ਤਾਜਾ ਖ਼ਬਰਾਂ


ਚੇਨਈ ਨੇ ਮੁੰਬਈ ਨੂੰ 20 ਦੌੜਾਂ ਨਾਲ ਹਰਾਇਆ
. . .  1 day ago
ਚੇਨਈ ਨੇ ਮੁੰਬਈ ਨੂੰ ਦਿੱਤਾ 157 ਦੌੜਾਂ ਦਾ ਟੀਚਾ, ਗਾਇਕਵਾੜ ਨੇ ਖੇਡੀ ਸ਼ਾਨਦਾਰ ਪਾਰੀ
. . .  1 day ago
"ਅਸੀਂ ਚੰਨੀ ਨੂੰ ਇਹ ਮੌਕਾ ਦੇਣ ਲਈ ਬਹੁਤ ਖੁਸ਼ ਅਤੇ ਧੰਨਵਾਦੀ ਹਾਂ-ਸੁਰਿੰਦਰ ਕੌਰ, ਚਰਨਜੀਤ ਸਿੰਘ ਚੰਨੀ ਦੀ ਭੈਣ
. . .  1 day ago
ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਚਰਨਜੀਤ ਚੰਨੀ ,ਇਤਿਹਾਸ ’ਚ ਸੁਨਹਿਰੀ ਅੱਖਰਾਂ 'ਚ ਲਿਖਿਆ ਜਾਵੇਗਾ - ਨਵਜੋਤ ਸਿੰਘ ਸਿੱਧੂ
. . .  1 day ago
ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ ’ਤੇ ਦਿੱਤੀ ਵਧਾਈ
. . .  1 day ago
ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  1 day ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  1 day ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  1 day ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  1 day ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  1 day ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  1 day ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  1 day ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  1 day ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  1 day ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  1 day ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  1 day ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  1 day ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  1 day ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  1 day ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  1 day ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਹਾੜ ਸੰਮਤ 553
ਿਵਚਾਰ ਪ੍ਰਵਾਹ: ਸ਼ਾਂਤੀ ਦੀ ਜਿੱਤ ਕਿਸੇ ਵੀ ਧਰਮ ਦੀ ਜਿੱਤ ਨਾਲੋਂ ਕਿਸੇ ਤਰ੍ਹਾਂ ਵੀ ਘੱਟ ਨਹੀਂ। -ਜੋਨ ਮਿਲਟਨ

ਫਰੀਦਕੋਟ

ਸਾਦਿਕ ਦੇ ਪਾਵਰ ਹਾਊਸ 'ਚ ਆਈ ਵੱਡੀ ਖ਼ਰਾਬੀ ਕਾਰਨ ਮਹਿਕਮੇ ਦਾ ਹੋਇਆ ਲੱਖਾਂ ਦਾ ਨੁਕਸਾਨ

ਸਾਦਿਕ, 23 ਜੂਨ (ਗੁਰਭੇਜ ਸਿੰਘ ਚੌਹਾਨ)-ਬੀਤੇ ਕੁਝ ਦਿਨਾਂ ਤੋਂ 220ਕੇ.ਵੀ. ਸਬ ਸਟੇਸ਼ਨ ਸਾਦਿਕ ਤੋਂ ਗੋਲੇਵਾਲਾ, ਪੱਖੀ, ਝੋਕ ਟਹਿਲ ਸਿੰਘ ਵਾਲਾ, ਦੀਪ ਸਿੰਘ ਵਾਲਾ, ਸੁੱਖਣਵਾਲਾ ਆਦਿ ਬਿਜਲੀ ਘਰਾਂ ਨੂੰ ਦਿੱਤੀ ਜਾਂਦੀ ਸਪਲਾਈ ਤੋਂ ਇਲਾਵਾ ਸਬ ਡਵੀਜ਼ਨ ਸਾਦਿਕ ਦੇ ਚਾਲੀ ਦੇ ਲਗਪਗ ਪਿੰਡਾਂ ਨੂੰ ਅਤੇ ਕਿਸਾਨਾਂ ਦੀਆਂ ਮੋਟਰਾਂ ਨੂੰ ਦਿੱਤੀ ਜਾਣ ਵਾਲੀ ਸਪਲਾਈ ਇਸ ਪਾਵਰ ਹਾਊਸ ਵਿਚ ਕੁਝ ਦਿਨ ਪਹਿਲਾਂ ਵੱਡੀ ਖ਼ਰਾਬੀ ਆ ਜਾਣ ਕਾਰਨ ਪ੍ਰਭਾਵਿਤ ਹੋਈ ਹੈ, ਜਿਸ ਕਰਕੇ ਖੇਤੀ ਸੈਕਟਰ ਨੂੰ ਦਿੱਤੀ ਜਾਂਦੀ 8 ਘੰਟੇ ਸਪਲਾਈ ਨੂੰ ਘਟਾਕੇ ਚਾਰ ਘੰਟੇ ਕਰ ਦਿੱਤਾ ਗਿਆ ਹੈ | ਕਿਸਾਨ ਝੋਨੇ ਦੀਆਂ ਦਾਬਾਂ ਲਗਾ ਰਹੇ ਸਨ, ਜਿਨ੍ਹਾਂ ਨੂੰ ਪਾਵਰ ਹਾਊਸ ਵਿਚ ਨੁਕਸ ਪੈ ਜਾਣ ਕਾਰਨ ਵੱਡਾ ਨੁਕਸਾਨ ਪੁੱਜਿਆ ਹੈ, ਜਿਸ ਕਾਰਨ ਝੋਨਾ ਲਗਾਉਣ ਲਈ ਪਾਣੀ ਦੀ ਕਮੀ ਹੋ ਗਈ ਹੈ ਤੇ ਮਜ਼ਦੂਰ ਵੀ ਵਿਹਲਾ ਹੋ ਗਿਆ ਹੈ | ਕਿਸਾਨ ਨਵਾਂ ਲਗਾਉਣਾ ਝੋਨਾ ਰੋਕ ਕੇ ਪਹਿਲਾਂ ਤੋਂ ਲਗਾਏ ਝੋਨੇ ਨੂੰ ਬਚਾਉਣ ਲਈ 90 ਰੁਪਏ ਪ੍ਰਤੀ ਲਿਟਰ ਤੋਂ ਉੱਪਰ ਕੀਮਤ ਦਾ ਡੀਜ਼ਲ ਬਾਲ ਕੇ ਜੱਦੋ ਜਹਿਦ ਕਰ ਰਹੇ ਹਨ | ਕਿਸਾਨਾਂ ਦਾ ਕਹਿਣਾ ਹੈ ਕਿ ਇਕ ਦਿਨ ਵਿਚ ਟਰੈਕਟਰ ਨੂੰ ਜਨਰੇਟਰ ਚਲਾਉਣ ਤੇ ਪੰਜ ਹਜ਼ਾਰ ਦਾ ਰੋਜ਼ਾਨਾ ਤੇਲ ਖਾ ਜਾਂਦਾ ਹੈ | ਜੇਕਰ ਉਹ ਅਜਿਹਾ ਨਹੀਂ ਕਰਦੇ ਤਾਂ ਝੋਨਾ ਨਹੀਂ ਬਚਾਇਆ ਜਾ ਸਕਦਾ, ਕਿਉਂਕਿ ਪਹਿਲਾਂ ਤੋਂ ਅੱਠ ਘੰਟੇ ਦਿੱਤੀ ਜਾ ਰਹੀ ਸਪਲਾਈ ਨੂੰ ਮਜਬੂਰੀਵੱਸ ਪਾਵਰਕਾਮ ਨੂੰ ਚਾਰ ਘੰਟੇ ਕਰਨਾ ਪਿਆ ਹੈ | ਇਸ ਸਬੰਧੀ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਸਾਦਿਕ ਦੇ ਬਿਜਲੀ ਘਰ ਵਿਚ ਲੱਗੇ 260 ਐੱਮ. ਵੀ. ਏ. ਸਮਰੱਥਾ ਵਾਲੇ ਟਰਾਂਸਫਾਰਮਰ ਵਿਚ ਤਕਨੀਕੀ ਨੁਕਸ ਪੈਣ ਨਾਲ ਉਸ ਵਿਚੋਂ ਕਰੀਬ 4000 ਲੀਟਰ ਤੇਲ ਡੁੱਲਣ ਨਾਲ ਮਹਿਕਮੇ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ | ਇਸ ਦਾ ਨੁਕਸ ਦੂਰ ਕਰਨ ਲਈ ਐਕਸੀਅਨ ਮਨਦੀਪ ਸਿੰਘ ਸੰਧੂ, ਅੱੈਸ. ਡੀ. ਓ ਬਲਵਿੰਦਰ ਸਿੰਘ ਦੀ ਦੇਖ-ਰੇਖ ਹੇਠ ਬਾਹਰੋਂ ਆਈ ਇੰਜੀਨੀਅਰਾਂ ਦੀ ਟੀਮ ਸਪਲਾਈ ਨੂੰ ਛੇਤੀ ਤੋਂ ਛੇਤੀ ਬਹਾਲ ਕਰਨ ਦੀਆਂ ਕੋਸ਼ਿਸ਼ਾਂ 'ਤੇ ਲੱਗੀ ਹੋਈ ਹੈ | ਇਸ ਟਰਾਂਸਫ਼ਾਰਮਰ ਵਿਚੋਂ ਲਗਪਗ 52 ਹਜ਼ਾਰ ਲੀਟਰ ਤੇਲ ਨੂੰ ਕੱਢਣ ਲਈ ਟੈਂਕਰ ਆ ਚੁੱਕੇ ਹਨ | ਤੇਲ ਕੱਢਣ ਉਪਰੰਤ ਸਾਫ਼ ਕਰਕੇ ਟੈਸਟਿੰਗ ਲਈ ਭੇਜਿਆ ਜਾਣਾ ਹੈ ਤੇ ਰਿਪੋਰਟ ਠੀਕ ਆਉਣ ਤੋਂ ਬਾਅਦ ਦੁਬਾਰਾ ਤੇਲ ਟਰਾਂਸਫ਼ਾਰਮਰ ਵਿਚ ਪਾਇਆ ਜਾਵੇਗਾ ਤੇ ਫਿਰ ਹੀ ਬਿਜਲੀ ਸਪਲਾਈ ਬਹਾਲ ਹੋ ਸਕੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਤੋਖ ਸਿੰਘ ਐੱਸ.ਡੀ.ਓ. ਸਬ ਡਵੀਜ਼ਨ ਸਾਦਿਕ ਨੇ ਦੱਸਿਆ ਕਿ ਪਾਵਰ ਹਾਊਸ ਵਿਚ ਦੋ ਟਰਾਂਸਫ਼ਾਰਮਰਾਂ 'ਚੋਂ ਇਕ 'ਚ ਖਰਾਬੀ ਆਉਣ ਕਾਰਨ ਸਾਰਾ ਲੋਡ ਇਕ ਟਰਾਂਸਫ਼ਾਰਮਰ 'ਤੇ ਹੋਣ ਕਾਰਨ ਸਪਲਾਈ ਘਟਾਈ ਗਈ ਹੈ ਅਤੇ ਸੰਜਮ ਤੋਂ ਕੰਮ ਲਿਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਸ਼ੁੱਕਰਵਾਰ ਸ਼ਾਮ 25 ਜੂਨ ਤੱਕ ਨੁਕਸ ਦੂਰ ਕਰਕੇ ਪੂਰੀ ਸਪਲਾਈ ਬਹਾਲ ਕਰ ਦਿੱਤ ਜਾਣ ਦੀ ਉਮੀਦ ਕੀਤੀ ਜਾ ਰਹੀ ਹੈ |

ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੀ ਘਟਨਾ ਦੇ ਜ਼ਿੰਮੇਵਾਰ ਦੋਸ਼ੀਆਂ ਵਿਰੁੱਧ ਧਾਰਾ 'ਚ ਕੀਤਾ ਵਾਧਾ

ਜੈਤੋ, 23 ਜੂਨ (ਗੁਰਚਰਨ ਸਿੰਘ ਗਾਬੜੀਆ)-ਸਬ-ਡਵੀਜ਼ਨ ਜੈਤੋ ਦੇ ਉਪ ਕਪਤਾਨ ਪੁਲਿਸ ਪਰਮਿੰਦਰ ਸਿੰਘ ਗਰੇਵਾਲ ਨੇ ਪ੍ਰੈੱਸ ਕਾਨਫ਼ਰੰਸ ਵਿਚ ਦੱਸਿਆ ਕਿ 15 ਜੂਨ 2021 ਨੂੰ ਰਾਜਿੰਦਰ ਕੌਰ ਸਾਬਕਾ ਮੈਂਬਰ ਲੋਕਲ ਗੁੁਰਦੁੁਆਰਾ ਪ੍ਰਬੰਧਕ ਕਮੇਟੀ ਜੈਤੋ ਨੇ ਆਪਣਾ ਬਿਆਨ ਥਾਣਾ ...

ਪੂਰੀ ਖ਼ਬਰ »

ਜ਼ਿਲੇ੍ਹ ਨਾਲ ਸਬੰਧਿਤ ਵਿਦੇਸ਼ਾਂ ਤੋਂ ਪਰਤੇ ਲੋਕ/ਪ੍ਰਵਾਸੀ ਭਾਰਤੀ ਡੀ. ਸੀ. ਦਫ਼ਤਰ ਤੋਂ ਆਪਣੇ ਪਾਸਪੋਰਟ ਪ੍ਰਾਪਤ ਕਰਨ- ਗੁਰਜੀਤ ਸਿੰਘ

ਫ਼ਰੀਦਕੋਟ, 23 ਜੂਨ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਦੇ ਵਧੀਕ ਡਿਪਟੀ ਕਮਿਸ਼ਨਰ ਗੁਰਜੀਤ ਸਿੰਘ ਨੇ ਫ਼ਰੀਦਕੋਟ ਜ਼ਿਲੇ੍ਹ ਨਾਲ ਸਬੰਧਿਤ ਕੋਰੋਨਾ ਸੰਕਟ ਦੌਰਾਨ ਵਿਦੇਸ਼ਾਂ ਤੋਂ ਪਰਤੇ ਲੋਕਾਂ/ ਪ੍ਰਵਾਸੀ ਭਾਰਤੀਆਂ ਨੂੰ ਅਪੀਲ ਕੀਤੀ ਹੈ ਕਿ ਏਅਰਪੋਰਟ ਤੇ ਅਧਿਕਾਰੀਆਂ ...

ਪੂਰੀ ਖ਼ਬਰ »

ਕਿਸਾਨਾਂ ਨੂੰ ਬਿਜਲੀ ਦੀ ਸਪਲਾਈ ਨਿਰਵਿਘਨ ਨਾ ਮਿਲਣ ਸਬੰਧੀ ਦਿੱਤਾ ਮੰਗ ਪੱਤਰ

ਬਰਗਾੜੀ, 23 ਜੂਨ (ਸੁਖਰਾਜ ਸਿੰਘ ਗੋਂਦਾਰਾ)-ਗਰਿੱਡ ਬਰਗਾੜੀ ਅਧੀਨ ਆਉਂਦੇ ਫ਼ੀਡਰਾਂ ਦੇ ਜਿਸ ਵਿਚ ਰਣ ਸਿੰਘ ਵਾਲਾ, ਵਾਂਦਰ ਅਤੇ ਬਰਗਾੜੀ ਦੇ ਕੁਝ ਹਿੱਸੇ ਦੇ ਕਿਸਾਨਾਂ ਨੇ ਬਿਜਲੀ ਦੀ ਸਪਲਾਈ ਲਗਾਤਾਰ ਨਾ ਦਿੱਤੇ ਜਾਣ ਦੇ ਰੋਸ ਵਜੋਂ ਬਰਗਾੜੀ ਗਰਿੱਡ ਵਿਖੇ ਇੱਕਠੇ ਹੋ ਕਿ ...

ਪੂਰੀ ਖ਼ਬਰ »

ਨਗਰ ਕੌ ਾਸਲ ਦੇ ਪ੍ਰਧਾਨ ਦੀ ਚੋਣ ਹੋਵੇਗੀ ਭਲਕੇ

ਕੋਟਕਪੂਰਾ, 23 ਜੂਨ (ਮੋਹਰ ਸਿੰਘ ਗਿੱਲ)-ਨਗਰ ਕੌਂਸਲ ਕੋਟਕਪੂਰਾ ਦੇ ਪ੍ਰਧਾਨ ਦੀ ਚੋਣ ਹੁਣ 25 ਜੂਨ ਨੂੰ ਸਵੇੇਰੇ 11 ਵਜੇ ਨਗਰ ਕੌਂਸਲ ਦੇ ਟਾਉੂਨ ਹਾਲ ਵਿਖੇ ਕੀਤੀ ਜਾ ਰਹੀ ਹੈ | ਚੋਣ ਅਧਿਕਾਰੀ ਕਮ ਉਪ ਮੰਡਲ ਮੈਜਿਸਟਰੇਟ ਕੋਟਕਪੂਰਾ ਵਲੋਂ ਇਸ ਸਬੰਧੀ 1853-1881 ਮਿਤੀ 23 ਜੂਨ ਨੂੰ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਫ਼ਰੀਦਕੋਟ, 23 ਜੂਨ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ 150 ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਕਾਬੂ ਕੀਤੇ ਗਏ ਵਿਅਕਤੀ ਵਿਰੁੱਧ ਥਾਣਾ ਸਦਰ ਫ਼ਰੀਦਕੋਟ ਵਿਖੇ ਮਾਮਲਾ ਦਰਜ ਕਰ ਲਿਆ ਗਿਆ ...

ਪੂਰੀ ਖ਼ਬਰ »

ਪੀ.ਓ. ਸਟਾਫ਼ ਵਲੋਂ ਭਗੌੜਾ ਕਾਬੂ

ਫ਼ਰੀਦਕੋਟ, 23 ਜੂਨ (ਸਰਬਜੀਤ ਸਿੰਘ)-ਪੀ. ਓ. ਸਟਾਫ਼ ਫ਼ਰੀਦਕੋਟ ਪੁਲਿਸ ਵਲੋਂ ਨਸ਼ਾ ਤਸਕਰੀ ਦੇ ਮਾਮਲੇ 'ਚ ਇੱਥੋਂ ਦੀ ਜੇਲ੍ਹ 'ਚ ਸਜ਼ਾ ਕੱਟ ਰਹੇ ਇਕ ਭਗੌੜੇ ਹੋਏ ਕੈਦੀ ਨੂੰ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕੈਦੀ ਨੂੰ ਵਾਪਸ ਜੇਲ੍ਹ ਪਹੁੰਚਾਇਆ ...

ਪੂਰੀ ਖ਼ਬਰ »

ਸਵ. ਅਜਾਇਬ ਸਿੰਘ ਡੋਡ ਨੂੰ ਸ਼ਰਧਾਂਜਲੀਆਂ ਭੇਟ

ਬਾਜਾਖਾਨਾ, 23 ਜੂਨ (ਜਗਦੀਪ ਸਿੰਘ ਗਿੱਲ)-ਅਧਿਆਪਕ ਰਾਜਿੰਦਰ ਸਿੰਘ ਡੋਡ ਤੇ ਗੁਰਪ੍ਰੀਤ ਸਿੰਘ ਡੋਡ ਦੇ ਪਿਤਾ ਅਜਾਇਬ ਸਿੰਘ ਡੋਡ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਦੇ ਨਮਿਤ ਰੱਖੇ ਗਏ ਸਾਧਾਰਨ ਪਾਠ ਦਾ ਭੋਗ ਗੁਰਦੁਆਰਾ ਧੌਲਸਰ ਸਾਹਿਬ ਡੋਡ ਵਿਖੇ ਪਾਇਆ ...

ਪੂਰੀ ਖ਼ਬਰ »

ਬੀ.ਕੇ.ਯੂ. ਸਿੱਧੂਪੁਰ ਏਕਤਾ ਤੇ ਡਕੌ ਾਦਾ ਵਲੋਂ ਪਾਵਰਗਿ੍ਡ ਬਾਜਾਖਾਨਾ ਵਿਖੇ ਧਰਨਾ

ਬਾਜਾਖਾਨਾ, 23 ਜੂਨ (ਜਗਦੀਪ ਸਿੰਘ ਗਿੱਲ)-ਸਥਾਨਕ ਪੀ. ਐੱਸ. ਪੀ. ਸੀ. ਐੱਲ. ਦੇ ਦਫ਼ਤਰ ਅੱਗੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਏਕਤਾ ਤੇ ਡਕੌਂਦਾ ਵਲੋਂ ਸਾਂਝੇ ਤੌਰ 'ਤੇ ਬਲਾਕ ਪ੍ਰਧਾਨ ਮੇਜਰ ਸਿੰਘ ਰਸੀਲਾ ਦੀ ਅਗਵਾਈ ਹੇਠ ਰੋਸ ਧਰਨਾ ਦਿੱਤਾ ਗਿਆ ਕਿਉਂਕਿ ਬਲਾਕ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ ਦੇ ਵਾਰਡਰ ਪਾਸੋਂ ਨਸ਼ੀਲਾ ਪਾਊਡਰ ਬਰਾਮਦ

ਫ਼ਰੀਦਕੋਟ, 23 ਜੂਨ (ਸਰਬਜੀਤ ਸਿੰਘ)-ਇੱਥੋਂ ਦੀ ਕੇਂਦਰੀ ਮਾਡਰਨ ਜੇਲ੍ਹ ਦੇ ਵਾਰਡਰ ਪਾਸੋਂ ਕਥਿਤ ਤੌਰ 'ਤੇ ਨਸ਼ੀਲਾ ਪਾਊਡਰ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਸਿਟੀ ਪੁਲਿਸ ਫ਼ਰੀਦਕੋਟ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ 'ਤੇ ਵਾਰਡਰ ਅਤੇ ਇਕ ਬੰਦੀ ਵਿਰੁੱਧ ...

ਪੂਰੀ ਖ਼ਬਰ »

ਕੋਟਕਪੂਰਾ 'ਚ ਗੋਲੀ ਨਾਲ ਮਾਰੇ ਗਏ ਨੌਜਵਾਨ ਦਾ ਭਰਾ ਪੁੱਜਿਆ ਥਾਣੇ

ਕੋਟਕਪੂਰਾ, 23 ਜੂਨ (ਮੋਹਰ ਸਿੰਘ ਗਿੱਲ, ਮੇਘਰਾਜ)-ਰਿਸ਼ੀ ਨਗਰ ਜਲਾਲੇਆਣਾ ਰੋਡ ਕੋਟਕਪੂਰਾ ਵਿਖੇ ਕੱਲ੍ਹ ਦਿਨ ਦਿਹਾੜੇ ਹੋਈ ਗੋਲੀਬਾਰੀ ਦੀ ਘਟਨਾ 'ਚ ਦੀਪਕ ਸਿੰਘ ਨਾਂਅ ਦੇ ਨੌਜਵਾਨ ਦੀ ਮੌਤ ਹੋ ਗਈ ਸੀ | ਪੁਲਿਸ ਨੇ ਮਿ੍ਤਕ ਦਾ ਨਾਂਅ ਦੀਪਕ ਸਿੰਘ ਉਸਦੀ ਜੇਬ ਵਿਚੋਂ ਮਿਲੇ ...

ਪੂਰੀ ਖ਼ਬਰ »

ਕਿਸਾਨਾਂ ਕੋਟਕਪੂਰਾ-ਬਠਿੰਡਾ ਰੋਡ 'ਤੇ ਲਗਾਇਆ ਧਰਨਾ

ਜੈਤੋ, 23 ਜੂਨ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁੁਰ ਵਲੋਂ ਸਥਾਨਕ ਬਿਜਲੀ ਦਫ਼ਤਰ ਦੇ ਅੱਗੇ ਕੋਟਕਪੂਰਾ-ਬਠਿੰਡਾ ਰੋਡ 'ਤੇ ਧਰਨਾ ਲਗਾ ਕੇ ਪੰਜਾਬ ਸਰਕਾਰ ਤੇ ਬਿਜਲੀ ਮਹਿਕਮੇ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ | ਜਥੇਬੰਦੀ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਰੋਮਾਣਾ ਅਲਬੇਲ ਸਿੰਘ ਵਾਲਾ ਦੇ ਰੇਲਵੇ ਸਟੇਸ਼ਨ 'ਤੇ ਕਿਸਾਨਾਂ ਦਾ ਧਰਨਾ ਜਾਰੀ

ਜੈਤੋ, 23 ਜੂਨ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਪੰਜਾਬ ਜ਼ਿਲ੍ਹਾ ਫ਼ਰੀਦਕੋਟ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਪਿੰਡ ਰੋਮਾਣਾ ਅਲਬੇਲ ਸਿੰਘ ਵਾਲਾ ਦੇ ਰੇਲ ਸਟੇਸ਼ਨ 'ਤੇ ਲਗਾਇਆ ਧਰਨਾ 267ਵੇਂ ਦਿਨ ਵੀ ਜਾਰੀ ਹੈ | ਪਿੰਡ ਰੋੜੀਕਪੂਰਾ ...

ਪੂਰੀ ਖ਼ਬਰ »

ਫ਼ਰੀਦਕੋਟ 'ਚ ਕੋਰੋਨਾ ਦੇ 23 ਨਵੇਂ ਮਾਮਲੇ, ਇਕ ਕੋਰੋਨਾ ਮਰੀਜ਼ ਦੀ ਮੌਤ

ਫ਼ਰੀਦਕੋਟ, 23 ਜੂਨ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਸੰਜੇ ਕਪੂਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ ਜ਼ਿਲੇ੍ਹ ਅੰਦਰ 23 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | ਜਦਕਿ 1 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ | ਜ਼ਿਲ੍ਹੇ ਅੰਦਰ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਨੇ ਸਾਦਿਕ ਚੌਂਕ ਤੋਂ ਕੋਤਵਾਲੀ ਸੜਕ 'ਤੇ ਝੋਨਾ ਲਗਾਇਆ

ਫ਼ਰੀਦਕੋਟ, 23 ਜੂਨ (ਹਰਮਿੰਦਰ ਸਿੰਘ ਮਿੰਦਾ)-ਅੱਜ ਫ਼ਰੀਦਕੋਟ-ਫ਼ਿਰੋਜ਼ਪੁਰ ਮੇਨ ਰੋਡ, ਜਿਸ ਉਪਰ ਮੈਡੀਕਲ ਕਾਲਜ, ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼, ਆਫ਼ੀਸਰ ਕਲੱਬ, ਕੋਤਵਾਲੀ, ਵਾਟਰ ਸਪਲਾਈ ਤੇ ਸੈਨੀਟੇਸ਼ਨ ਦਫ਼ਤਰ ਸਮੇਤ ਕਈ ਮਹੱਤਵਪੂਰਨ ਵਿਭਾਗ ਹਨ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਪ੍ਰੈੱਸ ਐਸੋਸੀਏਸ਼ਨ ਨਾਲ ਜੁੜਨ ਦਾ ਫ਼ੈਸਲਾ

ਕੋਟਕਪੂਰਾ, 23 ਜੂਨ (ਮੋਹਰ ਸਿੰਘ ਗਿੱਲ)-ਕੋਟਕਪੂਰਾ ਦੇ ਪੱਤਰਕਾਰਾਂ ਦੀ ਇਕ ਮੀਟਿੰਗ ਸੁਭਾਸ਼ ਮਹਿਤਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਸ਼ਹੀਦ ਭਗਤ ਸਿੰਘ ਪੈ੍ਰਸ ਐਸੋਸੀਏਸ਼ਨ ਦੇ ਪੰਜਾਬ ਪ੍ਰਧਾਨ ਗੁਰਵਿੰਦਰ ਸਿੰਘ ਗੋਰਾ ਉਚੇਚੇ ਤੌਰ 'ਤੇ ਸ਼ਾਮਿਲ ਹੋਏ | ਇਸ ...

ਪੂਰੀ ਖ਼ਬਰ »

ਦਫ਼ਤਰੀ ਕਾਮਿਆਂ ਵਲੋਂ ਕਲਮਛੋੜ ਹੜਤਾਲ ਕਰਕੇ ਰੋਸ ਰੈਲੀ

ਫ਼ਰੀਦਕੋਟ, 23 ਜੂਨ (ਸਰਬਜੀਤ ਸਿੰਘ)-ਇੱਥੇ ਸਮੂਹ ਦਫ਼ਤਰੀ ਕਰਮਚਾਰੀਆਂ ਨੇ ਕਲਮ ਛੋੜ ਹੜਤਾਲ ਕਰਕੇ ਮਿੰਨੀ ਸਕੱਤਰੇਤ ਵਿਚ ਸੈਂਕੜਿਆਂ ਦੀ ਗਿਣਤੀ ਵਿਚ ਇਕੱਤਰ ਹੋ ਕੇ ਰੋਸ ਰੈਲੀ ਕੀਤੀ | ਮੁਲਾਜ਼ਮਾਂ ਨੇ ਪੇਅ ਕਮਿਸ਼ਨ ਦੀ ਰਿਪੋਰਟ ਨੂੰ ਮੁੱਢੋਂ ਰੱਦ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਡਾਕਟਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਫ਼ਰੀਦਕੋਟ, 23 ਜੂਨ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਹਾਲ ਹੀ ਵਿਚ ਲਾਗੂ ਕੀਤੀਆ ਗਈਆਂ ਛੇਵੇਂ ਪੇਅ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਦੇ ਵਿਰੋਧ ਵਿਚ ਫ਼ਰੀਦਕੋਟ ਦੇ ਮੈਡੀਕਲ ਅਤੇ ਵੈਟਰਨਰੀ ਡਾਕਟਰਾਂ ਨੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਸਾਹਮਣੇ ਪੇ ਕਮਿਸ਼ਨ ...

ਪੂਰੀ ਖ਼ਬਰ »

ਕੈਂਸਰ ਕਾਰਨ ਵਿਆਹੁਤਾ ਦੀ ਮੌਤ

ਕੋਟਕਪੂਰਾ, 23 ਜੂਨ (ਮੋਹਰ ਸਿੰਘ ਗਿੱਲ)-ਕੈਂਸਰ ਦੀ ਨਾਮੁਰਾਦ ਬਿਮਾਰੀ ਕਾਰਨ ਇਕ ਵਿਆਹੁਤਾ ਦੀ ਮੌਤ ਹੋ ਗਈ, ਜੋ ਕਿ ਤਿੰਨ ਛੋਟੀਆਂ ਬੱਚੀਆਂ ਦੀ ਮਾਂ ਸੀ | ਮਿ੍ਤਕ ਵਿਆਹੁਤਾ ਸਰਬਜੀਤ ਕੌਰ (28) ਪਤਨੀ ਅਵਤਾਰ ਸਿੰਘ ਵਾਸੀ ਪਿੰਡ ਸਿਰਸੜੀ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਨੇ ਮੁੜ ਲਗਾਇਆ 'ਅਡਾਨੀ ਸੈਲੋ' ਅੱਗੇ ਰੋਸ ਧਰਨਾ

ਕੋਟਕਪੂਰਾ, 23 ਜੂਨ (ਮੋਹਰ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਅਗਵਾਈ ਹੇਠ 7 ਜਥੇਬੰਦੀਆਂ ਵਲੋਂ ਸਥਾਨਕ ਫ਼ਰੀਦਕੋਟ ਸੜਕ 'ਤੇ ਅਡਾਨੀ ਸੈਲੋ ਮੂਹਰੇ ਰੋਸ ਧਰਨਾ ਦਿੱਤਾ ਤੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਜਦੋਂ ਤੱਕ ...

ਪੂਰੀ ਖ਼ਬਰ »

ਜ਼ਿਲ੍ਹਾ ਫ਼ਰੀਦਕੋਟ 'ਚ 1.35 ਲੱਖ ਲੋਕਾਂ ਨੂੰ ਲੱਗ ਚੁੱਕੀ ਹੈ ਕੋਰੋਨਾ ਵੈਕਸੀਨ- ਸਿਵਲ ਸਰਜਨ

ਫ਼ਰੀਦਕੋਟ, 23 ਜੂਨ (ਚਰਨਜੀਤ ਸਿੰਘ ਗੋਂਦਾਰਾ)-ਕੋਰੋਨਾ ਦੀ ਭਿਆਨਕ ਬਿਮਾਰੀ ਤੋਂ ਬਚਾਅ ਲਈ ਵੈਕਸੀਨ ਲਗਾਉਣਾ ਬਹੁਤ ਜ਼ਰੂਰੀ ਹੈ ਤੇ ਜ਼ਿਲ੍ਹਾ ਫ਼ਰੀਦਕੋਟ 'ਚ ਹੁਣ ਤੱਕ ਤਕਰੀਬਨ 1.35 ਲੱਖ ਲੋਕਾਂ ਨੂੰ ਕੋਰੋਨਾ ਵੈਕਸੀਨ ਲੱਗ ਚੁੱਕੀ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਸਰਪੰਚ ਦੀ ਡਿਊਟੀ ਖ਼ੁਦ ਕਰਨ ਲਈ ਔਰਤ ਸਰਪੰਚਾਂ ਤੋਂ ਸਵੈ ਘੋਸ਼ਣਾ ਪੱਤਰ ਲਏ ਜਾਣ- ਨਾਇਬ ਸਿੰਘ ਪੱਕਾ

ਫ਼ਰੀਦਕੋਟ, 23 ਜੂਨ (ਸਤੀਸ਼ ਬਾਗ਼ੀ)-ਨੰਬਰਦਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨਾਇਬ ਸਿੰਘ ਪੱਕਾ ਨੇ ਮੰਗ ਕੀਤੀ ਕਿ ਸਰਪੰਚ ਦੀ ਚੋਣ ਲੜ੍ਹਨ ਵਾਲੇ ਵਿਅਕਤੀ ਦੀ ਵਿੱਦਿਅਕ ਯੋਗਤਾ 10ਵੀਂ ਅਤੇ ਮੈਂਬਰ ਦੀ 8ਵੀਂ ਪਾਸ ਹੋਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਜਿਨ੍ਹਾਂ ...

ਪੂਰੀ ਖ਼ਬਰ »

ਕਿਸਾਨਾਂ ਦੀ ਹੱਕੀ ਲੜਾਈ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ- ਕੈਪਟਨ ਗਿੱਲ

ਫ਼ਰੀਦਕੋਟ, 23 ਜੂਨ (ਸਤੀਸ਼ ਬਾਗ਼ੀ)-ਗੁਰਦੁਆਰਾ ਸਾਹਿਬ ਲੰਗਰ ਮਾਤਾ ਖੀਵੀ ਜੀ ਫ਼ਰੀਦਕੋਟ ਦੇ ਮੁੱਖ ਸੇਵਾਦਾਰ ਕੈਪਟਨ ਧਰਮ ਸਿੰਘ ਗਿੱਲ ਨੇ ਕਿਹਾ ਕਿ ਦਿੱਲੀ ਦੀਆਂ ਸਰਹੱਦਾਂ 'ਤੇ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਬੈਠੇ ਕਿਸਾਨਾਂ ਲਈ ਸੰਗਤਾਂ ਦੇ ਸਹਿਯੋਗ ਦੇ ਨਾਲ ...

ਪੂਰੀ ਖ਼ਬਰ »

ਸਾਨੂੰ ਸਾਰਿਆਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ- ਸਰਬਜੀਤ ਸਿੰਘ

ਜੈਤੋ, 23 ਜੂਨ (ਗੁਰਚਰਨ ਸਿੰਘ ਗਾਬੜੀਆ)-ਟਰੈਫ਼ਿਕ ਪੁਲਿਸ ਵਲੋਂ ਸਥਾਨਕ ਟਰੱਕ ਯੂਨੀਅਨ ਵਿਚ ਲੋਕਾਂ ਨੂੰ ਟਰੈਫ਼ਿਕ ਨਿਯਮਾਂ ਸਬੰਧੀ ਜਾਣਕਾਰੀ ਦਿੰਦਿਆਂ ਸੜਕ ਸੁਰੱਖਿਆ ਹਫ਼ਤਾ ਮਨਾਇਆ ਗਿਆ | ਟਰੈਫ਼ਿਕ ਪੁੁਲਿਸ ਜੈਤੋ ਦੇ ਇੰਚਾਰਜ ਏ.ਐਸ.ਆਈ ਸਰਬਜੀਤ ਸਿੰਘ ਨੇ ਕਿਹਾ ...

ਪੂਰੀ ਖ਼ਬਰ »

ਅਕਾਲੀ ਦਲ ਦੀ ਲੀਡਰਸ਼ਿਪ ਨੇ ਦਿਲਬਾਗ ਸ਼ਰਮਾ ਨੂੰ ਕੀਤਾ ਸਨਮਾਨਿਤ

ਜੈਤੋ, 23 ਜੂਨ (ਗੁਰਚਰਨ ਸਿੰਘ ਗਾਬੜੀਆ)-ਸ਼੍ਰੋਮਣੀ ਅਕਾਲੀ ਦਲ ਦੇ ਸਰਗਰਮ ਵਰਕਰ ਦਿਲਬਾਗ ਬਾਗੀ ਸ਼ਰਮਾ ਨੂੰ ਪਾਰਟੀ ਦਾ ਸਰਕਲ ਜੈਤੋ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਅਕਾਲੀ ਵਰਕਰਾਂ ਵਲੋਂ ਸਥਾਨਕ ਕਾਲੂ ਰਾਮ ਦੀ ਬਗੀਚੀ ਵਿਚ ਸਾਦਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚਾ ਵਲੋਂ 26 ਨੂੰ ਕੀਤਾ ਜਾਵੇਗਾ ਰਾਜਪਾਲ ਪੰਜਾਬ ਦਾ ਘਿਰਾਓ

ਸਾਦਿਕ, 23 ਜੂਨ (ਗੁਰਭੇਜ ਸਿੰਘ ਚੌਹਾਨ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਸਾਦਿਕ ਦੀ ਮੀਟਿੰਗ ਪ੍ਰਧਾਨ ਸੁਖਦੇਵ ਸਿੰਘ ਰੁਪਈਆਂ ਵਾਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜ਼ਿਲ੍ਹਾ ਪ੍ਰਧਾਨ ਜਸਪਿੰਦਰ ਸਿੰਘ ਰੁਪਈਆਂਵਾਲਾ ਤੇ ਗਮਦੂਰ ਸਿੰਘ ਸੰਗਰਾਹੂਰ ...

ਪੂਰੀ ਖ਼ਬਰ »

ਲਾਅ ਕਾਲਜ ਦੇ ਵਿਦਿਆਰਥੀਆਂ ਨੇ ਪਾਵਰ ਪੁਆਇੰਟ ਮੁਕਾਬਲੇ 'ਚ ਲਿਆ ਹਿੱਸਾ

ਫ਼ਰੀਦਕੋਟ, 23 ਜੂਨ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਲਾਅ ਕਾਲਜ ਦੇ ਵਿਦਿਆਰਥੀਆਂ ਨੇ ਹਿੰਦੂ ਕੰਨਿਆ ਮਹਾਂਵਿਦਿਆਲਿਆ, ਜੀਂਦ ਅਰਥ ਸ਼ਾਸਤਰ ਵਿਭਾਗ ਵਲੋਂ ਕਰਵਾਏ ਨੈਸ਼ਨਲ ਪੱਧਰ ਦੇ ਪਾਵਰ ਪੁਆਇੰਟ ਮੁਕਾਬਲੇ ਵਿਚ ਭਾਗ ਲਿਆ | ਇਸ ਮੁਕਾਬਲੇ ਵਿਚ ਬੀ. ਏ. ਐੱਲ. ਐੱਲ. ਬੀ. ...

ਪੂਰੀ ਖ਼ਬਰ »

ਅਕਾਲੀ ਦਲ-ਬਸਪਾ ਨਾਲ ਗੱਠਜੋੜ ਕਰਕੇ ਸੱਤਾ 'ਚ ਆਉਣ ਦੇ ਸੁਪਨੇ ਲੈਣੇ ਬੰਦ ਕਰੇ- ਕਾਂਗਰਸੀ ਆਗੂ

ਬਰਗਾੜੀ, 23 ਜੂਨ (ਸੁਖਰਾਜ ਸਿੰਘ ਗੋਂਦਾਰਾ)-ਸ਼੍ਰੋਮਣੀ ਅਕਾਲੀ ਦਲ (ਬ) ਬਹੁਜਨ ਸਮਾਜ ਪਾਰਟੀ ਨਾਲ ਗੱਠਜੋੜ ਕਰਕੇ ਸੱਤ੍ਹਾ 'ਚ ਆਉਣ ਦੇ ਸੁਪਨੇ ਲੈਣੇ ਬੰਦ ਕਰੇ ਕਿਉਂਕਿ ਪੰਜਾਬ ਦਾ ਹਰ ਵਰਗ ਹੁਣ ਸੂਝਵਾਨ ਹੋ ਚੁੱਕਾ ਹੈ | ਇਹ ਪ੍ਰਗਟਾਵਾ ਮਨਜਿੰਦਰ ਸਿੰਘ ਹੈਪੀ ਰੋਮਾਣਾ ...

ਪੂਰੀ ਖ਼ਬਰ »

ਹਰੇਕ ਨਾਗਰਿਕ ਨੂੰ ਸੜਕ ਸੁਰੱਖਿਆ ਨਿਯਮਾਂ ਸਬੰਧੀ ਜਾਗਰੂਕ ਕੀਤਾ ਜਾਵੇ-ਪਰਮਦੀਪ ਸਿੰਘ

ਫ਼ਰੀਦਕੋਟ, 23 ਜੂਨ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਆਰ. ਟੀ. ਏ. ਫ਼ਰੀਦਕੋਟ ਪਰਮਦੀਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਨੈਸ਼ਨਲ ਹਾਈਵੇ ਅਥਾਰਟੀ, ਪੀ. ਡਬਲਯੂ. ਡੀ., ਮੰਡੀ ਬੋਰਡ, ਨਗਰ ਕੌਂਸਲਾਂ, ਸਿਹਤ ਵਿਭਾਗ, ਪੁਲਿਸ, ਸਿੱਖਿਆ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX