ਤਾਜਾ ਖ਼ਬਰਾਂ


ਹਿਮਾਚਲ ਪ੍ਰਦੇਸ਼ : ਬਰਫ਼ ਦੀ ਸੰਘਣੀ ਚਾਦਰ ਹੇਠ ਢੱਕਿਆ ਗਿਆ ਜ਼ਿਲ੍ਹਾ ਨਾਰਕੰਡਾ
. . .  10 minutes ago
ਸ਼ਿਮਲਾ,6 ਦਸੰਬਰ - ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦਾ ਨਾਰਕੰਡਾ ਬਰਫ਼ ਦੀ ਸੰਘਣੀ ਚਾਦਰ ਹੇਠ ਢੱਕਿਆ ਹੋਇਆ...
ਦੂਜਾ ਟੈਸਟ ਮੈਚ: ਭਾਰਤ ਨੇ ਨਿਊਜ਼ੀਲੈਂਡ ਖ਼ਿਲਾਫ਼ 372 ਦੌੜਾਂ ਬਣਾ ਕੇ ਜਿੱਤਿਆ ਮੈਚ
. . .  22 minutes ago
ਮੁੰਬਈ, 6 ਦਸੰਬਰ - ਭਾਰਤ ਨੇ ਮੁੰਬਈ ਵਿਚ ਨਿਊਜ਼ੀਲੈਂਡ ਖ਼ਿਲਾਫ਼ 372 ਦੌੜਾਂ ਬਣਾ ਕੇ ਦੋ ਮੈਚਾਂ ਦੀ ਲੜੀ 1-0 ਨਾਲ ਜਿੱਤ ...
ਨਾਗਾਲੈਂਡ ਗੋਲੀਬਾਰੀ ਦੀ ਘਟਨਾ 'ਤੇ ਸੰਸਦ ਦੇ ਦੋਵਾਂ ਸਦਨਾਂ 'ਚ ਬਿਆਨ ਦੇਣਗੇ ਸ਼ਾਹ
. . .  28 minutes ago
ਨਵੀਂ ਦਿੱਲੀ, 6 ਦਸੰਬਰ - ਅਮਿਤ ਸ਼ਾਹ ਅੱਜ ਸਰਦ ਰੁੱਤ ਸੈਸ਼ਨ ਜੋ ਚੱਲ ਰਿਹਾ ਹੈ ਉਸ ਵਿਚ ਨਾਗਾਲੈਂਡ ਗੋਲੀਬਾਰੀ ਦੀ ਘਟਨਾ 'ਤੇ ਸੰਸਦ ਦੇ ਦੋਵਾਂ ਸਦਨਾਂ 'ਚ ਬਿਆਨ ਦੇਣਗੇ...
ਤੇਲੰਗਾਨਾ ਦੇ ਮੈਡੀਕਲ ਕਾਲਜ 'ਚ ਕੋਰੋਨਾ ਧਮਾਕਾ, 43 ਵਿਦਿਆਰਥੀ ਮਿਲੇ ਸੰਕਰਮਿਤ
. . .  48 minutes ago
ਨਵੀਂ ਦਿੱਲੀ, 06 ਦਸੰਬਰ - ਦੇਸ਼ 'ਚ ਕੋਰੋਨਾ ਵਾਇਰਸ ਦੇ ਓਮੀਕਰੋਨ ਵੈਰੀਐਂਟ ਕਾਰਨ ਲੋਕ ਦਹਿਸ਼ਤ 'ਚ ਹਨ। ਇਸ ਦੇ ਨਾਲ ਹੀ ਤੇਲੰਗਾਨਾ ਦੇ ਬੋਮਕਲ 'ਚ ਸਥਿਤ ਚਲਾਮੇਡਾ....
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੁਸ਼ਮਾ ਸਵਰਾਜ ਭਵਨ 'ਚ ਰੂਸੀ ਰੱਖਿਆ ਮੰਤਰੀ ਸਰਗੇਈ ਸ਼ੋਇਗੂ ਦਾ ਸਵਾਗਤ ਕੀਤਾ
. . .  about 1 hour ago
ਨਵੀਂ ਦਿੱਲੀ, 6 ਦਸੰਬਰ - ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੁਸ਼ਮਾ ਸਵਰਾਜ ਭਵਨ ਵਿਚ ਰੂਸੀ ਰੱਖਿਆ ਮੰਤਰੀ ਸਰਗੇਈ ਸ਼ੋਇਗੂ ....
ਬਸਪਾ ਮੁਖੀ ਮਾਇਆਵਤੀ ਨੇ ਲਖਨਊ 'ਚ ਡਾ. ਭੀਮ ਰਾਓ ਅੰਬੇਡਕਰ ਦੀ ਬਰਸੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ
. . .  about 1 hour ago
ਉੱਤਰ ਪ੍ਰਦੇਸ਼, 6 ਦਸੰਬਰ - ਬਸਪਾ ਮੁਖੀ ਮਾਇਆਵਤੀ ਨੇ ਲਖਨਊ ਵਿਚ ਡਾ. ਭੀਮ ਰਾਓ ਅੰਬੇਡਕਰ ਦੀ ਬਰਸੀ 'ਤੇ ਉਨ੍ਹਾਂ ਨੂੰ ....
ਭਾਰਤ ਪਾਕਿ ਸਰਹੱਦ 'ਤੇ ਮੁੜ ਰਾਤ 2 ਵਾਰ ਡਰੋਨ ਦੀ ਹਲਚਲ
. . .  about 1 hour ago
ਅਜਨਾਲਾ,6 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਥਾਣਾ ਅਜਨਾਲਾ ਅਧੀਨ ਆਉਂਦੀ ਭਾਰਤ ਪਾਕਿ ਸਰਹੱਦ ਦੀ ਬੀ.ਓ.ਪੀ. ਪੁਰਾਣੀ ਸੁੰਦਰਗੜ੍ਹ ਵਿਖੇ ਰਾਤ ਸਮੇਂ ਬੀ.ਐੱਸ.ਐਫ. ਦੀ 183 ਬਟਾਲੀਅਨ ਦੇ ਜਵਾਨਾਂ ਨੂੰ ਡਰੋਨ ਦੀ ਹਲਚਲ....
ਸਿਮਰਨ ਗਾਬਾ ਦੀ ਸੜਕ ਹਾਦਸੇ 'ਚ ਹੋਈ ਮੌਤ
. . .  about 1 hour ago
ਗੁਰੂ ਹਰਸਹਾਏ, 6 ਦਸੰਬਰ (ਕਪਿਲ ਕੰਧਾਰੀ) ਗੁਰੂ ਹਰਸਹਾਏ ਸ਼ਹਿਰ ਨਿਵਾਸੀ ਸਿਮਰਨ ਗਾਬਾ ਪੁੱਤਰ ਜਸਰਾਜ ਗਾਬਾ ਦੀ ਬੀਤੀ ਰਾਤ ਸੜਕ ਹਾਦਸੇ ਵਿਚ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾ.....
ਰਾਸ਼ਟਰਪਤੀ, ਉਪ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਲੋਕ ਸਭਾ ਸਪੀਕਰ ਅਤੇ ਹੋਰ ਸੰਸਦ ਮੈਂਬਰਾਂ ਨੇ ਅੱਜ ਡਾ. ਬੀ.ਆਰ. ਅੰਬੇਡਕਰ ਨੂੰ ਉਨ੍ਹਾਂ ਦੀ ਬਰਸੀ 'ਤੇ ਸ਼ਰਧਾਂਜਲੀ ਭੇਟ ਕੀਤੀ
. . .  about 1 hour ago
ਨਵੀਂ ਦਿੱਲੀ, 6 ਦਸੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਲੋਕ ਸਭਾ ਸਪੀਕਰ ਓਮ ਬਿਰਲਾ, ਲੋਕ ਸਭਾ ਰਾਜ ਸਭਾ.....
ਕੇਂਦਰੀ ਕਾਨੂੰਨ ਮੰਤਰੀ ਅੱਜ ਲੋਕ ਸਭਾ ਵਿਚ ਹਾਈ ਕੋਰਟ ਅਤੇ ਸੁਪਰੀਮ ਕੋਰਟ ਦੇ ਜੱਜ (ਸੇਵਾ ਦੀਆਂ ਤਨਖ਼ਾਹਾਂ ਅਤੇ ਸ਼ਰਤਾਂ) ਸੋਧ ਬਿੱਲ, 2021 ਪੇਸ਼ ਕਰਨਗੇ
. . .  about 2 hours ago
ਨਵੀਂ ਦਿੱਲੀ, 6 ਦਸੰਬਰ - ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਅੱਜ ਲੋਕ ਸਭਾ ਵਿਚ ਹਾਈ ਕੋਰਟ ਅਤੇ ਸੁਪਰੀਮ ਕੋਰਟ ਦੇ ਜੱਜ.....
ਭਾਰਤ ਤੇ ਰੂਸ ਅੱਜ ਆਪਣੀ ਪਹਿਲੀ 2+2 ਫਾਰਮੈਟ ਗੱਲਬਾਤ 'ਚ ਮੁੱਖ ਦੁਵੱਲੇ, ਖੇਤਰੀ ਅਤੇ ਅੰਤਰਰਾਸ਼ਟਰੀ ਮੁੱਦਿਆਂ 'ਤੇ ਚਰਚਾ ਕਰਨਗੇ
. . .  about 2 hours ago
ਨਵੀਂ ਦਿੱਲੀ, 6 ਦਸੰਬਰ - ਭਾਰਤ ਅਤੇ ਰੂਸ ਅੱਜ ਆਪਣੀ ਪਹਿਲੀ 2+2 ਫਾਰਮੈਟ ਗੱਲਬਾਤ ਵਿਚ ਮੁੱਖ ਦੁਵੱਲੇ, ਖੇਤਰੀ ਅਤੇ ਅੰਤਰਰਾਸ਼ਟਰੀ ਮੁੱਦਿਆਂ 'ਤੇ ਚਰਚਾ ਕਰਨਗੇ। ਜਿਸ ਵਿਚ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਅਫ਼ਗ਼ਾਨਿਸਤਾਨ .....
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਪੁਤਿਨ ਦੀ ਯਾਤਰਾ ਦੌਰਾਨ ਭਾਰਤ, ਰੂਸ ਏ.ਕੇ.-203 ਅਸਾਲਟ ਰਾਈਫਲ ਸੌਦੇ ਨੂੰ ਅੰਤਿਮ ਰੂਪ ਦੇਣਗੇ, ਐੱਸ.-400 ਮਾਡਲ ਭਾਰਤ ਨੂੰ ਤੋਹਫੇ ਵਜੋਂ ਦਿੱਤਾ ਜਾਵੇਗਾ
. . .  1 day ago
ਓਮੀਕਰੋਨ ਵਾਇਰਸ ਦਾ ਵਧਦਾ ਕਹਿਰ ,ਜੈਪੁਰ 'ਚ 9 ਲੋਕ ਪਾਜ਼ੀਟਿਵ
. . .  1 day ago
ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੂੰ ਮੁੰਬਈ ਏਅਰਪੋਰਟ 'ਤੇ ਵਿਦੇਸ਼ ਜਾਣ ਤੋਂ ਰੋਕਿਆ
. . .  1 day ago
ਆਂਧਰਾ ਪ੍ਰਦੇਸ਼ ਦੇ ਚਿਤੂਰ 'ਚ ਸੜਕ ਹਾਦਸੇ 'ਚ 6 ਲੋਕਾਂ ਦੀ ਮੌਤ, 2 ਜ਼ਖਮੀ
. . .  1 day ago
ਚਿਤੂਰ, 5 ਦਸੰਬਰ - ਆਂਧਰਾ ਪ੍ਰਦੇਸ਼ ਦੇ ਚਿਤੂਰ 'ਚ ਚੰਦਰਗਿਰੀ ਜ਼ੋਨ ਨੇੜੇ ਪੁਥਲਾਪੱਟੂ-ਨਾਇਡੂਪੇਟਾ ਰੋਡ 'ਤੇ ਹੋਏ ਸੜਕ ਹਾਦਸੇ 'ਚ 6 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਬੀ.ਵੀ. ਸ਼੍ਰੀਨਿਵਾਸ ਨੇ ...
ਮਹਾਰਾਸ਼ਟਰ ਵਿਚ ਓਮੀਕਰੋਨ ਵਾਇਰਸ ਦੇ 7 ਹੋਰ ਮਾਮਲੇ ਆਏ ਸਾਹਮਣੇ ,ਕੁੱਲ ਕੇਸ 8
. . .  1 day ago
ਹਿਮਾਚਲ ਪ੍ਰਦੇਸ਼: ਧਰਮਸ਼ਾਲਾ 'ਚ ਟਰੈਕਿੰਗ ਕਰਨ ਗਏ ਦੋ ਲੋਕ ਲਾਪਤਾ
. . .  1 day ago
ਧਰਮਸ਼ਾਲਾ, 5 ਦਸੰਬਰ- ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ 'ਚ ਟਰੈਕਿੰਗ ਕਰਨ ਗਏ ਦੋ ਲੋਕਾਂ ਦੇ ਲਾਪਤਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਐੱਸ.ਪੀ. ਕਾਂਗੜਾ ਨੇ ਦੱਸਿਆ ਕਿ ਅਸੀਂ ਇੱਥੋਂ ਪੁਲਿਸ ਦੀ ਟੀਮ..
ਬੇਅਦਬੀ 'ਤੇ ਰਾਜਨੀਤੀ ਕਰਨਾ ਮੰਦਭਾਗਾ: ਐਡਵੋਕੇਟ ਹਰਜਿੰਦਰ ਸਿੰਘ ਧਾਮੀ
. . .  1 day ago
ਗੜ੍ਹਸ਼ੰਕਰ, 5ਦਸੰਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ ਉਪਰੰਤ ਪਹਿਲੀ ਵਾਰ ਗੜ੍ਹਸ਼ੰਕਰ ਪਹੁੰਚੇ ਪ੍ਰਧਾਨ ਸ਼੍ਰੋਮਣੀ ਕਮੇਟੀ ਐਡਵੋਕੇਟ ਹਰਜਿੰਦਰ....
ਯੂ.ਪੀ:ਮੁੱਖ ਮੰਤਰੀ ਨੂੰ ਮੀਮੋ ਦੇਣ ਗਏ ਸਪਾ ਕਾਰਜਕਰਤਾਵਾਂ ਅਤੇ ਪੁਲਸ 'ਚ ਧੱਕਾ-ਮੁੱਕੀ
. . .  1 day ago
ਚੰਦੌਲੀ, 5 ਦਸੰਬਰ- ਉੱਤਰ ਪ੍ਰਦੇਸ਼ ਦੇ ਚੰਦੌਲੀ ਦੇ ਐੱਸ.ਸੀ. ਅੰਕੁਰ ਅਗਰਵਾਲ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ 'ਸਪਾ ਕਾਰਜਕਰਤਾਵਾਂ ਵਲੋਂ ਅੱਜ ਮੁੱਖ ਮੰਤਰੀ ਨੂੰ ਮੀਮੋ ਦੇਣ ਦੀ ਯੋਜਨਾ ਸੀ। ਕਾਰਜਕਰਤਾਵਾਂ..
ਤੇਜ਼ ਰਫ਼ਤਾਰ ਮੋਟਰਸਾਈਕਲ ਡਿਵਾਈਡਰ ਨਾਲ ਟਕਰਾਉਣ ਕਾਰਨ ਦੋ ਨੌਜਵਾਨ ਗੰਭੀਰ ਜ਼ਖ਼ਮੀ
. . .  1 day ago
ਸਰਾਏ ਅਮਾਨਤ ਖਾਂ, 5 ਦਸੰਬਰ (ਨਰਿੰਦਰ ਸਿੰਘ ਦੋਦੇ)-ਬੀਤੀ ਦੇਰ ਸ਼ਾਮ ਤੇਜ਼ ਰਫ਼ਤਾਰ ਦੋ ਮੋਟਰਸਾਈਕਲ ਸਵਾਰ ਨੌਜਵਾਨ ਸੜਕ ਕਿਨਾਰੇ ਲੱਗੇ ਡਿਵਾਈਡਰ ਨਾਲ ਟਕਰਾਉਣ ਕਾਰਨ ਗੰਭੀਰ ਜ਼ਖ਼ਮੀ...
ਮੈਨੂੰ ਵਿਸ਼ਵਾਸ ਹੋ ਗਿਆ ਹੈ ਕਿ 2023 'ਚ ਦੋ ਤਿਹਾਈ ਬਹੁਮਤ ਨਾਲ ਰਾਜਸਥਾਨ 'ਚ ਬਣੇਗੀ ਭਾਜਪਾ ਸਰਕਾਰ: ਅਮਿਤ ਸ਼ਾਹ
. . .  1 day ago
ਜੈਪੁਰ, 05 ਦਸੰਬਰ- ਜੈਪੁਰ 'ਚ ਜਨਤਾ ਨੂੰ ਸੰਬੋਧਨ ਕਰਦੇ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਤੁਹਾਡਾ ਸਾਰਿਆਂ ਦਾ ਉਤਸ਼ਾਹ, ਉਮੰਗ ਅਤੇ ਜੋਸ਼ ਦੇਖ ਕੇ ਮੈਨੂੰ ਵਿਸ਼ਵਾਸ ਹੋ ਗਿਆ ਹੈ ਕਿ ਸਾਲ 2023 'ਚ ਦੋ..
ਪੰਜਾਬ ਸਰਕਾਰ ਬਿਕਰਮ ਮਜੀਠੀਆ ਨੂੰ ਜੇਲ੍ਹ 'ਚ ਭੇਜਣ ਲਈ ਰਚ ਰਹੀ ਹੈ ਸਾਜ਼ਿਸ਼: ਦਲਜੀਤ ਸਿੰਘ ਚੀਮਾ
. . .  1 day ago
ਚੰਡੀਗੜ੍ਹ, 5 ਦਸੰਬਰ (ਵਿਕਰਮਜੀਤ ਮਾਨ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਡਾ.ਦਲਜੀਤ ਸਿੰਘ ਚੀਮਾ ਦਾ ਬਿਆਨ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਿਕ ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ...
ਭਾਜਪਾ ਵਲੋਂ 'ਆਪ' ਦੇ ਲੀਡਰ ਖ਼ਰੀਦਣ 'ਤੇ ਰਾਘਵ ਚੱਢਾ ਨੇ ਦਿੱਤਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 5 ਦਸੰਬਰ-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਾਘਵ ਚੱਢਾ ਵਲੋਂ ਭਾਜਪਾ 'ਤੇ 'ਆਪ' ਦੇ ਲੀਡਰ ਖ਼ਰੀਦਣ ਦੇ ਇਲਜ਼ਾਮ ਲਗਾਏ ਗਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਭਾਜਪਾ ਸਾਡੇ...
ਨਾਗਾਲੈਂਡ ਦੀ ਘਟਨਾ 'ਤੇ ਬੋਲੇ ਰਾਹੁਲ ਗਾਂਧੀ, ਦੇਸ਼ 'ਚ ਨਾ ਨਾਗਰਿਕ ਸੁਰੱਖਿਅਤ ਨਾ ਸੁਰੱਖਿਆ ਕਰਮਚਾਰੀ
. . .  1 day ago
ਨਵੀਂ ਦਿੱਲੀ, 5 ਦਸੰਬਰ- ਨਾਗਾਲੈਂਡ ਦੇ ਮੋਨ ਜ਼ਿਲ੍ਹੇ 'ਚ ਉਗਰਵਾਦ ਰੋਧੀ ਮੁਹਿੰਮ ਦੌਰਾਨ ਕਈ ਆਮ ਲੋਕਾਂ ਦੀ ਮੌਤ ਹੋਣ ਦੀ ਘਟਨਾ 'ਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ 'ਤੇ ਹਮਲਾ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਅੱਸੂ ਸੰਮਤ 553

ਬਰਨਾਲਾ

ਵਿਕਾਸ ਕਾਰਜਾਂ 'ਚ ਅੜਿੱਕਾ ਬਣ ਰਹੇ ਅਧਿਕਾਰੀਆਂ ਖ਼ਿਲਾਫ਼ ਮਹਿਲਾ ਸਰਪੰਚ ਨੇ ਖੋਲਿ੍ਹਆ ਮੋਰਚਾ

ਮਹਿਲ ਕਲਾਂ, 16 ਸਤੰਬਰ (ਤਰਸੇਮ ਸਿੰਘ ਗਹਿਲ)-ਬਲਾਕ ਦੇ ਪਿੰਡ ਗਾਗੇਵਾਲ ਦੀ ਦਲਿਤ ਮਹਿਲਾ ਸਰਪੰਚ ਵਲੋਂ ਪਿੰਡ ਦੇ ਵਿਕਾਸ ਕਾਰਜਾਂ ਨੂੰ ਨੇਪਰੇ ਚੜ੍ਹਾਉਣ ਵਿਚ ਪਿਛਲੇ ਇਕ ਸਾਲ ਤੋਂ ਅੜਿੱਕਾ ਬਣ ਰਹੇ ਬਲਾਕ ਤੇ ਜ਼ਿਲ੍ਹਾ ਪੱਧਰ ਦੇ ਕੁੱਝ ਅਧਿਕਾਰੀਆਂ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਮੁੱਖ ਮੰਤਰੀ ਦੇ ਮੋਤੀ ਮਹਿਲ ਪਟਿਆਲਾ ਅੱਗੇ ਧਰਨਾ ਪ੍ਰਦਰਸ਼ਨ ਕਰ ਦੁੱਖ ਜ਼ਾਹਰ ਕਰਨ ਦਾ ਐਲਾਨ ਕੀਤਾ | ਉਨ੍ਹਾਂ ਕਿਹਾ ਕਿ ਮੈਂ ਕਾਂਗਰਸੀ ਪਾਰਟੀ ਦੀ ਸਰਪੰਚ ਹੋਣ 'ਤੇ ਵੀ ਵਿਭਾਗ ਵਲੋਂ ਪਿਛਲੇ ਇਕ ਸਾਲ ਤੋਂ ਪਿੰਡ ਦੇ ਵਿਕਾਸ ਕਾਰਜਾਂ ਨੂੰ ਰੋਕ ਲਗਾਤਾਰ ਖੱਜਲ ਖ਼ੁਆਰ ਕੀਤਾ ਜਾ ਰਿਹਾ ਹੈ | ਸਰਪੰਚ ਸੁਖਜਿੰਦਰਪਾਲ ਕੌਰ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ 14ਵੇਂ ਤੇ 15ਵੇਂ ਵਿੱਤ ਕਮਿਸ਼ਨ ਦੀ ਗ੍ਰਾਂਟ 27 ਲੱਖ ਰੁਪਏ ਤੋਂ ਵਧੇਰੇ ਗ੍ਰਾਮ ਪੰਚਾਇਤ ਨੂੰ ਜਾਰੀ ਕੀਤੀ ਹੋਈ ਹੈ | ਪ੍ਰੰਤੂ ਪੰਚਾਇਤ ਦਾ ਕੋਰਮ ਪੂਰਾ ਨਾ ਹੋਣ ਕਾਰਨ ਪਿੰਡ ਦੇ ਵਿਕਾਸ ਕਾਰਜਾਂ ਨੂੰ ਨਿਰੰਤਰ ਜਾਰੀ ਰੱਖਣ ਲਈ ਉਨ੍ਹਾਂ ਵਲੋਂ ਖ਼ੁਦ ਪ੍ਰਬੰਧਕ ਲਗਾਉਣ ਦੀ ਸਹਿਮਤੀ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਨੂੰ ਦਿੱਤੀ ਗਈ ਸੀ | ਸਰਪੰਚ ਨੇ ਦੱਸਿਆ ਕਿ ਪਿੰਡ ਦੀਆਂ ਗਲੀਆਂ-ਨਾਲੀਆਂ, ਪ੍ਰਾਇਮਰੀ ਸਕੂਲ, ਐਸ.ਸੀ. ਧਰਮਸ਼ਾਲਾ, ਬੋਰੀਆਂ ਸਿੱਖਾਂ ਦੀ ਧਰਮਸ਼ਾਲਾ ਸਮੇਤ ਨਿਕਾਸੀ ਨਾਲੇ ਦਾ ਵਿਕਾਸ ਕਰਵਾਉਣ ਲਈ ਵਿਭਾਗ ਵਲੋਂ ਗ੍ਰਾਮ ਪੰਚਾਇਤ ਦੇ ਪੰਚਾਇਤ ਸਕੱਤਰ ਗੁਰਮੇਲ ਸਿੰਘ ਨੂੰ ਪ੍ਰਬੰਧਕ ਤਾਂ ਨਿਯੁਕਤ ਕਰ ਦਿੱਤਾ ਗਿਆ ਸੀ, ਵਿਕਾਸ ਦਾ ਇਕ ਵੀ ਕੰਮ ਪੂਰਾ ਨਾ ਕਰਵਾਉਣ ਕਰ ਕੇ ਪਰਨਾਲਾ ਉੱਥੇ ਦਾ ਉੱਥੇ ਰਿਹਾ | ਉਨ੍ਹਾਂ ਦੱਸਿਆ ਕਿ ਲੰਘੀ 7 ਜੁਲਾਈ ਨੂੰ ਬਲਾਕ ਵਿਕਾਸ ਅਫ਼ਸਰ ਮਹਿਲ ਕਲਾਂ ਵਲੋਂ ਡੀ.ਡੀ.ਪੀ.ਓ. ਬਰਨਾਲਾ ਨਾਲ ਟੈਲੀਫ਼ੋਨ ਰਾਹੀਂ ਹੋਈ ਗੱਲਬਾਤ ਦਾ ਹਵਾਲਾ ਦਿੰਦਿਆਂ ਪ੍ਰਬੰਧਕ ਨੂੰ ਹਟਾ ਦਿੱਤਾ ਗਿਆ ਤੇ ਪਿੰਡ ਦੇ ਵਿਕਾਸ ਕਾਰਜ ਲਿਖਤੀ ਪੱਤਰ ਜਾਰੀ ਕਰ ਕੇ ਰੋਕ ਦਿੱਤੇ ਗਏ, ਜਿਸ ਕਰ ਕੇ ਨਗਰ ਨਿਵਾਸੀਆਂ ਨੂੰ ਪਿਛਲੇ ਸਮੇਂ ਤੋਂ ਅਨੇਕਾਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਮਹਿਲਾ ਸਰਪੰਚ ਨੇ ਦੱਸਿਆ ਕਿ ਜ਼ਿਲ੍ਹੇ ਨਾਲ ਸਬੰਧਿਤ ਵਿਭਾਗੀ ਅਧਿਕਾਰੀਆਂ ਨੂੰ ਵਾਰ-ਵਾਰ ਲਿਖਤੀ 'ਤੇ ਜ਼ਬਾਨੀ ਅਪੀਲਾਂ ਕਰਨ ਦੇ ਬਾਵਜੂਦ ਪਿਛਲੇ ਦਿਨੀਂ 10 ਸਤੰਬਰ ਨੂੰ ਪ੍ਰਬੰਧਕ ਜੇ.ਈ. ਕੁਲਵੰਤ ਸਿੰਘ ਨੂੰ ਨਿਯੁਕਤ ਤਾਂ ਕਰ ਦਿੱਤਾ ਗਿਆ, ਪ੍ਰੰਤੂ ਹੁਣ ਪਿੰਡ ਦੇ ਵਿਕਾਸ ਕਾਰਜਾਂ ਨੂੰ ਅੱਗੇ ਤੋਰਨ ਲਈ ਪਹਿਲੇ ਪ੍ਰਬੰਧਕ ਗੁਰਮੇਲ ਸਿੰਘ ਵਲੋਂ ਅਗਲੇਰੀ ਕਾਰਵਾਈ ਲਈ ਚੈਕ ਬੁੱਕ, ਕਾਰਵਾਈ ਰਜਿਸਟਰ ਸਮੇਤ ਹੋਰ ਲੋੜੀਂਦਾ ਸਮਾਨ ਅਤੇ ਨਵ-ਨਿਯੁਕਤ ਪ੍ਰਬੰਧਕ ਨੂੰ ਚਾਰਜ ਸਮੇਂ ਸਿਰ ਨਾ ਦੇਣ ਕਰ ਕੇ ਹੈਰਾਨ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ | ਇਸ ਸਮੇਂ ਮਹਿਲਾ ਸਰਪੰਚ ਨੇ ਪਿੰਡ ਦੇ ਵਿਕਾਸ ਕਾਰਜਾਂ ਨੂੰ ਨੇਪਰੇ ਚੜ੍ਹਾਉਣ ਲਈ ਬਣ ਰਹੇ ਅੜਿੱਕੇ ਵਿਚ ਬਲਾਕ ਤੇ ਜ਼ਿਲ੍ਹਾ ਪੱਧਰੀ ਅਧਿਕਾਰੀਆਂ ਸਮੇਤ ਪਾਰਟੀ ਨਾਲ ਸਬੰਧਿਤ ਇਕ ਆਗੂ ਨੂੰ ਵੀ ਬਰਾਬਰ ਦਾ ਭਾਗੀਦਾਰ ਦੱਸਦਿਆਂ ਪੰਜਾਬ ਸਰਕਾਰ ਪਾਸੋਂ ਤੁਰੰਤ ਕਾਰਵਾਈ ਦੀ ਮੰਗ ਕੀਤੀ ਗਈ |

ਨਗਰ ਕੌ ਾਸਲ ਵਲੋਂ ਕੀਤੇ ਗਏ ਟੈਂਡਰਾਂ ਅਨੁਸਾਰ ਅਜੇ ਸ਼ਹਿਰ 'ਚ 535 ਬੋਰਡ ਹੋਰ ਲਾਉਣੇ ਬਾਕੀ-ਰਾਮਣਵਾਸੀਆ, ਮੱਖਣ ਸ਼ਰਮਾ

ਬਰਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਨਗਰ ਕੌਂਸਲ ਬਰਨਾਲਾ ਵਲੋਂ ਸ਼ਹਿਰ ਬਰਨਾਲਾ ਵਿਖੇ ਲਾਏ ਗਏ ਸਾਈਨ ਬੋਰਡਾਂ ਵਿਚ ਕਥਿਤ ਘਪਲੇਬਾਜ਼ੀ ਦੀ ਹੋ ਰਹੀ ਚਰਚਾ ਦੇ ਚਲਦਿਆਂ ਅੱਜ ਨਗਰ ਕੌਂਸਲ ਪ੍ਰਧਾਨ ਗੁਰਜੀਤ ਸਿੰਘ ਰਾਮਣਵਾਸੀਆ, ਮੀਤ ਪ੍ਰਧਾਨ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਕਈ ਥਾਣਾ ਮੁਖੀਆਂ ਤੇ ਪੁਲਿਸ ਚੌਕੀ ਇੰਚਾਰਜਾਂ ਦੇ ਤਬਾਦਲੇ

ਬਰਨਾਲਾ, 16 ਸਤੰਬਰ (ਰਾਜ ਪਨੇਸਰ)-ਜਿਲ੍ਹਾ ਪੁਲਿਸ ਮੁਖੀ ਸ੍ਰੀ ਭਾਗੀਰਥ ਸਿੰਘ ਮੀਨਾ ਦੇ ਹੁਕਮਾਂ ਤਹਿਤ ਜ਼ਿਲ੍ਹਾ ਬਰਨਾਲਾ ਦੇ ਕਈ ਥਾਣਾ ਮੁਖੀਆਂ ਅਤੇ ਪੁਲਿਸ ਚੌਕੀਆਂ ਦੇ ਇੰਚਾਰਜਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ | ਇਨ੍ਹਾਂ ਤਬਾਦਲਿਆਂ ਤਹਿਤ ਸਬ-ਇੰਸਪੈਕਟਰ ...

ਪੂਰੀ ਖ਼ਬਰ »

ਮਨਰੇਗਾ ਮਜ਼ਦੂਰਾਂ ਨੇ ਕੰਮ ਨਾ ਮਿਲਣ ਕਾਰਨ ਕੀਤੀ ਨਾਅਰੇਬਾਜ਼ੀ

ਬਰਨਾਲਾ, 16 ਸਤੰਬਰ (ਅਸ਼ੋਕ ਭਾਰਤੀ)-ਬੀ.ਡੀ.ਪੀ.ਓ. ਬਲਾਕ ਦਫ਼ਤਰ ਬਰਨਾਲਾ ਵਿਖੇ ਕੋਠੇ ਰਾਮਸਰ ਦੇ ਮਨਰੇਗਾ ਮਜ਼ਦੂਰਾਂ ਨੇ ਕੰਮ ਨਾ ਮਿਲਣ ਕਾਰਨ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਮਨਰੇਗਾ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜੀਤ ਸਿੰਘ ਪੱਖੋਂ ਕਲਾਂ, ...

ਪੂਰੀ ਖ਼ਬਰ »

ਐਸ.ਐਚ.ਓ. ਸ਼ਹਿਣਾ ਤੇ ਕਿਸਾਨ ਜਥੇਬੰਦੀਆਂ ਨੇ ਸੇਵਾ ਕੇਂਦਰ ਦਾ ਲਿਆ ਜਾਇਜ਼ਾ

ਸ਼ਹਿਣਾ, 16 ਸਤੰਬਰ (ਸੁਰੇਸ਼ ਗੋਗੀ)-ਸ਼ਹਿਣਾ ਵਿਖੇ ਲੰਬੇ ਸਮੇਂ ਤੋਂ ਬੰਦ ਸੇਵਾ ਕੇਂਦਰ ਸ਼ੁਰੂ ਕਰਨ ਦੇ ਚੱਲ ਰਹੇ ਕਾਰਜਾਂ ਦਾ ਐਸ.ਐਚ.ਓ. ਸ਼ਹਿਣਾ ਨਿਰਦੇਵ ਸਿੰਘ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਜਾਇਜ਼ਾ ਲਿਆ | ਜ਼ਿਕਰਯੋਗ ਹੈ ਕਿ 2017 ਵਿਚ ਕਾਂਗਰਸ ਸਰਕਾਰ ਆਉਣ ...

ਪੂਰੀ ਖ਼ਬਰ »

ਕੁੱਟਮਾਰ ਦਾ ਸ਼ਿਕਾਰ ਹੋਏ ਮਹਿਲ ਖ਼ੁਰਦ ਦੇ ਨੌਜਵਾਨ ਨੇ 27ਵੇਂ ਦਿਨ ਤੋੜਿਆ ਦਮ

ਮਹਿਲ ਕਲਾਂ, 16 ਸਤੰਬਰ (ਅਵਤਾਰ ਸਿੰਘ ਅਣਖੀ)-ਬੀਤੇ ਦਿਨੀਂ ਨਿੱਜੀ ਰੰਜਿਸ਼ ਕਾਰਨ ਕੁੱਟਮਾਰ ਦਾ ਸ਼ਿਕਾਰ ਹੋਏ ਇਕ ਨੌਜਵਾਨ ਦੀ ਪਟਿਆਲਾ ਦੇ ਇਕ ਨਿੱਜੀ ਹਸਪਤਾਲ 'ਚ ਇਲਾਜ ਦੇ ਦੌਰਾਨ ਮੌਤ ਹੋਣ ਦਾ ਪਤਾ ਲੱਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ 20 ਅਗਸਤ ਨੂੰ ਨੌਜਵਾਨ ...

ਪੂਰੀ ਖ਼ਬਰ »

ਅੰਡਰ ਗਰਾਊਾਡ ਪਾਈਪ ਪਾਉਣ ਤੇ ਪੁਰਾਣੇ ਖਾਲਾਂ ਦੀ ਮੁਰੰਮਤ ਲਈ ਖ਼ਰਚੇ ਜਾਣਗੇ 59 ਕਰੋੜ-ਜੀਵਨ ਕੁਮਾਰ ਬਾਂਸਲ

ਧਨੌਲਾ, 16 ਸਤੰਬਰ (ਜਤਿੰਦਰ ਸਿੰਘ ਧਨੌਲਾ)-ਸ: ਕੇਵਲ ਸਿੰਘ ਢਿੱਲੋਂ ਦੀ ਯੋਗ ਰਹਿਨੁਮਾਈ ਹੇਠ ਹਲਕਾ ਬਰਨਾਲਾ ਦੇ ਖੇਤਾਂ ਦੇ ਟੁੱਟ ਚੁੱਕੇ ਖਾਲਾਂ ਅਤੇ ਅੰਡਰ ਗਰਾਊਾਡ ਪਾਈਪਾਂ ਪਵਾਉਣ ਸਬੰਧੀ 59 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਕਰਵਾਈ ਜਾ ਚੁੱਕੀ ਹੈ | ਜਿਸ ਵਿਚੋਂ 90 ...

ਪੂਰੀ ਖ਼ਬਰ »

ਅੱਜ ਬਰਨਾਲਾ ਵਿਖੇ ਰੋਸ ਮਾਰਚ ਕਰ ਕੇ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ-ਆਗੂ

ਬਰਨਾਲਾ, 16 ਸਤੰਬਰ (ਅਸ਼ੋਕ ਭਾਰਤੀ)-ਸੰਯੁਕਤ ਕਿਸਾਨ ਮੋਰਚੇ ਵਲੋਂ ਰੇਲਵੇ ਸਟੇਸ਼ਨ 'ਤੇ ਲਾਇਆ ਧਰਨਾ 351ਵੇਂ ਦਿਨ ਵੀ ਪੂਰੇ ਜੋਸ਼ ਤੇ ਉਤਸ਼ਾਹ ਨਾਲ ਜਾਰੀ ਰਿਹਾ | ਇਸ ਮੌਕੇ ਕਰਨੈਲ ਸਿੰਘ ਗਾਂਧੀ, ਉਜਾਗਰ ਸਿੰਘ ਬੀਹਲਾ, ਗੁਰਦੇਵ ਸਿੰਘ ਮਾਂਗੇਵਾਲ, ਗੁਰਨਾਮ ਸਿੰਘ ...

ਪੂਰੀ ਖ਼ਬਰ »

ਦੋ ਵਿਅਕਤੀ ਨਸ਼ੀਲੇ ਪਾਊਡਰ ਸਮੇਤ ਪੁਲਿਸ ਅੜਿੱਕੇ

ਬਰਨਾਲਾ, 16 ਸਤੰਬਰ (ਰਾਜ ਪਨੇਸਰ)-ਥਾਣਾ ਸਿਟੀ-1 ਪੁਲਿਸ ਵਲੋਂ ਦੋ ਵਿਅਕਤੀਆਂ ਨੂੰ ਨਸ਼ੀਲੇ ਪਾਊਡਰ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਟੇਕ ਚੰਦ ਨੇ ਦੱਸਿਆ ਕਿ ਐਸ.ਐਸ.ਪੀ. ਭਾਗੀਰਥ ਸਿੰਘ ਮੀਨਾ ਦੀਆਂ ਸਖ਼ਤ ਹਦਾਇਤਾਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ

ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ)-ਸ਼ਹਿਰ ਦੇ ਰਾਮ ਬਾਗ਼ ਨਜ਼ਦੀਕ ਇਕ ਟਰਾਲੇ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਜਾਣ ਦਾ ਸਮਾਚਾਰ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ ਤਪਾ ਤੋਂ ਆਪਣੇ ਪਿੰਡ ਜਾ ਰਿਹਾ ਸੀ, ਜਦੋਂ ਉਹ ...

ਪੂਰੀ ਖ਼ਬਰ »

ਮਹਿਲਾ ਕੌ ਾਸਲਰ ਦੇ ਗਹਿਣੇ ਲੁੱਟਣ, ਕੁੱਟਮਾਰ ਕਰਨ ਵਾਲੇ ਦੋ ਖ਼ਿਲਾਫ਼ ਮਾਮਲਾ ਦਰਜ

ਬਰਨਾਲਾ, 16 ਸਤੰਬਰ (ਰਾਜ ਪਨੇਸਰ)-ਮਹਿਲਾ ਕੌਂਸਲਰ ਨਾਲ ਕੁੱਟਮਾਰ ਕਰਨ ਅਤੇ ਗਹਿਣੇ ਲੁੱਟਣ ਦੇ ਮਾਮਲੇ ਵਿਚ ਥਾਣਾ ਸਿਟੀ-1 ਪੁਲਿਸ ਵਲੋਂ ਦੋ ਨਾਮਲੂਮ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਦਲਵਿੰਦਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ 'ਚ ਸੰਤੁਲਿਤ ਭੋਜਨ ਖਾਣ ਸਬੰਧੀ ਵਰਕਸ਼ਾਪ ਕਰਵਾਈ

ਮਹਿਲ ਕਲਾਂ, 16 ਸਤੰਬਰ (ਤਰਸੇਮ ਸਿੰਘ ਗਹਿਲ)- ਕਸਬੇ ਦੀ ਉੱਘੀ ਵਿੱਦਿਅਕ ਸੰਸਥਾ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਮਹਿਲ ਕਲਾਂ ਵਿਖੇ ਆਯੁਰਵੈਦਿਕ ਯੂਨਾਨੀ ਅਫ਼ਸਰ ਡਾ: ਮਨੀਸ਼ਾ ਅਗਰਵਾਲ ਦੀ ਅਗਵਾਈ ਹੇਠ ਪੋਸ਼ਣ ਮਹੀਨੇ ਦੇ ਤਹਿਤ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ | ...

ਪੂਰੀ ਖ਼ਬਰ »

ਵਿਦੇਸ਼ਾਂ 'ਚ ਵਸਦੇ ਪੰਜਾਬੀ ਇਸ ਵਾਰ ਝੂਠੇ ਇਨਕਲਾਬੀਆਂ ਦੇ ਝਾਂਸੇ 'ਚ ਨਹੀਂ ਆਉਣਗੇ-ਢਿੱਲੋਂ

ਬਰਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਆਮ ਆਦਮੀ ਪਾਰਟੀ ਵਲੋਂ ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਵਿਦੇਸ਼ਾਂ 'ਚ ਬੈਠੇ ਐਨ.ਆਰ.ਆਈਜ਼ ਭਰਾਵਾਂ ਨੂੰ ਗੁਮਰਾਹ ਕਰ ਕੇ ਕਰੋੜਾਂ ਰੁਪਏ ਇਕੱਠੇ ਕਰ ਲਏ ਗਏ ਸਨ ਪਰ ਇਸ ਵਾਰ ਵਿਦੇਸ਼ਾਂ ਵਿਚ ਵਸਦੇ ਪੰਜਾਬੀ ...

ਪੂਰੀ ਖ਼ਬਰ »

ਸਟੈਨਫੋਰਡ ਚੰਨਣਵਾਲ ਨੂੰ ਮਿਲਿਆ ਸਰਬੋਤਮ ਸਕੂਲ ਐਵਾਰਡ

ਮਹਿਲ ਕਲਾਂ, 16 ਸਤੰਬਰ (ਤਰਸੇਮ ਸਿੰਘ ਗਹਿਲ)-ਬਲਾਕ ਮਹਿਲ ਕਲਾਂ ਦੇ ਪਿੰਡ ਚੰਨਣਵਾਲ ਦੀ ਉੱਘੀ ਵਿੱਦਿਅਕ ਸੰਸਥਾ ਸਟੈਨਫੋਰਡ ਇੰਟਰਨੈਸ਼ਨਲ ਸਕੂਲ ਚੰਨਣਵਾਲ ਨੰੂ ਸਰਵੋਤਮ ਸਕੂਲ ਐਵਾਰਡ ਦਾ ਖ਼ਿਤਾਬ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲ ਆਫ਼ ਐਸੋਸੀਏਸ਼ਨ ਵਲੋਂ ਕਰਵਾਏ ਗਏ ...

ਪੂਰੀ ਖ਼ਬਰ »

ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ

ਬਰਨਾਲਾ, 16 ਸਤੰਬਰ (ਰਾਜ ਪਨੇਸਰ)-ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੀ ਜ਼ਿਲ੍ਹਾ ਇਕਾਈ ਬਰਨਾਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਡਾ: ਜੱਗਾ ਸਿੰਘ ਮੌੜ ਦੀ ਪ੍ਰਧਾਨਗੀ ਹੇਠ ਬ੍ਰਾਹਮਣ ਸਭਾ ਧਰਮਸ਼ਾਲਾ ਬਰਨਾਲਾ ਵਿਖੇ ਹੋਈ | ਇਸ ਮੌਕੇ ਡਾ: ਜੱਗਾ ਸਿੰਘ ਮੌੜ ...

ਪੂਰੀ ਖ਼ਬਰ »

ਸ੍ਰੀ ਗਣੇਸ਼ ਉਤਸਵ ਸ਼ਾਨੋ ਸ਼ੌਕਤ ਨਾਲ ਹੋਇਆ ਸਮਾਪਤ

ਤਪਾ ਮੰਡੀ, 16 ਸਤੰਬਰ (ਵਿਜੇ ਸ਼ਰਮਾ)-ਸਥਾਨਕ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ ਗਲੀ ਨੰਬਰ 7 ਦੇ ਸਾਹਮਣੇ ਸ੍ਰੀ ਗਣੇਸ਼ ਉਤਸਵ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਅਨਿਲ ਕੁਮਾਰ ਕਾਲਾ, ਖੁਆਇਸ਼ ਗਰਗ, ਦੀਪੂ ਮਿੱਤਲ ਆਦਿ ਨੇ ...

ਪੂਰੀ ਖ਼ਬਰ »

ਬਾਬਾ ਸ੍ਰੀਚੰਦ ਜੀ ਦੇ ਜਨਮ ਦਿਹਾੜੇ ਮੌਕੇ ਪਾਠ ਦੇ ਭੋਗ ਪਾਏ

ਹੰਡਿਆਇਆ, 16 ਸਤੰਬਰ (ਗੁਰਜੀਤ ਸਿੰਘ ਖੁੱਡੀ)-ਡੇਰਾ ਬਾਬਾ ਮਾਨ ਦਾਸ ਪਿੰਡ ਖੁੱਡੀ ਕਲਾਂ ਵਿਖੇ ਮੁੱਖ ਸੇਵਾਦਾਰ ਮਹੰਤ ਮੱਘਰ ਦਾਸ ਦੀ ਅਗਵਾਈ ਵਿਚ ਬਾਬਾ ਸ੍ਰੀ ਚੰਦ ਜੀ ਦੇ ਜਨਮ ਉਤਸਵ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾ ਕੇ ਭੋਗ ਪਾਏ ਗਏ | ਭੋਗ ਉਪਰੰਤ ਪਾਠਕ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਦਾ ਕਾਰਡ ਜਾਰੀ

ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ)-ਤਪਾ ਢਿਲਵਾਂ ਰੋਡ 'ਤੇ ਸਥਿਤ ਸ੍ਰੀ ਨੈਣਾਂ ਦੇਵੀ ਮੰਦਰ ਵਿਖੇ ਨੈਣਾਂ ਦੇਵੀ ਲੰਗਰ ਕਮੇਟੀ ਵਲੋਂ ਸਮੂਹ ਨਗਰ ਦੇ ਸਹਿਯੋਗ ਨਾਲ 7 ਰੋਜ਼ਾ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਸਬੰਧੀ 7 ਰੋਜ਼ਾ ਧਾਰਮਿਕ ਸਮਾਗਮ ਦਾ ਕਾਰਡ ਸੰਤ ...

ਪੂਰੀ ਖ਼ਬਰ »

ਸਬ-ਇੰਸਪੈਕਟਰ ਜਸਵਿੰਦਰ ਸਿੰਘ ਨੇ ਥਾਣਾ ਸਦਰ ਤਪਾ ਵਿਖੇ ਅਹੁਦਾ ਸੰਭਾਲਿਆ

ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਭਾਗੀਰਥ ਸਿੰਘ ਮੀਨਾ (ਆਈ.ਪੀ.ਐਸ) ਵਲੋਂ ਬਰਨਾਲਾ ਜ਼ਿਲ੍ਹੇ ਦੇ ਸਮੂਹ ਥਾਣਾ ਮੁਖੀਆਂ 'ਚ ਵੱਡਾ ਫੇਰਬਦਲ ਕਰਦੇ ਹੋਏ ਥਾਣਾ ਮੁਖੀ ਤਪਾ ਦੇ ਇੰਸਪੈਕਟਰ ਜਗਜੀਤ ਸਿੰਘ ਘੁਮਾਣ ਦੀ ਬਦਲੀ ...

ਪੂਰੀ ਖ਼ਬਰ »

ਸ੍ਰੀ ਰਾਧਾ ਰਾਣੀ ਮੰਡਲ ਵਲੋਂ ਰਾਧਾ ਅਸ਼ਟਮੀ ਧੂਮਧਾਮ ਨਾਲ ਮਨਾਈ

ਤਪਾ ਮੰਡੀ, 16 ਸਤੰਬਰ (ਵਿਜੇ ਸ਼ਰਮਾ)-ਸਥਾਨਕ ਅੰਦਰਲੀ ਗਊਸ਼ਾਲਾ ਵਿਖੇ ਸ੍ਰੀ ਰਾਧਾ ਰਾਣੀ ਪ੍ਰਭਾਤ ਫੇਰੀ ਮੰਡਲ ਵਲੋਂ ਸ੍ਰੀ ਰਾਧਾ ਅਸ਼ਟਮੀ ਬੜੀ ਧੂਮਧਾਮ ਨਾਲ ਮਨਾਈ ਗਈ | ਇਸ ਮੌਕੇ ਮਹਾਂਵੀਰ ਸੰਕੀਰਤਨ ਭਜਨ ਮੰਡਲ ਵਲੋਂ ਪ੍ਰਭੂ ਸ੍ਰੀ ਕਿ੍ਸ਼ਨ ਜੀ ਦਾ ਗੁਣਗਾਨ ਕਰ ਕੇ ...

ਪੂਰੀ ਖ਼ਬਰ »

ਸਬ-ਇੰਸਪੈਕਟਰ ਮਨੀਸ਼ ਕੁਮਾਰ ਨੇ ਸੰਭਾਲਿਆ ਥਾਣਾ ਟੱਲੇਵਾਲ ਦਾ ਚਾਰਜ

ਟੱਲੇਵਾਲ, 16 ਸਤੰਬਰ (ਸੋਨੀ ਚੀਮਾ)-ਥਾਣਾ ਟੱਲੇਵਾਲ ਵਿਖੇ ਪਹਿਲਾਂ ਤੋਂ ਤਾਇਨਾਤ ਸ: ਕਿ੍ਸ਼ਨ ਸਿੰਘ ਸਿੱਧੂ ਦੀ ਬਦਲੀ ਪੁਲਿਸ ਲਾਇਨ ਬਰਨਾਲਾ ਵਿਚ ਹੋ ਜਾਣ ਉਪਰੰਤ ਥਾਣਾ ਭਦੌੜ ਵਿਖੇ ਆਪਣੀਆਂ ਸੇਵਾਵਾਂ ਦੇ ਰਹੇ ਸਬ-ਇੰਸਪੈਕਟਰ ਮਨੀਸ਼ ਕੁਮਾਰ ਵਲੋਂ ਥਾਣਾ ਟੱਲੇਵਾਲ ਦਾ ...

ਪੂਰੀ ਖ਼ਬਰ »

ਪਿੰਡ ਪੱਖੋਕੇ ਵਿਖੇ ਚੇਅਰਮੈਨ ਬਾਬੂ ਅਜੈ ਕੁਮਾਰ ਦਾ ਸਨਮਾਨ

ਟੱਲੇਵਾਲ, 16 ਸਤੰਬਰ (ਸੋਨੀ ਚੀਮਾ)-ਮਾਰਕੀਟ ਕਮੇਟੀ ਭਦੌੜ ਦੇ ਚੇਅਰਮੈਨ ਬਾਬੂ ਅਜੈ ਕੁਮਾਰ ਦਾ ਪਿੰਡ ਪੱਖੋਕੇ ਦੇ ਪਿੰਡ ਵਾਲਾ ਡੇਰਾ ਬਾਬਾ ਭੂਰੀ ਵਾਲਾ ਡੇਰੇ ਦੇ ਮੁੱਖ ਸੇਵਾਦਾਰ ਬਾਬਾ ਨੌਵੀਂ ਦਾਸ ਦੀ ਅਗਵਾਈ ਪਿੰਡ ਵਾਸੀਆਂ ਵਲੋਂ ਪਿੰਡ ਵਿਚ ਕਰਵਾਏ ਜਾ ਰਹੇ ਵਿਕਾਸ ...

ਪੂਰੀ ਖ਼ਬਰ »

ਭਾਜਪਾ 'ਚ ਸ਼ਾਮਿਲ ਹੋਏ ਸਰਪੰਚ ਕੋਲ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਵੀ ਨਹੀਂ-ਸੱਦੋਵਾਲ

ਟੱਲੇਵਾਲ, 16 ਸਤੰਬਰ (ਸੋਨੀ ਚੀਮਾ)-ਪਿਛਲੇ ਦਿਨੀਂ ਪਿੰਡ ਚੰਨਣਵਾਲ ਨਾਲ ਸਬੰਧਿਤ ਮੌਜੂਦਾ ਸਰਪੰਚ ਵਲੋਂ ਪੰਜਾਬ ਦੇ ਕਿਸਾਨਾਂ ਨਾਲ ਧ੍ਰੋਹ ਕਮਾ ਰਹੀ ਪਾਰਟੀ ਭਾਜਪਾ 'ਚ ਸ਼ਾਮਿਲ ਹੋਣ ਉਪਰੰਤ ਜਿੱਥੇ ਉਕਤ ਸਰਪੰਚ ਦੇ ਪਿੰਡ 'ਚ ਰੋਸ ਪਾਇਆ ਜਾ ਰਿਹਾ ਹੈ, ਉੱਥੇ ਉਕਤ ਸਰਪੰਚ ...

ਪੂਰੀ ਖ਼ਬਰ »

ਲੋੜਵੰਦ ਲੜਕੀਆਂ ਦੇ ਵਿਆਹ ਲਈ ਡੇਰੇ ਦੇ ਮਹੰਤਾਂ ਕੀਤੀ ਆਰਥਿਕ ਮਦਦ

ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ)-ਨਿਊ ਜੈ ਮਾਤਾ ਦਾਤੀ ਕਲੱਬ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪੰਜ ਲੋੜਵੰਦ ਗ਼ਰੀਬ ਲੜਕੀਆਂ ਦੇ ਵਿਆਹ ਕਰਵਾਏ ਜਾ ਰਹੇ ਹਨ, ਜਿਸ ਸਬੰਧੀ ਡੇਰਾ ਠਾਕੁਰ ਦੁਆਰਾ ਰੋਮਾਣਾ ਬਾਹਰਲਾ ਡੇਰੇ ਦੇ ਪ੍ਰਬੰਧਕਾਂ ਮਹੰਤ ਬੁੱਕਣ ਦਾਸ, ਰਘਵੀਰ ...

ਪੂਰੀ ਖ਼ਬਰ »

ਨਾਨਕਸਰ ਠਾਠ ਮਹਿਲ ਕਲਾਂ 'ਚ 7 ਰੋਜ਼ਾ ਸਾਲਾਨਾ ਸੰਤ ਸਮਾਗਮ ਸਮਾਪਤ

ਮਹਿਲ ਕਲਾਂ, 16 ਸਤੰਬਰ (ਅਵਤਾਰ ਸਿੰਘ ਅਣਖੀ)-ਮਹਾਨ ਤਪੱਸਵੀ ਅਤੇ ਮਹਾਨ ਤਿਆਗੀ ਸੰਤ ਬਾਬਾ ਨੰਦ ਸਿੰਘ ਅਤੇ ਸੰਤ ਬਾਬਾ ਈਸ਼ਰ ਸਿੰਘ ਦੇ ਸ਼ੁੱਭ ਆਗਮਨ ਦਿਵਸ ਨੂੰ ਸਮਰਪਿਤ ਸੱਤ ਰੋਜ਼ਾ 56ਵਾਂ ਸੰਤ ਸਮਾਗਮ ਮੁੱਖ ਸੇਵਾਦਾਰ ਸੰਤ ਕੇਹਰ ਸਿੰਘ ਦੀ ਸਰਪ੍ਰਸਤੀ ਹੇਠ ਨਾਨਕਸਰ ...

ਪੂਰੀ ਖ਼ਬਰ »

ਪ੍ਰਾਈਵੇਟ ਸਕੂਲ ਐਸੋਸੀਏਸ਼ਨ ਜ਼ਿਲ੍ਹਾ ਬਰਨਾਲਾ ਦੀ ਹੋਈ ਚੋਣ

ਰਣਜੀਤ ਸਿੰਘ ਚੀਮਾ ਪ੍ਰਧਾਨ ਤੇ ਰਾਕੇਸ਼ ਗੁਪਤਾ ਜਨਰਲ ਸਕੱਤਰ ਨਿਯੁਕਤ ਬਰਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਅਨਏਡਿਡ ਚੈਪਟਰ ਬਰਨਾਲਾ ਸਕੂਲਾਂ ਦੀ ਐਸੋਸੀਏਸ਼ਨ ਦੀ ਮੀਟਿੰਗ ਰੇਡੀਏਾਟ ਪਲਾਜ਼ਾ ਵਿਚ ਹੋਈ | ਮੀਟਿੰਗ ਵਿਚ ਸਾਰੇ ਮੈਂਬਰਾਂ ਦੀ ਸਹਿਮਤੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਕਿਸਾਨੀ ਦੇ ਹੱਕਾਂ ਲਈ ਆਵਾਜ਼ ਬੁਲੰਦ ਕੀਤੀ-ਦਵਿੰਦਰ ਸਿੰਘ ਬੀਹਲਾ

ਬਰਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਕਿਸਾਨਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕੀਤੀ ਹੈ ਅਤੇ ਕਿਸਾਨੀ ਖ਼ਾਤਰ ਨਾ ਕੇਵਲ ਬੀਬੀ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਵਜਾਰਤ ਤੋਂ ਅਸਤੀਫ਼ਾ ਦਿੱਤਾ ਬਲਕਿ ਸ: ਪ੍ਰਕਾਸ਼ ਸਿੰਘ ਬਾਦਲ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਨੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦਾ ਭਾਜਪਾ 'ਚ ਜਾਣ 'ਤੇ ਕੀਤਾ ਸਮਾਜਿਕ ਬਾਈਕਾਟ

ਸ਼ਹਿਣਾ, 16 ਸਤੰਬਰ (ਸੁਰੇਸ਼ ਗੋਗੀ)-ਸੰਯੁਕਤ ਮੋਰਚੇ ਅਧੀਨ ਭਾਰਤੀ ਕਿਸਾਨ ਜਥੇਬੰਦੀਆਂ ਵਲੋਂ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਿੰਦਰ ਦਾਸ ਤੋਤਾ ਦੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋਣ ਦੇ ਵਿਰੋਧ ਵਿਚ ਉਸ ਦੇ ਘਰ ਅੱਗੇ ਰੋਸ ਪ੍ਰਦਰਸ਼ਨ ਕਰਦਿਆਂ ਉਸ ਦਾ ...

ਪੂਰੀ ਖ਼ਬਰ »

ਸਾਬਕਾ ਚੇਅਰਮੈਨ ਨੇ ਲੋੜਵੰਦ ਪਰਿਵਾਰਾਂ ਦੀ ਪੀਣ ਵਾਲੇ ਪਾਣੀ ਦੀ ਘਾਟ ਕੀਤੀ ਪੂਰੀ

ਸ਼ਹਿਣਾ, 16 ਸਤੰਬਰ (ਸੁਰੇਸ਼ ਗੋਗੀ)-ਉਗੋਕੇ ਵਿਖੇ ਮਜ਼ਦੂਰ ਵਰਗ ਦੀ ਬਸਤੀ ਵਿਚ ਪੀਣ ਵਾਲੇ ਪਾਣੀ ਦੀ ਘਾਟ ਪਾਈ ਜਾ ਰਹੀ ਸੀ, ਜਿਸ ਲਈ ਬਲਾਕ ਸੰਮਤੀ ਦੇ ਸਾਬਕਾ ਵਾਇਸ ਚੇਅਰਮੈਨ ਡੋਗਰ ਸਿੰਘ ਉਗੋਕੇ ਨੇ ਆਪਣੇ ਯਤਨਾਂ ਸਦਕਾ ਬਸਤੀ ਵਿਚ ਮੋਟਰ ਲਵਾ ਕੇ ਪੀਣ ਵਾਲੇ ਪਾਣੀ ਦੀ ...

ਪੂਰੀ ਖ਼ਬਰ »

ਬਾਬਾ ਬੁੱਲ੍ਹੇ ਸ਼ਾਹ ਯਾਦਗਾਰ ਦੀ ਤੋੜੀ ਗੋਲਕ

ਧਨੌਲਾ, 16 ਸਤੰਬਰ (ਜਤਿੰਦਰ ਸਿੰਘ ਧਨੌਲਾ)-ਬਾਬਾ ਬੁੱਲ੍ਹੇ ਸ਼ਾਹ ਸਪੋਰਟਸ ਕਲੱਬ ਦੇ ਪ੍ਰਧਾਨ ਬਲਵਿੰਦਰ ਸਿੰਘ ਦੀ ਸ਼ਿਕਾਇਤ 'ਤੇ ਥਾਣਾ ਧਨੌਲਾ ਵਲੋਂ ਜਸ਼ਨ ਪੁੱਤਰ ਸੁਖਪਾਲ ਸਿੰਘ ਹੈਪੀ ਪੁੱਤਰ ਜੱਸਾ ਸਿੰਘ ਨੂਰ ਪੁੱਤਰ ਮੋਖਾ ਸਿੰਘ ਵਾਸੀ ਬਡਬਰ ਦੇ ਵਿਰੁੱਧ ਪਰਚਾ ਦਰਜ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਦੇ ਕੇਸ 'ਚੋਂ ਦੋ ਬਰੀ

ਸੰਗਰੂਰ, 16 ਸਤੰਬਰ (ਧੀਰਜ ਪਸ਼ੌਰੀਆ)-ਵਧੀਕ ਸੈਸ਼ਨ ਜੱਜ ਗੁਰਪ੍ਰਤਾਪ ਸਿੰਘ ਦੀ ਅਦਾਲਤ ਨੇ ਬਚਾਅ ਪੱਖ ਦੇ ਵਕੀਲ ਅਸ਼ਵਨੀ ਚੌਧਰੀ, ਰਾਜ ਕੁਮਾਰ ਗੋਇਲ ਅਤੇ ਹੋਰਨਾਂ ਵਲੋਂ ਕੀਤੀ ਪੈਰਵੀਂ ਤੋਂ ਬਾਅਦ ਸੁਣਵਾਈ ਮੁਕੰਮਲ ਹੋਣ 'ਤੇ ਨਸ਼ੀਲੀਆਂ ਦਵਾਈਆਂ ਦੇ ਇਕ ਕੇਸ ਵਿਚ ਦੋ ...

ਪੂਰੀ ਖ਼ਬਰ »

ਬਿਜਲੀ ਸਬੰਧੀ ਸਮੱਸਿਆਵਾਂ ਦੇ ਨਿਪਟਾਰੇ ਲਈ ਕੈਂਪ ਅੱਜ

ਖਨੌਰੀ, 16 ਸਤੰਬਰ (ਰਮੇਸ਼ ਕੁਮਾਰ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਡ ਵਲੋਂ ਪੰਜਾਬ ਦੇ ਵਿਚ ਹਰ ਰੋਜ਼ ਖਪਤਕਾਰਾਂ ਦੀਆਂ ਸਮੱਸਿਆਵਾਂ ਸੁਣ ਕੇ ਤੁਰੰਤ ਨਿਪਟਾਰਾ ਕਰਨ ਦੇ ਲਈ ਕੈਂਪ ਲਗਾਏ ਜਾ ਰਹੇ ਹਨ | ਐਸ.ਡੀ.ਓ ਖਨੌਰੀ ਦਵਿੰਦਰ ਕੁਮਾਰ ਨੇ ਪ੍ਰੈੱਸ ਨੂੰ ਜਾਣਕਾਰੀ ...

ਪੂਰੀ ਖ਼ਬਰ »

ਗੁਰੂ ਨਾਨਕ ਮਿਸ਼ਨ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ

ਕੌਹਰੀਆਂ, 16 ਸਤੰਬਰ (ਮਾਲਵਿੰਦਰ ਸਿੰਘ ਸਿੱਧੂ)-ਗੁਰੂ ਨਾਨਕ ਮਿਸ਼ਨ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਗੁਰਦੁਆਰਾ ਭਜਨਸਰ ਸਾਹਿਬ ਪਿੰਡ ਹਰੀਗੜ ਵਿੱਚ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਭਾਈ ਗੁਰਜੀਤ ਸਿੰਘ ਹਰੀਗੜ ਵਾਲਿਆਂ ਨੇ ਕਿਹਾ ਕਿ ਕਿਸਾਨ ਗਰਮੀ, ਸਰਦੀ, ...

ਪੂਰੀ ਖ਼ਬਰ »

ਗਲੀਆਂ 'ਚ ਇੰਟਰਲਾਕ ਟਾਈਲਾਂ ਲਗਾਉਣ ਦੀ ਆਰੰਭਤਾ

ਅਮਰਗੜ੍ਹ, 16 ਸਤੰਬਰ (ਸੁਖਜਿੰਦਰ ਸਿੰਘ ਝੱਲ)-ਸ਼ਹਿਰ ਅਮਰਗੜ੍ਹ ਵਿਖੇ ਜਿਨ੍ਹਾਂ ਇਲਾਕਿਆਂ ਵਿਚ ਸੀਵਰੇਜ ਦਾ ਕੰਮ ਮੁਕੰਮਲ ਹੋਇਆ, ਉਨ੍ਹਾਂ ਵਿਚ ਇੰਟਰਲਾਕ ਲਗਾਉਣ ਦੇ ਕੰਮ ਦਾ ਰਸਮੀ ਉਦਘਾਟਨ ਨਗਰ ਪੰਚਾਇਤ ਅਮਰਗੜ੍ਹ ਵਲੋਂ ਕੀਤਾ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਮਿੰਕੂ ਜਵੰਧਾ ਗੁਰਦਿਆਂ ਦੀ ਬਿਮਾਰੀ ਨਾਲ ਪੀੜਤ ਬਜ਼ੁਰਗ ਦਾ ਬਣੇ ਆਸਰਾ

ਭਵਾਨੀਗੜ੍ਹ, 16 ਸਤੰਬਰ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਰਾਮਪੁਰਾ ਦੀ ਲੋੜਵੰਦ ਬਿਮਾਰ ਬਜ਼ੁਰਗ ਸੁਰਜੀਤ ਕੌਰ ਨੂੰ ਜਪਹਰ ਵੈੱਲਫੇਅਰ ਸੁਸਾਇਟੀ ਦੇ ਚੇਅਰਮੈਨ ਮਿੰਕੂ ਜਵੰਧਾ ਨੇ ਆਸਰਾ ਦਿੰਦਿਆਂ ਉਸ ਦੇ ਇਲਾਜ ਕਰਾਉਣ ਤੇ ਹਰ ਸੰਭਵ ਸਹਾਇਤਾ ਦਿੱਤੀ | ਜਾਣਕਾਰੀ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਸੈਮੀਨਾਰ

ਚੀਮਾ ਮੰਡੀ, 16 ਸਤੰਬਰ (ਜਸਵਿੰਦਰ ਸਿੰਘ ਸ਼ੇਰੋਂ)-ਪੰਜਾਬ ਸਿੱਖਿਆ ਵਿਭਾਗ ਵਲੋਂ ਮਾਡਰਨ ਕਾਲਜ ਆਫ਼ ਐਜੂਕੇਸ਼ਨ ਬੀਰ ਕਲਾਂ ਵਿਖੇ ਇਕ ਸੈਮੀਨਾਰ ਕਰਵਾਇਆ, ਜਿਸ ਦਾ ਮੁੱਖ ਵਿਸ਼ਾ ਨੈਸ਼ਨਲ ਅਚੀਵਮੈਂਟ ਸਰਵੇ (ਨੈਸ) 2021 ਜੋ ਕਿ ਨਵੰਬਰ 'ਚ ਹੋਣਾ ਹੈ, ਉਸ ਦੀ ਪ੍ਰਾਈਵੇਟ ਸਕੂਲਾਂ ...

ਪੂਰੀ ਖ਼ਬਰ »

ਦਿੱਲੀ ਵਿਖੇ ਮਹਿਲਾ ਕਾਂਗਰਸ ਦੇ ਸਥਾਪਨਾ ਦਿਵਸ 'ਤੇ ਬੀਬੀ ਸੈਣੀ ਨੇ ਸੰਗਰੂਰ ਦੀ ਕੀਤੀ ਪ੍ਰਤੀਨਿਧਤਾ

ਸੰਗਰੂਰ, 16 ਸਤੰਬਰ (ਅਮਨਦੀਪ ਸਿੰਘ ਬਿੱਟਾ)-ਦਿੱਲੀ ਵਿਖੇ ਆਲ ਇੰਡੀਆ ਮਹਿਲਾ ਕਾਂਗਰਸ ਦੇ 38ਵੇਂ ਸਥਾਪਨਾ ਦਿਵਸ ਉੱਤੇ ਜ਼ਿਲ੍ਹਾ ਮਹਿਲਾ ਕਾਂਗਰਸ ਦੀ ਪ੍ਰਧਾਨ ਬੀਬੀ ਬਲਵੀਰ ਕੌਰ ਸੈਣੀ ਨੇ ਜ਼ਿਲ੍ਹੇ ਦੀ ਪ੍ਰਤੀਨਿਧਤਾ ਕਰਦਿਆਂ ਇਕ ਜਥੇ ਸਮੇਤ ਇਸ ਸਮਾਗਮ 'ਚ ਸ਼ਮੂਲੀਅਤ ...

ਪੂਰੀ ਖ਼ਬਰ »

ਇੰਸ. ਬਲਜੀਤ ਸਿੰਘ ਢਿੱਲੋਂ ਨੇ ਐਸ.ਐਚ.ਓ. ਮਹਿਲ ਕਲਾਂ ਵਜੋਂ ਚਾਰਜ ਸੰਭਾਲਿਆ

ਮਹਿਲ ਕਲਾਂ, 16 ਸਤੰਬਰ (ਅਵਤਾਰ ਸਿੰਘ ਅਣਖੀ)-ਪੰਜਾਬ ਪੁਲਿਸ ਦੇ ਇੰਸਪੈਕਟਰ ਬਲਜੀਤ ਸਿੰਘ ਢਿੱਲੋਂ ਨੇ ਪੁਲਿਸ ਥਾਣਾ ਮਹਿਲ ਕਲਾਂ ਦੇ ਮੁੱਖ ਅਫ਼ਸਰ ਵਜੋਂ ਚਾਰਜ ਸੰਭਾਲ ਲਿਆ ਹੈ | ਅੱਜ ਚਾਰਜ ਸੰਭਾਲਣ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ: ਢਿੱਲੋਂ ਨੇ ਕਿਹਾ ਕਿ ...

ਪੂਰੀ ਖ਼ਬਰ »

ਅਧਿਆਪਕ ਜਥੇਬੰਦੀਆਂ ਵਲੋਂ ਸਿੱਖਿਆ ਸਕੱਤਰ ਦੇ ਵਿਰੋਧ ਦਾ ਐਲਾਨ

ਸੰਗਰੂਰ, 16 ਸਤੰਬਰ (ਧੀਰਜ ਪਸ਼ੋਰੀਆ)-ਸਕੂਲ ਸਿੱਖਿਆ ਵਿਭਾਗ ਦੀ ਉੱਚ ਅਫ਼ਸਰਸ਼ਾਹੀ ਨੇ ਪੰਜਾਬ ਦੀ ਸਿੱਖਿਆ ਦਾ ਬੇੜਾ ਗ਼ਰਕ ਕਰ ਦਿੱਤਾ ਹੈ | ਅਧਿਆਪਕ ਅਤੇ ਵਿਦਿਆਰਥੀ ਲਗਾਤਾਰ ਮਾਨਸਿਕ ਪੀੜਾ ਵਿਚੋਂ ਲੰਘ ਰਹੇ ਹਨ | ਪੰਜਾਬ ਸਰਕਾਰ ਸ਼ਹਿਰਾਂ ਅਤੇ ਪਿੰਡਾਂ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX