ਤਾਜਾ ਖ਼ਬਰਾਂ


ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  1 day ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  1 day ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  1 day ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  1 day ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  1 day ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  1 day ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  1 day ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  1 day ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  1 day ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  1 day ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  1 day ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  1 day ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  1 day ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  1 day ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  1 day ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  1 day ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  1 day ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਹਾੜ ਸੰਮਤ 553
ਿਵਚਾਰ ਪ੍ਰਵਾਹ: ਸ਼ਾਂਤੀ ਦੀ ਜਿੱਤ ਕਿਸੇ ਵੀ ਧਰਮ ਦੀ ਜਿੱਤ ਨਾਲੋਂ ਕਿਸੇ ਤਰ੍ਹਾਂ ਵੀ ਘੱਟ ਨਹੀਂ। -ਜੋਨ ਮਿਲਟਨ

ਅੰਮ੍ਰਿਤਸਰ

ਮਾੜੇ ਟਰੈਫਿਕ ਪ੍ਰਬੰਧਾਂ ਕਾਰਨ ਸੜਕਾਂ 'ਤੇ ਮੁੜ ਲੱਗਣੇ ਸ਼ੁਰੂ ਹੋਏ ਜਾਮ

ਅੰਮਿ੍ਤਸਰ, 23 ਜੂਨ (ਹਰਮਿੰਦਰ ਸਿੰਘ)-ਬੀਤੇ ਮਹੀਨਿਆਂ ਦੌਰਾਨ ਮਹਾਂਮਾਰੀ ਕਰਕੇ ਹੋਈ ਮੰਦੀ ਹਾਲਤ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਹਲਾਤਾਂ ਨੂੰ ਧਿਆਨ 'ਚ ਰੱਖ ਕੇ ਲਗਾਈਆਂ ਗਈਆਂ ਪਾਬੰਧੀਆਂ ਤੋਂ ਬਾਅਦ ਜਿਉਂ ਜਿਉਂ ਕੋਰੋਨਾ ਕੇਸਾਂ 'ਚ ਕਮੀ ਆਉਣ ਲੱਗੀ ਹੈ, ਸਰਕਾਰ ਵਲੋਂ ਲਗਾਈਆਂ ਪਾਬੰਧੀਆਂ 'ਚ ਨਰਮੀ ਵਰਤੀ ਜਾ ਰਹੀ ਹੈ | ਪਰ ਇਨ੍ਹਾਂ ਨਰਮੀਆਂ ਤੋਂ ਬਾਅਦ ਲੋਕਾਂ ਤੇ ਪ੍ਰਸ਼ਾਸਨ 'ਚ ਅਵੇਸਲੇਪਨ ਸ਼ੁਰੂ ਹੋ ਗਿਆ ਹੈ ਜਿਸ ਕਰਕੇ ਸੜਕਾਂ ਬਾਜ਼ਾਰਾਂ 'ਚ ਹੁਣ ਫਿਰ ਜਾਮ ਲੱਗਣੇ ਸ਼ੁਰੂ ਹੋ ਗਏ ਹਨ | ਜਿਸ ਨਾਲ ਸਮਾਜਿਕ ਦੂਰੀ ਦੀਆਂ ਹਦਾਇਤਾਂ ਦੀ ਸ਼ਰੇਆਮ ਧੱਜੀਆਂ ਉਡਦੀਆਂ ਹਨ |
ਮਾਰਚ ਤੋਂ ਲੈ ਕੇ ਜੂਨ ਮਹੀਨੇ ਦੇ ਪਹਿਲਾਂ ਦਿਨਾਂ 'ਚ ਕੋਰੋਨਾ ਦਾ ਕਹਿਰ ਪੂਰੇ ਸਿਖ਼ਰ 'ਤੇ ਸੀ | ਚੁਫੇਰੇ ਕੋਰੋਨਾ ਨੂੰ ਲੈ ਕੇ ਹਾਹਾਕਾਰ ਮੱਚੀ ਹੋਈ | ਇਸ ਮਹਾਂਮਾਰੀ ਦੇ ਸ਼ਿਕਾਰ ਹੋ ਕੇ ਸੈਂਕੜੇ ਲੋਕਾਂ ਦੀ ਮੌਤ ਹੋ ਗਈ | ਜੇਕਰ ਬੀਤੇ ਦਿਨਾਂ ਵੱਲ ਝਾਤ ਮਾਰੀ ਜਾਵੇ ਤਾਂ ਉਸ ਨੂੰ ਸੋਚ ਕੇ ਲੂ ਕੰਡੇ ਖੜ੍ਹੇ ਹੋ ਜਾਂਦੇ ਹਨ | ਹੁਣ ਬੀਤੇ ਕੁੱਝ ਦਿਨਾਂ ਤੋਂ ਕੋਰੋਨਾ ਦੇ ਕੇਸਾਂ ਵਿਚ ਵੱਡੀ ਕਮੀ ਆਈ ਹੈ | ਦੂਸਰੇ ਪਾਸੇ ਮਾਹਿਰਾਂ ਵਲੋਂ ਕੋਰੋਨਾ ਦੀ ਤੀਸਰੀ ਲਹਿਰ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ | ਕੋਰੋਨਾ ਦੇ ਕੇਸਾਂ 'ਚ ਕਮੀ ਆਉਣਾ ਜਿਥੇ ਰਾਹਤ ਵਾਲੀ ਗੱਲ ਹੈ, ਉਥੇ ਤੀਸਰੀ ਲਹਿਰ ਜਿਸ ਨੂੰ ਹੋਰ ਵੀ ਖ਼ਤਰਨਾਕ ਦੱਸਿਆ ਜਾ ਰਿਹਾ ਹੈ, ਦੀ ਸੰਭਾਵਨਾ ਚਿੰਤਾ ਦਾ ਵਿਸ਼ਾ ਹੈ, ਪਰ ਇਸ ਤੋਂ ਬੇਪ੍ਰਵਾਹ ਲੋਕ ਤੇ ਪ੍ਰਸ਼ਾਸਨ ਦਾ ਇਸ ਵੱਲ ਕੋਈ ਧਿਆਨ ਨਹੀਂ ਹੈ | ਪ੍ਰਸ਼ਾਸਨ ਵਲੋਂ ਕੀਤੇ ਜਾਣ ਵਾਲੇ ਟਰੈਫਿਕ ਪ੍ਰਬੰਧਾਂ ਦੀ ਮੰਦੀ ਹਾਲਤ ਕਰਕੇ ਸੜਕਾਂ 'ਤੇ ਨਿੱਤ ਦਿਨ ਆਮ ਦਿਨਾਂ ਤਰ੍ਹਾਂ ਜਾਮ ਲੱਗ ਰਹੇ ਹਨ | ਸੜਕਾਂ ਦੇ ਕਿਨਾਰਿਆਂ 'ਤੇ ਟਰੈਫਿਕ ਪੁਲਿਸ ਵਾਲੇ ਤਾਂ ਖੜ੍ਹੇ ਤਾਂ ਮਿਲਦੇ ਹਨ ਪਰ ਉਨ੍ਹਾਂ ਦਾ ਧਿਆਨ ਆਵਾਜਾਈ ਵੱਲ ਘੱਟ, ਰਾਹਗੀਰਾਂ ਦੇ ਦਸਤਾਵੇਜ਼ ਪੜਤਾਲਣ ਵੱਲ ਵਧੇਰੇ ਧਿਆਨ ਹੁੰਦਾ ਹੈ | ਆਵਾਜਾਈ ਪ੍ਰਬੰਧਾਂ ਦੀ ਕਮੀ ਕਾਰਨ ਸ਼ਹਿਰ ਦੀਆਂ ਬਹੁਤ ਸਾਰੀਆ ਸੜਕਾਂ ਬਜ਼ਾਰਾਂ 'ਚ ਲੰਬੇ ਲੰਬੇ ਜਾਮ ਲੱਗ ਰਹੇ ਹਨ | ਖਾਸ ਕਰਕੇ ਹਾਲ ਗੇਟ, ਕਟੜਾ ਜੈਮਲ ਸਿੰਘ, ਰਾਮ ਬਾਗ, ਕੁਵੀਨਜ਼ ਰੋਡ, ਕੂਪਰ ਰੋਡ, ਬੱਸ ਅੱਡਾ ਰੋਡ, ਪੁਤਲੀਘਰ ਸਮਿਟਰੀ ਰੋਡ ਆਦਿ ਸੜਕਾਂ ਤੇ ਬਾਜ਼ਾਰ ਅਹਿਮ ਹਨ ਜਿਥੇ ਅਕਸਰ ਹੀ ਆਵਾਜਾਈ ਦੇ ਜਾਮ ਲੱਗਦੇ ਹਨ |
ਕੋਰੋਨਾ ਦੇ ਵੱਡੇ ਸੰਤਾਪ ਤੋਂ ਉੱਭਰ ਕੇ ਦਹਿਸ਼ਤ ਦੇ ਮਾਹੌਲ ਤੋਂ ਬਾਹਰ ਨਿਕਲ ਰਹੇ ਲੋਕਾਂ ਦਾ ਘਰਾਂ ਵਿਚੋਂ ਬਾਹਰ ਆਉਣਾ ਉਨ੍ਹਾਂ ਦੀ ਮਜਬੂਰੀ ਹੋ ਸਕਦੀ ਹੈ ਪਰ ਆਵਾਜਾਈ ਪ੍ਰਬੰਧਾਂ ਨੂੰ ਲੈ ਕੇ ਪ੍ਰਸ਼ਾਸਨ ਦੀ ਕੋਈ ਮਜਬੂਰੀ ਨਹੀਂ ਹੋ ਸਕਦੀ, ਸਗੋਂ ਆਪਣੀ ਜ਼ਿੰਮੇਵਾਰੀ ਤੋਂ ਕੁਤਾਹੀ ਹੋ ਸਕਦੀ ਹੈ | ਲੋਕਾਂ ਦੀ ਹਿਫਾਜਤ ਲਈ ਜੋ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੈ, ਉਸ ਨੂੰ ਆਪਣੀ ਜ਼ਿੰਮੇਵਾਰੀ ਨੂੰ ਫਰਜ਼ ਵਜੋਂ ਪਹਿਚਾਣ ਕੇ ਸ਼ਹਿਰ ਦੀ ਅਵਾਜਾਈ ਨੂੰ ਸਚਾਰੂ ਬਣਾਉਣਾ ਚਾਹੀਦਾ ਹੈ |

ਡਾ: ਸੁਖਬੀਰ ਕੌਰ ਮਾਹਲ ਬਣੇ ਭਾਈ ਵੀਰ ਸਿੰਘ ਨਿਵਾਸ ਅਸਥਾਨ ਦੇ ਆਨਰੇਰੀ ਡਾਇਰੈਕਟਰ

ਅੰਮਿ੍ਤਸਰ, 23 ਜੂਨ (ਹਰਮਿੰਦਰ ਸਿੰਘ)-ਭਾਈ ਵੀਰ ਸਿੰਘ ਨਿਵਾਸ ਅਸਥਾਨ ਅੰਮਿ੍ਤਸਰ ਦੇ ਅਹਿਮ ਅਸਥਾਨਾਂ 'ਚੋਂ ਇਕ ਹੈ | ਇਸ ਅਸਥਾਨ ਦੀਆਂ ਅਕਾਦਮਿਕ ਤੇ ਪ੍ਰਬੰਧਕੀ ਗਤੀਵਿਧੀਆਂ ਲਈ ਡਾ: ਸੁਖਬੀਰ ਕੌਰ ਮਾਹਲ ਨੂੰ ਭਾਈ ਵੀਰ ਸਿੰਘ ਨਿਵਾਸ ਅਸਥਾਨ ਦਾ ਡਾਇਰੈਕਟਰ ਨਿਯੁਕਤ ...

ਪੂਰੀ ਖ਼ਬਰ »

ਕਾਂਗਰਸ ਦੀ ਕੌ ਾਸਲਰ ਪਿੰਕੀ ਦੇਵੀ ਤੇ ਪ੍ਰਧਾਨ ਰਾਮਬਲੀ ਸਾਥੀਆਂ ਸਮੇਤ 'ਆਪ' 'ਚ ਸ਼ਾਮਿਲ

ਅੰਮਿ੍ਤਸਰ, 23 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਨੂੰ ਉਸ ਵੇਲੇ ਬੱਲ ਮਿਲਿਆ ਜਦੋਂ ਸਾਬਕਾ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਹਰਪਾਲ ਸਿੰਘ ਭਾਲਾ ਦੇ ਯਤਨਾ ਸਦਕਾ ਅੰਮਿ੍ਤਸਰ ਹਲਕਾ ਉੱਤਰੀ ਦੀ ਵਾਰਡ ਨੰਬਰ 15 ਤੋਂ ਕੌਂਸਲਰ ਪਿੰਕੀ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਵਫ਼ਦ ਡਿਪਟੀ ਕਮਿਸ਼ਨਰ ਨੂੰ ਮਿਲਿਆ

ਅੰਮਿ੍ਤਸਰ, 23 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦਾ ਵਫ਼ਦ ਵੱਖ-ਵੱਖ ਪ੍ਰਸ਼ਾਸਨਿਕ ਸਮੱਸਿਆਵਾਂ ਨੂੰ ਲੈ ਕੇ ਆਈ.ਜੀ. ਸੁਰਿੰਦਰਪਾਲ ਸਿੰਘ ਪਰਮਾਰ, ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਤੇ ਜ਼ਿਲ੍ਹਾ ਪੁਲਿਸ ਮੁਖੀ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਵਲੋਂ ਅੰਮਿ੍ਤਸਰ ਦਿਹਾਤੀ ਪੁਲਿਸ ਮੁਖੀ ਨੂੰ ਮਾਸਕ, ਸੈਨੀਟਾਈਜ਼ਰ ਤੇ ਹੋਰ ਸਾਮਾਨ ਭੇਟ

ਅੰਮਿ੍ਤਸਰ, 23 ਜੂਨ (ਜੱਸ)-ਡਾ: ਐੱਸ. ਪੀ. ਸਿੰਘ ਓਬਰਾਏ ਦੀ ਅਗਵਾਈ 'ਚ ਕਾਰਜਸ਼ੀਲ ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਅੰਮਿ੍ਤਸਰ ਇਕਾਈ ਵਲੋਂ ਜ਼ਿਲ੍ਹਾ ਪੁਲਿਸ ਮੁਖੀ (ਦਿਹਾਤੀ) ਗੁਲਨੀਤ ਸਿੰਘ ਖੁਰਾਣਾ ਨੂੰ ਪੁਲਿਸ ਮੁਲਾਜ਼ਮਾਂ ਤੇ ਆਮ ਲੋਕਾਂ ...

ਪੂਰੀ ਖ਼ਬਰ »

ਆਬਕਾਰੀ ਵਿਭਾਗ ਵਲੋਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਅੰਮਿ੍ਤਸਰ, 23 ਜੂਨ (ਰਾਜੇਸ਼ ਕੁਮਾਰ ਸ਼ਰਮਾ)-ਆਬਕਾਰੀ ਵਿਭਾਗ ਵਲੋਂ ਕਾਰਵਾਈ ਦੌਰਾਨ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦੀ ਸੂਚਨਾ ਹੈ | ਜਾਣਕਾਰੀ ਅਨੁਸਾਰ ਆਬਕਾਰੀ ਅੰਮਿ੍ਤਸਰ-2 ਦੇ ਅਜਨਾਲਾ ਸਰਕਲ ਦੇ ਇੰਚਾਰਜ ਇੰਸਪੈਕਟਰ ਰਾਜਵਿੰਦਰ ਕੌਰ ਦੀ ...

ਪੂਰੀ ਖ਼ਬਰ »

ਆਬਕਾਰੀ ਵਿਭਾਗ ਦੇ ਕਰਮਚਾਰੀ ਦੇ ਕਾਤਲਾਂ ਦੀ ਭਾਲ ਜਾਰੀ ਹਮਲੇ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਹੋ ਰਹੀ ਵਾਇਰਲ

ਅੰਮਿ੍ਤਸਰ, 23 ਜੂਨ (ਗਗਨਦੀਪ ਸ਼ਰਮਾ)-ਆਬਕਾਰੀ ਵਿਭਾਗ ਦੇ ਕਰਮਚਾਰੀ ਅਵਤਾਰ ਸਿੰਘ ਗਿੱਲ ਦੇ ਕਾਤਲਾਂ ਦੀ ਭਾਲ 'ਚ ਪੁਲਿਸ ਵਲੋਂ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ | ਦੂਜੇ ਪਾਸੇ ਇਸ ਹਮਲੇ ਦੀ ਵੀਡੀਓ ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਹੀ ਹੈ ਜਿਸ 'ਚ ...

ਪੂਰੀ ਖ਼ਬਰ »

ਏ. ਡੀ. ਸੀ. ਪੀ. ਦਫ਼ਤਰ ਦਾ ਹੋਮਗਾਰਡ 7500 ਰੁਪਏ ਰਿਸ਼ਵਤ ਲੈਂਦਾ ਕਾਬੂ

ਅੰਮਿ੍ਤਸਰ, 23 ਜੂਨ (ਗਗਨਦੀਪ ਸ਼ਰਮਾ)-ਵਿਜੀਲੈਂਸ ਬਿਊਰੋ ਰੇਂਜ ਅੰਮਿ੍ਤਸਰ ਵਲੋਂ ਏ. ਡੀ. ਸੀ. ਪੀ. ਦੇ ਦਫ਼ਤਰ ਦਾ ਹੋਮਗਾਰਡ 7500 ਰੁਪਏ ਰਿਸ਼ਵਤ ਲੈਂਦਿਆ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ | ਰਣਜੀਤ ਵਿਹਾਰ, ਲੋਹਾਰਕਾ ਰੋਡ ਦੇ ਰਹਿਣ ਵਾਲੇ ਤੇਜਿੰਦਰਪਾਲ ਸਿੰਘ ਨੇ ...

ਪੂਰੀ ਖ਼ਬਰ »

ਪੰਜਾਬ ਦੀ ਸੱਤਾਧਾਰੀ ਪਾਰਟੀ ਆਪਣੀ ਕੁਰਸੀ ਬਚਾਉਣ 'ਚ ਲੱਗੀ- ਪ੍ਰੋ: ਚਾਵਲਾ

ਅੰਮਿ੍ਤਸਰ, 23 ਜੂਨ (ਹਰਮਿੰਦਰ ਸਿੰਘ)-ਸਾਬਕਾ ਸਿਹਤ ਮੰਤਰੀ ਪੰਜਾਬ ਪ੍ਰੋ: ਲਕਸ਼ਮੀ ਕਾਂਤਾ ਚਾਵਲਾ ਨੇ ਕਿਹਾ ਕਿ ਕੋਰੋਨਾ ਦੀ ਦੂਸਰੀ ਲਹਿਰ ਹੋਲੀ ਪੈਣ ਦੇ ਨਾਲ ਹੀ ਜਿਥੇ ਲੋਕ ਕੋਵਿਡ ਨਿਯਮਾਂ ਦੀ ਪਾਲਣਾ ਕਰਨ 'ਚ ਲਾਪਰਵਾਹੀ ਵਰਤ ਰਹੇ ਹਨ, ਉਥੇ ਪੰਜਾਬ ਸਰਕਾਰ ਵੀ ਕੋਰੋਨਾ ...

ਪੂਰੀ ਖ਼ਬਰ »

ਕੋਰੋਨਾ ਦੇ 24 ਨਵੇਂ ਮਾਮਲੇ ਸਾਹਮਣੇ ਆਏ- ਮਹਿਲਾ ਦੀ ਮੌਤ

ਅੰਮਿ੍ਤਸਰ, 23 ਜੂਨ (ਗਗਨਦੀਪ ਸ਼ਰਮਾ)-ਅੰਮਿ੍ਤਸਰ 'ਚ ਕੋਰੋਨਾ ਵਾਇਰਸ ਬੇਅਸਰ ਹੁੰਦਾ ਨਜ਼ਰ ਆ ਰਿਹਾ ਹੈ | ਅੱਜ ਜਿੱਥੇ ਕੇਵਲ 24 ਨਵੇਂ ਮਾਮਲੇ ਸਾਹਮਣੇ ਆਏ, ਉੱਥੇ ਇਕ ਮਹਿਲਾ ਦੇ ਦਮ ਤੋੜਣ ਦੀ ਖ਼ਬਰ ਹੈ | ਸਿਵਲ ਸਰਜਨ ਦਫ਼ਤਰ ਤੋਂ ਜਾਰੀ ਕੀਤੀ ਗਈ ਸੂਚੀ ਦੇ ਮੁਤਾਬਕ ਮਿ੍ਤਕ ...

ਪੂਰੀ ਖ਼ਬਰ »

ਬਜ਼ੁਰਗ ਮਹਿਲਾ ਦੇ ਅੰਨੇ ਕਤਲ ਦੀ ਗੁੱਥੀ ਸੁਲਝੀ ਘਰ 'ਚ ਕੰਮ ਕਰਦੀ ਲੜਕੀ ਦੀ ਭੈਣ ਨਿਕਲੀ ਕਾਤਲ

ਅੰਮਿ੍ਤਸਰ, 23 ਜੂਨ (ਗਗਨਦੀਪ ਸ਼ਰਮਾ)-ਗੁਰੂ ਨਾਨਕ ਵਾੜਾ ਇਲਾਕੇ 'ਚ ਸੁਰਜੀਤ ਕੌਰ ਨਾਮਕ ਬਜ਼ੁਰਗ ਮਹਿਲਾ ਦੇ ਅੰਨੇ੍ਹ ਕਤਲ ਦੀ ਗੁੱਥੀ ਸੁਲਝਾ ਲਈ ਗਈ ਹੈ | ਇਹ ਕਤਲ ਕਿਸੇ ਹੋਰ ਨੇ ਨਹੀਂ ਬਲਕਿ ਘਰ 'ਚ ਕੰਮ ਕਰਦੀ ਲੜਕੀ ਦੀ ਭੈਣ ਨੇ ਕੀਤਾ ਸੀ | ਪੁਲਿਸ ਵਲੋਂ ਉਸ ਨੰੂ ਗਿ੍ਫ਼ਤਾਰ ...

ਪੂਰੀ ਖ਼ਬਰ »

ਅੰਮਿ੍ਤਸਰ ਦੇ ਸਮੂਹ ਸਰਕਾਰੀ ਵਿਭਾਗਾਂ 'ਚ ਕਲਮ ਛੋੜ ਹੜਤਾਲ

ਅੰਮਿ੍ਤਸਰ, 23 ਜੂਨ (ਗਗਨਦੀਪ ਸ਼ਰਮਾ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਜ਼ਿਲ੍ਹਾ ਯੂਨਿਟ ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ ਅੱਜ ਜ਼ਿਲ੍ਹਾ ਅੰਮਿ੍ਤਸਰ ਨਾਲ ਸਬੰਧਤ ਡਿਪਟੀ ਕਮਿਸ਼ਨਰ ਦਫ਼ਤਰ, ਖ਼ਜ਼ਾਨਾ ਦਫ਼ਤਰ, ਸਿਹਤ ਵਿਭਾਗ, ਲੋਕ ਨਿਰਮਾਣ ਵਿਭਾਗ, ਜਲ ...

ਪੂਰੀ ਖ਼ਬਰ »

ਜੇਲ੍ਹ ਤੋਂ ਪੈਰੋਲ 'ਤੇ ਛੁੱਟੀ ਆਇਆ ਭਗੌੜਾ ਦੋਸ਼ੀ ਕਾਬੂ

ਰਈਆ, 23 ਜੂਨ (ਸ਼ਰਨਬੀਰ ਸਿੰਘ ਕੰਗ)-ਜਬਰ ਜਨਾਹ ਦੇ ਕੇਸ 'ਚ ਸਜ਼ਾ ਭੁਗਤ ਰਿਹਾ ਇਕ ਦੋਸ਼ੀ ਪੈਰੋਲ 'ਤੇ ਛੁੱਟੀ ਕੱਟਣ ਆਇਆ ਵਾਪਸ ਜੇਲ੍ਹ ਨਾ ਜਾਣ ਕਾਰਨ ਭਗੌੜਾ ਹੋਇਆ ਨੂੰ ਰਈਆ ਪੁਲਿਸ ਵਲੋਂ ਕਾਬੂ ਕਰ ਲਏ ਜਾਣ ਦਾ ਸਮਾਚਾਰ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ...

ਪੂਰੀ ਖ਼ਬਰ »

ਗੁਰਚਰਨ ਸਿੰਘ ਕੰਬੋਜ ਨਮਿਤ ਅਰਦਾਸ ਕੱਲ੍ਹ

ਜੰਡਿਆਲਾ ਗੁਰੂ, 23 ਜੂਨ (ਪ੍ਰਮਿੰਦਰ ਸਿੰਘ ਜੋਸਨ)-ਬਲਾਕ ਜੰਡਿਆਲਾ ਗੁਰੂ ਦੇ ਸੀਨੀਅਰ ਕਾਂਗਰਸੀ ਆਗੂ ਹਰਪਾਲ ਸਿੰਘ ਚੌਹਾਨ ਦੇ ਵੱਡੇ ਭਰਾ ਗੁਰਚਰਨ ਸਿੰਘ ਕੰਬੋਜ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੀ ਆਤਮਿਕ ਸ਼ਾਂਤੀ ਲਈ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ 25 ...

ਪੂਰੀ ਖ਼ਬਰ »

ਸਿਹਤ ਕਾਮਿਆਂ ਵਲੋਂ ਡੀ.ਸੀ ਨੂੰ ਮੰਗ ਪੱਤਰ

ਅੰਮਿ੍ਤਸਰ, 23 ਜੂਨ (ਗਗਨਦੀਪ ਸ਼ਰਮਾ)-ਸਿਹਤ ਕਾਮਿਆਂ ਵਲੋਂ ਡੀ.ਸੀ ਅੰਮਿ੍ਤਸਰ ਗੁਰਪ੍ਰੀਤ ਸਿੰਘ ਖਹਿਰਾ ਨੂੰ ਮੰਗ ਪੱਤਰ ਸੌਂਪਿਆ ਗਿਆ | ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਸਿਹਤ ਵਿਭਾਗ ਦੇ ਚੇਅਰਮੈਨ ਰਾਕੇਸ਼ ਸ਼ਰਮਾ ਨੇ ਕਿਹਾ ਕਿ ਅੱਜ ਤੱਕ ਪੰਜਾਬ ਸਰਕਾਰ ਸਰਕਾਰੀ ...

ਪੂਰੀ ਖ਼ਬਰ »

ਕਿਲ੍ਹਾ ਗੋਬਿੰਦਗੜ੍ਹ ਦੇ ਅਜਾਇਬ ਘਰ 'ਚ ਸ਼ਾਮਿਲ ਸਿੱਖ ਰਾਜ ਦੇ ਸਿੱਕੇ ਬਣੇ ਖਿੱਚ ਦਾ ਕੇਂਦਰ ਸ਼ੇਰ-ਏ-ਪੰਜਾਬ ਦੀ ਧਰਮ ਨਿਰਪੱਖਤਾ ਦਾ ਪ੍ਰਤੱਖ ਪ੍ਰਮਾਣ ਹਨ ਸਿੱਕੇ : ਦੀਪਾ ਸਾਹੀ

ਅੰਮਿ੍ਤਸਰ, 23 ਜੂਨ (ਸੁਰਿੰਦਰ ਕੋਛੜ)-ਕਿਲ੍ਹਾ ਗੋਬਿੰਦਗੜ੍ਹ ਵਿਖੇ ਸਥਾਪਤ ਕੀਤੇ ਗਏ ਹਥਿਆਰਾਂ ਦੇ ਅਜਾਇਬ-ਘਰ 'ਚ ਸਿੱਖ ਫ਼ੌਜ ਦੀ ਵਿਰਾਸਤ, ਗਤਕਾ ਗੈਲਰੀ, ਰਵਾਇਤੀ ਹਥਿਆਰ ਤੇ ਹੋਰ ਹਥਿਆਰਾਂ ਦੇ ਨਾਲ-ਨਾਲ ਸਿੱਖ ਰਾਜ ਸਿੱਕਿਆਂ ਦੀ ਸਥਾਈ ਤੌਰ 'ਤੇ ਲਗਾਈ ਪ੍ਰਦਰਸ਼ਨੀ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੂੰ ਚਲਦਾ ਕਰਨ ਲਈ ਲੋਕ ਉਤਾਵਲੇ- ਜਥੇ: ਰਣੀਕੇ

ਚੱਬਾ, 23 ਜੂਨ (ਜੱਸਾ ਅਨਜਾਣ)-ਸਾਬਕਾ ਕੈਬਨਿਟ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਐੱਸ. ਸੀ. ਵਿੰਗ ਦੇ ਕੌਮੀ ਪ੍ਰਧਾਨ ਜਥੇ: ਗੁਲਜ਼ਾਰ ਸਿੰਘ ਰਣੀਕੇ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਮੀਟਿੰਗ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਬਾਪੂ ਜਗੀਰ ਸਿੰਘ ਵਰਪਾਲ ਦੇ ਗ੍ਰਹਿ ...

ਪੂਰੀ ਖ਼ਬਰ »

ਨਗਰ ਨਿਗਮ ਦੀ ਵਿੱਤ ਤੇ ਠੇਕਾ ਕਮੇਟੀ ਦੀ ਬੈਠਕ ਹੁਣ 28 ਨੂੰ

ਅੰਮਿ੍ਤਸਰ, 23 ਜੂਨ (ਹਰਮਿੰਦਰ ਸਿੰਘ)-ਨਗਰ ਨਿਗਮ ਅੰਮਿ੍ਤਸਰ ਦੀ ਵਿੱਤ ਤੇ ਠੇਕਾ ਕਮੇਟੀ ਦੀ 25 ਜੂਨ ਨੂੰ ਹੋਣ ਵਾਲੀ ਬੈਠਕ ਕਿਸੇ ਕਾਰਨ ਕਰਕੇ ਹੁਣ 28 ਜੂਨ ਨੂੰ ਦੁਪਹਿਰ 12 ਵਜੇ ਮੇਅਰ ਦਫ਼ਤਰ ਵਿਖੇ ਹੋਵੇਗੀ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੇਅਰ ਕਰਮਜੀਤ ਸਿੰਘ ਰਿੰਟੂ ...

ਪੂਰੀ ਖ਼ਬਰ »

ਭਾਜਪਾ 'ਚ ਸ਼ਾਮਿਲ ਹੋਏ ਪਿੰ੍ਰ: ਢਿੱਲੋਂ ਨੂੰ ਅਹੁਦੇ ਤੋਂ ਬਰਖਾਸਤ ਕਰਨ ਦੀ ਮੰਗ ਕਰਨ ਵਾਲੇ ਪ੍ਰੋ ਬਲਜਿੰਦਰ ਸਿੰਘ ਦੀ ਆਲੋਚਨਾ

ਅੰਮਿ੍ਤਸਰ, 23 ਜੂਨ (ਜਸਵੰਤ ਸਿੰਘ ਜੱਸ)-ਚੀਫ਼ ਖ਼ਾਲਸਾ ਦੀਵਾਨ ਦੇ ਆਗੂਆਂ ਨੇ ਭਾਜਪਾ 'ਚ ਸ਼ਾਮਿਲ ਹੋਏ ਆਪਣੇ ਸੀਨੀਅਰ ਮੈਂਬਰ ਤੇ ਐਜੂਕੇਸ਼ਨ ਕਮੇਟੀ ਦੇ ਆਨ: ਸਕੱਤਰ ਪਿ੍ੰ: ਢਿੱਲੋਂ ਨੂੰ ਅਹੁਦੇ ਤੋਂ ਬਰਖਾਸਤ ਕਰਨ ਤੋਂ ਬਾਅਦ, ਬੀਤੇ ਦਿਨੀਂ ਭਾਜਪਾ ਪਾਰਟੀ 'ਚ ਸ਼ਾਮਿਲ ...

ਪੂਰੀ ਖ਼ਬਰ »

ਬਸਪਾ ਤੇ ਅਕਾਲੀ ਦਲ ਵਲੋਂ ਵਰਕਰਾਂ ਨੂੰ ਲਾਮਬੰਦ ਕਰਨ ਲਈ ਮੀਟਿੰਗਾਂ

ਅੰਮਿ੍ਤਸਰ, 23 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਬਹੁਜਨ ਸਮਾਜ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਲੋਂ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਮਜਬੂਤ ਸਰਕਾਰ ਬਣਾਉਣ ਦੀ ਤਿਆਰੀ ਵਜੋਂ ਵਰਕਰਾਂ ਨੂੰ ਲਾਮਬੰਦ ਕਰਨ ਸਬੰਧੀ ਹਲਕਿਆਂ/ਲੋਕ ਸਭਾ ਪੱਧਰ ਦੇ ਪ੍ਰਮੁੱਖ ...

ਪੂਰੀ ਖ਼ਬਰ »

ਉਦਘਾਟਨ ਦੇ ਬਾਅਦ 'ਪੰਜਾਬ ਦੇ ਗੌਰਵ ਅਜਾਇਬ-ਘਰ' ਸੈਲਾਨੀਆਂ ਲਈ ਖੋਲਿ੍ਹਆ

ਅੰਮਿ੍ਤਸਰ, 23 ਜੂਨ (ਸੁਰਿੰਦਰ ਕੋਛੜ)-ਸ੍ਰੀ ਦੁਰਗਿਆਣਾ ਤੀਰਥ ਕਮੇਟੀ ਵਲੋਂ ਦੇਸ਼ ਦੇ ਕ੍ਰਾਂਤੀਕਾਰੀਆਂ ਤੇ ਸ਼ਹੀਦਾਂ ਦੀ ਯਾਦ ਸਦੀਵੀਂ ਬਣਾਏ ਰੱਖਣ ਲਈ ਬਾਲਾ ਜੀ ਕੰਪਲੈਕਸ ਦੀ ਉੱਪਰਲੀ ਮੰਜ਼ਲ 'ਤੇ ਸਥਾਪਤ 'ਪੰਜਾਬ ਦੇ ਗੌਰਵ' ਅਜਾਇਬ-ਘਰ ਦਾ ਉਦਘਾਟਨ ਵਿਧਾਇਕ ਸੁਨੀਲ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਐਜ਼ੂਕੇਸ਼ਨ ਦੀਆਂ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ

ਅੰਮਿ੍ਤਸਰ, 23 ਜੂਨ (ਜੱਸ)-ਖ਼ਾਲਸਾ ਕਾਲਜ ਆਫ਼ ਐਜ਼ੂਕਸ਼ਨ, ਜੀ. ਟੀ. ਰੋਡ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ. ਐਸ. ਸੀ. ਬੀ. ਐਡ (4 ਸਾਲਾ ਇੰਟਰਗ੍ਰੇਟਿਡ) ਪ੍ਰੀਖਿਆ ਦੇ ਨਤੀਜ਼ਿਆਂ 'ਚ 'ਵਰਸਿਟੀ 'ਚੋਂ ਪਹਿੀਲਆਂ ਤਿੰਨ ਟਾਪ ਪੁਜੀਸ਼ਨਾਂ ...

ਪੂਰੀ ਖ਼ਬਰ »

ਬੀ.ਬੀ.ਕੇ. ਡੀ.ਏ.ਵੀ. ਕਾਲਜ ਫ਼ਾਰ ਵੂਮੈਨ ਵਿਖੇ ਵੈਬੀਨਾਰ

ਅੰਮਿ੍ਤਸਰ, 23 ਜੂਨ (ਰਾਜੇਸ਼ ਕੁਮਾਰ ਸ਼ਰਮਾ)-ਬੀ.ਬੀ.ਕੇ. ਡੀ.ਏ.ਵੀ. ਕਾਲਜ ਫ਼ਾਰ ਵੂਮੈਨ, ਅੰਮਿ੍ਤਸਰ ਵਿਖੇ ਡਿਜ਼ਾਈਨ ਵਿਭਾਗ ਵਲੋਂ ਵਿਦਿਆਰਥਣਾਂ ਨੂੰ ਡਿਜ਼ਾਈਨ ਤੇ ਕਰਾਫਟ ਦੀਆਂ ਟਿਕਾਊ ਤਕਨੀਕਾਂ ਤੋਂ ਜਾਣੂ ਕਰਵਾਉਣ ਲਈ ਸਸਟੇਨੇਬਿਲਟੀ, ਕਰਾਫਟ ਤੇ ਤਕਨਾਲੋਜੀ ...

ਪੂਰੀ ਖ਼ਬਰ »

ਪਾਵਰਕਾਮ ਬਾਰਡਰ ਜ਼ੋਨ ਦੇ ਚੀਫ ਇੰਜੀਨੀਅਰ ਢਿੱਲੋਂ ਵਲੋਂ ਵੱਖ-ਵੱਖ ਇਲਾਕਿਆਂ ਦਾ ਦੌਰਾ

ਅੰਮਿ੍ਤਸਰ, 23 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਪਾਵਰਕਾਮ ਬਾਰਡਰ ਜ਼ੋਨ ਦੇ ਚੀਫ ਇੰਜੀਨੀਅਰ ਸਕੱਤਰ ਸਿੰਘ ਢਿੱਲੋਂ ਵਲੋਂ ਬਿਜਲੀ ਸਪਲਾਈ ਤੋਂ ਪ੍ਰਭਾਵਿਤ ਵੱਖ-ਵੱਖ ਇਲਾਕਿਆਂ ਦਾ ਦੌਰਾ ਕੀਤਾ | ਇਸ ਦੌਰਾਨ ਸੀ. ਈ. ਬਾਰਡਰ ਜ਼ੋਨ ਇੰਜੀ: ਸੰਜੀਵ ਗੁਪਤਾ ਨਾਲ ਮੀਟਿੰਗ ...

ਪੂਰੀ ਖ਼ਬਰ »

ਡਾ: ਅਵਤਾਰ ਸਿੰਘ ਵਲੋਂ ਗੁ: ਬਾਬਾ ਜੀਵਨ ਸਿੰਘ ਪੰਡੋਰਾ ਦੇ ਉਸਾਰੀ ਲਈ ਸਵਾ ਲੱਖ ਦੀ ਰਾਸ਼ੀ ਭੇਟ

ਅੰਮਿ੍ਤਸਰ, 23 ਜੂਨ (ਜੱਸ)-ਅਮਨਦੀਪ ਗਰੁੱਪ ਆਫ ਹਾਸਪੀਟਜ਼ਲ ਦੇ ਮੁੱਖ ਸਰਜਨ ਤੇ ਦੇਸ਼ ਦੇ ਗੋਡਿਆਂ ਤੇ ਚੂਲੇ ਦੇ ਆਧੁਨਿਕ ਤਕਨੀਕਾਂ ਨਾਲ ਜੋੜ ਬਲਦਣ ਦੇ ਮਾਹਿਰ ਡਾ: ਅਵਤਾਰ ਸਿੰਘ ਵਲੋਂ ਸਮਾਜ ਸੇਵਾ ਦਾ ਸ਼ਲਾਘਾਯੋਗ ਕਾਰਜ ਕਰਦਿਆਂ ਗੁਰਦੁਆਰਾ ਸਾਹਿਬ ਬਾਬਾ ਜੀਵਨ ਸਿੰਘ ...

ਪੂਰੀ ਖ਼ਬਰ »

75 ਸਾਲਾ ਆਜ਼ਾਦੀ ਸਮਾਗਮਾਂ ਨੂੰ ਸਮਰਪਿਤ ਬਲਾਕ ਪੱਧਰੀ ਭਾਸ਼ਨ ਮੁਕਾਬਲਿਆਂ ਦੇ ਨਤੀਜੇ ਐਲਾਨੇ

ਅੰਮਿ੍ਤਸਰ, 23 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ 'ਤੇ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ ਅੰਦਰ ਵਿਦਿਆਰਥੀਆਂ ਦੇ ਵਿੱਦਿਅਕ ਮੁਕਾਬਲਿਆਂ ਤਹਿਤ ...

ਪੂਰੀ ਖ਼ਬਰ »

ਸੇਵਾ ਮੁਕਤ ਕਰਮਚਾਰੀਆਂ ਨੰੂ ਵੀ ਦਿੱਤੀ ਜਾਵੇ ਬਿਜਲੀ ਰਿਆਇਤ-ਪੱਪੂ

ਗੁਰਦਾਸਪੁਰ, 23 ਜੂਨ (ਆਰਿਫ਼)-ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਸਾਬਕਾ ਵਿੱਤ ਸਕੱਤਰ ਸੁਰਿੰਦਰ ਪੱਪੂ ਨੇ ਵਿਸ਼ੇਸ਼ ਗੱਲਬਾਤ ਦੌਰਾਨ ਸੇਵਾ ਮੁਕਤ ਕਰਮਚਾਰੀਆਂ ਨੰੂ ਬਿਜਲੀ ਰਿਆਇਤ ਦੇਣ ਦੀ ਮੰਗ ਕੀਤੀ ਹੈ | ਉਨ੍ਹਾਂ ਦੱਸਿਆ ਕਿ ਬੇਸ਼ੱਕ ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »

ਡੈਨੀ ਬੰਡਾਲਾ ਦੀ ਅਗਵਾਈ ਹੇਠ ਹਲਕੇ ਭਰ 'ਚ ਵਿਕਾਸ ਕਾਰਜ ਜਾਰੀ-ਟੱਕਰ

ਜੰਡਿਆਲਾ ਗੁਰੂ, 23 ਜੂਨ (ਰਣਜੀਤ ਸਿੰਘ ਜੋਸਨ)-ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਅਗਵਾਈ ਹੇਠ ਹਲਕੇ ਭਰ 'ਚ ਵਿਕਾਸ ਕਾਰਜ ਜੰਗੀ ਪੱਧਰ 'ਤੇ ਜਾਰੀ ਹਨ | ਇਸ ਗੱਲ ਦਾ ਪ੍ਰਗਟਾਵਾ ਅਵਤਾਰ ਸਿੰਘ ਟੱਕਰ ਮੁੱਖ ਬੁਲਾਰਾ ਹਲਕਾ ਜੰਡਿਆਲਾ ...

ਪੂਰੀ ਖ਼ਬਰ »

ਅਸਟੇਟ ਵਿਭਾਗ ਨੇ ਵਿਰਾਸਤੀ ਮਾਰਗ 'ਚ ਕੀਤੀ ਕਾਰਵਾਈ

ਅੰਮਿ੍ਤਸਰ, 23 ਜੂਨ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਅਸਟੇਟ ਵਿਭਾਗ ਵਲੋਂ ਨਾਜਾਇਜ਼ ਕਬਜ਼ਿਆਂ 'ਤੇ ਕਾਰਵਾਈ ਕਰਦਿਆਂ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਰਸਤੇ ਵਿਰਾਸਤੀ ਮਾਰਗ ਵਿਖੇ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ ਦੇ ਬਾਹਰ ਰੱਖੇ ਸਾਮਾਨ ਰਾਹੀਂ ...

ਪੂਰੀ ਖ਼ਬਰ »

ਹਲਕਾ ਇੰਚਾਰਜ ਹਰਭਜਨ ਸਿੰਘ ਈ.ਟੀ.ਓ. ਦਾ ਸਨਮਾਨ

ਚੌਕ ਮਹਿਤਾ, 23 ਜੂਨ (ਜਗਦੀਸ਼ ਸਿੰਘ ਬਮਰਾਹ)-ਆਮ ਆਦਮੀ ਪਾਰਟੀ ਵਲੋਂ ਹਰਭਜਨ ਸਿੰਘ ਈ.ਟੀ.ਓ. ਨੂੰ ਹਲਕਾ ਇੰਚਾਰਜ ਬਣਾਉਣ ਤੋਂ ਬਾਅਦ ਉਹ ਮਹਿਤਾ ਚੌਕ ਦੇ ਇਲਾਕੇ 'ਚ ਪੈਂਦੇ ਪਿੰਡ ਖੱਬੇ ਰਾਜਪੂਤਾਂ ਵਿਖੇ ਪਹੁੰਚੇ, ਜਿਥੇ ਉਨ੍ਹਾਂ ਨੂੰ ਪਾਰਟੀ ਵਰਕਰਾਂ ਵਲੋਂ ਸਨਮਾਨਿਤ ...

ਪੂਰੀ ਖ਼ਬਰ »

ਭਗਵਾਨ ਪੁਰਾ ਦੀ ਕਬੱਡੀ ਟੀਮ ਨੇ ਬਾਬਾ ਜਾਗੋ ਸ਼ਹੀਦ ਦੀ ਟੀਮ ਨੂੰ ਹਰਾਇਆ

ਚੋਗਾਵਾਂ, 23 ਜੂਨ (ਗੁਰਬਿੰਦਰ ਸਿੰਘ ਬਾਗੀ)-ਬਲਾਕ ਚੋਗਾਵਾਂ ਦੇ ਪਿੰਡ ਮੋੜੇ ਕਲਾਂ ਕੰਗਾ ਵਾਲਾ ਖੁੂਹ ਗੁਰਦੁਆਰਾ ਬਾਬਾ ਵੱਡੇਵਰ ਦੀ ਯਾਦ 'ਚ ਸਾਲਾਨਾ ਧਾਰਮਿਕ ਜੋੜ ਮੇਲੇ ਦੌਰਾਨ ਕਰਵਾਏ ਗਏ ਕਬੱਡੀ ਟੂਰਨਾਮੈਂਟ ਵਿਚ ਕਬੱਡੀ ਕੱਪ ਉੁਪਰ ਪਿੰਡ ਭਗਵਾਨਪੁੁਰ ਕਬੱਡੀ ਟੀਮ ...

ਪੂਰੀ ਖ਼ਬਰ »

26 ਨੂੰ ਅਜਨਾਲਾ, ਬਾਬਾ ਬਕਾਲਾ ਸਾਹਿਬ, ਅੰਮਿ੍ਤਸਰ ਵਿਖੇ ਮੋਦੀ ਸਰਕਾਰ ਦੇ ਕਰਾਂਗੇ ਤਹਿਸੀਲ ਪੱਧਰੀ ਅਰਥੀ ਫੂਕ ਮੁਜ਼ਾਹਰੇ -ਅਜਨਾਲਾ

ਅਜਨਾਲਾ, 23 ਜੂਨ (ਐਸ. ਪ੍ਰਸ਼ੋਤਮ)-ਸੀ.ਪੀ.ਆਈ.ਐਮ. ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਉਪਰੰਤ ਅੱਜ ਇਥੇ ਗੱਲਬਾਤ ਕਰਦਿਆਂ ਪਾਰਟੀ ਦੇ ਜ਼ਿਲ੍ਹਾ ਸਕੱਤਰ ਕਾ: ਸੁੱਚਾ ਸਿੰਘ ਅਜਨਾਲਾ ਨੇ ਜਾਣਕਾਰੀ ਦਿੱਤੀ ਕਿ ਕੇਂਦਰੀ ਮੋਦੀ ਸਰਕਾਰ ਤੇ ਸੂਬਾ ਕੈਪਟਨ ਸਰਕਾਰ ਦੀਆਂ ਕਿਸਾਨ ...

ਪੂਰੀ ਖ਼ਬਰ »

ਡਿੰਪਾ ਵਲੋਂ ਹਲਕਾ ਬਾਬਾ ਬਕਾਲਾ ਅਧੀਨ ਪੈਂਦੀਆਂ ਪੰਚਾਇਤਾਂ ਨੂੰ ਚੈੱਕ ਤਕਸੀਮ

ਰਈਆ, 23 ਜੂਨ (ਸ਼ਰਨਬੀਰ ਸਿੰਘ ਕੰਗ)- ਰਈਆ ਵਿਖੇ ਹਲਕਾ ਖ਼ਡੂਰ ਸਾਹਿਬ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਦੀ ਰਿਹਾਇਸ਼ 'ਤੇ ਕਾਂਗਰਸ ਪਾਰਟੀ ਵਲੋਂ ਆਪਣੇ ਹਫ਼ਤਾਵਾਰੀ ਪ੍ਰੋਗਰਾਮ ਤਹਿਤ ਸੰਤੋਖ ਸਿੰਘ ਚੀਮਾ ਪ੍ਰਧਾਨ ਬਲਾਕ ਕਾਂਗਰਸ ਕਮੇਟੀ ਦੀ ਅਗਵਾਈ ਹੇਠ ਸਮਾਗਮ ...

ਪੂਰੀ ਖ਼ਬਰ »

ਅਕਾਲੀ ਦਲ ਨੂੰ ਛੱਡ ਜਗੀਰ ਸਿੰਘ ਧਰਮੂਚੱਕ ਸਾਥੀਆਂ ਸਮੇਤ 'ਆਪ' 'ਚ ਸ਼ਾਮਿਲ

ਚੌਕ ਮਹਿਤਾ, 23 ਜੂਨ (ਧਰਮਿੰਦਰ ਸਿੰਘ ਭੰਮਰ੍ਹਾ) - ਹਲਕਾ ਜੰਡਿਆਲਾ ਗੁਰੂ ਵਿਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਮਜਬੂਤੀ ਮਿਲੀ ਜਦ ਜਗੀਰ ਸਿੰਘ ਧਰਮੂਚੱਕ ਸਾਥੀਆਂ ਸਮੇਤ ਅਕਾਲੀ ਦਲ ਨੂੰ ਛੱਡ ਕੇ ਹਲਕਾ ਇੰਚਾਰਜ ਹਰਭਜਨ ਸਿੰਘ ਈ. ਟੀ. ਓ. ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ...

ਪੂਰੀ ਖ਼ਬਰ »

ਜਗਦੇਵ ਕਲਾਂ ਤੇ ਸੈਂਸਰਾ ਕਲਾਂ 'ਚ ਮਲੇਰੀਆ ਜਾਗਰੂਕਤਾ ਕੈਂਪ

ਜਗਦੇਵ ਕਲਾਂ, 23 ਜੂਨ (ਸ਼ਰਨਜੀਤ ਸਿੰਘ ਗਿੱਲ)-ਸੀਨੀਅਰ ਮੈਡੀਕਲ ਅਫ਼ਸਰ ਪੀ.ਐਚ.ਸੀ. ਰਮਦਾਸ ਡਾ: ਸੰਤੋਸ਼ ਕੁਮਾਰੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਸ.ਐਚ.ਸੀ. ਜਗਦੇਵ ਕਲਾਂ ਤੇ ਸੈਂਸਰਾਂ ਕਲਾਂ ਵਿਖੇ ਐਸ. ਆਈ. ਸਰਬਜੀਤ ਸਿੰਘ ਦੀ ਅਗਵਾਈ ਹੇਠ ਮਲੇਰੀਆ ਤੋਂ ਬਚਾਓ ਲਈ ...

ਪੂਰੀ ਖ਼ਬਰ »

ਮਾਧਵ ਵਿਦਿਆ ਨਿਕੇਤਨ ਸਕੂਲ 'ਚ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਅੰਮਿ੍ਤਸਰ, 23 ਜੂਨ (ਗਗਨਦੀਪ ਸ਼ਰਮਾ)-ਮਾਧਵ ਵਿਦਿਆ ਨਿਕੇਤਨ ਸਕੂਲ 'ਚ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ | ਇਸ ਮੌਕੇ ਨਰਸਰੀ ਤੋਂ 12ਵੀਂ ਤੱਕ ਦੇ ਵਿਦਿਆਰਥੀਆਂ 'ਚ ਯੋਗਾ 'ਤੇ ਆਧਾਰਤ ਆਨਲਾਈਨ ਮੁਕਾਬਲੇ ਕਰਵਾਏ ਗਏ, ਜਿਸ ਦਾ ਮਕਸਦ 'ਕਰੋ ਯੋਗ, ਰਹੇ ਨਿਰੋਗ ਦੀ ਧਾਰਨਾ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਇੰਟਰਨੈਸ਼ਨਲ ਸਕੂਲ ਵਿਖੇ ਕੌਮਾਂਤਰੀ ਯੋਗ ਦਿਵਸ ਮਨਾਇਆ

ਅੰਮਿ੍ਤਸਰ, 23 ਜੂਨ (ਸਟਾਫ ਰਿਪੋਰਟਰ)-ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਦੁਆਰਾ ਆਨਲਾਈਨ 7ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ | ਪਿ੍ੰਸੀਪਲ ਨਿਰਮਲਜੀਤ ਕੌਰ ਦੇ ...

ਪੂਰੀ ਖ਼ਬਰ »

ਸਪਰਿੰਗ ਡੇਲ ਸਕੂਲ ਦੇ ਵਿਦਿਆਰਥੀਆਂ ਵਲੋਂ ਐਨ.ਟੀ.ਐਸ.ਈ. ਪ੍ਰੀਖਿਆ 'ਚ ਸ਼ਾਨਦਾਰ ਪ੍ਰਦਰਸ਼ਨ

ਅੰਮਿ੍ਤਸਰ, 23 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਸਪਰਿੰਗ ਡੇਲ ਸਕੂਲ ਦੇ 3 ਵਿਦਿਆਰਥੀਆਂ ਪ੍ਰਗਤੀ ਅਰੋੜਾ, ਅਮਿਤੋਜ ਸਿੰਘ ਮਿਗਲਾਨੀ ਤੇ ਦਿਲਰਾਜ ਜੀਤ ਸਿੰਘ ਨੇ ਵਧੀਆ ਪ੍ਰਦਰਸ਼ਨ ਦਿਖਾਉਂਦਿਆਂ ਹੋਇਆ ਐਨ. ਟੀ. ਐਸ. ਈ. ਪ੍ਰੀਖਿਆ ਦੀ ਪਹਿਲੀ ਸਟੇਜ ਨੂੰ ਪਾਸ ਕੀਤਾ | ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਇੰਟਰਨੈਸ਼ਨਲ ਸਕੂਲ ਵਿਖੇ ਕੌਮਾਂਤਰੀ ਯੋਗ ਦਿਵਸ ਮਨਾਇਆ

ਅੰਮਿ੍ਤਸਰ, 23 ਜੂਨ (ਸਟਾਫ ਰਿਪੋਰਟਰ)-ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਦੁਆਰਾ ਆਨਲਾਈਨ 7ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ | ਪਿ੍ੰਸੀਪਲ ਨਿਰਮਲਜੀਤ ਕੌਰ ਦੇ ...

ਪੂਰੀ ਖ਼ਬਰ »

ਮੇਅਰ ਵਲੋਂ ਕੰਪਨੀ ਬਾਗ ਵਿਖੇ ਐਲ.ਈ.ਡੀ. ਗਲੋਬ ਲਾਈਟਾਂ ਦਾ ਉਦਘਾਟਨ

ਅੰਮਿ੍ਤਸਰ, 23 ਜੂਨ (ਹਰਮਿੰਦਰ ਸਿੰਘ)-ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਇਤਿਹਾਸਕ ਕੰਪਨੀ ਬਾਗ਼ ਵਿਖੇ ਨਵੀਆਂ ਐਲ.ਈ.ਡੀ. ਗਲੋਬ ਲਾਈਟਾਂ ਦਾ ਉਦਘਾਟਨ ਕੀਤਾ | ਇਸ ਦੌਰਾਨ 12 ਐੱਲ.ਈ.ਡੀ. ਲਾਈਟਾਂ, 15 ਗਲੋਬ ਲਾਈਟਾਂ, ਸਕੇਟਿੰਗ ਪਾਰਕ 'ਚ 8 ਸਰਚ ਲਾਈਟਾਂ, ਅੋਵਲ ਪਾਰਕ 'ਚ 25 ਗਲੋਬ ...

ਪੂਰੀ ਖ਼ਬਰ »

ਤ੍ਰੈ-ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਅੰਮਿ੍ਤਸਰ 23 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਤ੍ਰੈ-ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਦੇ ਬੀ. ਐੱਸ. ਸੀ. (ਕੰਪਿਊਟਰ ਸਾਇੰਸ) ਸਮੈਸਟਰ ਤੀਜਾ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ...

ਪੂਰੀ ਖ਼ਬਰ »

ਨਵੀਂ ਸਿੱਟ' ਤੋਂ ਵੀ ਇਨਸਾਫ਼ ਦੀ ਕੋਈ ਉਮੀਦ ਨਹੀਂ-ਭਾਈ ਅਜਨਾਲਾ

ਅਜਨਾਲਾ, 23 ਜੂਨ (ਗੁਰਪ੍ਰੀਤ ਸਿੰਘ ਢਿੱਲੋਂ )-ਬਰਗਾੜੀ ਬੇਅਦਬੀ ਮਾਮਲੇ ਸਮੇਤ ਸਮੁੱਚੇ ਵਰਤਾਰੇ ਲਈ ਸਿਰਸੇ ਵਾਲਾ ਸਾਧ ਤੇ ਸੁਖਬੀਰ ਸਿੰਘ ਬਾਦਲ ਸਿੱਧੇ ਰੂਪ ਵਿਚ ਦੋਸ਼ੀ ਹਨ | ਇਹ ਪ੍ਰਗਟਾਵਾ ਨਵੀਂ 'ਸਿੱਟ' ਅੱਗੇ ਪੇਸ਼ ਹੋਣ ਤੋਂ ਬਾਅਦ ਅੱਜ ਗੁਰਮਤਿ ਵਿਦਿਆਲਾ ਦਮਦਮੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX