ਤਾਜਾ ਖ਼ਬਰਾਂ


ਚੇਨਈ ਨੇ ਮੁੰਬਈ ਨੂੰ 20 ਦੌੜਾਂ ਨਾਲ ਹਰਾਇਆ
. . .  1 day ago
ਚੇਨਈ ਨੇ ਮੁੰਬਈ ਨੂੰ ਦਿੱਤਾ 157 ਦੌੜਾਂ ਦਾ ਟੀਚਾ, ਗਾਇਕਵਾੜ ਨੇ ਖੇਡੀ ਸ਼ਾਨਦਾਰ ਪਾਰੀ
. . .  1 day ago
"ਅਸੀਂ ਚੰਨੀ ਨੂੰ ਇਹ ਮੌਕਾ ਦੇਣ ਲਈ ਬਹੁਤ ਖੁਸ਼ ਅਤੇ ਧੰਨਵਾਦੀ ਹਾਂ-ਸੁਰਿੰਦਰ ਕੌਰ, ਚਰਨਜੀਤ ਸਿੰਘ ਚੰਨੀ ਦੀ ਭੈਣ
. . .  1 day ago
ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਚਰਨਜੀਤ ਚੰਨੀ ,ਇਤਿਹਾਸ ’ਚ ਸੁਨਹਿਰੀ ਅੱਖਰਾਂ 'ਚ ਲਿਖਿਆ ਜਾਵੇਗਾ - ਨਵਜੋਤ ਸਿੰਘ ਸਿੱਧੂ
. . .  1 day ago
ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ ’ਤੇ ਦਿੱਤੀ ਵਧਾਈ
. . .  1 day ago
ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  1 day ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  1 day ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  1 day ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  1 day ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  1 day ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  1 day ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  1 day ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  1 day ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  1 day ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  1 day ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  1 day ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  1 day ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  1 day ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  1 day ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  1 day ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਗੰਭੀਰ ਪ੍ਰਸਥਿਤੀਆਂ ਹੀ ਮਹਾਂਪੁਰਖਾਂ ਦਾ ਵਿਦਿਆਲਾ ਤੇ ਪਰਖਸ਼ਾਲਾ ਬਣਦੀਆਂ ਹਨ। -ਮਹਾਤਮਾ ਗਾਂਧੀ

ਸੰਪਾਦਕੀ

ਨਵਜੋਤ ਦੀ ਜ਼ਿੰਮੇਵਾਰੀ

ਚੰਡੀਗੜ੍ਹ ਸਥਿਤ ਕਾਂਗਰਸ ਭਵਨ ਵਿਚ ਆਯੋਜਿਤ ਪਾਰਟੀ ਦੇ ਕਾਰਕੁੰਨਾਂ ਅਤੇ ਵਰਕਰਾਂ ਦੇ ਇਕ ਭਰਵੇਂ ਇਕੱਠ ਵਿਚ ਨਵਜੋਤ ਸਿੰਘ ਸਿੱਧੂ ਅਤੇ ਉਨ੍ਹਾਂ ਨਾਲ 4 ਹੋਰ ਵਰਕਿੰਗ ਪ੍ਰਧਾਨਾਂ ਨੇ ਅਹੁਦੇ ਸੰਭਾਲ ਲਏ ਹਨ। ਪਿਛਲੇ ਕੁਝ ਮਹੀਨਿਆਂ ਤੋਂ ਸੂਬਾ ਪਾਰਟੀ ਅੰਦਰ ਕਈ ਤਰ੍ਹਾਂ ਦੀ ਵੱਡੀ ਹਲਚਲ ਦਿਖਾਈ ਦੇ ਰਹੀ ਸੀ। ਇਥੋਂ ਤੱਕ ਕਿ ਇਸ ਦੇ ਆਗੂਆਂ ਨੇ ਇਕ-ਦੂਜੇ ਵਿਰੁੱਧ ਤਿੱਖੇ ਸ਼ਬਦੀ ਬਾਣ ਵੀ ਸ਼ੁਰੂ ਕਰ ਦਿੱਤੇ ਸਨ ਅਤੇ ਅਜਿਹਾ ਲੱਗਣ ਲੱਗਾ ਸੀ ਜਿਵੇਂ ਉਨ੍ਹਾਂ ਨੇ ਆਪਣੀਆਂ ਆਲੋਚਨਾ ਰੂਪੀ ਤੋਪਾਂ ਦੇ ਮੂੰਹ ਇਕ-ਦੂਜੇ ਵੱਲ ਘੁਮਾ ਦਿੱਤੇ ਹੋਣ। ਇਸ ਨਾਲ ਪਾਰਟੀ ਅੰਦਰ ਇਕ ਖਲਬਲੀ ਮਚੀ ਦਿਖਾਈ ਦੇ ਰਹੀ ਸੀ ਜਿਸ ਨੇ ਇਸ ਦੇ ਅਕਸ ਨੂੰ ਵੱਡੀ ਢਾਅ ਲਾਈ ਸੀ।
ਹਾਈ ਕਮਾਨ ਵਲੋਂ ਨਵਜੋਤ ਦਾ ਪ੍ਰਧਾਨਗੀ ਲਈ ਨਾਂਅ ਐਲਾਨਣ ਪਿੱਛੋਂ ਸ਼ਾਂਤੀ ਨਹੀਂ ਸੀ ਹੋਈ, ਸਗੋਂ ਇਕ-ਦੂਜੇ ਦੀ ਆਲੋਚਨਾ ਹੋਣ ਲੱਗੀ ਸੀ। ਨਵਜੋਤ ਵਲੋਂ ਸਰਕਾਰ ਦੀ ਕੀਤੀ ਜਾ ਰਹੀ ਲਗਾਤਾਰ ਨੁਕਤਾਚੀਨੀ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਸ ਨਾਲ ਮੁਆਫ਼ੀ ਮੰਗਣ ਤੋਂ ਬਗੈਰ ਨਾ ਮਿਲਣ ਦਾ ਐਲਾਨ ਕਰ ਦਿੱਤਾ ਸੀ। ਬਾਅਦ ਵਿਚ ਹਾਈ ਕਮਾਨ ਵਲੋਂ ਅਤੇ ਪਾਰਟੀ ਅੰਦਰੋਂ ਪਏ ਦਬਾਅ ਤੋਂ ਬਾਅਦ ਮੁੱਖ ਮੰਤਰੀ ਨੇ ਆਯੋਜਿਤ ਸਮਾਰੋਹ ਵਿਚ ਸ਼ਾਮਿਲ ਹੋਣਾ ਮੰਨ ਲਿਆ ਸੀ। ਹਾਲ ਦੀ ਘੜੀ ਪਾਰਟੀ ਅੰਦਰ ਪੈਦਾ ਹੋਏ ਤਕਰਾਰ ਠੱਲ੍ਹ ਗਏ ਲਗਦੇ ਹਨ। ਇਸ ਸਮਾਗਮ ਵਿਚ ਵੀ ਹੋਰ ਆਗੂਆਂ ਸਮੇਤ ਕੈਪਟਨ ਅਤੇ ਸਿੱਧੂ ਵਲੋਂ ਇਕ-ਦੂਜੇ ਨਾਲ ਮਿਲ ਕੇ ਚੱਲਣ ਦੀ ਗੱਲ ਕੀਤੀ ਗਈ ਹੈ। ਆਉਂਦੇ ਕੁਝ ਮਹੀਨਿਆਂ ਵਿਚ ਚੋਣਾਂ ਹੋਣ ਜਾ ਰਹੀਆਂ ਹਨ। ਜੇ ਆਪਸੀ ਮਿਲਵਰਤਣ ਦਾ ਇਹ ਪ੍ਰਭਾਵ ਬਣਿਆ ਰਹਿੰਦਾ ਹੈ ਤਾਂ ਉਸ ਦਾ ਪਾਰਟੀ ਨੂੰ ਲਾਭ ਹੋ ਸਕਦਾ ਹੈ। ਸਾਢੇ 4 ਸਾਲ ਦੇ ਰਾਜ ਤੋਂ ਬਾਅਦ ਪਾਰਟੀ ਦੀ ਹਰ ਤਰ੍ਹਾਂ ਦੀ ਸਰਗਰਮੀ ਵਿਚ ਕਮੀ ਆ ਗਈ ਲਗਦੀ ਸੀ ਅਤੇ ਵਰਕਰਾਂ ਦੇ ਹੌਸਲੇ ਵੀ ਪਸਤ ਹੋਏ ਜਾਪਦੇ ਸਨ। ਪਹਿਲਾਂ ਜਾਗੀਆਂ ਲੋਕ ਉਮੀਦਾਂ ਵੀ ਧੁੰਦਲੀਆਂ ਹੋਈਆਂ ਦਿਖਾਈ ਦੇ ਰਹੀਆਂ ਸਨ।
ਹੁਣ ਕੀਤੀ ਇਹ ਤਬਦੀਲੀ ਪਾਰਟੀ ਸਫ਼ਾਂ ਵਿਚ ਹੌਸਲਾ ਪੈਦਾ ਕਰਨ ਵਾਲੀ ਹੋ ਸਕਦੀ ਹੈ ਅਤੇ ਇਸ ਨਾਲ ਪੈਦਾ ਹੋਈ ਸਰਗਰਮੀ ਆਉਂਦੀਆਂ ਚੋਣਾਂ ਵਿਚ ਤਿਆਰੀ ਲਈ ਵੀ ਵੱਡੀ ਸਹਾਈ ਹੋ ਸਕਦੀ ਹੈ। ਕਾਂਗਰਸ ਹੁਣ ਹੌਸਲੇ ਨਾਲ ਚੋਣ ਮੈਦਾਨ ਵਿਚ ਉਤਰ ਸਕੇਗੀ। ਚਾਹੇ ਉਸ ਨੂੰ ਪਿਛਲੇ ਸਾਢੇ 4 ਸਾਲਾਂ ਦੀ ਸਰਕਾਰ ਦੀ ਕਾਰਗੁਜ਼ਾਰੀ ਲਈ ਵੀ ਜਵਾਬਦੇਹ ਹੋਣਾ ਪਵੇਗਾ। ਪੰਜਾਬ ਦੀਆਂ ਸਮੱਸਿਆਵਾਂ ਵਧੇਰੇ ਹਨ। ਇਸ ਦੀ ਆਰਥਿਕਤਾ ਕਮਜ਼ੋਰ ਹੋ ਚੁੱਕੀ ਹੈ। ਤਰ੍ਹਾਂ-ਤਰ੍ਹਾਂ ਦੇ ਅੰਦੋਲਨਾਂ ਨੇ ਇਸ ਨੂੰ ਘੇਰ ਲਿਆ ਹੈ ਅਤੇ ਇਹ ਸਰਕਾਰ ਲਈ ਵੀ ਵੱਡੀ ਚੁਣੌਤੀ ਬਣ ਰਹੇ ਹਨ। ਅਜਿਹੀ ਸੂਰਤ ਵਿਚ ਨਵਜੋਤ ਸਿੰਘ ਸਿੱਧੂ ਨੂੰ ਸਾਰਿਆਂ ਨੂੰ ਨਾਲ ਲੈ ਕੇ ਵੱਡੀ ਜ਼ਿੰਮੇਵਾਰੀ ਅਤੇ ਗੰਭੀਰ ਪਹੁੰਚ ਨਾਲ ਹੀ ਚੋਣ ਮੈਦਾਨ ਵਿਚ ਕੁੱਦਣਾ ਪਵੇਗਾ। ਤਿੱਖੀ ਬਿਆਨਬਾਜ਼ੀ ਅਤੇ ਤਰ੍ਹਾਂ-ਤਰ੍ਹਾਂ ਦੇ ਦਬਾਅ ਉਸ ਦੇ ਰਸਤੇ ਵਿਚ ਰੁਕਾਵਟਾਂ ਬਣ ਸਕਦੇ ਹਨ। ਉਸ ਦਾ ਰਾਹ ਬੇਹੱਦ ਮੁਸ਼ਕਿਲਾਂ ਭਰਿਆ ਹੈ, ਜਿਸ 'ਤੇ ਵੱਡੇ ਅਤੇ ਸਾਰਥਕ ਅਮਲਾਂ ਨਾਲ ਹੀ ਤੁਰਿਆ ਜਾ ਸਕੇਗਾ। ਆਉਂਦੇ ਸਮੇਂ ਵਿਚ ਅਜਿਹੀ ਕਾਰਜਸ਼ੈਲੀ ਦੀ ਹੀ ਉਸ ਤੋਂ ਉਮੀਦ ਰੱਖੀ ਜਾਏਗੀ।

-ਬਰਜਿੰਦਰ ਸਿੰਘ ਹਮਦਰਦ

ਵਿਵਹਾਰਕ ਨਹੀਂ ਹਨ ਨਵੇਂ ਖੇਤੀ ਕਾਨੂੰਨ

ਸਾਡੇ ਦੇਸ਼ ਦੇ ਤਿੰਨ-ਚੌਥਾਈ ਲੋਕ ਖੇਤੀਬਾੜੀ ਨਾਲ ਜੁੜੇ ਹੋਏ ਹਨ ਪਰ ਸੱਚ ਇਹ ਹੈ ਕਿ ਕਿਸਾਨੀ ਕਰਨ ਵਾਲੇ ਅੱਧੇ ਲੋਕ ਕਰਜ਼ਦਾਰ ਹਨ ਅਤੇ ਉਹ ਖੇਤੀ ਕੰਮਾਂ ਨਾਲ ਏਨਾ ਨਹੀਂ ਕਮਾ ਪਾਉਂਦੇ ਕਿ ਉਧਾਰ ਲੈਣ ਦੀ ਲੋੜ ਨਾ ਪਵੇ। ਬੀਜ, ਖਾਦ, ਰਸਾਇਣ ਅਤੇ ਸਿੰਜਾਈ ਲਈ ਸ਼ਾਹੂਕਾਰਾਂ ਕੋਲ ...

ਪੂਰੀ ਖ਼ਬਰ »

ਕਾਮਾਗਾਟਾਮਾਰੂ ਦਾ ਨਾਇਕ ਬਾਬਾ ਗੁਰਦਿੱਤ ਸਿੰਘ

ਬਰਸੀ 'ਤੇ ਵਿਸ਼ੇਸ਼ ਮਹਾਨ ਇਨਕਲਾਬੀ ਤੇ ਸਿਰੜੀ ਦੇਸ਼ ਭਗਤ ਬਾਬਾ ਗੁਰਦਿੱਤ ਸਿੰਘ ਭਾਰਤ ਵਿਚ 20ਵੀਂ ਸਦੀ ਦੇ ਇਤਿਹਾਸ ਦਾ ਅਜਿਹਾ ਮਹੱਤਵਪੂਰਨ ਨਾਂਅ ਹੈ, ਜਿਸ ਦਾ ਇਨਕਲਾਬੀ ਇਤਿਹਾਸ ਨੂੰ ਗਤੀ ਤੇ ਦਿਸ਼ਾ ਦੇਣ ਵਿਚ ਬਹੁਮੱਲਾ ਯੋਗਦਾਨ ਹੈ। ਉਨ੍ਹਾਂ ਦਾ ਜਨਮ 25 ਅਗਸਤ, 1859 ਈ: ਵਿਚ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX