ਤਾਜਾ ਖ਼ਬਰਾਂ


ਹਿਮਾਚਲ ਪ੍ਰਦੇਸ਼ : ਬਰਫ਼ ਦੀ ਸੰਘਣੀ ਚਾਦਰ ਹੇਠ ਢੱਕਿਆ ਗਿਆ ਜ਼ਿਲ੍ਹਾ ਨਾਰਕੰਡਾ
. . .  13 minutes ago
ਸ਼ਿਮਲਾ,6 ਦਸੰਬਰ - ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦਾ ਨਾਰਕੰਡਾ ਬਰਫ਼ ਦੀ ਸੰਘਣੀ ਚਾਦਰ ਹੇਠ ਢੱਕਿਆ ਹੋਇਆ...
ਦੂਜਾ ਟੈਸਟ ਮੈਚ: ਭਾਰਤ ਨੇ ਨਿਊਜ਼ੀਲੈਂਡ ਖ਼ਿਲਾਫ਼ 372 ਦੌੜਾਂ ਬਣਾ ਕੇ ਜਿੱਤਿਆ ਮੈਚ
. . .  25 minutes ago
ਮੁੰਬਈ, 6 ਦਸੰਬਰ - ਭਾਰਤ ਨੇ ਮੁੰਬਈ ਵਿਚ ਨਿਊਜ਼ੀਲੈਂਡ ਖ਼ਿਲਾਫ਼ 372 ਦੌੜਾਂ ਬਣਾ ਕੇ ਦੋ ਮੈਚਾਂ ਦੀ ਲੜੀ 1-0 ਨਾਲ ਜਿੱਤ ...
ਨਾਗਾਲੈਂਡ ਗੋਲੀਬਾਰੀ ਦੀ ਘਟਨਾ 'ਤੇ ਸੰਸਦ ਦੇ ਦੋਵਾਂ ਸਦਨਾਂ 'ਚ ਬਿਆਨ ਦੇਣਗੇ ਸ਼ਾਹ
. . .  31 minutes ago
ਨਵੀਂ ਦਿੱਲੀ, 6 ਦਸੰਬਰ - ਅਮਿਤ ਸ਼ਾਹ ਅੱਜ ਸਰਦ ਰੁੱਤ ਸੈਸ਼ਨ ਜੋ ਚੱਲ ਰਿਹਾ ਹੈ ਉਸ ਵਿਚ ਨਾਗਾਲੈਂਡ ਗੋਲੀਬਾਰੀ ਦੀ ਘਟਨਾ 'ਤੇ ਸੰਸਦ ਦੇ ਦੋਵਾਂ ਸਦਨਾਂ 'ਚ ਬਿਆਨ ਦੇਣਗੇ...
ਤੇਲੰਗਾਨਾ ਦੇ ਮੈਡੀਕਲ ਕਾਲਜ 'ਚ ਕੋਰੋਨਾ ਧਮਾਕਾ, 43 ਵਿਦਿਆਰਥੀ ਮਿਲੇ ਸੰਕਰਮਿਤ
. . .  51 minutes ago
ਨਵੀਂ ਦਿੱਲੀ, 06 ਦਸੰਬਰ - ਦੇਸ਼ 'ਚ ਕੋਰੋਨਾ ਵਾਇਰਸ ਦੇ ਓਮੀਕਰੋਨ ਵੈਰੀਐਂਟ ਕਾਰਨ ਲੋਕ ਦਹਿਸ਼ਤ 'ਚ ਹਨ। ਇਸ ਦੇ ਨਾਲ ਹੀ ਤੇਲੰਗਾਨਾ ਦੇ ਬੋਮਕਲ 'ਚ ਸਥਿਤ ਚਲਾਮੇਡਾ....
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੁਸ਼ਮਾ ਸਵਰਾਜ ਭਵਨ 'ਚ ਰੂਸੀ ਰੱਖਿਆ ਮੰਤਰੀ ਸਰਗੇਈ ਸ਼ੋਇਗੂ ਦਾ ਸਵਾਗਤ ਕੀਤਾ
. . .  about 1 hour ago
ਨਵੀਂ ਦਿੱਲੀ, 6 ਦਸੰਬਰ - ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੁਸ਼ਮਾ ਸਵਰਾਜ ਭਵਨ ਵਿਚ ਰੂਸੀ ਰੱਖਿਆ ਮੰਤਰੀ ਸਰਗੇਈ ਸ਼ੋਇਗੂ ....
ਬਸਪਾ ਮੁਖੀ ਮਾਇਆਵਤੀ ਨੇ ਲਖਨਊ 'ਚ ਡਾ. ਭੀਮ ਰਾਓ ਅੰਬੇਡਕਰ ਦੀ ਬਰਸੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ
. . .  about 1 hour ago
ਉੱਤਰ ਪ੍ਰਦੇਸ਼, 6 ਦਸੰਬਰ - ਬਸਪਾ ਮੁਖੀ ਮਾਇਆਵਤੀ ਨੇ ਲਖਨਊ ਵਿਚ ਡਾ. ਭੀਮ ਰਾਓ ਅੰਬੇਡਕਰ ਦੀ ਬਰਸੀ 'ਤੇ ਉਨ੍ਹਾਂ ਨੂੰ ....
ਭਾਰਤ ਪਾਕਿ ਸਰਹੱਦ 'ਤੇ ਮੁੜ ਰਾਤ 2 ਵਾਰ ਡਰੋਨ ਦੀ ਹਲਚਲ
. . .  about 1 hour ago
ਅਜਨਾਲਾ,6 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਥਾਣਾ ਅਜਨਾਲਾ ਅਧੀਨ ਆਉਂਦੀ ਭਾਰਤ ਪਾਕਿ ਸਰਹੱਦ ਦੀ ਬੀ.ਓ.ਪੀ. ਪੁਰਾਣੀ ਸੁੰਦਰਗੜ੍ਹ ਵਿਖੇ ਰਾਤ ਸਮੇਂ ਬੀ.ਐੱਸ.ਐਫ. ਦੀ 183 ਬਟਾਲੀਅਨ ਦੇ ਜਵਾਨਾਂ ਨੂੰ ਡਰੋਨ ਦੀ ਹਲਚਲ....
ਸਿਮਰਨ ਗਾਬਾ ਦੀ ਸੜਕ ਹਾਦਸੇ 'ਚ ਹੋਈ ਮੌਤ
. . .  about 1 hour ago
ਗੁਰੂ ਹਰਸਹਾਏ, 6 ਦਸੰਬਰ (ਕਪਿਲ ਕੰਧਾਰੀ) ਗੁਰੂ ਹਰਸਹਾਏ ਸ਼ਹਿਰ ਨਿਵਾਸੀ ਸਿਮਰਨ ਗਾਬਾ ਪੁੱਤਰ ਜਸਰਾਜ ਗਾਬਾ ਦੀ ਬੀਤੀ ਰਾਤ ਸੜਕ ਹਾਦਸੇ ਵਿਚ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾ.....
ਰਾਸ਼ਟਰਪਤੀ, ਉਪ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਲੋਕ ਸਭਾ ਸਪੀਕਰ ਅਤੇ ਹੋਰ ਸੰਸਦ ਮੈਂਬਰਾਂ ਨੇ ਅੱਜ ਡਾ. ਬੀ.ਆਰ. ਅੰਬੇਡਕਰ ਨੂੰ ਉਨ੍ਹਾਂ ਦੀ ਬਰਸੀ 'ਤੇ ਸ਼ਰਧਾਂਜਲੀ ਭੇਟ ਕੀਤੀ
. . .  1 minute ago
ਨਵੀਂ ਦਿੱਲੀ, 6 ਦਸੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਲੋਕ ਸਭਾ ਸਪੀਕਰ ਓਮ ਬਿਰਲਾ, ਲੋਕ ਸਭਾ ਰਾਜ ਸਭਾ.....
ਕੇਂਦਰੀ ਕਾਨੂੰਨ ਮੰਤਰੀ ਅੱਜ ਲੋਕ ਸਭਾ ਵਿਚ ਹਾਈ ਕੋਰਟ ਅਤੇ ਸੁਪਰੀਮ ਕੋਰਟ ਦੇ ਜੱਜ (ਸੇਵਾ ਦੀਆਂ ਤਨਖ਼ਾਹਾਂ ਅਤੇ ਸ਼ਰਤਾਂ) ਸੋਧ ਬਿੱਲ, 2021 ਪੇਸ਼ ਕਰਨਗੇ
. . .  about 2 hours ago
ਨਵੀਂ ਦਿੱਲੀ, 6 ਦਸੰਬਰ - ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਅੱਜ ਲੋਕ ਸਭਾ ਵਿਚ ਹਾਈ ਕੋਰਟ ਅਤੇ ਸੁਪਰੀਮ ਕੋਰਟ ਦੇ ਜੱਜ.....
ਭਾਰਤ ਤੇ ਰੂਸ ਅੱਜ ਆਪਣੀ ਪਹਿਲੀ 2+2 ਫਾਰਮੈਟ ਗੱਲਬਾਤ 'ਚ ਮੁੱਖ ਦੁਵੱਲੇ, ਖੇਤਰੀ ਅਤੇ ਅੰਤਰਰਾਸ਼ਟਰੀ ਮੁੱਦਿਆਂ 'ਤੇ ਚਰਚਾ ਕਰਨਗੇ
. . .  about 2 hours ago
ਨਵੀਂ ਦਿੱਲੀ, 6 ਦਸੰਬਰ - ਭਾਰਤ ਅਤੇ ਰੂਸ ਅੱਜ ਆਪਣੀ ਪਹਿਲੀ 2+2 ਫਾਰਮੈਟ ਗੱਲਬਾਤ ਵਿਚ ਮੁੱਖ ਦੁਵੱਲੇ, ਖੇਤਰੀ ਅਤੇ ਅੰਤਰਰਾਸ਼ਟਰੀ ਮੁੱਦਿਆਂ 'ਤੇ ਚਰਚਾ ਕਰਨਗੇ। ਜਿਸ ਵਿਚ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਅਫ਼ਗ਼ਾਨਿਸਤਾਨ .....
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਪੁਤਿਨ ਦੀ ਯਾਤਰਾ ਦੌਰਾਨ ਭਾਰਤ, ਰੂਸ ਏ.ਕੇ.-203 ਅਸਾਲਟ ਰਾਈਫਲ ਸੌਦੇ ਨੂੰ ਅੰਤਿਮ ਰੂਪ ਦੇਣਗੇ, ਐੱਸ.-400 ਮਾਡਲ ਭਾਰਤ ਨੂੰ ਤੋਹਫੇ ਵਜੋਂ ਦਿੱਤਾ ਜਾਵੇਗਾ
. . .  1 day ago
ਓਮੀਕਰੋਨ ਵਾਇਰਸ ਦਾ ਵਧਦਾ ਕਹਿਰ ,ਜੈਪੁਰ 'ਚ 9 ਲੋਕ ਪਾਜ਼ੀਟਿਵ
. . .  1 day ago
ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੂੰ ਮੁੰਬਈ ਏਅਰਪੋਰਟ 'ਤੇ ਵਿਦੇਸ਼ ਜਾਣ ਤੋਂ ਰੋਕਿਆ
. . .  1 day ago
ਆਂਧਰਾ ਪ੍ਰਦੇਸ਼ ਦੇ ਚਿਤੂਰ 'ਚ ਸੜਕ ਹਾਦਸੇ 'ਚ 6 ਲੋਕਾਂ ਦੀ ਮੌਤ, 2 ਜ਼ਖਮੀ
. . .  1 day ago
ਚਿਤੂਰ, 5 ਦਸੰਬਰ - ਆਂਧਰਾ ਪ੍ਰਦੇਸ਼ ਦੇ ਚਿਤੂਰ 'ਚ ਚੰਦਰਗਿਰੀ ਜ਼ੋਨ ਨੇੜੇ ਪੁਥਲਾਪੱਟੂ-ਨਾਇਡੂਪੇਟਾ ਰੋਡ 'ਤੇ ਹੋਏ ਸੜਕ ਹਾਦਸੇ 'ਚ 6 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਬੀ.ਵੀ. ਸ਼੍ਰੀਨਿਵਾਸ ਨੇ ...
ਮਹਾਰਾਸ਼ਟਰ ਵਿਚ ਓਮੀਕਰੋਨ ਵਾਇਰਸ ਦੇ 7 ਹੋਰ ਮਾਮਲੇ ਆਏ ਸਾਹਮਣੇ ,ਕੁੱਲ ਕੇਸ 8
. . .  1 day ago
ਹਿਮਾਚਲ ਪ੍ਰਦੇਸ਼: ਧਰਮਸ਼ਾਲਾ 'ਚ ਟਰੈਕਿੰਗ ਕਰਨ ਗਏ ਦੋ ਲੋਕ ਲਾਪਤਾ
. . .  1 day ago
ਧਰਮਸ਼ਾਲਾ, 5 ਦਸੰਬਰ- ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ 'ਚ ਟਰੈਕਿੰਗ ਕਰਨ ਗਏ ਦੋ ਲੋਕਾਂ ਦੇ ਲਾਪਤਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਐੱਸ.ਪੀ. ਕਾਂਗੜਾ ਨੇ ਦੱਸਿਆ ਕਿ ਅਸੀਂ ਇੱਥੋਂ ਪੁਲਿਸ ਦੀ ਟੀਮ..
ਬੇਅਦਬੀ 'ਤੇ ਰਾਜਨੀਤੀ ਕਰਨਾ ਮੰਦਭਾਗਾ: ਐਡਵੋਕੇਟ ਹਰਜਿੰਦਰ ਸਿੰਘ ਧਾਮੀ
. . .  1 day ago
ਗੜ੍ਹਸ਼ੰਕਰ, 5ਦਸੰਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ ਉਪਰੰਤ ਪਹਿਲੀ ਵਾਰ ਗੜ੍ਹਸ਼ੰਕਰ ਪਹੁੰਚੇ ਪ੍ਰਧਾਨ ਸ਼੍ਰੋਮਣੀ ਕਮੇਟੀ ਐਡਵੋਕੇਟ ਹਰਜਿੰਦਰ....
ਯੂ.ਪੀ:ਮੁੱਖ ਮੰਤਰੀ ਨੂੰ ਮੀਮੋ ਦੇਣ ਗਏ ਸਪਾ ਕਾਰਜਕਰਤਾਵਾਂ ਅਤੇ ਪੁਲਸ 'ਚ ਧੱਕਾ-ਮੁੱਕੀ
. . .  1 day ago
ਚੰਦੌਲੀ, 5 ਦਸੰਬਰ- ਉੱਤਰ ਪ੍ਰਦੇਸ਼ ਦੇ ਚੰਦੌਲੀ ਦੇ ਐੱਸ.ਸੀ. ਅੰਕੁਰ ਅਗਰਵਾਲ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ 'ਸਪਾ ਕਾਰਜਕਰਤਾਵਾਂ ਵਲੋਂ ਅੱਜ ਮੁੱਖ ਮੰਤਰੀ ਨੂੰ ਮੀਮੋ ਦੇਣ ਦੀ ਯੋਜਨਾ ਸੀ। ਕਾਰਜਕਰਤਾਵਾਂ..
ਤੇਜ਼ ਰਫ਼ਤਾਰ ਮੋਟਰਸਾਈਕਲ ਡਿਵਾਈਡਰ ਨਾਲ ਟਕਰਾਉਣ ਕਾਰਨ ਦੋ ਨੌਜਵਾਨ ਗੰਭੀਰ ਜ਼ਖ਼ਮੀ
. . .  1 day ago
ਸਰਾਏ ਅਮਾਨਤ ਖਾਂ, 5 ਦਸੰਬਰ (ਨਰਿੰਦਰ ਸਿੰਘ ਦੋਦੇ)-ਬੀਤੀ ਦੇਰ ਸ਼ਾਮ ਤੇਜ਼ ਰਫ਼ਤਾਰ ਦੋ ਮੋਟਰਸਾਈਕਲ ਸਵਾਰ ਨੌਜਵਾਨ ਸੜਕ ਕਿਨਾਰੇ ਲੱਗੇ ਡਿਵਾਈਡਰ ਨਾਲ ਟਕਰਾਉਣ ਕਾਰਨ ਗੰਭੀਰ ਜ਼ਖ਼ਮੀ...
ਮੈਨੂੰ ਵਿਸ਼ਵਾਸ ਹੋ ਗਿਆ ਹੈ ਕਿ 2023 'ਚ ਦੋ ਤਿਹਾਈ ਬਹੁਮਤ ਨਾਲ ਰਾਜਸਥਾਨ 'ਚ ਬਣੇਗੀ ਭਾਜਪਾ ਸਰਕਾਰ: ਅਮਿਤ ਸ਼ਾਹ
. . .  1 day ago
ਜੈਪੁਰ, 05 ਦਸੰਬਰ- ਜੈਪੁਰ 'ਚ ਜਨਤਾ ਨੂੰ ਸੰਬੋਧਨ ਕਰਦੇ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਤੁਹਾਡਾ ਸਾਰਿਆਂ ਦਾ ਉਤਸ਼ਾਹ, ਉਮੰਗ ਅਤੇ ਜੋਸ਼ ਦੇਖ ਕੇ ਮੈਨੂੰ ਵਿਸ਼ਵਾਸ ਹੋ ਗਿਆ ਹੈ ਕਿ ਸਾਲ 2023 'ਚ ਦੋ..
ਪੰਜਾਬ ਸਰਕਾਰ ਬਿਕਰਮ ਮਜੀਠੀਆ ਨੂੰ ਜੇਲ੍ਹ 'ਚ ਭੇਜਣ ਲਈ ਰਚ ਰਹੀ ਹੈ ਸਾਜ਼ਿਸ਼: ਦਲਜੀਤ ਸਿੰਘ ਚੀਮਾ
. . .  1 day ago
ਚੰਡੀਗੜ੍ਹ, 5 ਦਸੰਬਰ (ਵਿਕਰਮਜੀਤ ਮਾਨ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਡਾ.ਦਲਜੀਤ ਸਿੰਘ ਚੀਮਾ ਦਾ ਬਿਆਨ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਿਕ ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ...
ਭਾਜਪਾ ਵਲੋਂ 'ਆਪ' ਦੇ ਲੀਡਰ ਖ਼ਰੀਦਣ 'ਤੇ ਰਾਘਵ ਚੱਢਾ ਨੇ ਦਿੱਤਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 5 ਦਸੰਬਰ-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਾਘਵ ਚੱਢਾ ਵਲੋਂ ਭਾਜਪਾ 'ਤੇ 'ਆਪ' ਦੇ ਲੀਡਰ ਖ਼ਰੀਦਣ ਦੇ ਇਲਜ਼ਾਮ ਲਗਾਏ ਗਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਭਾਜਪਾ ਸਾਡੇ...
ਨਾਗਾਲੈਂਡ ਦੀ ਘਟਨਾ 'ਤੇ ਬੋਲੇ ਰਾਹੁਲ ਗਾਂਧੀ, ਦੇਸ਼ 'ਚ ਨਾ ਨਾਗਰਿਕ ਸੁਰੱਖਿਅਤ ਨਾ ਸੁਰੱਖਿਆ ਕਰਮਚਾਰੀ
. . .  1 day ago
ਨਵੀਂ ਦਿੱਲੀ, 5 ਦਸੰਬਰ- ਨਾਗਾਲੈਂਡ ਦੇ ਮੋਨ ਜ਼ਿਲ੍ਹੇ 'ਚ ਉਗਰਵਾਦ ਰੋਧੀ ਮੁਹਿੰਮ ਦੌਰਾਨ ਕਈ ਆਮ ਲੋਕਾਂ ਦੀ ਮੌਤ ਹੋਣ ਦੀ ਘਟਨਾ 'ਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ 'ਤੇ ਹਮਲਾ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਅੱਸੂ ਸੰਮਤ 553

ਰਾਸ਼ਟਰੀ-ਅੰਤਰਰਾਸ਼ਟਰੀ

ਬਾਈਡਨ ਦੱਸਣ ਕਿ ਯੂ.ਐੱਨ. ਦੇ ਮੁੱਖ ਦਫ਼ਤਰ ਆਉਣ ਵਾਲੇ ਵਿਸ਼ਵ ਨੇਤਾਵਾਂ ਨੂੰ ਟੀਕਾਕਰਨ ਦਾ ਸਬੂਤ ਕਿਉਂ ਨਹੀਂ ਪੁੱਛ ਸਕਦੇ-ਬਲਾਸੀਓ

ਸਾਨ ਫਰਾਂਸਿਸਕੋ, 16 ਸਤੰਬਰ (ਐੱਸ.ਅਸ਼ੋਕ ਭੌਰਾ)- ਨਿਊਯਾਰਕ ਦੇ ਮੇਅਰ ਬਿਲ ਡੀ ਬਲਾਸੀਓ ਨੇ ਰਾਸ਼ਟਰਪਤੀ ਜੋ ਬਾਈਡਨ ਨੂੰ ਸਵਾਲ ਕੀਤਾ ਹੈ ਕਿ ਅਸੀਂ ਸੰਯੁਕਤ ਰਾਸ਼ਟਰ ਦੇ ਮੁੱਖ ਦਫ਼ਤਰ ਮੈਨਹਾਟਨ 'ਚ ਆਉਣ ਵਾਲੇ ਵਿਸ਼ਵ ਨੇਤਾਵਾਂ ਨੂੰ ਵੈਕਸੀਨੇਸ਼ਨ ਬਾਰੇ ਪੁੱਛਣਾ ਚਾਹੁੰਦੇ ਹਾਂ ਪਰ ਸਕੱਤਰ ਜਨਰਲ ਗੁਟਰੇਸ ਇਸ ਤੋਂ ਇਨਕਾਰ ਕਰ ਰਹੇ ਹਨ | ਆਪਣੇ ਆਪ ਨੂੰ 'ਵੈਕਸੀਨੇਸ਼ਨ ਰਾਸ਼ਟਰਪਤੀ' ਦਾ ਖਿਤਾਬ ਦੇਣ ਵਾਲੇ ਰਾਸ਼ਟਰਪਤੀ ਜੋ ਬਾਈਡਨ ਇਹ ਦੱਸਣ ਕਿ ਅਸੀਂ ਆਪਣੇ ਸ਼ਹਿਰ ਦੇ ਕਾਨੂੰਨ ਦੇ ਮੁਤਾਬਿਕ ਵਿਸ਼ਵ ਨੇਤਾਵਾਂ ਨੂੰ ਟੀਕਾਕਰਨ ਬਾਰੇ ਕਿਉਂ ਨਹੀਂ ਪੁੱਛ ਸਕਦੇ? ਮੇਅਰ ਬਿਲ ਡੀ ਬਲਾਸੀਓ ਦੀ ਇਸ ਮੰਗ 'ਤੇ ਮੀਡੀਆ ਰਿਲੀਜ਼ ਜਾਰੀ ਕਰਦਿਆਂ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਐਂਟੋਨੀਓ ਗਟਰੇਸ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਅਸੀਂ ਵਿਸ਼ਵ ਨੇਤਾਵਾਂ ਨੂੰ ਸਬੂਤ ਦਿਖਾਉਣ ਲਈ ਨਹੀਂ ਕਹਿ ਸਕਦੇ ਕਿ ਉਨ੍ਹਾਂ ਨੂੰ ਕੋਵਿਡ-19 ਦੇ ਵਿਰੁੱਧ ਟੀਕਾ ਲਗਾਇਆ ਗਿਆ ਹੈ ਜਾਂ ਨਹੀਂ | ਇੱਥੇ ਦੱਸਣਯੋਗ ਹੈ ਕਿ ਦਰਜਨਾਂ ਦੇਸ਼ਾਂ ਦੇ ਮੁਖੀ ਅਤੇ ਵਿਦੇਸ਼ ਮੰਤਰੀ-ਅਣਗਿਣਤ ਕੂਟਨੀਤਕਾਂ ਦੇ ਨਾਲ-ਅਗਲੇ ਹਫ਼ਤੇ ਸੰਯੁਕਤ ਰਾਸ਼ਟਰ 'ਚ ਸਾਲਾਨਾ ਉੱਚ ਪੱਧਰੀ ਇਕੱਤਰਤਾ ਲਈ ਨਿਊਯਾਰਕ 'ਚ ਆਉਣ ਵਾਲੇ ਹਨ ਜਦਕਿ ਕੁਝ ਨੇਤਾ ਕੋਰੋਨਾ ਵਾਇਰਸ ਮਹਾਂਮਾਰੀ ਦੇ ਕਾਰਨ ਆਪਣੇ ਦੇਸ਼ ਤੋਂ ਹੀ ਵੀਡੀਓ ਸੰਦੇਸ਼ ਭੇਜ ਰਹੇ ਹਨ | ਨਿਊਯਾਰਕ ਸਿਟੀ ਦੇ ਅਧਿਕਾਰੀਆਂ ਨੇ ਸੰਯੁਕਤ ਰਾਸ਼ਟਰ ਨੂੰ ਦੱਸਿਆ ਕਿ ਸਾਡੇ ਨਿਯਮਾਂ ਦੇ ਤਹਿਤ ਜਨਰਲ ਅਸੈਂਬਲੀ ਹਾਲ 'ਚ ਸੰਯੁਕਤ ਰਾਸ਼ਟਰ ਦੇ ਦਫ਼ਤਰ 'ਚ ਜਾਣ ਵਾਲੇ ਲੋਕਾਂ ਨੂੰ ਦਾਖਲਾ ਲੈਣ ਲਈ ਟੀਕਾਕਰਣ ਦਾ ਸਬੂਤ ਦਿਖਾਉਣਾ ਲਾਜ਼ਮੀ ਹੋਵੇਗਾ | ਪਰ ਸੱਕਤਰ ਜਨਰਲ ਗੁਟੇਰੇਸ ਨੇ ਇਕ ਇੰਟਰਵਿਊ 'ਚ ਕਿਹਾ ਕਿ ਅਸੀਂ ਸਕੱਤਰੇਤ ਦੇ ਰੂਪ 'ਚ ਕਿਸੇ ਦੇਸ਼ ਦੇ ਮੁਖੀ, ਵਿਦੇਸ਼ ਮੰਤਰੀ ਜਾਂ ਕੂਟਨੀਤਕਾਂ ਨੂੰ ਇਹ ਨਹੀਂ ਕਹਿ ਸਕਦੇ ਕਿ ਜੇ ਉਸ ਨੂੰ ਟੀਕਾ ਨਹੀਂ ਲਗਾਇਆ ਗਿਆ ਤਾਂ ਉਹ ਸੰਯੁਕਤ ਰਾਸ਼ਟਰ 'ਚ ਦਾਖਲ ਨਹੀਂ ਹੋ ਸਕਦੇ | ਮੈਨਹਟਨ 'ਚ ਸੰਯੁਕਤ ਰਾਸ਼ਟਰ ਦਾ ਮੁੱਖ ਦਫ਼ਤਰ ਅੰਤਰਰਾਸ਼ਟਰੀ ਖੇਤਰ ਹੈ ਅਤੇ ਅਮਰੀਕੀ ਕਾਨੂੰਨਾਂ ਦੇ ਅਧੀਨ ਨਹੀਂ ਹੈ |

'ਸਪੇਸਐਕਸ' ਨੇ ਇਤਿਹਾਸ ਰਚਦਿਆਂ ਧਰਤੀ ਦਾ ਚੱਕਰ ਲਗਾਉਣ ਲਈ ਚਾਰ ਲੋਕ ਨਿੱਜੀ ਉਡਾਣ 'ਤੇ ਭੇਜੇ

ਕੇਪ ਕੇਨਵਰਲ (ਸੰਯੁਕਤ ਰਾਸ਼ਟਰ), 16 ਸਤੰਬਰ (ਏਜੰਸੀ)-ਧਰਤੀ ਦੇ ਤਿੰਨ ਦਿਨ ਤੱਕ ਚੱਕਰ ਲਗਾਉਣ ਲਈ 4 ਲੋਕਾਂ ਨਾਲ ਰਵਾਨਾ ਕੀਤੀ ਗਈ 'ਸਪੇਸਐਕਸ' ਦੀ ਪਹਿਲੀ ਨਿੱਜੀ ਉਡਾਣ ਨੇ ਪੰਧ 'ਚ ਪ੍ਰਵੇਸ਼ ਕਰ ਲਿਆ ਹੈ | ਅਜਿਹਾ ਪਹਿਲੀ ਵਾਰ ਹੈ ਜਦ ਧਰਤੀ ਦਾ ਚੱਕਰ ਲਗਾ ਰਹੇ ਪੁਲਾੜ ਵਾਹਨ 'ਚ ...

ਪੂਰੀ ਖ਼ਬਰ »

ਕਰ ਵਿਭਾਗ ਵਲੋਂ ਦੂਜੇ ਦਿਨ ਸੋਨੂੰ ਸੂਦ ਦੇ ਮੁੰਬਈ ਸਥਿਤ ਠਿਕਾਣਿਆਂ 'ਤੇ ਛਾਪੇਮਾਰੀ

ਮੁੰਬਈ, 16 ਸਤੰਬਰ (ਇੰਟ)- ਬਾਲੀਵੁੱਡ ਅਦਾਕਾਰ ਸੋਨੂੰ ਸੂਦ ਦੇ ਬੁੱਧਵਾਰ 6 ਠਿਕਾਣਿਆਂ 'ਤੇ ਆਮਦਨ ਕਰ ਵਿਭਾਗ ਦੇ ਸਰਵੇ ਦੇ ਬਾਅਦ ਅੱਜ ਮੁੰਬਈ 'ਚ ਉਨ੍ਹਾਂ ਦੇ ਘਰ ਵਿਭਾਗ ਦੇ ਅਧਿਕਾਰੀ ਦੁਬਾਰਾ ਪਹੁੰਚੇ | ਰਿਪੋਰਟ ਅਨੁਸਾਰ ਕਰ ਅਧਿਕਾਰੀ ਸੋਨੂੰ ਸੂਦ ਦੇ ਲਖਨਊ ਦੀ ਇਕ ਰੀਅਲ ...

ਪੂਰੀ ਖ਼ਬਰ »

ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

ਐਬਟਸਫੋਰਡ, 16 ਸਤੰਬਰ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਸ਼ਹਿਰ ਵੈਨਕੂਵਰ ਵਿਖੇ ਅੱਜ ਬਾਅਦ ਦੁਪਹਿਰ ਅਣਪਛਾਤੇ ਵਿਅਕਤੀਆਂ ਨੇ 35 ਸਾਲਾ ਪੰਜਾਬੀ ਨੌਜਵਾਨ ਅਮਨ ਮੰਝ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ | ਵੈਨਕੂਵਰ ਪੁਲਿਸ ਦੀ ਬੁਲਾਰਨ ਤਾਨੀਆ ਵਿਸਨਟਿਨ ਨੇ ...

ਪੂਰੀ ਖ਼ਬਰ »

ਭਾਰਤੀ ਮੂਲ ਦੇ ਪਹਿਲੇ ਮੇਅਰ ਬਣ ਸਕਦੇ ਹਨ ਅਮਰਜੀਤ ਸੋਹੀ

ਐਡਮਿੰਟਨ, 16 ਸਤੰਬਰ (ਦਰਸ਼ਨ ਸਿੰਘ ਜਟਾਣਾ)-ਅਲਬਰਟਾ 'ਚ ਨਗਰ ਨਿਗਮ ਕੌਂਸਲ ਦੀਆਂ ਚੋਣਾਂ ਜਿਵੇਂ-ਜਿਵੇਂ ਨਜ਼ਦੀਕ ਆ ਰਹੀਆਂ ਹਨ, ਉਸ ਨੂੰ ਲੈ ਕੇ ਲੋਕਾਂ 'ਚ ਕਾਫ਼ੀ ਉਤਸ਼ਾਹ ਵੇਖਿਆ ਜਾ ਰਿਹਾ ਹੈ ਤੇ ਜੇਕਰ ਅਮਰਜੀਤ ਸੋਹੀ ਇਨ੍ਹਾਂ ਚੋਣਾਂ 'ਚ ਮੇਅਰ ਦੀ ਚੋਣ ਜਿੱਤ ਜਾਂਦੇ ਹਨ ...

ਪੂਰੀ ਖ਼ਬਰ »

ਰਾਜ ਕੁੰਦਰਾ ਦੀਆਂ ਗਤੀਵਿਧੀਆਂ ਬਾਰੇ ਨਹੀਂ ਜਾਣਦੀ ਸੀ-ਸ਼ਿਲਪਾ ਸ਼ੈਟੀ

ਮੁੰਬਈ, 16 ਸਤੰਬਰ (ਏਜੰਸੀ)- ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈਟੀ ਨੇ ਮੁੰਬਈ ਪੁਲਿਸ ਨੂੰ ਦਿੱਤੇ ਬਿਆਨ 'ਚ ਦਾਅਵਾ ਕੀਤਾ ਕਿ ਉਹ ਆਪਣੇ ਕੰਮਾਂ 'ਚ ਮਸ਼ਰੂਫ਼ ਹੋਣ ਕਰ ਕੇ ਪਤੀ ਰਾਜ ਕੁੰਦਰਾ ਦੀਆਂ ਗਤੀਵਿਧੀਆਂ ਬਾਰੇ ਨਹੀਂ ਜਾਣਦੀ ਸੀ | ਇਹ ਦਾਅਵਾ ਮੁੰਬਈ ਪੁਲਿਸ ਦੁਆਰਾ ...

ਪੂਰੀ ਖ਼ਬਰ »

ਕੁਇਨਸਲੈਂਡ ਪੁਲਿਸ ਵਲੋਂ ਦੋ ਧੜਿਆਂ ਦੀ ਲੜਾਈ 'ਚ 15 ਵਿਅਕਤੀ ਨਾਮਜ਼ਦ-ਕਈ ਗਿ੍ਫ਼ਤਾਰ

ਬਿ੍ਸਬੇਨ, 16 ਸਤੰਬਰ (ਮਹਿੰਦਰਪਾਲ ਕਾਹਲੋਂ)-ਬੀਤੇ ਦਿਨ ਆਸਟ੍ਰੇਲੀਆ ਦੇ ਪ੍ਰਾਂਤ ਕੁਇਨਸਲੈਂਡ ਦੀ ਰਾਜਧਾਨੀ ਬਿ੍ਸਬੇਨ ਦੇ ਰਨਕੌਨ ਇਲਾਕੇ 'ਚ ਜੋ ਨੌਜਵਾਨਾਂ ਦੇ ਗਰੁੱਪ ਦੀ ਲੜਾਈ ਹੋਈ ਸੀ, ਉਸ ਵਿਚ ਪੁਲਿਸ ਨੇ 15 ਵਿਅਕਤੀਆਂ ਨੂੰ ਨਾਮਜ਼ਦ ਕਰ ਲਿਆ | ਪੁਲਿਸ ਅਨੁਸਾਰ ਇਸ ...

ਪੂਰੀ ਖ਼ਬਰ »

ਅਮਰੀਕੀ ਸੰਸਦ ਮੈਂਬਰਾਂ ਨੇ ਨਸਲੀ ਹਮਲੇ 'ਚ ਮਾਰੇ ਗਏ ਅਮਰੀਕੀ ਸਿੱਖ ਨੂੰ ਕੀਤਾ ਯਾਦ

ਵਾਸ਼ਿੰਗਟਨ, 16 ਸਤੰਬਰ (ਏਜੰਸੀ)-ਅਮਰੀਕਾ ਦੇ ਸੰਸਦ ਮੈਂਬਰਾਂ ਨੇ 9/11 ਦੇ ਹਮਲੇ ਬਾਅਦ ਨਸਲੀ ਨਫ਼ਰਤ ਨਾਲ ਪ੍ਰੇਰਿਤ ਹਮਲੇ ਦਾ ਸ਼ਿਕਾਰ ਬਣੇ ਸਿੱਖ ਅਮਰੀਕੀ ਬਲਬੀਰ ਸਿੰਘ ਸੋਢੀ ਨੂੰ ਸ਼ਰਧਾਂਜਲੀ ਦਿੱਤੀ | ਅਮਰੀਕਾ ਦੇ 9/11 ਅੱਤਵਾਦੀ ਹਮਲੇ 'ਚ 90 ਤੋਂ ਜਿਆਦਾ ਦੇਸ਼ਾਂ ਦੇ ...

ਪੂਰੀ ਖ਼ਬਰ »

ਮੋਦੀ ਦੇ ਜਨਮ ਦਿਨ ਮੌਕੇ ਗੁਜਰਾਤ ਦੇ ਅੰਗਹੀਣਾਂ ਲਈ ਮੁਫ਼ਤ ਮੋਬਾਈਨ ਵੈਨ ਸੇਵਾ ਨੂੰ ਹਰੀ ਝੰਡੀ ਦਿਖਾਈ

ਨਿਊਯਾਰਕ, 16 ਸਤੰਬਰ (ਏਜੰਸੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 71ਵੇਂ ਜਨਮ ਦਿਨ ਮੌਕੇ 'ਜੈਪੁਰ ਫੁਟ ਯੂ.ਐਸ.ਏ.' ਨੇ ਗੁਜਰਾਤ ਦੇ ਅੰਗਹੀਣਾਂ ਲਈ ਮੁਫ਼ਤ ਬਨਾਵਟੀ ਅੰਗ ਪ੍ਰਦਾਨ ਕਰਨ ਲਈ ਆਨਲਾਈਨ ਪ੍ਰੋਗਰਾਮ 'ਚ ਇਕ ਮੋਬਾਈਲ ਵੈਨ ਸੇਵਾ ਦੀ ਸ਼ੁਰੂਆਤ ਨੂੰ ਮਨਜ਼ੂਰੀ ਦਿੱਤੀ ...

ਪੂਰੀ ਖ਼ਬਰ »

ਕੈਨੇਡਾ 'ਚ 56 ਸਾਲ ਬਾਅਦ ਵੋਟਾਂ ਨੇ ਵੰਡਿਆ ਅੰਗਰੇਜ਼ ਜੋੜਾ

ਐਬਟਸਫੋਰਡ, 16 ਸਤੰਬਰ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੀਆਂ 20 ਸਤੰਬਰ ਨੂੰ ਹੋ ਰਹੀਆਂ ਸੰਸਦੀ ਚੋਣਾਂ ਵਾਸਤੇ ਬਿ੍ਟਿਸ਼ ਕੋਲੰਬੀਆ ਸੂਬੇ ਦੇ ਸ਼ਹਿਰ ਸੈਨਿਚ ਨਿਵਾਸੀ ਬਜ਼ੁਰਗ ਅੰਗਰੇਜ਼ ਜੋੜਾ ਐਡ ਵੈਡਨਮੇਅਰ ਤੇ ਉਸ ਦੀ ਪਤਨੀ ਹੇਜ਼ਲ 56 ਸਾਲ ਬਾਅਦ ਵੱਖ-ਵੱਖ ਪਾਰਟੀ ...

ਪੂਰੀ ਖ਼ਬਰ »

ਇਟਲੀ ਦੀ ਟੀਮ ਭੰਗੜੇ ਦੇ ਵਰਲਡ ਕੱਪ 'ਚ ਕਰੇਗੀ ਪ੍ਰਦਰਸ਼ਨ

ਵੀਨਸ (ਇਟਲੀ), 16 ਸਤੰਬਰ (ਹਰਦੀਪ ਸਿੰਘ ਕੰਗ)- 'ਭੰਗੜਾ ਬੁਆਇਜ਼ ਐਂਡ ਗਰਲਜ' ਗੁਰੱਪ ਇਟਲੀ ਦੀ ਟੀਮ ਵਿਸ਼ਵ ਪੱਧਰੀ ਮੁਕਾਬਲਿਆਂ 'ਚ ਭੰਗੜੇ ਦੀ ਪੇਸ਼ਕਾਰੀ ਕਰੇਗੀ | ਇਹ ਵਿਸ਼ਵ ਪੱਧਰੀ ਭੰਗੜਾ ਮੁਕਾਬਲੇ ਲਾਇਲਪੁਰ ਖਾਲਸਾ ਕਾਲਜ ਜਲੰਧਰ ਦੁਆਰਾ 18 ਅਕਤੂਬਰ ਤੋਂ 24 ਅਕਤੂਬਰ ...

ਪੂਰੀ ਖ਼ਬਰ »

ਪੰਜਾਬ ਦੀ ਹਰਮਿਲਨ ਬੈਂਸ ਨੇ 1500 ਮੀਟਰ 'ਚ ਨਵਾਂ ਰਿਕਾਰਡ ਕਾਇਮ

ਜਲੰਧਰ, 16 ਸਤੰਬਰ (ਸਾਬੀ)- 60ਵੀਂ ਨੈਸ਼ਨਲ ਓਪਨ ਅਥਲੈਟਿਕਸ ਚੈਂਪੀਅਨਸ਼ਿਪ 2021 ਜੋ ਹੈਦਰਾਬਾਦ ਵਿਖੇ ਕਰਵਾਈ ਜਾ ਰਹੀ ਹੈ | ਇਸ ਚੈਂਪੀਅਨਸ਼ਿਪ ਦੇ 1500 ਮੀਟਰ ਦੌੜ 'ਚੋਂ ਪੰਜਾਬ ਦੇ ਮਹਿਲਪੁਰ ਦੀ ਮਹਿਲਾ ਅਥਲੀਟ ਹਰਮਿਲਨ ਬੈਂਸ ਨੇ 4.05.39 ਸੈਕਿੰਡ ਨਾਲ ਨਵਾਂ ਰਾਸ਼ਟਰੀ ਰਿਕਾਰਡ ...

ਪੂਰੀ ਖ਼ਬਰ »

ਅਲਬਰਟਾ 'ਚ ਕੋਵਿਡ ਦੇ ਵਧ ਰਹੇ ਕੇਸਾਂ ਨੂੰ ਦੇਖਦਿਆਂ ਨਵੀਆਂ ਹਦਾਇਤਾਂ ਜਾਰੀ

ਕੈਲਗਰੀ, 16 ਸਤੰਬਰ (ਜਸਜੀਤ ਸਿੰਘ ਧਾਮੀ)-ਅਲਬਰਟਾ ਸਰਕਾਰ ਵਲੋਂ ਪ੍ਰੀਮੀਅਰ ਜੇਸਨ ਕੈਨੀ ਨੇ ਅਲਬਰਟਾ 'ਚ ਵਧ ਰਹੇ ਕੋਵਿਡ-19 ਦੇ ਕੇਸਾਂ ਨੂੰ ਦੇਖਦਿਆਂ ਅੱਜ ਰਾਤ ਤਾੋ ਕੁੱਝ ਪਾਬੰਦੀਆਂ ਲਾਗੂ ਕੀਤੀਆਂ ਹਨ | ਜੇਸਨ ਕੈਨੀ ਨੇ ਐਲਾਨ ਕੀਤਾ ਹੈ ਕਿ ਦਫ਼ਤਰਾਂ 'ਚ ਕੰਮ ਕਰਨ ਵਾਲੇ ...

ਪੂਰੀ ਖ਼ਬਰ »

ਕਿਸਾਨ ਮੋਰਚਾ ਕਬੱਡੀ ਕੱਪ ਕਿਸਾਨ ਅੰਦੋਲਨ 'ਚ ਨਵਾਂ ਉਤਸ਼ਾਹ ਭਰੇਗਾ-ਗਾਖਲ

ਸਾਨ ਫਰਾਂਸਿਸਕੋ, 16 ਸਤੰਬਰ (ਐੱਸ.ਅਸ਼ੋਕ ਭੌਰਾ)- 22 ਤੋਂ 26 ਸਤੰਬਰ ਤੱਕ ਮੇਜਰ ਲੀਗ ਕਬੱਡੀ ਫੈੱਡਰੇਸ਼ਨ ਵਲੋਂ ਟਿਕਰੀ ਤੇ ਸਿੰਘੂ ਬਾਰਡਰ 'ਤੇ ਕਰਵਾਇਆ ਜਾ ਰਿਹਾ ਕਬੱਡੀ ਕੱਪ 2021 ਨਾ ਸਿਰਫ ਖੇਡਾਂ 'ਤੇ ਇਨ੍ਹਾਂ ਸਰਹੱਦਾਂ 'ਤੇ ਬੈਠੇ ਕਿਸਾਨਾਂ ਦਾ ਮਨੋਰੰਜਨ ਕਰੇਗਾ ਸਗੋਂ ਇਹ ...

ਪੂਰੀ ਖ਼ਬਰ »

ਕਮਾਲ ਖ਼ਾਨ ਦੀ ਪਟੀਸ਼ਨ 'ਤੇ ਸਲਮਾਨ ਖ਼ਾਨ ਨੂੰ ਨੋਟਿਸ

ਮੁੰਬਈ, 16 ਸਤੰਬਰ (ਏਜੰਸੀ)- ਬੰਬੇ ਹਾਈਕੋਰਟ ਨੇ ਖੁਦ ਨੂੰ ਫ਼ਿਲਮ ਸਮੀਖਿਅਕ ਦੱਸਣ ਵਾਲੇ ਕਮਾਲ ਆਰ. ਖ਼ਾਨ ਨੂੰ ਫ਼ਿਲਮ ਅਭਿਨੇਤਾ ਸਲਮਾਨ ਖ਼ਾਨ ਜਾਂ ਉਨ੍ਹਾਂ ਦੀ ਕੰਪਨੀਆਂ 'ਤੇ ਕੋਈ ਵੀ ਟਿੱਪਣੀ ਕਰਨ ਤੋਂ ਰੋਕਣ ਦੇ ਹੇਠਲੇ ਅਦਾਲਤ ਦੇ ਅੰਤਰਿਮ ਆਦੇਸ਼ ਦੇ ਖ਼ਿਲਾਫ਼ ...

ਪੂਰੀ ਖ਼ਬਰ »

ਕੈਨੇਡਾ 'ਚ ਪਾਕਿਸਤਾਨੀ ਪਰਿਵਾਰ ਦੇ ਘਰ 'ਚ ਹਮਲਾ

ਟੋਰਾਂਟੋ, 16 ਸਤੰਬਰ (ਸਤਪਾਲ ਸਿੰਘ ਜੌਹਲ)-ਕੈਨੇਡਾ 'ਚ ਦੱਖਣੀ ਉਂਟਾਰੀਓ ਦੇ ਸ਼ਹਿਰ ਹਮਿਲਟਨ ਵਿਖੇ ਬੀਤੇ ਕੱਲ੍ਹ ਅੱਧੀ ਰਾਤ ਮਗਰੋਂ ਪਾਕਿਸਤਾਨੀ ਮੂਲ ਦੇ ਫਕੀਰ ਮੁਹੰਮਦ ਅਲੀ (63) ਦੇ ਘਰ 'ਚ ਅਣਪਛਾਤੇ ਵਿਅਕਤੀਆਂ ਵਲੋਂ ਹਮਲਾ ਕੀਤਾ ਗਿਆ | ਘਟਨਾ ਮੌਕੇ ਗੋਲੀਬਾਰੀ 'ਚ ਉਸ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਵਲੋਂ ਮੰਤਰੀ ਮੰਡਲ 'ਚ ਫੇਰ ਬਦਲ

ਲੰਡਨ/ਲੈਸਟਰ 16 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ, ਸੁਖਜਿੰਦਰ ਸਿੰਘ ਢੱਡੇ)- ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਵਲੋਂ ਆਪਣੇ ਮੰਤਰੀ ਮੰਡਲ 'ਚ ਵੱਡਾ ਫੇਰ ਬਦਲ ਕੀਤਾ ਗਿਆ ਹੈ | ਇਸ ਫੇਰ ਬਦਲ 'ਚ ਗ੍ਰਹਿ ਵਿਭਾਗ ਅਤੇ ਖ਼ਜ਼ਾਨਾ ਵਿਭਾਗ ਵਰਗੇ ਅਹਿਮ ਮੰਤਰਾਲੇ ਭਾਰਤੀ ਮੂਲ ...

ਪੂਰੀ ਖ਼ਬਰ »

ਕੈਨੇਡਾ 'ਚ ਆਉਣ ਸਮੇਂ ਕੋਰੋਨਾ ਦੇ ਪਹਿਲੇ ਤੇ ਦੂਜੇ ਟੀਕਿਆਂ ਦੀਆਂ ਰਿਪੋਰਟਾਂ ਜ਼ਰੂਰੀ

ਐਡਮਿੰਟਨ, 16 ਸਤੰਬਰ (ਦਰਸ਼ਨ ਸਿੰਘ ਜਟਾਣਾ)-ਜੇਕਰ ਤੁਸੀਂ ਕੈਨੇਡਾ ਆਉਣਾ ਚਾਹੁੰਦੇ ਹੋ ਤਾਂ ਕੋਰੋਨਾ ਵੈਕਸੀਨ ਦੇ ਲੱਗੇ ਦੋਵੇਂ ਟੀਕਿਆਂ ਦੀ ਪਹਿਲੀ ਤੇ ਫਾਈਨਲ ਰਿਪੋਰਟ ਹੋਣੀ ਅਤਿ ਜ਼ਰੂਰੀ ਹੋਵੇਗੀ। ਜੇਕਰ ਤੁਸੀਂ ਪਹਿਲੀ ਰਿਪੋਰਟ ਨਹੀਂ ਲੈ ਕੇ ਆਉਂਦੇ ਤਾਂ ਤੁਹਾਨੂੰ ...

ਪੂਰੀ ਖ਼ਬਰ »

ਯਹੂਦੀ ਪ੍ਰਾਰਥਨਾ ਸਭਾ ਉੱਪਰ ਹਮਲੇ ਦੀ ਚਿਤਾਵਨੀ ਤੋਂ ਬਾਅਦ ਚਾਰ ਗ੍ਰਿਫ਼ਤਾਰ

ਫਰੈਂਕਫਰਟ, 16 ਸਤੰਬਰ (ਸੰਦੀਪ ਕੌਰ ਮਿਆਣੀ)- ਪੁਲਿਸ ਨੇ ਦੱਸਿਆ ਕਿ ਜਰਮਨੀ ਦੇ ਪੱਛਮੀ ਇਲਾਕੇ 'ਚ ਪੈਂਦੇ ਸ਼ਹਿਰ ਹਾਗਨ 'ਚ ਯਹੂਦੀਆਂ ਦਾ ਸਮਾਗਮ ਹੋਣ ਜਾ ਰਿਹਾ ਸੀ, ਜਿਸ 'ਚ ਬਹੁਤ ਵੱਡੀ ਗਿਣਤੀ 'ਚ ਯਹੂਦੀਆਂ ਵਲੋਂ ਹਿੱਸਾ ਲਿਆ ਜਾਣਾ ਸੀ। ਇਸ ਸਮਾਗਮ 'ਤੇ ਕੁਝ ਲੋਕਾਂ ਵਲੋਂ ...

ਪੂਰੀ ਖ਼ਬਰ »

17 ਹਜ਼ਾਰ ਪੌਦਿਆਂ ਵਾਲੀ ਬੋਟੈਨੀਕਲ ਗਾਰਡਨ ਦਾ ਨਾਂਅ ਗਿੰਨੀਜ਼ ਵਰਲਡ ਰਿਕਾਰਡਜ਼ 'ਚ ਦਰਜ

ਲੈਸਟਰ (ਇੰਗਲੈਂਡ), 16 ਸਤੰਬਰ (ਸੁਖਜਿੰਦਰ ਸਿੰਘ ਢੱਡੇ)-17 ਹਜ਼ਾਰ ਪੌਦਿਆਂ ਵਾਲੀ ਇਕ ਬੋਟੈਨੀਕਲ ਗਾਰਡਨ ਦਾ ਨਾਮ ਗਿੰਨੀਜ਼ ਵਰਲਡ ਰਿਕਾਰਡਜ਼ 'ਚ ਦਰਜ ਕੀਤਾ ਗਿਆ ਹੈ। ਕੇਊ ਵਿਖੇ ਬਾਗਬਾਨੀ ਅਤੇ ਸਿਖਲਾਈ ਦੇ ਨਿਰਦੇਸ਼ਕ ਰਿਚਰਡ ਬਾਰਲੇ ਅਨੁਸਾਰ ਇਹ ਵਿਸ਼ਵ ਰਿਕਾਰਡ ਬੋਟੈਨੀਕਲ ...

ਪੂਰੀ ਖ਼ਬਰ »

ਆਈ.ਐਸ.ਆਈ.ਐਸ. ਲਾੜੀ ਸ਼ਮੀਮਾ ਵਲੋਂ ਬ੍ਰਿਟਿਸ਼ ਅਦਾਲਤ 'ਚ ਕੇਸ ਚਲਾਉਣ ਦੀ ਅਪੀਲ

*ਅੱਤਵਾਦ ਨਾਲ ਲੜਨ ਦੀ ਹੈ ਚਾਹਵਾਨ ਲੰਡਨ, 16 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ) -ਬੰਗਲਾਦੇਸ਼ੀ ਮੂਲ ਦੀ ਸ਼ਮੀਮਾ ਬੇਗਮ, ਜੋ ਕਿ ਅੱਲ੍ਹੜ ਉਮਰ 'ਚ ਇਸਲਾਮਿਕ ਸਟੇਟ (ਆਈ.ਐਸ.ਆਈ.ਐਸ.) 'ਚ ਸ਼ਾਮਿਲ ਹੋਣ ਲਈ ਲੰਡਨ ਤੋਂ ਸੀਰੀਆ ਗਈ ਸੀ, ਨੇ ਕਿਹਾ ਹੈ ਕਿ ਉਹ ਆਪਣੇ ਕੰਮਾਂ ਲਈ 'ਦਿਲੋਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX