ਤਾਜਾ ਖ਼ਬਰਾਂ


ਚੇਨਈ ਨੇ ਮੁੰਬਈ ਨੂੰ 20 ਦੌੜਾਂ ਨਾਲ ਹਰਾਇਆ
. . .  1 day ago
ਚੇਨਈ ਨੇ ਮੁੰਬਈ ਨੂੰ ਦਿੱਤਾ 157 ਦੌੜਾਂ ਦਾ ਟੀਚਾ, ਗਾਇਕਵਾੜ ਨੇ ਖੇਡੀ ਸ਼ਾਨਦਾਰ ਪਾਰੀ
. . .  1 day ago
"ਅਸੀਂ ਚੰਨੀ ਨੂੰ ਇਹ ਮੌਕਾ ਦੇਣ ਲਈ ਬਹੁਤ ਖੁਸ਼ ਅਤੇ ਧੰਨਵਾਦੀ ਹਾਂ-ਸੁਰਿੰਦਰ ਕੌਰ, ਚਰਨਜੀਤ ਸਿੰਘ ਚੰਨੀ ਦੀ ਭੈਣ
. . .  1 day ago
ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਚਰਨਜੀਤ ਚੰਨੀ ,ਇਤਿਹਾਸ ’ਚ ਸੁਨਹਿਰੀ ਅੱਖਰਾਂ 'ਚ ਲਿਖਿਆ ਜਾਵੇਗਾ - ਨਵਜੋਤ ਸਿੰਘ ਸਿੱਧੂ
. . .  1 day ago
ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ ’ਤੇ ਦਿੱਤੀ ਵਧਾਈ
. . .  1 day ago
ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  1 day ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  1 day ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  1 day ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  1 day ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  1 day ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  1 day ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  1 day ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  1 day ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  1 day ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  1 day ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  1 day ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  1 day ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  1 day ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  1 day ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  1 day ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਹਾੜ ਸੰਮਤ 553
ਿਵਚਾਰ ਪ੍ਰਵਾਹ: ਸ਼ਾਂਤੀ ਦੀ ਜਿੱਤ ਕਿਸੇ ਵੀ ਧਰਮ ਦੀ ਜਿੱਤ ਨਾਲੋਂ ਕਿਸੇ ਤਰ੍ਹਾਂ ਵੀ ਘੱਟ ਨਹੀਂ। -ਜੋਨ ਮਿਲਟਨ

ਹੁਸ਼ਿਆਰਪੁਰ / ਮੁਕੇਰੀਆਂ

ਸਰਕਾਰ ਵਲੋਂ ਐਨ.ਪੀ.ਏ. 'ਚ ਕਟੌਤੀ ਕਰਨ ਦੇ ਵਿਰੋਧ 'ਚ ਸਿਵਲ ਹਸਪਤਾਲ ਦੇ ਡਾਕਟਰਾਂ ਕੀਤੀ ਰੋਸ ਰੈਲੀ

ਹੁਸ਼ਿਆਰਪੁਰ, 23 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜੁਆਇੰਟ ਪੰਜਾਬ ਗੌਰਮਿੰਟ ਡਾਕਟਰਜ਼ ਕੋਆਰਡੀਨੇਸ਼ਨ ਕਮੇਟੀ ਦੇ ਸੱਦੇ 'ਤੇ ਅੱਜ ਪੀ.ਸੀ.ਐਮ.ਐਸ. ਸਪੈਸ਼ਲਿਸਟ ਡਾਕਟਰਜ਼ ਐਸੋਸੀਏਸ਼ਨ ਹੁਸ਼ਿਆਰਪੁਰ ਦੇ ਪ੍ਰਧਾਨ ਡਾ: ਮਨਮੋਹਨ ਸਿੰਘ, ਸਕੱਤਰ ਡਾ: ਸਨਮ ਕੁਮਾਰ ਦੀ ਅਗਵਾਈ 'ਚ ਸਿਵਲ ਹਸਪਤਾਲ ਵਿਖੇ ਕੰਮ ਕਰ ਰਹੇ ਡਾਕਟਰਾਂ ਵਲੋਂ 11 ਤੋਂ 12 ਵਜੇ ਤੱਕ ਓ.ਪੀ.ਡੀ., ਆਪ੍ਰੇਸ਼ਨ ਅਤੇ ਬਾਕੀ ਸਿਹਤ ਸੇਵਾਵਾਂ ਬੰਦ ਕਰਕੇ ਕਾਲੇ ਬਿੱਲੇ ਲਗਾ ਕੇ ਰੋਸ ਰੈਲੀ ਕੀਤੀ ਗਈ | ਰੈਲੀ ਨੂੰ ਸੰਬੋਧਨ ਕਰਦਿਆਂ ਡਾ: ਮਨਮੋਹਨ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਰਕਾਰੀ ਡਾਕਟਰਾਂ ਨੂੰ ਮਿਲਦਾ ਸਪੈਸ਼ਲ ਭੱਤਾ (ਐਨ.ਪੀ.ਏ.) ਨੂੰ ਮੁੱਢਲੀ ਤਨਖ਼ਾਹ ਦੇ ਹਿੱਸੇ ਤੋਂ ਵੱਖ ਕਰਨਾ ਇੱਕ ਚਿੰਤਾ ਦਾ ਵਿਸ਼ਾ ਹੈ | ਉਨ੍ਹਾਂ ਕਿਹਾ ਕਿ ਨਵੇਂ ਪੇ-ਕਮਿਸ਼ਨ ਦੀ ਰਿਪੋਰਟ ਮੁਤਾਬਿਕ ਇਨ੍ਹਾਂ ਕੋਰੋਨਾ ਯੋਧਿਆਂ ਨੂੰ ਇਹ ਭੱਤਾ 25 ਫ਼ੀਸਦੀ ਤੋਂ ਘਟਾ ਕੇ 20 ਫ਼ੀਸਦੀ ਕਰਨ ਦਾ ਤੋਹਫ਼ਾ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਸਰਕਾਰ ਨੇ ਡਾਕਟਰਾਂ ਨਾਲ ਧੱਕਾ ਕਰਦੇ ਹੋਏ ਇਸ ਕੋਰੋਨਾ ਕਾਲ ਦੇ ਯੋਧਿਆਂ ਦੀ ਪਿੱਠ 'ਚ ਛੁਰਾ ਮਾਰਿਆ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਵਧੀਕੀ ਅਤੇ ਧੱਕੇਸ਼ਾਹੀ ਦਾ ਐਸੋਸੀਏਸ਼ਨ ਡੱਟ ਕੇ ਵਿਰੋਧ ਕਰੇਗੀ | ਰੈਲੀ ਤੋਂ ਪਹਿਲਾਂ ਸਮੂਹ ਡਾਕਟਰਾਂ ਵਲੋਂ 25 ਫ਼ੀਸਦੀ ਐਨ.ਪੀ.ਏ. ਨੂੰ ਮੁੱਢਲੀ ਤਨਖ਼ਾਹ ਦਾ ਹਿੱਸਾ ਜਾਰੀ ਰੱਖਣ ਸਬੰਧੀ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਭੇਜਿਆ ਗਿਆ | ਇਸ ਮੌਕੇ ਪੀ.ਸੀ.ਐਮ.ਐਸ. ਸਪੈਸ਼ਲਿਸਟ ਡਾਕਟਰਜ਼ ਐਸੋਸੀਏਸ਼ਨ, ਪੀ.ਸੀ.ਐਮ.ਐਸ. (ਡੈਂਟਲ) ਐਸੋਸੀਏਸ਼ਨ, ਮੈਡੀਕਲ ਕਾਲਜ ਟੀਚਰ ਐਸੋਸੀਏਸ਼ਨ, ਆਯੁਰਵੈਦਿਕ ਮੈਡੀਕਲ ਅਫ਼ਸਰ ਐਸੋਸੀਏਸ਼ਨ, ਰੂਰਲ ਮੈਡੀਕਲ ਅਫ਼ਸਰ ਐਸੋਸੀਏਸ਼ਨ, ਪੰਜਾਬ ਸਟੇਟ ਵੈਟਰਨਰੀ ਅਫ਼ਸਰ ਐਸੋਸੀਏਸ਼ਨ ਦੇ ਆਗੂ ਹਾਜ਼ਰ ਸਨ | ਇਸ ਮੌਕੇ ਉਨ੍ਹਾਂ ਦੱਸਿਆ ਕਿ ਹੁਣ ਤੱਕ ਪੰਜਾਬ ਸਰਕਾਰ ਵਲੋਂ ਸਰਕਾਰੀ ਡਾਕਟਰਾਂ ਨੂੰ ਮੁੱਢਲੀ ਤਨਖ਼ਾਹ ਦੇ 25 ਫ਼ੀਸਦੀ ਦੇ ਬਰਾਬਰ ਐਨ.ਪੀ.ਏ. ਦਿੰਦੀ ਆ ਰਹੀ ਹੈ ਅਤੇ ਇਸ ਐਨ.ਪੀ.ਏ. ਨੂੰ ਹਰ ਲਾਭ ਵਾਸਤੇ ਮੁੱਢਲੀ ਤਨਖ਼ਾਹ ਦਾ ਹੀ ਹਿੱਸਾ ਮੰਨਿਆ ਜਾਂਦਾ ਹੈ, ਪ੍ਰੰਤੂ ਹੁਣ ਪੰਜਾਬ ਸਰਕਾਰ ਵਲੋਂ ਗਠਿਤ 6ਵੇਂ ਤਨਖ਼ਾਹ ਕਮਿਸ਼ਨ ਨੇ ਇਹ ਸਿਫ਼ਾਰਿਸ਼ ਕੀਤੀ ਹੈ ਕਿ ਐਨ.ਪੀ.ਏ. ਨੂੰ 25 ਫ਼ੀਸਦੀ ਤੋਂ ਘਟਾ ਕੇ 20 ਫ਼ੀਸਦੀ ਕਰ ਦਿੱਤਾ ਜਾਵੇ ਅਤੇ ਮੁੱਢਲੀ ਤਨਖ਼ਾਹ ਤੋਂ ਇਲਾਵਾ ਕੋਈ ਵੀ ਭੱਤਾ ਮੁੱਢਲੀ ਤਨਖ਼ਾਹ ਦਾ ਹਿੱਸਾ ਨਾ ਬਣਾਇਆ ਜਾਵੇ | ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਦਿਨ-ਰਾਤ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਸੇਵਾਵਾਂ ਦੇਣ ਵਾਲੇ ਡਾਕਟਰਾਂ ਨਾਲ ਇਹ ਧੱਕਾ ਹੈ | ਜੁਆਇੰਟ ਐਕਸ਼ਨ ਕਮੇਟੀ ਵਲੋਂ ਪੰਜਾਬ ਸਰਕਾਰ ਦੇ ਉਕਤ ਫ਼ੈਸਲੇ ਨੂੰ ਰੱਦ ਕਰਦੇ ਹੋਏ ਮੰਗ ਕੀਤੀ ਕਿ ਪਹਿਲਾਂ ਤੋਂ ਕੀਤੀ ਮੰਗ ਅਨੁਸਾਰ ਐਨ.ਪੀ.ਏ. 33 ਫ਼ੀਸਦੀ ਕੀਤਾ ਜਾਵੇ, ਐਨ.ਪੀ.ਏ. ਨੂੰ ਪਹਿਲਾਂ ਦੀ ਤਰ੍ਹਾਂ ਮੁੱਢਲੀ ਤਨਖ਼ਾਹ ਦਾ ਹਿੱਸਾ ਮੰਨਿਆ ਜਾਵੇ, ਐਨ.ਪੀ.ਏ. ਨੂੰ ਮੁੱਢਲੀ ਤਨਖ਼ਾਹ ਦਾ ਹਿੱਸਾ ਮੰਨਦੇ ਹੋਏ ਪੈਨਸ਼ਨ ਫਿਕਸ ਕੀਤੀ ਜਾਵੇ ਅਤੇ ਕੋਰੋਨਾ ਮਹਾਂਮਾਰੀ ਨਾਲ ਲੜਨ ਵਾਲੇ ਡਾਕਟਰਾਂ ਨੂੰ ਸਪੈਸ਼ਲ ਭੱਤਾ ਦਿੱਤਾ ਜਾਵੇ | ਇਸ ਮੌਕੇ ਡਾ: ਜਸਵਿੰਦਰ ਸਿੰਘ ਐਸ.ਐਮ.ਓ., ਡਾ: ਸਵਾਤੀ ਐਸ.ਐਮ.ਓ., ਡਾ: ਉਪਕਾਰ ਸਿੰਘ, ਡਾ: ਰੁਪਿੰਦਰ ਸਿੰਘ, ਡਾ: ਸੌਰਵ ਸ਼ਰਮਾ, ਡਾ: ਨੇਹਾ ਪਾਲ, ਡਾ: ਮਨਪ੍ਰੀਤ, ਡਾ: ਲਕਸ਼ਮੀ ਕਾਂਤ, ਡਾ: ਸਰਬਜੀਤ ਸਿੰਘ, ਡਾ: ਬਲਦੀਪ ਸਿੰਘ, ਡਾ: ਵਿਨੇ ਸ਼ਰਮਾ, ਡਾ: ਬਲਜੀਤ, ਡਾ: ਕਮਲੇਸ਼, ਡਾ: ਸ਼ਾਮ ਸੁੰਦਰ ਸ਼ਰਮਾ, ਡਾ: ਨਵਜੋਤ ਸਿੰਘ, ਡਾ: ਹਰਪ੍ਰੀਤ ਸਿੰਘ, ਡਾ: ਸੁਪ੍ਰੀਤੀ, ਡਾ: ਹਰਨੂਰ, ਡਾ: ਅਮਨਦੀਪ ਆਦਿ ਹਾਜ਼ਰ ਸਨ |

ਪਿੰਡ ਕੂਕਾਨੇਟ 'ਚ ਅਨੇਕਾਂ ਵਿਅਕਤੀ 'ਆਪ' 'ਚ ਸ਼ਾਮਿਲ

ਹਰਿਆਣਾ, 23 ਜੂਨ (ਹਰਮੇਲ ਸਿੰਘ ਖੱਖ)-ਪਿੰਡ ਕੂਕਾਨੇਟ ਵਿਖੇ ਆਮ ਆਦਮੀ ਪਾਰਟੀ ਦੀ ਹੋਈ ਮੀਟਿੰਗ ਦੌਰਾਨ ਡਾ. ਰਵਜੋਤ ਸਿੰਘ ਸੂਬਾ ਪ੍ਰਧਾਨ ਡਾਕਟਰ ਵਿੰਗ ਤੇ ਇੰਚਾਰਜ ਹਲਕਾ ਸ਼ਾਮਚੁਰਾਸੀ ਦੀ ਅਗਵਾਈ ਹੇਠ ਅਨੇਕਾਂ ਵਿਅਕਤੀ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਗਏ | ਇਸ ਮੌਕੇ ...

ਪੂਰੀ ਖ਼ਬਰ »

ਕਿਸਾਨਾਂ ਦਾ ਵਫ਼ਦ ਵਧੀਕ ਨਿਗਰਾਨ ਇੰਜੀਨੀਅਰ ਨੂੰ ਮਿਲਿਆ

ਦਸੂਹਾ, 23 ਜੂਨ (ਭੁੱਲਰ)- ਅੱਜ ਦਸੂਹਾ ਦੇ ਕਿਸਾਨਾਂ ਦਾ ਵਫ਼ਦ ਦੋਆਬਾ ਕਿਸਾਨ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਣਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਵਧੀਕ ਨਿਗਰਾਨ ਇੰਜੀਨੀਅਰ ਸਬ ਡਵੀਜ਼ਨ ਦਸੂਹਾ ਨੂੰ ਮਿਲਿਆ | ਇਸ ਮੌਕੇ ਕਿਸਾਨਾਂ ਨੂੰ ਝੋਨੇ ਦੀ ਲੁਆਈ ਵਿਚ ਆ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਸਮੇਤ 3 ਤਸਕਰ ਕਾਬੂ

ਹੁਸ਼ਿਆਰਪੁਰ, 23 ਜੂਨ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਨੇ ਨਸ਼ੀਲੇ ਪਦਾਰਥਾਂ ਸਮੇਤ 3 ਤਸਕਰਾਂ ਨੂੰ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਮਾਡਲ ਟਾਊਨ ਪੁਲਿਸ ਨੇ ਜਗਤਾਰ ਸਿੰਘ ਉਰਫ਼ ਲੰਬੜ ਵਾਸੀ ਨਜ਼ਦੀਕ ਸਿਵਲ ਹਸਪਤਾਲ ਨੂੰ ਕਾਬੂ ਕਰਕੇ ਉਸ ਤੋਂ ...

ਪੂਰੀ ਖ਼ਬਰ »

ਮੈਲੀ ਡੈਮ 'ਚ ਨਹਾ ਰਹੇ 4 ਨੌਜਵਾਨਾਂ 'ਚੋਂ ਇੱਕ ਦੇ ਡੁੱਬਣ ਨਾਲ ਮੌਤ

ਮਾਹਿਲਪੁਰ, 23 ਜੂਨ (ਰਜਿੰਦਰ ਸਿੰਘ)-ਬਲਾਕ ਮਾਹਿਲਪੁਰ ਦੇ ਪਿੰਡ ਮੈਲੀ ਵਿਖੇ ਬਣੇ ਡੈਮ 'ਚ ਨਹਾ ਰਹੇ ਚਾਰ ਨੌਜਵਾਨਾਂ 'ਚੋ ਇੱਕ ਦੇ ਡੁੱਬ ਕੇ ਮਰਨ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਬੀਤੀ ਦੇਰ ਸ਼ਾਮ ਗੜ੍ਹਸ਼ੰਕਰ ਵੱਲ ਤੋਂ ਮੈਲੀ ਡੈਮ ਵਿਖੇ ਘੁੰਮਣ ਫਿਰਨ ਆਏ ਚਾਰ ...

ਪੂਰੀ ਖ਼ਬਰ »

ਪਿੰਡ ਪੰਡੋਰੀ ਅਟਵਾਲ ਵਿਖੇ 8ਵਾਂ ਸਾਲਾਨਾ ਕ੍ਰਿਕਟ ਟੂਰਨਾਮੈਂਟ ਜਾਰੀ

ਗੜ੍ਹਦੀਵਾਲਾ, 23 ਜੂਨ (ਚੱਗਰ)-ਪਿੰਡ ਪੰਡੋਰੀ ਅਟਵਾਲ ਵਿਖੇ ਚੱਲ ਰਹੇ 8ਵੇਂ ਸਾਲਾਨਾ ਕ੍ਰਿਕਟ ਟੂਰਨਾਮੈਂਟ ਦੌਰਾਨ ਪਿੰਡ ਚੋਟਾਲਾ ਤੇ ਚੋਹਕੇ ਦੀਆਂ ਟੀਮਾਂ ਦਰਮਿਆਨ ਮੈਚ ਖੇਡਿਆ ਗਿਆ, ਜਿਸ ਦੌਰਾਨ ਚੋਟਾਲੇ ਦੀ ਟੀਮ ਨੇ ਬਹੁਤ ਹੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 21 ਹੋਰ ਕੋਰੋਨਾ ਦੇ ਮਾਮਲੇ , 1 ਦੀ ਮੌਤ

ਹੁਸ਼ਿਆਰਪੁਰ, 23 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 21 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 28313 ਅਤੇ 1 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 962 ਹੋ ਗਈ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਦਸੂਹਾ ਪੁਲਿਸ ਨੇ ਦੋ ਹਜ਼ਾਰ ਲੀਟਰ ਲਾਹਣ ਬਰਾਮਦ ਕਰਕੇ ਕੀਤੀ ਨਸ਼ਟ

ਦਸੂਹਾ, 23 ਜੂਨ (ਭੁੱਲਰ)-ਦਸੂਹਾ ਪੁਲਿਸ ਵਲੋਂ ਬਿਆਸ ਦਰਿਆ ਨਾਲ ਲੱਗਦੇ ਮੰਡ ਇਲਾਕੇ 'ਚ ਡੀ.ਐਸ.ਪੀ. ਦਸੂਹਾ ਮਨੀਸ਼ ਕੁਮਾਰ ਅਤੇ ਐਸ.ਐਚ.ਓ. ਦਸੂਹਾ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਸਰਚ ਅਪਰੇਸ਼ਨ ਕੀਤਾ ਗਿਆ | ਇਸ ਮੌਕੇ ਦੋ ਹਜ਼ਾਰ ਲੀਟਰ ਲਾਹਣ ਬਰਾਮਦ ਕੀਤੀ ਗਈ ਅਤੇ ਉਸ ...

ਪੂਰੀ ਖ਼ਬਰ »

ਗੜ੍ਹਸ਼ੰਕਰ 'ਚ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਕੱਢੀ ਜਾਗਰੂਕਤਾ ਸਾਈਕਲ ਰੈਲੀ

ਗੜ੍ਹਸ਼ੰਕਰ, 23 ਜੂਨ (ਧਾਲੀਵਾਲ)-ਗੜ੍ਹਸ਼ੰਕਰ ਵਿਖੇ ਪੁਲਿਸ ਪ੍ਰਸ਼ਾਸਨ ਵਲੋਂ ਪੈਡਲ ਐਂਡ ਲੈਗਜ਼ ਸਾਈਕਲਿੰਗ ਕਲੱਬ ਦੇ ਸਹਿਯੋਗ ਨਾਲ ਨਸ਼ਿਆਂ ਦੇ ਖ਼ਿਲਾਫ਼ ਜਾਗਰੂਕਤਾ ਸਾਈਕਲ ਰੈਲੀ ਕੱਢੀ ਗਈ ਜਿਸ ਵਿਚ ਐੱਸ.ਡੀ.ਐੱਮ. ਹਰਬੰਸ ਸਿੰਘ, ਏ.ਐੱਸ.ਪੀ. ਤੁਸ਼ਾਰ ਗੁਪਤਾ, ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਵਲੋਂ ਮੋਦੀ ਸਰਕਾਰ ਵਿਰੁੱਧ ਨਾਅਰੇਬਾਜ਼ੀ

ਮਾਹਿਲਪੁਰ, 23 ਜੂਨ (ਰਜਿੰਦਰ ਸਿੰਘ)-ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਲੀ ਵਿਖੇ ਪਿਛਲੇ ਛੇ ਮਹੀਨਿਆਂ ਤੋਂ ਦਿੱਤੇ ਧਰਨੇ 'ਚ ਕਿਸਾਨਾਂ ਦੀ ਸੇਵਾ ਕਰ ਰਹੇ ਹਰਿਆਣਾ ਦੇ ਰਾਣਾ ਰਿਸੋਰਟ ਦੇ ਮਾਲਕ (ਗੋਲਡਨ ਹੱਟ ਵਾਲੇ) ਨਾਲ ...

ਪੂਰੀ ਖ਼ਬਰ »

ਸੇਵਾ-ਮੁਕਤ ਕਰਮਚਾਰੀਆਂ ਨੰੂ ਵੀ ਦਿੱਤੀ ਜਾਵੇ ਬਿਜਲੀ ਰਿਆਇਤ-ਪੱਪੂ

ਗੁਰਦਾਸਪੁਰ, 23 ਜੂਨ (ਆਰਿਫ਼)-ਟੈਕਨੀਕਲ ਸਰਵਿਸਿਜ਼ ਯੂਨੀਅਨ ਰਜਿ. ਪੰਜਾਬ ਦੇ ਸਾਬਕਾ ਵਿੱਤ ਸਕੱਤਰ ਨੇ ਵਿਸ਼ੇਸ਼ ਗੱਲਬਾਤ ਦੌਰਾਨ ਸੇਵਾ ਮੁਕਤ ਕਰਮਚਾਰੀਆਂ ਨੰੂ ਬਿਜਲੀ ਰਿਆਇਤ ਦੇਣ ਦੀ ਮੰਗ ਕੀਤੀ ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਸੇਵਾ ਮੁਕਤ ਬਿਜਲੀ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ ਔਰਤ ਕਾਬੂ

ਗੜ੍ਹਸ਼ੰਕਰ, 23 ਜੂਨ (ਧਾਲੀਵਾਲ)-ਗੜ੍ਹਸ਼ੰਕਰ ਪੁਲਿਸ ਨੇ ਇਕ ਔਰਤ ਨਸ਼ੀਲੇ ਪਾਊਡਰ ਸਮੇਤ ਕਾਬੂ ਕੀਤਾ ਹੈ | ਐੱਸ.ਐੱਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ ਐੱਸ.ਆਈ. ਮਨਜੀਤ ਲਾਲ ਵਲੋਂ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਬੰਗਾ ਰੋਡ 'ਤੇ ਪੁਲ ਨਹਿਰ 'ਤੇ ਪੁਲਿਸ ਨੂੰ ਦੇਖ ਕੇ ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰਾਂ ਦੇ ਬੱਚਿਆਂ ਨੂੰ 27 ਤੋਂ ਪੋਲਿਓ ਰੋਧਕ ਬੰੂਦਾਂ ਪਿਲਾਈਆਂ ਜਾਣਗੀਆਂ

ਹੁਸ਼ਿਆਰਪੁਰ, 23 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਬ-ਨੈਸ਼ਨਲ ਪਲਸ ਪੋਲਿਓ ਮੁੁੰਹਿਮ ਤਹਿਤ ਜਿਲੇ੍ਹ ਦੀ 126467 ਪ੍ਰਵਾਸੀ ਮਜ਼ਦੂਰਾਂ ਦੇ 0 ਤੋਂ 5 ਸਾਲ ਤੱਕ ਦੀ ਉਮਰ ਦੇ 22090 ਬੱਚਿਆਂ ਨੂੰ ਪੋਲਿਓ ਦੀਆਂ ਦੋ ਬੰੂਦ ਜ਼ਿੰਦਗੀ ਦੀਆਂ ਦਿਨ ਐਤਵਾਰ 27 ਜੂਨ ਤੋਂ ਸਿਹਤ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚੋਂ ਮੋਬਾਈਲ ਫ਼ੋਨ ਬਰਾਮਦ

ਹੁਸ਼ਿਆਰਪੁਰ, 23 ਜੂਨ (ਬਲਜਿੰਦਰਪਾਲ ਸਿੰਘ)-ਕੇਂਦਰੀ ਜੇਲ੍ਹ ਪ੍ਰਸ਼ਾਸਨ ਨੇ ਇੱਕ ਮੋਬਾਈਲ ਫ਼ੋਨ ਬਰਾਮਦ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰੀ ਜੇਲ੍ਹ 'ਚ ਤਾਇਨਾਤ ਸਹਾਇਕ ਸੁਪਰਡੈਂਟ ਸੁਰਿੰਦਰ ਕੁਮਾਰ ਨੇ ਥਾਣਾ ਸਿਟੀ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ...

ਪੂਰੀ ਖ਼ਬਰ »

ਨਿਮਿਸ਼ਾ ਮਹਿਤਾ ਵਲੋਂ ਵਾਟਰ ਸਪਲਾਈ ਦੀ ਨਵੀਂ ਮੋਟਰ ਲਈ ਸਵਾ ਲੱਖ ਦਾ ਚੈੱਕ ਭੇਟ

ਗੜ੍ਹਸ਼ੰਕਰ, 23 ਜੂਨ (ਧਾਲੀਵਾਲ)-ਪਿੰਡ ਸਦਰਪੁਰ-ਸ਼ਾਹਪੁਰ ਅਤੇ ਖਾਨਪੁਰ ਨਾਲ ਸਬੰਧਿਤ ਜਲ ਸਪਲਾਈ ਸਕੀਮ ਦੀ ਵਾਰ-ਵਾਰ ਮੋਟਰ ਸੜਨ ਨਾਲ ਪੈਦਾ ਹੋਣ ਵਾਲੀ ਪਾਣੀ ਦੀ ਸਮੱਸਿਆ ਦੇ ਹੱਲ ਲਈ ਕਾਂਗਰਸੀ ਆਗੂ ਨਿਮਿਸ਼ਾ ਮਹਿਤਾ ਨੇ ਸਦਰਪੁਰ ਅਤੇ ਸ਼ਾਹਪੁਰ ਦੀਆਂ ਪੰਚਾਇਤਾਂ ਨੂੰ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ ਵਿਅਕਤੀ ਕਾਬੂ

ਹਾਜੀਪੁਰ, 23 ਜੂਨ (ਜੋਗਿੰਦਰ ਸਿੰਘ, ਪੁਨੀਤ ਭਾਰਦਵਾਜ)- ਥਾਣਾ ਹਾਜੀਪੁਰ ਪੁਲਿਸ ਨੇ 28 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ. ਐੱਚ. ਓ. ਹਾਜੀਪੁਰ ਲੋਮੇਸ਼ ਸ਼ਰਮਾ ਨੇ ਦੱਸਿਆ ਕਿ ਏ. ਐਸ. ...

ਪੂਰੀ ਖ਼ਬਰ »

ਗੁ: ਸ੍ਰੀ ਗਰਨਾ ਸਾਹਿਬ ਬੋਦਲ ਵਿਖੇ 16ਵਾਂ ਕੀਰਤਨ ਦਰਬਾਰ ਸਮਾਗਮ ਭਲਕੇ

ਦਸੂਹਾ, 23 ਜੂਨ (ਭੁੱਲਰ)- ਮੀਰੀ ਪੀਰੀ ਦੇ ਮਾਲਕ ਬੰਦੀਛੋੜ ਸਤਿਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ 426ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ 16ਵਾਂ ਮਹਾਨ ਕੀਰਤਨ ਦਰਬਾਰ ਸਮਾਗਮ 25 ਜੂਨ ਨੂੰ ਕਰਵਾਇਆ ਜਾ ਰਿਹਾ ਹੈ | ਸ਼ਾਮ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਜ਼ਿਲ੍ਹਾ ਜਥੇਬੰਦੀ ਦਾ ਵਿਸਥਾਰ

ਬੁੱਲ੍ਹੋਵਾਲ, 23 ਜੂਨ (ਲੁਗਾਣਾ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਜ਼ਿਲ੍ਹਾ ਹੁਸ਼ਿਆਰਪੁਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਵਰਨ ਸਿੰਘ ਧੁੱਗਾ ਤੇ ਓਮ ਸਿੰਘ ਸਟਿਆਣਾਂ ਜ਼ਿਲ੍ਹਾ ਜਨਰਲ ਸਕੱਤਰ ਦੀ ਅਗਵਾਈ ਵਿਚ ਅੱਡਾ ਦੁਸੜਕਾ ਵਿਖੇ ਹੋਈ | ਇਸ ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਸੇਂਟ ਸੋਲਜਰ ਕਾਲਜ ਚੱਬੇਵਾਲ ਵਿਖੇ ਡੀ.ਐਮ.ਐਲ.ਟੀ. ਕੋਰਸ ਦੀ ਸ਼ੁਰੂਆਤ

ਹੁਸ਼ਿਆਰਪੁਰ, 23 ਜੂਨ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਹਮੇਸ਼ਾ ਵਿਦਿਆਰਥੀਆਂ ਨੂੰ ਵਧੀਆ ਸਹੂਲਤਾਂ ਦੇਣ ਦੀ ਕੋਸ਼ਿਸ਼ ਕੀਤੀ ਹੈ | ਇਸ ਦੇ ਚੱਲਦਿਆਂ ਵਿਦਿਆਰਥੀਆਂ ਨੂੰ ਬਿਹਤਰ ਭਵਿੱਖ ਦੇਣ ਦੇ ਉਦੇਸ਼ ਨਾਲ ਇੱਕ ਹੋਰ ਕਦਮ ਵਧਾਇਆ ...

ਪੂਰੀ ਖ਼ਬਰ »

ਰਮਦਾਸਪੁਰ ਅਕਾਲੀ ਦਲ (ਸੰਯੁਕਤ) ਦੇ ਜ਼ਿਲ੍ਹਾ ਪ੍ਰਧਾਨ ਤੇ ਧੁੱਗਾ ਐਸ.ਸੀ. ਵਿੰਗ ਦੇ ਸੂਬਾ ਪ੍ਰਧਾਨ ਬਣੇ

ਹੁਸ਼ਿਆਰਪੁਰ, 23 ਜੂਨ (ਬਲਜਿੰਦਰਪਾਲ ਸਿੰਘ)- ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਦੇ ਮੈਂਬਰ ਸੁਖਦੇਵ ਸਿੰਘ ਢੀਂਡਸਾ, ਪਾਰਟੀ ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਵਲੋਂ ...

ਪੂਰੀ ਖ਼ਬਰ »

ਸਰਕਾਰ ਦੀਆਂ ਨੀਤੀਆਂ ਸਹੀ ਹੋਣ 'ਤੇ ਭਰ ਸਕਦਾ ਹੈ ਪੰਜਾਬ ਦਾ ਖ਼ਜ਼ਾਨਾ-ਪ੍ਰੋ. ਮੁਲਤਾਨੀ

ਐਮਾਂ ਮਾਂਗਟ, 23 ਜੂਨ (ਗੁਰਾਇਆ, ਭੰਮਰਾ)- ਕੋਈ ਵੀ ਸੂਬਾ ਇਕ ਘਰ ਦੀ ਤਰ੍ਹਾਂ ਹੀ ਹੁੰਦਾ ਹੈ ਜੇ ਘਰ ਵਿਚ ਜ਼ਿਆਦਾ ਖ਼ਰਚ ਕਰਨਾ ਹੋਵੇ, ਜ਼ਿਆਦਾ ਸਹੂਲਤਾਂ ਬਣਾਉਣੀਆਂ ਹੋਣ ਤਾਂ ਫਿਰ ਜ਼ਿਆਦਾ ਖ਼ਰਚ ਕਰਨਾ ਪੈਂਦਾ ਹੈ, ਉਸ ਲਈ ਜ਼ਿਆਦਾ ਆਮਦਨ ਦੀ ਲੋੜ ਹੁੰਦੀ ਹੈ | ਤਾਮਿਲਨਾਡੂ ...

ਪੂਰੀ ਖ਼ਬਰ »

ਫ਼ੌਜ ਤੇ ਪੁਲਿਸ ਭਰਤੀ ਦੀ ਟ੍ਰੇਨਿੰਗ ਲੈ ਰਹੇ ਬੱਚਿਆਂ ਨੂੰ ਵਰਦੀਆਂ ਵੰਡੀਆਂ

ਦਸੂਹਾ, 23 ਜੂਨ (ਭੁੱਲਰ)- ਫ਼ੌਜ ਅਤੇ ਪੰਜਾਬ ਪੁਲਸ ਦੀ ਭਰਤੀ ਲਈ ਟਰੇਨਿੰਗ ਲੈ ਰਹੇ ਲੜਕੇ ਤੇ ਲੜਕੀਆਂ ਨੂੰ ਸੰਤ ਬਾਬਾ ਘੜਾ ਦਾਸ ਦੇ ਤਪ ਅਸਥਾਨ ਪਿੰਡ ਬੇਰਛਾ ਵਿਖੇ ਪ੍ਰਬੰਧਕ ਕਮੇਟੀ ਵੱਲੋਂ ਵਰਦੀਆਂ ਵੰਡੀਆਂ ਗਈਆਂ | ਇਸ ਮੌਕੇ ਟਰੇਨਿੰਗ ਲੈ ਰਹੇ ਲਗਪਗ 120 ਤੋਂ ਵੱਧ ...

ਪੂਰੀ ਖ਼ਬਰ »

ਗੁ: ਅਕਾਲੀ ਮਿਆਣੀ ਵਲੋਂ ਗੁਰੂ ਦੇ ਲੰਗਰਾਂ ਲਈ 2 ਲੱਖ ਰੁਪਏ ਭੇਜੇ

ਮਿਆਣੀ, 23 ਜੂਨ (ਹਰਜਿੰਦਰ ਸਿੰਘ ਮੁਲਤਾਨੀ)- ਗੁਰਦੁਆਰਾ ਅਕਾਲੀ ਮਿਆਣੀ ਦੀ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਰਾਮਦਾਸ ਜੀ ਦੇ ਲੰਗਰਾਂ ਲਈ 2 ਲੱਖ ਰੁਪਏ ਪ੍ਰਧਾਨ ਸਰਬਜੀਤ ਸਿੰਘ ਤੇ ਖ਼ਜ਼ਾਨਚੀ ਮਾਸਟਰ ਨਰਿੰਦਰ ਸਿੰਘ ਅਗਵਾਈ ਵਿਚ ਭੇਜੇ ਅਤੇ ...

ਪੂਰੀ ਖ਼ਬਰ »

ਕਾਂਗਰਸ ਨੇ ਪੰਜਾਬ ਨੂੰ ਉਜਾੜਨ 'ਚ ਕੋਈ ਕਸਰ ਨਹੀਂ ਛੱਡੀ-ਜਸਬੀਰ ਰਾਜਾ

ਟਾਂਡਾ ਉੜਮੁੜ, 23 ਜੂਨ (ਕੁਲਬੀਰ ਸਿੰਘ ਗੁਰਾਇਆ)- ਆਮ ਲੋਕਾਂ ਦਾ ਮੌਜੂਦਾ ਪੰਜਾਬ ਸਰਕਾਰ ਤੋਂ ਮੋਹ ਭੰਗ ਹੋ ਚੁੱਕਾ ਹੈ ਕਿਉਂਕਿ ਕਾਂਗਰਸ ਸਰਕਾਰ ਨੇ ਚੋਣਾਂ ਦੌਰਾਨ ਕੀਤੇ ਵਾਅਦਿਆਂ ਵਿਚੋਂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਅਤੇ ਨਾ ਹੀ ਪੰਜਾਬ ਨੂੰ ਉਜਾੜਨ ਵਿਚ ਕੋਈ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX