ਤਾਜਾ ਖ਼ਬਰਾਂ


ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  1 day ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  1 day ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  1 day ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  1 day ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  1 day ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  1 day ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  1 day ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  1 day ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  1 day ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  1 day ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  1 day ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  1 day ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  1 day ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  1 day ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  1 day ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  1 day ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  1 day ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਹਾੜ ਸੰਮਤ 553
ਿਵਚਾਰ ਪ੍ਰਵਾਹ: ਆਪਣੀਆਂ ਯੋਗਤਾਵਾਂ ਅਤੇ ਮਿਹਨਤ ਨਾਲ ਹੀ ਅਸੀਂ ਆਪਣੇ ਟੀਚਿਆਂ ਨੂੰ ਪ੍ਰਾਪਤ ਕਰ ਸਕਦੇ ਹਾਂ। -ਰਾਬਿੰਦਰ ਨਾਥ ਟੈਗੋਰ

ਮਾਨਸਾ

ਕਾਲੇ ਕਾਨੂੰਨ ਰੱਦ ਕਰਵਾਉਣ ਲਈ ਕਿਸਾਨਾਂ ਦਾ ਘੋਲ 266ਵੇਂ ਦਿਨ 'ਚ ਦਾਖਲ

ਮਾਨਸਾ, 22 ਜੂਨ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨ ਰੱਦ ਅਤੇ ਐਮ.ਐਸ.ਪੀ. ਗਾਰੰਟੀ ਕਾਨੂੰਨ ਲਾਗੂ ਕਰਵਾਉਣ ਲਈ ਕਿਸਾਨਾਂ ਵਲੋਂ ਲਗਾਏ ਧਰਨੇ 266ਵੇਂ ਦਿਨ 'ਚ ਦਾਖਲ ਹੋ ਗਏ ਹਨ | ਸਥਾਨਕ ਰੇਲਵੇ ਪਾਰਕ 'ਚ ਧਰਨੇ ਨੂੰ ਸੰਬੋਧਨ ਹੁੰਦਿਆਂ ਬੁਲਾਰਿਆਂ ਨੇ ਆਏ ਦਿਨ ਵਧ ਰਹੀ ਮਹਿੰਗਾਈ 'ਤੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਪੈਟਰੋਲ, ਡੀਜ਼ਲ, ਗੈਸ ਆਦਿ 'ਚ ਵਧੀਆਂ ਕੀਮਤਾਂ ਕਾਰਨ ਆਮ ਲੋਕਾਂ ਦੇ ਖ਼ਰੀਦਣ ਤੋਂ ਬਾਹਰ ਹਨ | ਇਸ ਮੌਕੇ ਸੁਖਚਰਨ ਸਿੰਘ ਦਾਨੇਵਾਲੀਆ, ਤੇਜ ਸਿੰਘ ਚਕੇਰੀਆਂ, ਇਕਬਾਲ ਸਿੰਘ ਮਾਨਸਾ, ਮੇਜਰ ਸਿੰਘ ਦੂਲੋਵਾਲ, ਰਾਜ ਕੁਮਾਰ ਨੰਗਲ ਕਲਾਂ, ਹਰਬੰਸ ਸਿੰਘ ਤਾਲਬਵਾਲਾ, ਬਾਵਾ ਸਿੰਘ ਨੰਬਰਦਾਰ, ਜਸਵੰਤ ਰਾਏ, ਜਸਵੰਤ ਰਾਏ, ਕਪੂਰ ਚੰਦ, ਜਗਰੂਪ ਸਿੰਘ ਮਾਨਸਾ, ਸੋਮ ਦੱਤ ਸ਼ਰਮਾ, ਰਤਨ ਭੋਲਾ ਆਦਿ ਹਾਜ਼ਰ ਸਨ |
ਰਿਲਾਇੰਸ ਤੇਲ ਪੰਪ ਅੱਗੇ ਧਰਨਾ ਜਾਰੀ
ਬੁਢਲਾਡਾ ਤੋਂ ਸਵਰਨ ਸਿੰਘ ਰਾਹੀ ਅਨੁਸਾਰ- ਸਥਾਨਕ ਰਿਲਾਇੰਸ ਪੰਪ ਅੱਗੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਸੱਤਪਾਲ ਸਿੰਘ ਬਰ੍ਹੇ , ਸਵਰਨਜੀਤ ਸਿੰਘ ਦਲਿਓ, ਪ੍ਰੀਤ ਸਿੰਘ, ਅਵਤਾਰ ਸਿੰਘ, ਸਵਰਨ ਸਿੰਘ ਬੋੜਾਵਾਲ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਖੇਤੀ ਕਾਨੂੰਨਾਂ ਦੇ ਵਿਰੁੱਧ ਆਪਣਾ ਵਤੀਰਾ ਨਾ ਬਦਲਿਆ ਤਾਂ ਆਉਂਦੀਆਂ ਪੰਜਾਬ ਵਿਧਾਨ ਸਭਾ ਚੋਣਾਂ 'ਚ ਭਾਜਪਾ ਨੂੰ ਪਿੰਡਾਂ 'ਚ ਵੀ ਨਹੀਂ ਵੜਨ ਦਿੱਤਾ ਜਾਵੇਗਾ | ਇਸ ਮੌਕੇ ਰਾਮ ਸਿੰਘ, ਹਰਵਿੰਦਰ ਸਿੰਘ ਭੁਪਿੰਦਰ ਸਿੰਘ ਗੁਰਨੇ ਕਲਾਂ, ਪ੍ਰਗਟ ਸਿੰਘ, ਮਿੱਠੂ ਸਿੰਘ, ਜੀਤ ਸਿੰਘ, ਪਰਮਵੀਰ ਸਿੰਘ, ਅੰਗਰੇਜ ਸਿੰਘ, ਜਵਾਲਾ ਸਿੰਘ, ਕਰਨੈਲ ਸਿੰਘ ਅਹਿਮਦਪੁਰ, ਰਮਨ, ਛਿੰਦਰਪਾਲ ਸਿੰਘ ਆਦਿ ਹਾਜ਼ਰ ਸਨ |
ਖੇਤੀ ਕਾਨੂੰਨਾਂ ਖ਼ਿਲਾਫ਼ ਰੋਸ ਪ੍ਰਗਟਾਇਆ
ਬਰੇਟਾ ਤੋਂ ਪਾਲ ਸਿੰਘ ਮੰਡੇਰ/ਜੀਵਨ ਸ਼ਰਮਾ ਅਨੁਸਾਰ- ਖੇਤੀ ਵਿਰੋਧੀ ਕਾਨੂੰਨ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਸਥਾਨਕ ਰੇਲਵੇ ਸਟੇਸ਼ਨ ਨੇੜੇ ਧਰਨਾ ਜਾਰੀ ਹੈ | ਬੁਲਾਰਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਸੜਕਾਂ 'ਤੇ ਰੁਲ ਰਹੇ ਕਿਸਾਨਾਂ ਦੀ ਕੋਈ ਪ੍ਰਵਾਹ ਨਹੀਂ ਅਤੇ ਪਿਛਲੇ ਕਈ ਮਹੀਨਿਆਂ ਤੋਂ ਕਿਸਾਨਾਂ ਨਾਲ ਕੋਈ ਗੱਲਬਾਤ ਨਹੀਂ ਕਰ ਰਹੀ ਪਰ ਕਿਸਾਨ ਅੰਦੋਲਨ ਨੂੰ ਹੋਰ ਮਜ਼ਬੂਤ ਕਰ ਕੇ ਖੇਤੀ ਵਿਰੋਧੀ ਕਾਨੂੰਨ ਰੱਦ ਕਰਵਾਉਣਗੇ | ਇਸ ਮੌਕੇ ਰਾਮਫਲ ਸਿੰਘ ਬਹਾਦਰਪੁਰ, ਮੇਲਾ ਸਿੰਘ ਬਹਾਦਰਪੁਰ, ਅਮਰੀਕ ਸਿੰਘ ਬਰੇਟਾ, ਵਸਾਵਾ ਸਿੰਘ ਧਰਮਪੁਰਾ, ਪਰਮਜੀਤ ਕੌਰ ਕਿਸ਼ਨਗੜ੍ਹ, ਚਰਨਜੀਤ ਕੌਰ ਬਹਾਦਰਪੁਰ, ਬਲਜੀਤ ਕੌਰ ਧਰਮਪੁਰਾ, ਚਰਨਜੀਤ ਕੌਰ ਧਰਮਪੁਰਾ ਨੇ ਸੰਬੋਧਨ ਕੀਤਾ |
ਰਿਲਾਇੰਸ ਤੇਲ ਪੰਪ ਅੱਗੇ ਧਰਨਾ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਰਿਲਾਇੰਸ ਤੇਲ ਪੰਪ ਬਰੇਟਾ ਅੱਗੇ ਧਰਨਾ ਜਾਰੀ ਹੈ | ਧਰਨੇ ਨੂੰ ਸੁਖਪਾਲ ਸਿੰਘ ਗੋਰਖਨਾਥ, ਲੀਲਾ ਸਿੰਘ ਕਿਸ਼ਨਗੜ੍ਹ, ਜਗਸੀਰ ਸਿੰਘ ਦਿਆਲਪੁਰਾ, ਸੁਖਦੇਵ ਸਿੰਘ ਖੁਡਾਲ, ਭਗਵੰਤ ਕੌਰ ਕਿਸ਼ਨਗੜ੍ਹ, ਬਲਵੀਰ ਕੌਰ ਖੁਡਾਲ, ਜਸਵਿੰਦਰ ਕੌਰ ਬਹਾਦਰਪੁਰ ਆਦਿ ਨੇ ਸੰਬੋਧਨ ਕੀਤਾ |

ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਨੇ ਸਰਕਾਰ ਦਾ ਕੀਤਾ ਪਿੱਟ ਸਿਆਪਾ

ਮਾਨਸਾ, 22 ਜੂਨ (ਗੁਰਚੇਤ ਸਿੰਘ ਫੱਤੇਵਾਲੀਆ) - ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਜ਼ਿਲ੍ਹਾ ਮਾਨਸਾ ਦੇ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਵਲੋਂ ਆਪਣੇ-ਆਪਣੇ ਦਫ਼ਤਰਾਂ ਦਾ ਕੰਮਕਾਰ ਠੱਪ ਕਰ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਗਿਆ | ਪੰਜਾਬ ...

ਪੂਰੀ ਖ਼ਬਰ »

ਸਹਾਇਕ ਲਾਈਨਮੈਨਾਂ ਨੂੰ ਪੱਕੇ ਤੌਰ 'ਤੇ ਲਾਈਨਮੈਨ ਬਣਾਉਣ ਦੀ ਮੰਗ

ਜੋਗਾ, 22 ਜੂਨ (ਚਹਿਲ)-ਇੰਪਲਾਈਜ਼ ਫੈਡਰੇਸ਼ਨ (ਪਹਿਲਵਾਨ) ਐਸੋਸੀਏਸ਼ਨ ਦੇ ਜੋਗਾ ਦੇ ਪ੍ਰਧਾਨ ਅੰਗਰੇਜ਼ ਸਿੰਘ ਮੌਜੋ ਨੇ ਇੱਥੇ ਸਹਾਇਕ ਲਾਈਨਮੈਨਾਂ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਤੇ ਪਾਵਰਕਾਮ ਦੀ ਮੈਨੇਜਮੈਂਟ ਵਲੋਂ 2018 'ਚ 2800 ਤੇ 2020 'ਚ 3500 ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੂੰ ਬੇਰੁਜ਼ਗਾਰ ਨੌਜਵਾਨਾਂ 'ਤੇ ਅੱਤਿਆਚਾਰ ਦਾ ਖ਼ਮਿਆਜ਼ਾ ਭੁਗਤਣਾ ਪਵੇਗਾ- ਭੂੰਦੜ

ਮਾਨਸਾ, 22 ਜੂਨ (ਬਲਵਿੰਦਰ ਸਿੰਘ ਧਾਲੀਵਾਲ) - ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਿਧਾਨ ਸਭਾ ਚੋਣਾਂ ਮੌਕੇ ਕੀਤੇ ਵਾਅਦਿਆਂ ਨੂੰ ਪੂਰਾ ਕਰਨ 'ਚ ਨਾਕਾਮ ਹੀ ਨਹੀਂ ਰਹੀ ਬਲਕਿ ਇਸ ਦੇ ਉਲਟ ਆਪਣੇ ਸਾਢੇ ਚਾਰ ਦੇ ਕਾਰਜਕਾਲ ਦੌਰਾਨ ਲੋਕਾਂ ...

ਪੂਰੀ ਖ਼ਬਰ »

ਨਿਯਮਾਂ ਤਹਿਤ ਸਕੂਲ ਖੋਲ੍ਹਣ ਦੀ ਇਜਾਜ਼ਤ ਦੇਣ ਦੀ ਮੰਗ

ਬਰੇਟਾ, 22 ਜੂਨ (ਜੀਵਨ ਸ਼ਰਮਾ)- ਦੇਸ਼ ਅੰਦਰ ਕਈ ਸੂਬਿਆਂ ਵਲੋਂ ਕੋਰੋਨਾ ਨਿਯਮਾਂ ਤਹਿਤ ਸਕੂਲਾਂ ਨੂੰ ਖੋਲਿਆ ਜਾ ਚੁੱਕਾ ਹੈ ਜਿਸ ਤਹਿਤ ਪੰਜਾਬ ਸਰਕਾਰ ਨੂੰ ਵੀ ਸੂਬੇ ਅੰਦਰ ਨਿਯਮਾਂ ਮੁਤਾਬਿਕ ਸਕੂਲ ਖੋਲ੍ਹਣ ਦੀ ਛੋਟ ਦੇਣੀ ਚਾਹੀਦੀ ਹੈ | ਉਪਰੋਕਤ ਮੰਗ ਕਰਦਿਆਂ ਪੰਜਾਬ ...

ਪੂਰੀ ਖ਼ਬਰ »

ਬਿੱਕਰ ਸਿੰਘ ਮੰਘਾਣੀਆ ਵਲੋਂ ਅਕਾਲੀ ਦਲ ਨੂੰ ਅਲਵਿਦਾ

ਮਾਨਸਾ, 22 ਜੂਨ (ਬਲਵਿੰਦਰ ਸਿੰਘ ਧਾਲੀਵਾਲ) - ਸ਼੍ਰੋਮਣੀ ਅਕਾਲੀ ਦਲ ਪੱਛੜੀਆਂ ਸ਼੍ਰੇਣੀਆਂ ਵਿੰਗ ਦੇ ਸੂਬਾ ਜਨਰਲ ਸਕੱਤਰ ਬਿੱਕਰ ਸਿੰਘ ਮੰਘਾਣੀਆਂ ਨੇ ਪਾਰਟੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਮੁਲਾਜ਼ਮ ਜਥੇਬੰਦੀ ਇੰਪਲਾਈਜ਼ ਫੈੱਡਰੇਸ਼ਨ ਦੇ ਸਿਰਕੱਢ ਆਗੂ ...

ਪੂਰੀ ਖ਼ਬਰ »

ਮਜ਼ਦੂਰ ਵਲੋਂ ਰੇਲੀ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ

ਬਰੇਟਾ, 22 ਜੂਨ (ਜੀਵਨ ਸ਼ਰਮਾ)-ਪਿੰਡ ਸਿਰਸੀਵਾਲਾ ਨਜ਼ਦੀਕ ਰੇਲਵੇ ਟਰੈਕ 'ਤੇ ਮਜ਼ਦੂਰ ਵਲੋਂ ਆਰਥਿਕ ਤੰਗੀ ਦੇ ਚੱਲਦਿਆਂ ਰੇਲ ਗੱਡੀ ਥੱਲੇ ਆ ਕੇ ਖ਼ੁਦਕੁਸ਼ੀ ਕਰ ਲਈ ਹੈ | ਰੇਲਵੇ ਚੌਕੀ ਇੰਚਾਰਜ ਨਿਰਮਲ ਸਿੰਘ ਨੇ ਦੱਸਿਆ ਕਿ ਚਰਨ ਸਿੰਘ (47) ਪੁੱਤਰ ਮੇਜਰ ਸਿੰਘ ਵਾਸੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਮੰਚ ਏਕਤਾ (ਸ਼ਾਦੀਪੁਰ) ਦੀ ਮੀਟਿੰਗ

ਬੁਢਲਾਡਾ, 22 ਜੂਨ (ਸਵਰਨ ਸਿੰਘ ਰਾਹੀ)- ਭਾਰਤੀ ਕਿਸਾਨ ਮੰਚ ਏਕਤਾ (ਸ਼ਾਦੀਪੁਰ) ਦੀ ਪਲੇਠੀ ਮੀਟਿੰਗ ਨੂੰ ਖੇਤਰ ਦੇ ਨੌਜਵਾਨਾ ਵਲੋਂ ਭਰਵਾਂ ਹੁੰਗਾਰਾ ਮਿਲਿਆ | ਜਥੇਬੰਦੀ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਕੀਤੀਆਂ ਗਈਆਂ ...

ਪੂਰੀ ਖ਼ਬਰ »

ਪ੍ਰਸ਼ਾਸਨ ਦੀ ਅਣਦੇਖੀ ਕਾਰਨ ਆਰ.ਓ. ਸਿਸਟਮ ਬੰਦ ਹੋਣ ਕਿਨਾਰੇ ਪੁੱਜਾ

ਬਰੇਟਾ, 22 ਜੂਨ (ਜੀਵਨ ਸ਼ਰਮਾ)-ਪਿੰਡ ਧਰਮਪੁਰਾ ਵਿਖੇ ਆਰ.ਓ. ਸਿਸਟਮ ਪ੍ਰਸ਼ਾਸਨ ਦੀ ਅਣਦੇਖੀ ਕਾਰਨ ਬੰਦ ਹੋਣ ਕਿਨਾਰੇ ਪੁੱਜ ਗਿਆ ਹੈ | ਕਲੱਬ ਆਗੂ ਜਗਵਿੰਦਰ ਸਿੰਘ, ਕਿਸਾਨ ਆਗੂ ਵਸਾਵਾ ਸਿੰਘ, ਤਰਸੇਮ ਸਿੰਘ, ਗੁਰਪਿਆਰ ਸਿੰਘ ਨੇ ਦੱਸਿਆ ਕਿ ਪਿੰਡ 'ਚ ਸਿਰਫ਼ ਇਕ ਵੱਡਾ ਆਰ.ਓ. ...

ਪੂਰੀ ਖ਼ਬਰ »

ਇੰਜੀਨੀਅਰਾਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਨੇੜੇ ਰੋਸ ਧਰਨਾ

ਮਾਨਸਾ, 22 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)- ਕੌਂਸਲ ਆਫ਼ ਡਿਪਲੋਮਾ ਇੰਜੀਨੀਅਰ ਪੰਜਾਬ ਦੇ ਸੱਦੇ 'ਤੇ ਮਾਨਸਾ ਜ਼ਿਲੇ੍ਹ ਦੇ ਸਮੂਹ ਵਿਭਾਗਾਂ/ਬੋਰਡਾਂ/ਕਾਰਪੋਰੇਸ਼ਨਾਂ 'ਚ ਕੰਮ ਕਰਦੇ ਜੇ.ਈ/ਏ.ਈ. ਤੇ ਪਦ ਉੱਨਤ ਉਪ ਮੰਡਲ ਇੰਜੀਨੀਅਰਾਂ ਦੀਆਂ ਜਾਇਜ਼ ਤੇ ਹੱਕੀ ਮੰਗਾਂ ਨੂੰ ...

ਪੂਰੀ ਖ਼ਬਰ »

ਗੋਨਿਆਣਾ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦਿੱਲੀ ਕਿਸਾਨ ਅੰਦੋਲਨ 'ਚ ਨਿਭਾਅ ਰਹੀ ਹੈ ਮੋਹਰੀ ਭੂਮਿਕਾ

ਗੋਨਿਆਣਾ, 22 ਜੂਨ (ਲਛਮਣ ਦਾਸ ਗਰਗ)-ਪਿਛਲੇ 7 ਮਹੀਨਿਆਂ ਤੋਂ ਦਿੱਲੀ ਦੇ ਬਾਰਡਰਾਂ 'ਤੇ ਚੱਲ ਰਹੇ ਕਿਸਾਨ ਅੰਦੋਲਨ ਤੇ ਪੰਜਾਬ 'ਚ ਕਾਰਪੋਰੇਟ ਘਰਾਣਿਆਂ ਦੇ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ 'ਚ ਅਹਿਮ ਭੂਮਿਕਾ ਨਿਭਾਉਣ ਵਾਲੀ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਦੀ ਹੜਤਾਲ ਜਾਰੀ

ਮਾਨਸਾ, 22 ਜੂਨ (ਸ.ਰਿ.)-ਸਫ਼ਾਈ ਸੇਵਕ ਯੂਨੀਅਨ ਦੀ ਹੜਤਾਲ 42ਵੇਂ ਦਿਨ ਵੀ ਜਾਰੀ ਰਹੀ | ਪ੍ਰਧਾਨ ਪ੍ਰਵੀਨ ਕੁਮਾਰ ਵਿਡਲਾਨ, ਰੂਪ ਚੰਦ ਪਰੋਚਾ, ਸੰਜੀਵ ਕੁਮਾਰ ਰੱਤੀ ਆਦਿ ਨੇ ਕਿਹਾ ਕਿ ਸਰਕਾਰ ਨੂੰ ਬਿਨ੍ਹਾਂ ਕਿਸੇ ਦੇਰੀ ਕੀਤੇ ਉਨ੍ਹਾਂ ਦੀਆਂ ਮੰਗਾਂ ਨੂੰ ਅਮਲੀ ਰੂਪ ਦਿੱਤਾ ...

ਪੂਰੀ ਖ਼ਬਰ »

12 ਬੋਰ ਜ਼ਿੰਦਾ ਕਾਰਤੂਸ ਤੇ ਬੰਦੂਕ ਸਮੇਤ ਇਕ ਕਾਬੂ

ਭਗਤਾ ਭਾਈਕਾ, 22 ਜੂਨ (ਸੁਖਪਾਲ ਸਿੰਘ ਸੋਨੀ)-ਸਥਾਨਕ ਪੁਲਿਸ ਵਲੋਂ 12 ਬੋਰ ਦੇ 2 ਜ਼ਿੰਦਾ ਕਾਰਤੂਸ ਤੇ ਇਕ ਬੰਦੂਕ ਸਮੇਤ ਨੌਜਵਾਨ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ | ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ...

ਪੂਰੀ ਖ਼ਬਰ »

ਬੀ. ਐਫ. ਜੀ. ਆਈ. ਵਲੋਂ 'ਸੜਕ ਸੁਰੱਖਿਆ ਤੇ ਟਰੈਫ਼ਿਕ ਜਾਗਰੂਕਤਾ' ਬਾਰੇ ਵੈਬੀਨਾਰ

ਬਠਿੰਡਾ, 22 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬੀ.ਐਫ.ਜੀ.ਆਈ. ਵਲੋਂ ਸੰਸਥਾ ਦੇ ਡਾਇਰੈਕਟਰ ਫਾਈਨਾਂਸ ਸਵ. ਕੁਲਦੀਪ ਸਿੰਘ ਗਿੱਲ ਦੀ ਯਾਦ ਨੂੰ ਸਮਰਪਿਤ ਸੜਕੀ ਆਵਾਜਾਈ ਦੇ ਨਿਯਮਾਂ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ 'ਸੜਕ ਸੁਰੱਖਿਆ ਅਤੇ ਟਰੈਫ਼ਿਕ ਜਾਗਰੂਕਤਾ' ...

ਪੂਰੀ ਖ਼ਬਰ »

ਤੇਲ ਕੀਮਤਾਂ 'ਚ ਵਾਧੇ ਦੇ ਰੋਸ ਵਜੋਂ ਕੇਂਦਰ ਸਰਕਾਰ ਖ਼ਿਲਾਫ਼ ਮਾਰਚ ਕੱਢਿਆ

ਮਾਨਸਾ, 22 ਜੂਨ (ਗੁਰਚੇਤ ਸਿੰਘ ਫੱਤੇਵਾਲੀਆ) - ਤੇਲ ਕੀਮਤਾਂ 'ਚ ਵਾਧੇ ਖ਼ਿਲਾਫ਼ ਸਥਾਨਕ ਸ਼ਹਿਰ ਵਿਖੇ ਪਿਕਅਪ ਅਤੇ ਛੋਟਾ ਹਾਥੀ ਯੂਨੀਅਨ ਵਲੋਂ ਕੇਂਦਰ ਅਤੇ ਸੂਬਾ ਸਰਕਾਰ ਖ਼ਿਲਾਫ਼ ਰੋਸ ਮਾਰਚ ਕੀਤਾ ਗਿਆ | ਇਸ ਮੌਕੇ ਪੰਜਾਬ ਪ੍ਰਧਾਨ ਕਾ: ਹਰੀ ਰਾਮ, ਕਾ: ਘਣਸ਼ਾਮ ਨਿੱਕੂ ਅਤੇ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਭਾਰਤੀ ਸਟੇਟ ਬੈਂਕ ਭੈਣੀਬਾਘਾ ਦਾ ਘਿਰਾਓ

ਮਾਨਸਾ, 22 ਜੂਨ (ਗੁਰਚੇਤ ਸਿੰਘ ਫੱਤੇਵਾਲੀਆ) - ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵਲੋਂ ਪਿੰਡ ਪ੍ਰਧਾਨ ਬਿੰਦਰ ਸਿੰਘ ਦੀ ਅਗਵਾਈ 'ਚ ਭਾਰਤੀ ਸਟੇਟ ਬੈਂਕ ਭੈਣੀਬਾਘਾ ਦਾ ਘਿਰਾਓ ਕੀਤਾ ਗਿਆ | ਸੰਬੋਧਨ ਕਰਦਿਆਂ ਜ਼ਿਲ੍ਹਾ ਜਨਰਲ ਸਕੱਤਰ ਮਹਿੰਦਰ ਸਿੰਘ ਭੈਣੀਬਾਘਾ ਨੇ ...

ਪੂਰੀ ਖ਼ਬਰ »

ਛੇਵੇਂ ਪੇਅ ਕਮਿਸ਼ਨ ਤੋਂ ਨਾਖੁਸ਼ ਸਰਕਾਰੀ ਡਾਕਟਰਾਂ ਵਲੋਂ ਹੜਤਾਲ 25 ਨੂੰ

ਮਾਨਸਾ, 22 ਜੂਨ (ਗੁਰਚੇਤ ਸਿੰਘ ਫੱਤੇਵਾਲੀਆ) - ਛੇਵੇਂ ਪੇਅ ਕਮਿਸ਼ਨ ਦੀਆਂ ਸ਼ਿਫਾਰਿਸ਼ਾਂ ਤੋਂ ਨਾਖੁਸ਼ ਸਰਕਾਰੀ ਡਾਕਟਰਾਂ ਨੇ 25 ਜੂਨ ਮੁਕੰਮਲ ਹੜਤਾਲ 'ਤੇ ਜਾਣ ਦਾ ਐਲਾਨ ਕੀਤਾ ਹੈ | ਖਿਆਲਾ ਕਲਾਂ ਬਲਾਕ ਦੇ ਡਾਕਟਰਾਂ ਦੀ ਇਥੇ ਹੰਗਾਮੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਕਿਸਾਨ ਆਗੂ ਦੇ ਘਰ 'ਤੇ ਹੋਏ ਹਮਲੇ ਸਬੰਧੀ ਵਫ਼ਦ ਡੀ.ਐਸ.ਪੀ. ਨੂੰ ਮਿਲਿਆ

ਬੁਢਲਾਡਾ, 22 ਜੂਨ (ਰਾਹੀ)- ਕਿਸਾਨ ਯੂਨੀਅਨ ਕ੍ਰਾਂਤੀਕਾਰੀ (ਫੂਲ) ਦੇ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਚਕੇਰੀਆਂ ਦੇ ਘਰ 'ਤੇ ਹੋਏ ਹਮਲੇ ਸਬੰਧੀ ਪੁਲਿਸ ਥਾਣਾ (ਸ਼ਹਿਰੀ) ਬੁਢਲਾਡਾ ਵਿਖੇ 8 ਜੂਨ ਨੂੰ ਦਿੱਤੀ ਦਰਖਾਸਤ ਸਬੰਧੀ ਕੋਈ ਕਾਰਵਾਈ ਨਾ ਹੋਣ ਕਰ ਕੇ ਜਥੇਬੰਦੀ ਦੇ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮਨਾਇਆ

ਕੋਟਫੱਤਾ, 22 ਜੂਨ (ਰਣਜੀਤ ਸਿੰਘ ਬੁੱਟਰ) - ਪੁਲਿਸ ਵਲੋਂ 15 ਜੂਨ ਤੋਂ ਲੈ ਕੇ 26 ਜੂਨ ਤੱਕ ਮਨਾਏ ਜਾ ਰਹੇ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਦੇ ਸਬੰਧ ਵਿਚ ਅੱਜ ਕੋਟ ਸ਼ਮੀਰ ਦੀ ਨਗਰ ਪੰਚਾਇਤ ਨਾਲ ਇਕ ਮੀਟਿੰਗ ਨਗਰ ਪੰਚਾਇਤ ਦਫ਼ਤਰ ਵਿਚ ਕੀਤੀ ਗਈ, ਜਿੱਥੇ ਡੀ.ਐਸ.ਪੀ. ...

ਪੂਰੀ ਖ਼ਬਰ »

ਗਰੀਨ ਐਕਟੀਵਿਸਟ ਬੁਢਲਾਡਾ ਦੀ ਟੀਮ ਨੇ ਸੜਕਾਂ ਕਿਨਾਰੇ ਲੱਗੇ ਬੂਟਿਆਂ ਦੀ ਸੰਭਾਲੀ ਜ਼ਿੰਮੇਵਾਰੀ

ਬੁਢਲਾਡਾ, 22 ਜੂਨ (ਸੁਨੀਲ ਮਨਚੰਦਾ) - ਸਥਾਨਕ ਸ਼ਹਿਰ ਅੰਦਰ ਨਗਰ ਕੌਂਸਲ ਵਲੋਂ ਸ਼ਹਿਰ ਨੂੰ ਹਰਿਆਵਲ ਬਣਾਉਣ ਦੇ ਮਕਸਦ ਨਾਲ ਲਗਾਏ ਬੂਟਿਆਂ ਦੀ ਸਮੇਂ ਸਿਰ ਸਾਭ ਸੰਭਾਲ ਨਾ ਹੋਣ ਕਾਰਨ ਬੂਟਿਆਂ ਦੀ ਸਾਭ ਸੰਭਾਲ ਦੀ ਜ਼ਿੰਮੇਵਾਰੀ ਸ਼ਹਿਰ ਦੇ ਕੁਝ ਨੌਜਵਾਨਾਂ ਨੇ ਗਰੀਨ ...

ਪੂਰੀ ਖ਼ਬਰ »

ਟਰੱਕ ਆਪ੍ਰੇਟਰਾਂ ਵਲੋਂ ਤੇਲ ਦੀਆਂ ਵਧੀਆਂ ਕੀਮਤਾਂ ਖ਼ਿਲਾਫ਼ ਧਰਨਾ ਪ੍ਰਦਰਸ਼ਨ

ਬੁਢਲਾਡਾ, 22 ਜੂਨ (ਸਵਰਨ ਸਿੰਘ ਰਾਹੀ)- ਵਧ ਰਹੀਆਂ ਤੇਲ ਦੀਆਂ ਕੀਮਤਾਂ ਦੇ ਵਿਰੋਧ 'ਚ ਵੱਖ-ਵੱਖ ਟਰਾਂਸਪੋਰਟ ਯੂਨੀਅਨਾਂ ਵਲੋਂ ਦਿੱਤੇ ਅੱਜ ਦੇ ਰਾਜ ਵਿਆਪੀ ਧਰਨਾ ਪ੍ਰਦਰਸ਼ਨਾਂ ਦੇ ਸੱਦੇ 'ਤੇ ਸਥਾਨਕ ਫੁੱਟਬਾਲ ਚੌਕ ਵਿਖੇ ਵੱਡੀ ਗਿਣਤੀ ਟਰੱਕ ਆਪ੍ਰੇਟਰਾਂ ਨੇ ਧਰਨਾ ਲਗਾ ...

ਪੂਰੀ ਖ਼ਬਰ »

ਮਹਾਂਮਾਰੀ ਦੇ ਚੱਲਦਿਆਂ ਖ਼ੂਨਦਾਨ ਕਰਨ ਲਈ ਅੱਗੇ ਆਉਣਾ ਸ਼ਲਾਘਾਯੋਗ ਕਦਮ -ਐਸ.ਐਸ.ਪੀ

ਮਾਨਸਾ, 22 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਖੂਨਦਾਨ ਇੱਕ ਪਵਿੱਤਰ ਦਾਨ ਹੈ | ਇਸ ਨਾਲ ਅਸੀਂ ਮਨੁੱਖੀ ਜਾਨਾਂ ਨੂੰ ਬਚਾ ਸਕਦੇ ਹਾਂ | ਇਹ ਪ੍ਰਗਟਾਵਾ ਡਾ. ਨਰਿੰਦਰ ਭਾਰਗਵ ਐਸ.ਐਸ.ਪੀ. ਨੇ ਇਥੇ ਪੁਲਿਸ ਲਾਈਨ ਵਿਖੇ ਖੂਨਦਾਨ ਕੈਂਪ ਦਾ ਉਦਘਾਟਨ ਕਰਨ ਮੌਕੇ ਕੀਤਾ | ਆਸਰਾ ਲੋੋਕ ...

ਪੂਰੀ ਖ਼ਬਰ »

ਟਰੱਕ ਆਪ੍ਰੇਟਰ ਨੇ ਹੜਤਾਲ ਕਰ ਕੇ ਧਰਨਾ ਲਗਾਇਆ

ਭੀਖੀ, 22 ਜੂਨ (ਬਲਦੇਵ ਸਿੰਘ ਸਿੱਧੂ) - ਰੋਜ਼ਾਨਾ ਵਧ ਰਹੀਆ ਡੀਜ਼ਲ, ਪੈਟਰੋਲ ਦੀਆਂ ਕੀਮਤਾਂ ਨੂੰ ਲੈ ਕੇ ਪੰਜਾਬ ਦੇ ਟਰੱਕ ਓਪਰੇਟਰਾਂ ਵਲੋਂ ਦਿੱਤੇ ਹੜਤਾਲ ਦੇ ਸੱਦੇ ਤਹਿਤ ਭੀਖੀ ਦੇ ਟਰੱਕ ਓਪਰੇਟਰਾਂ ਵਲੋਂ ਹੜਤਾਲ ਕਰ ਕੇ ਅਨਾਜ ਮੰਡੀ ਸਾਹਮਣੇ ਧਰਨਾ ਲਗਾਇਆ ਗਿਆ | ...

ਪੂਰੀ ਖ਼ਬਰ »

ਕੋਰੋਨਾ ਤੋਂ ਬਚਾਅ ਲਈ ਡੀ.ਸੀ. ਵਲੋਂ ਮੋਬਾਈਲ ਟੀਮਾਂ ਦਾ ਗਠਨ ਕਰਨ ਦੀ ਹਦਾਇਤ

ਮਾਨਸਾ, 22 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)-ਜ਼ਿਲ੍ਹਾ ਮਾਨਸਾ ਦੇ ਸ਼ਹਿਰੀ ਤੇ ਦਿਹਾਤੀ ਖੇਤਰਾਂ 'ਚ ਕੋਵਿਡ ਤੋਂ ਬਚਾਅ ਲਈ ਟੀਕਾਕਰਨ ਪ੍ਰਕਿਰਿਆ 'ਚ ਤੇਜ਼ੀ ਲਿਆਉਣ ਦੇ ਆਦੇਸ਼ ਦਿੰਦਿਆਂ ਡਿਪਟੀ ਕਮਿਸ਼ਨਰ ਮਹਿੰਦਰ ਪਾਲ ਨੇ ਅਧਿਕਾਰੀਆਂ ਨੂੰ ਕਿਹਾ ਕਿ ਲੋਕਾਂ ਨੂੰ ...

ਪੂਰੀ ਖ਼ਬਰ »

ਕੋਰੋਨਾ ਤੋਂ ਬਚਾਅ ਲਈ ਡੀ.ਸੀ. ਵਲੋਂ ਮੋਬਾਈਲ ਟੀਮਾਂ ਦਾ ਗਠਨ ਕਰਨ ਦੀ ਹਦਾਇਤ

ਮਾਨਸਾ, 22 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)-ਜ਼ਿਲ੍ਹਾ ਮਾਨਸਾ ਦੇ ਸ਼ਹਿਰੀ ਤੇ ਦਿਹਾਤੀ ਖੇਤਰਾਂ 'ਚ ਕੋਵਿਡ ਤੋਂ ਬਚਾਅ ਲਈ ਟੀਕਾਕਰਨ ਪ੍ਰਕਿਰਿਆ 'ਚ ਤੇਜ਼ੀ ਲਿਆਉਣ ਦੇ ਆਦੇਸ਼ ਦਿੰਦਿਆਂ ਡਿਪਟੀ ਕਮਿਸ਼ਨਰ ਮਹਿੰਦਰ ਪਾਲ ਨੇ ਅਧਿਕਾਰੀਆਂ ਨੂੰ ਕਿਹਾ ਕਿ ਲੋਕਾਂ ਨੂੰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX