ਤਾਜਾ ਖ਼ਬਰਾਂ


ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਕੋਲ ਇਸ ਸਮੇਂ 21 ਕਰੋੜ ਤੋਂ ਵੱਧ ਵੈਕਸੀਨ ਖੁਰਾਕਾਂ - ਸਿਹਤ ਮੰਤਰਾਲਾ
. . .  4 minutes ago
ਨਵੀਂ ਦਿੱਲੀ, 6 ਦਸੰਬਰ - ਸਿਹਤ ਮੰਤਰਾਲਾ ਦਾ ਕਹਿਣਾ ਹੈ ਕਿ ਵੈਕਸੀਨ ਦੀਆਂ 139 ਕਰੋੜ ਤੋਂ ਵੱਧ ਖੁਰਾਕਾਂ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਉਪਲਬਧ ਕਰਵਾਈਆਂ ਗਈਆਂ ਹਨ।...
ਹਿਮਾਚਲ ਪ੍ਰਦੇਸ਼ : ਬਰਫ਼ ਦੀ ਸੰਘਣੀ ਚਾਦਰ ਹੇਠ ਢੱਕਿਆ ਗਿਆ ਜ਼ਿਲ੍ਹਾ ਨਾਰਕੰਡਾ
. . .  39 minutes ago
ਸ਼ਿਮਲਾ,6 ਦਸੰਬਰ - ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦਾ ਨਾਰਕੰਡਾ ਬਰਫ਼ ਦੀ ਸੰਘਣੀ ਚਾਦਰ ਹੇਠ ਢੱਕਿਆ ਹੋਇਆ...
ਟੈਸਟ 'ਚ ਭਾਰਤ ਦੀ ਸਭ ਤੋਂ ਵੱਡੀ ਜਿੱਤ, ਦੂਜੇ ਟੈਸਟ 'ਚ ਨਿਊਜ਼ੀਲੈਂਡ ਨੂੰ 372 ਦੌੜਾਂ ਨਾਲ ਹਰਾਇਆ
. . .  27 minutes ago
ਮੁੰਬਈ, 6 ਦਸੰਬਰ - ਭਾਰਤੀ ਟੀਮ ਨੇ ਦੂਜੇ ਟੈਸਟ ਮੈਚ 'ਚ ਨਿਊਜ਼ੀਲੈਂਡ ਨੂੰ 372 ਦੌੜਾਂ ਦੇ ਵੱਡੇ ਫਰਕ ਨਾਲ ਹਰਾ ਕੇ ਸੀਰੀਜ਼ ਜਿੱਤ ਲਈ ਹੈ। ਟੀਮ ਇੰਡੀਆ ਨੇ ਮੁੰਬਈ ਟੈਸਟ ਦੇ ਚੌਥੇ ਦਿਨ ਇਕ ਘੰਟੇ ਤੋਂ ਵੀ ਘੱਟ ਸਮੇਂ ਵਿਚ ਨਿਊਜ਼ੀਲੈਂਡ ਦੀਆਂ ਪੰਜ ਵਿਕਟਾਂ ਝਟਕਾਈਆਂ...
ਨਾਗਾਲੈਂਡ ਗੋਲੀਬਾਰੀ ਦੀ ਘਟਨਾ 'ਤੇ ਸੰਸਦ ਦੇ ਦੋਵਾਂ ਸਦਨਾਂ 'ਚ ਬਿਆਨ ਦੇਣਗੇ ਸ਼ਾਹ
. . .  57 minutes ago
ਨਵੀਂ ਦਿੱਲੀ, 6 ਦਸੰਬਰ - ਅਮਿਤ ਸ਼ਾਹ ਅੱਜ ਸਰਦ ਰੁੱਤ ਸੈਸ਼ਨ ਜੋ ਚੱਲ ਰਿਹਾ ਹੈ ਉਸ ਵਿਚ ਨਾਗਾਲੈਂਡ ਗੋਲੀਬਾਰੀ ਦੀ ਘਟਨਾ 'ਤੇ ਸੰਸਦ ਦੇ ਦੋਵਾਂ ਸਦਨਾਂ 'ਚ ਬਿਆਨ ਦੇਣਗੇ...
ਤੇਲੰਗਾਨਾ ਦੇ ਮੈਡੀਕਲ ਕਾਲਜ 'ਚ ਕੋਰੋਨਾ ਧਮਾਕਾ, 43 ਵਿਦਿਆਰਥੀ ਮਿਲੇ ਸੰਕਰਮਿਤ
. . .  about 1 hour ago
ਨਵੀਂ ਦਿੱਲੀ, 06 ਦਸੰਬਰ - ਦੇਸ਼ 'ਚ ਕੋਰੋਨਾ ਵਾਇਰਸ ਦੇ ਓਮੀਕਰੋਨ ਵੈਰੀਐਂਟ ਕਾਰਨ ਲੋਕ ਦਹਿਸ਼ਤ 'ਚ ਹਨ। ਇਸ ਦੇ ਨਾਲ ਹੀ ਤੇਲੰਗਾਨਾ ਦੇ ਬੋਮਕਲ 'ਚ ਸਥਿਤ ਚਲਾਮੇਡਾ....
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੁਸ਼ਮਾ ਸਵਰਾਜ ਭਵਨ 'ਚ ਰੂਸੀ ਰੱਖਿਆ ਮੰਤਰੀ ਸਰਗੇਈ ਸ਼ੋਇਗੂ ਦਾ ਸਵਾਗਤ ਕੀਤਾ
. . .  about 1 hour ago
ਨਵੀਂ ਦਿੱਲੀ, 6 ਦਸੰਬਰ - ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੁਸ਼ਮਾ ਸਵਰਾਜ ਭਵਨ ਵਿਚ ਰੂਸੀ ਰੱਖਿਆ ਮੰਤਰੀ ਸਰਗੇਈ ਸ਼ੋਇਗੂ ....
ਬਸਪਾ ਮੁਖੀ ਮਾਇਆਵਤੀ ਨੇ ਲਖਨਊ 'ਚ ਡਾ. ਭੀਮ ਰਾਓ ਅੰਬੇਡਕਰ ਦੀ ਬਰਸੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ
. . .  about 1 hour ago
ਉੱਤਰ ਪ੍ਰਦੇਸ਼, 6 ਦਸੰਬਰ - ਬਸਪਾ ਮੁਖੀ ਮਾਇਆਵਤੀ ਨੇ ਲਖਨਊ ਵਿਚ ਡਾ. ਭੀਮ ਰਾਓ ਅੰਬੇਡਕਰ ਦੀ ਬਰਸੀ 'ਤੇ ਉਨ੍ਹਾਂ ਨੂੰ ....
ਭਾਰਤ ਪਾਕਿ ਸਰਹੱਦ 'ਤੇ ਮੁੜ ਰਾਤ 2 ਵਾਰ ਡਰੋਨ ਦੀ ਹਲਚਲ
. . .  about 1 hour ago
ਅਜਨਾਲਾ,6 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਥਾਣਾ ਅਜਨਾਲਾ ਅਧੀਨ ਆਉਂਦੀ ਭਾਰਤ ਪਾਕਿ ਸਰਹੱਦ ਦੀ ਬੀ.ਓ.ਪੀ. ਪੁਰਾਣੀ ਸੁੰਦਰਗੜ੍ਹ ਵਿਖੇ ਰਾਤ ਸਮੇਂ ਬੀ.ਐੱਸ.ਐਫ. ਦੀ 183 ਬਟਾਲੀਅਨ ਦੇ ਜਵਾਨਾਂ ਨੂੰ ਡਰੋਨ ਦੀ ਹਲਚਲ....
ਸਿਮਰਨ ਗਾਬਾ ਦੀ ਸੜਕ ਹਾਦਸੇ 'ਚ ਹੋਈ ਮੌਤ
. . .  about 2 hours ago
ਗੁਰੂ ਹਰਸਹਾਏ, 6 ਦਸੰਬਰ (ਕਪਿਲ ਕੰਧਾਰੀ) ਗੁਰੂ ਹਰਸਹਾਏ ਸ਼ਹਿਰ ਨਿਵਾਸੀ ਸਿਮਰਨ ਗਾਬਾ ਪੁੱਤਰ ਜਸਰਾਜ ਗਾਬਾ ਦੀ ਬੀਤੀ ਰਾਤ ਸੜਕ ਹਾਦਸੇ ਵਿਚ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾ.....
ਰਾਸ਼ਟਰਪਤੀ, ਉਪ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਲੋਕ ਸਭਾ ਸਪੀਕਰ ਅਤੇ ਹੋਰ ਸੰਸਦ ਮੈਂਬਰਾਂ ਨੇ ਅੱਜ ਡਾ. ਬੀ.ਆਰ. ਅੰਬੇਡਕਰ ਨੂੰ ਉਨ੍ਹਾਂ ਦੀ ਬਰਸੀ 'ਤੇ ਸ਼ਰਧਾਂਜਲੀ ਭੇਟ ਕੀਤੀ
. . .  about 2 hours ago
ਨਵੀਂ ਦਿੱਲੀ, 6 ਦਸੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਲੋਕ ਸਭਾ ਸਪੀਕਰ ਓਮ ਬਿਰਲਾ, ਲੋਕ ਸਭਾ ਰਾਜ ਸਭਾ.....
ਕੇਂਦਰੀ ਕਾਨੂੰਨ ਮੰਤਰੀ ਅੱਜ ਲੋਕ ਸਭਾ ਵਿਚ ਹਾਈ ਕੋਰਟ ਅਤੇ ਸੁਪਰੀਮ ਕੋਰਟ ਦੇ ਜੱਜ (ਸੇਵਾ ਦੀਆਂ ਤਨਖ਼ਾਹਾਂ ਅਤੇ ਸ਼ਰਤਾਂ) ਸੋਧ ਬਿੱਲ, 2021 ਪੇਸ਼ ਕਰਨਗੇ
. . .  about 2 hours ago
ਨਵੀਂ ਦਿੱਲੀ, 6 ਦਸੰਬਰ - ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਅੱਜ ਲੋਕ ਸਭਾ ਵਿਚ ਹਾਈ ਕੋਰਟ ਅਤੇ ਸੁਪਰੀਮ ਕੋਰਟ ਦੇ ਜੱਜ.....
ਭਾਰਤ ਤੇ ਰੂਸ ਅੱਜ ਆਪਣੀ ਪਹਿਲੀ 2+2 ਫਾਰਮੈਟ ਗੱਲਬਾਤ 'ਚ ਮੁੱਖ ਦੁਵੱਲੇ, ਖੇਤਰੀ ਅਤੇ ਅੰਤਰਰਾਸ਼ਟਰੀ ਮੁੱਦਿਆਂ 'ਤੇ ਚਰਚਾ ਕਰਨਗੇ
. . .  about 2 hours ago
ਨਵੀਂ ਦਿੱਲੀ, 6 ਦਸੰਬਰ - ਭਾਰਤ ਅਤੇ ਰੂਸ ਅੱਜ ਆਪਣੀ ਪਹਿਲੀ 2+2 ਫਾਰਮੈਟ ਗੱਲਬਾਤ ਵਿਚ ਮੁੱਖ ਦੁਵੱਲੇ, ਖੇਤਰੀ ਅਤੇ ਅੰਤਰਰਾਸ਼ਟਰੀ ਮੁੱਦਿਆਂ 'ਤੇ ਚਰਚਾ ਕਰਨਗੇ। ਜਿਸ ਵਿਚ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਅਫ਼ਗ਼ਾਨਿਸਤਾਨ .....
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਪੁਤਿਨ ਦੀ ਯਾਤਰਾ ਦੌਰਾਨ ਭਾਰਤ, ਰੂਸ ਏ.ਕੇ.-203 ਅਸਾਲਟ ਰਾਈਫਲ ਸੌਦੇ ਨੂੰ ਅੰਤਿਮ ਰੂਪ ਦੇਣਗੇ, ਐੱਸ.-400 ਮਾਡਲ ਭਾਰਤ ਨੂੰ ਤੋਹਫੇ ਵਜੋਂ ਦਿੱਤਾ ਜਾਵੇਗਾ
. . .  1 day ago
ਓਮੀਕਰੋਨ ਵਾਇਰਸ ਦਾ ਵਧਦਾ ਕਹਿਰ ,ਜੈਪੁਰ 'ਚ 9 ਲੋਕ ਪਾਜ਼ੀਟਿਵ
. . .  1 day ago
ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੂੰ ਮੁੰਬਈ ਏਅਰਪੋਰਟ 'ਤੇ ਵਿਦੇਸ਼ ਜਾਣ ਤੋਂ ਰੋਕਿਆ
. . .  1 day ago
ਆਂਧਰਾ ਪ੍ਰਦੇਸ਼ ਦੇ ਚਿਤੂਰ 'ਚ ਸੜਕ ਹਾਦਸੇ 'ਚ 6 ਲੋਕਾਂ ਦੀ ਮੌਤ, 2 ਜ਼ਖਮੀ
. . .  1 day ago
ਚਿਤੂਰ, 5 ਦਸੰਬਰ - ਆਂਧਰਾ ਪ੍ਰਦੇਸ਼ ਦੇ ਚਿਤੂਰ 'ਚ ਚੰਦਰਗਿਰੀ ਜ਼ੋਨ ਨੇੜੇ ਪੁਥਲਾਪੱਟੂ-ਨਾਇਡੂਪੇਟਾ ਰੋਡ 'ਤੇ ਹੋਏ ਸੜਕ ਹਾਦਸੇ 'ਚ 6 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਬੀ.ਵੀ. ਸ਼੍ਰੀਨਿਵਾਸ ਨੇ ...
ਮਹਾਰਾਸ਼ਟਰ ਵਿਚ ਓਮੀਕਰੋਨ ਵਾਇਰਸ ਦੇ 7 ਹੋਰ ਮਾਮਲੇ ਆਏ ਸਾਹਮਣੇ ,ਕੁੱਲ ਕੇਸ 8
. . .  1 day ago
ਹਿਮਾਚਲ ਪ੍ਰਦੇਸ਼: ਧਰਮਸ਼ਾਲਾ 'ਚ ਟਰੈਕਿੰਗ ਕਰਨ ਗਏ ਦੋ ਲੋਕ ਲਾਪਤਾ
. . .  1 day ago
ਧਰਮਸ਼ਾਲਾ, 5 ਦਸੰਬਰ- ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ 'ਚ ਟਰੈਕਿੰਗ ਕਰਨ ਗਏ ਦੋ ਲੋਕਾਂ ਦੇ ਲਾਪਤਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਐੱਸ.ਪੀ. ਕਾਂਗੜਾ ਨੇ ਦੱਸਿਆ ਕਿ ਅਸੀਂ ਇੱਥੋਂ ਪੁਲਿਸ ਦੀ ਟੀਮ..
ਬੇਅਦਬੀ 'ਤੇ ਰਾਜਨੀਤੀ ਕਰਨਾ ਮੰਦਭਾਗਾ: ਐਡਵੋਕੇਟ ਹਰਜਿੰਦਰ ਸਿੰਘ ਧਾਮੀ
. . .  1 day ago
ਗੜ੍ਹਸ਼ੰਕਰ, 5ਦਸੰਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ ਉਪਰੰਤ ਪਹਿਲੀ ਵਾਰ ਗੜ੍ਹਸ਼ੰਕਰ ਪਹੁੰਚੇ ਪ੍ਰਧਾਨ ਸ਼੍ਰੋਮਣੀ ਕਮੇਟੀ ਐਡਵੋਕੇਟ ਹਰਜਿੰਦਰ....
ਯੂ.ਪੀ:ਮੁੱਖ ਮੰਤਰੀ ਨੂੰ ਮੀਮੋ ਦੇਣ ਗਏ ਸਪਾ ਕਾਰਜਕਰਤਾਵਾਂ ਅਤੇ ਪੁਲਸ 'ਚ ਧੱਕਾ-ਮੁੱਕੀ
. . .  1 day ago
ਚੰਦੌਲੀ, 5 ਦਸੰਬਰ- ਉੱਤਰ ਪ੍ਰਦੇਸ਼ ਦੇ ਚੰਦੌਲੀ ਦੇ ਐੱਸ.ਸੀ. ਅੰਕੁਰ ਅਗਰਵਾਲ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ 'ਸਪਾ ਕਾਰਜਕਰਤਾਵਾਂ ਵਲੋਂ ਅੱਜ ਮੁੱਖ ਮੰਤਰੀ ਨੂੰ ਮੀਮੋ ਦੇਣ ਦੀ ਯੋਜਨਾ ਸੀ। ਕਾਰਜਕਰਤਾਵਾਂ..
ਤੇਜ਼ ਰਫ਼ਤਾਰ ਮੋਟਰਸਾਈਕਲ ਡਿਵਾਈਡਰ ਨਾਲ ਟਕਰਾਉਣ ਕਾਰਨ ਦੋ ਨੌਜਵਾਨ ਗੰਭੀਰ ਜ਼ਖ਼ਮੀ
. . .  1 day ago
ਸਰਾਏ ਅਮਾਨਤ ਖਾਂ, 5 ਦਸੰਬਰ (ਨਰਿੰਦਰ ਸਿੰਘ ਦੋਦੇ)-ਬੀਤੀ ਦੇਰ ਸ਼ਾਮ ਤੇਜ਼ ਰਫ਼ਤਾਰ ਦੋ ਮੋਟਰਸਾਈਕਲ ਸਵਾਰ ਨੌਜਵਾਨ ਸੜਕ ਕਿਨਾਰੇ ਲੱਗੇ ਡਿਵਾਈਡਰ ਨਾਲ ਟਕਰਾਉਣ ਕਾਰਨ ਗੰਭੀਰ ਜ਼ਖ਼ਮੀ...
ਮੈਨੂੰ ਵਿਸ਼ਵਾਸ ਹੋ ਗਿਆ ਹੈ ਕਿ 2023 'ਚ ਦੋ ਤਿਹਾਈ ਬਹੁਮਤ ਨਾਲ ਰਾਜਸਥਾਨ 'ਚ ਬਣੇਗੀ ਭਾਜਪਾ ਸਰਕਾਰ: ਅਮਿਤ ਸ਼ਾਹ
. . .  1 day ago
ਜੈਪੁਰ, 05 ਦਸੰਬਰ- ਜੈਪੁਰ 'ਚ ਜਨਤਾ ਨੂੰ ਸੰਬੋਧਨ ਕਰਦੇ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਤੁਹਾਡਾ ਸਾਰਿਆਂ ਦਾ ਉਤਸ਼ਾਹ, ਉਮੰਗ ਅਤੇ ਜੋਸ਼ ਦੇਖ ਕੇ ਮੈਨੂੰ ਵਿਸ਼ਵਾਸ ਹੋ ਗਿਆ ਹੈ ਕਿ ਸਾਲ 2023 'ਚ ਦੋ..
ਪੰਜਾਬ ਸਰਕਾਰ ਬਿਕਰਮ ਮਜੀਠੀਆ ਨੂੰ ਜੇਲ੍ਹ 'ਚ ਭੇਜਣ ਲਈ ਰਚ ਰਹੀ ਹੈ ਸਾਜ਼ਿਸ਼: ਦਲਜੀਤ ਸਿੰਘ ਚੀਮਾ
. . .  1 day ago
ਚੰਡੀਗੜ੍ਹ, 5 ਦਸੰਬਰ (ਵਿਕਰਮਜੀਤ ਮਾਨ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਡਾ.ਦਲਜੀਤ ਸਿੰਘ ਚੀਮਾ ਦਾ ਬਿਆਨ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਿਕ ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ...
ਭਾਜਪਾ ਵਲੋਂ 'ਆਪ' ਦੇ ਲੀਡਰ ਖ਼ਰੀਦਣ 'ਤੇ ਰਾਘਵ ਚੱਢਾ ਨੇ ਦਿੱਤਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 5 ਦਸੰਬਰ-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਾਘਵ ਚੱਢਾ ਵਲੋਂ ਭਾਜਪਾ 'ਤੇ 'ਆਪ' ਦੇ ਲੀਡਰ ਖ਼ਰੀਦਣ ਦੇ ਇਲਜ਼ਾਮ ਲਗਾਏ ਗਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਭਾਜਪਾ ਸਾਡੇ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਅੱਸੂ ਸੰਮਤ 553

ਸ੍ਰੀ ਮੁਕਤਸਰ ਸਾਹਿਬ

ਸ੍ਰੀ ਮੁਕਤਸਰ ਸਾਹਿਬ ਵਿਖੇ ਚੱਲ ਰਹੇ ਰੋਜ਼ਗਾਰ ਮੇਲੇ ਦੌਰਾਨ ਬੇਰੁਜ਼ਗਾਰਾਂ ਵਲੋਂ ਰੋਹ ਭਰਪੂਰ ਰੋਸ ਪ੍ਰਦਰਸ਼ਨ

ਰਣਜੀਤ ਸਿੰਘ ਢਿੱਲੋਂ
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਕਾਲਜ ਵਿਖੇ ਪੰਜਾਬ ਸਰਕਾਰ ਵਲੋਂ ਲਾਏ ਰੁਜ਼ਗਾਰ ਮੇਲੇ ਵਿਚ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਬੀ.ਐੱਡ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਰੁਜ਼ਗਾਰ ਮੇਲੇ ਵਿਚ ਹੀ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ | ਇਸ ਸਮੇਂ ਅਫ਼ਸਰਾਂ ਨੂੰ ਹੱਥਾਂ-ਪੈਰਾਂ ਦੀ ਪੈ ਗਈ | ਕਰੀਬ ਅੱਧਾ ਘੰਟਾ ਰੋਸ ਪ੍ਰਦਰਸ਼ਨ ਚੱਲਦਾ ਰਿਹਾ ਅਤੇ ਬਾਅਦ 'ਚ ਤਹਿਸੀਲਦਾਰ ਨੇ ਪਹੁੰਚ ਕੇ ਉਨ੍ਹਾਂ ਨੂੰ ਸ਼ਾਂਤ ਕੀਤਾ ਅਤੇ ਮੰਗ ਪੱਤਰ ਪ੍ਰਾਪਤ ਕੀਤਾ | ਪਹਿਲਾਂ ਇਸ ਸਬੰਧੀ ਕਿਸੇ ਅਧਿਕਾਰੀ ਅਤੇ ਪੁਲਿਸ ਨੂੰ ਭਿਣਕ ਨਹੀਂ ਸੀ ਅਤੇ ਜਦੋਂ ਰੋਜ਼ਗਾਰ ਮੇਲੇ ਦੇ ਟੈਂਟ ਦੇ ਬਾਹਰ ਬੇਰੁਜ਼ਗਾਰ ਸਾਂਝਾ ਮੋਰਚਾ ਦਾ ਬੈਨਰ ਫੜ ਕੇ ਨੌਜਵਾਨ ਨਾਅਰੇ ਲਾਉਣ ਲੱਗੇ ਤਾਂ ਇਕਦਮ ਹਰ ਪਾਸੇ ਭਾਜੜ ਪੈ ਗਈ | ਘਰ-ਘਰ ਰੁਜ਼ਗਾਰ ਦੇਣ ਦਾ ਵਾਅਦਾ ਕਰਕੇ ਸੱਤਾ ਵਿਚ ਆਈ ਕਾਂਗਰਸ ਸਰਕਾਰ ਲਈ ਅੱਜ ਰੁਜ਼ਗਾਰ ਮੇਲੇ ਵਿਚ ਸਥਿਤੀ ਤਣਾਅਪੂਰਨ ਅਤੇ ਹਾਸੋਹੀਣੀ ਬਣ ਗਈ, ਜਦੋਂ ਕਾਂਗਰਸ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਹੋਣ ਲੱਗੀ | ਇਸ ਰੋਹ ਭਰਪੂਰ ਪ੍ਰਦਰਸ਼ਨ ਦੌਰਾਨ ਕੈਪਟਨ ਸਰਕਾਰ ਖ਼ਿਲਾਫ਼ ਵੱਖ-ਵੱਖ ਨਾਅਰੇ ਲਾਉਂਦਿਆਂ ਬੇਰੁਜ਼ਗਾਰਾਂ ਨੇ ਸਰਕਾਰ ਨੂੰ ਖ਼ੂਬ ਕੋਸਿਆ | ਬੇਰੁਜ਼ਗਾਰ ਬੀ.ਐੱਡ. ਟੈੱਟ ਪਾਸ ਅਧਿਆਪਕ ਆਪਣੀਆਂ ਮੰਗਾਂ ਨਾਲ ਸਬੰਧਿਤ ਚਾਰਟ ਅਤੇ ਬੈਨਰ ਲੈ ਕੇ ਨਾਅਰੇਬਾਜ਼ੀ ਕਰਦੇ ਹੋਏ ਰੁਜ਼ਗਾਰ ਮੇਲੇ ਵਿਚ ਦਾਖ਼ਲ ਹੋ ਗਏ | ਯੂਨੀਅਨ ਆਗੂ ਬਲਜਿੰਦਰ ਸਿੰਘ ਗਿਲਜੇਵਾਲਾ ਦੀ ਅਗਵਾਈ ਵਿਚ ਬਹੁਤੇ ਬੇਰੁਜ਼ਗਾਰਾਂ ਨੇ ਦੋਸ਼ ਲਾਇਆ ਕਿ ਰੁਜ਼ਗਾਰ ਦੀ ਮੰਗ ਕਰਦੇ ਬੇਰੁਜ਼ਗਾਰ ਸੰਗਰੂਰ ਅਤੇ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਖੇ ਪੁਲਿਸ ਦੀਆਂ ਡਾਂਗਾ ਦਾ ਸੇਕ ਝੱਲ ਰਹੇ ਹਨ, ਜਿਨ੍ਹਾਂ ਨੂੰ ਰੁਜ਼ਗਾਰ ਦੀ ਬਜਾਏ ਪਰਚੇ ਦਿੱਤੇ ਜਾ ਰਹੇ ਹਨ | ਕਰੀਬ ਸਾਢੇ ਅੱਠ ਮਹੀਨਿਆਂ ਤੋਂ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਦੇ ਗੇਟ 'ਤੇ ਮੋਰਚਾ ਜਾਰੀ ਹੈ, ਜਿਥੋਂ ਸਿੱਖਿਆ ਮੰਤਰੀ ਲਾਪਤਾ ਹਨ | ਦੂਜੇ ਪਾਸੇ ਫ਼ਾਜ਼ਿਲਕਾ ਦਾ ਬੇਰੁਜ਼ਗਾਰ ਨੌਜਵਾਨ ਮੁਨੀਸ਼ ਕੁਮਾਰ 21 ਅਗਸਤ ਤੋਂ ਸੰਗਰੂਰ ਵਿਖੇ ਹੀ ਸਿਵਲ ਹਸਪਤਾਲ ਦੀ ਪਾਣੀ ਵਾਲੀ ਟੈਂਕੀ ਉੱਪਰ ਚੜਿ੍ਹਆ ਹੋਇਆ ਹੈ | ਬੇਰੁਜ਼ਗਾਰ ਆਗੂਆਂ ਬਸੰਤ ਸਿੰਘ ਭੁੱਟੀਵਾਲਾ, ਚੰਨਾ ਸ਼ੇਰਗੜ੍ਹ, ਰਣਜੀਤ ਸਿੰਘ ਭੁੱਟੀਵਾਲਾ ਨੇ ਕਿਹਾ ਕਿ ਦਰਜਨਾਂ ਥਾਵਾਂ 'ਤੇ ਅਜਿਹੇ ਮੇਲਿਆਂ ਦੇ ਡਰਾਮਿਆਂ ਦਾ ਪਰਦਾਫਾਸ਼ ਕੀਤਾ ਜਾ ਚੁੱਕਾ ਹੈ ਅਤੇ ਅੱਗੇ ਵੀ ਮੁਹਿੰਮ ਜਾਰੀ ਰਹੇਗੀ | ਉਨ੍ਹਾਂ ਕਿਹਾ ਕਿ ਬੇਰੁਜ਼ਗਾਰ 19 ਅਤੇ 23 ਸਤੰਬਰ ਨੂੰ ਮੁੜ ਮੋਤੀ ਮਹਿਲ ਜਾਣਗੇ, ਕਿਉਂਕਿ ਕਾਂਗਰਸ ਸਰਕਾਰ ਸਮਾਜਿਕ ਸਿੱਖਿਆ, ਹਿੰਦੀ ਅਤੇ ਪੰਜਾਬੀ ਦੀਆਂ ਅਸਾਮੀਆਂ ਵੱਡੀ ਗਿਣਤੀ ਵਿਚ ਭਰਨ ਤੋਂ ਟਾਲਾ ਵੱਟਣ ਉਮਰ ਹੱਦ ਸਮੇਤ ਅਨੇਕਾਂ ਹੋਰ ਮੰਗਾਂ ਨੂੰ ਦਰਕਿਨਾਰ ਕਰਦੀ ਆ ਰਹੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਬੇਰੁਜ਼ਗਾਰ ਮੇਲਿਆਂ ਦੇ ਨਾਂਅ ਤੇ ਸਰਕਾਰ ਡਰਾਮੇ ਕਰ ਰਹੀ ਹੈ, ਜਦਕਿ ਉੱਚ ਡਿਗਰੀਆਂ ਲੈ ਕੇ ਨੌਜਵਾਨ ਬੇਰੁਜ਼ਗਾਰ ਫਿਰ ਰਹੇ ਹਨ | ਰੁਜ਼ਗਾਰ ਮੰਗਣ ਤੇ ਲਾਠੀਆਂ ਵਰ੍ਹਾਈਆਂ ਜਾ ਰਹੀਆਂ ਹਨ | ਹੁਣ ਰੋਜ਼ਗਾਰ ਮੇਲੇ ਲਾ ਕੇ ਸ਼ੋਸ਼ਣ ਕੀਤਾ ਜਾ ਰਿਹਾ ਹੈ ਅਤੇ ਪ੍ਰਾਈਵੇਟ ਕੰਪਨੀਆਂ ਸੱਦ ਕੇ ਡਰਾਮੇਬਾਜ਼ੀ ਕੀਤੀ ਜਾ ਰਹੀ ਹੈ, ਜਿਸ ਨੂੰ ਬੇਰੁਜ਼ਗਾਰ ਬਰਦਾਸ਼ਤ ਨਹੀਂ ਕਰਨਗੇ ਅਤੇ ਪੰਜਾਬ ਸਰਕਾਰ ਦਾ ਵਿਰੋਧ ਕਰਨਗੇ | ਇਸ ਮੌਕੇ ਰਣਜੀਤ ਸਿੰਘ ਸਰਾਏਨਾਗਾ, ਮਨਪ੍ਰੀਤ ਸਿੰਘ ਥਾਂਦੇਵਾਲਾ, ਵਕੀਲ ਸਿੰਘ ਭੁੱਟੀਵਾਲਾ, ਸਲੋਚਨਾ, ਮਨਪ੍ਰੀਤ, ਨੀਲਮ, ਸਨੀ ਆਦਿ ਹਾਜ਼ਰ ਸਨ |

ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ 7ਵਾਂ ਰੋਜ਼ਗਾਰ ਮੇਲਾ ਲਗਾਇਆ

ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ, ਰਣਧੀਰ ਸਿੰਘ ਸਾਗੂ) - ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ 7ਵਾਂ ਰੁਜ਼ਗਾਰ ਮੇਲਾ ਲਾਇਆ ਗਿਆ, ਜਿਸ ਦਾ ਉਦਘਾਟਨ ਡਿਪਟੀ ਕਮਿਸ਼ਨਰ ਐਮ.ਕੇ. ਅਰਾਵਿੰਦ ਕੁਮਾਰ ਨੇ ਕੀਤਾ | ਇਸ ਮੇਲੇ ਵਿਚ 2037 ਬੇਰੁਜ਼ਗਾਰਾਂ ...

ਪੂਰੀ ਖ਼ਬਰ »

ਸੋਨੂੰ ਸੂਦ 'ਤੇ ਬਦਲੇ ਦੀ ਭਾਵਨਾ ਨਾਲ ਹੋ ਰਹੀ ਹੈ ਇਨਕਮ ਟੈਕਸ ਦੀ ਕਾਰਵਾਈ- ਗਿਰਧਰ

ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਜਨਰਲ ਸਕੱਤਰ ਗੁਰਦਾਸ ਗਿਰਧਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਬਹੁਤ ਨੀਵੀਂ ਪੱਧਰ ਦੀ ਰਾਜਨੀਤੀ 'ਤੇ ਉੱਤਰ ਆਈ ਹੈ | ਦੇਸ਼ ਦੇ ਇਕ ਸਮਰਪਿਤ ਸਮਾਜ ...

ਪੂਰੀ ਖ਼ਬਰ »

ਹਲਕਾ ਮਲੋਟ ਤੋਂ ਜਥਾ ਰਵਾਨਾ

ਮਲੋਟ, 16 ਸਤੰਬਰ (ਪਾਟਿਲ)-ਦਿੱਲੀ ਵਿਖੇ 17 ਸਤੰਬਰ ਨੂੰ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਤੋਂ ਸੰਸਦ ਭਵਨ ਤੱਕ ਖੇਤੀ ਨਾਲ ਸਬੰਧਿਤ ਤਿੰਨ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਹੋਣ ਵਾਲੇ ਵਿਸ਼ਾਲ ਰੋਸ ਮਾਰਚ ਵਿਚ ਸ਼ਾਮਿਲ ਹੋਣ ਲਈ ਹਲਕਾ ਮਲੋਟ ਤੋਂ ਸਾਬਕਾ ਵਿਧਾਇਕ ...

ਪੂਰੀ ਖ਼ਬਰ »

ਰੋਗੀ ਸੁਰੱਖਿਆ ਹਫ਼ਤੇ ਦੇ ਤਹਿਤ ਸਿਹਤ ਯੋਜਨਾਵਾਂ ਬਾਰੇ ਦਿੱਤੀ ਜਾਣਕਾਰੀ

ਮਲੋਟ, 16 ਸਤੰਬਰ (ਪਾਟਿਲ) - ਸੀ.ਐਚ.ਸੀ. ਆਲਮਵਾਲਾ ਐਸ.ਐਮ.ਓ ਡਾ.ਜਗਦੀਪ ਚਾਵਲਾ ਦੀ ਅਗਵਾਈ ਵਿਚ ਸਿਹਤ ਵਿਭਾਗ ਵਲੋਂ 11 ਤੋਂ 17 ਸਤੰਬਰ ਤੱਕ ਰੋਗੀ ਸੁਰੱਖਿਆ ਹਫ਼ਤਾ ਮਨਾਇਆ ਜਾ ਰਿਹਾ ਹੈ | ਇਸ ਬਾਰੇ ਦੱਸਦਿਆਂ ਬੀ.ਈ.ਈ. ਹਰਮਿੰਦਰ ਕੌਰ ਅਤੇ ਸੀ.ਐਚ.ਓ ਨਰਿੰਦਰ ਕੌਰ ਨੇ ਕਿਹਾ ਕਿ ...

ਪੂਰੀ ਖ਼ਬਰ »

ਵਧੀਕ ਨਿਗਰਾਨ ਇੰਜੀਨੀਅਰ ਨੇ ਕੈਂਪ ਦੌਰਾਨ ਬਿਜਲੀ ਬਿੱਲਾਂ ਦੀਆਂ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ

ਦੋਦਾ, 16 ਸਤੰਬਰ (ਰਵੀਪਾਲ) - ਪਾਵਰਕਾਮ ਸਬ ਡਵੀਜ਼ਨ ਦਫ਼ਤਰ ਦੋਦਾ ਵਿਖੇ ਅੱਜ ਇੰਜ: ਪਰਮਿੰਦਰ ਬਾਂਸਲ ਵਧੀਕ ਨਿਗਰਾਨ ਇੰਜੀਨੀਅਰ ਮੰਡਲ ਗਿੱਦੜਬਾਹਾ ਦੀ ਅਗਵਾਈ 'ਚ ਵਾਧੂ ਆਏ ਬਿਜਲੀ ਬਿੱਲਾਂ ਸਬੰਧੀ ਸ਼ਿਕਾਇਤਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਲਾਇਆ ਗਿਆ | ਐਸ.ਡੀ.ਓ. ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਵਿਖੇ ਚੋਰੀ ਕਰਨ ਦੇ ਮਾਮਲੇ 'ਚ ਇਕ ਗਿ੍ਫ਼ਤਾਰ

ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਥਾਣਾ ਮੰਡੀ ਬਰੀਵਾਲਾ ਪੁਲਿਸ ਦੇ ਅਧੀਨ ਆਉਂਦੇ ਇਕ ਪਿੰਡ ਵਿਖੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਵਲੋਂ ਹੀ ਗੁਰਦੁਆਰਾ ਸਾਹਿਬ ਦੀ ਗੋਲਕ 'ਚੋਂ ਚੋਰੀ ਕਰਨ ਦੀ ਵੀਡੀਓ ...

ਪੂਰੀ ਖ਼ਬਰ »

ਨਿੱਜੀ ਸਕੂਲਾਂ ਦੇ ਅਧਿਆਪਕਾਂ ਦਾ ਸਿਖਲਾਈ ਸੈਮੀਨਾਰ ਲਾਇਆ

ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਧੀਰ ਸਿੰਘ ਸਾਗੂ) - ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੀ ਅਗਵਾਈ ਹੇਠ ਸੂਬੇ ਦੇ ਸਕੂਲ ਸਿੱਖਿਆ ਵਿਭਾਗ ਨੂੰ ਕੇਂਦਰ ਸਰਕਾਰ ਵਲੋਂ 12 ਨਵੰਬਰ ਨੂੰ ਕਰਵਾਏ ਜਾ ਰਹੇ ਨੈਸ਼ਨਲ ਅਚੀਵਮੈਂਟ ਸਰਵੇਖਣ ਵਿਚੋਂ ਮੋਹਰੀ ਬਣਾਉਣ ਲਈ ਲਗਾਤਾਰ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਨੇ 27 ਪਿੰਡਾਂ 'ਚ ਪੰਜਾਬ ਸਰਕਾਰ ਦੇ ਪੁਤਲੇ ਫੂਕੇ

ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਚੌਥੇ ਦਿਨ ਜ਼ਿਲੇ੍ਹ ਦੇ 27 ਪਿੰਡਾਂ ਵਿਚ ...

ਪੂਰੀ ਖ਼ਬਰ »

ਮਹੀਨਾਵਾਰ ਰਾਸ਼ੀ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਮੰਡਲ ਨੰ. 2 ਨੂੰ ਤੁਰੰਤ ਟਰਾਂਸਫ਼ਰ ਕੀਤੇ ਜਾਣ ਦੇ ਆਦੇਸ਼

ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਹਰਮਹਿੰਦਰ ਪਾਲ) - ਡਾਇਰੈਕਟਰ ਸਥਾਨਕ ਸਰਕਾਰ ਵਿਭਾਗ ਪੰਜਾਬ ਚੰਡੀਗੜ੍ਹ ਨੇ ਕਾਰਜਸਾਧਕ ਅਫ਼ਸਰ ਨਗਰ ਕੌਂਸਲ ਸ੍ਰੀ ਮੁਕਤਸਰ ਸਾਹਿਬ ਨੂੰ ਆਦੇਸ਼ ਜਾਰੀ ਕੀਤੇ ਹਨ ਕਿ 2/11 ਹਿੱਸਾ ਆਫ ਜੀ.ਐਸ.ਟੀ ਮਹੀਨਾਵਾਰ ਰਾਸ਼ੀ ਕਾਰਜਕਾਰੀ ਇੰਜੀਨੀਅਰ ...

ਪੂਰੀ ਖ਼ਬਰ »

ਡਾ: ਬਲਜੀਤ ਕੌਰ ਨੂੰ ਕੀਤਾ ਸਨਮਾਨਿਤ

ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਧੀਰ ਸਿੰਘ ਸਾਗੂ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ: ਐੱਸ.ਪੀ. ਸਿੰਘ ਉਬਰਾਏ ਵਲੋਂ ਡਾ: ਬਲਜੀਤ ਕੌਰ ਆਈ ਸਰਜਨ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਦੀਆਂ ਮਾਨਵਤਾ ਪ੍ਰਤੀ ਸੇਵਾਵਾਂ ਨੂੰ ਵੇਖਦੇ ਹੋਏ ਜ਼ਿਲ੍ਹਾ ...

ਪੂਰੀ ਖ਼ਬਰ »

ਆਰ.ਓ. ਪਲਾਂਟ ਲਾਉਣ ਦੀ ਮੰਗ

ਮੰਡੀ ਬਰੀਵਾਲਾ, 16 ਸਤੰਬਰ (ਨਿਰਭੋਲ ਸਿੰਘ) - ਜਸਕਰਨ ਸਿੰਘ, ਗੁਰਸੇਵਕ ਸਿੰਘ, ਗੁਰਦੇਵ ਸਿੰਘ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੱਕ ਮੋਤਲੇਵਾਲਾ ਵਿਚ ਆਰ.ਓ.ਪਲਾਂਟ ਨਾ ਹੋਣ ਕਾਰਨ ਲੋਕਾਂ ਨੂੰ ਕਾਫ਼ੀ ਪੇ੍ਰਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ...

ਪੂਰੀ ਖ਼ਬਰ »

ਮੈਗਾ ਡਰਾਈਵ ਮੁਹਿੰਮ ਤਹਿਤ ਬਲਾਕ ਚੱਕ ਸ਼ੇਰੇਵਾਲਾ ਵਿਖੇ 30 ਸਥਾਨਾਂ 'ਤੇ ਵੈਕਸੀਨੇਸ਼ਨ ਕੈਂਪ ਲਗਾਏ

ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ) - ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੇ ਦਿਸ਼ਾ-ਨਿਰਦੇਸ਼ ਅਤੇ ਸੀ.ਐੱਚ.ਸੀ. ਚੱਕ ਸ਼ੇਰੇਵਾਲਾ ਦੇ ਐਸ.ਐਮ.ਓ. ਡਾ: ਸੁਨੀਲ ਬਾਂਸਲ ਦੀ ਅਗਵਾਈ ਹੇਠ ਬਲਾਕ ਵਿਖੇ ਵੱਖ-ਵੱਖ ਥਾਵਾਂ 'ਤੇ ਕੋਰੋਨਾ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਤੋਂ ਦਿੱਲੀ ਲਈ ਅਕਾਲੀ ਦਲ ਦਾ ਵੱਡਾ ਕਾਫ਼ਲਾ ਰਵਾਨਾ

ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਸ੍ਰੀ ਮੁਕਤਸਰ ਸਾਹਿਬ ਤੋਂ ਦਿੱਲੀ ਲਈ ਸ਼ੋ੍ਰਮਣੀ ਅਕਾਲੀ ਦਲ ...

ਪੂਰੀ ਖ਼ਬਰ »

ਡਿੰਪੀ ਢਿੱਲੋਂ ਨੇ ਪਿੰਡ ਚੋਟੀਆਂ ਵਿਖੇ ਵਰਕਰਾਂ ਨਾਲ ਮੀਟਿੰਗ ਕੀਤੀ

ਗਿੱਦੜਬਾਹਾ, 16 ਸਤੰਬਰ (ਪਰਮਜੀਤ ਸਿੰਘ ਥੇੜ੍ਹੀ) - ਸ਼੍ਰੋਮਣੀ ਅਕਾਲੀ ਦਲ ਹਲਕਾ ਗਿੱਦੜਬਾਹਾ ਦੇ ਮੁੱਖ ਸੇਵਾਦਾਰ ਅਤੇ ਅਕਾਲੀ ਦਲ ਦੇ ਵਰਕਿੰਗ ਕਮੇਟੀ ਮੈਂਬਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਪਿੰਡ ਚੋਟੀਆਂ ਵਿਖੇ ਇਸਤਰੀ ਅਕਾਲੀ ਦਲ ਦੀ ਆਗੂ ਪਰਮਜੀਤ ਕੌਰ ਪ੍ਰਧਾਨ ...

ਪੂਰੀ ਖ਼ਬਰ »

ਨਸ਼ਾ ਛੁਡਵਾਉਣ ਲਈ ਦੋ ਵਿਅਕਤੀਆਂ ਨੂੰ ਕਰਵਾਇਆ ਹਸਪਤਾਲ ਦਾਖਲ

ਮਲੋਟ, 16 ਸਤੰਬਰ (ਅਜਮੇਰ ਸਿੰਘ ਬਰਾੜ) - ਪੁਲਿਸ ਵਲੋਂ ਜ਼ਿਲ੍ਹੇ ਅੰਦਰ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਨਾਲ-ਨਾਲ ਨਸ਼ੇ ਦੀ ਵਰਤੋਂ ਕਰਨ ਵਾਲਿਆਂ ਨੂੰ ਨਸ਼ਾ ਛੱਡਣ ਲਈ ਵੀ ਪ੍ਰੇਰਿਆ ਜਾ ਰਿਹਾ ਹੈ | ਚੌਕੀ ਪੰਨੀਵਾਲਾ ਫੱਤਾ ਦੇ ਇੰਚਾਰਜ ਸੁਖਜੀਤ ਸਿੰਘ ਤੇ ਸਮੂਹ ...

ਪੂਰੀ ਖ਼ਬਰ »

ਡਾ. ਅੰਬੇਡਕਰ ਪੋਸਟ ਮੈਟਿ੍ਕ ਸਕਾਲਰਸ਼ਿਪ ਫਾਰ ਐਸ.ਸੀ ਲਈ 30 ਤੱਕ ਕੀਤਾ ਜਾ ਸਕਦਾ ਹੈ ਅਪਲਾਈ

ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਸ਼ਮਿੰਦਰ ਸਿੰਘ ਬੱਤਰਾ, ਹਰਮਹਿੰਦਰ ਪਾਲ)- ਸ੍ਰੀ ਐਮ.ਕੇ.ਅਰਾਵਿੰਦ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾ:ਬੀ.ਆਰ ਅੰਬੇਡਕਰ ਪੋਰਟਲ ਰਾਹੀਂ ਪੋਸਟ ਮੈਟਿ੍ਕ ਸਕਾਲਰਸ਼ਿਪ ਫਾਰ ਐਸ.ਸੀ ...

ਪੂਰੀ ਖ਼ਬਰ »

ਦ ਗਲੈਡੀਓਲਸ ਸਕੂਲ ਦੇ ਪ੍ਰਾਇਮਰੀ ਵਿੰਗ 'ਚ ਪ੍ਰੋਗਰਾਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਧੀਰ ਸਿੰਘ ਸਾਗੂ) - ਦ ਗਲੈਡੀਓਲਸ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਪਹਿਲੀ ਤੋਂ ਤੀਜੀ ਕਲਾਸ ਦੇ ਸਾਰੇ ਵਿਦਿਆਰਥੀਆਂ ਵਲੋਂ ਸੈਂਡਵਿਚ ਬਣਾਉਣ ਦੀ ਵਿਧੀ ਅਤੇ ਸਬਜ਼ੀਆਂ ਦੀ ਖ਼ਰੀਦਦਾਰੀ ਅਤੇ ਵੇਚਣ ਸਬੰਧੀ ਗਤੀਵਿਧੀ ਕਰਵਾਈ ਗਈ, ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਦੇ ਸੈਂਕੜੇ ਨੌਜਵਾਨ ਦਿੱਲੀ ਲਈ ਰਵਾਨਾ

ਲੰਬੀ, 16 ਸਤੰਬਰ (ਸ਼ਿਵਰਾਜ ਸਿੰਘ ਬਰਾੜ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਹੇਠ 17 ਜਨਵਰੀ ਨੰੂ ਕਾਲਾ ਦਿਨ ਮਨਾਉਣ ਲਈ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਕਾਸ਼ਦੀਪ ਸਿੰਘ ਮਿੱਡੂਖੇੜਾ ਦੀ ਅਗਵਾਈ ਵਿਚ ਸੈਂਕੜੇ ...

ਪੂਰੀ ਖ਼ਬਰ »

ਰੋਜ਼ਗਾਰ ਮੇਲੇ ਦੌਰਾਨ ਸਿਹਤ ਵਿਭਾਗ ਨੇ ਕੋਰੋਨਾ ਟੀਕਾਕਰਨ ਕੈਂਪ ਲਗਾਇਆ

ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅੱਜ ਵੱਖ-ਵੱਖ ਸ਼ਹਿਰਾਂ ਅਤੇ ਪਿੰਡਾਂ 'ਚ ਮੈਗਾ ਡਰਾਈਵ ਕੋਰੋਨਾ ਟੀਕਾਕਰਨ ਕੈਂਪ ਚੱਲ ਰਹੇ ਹਨ | ਇਸ ਤਹਿਤ ...

ਪੂਰੀ ਖ਼ਬਰ »

ਵਿਕਾਸ ਮਿਸ਼ਨ ਨੇ ਪੰਜਾਬ ਸਰਕਾਰ ਨੂੰ ਭੇਜਿਆ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਕੇਂਦਰ ਸਰਕਾਰ ਵਲੋਂ ਜਲਿ੍ਹਆਂਵਾਲੇ ਬਾਗ਼ ਦੀ ਨਵੀਨੀਕਰਨ ਦੇ ਨਾਂਅ 'ਤੇ ਪੁਰਾਤਨ ਦਿੱਖ ਖ਼ਤਮ ਕਰ ਦਿੱਤੀ ਗਈ ਹੈ | ਸ਼ਹੀਦ ਊਧਮ ਸਿੰਘ ਦਾ ਬੁੱਤ ਵੀ ਗੈਰ-ਰਵਾਇਤੀ ਅਤੇ ਗੈਰ ਪ੍ਰਚੱਲਿਤ ਤਰੀਕੇ ਨਾਲ ਸਥਾਪਤ ...

ਪੂਰੀ ਖ਼ਬਰ »

ਡੇਂਗੂ ਸਬੰਧੀ ਸ਼ਹਿਰਾਂ ਅਤੇ ਪਿੰਡਾਂ 'ਚ ਜਾਗਰੂਕਤਾ ਤੇ ਹੋਰ ਗਤੀਵਿਧੀਆਂ ਜਾਰੀ - ਡਾ: ਗੋਇਲ

ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸਿਹਤ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੇ ਦਿਸ਼ਾ-ਨਿਰਦੇਸ਼ ਅਤੇ ਡਾ: ਸੀਮਾ ਗੋਇਲ, ਡਾ: ਵਿਕਰਮ ਅਸੀਜਾ ਦੀ ਅਗਵਾਈ ਹੇਠ ਡੇਂਗੂ, ਮਲੇਰੀਆ, ਚਿਕਨਗੁਨੀਆ ਆਦਿ ਰੋਗਾਂ ਦੇ ਫ਼ੈਲਣ ਤੋਂ ਬਚਾਅ ...

ਪੂਰੀ ਖ਼ਬਰ »

ਨਗਰ ਕੌਂਸਲ ਦੇ ਕਾਟੋ-ਕਲੇਸ਼ ਕਰਕੇ ਬੁਨਿਆਦੀ ਜ਼ਰੂਰਤਾਂ ਤੋਂ ਵਾਂਝੇ ਸ੍ਰੀ ਮੁਕਤਸਰ ਸਾਹਿਬ ਵਾਸੀ

ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਧੀਰ ਸਿੰਘ ਸਾਗੂ) - ਪਿਛਲੇ ਦਿਨਾਂ ਤੋਂ ਨਗਰ ਕੌਂਸਲ ਵਿਚ ਪ੍ਰਧਾਨਗੀ ਨੂੰ ਲੈ ਕੇ ਕਾਟੋ-ਕਲੇਸ਼ ਚੱਲ ਰਿਹਾ ਹੈ | 13 ਨਗਰ ਕੌਂਸਲਰਾਂ ਨੇ ਲਿਖਤੀ ਰੂਪ ਵਿਚ ਜ਼ਿਲ੍ਹਾ ਕਾਂਗਰਸ ਪ੍ਰਧਾਨ ਅਤੇ ਕਾਂਗਰਸ ਦੀ ਸ੍ਰੀ ਮੁਕਤਸਰ ਸਾਹਿਬ ਤੋਂ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਕਿਸਾਨ ਸਿਖਲਾਈ ਕੈਂਪ ਲਾਇਆ

ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਧੀਰ ਸਿੰਘ ਸਾਗੂ, ਸ਼ਮਿੰਦਰ ਸਿੰਘ ਬੱਤਰਾ) - ਮੁੱਖ ਖੇਤੀਬਾੜੀ ਅਫ਼ਸਰ ਡਾ:ਚਰਨਜੀਤ ਸਿੰਘ ਕੈਂਥ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਸ੍ਰੀ ਮੁਕਤਸਰ ਸਾਹਿਬ ਵਲੋਂ ਕਿਸਾਨ ਸਿਖਲਾਈ ਕੈਂਪ ਲਾਇਆ ਗਿਆ, ਜਿਸਦੀ ...

ਪੂਰੀ ਖ਼ਬਰ »

ਬਾਗ਼ਬਾਨਾਂ ਦੀਆਂ ਸਮੱਸਿਆਵਾਂ ਸੁਣਨ ਲਈ ਸਿਟਰਸ ਅਸਟੇਟ ਬਾਦਲ ਵਿਖੇ ਵਰਕਸ਼ਾਪ ਲਗਾਈ

ਲੰਬੀ, 16 ਸਤੰਬਰ (ਸ਼ਿਵਰਾਜ ਸਿੰਘ ਬਰਾੜ)-ਬਾਗ਼ਬਾਨੀ ਪੰਜਾਬ ਦੇ ਡਾਇਰੈਕਟਰ ਡਾ: ਗੁਲਾਬ ਸਿੰਘ ਗਿੱਲ ਬਾਗ਼ਬਾਨਾਂ ਦੀਆਂ ਸਮੱਸਿਆਵਾਂ ਸੁਣਨ ਲਈ ਸਿਟਰਸ ਅਸਟੇਟ ਪਿੰਡ ਬਾਦਲ ਵਿਖੇ ਪਹੁੰਚੇ, ਜਿਸ ਵਿਚ ਹਲਕੇ ਦੇ ਬਾਗ਼ਬਾਨਾਂ ਨੇ ਹਿੱਸਾ ਲਿਆ | ਮੌਕੇ ਡਾ: ਗੁਲਾਬ ਸਿੰਘ ...

ਪੂਰੀ ਖ਼ਬਰ »

ਡੀ.ਏ.ਵੀ ਕਾਲਜ ਮਲੋਟ ਦੇ ਵਿਦਿਆਰਥੀਆਂ ਦੀ ਸੈਕਟਰ ਸਕਿੱਲ ਪ੍ਰੀਖਿਆ 'ਚ ਸ਼ਾਨਦਾਰ ਕਾਰਗੁਜ਼ਾਰੀ

ਮਲੋਟ, 16 ਸਤੰਬਰ (ਪਾਟਿਲ) - ਯੂ.ਜੀ.ਸੀ ਦੀ (ਐਨ ਐਸ ਕਯੂ ਐਫ) ਸਕੀਮ ਅਧੀਨ ਦੇ ਪਿਛਲੇ ਸਾਲ ਸ਼ੁਰੂ ਹੋਏ ਨਵੇਂ ਡਿਪਲੋਮਾ ਕੋਰਸਾਂ 'ਚ ਡੀ.ਏ.ਵੀ. ਕਾਲਜ, ਮਲੋਟ ਦੇ ਖੇਤੀਬਾੜੀ ਡਿਪਲੋਮਾ ਦੇ ਵਿਦਿਆਰਥੀਆਂ ਦਾ ਸੈਕਟਰ ਸਕਿੱਲ ਪ੍ਰੀਖਿਆ ਵਿਚ ਸ਼ਾਨਦਾਰ ਨਤੀਜਾ ਰਿਹਾ | ਨੋਡਲ ਅਫ਼ਸਰ ...

ਪੂਰੀ ਖ਼ਬਰ »

ਰੋਜ਼ਗਾਰ ਮੇਲਿਆਂ ਦੇ ਨਾਂਅ 'ਤੇ ਬੇਰੁਜ਼ਗਾਰਾਂ ਨਾਲ ਕੈਪਟਨ ਸਰਕਾਰ ਕਰ ਰਹੀ ਹੈ ਧੋਖਾ

-ਰਣਜੀਤ ਸਿੰਘ ਢਿੱਲੋਂ- ਸ੍ਰੀ ਮੁਕਤਸਰ ਸਾਹਿਬ, 16 ਸਤੰਬਰ - ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਪੰਜਾਬ ਸਰਕਾਰ ਵਲੋਂ ਲਾਏ ਗਏ ਰੋਜ਼ਗਾਰ ਮੇਲੇ 'ਚ ਨੌਕਰੀ ਲੈਣ ਲਈ ਪੁੱਜੇ ਬੇਰੁਜ਼ਗਾਰ ਨੌਜਵਾਨਾਂ ਨਾਲ 'ਅਜੀਤ' ਵਲੋਂ ਗੱਲਬਾਤ ਕੀਤੀ ਗਈ, ਜਿਸ ਦੌਰਾਨ ...

ਪੂਰੀ ਖ਼ਬਰ »

ਅਖੰਡ ਕੀਰਤਨ ਸਮਾਗਮ ਅਤੇ ਰੈਣ ਸਬਾਈ ਕੀਰਤਨ

ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਮੂਹ ਸ੍ਰੀ ਸੁਖਮਨੀ ਸਾਹਿਬ ਸੁਸਾਇਟੀਆਂ, ਜਥਾ ਬਾਬਾ ਬਿਧੀ ਚੰਦ ਜੀ ਛਾਉਣੀ ਅਤੇ ਹੋਰ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ 18 ਸਤੰਬਰ ਨੂੰ ਰਾਤ 8 ਵਜੇ ਤੋਂ ਸਵੇਰ ਤੱਕ ਅਖੰਡ ਕੀਰਤਨ ਸਮਾਗਮ ਅਤੇ ਰੈਣ ਸਬਾਈ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਚੜ੍ਹੇਵਣ ਵਿਖੇ ਸਮਾਗਮ

ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਚੜ੍ਹੇਵਣ ਵਿਖੇ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸੀ.ਜੇ.ਐੱਮ. ਅਮਨ ਸ਼ਰਮਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ...

ਪੂਰੀ ਖ਼ਬਰ »

ਪਿੰਡ ਦਿਉਣਖੇੜਾ ਦੀ ਗ੍ਰਾਮ ਪੰਚਾਇਤ ਤੇ ਨਗਰ ਵਾਸੀਆਂ ਨੇ ਪਿੰਡ ਵਿਚ ਵਿਕਦੇ ਨਸ਼ੇ ਖ਼ਿਲਾਫ਼ ਕੀਤਾ ਇਕੱਠ

ਲੰਬੀ, 16 ਸਤੰਬਰ (ਮੇਵਾ ਸਿੰਘ)-ਬਲਾਕ ਲੰਬੀ ਦੇ ਪਿੰਡ ਦਿਉਣਖੇੜਾ ਦੀ ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਵੱਲੋਂ ਪਿੰਡ ਵਿਚ ਚਿੱਟੇ ਦਾ ਨਸ਼ਾ ਵੇਚਣ ਵਾਲਿਆਂ ਤੇ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਵੱਡੀ ...

ਪੂਰੀ ਖ਼ਬਰ »

'ਪਾਵਰਕਾਮ' ਨੇ ਖੰਭੇ ਲਗਾ ਕੇ ਜਾਮ ਕੀਤਾ ਮਾਲਵਾ ਬਾਈਪਾਸ

ਮੰਡੀ ਕਿੱਲਿਆਂਵਾਲੀ, 16 ਸਤੰਬਰ (ਇਕਬਾਲ ਸਿੰਘ ਸ਼ਾਂਤ)-ਰਿਸ਼ਵਤੀ ਕਾਰਗੁਜਾਰੀਆਂ ਲਈ ਪੜਤਾਲ ਦੇ ਝਟਕੇ ਲੈ ਰਿਹਾ ਪਾਵਰਕਾਮ ਅਮਲਾ ਮੁੱਖ ਸੜਕਾਂ 'ਤੇ ਨਾਜਾਇਜ਼ ਕਬਜ਼ੇ ਕਰਵਾਉਣ 'ਚ ਮੋਹਰੀ ਹੋ ਗਿਆ ਹੈ | ਪਾਵਰਕਾਮ ਨੇ ਮੰਡੀ ਕਿੱਲਿਆਂਵਾਲੀ 'ਚ ਮਾਲਵਾ ਬਾਈਪਾਸ 'ਤੇ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦੇ ਦਿੱਤੇ ਗਏ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਅੱਜ ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਇੰਦਰਜੀਤ ਸਿੰਘ ਸਪਾਲਾਂ ...

ਪੂਰੀ ਖ਼ਬਰ »

ਬਰੀਵਾਲਾ ਦੇ ਥਾਣਾ ਮੁਖੀ ਦੀ ਮੈਡੀਕਲ ਪ੍ਰੈਕਟੀਸ਼ਨਰਾਂ ਨਾਲ ਮੀਟਿੰਗ

ਮੰਡੀ ਬਰੀਵਾਲਾ, 16 ਸਤੰਬਰ (ਨਿਰਭੋਲ ਸਿੰਘ) - ਬਰੀਵਾਲਾ ਦੇ ਥਾਣਾ ਮੁਖੀ ਰਮਨ ਕੁਮਾਰ ਦੀ ਬਰੀਵਾਲਾ ਦੇ ਮੈਡੀਕਲ ਪੈ੍ਰਕਟੀਸ਼ਨਰਾਂ ਨਾਲ ਮੀਟਿੰਗ ਹੋਈ | ਇਸ ਸਮੇਂ ਬਰੀਵਾਲਾ ਦੇ ਥਾਣਾ ਮੁਖੀ ਨੇ ਕਿਹਾ ਕਿ ਜੇਕਰ ਉਨ੍ਹਾਂ ਤੋਂ ਕੋਈ ਵਿਅਕਤੀ ਮੈਡੀਕਲ ਨਸ਼ੇ ਦੀ ਮੰਗ ਕਰਦਾ ...

ਪੂਰੀ ਖ਼ਬਰ »

ਪਿੰਡ ਸੰਗੂਧੌਣ ਉਡੀਕ ਕਰ ਰਿਹਾ ਹੈ ਆਪਣੇ ਵਿਕਾਸ ਦੀ ਵਾਰੀ ਦੀ

ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਸ਼ਮਿੰਦਰ ਸਿੰਘ ਬੱਤਰਾ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਨੁਸਾਰ ਜੋ ਉਨ੍ਹਾਂ ਵਲੋਂ ਪਿੰਡਾਂ ਅਤੇ ਸ਼ਹਿਰਾਂ ਦਾ ਵਿਕਾਸ ਕੀਤਾ ਜਾ ਰਿਹਾ ਹੈ, ਉਸ ਵਿਕਾਸ ਦੀ ਲਹਿਰ ਤੋਂ ਸ੍ਰੀ ਮੁਕਤਸਰ ਸਾਹਿਬ ਦਾ ਪਿੰਡ ਸੰਗੂਧੌਣ ਵਾਂਝਾ ਰਹਿ ...

ਪੂਰੀ ਖ਼ਬਰ »

ਯੁਵਕ ਸੇਵਾਵਾਂ ਵਿਭਾਗ ਦੇ ਮੁਕਾਬਲਿਆਂ 'ਚ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ਲਿਆ ਭਾਗ

ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਯੁਵਕ ਸੇਵਾਵਾਂ ਵਿਭਾਗ ਪੰਜਾਬ ਅਤੇ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਰੈੱਡ ਰਿਬਨ ਕਲੱਬਾਂ ਦੇ ਜ਼ਿਲ੍ਹਾ ਪੱਧਰੀ ...

ਪੂਰੀ ਖ਼ਬਰ »

ਪਿੰਡ ਮਲੋਟ ਵਿਖੇ ਗੁਰਮਤਿ ਸਮਾਗਮ ਸ਼ੁਰੂ

ਮਲੋਟ, 16 ਸਤੰਬਰ (ਅਜਮੇਰ ਸਿੰਘ ਬਰਾੜ) - ਗੁਰਦੁਆਰਾ ਸ੍ਰੀ ਗੁਰੂ ਨਾਨਕ ਨਿਵਾਸ ਬਾਬਾ ਸ਼ਹੀਦਾਂ ਪਿੰਡ ਮਲੋਟ ਵਿਖੇ 18, 19 ਤੇ 20 ਸਤੰਬਰ ਨੂੰ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਜਥੇਦਾਰ ਬਾਬਾ ...

ਪੂਰੀ ਖ਼ਬਰ »

ਡੇਂਗੂ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਦੀ ਲੋੜ-ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੀਆਂ ਹਦਾਇਤਾਂ ਅਨੁਸਾਰ ਡਾ: ਸੀਮਾ ਗੋਇਲ ਅਤੇ ਡਾ: ਵਿਕਰਮ ਅਸੀਜਾ ਐਪੀਡਮੈਲੋਜਿਸਟ ਦੀ ਅਗਵਾਈ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅੰਦਰ ਡੇਂਗੂ ਵਿਰੋਧੀ ਗਤੀਵਿਧੀਆਂ ...

ਪੂਰੀ ਖ਼ਬਰ »

ਅੱਸੂ ਦੀ ਸੰਗਰਾਂਦ ਮੌਕੇ ਧਾਰਮਿਕ ਸਮਾਗਮ

ਕੋਟ ਈਸੇ ਖਾਂ, 16 ਸਤੰਬਰ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ) - ਇਲਾਕੇ ਦੇ ਉੱਘੇ ਧਾਰਮਿਕ ਅਸਥਾਨ ਪਿੰਡ ਮਸੀਤਾਂ ਦੇ ਸ੍ਰੀ ਗੁਰੂ ਨਾਨਕਸਰ ਗੁਰਦੁਆਰਾ ਵਿਖੇ ਮੁੱਖ ਸੇਵਾਦਾਰ ਸੰਤ ਕਾਰਜ ਸਿੰਘ ਦੀ ਅਗਵਾਈ ਤਹਿਤ ਅੱਸੂ ਮਹੀਨੇ ਦੀ ਸੰਗਰਾਂਦ ਦਿਹਾੜੇ ਸਬੰਧੀ ...

ਪੂਰੀ ਖ਼ਬਰ »

ਪ੍ਰਫੈਕਟ ਆਈਲਟਸ ਅਕੈਡਮੀ ਦੀ ਵਿਦਿਆਰਥਣ ਨੇ ਪ੍ਰਾਪਤ ਕੀਤੇ 7.5 ਬੈਂਡ

ਬਾਘਾ ਪੁਰਾਣਾ, 16 ਸਤੰਬਰ (ਗੁਰਮੀਤ ਸਿੰਘ ਮਾਣੂੰਕੇ) - ਸਥਾਨਕ ਸ਼ਹਿਰ ਦੀ ਕੋਟਕਪੂਰਾ ਰੋਡ 'ਤੇ ਸਥਿਤ ਨਾਮਵਰ ਆਈਲਟਸ ਸੰਸਥਾ ਪ੍ਰਫੈਕਟ ਆਈਲਟਸ ਅਕੈਡਮੀ ਐਂਡ ਇਮੀਗ੍ਰੇਸ਼ਨ ਤੋਂ ਕੋਚਿੰਗ ਲੈ ਕੇ ਹਰ ਹਫ਼ਤੇ ਅਨੇਕਾਂ ਵਿਦਿਆਰਥੀ ਚੰਗੇ ਬੈਂਡ ਪ੍ਰਾਪਤ ਕਰ ਕੇ ਵਿਦੇਸ਼ ਜਾ ...

ਪੂਰੀ ਖ਼ਬਰ »

ਦਿੱਲੀ ਕਾਨਵੈਂਟ ਸਕੂਲ ਦੇ ਬੱਚਿਆਂ ਨੇ ਸੁਹਾਗ ਨਾਟਕ ਦੀ ਪੇਸ਼ਕਾਰੀ ਕੀਤੀ

ਫ਼ਤਿਹਗੜ੍ਹ ਪੰਜਤੂਰ, 16 ਸਤੰਬਰ (ਜਸਵਿੰਦਰ ਸਿੰਘ ਪੋਪਲੀ) - ਮੋਗਾ ਜ਼ਿਲ੍ਹੇ ਦੀ ਵਿੱਦਿਅਕ ਸੰਸਥਾ ਦਿੱਲੀ ਕਾਨਵੈਂਟ ਸਕੂਲ ਮੁੰਡੀ ਜਮਾਲ 'ਚ ਚੇਅਰਮੈਨ ਬਲਜੀਤ ਸਿੰਘ ਭੁੱਲਰ, ਬਲਵਿੰਦਰ ਸਿੰਘ ਸੰਧੂ ਅਤੇ ਪਿ੍ੰਸੀਪਲ ਵਿਪਨ ਕੁਮਾਰ ਤੇ ਸਕੂਲ ਸਟਾਫ਼ ਦੀ ਰਹਿਨੁਮਾਈ ਹੇਠ ...

ਪੂਰੀ ਖ਼ਬਰ »

ਚੰਦ ਨਵਾਂ ਬਲੂਮਿੰਗ ਬਡਜ਼ ਸਕੂਲ ਨੂੰ ਮਿਲਿਆ ਏ+ ਰੇਟਿੰਗ ਨਾਲ ਬੈੱਸਟ ਸਕੂਲ ਐਵਾਰਡ

ਮੋਗਾ, 16 ਸਤੰਬਰ (ਸੁਰਿੰਦਰਪਾਲ ਸਿੰਘ) - ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਗਰੁੱਪ ਆਫ਼ ਸਕੂਲਜ਼ ਦਾ ਹਿੱਸਾ ਚੰਦ ਨਵਾਂ ਬਲੂਮਿੰਗ ਬਡਜ਼ ਸਕੂਲ ਜੋ ਕਿ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਅਗਵਾਈ ...

ਪੂਰੀ ਖ਼ਬਰ »

ਮੋਟਰਾਂ ਦੀ ਪੂਰੀ ਬਿਜਲੀ ਨਾ ਆਉਣ ਕਰਕੇ ਜੰਡਵਾਲਾ ਤੇ ਸ਼ੇਖੂ ਪਿੰਡ ਦੇ ਕਿਸਾਨ ਦੁਖੀ

ਮਲੋਟ, 16 ਸਤੰਬਰ (ਅਜਮੇਰ ਸਿੰਘ ਬਰਾੜ) - ਮੋਟਰਾਂ ਵਾਲੀ ਬਿਜਲੀ ਤੋਂ ਤੰਗ ਹੋਏ ਕਿਸਾਨਾਂ ਨੇ ਅੱਜ ਐਕਸੀਅਨ ਦਫ਼ਤਰ ਮੂਹਰੇ ਇਕੱਠੇ ਹੋ ਕੇ ਪੂਰੀ ਬਿਜਲੀ ਸਪਲਾਈ ਦੇਣ ਦੀ ਮੰਗ ਕੀਤੀ | ਪਿੰਡ ਜੰਡਵਾਲਾ ਚੜ੍ਹਤ ਸਿੰਘ ਅਤੇ ਸ਼ੇਖੂ ਪਿੰਡ ਦੇ ਕਿਸਾਨਾਂ ਨੇ ਐਕਸੀਅਨ ਬਿਜਲੀ ...

ਪੂਰੀ ਖ਼ਬਰ »

ਪੁੱਟੇ ਗਏ ਬਿਜਲੀ ਦੇ ਮੀਟਰ ਵਾਪਸ ਲਗਵਾਉਣ ਲਈ ਮਜ਼ਦੂਰ ਯੂਨੀਅਨ ਵਲੋਂ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਹਰਮਹਿੰਦਰ ਪਾਲ) - ਸਾਂਝੇ ਮਜ਼ਦੂਰ ਮੋਰਚੇ ਵਲੋਂ ਪਟਿਆਲੇ ਧਰਨੇ ਦੌਰਾਨ ਮਨਵਾਈਆਂ ਮੰਗਾਂ ਨੂੰ ਲਾਗੂ ਕਰਵਾਉਂਦਿਆਂ ਪੁੱਟੇ ਮੀਟਰ ਵਾਪਸ ਲਗਵਾਉਣ ਨੂੰ ਲੈ ਕੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਪਿੰਡ ਬਰਕੰਦੀ 'ਚ ਇਕਾਈ ਪ੍ਰਧਾਨ ...

ਪੂਰੀ ਖ਼ਬਰ »

ਸਿਵਲ ਜੱਜ ਵਲੋਂ ਮਾਨਵਤਾ ਬਾਲ ਆਸ਼ਰਮ ਅਤੇ ਬਿਰਧ ਆਸ਼ਰਮ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਅਰੁਨਵੀਰ ਵਸ਼ਿਸ਼ਟ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਮਨ ਸ਼ਰਮਾ ਸਿਵਲ ਜੱਜ ...

ਪੂਰੀ ਖ਼ਬਰ »

14ਵਾਂ ਰਾਜ ਪੱਧਰੀ ਪੁਰਸਕਾਰ ਸਮਾਗਮ ਸ਼ਲਾਘਾਯੋਗ ਉਪਰਾਲਾ-ਰਾਜਾ ਵੜਿੰਗ

ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸੰਗੀਤ, ਕਲਾ ਤੇ ਸੱਭਿਆਚਾਰ ਦੇ ਪ੍ਰਚਾਰ ਪਸਾਰ ਲਈ ਵਚਨਬੱਧ ਆਈ.ਐਸ.ਓ. ਤੋਂ ਪ੍ਰਮਾਣਿਤ ਸੰਸਥਾ 'ਰਿਧਮ ਇੰਸਟੀਚਿਊਟ ਆਫ਼ ਪਰਫੋਰਮਿੰਗ ਆਰਟਸ ਨੇੜੇ ਬਾਈਪਾਸ ਕੋਟਕਪੂਰਾ ਸ੍ਰੀ ਮੁਕਤਸਰ ਸਾਹਿਬ ਵਲੋਂ 6 ਅਕਤੂਬਰ ...

ਪੂਰੀ ਖ਼ਬਰ »

ਅਧਿਆਪਕਾਂ ਨੂੰ ਨੈਸ਼ਨਲ ਅਚੀਵਮੈਂਟ ਸਰਵੇ ਦੀਆਂ ਬਰੀਕੀਆਂ ਤੋਂ ਕਰਵਾਇਆ ਜਾਣੂ

ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਧੀਰ ਸਿੰਘ ਸਾਗੂ)-ਸਿੱਖਿਆ ਸਕੱਤਰ ਸ੍ਰੀ ਕਿ੍ਸ਼ਨ ਕੁਮਾਰ ਵਲੋਂ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਕੂਲਾਂ ਦਾ ਪ੍ਰੇਰਨਾਦਾਇਕ ਦੌਰਾ ਕੀਤਾ ਗਿਆ | ਆਪਣੇ ਇਸ ਦੌਰੇ ਦੌਰਾਨ ਉਨ੍ਹਾਂ ਨੇ ਅਧਿਆਪਕਾਂ ਵਲੋਂ ਨੈਸ਼ਨਲ ...

ਪੂਰੀ ਖ਼ਬਰ »

ਭਾਜਪਾ ਦੇ ਸੀਨੀਅਰ ਆਗੂ ਕੈਬਨਿਟ ਮੰਤਰੀ ਗੇਂਜਿੰਦਰ ਸ਼ੇਖਾਵਤ ਨੂੰ ਮਿਲੇ

ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸੁਰਜੀਤ ਕੁਮਾਰ ਜਿਆਣੀ, ਹਰਜੀਤ ਸਿੰਘ ਗਰੇਵਾਲ, ਕੁਲਦੀਪ ਸਿੰਘ ਭੰਗੇਵਾਲਾ ਨਵੀਂ ਦਿੱਲੀ ਵਿਖੇ ਭਾਰਤ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਪੰਜਾਬ ਦੇ ...

ਪੂਰੀ ਖ਼ਬਰ »

ਸਾਂਭ-ਸੰਭਾਲ ਤੋਂ ਸੱਖਣਾ ਮੀਨਾਰ-ਏ-ਮੁਕਤੇ ਪਾਰਕ

ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਧੀਰ ਸਿੰਘ ਸਾਗੂ)-ਸ਼ਤਾਬਦੀ ਸਮਾਰੋਹ ਦੌਰਾਨ ਸੰਨ 2005 ਵਿਚ ਕੈਪਟਨ ਅਮਰਿੰਦਰ ਸਿੰਘ ਨੇ 40 ਮੁਕਤਿਆਂ ਦੀ ਯਾਦ ਵਿਚ ਮੀਨਾਰ-ਏ-ਮੁਕਤੇ ਬਣਾਇਆ ਸੀ ਅਤੇ ਕਰੋੜਾਂ ਰੁਪਏ ਖ਼ਰਚ ਕੇ ਸ਼ਹਿਰ ਨੂੰ ਬਹੁਤ ਵਧੀਆ ਯਾਦਗਾਰੀ ਤੋਹਫ਼ਾ ਦਿੱਤਾ ਸੀ, ...

ਪੂਰੀ ਖ਼ਬਰ »

ਮਹਿਲਾ ਵਿੰਗ ਦਾ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ

ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ)-ਕਾਂਗਰਸ ਪਾਰਟੀ ਮਹਿਲਾ ਵਿੰਗ ਦਾ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸਿੰਘ ਨੂੰ ਮਿਲਿਆ | ਜਿਸ ਸਬੰਧੀ ਪ੍ਰਧਾਨ ਵੀਰਪਾਲ ਕੌਰ ਨੇ ਦੱਸਿਆ ਕਿ ਇਲਾਕੇ ਵਿਚ ਵਧ ਰਹੀਆਂ ਚੋਰੀਆਂ ਅਤੇ ਲੁੱਟ ਖੋਹ ਦੀਆਂ ...

ਪੂਰੀ ਖ਼ਬਰ »

ਸ਼ਾਈਨਿੰਗ ਸਟਾਰ ਸਟੇਟ ਐਵਾਰਡ ਤੇ 14ਵੇਂ ਰਾਜ ਪੱਧਰੀ ਰਾਜ ਪੁਰਸਕਾਰ ਸਮਾਰੋਹ ਦਾ ਪੋਸਟਰ ਜਾਰੀ

ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ)-ਕਲਾ ਤੇ ਸੱਭਿਆਚਾਰ ਦੇ ਪ੍ਰਚਾਰ ਪਸਾਰ ਲਈ ਇਲਾਕੇ ਦੀ ਪ੍ਰਸਿੱਧ ਮਾਨਤਾ ਪ੍ਰਾਪਤ ਸੰਸਥਾ ਰਿਧਮ ਇੰਸਟੀਚਿਊਟ ਆਫ਼ ਪ੍ਰੋਫਾਰਮਿੰਗ ਆਰਟਸ ਨੇੜੇ ਬਾਈਪਾਸ ਕੋਟਕਪੂਰਾ ਸ੍ਰੀ ਮੁਕਤਸਰ ਸਾਹਿਬ ਵਲੋਂ 6 ਅਕਤੂਬਰ ਨੂੰ ...

ਪੂਰੀ ਖ਼ਬਰ »

ਝੰਡੇ ਦੀ ਕੱਢੀ ਸ਼ੋਭਾ ਯਾਤਰਾ

ਮਲੋਟ, 16 ਸਤੰਬਰ (ਪਾਟਿਲ, ਅਜਮੇਰ ਸਿੰਘ ਬਰਾੜ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਜੈ ਜਵਾਲਾ ਜੋਤੀ ਮੰਦਿਰ ਮਲੋਟ ਵਲੋਂ ਸ੍ਰੀ ਜਵਾਲਾ ਜੀ ਦਰਬਾਰ ਵਿਚ ਝੰਡਾ ਚੜ੍ਹਾਇਆ ਜਾ ਰਿਹਾ ਹੈ | ਸ੍ਰੀ ਜਵਾਲਾ ਜੀ ਵਿਚ ਚੜ੍ਹਾਏ ਜਾਣ ਵਾਲੇ ਝੰਡੇ ਦੀ ਅੱਜ ਨਗਰ ਵਿਚ ਸ਼ੋਭਾ ਯਾਤਰਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX