ਤਾਜਾ ਖ਼ਬਰਾਂ


ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  1 day ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  1 day ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  1 day ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  1 day ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  1 day ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  1 day ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  1 day ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  1 day ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  1 day ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  1 day ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  1 day ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  1 day ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  1 day ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  1 day ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  1 day ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  1 day ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  1 day ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਹਾੜ ਸੰਮਤ 553
ਿਵਚਾਰ ਪ੍ਰਵਾਹ: ਆਪਣੀਆਂ ਯੋਗਤਾਵਾਂ ਅਤੇ ਮਿਹਨਤ ਨਾਲ ਹੀ ਅਸੀਂ ਆਪਣੇ ਟੀਚਿਆਂ ਨੂੰ ਪ੍ਰਾਪਤ ਕਰ ਸਕਦੇ ਹਾਂ। -ਰਾਬਿੰਦਰ ਨਾਥ ਟੈਗੋਰ

ਸੰਗਰੂਰ

ਨਹਿਰੀ ਪਾਣੀ ਚੋਰੀ ਕਰਨ 'ਤੇ ਭੜਕੇ ਕਈ ਪਿੰਡਾਂ ਦੇ ਕਿਸਾਨ- ਜੇ. ਈ. ਨੂੰ ਬਣਾਇਆ ਬੰਦੀ

ਲਹਿਰਾਗਾਗਾ, 22 ਜੂਨ (ਅਸ਼ੋਕ ਗਰਗ) - ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ 1 ਜੂਨ ਤੋਂ ਪਨੀਰੀ ਅਤੇ 10 ਜੂਨ ਤੋਂ ਝੋਨਾ ਲਗਾਉਣ ਲਈ ਕਿਹਾ ਗਿਆ ਸੀ ਪਰ ਬਿਜਲੀ ਸਪਲਾਈ ਅਤੇ ਨਹਿਰੀ ਪਾਣੀ ਸਮੇਂ ਸਿਰ ਨਾ ਮਿਲਣ ਕਰਕੇ ਕਿਸਾਨਾਂ ਵਿਚ ਸਰਕਾਰ ਪ੍ਰਤੀ ਰੋਸ ਦਿਨ ਪ੍ਰਤੀ ਦਿਨ ਵਧ ਰਿਹਾ ਹੈ | ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਖੇਤਾਂ ਲਈ 8 ਘੰਟੇ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ ਬਿਜਲੀ ਗਰਿੱਡਾਂ ਅੱਗੇ ਧਰਨੇ ਲਗਾਏ ਜਾ ਰਹੇ ਹਨ, ਨਹਿਰਾਂ ਵਿਚ ਪਾਣੀ ਚੋਰੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ ਅਤੇ ਪਿੰਡਾਂ ਦੇ ਲੋਕਾਂ ਵਿਚ ਆਪਸੀ ਤਕਰਾਰ ਵਧ ਰਿਹਾ ਹੈ | ਜੇਕਰ ਵੇਖਿਆ ਜਾਵੇ ਤਾਂ ਨਹਿਰੀ ਪਾਣੀ ਨੂੰ ਲੈ ਕੇ ਲਾਡਬੰਜਾਰਾ ਰਜਵਾਹੇ 'ਤੇ ਪੈਂਦੇ ਪਿੰਡਾਂ ਦੇ ਕਿਸਾਨਾਂ ਨੂੰ ਸਭ ਤੋਂ ਵੱਧ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ ਕਿਉਂਕਿ ਇਸ ਰਜਵਾਹੇ ਨੂੰ ਪਹਿਲਾਂ ਪਿੰਡ ਜਲੂਰ ਅਤੇ ਰਾਏਧਰਾਣਾ ਵਿਚਕਾਰ ਬਰਸਾਤੀ ਪਾਣੀ ਦੀ ਨਿਕਾਸੀ ਨੂੰ ਲੈ ਕੇ ਪੁੱਟਿਆ ਹੋਇਆ ਸੀ ਅਤੇ ਦੋਵਾਂ ਪਿੰਡਾਂ ਵਿਚਕਾਰ ਚਲਦੇ ਰੇੜਕੇ ਕਾਰਨ ਕਈ ਦਿਨ ਉਕਤ ਜਗ੍ਹਾ ਤੋਂ ਨਹਿਰ ਪੁੱਟੀ ਹੀ ਰਹੀ ਜਿਸ ਕਰਕੇ ਨਹਿਰ ਵਿਚ ਪਾਣੀ ਛੱਡਣਾ ਸੰਭਵ ਨਹੀਂ ਸੀ, ਆਿਖ਼ਰ ਵਿਭਾਗ ਵਲੋਂ ਉਕਤ ਥਾਂ ਤੋਂ ਪੁੱਟੀ ਨਹਿਰ ਨੂੰ ਪੂਰ ਕੇ 19 ਜੂਨ ਨੂੰ ਪਾਣੀ ਤਾਂ ਛੱਡ ਦਿੱਤਾ ਗਿਆ ਪਰ ਰਜਵਾਹੇ ਦੇ ਅਖੀਰ ਵਿਚ ਪੈਂਦੇ ਪਿੰਡ ਲਹਿਲ ਕਲਾਂ, ਬੱਲਰਾਂ, ਚੋਟੀਆਂ, ਦੇਹਲਾ, ਪਾਪੜਾ, ਚੂੜਲ ਤੱਕ ਨਹਿਰੀ ਪਾਣੀ ਨਾ ਪਹੁੰਚਣ ਕਾਰਨ ਉਕਤ ਪਿੰਡਾਂ ਦੇ ਕਿਸਾਨਾਂ ਵਲੋਂ ਨਹਿਰ ਦਾ ਦੌਰਾ ਕੀਤਾ ਗਿਆ ਤਾਂ ਪਿੰਡ ਢੀਂਡਸਾ ਵਿਖੇ ਕਿਸਾਨਾਂ ਵਲੋਂ ਨਹਿਰ ਵਿਚ ਨਾਜਾਇਜ਼ ਰੋਕਾਂ ਥੰਮੀਆ, ਫੱਟੇ, ਥੈਲੇ ਲਗਾ ਕੇ ਪਾਣੀ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਤਾਂ ਮੌਕੇ 'ਤੇ ਕਿਸਾਨਾਂ ਵਲੋਂ ਪਿੰਡਾਂ ਵਿਚ ਸੂਚਿਤ ਕਰਨ 'ਤੇ ਵੱਡੀ ਗਿਣਤੀ ਵਿਚ ਕਿਸਾਨ ਪਹੁੰਚ ਗਏ | ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਮੱਖਣ ਸਿੰਘ ਪਾਪੜਾ, ਲੀਲਾ ਸਿੰਘ ਚੋਟੀਆਂ, ਸੁਖਦੇਵ ਸ਼ਰਮਾ, ਰਾਮ ਸਿੰਘ ਢੀਂਡਸਾ, ਮਾਰਕੀਟ ਕਮੇਟੀ ਲਹਿਰਾਗਾਗਾ ਦੇ ਚੇਅਰਮੈਨ ਤੇ ਸਰਪੰਚ ਜਸਵਿੰਦਰ ਰਿੰਪੀ, ਗੁਰਚਰਨ ਸਿੰਘ ਬਖੋਰਾ, ਪ੍ਰੀਤਮ ਸਿੰਘ ਲੇਹਲ ਕਲਾਂ, ਹਰਵਿੰਦਰ ਸਿੰਘ ਕਾਲਾ, ਸੁਰਜੀਤ ਸਿੰਘ ਬੱਲਰਾਂ, ਲਖਵਿੰਦਰ ਸਿੰਘ ਬਖੋਰਾ, ਮੇਲਾ ਸਿੰਘ ਸਰਪੰਚ ਬੱਲਰਾ ਵਲੋਂ ਨਹਿਰੀ ਵਿਭਾਗ ਦੇ ਅਧਿਕਾਰੀਆਂ ਨਾਲ ਰਾਬਤਾ ਕਾਇਮ ਕਰਨ ਤੋਂ ਬਾਅਦ ਮੌਕੇ 'ਤੇ ਪਹੁੰਚੇ ਜੇ.ਈ ਯੁਵਰਾਜ ਸਿੰਘ ਵਲੋਂ ਉਕਤ ਮਾਮਲੇ ਸਬੰਧੀ ਉੱਚ ਅਧਿਕਾਰੀਆਂ ਨੂੰ ਰਿਪੋਰਟ ਬਣਾ ਕੇ ਭੇਜ ਦੇਣ ਦੀ ਕਹੀ ਗੱਲ ਤੋਂ ਗ਼ੁੱਸੇ 'ਚ ਆਏ ਕਿਸਾਨਾਂ ਨੇ ਜੇਈ ਨੂੰ ਬੰਦੀ ਬਣਾ ਲਿਆ ਅਤੇ ਕਿਹਾ ਕਿ ਉੱਚ ਅਧਿਕਾਰੀਆਂ ਵਲੋਂ ਮੌਕੇ 'ਤੇ ਪਹੁੰਚ ਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੇ ਜਾਣ ਤਕ ਘਿਰਾਓ ਜਾਰੀ ਰਹੇਗਾ | ਜੇ.ਈ ਯੁਵਰਾਜ ਸਿੰਘ ਵਲੋਂ ਉੱਚ ਅਧਿਕਾਰੀਆਂ ਨੂੰ ਸੂਚਿਤ ਕਰਨ 'ਤੇ ਕਰੀਬ ਦੋ ਘੰਟੇ ਬਾਅਦ ਐਸ.ਡੀ.ਓ ਅੰਮਿ੍ਤਪਾਲ ਸਿੰਘ ਵਲੋਂ ਪਹੁੰਚ ਕੇ ਸਖ਼ਤ ਕਾਰਵਾਈ ਕਰਨ ਦਾ ਭਰੋਸਾ ਦੇਣ ਤੋਂ ਬਾਅਦ ਕਿਸਾਨ ਸ਼ਾਂਤ ਹੋਏ | ਉਨ੍ਹਾਂ ਪਾਣੀ ਚੋਰੀ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕਰਨ ਲਈ ਥਾਣਾ ਮੂਨਕ ਵਿਖੇ ਪੱਤਰ ਭੇਜ ਦਿੱਤਾ ਹੈ | ਥਾਣਾ ਮੁਖੀ ਗੁਰਮੀਤ ਸਿੰਘ ਥਿੰਦ ਵਲੋਂ ਮੌਕੇ ਤੇ ਪਹੁੰਚ ਕੇ ਕਿਸਾਨਾਂ ਨੂੰ ਪੱਤਰ ਅਨੁਸਾਰ ਬਣਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਅਤੇ ਨਹਿਰ ਵਿਚ ਰੋਕਾਂ ਲਾਉਣ ਵਾਲੇ ਸਮਾਨ ਅਤੇ ਟਰੈਕਟਰ ਨੂੰ ਕਬਜ਼ੇ ਵਿਚ ਲੈ ਲਿਆ |

ਬਿਜਲੀ ਸਪਲਾਈ ਘੱਟ ਦੇਣ ਦੇ ਮਾਮਲੇ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨੇ ਐਕਸੀਅਨ ਦਫ਼ਤਰ ਦਾ ਕੀਤਾ ਘਿਰਾਓ

ਲਹਿਰਾਗਾਗਾ, 22 ਜੂਨ (ਪ੍ਰਵੀਨ ਖੋਖਰ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾ ਦੇ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਦੀ ਅਗਵਾਈ ਹੇਠ ਕਿਸਾਨਾਂ ਨੂੰ ਆ ਰਹੀਆਂ ਖੇਤੀ ਮੋਟਰਾਂ ਦੀ ਬਿਜਲੀ ਸਪਲਾਈ ਸਬੰਧੀ ਮੁਸ਼ਕਿਲਾਂ ਦਾ ਨਿਪਟਾਰਾ ਕਰਵਾਉਣ ਲਈ ...

ਪੂਰੀ ਖ਼ਬਰ »

ਲੌਂਗੋਵਾਲ ਨਗਰ ਕੌਂਸਲ ਦੀ ਪਲੇਠੀ ਮੀਟਿੰਗ ਹੋਈ

ਲੌਂਗੋਵਾਲ, 22 ਜੂਨ (ਸ.ਸ.ਖੰਨਾ, ਵਿਨੋਦ) - ਲੌਂਗੋਵਾਲ ਨਗਰ ਕੌਂਸਲ ਦੀ ਪਲੇਠੀ ਮੀਟਿੰਗ ਪ੍ਰਧਾਨ ਰੀਤੂ ਗੋਇਲ ਦੀ ਪ੍ਰਧਾਨਗੀ ਅਤੇ ਕਾਰਜ ਸਾਧਕ ਅਫ਼ਸਰ ਮਨਿੰਦਰਪਾਲ ਸਿੰਘ ਦੀ ਹਾਜ਼ਰੀ ਵਿਚ ਕੀਤੀ ਗਈ | ਇਸ ਮੀਟਿੰਗ ਵਿਚ ਸਾਰੇ ਕੌਂਸਲਰ ਮੌਜੂਦ ਸਨ | ਮੀਟਿੰਗ ਤੋਂ ਬਾਅਦ ...

ਪੂਰੀ ਖ਼ਬਰ »

ਪਟਵਾਰੀਆਂ ਨੇ ਵਾਧੂ ਸਰਕਲਾਂ ਦਾ ਕੰਮ ਛੱਡਿਆ

ਸੁਨਾਮ ਊਧਮ ਸਿੰਘ ਵਾਲਾ, 22 ਜੂਨ (ਭੁੱਲਰ, ਧਾਲੀਵਾਲ) - ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਪੰਜਾਬ ਅਤੇ ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੀ ਤਾਲਮੇਲ ਕਮੇਟੀ ਦੇ ਸੱਦੇ 'ਤੇ ਸੂਬਾ ਪ੍ਰਧਾਨ ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਸੁਨਾਮ ਦੇ ਸਮੂਹ ਪਟਵਾਰੀਆਂ ...

ਪੂਰੀ ਖ਼ਬਰ »

ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ

ਅਮਰਗੜ੍ਹ, 22 ਜੂਨ (ਜਤਿੰਦਰ ਮੰਨਵੀ) - ਸਬ-ਡਵੀਜ਼ਨ ਸਾਂਝ ਕੇਂਦਰ ਅਮਰਗੜ੍ਹ ਵਲੋਂ ਆਮ ਲੋਕਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਦੇ ਮਕਸਦ ਨਾਲ ਥਾਣਾ ਮੁਖੀ ਇੰਸਪੈਕਟਰ ਸੁਖਦੀਪ ਸਿੰਘ ਦੀ ਅਗਵਾਈ ਹੇਠ ਡਾ. ਭੀਮ ਰਾਓ ਅੰਬੇਦਕਰ ਭਵਨ ਅਮਰਗੜ੍ਹ ਵਿਖੇ ...

ਪੂਰੀ ਖ਼ਬਰ »

ਤੇਲ ਕੀਮਤਾਂ 'ਚ ਵਾਧੇ ਖ਼ਿਲਾਫ਼ ਟਰੱਕ ਆਪ੍ਰੇਟਰਾਂ ਨੇ ਕੀਤੀ ਹੜਤਾਲ

ਦਿੜ੍ਹਬਾ ਮੰਡੀ, 22 ਜੂਨ (ਹਰਬੰਸ ਸਿੰਘ ਛਾਜਲੀ) - ਤੇਲ ਕੀਮਤਾਂ ਵਿਚ ਭਾਰੀ ਵਾਧੇ ਖ਼ਿਲਾਫ਼ ਦਿੜ੍ਹਬਾ ਵਿਖੇ ਟਰੱਕ ਅਪ੍ਰੇਟਰਾਂ ਨੇ ਹੜਤਾਲ ਕਰ ਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕੀਤਾ | ਸੱਚਖੰਡ ਟਰੱਕ ਐਸੋਸੀਏਸ਼ਨ ਦੇ ਆਗੂ ਰਾਣਾ ਸ਼ੇਰਗਿੱਲ, ਸੁਰਜੀਤ ਸਿੰਘ ...

ਪੂਰੀ ਖ਼ਬਰ »

ਪਟਵਾਰੀਆਂ ਨੇ ਵਾਧੂ ਸਰਕਲ ਛੱਡਣ ਦੇ ਫ਼ੈਸਲੇ 'ਤੇ ਤਹਿਸੀਲਦਾਰ ਨੂੰ ਸੌਂਪਿਆ ਪੱਤਰ

ਲਹਿਰਾਗਾਗਾ, 22 ਜੂਨ (ਗਰਗ, ਢੀਂਡਸਾ) - ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੇ ਫ਼ੈਸਲੇ ਅਨੁਸਾਰ ਪਟਵਾਰ ਯੂਨੀਅਨ ਲਹਿਰਾਗਾਗਾ ਦੇ ਪ੍ਰਧਾਨ ਬੁੱਧ ਸਿੰਘ ਖੰਡੇਬਾਦ ਦੀ ਅਗਵਾਈ ਵਿਚ ਪਟਵਾਰੀਆਂ ਨੇ ਆਪਣੀਆਂ ਮੰਗਾਂ ਦੇ ਸਬੰਧ ਵਿਚ ਇਕ ਮੀਟਿੰਗ ਕਰਕੇ ਤਹਿਸੀਲਦਾਰ ...

ਪੂਰੀ ਖ਼ਬਰ »

ਡੀ. ਏ. ਦੀਆਂ ਬਕਾਇਆ ਕਿਸ਼ਤਾਂ ਖੁਰਦ ਬੁਰਦ ਕਰਨ ਦਾ ਲਗਾਇਆ ਦੋਸ਼

ਸੰਗਰੂਰ, 22 ਜੂਨ (ਧੀਰਜ ਪਸ਼ੋਰੀਆ) - ਪੰਜਾਬ ਸਰਕਾਰ ਵਲੋਂ ਬੀਤੇ ਦਿਨੀਂ ਕੈਬਨਿਟ ਦੀ ਮਨਜ਼ੂਰੀ ਲਈ ਪੇਸ਼ ਕੀਤੀ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਨਾਲ ਖ਼ੁਸ਼ ਹੋਣ ਦੀ ਬਜਾਏ ਮੁਲਾਜ਼ਮਾਂ ਦਾ ਪਾਰਾ ਸੱਤਵੇਂ ਅਸਮਾਨ 'ਤੇ ਚੜ੍ਹ ਗਿਆ ਹੈ | ਇਸ ਰਿਪੋਰਟ ਦੇ ਜਨਤਕ ਹੋਣ ਤੋਂ ਬਾਅਦ ...

ਪੂਰੀ ਖ਼ਬਰ »

ਤੇਲ ਦੀਆਂ ਵਧੀਆਂ ਕੀਮਤਾਂ ਨੇ ਕਿਸਾਨਾਂ ਤੇ ਆਮ ਜਨਤਾ ਨੂੰ ਸਤਾਇਆ- ਜਥੇ: ਸੰਗਤੀਵਾਲਾ

ਛਾਜਲੀ, 22 ਜੂਨ (ਰਿੰਕਾ) - ਲਗਾਤਾਰ ਡੀਜ਼ਲ ਅਤੇ ਪੈਟਰੋਲ ਦੀਆਂ ਵਧ ਰਹੀਆਂ ਕੀਮਤਾਂ ਨੇ ਕਿਸਾਨਾਂ ਅਤੇ ਆਮ ਵਰਗ ਦਾ ਜਿਊਣਾ ਦੁੱਭਰ ਕੀਤਾ ਹੋਇਆ ਹੈ | ਇਹ ਵਿਚਾਰ ਜਥੇਦਾਰ ਅਮਰੀਕ ਸਿੰਘ ਸੰਗਤੀਵਾਲਾ ਨੇ ਨਿਰਮਲ ਸਿੰਘ ਖੰਗੂੜਾ ਦੇ ਦਾਦਾ ਮਹਿੰਦਰ ਸਿੰਘ ਨਮਿੱਤ ਸ਼ਰਧਾਂਜਲੀ ...

ਪੂਰੀ ਖ਼ਬਰ »

ਕਿਰਤੀਆਂ ਨੇ ਇਨਫੋਰਸਮੈਂਟ ਅਫ਼ਸਰ 'ਤੇ ਖੱਜਲ ਖੁਆਰ ਕਰਨ ਦਾ ਲਗਾਇਆ ਦੋਸ਼

ਸੁਨਾਮ ਊਧਮ ਸਿੰਘ ਵਾਲਾ, 22 ਜੂਨ (ਭੁੱਲਰ, ਧਾਲੀਵਾਲ) - ਸ਼ਹੀਦ ਊਧਮ ਸਿੰਘ ਲੇਬਰ ਯੂਨੀਅਨ ਸੁਨਾਮ, ਸ਼੍ਰੀ ਵਿਸ਼ਵਕਰਮਾ ਕਾਰਪੈਂਟਰ ਅਤੇ ਇਮਾਰਤੀ ਯੂਨੀਅਨ ਸੁਨਾਮ ਅਤੇ ਅੰਬੇਡਕਰ ਮਜ਼ਦੂਰ ਚੇਤਨਾ ਮੰਚ ਸੁਨਾਮ ਦੇ ਸਾਂਝੇ ਵਫ਼ਦ ਵਲੋਂ ਮਨਜੀਤ ਸਿੰਘ ਕੁੱਕੂ ਦੀ ਅਗਵਾਈ ...

ਪੂਰੀ ਖ਼ਬਰ »

ਅਕਾਲੀ - ਬਸਪਾ ਆਗੂਆਂ ਨੇ ਥਾਣਾ ਮੁਖੀ ਨੂੰ ਸੌਂਪਿਆਂ ਮੈਮੋਰੰਡਮ

ਧੂਰੀ, 22 ਜੂਨ (ਸੰਜੇ ਲਹਿਰੀ, ਦੀਪਕ) - ਸ਼੍ਰੋਮਣੀ ਅਕਾਲੀ ਦਲ (ਬ) ਅਤੇ ਬਸਪਾ ਹਲਕਾ ਧੂਰੀ ਦੀ ਲੀਡਰਸ਼ਿਪ ਵਲੋਂ ਕਾਂਗਰਸੀ ਐਮ.ਪੀ. ਰਵਨੀਤ ਸਿੰਘ ਬਿੱਟੂ ਅਤੇ ਬੀ.ਜੇ.ਪੀ. ਦੇ ਕੇਂਦਰੀ ਮੰਤਰੀ ਸ਼੍ਰੀ ਹਰਦੀਪ ਸਿੰਘ ਪੁਰੀ ਦੇ ਖ਼ਿਲਾਫ਼ ਇਕ ਮੈਮੋਰੰਡਮ ਥਾਣਾ ਸਿਟੀ ਧੂਰੀ ਦੇ ...

ਪੂਰੀ ਖ਼ਬਰ »

'ਆਪ' ਵਲੋਂ ਗੋਰਾ ਭੂਦਨ ਮੀਡੀਆ ਇੰਚਾਰਜ ਨਿਯੁਕਤ

ਸੰਦੌੜ, 22 ਜੂਨ (ਜੱਸੀ) - ਸੂਬੇ ਵਿੱਚ ਆਪਣੇ ਸੰਗਠਨਾਤਮਕ ਢਾਂਚੇ ਦਾ ਵਿਸਥਾਰ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਐਮ.ਪੀ. ਸੰਗਰੂਰ ਅਤੇ ਆਪ ਪੰਜਾਬ ਪ੍ਰਭਾਰੀ ਜਰਨੈਲ ਸਿੰਘ ਐਮ.ਐਲ.ਏ ਦਿੱਲੀ ਵਲੋਂ ਨੌਜਵਾਨ ਆਗੂ ਗੁਰਇਕਬਾਲ ਸਿੰਘ ਗੋਰਾ ਭੂਦਨ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਦਾ ਕੀਤਾ ਸਨਮਾਨ

ਮਲੇਰਕੋਟਲਾ, 22 ਜੂਨ (ਮੁਹੰਮਦ ਹਨੀਫ਼ ਥਿੰਦ) - ਜ਼ਿਲ੍ਹਾ ਮਲੇਰਕੋਟਲਾ ਵਿਖੇ ਪਹਿਲੇ ਮਹਿਲਾ ਡਿਪਟੀ ਕਮਿਸ਼ਨਰ ਬੀਬਾ ਅੰਮਿ੍ਤ ਕੌਰ ਗਿੱਲ (ਆਈ.ਏ.ਐਸ.) ਨੂੰ ਪੰਜਾਬ ਸਰਕਾਰ ਵਲੋਂ ਨਵੇਂ ਬਣੇ ਜ਼ਿਲ੍ਹਾ ਮਲੇਰਕੋਟਲਾ ਦੀਆਂ ਸੇਵਾਵਾਂ ਸੌਂਪੀਆਂ ਗਈਆਂ ਹਨ, ਜਿਸ ਨੰੂ ਲੈ ਕੇ ...

ਪੂਰੀ ਖ਼ਬਰ »

ਪਟਵਾਰੀਆਂ ਨੇ ਪੰਜਾਬ ਸਰਕਾਰ ਅਤੇ ਵਿੱਤ ਮੰਤਰੀ ਖ਼ਿਲਾਫ਼ ਕੀਤਾ ਪ੍ਰਦਰਸ਼ਨ

ਭਵਾਨੀਗੜ੍ਹ, 22 ਜੂਨ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਰੈਵੀਨਿਊ ਪਟਵਾਰ ਯੂਨੀਅਨ ਵਲੋਂ ਪੰਜਾਬ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਨਾ ਮੰਨਣ ਦੇ ਰੋਸ ਵਜੋਂ 34 ਪਿੰਡਾਂ ਦਾ ਕੰਮ ਬੰਦ ਕਰਦਿਆਂ ਪੰਜਾਬ ਸਰਕਾਰ ਅਤੇ ਵਿੱਤ ਮੰਤਰੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ...

ਪੂਰੀ ਖ਼ਬਰ »

ਸੇਖੂਵਾਸ ਦੇ 66 ਕੇ. ਬੀ ਗਰਿੱਡ ਦਾ ਕਿਸਾਨਾਂ ਨੇ ਕੀਤਾ ਘਿਰਾਓ

ਲਹਿਰਾਗਾਗਾ, 22 ਜੂਨ (ਪ੍ਰਵੀਨ ਖੋਖਰ) - ਬਲਾਕ ਲਹਿਰਾਗਾਗਾ ਦੇ ਨਜ਼ਦੀਕੀ ਪਿੰਡ ਸੇਖੂਵਾਸ ਵਿਚ ਬਿਜਲੀ ਦੀਆਂ ਮੋਟਰਾਂ ਨੂੰ ਦਿੱਤੀ ਜਾਣ ਵਾਲੀ ਬਿਜਲੀ ਦੀ ਸਪਲਾਈ ਘਟਾਉਣ ਦੇ ਮਾਮਲੇ ਨੂੰ ਲੈ ਕੇ ਸੇਖੂਵਾਸ ਦੇ 66 ਕੇ. ਬੀ ਗਰਿੱਡ ਦਾ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ...

ਪੂਰੀ ਖ਼ਬਰ »

ਜਬਰ ਵਿਰੋਧੀ ਸੰਘਰਸ਼ ਕਮੇਟੀ ਦੇ ਆਗੂਆਂ ਨੇ ਕੀਤਾ ਰੋਸ ਮਾਰਚ-ਸੜਕ ਜਾਮ ਕੀਤੀ

ਮੂਣਕ, 22 ਜੂਨ (ਭਾਰਦਵਾਜ, ਸਿੰਗਲਾ) - ਪਿੰਡ ਸ਼ਾਦੀਹਰੀ ਦੇ ਮਜ਼ਦੂਰਾਂ ਵਲੋਂ ਨਜੂਲ ਜ਼ਮੀਨ ਤੇ ਨਾਜਾਇਜ਼ ਕਬਜਾ ਹਟਾਉਣ ਲਈ ਅਤੇ ਗਲਤ ਢੰਗ ਨਾਲ਼ ਕੀਤੀ ਮੈਂਬਰਸ਼ਿਪ ਨੂੰ ਖ਼ਾਰਜ ਕਰਨ ਲਈ ਸਭਾ ਦਾ ਰਿਕਾਰਡ ਦਰੁਸਤ ਕਰਵਾਉਣ ਲਈ ਪਿੰਡ ਸ਼ਾਦੀਹਰੀ ਦੀ ਜਬਰ ਵਿਰੋਧੀ ਸੰਘਰਸ਼ ...

ਪੂਰੀ ਖ਼ਬਰ »

ਕਲਾਸੀਕਲ ਮਿਊਜ਼ਿਕ ਅਤੇ ਡਾਂਸ ਯੋਗਾ 'ਤੇ ਕਰਵਾਇਆ ਦੋ ਰੋਜ਼ਾ ਵੈਬੀਨਾਰ

ਸੰਗਰੂਰ, 22 ਜੂਨ (ਸੁਖਵਿੰਦਰ ਸਿੰਘ ਫੁੱਲ) -ਸਥਾਨਕ ਅਕਾਲ ਡਿਗਰੀ ਕਾਲਜ ਫ਼ਾਰ ਵੂਮੈਨ ਦੀ ਐਨ.ਸੀ.ਸੀ. ਯੂਨਿਟ ਵਲੋਂ ਅੰਤਰਰਾਸ਼ਟਰੀ ਯੋਗਾ ਦਿਵਸ ਦੇ ਮੌਕੇ 'ਤੇ ਦੋ ਰੋਜ਼ਾ ਵੈਬੀਨਾਰ ਕਰਵਾਇਆ ਗਿਆ | ਵੈਬੀਨਾਰ ਦਾ ਵਿਸ਼ਾ Tਇੰਪੋਰਟੈਂਸ ਆਫ਼ ਇੰਡੀਅਨ ਕਲਾਸੀਕਲ ਮਿਊਜ਼ਿਕ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਉਪਰੰਤ ਹਲਕਾ ਧੂਰੀ ਦੀ ਪਲੇਠੀ ਮੀਟਿੰਗ

ਧੂਰੀ, 22 ਜੂਨ (ਸੰਜੇ ਲਹਿਰੀ, ਦੀਪਕ) - ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਧੂਰੀ ਦੇ ਇੰਚਾਰਜ ਸ.ਹਰੀ ਸਿੰਘ ਪ੍ਰੀਤ ਅਤੇ ਸ.ਅਮਰੀਕ ਸਿੰਘ ਕਾਲਾ ਜ਼ਿਲ੍ਹਾ ਪ੍ਰਧਾਨ ਬਹੁਜਨ ਸਮਾਜ ਪਾਰਟੀ ਸੰਗਰੂਰ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਬਸਪਾ ਦੇ ਗੱਠਜੋੜ ਉਪਰੰਤ ...

ਪੂਰੀ ਖ਼ਬਰ »

ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਦੀ ਮੌਤ 'ਤੇ ਦੁੱਖ ਪ੍ਰਗਟ

ਲਹਿਰਾਗਾਗਾ, 22 ਜੂਨ (ਅਸ਼ੋਕ ਗਰਗ, ਪ੍ਰਵੀਨ ਖੋਖਰ) - ਨਗਰ ਕੌਂਸਲ ਲਹਿਰਾਗਾਗਾ ਦੇ ਸਾਬਕਾ ਪ੍ਰਧਾਨ ਦੁਲਾਰ ਗੋਇਲ ਦੀ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਮੌਤ ਹੋ ਗਈ | ਲਹਿਰਾਗਾਗਾ ਵਿਕਾਸ ਮੰਚ ਦੇ ਸਰਪ੍ਰਸਤ ਬਰਿੰਦਰ ਗੋਇਲ ਐਡਵੋਕੇਟ ਅਤੇ ਫੈਡਰੇਸ਼ਨ ਆਫ਼ ਆੜ੍ਹਤੀ ...

ਪੂਰੀ ਖ਼ਬਰ »

ਰੁੱਖਾਂ ਦੀ ਕਟਾਈ 'ਤੇ ਰੋਕ ਲਾਉਣ ਦੀ ਮੰਗ

ਸ਼ੇਰਪੁਰ, 22 ਜੂਨ (ਸੁਰਿੰਦਰ ਚਹਿਲ) - ਕੁਦਰਤ ਮਾਨਵ ਕੇਂਦਰਿਤ ਲੋਕ ਲਹਿਰ ਇਲਾਕਾ ਸ਼ੇਰਪੁਰ ਨਾਲ ਸਬੰਧਤ ਵਾਤਾਵਰਨ ਪ੍ਰੇਮੀਆਂ ਵਲੋਂ ਪੰਜਾਬ ਵਿਚ ਅਖੌਤੀ ਵਿਕਾਸ ਦੇ ਨਾਂ ਹੇਠ ਕੱਟੇ ਜਾ ਰਹੇ ਅੰਨੇ੍ਹਵਾਹ ਛਾਂਦਾਰ ਦਰਖਤਾਂ ਦੀ ਕਟਾਈ 'ਤੇ ਰੋਕ ਲਾਉਣ ਦੀ ਮੰਗ ਕੀਤੀ ਹੈ | ...

ਪੂਰੀ ਖ਼ਬਰ »

ਜਥੇ. ਮਹਿੰਦਰ ਸਿੰਘ ਨਹੀਂ ਰਹੇ

ਚੀਮਾ ਮੰਡੀ, 22 ਜੂਨ (ਜਸਵਿੰਦਰ ਸਿੰਘ ਸੇਰੋਂ) - ਨੇੜਲੇ ਪਿੰਡ ਤੋਲਾਵਾਲ ਵਾਸੀ ਸ੍ਰ. ਸੇਰ ਸਿੰਘ ਤੋਲਾਵਾਲ ਅਤੇ ਡਾ. ਸਤਨਾਮ ਸਿੰਘ ਕੈਨੇਡਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਿਤਾ ਜਥੇ. ਮਹਿੰਦਰ ਸਿੰਘ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਗੁਰੂ ...

ਪੂਰੀ ਖ਼ਬਰ »

ਗਿਆਨ ਦਾ ਸਾਗਰ ਬਣਿਆ ਗੰਦਗੀ ਦਾ ਸਾਗਰ-ਸਮਾਰਟ ਸਕੂਲ ਨੂੰ ਗੰਦਗੀ ਨੇ ਲਗਾਇਆ ਗ੍ਰਹਿਣ

ਲਹਿਰਾਗਾਗਾ, 22 ਜੂਨ (ਪ੍ਰਵੀਨ ਖੋਖਰ) - ਇੱਕ ਪਾਸੇ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਨੂੰ ਧੜਾ-ਧੜ ਰੰਗ ਕਰਵਾ ਕੇ ਸਮਾਰਟ ਸਕੂਲਾਂ ਵਿਚ ਤਬਦੀਲ ਕਰ ਰਹੀ ਹੈ ਪਰ ਦੂਸਰੇ ਪਾਸੇ ਨਗਰ ਪਾਲਿਕਾ ਦੇ ਸਫ਼ਾਈ ਕਰਮਚਾਰੀਆਂ ਵਲੋਂ ਆਪਣੀਆਂ ਹੱਕੀ ਮੰਗਾਂ ਪ੍ਰਤੀ ...

ਪੂਰੀ ਖ਼ਬਰ »

ਭਰਤੀ ਸਬੰਧੀ ਕੈਂਪ 23 ਨੂੰ ਸੰਗਰੂਰ ਤੇ 25 ਨੂੰ ਭਵਾਨੀਗੜ੍ਹ ਵਿਖੇ

ਫ਼ਤਹਿਗੜ੍ਹ ਸਾਹਿਬ, 22 ਜੂਨ (ਬਲਜਿੰਦਰ ਸਿੰਘ)-ਸੁਰੱਖਿਆ ਜਵਾਨਾਂ ਦੀ ਭਰਤੀ ਸਬੰਧੀ ਜ਼ਿਲ੍ਹਾ ਸੰਗਰੂਰ 'ਚ ਵਿਸ਼ੇਸ਼ ਭਰਤੀ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦੌਰਾਨ ਚੁਣੇ ਗਏ ਨੌਜਵਾਨਾਂ ਦੀ ਸਕਿਉਰਿਟੀ ਐਂਡ ਇੰਟੈਲੀਜੈਂਸ ਇੰਡੀਆ ਲਿਮਟਿਡ 'ਚ 65 ਸਾਲ ਤੱਕ ਸਥਾਈ ...

ਪੂਰੀ ਖ਼ਬਰ »

ਫਾਈਲਾਂ ਚੋਰੀ ਕਰਨ ਦੇ ਦੋਸ਼ 'ਚ ਪਰਚਾ ਦਰਜ ਕਰਵਾਉਣ ਲਈ ਦਿੱਤਾ ਧਰਨਾ

ਮੂਣਕ, 22 ਜੂਨ (ਸਿੰਗਲਾ, ਭਾਰਦਵਾਜ) - ਪਿੰਡ ਸਾਦੀਹਰੀ ਦੇ ਮਜ਼ਦੂਰਾਂ ਨੇ ਨਾਜਾਇਜ਼ ਜ਼ਮੀਨ ਦਾ ਕਬਜ਼ਾ ਹਟਾਉਣ ਲਈ ਅਤੇ ਗਲਤ ਹੋਈ ਮੈਂਬਰਸ਼ਿਪ ਨੰੂ ਖ਼ਾਰਜ ਕਰਨ ਲਈ ਸਭਾ ਦੀ ਦਫ਼ਤਰੀ ਫਾਈਲ ਚੋਰੀ ਕਰਨ ਵਾਲੀ ਟੀਮ ਤੇ ਪਰਚਾ ਦਰਜ ਕਰਵਾਉਣ ਲਈ ਪਿੰਡ ਸਾਦੀਹਰੀ ਦੀ ਜਬਰ ...

ਪੂਰੀ ਖ਼ਬਰ »

ਟਰੱਕ ਆਪ੍ਰੇਟਰਜ਼ ਐਸੋਸੀਏਸ਼ਨ ਵਲੋਂ ਦਿੱਤਾ ਹੜਤਾਲ ਨੂੰ ਸਮਰਥਨ

ਮੂਣਕ, 22 ਜੂਨ (ਭਾਰਦਵਾਜ, ਸਿੰਗਲਾ) - ਕੇਂਦਰ ਵਲੋਂ ਹਰ ਰੋਜ਼ ਵਧਾਏ ਜਾ ਰਹੇ ਡੀਜ਼ਲ ਦੇ ਰੇਟਾਂ 'ਤੇ ਟਰੱਕਾਂ ਦੀ ਦੇਸ਼ ਵਿਆਪੀ ਹੜਤਾਲ ਦੇ ਸਬੰਧ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਟਰੱਕ ਆਪ੍ਰੇਟਰਜ਼ ਐਸੋਸੀਏਸ਼ਨ ਤੇ ਟਰਾਂਸਪੋਰਟ ਕੰਪਨੀਆਂ ਦੇ ਅਹੁਦੇਦਾਰਾਂ, ਟਰੱਕ ...

ਪੂਰੀ ਖ਼ਬਰ »

ਆਲ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਸੰਗਰੂਰ, 22 ਜੂਨ (ਦਮਨਜੀਤ ਸਿੰਘ) - ਆਲ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਸੰਗਰੂਰ ਦੀ ਵਿਸ਼ੇਸ਼ ਮੀਟਿੰਗ ਡੀ.ਸੀ. ਕੰਪਲੈਕਸ ਸੰਗਰੂਰ ਵਿਖੇ ਅਮਰਨਾਥ ਸੀਨੀਅਰ ਮੀਤ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਪੰਜਾਬ ਸਰਕਾਰ ਵਲੋਂ 6ਵੇਂ ਤਨਖ਼ਾਹ ਕਮਿਸ਼ਨ ਦੀਆਂ ...

ਪੂਰੀ ਖ਼ਬਰ »

ਪਾਵਰ ਕੱਟਾਂ ਨੇ ਮੁੜਕੋ-ਮੁੜਕੀ ਕੀਤੀ ਜ਼ਿਲ੍ਹਾ ਮਲੇਰਕੋਟਲਾ ਦੀ ਜਨਤਾ

ਮਲੇਰਕੋਟਲਾ, 22 ਜੂਨ (ਮੁਹੰਮਦ ਹਨੀਫ਼ ਥਿੰਦ) - ਜ਼ਿਲ੍ਹਾ ਮਲੇਰਕੋਟਲਾ ਦੀ ਜਨਤਾ ਨੂੰ ਪਿਛਲੇ ਹਫ਼ਤੇ ਤੋਂ ਲੱਗ ਰਹੇ ਪਾਵਰ ਕੱਟਾਂ ਨੇ ਮੁੜਕੋ-ਮੁੜਕੀ ਕਰ ਛੱਡਿਆ ਹੈ | ਜਦੋਂ ਸ਼ਹਿਰ ਵਾਸੀਆਂ ਨੇ ਐਕਸੀਅਨ ਮਲੇਰਕੋਟਲਾ ਵਲੋਂ ਜਾਰੀ ਸੂਚਨਾ ਪੜੀ , ਨਾਲ ਲੋਕਾਂ 'ਚ ਖ਼ੁਸ਼ੀ ...

ਪੂਰੀ ਖ਼ਬਰ »

ਪਟਵਾਰੀਆਂ ਅਤੇ ਕਾਨੂੰਗੋਆਂ ਵਲੋਂ ਵਾਧੂ ਸਰਕਲਾਂ ਦਾ ਕੰਮ ਕੀਤਾ ਬੰਦ

ਖਨੌਰੀ, ਮੂਣਕ 22 ਜੂਨ (ਰਮੇਸ਼ ਕੁਮਾਰ, ਭਾਰਦਵਾਜ ਸਿੰਗਲਾ) - ਪਟਵਾਰੀਆਂ ਅਤੇ ਕਾਨੂੰਗੋਆਂ ਵਲੋਂ ਆਪਣੀ ਮੰਗਾਂ ਨੂੰ ਲੈ ਕੇ ਸ਼ੁਰੂ ਕੀਤੇ ਗਏ ਸੰਘਰਸ਼ ਤਹਿਤ ਪੰਜਾਬ ਬਾਡੀ ਦੇ ਕਹਿਣ ਅਨੁਸਾਰ 21 ਜੂਨ ਤੋਂ ਵੱਧ ਸਰਕਲਾਂ ਦੇ ਕੰਮ ਬੰਦ ਕਰਨ ਦਾ ਅੇੈਲਾਨ ਕੀਤਾ ਹੈ | ਦੀ ...

ਪੂਰੀ ਖ਼ਬਰ »

ਕੇਂਦਰੀ ਪੰਜਾਬੀ ਲੇਖਕ ਸਭਾ ਦੀ ਮੀਟਿੰਗ 26 ਨੂੰ

ਧੂਰੀ, 22 ਜੂਨ (ਭੁੱਲਰ) - ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋ) ਦੇ ਜਨਰਲ ਸਕੱਤਰ ਪਵਨ ਹਰਚੰਦਪੁਰੀ ਨੇ ਦੱਸਿਆ ਕਿ ਸਭਾ ਦੇ ਅਹੁਦੇਦਾਰਾਂ ਅਤੇ ਕਾਰਜਕਾਰਨੀ ਮੈਂਬਰਾਂ ਦੀ ਮੀਟਿੰਗ ਸਭਾ ਦੇ ਪ੍ਰਧਾਨ ਡਾ. ਤੇਜਵੰਤ ਮਾਨ ਦੀ ਰਾਏ ਅਨੁਸਾਰ 26 ਜੂਨ ਨੂੰ ਮਾਲਵਾ ਖ਼ਾਲਸਾ ਸੀਨੀਅਰ ...

ਪੂਰੀ ਖ਼ਬਰ »

ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇਣੀ ਬੇਰੁਜ਼ਗਾਰਾਂ ਨਾਲ ਧੋਖਾ - ਸੰਘਰੇੜੀ, ਸ਼ੇਰਪੁਰ

ਸ਼ੇਰਪੁਰ, 22 ਜੂਨ (ਦਰਸ਼ਨ ਸਿੰਘ ਖੇੜੀ) - ਕੈਪਟਨ ਸਰਕਾਰ ਨੇ ਪੰਜਾਬ ਦੇ ਪੜ੍ਹੇ ਲਿਖੇ ਬੇਰੁਜ਼ਗਾਰ ਨੌਜਵਾਨਾਂ ਨੂੰ ਚੋਣਾਂ ਸਮੇਂ ਘਰ-ਘਰ ਨੌਕਰੀ ਦੇਣ ਦਾ ਝਾਂਸਾ ਦੇ ਕੇ ਪੰਜਾਬ ਦੇ ਨੌਜਵਾਨਾਂ ਤੋਂ ਵੋਟਾਂ ਵਟੋਰਨ ਤੋਂ ਬਾਅਦ ਸਿਰਫ਼ ਵਿਧਾਇਕਾਂ ਦੇ ਪੁੱਤਰਾਂ ਨੂੰ ...

ਪੂਰੀ ਖ਼ਬਰ »

ਪੰਕਜ ਬਾਂਸਲ ਦਾ ਅਗਰਵਾਲ ਸਭਾ ਨੇ ਕੀਤਾ ਸਨਮਾਨ

ਲਹਿਰਾਗਾਗਾ, 22 ਜੂਨ (ਅਸ਼ੋਕ ਗਰਗ) - ਪੰਜਾਬ ਸਿਵਲ ਸਰਵਿਸ (ਪੀ.ਐਸ.ਸੀ.) ਪ੍ਰੀਖਿਆ ਦੇ ਐਲਾਨੇ ਨਤੀਜੇ ਵਿਚ ਸਥਾਨਕ ਵਾਰਡ ਨੰਬਰ 1 ਦੇ ਵਸਨੀਕ ਪੰਕਜ ਬਾਂਸਲ ਪੁੱਤਰ ਮੋਹਨ ਲਾਲ ਦੇ ਅੱਠਵਾਂ ਰੈਂਕ ਹਾਸਿਲ ਕਰਨ 'ਤੇ ਅਗਰਵਾਲ ਸਭਾ ਲਹਿਰਾਗਾਗਾ ਵਲੋਂ ਵਿਸ਼ੇਸ਼ ਸਨਮਾਨ ਕੀਤਾ ...

ਪੂਰੀ ਖ਼ਬਰ »

ਥਾਣਾ ਸੰਦੌੜ ਵਿਚ ਹਰ ਸਨਿਚਰਵਾਰ ਰਾਹਤ ਕੈਂਪ ਲਗਾ ਕੇ ਸ਼ਿਕਾਇਤਾਂ ਦਾ ਹੋਵੇਗਾ ਮੌਕੇ 'ਤੇ ਨਿਪਟਾਰਾ

ਸੰਦੌੜ, 22 ਜੂਨ (ਗੁਰਪ੍ਰੀਤ ਸਿੰਘ ਚੀਮਾ) - ਨਵੇਂ ਬਣੇ ਜ਼ਿਲ੍ਹਾ ਮਾਲੇਰਕੋਟਲਾ ਦੀ ਮਹਿਲਾ ਐਸ.ਐਸ.ਪੀ. ਕੰਵਰਦੀਪ ਕੌਰ ਦੇ ਉਪਰਾਲੇ ਸਦਕਾ ਹੁਣ ਬਜ਼ੁਰਗਾਂ, ਔਰਤਾਂ ਅਤੇ ਆਮ ਲੋਕਾਂ ਦੀ ਸਮੱਸਿਆਵਾਂ ਨੂੰ ਮੌਕੇ 'ਤੇ ਹੱਲ ਕਰਨ ਲਈ ਹਰ ਸ਼ਨੀਵਾਰ ਨੂੰ ਪੁਲਿਸ ਵਲੋਂ ਰਾਹਤ ...

ਪੂਰੀ ਖ਼ਬਰ »

ਭਾਈ ਕਿਰਪਾਲ ਸਿੰਘ ਧਲੇਰ ਨੂੰ ਸੈਂਕੜੇ ਸਨੇਹੀਆਂ ਨੇ ਦਿੱਤੀ ਅੰਤਿਮ ਵਿਦਾਇਗੀ

ਮਲੇਰਕੋਟਲਾ, 22 ਜੂਨ (ਕੁਠਾਲਾ) - ਮਾਲਵੇ ਦੀ ਪ੍ਰਸਿੱਧ ਧਾਰਮਿਕ ਸ਼ਖ਼ਸੀਅਤ ਸੰਤ ਸਾਧੂ ਸਿੰਘ ਛਾਹੜ ਵਾਲਿਆਂ ਦੇ ਸਪੁੱਤਰ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸ੍ਰ. ਸੁਖਦੇਵ ਸਿੰਘ ਢੀਂਡਸਾ ਦੇ ਪੀ.ਏ. ਜਸਵਿੰਦਰ ਸਿੰਘ ਖ਼ਾਲਸਾ ਦੇ ਵੱਡੇ ਭਰਾ ਭਾਈ ਕਿਰਪਾਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX