ਤਾਜਾ ਖ਼ਬਰਾਂ


ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਹੁੰਚੇ ਮਹਿਲ ਕਲਾਂ
. . .  7 minutes ago
ਮਹਿਲ ਕਲਾਂ, 27 ਨਵੰਬਰ (ਅਵਤਾਰ ਸਿੰਘ ਅਣਖੀ)- ਬੇਘਰੇ ਲੋਕਾਂ ਨੂੰ 5-5 ਮਰਲੇ ਦੇ ਪਲਾਟਾਂ ਦੇ ਮਾਲਕਾਨਾ ਹੱਕ, ਸਰਕਾਰੀ ਸਕੂਲਾਂ ਨੂੰ ਗਰਾਂਟ ਅਤੇ ਕਿਸਾਨੀ ਸੰਘਰਸ਼ 'ਚ ਆਪਣੀ ਜਾਨ ਗਵਾਉਣ ਵਾਲੇ ਕਿਸਾਨਾਂ ਦੇ..
ਮੁੱਖ ਮੰਤਰੀ ਚੰਨੀ ਦੀ ਆਮਦ ਤੋਂ ਪਹਿਲਾਂ ਤਪਾ ਵਿਖੇ ਕੱਚੇ ਅਧਿਆਪਕਾਂ ਨੇ ਲਗਾਇਆ ਧਰਨਾ
. . .  39 minutes ago
ਤਪਾ ਮੰਡੀ, 27 ਨਵੰਬਰ (ਪਰਵੀਨ ਗਰਗ,ਵਿਜੇ ਸ਼ਰਮਾ)-ਤਪਾ ਦੇ ਅੰਦਰਲੇ ਬੱਸ ਸਟੈਂਡ ਤੇ ਪਾਣੀ ਵਾਲੀ ਟੈਂਕੀ ਨੇੜੇ ਉਸ ਸਮੇਂ ਪ੍ਰਸ਼ਾਸਨ ਨੂੰ ਭਾਜੜ ਪੈ ਗਈ, ਜਦੋਂ ਮੁੱਖ ਮੰਤਰੀ ਚੰਨੀ ਦੀ ਆਮਦ ਤੋਂ ਪਹਿਲਾਂ ਹੀ ਇੱਕ ਕੱਚਾ ਅਧਿਆਪਕ ...
ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੇਸ਼ਾਂ ਤੋਂ ਉਡਾਣਾਂ ਬੰਦ ਕਰਨ ਦੀ ਅਪੀਲ ਕਰਦਾ ਜੋ ਨਵੇਂ ਰੂਪ ਕੋਰੋਨਾ ਤੋਂ ਪ੍ਰਭਾਵਿਤ ਹਨ - ਅਰਵਿੰਦ ਕੇਜਰੀਵਾਲ
. . .  58 minutes ago
ਨਵੀਂ ਦਿੱਲੀ, 27 ਨਵੰਬਰ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੇਸ਼ਾਂ ਤੋਂ ਉਡਾਣਾਂ ਬੰਦ ਕਰਨ ਦੀ ਅਪੀਲ ਕਰਦਾ ਹਾਂ ਜੋ ਨਵੇਂ ਰੂਪ ਕੋਰੋਨਾ ਤੋਂ....
ਲਾਲੂ ਪ੍ਰਸਾਦ ਯਾਦਵ ਏਮਜ਼ 'ਚ ਭਰਤੀ, ਹਾਲਤ ਸਥਿਰ
. . .  about 1 hour ago
ਨਵੀਂ ਦਿੱਲੀ, 27 ਨਵੰਬਰ - ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਨੂੰ ਬੁਖ਼ਾਰ ਦੀ ਸ਼ਿਕਾਇਤ ਤੋਂ ਬਾਅਦ ਸ਼ੁੱਕਰਵਾਰ ਨੂੰ ਦਿੱਲੀ ਦੇ ਏਮਜ਼ 'ਚ ਭਰਤੀ....
ਭਾਰਤ ਬਨਾਮ ਨਿਊਜ਼ੀਲੈਂਡ ਪਹਿਲਾ ਟੈੱਸਟ : ਰਿਧੀਮਾਨ ਸਾਹਾ ਦੇ ਗਲੇ 'ਚ ਅਕੜਾਅ, ਕੇ.ਐੱਸ.ਭਾਰਤ ਕਰਨਗੇ ਵਿਕਟ ਕੀਪਿੰਗ
. . .  about 1 hour ago
ਨਵੀਂ ਦਿੱਲੀ, 27 ਨਵੰਬਰ - ਬੀ.ਸੀ.ਸੀ.ਆਈ. ਨੇ ਜਾਣਕਾਰੀ ਦਿੱਤੀ ਕਿ ਰਿਧੀਮਾਨ ਸਾਹਾ ਦੇ ਗਲੇ 'ਚ ਅਕੜਾਅ ਹੈ। ਬੀ.ਸੀ.ਸੀ.ਆਈ. ਦੀ ਮੈਡੀਕਲ ਟੀਮ ਉਸ ਦਾ ਇਲਾਜ ਕਰ ਰਹੀ ਹੈ ....
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 8,318 ਨਵੇਂ ਮਾਮਲੇ, 465 ਮੌਤਾਂ
. . .  about 1 hour ago
ਨਵੀਂ ਦਿੱਲੀ, 27 ਨਵੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਵਿਡ ਦੇ 8,318 ਨਵੇਂ ਮਾਮਲੇ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਮਹਿਲ ਕਲਾਂ 'ਚ
. . .  about 1 hour ago
ਮਹਿਲ ਕਲਾਂ, 27 ਨਵੰਬਰ (ਅਵਤਾਰ ਸਿੰਘ ਅਣਖੀ) - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਮਹਿਲ ਕਲਾਂ ਵਿਖੇ ਬੇਘਰੇ ਲੋਕਾਂ ਨੂੰ 5-5 ਮਰਲੇ ਦੇ ਪਲਾਟਾਂ ਦੇ ਮਾਲਕਾਨਾ ਹੱਕ, ਸਰਕਾਰੀ ਸਕੂਲਾਂ ਨੂੰ ਗਰਾਂਟ ਅਤੇ....
ਪੀ.ਐਮ. ਮੋਦੀ 10:30 ਵਜੇ ਕੋਰੋਨਾ ਸਥਿਤੀ 'ਤੇ ਉੱਚ ਅਧਿਕਾਰੀਆਂ ਨਾਲ ਕਰਨਗੇ ਬੈਠਕ
. . .  about 1 hour ago
ਨਵੀਂ ਦਿੱਲੀ, 27 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰੇ 10:30 ਵਜੇ ਕੋਰੋਨਾ ਸਥਿਤੀ ਅਤੇ ਟੀਕਾਕਰਨ 'ਤੇ ਉੱਚ ...
ਅਫ਼ਗ਼ਾਨਿਸਤਾਨ ਦੇ ਹਿੰਦੂ ਕੁਸ਼ ਖੇਤਰ 'ਚ ਲੱਗੇ ਭੂਚਾਲ ਦੇ ਝਟਕੇ
. . .  about 2 hours ago
ਅਫ਼ਗ਼ਾਨਿਸਤਾਨ, 27 ਨਵੰਬਰ - ਅਫ਼ਗ਼ਾਨਿਸਤਾਨ ਦੇ ਹਿੰਦੂ ਕੁਸ਼ ਖੇਤਰ ਵਿਚ ਲੱਗੇ ਭੂਚਾਲ ਦੇ ਝਟਕੇ। ਭੂਚਾਲ ਦੀ ਤੀਬਰਤਾ.....
ਦਿੱਲੀ: ਤੇਜ਼ ਰਫ਼ਤਾਰ ਕਾਰ ਫਲਾਈਓਵਰ 'ਤੇ ਬੇਕਾਬੂ ਹੋ ਕੇ ਪਲਟੀ
. . .  about 2 hours ago
ਨਵੀਂ ਦਿੱਲੀ, 27 ਨਵੰਬਰ - ਦਿੱਲੀ 'ਚ ਆਰ.ਟੀ.ਆਰ. ਫਲਾਈਓਵਰ 'ਤੇ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਪਲਟ ਗਈ। ਹਾਦਸੇ 'ਚ ਡਰਾਈਵਰ ਜ਼ਖਮੀ ਹੋ ਗਿਆ.....
ਮੁੱਖ ਮੰਤਰੀ ਚਰਨਜੀਤ ਚੰਨੀ ਦੀ ਸੁਖਬੀਰ ਸਿੰਘ ਬਾਦਲ ਨੂੰ ਚੁਨੌਤੀ, ਕਾਂਗਰਸ ਵਿਰੁੱਧ ਗੈਰ-ਜ਼ਿਮੇਵਾਰ ਬਿਆਨਬਾਜ਼ੀ ਕਰਕੇ ਜ਼ਹਿਰ ਉਗਲਨਾ ਬੰਦ ਕਰਨ
. . .  about 3 hours ago
ਚੰਡੀਗੜ੍ਹ, 27 ਨਵੰਬਰ - ਮੁੱਖ ਮੰਤਰੀ ਚਰਨਜੀਤ ਚੰਨੀ ਨੇ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਨੂੰ ਚੁਨੌਤੀ ਦਿੱਤੀ ਹੈ ਕਿ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀ ਵਧਦੀ ਲੋਕਪ੍ਰਿਅਤਾ ਦੇ ਮੱਦੇਨਜ਼ਰ ਆਪਣੀ ਨਿਰਾਸ਼ਾ ਨੂੰ ਦਰਸਾਉਂਦੇ ....
ਭਾਰਤ ਪਾਕਿਸਤਾਨ ਸਰਹੱਦ ਤੋਂ ਪਾਕਿਸਤਾਨੀ ਨੌਜਵਾਨ ਕਾਬੂ
. . .  about 3 hours ago
ਅਜਨਾਲਾ,27 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੀ ਰਾਤ ਬੀ.ਐੱਸ.ਐਫ. ਜਵਾਨਾਂ ਵਲੋਂ ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਕੰਡਿਆਲੀ ਤਾਰ ਪਾਰੋਂ ਇਕ....
ਅਜਨਾਲਾ 'ਚ 2 ਐਕਟਿਵਾ ਸਵਾਰ 4 ਲੁਟੇਰਿਆਂ ਨੇ ਕਰਿਆਨਾ ਦੁਕਾਨਦਾਰ ਕੋਲੋਂ ਖੋਹੇ 4.75 ਲੱਖ ਰੁਪਏ
. . .  about 4 hours ago
ਅਜਨਾਲਾ,26 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਸਥਾਨਕ ਸ਼ਹਿਰ 'ਚ ਡੇਰਾ ਬਾਬਾ ਨਾਨਕ ਰੋਡ 'ਤੇ ਕਰਿਆਨੇ ਦੀ ਦੁਕਾਨ ਕਰਦੇ ਇਕ ਵਿਅਕਤੀ ਕੋਲੋਂ ਦੇਰ ਰਾਤ 2 ਐਕਟਿਵਾ 'ਤੇ ਸਵਾਰ 4 ਲੁਟੇਰੇ 4.75 ਲੱਖ ਰੁਪਏ ਲੁੱਟ ਕੇ ਮੌਕੇ ਤੋਂ....
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਆਜ਼ਾਦੀ ਤੋਂ ਬਾਅਦ ਦੇ ਦਹਾਕਿਆਂ ਬਾਅਦ ਵੀ ਦੇਸ਼ ਦੇ ਲੋਕਾਂ ਦੇ ਇਕ ਵੱਡੇ ਹਿੱਸੇ ਨੂੰ ਬੇਦਖ਼ਲੀ ਦਾ ਸਾਹਮਣਾ ਕਰਨਾ ਪਿਆ - ਮੋਦੀ
. . .  1 day ago
ਨਵੀਂ ਦਿੱਲੀ, 26 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਜੇਕਰ ਅਸੀਂ ਦੂਜੇ ਦੇਸ਼ਾਂ ਨਾਲ ਤੁਲਨਾ ਕਰੀਏ ਤਾਂ ਭਾਰਤ ਦੇ ਨਾਲ-ਨਾਲ ਜਿਹੜੀਆਂ ਕੌਮਾਂ ਆਜ਼ਾਦ ਹੋਈਆਂ, ਉਹ ਅੱਜ ਸਾਡੇ ਤੋਂ ਬਹੁਤ ਅੱਗੇ ....
ਖੰਨਾ ਨੇੜਲੇ ਪਿੰਡ ਆਲੋੜ 'ਚ ਚੱਲੀ ਗੋਲੀ
. . .  1 day ago
ਖੰਨਾ,26 ਨਵੰਬਰ(ਹਰਜਿੰਦਰ ਸਿੰਘ ਲਾਲ) ਖੰਨਾ ਨੇੜਲੇ ਪਿੰਡ ਆਲੋੜ ਵਿਚ ਗੋਲੀ ਚੱਲੀ। ਜਿਸ ਦੀ ਪੁਸ਼ਟੀ ਖੰਨਾ ਦੇ ਐੱਸ.ਐੱਸ.ਪੀ. ਗੁਰਸ਼ਰਨ ਦੀਪ ਸਿੰਘ ਨੇ ...
ਫਿੱਕੀ ਫਲੋ ਨੇ ਭਾਰਤ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ 'ਤੇ ਬੀ.ਐੱਸ.ਐਫ. ਨੂੰ ਦਿੱਤੀ ਸਲਾਮੀ
. . .  1 day ago
ਅਟਾਰੀ,26 ਨਵੰਬਰ(ਗੁਰਦੀਪ ਸਿੰਘ ਅਟਾਰੀ) ਫਿੱਕੀ ਫਲੋ ਸੰਸਥਾ ਨੇ ਭਾਰਤ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ 'ਤੇ ਬੀ.ਐੱਸ.ਐਫ. ਦੇ ਬਹਾਦਰਾ ਨੂੰ ਸਲਾਮੀ ਦਿੰਦੇ ਹੋਏ 75 ਵੀਂ...
ਕਰੇਟਾ ਸਵਾਰ ਹਥਿਆਰਬੰਦ ਨੌਜਵਾਨਾਂ ਨੇ ਆਈ ਟਵੰਟੀ ਸਵਾਰ 'ਤੇ ਕੀਤਾ ਜਾਨਲੇਵਾ ਹਮਲਾ
. . .  1 day ago
ਕੋਟ ਈਸੇ ਖਾਂ, 26 ਨਵੰਬਰ (ਗੁਰਮੀਤ ਸਿੰਘ ਖਾਲਸਾ/ਯਸ਼ਪਾਲ ਗੁਲਾਟੀ)- ਕੋਟ ਈਸੇ ਖਾਂ 'ਚ ਭਰੇ ਬਾਜ਼ਾਰ ਮੇਨ ਚੌਕ ਨਜ਼ਦੀਕ ਸ੍ਰੀ ਅੰਮ੍ਰਿਤਸਰ ਸਾਹਿਬ ਰੋਡ 'ਤੇ ਅਣਪਛਾਤੇ ਕਰੇਟਾ ਸਵਾਰ ਨੌਜਵਾਨਾਂ ਵਲੋਂ ਇਕ ਆਈ ਟਵੰਟੀ ਕਾਰ ਸਵਾਰ 'ਤੇ ਹਮਲਾ ਕਰ..
ਪੀ.ਸੀ.ਐੱਸ.ਅਫ਼ਸਰ ਐਸੋਸੀਏਸ਼ਨ ਵਲੋਂ ਮਾਲ ਅਧਿਕਾਰੀਆਂ ਨੂੰ ਸਮਰਥਨ ਦੇਣ ਦਾ ਐਲਾਨ
. . .  1 day ago
ਲੁਧਿਆਣਾ, 26 ਨਵੰਬਰ (ਸਲੇਮਪੁਰੀ)-ਪਿਛਲੇ ਕਈ ਦਿਨਾਂ ਤੋਂ ਮਾਲ ਵਿਭਾਗ ਦੇ ਇਕ ਨਾਇਬ ਤਹਿਸੀਲਦਾਰ ਜੋ ਮਾਹਿਲਪੁਰ ਵਿਚ ਤਾਇਨਾਤ ਸੀ, ਦੇ ਵਿਰੁੱਧ ਵਿਜੀਲੈਂਸ ਵਿਭਾਗ ਵਲੋਂ ਕਥਿਤ ਰਿਸ਼ਵਤ ਦੇ ਮਾਮਲੇ ਨੂੰ ਲੈ ਕੇ ਦਰਜ ਕੀਤੇ...
ਡਿਪਟੀ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਵਲੋਂ ਪਿੰਡ ਬਾਦਲ ਵਿਖੇ ਮਹੇਸ਼ਇੰਦਰ ਬਾਦਲ ਨਾਲ ਮੁਲਾਕਾਤ
. . .  1 day ago
ਮੰਡੀ ਕਿੱਲਿਆਂਵਾਲੀ, 26 ਨਵੰਬਰ (ਇਕਬਾਲ ਸਿੰਘ ਸ਼ਾਂਤ)- ਸੂਬਾਈ ਚੋਣਾਂ ਦੇ ਨੇੜੇ ਚੰਨੀ ਸਰਕਾਰ ਦੀ ਸਿਆਸਤ ਲੰਬੀ ਹਲਕੇ ਵਿਚ ਪ੍ਰਮੁੱਖ ਕਾਂਗਰਸ ਆਗੂ ਮਹੇਸ਼ਇੰਦਰ ਸਿੰਘ ਬਾਦਲ ਤੇ ਨਿਰਭਰਤਾ ਵਿਖਾਉਣ...
ਮੋਟਰਾਂ ਦੀ ਪੂਰੀ ਬਿਜਲੀ ਸਪਲਾਈ ਨਾ ਮਿਲਣ ਕਾਰਨ ਕਿਸਾਨ ਡਾਢੇ ਦੁਖੀ
. . .  1 day ago
ਸੰਧਵਾਂ 26 ਨਵੰਬਰ (ਪ੍ਰੇਮੀ, ਸੰਧਵਾਂ)- ਪਿਛਲੇ ਕਈ ਦਿਨਾਂ ਤੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਬਿਜਲੀ ਮੁਲਾਜ਼ਮਾਂ ਵਲੋਂ ਕੀਤੀ ਜਾ ਰਹੀ ਹੜਤਾਲ ਦਾ ਕਿਸਾਨੀ ਵਰਗ 'ਤੇ ਵੱਡਾ ਅਸਰ ਪੈ ਰਿਹਾ ਹੈ। ਕਿਉਂਕਿ ਮਹਿੰਗੇ ...
ਸੰਤ ਕਾਲਾਮਾਲਾ ਸਾਹਿਬ, ਸੰਤ ਛੀਨੀਵਾਲ ਦੀਆਂ ਯਾਦਗਾਰੀ ਤਸਵੀਰਾਂ 28 ਨਵੰਬਰ ਨੂੰ ਦਰਬਾਰ ਸਾਹਿਬ 'ਚ ਹੋਣਗੀਆਂ ਸੁਸ਼ੋਭਿਤ
. . .  1 day ago
ਮਹਿਲ ਕਲਾਂ, 26 ਨਵੰਬਰ (ਅਵਤਾਰ ਸਿੰਘ ਅਣਖੀ)-ਆਪਣੀ ਜ਼ਿੰਦਗੀ ਦੇ ਮਹਿੰਗੇ ਪਲ ਧਰਮ ਪ੍ਰਚਾਰ, ਸਮਾਜ ਸੇਵਾ ਲੇਖੇ ਲਾ ਜਾਣ ਵਾਲੇ ਸੱਚਖੰਡ ਵਾਸੀ ਸੰਤ ਜਸਵੀਰ ਸਿੰਘ ਖਾਲਸਾ ਕਾਲਾਮਾਲਾ ਸਾਹਿਬ ਅਤੇ..
ਕੋਰੋਨਾ ਵਾਇਰਸ :ਇਟਲੀ ਨੇ ਅਫਰੀਕਨ ਮੁਲਕਾਂ ਦੀਆਂ ਹਵਾਈ ਉਡਾਣਾਂ 'ਤੇ ਲਗਾਈ ਪਾਬੰਦੀ
. . .  1 day ago
ਵੈਨਿਸ/ਇਟਲੀ 26 ਨਵੰਬਰ (ਹਰਦੀਪ ਸਿੰਘ ਕੰਗ)- ਦੱਖਣੀ ਅਫ਼ਰੀਕਾ 'ਚ ਫੈਲੇ ਕੋਰੋਨਾ ਵਾਇਰਸ ਨੂੰ ਦੇਖਦਿਆਂ ਇਟਲੀ ਸਰਕਾਰ ਨੇ ਅਫਰੀਕਨ ਮੁਲਕਾਂ ਦੀਆਂ ਹਵਾਈ ਉਡਾਣਾਂ ਦੇ...
ਮਨੋਹਰ ਲਾਲ ਖੱਟਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਦਿੱਲੀ: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ...
ਰੂਸ ਦੇ ਰਾਸ਼ਟਰਪਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਨਵੀਂ ਦਿੱਲੀ ਦੀ ਅਧਿਕਾਰਤ ਫੇਰੀ 'ਤੇ ਜਾਣਗੇ
. . .  1 day ago
ਰੂਸ, 26 ਨਵੰਬਰ- ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ 21ਵੇਂ ਭਾਰਤ-ਰੂਸ ਸਲਾਨਾ ਸਿਖਰ ਸੰਮੇਲਨ ਲਈ 6 ਦਸੰਬਰ ਨੂੰ ਨਵੀਂ ਦਿੱਲੀ ਦੀ ਅਧਿਕਾਰਤ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 3 ਅੱਸੂ ਸੰਮਤ 553

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਚੰਡੀਗੜ੍ਹ ਦੇ ਸੈਕਟਰ 17 'ਚ ਪ੍ਰਧਾਨ ਮੰਤਰੀ ਦੇ ਜਨਮ ਦਿਨ ਦਾ ਕੇਕ ਕੱਟਿਆ, ਪਰ ਕਿਸੇ ਨਾ ਖਾਧਾ, ਸਗੋਂ ਪਾਈਆਂ ਲਾਹਨਤਾਂ

ਚੰਡੀਗੜ੍ਹ, 17 ਸਤੰਬਰ (ਅਜਾਇਬ ਸਿੰਘ ਔਜਲਾ)-ਭਾਜਪਾ ਵਲੋਂ ਜਿਥੇ ਕੇਕ ਕੱਟ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਨੂੰ ਮਨਾਇਆ ਗਿਆ ਉਥੇ ਚੰਡੀਗੜ੍ਹ ਦੇ ਪ੍ਰਮੁੱਖ ਸੈਕਟਰ 17 ਵਿਖੇ ਕਿਸਾਨਾਂ, ਉਨ੍ਹਾਂ ਦੇ ਹਿਤੈਸ਼ੀਆਂ ਵਲੋਂ ਕੇਕ ਆਮ ਲੋਕਾਂ ਦਰਮਿਆਨ ਕੱਟਿਆ ਜ਼ਰੂਰ ਗਿਆ ਪਰ ਉਹ ਕਿਸੇ ਨੇ ਵੀ ਨਾ ਖਾਧਾ ਸਗੋਂ ਪ੍ਰਧਾਨ ਮੰਤਰੀ ਦੇ ਜਨਮ ਦਿਨ ਮੌਕੇ ਉਨ੍ਹਾਂ ਨੂੰ ਲਾਅਨਤਾਂ ਵੀ ਪਾਈਆਂ | ਕਿਸਾਨਾਂ ਦੇ ਨਾਲ ਨਾਲ ਕਿਸਾਨਾਂ ਪ੍ਰਤੀ ਹਮਦਰਦੀ ਰੱਖਣ ਵਾਲਿਆਂ ਵਲੋਂ ਵੀ ਪ੍ਰਧਾਨ ਮੰਤਰੀ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਕਿਸਾਨ ਅੰਦੋਲਨ ਪ੍ਰਤੀ ਆਪਣੀ ਭਰਵੀਂ ਹਮਾਇਤ ਦਾ ਪ੍ਰਗਟਾਵਾ ਵੀ ਕੀਤਾ ਗਿਆ | ਇਸ ਮੌਕੇ ਅਦਾਕਾਰਾ ਸੋਨੀਆ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਅੜੀਅਲ ਵਤੀਰੇ ਕਾਰਨ ਦੇਸ਼ ਦੇ ਕਿਸਾਨ ਤਕਰੀਬਨ ਇਕ ਸਾਲ ਤੋਂ ਮੀਂਹ, ਹਨੇ੍ਹਰੀ, ਝੱਖੜ, ਸਰਦੀ, ਗਰਮੀ ਸੜਕਾਂ 'ਤੇ ਦਿਨ ਰਾਤ ਗੁਜ਼ਾਰਦੇ ਹੋਏ ਕਿਸਾਨੀ ਮਾਰੀ ਕਾਨੰੂਨਾਂ ਵਿਰੁੱਧ ਅੰਦੋਲਨ ਕਰ ਰਹੇ ਹਨ, ਉਥੇ ਅੱਜ ਪ੍ਰਧਾਨ ਮੰਤਰੀ ਦੇ ਜਨਮ ਦਿਨ ਦੀ ਖ਼ੁਸ਼ੀ ਕਰਨਾ ਕਿਸਾਨਾਂ ਦੇ ਨਾਲ-ਨਾਲ ਆਮ ਲੋਕਾਂ ਨਾਲ ਵੀ ਬੇਇਨਸਾਫ਼ੀ ਹੈ | ਸੋਨੀਆ ਮਾਨ ਨੇ ਕਿਹਾ ਕਿ ਜਨਮ ਦਿਨ ਦੇ ਅਜਿਹੇ ਕੇਕ ਨਾਲ ਮਿੱਠਾ ਮੂੰਹ ਕਰਨ ਦੀ ਬਜਾਏ ਭੁੱਖ ਹੜਤਾਲ 'ਤੇ ਚਲੇ ਜਾਈਏ ਉਹ ਬਿਹਤਰ ਹੈ | ਇਸ ਮੌਕੇ ਸੋਨੀਆ ਮਾਨ ਨੇ ਇਹ ਵੀ ਖ਼ੁਲਾਸਾ ਕੀਤਾ ਕਿ ਪੰਜਾਬ ਹਰਿਆਣਾ ਏਕਤਾ ਤੇ ਭਾਜਪਾ ਬਾਈਕਾਟ ਰੈਲੀ 19 ਸਤੰਬਰ ਨੂੰ ਮੁਹਾਲੀ ਵਿਖੇ ਕੀਤੀ ਜਾ ਰਹੀ ਹੈ | ਇਸ ਮੌਕੇ ਕਿਸਾਨ ਆਗੂ ਸਤਨਾਮ ਸਿੰਘ ਟਾਂਡਾ ਨੇ ਕਿਹਾ ਕਿ ਉਨ੍ਹਾਂ ਵਲੋਂ ਅੱਜ ਦਾ ਦਿਨ 'ਲਾਅਨਤ ਦਿਵਸ' ਵਜੋਂ ਮਨਾਇਆ ਜਾ ਰਿਹਾ ਹੈ, ਕਿਉਂਕਿ ਬੇਰੁਜ਼ਗਾਰੀ ਨੇ ਹਾਹਾਕਾਰ ਮਚਾਈ ਪਈ ਹੈ , ਹਰ ਪਾਸੇ ਪੜਿ੍ਹਆ ਲਿਖਿਆ ਨੌਜਵਾਨ ਠੋਕਰਾਂ ਖਾਂਦਾ ਫਿਰਦਾ ਹੈ | ਇਸੇ ਤਰ੍ਹਾਂ ਸ਼ਹਿਰ ਵਿਚ ਸੈਕਟਰ 40, 47,48 ਤੇ ਸੈਕਟਰ 49 ਦੀਆਂ ਲਾਈਟ ਪੁਆਇੰਟਾਂ 'ਤੇ ਕਿਸਾਨ ਮਜ਼ਦੂਰ ਏਕਤਾ ਚੰਡੀਗੜ੍ਹ ਵਲੋਂ ਪ੍ਰਧਾਨ ਮੰਤਰੀ ਵਿਰੁੱਧ ਨਾਅਰੇਬਾਜ਼ੀ ਕਰਦੇ ਕਿਸਾਨੀ ਝੰਡੇ ਲਹਿਰਾਏ ਗਏ | ਚੰਡੀਗੜ੍ਹ ਵਿਚ ਪੈਂਦੇ ਪਿੰਡ ਹੱਲੋਮਾਜਰਾ ਵਿਚ ਵੀ ਕਿਸਾਨਾਂ ਵਲੋਂ ਪ੍ਰਧਾਨ ਮੰਤਰੀ ਦੇ ਜਨਮ ਦਿਨ ਨੂੰ 'ਲਾਅਨਤ ਦਿਵਸ' ਵਜੋਂ ਮਨਾਇਆ ਗਿਆ | ਇਸ ਮੌਕੇ ਕਿਸਾਨ ਮਜ਼ਦੂਰ ਏਕਤਾ ਚੰਡੀਗੜ੍ਹ ਮਟਕਾ ਚੌਕ ਅਮਨਦੀਪ ਮਾਨ ਮਨੀਮਾਜਰਾ, ਰਾਜਨ ਬੈਂਸ, ਜਗਜੀਤ ਬਾਜਵਾ, ਗੁਰਦੀਪ ਚੌਧਰੀ, ਦੀਪ ਚੌਧਰੀ, ਬਲਬੀਰ ਕਾਂਸਲ ਤੋਂ ਇਲਾਵਾ ਪ੍ਰਤੀਕ ਮਾਣ, ਜਤਿੰਦਰ ਭਿੰਡਰ, ਸੋਮਿਆ, ਪ੍ਰਮਿੰਦਰ ਸਿੰਘ ਸੰਧੂ, ਬਲਬੀਰ ਕੌਰ ਕਾਂਸਲ ਅਤੇ ਗੁਰਦਿਆਲ ਸਿੰਘ ਆਦਿ ਆਗੂਆਂ ਨੇ ਵੀ ਸ਼ਮੂਲੀਅਤ ਕੀਤੀ |

ਚੰਡੀਗੜ੍ਹ 'ਚ ਕੋਰੋਨਾ ਦੇ 4 ਨਵੇਂ ਮਾਮਲੇ

ਚੰਡੀਗੜ੍ਹ, 17 ਸਤੰਬਰ (ਮਨਜੋਤ ਸਿੰਘ ਜੋਤ)-ਚੰਡੀਗੜ੍ਹ 'ਚ ਅੱਜ ਕੋਰੋਨਾ ਵਾਇਰਸ ਦੇ ਚਾਰ ਨਵੇਂ ਮਾਮਲੇ ਸਾਹਮਣੇ ਆਏ ਹਨ | ਸਿਹਤਯਾਬ ਹੋਣ ਤੋਂ ਬਾਅਦ ਇਕ ਮਰੀਜ਼ ਨੂੰ ਛੁੱਟੀ ਦੇ ਦਿੱਤੀ ਗਈ | ਸ਼ਹਿਰ ਵਿਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 34 ਹੋ ਗਈ ਹੈ | ਅੱਜ ਆਏ ਕੋਰੋਨਾ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਚੰਡੀਗੜ੍ਹ, 17 ਸਤੰਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਯੂਨੀਵਰਸਿਟੀ ਵਲੋਂ ਐਮ. ਏ. ਸੰਸਕ੍ਰਿਤ ਦੂਜਾ ਸਮੈਸਟਰ, ਸੰਗੀਤ ਵੋਕਲ ਚੌਥਾ ਸਮੈਸਟਰ, ਐਮ. ਐਸ. ਸੀ. ਬਾਇਓ ਟੈਕਨੋਲੌਜੀ ਚੌਥਾ ਸਮੈਸਟਰ, ਐਮ. ਐਸ. ਸੀ ਬਾਇਓ ਇਨਫਾਰਮੈਟਿਕਲ ਚੌਥਾ ਸਮੈਸਟਰ, ਐਮ. ਕਾਮ ਕਾਰੋਬਾਰੀ ਅਰਥ ...

ਪੂਰੀ ਖ਼ਬਰ »

ਮਹਿਲਾ ਸਬ ਇੰਸਪੈਕਟਰ 10 ਹਜ਼ਾਰ ਰਿਸ਼ਵਤ ਲੈਂਦੀ ਗਿ੍ਫ਼ਤਾਰ

ਚੰਡੀਗੜ੍ਹ, 17 ਸਤੰਬਰ (ਬਿ੍ਜੇਂਦਰ)-ਚੰਡੀਗੜ੍ਹ ਪੁਲਿਸ ਨੂੰ ਇਕ ਵਾਰ ਫੇਰ ਉਦੋਂ ਸ਼ਰਮਿੰਦਗੀ ਝੱਲਣੀ ਪਈ ਜਦੋਂ ਇਸ ਦੀ ਮਹਿਲਾ ਸਬ ਇੰਸਪੈਕਟਰ ਨੂੰ ਸੀ. ਬੀ. ਆਈ. ਨੇ 10 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਗਿ੍ਫ਼ਤਾਰ ਕਰ ਲਿਆ | ਜਾਣਕਾਰੀ ਮੁਤਾਬਕ ਸੈਕਟਰ-34 ਥਾਣੇ 'ਚ ਟਰੈਪ ਲਗਾ ...

ਪੂਰੀ ਖ਼ਬਰ »

ਕੈਨੇਡਾ ਦਾ ਪੀ.ਆਰ. ਵੀਜ਼ਾ ਦਿਵਾਉਣ ਦੇ ਨਾਂਅ 'ਤੇ ਲੱਖਾਂ ਦੀ ਠੱਗੀ

ਚੰਡੀਗੜ੍ਹ, 17 ਸਤੰਬਰ (ਬਿ੍ਜੇਂਦਰ)-ਸੈਕਟਰ 34 ਥਾਣਾ ਪੁਲਿਸ ਨੇ ਪਾਥ ਵਰਲਡ ਵਾਈਡ ਦੇ ਰਾਹੁਲ ਨਰੂਲਾ ਤੇ ਹੋਰਨਾਂ ਖ਼ਿਲਾਫ਼ ਡੇਰਾਬੱਸੀ ਦੀ ਇਕ ਮਹਿਲਾ ਦੀ ਸ਼ਿਕਾਇਤ 'ਤੇ ਧੋਖਾਧੜੀ, ਅਪਰਾਧਿਕ ਪੱਧਰ ਤੇ ਵਿਸ਼ਵਾਸਘਾਤ ਅਤੇ ਅਪਰਾਧਕ ਸਾਜ਼ਿਸ਼ ਰਚਣ ਦੀਆਂ ਧਾਰਾਵਾਂ ਤਹਿਤ ...

ਪੂਰੀ ਖ਼ਬਰ »

ਗੈਂਗਸਟਰ ਕਾਬੂ

ਚੰਡੀਗੜ੍ਹ, 17 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਇਥੇ ਪ੍ਰਾਪਤ ਖ਼ਬਰਾਂ ਅਨੁਸਾਰ ਪੁਲਿਸ ਨੇ ਪਾਣੀਪਤ ਦੇ ਰੋਹਿਤ ਰਾਹੁਲ ਉਰਫ਼ ਬੱਚੀ ਨੂੰ ਰੋਹਤਕ ਤੋਂ ਗਿ੍ਫ਼ਤਾਰ ਕੀਤਾ ਹੈ, ਜਿਸ ਦੇ ਕਬਜ਼ੇ 'ਚੋਂ ਪਿਸਟਲ, ਦੋ ਲੱਖ ਰੁ. ਨਕਦ ਤੇ ਕਾਰਤੂਸ ਬਰਾਮਦ ਕੀਤੇ ਗਏ ਹਨ | ਇਹ ਦਾਅਵਾ ...

ਪੂਰੀ ਖ਼ਬਰ »

ਦਾਰਾ ਸਿੰਘ ਦੇ ਬੇਟੇ ਦੀ ਕੋਠੀ ਦੀ ਛੱਤ ਤੋਂ ਡਿਗਣ ਨਾਲ ਮਜ਼ਦੂਰ ਜ਼ਖ਼ਮੀ

ਚੰਡੀਗੜ੍ਹ, 17 ਸਤੰਬਰ (ਬਿ੍ਜੇਂਦਰ)-ਸਵਰਗਵਾਸੀ ਕਲਾਕਾਰ ਦਾਰਾ ਸਿੰਘ ਦੇ ਛੋਟੇ ਬੇਟੇ ਅਮਰੀਕ ਸਿੰਘ ਰੰਧਾਵਾ ਦੀ ਚੰਡੀਗੜ੍ਹ ਸੈਕਟਰ-4 ਕੋਠੀ ਦੀ ਛੱਤ ਢਹਿਣ ਕਰ ਕੇ ਇਕ ਮਜ਼ਦੂਰ ਜ਼ਖ਼ਮੀ ਹੋ ਗਿਆ | ਘਟਨਾ ਸ਼ੁਕਰਵਾਰ ਦੁਪਹਿਰ ਨੂੰ ਲਗਪਗ 1 ਵਜੇ ਵਾਪਰੀ ਜਦੋਂ ਮਜ਼ਦੂਰ ਘਰ 'ਚ ...

ਪੂਰੀ ਖ਼ਬਰ »

ਚੰਡੀਗੜ੍ਹ ਨੂੰ ਮਿਲੇ ਦੋ ਪੁਰਸਕਾਰ

ਚੰਡੀਗੜ੍ਹ, 17 ਸਤੰਬਰ (ਮਨਜੋਤ ਸਿੰਘ ਜੋਤ)-ਰੋਗੀ ਸੁਰੱਖਿਆ ਹਫ਼ਤੇ ਦੀ ਸਮਾਪਤੀ 'ਤੇ ਐਮ. ਓ. ਐਚ. ਐਫ. ਡਬਲਿਊ ਵਲੋਂ ਐਨ. ਐਚ. ਐਸ. ਆਰ. ਸੀ. ਦੇ ਸਹਿਯੋਗ ਨਾਲ ਇਕ ਵਰਚੂਅਲ ਪ੍ਰੋਗਰਾਮ ਕਰਵਾਇਆ ਗਿਆ, ਜਿਸ 'ਚ ਵਧੀਆ ਕਰਗੁਜ਼ਾਰੀ ਵਾਲੇ ਰਾਜਾਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਐਨ. ...

ਪੂਰੀ ਖ਼ਬਰ »

ਹਰਿਆਣਾ ਪੁਲਿਸ ਦੇ ਇੰਸਪੈਕਟਰ 'ਤੇ ਗੋਲੀਆਂ ਚਲਾਉਣ ਵਾਲਾ 2 ਲੱਖ ਰੁਪਏ ਦਾ ਇਨਾਮੀ ਬਦਮਾਸ਼ ਗਿ੍ਫ਼ਤਾਰ

ਚੰਡੀਗੜ੍ਹ, 17 ਸਤੰਬਰ (ਵਿਕਰਮਜੀਤ ਸਿੰਘ ਮਾਨ)-ਹਰਿਆਣਾ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ (ਐਸ. ਟੀ. ਐਫ.) ਨੇ ਰੋਹਤਕ ਜ਼ਿਲ੍ਹਾ 'ਚੋਂ ਦੋਂ ਲੱਖ ਰੁਪਏ ਦੇ ਇਨਾਮੀ ਬਦਮਾਸ਼ ਨੂੰ ਗਿ੍ਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਉਸ ਦੇ ਕਬਜ਼ੇ ਤੋਂ ਇਕ ਪਿਸਟਲ ਤੇ ਚਾਰ ਕਾਰਤੂਸ ਵੀ ...

ਪੂਰੀ ਖ਼ਬਰ »

ਰਿਆਤ-ਬਾਹਰਾ ਯੂਨੀਵਰਸਿਟੀ ਦੇ 2 ਵਿਦਿਆਰਥੀਆਂ ਨੇ ਜਿੱਤੇ ਪੁਰਸਕਾਰ

ਐੱਸ. ਏ. ਐੱਸ. ਨਗਰ, 17 ਸਤੰਬਰ (ਕੇ. ਐੱਸ. ਰਾਣਾ)-ਰਿਆਤ-ਬਾਹਰਾ ਯੂਨੀਵਰਸਿਟੀ ਸਕੂਲ ਆਫ਼ ਫਾਰਮਾਸਿਊਟੀਕਲ ਸਾਇੰਸਿਜ਼ ਦੇ 2 ਵਿਦਿਆਰਥੀਆਂ ਨੇ ਯੂਨੀਵਰਸਿਟੀ ਸਕੂਲ ਆਫ਼ ਫਾਰਮੇਸੀ ਆਈ. ਈ. ਸੀ. ਯੂਨੀਵਰਸਿਟੀ ਬੱਦੀ ਦੁਆਰਾ 'ਫਾਰਮਾਸਿਊਟੀਕਲ ਸਾਇੰਸਿਜ਼ 'ਚ ਖੋਜ ਤੇ ਵਿਕਾਸ : ...

ਪੂਰੀ ਖ਼ਬਰ »

ਬਡਾਲੀ ਵਿਖੇ ਗਲੀ ਦਾ ਕੰਮ ਪੂਰਾ ਨਾ ਹੋਣ ਕਾਰਨ ਵਸਨੀਕ ਪ੍ਰੇਸ਼ਾਨ

ਖਰੜ, 17 ਸਤੰਬਰ (ਗੁਰਮੁੱਖ ਸਿੰਘ ਮਾਨ)-ਪਿੰਡ ਬਡਾਲੀ ਦੀ ਇਕ ਗਲੀ ਦਾ ਕੰਮ ਸਮੇਂ ਸਿਰ ਪੂਰਾ ਨਾ ਹੋਣ ਕਾਰਨ ਗਲੀ ਦੇ ਨਾਲ ਲੱਗਦੇ ਪਰਿਵਾਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸਬੰਧੀ ਪਿੰਡ ਵਾਸੀ ਹਰਮਨ ਸਿੰਘ, ਜਸਬੀਰ ਸਿੰਘ, ਕੁਲਮੀਤ ਸਿੰਘ, ...

ਪੂਰੀ ਖ਼ਬਰ »

ਨੇਤਰਹੀਣ ਸ਼ੇ੍ਰਣੀਆਂ ਲਈ ਰਾਖਵੀਂਆਂ ਮਾਸਟਰ ਕਾਡਰ ਦੀਆਂ ਖ਼ਾਲੀ ਪੋਸਟਾਂ ਨੂੰ ਆਰਟਸ ਸਟਰੀਮ ਦੇ ਵਿਸ਼ਿਆਂ 'ਚ ਬਦਲਣ ਦਾ ਫ਼ੈਸਲਾ-ਵਿਜੈ ਇੰਦਰ ਸਿੰਗਲਾ

ਚੰਡੀਗੜ੍ਹ, 17 ਸਤੰਬਰ (ਅਜੀਤ ਬਿਊਰੋ)-ਸਕੂਲ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਨੇਤਰਹੀਣ ਸ਼ੇ੍ਰਣੀ ਦੇ ਉਮੀਦਵਾਰਾਂ ਦੀ ਸਹੂਲਤ ਲਈ ਮਾਸਟਰ ਕੇਡਰ ਦੀਆਂ ਖ਼ਾਲੀ ...

ਪੂਰੀ ਖ਼ਬਰ »

ਫੋਰਟਿਸ ਹਸਪਤਾਲ ਮੁਹਾਲੀ ਨੇ ਮਨਾਇਆ 'ਵਿਸ਼ਵ ਮਰੀਜ਼ ਸੁਰੱਖਿਆ ਦਿਵਸ'

ਐੱਸ. ਏ. ਐੱਸ. ਨਗਰ, 17 ਸਤੰਬਰ (ਕੇ. ਐੱਸ. ਰਾਣਾ)-ਫੋਰਟਿਸ ਹਸਪਤਾਲ ਮੁਹਾਲੀ ਵਲੋਂ ਹਸਪਤਾਲ 'ਚ 'ਵਿਸ਼ਵ ਮਰੀਜ਼ ਸੁਰੱਖਿਆ ਦਿਵਸ' (ਡਬਲਿਊ. ਪੀ. ਐਸ. ਡੀ.) ਮਨਾਇਆ ਗਿਆ ਤਾਂ ਕਿ ਸੁਰੱਖਿਅਤ ਮਾਵਾਂ ਤੇ ਨਵ-ਜੰਮੇ ਬੱਚਿਆਂ ਦੀ ਦੇਖਭਾਲ ਦੇ ਲਈ ਸਮੂਹਿਕ ਯਤਨ ਦੇ ਸੁਨੇਹੇ ਨੂੰ ...

ਪੂਰੀ ਖ਼ਬਰ »

ਮੁਹਾਲੀ 'ਚ 19 ਦੀ ਮਹਾਂ-ਪੰਚਾਇਤ ਇਲਾਕੇ ਦੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਮੀਲ ਪੱਥਰ ਸਾਬਤ ਹੋਵੇਗੀ-ਸੋਨੀਆ ਮਾਨ

ਐੱਸ. ਏ. ਐੱਸ. ਨਗਰ, 17 ਸਤੰਬਰ (ਕੇ. ਐੱਸ. ਰਾਣਾ)-ਲੋਕਲ ਕਿਸਾਨੀ ਮੋਰਚਿਆਂ ਦਾ ਕਿਸਾਨੀ ਸੰਘਰਸ਼ 'ਚ ਵੱਡਾ ਯੋਗਦਾਨ ਹੈ ਅਤੇ 19 ਸਤੰਬਰ ਦੀ ਮੁਹਾਲੀ ਮਹਾਂ-ਪੰਚਾਇਤ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੂੰ ਇਕਜੁੱਟ ਕਰ ਕੇ 27 ਸਤੰਬਰ ਦੇ ਭਾਰਤ ਬੰਦ ਦੇ ਸੱਦੇ ਲਈ ਮੀਲ ਪੱਥਰ ...

ਪੂਰੀ ਖ਼ਬਰ »

ਕਾਰ ਸਵਾਰਾਂ ਨੇ ਪਾਰਕਿੰਗ 'ਚ ਖਾਣਾ ਖਾ ਰਹੀਆਂ ਸਫ਼ਾਈ ਕਰਮਚਾਰਨਾਂ 'ਤੇ ਚੜਾਈ ਕਾਰ-1 ਦੀ ਮੌਤ

ਐੱਸ. ਏ. ਐੱਸ. ਨਗਰ, 17 ਸਤੰਬਰ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-11 ਅਧੀਨ ਪੈਂਦੇ ਫੇਜ਼-10 ਵਿਚਲੇ ਸਰਾਓ ਹੋਟਲ ਵਾਲੀ ਪਾਰਕਿੰਗ 'ਚ ਖਾਣਾ ਖਾ ਰਹੀਆਂ 3 ਸਫ਼ਾਈ ਕਰਮਚਾਰਨਾਂ 'ਤੇ 2 ਕਾਰ ਸਵਾਰਾਂ ਵਲੋਂ ਅਣਗਹਿਲੀ ਵਰਤਦਿਆਂ ਕਾਰ ਚੜਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਹਾਦਸੇ 'ਚ ...

ਪੂਰੀ ਖ਼ਬਰ »

'ਘਰ-ਘਰ ਰੁਜ਼ਗਾਰ ਮਿਸ਼ਨ' ਤਹਿਤ ਸਰਕਾਰ ਕਾਲਜ ਮੁਹਾਲੀ ਵਿਖੇ ਨੌਕਰੀ ਮੇਲਾ ਲਗਾਇਆ

ਐੱਸ. ਏ. ਐੱਸ. ਨਗਰ, 17 ਸਤੰਬਰ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਦੇ 'ਘਰ-ਘਰ ਰੁਜ਼ਗਾਰ ਮਿਸ਼ਨ' ਅਧੀਨ ਲਗਾਏ ਜਾ ਰਹੇ 7ਵੇਂ ਮੈਗਾ ਨੌਕਰੀ ਮੇਲਿਆਂ ਦੀ ਲੜੀ ਤਹਿਤ ਜ਼ਿਲ੍ਹਾ ਅੰਦਰ ਚੌਥਾ ਤੇ ਆਖਰੀ ਨੌਕਰੀ ਮੇਲਾ ਸਰਕਾਰੀ ਕਾਲਜ ਫੇਜ਼-6 ਮੁਹਾਲੀ ਵਿਖੇ ਲਗਾਇਆ ਗਿਆ, ਜਿਸ ਦਾ ...

ਪੂਰੀ ਖ਼ਬਰ »

ਮੱਛਲੀ ਕਲਾਂ ਦੇ ਯਤਨਾਂ ਸਦਕਾ ਸੈਕਟਰ-82 (ਐਰੋਸਿਟੀ) ਵਿਖੇ ਦੋ ਨਵੀਂਆਂ ਕਿਸਾਨ ਮੰਡੀਆਂ ਸ਼ੁਰੂ

ਐੱਸ. ਏ. ਐੱਸ. ਨਗਰ, 17 ਸਤੰਬਰ (ਜਸਬੀਰ ਸਿੰਘ ਜੱਸੀ)-ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਦੇ ਯਤਨਾਂ ਸਦਕਾ ਸ਼ਹਿਰ ਦੇ ਸੈਕਟਰ-82 (ਐਰੋਸਿਟੀ) ਵਿਖੇ 2 ਨਵੀਂਆਂ ਕਿਸਾਨ ਮੰਡੀਆਂ ਸ਼ੁਰੂ ਹੋ ਗਈਆਂ ਹਨ | ਚੇਅਰਮੈਨ ਮੱਛਲੀ ਕਲਾਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਵਿੱਕੀ ਮਿੱਡੂਖੇੜਾ ਦੇ ਭਰਾ ਅਜੇਪਾਲ ਨੇ ਪਰਿਵਾਰ ਦੀ ਜਾਨ ਨੂੰ ਖ਼ਤਰਾ ਦੱਸਦੇ ਹੋਏ ਡੀ.ਜੀ.ਪੀ. ਨੂੰ ਲਿਖਿਆ ਪੱਤਰ

ਐੱਸ. ਏ. ਐੱਸ. ਨਗਰ, 17 ਸਤੰਬਰ (ਜਸਬੀਰ ਸਿੰਘ ਜੱਸੀ)-ਮਰਹੂਮ ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦੇ ਪਰਿਵਾਰਕ ਮੈਂਬਰਾਂ ਨੇ ਆਪਣੀ ਜਾਨ ਨੂੰ ਖ਼ਤਰਾ ਦੱਸਦੇ ਹੋਏ ਡੀ. ਜੀ. ਪੀ. ਪੰਜਾਬ ਨੂੰ ਇਕ ਪੱਤਰ ਲਿਖਿਆ ਹੈ | ਵਿੱਕੀ ਦੇ ਭਰਾ ਅਜੇਪਾਲ ਸਿੰਘ ਮਿੱਡੂਖੇੜਾ ਨੇ ਡੀ. ਜੀ. ...

ਪੂਰੀ ਖ਼ਬਰ »

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਵਾ. ਨੰ. 45 ਵਿਖੇ ਓਪਨ ਏਅਰ ਜਿੰਮ ਦਾ ਉਦਘਾਟਨ

ਐੱਸ. ਏ. ਐੱਸ. ਨਗਰ, 17 ਸਤੰਬਰ (ਕੇ. ਐੱਸ. ਰਾਣਾ)-ਮੁਹਾਲੀ ਦੇ ਵਾ. ਨੰ. 45 ਵਿਖੇ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਵਲੋਂ ਓਪਨ ਏਅਰ ਜਿੰਮ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵੀ ਉਚੇਚੇ ਤੌਰ ...

ਪੂਰੀ ਖ਼ਬਰ »

ਵਿਸ਼ੇਸ਼ ਅਧਿਆਪਕਾਂ ਨੇ ਮੁੱਖ ਮੰਤਰੀ ਦੇ ਘਿਰਾਓ ਲਈ ਕੱਢਿਆ ਰੋਸ ਮਾਰਚ

ਐੱਸ. ਏ. ਐੱਸ. ਨਗਰ, 17 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿਚ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੂੰ ਪੜ੍ਹਾ ਰਹੇ ਵਿਸ਼ੇਸ਼ ਅਧਿਆਪਕਾਂ (ਆਈ. ਈ. ਆਰ. ਟੀ.) ਵਲੋਂ ਸਿੱਖਿਆ ਵਿਭਾਗ ਵਿਚ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਬੀਤੀ 24 ...

ਪੂਰੀ ਖ਼ਬਰ »

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਸ਼ਿਕਾਇਤ ਦੇ ਮੱਦੇਨਜ਼ਰ ਪਿੰਡ ਰਸੂਲਪੁਰ ਦਾ ਦੌਰਾ

ਐੱਸ. ਏ. ਐੱਸ. ਨਗਰ, 17 ਸਤੰਬਰ (ਕੇ. ਐੱਸ. ਰਾਣਾ)-ਸ਼ਿਕਾਇਤ ਦੇ ਚਲਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰਾਂ ਵਲੋਂ ਪਿੰਡ ਰਸੂਲਪੁਰ ਦਾ ਦੌਰਾ ਕੀਤਾ ਗਿਆ | ਇਸ ਮੌਕੇ ਕਮਿਸ਼ਨ ਦੇ ਮੈਂਬਰਾਂ ਰਾਜ ਕੁਮਾਰ ਹੰਸ ਤੇ ਨਵਪ੍ਰੀਤ ਸਿੰਘ ਵਲੋਂ ਕਮਿਸ਼ਨ ਨੂੰ ...

ਪੂਰੀ ਖ਼ਬਰ »

ਸਿਆਸਤਦਾਨਾਂ ਨੇ ਰਾਮਗੜ੍ਹੀਆ ਭਾਈਚਾਰੇ ਨੂੰ ਅਣਗੌਲਿਆ ਕੀਤਾ-ਸਰਬਜੀਤ ਸਿੰਘ

ਖਰੜ, 17 ਸਤੰਬਰ (ਜੰਡਪੁਰੀ)-ਸ਼੍ਰੋਮਣੀ ਪੰਥ ਅਕਾਲੀ ਕਲਗੀਧਰ ਤਰਨਾ ਦਲ ਦੇ ਜਨਰਲ ਸਕੱਤਰ ਸਰਬਜੀਤ ਸਿੰਘ ਤੇ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਠੇਕੇਦਾਰ ਰਣਜੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਿਆਸਤਦਾਨਾਂ ਨੇ ਰਾਮਗੜ੍ਹੀਆ ਭਾਈਚਾਰੇ ਨੂੰ ...

ਪੂਰੀ ਖ਼ਬਰ »

ਡਿਪਲੋਮਾ ਇੰਜੀਨੀਅਰ ਐਸੋਸੀਏਸ਼ਨ ਦੀ ਕੈਬਨਿਟ ਮੰਤਰੀ ਧਰਮਸੋਤ ਨਾਲ ਮੀਟਿੰਗ

ਐੱਸ. ਏ. ਐੱਸ. ਨਗਰ, 17 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਕੌਂਸਲ ਆਫ਼ ਡਿਪਲੋਮਾ ਇੰਜੀਨੀਅਰ ਐਸੋਸੀਏਸ਼ਨ ਪੰਜਾਬ ਦੇ ਵਫ਼ਦ ਦੀ ਮੀਟਿੰਗ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨਾਲ ਹੋਈ | ਇਸ ਸਬੰਧੀ ਕੌਂਸਲ ਦੇ ਚੇਅਰਮੈਨ ਸੁਖਮਿੰਦਰ ਸਿੰਘ ਲਵਲੀ, ਸਕੱਤਰ ਜਨਰਲ ਦਵਿੰਦਰ ...

ਪੂਰੀ ਖ਼ਬਰ »

ਕੈਂਬਰਿਜ਼ ਇੰਟਰਨੈਸ਼ਨਲ ਸਕੂਲ ਤੇ ਚੰਡੀਗੜ੍ਹ ਯੂਨੀਵਰਸਿਟੀ ਵਿਚਾਲੇ ਸਮਝੌਤਾ ਸਹੀਬੱਧ

ਐੱਸ. ਏ. ਐੱਸ. ਨਗਰ, 17 ਸਤੰਬਰ (ਕੇ. ਐੱਸ. ਰਾਣਾ)-ਸਕੂਲ ਪੱਧਰ ਤੋਂ ਗੁਣਵੱਤਾਪੂਰਨ ਸਿੱਖਿਆ ਪ੍ਰਦਾਨ ਕਰਵਾ ਕੇ ਵਿਦਿਆਰਥੀਆਂ ਦੀ ਬੁਨਿਆਦ ਮਜ਼ਬੂਤ ਕਰਨ ਤੇ ਖੋਜ਼ ਸਵੈ-ਰੁਜ਼ਗਾਰ ਦੇ ਖੇਤਰ ਸਬੰਧੀ ਮਾਰਗ-ਦਰਸ਼ਨ ਕਰਨ ਦੇ ਉਦੇਸ਼ ਨਾਲ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਨੇ ਮੋਦੀ ਦਾ ਪੁਤਲਾ ਫੂਕ ਕੇ ਰੋਸ ਜਤਾਇਆ

ਖਰੜ, 17 ਸਤੰਬਰ (ਜੰਡਪੁਰੀ)-ਖਰੜ ਦੀਆਂ ਕਿਸਾਨ ਜਥੇਬੰਦੀਆਂ ਤੇ ਨੌਜਵਾਨਾਂ ਵਲੋਂ ਭਾਜਪਾ ਮੰਡਲ ਦੇ ਪ੍ਰਧਾਨ ਪਵਨ ਮਨੋਚਾ ਦੇ ਦਫ਼ਤਰ ਨੇੜੇ ਨਾਅਰੇਬਾਜ਼ੀ ਕਰਨ ਉਪਰੰਤ ਨਿੱਝਰ ਚੌਕ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ, ਜਦ ਕਿ ਦੂਜੇ ਪਾਸੇ ਭਾਜਪਾ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਦੇ ਸਮਰਥਨ 'ਚ ਚੱਲ ਰਹੀ ਲੜੀਵਾਰ ਭੁੱਖ ਹੜਤਾਲ 103ਵੇਂ ਦਿਨ 'ਚ ਦਾਖ਼ਲ

ਐੱਸ. ਏ. ਐੱਸ. ਨਗਰ, 17 ਸਤੰਬਰ (ਕੇ. ਐੱਸ. ਰਾਣਾ)-ਪਿੰਡ ਸੋਹਾਣਾ ਦੇ ਗੁਰਦੁਆਰਾ ਸਿੰਘ ਸ਼ਹੀਦਾਂ ਦੀ ਦਰਸ਼ਨੀ ਡਿਓੜੀ ਨੇੜੇ ਸੰਯੁਕਤ ਕਿਸਾਨ ਮੋਰਚੇ ਦੇ ਸਮਰਥਨ 'ਚ ਪੁਆਧ ਇਲਾਕਾ ਮੁਹਾਲੀ ਵਲੋਂ ਜਾਰੀ ਭੁੱਖ ਹੜਤਾਲ 103ਵੇਂ ਦਿਨ 'ਚ ਦਾਖ਼ਲ ਹੋ ਗਈ | ਇਸ ਮੌਕੇ ਪ੍ਰਧਾਨ ਮੰਤਰੀ ...

ਪੂਰੀ ਖ਼ਬਰ »

ਗੈਰ ਭਾਜਪਾ ਪਾਰਟੀਆਂ ਦਾ ਸਾਂਝਾ ਫ਼ਰੰਟ ਬਣਾਉਣ 'ਚ ਅਜੇ ਸਮਾਂ ਲੱਗੇਗਾ-ਚੌਟਾਲਾ

ਚੰਡੀਗੜ੍ਹ, 17 ਸਤੰਬਰ (ਐਨ. ਐਸ. ਪਰਵਾਨਾ)-ਇਨੈਲੋ ਸੁਪਰੀਮੋ ਓਮ ਪ੍ਰਕਾਸ਼ ਚੌਟਾਲਾ ਨੇ ਵਿਚਾਰ ਪ੍ਰਗਟ ਕੀਤਾ ਹੈ ਕਿ ਗੈਰ ਭਾਜਪਾ ਪਾਰਟੀਆਂ ਦਾ ਸਾਂਝਾ ਫ਼ਰੰਟ ਬਣਾਉਣ 'ਚ ਅਜੇ ਕੁਝ ਸਮਾਂ ਲੱਗ ਸਕਦਾ ਹੈ | ਮੈਂ ਇਸ ਸਬੰਧ 'ਚ ਕਿਸੇ ਹੱਦ ਤੱਕ ਕਾਫੀ ਗਰਾਊਾਡ ਤਿਆਰ ਕਰ ਲਈ ਹੈ | ...

ਪੂਰੀ ਖ਼ਬਰ »

ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਵਲੋਂ 'ਜੈਂਡਰ ਚੈਂਪੀਅਨ ਕਲੱਬ' ਦਾ ਉਦਘਾਟਨ

ਚੰਡੀਗੜ੍ਹ, 17 ਸਤੰਬਰ (ਪ੍ਰੋ. ਅਵਤਾਰ ਸਿੰਘ)-ਨੌਜਵਾਨਾਂ ਨੂੰ ਲਿੰਗ ਸਮਾਨਤਾ (ਔਰਤ ਮਰਦ ਬਰਾਬਰੀ) ਪ੍ਰਤੀ ਸੰਵੇਦਨਸ਼ੀਲ ਬਣਾਉਣ ਲਈ ਇਥੇ ਸਵਾਮੀ ਗਨੇਸ਼ ਦੱਤ ਸਨਾਤਨ ਧਰਮ ਕਾਲਜ 'ਚ ਜੈਂਡਰ ਚੈਂਪੀਅਨ ਕਲੱਬ ਸਥਾਪਤ ਕੀਤਾ ਗਿਆ ਹੈ, ਜਿਸ ਦਾ ਉਦਘਾਟਨ ਪੰਜਾਬ ਮਹਿਲਾ ...

ਪੂਰੀ ਖ਼ਬਰ »

ਸੈਕਟਰ-27 ਦਾ ਲੁੱਟ ਮਾਮਲਾ ਸੁਲਝਿਆ, ਰਹਿੰਦੇ 2 ਮੁਲਜ਼ਮ ਵੀ ਹੋਏ ਗਿ੍ਫ਼ਤਾਰ

ਚੰਡੀਗੜ੍ਹ, 17 ਸਤੰਬਰ (ਬਿ੍ਜੇਂਦਰ)-ਚੰਡੀਗੜ੍ਹ ਪੁਲਿਸ ਵਲੋਂ ਸੈਕਟਰ-27 'ਚ ਮਹਿਲਾ ਨਾਲ ਚਾਕੂ ਦੀ ਨੋਕ 'ਤੇ 6 ਲੱਖ ਰੁਪਏ ਲੁੱਟ ਦੇ ਮਾਮਲੇ 'ਚ 2 ਰਹਿੰਦੀਆਂ ਮੁਲਜ਼ਮਾਂ ਨੂੰ ਫੜ ਕੇ ਮਾਮਲੇ ਨੂੰ ਪੂਰੀ ਤਰ੍ਹਾਂ ਸੁਲਝਾ ਲਿਆ ਗਿਆ ਹੈ | ਇਨ੍ਹਾਂ ਦੀ ਪਛਾਣ ਪਿੰਡ ਸ਼ਾਹੀ ਮਾਜਰਾ, ...

ਪੂਰੀ ਖ਼ਬਰ »

ਯੂਥ ਕਾਂਗਰਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ ਦਿਨ 'ਬੇਰੁਜ਼ਗਾਰੀ ਦਿਵਸ' ਵਜੋਂ ਮਨਾਇਆ

ਐੱਸ. ਏ. ਐੱਸ. ਨਗਰ, 17 ਸਤੰਬਰ (ਜਸਬੀਰ ਸਿੰਘ ਜੱਸੀ)-ਪੰਜਾਬ ਯੂਥ ਕਾਂਗਰਸ ਵਲੋਂ ਯੂਥ ਕਾਂਗਰਸ ਦੇ ਮੀਤ ਪ੍ਰਧਾਨ ਕੰਵਰਬੀਰ ਸਿੰਘ ਰੂਬੀ ਸਿੱਧੂ ਦੀ ਅਗਵਾਈ ਹੇਠ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਨੂੰ 'ਬੇਰੁਜ਼ਗਾਰੀ ਦਿਵਸ' ਵਜੋਂ ਲਾਂਡਰਾਂ ਚੌਕ ਵਿਖੇ ਰੋਸ ...

ਪੂਰੀ ਖ਼ਬਰ »

ਰਡਿਆਲਾ ਦੇ ਸਰਕਾਰੀ ਸਕੂਲ ਦੀ ਅਧਿਆਪਕਾ ਨੂੰ ਮਿਲਿਆ ਸਨਮਾਨ

ਖਰੜ, 17 ਸਤੰਬਰ (ਜੰਡਪੁਰੀ)-ਪਿੰਡ ਰਡਿਆਲਾ ਦੇ ਸਰਕਾਰੀ ਹਾਈ ਸਮਾਰਟ ਸਕੂਲ ਦੀ ਪੰਜਾਬੀ ਅਧਿਆਪਕਾ ਸੀਮਾ ਸਿਆਲ ਨੂੰ ਅੱਜ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਬਦਲੇ ਰੋਟਰੀ ਕਲੱਬ ਚੰਡੀਗੜ੍ਹ ਅਪਟਾਊਨ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕਲੱਬ ਦੇ ਪ੍ਰਧਾਨ ਰਾਜੇਸ਼ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX