ਤਾਜਾ ਖ਼ਬਰਾਂ


ਚੇਨਈ ਨੇ ਮੁੰਬਈ ਨੂੰ 20 ਦੌੜਾਂ ਨਾਲ ਹਰਾਇਆ
. . .  1 day ago
ਚੇਨਈ ਨੇ ਮੁੰਬਈ ਨੂੰ ਦਿੱਤਾ 157 ਦੌੜਾਂ ਦਾ ਟੀਚਾ, ਗਾਇਕਵਾੜ ਨੇ ਖੇਡੀ ਸ਼ਾਨਦਾਰ ਪਾਰੀ
. . .  1 day ago
"ਅਸੀਂ ਚੰਨੀ ਨੂੰ ਇਹ ਮੌਕਾ ਦੇਣ ਲਈ ਬਹੁਤ ਖੁਸ਼ ਅਤੇ ਧੰਨਵਾਦੀ ਹਾਂ-ਸੁਰਿੰਦਰ ਕੌਰ, ਚਰਨਜੀਤ ਸਿੰਘ ਚੰਨੀ ਦੀ ਭੈਣ
. . .  1 day ago
ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਚਰਨਜੀਤ ਚੰਨੀ ,ਇਤਿਹਾਸ ’ਚ ਸੁਨਹਿਰੀ ਅੱਖਰਾਂ 'ਚ ਲਿਖਿਆ ਜਾਵੇਗਾ - ਨਵਜੋਤ ਸਿੰਘ ਸਿੱਧੂ
. . .  1 day ago
ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ ’ਤੇ ਦਿੱਤੀ ਵਧਾਈ
. . .  1 day ago
ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  1 day ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  1 day ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  1 day ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  1 day ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  1 day ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  1 day ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  1 day ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  1 day ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  1 day ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  1 day ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  1 day ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  1 day ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  1 day ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  1 day ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  1 day ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਗੰਭੀਰ ਪ੍ਰਸਥਿਤੀਆਂ ਹੀ ਮਹਾਂਪੁਰਖਾਂ ਦਾ ਵਿਦਿਆਲਾ ਤੇ ਪਰਖਸ਼ਾਲਾ ਬਣਦੀਆਂ ਹਨ। -ਮਹਾਤਮਾ ਗਾਂਧੀ

ਕਪੂਰਥਲਾ / ਫਗਵਾੜਾ

ਮਿਸ਼ਨ 2022 ਫ਼ਤਹਿ ਕਰਨ ਲਈ ਅਕਾਲੀ ਦਲ ਤੇ ਬਸਪਾ ਗੱਠਜੋੜ ਦੀ ਤਾਲਮੇਲ ਕਮੇਟੀ ਬਣਾਈ ਜਾਵੇਗੀ-ਪਰਮਜੀਤ ਸਿੰਘ

ਕਪੂਰਥਲਾ, 23 ਜੁਲਾਈ (ਅਮਰਜੀਤ ਕੋਮਲ)-ਸ਼ੋ੍ਰਮਣੀ ਅਕਾਲੀ ਦਲ ਤੇ ਬਸਪਾ ਦੀ ਇਕੋ ਵਿਚਾਰਧਾਰਾ ਹੈ ਤੇ ਦੋਵੇਂ ਪਾਰਟੀਆਂ, ਕਿਸਾਨਾਂ, ਦਲਿਤਾਂ, ਗਰੀਬ, ਖੇਤ ਮਜ਼ਦੂਰਾਂ ਦੀ ਭਲਾਈ ਲਈ ਕੰਮ ਕਰਦੀਆਂ ਹਨ ਤੇ ਇਸੇ ਗੱਲ ਨੂੰ ਮੁੱਖ ਰੱਖਦੇ ਹੋਏ ਦੋਵਾਂ ਪਾਰਟੀਆਂ ਵਲੋਂ ਅਗਲੇ ਵਰ੍ਹੇ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਇਕੱਠੇ ਹੋ ਕੇ ਲੜਨ ਦਾ ਫ਼ੈਸਲਾ ਲਿਆ ਹੈ | ਇਹ ਸ਼ਬਦ ਪਰਮਜੀਤ ਸਿੰਘ ਐਡਵੋਕੇਟ ਹਲਕਾ ਇੰਚਾਰਜ ਕਪੂਰਥਲਾ ਨੇ ਅੱਜ ਸ਼ੋ੍ਰਮਣੀ ਅਕਾਲੀ ਦਲ ਤੇ ਬਸਪਾ ਦੇ ਪ੍ਰਮੁੱਖ ਆਗੂਆਂ ਦੀ ਮਿਸ਼ਨ 2022 ਨੂੰ ਫ਼ਤਹਿ ਕਰਨ ਸਬੰਧੀ ਹੋਈ ਪਲੇਠੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੇ | ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਦੇ ਆਗੂਆਂ ਦੀ ਇਕ 11 ਮੈਂਬਰੀ ਤਾਲਮੇਲ ਕਮੇਟੀ ਬਣਾਈ ਜਾਵੇਗੀ ਜਿਸ ਦੀ ਮੀਟਿੰਗ ਹਰ 15 ਦਿਨ ਬਾਅਦ ਹੋਵੇਗੀ ਤੇ ਮੀਟਿੰਗ ਵਿਚ ਮਿਸ਼ਨ 2022 ਨੂੰ ਫ਼ਤਹਿ ਕਰਨ ਬਾਰੇ ਆਪਸੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ | ਮੀਟਿੰਗ ਵਿਚ ਬਸਪਾ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਜ਼ੋਨਲ ਇੰਚਾਰਜ ਤਰਸੇਮ ਸਿੰਘ ਥਾਪਰ ਨੇ ਕਿਹਾ ਕਿ ਕਪੂਰਥਲਾ ਵਿਧਾਨ ਸਭਾ ਹਲਕੇ ਵਿਚ ਕਾਂਗਰਸ ਵਲੋਂ 10 ਹਜ਼ਾਰ ਦੇ ਕਰੀਬ ਜਾਅਲੀ ਵੋਟਾਂ ਬਣਾਈਆਂ ਗਈਆਂ ਹਨ ਤੇ ਇਨ੍ਹਾਂ ਜਾਅਲੀ ਵੋਟਾਂ ਨੂੰ ਕਟਵਾਉਣ ਲਈ ਹੁਣ ਤੋਂ ਹੀ ਯਤਨ ਕਰਨੇ ਚਾਹੀਦੇ ਹਨ ਤੇ ਨਾਲ ਹੀ ਨਵੀਆਂ ਵੋਟਾਂ ਬਣਾਉਣ ਲਈ ਕੰਮ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ 27 ਜੁਲਾਈ ਦਿਨ ਮੰਗਲਵਾਰ ਨੂੰ ਅਕਾਲੀ ਬਸਪਾ ਗੱਠਜੋੜ ਵਲੋਂ ਕਿਸਾਨਾਂ ਦੇ ਸਮਰਥਨ ਵਿਚ ਜ਼ਿਲ੍ਹਾ ਪੱਧਰ 'ਤੇ ਵਿਸ਼ਾਲ ਰੋਸ ਧਰਨਾ ਦਿੱਤਾ ਜਾਵੇਗਾ | ਉਨ੍ਹਾਂ ਗੱਠਜੋੜ ਨਾਲ ਸਬੰਧਿਤ ਆਗੂਆਂ ਤੇ ਵਰਕਰਾਂ ਨੂੰ ਇਸ ਰੋਸ ਮੁਜ਼ਾਹਰੇ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਸ਼ੋ੍ਰਮਣੀ ਅਕਾਲੀ ਦਲ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਦਵਿੰਦਰ ਸਿੰਘ ਢੱਪਈ, ਸ਼ਹਿਰੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਕਪੂਰਥਲਾ ਵਿਧਾਨ ਸਭਾ ਹਲਕੇ ਵਿਚ ਪਿੰਡ ਤੇ ਬੂਥ ਪੱਧਰ 'ਤੇ ਕਮੇਟੀਆਂ ਬਣਾਈਆਂ ਜਾਣ ਤਾਂ ਹੀ ਅਕਾਲੀ ਬਸਪਾ ਗੱਠਜੋੜ ਵਿਧਾਨ ਸਭਾ ਚੋਣਾਂ ਵਿਚ ਜਿੱਤ ਹਾਸਲ ਕਰ ਸਕਦਾ ਹੈ | ਮੀਟਿੰਗ ਨੂੰ ਸ਼ੋ੍ਰਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਜਥੇਦਾਰ ਜਗੀਰ ਸਿੰਘ ਵਡਾਲਾ, ਬਸਪਾ ਦੇ ਜ਼ਿਲ੍ਹਾ ਪ੍ਰਧਾਨ ਰਕੇਸ਼ ਕੁਮਾਰ ਦਾਤਾਰਪੁਰੀ, ਬਸਪਾ ਦੇ ਜ਼ਿਲ੍ਹਾ ਇੰਚਾਰਜ ਹਰਿੰਦਰ ਸ਼ੀਤਲ, ਜ਼ਿਲ੍ਹਾ ਯੂਥ ਅਕਾਲੀ ਦਲ ਦਿਹਾਤੀ ਦੇ ਪ੍ਰਧਾਨ ਮਨਬੀਰ ਸਿੰਘ ਵਡਾਲਾ, ਮੀਡੀਆ ਸਲਾਹਕਾਰ ਕ੍ਰਿਸ਼ਨ ਕੁਮਾਰ ਟੰਡਨ ਨੇ ਵੀ ਸੰਬੋਧਨ ਕੀਤਾ | ਬੁਲਾਰਿਆਂ ਨੇ ਕਿਹਾ ਕਿ ਪੁਲਿਸ ਵਲੋਂ ਸੱਤਾਧਾਰੀ ਪਾਰਟੀ ਦੇ ਆਗੂਆਂ ਦੇ ਦਬਾਅ ਹੇਠ ਅਕਾਲੀ ਦਲ ਤੇ ਬਸਪਾ ਆਗੂਆਂ ਤੇ ਵਰਕਰਾਂ 'ਤੇ ਝੂਠੇ ਕੇਸ ਦਰਜ ਕਰ ਕੇ ਉਨ੍ਹਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਜਿਸ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ | ਇਸ ਮੌਕੇ ਜ਼ਿਲ੍ਹਾ ਯੋਜਨਾਂ ਕਮੇਟੀ ਦੇ ਸਾਬਕਾ ਚੇਅਰਮੈਨ ਅਮਰਬੀਰ ਸਿੰਘ ਲਾਲੀ, ਸ਼ੋ੍ਰਮਣੀ ਅਕਾਲੀ ਦਲ ਦੇ ਮੁੱਖ ਸਲਾਹਕਾਰ ਦਵਿੰਦਰਬੀਰ ਸਿੰਘ ਚਾਹਲ, ਬਸਪਾ ਦੇ ਹਲਕਾ ਇੰਚਾਰਜ ਜਸਵਿੰਦਰ ਬਿੱਟਾ, ਅਕਾਲੀ ਦਲ ਦੇ ਸਰਕਲ ਪ੍ਰਧਾਨ ਜਰਨੈਲ ਸਿੰਘ ਬਾਜਵਾ, ਸਰਕਲ ਸਦਰ ਦੇ ਪ੍ਰਧਾਨ ਇੰਦਰਜੀਤ ਸਿੰਘ ਮੰਨਣ, ਸਾਬਕਾ ਬਲਾਕ ਸੰਮਤੀ ਮੈਂਬਰ ਸੁਖਦੇਵ ਸਿੰਘ ਕਾਦੂਪੁਰ, ਬਸਪਾ ਦੇ ਜ਼ਿਲ੍ਹਾ ਸਕੱਤਰ ਉਂਕਾਰ ਸਿੰਘ, ਸੀਨੀਅਰ ਅਕਾਲੀ ਆਗੂ ਸੁਖਜੀਤ ਸਿੰਘ ਰੰਧਾਵਾ, ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਅਜੈ ਬਬਲਾ, ਯੂਥ ਅਕਾਲੀ ਦਲ ਦੇ ਦੁਆਬਾ ਜ਼ੋਨ ਦੇ ਸੀਨੀਅਰ ਮੀਤ ਪ੍ਰਧਾਨ ਅਵੀ ਰਾਜਪੂਤ, ਜਗਜੀਤ ਸਿੰਘ ਸ਼ੰਮੀ ਸੀਨੀਅਰ ਆਗੂ, ਗੁਰਪ੍ਰੀਤ ਸਿੰਘ ਮੱਟੂ ਸ਼ਹਿਰੀ ਪ੍ਰਧਾਨ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

ਪਵਿੱਤਰ ਵੇਈਾ ਦੀ ਕਾਰ ਸੇਵਾ ਦੀ 21ਵੀਂ ਵਰ੍ਹੇਗੰਢ ਦੇ ਸਮਾਗਮ ਸ਼ੁਰੂ

ਸੁਲਤਾਨਪੁਰ ਲੋਧੀ, 23 ਜੁਲਾਈ (ਨਰੇਸ਼ ਹੈਪੀ, ਥਿੰਦ)-ਪਵਿੱਤਰ ਕਾਲੀ ਵੇਈਾ ਦੀ ਕਾਰ ਸੇਵਾ ਦੀ 21ਵੀਂ ਵਰ੍ਹੇਗੰਢ ਦੀ ਆਰੰਭਤਾ ਮੌਕੇ ਬਾਗਬਾਨੀ ਵਿਭਾਗ ਸੁਲਤਾਨਪੁਰ ਲੋਧੀ ਦੇ ਵਿਕਾਸ ਅਫ਼ਸਰ ਕੁਲਵੰਤ ਸਿੰਘ ਨੇ 550 ਫਲ ਬੀਜ਼ ਬਾਲਾਂ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਨਿਰਮਲ ...

ਪੂਰੀ ਖ਼ਬਰ »

ਪੰਜਾਬ ਐਜੂਕੇਸ਼ਨ ਸਰਵਿਸਿਜ਼ ਆਫ਼ੀਸਰ/ਪਿੰ੍ਰਸੀਪਲ ਯੂਨੀਅਨ ਨੇ ਤਨਖਾਹ ਕਮਿਸ਼ਨ ਦੀਆਂ ਕਾਪੀਆਂ ਸਾੜੀਆਂ

ਕਪੂਰਥਲਾ, 23 ਜੁਲਾਈ (ਵਿ.ਪ੍ਰ.)-ਪਿ੍ੰਸੀਪਲਾਂ ਦੀ ਸੂਬਾ ਪੱਧਰੀ ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ 'ਤੇ ਪੰਜਾਬ ਐਜੂਕੇਸ਼ਨ ਸਰਵਿਸਿਜ਼ ਆਫ਼ੀਸਰ/ ਪਿ੍ੰਸੀਪਲ ਯੂਨੀਅਨ ਦੇ ਜ਼ਿਲ੍ਹਾ ਕਨਵੀਨਰ ਅਮਰੀਕ ਸਿੰਘ ਨੰਢਾ ਦੇ ਗ੍ਰਹਿ ਜਨਰਲ ਸਕੱਤਰ ਗੁਰਚਰਨ ਸਿੰਘ ਚਾਹਲ ਦੀ ਅਗਵਾਈ ...

ਪੂਰੀ ਖ਼ਬਰ »

ਧਰਨੇ ਤੇ ਜਲੂਸ ਕੱਢਣ ਲਈ ਜ਼ਿਲ੍ਹਾ ਮੈਜਿਸਟਰੇਟ ਵਲੋਂ ਥਾਵਾਂ ਨਿਰਧਾਰਿਤ

ਕਪੂਰਥਲਾ, 23 ਜੁਲਾਈ (ਵਿ.ਪ੍ਰ.) -ਜ਼ਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਦੀਪਤੀ ਉੱਪਲ ਨੇ ਇਕ ਹੁਕਮ ਜਾਰੀ ਕਰ ਕੇ ਜ਼ਿਲ੍ਹੇ ਅੰਦਰ ਕਿਸੇ ਵੀ ਕਿਸਮ ਦੇ ਜਲੂਸ ਕੱਢਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ, ਨਾਅਰੇਬਾਜ਼ੀ ਕਰਨ, ਲਾਠੀਆਂ, ਗੰਡਾਸੇ, ਤੇਜ਼ਧਾਰ ...

ਪੂਰੀ ਖ਼ਬਰ »

ਨਿਰਮਲ ਕੁਟੀਆ ਛੰਭਵਾਲੀ ਪੰਡਵਾ ਵਿਖੇ ਮਨਾਇਆ ਗੁਰਪੁੰਨਿਆ ਦਾ ਤਿਉਹਾਰ

ਫਗਵਾੜਾ, 23 ਜੁਲਾਈ (ਅਸ਼ੋਕ ਕੁਮਾਰ ਵਾਲੀਆ)-ਗੁਰ ਪੁੰਨਿਆ ਦੇ ਤਿਉਹਾਰ ਨੂੰ ਸਮਰਪਿਤ ਸਮਾਗਮ ਨਿਰਮਲ ਕੁਟੀਆ ਛੰਭਵਾਲੀ ਪੰਡਵਾ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ 'ਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਸਜੇ ਦੀਵਾਨਾਂ ਵਿਚ ਵੱਖ-ਵੱਖ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਬਸਪਾ ਅੰਬੇਡਕਰ ਨੇ ਕੀਤਾ ਰੋਸ ਵਿਖਾਵਾ

ਸੁਲਤਾਨਪੁਰ ਲੋਧੀ, 23 ਜੁਲਾਈ (ਨਰੇਸ਼ ਹੈਪੀ, ਥਿੰਦ)-ਅੱਜ ਕ੍ਰਾਂਤੀਕਾਰੀ ਬਸਪਾ ਅੰਬੇਡਕਰ ਪਾਰਟੀ ਵੱਲੋਂ ਆਰੀਆ ਸਮਾਜ ਚੌਕ ਵਿਖੇ ਸਥਾਪਤ ਕੀਤੇ ਗਏ ਡਾ: ਅੰਬੇਡਕਰ ਸਾਹਿਬ ਦੇ ਬੁੱਤ ਦੇ ਕੋਲ ਖੜੋ ਕੇ ਨਾਅਰੇਬਾਜ਼ੀ ਕਰਦਿਆਂ ਸੁਲਤਾਨਪੁਰ ਲੋਧੀ ਦੇ ਪ੍ਰਸ਼ਾਸਨ ਨੂੰ ...

ਪੂਰੀ ਖ਼ਬਰ »

ਵਿਧਾਇਕ ਚੀਮਾ ਦੀ ਅਗਵਾਈ 'ਚ ਨਵਜੋਤ ਸਿੱਧੂ ਦੀ ਤਾਜਪੋਸ਼ੀ ਸਮਾਗਮ ਲਈ ਕਾਫਲਾ ਰਵਾਨਾ

ਸੁਲਤਾਨਪੁਰ ਲੋਧੀ, 23 ਜੁਲਾਈ (ਨਰੇਸ਼ ਹੈਪੀ, ਥਿੰਦ)-ਕਾਂਗਰਸ ਹਾਈ ਕਮਾਨ ਵਲੋਂ ਪੰਜਾਬ ਪ੍ਰਦੇਸ ਕਾਂਗਰਸ ਦੇ ਨਵੇਂ ਪ੍ਰਧਾਨ ਦੇ ਅਹੁਦੇ 'ਤੇ ਨਵਜੋਤ ਸਿੰਘ ਸਿੱਧੂ ਦੀ ਨਿਯੁਕਤੀ ਉਪਰੰਤ ਅੱਜ ਚੰਡੀਗੜ੍ਹ ਵਿਖੇ ਕਾਂਗਰਸ ਭਵਨ 'ਚ ਰੱਖੇ ਤਾਜਪੋਸ਼ੀ ਸਮਾਗਮ ਵਿਚ ਹਲਕਾ ...

ਪੂਰੀ ਖ਼ਬਰ »

ਅੱਖਰ ਮੰਚ ਵਲੋਂ ਪ੍ਰਵਾਸੀ ਭਾਰਤੀ ਤੇ ਪੱਤਰਕਾਰ ਸੁਖਦੇਵ ਸਿੰਘ ਔਜਲਾ ਦਾ ਸਨਮਾਨ

ਕਪੂਰਥਲਾ, 23 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਅੱਖਰ ਮੰਚ ਕਪੂਰਥਲਾ ਵਲੋਂ ਪ੍ਰਵਾਸੀ ਭਾਰਤੀ, ਉੱਘੇ ਲੇਖਕ ਤੇ ਪੱਤਰਕਾਰ ਸੁਖਦੇਵ ਸਿੰਘ ਔਜਲਾ ਨਾਲ ਅਦਬੀ ਹੋਈ ਜਿਸ ਦੀ ਪ੍ਰਧਾਨਗੀ ਮੰਚ ਦੇ ਸਰਪ੍ਰਸਤ ਗੁਰਭਜਨ ਸਿੰਘ ਲਾਸਾਨੀ ਜ਼ਿਲ੍ਹਾ ਸਿੱਖਿਆ ਅਫ਼ਸਰ ਕਪੂਰਥਲਾ ਨੇ ...

ਪੂਰੀ ਖ਼ਬਰ »

ਸ਼ੂਗਰ ਮਿੱਲਜ਼ ਦੇ ਮਾਲਕਾਂ ਨੇ ਨੰਗਲ ਮੱਝਾ ਵਿਖੇ ਕਿਸਾਨਾਂ ਨਾਲ ਕੀਤੀ ਮੀਟਿੰਗ

ਫਗਵਾੜਾ, 23 ਜੁਲਾਈ (ਅਸ਼ੋਕ ਕੁਮਾਰ ਵਾਲੀਆ)-ਸ਼ੂਗਰ ਮਿੱਲਜ ਫਗਵਾੜਾ ਦੇ ਨਵੇਂ ਮੁੱਖ ਪਾਟਨਰ ਕਪਿਲ ਚੁੱਘ, ਸ਼ੂਗਰ ਮਿੱਲਜ ਦੇ ਚੇਅਰਮੈਨ ਸੁਖਬੀਰ ਸਿੰਘ ਸੰਧਰ ਅਤੇ ਹਰਵਿੰਦਰ ਸਿੰਘ ਹਾਵੀ ਸੰਧਰ ਨੇ ਪਿੰਡ ਨੰਗਲ ਮੱਝਾ ਵਿਖੇ ਨੰਬਰਦਾਰ ਅਤੇ ਉੱਘੇ ਗੰਨਾ ਕਾਸ਼ਤਕਾਰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਵਾਇਰਸ 2 ਮਾਮਲੇ ਆਏ ਸਾਹਮਣੇ

ਕਪੂਰਥਲਾ, 23 ਜੁਲਾਈ (ਸਡਾਨਾ) -ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਅੱਜ 2 ਮਾਮਲੇ ਸਾਹਮਣੇ ਆਏ ਹਨ, ਜਦਕਿ 723 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ | ਮਰੀਜ਼ਾਂ ਦੀ ਕੁੱਲ ਗਿਣਤੀ 17724 ਹੈ, ਜਿਨ੍ਹਾਂ ਵਿਚੋਂ 22 ਐਕਟਿਵ ਮਾਮਲੇ ਹਨ ਤੇ 17150 ਮਰੀਜ਼ ਹੁਣ ਤੱਕ ਸਿਹਤਯਾਬ ਹੋ ਚੁੱਕੇ ...

ਪੂਰੀ ਖ਼ਬਰ »

ਨਿਗਮ ਦੇ ਹੈੱਲਥ ਅਫ਼ਸਰ ਵਲੋਂ ਸਫ਼ਾਈ ਕਰਮਚਾਰੀਆਂ ਦੀ ਹਾਜ਼ਰੀ ਦੀ ਜਾਂਚ

ਕਪੂਰਥਲਾ, 23 ਜੁਲਾਈ (ਦੀਪਕ ਬਜਾਜ) -ਨਗਰ ਨਿਗਮ ਦੇ ਨਵ-ਨਿਯੁਕਤ ਹੈਲਥ ਅਫ਼ਸਰ ਡਾ: ਰਾਜ ਕਮਲ ਨੇ ਸ਼ਹਿਰ ਵਿਚ ਸਫ਼ਾਈ ਵਿਵਸਥਾ ਨੂੰ ਦਰੁਸਤ ਰੱਖਣ ਦੇ ਮੱਦੇਨਜ਼ਰ ਸਫ਼ਾਈ ਕਰਮਚਾਰੀਆਂ ਦੀ ਅਚਨਚੇਤ ਹਾਜ਼ਰੀ ਦੀ ਜਾਂਚ ਕੀਤੀ ਤੇ ਮੌਕੇ 'ਤੇ ਪਹੁੰਚ ਕੇ ਸਫ਼ਾਈ ਕਰਮਚਾਰੀਆਂ ...

ਪੂਰੀ ਖ਼ਬਰ »

ਆਈ. ਏ. ਐੱਸ. ਅਧਿਕਾਰੀ ਭਾਵਨਾ ਗਰਗ ਨੇ ਕੀਤਾ ਕ੍ਰਾਈਸਟ ਕਿੰਗ ਕਾਨਵੈਂਟ ਸਕੂਲ ਦਾ ਦੌਰਾ

ਕਪੂਰਥਲਾ, 23 ਜੁਲਾਈ (ਸਡਾਨਾ) -ਬੀਤੇ ਦਿਨੀਂ ਆਈ.ਏ.ਐਸ. ਅਧਿਕਾਰੀ ਭਾਵਨਾ ਗਰਗ ਵਲੋਂ ਆਪਣੀ ਕਪੂਰਥਲਾ ਫੇਰੀ ਦੌਰਾਨ ਕ੍ਰਾਈਸਟ ਕਿੰਗ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦਾ ਦੌਰਾ ਕੀਤਾ ਗਿਆ | ਇੱਥੇ ਜ਼ਿਕਰਯੋਗ ਹੈ ਕਿ ਉਹ ਇਸ ਸਕੂਲ ਦੇ ਪੁਰਾਣੇ ਵਿਦਿਆਰਥੀ ਰਹਿ ਚੁੱਕੇ ...

ਪੂਰੀ ਖ਼ਬਰ »

ਡੱਲਾ ਜ਼ੋਨ ਦੇ ਕਾਂਗਰਸੀ ਆਗੂਆਂ ਦੀ ਹੋਈ ਮੀਟਿੰਗ

ਸੁਲਤਾਨਪੁਰ ਲੋਧੀ, 23 ਜੁਲਾਈ (ਨਰੇਸ਼ ਹੈਪੀ, ਥਿੰਦ)-ਵਿਧਾਇਕ ਨਵਤੇਜ ਸਿੰਘ ਚੀਮਾ ਵਲੋਂ ਕਰਵਾਏ ਗਏ ਵਿਕਾਸ ਦੇ ਅਣਥੱਕ ਯਤਨਾਂ ਸਦਕਾ ਪੇਂਡੂ ਖੇਤਰਾਂ ਵਿਚ ਸ਼ਹਿਰਾਂ ਦੀ ਤਰਜ਼ 'ਤੇ ਜੋ ਵਿਕਾਸ ਹੋਇਆ ਹੈ, ਉਸ ਨੂੰ ਲੋਕ ਕਦੇ ਨਹੀਂ ਭੁੱਲਣਗੇ ਤੇ 2022 ਦੀ ਚੋਣਾਂ 'ਚ ਲਗਾਤਾਰ ...

ਪੂਰੀ ਖ਼ਬਰ »

ਜੋਗਿੰਦਰ ਸਿੰਘ ਮਾਨ ਵਲੋਂ ਪਵਨ ਗੋਇਲ ਤੇ ਸੁਖਵਿੰਦਰ ਸਿੰਘ ਡੈਨੀ ਨਾਲ ਮੁਲਾਕਾਤ

ਫਗਵਾੜਾ, 23 ਜੁਲਾਈ (ਤਰਨਜੀਤ ਸਿੰਘ ਕਿੰਨੜਾ)-ਪੰਜਾਬ ਦੇ ਸਾਬਕਾ ਮੰਤਰੀ ਅਤੇ ਮੌਜੂਦਾ ਚੇਅਰਮੈਨ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਜੋਗਿੰਦਰ ਸਿੰਘ ਮਾਨ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ ਨਿਯੁਕਤ ਕਾਰਜਕਾਰੀ ਪ੍ਰਧਾਨਾਂ ਪਵਨ ਗੋਇਲ ਜੈਤੋਂ ਅਤੇ ...

ਪੂਰੀ ਖ਼ਬਰ »

ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਵਲੋਂ ਸਵੱਛ ਜੀਵਨ ਸ਼ੈਲੀ ਤੇ ਭੋਜਨ ਸਬੰਧੀ ਵੈਬੀਨਾਰ

ਕਪੂਰਥਲਾ, 23 ਜੁਲਾਈ (ਵਿ.ਪ੍ਰ.)-ਸਵੱਛ ਜੀਵਨ ਸ਼ੈਲੀ ਇਕ ਅੱਛੇ ਜੀਵਨ ਦੀ ਨੀਂਹ ਹੈ ਤੇ ਜਦੋਂ ਸਾਡੀ ਸਿਹਤ ਦਾ ਸੰਤੁਲਨ ਵਿਗੜ ਜਾਂਦਾ ਹੈ ਤਾਂ ਸਾਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਇਸ ਲਈ ਸਾਨੂੰ ਸਵੱਛ ਜੀਵਨ ਸ਼ੈਲੀ ਅਪਣਾਉਣ ਦੀ ਲੋੜ ਹੈ | ਇਹ ...

ਪੂਰੀ ਖ਼ਬਰ »

ਸਕੂਲ 'ਚ ਨਸ਼ਿਆਂ ਵਿਰੁੱਧ ਜਾਗਰੂਕਤਾ ਸਮਾਗਮ

ਸੁਲਤਾਨਪੁਰ ਲੋਧੀ, 23 ਜੁਲਾਈ (ਨਰੇਸ਼ ਹੈਪੀ, ਥਿੰਦ)-ਨੌਜਵਾਨ ਪੀੜ੍ਹੀ ਵਿਚ ਨਸ਼ਿਆਂ ਦੇ ਵਧ ਰਹੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਸਥਾਨਕ ਐਸ.ਡੀ. ਕਾਲਜੀਏਟ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥਣਾਂ ਦਰਮਿਆਨ ਆਨਲਾਈਨ ਸਮਾਗਮ ਦਾ ਆਯੋਜਿਤ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਚੋਰੀ ਹੋਣ ਦੀਆਂ ਘਟਨਾਵਾਂ ਨੂੰ ਮੁੱਖ ਰੱਖਦਿਆਂ ਪੁਲਿਸ ਗਸ਼ਤ 'ਚ ਵਾਧਾ ਕਰੇ-ਲਿੱਟਾਂ

ਕਪੂਰਥਲਾ, 23 ਜੁਲਾਈ (ਵਿ.ਪ੍ਰ.)-ਭਾਰਤੀ ਕਿਸਾਨ ਯੂਨੀਅਨ ਰਜਿ: ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਤੇ ਜ਼ਿਲ੍ਹੇ ਦੇ ਸੀਨੀਅਰ ਮੀਤ ਪ੍ਰਧਾਨ ਦਲਬੀਰ ਸਿੰਘ ਨਾਨਕਪੁਰ ਦੀ ਅਗਵਾਈ ਵਿਚ ਯੂਨੀਅਨ ਆਗੂਆਂ ਨੇ ਅੱਜ ਐਸ.ਐਸ.ਪੀ. ਕਪੂਰਥਲਾ ਨੂੰ ਮੰਗ ਪੱਤਰ ...

ਪੂਰੀ ਖ਼ਬਰ »

ਸਹਿਕਾਰੀ ਸਭਾਵਾਂ ਨਾਲ ਸਬੰਧਿਤ ਸਮੱਸਿਆਵਾਂ 31 ਅਕਤੂਬਰ ਤੋਂ ਪਹਿਲਾਂ ਹੱਲ ਹੋਣਗੀਆਂ-ਗੁਰਦੇਵ ਸਿੰਘ ਸਿੱਧੂ

ਕਪੂਰਥਲਾ, 23 ਜੁਲਾਈ (ਅਮਰਜੀਤ ਕੋਮਲ)-ਸਹਿਕਾਰੀ ਸਭਾਵਾਂ ਨਾਲ ਸਬੰਧਿਤ ਬਹੁਤ ਸਾਰੀਆਂ ਸਮੱਸਿਆਵਾਂ ਸਬੰਧੀ ਵਿਭਾਗ ਨਾਲ ਗੱਲਬਾਤ ਚੱਲ ਰਹੀ ਹੈ ਤੇ ਬਹੁਤੀਆਂ ਸਮੱਸਿਆਵਾਂ 31 ਅਕਤੂਬਰ ਤੋਂ ਪਹਿਲਾਂ ਹੱਲ ਹੋ ਜਾਣਗੀਆਂ | ਇਹ ਜਾਣਕਾਰੀ ਗੁਰਦੇਵ ਸਿੰਘ ਸਿੱਧੂ ਸੂਬਾਈ ...

ਪੂਰੀ ਖ਼ਬਰ »

ਦੀ ਰੈਵੀਨਿਊ ਪਟਵਾਰ ਯੂਨੀਅਨ ਤੇ ਕਾਨੂੰਗੋ ਐਸੋਸੀਏਸ਼ਨ ਵਲੋਂ ਤਹਿਸੀਲ ਦਫ਼ਤਰ ਮੂਹਰੇ ਧਰਨਾ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ-ਸਰਬਜੀਤ ਸਿੰਘ, ਸਵਰਨ ਸਿੰਘ

ਕਪੂਰਥਲਾ, 23 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੀ ਤਹਿਸੀਲ ਕਪੂਰਥਲਾ ਇਕਾਈ ਤੇ ਕਾਨੂੰਗੋ ਐਸੋਸੀਏਸ਼ਨ ਪੰਜਾਬ ਦੀ ਤਾਲਮੇਲ ਕਮੇਟੀ ਦੇ ਸੱਦੇ 'ਤੇ ਅੱਜ ਪਟਵਾਰੀਆਂ ਤੇ ਕਾਨੂੰਗੋ ਨੇ ਸਾਂਝੇ ਤੌਰ 'ਤੇ ਤਹਿਸੀਲ ਕੰਪਲੈਕਸ ਵਿਚ ਪੰਜਾਬ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX