ਤਾਜਾ ਖ਼ਬਰਾਂ


ਚੇਨਈ ਨੇ ਮੁੰਬਈ ਨੂੰ 20 ਦੌੜਾਂ ਨਾਲ ਹਰਾਇਆ
. . .  1 day ago
ਚੇਨਈ ਨੇ ਮੁੰਬਈ ਨੂੰ ਦਿੱਤਾ 157 ਦੌੜਾਂ ਦਾ ਟੀਚਾ, ਗਾਇਕਵਾੜ ਨੇ ਖੇਡੀ ਸ਼ਾਨਦਾਰ ਪਾਰੀ
. . .  1 day ago
"ਅਸੀਂ ਚੰਨੀ ਨੂੰ ਇਹ ਮੌਕਾ ਦੇਣ ਲਈ ਬਹੁਤ ਖੁਸ਼ ਅਤੇ ਧੰਨਵਾਦੀ ਹਾਂ-ਸੁਰਿੰਦਰ ਕੌਰ, ਚਰਨਜੀਤ ਸਿੰਘ ਚੰਨੀ ਦੀ ਭੈਣ
. . .  1 day ago
ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਚਰਨਜੀਤ ਚੰਨੀ ,ਇਤਿਹਾਸ ’ਚ ਸੁਨਹਿਰੀ ਅੱਖਰਾਂ 'ਚ ਲਿਖਿਆ ਜਾਵੇਗਾ - ਨਵਜੋਤ ਸਿੰਘ ਸਿੱਧੂ
. . .  1 day ago
ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ ’ਤੇ ਦਿੱਤੀ ਵਧਾਈ
. . .  1 day ago
ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  1 day ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  1 day ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  1 day ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  1 day ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  1 day ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  1 day ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  1 day ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  1 day ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  1 day ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  1 day ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  1 day ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  1 day ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  1 day ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  1 day ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  1 day ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਗੰਭੀਰ ਪ੍ਰਸਥਿਤੀਆਂ ਹੀ ਮਹਾਂਪੁਰਖਾਂ ਦਾ ਵਿਦਿਆਲਾ ਤੇ ਪਰਖਸ਼ਾਲਾ ਬਣਦੀਆਂ ਹਨ। -ਮਹਾਤਮਾ ਗਾਂਧੀ

ਪੰਜਾਬ / ਜਨਰਲ

ਮੋਗਾ ਵਿਖੇ ਮਿੰਨੀ ਤੇ ਰੋਡਵੇਜ਼ ਬੱਸ ਵਿਚਾਲੇ ਭਿਆਨਕ ਟੱਕਰ- 3 ਮੌਤਾਂ, 37 ਜ਼ਖ਼ਮੀ

ਮੋਗਾ, 23 ਜੁਲਾਈ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਅੱਜ ਸਵੇਰੇ ਕਰੀਬ 8 ਵਜੇ ਮੋਗਾ ਅੰਮਿ੍ਤਸਰ ਰੋਡ 'ਤੇ ਪਿੰਡ ਲੁਹਾਰਾ ਕੋਲ ਵਾਪਰੇ ਭਿਆਨਕ ਸੜਕ ਹਾਦਸੇ 'ਚ 3 ਜਣਿਆਂ ਦੀ ਮੌਤ ਹੋ ਗਈ ਅਤੇ 37 ਹੋਰ ਜ਼ਖਮੀ ਹੋ ਗਏ | ਜਾਣਕਾਰੀ ਅਨੁਸਾਰ ਕਸਬਾ ਜ਼ੀਰਾ ਨਾਲ ਸਬੰਧਿਤ ਪਿੰਡ ਮਲਸੀਆਂ ਛੋਟੀਆਂ ਤੇ ਵੱਡੀਆਂ ਦੇ ਕਾਂਗਰਸੀ ਵਰਕਰ ਇਕ ਮਿੰਨੀ ਬੱਸ ਵਿਚ ਸਵਾਰ ਹੋ ਕੇ ਨਵਜੋਤ ਸਿੰਘ ਸਿੱਧੂ ਦੇ ਤਾਜਪੋਸ਼ੀ ਸਮਾਗਮ 'ਚ ਸ਼ਾਮਿਲ ਹੋਣ ਲਈ ਚੰਡੀਗੜ੍ਹ ਨੂੰ ਜਾ ਰਹੇ ਸਨ ਅਤੇ ਜਦੋਂ ਉਨ੍ਹਾਂ ਦੀ ਬੱਸ ਪਿੰਡ ਲੁਹਾਰਾ ਕੋਲ ਪੁੱਜੀ ਤਾਂ ਡਰਾਈਵਰ ਗੁਰਦੇਵ ਸਿੰਘ ਨੇ ਤੇਜ਼ ਰਫ਼ਤਾਰ ਬੱਸ ਚਲਾਉਂਦਿਆਂ ਜਦੋਂ ਓਵਰਟੇਕ ਕੀਤਾ ਤਾਂ ਅੱਗੋਂ ਆ ਰਹੀ ਪੰਜਾਬ ਰੋਡਵੇਜ਼ ਮੋਗਾ ਦੀ ਬੱਸ ਜੋ ਕਿ ਅੰਮਿ੍ਤਸਰ ਨੂੰ ਜਾ ਰਹੀ ਸੀ, ਨਾਲ ਟਕਰਾਅ ਗਈ | ਮਿੰਨੀ ਬੱਸ ਦਾ ਅਗਲਾ ਹਿੱਸਾ ਤਹਿਸ ਨਹਿਸ ਹੋਣ ਨਾਲ ਡਰਾਈਵਰ ਗੁਰਦੇਵ ਸਿੰਘ (34) ਦੀ ਮੌਕੇ 'ਤੇ ਮੌਤ ਹੋ ਗਈ ਜਦੋਂ ਕਿ ਇਸ 'ਚ ਸਵਾਰ 26 ਦੇ ਕਰੀਬ ਵਿਅਕਤੀ ਜ਼ਖਮੀ ਹੋਣ ਦੇ ਨਾਲ ਨਾਲ ਪੰਜਾਬ ਰੋਡਵੇਜ਼ ਦੀ ਬੱਸ ਦੀਆਂ ਸਵਾਰੀਆਂ ਵੀ ਜ਼ਖਮੀ ਹੋ ਗਈਆਂ | ਜ਼ਖਮੀਆਂ ਨੂੰ ਸਮਾਜ ਸੇਵਾ ਸੁਸਾਇਟੀ ਮੋਗਾ ਤੇ ਮੋਹਨ ਸਿੰਘ ਗਿੱਲ ਦੀ ਅਗਵਾਈ ਵਿਚ 108 ਐਂਬੂਲਸ ਦੀਆਂ ਟੀਮਾਂ ਨੇ ਸਿਵਲ ਹਸਪਤਾਲ ਮੋਗਾ ਪਹੁੰਚਾਇਆ ਜਿੱਥੇ ਡਾਕਟਰਾਂ ਨੇ ਦੋ ਹੋਰ ਜ਼ਖਮੀਆਂ ਵਿਰਸਾ ਸਿੰਘ (65), ਵਿੱਕੀ (25) (ਦੋਵੇਂ ਵਾਸੀ ਮਲਸੀਆਂ) ਨੂੰ ਮਿ੍ਤਕ ਕਰਾਰ ਦੇ ਦਿੱਤਾ ਜਦੋਂ ਕਿ 9 ਜਣਿਆਂ ਦੀ ਹਾਲਤ ਨੂੰ ਗੰਭੀਰ ਵੇਖਦਿਆਂ ਦਿਆਨੰਦ ਹਸਪਤਾਲ ਲੁਧਿਆਣਾ, ਫ਼ਰੀਦਕੋਟ ਮੈਡੀਕਲ ਕਾਲਜ ਅਤੇ ਅਮਨਦੀਪ ਹਸਪਤਾਲ ਅੰਮਿ੍ਤਸਰ ਰੈਫ਼ਰ ਕਰ ਦਿੱਤਾ | ਘਟਨਾ ਦੀ ਸੂਚਨਾ ਮਿਲਦਿਆਂ ਹੀ ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ, ਜ਼ਿਲ੍ਹਾ ਪੁਲਿਸ ਮੁਖੀ ਹਰਮਨਬੀਰ ਸਿੰਘ ਗਿੱਲ, ਐਸ.ਪੀ. ਗੁਰਦੀਪ ਸਿੰਘ ਗਿੱਲ ਤੇ ਹੋਰ ਉੱਚ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਘਟਨਾ ਦਾ ਜਾਇਜ਼ਾ ਲਿਆ | ਜ਼ਖਮੀਆਂ 'ਚ ਪ੍ਰਭਜੀਤ ਸਿੰਘ, ਗੁਰਮੀਤ ਸਿੰਘ, ਅਰਸ਼ਦੀਪ ਸਿੰਘ, ਜੰਗੀਰ ਸਿੰਘ, ਰਛਪਾਲ ਸਿੰਘ, ਗੁਰਪ੍ਰੀਤ ਸਿੰਘ, ਮਨਦੀਪ ਸਿੰਘ, ਰਤਨ ਸਿੰਘ, ਰਣਜੀਤ ਸਿੰਘ, ਰਛਪਾਲ ਸਿੰਘ, ਮੇਜਰ ਸਿੰਘ, ਬਾਜ ਸਿੰਘ, ਗੁਰਮੀਤ ਸਿੰਘ, ਬਲਦੇਵ ਸਿੰਘ, ਜਗਤਾਰ ਸਿੰਘ, ਰਾਜਵਿੰਦਰ ਸਿੰਘ, ਆਕਾਸ਼ਦੀਪ ਸਿੰਘ, ਚਰਨਜੀਤ ਸਿੰਘ, ਅਰਸ਼ਦੀਪ ਸਿੰਘ, ਬਲਵੀਰ ਸਿੰਘ, ਸ਼ਰਨਦੀਪ ਸਿੰਘ, ਹਰਦੇਵ ਸਿੰਘ, ਅਮਨਦੀਪ ਸਿੰਘ (ਸਾਰੇ ਵਾਸੀ ਮਲਸੀਆਂ ਨੇੜੇ ਜ਼ੀਰਾ), ਰਣਜੀਤ ਸਿੰਘ, ਰੂਬਨਪ੍ਰੀਤ ਕੌਰ, ਰਜਨੀ, ਸਾਹਿਬ ਕੌਰ (ਵਾਸੀ ਮੋਗਾ), ਨਵਰੀਤ ਕੌਰ ਵਾਸੀ ਭਗਤਾ ਭਾਈਕਾ, ਬਲਵੀਰ ਕੌਰ ਤਰਨਤਾਰਨ, ਸੁਖਵਿੰਦਰ ਵਾਸੀ ਬੱਲੇ, ਚਮਨ ਲਾਲ ਕੋਟ ਈਸੇ ਖਾਂ, ਚੰਨਣ ਸਿੰਘ ਕੋਟ ਬੁੱਡਾ ਸ਼ਾਮਿਲ ਹਨ | ਇਸ ਮੌਕੇ ਜ਼ਖਮੀਆਂ ਦਾ ਹਾਲਚਾਲ ਪੁੱਛਣ ਲਈ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ, ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਨਵਦੀਪ ਸਿੰਘ ਸੰਘਾ, ਸਮਾਜ ਸੇਵਾ ਸੁਸਾਇਟੀ ਦੇ ਪ੍ਰਧਾਨ ਗੁਰਸੇਵਕ ਸਿੰਘ ਸੰਨਿਆਸੀ ਵੀ ਮੌਕੇ ਪਹੁੰਚੇ ਅਤੇ ਜ਼ਖਮੀ ਹੋਏ ਵਿਅਕਤੀਆਂ ਤੇ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਜਦੋਂ ਕਿ ਕਾਂਗਰਸ ਦਾ ਕੋਈ ਵੀ ਆਗੂ ਨਾ ਤਾਂ ਘਟਨਾ ਸਥਾਨ 'ਤੇ ਪਹੁੰਚਿਆ ਅਤੇ ਨਾ ਹੀ ਹਸਪਤਾਲ ਜਾ ਕੇ ਜ਼ਖਮੀਆਂ ਦਾ ਹਾਲ ਚਾਲ ਪੁੱਛਿਆ |
ਸੋਨੂੰ ਸੂਦ ਵਲੋਂ ਮਦਦ ਦਾ ਐਲਾਨ
ਬੀਤੇ ਕੱਲ੍ਹ ਮੁੰਬਈ ਤੋਂ ਮੋਗਾ ਪਹੁੰਚੇ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਵਲੋਂ ਜਿੱਥੇ ਹਸਪਤਾਲ ਜਾ ਕੇ ਜ਼ਖਮੀਆਂ ਦਾ ਹਾਲ ਚਾਲ ਪੁੱਛਿਆ ਗਿਆ ਉਥੇ ਉਨ੍ਹਾਂ ਵਲੋਂ ਮਿ੍ਤਕ ਵਿਅਕਤੀਆਂ ਦੇ ਪਰਿਵਾਰਾਂ ਨੂੰ 50 ਹਜ਼ਾਰ ਰੁਪਏ ਜਦੋਂ ਕਿ ਜ਼ਖਮੀਆਂ ਨੂੰ 25-25 ਹਜ਼ਾਰ ਰੁਪਏ ਦੀ ਮਦਦ ਦੇਣ ਦਾ ਐਲਾਨ ਕੀਤਾ ਗਿਆ |
ਪੰਜਾਬ ਸਰਕਾਰ ਵਲੋਂ ਵਿੱਤੀ ਸਹਾਇਤਾ ਦੇਣ ਦਾ ਐਲਾਨ
ਪੰਜਾਬ ਸਰਕਾਰ ਨੇ ਮਿ੍ਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ |

ਮੈਡੀਕਲ ਤੇ ਵੈਟਰਨਰੀ ਡਾਕਟਰਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਧਰਨਾ

ਐੱਸ.ਏ.ਐੱਸ. ਨਗਰ, 23 ਜੁਲਾਈ (ਕੇ.ਐੱਸ. ਰਾਣਾ)-ਜੁਆਇੰਟ ਗੌਰਮਿੰਟ ਡਾਕਟਰਜ਼ ਕੋਆਰਡੀਨੇਸ਼ਨ ਕਮੇਟੀ ਦੇ ਸੱਦੇ 'ਤੇ ਅੱਜ ਵੱਡੀ ਗਿਣਤੀ ਵਿਚ ਡਾਕਟਰ ਸਥਾਨਕ ਸਿਵਲ ਹਸਪਤਾਲ ਫੇਜ਼ 6 ਮੁਹਾਲੀ ਪਹੁੰਚੇ | ਇਸ ਰੋਸ ਧਰਨੇ 'ਚ ਪੰਜਾਬ ਭਰ ਦੇ ਸਿਹਤ ਵਿਭਾਗ ਤੋਂ ਇਲਾਵਾ ਵੈਟਰਨਰੀ, ...

ਪੂਰੀ ਖ਼ਬਰ »

ਲੋਕਾਂ ਦਾ ਧਿਆਨ ਪਾਸੇ ਕਰਨ ਲਈ ਕੈਪਟਨ ਤੇ ਸਿੱਧੂ ਵਿਚਕਾਰ ਲੜਾਈ ਸਿਰਫ਼ ਡਰਾਮਾ- ਚੀਮਾ

ਚੰਡੀਗੜ੍ਹ, 23 ਜੁਲਾਈ (ਅਜੀਤ ਬਿਊਰੋ)- ਸ਼ੋ੍ਰਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਕਾਂਗਰਸ ਪਾਰਟੀ ਨੇ ਆਪਣੀਆਂ ਅਸਫਲਤਾਵਾਂ ਤੋਂ ਲੋਕਾਂ ਦਾ ਧਿਆਨ ਪਾਸੇ ਕਰਨ ਵਾਸਤੇ ਤੈਅ ਕਹਾਣੀ ਅਨੁਸਾਰ ਕੰਮ ਕੀਤਾ ਹੈ ਤਾਂ ਜੋ ਪੰਜਾਬੀਆਂ ਨੰੂ ਮੂਰਖ ਬਣਾਇਆ ਜਾ ਸਕੇ ਤੇ ਪਾਰਟੀ ਨੇ ...

ਪੂਰੀ ਖ਼ਬਰ »

ਬਸਪਾ ਕਿਸਾਨ ਅੰਦੋਲਨ ਦੇ ਸਮਰਥਨ 'ਚ 27 ਨੂੰ ਜ਼ਿਲ੍ਹਾ ਹੈੱਡਕੁਆਰਟਰਾਂ 'ਤੇ ਰੋਸ ਮਾਰਚ ਕਰੇਗੀ- ਜਸਵੀਰ ਸਿੰਘ ਗੜ੍ਹੀ

ਜਲੰਧਰ, 23 ਜੁਲਾਈ (ਅਜੀਤ ਬਿਊਰੋ)- ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ 27 ਜੁਲਾਈ ਨੂੰ ਕਿਸਾਨ ਅੰਦੋਲਨ ਦੇ ਸਮਰਥਨ ਵਿਚ ਤਿੰਨ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸਾਰੇ ਜ਼ਿਲ੍ਹਾ ...

ਪੂਰੀ ਖ਼ਬਰ »

'ਕਿਸਾਨ ਤੇ ਖੇਤੀ ਕਾਮੇ ਕਮਿਸ਼ਨ' ਕੋਲ ਕਾਰਵਾਈ ਰਜਿਸਟਰ ਵੀ ਨਹੀਂ- ਆਰ.ਟੀ.ਆਈ. ਤਹਿਤ ਖ਼ੁਲਾਸਾ

ਨਵਾਂਸ਼ਹਿਰ 23 ਜੁਲਾਈ (ਗੁਰਬਖਸ਼ ਸਿੰਘ ਮਹੇ)- ਕਿਸਾਨਾਂ ਦੀ ਹਮਦਰਦ ਹੋਣ ਦਾ ਦਾਅਵਾ ਕਰਦੀ ਕਾਂਗਰਸ ਸਰਕਾਰ ਵਲੋਂ ਬਣਾਏ ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਹੋਰ ਕਮਿਸ਼ਨਾਂ ਵਾਂਗ ਕਾਗ਼ਜ਼ੀ ਸ਼ੇਰ ਜਾਂ ਚਿੱਟਾ ਹਾਥੀ ਹੀ ਸਾਬਤ ਹੋ ਰਿਹਾ ਹੈ | ਆਰ.ਟੀ.ਆਈ. ...

ਪੂਰੀ ਖ਼ਬਰ »

ਅਕਾਲੀ ਵਫ਼ਦ ਨੇ ਉਪ-ਰਾਸ਼ਟਰਪਤੀ ਨੂੰ ਯੂਨੀਵਰਸਿਟੀ ਦੇ ਵਿਲੱਖਣ ਸਰੂਪ ਨਾਲ ਛੇੜਛਾੜ ਨਾ ਕੀਤੇ ਜਾਣਾ ਯਕੀਨੀ ਬਣਾਉਣ ਦੀ ਕੀਤੀ ਅਪੀਲ

ਚੰਡੀਗੜ੍ਹ, 23 ਜੁਲਾਈ (ਅਜੀਤ ਬਿਊਰੋ)- ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਸੰਸਦ ਮੈਂਬਰਾਂ ਦੇ ਇਕ ਵਫ਼ਦ ਨੇ ਅੱਜ ਉਪ ਰਾਸ਼ਟਰਪਤੀ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਚਾਂਸਲਰ ਐਮ. ਵੈਂਕਈਆ ਨਾਇਡੂ ਨਾਲ ਮੁਲਾਕਾਤ ...

ਪੂਰੀ ਖ਼ਬਰ »

ਦੈਨਿਕ ਭਾਸਕਰ ਦੇ ਦਫ਼ਤਰਾਂ 'ਤੇ ਛਾਪਿਆਂ ਦੀ ਢੀਂਡਸਾ ਵਲੋਂ ਸਖ਼ਤ ਆਲੋਚਨਾ

ਐੱਸ.ਏ.ਐੱਸ ਨਗਰ, 23 ਜੁਲਾਈ (ਕੇ. ਐੱਸ. ਰਾਣਾ)-ਆਮਦਨ ਕਰ ਵਿਭਾਗ ਵਲੋਂ ਬੀਤੇ ਦਿਨੀਂ ਦੈਨਿਕ ਭਾਸਕਰ ਤੇ ਭਾਰਤ ਸਮਾਚਾਰ ਦੇ ਦਫ਼ਤਰਾਂ 'ਤੇ ਮਾਰੇ ਗਏ ਛਾਪਿਆਂ ਦੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਵਲੋਂ ਸਖਤ ...

ਪੂਰੀ ਖ਼ਬਰ »

ਪਾਕਿ ਵਾਲੇ ਪਾਸਿਓਾ ਡਰੋਨਨੁਮਾ ਚੀਜ਼ ਖਾਲੜਾ ਸਰਹੱਦ 'ਤੇ ਡੇਗਣ ਲਈ ਬੀ.ਐੱਸ.ਐੱਫ਼. ਨੇ ਚਲਾਈਆਂ ਗੋਲੀਆਂ

ਖਾਲੜਾ, 23 ਜੁਲਾਈ (ਜੱਜਪਾਲ ਸਿੰਘ ਜੱਜ)-ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐੱਸ.ਐੱਫ਼. ਦੀ ਸਰਹੱਦੀ ਚੌਕੀ ਪਲੋਅ ਪੱਤੀ ਅਧੀਨ ਆਉਂਦੇ ਇਲਾਕੇ ਅੰਦਰ 22-23 ਜੁਲਾਈ ਦੀ ਦਰਮਿਆਨੀ ਰਾਤ ਨੂੰ ਪਾਕਿਸਤਾਨ ਵਾਲੇ ਪਾਸਿਓਾ ਡਰੋਨਨੁਮਾ ਵਸਤੂ ਭਾਰਤ ਵਾਲੇ ਪਾਸੇ ਦਾਖ਼ਲ ਹੋਣ ਦੀ ਖ਼ਬਰ ...

ਪੂਰੀ ਖ਼ਬਰ »

ਸੁਨਾਮ ਨੇੜੇ ਸੜਕ ਹਾਦਸੇ 'ਚ ਕਾਰ ਚਾਲਕ ਸਮੇਤ ਪਤੀ-ਪਤਨੀ ਦੀ ਮੌਤ

ਸੁਨਾਮ ਊਧਮ ਸਿੰਘ ਵਾਲਾ, 23 ਜੁਲਾਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਅੱਜ ਬਾਅਦ ਦੁਪਹਿਰ ਸੁਨਾਮ ਬੁਢਲਾਡਾ ਸੜਕ 'ਤੇ ਪਿੰਡ ਘਾਸੀਵਾਲਾ ਕੋਲ ਸੜਕ ਹਾਦਸੇ 'ਚ ਕਾਰ ਚਾਲਕ ਸਮੇਤ ਪਤੀ-ਪਤਨੀ ਦੀ ਮੌਤ ਹੋ ਗਈ | ਸਤਪਾਲ ਸਿੰਘ ਵਾਸੀ ਗੁਰਨੇ ਕਲਾਂ (ਮਾਨਸਾ) ਨੇ ...

ਪੂਰੀ ਖ਼ਬਰ »

ਬਿਜਲੀ ਇੰਜੀਨੀਅਰ ਅਤੇ ਮੁਲਾਜ਼ਮਾਂ ਨਾਲ ਬਿਜਲੀ ਬਿੱਲ ਸੋਧ 'ਤੇ ਚਰਚਾ ਕਰਨ ਦੀ ਮੰਗ

ਜਲੰਧਰ, 23 ਜੁਲਾਈ (ਸ਼ਿਵ)- ਬਿਜਲੀ ਖੇਤਰ ਦੇ ਨਿੱਜੀਕਰਨ ਨੰੂ ਕੇਂਦਰ ਸਰਕਾਰ ਦੇ ਕਦਮ 'ਤੇ ਆਪਣਾ ਸਖ਼ਤ ਵਿਰੋਧ ਜ਼ਾਹਿਰ ਕਰਦਿਆਂ ਆਲ ਇੰਡੀਆ ਪਾਵਰ ਇੰਜੀਨੀਅਰ ਫੈਡਰੇਸ਼ਨ ਨੇ ਮੰਗ ਕੀਤੀ ਹੈ ਕਿ ਇਸ ਬਿੱਲ ਨੂੰ ਸੰਸਦ ਵਿਚ ਰੱਖਣ ਤੋਂ ਪਹਿਲਾਂ ਪ੍ਰਸਤਾਵਿਤ ਬਿਜਲੀ ਸੋਧ ...

ਪੂਰੀ ਖ਼ਬਰ »

ਭਾਈ ਮੰਡ ਨੇ 2 ਕਾਂਗਰਸੀ ਮੰਤਰੀਆਂ ਤੇ ਤਿੰਨ ਵਿਧਾਇਕਾਂ ਨੂੰ ਸਪੱਸ਼ਟੀਕਰਨ ਲਈ 2 ਅਗਸਤ ਨੂੰ ਅਕਾਲ ਤਖ਼ਤ ਵਿਖੇ ਕੀਤਾ ਤਲਬ

ਅੰਮਿ੍ਤਸਰ, 23 ਜੁਲਾਈ (ਜਸਵੰਤ ਸਿੰਘ ਜੱਸ)-ਸਰਬੱਤ ਖ਼ਾਲਸਾ ਵਲੋਂ ਥਾਪੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁਤਵਾਜ਼ੀ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਬੇਅਦਬੀ ਮਾਮਲਿਆਂ 'ਚ ਇਨਸਾਫ ਲਈ ਚੱਲ ਰਹੇ ਬਰਗਾੜੀ ਮੋਰਚਾ 2018 'ਚ ਖਤਮ ਕਰਾਉਣ ਮੌਕੇ ਦੋਸ਼ੀਆਂ ਨੂੰ ਜਲਦ ...

ਪੂਰੀ ਖ਼ਬਰ »

ਕੱਚੇ ਅਧਿਆਪਕ ਚੰਡੀਗੜ੍ਹ 'ਚ ਗੁਪਤ ਐਕਸ਼ਨ ਕਰਨ 'ਚ ਰਹੇ ਸਫ਼ਲ, ਪਰ ਮੁਹਾਲੀ 'ਚ ਰਹੇ ਅਸਫ਼ਲ

ਐੱਸ.ਏ.ਐੱਸ. ਨਗਰ, 23 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)- ਕੱਚੇ ਅਧਿਆਪਕ ਯੂਨੀਅਨ ਦੀ ਅਗਵਾਈ 'ਚ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਪਿਛਲੇ 38 ਦਿਨਾਂ ਤੋਂ ਵਿੱਦਿਆ ਭਵਨ ਅੱਗੇ ਧਰਨਾ ਦੇ ਰਹੇ ਕੱਚੇ ਅਧਿਆਪਕਾਂ ਵਲੋਂ ਪੰਜਾਬ ਸਰਕਾਰ ਤੇ ਸਿੱਖਿਆ ਅਧਿਕਾਰੀਆਂ ਵਲੋਂ ਮੰਗਾਂ ...

ਪੂਰੀ ਖ਼ਬਰ »

ਬਜ਼ੁਰਗ ਔਰਤ ਨਾਲ ਜਬਰ ਜਨਾਹ ਤੇ ਹੱਤਿਆ ਦੇ ਮਾਮਲੇ 'ਚ ਦੋਸ਼ੀ ਨੂੰ ਉਮਰ ਕੈਦ

ਗੁਰਦਾਸਪੁਰ, 23 ਜੁਲਾਈ (ਆਰਿਫ਼/ਸੁਖਵੀਰ ਸਿੰਘ ਸੈਣੀ)- ਜ਼ਿਲ੍ਹਾ ਤੇ ਸੈਸ਼ਨ ਜੱਜ ਗੁਰਦਾਸਪੁਰ ਰਮੇਸ਼ ਕੁਮਾਰੀ ਵਲੋਂ 84 ਸਾਲ ਦੀ ਬਜ਼ੁਰਗ ਔਰਤ ਨਾਲ ਜਬਰ ਜਨਾਹ ਕਰਕੇ ਉਸ ਦੀ ਹੱਤਿਆ ਕਰਨ ਵਾਲੇ ਦੋਸ਼ੀ ਨੂੰ ਸਖ਼ਤ ਤੇ ਨਿਵੇਕਲੀ ਕਿਸਮ ਦੀ ਸਜ਼ਾ ਸੁਣਾਈ ਗਈ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਕੈਪਟਨ ਸ਼੍ਰੋਮਣੀ ਅਕਾਲੀ ਦਲ ਬਾਰੇ ਬੋਲੇ ਸ਼ਬਦ ਵਾਪਸ ਲੈਣ- ਚੰਦੂਮਾਜਰਾ

ਚੰਡੀਗੜ੍ਹ, 23 ਜੁਲਾਈ (ਵਿਕਰਮਜੀਤ ਸਿੰਘ ਮਾਨ)- ਸੂਬੇ ਦੀ ਕਾਂਗਰਸ ਪਾਰਟੀ ਦਾ ਹਾਲ ਉਸ ਗੱਡੀ ਵਰਗਾ ਹੈ ਜਿਸ ਦਾ ਇੰਜਣ ਪਿੱਛੇ ਵੀ ਅਤੇ ਅੱਗੇ ਵੀ ਹੋਵੇ, ਜੋ ਇਸ ਨੂੰ ਅੱਗੇ ਨੂੰ ਅਤੇ ਇਕ ਪਿੱਛੇ ਨੂੰ ਖਿੱਚ ਰਿਹਾ ਹੈ | ਕਾਂਗਰਸ ਹੁਣ ਝੂਠ ਬੋਲ੍ਹਣ ਅਤੇ ਡਰਾਮੇਬਾਜ਼ਾਂ ਦਾ ...

ਪੂਰੀ ਖ਼ਬਰ »

ਤਾਲਿਬਾਨ 'ਤੇ ਪਾਕਿ ਦੀ ਸ਼ਹਿ ਨਾਲ 100 ਅਫ਼ਗ਼ਾਨ ਨਾਗਰਿਕਾਂ ਦੀ ਹੱਤਿਆ ਕਰਨ ਦਾ ਦੋਸ਼

ਅੰਮਿ੍ਤਸਰ, 23 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਸ਼ਹਿ 'ਤੇ ਅਫ਼ਗ਼ਾਨਿਸਤਾਨ ਦੇ ਸੂਬਾ ਕੰਧਾਰ ਦੇ ਸਪਿਨ ਬੋਲਡਕ ਜ਼ਿਲ੍ਹੇ 'ਚ ਤਾਲਿਬਾਨ ਨੇ 100 ਤੋਂ ਵਧੇਰੇ ਅਫ਼ਗ਼ਾਨ ਨਾਗਰਿਕਾਂ ਦੀ ਹੱਤਿਆ ਕੀਤੀ ਹੈ | ਅਫ਼ਗ਼ਾਨਿਸਤਾਨ ਦੇ ਗ੍ਰਹਿ ਮੰਤਰਾਲੇ ਨੇ ਇਸ ਦੀ ਪੁਸ਼ਟੀ ...

ਪੂਰੀ ਖ਼ਬਰ »

ਕੱਲ੍ਹ ਫ਼ੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀ

ਬਰਨਾਲਾ, 23 ਜੁਲਾਈ (ਅਸ਼ੋਕ ਭਾਰਤੀ)-ਭਾਰਤੀ ਫ਼ੌਜ 'ਚ ਵੱਖ-ਵੱਖ ਵਰਗਾਂ 'ਚ ਭਰਤੀ ਲਈ ਸਰੀਰਕ ਟੈਸਟਾਂ 'ਚ ਪਾਸ ਹੋਏ ਉਮੀਦਵਾਰਾਂ ਦੀ 25 ਜੁਲਾਈ ਨੂੰ ਲਈ ਜਾਣ ਵਾਲੀ ਲਿਖਤੀ ਪ੍ਰੀਖਿਆ ਕੋਵਿਡ-19 ਤੇ ਬਰਸਾਤਾਂ ਕਾਰਨ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤੀ ਗਈ ਹੈ | ਇਸ ...

ਪੂਰੀ ਖ਼ਬਰ »

ਸਰਕਾਰ ਵਲੋਂ ਗਠਿਤ ਕਮੇਟੀ ਨਾਲ ਪੰਜਾਬ ਰਾਜ ਅਧਿਆਪਕ ਗੱਠਜੋੜ ਦੀ ਪੈਨਲ ਮੀਟਿੰਗ

ਫ਼ਾਜ਼ਿਲਕਾ, 23 ਜੁਲਾਈ (ਦਵਿੰਦਰ ਪਾਲ ਸਿੰਘ)-ਪੰਜਾਬ ਰਾਜ ਅਧਿਆਪਕ ਗਠਜੋੜ ਵਲੋਂ ਬੀਤੇ ਦਿਨ ਸਿਸਵਾਂ ਫਾਰਮ ਮੁੱਖ ਮੰਤਰੀ ਰਿਹਾਇਸ਼ ਸਾਹਮਣੇ ਰੋਸ ਮੁਜ਼ਾਹਰਾ ਕਰ ਕੇ ਆਪਣੀਆਂ ਮੰਗਾਂ ਦੇ ਹੱਲ ਲਈ ਅਤੇ ਅਧਿਆਪਕਾਂ ਦੇ ਰੋਹ ਨੂੰ ਵੇਖਦਿਆਂ ਪੰਜਾਬ ਸਰਕਾਰ ਵਲੋਂ ਗੱਲਬਾਤ ...

ਪੂਰੀ ਖ਼ਬਰ »

ਪੰਜਾਬ ਕਾਂਗਰਸ ਦਾ ਵਿਵਾਦ ਹੱਲ ਕਰ ਲਿਆ ਹੈ- ਰਾਹੁਲ ਗਾਂਧੀ

ਨਵੀਂ ਦਿੱਲੀ, 23 ਜੁਲਾਈ (ਏਜੰਸੀਆਂ)-ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਤਾਜਪੋਸ਼ੀ ਦੇ ਸਮਾਗਮ ਦੌਰਾਨ ਕਾਂਗਰਸ ਪਾਰਟੀ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਸੂਬੇ 'ਚ ਪਿਛਲੇ ਸਮੇਂ ਤੋਂ ਪਾਰਟੀ 'ਚ ਜਾਰੀ ਤਣਾਅ 'ਤੇ ਆਪਣੀ ਪ੍ਰਤੀਕਿਰਿਆ ...

ਪੂਰੀ ਖ਼ਬਰ »

'ਆਪ' ਨੇ ਕੇਂਦਰੀ ਮੰਤਰੀ ਲੇਖੀ ਦੇ ਪੰਜਾਬ ਭਰ 'ਚ ਫੂਕੇ ਪੁਤਲੇ

ਚੰਡੀਗੜ੍ਹ, 23 ਜੁਲਾਈ (ਅਜੀਤ ਬਿਊਰੋ)-ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਸਬੰਧੀ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਨ ਦੇ ਰੋਸ ਵਜੋਂ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਭਾਜਪਾ ਆਗੂ ਅਤੇ ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ ਦੇ ...

ਪੂਰੀ ਖ਼ਬਰ »

ਕਾਂਗਰਸੀ ਸੰਸਦ ਮੈਂਬਰਾਂ ਨੇ ਤਾਜਪੋਸ਼ੀ 'ਚ ਰੋਲੀ ਕਿਸਾਨ ਸੰਗਠਨਾਂ ਦੀ ਅਪੀਲ-ਭਗਵੰਤ ਮਾਨ

ਨਵੀਂ ਦਿੱਲੀ, 23 ਜੁਲਾਈ (ਉਪਮਾ ਡਾਗਾ ਪਾਰਥ)-ਆਮ ਆਦਮੀ ਪਾਰਟੀ ਨੇ ਸ਼ੁੱਕਰਵਾਰ ਨੂੰ ਸਾਰੇ ਕਾਂਗਰਸੀ ਸੰਸਦ ਮੈਂਬਰਾਂ ਦੀ ਸੰਸਦ ਦੀ ਗੈਰ-ਹਾਜ਼ਰੀ 'ਤੇ ਤਿੱਖਾ ਪ੍ਰਤੀਕਰਮ ਕਰਦਿਆਂ ਕਿਹਾ ਕਿ ਤਾਜਪੋਸ਼ੀ ਦੇ ਜਸ਼ਨਾਂ 'ਚ ਕਾਂਗਰਸੀਆਂ ਨੇ ਕਿਸਾਨ ਸੰਗਠਨਾਂ ਦੀ ਅਪੀਲ ਨੂੰ ...

ਪੂਰੀ ਖ਼ਬਰ »

ਐਲ.ਪੀ.ਯੂ. ਦੇ 11 ਵਿਦਿਆਰਥੀ ਟੋਕੀਓ ਉਲੰਪਿਕ 'ਚ ਕਰ ਰਹੇ ਹਨ ਭਾਰਤ ਦੀ ਪ੍ਰਤੀਨਿਧਤਾ

ਜਲੰਧਰ, 23 ਜੁਲਾਈ (ਅਜੀਤ ਬਿਊਰੋ)- ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ 11 ਵਿਦਿਆਰਥੀਆਂ ਨੂੰ ਭਾਰਤ ਦੀ ਉਸ ਟੀਮ 'ਚ ਚੁਣਿਆ ਗਿਆ ਹੈ ਜੋ 23 ਜੁਲਾਈ ਤੋਂ 8 ਅਗਸਤ ਤੱਕ ਹੋਣ ਵਾਲੇ ਟੋਕਿਓ ਉਲੰਪਿਕ 'ਚ ਇਸ ਵੇਲੇ ਦੇਸ਼ ਦੀ ਨੁਮਾਇੰਦਗੀ ਕਰ ਰਹੀ ਹੈ | ਐਲ.ਪੀ.ਯੂ. ਦੇ ਹੀ ਐਮ.ਬੀ.ਏ. ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX