ਤਾਜਾ ਖ਼ਬਰਾਂ


ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  1 day ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  1 day ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  1 day ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  1 day ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  1 day ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  1 day ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  1 day ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  1 day ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  1 day ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  1 day ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  1 day ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  1 day ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  1 day ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  1 day ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  1 day ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  1 day ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  1 day ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਹਾੜ ਸੰਮਤ 553
ਿਵਚਾਰ ਪ੍ਰਵਾਹ: ਆਪਣੀਆਂ ਯੋਗਤਾਵਾਂ ਅਤੇ ਮਿਹਨਤ ਨਾਲ ਹੀ ਅਸੀਂ ਆਪਣੇ ਟੀਚਿਆਂ ਨੂੰ ਪ੍ਰਾਪਤ ਕਰ ਸਕਦੇ ਹਾਂ। -ਰਾਬਿੰਦਰ ਨਾਥ ਟੈਗੋਰ

ਖੰਨਾ / ਸਮਰਾਲਾ

ਪੰਜਾਬ ਭਰ ਤੋਂ ਆਏ ਨਗਰ ਕੌ ਾਸਲ ਸਫ਼ਾਈ ਸੇਵਕਾਂ ਨੇ ਦੋਰਾਹਾ 'ਚ ਰਾਸ਼ਟਰੀ ਰਾਜ ਮਾਰਗ ਕੀਤਾ ਜਾਮ

ਦੋਰਾਹਾ, 22 ਜੂਨ (ਮਨਜੀਤ ਸਿੰਘ ਗਿੱਲ, ਜਸਵੀਰ ਝੱਜ)- ਪਿਛਲੇ ਡੇਢ ਮਹੀਨੇ ਤੋਂ ਨਗਰ ਕੌਂਸਲਾਂ ਵਿਚ ਠੇਕੇ 'ਤੇ ਅਣਮਿਥੇ ਸਮੇਂ 'ਤੇ ਹੜਤਾਲ ਕਰ ਰਹੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਦੇ ਨਗਰ ਕੌਂਸਲਾਂ 'ਚ ਕੰਮ ਕਰਦੇ ਸਫ਼ਾਈ ਸੇਵਕਾਂ ਨੇ ਅੱਜ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਦੋਰਾਹਾ ਵਿਖੇ ਦਿੱਲੀ ਲੁਧਿਆਣਾ ਰਾਸ਼ਟਰੀ ਰਾਜ ਮਾਰਗ ਨੂੰ ਜਾਮ ਕਰਕੇ ਪੰਜਾਬ ਸਰਕਾ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ, ਜਾਮ ਕਾਰਨ ਕਾਫ਼ੀ ਸਮਾਂ ਆਵਾਜਾਈ ਵਿਚ ਵਿਘਨ ਪਿਆ ਰਿਹਾ ਅਤੇ ਵਾਹਨਾਂ ਦੀਆਂ ਲੰਮੀਆਂ ਲੰਮੀਆਂ ਕਤਾਰਾਂ ਲੱਗ ਗਈਆਂ | ਸਫ਼ਾਈ ਸੇਵਕ ਪੰਜਾਬ ਦੇ ਪ੍ਰਧਾਨ ਅਸ਼ੋਕ ਸਾਰਵਾਨ, ਸੈਕਟਰੀ ਰਮੇਸ਼ ਗੈਚੰਦ ਆਦਿ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਹੱਕੀ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ ਅਤੇ ਆਉਣ ਵਾਲੇ ਸਮੇਂ ਵਿਚ ਮੁੱਖ ਮੰਤਰੀ ਤੇ ਸਬੰਧਿਤ ਮੰਤਰੀ ਦੀ ਕੋਠੀ ਦਾ ਘਿਰਾਓ ਵੀ ਕੀਤਾ ਜਾਵੇਗਾ | ਉਨ੍ਹਾਂ ਮੰਗਾਂ ਦਾ ਜ਼ਿਕਰ ਕਰਦਿਆ ਕਿਹਾ ਕਿ ਠੇਕੇਦਾਰੀ ਪ੍ਰਥਾ ਖ਼ਤਮ ਕੀਤੀ ਜਾਵੇ | ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ, ਸਾਲ 2004 ਤੋਂ ਨਵੀਂ ਪੈਨਸ਼ਨ ਬਹਾਲ ਕੀਤੀ ਜਾਵੇ | ਖ਼ਾਸਕਰ ਆਊਟਸੋਰਸਿੰਗ ਵਾਲੇ ਕੱਚੇ ਮੁਲਾਜ਼ਮਾਂ ਨੂੰ ਵੀ ਸਰਕਾਰ ਪੱਕਾ ਕਰੇ | ਸਫ਼ਾਈ ਸੇਵਕਾਂ ਵੱਲੋਂ ਕਈ ਘੰਟੇ ਰਾਸ਼ਟਰੀ ਰਾਜ ਮਾਰਗ ਜਾਮ ਕਰਨ ਨਾਲ ਆਵਾਜਾਈ ਬਿਲਕੁਲ ਹੀ ਠੱਪ ਹੋ ਗਈ, ਜਿਸ ਕਾਰਨ ਆਮ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ | ਜਾਮ ਦਾ ਪਤਾ ਲੱਗਦਿਆਂ ਹੀ ਪੁਲਿਸ ਕਰਮਚਾਰੀ ਮੌਕੇ 'ਤੇ ਪਹੁੰਚ ਗਏ, ਪੁਲਿਸ ਵਲੋਂ ਵਾਰ ਵਾਰ ਜਾਮ ਹਟਾਉਣ ਦੀ ਅਪੀਲ ਕਰਨ ਦੇ ਬਾਵਜੂਦ ਵੀ ਸਫ਼ਾਈ ਕਾਮੇ ਅੜੇ ਰਹੇ | ਆਖ਼ਰਕਾਰ ਐਸ.ਡੀ.ਐਮ. ਪਾਇਲ ਮਨਕੰਵਲ ਸਿੰਘ ਚਾਹਲ ਨੇ ਮੌਕੇ 'ਤੇ ਪੁੱਜ ਕੇ ਸਫ਼ਾਈ ਕਾਮਿਆਂ ਨੂੰ ਯਕੀਨ ਦਿਵਾਇਆ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਸਰਕਾਰ ਤੱਕ ਲਿਖਤੀ ਤੌਰ 'ਤੇ ਪੁੱਜਦਾ ਕੀਤਾ ਜਾਵੇਗਾ, ਜਿਸ 'ਤੇ ਸਫ਼ਾਈ ਕਾਮੇ ਜਾਮ ਹਟਾਉਣ ਲਈ ਸਹਿਮਤ ਹੋ ਗਏ ਤੇ ਆਵਾਜਾਈ ਆਮ ਵਾਂਗ ਬਹਾਲ ਹੋ ਗਈ | ਇਸ ਸਮੇਂ ਸਫ਼ਾਈ ਕਾਮਿਆਂ ਵਲੋਂ ਪਟਿਆਲਾ ਤੋਂ ਪ੍ਰਧਾਨ ਸੁਨੀਲ ਵਡਲਾਨ, ਸੰਗਰੂਰ ਤੋਂ ਭਾਰਤ ਬੇਦੀ, ਰਾਜਪੁਰਾ ਤੋਂ ਹੰਸ ਰਾਜ ਤੇ ਰਿੰਕੂ ਵੈਦ ਤੋਂ ਇਲਾਵਾ ਪੰਜਾਬ ਦੇ ਵੱਖ ਵੱਖ ਹਿੱਸਿਆਂ ਤੋਂ ਵੱਡੀ ਗਿਣਤੀ 'ਚ ਸਫ਼ਾਈ ਕਾਮੇ ਪੁੱਜੇ ਹੋਏ ਸਨ |

ਨਗਰ ਕੌ ਾਸਲ ਕਾਂਗਰਸ ਦੀ ਤਾਂ ਬਣ ਗਈ, ਪਰ ਕਾਂਗਰਸੀਆਂ ਦੇ ਕੰਮ ਨਹੀਂ ਹੁੰਦੇ-ਸਹਿਗਲ

ਖੰਨਾ, 22 ਜੂਨ (ਹਰਜਿੰਦਰ ਸਿੰਘ ਲਾਲ)- ਇੱਥੇ ਸੀਨੀਅਰ ਕਾਂਗਰਸੀ ਆਗੂ ਕੇ. ਐੱਲ. ਸਹਿਗਲ ਨੇ ਪੈੱ੍ਰਸ ਬਿਆਨ ਚ ਕਿਹਾ ਕਿ ਨਗਰ ਕੌਂਸਲ ਤੇ ਕਾਂਗਰਸ ਦਾ ਕਬਜ਼ਾ ਹੋਣ ਦੀ ਖ਼ੁਸ਼ੀ ਤਾਂ ਹੈ, ਪਰ ਦੁੱਖ ਦੀ ਗੱਲ ਹੈ ਕਿ ਪਾਰਟੀ ਵਰਕਰਾਂ ਦੇ ਨਾ ਕੰਮ ਹੁੰਦੇ ਹਨ ਅਤੇ ਨਾ ਹੀ ਫ਼ੋਨ ਸੁਣੇ ...

ਪੂਰੀ ਖ਼ਬਰ »

ਅਕਾਲੀ ਤੇ ਬਸਪਾ ਵਰਕਰਾਂ ਵਲੋਂ ਬਿੱਟੂ ਤੇ ਪੁਰੀ ਖ਼ਿਲਾਫ਼ ਡੀ.ਐਸ.ਪੀ. ਚੀਮਾ ਨੂੰ ਮੰਗ–ਪੱਤਰ

ਪਾਇਲ, 22 ਜੂਨ (ਰਾਜਿੰਦਰ ਸਿੰਘ)- ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਬਿੱਟੂ ਤੇ ਭਾਜਪਾ ਦੇ ਕੇਂਦਰੀ ਮੰਤਰੀ ਹਰਦੀਪ ਪੁਰੀ ਵਲੋਂ ਅਨੁਸੂਚਿਤ ਜਾਤੀ ਦੇ ਲੋਕਾਂ ਨੂੰ ਗ਼ੈਰ ਪੰਥਕ ਤੇ ਅਪਵਿੱਤਰ ਐਲਾਨ ਕੇ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਪਹੁੰਚਾਉਣ ਦੇ ...

ਪੂਰੀ ਖ਼ਬਰ »

ਥਾਣੇ ਲਿਆ ਕੇ ਦਲਿਤ ਮਹਿਲਾ ਦੇ ਸਿਰ 'ਚ ਜੁੱਤੀਆਂ ਮਾਰਨ ਦੇ ਲਗਾਏ ਦੋਸ਼

ਖੰਨਾ, 22 ਜੂਨ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਥਾਣਾ ਸਿਟੀ-2 ਦੇ ਥਾਣਾ ਮੁਖੀ ਨੇ ਦਲਿਤ ਔਰਤ ਨੂੰ ਆਪਣੇ ਦਫ਼ਤਰ ਵਿਚ ਸਹਾਇਕ ਥਾਣੇਦਾਰ ਤੋਂ ਸਿਰ 'ਚ ਜੁੱਤੀਆਂ ਮਰਵਾਈਆਂ ਹਨ | ਇਹ ਦੋਸ਼ ਅੱਜ ਇੱਥੇ ਭਾਜਪਾ ਨੇਤਾ ਅਨੁਜ ਛਾਹੜੀਆ ਨੇ ਲਾਏ | ਛਾਹੜੀਆ ਅਨੁਸਾਰ ਖੰਨਾ ਦੇ ਥਾਣਾ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਖੰਨਾ, 22 ਜੂਨ (ਮਨਜੀਤ ਧੀਮਾਨ)- ਥਾਣਾ ਸਿਟੀ ਖੰਨਾ ਪੁਲਿਸ ਨੇ 10 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਥਾਣਾ ਸਿਟੀ ਖੰਨਾ ਦੇ ਐੱਸ.ਐੱਚ.ਓ ਰਵਿੰਦਰ ਕੁਮਾਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਲਲਹੇੜੀ ਚੌਕ ਖੰਨਾ ...

ਪੂਰੀ ਖ਼ਬਰ »

ਸਰਕਾਰ ਦਲਿਤਾਂ ਨਾਲ ਧੱਕੇਸ਼ਾਹੀ ਬੰਦ ਕਰੇ-ਸੀ.ਪੀ.ਆਈ. ਆਗੂ

ਮਲੌਦ, 22 ਜੂਨ (ਦਿਲਬਾਗ ਸਿੰਘ ਚਾਪੜਾ)- ਭਾਰਤੀ ਕਮਿਊਨਿਸਟ ਪਾਰਟੀ ਬਰਾਂਚ ਪੰਧੇਰ ਖੇੜੀ ਅਤੇ ਸਿਆੜ੍ਹ ਦੇ ਵਰਕਰਾਂ ਦੀ ਮੀਟਿੰਗ ਕਾਮਰੇਡ ਕੁਲਵੰਤ ਸਿੰਘ ਹੂੰਝਣ ਦੇ ਗ੍ਰਹਿ ਵਿਖੇ ਗੁਰਮੇਲ ਸਿੰਘ ਮੇਹਲੀ ਸਿਆੜ੍ਹ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਜ਼ਿਲ੍ਹਾ ...

ਪੂਰੀ ਖ਼ਬਰ »

ਇਨਸਾਫ਼ ਮਾਰਚ ਦਾ ਪੱਦੀ, ਜੱਸੜ, ਖਾਨਪੁਰ 'ਚ ਸੰਗਤਾਂ ਨੇ ਕੀਤਾ ਸਵਾਗਤ

ਆਲਮਗੀਰ, 22 ਜੂਨ (ਰਣਜੀਤ ਸਿੰਘ ਨੰਗਲ)- ਬੇਅਦਬੀ ਦਾ ਇਨਸਾਫ ਲੈਣ ਲਈ, ਬਰਗਾੜੀ ਬਹਿਬਲ ਕਲਾਂ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ , ਬੇਅਦਬੀ ਕਰਨ ਵਾਲਿਆਂ ਤੇ ਦੋਸ਼ੀਆਂ ਨੂੰ ਬਚਾਉਣ ਵਾਲਿਆਂ ਖ਼ਿਲਾਫ਼ ਲੋਕਾਂ ਨੂੰ ਲਾਮਬੰਦ ਕਰਨ ਖੰਨੇ ਦੀਆਂ ਵੱਖ-ਵੱਖ ...

ਪੂਰੀ ਖ਼ਬਰ »

ਸੂਚਨਾ ਕਮਿਸ਼ਨ ਵਲੋਂ ਐਸ.ਐਸ.ਪੀ. ਨੂੰ ਜੁਰਮਾਨੇ ਦੀ ਚਿਤਾਵਨੀ

ਖੰਨਾ, 22 ਜੂਨ (ਹਰਜਿੰਦਰ ਸਿੰਘ ਲਾਲ)- ਪੰਜਾਬ ਰਾਜ ਸੂਚਨਾ ਕਮਿਸ਼ਨ ਨੇ ਸੀਨੀਅਰ ਪੁਲਿਸ ਕਪਤਾਨ ਸੰਗਰੂਰ ਨੂੰ ਕਮਿਸ਼ਨ ਦੇ ਹੁਕਮਾਂ ਦੀ ਅਣਦੇਖੀ ਕਰਨ ਨੂੰ ਗੰਭੀਰਤਾ ਨਾਲ ਲੈਂਦਿਆਂ ਨੋਟਿਸ ਜਾਰੀ ਕਰ ਕੇ ਕਿਹਾ ਹੈ ਕਿ ਕਿਉਂ ਨਾ ਉਨ੍ਹਾਂ ਖ਼ਿਲਾਫ਼ ਐਕਟ ਦੀ ਧਾਰਾ-20 ਅਧੀਨ ...

ਪੂਰੀ ਖ਼ਬਰ »

ਰੋਟਰੀ ਕਲੱਬ ਨੇ ਡਾਇਰੈਕਟਰੀ ਜਾਰੀ ਕੀਤੀ

ਅਹਿਮਦਗੜ੍ਹ, 22 ਜੂਨ (ਪੁਰੀ)- ਰੋਟਰੀ ਕਲੱਬ ਅਹਿਮਦਗੜ੍ਹ ਵਲੋਂ ਪਿਛਲੇ ਇਕ ਸਾਲ ਦੌਰਾਨ ਸ਼ਹਿਰ ਅੰਦਰ ਵੱਡੇ ਪੱਧਰ ਤੇ ਕੀਤੇ ਗਏ ਸਮਾਜ ਸੇਵੀ ਕਾਰਜਾਂ ਸਬੰਧੀ ਡਾਇਰੈਕਟਰੀ ਜਾਰੀ ਕੀਤੀ ਗਈ | ਐੱਸ.ਡੀ.ਐੱਮ. ਅਹਿਮਦਗੜ੍ਹ ਵਿਕਰਮਜੀਤ ਸਿੰਘ ਪਾਂਥੇ ਨੇ ਇੱਕ ਸਾਦੇ ਸਮਾਰੋਹ ...

ਪੂਰੀ ਖ਼ਬਰ »

ਸਾਮਾਨ ਚੋਰੀ ਕਰਨ 'ਤੇ ਸੁਰੱਖਿਆ ਮੁਲਾਜ਼ਮ 'ਤੇ ਮਾਮਲਾ ਦਰਜ

ਕੁਹਾੜਾ, 22 ਜੂਨ (ਸੰਦੀਪ ਸਿੰਘ ਕੁਹਾੜਾ)-ਥਾਣਾ ਕੂੰਮ ਕਲਾਂ ਦੀ ਪੁਲਿਸ ਵਲੋਂ ਫੈਕਟਰੀ ਦਾ ਸਾਮਾਨ ਚੋਰੀ ਕਰਨ ਤਹਿਤ ਬਲਵੀਰ ਸਿੰਘ ਵਾਸੀ ਲੱਖੋਵਾਲ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ | ਸਹਾਇਕ ਥਾਣੇਦਾਰ ਬਲਦੇਵ ਸਿੰਘ ਅਨੁਸਾਰ ਸ਼ਿਕਾਇਤਕਰਤਾ ਨੇ ਪੁਲਿਸ ਨੂੰ ...

ਪੂਰੀ ਖ਼ਬਰ »

ਮੰਦਰ ਦੀ ਮਾਲਕੀ ਵਾਲੇ ਮਕਾਨ ਦੀਆਂ ਕੰਧਾਂ ਤੇ ਗੇਟ ਤੋੜ ਕੇ ਸੀਵਰੇਜ ਵਿਭਾਗ 'ਤੇ ਕਬਜ਼ਾ ਕਰਨ ਦੇ ਦੋਸ਼

ਖੰਨਾ, 22 ਜੂਨ (ਹਰਜਿੰਦਰ ਸਿੰਘ ਲਾਲ)- ਹੁਣ ਤੱਕ ਤਾਂ ਆਮ ਲੋਕਾਂ ਦੁਆਰਾ ਇਕ ਦੂਜੇ ਦੀ ਜ਼ਮੀਨ 'ਤੇ ਜ਼ਬਰਦਸਤੀ ਕਬਜ਼ੇ ਕਰਨ ਦੀਆਂ ਖ਼ਬਰਾਂ ਆਉਂਦੀਆਂ ਰਹਿੰਦੀਆਂ ਸਨ, ਪਰ ਹੁਣ ਖੰਨਾ ਵਿਚ ਇਕ ਵੱਖਰਾ ਹੀ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੰਜਾਬ ਸਰਕਾਰ ਦੇ ਸੀਵਰੇਜ ਅਤੇ ...

ਪੂਰੀ ਖ਼ਬਰ »

ਜਸਵਿੰਦਰ ਸਿੰਘ ਖੇੜਾ ਦਾ ਸੀਨੀਅਰ ਮੀਤ ਪ੍ਰਧਾਨ ਬਣਨ 'ਤੇ ਪਿੰਡ ਵਾਸੀਆਂ ਵਲੋਂ ਸਨਮਾਨ

ਡੇਹਲੋਂ, 22 ਜੂਨ (ਅੰਮਿ੍ਤਪਾਲ ਸਿੰਘ ਕੈਲੇ) - ਸ਼੍ਰੋਮਣੀ ਅਕਾਲੀ ਦਲ ਵਲੋਂ ਜ਼ਿਲ੍ਹਾ ਲੁਧਿਆਣਾ ਅੰਦਰਲੇ ਪਿੰਡਾਂ ਵਿਚ ਪਾਰਟੀ ਦੀ ਮਜ਼ਬੂਤੀ ਲਈ ਕੀਤੀਆਂ ਨਿਯੁਕਤੀਆਂ ਤਹਿਤ ਕੌਮੀ ਮੀਤ ਪ੍ਰਧਾਨ ਦਰਸ਼ਨ ਸਿੰਘ ਸ਼ਿਵਾਲਿਕ ਅਤੇ ਜ਼ਿਲ੍ਹਾ ਯੂਥ ਵਿੰਗ ਪ੍ਰਧਾਨ ਪ੍ਰਭਜੋਤ ...

ਪੂਰੀ ਖ਼ਬਰ »

26 ਨੂੰ ਰਾਜ ਭਵਨ ਘੇਰਨ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ-ਲੱਖੋਵਾਲ

ਖੰਨਾ, 22 ਜੂਨ (ਹਰਜਿੰਦਰ ਸਿੰਘ ਲਾਲ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਜਗਾਉਣ ਲਈ ਤੇ ਕਿਸਾਨੀ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਲਈ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵਲੋਂ 26 ਜੂਨ ਨੂੰ ...

ਪੂਰੀ ਖ਼ਬਰ »

ਦੜਾ ਸੱਟਾ ਲਗਾਉਂਦਾ ਨਕਦੀ ਸਮੇਤ ਕਾਬੂ

ਕੁਹਾੜਾ, 22 ਜੂਨ (ਸੰਦੀਪ ਸਿੰਘ ਕੁਹਾੜਾ)-ਥਾਣਾ ਕੂੰਮ ਕਲਾਂ ਦੀ ਪੁਲਿਸ ਵਲੋਂ ਸੁਖਵਿੰਦਰ ਸਿੰਘ ਵਾਸੀ ਸ੍ਰੀ ਭੈਣੀ ਸਾਹਿਬ ਨੂੰ ਦੜ੍ਹਾ ਸੱਟਾ ਲਗਾਉਂਦੇ 1860 ਰੁਪਏ ਦੀ ਨਕਦੀ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ | ਸਹਾਇਕ ਥਾਣੇਦਾਰ ਜਸਵੀਰ ਸਿੰਘ ਅਨੁਸਾਰ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਤਸਕਰ ਕਾਬੂ

ਕੁਹਾੜਾ, 22 ਜੂਨ (ਸੰਦੀਪ ਸਿੰਘ ਕੁਹਾੜਾ)-ਥਾਣਾ ਜਮਾਲਪੁਰ ਦੀ ਪੁਲਿਸ ਵਲੋਂ ਦੋ ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਤਸਕਰ ਸਿਕੰਦਰ ਸਿੰਘ ਵਾਸੀ ਤਾਜਪੁਰ ਰੋਡ ਰਾਮ ਨਗਰ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ | ਸਹਾਇਕ ਥਾਣੇਦਾਰ ਅੱਛਰ ਰਾਮ ਅਨੁਸਾਰ ਉਨ੍ਹਾਂ ਨੂੰ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਦੀਆਂ 40 ਪੇਟੀਆਂ ਸਮੇਤ ਦੋਸ਼ੀ ਕਾਬੂ

ਸਾਹਨੇਵਾਲ, 22 ਜੂਨ (ਅਮਰਜੀਤ ਸਿੰਘ ਮੰਗਲੀ)-ਥਾਣਾ ਸਾਹਨੇਵਾਲ ਦੇ ਅਧੀਨ ਪੈਂਦੇ ਇਲਾਕਾ ਢੰਡਾਰੀ ਕਲਾਂ 'ਚ ਐਂਟੀ ਸਮਗਿਲੰਗ ਸੈੱਲ ਦੀ ਪੁਲਿਸ ਨੇ ਸ਼ਰਾਬ ਦਾ ਨਜਾਇਜ਼ ਧੰਦਾ ਕਰਨ ਵਾਲੇ ਰਾਜ ਕੁਮਾਰ ਪੁੱਤਰ ਉੱਤਮ ਚੰਦ ਵਾਸੀ ਨੇੜੇ ਆਟਾ ਚੱਕੀ ਲੋਟਾ ਕੰਡਾ ਢੰਡਾਰੀ ਕਲਾਂ ...

ਪੂਰੀ ਖ਼ਬਰ »

ਟੀ.ਐੱਸ.ਯੂ. ਨੇ ਮੰਡਲ ਦਫ਼ਤਰ ਵਿਖੇ ਜਥੇਬੰਦੀ ਦਾ ਝੰਡਾ ਚੜ੍ਹਾਇਆ

ਸਮਰਾਲਾ, 22 ਜੂਨ (ਗੋਪਾਲ ਸੋਫਤ) - ਸਥਾਨਕ ਪੰਜਾਬ ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਅੱਜ ਮੰਡਲ ਦਫ਼ਤਰ ਘੁਲਾਲ ਵਿਖੇ ਜਥੇਬੰਦੀ ਦਾ ਝੰਡਾ, ਮੰਡਲ ਪ੍ਰਧਾਨ ਸੰਗਤ ਸਿੰਘ ਸੇਖੋਂ, ਸਿਕੰਦਰ ਸਿੰਘ ਵਲੋਂ ਸਾਂਝੇ ਤੌਰ ਉੱਪਰ ਚੜ੍ਹਾਇਆ ਗਿਆ¢ ਜਿਸ ਦੌਰਾਨ ਦਿਲੀ ਵਿਖੇ ...

ਪੂਰੀ ਖ਼ਬਰ »

ਕਿਸਾਨ ਕੰਵਰਪਾਲ ਸਿੰਘ ਦੀ ਮੌਤ 'ਤੇ ਦੁੱਖ ਪ੍ਰਗਟ

ਮਲੌਦ, 22 ਜੂਨ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਭਾਕਿਯੂ ਏਕਤਾ (ਉਗਰਾਹਾਂ) ਦੇ ਸਰਗਰਮ ਵਰਕਰ ਕੰਵਰਪਾਲ ਸਿੰਘ ਝੱਮਟ ਦੀ ਹੋਈ ਬੇਵਕਤੀ ਮੌਤ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਆਗੂਆਂ ਬਲਵੰਤ ਸਿੰਘ ਘੁਡਾਣੀ, ਬਲਾਕ ਮਲੌਦ ਦੇ ਕੋ-ਕਨਵੀਨਰ ਬਲਦੇਵ ਸਿੰਘ ...

ਪੂਰੀ ਖ਼ਬਰ »

ਯੂਥ ਪ੍ਰਧਾਨ ਲੱਕੀ ਸੰਧੂ ਵਲੋਂ ਚੌਤਾਂ ਵਿਖੇ ਕਿ੍ਕਟ ਟੂਰਨਾਮੈਂਟ ਦਾ ਉਦਘਾਟਨ

ਕੁਹਾੜਾ, 22 ਜੂਨ (ਸੰਦੀਪ ਸਿੰਘ ਕੁਹਾੜਾ) - ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਚੌਤਾਂ ਵਿਖੇ ਗ੍ਰਾਮ ਪੰਚਾਇਤ, ਸਪੋਰਟਸ ਕਲੱਬ ਅਤੇ ਪਿੰਡ ਵਾਸੀਆ ਦੇ ਸਹਿਯੋਗ ਨਾਲ ਕਿ੍ਕਟ ਕੱਪ ਖੇਡ ਮੇਲਾ ਕਰਵਾਇਆ ਗਿਆ¢ ਜਿਸ ਵਿਚ ਬਤੌਰ ਮੁੱਖ ਮਹਿਮਾਨ ਵਜੋਂ ਪੁੱਜੇ ਯੂਥ ਕਾਂਗਰਸ ...

ਪੂਰੀ ਖ਼ਬਰ »

ਅਕਾਲੀ ਦਲ-ਬਸਪਾ ਵਰਕਰਾਂ ਵਲੋਂ ਡਾ: ਜਸਪ੍ਰੀਤ ਬੀਜਾ ਦਾ ਸਨਮਾਨ

ਦੋਰਾਹਾ, 22 ਜੂਨ (ਜਸਵੀਰ ਝੱਜ)- ਪਿੰਡ ਮਲ੍ਹੀਪੁਰ ਦੇ ਅਕਾਲੀ ਬਸਪਾ ਜਥੇਬੰਦੀ ਦੇ ਸੀਨੀਅਰ ਆਗੂਆਂ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਸਦਕੇ ਅਕਾਲੀ ਦਲ ਤੇ ਬਸਪਾ ਦੇ ਬਣੇ ਗੱਠਜੋੜ ਸਦਕਾ ਸੂਬੇ ਤੇ ਦੇਸ਼ ਵਿਚ ਇਕ ਸੈਕੂਲਰ ਤੇ ਫੈੱਡਰਲ ਕ੍ਰਾਂਤੀ ਰਾਹੀਂ, ਸਮਾਜਿਕ-ਆਰਥਿਕ ...

ਪੂਰੀ ਖ਼ਬਰ »

ਇਕ ਹੋਰ ਮਾਮਲੇ 'ਚ ਕੌਮੀ ਐਸ.ਸੀ. ਕਮਿਸ਼ਨ ਵਲੋਂ ਨੋਟਿਸ ਜਾਰੀ

ਖੰਨਾ, 22 ਜੂਨ (ਹਰਜਿੰਦਰ ਸਿੰਘ ਲਾਲ)- ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਵਲੋਂ ਖੰਨਾ ਦੇ ਇਕ ਹੋਰ ਮਾਮਲੇ ਵਿਚ ਰਾਜਨੀਤਕ ਰੰਜਸ਼ ਦੇ ਦਬਾਅ ਥੱਲੇ ਦਲਿਤ ਪਰਿਵਾਰ ਨੂੰ ਨਾਜਾਇਜ਼ ਪਰਚੇ ਵਿਚ ਫਸਾਉਣ ਅਤੇ ਔਰਤਾਂ ਤੱਕ ਨੂੰ ਨਾਮਜ਼ਦ ਕਰਵਾਉਣਾ ਹੈ | ਇਸ ਦੇ ਲਈ ਪਿਛਲੇ ਹਫ਼ਤੇ ...

ਪੂਰੀ ਖ਼ਬਰ »

ਪਿੰਡ ਚਾਪੜਾ ਵਿਖੇ ਬਸਪਾ ਵਰਕਰਾਂ ਦੀ ਮੀਟਿੰਗ

ਮਲੌਦ, 22 ਜੂਨ (ਦਿਲਬਾਗ ਸਿੰਘ ਚਾਪੜਾ)- ਹਲਕਾ ਪਾਇਲ ਦੇ ਪਿੰਡ ਚਾਪੜਾ ਵਿਖੇ ਹਲਕਾ ਪ੍ਰਧਾਨ ਸਤਨਾਮ ਸਿੰਘ ਦੀ ਪ੍ਰਧਾਨਗੀ ਹੇਠ ਆਗਾਮੀ ਚੋਣਾਂ ਦੇ ਮੱਦੇਨਜ਼ਰ ਬਸਪਾ ਵਰਕਰ ਮੀਟਿੰਗ ਕੀਤੀ ਗਈ, ਜਿਸ ਵਿਚ ਸੂਬਾ ਸਕੱਤਰ ਰਾਮ ਸਿੰਘ ਗੋਗੀ, ਜ਼ਿਲ੍ਹਾ ਜਨਰਲ ਸਕੱਤਰ ਸਿੰਦਰ ...

ਪੂਰੀ ਖ਼ਬਰ »

ਨਾਇਬ ਰੀਡਰ ਮੰਗਤ ਰਾਏ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

ਖੰਨਾ, 22 ਜੂਨ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਐਸ.ਐਸ.ਪੀ. ਗੁਰਸ਼ਰਨਦੀਪ ਸਿੰਘ ਗਰੇਵਾਲ ਦੇ ਨਾਇਬ ਰੀਡਰ ਏ.ਐਸ.ਆਈ. ਮੰਗਤ ਰਾਏ ਦੀ ਬਿਮਾਰ ਹੋਣ ਤੋਂ ਬਾਅਦ ਮੌਤ ਹੋ ਗਈ¢ ਪੰਜਾਬ ਪੁਲਿਸ ਵਲੋਂ ਮੰਗਤ ਰਾਏ ਦਾ ਪਿੰਡ ਅਲੋੜ ਵਿਚ ਸਰਕਾਰੀ ਸਨਮਾਨਾਂ ਦੇ ਨਾਲ ਮੰਗਤ ਦਾ ਅੰਤਿਮ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX