਨੀਅਨ ਵਲੋਂ ਦਿਨੋਂ ਦਿਨ ਵਧ ਰਹੀ ਮਹਿੰਗਾਈ ਨੂੰ ਲੈ ਕੇ ਮੁਹਾਲੀ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਦੋਧੀਆਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ...

ਪੂਰੀ ਖ਼ਬਰ »

ਵਰੁਣ ਦੇ ਹੋਏ ਅੰਨੇ੍ਹ ਕਤਲ ਮਾਮਲੇ 'ਚ ਉਸ ਦੀ ਕੰਪਨੀ ਦੇ ਚਪੜਾਸੀ ਸਮੇਤ 5 ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 22 ਜੂਨ (ਜਸਬੀਰ ਸਿੰਘ ਜੱਸੀ)-ਮੁਹਾਲੀ ਪੁਲਿਸ ਨੇ ਪੰਚਕੂਲਾ ਵਾਸੀ ਵਰੁਣ ਸੌਂਧੀ ਦੇ ਹੋਏ ਅੰਨੇ੍ਹ ਕਤਲ ਦੀ ਗੁੱਥੀ ਨੂੰ ਸੁਲਝਾਉਂਦਿਆਂ 5 ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਮੁਲਜ਼ਮਾਂ ਦੀ ਪਛਾਣ ਬਿੰਦਰ ਸਿੰਘ ਵਾਸੀ ਪਿੰਡ ...

ਪੂਰੀ ਖ਼ਬਰ »

ਜੜੌਤ ਦੇ ਕਈ ਪਰਿਵਾਰ 'ਆਪ' 'ਚ ਸ਼ਾਮਿਲ

ਲਾਲੜੂ, 22 ਜੂਨ (ਰਾਜਬੀਰ ਸਿੰਘ)-ਪਿੰਡ ਜੜੌਤ ਦੇ ਕਈ ਪਰਿਵਾਰ 'ਆਪ' ਆਗੂ ਮਨਜੀਤ ਸਿੰਘ ਤੇ ਅਨਵਰ ਅਲੀ ਦੇ ਯਤਨਾਂ ਸਦਕਾ ਪੰਜਾਬ ਰਾਜ ਪੰਚਾਇਤ ਪ੍ਰੀਸ਼ਦ ਦੇ ਪ੍ਰਧਾਨ ਤੇ 'ਆਪ' ਆਗੂ ਕੁਲਜੀਤ ਸਿੰਘ ਰੰਧਾਵਾ ਅਗਵਾਈ ਹੇਠ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਗਏ | ਇਸ ਮੌਕੇ ਰੰਧਾਵਾ ...

ਪੂਰੀ ਖ਼ਬਰ »

ਵਿਨੈ ਮਹਾਜਨ ਨੇ ਪੀ. ਐਸ. ਆਈ. ਡੀ. ਸੀ. ਦੇ ਸੀਨੀਅਰ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲਿਆ

ਚੰਡੀਗੜ੍ਹ, 22 ਜੂਨ (ਅਜੀਤ ਬਿਊਰੋ)-ਪੀ. ਐਸ. ਆਈ. ਡੀ. ਸੀ. ਦੇ ਨਵ-ਨਿਯੁਕਤ ਸੀਨੀਅਰ ਵਾਈਸ ਚੇਅਰਮੈਨ ਸ੍ਰੀ ਵਿਨੈ ਮਹਾਜਨ ਨੇ ਇਥੇ ਉਦਯੋਗ ਭਵਨ ਵਿਖੇ ਕੈਬਿਨਟ ਮੰਤਰੀਆਂ ਸ. ਸਾਧੂ ਸਿੰਘ ਧਰਮਸੋਤ, ਸ੍ਰੀ ਸੁੰਦਰ ਸ਼ਾਮ ਅਰੋੜਾ, ਵਿਧਾਇਕ ਬਲਵਿੰਦਰ ਸਿੰਘ ਲਾਡੀ, ਬਰਿੰਦਰ ਸਿੰਘ ...

ਪੂਰੀ ਖ਼ਬਰ »

ਕਬੱਡੀ ਖਿਡਾਰੀ ਸੋਹਣ ਸਿੰਘ ਸਾਥੀਆਂ ਸਮੇਤ 'ਆਪ' 'ਚ ਸ਼ਾਮਿਲ

ਮਾਜਰੀ, 22 ਜੂਨ (ਧੀਮਾਨ)-ਵਿਧਾਨ ਸਭਾ ਹਲਕਾ ਖਰੜ ਅਧੀਨ ਪੈਂਦੇ ਬਲਾਕ ਮਾਜਰੀ ਦੇ ਪਿੰਡ ਗੁੰਨੋਮਾਜਰਾ ਦੇ ਰਹਿਣ ਵਾਲੇ ਕਬੱਡੀ ਖਿਡਾਰੀ ਸੋਹਣ ਸਿੰਘ ਆਪਣੇ ਸਾਥੀਆਂ ਸਮੇਤ 'ਆਪ' ਦੇ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਮਲੋਆ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ...

ਪੂਰੀ ਖ਼ਬਰ »

ਗੁਰਦੀਪ ਕੌਰ ਨੇ ਨਗਰ ਕੌਂਸਲ ਦੀ ਸੀਨੀਅਰ ਮੀਤ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਖਰੜ, 22 ਜੂਨ (ਗੁਰਮੁੱਖ ਸਿੰਘ ਮਾਨ)-ਨਗਰ ਕੌਂਸਲ ਖਰੜ ਦੀ ਨਵੀਂ ਚੁਣੀ ਗਈ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਕੌਰ ਵਲੋਂ ਕੌਂਸਲ ਦਫ਼ਤਰ ਵਿਖੇ ਆਪਣਾ ਅਹੁਦਾ ਸੰਭਾਲ ਲਿਆ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਸਾਰੇ ਕੌਂਸਲਰਾਂ ਨੂੰ ਨਾਲ ਲੈ ਕੇ ਸ਼ਹਿਰ ਦਾ ਵਿਕਾਸ ...

ਪੂਰੀ ਖ਼ਬਰ »

ਕੋਰੋਨਾ ਦੀ ਤੀਜੀ ਲਹਿਰ ਤੋਂ ਸਾਬਕਾ ਫ਼ੌਜੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬਚਾਉਣ ਲਈ ਵਿਸ਼ੇਸ਼ ਪ੍ਰਬੰਧ ਕਰਨ ਦੀ ਲੋੜ-ਕਰਨਲ ਸੋਹੀ

ਐੱਸ. ਏ. ਐੱਸ. ਨਗਰ, 22 ਜੂਨ (ਕੇ. ਐੱਸ. ਰਾਣਾ)-ਅਗਸਤ ਦੇ ਅੱਧ 'ਚ ਸ਼ੁਰੂ ਹੋਣ ਵਾਲੀ ਕੋਰੋਨਾ ਮਹਾਂਮਾਰੀ ਦੀ ਤੀਜੀ ਲਹਿਰ ਦੇ ਖ਼ਾਸ ਤੌਰ 'ਤੇ ਬੱਚਿਆਂ 'ਤੇ ਪੈਣ ਵਾਲੇ ਜ਼ਿਆਦਾ ਪ੍ਰਭਾਵ ਨੂੰ ਲੈ ਕੇ ਯੂਨਾਈਟਿਡ ਫਰੰਟ ਆਫ਼ ਐਕਸ ਸਰਵਿਸਮੈਨ ਦੇ ਪ੍ਰਧਾਨ ਲੈਫ਼. ਕਰਨਲ ਐਸ. ਐਸ. ...

ਪੂਰੀ ਖ਼ਬਰ »

ਭਾਜਪਾ 'ਚ ਨਵੇਂ ਮੈਬਰਾਂ ਨੂੰ ਕੀਤਾ ਸ਼ਾਮਿਲ

ਖਰੜ, 22 ਜੂਨ (ਗੁਰਮੁੱਖ ਸਿੰਘ ਮਾਨ)-ਭਾਜਪਾ ਮੰਡਲ ਖਰੜ ਦੇ ਪ੍ਰਧਾਨ ਪਵਨ ਮਨੋਚਾ ਤੇ ਕੁਲਬੀਰ ਕਪੂਰ ਦੀ ਹਾਜ਼ਰੀ 'ਚ ਭਾਰਤੀ ਜਨਤਾ ਪਾਰਟੀ 'ਚ ਨਵੇਂ ਮੈਂਬਰ ਸ਼ਾਮਿਲ ਕੀਤੇ ਗਏ | ਪਵਨ ਮਨੋਚਾ ਨੇ ਦੱਸਿਆ ਕਿ ਰਾਜਿੰਦਰ ਕੁਮਾਰ, ਜਿੰਮੀ ਗੋਇਲ, ਰਾਜ ਗੋਇਲ, ਐਸ. ਕੇ. ਸ਼ੁਕਲਾ ਦਾ ...

ਪੂਰੀ ਖ਼ਬਰ »

ਐਨ. ਆਰ. ਆਈ. ਪਰਿਵਾਰ ਵਲੋਂ ਅਪਾਹਜ ਜੋੜੇ ਨੂੰ 1 ਲੱਖ ਰੁ. ਦੀ ਆਰਥਿਕ ਮਦਦ ਭੇਟ

ਡੇਰਾਬੱਸੀ, 22 ਜੂਨ (ਗੁਰਮੀਤ ਸਿੰਘ)-ਸਥਾਨਕ ਬੱਸ ਸਟੈਂਡ ਨੇੜੇ ਫੜ੍ਹੀ ਲਗਾ ਕੇ ਚੱਪਲਾਂ ਵੇਚਣ ਵਾਲੇ ਅਪਾਹਜ਼ ਜੋੜੇ ਵਲੋਂ ਪਿਛਲੇ ਦਿਨੀਂ ਆਪਣੀ ਟ੍ਰਾਈ-ਸਾਈਕਲ 'ਸਹਾਰਾ ਬਨੇ' ਨਾਮਕ ਸੰਸਥਾ ਨੂੰ ਭੇਟ ਕੀਤੀ ਗਈ ਸੀ | ਚੱਪਲਾਂ ਵੇਚ ਕੇ ਜਿਨ੍ਹਾਂ ਦਾ ਆਪਣਾ ਗੁਜ਼ਾਰਾ ...

ਪੂਰੀ ਖ਼ਬਰ »

ਖਿਜ਼ਰਾਬਾਦ-ਚਟੌਲੀ ਸੰਪਰਕ 18 ਫੁੱਟ ਚੌੜੀ ਕਰਵਾਈ ਜਾਵੇਗੀ-ਸਾਬਕਾ ਮੰਤਰੀ ਕੰਗ

ਮਾਜਰੀ, 22 ਜੂਨ (ਕੁਲਵੰਤ ਸਿੰਘ ਧੀਮਾਨ)-ਖਿਜ਼ਰਾਬਾਦ-ਚਟੌਲੀ ਸੰਪਰਕ ਸੜਕ ਨੂੰ 18 ਫੁੱਟ ਚੌੜਾ ਕਰਨ ਸਬੰਧੀ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਵਲੋਂ ਖੇਤਰ ਦੇ ਗ੍ਰਾਮ ਪੰਚਾਇਤ ਮੈਂਬਰਾਂ ਤੇ ਜ਼ਿੰਮੀਦਾਰਾਂ ਸਮੇਤ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ...

ਪੂਰੀ ਖ਼ਬਰ »

ਜਰਨੈਲ ਸਿੰਘ ਸੋਢੀ ਧਾਰਮਿਕ ਤੇ ਸਮਾਜ ਸੇਵੀ ਸ਼ਖ਼ਸੀਅਤ ਸਨ-ਸਿਹਤ ਮੰਤਰੀ ਸਿੱਧੂ

ਐੱਸ. ਏ. ਐੱਸ. ਨਗਰ, 22 ਜੂਨ (ਕੇ. ਐੱਸ. ਰਾਣਾ)-ਕੋਰੋਨਾ ਮਹਾਂਮਾਰੀ ਬਹੁਤ ਖ਼ਤਰਨਾਕ ਬਿਮਾਰੀ ਹੈ, ਜਿਸ ਤੋਂ ਬਚਾਅ ਲਈ ਸਾਨੂੰ ਲਗਾਤਾਰ ਸਾਵਧਾਨੀ ਵਰਤਣੀ ਪਵੇਗੀ | ਇਹ ਵਿਚਾਰ ਪਿੰਡ ਰੁੜਕਾ ਵਿਖੇ ਪੱਤਰਕਾਰ ਗੁਰਮੀਤ ਸਿੰਘ ਸ਼ਾਹੀ ਦੇ ਪਿਤਾ ਸਵ. ਜਰਨੈਲ ਸਿੰਘ ਸੋਢੀ ਨਮਿਤ ...

ਪੂਰੀ ਖ਼ਬਰ »

ਮੁੱਲਾਂਪੁਰ ਗ਼ਰੀਬਦਾਸ ਵਿਖੇ ਖ਼ੂਨਦਾਨ ਕੈਂਪ

ਮੁੱਲਾਂਪੁਰ ਗਰੀਬਦਾਸ, 22 ਜੂਨ (ਦਿਲਬਰ ਸਿੰਘ ਖੈਰਪੁਰ)-ਸਥਾਨਕ ਗੁਰਦੁਆਰਾ ਨਾਨਕ ਦਰਬਾਰ ਵਿਖੇ ਕੋਵਿਡ-19 ਦੀ ਭੇਟ ਚੜੇ੍ਹ ਯੂਥ ਆਗੂ ਪਰਮਿੰਦਰ ਸਿੰਘ ਰਿੰਕੂ ਦੀ ਯਾਦ 'ਚ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਮੌਕੇ ਡਾਕਟਰੀ ਟੀਮ ਨੇ ਖ਼ੂਨਦਾਨੀਆਂ ਤੋਂ ਪੀ. ਜੀ. ਆਈ. ...

ਪੂਰੀ ਖ਼ਬਰ »

ਪਿਤਾ ਦਿਵਸ ਮੌਕੇ ਆਨਲਾਈਨ ਮੁਕਾਬਲੇ ਕਰਵਾਏ

ਖਰੜ, 22 ਜੂਨ (ਗੁਰਮੁੱਖ ਸਿੰਘ ਮਾਨ)-ਏ. ਪੀ. ਜੇ. ਸਮਾਰਟ ਸਕੂਲ ਮੁੰਡੀ ਖਰੜ ਵਲੋਂ ਪਿਤਾ ਦਿਵਸ ਮਨਾਉਣ ਲਈ ਆਨਲਾਈਨ ਪ੍ਰੋਗਰਾਮ ਕਰਵਾਇਆ ਗਿਆ | ਪ੍ਰੋਗਰਾਮ 'ਚ ਗਰੇਡ ਪ੍ਰੀ-ਨਰਸਰੀ ਤੋਂ ਬਾਰ੍ਹਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਵਲੋਂ ਭਾਗ ਲਿਆ ਗਿਆ | ਪ੍ਰੋਗਰਾਮ ਦੌਰਾਨ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜ਼ਿਲ੍ਹੇ 'ਚ ਕਰੀਬ 1,81,619 ਕਾਰਡ ਬਣਾਏ ਗਏ-ਡੀ. ਸੀ.

ਐੱਸ. ਏ. ਐੱਸ. ਨਗਰ, 22 ਜੂਨ (ਕੇ. ਐੱਸ. ਰਾਣਾ)-ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਸੂਬੇ ਦੇ ਲੋੜਵੰਦ ਲੋਕਾਂ ਨੂੰ 5 ਲੱਖ ਰੁ. ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਜਾਂਦੀ ਹੈ | ਇਸ ਯੋਜਨਾ ਤਹਿਤ ਜ਼ਿਲ੍ਹੇ 'ਚ ਹੁਣ ਤੱਕ ਕਰੀਬ 1,81,619 ਕਾਰਡ ਬਣਾਏ ਜਾ ਚੁੱਕੇ ਹਨ ਤੇ ਯੋਗ ...

ਪੂਰੀ ਖ਼ਬਰ »

ਸਿੰਘਪੁਰਾ ਦੇ ਸੈਵਨ ਸਾਈਡ ਫੁੱਟਬਾਲ ਟੂਰਨਾਮੈਂਟ 'ਚ ਖਰੜ ਦੀ ਟੀਮ ਜੇਤੂ

ਕੁਰਾਲੀ, 22 ਜੂਨ (ਬਿੱਲਾ ਅਕਾਲਗੜ੍ਹੀਆ)-ਨੇੜਲੇ ਪਿੰਡ ਸਿੰਘਪੁਰਾ ਵਿਖੇ ਪਿੰਡ ਦੇ ਸਮੁੱਚੇ ਨੌਜਵਾਨਾਂ ਵਲੋਂ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੀ ਯਾਦ 'ਚ ਪਿੰਡ ਦੇ ਖੇਡ ਮੈਦਾਨ 'ਚ ਪਹਿਲਾ ਸੈਵਨ ਸਾਈਡ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ | ...

ਪੂਰੀ ਖ਼ਬਰ »

ਪਿੰਡਾਂ 'ਚ ਆਉਣ 'ਤੇ ਰਾਜਸੀ ਆਗੂਆਂ ਦਾ ਕਾਲੇ ਝੰਡੇ ਦਿਖਾ ਕੇ ਵਿਰੋਧ ਕੀਤਾ ਜਾਵੇਗਾ-ਲੋਕ ਹਿਤ ਮਿਸ਼ਨ ਮੈਂਬਰ

ਮਾਜਰੀ, 22 ਜੂਨ (ਕੁਲਵੰਤ ਸਿੰਘ ਧੀਮਾਨ)-ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਦੇ ਸੱਦੇ 'ਤੇ ਪਿੰਡ ਬੜੌਦੀ ਦੇ ਟੋਲ ਪਲਾਜ਼ਾ 'ਤੇ ਲੋਕ ਹਿੱਤ ਮਿਸ਼ਨ ਦੇ ਮੈਂਬਰਾਂ ਤੇ ਖੇਤਰ ਦੇ ਕਿਸਾਨਾਂ ਨੇ ਮੀਟਿੰਗ ਸੱਦ ਕੇ ਫ਼ੈਸਲਾ ਕੀਤਾ ਹੈ ਕਿ ਜਦੋਂ ਤੱਕ ਮੋਦੀ ਸਰਕਾਰ ਕਾਲੇ ਖੇਤੀ ...

ਪੂਰੀ ਖ਼ਬਰ »

ਡੀ. ਸੀ. ਵਲੋਂ ਜ਼ਿਲ੍ਹੇ ਵਿਚਲੇ ਚੋਆਂ ਤੇ ਨਾਲਿਆਂ ਦੀ ਸਫ਼ਾਈ ਦਾ ਕੰਮ 30 ਤੋਂ ਪਹਿਲਾਂ ਮੁਕੰਮਲ ਕਰਨ ਦੇ ਹੁਕਮ ਜਾਰੀ

ਐੱਸ. ਏ. ਐੱਸ. ਨਗਰ, 22 ਜੂਨ (ਕੇ. ਐੱਸ. ਰਾਣਾ)-ਜ਼ਿਲ੍ਹੇ 'ਚੋਂ ਲੰਘਦੇ ਚੋਆਂ ਤੇ ਨਾਲਿਆਂ ਦੀ ਸਫ਼ਾਈ ਦਾ ਕੰਮ 30 ਜੂਨ ਤੋਂ ਪਹਿਲਾਂ-ਪਹਿਲਾਂ ਮੁਕੰਮਲ ਕੀਤਾ ਜਾਵੇ ਤਾਂ ਜੋ ਆਉਣ ਵਾਲੇ ਬਰਸਾਤੀ ਸੀਜ਼ਨ ਦੌਰਾਨ ਬਰਸਾਤੀ ਪਾਣੀ ਦੀ ਅਸਾਨੀ ਨਾਲ ਨਿਕਾਸੀ ਹੋ ਸਕੇ | ਇਹ ਹੁਕਮ ਡਿਪਟੀ ...

ਪੂਰੀ ਖ਼ਬਰ »

28 ਤੋਂ ਹਾਈਕੋਰਟ ਦੇ ਸਾਰੇ ਜੱਜ ਵੀਡੀਓ ਕਾਨਫਰੰਸਿੰਗ ਰਾਹੀਂ ਸੁਣਨਗੇ ਕੇਸ

ਚੰਡੀਗੜ੍ਹ, 22 ਜੂਨ (ਬਿ੍ਜੇਂਦਰ ਗੌੜ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਇਕ ਮੁਲਜ਼ਮ ਦੀ ਜ਼ਮਾਨਤ ਪਟੀਸ਼ਨ ਨੂੰ ਇਕ ਸਾਲ ਤਕ ਲਿਸਟ ਨਾ ਕਰਨ ਨੂੰ ਲੈ ਕੇ ਸੁਪਰੀਮ ਕੋਰਟ ਵਲੋਂ 'ਨਿਆਂ ਪ੍ਰਸ਼ਾਸਨ ਦੀ ਹਾਰ' ਦੱਸਦਿਆਂ ਕੀਤੀ ਸਖ਼ਤ ਟਿੱਪਣੀ ਤੋਂ ਬਾਅਦ ਹਾਈਕੋਰਟ ਨੇ ...

ਪੂਰੀ ਖ਼ਬਰ »

ਅਕਾਲੀ ਦਲ (ਅ) ਦਾ ਵਫ਼ਦ ਰਾਜਪਾਲ ਨੂੰ ਮਿਲਿਆ

ਚੰਡੀਗੜ੍ਹ, 22 ਜੂਨ (ਵਿਕਰਮਜੀਤ ਸਿੰਘ ਮਾਨ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦਾ ਵਫ਼ਦ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ ਨੂੰ ਮਿਲਿਆ | ਵਫ਼ਦ ਨੇ ਰਾਜਪਾਲ ਨੂੰ ਦਿੱਤੇ ਮੰਗ ਪੱਤਰ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ, 328 ਸਰੂਪ ...

ਪੂਰੀ ਖ਼ਬਰ »

ਵਿਧਾਇਕਾਂ ਦੇ ਪੁੱਤਾਂ ਤੋਂ ਬਾਅਦ ਹੁਣ ਸ਼ਹੀਦ ਦੇ ਬੇਟੇ ਨੂੰ ਨੌਕਰੀ ਦੀ ਉੱਠੀ ਮੰਗ

ਚੰਡੀਗੜ੍ਹ, 22 ਜੂਨ (ਬਿ੍ਜੇਂਦਰ ਗੌੜ)-ਹਾਈਕੋਰਟ ਦੇ ਵਕੀਲ ਹਰਿੰਦਰ ਪਾਲ ਸਿੰਘ ਈਸ਼ਰ ਨੇ ਪੰਜਾਬ ਦੀ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਇਕ ਕਾਨੂੰਨੀ ਨੋਟਿਸ ਭੇਜਦਿਆਂ ਸਾਲ 1995 'ਚ ਸ਼ਹੀਦ ਹੋਏ ਫੌਜੀ ਹਰਭਜਨ ਸਿੰਘ ਦੇ ਬੇਟੇ ਨੂੰ ਤਰਸ ਦੇ ਅਧਾਰ 'ਤੇ ਨੌਕਰੀ ਦੇਣ ਦੀ ਮੰਗ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬੂਟਿਆਂ ਦਾ ਕੈਂਪ ਲਗਾਇਆ

ਐੱਸ. ਏ. ਐੱਸ. ਨਗਰ, 22 ਜੂਨ (ਕੇ. ਐੱਸ. ਰਾਣਾ)-ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਅਜੀਤ ਨਰਸਰੀ ਸੈਕਟਰ 66 ਵਲੋਂ ਬੂਟਿਆਂ ਦਾ ਇਕ ਵਿਸ਼ੇਸ਼ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਅਮਰਜੀਤ ਸਿੰਘ ਜੀਤੀ ਸਿੱਧੂ ਮੇਅਰ ਨਗਰ ਨਿਗਮ ਮੁਹਾਲੀ ਵਲੋਂ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਮਾਣਕਪੁਰ ਸ਼ਰੀਫ਼ ਦੇ ਉਰਸ ਮੌਕੇ ਧਾਰਮਿਕ ਰਸਮਾਂ ਅਦਾ ਕੀਤੀਆਂ ਜਾਣਗੀਆਂ-ਕਮੇਟੀ

ਮਾਜਰੀ, 22 ਜੂਨ (ਧੀਮਾਨ)-ਪਿੰਡ ਮਾਣਕਪੁਰ ਸ਼ਰੀਫ਼ ਵਿਖੇ ਜ਼ਿਲ੍ਹਾ ਮੁਸਲਿਮ ਵੈੱਲਫ਼ੇਅਰ ਐਂਡ ਰੋਜ਼ਾ ਕਮੇਟੀ ਦੇ ਮੈਂਬਰਾਂ ਦੀ ਮੀਟਿੰਗ ਹੋਈ | ਇਸ ਸਬੰਧੀ ਪਿੰਕਾ ਸਾਬਰੀ ਮਾਜਰੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਕਮੇਟੀ ਵਲੋਂ ਫ਼ੈਸਲਾ ਕੀਤਾ ਗਿਆ ਕਿ ਹਾਫ਼ਿਜ ਮੁਹੰਮਦ ...

ਪੂਰੀ ਖ਼ਬਰ »

ਸਾਬਕਾ ਸੰਸਦ ਮੈਂਬਰ ਜੈਨ ਨੇ ਪ੍ਰਸ਼ਾਸਨ ਤੋਂ ਵਾਰਡਾਂ ਦੇ ਰਾਖਵਾਂਕਰਨ ਨੂੰ ਨੋਟੀਫਾਈ ਕਰਨ ਦੀ ਕੀਤੀ ਮੰਗ

ਚੰਡੀਗੜ੍ਹ, 22 ਜੂਨ (ਬਿ੍ਜੇਂਦਰ ਗੌੜ)-ਸਾਬਕਾ ਸੰਸਦ ਮੈਂਬਰ ਤੇ ਭਾਜਪਾ ਦੀ ਰਾਸ਼ਟਰੀ ਕਾਰਜਕਾਰਨੀ ਕਮੇਟੀ ਦੇ ਮੈਂਬਰ ਸਤਿਆ ਪਾਲ ਜੈਨ ਨੇ ਚੰਡੀਗੜ੍ਹ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਨਗਰ ਨਿਗਮ ਦੀਆਂ ਆਉਣ ਵਾਲੀਆਂ ਚੋਣਾਂ ਲਈ ਵਾਰਡਾਂ ਦੇ ਰਾਖਵਾਂਕਰਨ ਨੂੰ ...

ਪੂਰੀ ਖ਼ਬਰ »

ਪਾਵਰ ਲਿਫਟਿੰਗ ਖਿਡਾਰੀ ਸੁਨੀਤਾ ਕਸ਼ਪ ਨੂੰ ਦਿੱਤੀ ਪੰਜ ਲੱਖ ਦੀ ਆਰਥਿਕ ਮਦਦ

ਚੰਡੀਗੜ੍ਹ, 22 ਜੂਨ (ਐਨ. ਐਸ. ਪਰਵਾਨਾ)-ਹਰਿਆਣਾ ਦੇ ਖੇਡ ਤੇ ਯੁਵਾ ਮਾਮਲੇ ਰਾਜ ਮੰਤਰੀ ਸ. ਸੰਦੀਪ ਸਿੰਘ ਨੇ ਰੋਹਤਕ ਦੀ ਪਾਵਰ ਲਿਫਟਿੰਗ ਖਿਡਾਰੀ ਸੁਨੀਤਾ ਕਸ਼ਪ ਨੂੰ 5 ਲੱਖ ਰੁਪਏ ਦੀ ਆਰਥਕ ਸਹਾਇਤਾ ਦਿੱਤੀ | ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸਹੂਲਤਾਂ ਦੇ ਅਭਾਵ 'ਚ ਕਿਸੇ ਵੀ ...

ਪੂਰੀ ਖ਼ਬਰ »

ਚੁਣੇ ਹੋਏ ਨੁਮਾਇੰਦਿਆਂ ਨੇ ਲੋਕਾਂ ਦੀਆਂ ਮੁਸ਼ਕਿਲ ਵੱਲ ਉਚੇਚਾ ਧਿਆਨ ਨਹੀਂ ਦਿੱਤਾ-ਗੋਲਡੀ

ਮਾਜਰੀ, 22 ਜੂਨ (ਕੁਲਵੰਤ ਸਿੰਘ ਧੀਮਾਨ)-ਕਸਬਾ ਨਵਾਂਗਰਾਉਂ ਦੇ ਵਾਰਡ ਨੰਬਰ 21 ਵਿਖੇ ਆਮ ਆਦਮੀ ਪਾਰਟੀ ਦੀ ਮੀਟਿੰਗ 'ਆਪ' ਆਗੂ ਪਿ੍ਤਪਾਲ ਸਿੰਘ ਦੀ ਅਗਵਾਈ ਤੇ ਪਰਵਿੰਦਰ ਸਿੰਘ ਗੋਲਡੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਗੋਲਡੀ ਨੇ ਕਿਹਾ ਕਿ ਹਲਕਾ ਖਰੜ ਦੇ ਵੱਖ-ਵੱਖ ...

ਪੂਰੀ ਖ਼ਬਰ »

ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਸੱਦੇ 'ਤੇ ਡਾਕਟਰਾਂ 'ਤੇ ਹੋ ਰਹੇ ਹਮਲਿਆਂ ਨੂੰ ਲੈ ਕੇ ਰੋਸ ਪ੍ਰਦਰਸ਼ਨ

ਖਰੜ, 22 ਜੂਨ (ਗੁਰਮੁੱਖ ਸਿੰਘ ਮਾਨ)-ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਸੱਦੇ 'ਤੇ ਆਈ. ਐਮ. ਖਰੜ-ਕੁਰਾਲੀ ਦੇ ਸਮੂਹ ਮੈਂਬਰਾਂ ਵਲੋਂ ਦੇਸ਼ ਭਰ 'ਚ ਡਾਕਟਰਾਂ 'ਤੇ ਹੋ ਰਹੇ ਹਮਲਿਆਂ ਨੂੰ ਲੈ ਕੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਐਸੋਸੀਏਸ਼ਨ ਦੇ ...

ਪੂਰੀ ਖ਼ਬਰ »

ਧਾਰਮਿਕ ਸਮਾਗਮ 'ਚ ਸ਼ਾਮਿਲ ਹੋਣ 'ਤੇ ਮਨ ਨੂੰ ਸ਼ਾਂਤੀ ਮਿਲਦੀ-ਢਿੱਲੋਂ

ਡੇਰਾਬੱਸੀ, 22 ਜੂਨ (ਗੁਰਮੀਤ ਸਿੰਘ)-ਧਾਰਮਿਕ ਸਮਾਗਮ 'ਚ ਸ਼ਾਮਿਲ ਹੋਣ 'ਤੇ ਮਨ ਨੂੰ ਸ਼ਾਂਤੀ ਮਿਲਦੀ ਹੈ ਤੇ ਸਾਨੂੰ ਆਪਣੇ ਗੁਰੂਆਂ, ਪੀਰਾਂ ਤੇ ਪੈਗੰਬਰਾਂ ਦੇ ਦਰਸਾਏ ਮਾਰਗ 'ਤੇ ਚੱਲ ਕੇ ਸਮੁੱਚੀ ਲੋਕਾਈ ਦੀ ਸੇਵਾ ਕਰਨੀ ਚਾਹੀਦੀ ਹੈ | ਇਹ ਪ੍ਰਗਟਾਵਾ ਕਾਂਗਰਸੀ ਆਗੂ ...

ਪੂਰੀ ਖ਼ਬਰ »

ਸਾਬਕਾ ਮੰਤਰੀ ਕੰਗ ਨੇ ਨਿਕਾਸੀ ਨਾਲੇ ਦੇ ਨਿਰਮਾਣ ਦਾ ਕੰਮ ਸ਼ੁਰੂ ਕਰਵਾਇਆ

ਮਾਜਰੀ, 22 ਜੂਨ (ਕੁਲਵੰਤ ਸਿੰਘ ਧੀਮਾਨ)-ਪਿੰਡ ਖਿਜ਼ਰਾਬਾਦ ਉਪਰਲੀ ਪੱਤੀ ਵਿਖੇ ਮੀਆਂਪੁਰ ਚੰਗਰ ਸੰਪਰਕ ਸੜਕ ਦੇ ਨਾਲ-ਨਾਲ ਬਣੇ ਨਿਕਾਸੀ ਨਾਲੇ ਦੇ ਮੁੜ ਨਿਰਮਾਣ ਦਾ ਕੰਮ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਦੁਆਰਾ ਸ਼ੁਰੂ ਕਰਵਾਇਆ ਗਿਆ | ਇਸ ਸਬੰਧੀ ਸਰਪੰਚ ਜਸਵੀਰ ਕੌਰ ...

ਪੂਰੀ ਖ਼ਬਰ »

ਪੁਲਿਸ ਵਲੋਂ ਉਦਯੋਗਿਕ ਖੇਤਰ ਵਿਚਲੀਆਂ ਯੂਨੀਅਨਾਂ ਦੇ ਡਰਾਈਵਰਾਂ ਨੂੰ ਗੱਡੀਆਂ ਢੰਗ ਨਾਲ ਖੜ੍ਹੀਆਂ ਕਰਨ ਦੀ ਹਦਾਇਤ

ਐੱਸ. ਏ. ਐੱਸ. ਨਗਰ, 22 ਜੂਨ (ਜਸਬੀਰ ਸਿੰਘ ਜੱਸੀ)-ਜ਼ਿਲ੍ਹਾ ਪੁਲਿਸ ਮੁਖੀ ਸਤਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੁਲਿਸ ਕਪਤਾਨ (ਟ੍ਰੈਫ਼ਿਕ) ਗੁਰਜੋਤ ਸਿੰਘ ਕਲੇਰ ਤੇ ਉਪ ਪੁਲਿਸ ਕਪਤਾਨ ਗੁਰਇਕਬਾਲ ਸਿੰਘ ਦੀ ਅਗਵਾਈ ਹੇਠ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ. ਐਸ. ...

ਪੂਰੀ ਖ਼ਬਰ »

ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਦੀਆਂ-ਸੋਹਾਣਾ

ਐੱਸ. ਏ. ਐੱਸ. ਨਗਰ, 22 ਜੂਨ (ਕੇ. ਐੱਸ. ਰਾਣਾ)-ਇਥੋਂ ਨੇੜਲੇ ਪਿੰਡ ਸੁੱਖਗੜ੍ਹ ਵਿਖੇ ਸ਼ਹੀਦ ਭਗਤ ਸਿੰਘ ਕਲੱਬ ਵਲੋਂ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ, ਜਿਸ 'ਚ ਖੇਤਰ ਦੀਆਂ ਕੁੱਲ 48 ਟੀਮਾਂ ਵਲੋਂ ਭਾਗ ਲਿਆ ਗਿਆ | ਇਸ ਮੌਕੇ ਕਰਵਾਏ ਸਮਾਗਮ ਦੌਰਾਨ ਆਜ਼ਾਦ ਗਰੁੱਪ ਦੇ ਮੁੱਖ ...

ਪੂਰੀ ਖ਼ਬਰ »

ਜ਼ਿਲ੍ਹਾ ਮੁਹਾਲੀ ਜ਼ਰੂਰਤ ਦੇ ਆਧਾਰ 'ਤੇ ਘਰ-ਘਰ ਜਾ ਕੇ ਟੀਕਾਕਰਨ ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਜ਼ਿਲ੍ਹਾ ਹੋਵੇਗਾ-ਡੀ.ਸੀ.

ਐੱਸ. ਏ. ਐੱਸ. ਨਗਰ, 22 ਜੂਨ (ਕੇ. ਐੱਸ. ਰਾਣਾ)-ਨਿਵੇਕਲੀ ਪਹਿਲ ਕਦਮੀ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਮੁਹਾਲੀ ਵਲੋਂ ਬਜ਼ੁਰਗ, ਕਮਜ਼ੋਰ, ਦਿਵਿਆਂਗ ਤੇ ਅਪਾਹਜ਼ ਵਿਅਕਤੀਆਂ ਲਈ ਹੋਮ-ਵੈਕਸੀਨੇਸ਼ਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਨਾਲ ਜ਼ਿਲ੍ਹਾ ਮੁਹਾਲੀ ਜ਼ਰੂਰਤ ਦੇ ...

ਪੂਰੀ ਖ਼ਬਰ »

ਕੌਂਸਲ ਆਫ਼ ਜੂਨੀਅਰ ਇੰਜੀਨੀਅਰਜ਼ ਪੰਜਾਬ ਰਾਜ ਬਿਜਲੀ ਬੋਰਡ ਵਲੋਂ ਸੰਘਰਸ਼ ਤੇਜ਼ ਕਰਨ ਦਾ ਐਲਾਨ

ਐੱਸ. ਏ. ਐੱਸ. ਨਗਰ, 22 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਕੌਂਸਲ ਆਫ਼ ਜੂਨੀਅਰ ਇੰਜੀਨੀਅਰਜ਼ ਪੰਜਾਬ ਰਾਜ ਬਿਜਲੀ ਬੋਰਡ ਵਲੋਂ ਜੂਨੀਅਰ ਇੰਜੀਨੀਅਰ ਕਾਡਰ ਦੀਆਂ ਬਕਾਇਆ ਮੰਗਾਂ ਪ੍ਰਤੀ ਪਾਵਰਕਾਮ ਮੈਨੇਜਮੈਂਟ ਦੇ ਗ਼ੈਰ-ਸੰਜੀਦਾ ਰਵੱਈਏ ਵਿਰੁੱਧ ਸੰਘਰਸ਼ ਤੇਜ਼ ਕਰਨ ਦਾ ...

ਪੂਰੀ ਖ਼ਬਰ »

ਅੱਜ ਤੋਂ 27 ਜੂਨ ਤੱਕ ਸਿੱਖਿਆ ਬੋਰਡ ਅੰਦਰ ਕਲਮ-ਛੋੜ ਹੜਤਾਲ ਕੀਤੀ ਜਾਵੇਗੀ-ਕਰਮਚਾਰੀ ਐਸੋਸੀਏਸ਼ਨ

ਐੱਸ. ਏ. ਐੱਸ. ਨਗਰ, 22 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਸਾਂਝਾ ਮੁਲਾਜ਼ਮ ਮੰਚ ਪੰਜਾਬ ਤੇ ਚੰਡੀਗੜ੍ਹ/ਪੀ. ਐੱਸ. ਐਮ. ਐਸ. ਯੂ. ਵਲੋਂ ਪੇ ਕਮਿਸ਼ਨ ਦੇ ਮੁੱਦੇ ਨੂੰ ਲੈ ਕੇ ਦਿੱਤੇ ਗਏ ਸੱਦੇ ਦੇ ਚਲਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਵਲੋਂ ਡੀ. ਸੀ. ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX