ਤਾਜਾ ਖ਼ਬਰਾਂ


ਚੇਨਈ ਨੇ ਮੁੰਬਈ ਨੂੰ 20 ਦੌੜਾਂ ਨਾਲ ਹਰਾਇਆ
. . .  1 day ago
ਚੇਨਈ ਨੇ ਮੁੰਬਈ ਨੂੰ ਦਿੱਤਾ 157 ਦੌੜਾਂ ਦਾ ਟੀਚਾ, ਗਾਇਕਵਾੜ ਨੇ ਖੇਡੀ ਸ਼ਾਨਦਾਰ ਪਾਰੀ
. . .  1 day ago
"ਅਸੀਂ ਚੰਨੀ ਨੂੰ ਇਹ ਮੌਕਾ ਦੇਣ ਲਈ ਬਹੁਤ ਖੁਸ਼ ਅਤੇ ਧੰਨਵਾਦੀ ਹਾਂ-ਸੁਰਿੰਦਰ ਕੌਰ, ਚਰਨਜੀਤ ਸਿੰਘ ਚੰਨੀ ਦੀ ਭੈਣ
. . .  1 day ago
ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਚਰਨਜੀਤ ਚੰਨੀ ,ਇਤਿਹਾਸ ’ਚ ਸੁਨਹਿਰੀ ਅੱਖਰਾਂ 'ਚ ਲਿਖਿਆ ਜਾਵੇਗਾ - ਨਵਜੋਤ ਸਿੰਘ ਸਿੱਧੂ
. . .  1 day ago
ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ ’ਤੇ ਦਿੱਤੀ ਵਧਾਈ
. . .  1 day ago
ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  1 day ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  1 day ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  1 day ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  1 day ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  1 day ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  1 day ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  1 day ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  1 day ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  1 day ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  1 day ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  1 day ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  1 day ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  1 day ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  1 day ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  1 day ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਹਾੜ ਸੰਮਤ 553
ਿਵਚਾਰ ਪ੍ਰਵਾਹ: ਸ਼ਾਂਤੀ ਦੀ ਜਿੱਤ ਕਿਸੇ ਵੀ ਧਰਮ ਦੀ ਜਿੱਤ ਨਾਲੋਂ ਕਿਸੇ ਤਰ੍ਹਾਂ ਵੀ ਘੱਟ ਨਹੀਂ। -ਜੋਨ ਮਿਲਟਨ

ਸੰਪਾਦਕੀ

ਕਸ਼ਮੀਰ ਹੱਲ ਦੀ ਤਲਾਸ਼

ਦੇਸ਼ ਦੀ ਆਜ਼ਾਦੀ ਤੋਂ ਬਾਅਦ ਤੋਂ ਹੀ ਕਸ਼ਮੀਰ ਦੀ ਤਾਣੀ ਉਲਝੀ ਰਹੀ ਹੈ। ਭਾਰਤ ਵਿਚ ਇਸ ਰਿਆਸਤ ਦੇ ਰਲੇਵੇਂ ਸਮੇਂ ਹੀ ਨਵੇਂ ਬਣੇ ਪਾਕਿਸਤਾਨ ਨਾਲ ਇਸ ਮਸਲੇ 'ਤੇ ਪਹਿਲੀ ਲੜਾਈ ਹੋਈ ਸੀ। ਉਸ ਸਮੇਂ ਪਾਕਿਸਤਾਨ ਨੇ ਇਸ ਦਾ ਵੱਡਾ ਹਿੱਸਾ ਹਥਿਆ ਲਿਆ ਸੀ ਜੋ ਅੱਜ ਤੱਕ ਵੀ ਉਸ ਦੇ ਕੋਲ ਹੈ। ਅੱਜ ਤੱਕ ਪਾਕਿਸਤਾਨ ਸਮੁੱਚੇ ਜੰਮੂ-ਕਸ਼ਮੀਰ 'ਤੇ ਆਪਣਾ ਹੱਕ ਜਤਾਉਂਦਾ ਆ ਰਿਹਾ ਹੈ। ਇਸ ਮਸਲੇ 'ਤੇ ਦੋਵਾਂ ਦੇਸ਼ਾਂ ਵਿਚ ਕਈ ਜੰਗਾਂ ਵੀ ਹੋ ਚੁੱਕੀਆਂ ਹਨ। ਰਲੇਵੇਂ ਸਮੇਂ ਹੀ ਕੀਤੇ ਗਏ ਸਮਝੌਤਿਆਂ ਅਨੁਸਾਰ ਜੰਮੂ ਕਸ਼ਮੀਰ ਨੂੰ ਧਾਰਾ 370 ਅਤੇ 35 ਏ ਅਧੀਨ ਵਿਸ਼ੇਸ਼ ਅਧਿਕਾਰ ਦਿੱਤੇ ਗਏ ਸਨ ਪਰ ਇਨ੍ਹਾਂ ਨਾਲ ਵੀ ਮਸਲਾ ਹੱਲ ਨਹੀਂ ਸੀ ਹੋਇਆ, ਸਗੋਂ ਲਗਾਤਾਰ ਉਲਝਦਾ ਹੀ ਗਿਆ। ਪਾਕਿਸਤਾਨ ਨੇ ਅੱਤਵਾਦੀਆਂ ਰਾਹੀਂ ਇਥੇ ਗੜਬੜ ਕਰਵਾਉਣ ਅਤੇ ਖੂਨ-ਖ਼ਰਾਬਾ ਕਰਨ ਦੀ ਆਪਣੀ ਖੇਡ ਜਾਰੀ ਰੱਖੀ। ਸਮੇਂ-ਸਮੇਂ ਰਾਜ ਵਿਚ ਚੁਣੀਆਂ ਗਈਆਂ ਸਰਕਾਰਾਂ ਵੀ ਲਗਾਤਾਰ ਫੇਲ੍ਹ ਹੁੰਦੀਆਂ ਗਈਆਂ। ਇਹ ਮਸਲਾ ਸ਼ੁਰੂ ਤੋਂ ਹੀ ਭਾਰਤ ਸਰਕਾਰ ਲਈ ਇਕ ਬਹੁਤ ਵੱਡੀ ਚੁਣੌਤੀ ਬਣਿਆ ਰਿਹਾ।
ਕੇਂਦਰ ਦੀ ਮੋਦੀ ਸਰਕਾਰ ਨੇ 5 ਅਗਸਤ, 2019 ਨੂੰ ਇਕ ਵੱਡਾ ਕਦਮ ਚੁੱਕਦੇ ਹੋਏ ਸੂਬੇ ਦੀਆਂ ਵਿਸ਼ੇਸ਼ ਅਧਿਕਾਰਾਂ ਵਾਲੀਆਂ ਮੱਦਾਂ ਨੂੰ ਖ਼ਤਮ ਕਰਨ ਦਾ ਐਲਾਨ ਕਰਦਿਆਂ ਇਸ ਨੂੰ ਦੋ ਕੇਂਦਰੀ ਸ਼ਾਸਿਤ ਪ੍ਰਦੇਸ਼ਾਂ ਵਿਚ ਵੰਡਣ ਦਾ ਐਲਾਨ ਕੀਤਾ ਸੀ। ਇਸ ਤਰ੍ਹਾਂ ਲੱਦਾਖ ਅਤੇ ਜੰਮੂ-ਕਸ਼ਮੀਰ ਵੱਖੋ-ਵੱਖਰੇ ਕੇਂਦਰੀ ਪ੍ਰਸ਼ਾਸਿਤ ਖਿੱਤੇ ਬਣ ਗਏ ਸਨ। ਜਿਸ ਤਰ੍ਹਾਂ ਅੰਦਾਜ਼ਾ ਹੀ ਕੀਤਾ ਜਾਂਦਾ ਸੀ, ਸਰਕਾਰ ਦੇ ਇਸ ਕਦਮ ਦਾ ਵੱਡਾ ਪ੍ਰਤੀਕਰਮ ਦੇਖਣ ਨੂੰ ਮਿਲਿਆ। ਪਾਕਿਸਤਾਨ ਤਾਂ ਇਸ ਫ਼ੈਸਲੇ ਨੂੰ ਸੁਣ ਕੇ ਇਕ ਵਾਰ ਫਿਰ ਜੰਗ 'ਤੇ ਉਤਰ ਆਇਆ ਲਗਦਾ ਸੀ। ਸਰਕਾਰ ਦੇ ਇਸ ਕਦਮ ਵਿਰੁੱਧ ਜੰਮੂ-ਕਸ਼ਮੀਰ ਦੀਆਂ ਪ੍ਰਾਂਤਕ ਪਾਰਟੀਆਂ ਨੇ ਆਪਣਾ ਸਖ਼ਤ ਪ੍ਰਤੀਕਰਮ ਪ੍ਰਗਟ ਕੀਤਾ ਪਰ ਫਾਰੂਕ ਅਬਦੁੱਲਾ, ਮਹਿਬੂਬਾ ਮੁਫ਼ਤੀ ਅਤੇ ਉਮਰ ਅਬਦੁੱਲਾ ਸਮੇਤ ਵੱਖ-ਵੱਖ ਪਾਰਟੀਆਂ ਦੇ ਵੱਡੇ ਆਗੂਆਂ ਨੂੰ ਨਜ਼ਰਬੰਦ ਕਰ ਦਿੱਤਾ ਗਿਆ ਸੀ। ਆਪਣੀ ਰਿਹਾਈ ਤੋਂ ਬਾਅਦ ਨੈਸ਼ਨਲ ਕਾਨਫ਼ਰੰਸ, ਪੀਪਲਜ਼ ਡੈਮੋਕ੍ਰੈਟਿਕ ਪਾਰਟੀ ਅਤੇ ਹੋਰ ਸਥਾਨਕ ਪਾਰਟੀਆਂ ਨੇ ਇਕੱਠੇ ਹੋ ਕੇ ਗੁਪਕਾਰ ਸੰਗਠਨ ਬਣਾਇਆ ਜਿਸ ਦੀਆਂ ਮੁੱਖ ਮੰਗਾਂ ਵਿਚ ਸੂਬੇ ਨੂੰ ਮੁੜ ਧਾਰਾ 370 ਅਧੀਨ ਵਿਸ਼ੇਸ਼ ਅਧਿਕਾਰਾਂ ਸਮੇਤ ਪੂਰੇ ਰਾਜ ਦਾ ਦਰਜਾ ਦਿਵਾਉਣਾ ਆਦਿ ਸ਼ਾਮਿਲ ਹਨ। ਪਿਛਲੇ ਸਮੇਂ ਵਿਚ ਇਹ ਸੰਗਠਨ ਕਾਫੀ ਸਰਗਰਮ ਵੀ ਰਿਹਾ ਹੈ। ਇਸ ਨੇ ਕਰਵਾਈਆਂ ਗਈਆਂ ਪੰਚਾਇਤ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਵੀ ਹਿੱਸਾ ਲਿਆ ਸੀ। ਰਾਜ ਵਿਚ ਮੁੜ ਜਮਹੂਰੀ ਅਮਲ ਆਰੰਭ ਕਰਨ ਲਈ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 24 ਜੂਨ ਨੂੰ ਇਕ ਸਰਬ ਪਾਰਟੀ ਮੀਟਿੰਗ ਬੁਲਾਈ ਗਈ ਹੈ ਜਿਸ ਵਿਚ ਸ਼ਾਮਿਲ ਹੋਣ ਲਈ ਗੁਪਕਾਰ ਗੱਠਜੋੜ ਵਿਚ ਸ਼ਾਮਿਲ ਪਾਰਟੀਆਂ ਵਲੋਂ ਹਿੱਸਾ ਲੈਣ ਜਾਂ ਨਾ ਲੈਣ ਬਾਰੇ ਲੰਮਾ ਵਿਚਾਰ-ਵਟਾਂਦਰਾ ਕੀਤਾ ਅਤੇ ਆਖ਼ਰ ਉਨ੍ਹਾਂ ਨੇ ਪ੍ਰਧਾਨ ਮੰਤਰੀ ਵਲੋਂ ਬੁਲਾਈ ਮੀਟਿੰਗ ਵਿਚ ਸ਼ਾਮਿਲ ਹੋਣ ਦਾ ਫ਼ੈਸਲਾ ਕੀਤਾ ਗਿਆ ਹੈ। ਅਸੀਂ ਇਸ ਸੰਗਠਨ ਵਲੋਂ ਇਸ ਮੀਟਿੰਗ ਵਿਚ ਹਿੱਸਾ ਲੈਣ ਦੇ ਕੀਤੇ ਗਏ ਫ਼ੈਸਲੇ ਨੂੰ ਚੰਗਾ ਸਮਝਦੇ ਹਾਂ। ਪਰ ਨਾਲ ਹੀ ਇਸ ਸੰਗਠਨ ਵਿਚ ਸ਼ਾਮਿਲ ਪਾਰਟੀਆਂ ਨੇ ਆਪਣੇ ਪਹਿਲੇ ਰੁਖ਼ 'ਤੇ ਹੀ ਕਾਇਮ ਰਹਿਣ ਦਾ ਪ੍ਰਗਟਾਵਾ ਵੀ ਕੀਤਾ ਹੈ, ਜਿਸ ਵਿਚ ਵਿਸ਼ੇਸ਼ ਦਰਜੇ ਦੀ ਅਤੇ ਪੂਰੇ ਰਾਜ ਦੀ ਮੰਗ ਕੀਤੀ ਗਈ ਹੈ।
ਪਿਛਲੇ ਲਗਭਗ ਦੋ ਸਾਲਾਂ ਦੇ ਅਰਸੇ ਵਿਚ ਦੇਸ਼ ਦੀਆਂ ਕੌਮੀ ਪਾਰਟੀਆਂ ਵੀ ਇਹ ਆਵਾਜ਼ ਚੁੱਕਦੀਆਂ ਰਹੀਆਂ ਹਨ ਕਿ ਜੰਮੂ-ਕਸ਼ਮੀਰ ਵਿਚ ਲੋਕਤੰਤਰੀ ਪ੍ਰਕਿਰਿਆ ਨੂੰ ਬਹਾਲ ਕਰਨ ਲਈ ਇਸ ਨੂੰ ਪੂਰੇ ਰਾਜ ਦਾ ਦਰਜਾ ਦੇਣ ਦਾ ਐਲਾਨ ਕਰਨਾ ਚਾਹੀਦਾ ਹੈ। ਅਸੀਂ ਸਮਝਦੇ ਹਾਂ ਕਿ ਪ੍ਰਧਾਨ ਮੰਤਰੀ ਵਲੋਂ ਸੱਦੀ ਮੀਟਿੰਗ ਇਸ ਦਿਸ਼ਾ ਵਿਚ ਪੁੱਟਿਆ ਗਿਆ ਇਕ ਮਹੱਤਵਪੂਰਨ ਕਦਮ ਹੈ। ਇਸ ਨਾਲ ਸਾਰੀਆਂ ਹੀ ਪਾਰਟੀਆਂ ਦੇ ਆਗੂਆਂ ਨੂੰ ਇਸ ਗੰਭੀਰ ਮਸਲੇ 'ਤੇ ਆਪੋ-ਆਪਣੇ ਵਿਚਾਰ ਰੱਖਣ ਦਾ ਮੌਕਾ ਮਿਲੇਗਾ ਅਤੇ ਇਸ 'ਚੋਂ ਕੋਈ ਦਿਸ਼ਾ ਵੀ ਲੱਭੀ ਜਾ ਸਕਦੀ ਹੈ। ਪਰ ਇਸ ਵਿਚ ਕਿਸੇ ਸ਼ੱਕ ਦੀ ਗੁੰਜਾਇਸ਼ ਨਹੀਂ ਰਹਿਣੀ ਚਾਹੀਦੀ ਕਿ ਕਸ਼ਮੀਰ ਸਦੀਆਂ ਤੋਂ ਭਾਰਤ ਦਾ ਹਿੱਸਾ ਰਿਹਾ ਹੈ ਅਤੇ ਇਹ ਆਉਂਦੇ ਸਮੇਂ ਵਿਚ ਵੀ ਦੇਸ਼ ਦਾ ਅਟੁੱਟ ਅੰਗ ਬਣਿਆ ਰਹੇਗਾ। ਪਰ ਅੱਤਵਾਦ ਸਮੇਤ ਰਾਜ ਦੇ ਲੋਕਾਂ ਨੂੰ ਦਰਪੇਸ਼ ਹੋਰ ਆਰਥਿਕ ਤੇ ਸਿਆਸੀ ਮਸਲਿਆਂ ਦੇ ਹੱਲ ਜ਼ਰੂਰ ਲੱਭਣੇ ਚਾਹੀਦੇ ਹਨ।

-ਬਰਜਿੰਦਰ ਸਿੰਘ ਹਮਦਰਦ

ਜਾਨਲੇਵਾ ਸਾਬਤ ਹੋ ਰਹੀ ਹੈ ਮਹਿੰਗਾਈ

ਦੋ ਬੱਚਿਆਂ (ਚਾਰ ਸਾਲ ਦੀ ਲੜਕੀ ਅਤੇ 6 ਸਾਲ ਦਾ ਲੜਕਾ) ਨੇ ਰੋਂਦਿਆਂ-ਵਿਲਕਦਿਆਂ ਆਪਣੇ ਗੁਆਂਢੀਆਂ ਦੇ ਬੂਹੇ 'ਤੇ ਇਹ ਕਹਿੰਦਿਆਂ ਦਸਤਕ ਦਿੱਤੀ ਕਿ 'ਪਾਪਾ ਨਾ ਤਾਂ ਸਾਡੇ ਨਾਲ ਗੱਲ ਕਰ ਰਹੇ ਹਨ ਅਤੇ ਨਾ ਹੀ ਉਨ੍ਹਾਂ ਨੇ ਸਾਨੂੰ ਦੋ ਦਿਨ ਤੋਂ ਖਾਣ ਨੂੰ ਕੁਝ ਦਿੱਤਾ ਹੈ'। ...

ਪੂਰੀ ਖ਼ਬਰ »

ਧੜੱਲੇਦਾਰ ਸਿੱਖ ਆਗੂ ਸਨ ਮਾਸਟਰ ਤਾਰਾ ਸਿੰਘ

ਜਨਮ ਦਿਨ 'ਤੇ ਵਿਸ਼ੇਸ਼ 20ਵੀਂ ਸਦੀ ਦੇ ਮਹਾਨ ਸਿੱਖ ਆਗੂ ਮਾਸਟਰ ਤਾਰਾ ਸਿੰਘ ਅਜਿਹੇ ਧੜੱਲੇਦਾਰ ਸਿੱਖ ਆਗੂ ਸਨ, ਜਿਨ੍ਹਾਂ ਨੇ ਪੂਰਾ ਜੀਵਨ ਸ਼੍ਰੋਮਣੀ ਅਕਾਲੀ ਦਲ ਅਤੇ ਸਿੱਖ ਹਿਤਾਂ ਲਈ ਸੰਘਰਸ਼ ਕੀਤਾ। ਮਾਸਟਰ ਜੀ ਦਾ ਜਨਮ ਪੱਛਮੀ ਪੰਜਾਬ (ਪਾਕਿਸਤਾਨ) ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਲੋਕ ਸਰੋਕਾਰਾਂ ਨਾਲ ਵਧੇਰੇ ਜੁੜੀ ਹੋਈ ਹੈ ਕਬੀਰ ਬਾਣੀ

ਕਬੀਰ ਜੈਅੰਤੀ 'ਤੇ ਵਿਸ਼ੇਸ਼ ਭਗਤ ਕਬੀਰ ਜੀ ਦਾ ਜਨਮ 1398 ਈ: ਨੂੰ ਬਨਾਰਸ ਵਿਖੇ ਹੋਇਆ। ਇਨ੍ਹਾਂ ਦਾ ਜਨਮ ਕਿਸ ਘਰ ਵਿਚ ਹੋਇਆ? ਇਨ੍ਹਾਂ ਦੇ ਮਾਤਾ-ਪਿਤਾ ਕੌਣ ਸਨ? ਉਹ ਹਿੰਦੂ ਸਨ ਜਾਂ ਮੁਸਲਮਾਨ? ਇਹ ਭੇਦ ਅੱਜ ਤੱਕ ਕਾਇਮ ਹੈ। ਉਨ੍ਹਾਂ ਦੇ ਬਚਪਨ ਸਬੰਧੀ ਰਵਇਤੀ ਕਹਾਣੀ ਦਸਦੀ ਹੈ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX