ਤਾਜਾ ਖ਼ਬਰਾਂ


ਚੇਨਈ ਨੇ ਮੁੰਬਈ ਨੂੰ 20 ਦੌੜਾਂ ਨਾਲ ਹਰਾਇਆ
. . .  1 day ago
ਚੇਨਈ ਨੇ ਮੁੰਬਈ ਨੂੰ ਦਿੱਤਾ 157 ਦੌੜਾਂ ਦਾ ਟੀਚਾ, ਗਾਇਕਵਾੜ ਨੇ ਖੇਡੀ ਸ਼ਾਨਦਾਰ ਪਾਰੀ
. . .  1 day ago
"ਅਸੀਂ ਚੰਨੀ ਨੂੰ ਇਹ ਮੌਕਾ ਦੇਣ ਲਈ ਬਹੁਤ ਖੁਸ਼ ਅਤੇ ਧੰਨਵਾਦੀ ਹਾਂ-ਸੁਰਿੰਦਰ ਕੌਰ, ਚਰਨਜੀਤ ਸਿੰਘ ਚੰਨੀ ਦੀ ਭੈਣ
. . .  1 day ago
ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਚਰਨਜੀਤ ਚੰਨੀ ,ਇਤਿਹਾਸ ’ਚ ਸੁਨਹਿਰੀ ਅੱਖਰਾਂ 'ਚ ਲਿਖਿਆ ਜਾਵੇਗਾ - ਨਵਜੋਤ ਸਿੰਘ ਸਿੱਧੂ
. . .  1 day ago
ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ ’ਤੇ ਦਿੱਤੀ ਵਧਾਈ
. . .  1 day ago
ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  1 day ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  1 day ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  1 day ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  1 day ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  1 day ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  1 day ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  1 day ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  1 day ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  1 day ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  1 day ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  1 day ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  1 day ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  1 day ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  1 day ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  1 day ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਗੰਭੀਰ ਪ੍ਰਸਥਿਤੀਆਂ ਹੀ ਮਹਾਂਪੁਰਖਾਂ ਦਾ ਵਿਦਿਆਲਾ ਤੇ ਪਰਖਸ਼ਾਲਾ ਬਣਦੀਆਂ ਹਨ। -ਮਹਾਤਮਾ ਗਾਂਧੀ

ਜਗਰਾਓਂ

ਸਿੱਧੂ ਦੇ ਤਾਜਪੋਸ਼ੀ ਸਮਾਗਮ 'ਚ ਜਾ ਰਹੇ ਕਾਂਗਰਸੀ ਆਗੂਆਂ ਤੇ ਵਰਕਰਾਂ ਦਾ ਕਿਸਾਨਾਂ ਵਲੋਂ ਵਿਰੋਧ

ਚੌਂਕੀਮਾਨ, 23 ਜੁਲਾਈ (ਤੇਜਿੰਦਰ ਸਿੰਘ ਚੱਢਾ)-ਲੁਧਿਆਣਾ-ਜਗਰਾਉਂ ਮੁੱਖ ਮਾਰਗ 'ਤੇ ਪਿੰਡ ਚੌਂਕੀਮਾਨ ਦੇ ਨਜ਼ਦੀਕ ਬਣੇ ਟੋਲ ਪਲਾਜ਼ਾ ਤੇ ਸਮੁੱਚੀਆਂ ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਲਗਾਇਆ ਜਾ ਰਿਹਾ ਧਰਨਾ ਲਗਾਤਾਰ ਜਾਰੀ ਹੈ | ਇਸ ਮੌਕੇ ਪ੍ਰਧਾਨ ਸਤਨਾਮ ਸਿੰਘ ਮੋਰਕਰੀਮਾਂ, ਪ੍ਰਧਾਨ ਅਵਤਾਰ ਸਿੰਘ ਤਾਰੀ ਰਸੂਲਪੁਰ, ਮਾ. ਮਨਮੋਹਨ ਸਿੰਘ ਪੰਡੋਰੀ, ਮਾ. ਜਸਦੇਵ ਸਿੰਘ ਲਲਤੋਂ, ਮਾ: ਆਤਮਾ ਸਿੰਘ ਚੌਂਕੀਮਾਨ ਤੇ ਸਾਬਕਾ ਪੰਚ ਨਿਰਮਲ ਸਿੰਘ ਕੋਠੇ ਹਾਂਸ ਦੀ ਅਗਵਾਈ 'ਚ ਕਿਸਾਨ ਵੀਰਾਂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਤਾਜਪੋਸ਼ੀ ਸਮਾਗਮ ਵਿਚ ਜਾ ਰਹੇ ਕਾਂਗਰਸੀ ਆਗੂਆਂ ਤੇ ਵਰਕਰਾਂ ਦਾ ਵਿਰੋਧ ਕਰਦਿਆਂ ਕਾਲੀਆਂ ਝੰਡੀਆਂ ਦਿਖਾਈਆਂ ਤੇ ਗੱਡੀਆਂ 'ਤੇ ਲੱਗੇ ਕਾਂਗਰਸ ਪਾਰਟੀ ਦੇ ਸਕਿੱਟਰ-ਝੰਡੇ ਵੀ ਰੋਕ ਕੇ ਲਾਹ ਦਿੱਤੇ ਤੇ ਕਿਸਾਨ ਆਗੂਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਰਸਾਨੀ ਨੂੰ ਬਚਾਉਣਾ ਹੈ ਤਾਂ ਸਾਨੂੰ ਸਿਆਸੀ ਪਾਰਟੀਆਂ ਤੋਂ ਦੂਰੀ ਬਣਾ ਲੈਣੀ ਚਾਹੀਦੀ ਹੈ | ਇਸ ਮੌਕੇ ਜਸਵੰਤ ਸਿੰਘ ਮਾਨ, ਕਰਮ ਸਿੰਘ ਪੱਪੂ, ਗੁਰਚਰਨ ਸਿੰਘ ਇਟਲੀ, ਬਾਬਾ ਅਜੀਤ ਸਿੰਘ ਕੁਲਾਰ, ਕਰਨੈਲ ਸਿੰਘ ਸਵੱਦੀ, ਹਰਬੰਸ ਸਿੰਘ, ਨਰਭਿੰਦਰ ਸਿੰਘ ਸਵੱਦੀ, ਬਲਰਾਜ ਸਿੰਘ ਸਿੱਧਵਾਂ, ਸੁਖਜੀਵਨ ਸਿੰਘ, ਜਸਵਿੰਦਰ ਸਿੰਘ, ਬਲਵਿੰਦਰ ਸਿੰਘ ਸਵੱਦੀ, ਰਘਵੀਰ ਸਿੰਘ ਮੋਰਕਰੀਮਾਂ, ਗੁਰਮੇਲ ਸਿੰਘ ਕੁਲਾਰ, ਬਾਬਾ ਹਰੀ ਸਿੰਘ ਚਚਰਾੜੀ, ਬਲਵਿੰਦਰ ਸਿੰਘ ਕੋਠੇ ਹਾਂਸ ਆਦਿ ਹਾਜ਼ਰ ਸਨ |

ਬਰਸਾਤਾਂ ਦੇ ਮੱਦੇਨਜ਼ਰ ਐੱਸ.ਡੀ.ਐੱਮ ਮੱਲ੍ਹੀ ਵਲੋਂ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਦਾ ਦੌਰਾ

ਹੰਬੜਾਂ, 23 ਜੁਲਾਈ (ਮੇਜਰ ਹੰਬੜਾਂ)-ਪੰਜਾਬ ਸਰਕਾਰ ਤੇ ਮਾਣਯੋਗ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਹੜ੍ਹਾਂ ਵਰਗੀ ਸਥਿਤੀ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੇ ਪ੍ਰਬੰਧ ਤਸੱਲੀਬਖਸ਼ ਹਨ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਖੇਤੀਬਾੜੀ ਉਪ ਨਿਰੀਖਕ ਐਸੋਸੀਏਸ਼ਨ ਵਲੋਂ 6ਵੇਂ ਪੇਅ ਕਮਿਸ਼ਨ ਖ਼ਿਲਾਫ਼ ਪ੍ਰਦਰਸ਼ਨ

ਮੁੱਲਾਂਪੁਰ-ਦਾਖਾ, 23 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਖੇਤੀਬਾੜੀ ਉਪ ਨਿਰੀਖਕ ਐਸੋਸੀਏਸ਼ਨ ਲੁਧਿਆਣਾ ਜ਼ਿਲ੍ਹਾ ਪ੍ਰਧਾਨ ਪ੍ਰੇਮਪ੍ਰੀਤ ਸਿੰਘ, ਸਕੱਤਰ ਰਜਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ 6ਵੇਂ ਪੇਅ ਕਮਿਸ਼ਨ ਦੀ ਰਿਪੋਰਟ ਖ਼ਿਲਾਫ਼ ਖੇਤੀਬਾੜੀ ਦਫ਼ਤਰ ...

ਪੂਰੀ ਖ਼ਬਰ »

ਕੀਟਨਾਸ਼ਕਾਂ ਨਾਲ ਜ਼ਹਿਰੀਲੇ ਹੋਏ ਫ਼ਲ/ਸਬਜ਼ੀਆਂ ਤੋਂ ਬਚਣ ਲਈ ਘਰੇਲੂ ਬਗ਼ੀਚੀ ਲਗਾਉਣ ਦਾ ਸੱਦਾ

ਲੋਹਟਬੱਦੀ/ਗੁਰੂਸਰ-ਸੁਧਾਰ, 23 ਜੁਲਾਈ (ਕੁਲਵਿੰਦਰ ਸਿੰਘ ਡਾਂਗੋਂ, ਬਲਵਿੰਦਰ ਸਿੰਘ ਧਾਲੀਵਾਲ)-ਬਾਗ਼ਬਾਨੀ ਵਿਭਾਗ ਵਲੋਂ ਕੌਮੀ ਫ਼ਲ ਤੇ ਸਬਜ਼ੀ ਵਰ੍ਹਾ 2021 ਮਨਾਉਂਦਿਆਂ ਹਰ ਜ਼ਿਲੇ੍ਹ ਅੰਦਰ ਸਰਕਲ ਪੱਧਰ 'ਤੇ 'ਫ਼ਲ ਬੀਜ ਗੇਂਦਾਂ' ਵੰਡਣ ਦੀ ਮੁਹਿੰਮ ਅਧੀਨ ਬਾਗ਼ਬਾਨੀ ...

ਪੂਰੀ ਖ਼ਬਰ »

ਸਿੱਧੂ ਦੀ ਤਾਜਪੋਸ਼ੀ ਲਈ ਕਾਫ਼ਲਾ ਰਵਾਨਾ

ਹਲਵਾਰਾ, 23 ਜੁਲਾਈ (ਭਗਵਾਨ ਢਿੱਲੋਂ)-ਕਾਂਗਰਸ ਹਾਈ ਕਮਾਂਡ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦਾ ਪ੍ਰਧਾਨ ਨਿਯੁਕਤ ਕਰਨ 'ਤੇ ਵਿਧਾਨ ਸਭਾ ਹਲਕਾ ਰਾਏਕੋਟ ਦੇ ਯੁਵਾ ਆਗੂੁ ਤੇ ਹਲਕਾ ਇੰਚਾਰਜ ਕਾਮਲ ਬੋਪਾਰਾਏ ਦੇ ਦਿਸ਼ਾ-ਨਿਰਦੇਸ਼ਾਂ ...

ਪੂਰੀ ਖ਼ਬਰ »

ਪੁਲਿਸ ਨੇ ਨਗਰ ਕੌਂਸਲ ਦੇ ਸਹਿਯੋਗ ਨਾਲ ਸ਼ਹਿਰ 'ਚੋਂ ਨਾਜਾਇਜ਼ ਕਬਜ਼ੇ ਹਟਾਏ

ਜਗਰਾਉਂ, 23 ਜੁਲਾਈ (ਜੋਗਿੰਦਰ ਸਿੰਘ)-ਪੁਲਿਸ ਵਲੋਂ ਨਗਰ ਕੌਂਸਲ ਜਗਰਾਉਂ ਦੇ ਸਹਿਯੋਗ ਨਾਲ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ 'ਚ ਦੁਕਾਨਾਂ ਅੱਗਿਉਂ ਨਾਜਾਇਜ਼ ਕਬਜ਼ੇ ਹਟਾਏ ਗਏ | ਪੁਲਿਸ ਤੇ ਨਗਰ ਕੌਂਸਲ ਦੀ ਸਾਂਝੀ ਟੀਮ ਵਲੋਂ ਸ਼ਹਿਰ ਦੇ ਸਦਨ ਬਜ਼ਾਰ, ਕਮਲ ਚੌਂਕ, ਲਾਲਾ ...

ਪੂਰੀ ਖ਼ਬਰ »

ਰਕਬਾ ਟੋਲ ਬੈਰੀਅਰ ਵਿਖੇ ਕਿਸਾਨਾਂ ਦਾ ਅੰਦੋਲਨ 293ਵੇਂ ਦਿਨ 'ਚ ਸ਼ਾਮਿਲ

ਮੁੱਲਾਂਪੁਰ-ਦਾਖਾ, 23 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਦੀਆਂ ਸਰਹੱਦਾਂ 'ਤੇ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਚੱਲ ਰਹੇ ਕਿਸਾਨ ਅੰਦੋਲਨ ਦਾ ਹਿੱਸਾ ਰਕਬਾ ਟੋਲ ਬੈਰੀਅਰ ਵਿਖੇ ਅੰਦੋਲਨਕਾਰੀ ਮਰਦ-ਮਹਿਲਾਵਾਂ ਵਲੋਂ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਕਾਬੂ

ਹੰਬੜਾਂ, 23 ਜੁਲਾਈ (ਮੇਜਰ ਹੰਬੜਾਂ)-ਪੁਲਿਸ ਚੌਂਕੀ ਹੰਬੜਾਂ ਦੇ ਇੰਚਾਰਜ ਹਰਪਾਲ ਸਿੰਘ ਗਿੱਲ ਦੀ ਪੁਲਿਸ ਪਾਰਟੀ ਵਲੋਂ ਇਕ ਨੌਜਵਾਨ ਨੂੰ 13 ਨਾਜਾਇਜ਼ ਬੋਤਲਾਂ ਸ਼ਰਾਬ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ | ਚੌਂਕੀ ਇੰਚਾਰਜ ਹਰਪਾਲ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ...

ਪੂਰੀ ਖ਼ਬਰ »

ਐਂਟੀ ਨਾਰਕੋਟਿਕ ਸੈੱਲ ਵਲੋਂ ਸਵਾ ਕਿੱਲੋ ਅਫ਼ੀਮ ਸਮੇਤ 2 ਕਾਬੂ

ਜਗਰਾਉਂ, 23 ਜੁਲਾਈ (ਜੋਗਿੰਦਰ ਸਿੰਘ)-ਐਂਟੀ ਨਾਰਕੋਟਿਕ ਸੈੱਲ ਜਗਰਾਉਂ ਦੀ ਪੁਲਿਸ ਨੇ ਸਵਾ ਕਿੱਲੋ ਅਫ਼ੀਮ ਸਮੇਤ ਯੂ.ਪੀ. ਨਾਲ ਸਬੰਧਿਤ 2 ਸਮੱਗਲਰਾਂ ਨੂੰ ਕਾਬੂ ਕੀਤਾ | ਪੁਲਿਸ ਵਲੋਂ ਕਾਬੂ ਕੀਤੇ ਦੋਸ਼ੀਆਂ ਦੀ ਪਹਿਚਾਣ ਅਜੇ ਰਾਜਪੂਤ ਪੁੱਤਰ ਵੇਦ ਪ੍ਰਕਾਸ਼, ਖੇਮਕਰਨ ...

ਪੂਰੀ ਖ਼ਬਰ »

ਕੈਪਟਨ ਹਰਾ ਵਲੋਂ ਸਾਹਨੇਵਾਲ ਡੇਹਲੋਂ ਰੋਡ ਤੇ ਜੀ. ਟੀ. ਰੋਡ ਪਹੁੰਚ ਸੜਕ ਦਾ ਉਦਘਾਟਨ

ਸਾਹਨੇਵਾਲ, 23 ਜੁਲਾਈ (ਹਰਜੀਤ ਸਿੰਘ ਢਿੱਲੋਂ, ਅਮਰਜੀਤ ਮੰਗਲੀ)-ਡੇਹਲੋਂ ਰੋਡ ਸਾਹਨੇਵਾਲ ਤੇ ਜੀ. ਟੀ. ਰੋਡ ਨੂੰ ਆਪਸ 'ਚ ਮਿਲਾਉਂਦੀ ਪਹੁੰਚ ਸੜਕ ਜੋ ਟੁੱਟ ਕੇ ਖਸਤਾ ਹਾਲਤ 'ਚ ਪਹੁੰਚ ਗਈ ਸੀ, ਨੂੰ ਬਣਾਉਣ ਦਾ ਉਦਘਾਟਨ ਕੈਪਟਨ ਸੁਖਜੀਤ ਸਿੰਘ ਹਰਾ ਪ੍ਰਧਾਨ ਨਗਰ ਕੌਂਸਲ ...

ਪੂਰੀ ਖ਼ਬਰ »

ਮਹਿੰਦਰ ਕੌਰ ਗਿੱਲ ਨਮਿਤ ਸ਼ਰਧਾਂਜਲੀ ਸਮਾਗਮ

ਰਾਏਕੋਟ, 23 ਜੁਲਾਈ (ਸੁਸ਼ੀਲ)-ਮਾਤਾ ਮਹਿੰਦਰ ਕੌਰ ਗਿੱਲ ਪਤਨੀ ਸਵ. ਘਾਘੜ ਸਿੰਘ, ਜੋ ਕਿ ਬੀਤੀ 16 ਜੁਲਾਈ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਸਨ, ਉਨ੍ਹਾਂ ਦੀ ਆਤਮਿਕ ਸ਼ਾਂਤੀ ਨਮਿਤ ਪਰਿਵਾਰ ਵਲੋਂ ਅਰੰਭ ਕਰਵਾਏ ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਰਾਏਕੋਟ ਨੇੜਿਉਂ ਮਿਲੇ ਨਵ-ਜਨਮੇ ਬੱਚੇ ਦਾ ਪਾਲਣ-ਪੋਸ਼ਣ ਬਾਲ ਘਰ ਤਲਵੰਡੀ ਖੁਰਦ ਵਿਖੇ ਹੋਵੇਗਾ

ਮੁੱਲਾਂਪੁਰ-ਦਾਖਾ, 23 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਪਿਛਲੇ ਦਿਨੀਂ ਰਾਏਕੋਟ ਨੇੜਲੇ ਪਿੰਡ ਬੱਸੀਆਂ ਦੀ ਦਾਣਾ ਮੰਡੀ ਵਿਖੇ ਕੂੜੇ ਦੇ ਢੇਰ ਤੋਂ ਲਾਵਾਰਸ ਮਿਲੇ ਨਵ ਜਨਮੇ ਲੜਕੇ ਦਾ ਪਾਲਣ ਪੋਸ਼ਣ ਸਵਾਮੀ ਗੰਗਾ ਨੰਦ ਭੂਰੀ ਵਾਲੇ ਬਾਲ ਘਰ ਧਾਮ ਤਲਵੰਡੀ ਖੁਰਦ ਵਿਖੇ ...

ਪੂਰੀ ਖ਼ਬਰ »

ਜੀ.ਐੱਚ.ਜੀ. ਪਬਲਿਕ ਸਕੂਲ ਸਿੱਧਵਾਂ ਖੁਰਦ ਵਿਖੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ

ਚੌਂਕੀਮਾਨ, 23 ਜੁਲਾਈ (ਤੇਜਿੰਦਰ ਸਿੰਘ ਚੱਢਾ)-ਜੀ.ਐੱਚ.ਜੀ. ਪਬਲਿਕ ਸਕੂਲ ਸਿੱਧਵਾਂ ਖੁਰਦ ਨੇ ਪੰਜਵੀਂ ਤੇ ਛੇਵੀਂ ਜਮਾਤ ਲਈ ਪੇਪਰ ਰੀਡਿੰਗ ਐਕਟੀਵਿਟੀ, ਸੱਤਵੀਂ ਤੇ ਅੱਠਵੀਂ ਜਮਾਤ ਲਈ ਵੇਸਟ ਆਫ ਬੈਸਟ ਵਰਗੀਆਂ ਵਰਚੁਅਲ ਗਤੀਵਿਧੀਆਂ ਕਰਵਾਈਆਂ ਗਈਆਂ | ਪਿ੍ੰਸੀਪਲ ਪਵਨ ...

ਪੂਰੀ ਖ਼ਬਰ »

ਅਵਤਾਰ ਸਿੰਘ ਸਿੱਧੂ ਨਮਿਤ ਸ਼ਰਧਾਂਜਲੀ ਸਮਾਗਮ

ਜਗਰਾਉਂ, 23 ਜੁਲਾਈ (ਜੋਗਿੰਦਰ ਸਿੰਘ)-ਸਾਬਕਾ ਵਿਧਾਇਕ ਭਾਗ ਸਿੰਘ ਮੱਲ੍ਹਾ ਦੇ ਭਤੀਜੇ ਅਵਤਾਰ ਸਿੰਘ ਸਿੱਧੂ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਸ੍ਰੀ ਸਹਿਜ ਪਾਠ ਸਾਹਿਬ ਜੀ ਦਾ ਭੋਗ ਗੁਰਦੁਆਰਾ ਬਾਬਾ ਮੱਘਰ ਸਿੰਘ ਪਿੰਡ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦਾ ਖੇਤੀਬਾੜੀ ਸਭਾਵਾਂ ਅੰਦਰ ਨਵਾਂ ਰੇੜਕਾ

ਮੁੱਲਾਂਪੁਰ-ਦਾਖਾ, 23 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਸਾਲ 2017 ਵਿਧਾਨ ਸਭਾ ਚੋਣ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਹੁੰਦਿਆਂ ਕੈਪਟਨ ਅਮਰਿੰਦਰ ਸਿੰਘ ਵਲੋਂ ਆਪਣੇ ਚੋਣ ਮੈਨੀਫੈਸਟੋ 'ਚ ਖੇਤ ਮਜ਼ਦੂਰ ਤੇ ਬੇ-ਜ਼ਮੀਨੇ ਕਾਸ਼ਤਕਾਰਾਂ ਦੀ ਕਰਜ਼ਾ ਮੁਆਫ਼ੀ ਵਾਅਦਾ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਮਰਾਟ ਸਕੂਲ ਦੇ ਬੱਚਿਆਂ ਨੂੰ ਮੁਫ਼ਤ ਵਰਦੀਆਂ ਵੰਡੀਆਂ

ਹਠੂਰ, 23 ਜੁਲਾਈ (ਜਸਵਿੰਦਰ ਸਿੰਘ ਛਿੰਦਾ)-ਸਰਕਾਰੀ ਸੀਨੀਅਰ ਸੈਕੰਡਰੀ ਸਮਰਾਟ ਸਕੂਲ ਮਾਣੂੰਕੇ ਵਿਖੇ ਪਿ੍ੰ: ਅਰਵਿੰਦਰ ਕੌਰ ਦੀ ਅਗਵਾਈ ਹੇਠ ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਬੱਚਿਆਂ ਨੂੰ ਵਰਦੀਆਂ ਵੰਡੀਆਂ ਗਈਆਂ | ਮੀਡੀਆ ਇੰਚਾਰਜ ਸਵਰਨ ਸਿੰਘ ਨੇ ਜਾਣਕਾਰੀ ...

ਪੂਰੀ ਖ਼ਬਰ »

ਸਿੱਧਵਾਂ ਕਾਲਜ ਵਿਖੇ ਅੰਤਰਰਾਸ਼ਟਰੀ ਵੈਬੀਨਾਰ

ਚੌਂਕੀਮਾਨ, 23 ਜੁਲਾਈ (ਤੇਜਿੰਦਰ ਸਿੰਘ ਚੱਢਾ)-ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਦੀ ਸਿਰਮੌਰ ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮਨ ਸਿੱਧਵਾਂ ਖੁਰਦ ਦੇ ਪਿ੍ੰਸੀਪਲ ਡਾ: ਰਾਜਵਿੰਦਰ ਕੌਰ ਹੁੰਦਲ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਵੈਬੀਨਾਰ ਤਨਾਓ ਤੇ ਸਰੀਰਕ ...

ਪੂਰੀ ਖ਼ਬਰ »

ਹਲਕਾ ਇੰਚਾਰਜ ਬਲਵਿੰਦਰ ਸੰਧੂ ਵਲੋਂ ਅਕਾਲੀ ਵਰਕਰਾਂ ਨਾਲ ਮੀਟਿੰਗ

ਰਾਏਕੋਟ, 23 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾਂ-ਨਿਰਦੇਸ਼ਾਂ 'ਤੇ ਵਿਧਾਨ ਸਭਾ ਹਲਕਾ ਰਾਏਕੋਟ ਦੇ ਇੰਚਾਰਜ ਬਲਵਿੰਦਰ ਸਿੰਘ ਸੰਧੂ ਵਲੋਂ ਸਰਕਲ ਬੱਸੀਆਂ ਅਧੀਨ ਪੈਂਦੇ ਪਿੰਡ ਰਾਮਗੜ੍ਹ ਸਿਵੀਆਂ ਵਿਖੇ ...

ਪੂਰੀ ਖ਼ਬਰ »

ਰੋਟਰੀ ਕਲੱਬ ਰਾਏਕੋਟ ਵਲੋਂ ਵਿਸ਼ੇਸ਼ ਕੈਂਪ

ਰਾਏਕੋਟ, 23 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਕੁਦਰਤ ਨੇ ਔਰਤ ਨੂੰ ਜਗ-ਜਣਨੀ ਦਾ ਰੁਤਬਾ ਦਿੱਤਾ ਹੈ, ਉਸੇ ਹੀ ਔਰਤ ਨੂੰ ਅਨੇਕਾਂ ਪ੍ਰਕਾਰ ਦੀਆਂ ਸਰੀਰਕ ਬਿਮਾਰੀਆਂ, ਤਕਲੀਫ਼ਾਂ ਤੇ ਸਮਾਜ ਸਮੱਸਿਆਵਾਂ ਨਾਲ ਵੀ ਜੂਝਣਾ ਪੈਂਦਾ ਹੈ ਪਰ ਔਰਤਾਂ ਦੀਆਂ ਕੁਝ ਖਾਸ ਸਮੱਸਿਆਵਾਂ ...

ਪੂਰੀ ਖ਼ਬਰ »

ਮੁੱਲਾਂਪੁਰ ਦਾਖਾ ਐਬਸੋਲਯੂਟ ਇੰਸਟੀਚਿਊਟ 'ਚ ਮੁਫ਼ਤ ਮੈਗਾ ਮੌਕ ਟੈਸਟ ਅੱਜ

ਮੁੱਲਾਂਪੁਰ-ਦਾਖਾ, 23 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਮੰਡੀ ਮੁੱਲਾਂਪੁਰ ਦਾਖਾ ਡਰੀਮਪਲੈਕਸ ਬਿਲਡਿੰਗ ਵਿਚ ਪੰਜਾਬ ਐਂਡ ਸਿੰਧ ਬੈਂਕ, ਅਜੀਤ ਉਪ ਦਫਤਰ ਉੱਪਰਲੀ ਮੰਜ਼ਿਲ ਐਬਸੋਲਯੂਟ ਐਜ਼ੂਕੇਸ਼ਨ ਐਂਡ ਓਵਰਸੀਜ਼ ਸਰਵਿਸਜ਼ ਇੰਸਟੀਚਿਊਟ ਵਿਚ ਸਨਿਚਰਵਾਰ 24 ਜੁਲਾਈ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਕਿ੍ਸ਼ਨ ਸਾਹਿਬ ਪਬਲਿਕ ਸਕੂਲ ਕਮਾਲਪੁਰਾ ਵਿਖੇ ਧਾਰਮਿਕ ਸਮਾਗਮ

ਰਾਏਕੋਟ, 23 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਸ੍ਰੀ ਗੁਰੂ ਹਰਕਿ੍ਸ਼ਨ ਸਾਹਿਬ ਪਬਲਿਕ ਸਕੂਲ ਕਮਾਲਪੁਰਾ ਵਿਖੇ ਸ੍ਰੀ ਗੁਰੂ ਹਰਕਿ੍ਸ਼ਨ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ | ਸਭ ਤੋਂ ਪਹਿਲਾਂ ਅਧਿਆਪਕਾਂ ਵਲੋਂ ਸ੍ਰੀ ਸੁਖਮਨੀ ਸਾਹਿਬ ...

ਪੂਰੀ ਖ਼ਬਰ »

ਕੈਪਟਨ ਤੇ ਸਿੱਧੂ ਦੀ ਅਗਵਾਈ 'ਚ ਕਾਂਗਰਸ ਪਾਰਟੀ ਮੁੜ ਆਵੇਗੀ ਸੱਤਾ 'ਚ- ਤੁਗਲ/ਬੁੱਟਰ

ਗੁਰੂਸਰ ਸੁਧਾਰ, 23 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਹੇਠ ਪੰਜਾਬ ਕਾਂਗਰਸ 2017 ਤੋਂ ਵੀ ਬਿਹਤਰੀਨ ਪ੍ਰਦਰਸ਼ਨ ਕਰਦਿਆਂ 2022 ਚੋਣਾਂ ...

ਪੂਰੀ ਖ਼ਬਰ »

ਕਿਸਾਨ ਹਿਤੈਸ਼ੀ ਹੋਣ ਦਾ ਵਿਖਾਵਾ ਕਰਕੇ ਗੁਆਚੀ ਸਾਖ਼ ਬਚਾਉਣ ਦੇ ਯਤਨ 'ਚ ਹੈ ਸੁਖਬੀਰ-ਸੋਢੀ

ਹਠੂਰ, 23 ਜੁਲਾਈ (ਜਸਵਿੰਦਰ ਸਿੰਘ ਛਿੰਦਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖੇਤੀ ਸਬੰਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਬਿਆਨ ਦੇ ਕੇ ਕੀਤੇ ਜਾ ਰਹੇ ਨਾਟਕ ਨਾਲ ਫ਼ਿਲਮੀ ਐਕਟਰਾਂ ਨੂੰ ਵੀ ਮਾਤ ਦੇਣ ਦੀ ਕੋਸ਼ਿਸ਼ ਕਰ ਰਿਹਾ ਹੈ | ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਮੁੱਲਾਂਪੁਰ ਵਿਖੇ ਸਤਵਿੰਦਰ ਕੌਰ ਨੂੰ ਸ਼ਰਧਾਂਜਲੀਆਂ ਭੇਟ

ਮੁੱਲਾਂਪੁਰ-ਦਾਖਾ, 23 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਪਿੰਡ ਮੁੱਲਾਂਪੁਰ 'ਚ ਧਨੋਆ ਪਰਿਵਾਰ ਦੇ ਬਲਵੰਤ ਸਿੰਘ ਧਨੋਆ ਦੀ ਧਰਮਪਤਨੀ ਬੀਬੀ ਸਤਵਿੰਦਰ ਕੌਰ ਦੇ ਅਕਾਲ ਚਲਾਣੇ ਉਪਰੰਤ ਗੁਰਦੁਆਰਾ ਸ਼ਹੀਦਗੰਜ ਮੁਸ਼ਕਿਆਣਾ ਸਾਹਿਬ ਪਿੰਡ ਮੁੱਲਾਂਪੁਰ ਵਿਖੇ ਅੰਤਿਮ ਅਰਦਾਸ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਕਾਲਜ ਸਪੋਰਟਸ ਕਲੱਬ ਕਮਾਲਪੁਰਾ ਦੀ ਸ਼ੁਰੂਆਤ

ਰਾਏਕੋਟ, 23 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫਾਰ ਵਿਮੈਨ ਕਮਾਲਪੁਰਾ ਵਲੋਂ ਖੇਡ ਖੇਤਰ 'ਚ ਨਵਾਂ ਉਪਰਾਲਾ ਕੀਤਾ ਗਿਆ ਹੈ | ਇਲਾਕੇ ਦੀਆਂ ਲੜਕੀਆਂ ਨੂੰ ਖੇਡਾਂ ਦੀ ਸਹੂਲਤ ਦੇਣ ਲਈ ਕਾਲਜ ਵਲੋਂ ਗੁਰੂ ਗੋਬਿੰਦ ਸਿੰਘ ਕਾਲਜ ਸਪੋਰਟਸ ...

ਪੂਰੀ ਖ਼ਬਰ »

ਝੋਰੜਾਂ ਤੋਂ ਦਿੱਲੀ ਸੰਘਰਸ਼ ਲਈ 32ਵਾਂ ਜਥਾ ਰਵਾਨਾ

ਹਠੂਰ, 23 ਜੁਲਾਈ (ਜਸਵਿੰਦਰ ਸਿੰਘ ਛਿੰਦਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਇਕਾਈ ਝੋਰੜਾਂ ਵਲੋਂ ਦਿੱਲੀ ਦੇ ਟਿਕਰੀ ਬਾਰਡਰ 'ਤੇ ਚੱਲ ਰਹੇ ਸੰਘਰਸ਼ ਵਿਚ ਲਗਾਤਾਰ ਯੋਗਦਾਨ ਪਾਇਆ ਜਾ ਰਿਹਾ ਹੈ ਅਤੇ ਲੜੀਵਾਰ ਕਿਸਾਨ ਜੱਥੇ ਜਾ ਰਹੇ ਹਨ | ਅੱਜ 32ਵਾਂ ਕਿਸਾਨ ਜੱਥਾ ...

ਪੂਰੀ ਖ਼ਬਰ »

ਸੜਕ 'ਤੇ ਭਿੜਦੇ ਅਵਾਰਾ ਢੱਠਿਆਂ ਨੇ ਪਾਇਆ ਭੜਥੂ

ਰਾਏਕੋਟ, 23 ਜੁਲਾਈ (ਸੁਸ਼ੀਲ)-ਬੀਤੀ ਰਾਤ ਸਥਾਨਕ ਟੈਲੀਫੋਨ ਐਕਸਚੇਂਜ ਨੇੜੇ ਸਥਿਤ ਲੋਬਰ ਚੌਂਕ ਵਿਚ ਸਥਿਤ ਬਾਬਾ ਸਪੀਲ ਬਾਦਸ਼ਾਹ ਦੀ ਪਵਿੱਤਰ ਦਰਗਾਹ ਦਾ ਦੋ ਭੂਤਰੇ ਸਾਨ੍ਹਾਂ ਵਲੋਂ ਕਾਫ਼ੀ ਨੁਕਸਾਨ ਕੀਤਾ ਗਿਆ | ਦਰਗਾਹ ਕਮੇਟੀ ਦੇ ਪ੍ਰਧਾਨ ਮੋਹਨ ਸਿੰਘ, ਦਵਿੰਦਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX