ਤਾਜਾ ਖ਼ਬਰਾਂ


ਚੇਨਈ ਨੇ ਮੁੰਬਈ ਨੂੰ 20 ਦੌੜਾਂ ਨਾਲ ਹਰਾਇਆ
. . .  1 day ago
ਚੇਨਈ ਨੇ ਮੁੰਬਈ ਨੂੰ ਦਿੱਤਾ 157 ਦੌੜਾਂ ਦਾ ਟੀਚਾ, ਗਾਇਕਵਾੜ ਨੇ ਖੇਡੀ ਸ਼ਾਨਦਾਰ ਪਾਰੀ
. . .  1 day ago
"ਅਸੀਂ ਚੰਨੀ ਨੂੰ ਇਹ ਮੌਕਾ ਦੇਣ ਲਈ ਬਹੁਤ ਖੁਸ਼ ਅਤੇ ਧੰਨਵਾਦੀ ਹਾਂ-ਸੁਰਿੰਦਰ ਕੌਰ, ਚਰਨਜੀਤ ਸਿੰਘ ਚੰਨੀ ਦੀ ਭੈਣ
. . .  1 day ago
ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਚਰਨਜੀਤ ਚੰਨੀ ,ਇਤਿਹਾਸ ’ਚ ਸੁਨਹਿਰੀ ਅੱਖਰਾਂ 'ਚ ਲਿਖਿਆ ਜਾਵੇਗਾ - ਨਵਜੋਤ ਸਿੰਘ ਸਿੱਧੂ
. . .  1 day ago
ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ ’ਤੇ ਦਿੱਤੀ ਵਧਾਈ
. . .  1 day ago
ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  1 day ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  1 day ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  1 day ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  1 day ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  1 day ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  1 day ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  1 day ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  1 day ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  1 day ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  1 day ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  1 day ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  1 day ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  1 day ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  1 day ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  1 day ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਹਾੜ ਸੰਮਤ 553
ਿਵਚਾਰ ਪ੍ਰਵਾਹ: ਸ਼ਾਂਤੀ ਦੀ ਜਿੱਤ ਕਿਸੇ ਵੀ ਧਰਮ ਦੀ ਜਿੱਤ ਨਾਲੋਂ ਕਿਸੇ ਤਰ੍ਹਾਂ ਵੀ ਘੱਟ ਨਹੀਂ। -ਜੋਨ ਮਿਲਟਨ

ਜਲੰਧਰ

ਮਹਿਲਾਵਾਂ ਦੀਆਂ ਲੰਬਿਤ ਸ਼ਿਕਾਇਤਾਂ ਦਾ ਨਿਪਟਾਰਾ ਤੈਅ ਸਮੇਂ 'ਚ ਕੀਤਾ ਜਾਵੇ-ਮੁਨੀਸ਼ਾ ਗੁਲਾਟੀ

ਜਲੰਧਰ, 23 ਜੂਨ (ਐੱਮ. ਐੱਸ. ਲੋਹੀਆ)-ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮੁਨੀਸ਼ਾ ਗੁਲਾਟੀ ਨੇ ਅੱਜ ਕਮਿਸ਼ਨਰੇਟ ਪੁਲਿਸ ਜਲੰਧਰ, ਜ਼ਿਲ੍ਹਾ ਦਿਹਾਤੀ ਪੁਲਿਸ ਜਲੰਧਰ, ਕਪੂਰਥਲਾ, ਨਵਾਂਸ਼ਹਿਰ ਅਤੇ ਹੁਸ਼ਿਆਰਪੁਰ ਜ਼ਿਲਿ੍ਹਆਂ 'ਚ ਮਹਿਲਾ ਥਾਣਿਆਂ ਨਾਲ ਸਬੰਧਿਤ ਡੀ.ਐੱਸ.ਪੀਆਂ ਨਾਲ ਮੀਟਿੰਗ ਕੀਤੀ | ਚੇਅਰਪਰਸਨ ਗੁਲਾਟੀ ਨੇ ਜਾਣਕਾਰੀ ਦਿੱਤੀ ਕਿ ਪੰਜਾਬ ਭਰ 'ਚ ਰੋਜ਼ਾਨਾ 500 ਤੋਂ 700 ਪੀੜਤ ਮਹਿਲਾਵਾਂ ਵਲੋਂ ਸ਼ਿਕਾਇਤਾਂ ਦਿੱਤੀਆਂ ਜਾ ਰਹੀਆਂ ਹਨ | ਇਨ੍ਹਾਂ 'ਚੋਂ ਬਹੁਤ ਸਾਰੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰ ਲਿਆ ਜਾਂਦਾ ਹੈ, ਪਰ ਫਿਰ ਵੀ ਬਹੁਤ ਸਾਰੀਆਂ ਸ਼ਿਕਾਇਤਾਂ ਲੰਬਿਤ ਹੋ ਜਾਂਦੀਆਂ ਹਨ | ਉਨ੍ਹਾਂ ਕਿਹਾ ਕਿ ਪੀੜਤਾਂ ਦੀ ਜਲਦ ਸੁਣਵਾਈ ਅਤੇ ਉਨ੍ਹਾਂ ਨੂੰ ਇਨਸਾਫ਼ ਦੇਣ ਲਈ ਮਹਿਲਾਵਾਂ ਦੇ ਮਾਮਲਿਆਂ ਨਾਲ ਸਬੰਧਿਤ ਡੀ.ਐੱਸ.ਪੀਜ਼ ਨਾਲ ਅੱਜ ਮੀਟਿੰਗ ਕਰਕੇ ਉਨ੍ਹਾਂ ਨੂੰ ਹਦਾਇਤ ਕੀਤੀ ਗਈ ਹੈ, ਕਿ ਲੰਬਿਤ ਪਈਆਂ ਸ਼ਿਕਾਇਤਾਂ ਦਾ ਆਉਂਦੇ 15 ਦਿਨਾਂ 'ਚ ਨਿਪਟਾਰਾ ਕੀਤਾ ਜਾਵੇ | ਇਸ ਦੇ ਨਾਲ ਹੀ ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਜੇਕਰ ਇਨ੍ਹਾਂ ਸ਼ਿਕਾਇਤਾਂ ਦਾ ਨਿਪਟਾਰ ਤੈਅ ਸਮੇਂ 'ਚ ਨਹੀਂ ਹੁੰਦਾ ਤਾਂ ਉਨ੍ਹਾਂ ਦੀ ਸੁਣਵਾਈ ਮਹਿਲਾ ਕਮਿਸ਼ਨ 'ਚ ਕੀਤੀ ਜਾਵੇਗੀ | ਇਸ ਮੌਕੇ ਜਲੰਧਰ ਦੇ ਡੀ.ਸੀ. ਘਨਸ਼ਿਆਮ ਥੋਰੀ, ਡੀ.ਸੀ.ਪੀ. ਜਗਮੋਹਨ ਸਿੰਘ, ਐੱਸ.ਡੀ.ਐਮ. ਜੈਇੰਦਰ ਸਿੰਘ, ਏ.ਸੀ.ਪੀ. ਧਰਮਪਾਲ ਅਤੇ ਮਹਿਲਾ ਥਾਣਿਆਂ ਦੇ ਅਧਿਕਾਰੀ ਹਾਜ਼ਰ ਸਨ |
ਪਰਿਵਾਰਾਂ ਨੂੰ ਤੋੜਨ ਵਾਲੇ ਰਿਸ਼ਤੇਦਾਰਾਂ ਤੋਂ ਰਹੋ ਸੁਚੇਤ
ਸ੍ਰੀਮਤੀ ਗੁਲਾਟੀ ਨੇ ਕਿਹਾ ਕਿ ਉਨ੍ਹਾਂ ਕੋਲ ਰੋਜ਼ਾਨਾ ਆਉਂਦੇ ਮਾਮਲਿਆਂ 'ਚ ਦੇਖਿਆ ਜਾਂਦਾ ਹੈ ਕਿ ਬਹੁਤ ਸਾਰੇ ਰਿਸ਼ਤੇਦਾਰ ਅਜਿਹੇ ਹੁੰਦੇ ਹਨ, ਜੋ ਕਿਸੇ ਦੇ ਪਰਿਵਾਰ ਨੂੰ ਸੁਖੀ ਨਹੀਂ ਦੇਖ ਸਕਦੇ | ਅਜਿਹੇ ਰਿਸ਼ਤੇਦਾਰ ਦੂਸਰੇ ਦੇ ਪਰਿਵਾਰ 'ਚ ਲਗਾਤਾਰ ਦਖ਼ਲ ਅੰਦਾਜ਼ੀ ਕਰਦੇ ਰਹਿੰਦੇ ਹਨ | ਇਸ ਨਾਲ ਪਤੀ-ਪਤਨੀ ਦੇ ਰਿਸ਼ਤੇ 'ਚ ਦਰਾਰ ਬਣ ਜਾਂਦੀ ਹੈ | ਕਿਸੇ ਦੀ ਨਿੱਜੀ ਜ਼ਿੰਦਗੀ 'ਚ ਉਨ੍ਹਾਂ ਵਲੋਂ ਦਿੱਤਾ ਦਖ਼ਲ ਉਸ ਵਿਅਕਤੀ ਦਾ ਪਰਿਵਾਰ ਤੋੜਨ 'ਚ ਵੱਡੀ ਭੂਮਿਕਾ ਨਿਭਾਉਂਦਾ ਹੈ | ਉਨ੍ਹਾਂ ਲੋਕਾਂ ਨੂੰ ਸੁਚੇਤ ਕਰਦੇ ਹੋਏ ਕਿਹਾ ਕਿ ਪਰਿਵਾਰਾਂ ਨੂੰ ਤੋੜਨ ਵਾਲੇ ਰਿਸ਼ਤੇਦਾਰਾਂ ਤੋਂ ਹਮੇਸ਼ਾਂ ਸੁਚੇਤ ਰਹੋ, ਤਾਂ ਜੋ ਤੁਹਾਡਾ ਪਰਿਵਾਰਕ ਜੀਵਨ ਸਾਂਤਮਈ ਢੰਗ ਨਾਲ ਚੱਲ ਸਕੇ | ਉਨ੍ਹਾਂ ਕਿਹਾ ਕਿ ਪਤੀ-ਪਤਨੀ 'ਚ ਆਪਸੀ ਇਤਫ਼ਾਕ ਨਾਲ ਹੀ ਤਰੱਕੀ ਸੰਭਵ ਹੈ |
ਕੋਈ ਵੀ ਅਧਿਕਾਰੀ ਕਾਨੂੰਨ ਤੋਂ ਉੱਤੇ ਨਹੀਂ
ਪੁਲਿਸ ਅਧਿਕਾਰੀਆਂ ਵਲੋਂ ਮਹਿਲਾਵਾਂ ਨਾਲ ਕੀਤੇ ਜਾ ਰਹੇ ਮਾੜੇ ਵਿਹਾਰ ਦੀਆਂ ਖ਼ਬਰਾਂ ਬਾਰੇ ਚਰਚਾ ਕਰਦੇ ਹੋਏ ਸ੍ਰੀਮਤੀ ਗੁਲਾਟੀ ਨੇ ਕਿਹਾ ਕਿ ਕੋਈ ਵੀ ਅਧਿਕਾਰੀ ਕਾਨੂੰਨ ਤੋਂ ਉੱਤੇ ਨਹੀਂ ਹੈ | ਹਰ ਇਕ ਅਧਿਕਾਰੀ ਨੂੰ ਕਾਨੂੰਨ ਦੇ ਦਾਇਰੇ 'ਚ ਰਹਿ ਕੇ ਹੀ ਆਮ ਜਨਤਾ ਨਾਲ ਵਿਹਾਰ ਕਰਨਾ ਪਵੇਗਾ | ਉਨ੍ਹਾਂ ਕਿਹਾ ਆਪਣੇ ਆਪ ਨੂੰ ਕਾਨੂੰਨ ਤੋਂ ਉੱਤੇ ਸਮਝਣ ਵਾਲੇ ਅਧਿਕਾਰੀਆਂ, ਖਾਸ ਕਰਕੇ ਮਹਿਲਾਵਾਂ ਨਾਲ ਮਾੜਾ ਵਿਹਾਰ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ |
ਪ੍ਰਵਾਸੀ ਭਾਰਤੀਆਂ ਨਾਲ ਵਿਆਹ ਕਰਵਾਉਣ ਵਾਲੀਆਂ 30 ਹਜ਼ਾਰ ਲੜਕੀਆਂ ਇਨਸਾਫ਼ ਦੀ ਉਡੀਕ 'ਚ
ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮੁਨੀਸ਼ਾ ਗੁਲਾਟੀ ਨੇ ਕਿਹਾ ਕਿ ਉਨ੍ਹਾਂ ਕੋਲ ਰੋਜ਼ਾਨਾ ਵੱਡੀ ਗਿਣਤੀ 'ਚ ਅਜਿਹੇ ਮਾਮਲੇ ਆ ਰਹੇ ਹਨ, ਜਿਨ੍ਹਾਂ 'ਚ ਪਤਾ ਲੱਗਾ ਹੈ ਕਿ ਪੰਜਾਬ ਦੀਆਂ 30 ਹਜ਼ਾਰ ਦੇ ਕਰੀਬ ਲੜਕੀਆਂ ਅਜਿਹੀਆਂ ਹਨ, ਜਿਨ੍ਹਾਂ ਨੇ ਪ੍ਰਵਾਸੀ ਭਾਰਤੀਆਂ ਨਾਲ ਵਿਆਹ ਕਰਵਾਇਆ ਹੈ ਪਰ ਵਿਆਹ ਤੋਂ ਬਾਅਦ ਨਾ ਤਾਂ ਉਨ੍ਹਾਂ ਦੇ ਪਤੀ ਭਾਰਤ ਆਏ ਹਨ ਅਤੇ ਨਾ ਹੀ ਉਨ੍ਹਾਂ ਨੂੰ ਵਿਦੇਸ਼ 'ਚ ਬੁਲਾਇਆ ਗਿਆ ਹੈ | ਇਹ ਲੜਕੀਆਂ ਹੁਣ ਇਨਸਾਫ਼ ਦੀ ਉਡੀਕ 'ਚ ਹਨ | ਇਸ ਲਈ ਇਨ੍ਹਾਂ ਲੜਕੀਆਂ ਨੂੰ ਇਨਸਾਫ਼ ਦਿਵਾਉਣ ਲਈ ਉਨ੍ਹਾਂ ਵਲੋਂ ਵਿਸ਼ੇਸ਼ ਉਪਰਾਲਾ ਕੀਤਾ ਜਾਵੇਗਾ |

-ਰੈਣਕ ਬਾਜ਼ਾਰ 'ਚ ਖੰਭੇ ਲਗਾਉਣ ਨੂੰ ਲੈ ਕੇ ਵਿਵਾਦ- ਬੇਰੀ ਨੇ ਕਿਹਾ ਲੱਗਣਗੇ ਖੰਭੇ

ਜਲੰਧਰ, 23 ਜੂਨ (ਸ਼ਿਵ)-ਰੈਣਕ ਬਾਜ਼ਾਰ 'ਚ ਬਿਜਲੀ ਸਿਸਟਮ ਵਿਚ ਸੁਧਾਰ ਕਰਨ ਲਈ ਲਗਾਏ ਜਾਣ ਵਾਲੇ ਬਿਜਲੀ ਦੇ ਖੰਭਿਆਂ ਦਾ ਕੁਝ ਲੋਕਾਂ ਵਲੋਂ ਵਿਰੋਧ ਜਾਰੀ ਹੈ ਤੇ ਕੁਝ ਲੋਕਾਂ ਵਲੋਂ ਇਨ੍ਹਾਂ ਖੰਭਿਆਂ ਦਾ ਵਿਰੋਧ ਕਰਨ ਦੇ ਬਾਵਜੂਦ ਹਲਕਾ ਵਿਧਾਇਕ ਰਜਿੰਦਰ ਬੇਰੀ ਅਤੇ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਫਾਰਚੂਨਰ ਡਿਵਾਈਡਰ ਨਾਲ ਟਕਰਾਈ-ਚਾਲਕ ਦੀ ਮੌਤ

ਜਲੰਧਰ ਛਾਉਣੀ, 23 ਜੂਨ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੀ ਉੱਪ ਪੁੁਲਿਸ ਚੌਕੀ ਦਕੋਹਾ ਦੇ ਅਧੀਨ ਆਉਂਦੇ ਜਲੰਧਰ-ਫਗਵਾੜਾ ਮੁੱਖ ਮਾਰਗ ਧੰਨੋਵਾਲੀ ਨੇੜੇ ਬੀਤੀ ਰਾਤ ਇਕ ਤੇਜ਼ ਰਫ਼ਤਾਰ ਗੱਡੀ ਬੇਕਾਬੂ ਹੋ ਕੇ ਨੇੜੇ ਹੀ ਸਥਿਤ ਡੀਵਾਈਡਰਾਂ ਨਾਲ ਟਕਰਾਅ ਕੇ ਪਲਟ ਗਈ, ਜਿਸ ...

ਪੂਰੀ ਖ਼ਬਰ »

ਚੌਧਰੀ ਦੇ ਘਰ ਦਾ ਘਿਰਾਓ ਕਰਨ ਪੁੱਜੇ 'ਆਪ' ਆਗੂਆਂ ਦੀ ਪੁਲਿਸ ਨਾਲ ਧੱਕਾ-ਮੁੱਕੀ

ਜਲੰਧਰ, 23 ਜੂਨ (ਜਸਪਾਲ ਸਿੰਘ)-ਕਾਂਗਰਸੀ ਵਿਧਾਇਕਾਂ ਦੇ ਬੇਟਿਆਂ ਨੂੰ ਨੌਕਰੀਆਂ ਦੇਣ ਦੇ ਵਿਰੋਧ 'ਚ ਕਾਂਗਰਸ ਦੇ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੇ ਘਰ ਦਾ ਘਿਰਾਓ ਕਰਨ ਪੁੱਜੇ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਦੀ ਪੁਲਿਸ ਨਾਲ ਕਾਫੀ ਧੱਕਾ ਮੁੱਕੀ ਹੋਈ ਤੇ ...

ਪੂਰੀ ਖ਼ਬਰ »

ਕੋਰੋਨਾ ਕਾਰਨ 7 ਵਿਅਕਤੀਆਂ ਦੀ ਮੌਤ, 51 ਨਵੇਂ ਮਾਮਲੇ

ਜਲੰਧਰ, 23 ਜੂਨ (ਐੱਮ. ਐੱਸ. ਲੋਹੀਆ)-ਅੱਜ ਕੋਰੋਨਾ ਪ੍ਰਭਾਵਿਤ 7 ਵਿਅਕਤੀਆਂ ਦੀ ਮੌਤ ਹੋ ਜਾਣ ਨਾਲ ਇਕ ਵਾਰ ਫਿਰ ਚਿੰਤਾ ਦਾ ਮਾਹੌਲ ਬਣ ਗਿਆ ਹੈ | ਇਸ ਤੋਂ ਪਹਿਲਾਂ ਰੋਜ਼ਾਨਾ ਮੌਤਾਂ ਦੀ ਗਿਣਤੀ ਘੱਟ ਹੋਣ ਨਾਲ ਲੋਕਾਂ ਨੂੰ ਆਸ ਹੋ ਗਈ ਸੀ ਕਿ ਕੋਰੋਨਾ ਦਾ ਪ੍ਰਭਾਵ ਜਲਦ ਹੀ ...

ਪੂਰੀ ਖ਼ਬਰ »

ਭਗਤ ਕਬੀਰ ਜੈਅੰਤੀ ਸਬੰਧੀ ਕੱਢੀ ਸ਼ੋਭਾ ਯਾਤਰਾ

ਜਲੰਧਰ, 23 ਜੂਨ (ਹਰਵਿੰਦਰ ਸਿੰਘ ਫੁੱਲ)-ਸਤਿਗੁਰੂ ਕਬੀਰ ਸਾਹਿਬ ਦੀ 623ਵੀਂ ਜੈਅੰਤੀ ਦੇ ਸਬੰਧ ਵਿਚ ਸ਼ਹਿਰ ਦੀਆਂ ਸੰਗਤਾਂ ਵਲ਼ੋਂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਸ਼ੋਭਾ ਯਾਤਰਾ ਕੱਢੀ ਗਈ | ਇਹ ਸ਼ੋਭਾ ਯਾਤਰਾ ਸਤਿਗੁਰੂ ਕਬੀਰ ਮੁੱਖ ਮੰਦਰ ਭਾਰਗੋ ਕੈਂਪ ਤੋਂ ਆਰੰਭ ਹੋ ਕੇ ...

ਪੂਰੀ ਖ਼ਬਰ »

ਪੀਲੇ ਪੈਰ ਵਾਲਾ ਮਿਲਿਆ ਬਟਨ ਬਟੇਰ ਪੰਛੀ, ਪੰਜਾਬ ਲਈ ਈ-ਵਰਡ ਦਾ ਪਹਿਲਾ ਰਿਕਾਰਡ

ਜਲੰਧਰ, 23 ਜੂਨ (ਸ਼ਿਵ)-ਸੈਂਕੜੇ ਪੰਛੀਆਂ ਨੂੰ ਬਚਾਉਣ ਵਾਲੇ ਪੰਛੀ ਪੇ੍ਰਮੀ ਸੰਜੀਵ ਖੰਨਾ ਨੂੰ ਜਲੰਧਰ ਵਿਚ ਇਕ ਪੀਲੇ ਪੈਰ ਵਾਲਾ ਨਵੀਂ ਤਰ੍ਹਾਂ ਦੀ ਕਿਸਮ ਦਾ ਬਟਨ ਬਟੇਰ ਪੰਛੀ ਮਿਲਿਆ ਹੈ ਜਿਹੜਾ ਕਿ ਪੰਜਾਬ ਲਈ ਈ-ਵਰਡ ਵਿਚ ਪਹਿਲਾ ਰਿਕਾਰਡ ਦੱਸਿਆ ਜਾ ਰਿਹਾ ਹੈ | ਸੰਜੀਵ ...

ਪੂਰੀ ਖ਼ਬਰ »

ਡਿਫੈਂਸ ਕਾਲੋਨੀ ਫੇਸ-3 ਦੀ ਕਮੇਟੀ ਨੂੰ ਨਹੀਂ ਦਿੱਤੀ ਬਿਲਡਿੰਗ ਵਿਭਾਗ ਨੇ ਫਾਈਲ

ਜਲੰਧਰ, 23 ਜੂਨ (ਸ਼ਿਵ)-ਨਿਗਮ ਦੀ ਬਿਲਡਿੰਗ ਕਮੇਟੀ ਵਲੋਂ ਬੀਤੇ ਦਿਨੀਂ ਚੇਅਰਮੈਨ ਨਿਰਮਲ ਸਿੰਘ ਨਿੰਮਾ ਦੀ ਪ੍ਰਧਾਨਗੀ ਵਿਚ ਇਕ ਮੀਟਿੰਗ ਕਰਕੇ ਬਿਲਡਿੰਗ ਵਿਭਾਗ ਨੂੰ ਪਰਾਗਪੁਰ ਖੇਤਰ ਵਿਚ ਭੀਮ ਜੀ ਪੈਲੇਸ ਦੇ ਮਾਲਕਾਂ ਵਲੋਂ ਕੱਟੀਆਂ ਗਈਆਂ ਕਾਲੋਨੀਆਂ ਦੀਆਂ ਫਾਈਲਾਂ ...

ਪੂਰੀ ਖ਼ਬਰ »

ਮਾਨਸਿਕ ਤੌਰ 'ਤੇ ਪ੍ਰੇਸ਼ਾਨ ਨੌਜਵਾਨ ਵਲੋਂ ਫ਼ਾਹਾ ਲਗਾ ਕੇ ਖ਼ੁਦਕੁਸ਼ੀ

ਜਲੰਧਰ ਛਾਉਣੀ, 23 ਜੂਨ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਬੇਅੰਤ ਨਗਰ ਵਿਖੇ ਇੱਕ ਕਿਰਾਏ ਦੇ ਮਕਾਨ ਵਿਖੇ ਰਹਿਣ ਵਾਲੇ ਨੌਜਵਾਨ ਨੇ ਮਾਨਸਿਕ ਤੌਰ 'ਤੇ ਪ੍ਰੇਸ਼ਾਨੀ ਦੇ ਚਲਦੇ ਹੋਏ ਘਰ ਵਿਚ ਹੀ ਸ਼ਾਮ ਸਮੇਂ ਫ਼ਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ | ਪੁਲਿਸ ਵਲੋਂ ...

ਪੂਰੀ ਖ਼ਬਰ »

ਓ. ਐਂਡ. ਐਮ. ਕਮੇਟੀ ਦੀ ਮੀਟਿੰਗ 'ਚ ਨਹੀਂ ਉਠਿਆ ਲਸੂੜੀ ਮੁਹੱਲੇ, ਰੋਡ ਗਲੀਆਂ ਦਾ ਮੁੱਦਾ

ਜਲੰਧਰ, 23 ਜੂਨ (ਸ਼ਿਵ)-ਕਈ ਮਹੀਨੇ ਬਾਅਦ ਨਿਗਮ ਦੀ ਓ. ਐਂਡ. ਐਮ. ਐਡਹਾਕ ਕਮੇਟੀ ਦੀ ਚੇਅਰਮੈਨ ਪਵਨ ਕੁਮਾਰ ਦੀ ਪ੍ਰਧਾਨਗੀ 'ਚ ਹੋਈ ਮੀਟਿੰਗ 'ਚ ਵੈਸਟ ਹਲਕੇ ਦੇ ਗੰਦੇ ਪਾਣੀ ਵਿਚ ਡੁੱਬੇ ਰਹਿਣ ਵਾਲੇ ਇਲਾਕੇ ਲਸੂੜ੍ਹੀ ਮੁਹੱਲੇ ਸਮੇਤ ਸ਼ਹਿਰ ਦੀਆਂ ਬੰਦ ਰੋਡ ਗਲੀਆਂ ਬਾਰੇ ...

ਪੂਰੀ ਖ਼ਬਰ »

26 ਨੂੰ ਵੱਡੀ ਗਿਣਤੀ 'ਚ ਰਾਜ ਭਵਨ ਲਈ ਪ੍ਰਤਾਪਪੁਰਾ ਤੋਂ ਰਵਾਨਾ ਹੋਣਗੇ ਕਿਸਾਨ-ਪ੍ਰਧਾਨ ਜਸਵੰਤ ਸਿੰਘ

ਲਾਂਬੜਾ, 23 ਜੂਨ (ਪਰਮੀਤ ਗੁਪਤਾ)-ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਚੱਲ ਰਹੇ ਸੰਘਰਸ਼ ਤਹਿਤ ਮੋਰਚੇ ਵਲੋਂ ਦੇਸ਼ ਦੇ ਰਾਜਪਾਲਾਂ ਨੂੰ ਮੰਗ ਪੱਤਰ ਦੇਣ ਦੇ ਐਲਾਨੇ ਗਏ ਸੱਦੇ ਉੱਤੇ ਲਾਂਬੜਾ ਅਤੇ ਆਸਪਾਸ ਦੇ ਇਲਾਕੇ 'ਚੋਂ ਵੱਡੀ ...

ਪੂਰੀ ਖ਼ਬਰ »

ਭਾਜਪਾ ਆਗੂ ਸ਼ੀਤਲ ਅੰਗੂਰਾਲ ਦੀ ਅਗਾਊਾ ਜ਼ਮਾਨਤ ਦੀ ਅਰਜ਼ੀ 'ਤੇ ਸੁਣਵਾਈ 27 ਨੂੰ

ਜਲੰਧਰ, 23 ਜੂਨ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਲਲਿਤ ਕੁਮਾਰ ਸਿੰਗਲਾ ਦੀ ਅਦਾਲਤ ਨੇ ਨਕਲੀ ਸ਼ਰਾਬ ਬਣਾ ਕੇ ਮਸ਼ਹੂਰ ਸ਼ਰਾਬ ਦੇ ਸਟਿੱਕਰ ਲੱਗੇ ਵਾਲੀਆਂ ਬੋਤਲਾਂ 'ਚ ਭਰ ਕੇ ਵੇਚਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਭਾਜਪਾ ਆਗੂ ਸ਼ੀਤਲ ਅੰਗੂਰਾਲ ਦੀ ...

ਪੂਰੀ ਖ਼ਬਰ »

ਘਟੀਆ ਟਾਈਲਾਂ ਦੇ ਮਾਮਲੇ 'ਚ ਜੇ. ਸੀ., ਰਿੰਕੂ ਨੇ ਕਿਹਾ ਕੀਤੀ ਜਾਵੇਗੀ ਕਾਰਵਾਈ

ਜਲੰਧਰ, 23 ਜੂਨ (ਸ਼ਿਵ)-ਕਾਲਾ ਸੰਘਿਆਂ ਰੋਡ 'ਤੇ 1 ਕਰੋੜ ਦੀ ਲਾਗਤ ਨਾਲ ਲੱਗ ਰਹੀਆਂ ਘਟੀਆ ਇੰਟਰਲਾਕਿੰਗ ਟਾਈਲਾਂ ਦੀ 'ਅਜੀਤ' 'ਚ ਰਿਪੋਰਟ ਛਪਣ ਤੋਂ ਬਾਅਦ ਹੁਣ ਹਲਕੇ ਦੇ ਵਿਧਾਇਕ ਸੁਸ਼ੀਲ ਰਿੰਕੂ ਨੂੰ ਵੀ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣਾ ਪਿਆ ਹੈ | ਜੇ. ਸੀ. ਅਮਿੱਤ ...

ਪੂਰੀ ਖ਼ਬਰ »

-ਮਾਮਲਾ ਲੜਾਈ ਝਗੜੇ ਦੌਰਾਨ ਔਰਤ ਦੀ ਹੋਈ ਮੌਤ ਦਾ- ਨਾਹਲਾ ਮਾਮਲੇ 'ਚ ਲਾਂਬੜਾ ਪੁਲਿਸ ਵਲੋਂ 2 ਖ਼ਿਲਾਫ਼ ਕਤਲ ਦਾ ਮੁਕੱਦਮਾ ਦਰਜ

ਲਾਂਬੜਾ, 23 ਜੂਨ (ਪਰਮੀਤ ਗੁਪਤਾ)-ਥਾਣਾ ਲਾਂਬੜਾ ਅਧੀਨ ਪੈਂਦੇ ਪਿੰਡ ਨਾਹਲਾਂ ਵਿਖੇ ਬੀਤੇ ਮੰਗਲਵਾਰ ਦੀ ਰਾਤ ਲੜਾਈ ਦੌਰਾਨ ਹੋਈ ਔਰਤ ਦੀ ਮੌਤ ਸਬੰਧੀ ਲਾਂਬੜਾ ਪੁਲਿਸ ਵਲੋਂ ਦੋਸ਼ੀਆਂ ਖਿਲਾਫ ਕਤਲ ਦਾ ਮੁਕੱਦਮਾ ਦਰਜ ਕੀਤਾ ਗਿਆ | ਜਿਸ ਸਬੰਧੀ ਡੀ.ਐੱਸ.ਪੀ. ਸਬ-ਡਵੀਜ਼ਨ ...

ਪੂਰੀ ਖ਼ਬਰ »

ਅੰਡਰ ਆਰਮਰ ਨੇ ਸਪੋਰਟਸ ਸਿਟੀ ਜਲੰਧਰ 'ਚ ਖੋਲਿ੍ਹਆ ਸ਼ੋਰੂਮ

ਜਲੰਧਰ, 23 ਜੂਨ (ਹਰਵਿੰਦਰ ਸਿੰਘ ਫੁੱਲ)-ਅਤਿ ਆਧੁਨਿਕ ਅਥਲੈਟਿਕ ਪ੍ਰਦਰਸ਼ਨ ਦੇ ਕੱਪੜੇ, ਫੱੁਟਵੀਅਰ ਅਤੇ ਐਸਸਰੀਜ਼ ਦੇ ਨਿਰਮਾਤਾ ਅਤੇ ਵਿਕਰੇਤਾ ਅੰਡਰ ਆਰਮਰ ਇੰਡੀਆ ਨੇ 503 ਮਾਡਲ ਟਾਊਨ 'ਚ ਆਪਣੇ ਫੈਲਗਸ਼ਿਪ ਬਰਾਂਡ ਹਾਊਸ ਖੋਲਿ੍ਹਆ ਹੈ | ਜਿਸ ਵਿਚ ਅੰਡਰ ਆਰਮਰ ਦੇ ...

ਪੂਰੀ ਖ਼ਬਰ »

ਪੰਜਾਬ 'ਚ ਮਹਿਲਾ ਹਾਕੀ ਦਾ ਡਿਗਦਾ ਮਿਆਰ ਚਿੰਤਾ ਦਾ ਵਿਸ਼ਾ-ਉਲੰਪੀਅਨ ਰਜਿੰਦਰ ਸਿੰਘ

ਜਲੰਧਰ, 23 ਜੂਨ (ਸਾਬੀ)-ਸੁਰਜੀਤ ਹਾਕੀ ਅਕੈਡਮੀ ਵਲੋਂ ਅੰਤਰਰਾਸ਼ਟਰੀ ਉਲੰਪਿਕ ਦਿਵਸ ਸੁਰਜੀਤ ਹਾਕੀ ਸਟੇਡੀਅਮ ਵਿਖੇ ਮਨਾਇਆ ਗਿਆ | ਇਸ ਮੌਕੇ ਦਰੋਣਾਚਾਰਿਆ ਐਵਾਰਡੀ ਰਜਿੰਦਰ ਸਿੰਘ ਨੇ ਬਤੌਰ ਮੁੱਖ ਮਹਿਮਾਨ ਖਿਡਾਰੀਆਂ ਨੂੰ ਇਸ ਦਿਵਸ ਦੀ ਵਧਾਈ ਦਿੱਤੀ ਤੇ ਪੰਜਾਬ ...

ਪੂਰੀ ਖ਼ਬਰ »

ਕੇ.ਐਮ.ਵੀ. ਦੇ ਖ਼ੁਦਮੁਖ਼ਤਿਆਰ ਸੰਸਥਾ ਵਜੋਂ 3 ਸਾਲ ਪੂਰੇ ਹੋਣ 'ਤੇ ਵਿਸ਼ੇਸ਼ ਪ੍ਰੋਗਰਾਮ

ਜਲੰਧਰ, 23 ਜੂਨ (ਰਣਜੀਤ ਸਿੰਘ ਸੋਢੀ)-ਭਾਰਤ ਦੀ ਵਿਰਾਸਤ ਤੇ ਖ਼ੁਦਮੁਖ਼ਤਿਆਰ ਸੰਸਥਾ ਕੰਨਿਆਂ ਮਹਾਂਵਿਦਿਆਲਾ, ਜਲੰਧਰ ਦੇ ਖ਼ੁਦਮੁਖਤਿਆਰ ਦਰਜੇ ਦੇ ਅੰਤਰਗਤ ਸਫ਼ਲਤਾਪੂਰਵਕ 3 ਸਾਲ ਪੂਰੇ ਹੋਣ ਦੀ ਖੁਸ਼ੀ ਵਿਚ ਵਿਸ਼ੇਸ਼ ਪ੍ਰੋਗਰਾਮ 'ਕੋਮੈਮੋਰੇਸ਼ਨ' ਕਰਵਾਇਆ ਗਿਆ | ਇਹ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਦੇ ਸਬੰਧ 'ਚ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਸਜਾਇਆ ਢਾਡੀ ਦਰਬਾਰ

ਜਲੰਧਰ, 23 ਜੂਨ (ਹਰਵਿੰਦਰ ਸਿੰਘ ਫੁੱਲ)-ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਵਿਖੇ ਮੀਰੀ-ਪੀਰੀ ਦੇ ਮਾਲਕ ਧੰਨ-ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ 426ਵੇਂ ਪ੍ਰਕਾਸ਼ ਪੁਰਬ ਦੀਆਂ ਖੁਸ਼ੀਆਂ ਵਿੱਚ ਪਿਛਲੇ ਇਕ ਹਫਤੇ ਤੋਂ ਚਲ ਰਹੇ ...

ਪੂਰੀ ਖ਼ਬਰ »

ਪਾਵਰਕਾਮ ਕਾਮਿਆਂ ਵਲੋਂ ਪੇ-ਕਮਿਸ਼ਨ ਨਾ ਮਨਜ਼ੂਰ

ਜਲੰਧਰ, 23 ਜੂਨ (ਸ਼ਿਵ)- ਪਾਵਰਕਾਮ ਦੀ ਸਿਰਮੌਰ ਜਥੇਬੰਦੀ ਇੰਪਲਾਈਜ਼ ਫੈਡਰੇਸ਼ਨ (ਪਹਿਲਵਾਨ ਗਰੁੱਪ) ਜਲੰਧਰ ਜਥੇਬੰਦੀ ਦੇ ਹਲਕਾ ਜਲੰਧਰ ਪ੍ਰਧਾਨ ਬਲਵਿੰਦਰ ਸਿੰਘ ਰਾਣਾ ਅਤੇ ਸਕੱਤਰ ਮਨਿੰਦਰ ਸਿੰਘ ਭਸੀਨ ਨੇ ਪੰਜਾਬ ਸਰਕਾਰ ਵਲੋਂ ਸਮੁੱਚੇ ਮੁਲਾਜ਼ਮਾਂ ਨੂੰ ਦਿੱਤੀ ...

ਪੂਰੀ ਖ਼ਬਰ »

ਅਕਾਲੀ ਦਲ ਨੇ ਸਰਕਲ ਲਾਂਬੜਾ ਨੂੰ ਕੀਤਾ ਦੋਫਾੜ, ਗਾਖਲਾਂ ਨੂੰ ਬਣਾਇਆ ਨਵਾਂ ਸਰਕਲ

ਲਾਂਬੜਾ,23 ਜੂਨ (ਪਰਮੀਤ ਗੁਪਤਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਵਿਧਾਨ ਸਭਾ ਹਲਕਾ ਕਰਤਾਰਪੁਰ ਅਧੀਨ ਪੈਂਦੇ ਸਰਕਲ ਲਾਂਬੜਾ ਦੀ ਜਥੇਦਾਰੀ ਨੂੰ ਲੈ ਕੇ ਅਕਸਰ ਹੁੰਦੀ ਵਰਕਰਾਂ ਦੀ ਅੰਦਰੂਨੀ ਖਿੱਚੋਤਾਣ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕਰਦਿਆਂ ਹੋਇਆਂ ਸਰਕਲ ...

ਪੂਰੀ ਖ਼ਬਰ »

ਸਿੰਘ ਸਭਾਵਾਂ ਵਲੋਂ 'ਗ੍ਰਹਿਣ' ਵੈਬ ਸੀਰੀਜ਼ ਦਾ ਵਿਰੋਧ

ਜਲੰਧਰ, 23 ਜੂਨ (ਹਰਵਿੰਦਰ ਸਿੰਘ ਫੁੱਲ)-ਜਲੰਧਰ ਸ਼ਹਿਰ ਦੀਆਂ ਸਿੰਘ ਸਭਾਵਾਂ ਅਤੇ ਸੇਵਾ ਸੁਸਾਇਟੀਆਂ ਵਲੋਂ ਨੈੱਟ 'ਤੇ ਸ਼ੁਰੂ ਕੀਤੀ ਜਾਣ ਵਾਲੀ 'ਗ੍ਰਹਿਣ' ਸੀਰੀਜ਼ ਦਾ ਵਿਰੋਧ ਕਰਦਿਆਂ ਕਿਹਾ ਕਿ ਇਹ ਸਿਰਫ਼ ਸੀਰੀਜ਼ ਹੀ ਨਹੀਂ, ਇੱਕ ਸੋਚੀ ਸਮਝੀ ਸਾਜ਼ਿਸ਼ ਹੈ | ਜਗਜੀਤ ...

ਪੂਰੀ ਖ਼ਬਰ »

ਕੈਪਟਨ ਦੀ ਅਗਵਾਈ 'ਚ ਵਿਧਾਨ ਸਭਾ ਚੋਣਾਂ ਲੜ ਕੇ ਮੁੜ ਬਣੇਗੀ ਕਾਂਗਰਸ ਪਾਰਟੀ ਦੀ ਸਰਕਾਰ-ਅਰੋੜਾ

ਜਲੰਧਰ ਛਾਉਣੀ, 23 ਜੂਨ (ਪਵਨ ਖਰਬੰਦਾ)-ਕੋਈ ਚਾਹੇ ਕੁਝ ਵੀ ਕਹੇ ਪ੍ਰੰਤੂ 2022 'ਚ ਪੰਜਾਬ ਦੀਆਂ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਹੀ ਕਾਂਗਰਸ ਪਾਰਟੀ ਵਲੋਂ ਲੜੀਆਂ ਜਾਣਗੀਆਂ ਤੇ ਸੂਬੇ ਦੇ ਲੋਕਾਂ ਵਲੋਂ ...

ਪੂਰੀ ਖ਼ਬਰ »

ਡਾ. ਸੁਚਾਰਿਤਾ ਸ਼ਰਮਾ ਏ. ਪੀ. ਜੇ. ਸੱਤਿਆ ਯੂਨੀਵਰਸਿਟੀ ਦੇ ਬਣੇ ਪ੍ਰੋ-ਵਾਈਸ ਚਾਂਸਲਰ

ਜਲੰਧਰ, 23 ਜੂਨ (ਰਣਜੀਤ ਸਿੰਘ ਸੋਢੀ) - ਏ.ਪੀ.ਜੇ. ਐਜੂਕੇਸ਼ਨ ਸੁਸਾਇਟੀ ਦੇ ਨਿਰਦੇਸ਼ਕ ਡਾ. ਸੁਚਾਰਿਤਾ ਸ਼ਰਮਾ ਪਿਛਲੇ ਤਿੰਨ ਦਹਾਕਿਆਂ ਤੋਂ ਨਿਰੰਤਰ ਏ.ਪੀ.ਜੇ. ਸੰਸਥਾ ਦੇ ਪ੍ਰਤੀ ਪੂਰਨ ਸਮਰਪਿਤ, ਦਿ੍ੜ ਸੰਕਲਪ ਤੇ ਪੂਰਨ ਨਿਸ਼ਠਾ ਨਾਲ ਪ੍ਰਗਤੀ 'ਤੇ ਤੋਰਨ ਲਈ ਆਪਣੀ ...

ਪੂਰੀ ਖ਼ਬਰ »

--ਮਾਮਲਾ ਮਿਲੀ ਲਾਸ਼ ਦਾ-- ਮਿ੍ਤਕ ਵਿਅਕਤੀ ਦੀ ਹੋਈ ਪਛਾਣ

ਚੁਗਿੱਟੀ/ਜੰਡੂਸਿੰਘਾ, 23 ਜੂਨ (ਨਰਿੰਦਰ ਲਾਗੂ)-ਬੀਤੇ ਕੱਲ੍ਹ ਗੁਰੂ ਗੋਬਿੰਦ ਸਿੰਘ ਐਵੇਨਿਊ-ਭੱਠਾ ਰੋਡ 'ਤੇ ਥਾਣਾ ਰਾਮਾਮੰਡੀ ਦੀ ਪੁਲਿਸ ਨੂੰ ਮਿਲੀ ਇਕ ਵਿਅਕਤੀ ਦੀ ਲਾਸ਼ ਦੀ ਅੱਜ ਪਛਾਣ ਹੋ ਗਈ | ਇਸ ਸਬੰਧੀ ਜਾਂਚ ਅਧਿਕਾਰੀ ਏ.ਐੱਸ.ਆਈ. ਅਜਮੇਰ ਲਾਲ ਨੇ ਦੱਸਿਆ ਕਿ ਪੀੜਤ ...

ਪੂਰੀ ਖ਼ਬਰ »

ਯੂ.ਡੀ.ਆਈ.ਡੀ. ਕੈਂਪ ਲਗਾਇਆ

ਜਮਸ਼ੇਰ ਖਾਸ, 23 ਜੂਨ (ਅਵਤਾਰ ਤਾਰੀ)-ਸੀਨੀਅਰ ਮੈਡੀਕਲ ਅਫ਼ਸਰ ਡਾ. ਰਾਜਿੰਦਰਪਾਲ ਬੈਂਸ ਦੀ ਅਗਵਾਈ ਹੇਠ ਦਿਵਿਆਂਗਨ ਪਛਾਣ ਪੱਤਰ ਬਣਾਉਣ ਲਈ ਇਕ ਵਿਸ਼ੇਸ਼ ਕੈਂਪ ਜਮਸ਼ੇਰ ਪੀ.ਐੱਚ.ਸੀ. ਵਿਖੇ ਲਗਾਇਆ ਗਿਆ | ਇਸ ਦੌਰਾਨ ਸੀਨੀਅਰ ਮੈਡੀਕਲ ਅਫ਼ਸਰ ਨੇ ਕਿਹਾ ਕਿ ਇਸ ਮੁਹਿੰਮ ...

ਪੂਰੀ ਖ਼ਬਰ »

-ਮਾਮਲਾ ਸੁਖਮੀਤ ਸਿੰਘ ਡਿਪਟੀ ਦੀ ਹੱਤਿਆ ਦਾ- ਸੋਸ਼ਲ ਮੀਡੀਆ ਤੋਂ ਚੁੱਕ ਕੇ ਲਗਾਇਆ ਸੀ ਵਾਰਦਾਤ 'ਚ ਇਸਤੇਮਾਲ ਕੀਤੀ ਕਾਰ ਦਾ ਨੰਬਰ

ਜਲੰਧਰ, 23 ਜੂਨ (ਐੱਮ. ਐੱਸ. ਲੋਹੀਆ)-ਸਾਬਕਾ ਕੌਂਸਲਰ ਅਤੇ ਕਾਂਗਰਸੀ ਆਗੂ ਸੁਖਮੀਤ ਸਿੰਘ ਡਿਪਟੀ ਦੀ ਹੋਈ ਹੱਤਿਆ ਦੇ ਮਾਮਲੇ 'ਚ ਪੁਲਿਸ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ | ਪੁਲਿਸ ਨੂੰ ਵਾਰਦਾਤ ਸਮੇਂ ਮੌਕੇ 'ਤੇ ਹਾਜ਼ਰ ਵਿਅਕਤੀਆਂ ਤੋਂ ਕੀਤੀ ਜਾਂਚ ਦੌਰਾਨ ...

ਪੂਰੀ ਖ਼ਬਰ »

2 ਅਲਾਟੀਆਂ ਨੂੰ ਮਿਲਿਆ 52.94 ਲੱਖ

ਜਲੰਧਰ, 23 ਜੂਨ (ਸ਼ਿਵ)- ਕੌਮੀ ਕਮਿਸ਼ਨ ਵਿਚ ਇੰਪਰੂਵਮੈਂਟ ਟਰੱਸਟ ਵਿਚ ਅਪੀਲਾਂ ਖ਼ਾਰਜ ਹੋ ਜਾਣ ਤੋਂ ਬਾਅਦ ਸੂਰੀਆ ਐਨਕਲੇਵ ਐਕਸਟੈਨਸ਼ਨ ਦੇ ਦੋ ਅਲਾਟੀਆਂ ਨੂੰ 53.94 ਲੱਖ ਰੁਪਏ ਦਿੱਤੇ ਗਏ ਹਨ | ਦੋਵਾਂ ਕੇਸਾਂ 'ਚ ਟਰੱਸਟ ਨੇ ਸਮੇਂ ਸਿਰ ਅਲਾਟੀਆਂ ਨੂੰ ਪਲਾਟ ਨਹੀਂ ਦਿੱਤੇ ...

ਪੂਰੀ ਖ਼ਬਰ »

ਨਿਗਮ ਅਫ਼ਸਰਾਂ ਲਈ 62 ਲੱਖ ਦੀਆਂ ਨਵੀਆਂ ਪੁੱਜੀਆਂ ਗੱਡੀਆਂ

ਜਲੰਧਰ, 23 ਜੂਨ (ਸ਼ਿਵ)- ਨਗਰ ਨਿਗਮ ਪ੍ਰਸ਼ਾਸਨ ਨੇ ਅਫ਼ਸਰਾਂ ਲਈ ਪੁਰਾਣੀਆਂ ਗੱਡੀਆਂ ਦੀ ਆ ਰਹੀ ਪੇ੍ਰਸ਼ਾਨੀ ਨੂੰ ਦੇਖਦੇ ਹੋਏ 7 ਅਫ਼ਸਰਾਂ ਲਈ 62 ਲੱਖ ਦੀਆਂ ਨਵੀਆਂ ਗੱਡੀਆਂ ਦੀ ਖ਼ਰੀਦ ਕੀਤੀ ਹੈ ਜਿਨ੍ਹਾਂ ਵਿਚ ਇਕ ਸਕਾਰਪਿਓ ਤੇ 6 ਬੋਲੈਰੋ ਦੀ ਖ਼ਰੀਦ ਕੀਤੀ ਗਈ ਹੈ | ...

ਪੂਰੀ ਖ਼ਬਰ »

ਪ੍ਰਦੀਪ ਸਿੰਘ ਟਿਵਾਣਾ ਨੇ ਆਸਟ੍ਰੇਲੀਆ 'ਚ ਜੱਜ ਬਣ ਕੇ ਵਧਾਇਆ ਦੇਸ਼ ਦਾ ਮਾਣ

ਜਲੰਧਰ, 23 ਜੂਨ (ਜਸਪਾਲ ਸਿੰਘ)-ਪੰਜਾਬੀਆਂ ਨੇ ਦੇਸ਼-ਵਿਦੇਸ਼ 'ਚ ਆਪਣੀ ਮਿਹਨਤ ਤੇ ਲਗਨ ਨਾਲ ਵੱਖ-ਵੱਖ ਖੇਤਰਾਂ 'ਚ ਨਾਮਣਾ ਖੱਟਿਆ ਤੇ ਦੇਸ਼ ਕੌਮ ਦਾ ਨਾਂਅ ਪੂਰੀ ਦੁਨੀਆਂ 'ਚ ਰੌਸ਼ਨ ਕੀਤਾ | ਅਜਿਹੇ ਹੀ ਇਕ ਹੋਰ ਪੰਜਾਬੀ ਪ੍ਰਦੀਪ ਸਿੰਘ ਟਿਵਾਣਾ ਨੇ ਆਸਟਰੇਲੀਆ ਦੀ ਕਾਊਾਟੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX