ਤਾਜਾ ਖ਼ਬਰਾਂ


ਨਾਗਾਲੈਂਡ ਗੋਲੀਬਾਰੀ ਦੀ ਘਟਨਾ 'ਤੇ ਸੰਸਦ ਦੇ ਦੋਵਾਂ ਸਦਨਾਂ 'ਚ ਬਿਆਨ ਦੇਣਗੇ ਸ਼ਾਹ
. . .  2 minutes ago
ਨਵੀਂ ਦਿੱਲੀ, 6 ਦਸੰਬਰ - ਅਮਿਤ ਸ਼ਾਹ ਅੱਜ ਸਰਦ ਰੁੱਤ ਸੈਸ਼ਨ ਜੋ ਚੱਲ ਰਿਹਾ ਹੈ ਉਸ ਵਿਚ ਨਾਗਾਲੈਂਡ ਗੋਲੀਬਾਰੀ ਦੀ ਘਟਨਾ 'ਤੇ ਸੰਸਦ ਦੇ ਦੋਵਾਂ ਸਦਨਾਂ 'ਚ ਬਿਆਨ ਦੇਣਗੇ...
ਤੇਲੰਗਾਨਾ ਦੇ ਮੈਡੀਕਲ ਕਾਲਜ 'ਚ ਕੋਰੋਨਾ ਧਮਾਕਾ, 43 ਵਿਦਿਆਰਥੀ ਮਿਲੇ ਸੰਕਰਮਿਤ
. . .  22 minutes ago
ਨਵੀਂ ਦਿੱਲੀ, 06 ਦਸੰਬਰ - ਦੇਸ਼ 'ਚ ਕੋਰੋਨਾ ਵਾਇਰਸ ਦੇ ਓਮੀਕਰੋਨ ਵੈਰੀਐਂਟ ਕਾਰਨ ਲੋਕ ਦਹਿਸ਼ਤ 'ਚ ਹਨ। ਇਸ ਦੇ ਨਾਲ ਹੀ ਤੇਲੰਗਾਨਾ ਦੇ ਬੋਮਕਲ 'ਚ ਸਥਿਤ ਚਲਾਮੇਡਾ....
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੁਸ਼ਮਾ ਸਵਰਾਜ ਭਵਨ 'ਚ ਰੂਸੀ ਰੱਖਿਆ ਮੰਤਰੀ ਸਰਗੇਈ ਸ਼ੋਇਗੂ ਦਾ ਸਵਾਗਤ ਕੀਤਾ
. . .  36 minutes ago
ਨਵੀਂ ਦਿੱਲੀ, 6 ਦਸੰਬਰ - ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੁਸ਼ਮਾ ਸਵਰਾਜ ਭਵਨ ਵਿਚ ਰੂਸੀ ਰੱਖਿਆ ਮੰਤਰੀ ਸਰਗੇਈ ਸ਼ੋਇਗੂ ....
ਬਸਪਾ ਮੁਖੀ ਮਾਇਆਵਤੀ ਨੇ ਲਖਨਊ 'ਚ ਡਾ. ਭੀਮ ਰਾਓ ਅੰਬੇਡਕਰ ਦੀ ਬਰਸੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ
. . .  44 minutes ago
ਉੱਤਰ ਪ੍ਰਦੇਸ਼, 6 ਦਸੰਬਰ - ਬਸਪਾ ਮੁਖੀ ਮਾਇਆਵਤੀ ਨੇ ਲਖਨਊ ਵਿਚ ਡਾ. ਭੀਮ ਰਾਓ ਅੰਬੇਡਕਰ ਦੀ ਬਰਸੀ 'ਤੇ ਉਨ੍ਹਾਂ ਨੂੰ ....
ਭਾਰਤ ਪਾਕਿ ਸਰਹੱਦ 'ਤੇ ਮੁੜ ਰਾਤ 2 ਵਾਰ ਡਰੋਨ ਦੀ ਹਲਚਲ
. . .  59 minutes ago
ਅਜਨਾਲਾ,6 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਥਾਣਾ ਅਜਨਾਲਾ ਅਧੀਨ ਆਉਂਦੀ ਭਾਰਤ ਪਾਕਿ ਸਰਹੱਦ ਦੀ ਬੀ.ਓ.ਪੀ. ਪੁਰਾਣੀ ਸੁੰਦਰਗੜ੍ਹ ਵਿਖੇ ਰਾਤ ਸਮੇਂ ਬੀ.ਐੱਸ.ਐਫ. ਦੀ 183 ਬਟਾਲੀਅਨ ਦੇ ਜਵਾਨਾਂ ਨੂੰ ਡਰੋਨ ਦੀ ਹਲਚਲ....
ਸਿਮਰਨ ਗਾਬਾ ਦੀ ਸੜਕ ਹਾਦਸੇ 'ਚ ਹੋਈ ਮੌਤ
. . .  about 1 hour ago
ਗੁਰੂ ਹਰਸਹਾਏ, 6 ਦਸੰਬਰ (ਕਪਿਲ ਕੰਧਾਰੀ) ਗੁਰੂ ਹਰਸਹਾਏ ਸ਼ਹਿਰ ਨਿਵਾਸੀ ਸਿਮਰਨ ਗਾਬਾ ਪੁੱਤਰ ਜਸਰਾਜ ਗਾਬਾ ਦੀ ਬੀਤੀ ਰਾਤ ਸੜਕ ਹਾਦਸੇ ਵਿਚ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾ.....
ਰਾਸ਼ਟਰਪਤੀ, ਉਪ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਲੋਕ ਸਭਾ ਸਪੀਕਰ ਅਤੇ ਹੋਰ ਸੰਸਦ ਮੈਂਬਰਾਂ ਨੇ ਅੱਜ ਡਾ. ਬੀ.ਆਰ. ਅੰਬੇਡਕਰ ਨੂੰ ਉਨ੍ਹਾਂ ਦੀ ਬਰਸੀ 'ਤੇ ਸ਼ਰਧਾਂਜਲੀ ਭੇਟ ਕੀਤੀ
. . .  about 1 hour ago
ਨਵੀਂ ਦਿੱਲੀ, 6 ਦਸੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਲੋਕ ਸਭਾ ਸਪੀਕਰ ਓਮ ਬਿਰਲਾ, ਲੋਕ ਸਭਾ ਰਾਜ ਸਭਾ.....
ਕੇਂਦਰੀ ਕਾਨੂੰਨ ਮੰਤਰੀ ਅੱਜ ਲੋਕ ਸਭਾ ਵਿਚ ਹਾਈ ਕੋਰਟ ਅਤੇ ਸੁਪਰੀਮ ਕੋਰਟ ਦੇ ਜੱਜ (ਸੇਵਾ ਦੀਆਂ ਤਨਖ਼ਾਹਾਂ ਅਤੇ ਸ਼ਰਤਾਂ) ਸੋਧ ਬਿੱਲ, 2021 ਪੇਸ਼ ਕਰਨਗੇ
. . .  about 1 hour ago
ਨਵੀਂ ਦਿੱਲੀ, 6 ਦਸੰਬਰ - ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਅੱਜ ਲੋਕ ਸਭਾ ਵਿਚ ਹਾਈ ਕੋਰਟ ਅਤੇ ਸੁਪਰੀਮ ਕੋਰਟ ਦੇ ਜੱਜ.....
ਭਾਰਤ ਤੇ ਰੂਸ ਅੱਜ ਆਪਣੀ ਪਹਿਲੀ 2+2 ਫਾਰਮੈਟ ਗੱਲਬਾਤ 'ਚ ਮੁੱਖ ਦੁਵੱਲੇ, ਖੇਤਰੀ ਅਤੇ ਅੰਤਰਰਾਸ਼ਟਰੀ ਮੁੱਦਿਆਂ 'ਤੇ ਚਰਚਾ ਕਰਨਗੇ
. . .  about 2 hours ago
ਨਵੀਂ ਦਿੱਲੀ, 6 ਦਸੰਬਰ - ਭਾਰਤ ਅਤੇ ਰੂਸ ਅੱਜ ਆਪਣੀ ਪਹਿਲੀ 2+2 ਫਾਰਮੈਟ ਗੱਲਬਾਤ ਵਿਚ ਮੁੱਖ ਦੁਵੱਲੇ, ਖੇਤਰੀ ਅਤੇ ਅੰਤਰਰਾਸ਼ਟਰੀ ਮੁੱਦਿਆਂ 'ਤੇ ਚਰਚਾ ਕਰਨਗੇ। ਜਿਸ ਵਿਚ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਅਫ਼ਗ਼ਾਨਿਸਤਾਨ .....
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਪੁਤਿਨ ਦੀ ਯਾਤਰਾ ਦੌਰਾਨ ਭਾਰਤ, ਰੂਸ ਏ.ਕੇ.-203 ਅਸਾਲਟ ਰਾਈਫਲ ਸੌਦੇ ਨੂੰ ਅੰਤਿਮ ਰੂਪ ਦੇਣਗੇ, ਐੱਸ.-400 ਮਾਡਲ ਭਾਰਤ ਨੂੰ ਤੋਹਫੇ ਵਜੋਂ ਦਿੱਤਾ ਜਾਵੇਗਾ
. . .  1 day ago
ਓਮੀਕਰੋਨ ਵਾਇਰਸ ਦਾ ਵਧਦਾ ਕਹਿਰ ,ਜੈਪੁਰ 'ਚ 9 ਲੋਕ ਪਾਜ਼ੀਟਿਵ
. . .  1 day ago
ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੂੰ ਮੁੰਬਈ ਏਅਰਪੋਰਟ 'ਤੇ ਵਿਦੇਸ਼ ਜਾਣ ਤੋਂ ਰੋਕਿਆ
. . .  1 day ago
ਆਂਧਰਾ ਪ੍ਰਦੇਸ਼ ਦੇ ਚਿਤੂਰ 'ਚ ਸੜਕ ਹਾਦਸੇ 'ਚ 6 ਲੋਕਾਂ ਦੀ ਮੌਤ, 2 ਜ਼ਖਮੀ
. . .  1 day ago
ਚਿਤੂਰ, 5 ਦਸੰਬਰ - ਆਂਧਰਾ ਪ੍ਰਦੇਸ਼ ਦੇ ਚਿਤੂਰ 'ਚ ਚੰਦਰਗਿਰੀ ਜ਼ੋਨ ਨੇੜੇ ਪੁਥਲਾਪੱਟੂ-ਨਾਇਡੂਪੇਟਾ ਰੋਡ 'ਤੇ ਹੋਏ ਸੜਕ ਹਾਦਸੇ 'ਚ 6 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਬੀ.ਵੀ. ਸ਼੍ਰੀਨਿਵਾਸ ਨੇ ...
ਮਹਾਰਾਸ਼ਟਰ ਵਿਚ ਓਮੀਕਰੋਨ ਵਾਇਰਸ ਦੇ 7 ਹੋਰ ਮਾਮਲੇ ਆਏ ਸਾਹਮਣੇ ,ਕੁੱਲ ਕੇਸ 8
. . .  1 day ago
ਹਿਮਾਚਲ ਪ੍ਰਦੇਸ਼: ਧਰਮਸ਼ਾਲਾ 'ਚ ਟਰੈਕਿੰਗ ਕਰਨ ਗਏ ਦੋ ਲੋਕ ਲਾਪਤਾ
. . .  1 day ago
ਧਰਮਸ਼ਾਲਾ, 5 ਦਸੰਬਰ- ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ 'ਚ ਟਰੈਕਿੰਗ ਕਰਨ ਗਏ ਦੋ ਲੋਕਾਂ ਦੇ ਲਾਪਤਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਐੱਸ.ਪੀ. ਕਾਂਗੜਾ ਨੇ ਦੱਸਿਆ ਕਿ ਅਸੀਂ ਇੱਥੋਂ ਪੁਲਿਸ ਦੀ ਟੀਮ..
ਬੇਅਦਬੀ 'ਤੇ ਰਾਜਨੀਤੀ ਕਰਨਾ ਮੰਦਭਾਗਾ: ਐਡਵੋਕੇਟ ਹਰਜਿੰਦਰ ਸਿੰਘ ਧਾਮੀ
. . .  1 day ago
ਗੜ੍ਹਸ਼ੰਕਰ, 5ਦਸੰਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ ਉਪਰੰਤ ਪਹਿਲੀ ਵਾਰ ਗੜ੍ਹਸ਼ੰਕਰ ਪਹੁੰਚੇ ਪ੍ਰਧਾਨ ਸ਼੍ਰੋਮਣੀ ਕਮੇਟੀ ਐਡਵੋਕੇਟ ਹਰਜਿੰਦਰ....
ਯੂ.ਪੀ:ਮੁੱਖ ਮੰਤਰੀ ਨੂੰ ਮੀਮੋ ਦੇਣ ਗਏ ਸਪਾ ਕਾਰਜਕਰਤਾਵਾਂ ਅਤੇ ਪੁਲਸ 'ਚ ਧੱਕਾ-ਮੁੱਕੀ
. . .  1 day ago
ਚੰਦੌਲੀ, 5 ਦਸੰਬਰ- ਉੱਤਰ ਪ੍ਰਦੇਸ਼ ਦੇ ਚੰਦੌਲੀ ਦੇ ਐੱਸ.ਸੀ. ਅੰਕੁਰ ਅਗਰਵਾਲ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ 'ਸਪਾ ਕਾਰਜਕਰਤਾਵਾਂ ਵਲੋਂ ਅੱਜ ਮੁੱਖ ਮੰਤਰੀ ਨੂੰ ਮੀਮੋ ਦੇਣ ਦੀ ਯੋਜਨਾ ਸੀ। ਕਾਰਜਕਰਤਾਵਾਂ..
ਤੇਜ਼ ਰਫ਼ਤਾਰ ਮੋਟਰਸਾਈਕਲ ਡਿਵਾਈਡਰ ਨਾਲ ਟਕਰਾਉਣ ਕਾਰਨ ਦੋ ਨੌਜਵਾਨ ਗੰਭੀਰ ਜ਼ਖ਼ਮੀ
. . .  1 day ago
ਸਰਾਏ ਅਮਾਨਤ ਖਾਂ, 5 ਦਸੰਬਰ (ਨਰਿੰਦਰ ਸਿੰਘ ਦੋਦੇ)-ਬੀਤੀ ਦੇਰ ਸ਼ਾਮ ਤੇਜ਼ ਰਫ਼ਤਾਰ ਦੋ ਮੋਟਰਸਾਈਕਲ ਸਵਾਰ ਨੌਜਵਾਨ ਸੜਕ ਕਿਨਾਰੇ ਲੱਗੇ ਡਿਵਾਈਡਰ ਨਾਲ ਟਕਰਾਉਣ ਕਾਰਨ ਗੰਭੀਰ ਜ਼ਖ਼ਮੀ...
ਮੈਨੂੰ ਵਿਸ਼ਵਾਸ ਹੋ ਗਿਆ ਹੈ ਕਿ 2023 'ਚ ਦੋ ਤਿਹਾਈ ਬਹੁਮਤ ਨਾਲ ਰਾਜਸਥਾਨ 'ਚ ਬਣੇਗੀ ਭਾਜਪਾ ਸਰਕਾਰ: ਅਮਿਤ ਸ਼ਾਹ
. . .  1 day ago
ਜੈਪੁਰ, 05 ਦਸੰਬਰ- ਜੈਪੁਰ 'ਚ ਜਨਤਾ ਨੂੰ ਸੰਬੋਧਨ ਕਰਦੇ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਤੁਹਾਡਾ ਸਾਰਿਆਂ ਦਾ ਉਤਸ਼ਾਹ, ਉਮੰਗ ਅਤੇ ਜੋਸ਼ ਦੇਖ ਕੇ ਮੈਨੂੰ ਵਿਸ਼ਵਾਸ ਹੋ ਗਿਆ ਹੈ ਕਿ ਸਾਲ 2023 'ਚ ਦੋ..
ਪੰਜਾਬ ਸਰਕਾਰ ਬਿਕਰਮ ਮਜੀਠੀਆ ਨੂੰ ਜੇਲ੍ਹ 'ਚ ਭੇਜਣ ਲਈ ਰਚ ਰਹੀ ਹੈ ਸਾਜ਼ਿਸ਼: ਦਲਜੀਤ ਸਿੰਘ ਚੀਮਾ
. . .  1 day ago
ਚੰਡੀਗੜ੍ਹ, 5 ਦਸੰਬਰ (ਵਿਕਰਮਜੀਤ ਮਾਨ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਡਾ.ਦਲਜੀਤ ਸਿੰਘ ਚੀਮਾ ਦਾ ਬਿਆਨ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਿਕ ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ...
ਭਾਜਪਾ ਵਲੋਂ 'ਆਪ' ਦੇ ਲੀਡਰ ਖ਼ਰੀਦਣ 'ਤੇ ਰਾਘਵ ਚੱਢਾ ਨੇ ਦਿੱਤਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 5 ਦਸੰਬਰ-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਾਘਵ ਚੱਢਾ ਵਲੋਂ ਭਾਜਪਾ 'ਤੇ 'ਆਪ' ਦੇ ਲੀਡਰ ਖ਼ਰੀਦਣ ਦੇ ਇਲਜ਼ਾਮ ਲਗਾਏ ਗਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਭਾਜਪਾ ਸਾਡੇ...
ਨਾਗਾਲੈਂਡ ਦੀ ਘਟਨਾ 'ਤੇ ਬੋਲੇ ਰਾਹੁਲ ਗਾਂਧੀ, ਦੇਸ਼ 'ਚ ਨਾ ਨਾਗਰਿਕ ਸੁਰੱਖਿਅਤ ਨਾ ਸੁਰੱਖਿਆ ਕਰਮਚਾਰੀ
. . .  1 day ago
ਨਵੀਂ ਦਿੱਲੀ, 5 ਦਸੰਬਰ- ਨਾਗਾਲੈਂਡ ਦੇ ਮੋਨ ਜ਼ਿਲ੍ਹੇ 'ਚ ਉਗਰਵਾਦ ਰੋਧੀ ਮੁਹਿੰਮ ਦੌਰਾਨ ਕਈ ਆਮ ਲੋਕਾਂ ਦੀ ਮੌਤ ਹੋਣ ਦੀ ਘਟਨਾ 'ਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ 'ਤੇ ਹਮਲਾ...
ਬਿਲਾਸਪੁਰ 'ਚ ਅਗਲੇ 6 ਮਹੀਨਿਆਂ 'ਚ ਏਮਜ਼ ਹਸਪਤਾਲ ਤਿਆਰ ਕੀਤਾ ਜਾਵੇਗਾ: ਅਨੁਰਾਗ ਠਾਕੁਰ
. . .  1 day ago
ਬਿਲਾਸਪੁਰ, 5 ਦਸੰਬਰ- ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ 'ਚ ਜਨਤਾ ਨੂੰ ਸੰਬੋਧਿਤ ਕਰਦੇ ਹੋਏ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ, ਅਗਲੇ 6 ਮਹੀਨਿਆਂ 'ਚ ਇੱਥੇ ਏਮਜ਼ ਹਸਪਤਾਲ ਤਿਆਰ ਹੋ ਕੇ ਤੁਹਾਨੂੰ..
ਜਨਤਾ ਦਾ ਸਮਰਥਨ ਸਮਾਜਵਾਦੀ ਪਾਰਟੀ ਦੇ ਨਾਲ ਦਿਖਾਈ ਦੇ ਰਿਹਾ ਹੈ: ਅਖਿਲੇਸ਼ ਯਾਦਵ
. . .  1 day ago
ਨਵੀਂ ਦਿੱਲੀ, 5 ਦਸੰਬਰ- ਅਖਿਲੇਸ਼ ਯਾਦਵ ਨੇ ਕਿਹਾ ਕਿ 'ਇਹ ਸਾਰੇ ਲੋਕ ਜਨਤਾ ਤੋਂ ਘਬਰਾਏ ਹੋਏ ਹਨ। ਜਨਤਾ ਦਾ ਸਮਰਥਨ ਸਮਾਜਵਾਦੀ ਪਾਰਟੀ ਦੇ ਨਾਲ ਦਿਖਾਈ ਦੇ ਰਿਹਾ ਹੈ। ਇਸ ਲਈ ਹੁਣ ਇਨ੍ਹਾਂ ਦੀ ਭਾਸ਼ਾ ਬਦਲੇਗੀ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 10 ਅੱਸੂ ਸੰਮਤ 553

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਜ਼ਿਲ੍ਹੇ 'ਚ ਐਕਸਪੋਰਟ ਇੰਡਸਟਰੀ ਨੂੰ ਪ੍ਰਫੁੱਲਿਤ ਕਰਨ ਲਈ ਕੀਤੇ ਜਾ ਰਹੇ ਹਨ ਵਿਸ਼ੇਸ਼ ਉਪਰਾਲੇ- ਅਰਸ਼ਜੀਤ ਸਿੰਘ

ਨਵਾਂਸ਼ਹਿਰ, 24 ਸਤੰਬਰ (ਗੁਰਬਖਸ਼ ਸਿੰਘ ਮਹੇ)-ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ 'ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਤਹਿਤ ਭਾਰਤ ਸਰਕਾਰ ਦੇ ਵਣਜ ਵਿਭਾਗ ਵਲੋਂ 'ਵਣਜ ਹਫ਼ਤਾ' ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਹਰੇਕ ਜ਼ਿਲ੍ਹੇ ਵਿਚ ਨਿਰਯਾਤ ਤੇ ਉਤਪਾਦਨ ਸਬੰਧੀ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ | ਇਸੇ ਤਹਿਤ ਜ਼ਿਲ੍ਹਾ ਉਦਯੋਗ ਕੇਂਦਰ, ਸ਼ਹੀਦ ਭਗਤ ਸਿੰਘ ਨਗਰ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿਚ ਜ਼ਿਲ੍ਹੇ ਨਾਲ ਸਬੰਧਤ ਉਦਯੋਗਪਤੀਆਂ ਤੇ ਨਿਰਯਾਤ ਕਰਨ ਵਾਲੀਆਂ ਇਕਾਈਆਂ ਦੇ ਨੁਮਾਇੰਦਿਆਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ | ਜ਼ਿਲ੍ਹਾ ਉਦਯੋਗ ਕੇਂਦਰ ਦੇ ਜਨਰਲ ਮੈਨੇਜਰ ਅਰਸ਼ਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਐਕਸਪੋਰਟ ਇੰਡਸਟਰੀ ਨੂੰ ਪ੍ਰਫੁੱਲਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਜਿਨ੍ਹਾਂ ਤਹਿਤ ਅਜਿਹੀਆਂ ਇਕਾਈਆਂ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਛੋਟਾਂ ਤੇ ਸਹਿਯੋਗ ਦਿੱਤਾ ਜਾ ਰਿਹਾ ਹੈ | ਇਸ ਮੌਕੇ ਗੁਰਚਰਨ ਅਰੋੜਾ, ਮੇਹੁਲ ਸ਼ਰਮਾ, ਅਮਿਤ ਕੁਮਾਰ, ਪ੍ਰਦੀਪ ਸ਼ਾਰਦਾ, ਸੌਰਵ ਤਨੇਜਾ, ਗੌਰਵ ਤਨੇਜਾ, ਰੋਹਿਤ ਮਿਧਾ, ਅਸ਼ੋਕ ਮਹੇ, ਅਨਿਲ ਕੁਮਾਰ ਜਸਵਾਲ, ਚਰਨਦੀਪ ਸਿੰਘ, ਓਮ ਪ੍ਰਕਾਸ਼ ਗੁਪਤਾ ਤੋਂ ਇਲਾਵਾ ਵੱਖ-ਵੱਖ ਕੰਪਨੀਆਂ ਤੇ ਇਕਾਈਆਂ ਦੇ ਨੁਮਾਇੰਦੇ ਹਾਜ਼ਰ ਸਨ |

ਡੇਂਗੂ ਤੇ ਮਲੇਰੀਆ ਮਹਾਂਮਾਰੀ ਰੋਗ ਐਕਟ ਦੀ ਉਲੰਘਣਾ ਕਰਨ 'ਤੇ ਨਿੱਜੀ ਸਿਹਤ ਸੰਸਥਾਵਾਂ ਵਿਰੁੱਧ ਹੋਵੇਗੀ ਕਾਨੂੰਨੀ ਕਾਰਵਾਈ

ਨਵਾਂਸ਼ਹਿਰ, 24 ਸਤੰਬਰ (ਗੁਰਬਖ਼ਸ਼ ਸਿੰਘ ਮਹੇ)-ਸਿਵਲ ਸਰਜਨ ਡਾ: ਗੁਰਿਦਰਬੀਰ ਕੌਰ ਨੇ ਇੱਥੋਂ ਜਾਰੀ ਇਕ ਬਿਆਨ ਵਿਚ ਦੱਸਿਆ ਕਿ ਇਸ ਸਾਲ ਦੌਰਾਨ ਜ਼ਿਲ੍ਹੇ ਵਿਚ ਡੇਂਗੂ ਦੇ ਕੇਸਾਂ ਵਿਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਵਿਚ ਡੇਂਗੂ ...

ਪੂਰੀ ਖ਼ਬਰ »

ਵਿਧਾਇਕ ਮੰਗੂਪੁਰ ਨੇ ਜਾਡਲੀ ਵਿਖੇ ਕਰਜ਼ਾ ਮੁਆਫ਼ੀ ਦੇ ਚੈੱਕ ਵੰਡੇ

ਮਜਾਰੀ/ਸਾਹਿਬਾ, 24 ਸਤੰਬਰ (ਨਿਰਮਲਜੀਤ ਸਿੰਘ ਚਾਹਲ)-ਪੰਜਾਬ ਸਰਕਾਰ ਵਲੋਂ ਆਪਣੇ ਚੋਣ ਮੈਨੀਫੈਸਟੋ ਦੇ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ ਪਹਿਲਾਂ ਕਿਸਾਨਾਂ ਤੇ ਹੁਣ ਕਿਰਤੀ ਵਰਗ ਦੇ ਸਹਿਕਾਰੀ ਸਭਾਵਾਂ ਦੇ ਕਰਜ਼ੇ ਮੁਆਫ਼ ਕੀਤੇ ਜਾ ਰਹੇ ਹਨ | ਹਲਕਾ ਵਿਧਾਇਕ ਚੌ: ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮਾਂ ਵਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਨਵਾਂਸ਼ਹਿਰ, 24 ਸਤੰਬਰ (ਹਰਵਿੰਦਰ ਸਿੰਘ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਉਪਰੰਤ ਆਪਣੀਆਂ ਮੰਗਾਂ ਸਬੰਧੀ ਸੀ.ਡੀ.ਪੀ.ਓ. ਨੂੰ ਕੇਂਦਰ ਤੇ ਪੰਜਾਬ ਸਰਕਾਰ ਨੇ ਨਾਂਅ ਮੰਗ ਪੱਤਰ ਸੌਂਪਿਆ ...

ਪੂਰੀ ਖ਼ਬਰ »

ਕੇਂਦਰੀ ਟੀਮ ਵਲੋਂ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਜ਼ਿਲ੍ਹੇ ਦੀ ਕਾਰਗੁਜ਼ਾਰੀ ਦੀ ਸ਼ਲਾਘਾ

ਨਵਾਂਸ਼ਹਿਰ, 24 ਸਤੰਬਰ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹੇ ਵਿਚ ਨਸ਼ਾ ਮੁਕਤ ਭਾਰਤ ਅਭਿਆਨ ਦੀ ਅਸੈਸਮੈਂਟ ਕਰਨ ਪਹੁੰਚੀ ਕੇਂਦਰੀ ਟੀਮ ਵਲੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ 'ਨਸ਼ਾ ਮੁਕਤ ਭਾਰਤ ਅਭਿਆਨ' ਤਹਿਤ ਕੀਤੀਆਂ ਗਈਆਂ ਗਤੀਵਿਧੀਆਂ ਦੀ ਸ਼ਲਾਘਾ ਕੀਤੀ ਹੈ | ...

ਪੂਰੀ ਖ਼ਬਰ »

ਸਿਹਤ ਵਿਭਾਗ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਵਚਨਬੱਧ- ਡਾ. ਰਵਿੰਦਰ ਸਿੰਘ

ਮੁਕੰਦਪੁਰ, 24 ਸਤੰਬਰ (ਅਮਰੀਕ ਸਿੰਘ ਢੀਂਡਸਾ)-ਐੱਸ. ਐੱਮ. ਓ. ਡਾ. ਰਵਿੰਦਰ ਸਿੰਘ ਦੀ ਰਹਿਨੁਮਾਈ ਹੇਠ ਸਰਕਾਰੀ ਹਸਪਤਾਲ ਮੁਕੰਦਪੁਰ ਵਿਚ ਦਿਵਿਆਂਗ ਵਿਅਕਤੀਆਂ ਦੇ ਦਿਵਿਆਂਗਤਾ ਸਰਟੀਫਿਕੇਟ ਤੇ ਵਿਲੱਖਣ ਪਹਿਚਾਣ ਪੱਤਰ (ਯੂ. ਡੀ. ਆਈ. ਡੀ.) ਬਣਾਉਣ ਲਈ ਵਿਸ਼ੇਸ਼ ਮੁਹਿੰਮ ...

ਪੂਰੀ ਖ਼ਬਰ »

ਸੰਘਰਸ਼ਸ਼ੀਲ ਜਥੇਬੰਦੀਆਂ ਨੇ ਭਾਰਤ ਬੰਦ ਹਿਤ ਜ਼ਿਲ੍ਹਾ ਤਾਲਮੇਲ ਕਮੇਟੀ ਬਣਾਈ

ਬੰਗਾ, 24 ਸਤੰਬਰ (ਕਰਮ ਲਧਾਣਾ)-ਸੀਟੂ, ਕੁੱਲ ਹਿੰਦ ਕਿਸਾਨ ਸਭਾ ਤੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੀ ਸਾਂਝੀ ਮੀਟਿੰਗ ਬੰਗਾ ਵਿਖੇ ਹੋਈ, ਜਿਸ ਵਿਚ ਸੀਟੂ ਦੇ ਸੂਬਾ ਪ੍ਰਧਾਨ ਕਾਮਰੇਡ ਮਹਾਂ ਸਿੰਘ ਰੌੜੀ, ਕੁਲ ਹਿੰਦ ਕਿਸਾਨ ਸਭਾ ਦੇ ਸੂਬਾ ਮੀਤ ਪ੍ਰਧਾਨ ਕਾਮਰੇਡ ...

ਪੂਰੀ ਖ਼ਬਰ »

ਡੇਅਰੀ ਸਿਖ਼ਲਾਈ ਕੋਰਸ 4 ਤੋਂ- ਡੀ.ਸੀ.

ਨਵਾਂਸ਼ਹਿਰ, 24 ਸਤੰਬਰ (ਗੁਰਬਖਸ਼ ਸਿੰਘ ਮਹੇ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਖੇਤੀ ਖੇਤਰ ਵਿਚ ਵਿਭਿੰਨਤਾ ਲਿਆਉਣ ਦੇ ਮਕਸਦ ਨਾਲ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਖੇਤੀਬਾੜੀ ਦੇ ਨਾਲ-ਨਾਲ ਸਹਾਇਕ ਧੰਦਿਆਂ ਵੱਲ ਪ੍ਰੇਰਿਤ ਕਰਨ ਲਈ 'ਸਕੀਮ ਫਾਰ ਪ੍ਰਮੋਸ਼ਨ ਆਫ਼ ...

ਪੂਰੀ ਖ਼ਬਰ »

ਦੁਪਾਲਪੁਰ ਸਭਾ ਦਾ ਆਮ ਇਜਲਾਸ 28 ਨੂੰ

ਉਸਮਾਨਪੁਰ, 24 ਸਤੰਬਰ (ਮਝੂਰ)-ਪਿੰਡ ਦੁਪਾਲਪੁਰ ਸਥਿਤ ਬਹੁਮੰਤਵੀ ਖੇਤੀਬਾੜੀ ਸਭਾ ਦੁਪਾਲਪੁਰ ਦੇ ਹਿੱਸੇਦਾਰਾਂ ਦਾ ਆਮ ਇਜਲਾਸ 28 ਸਤੰਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਬੁਲਾਇਆ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਭਾ ਦੇ ਪ੍ਰਧਾਨ ਜਥੇ: ਅਮਰੀਕ ਸਿੰਘ ...

ਪੂਰੀ ਖ਼ਬਰ »

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਭਾਰਤ ਬੰਦ ਦਾ ਸਮਰਥਨ

ਬਲਾਚੌਰ, 24 ਸਤੰਬਰ (ਸ਼ਾਮ ਸੁੰਦਰ ਮੀਲੂ)-ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ 27 ਸਤੰਬਰ ਨੂੰ ਭਾਰਤ ਬੰਦ ਕਰਨ ਦੇ ਦਿੱਤੇ ਸੱਦੇ ਤਹਿਤ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੀ ਕਿਸਾਨ ...

ਪੂਰੀ ਖ਼ਬਰ »

ਤਾਹਰਪੁਰ ਵਿਖੇ ਕਿਸਾਨ ਸਿਖ਼ਲਾਈ ਕੈਂਪ ਲਗਾਇਆ

ਬੰਗਾ, 24 ਸਤੰਬਰ (ਅਮਰੀਕ ਸਿੰਘ ਢੀਂਡਸਾ)-ਡਾ. ਜਗਦੀਸ਼ ਸਿੰਘ ਕਾਹਮਾ ਸਹਾਇਕ ਡਾਇਰੈਕਟਰ ਬਾਗਬਾਨੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਅਗਵਾਈ ਹੇਠ ਬਾਗਬਾਨੀ ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਆਤਮਾ ਸਕੀਮ ਤਹਿਤ ਪਿੰਡ ਤਾਹਰਪੁਰ ਵਿਖੇ ਕਿਸਾਨ ...

ਪੂਰੀ ਖ਼ਬਰ »

'ਗੁਰੂ ਸ਼ਬਦ' ਦੀ ਕਮਾਈ ਕਰਨ ਵਾਲਾ ਜੀਵ ਹਮੇਸ਼ਾ ਪਰਮਾਤਮਾ ਦੀ ਕਿਰਪਾ ਦਾ ਪਾਤਰ ਬਣਦਾ ਹੈ- ਅਚਾਰੀਆ ਚੇਤਨਾ ਨੰਦ ਭੂਰੀਵਾਲੇ

ਟੱਪਰੀਆਂ ਖੁਰਦ/ਬਲਾਚੌਰ, 24 ਸਤੰਬਰ (ਸ਼ਾਮ ਸੁੰਦਰ ਮੀਲੂ)-ਸ੍ਰੀ ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸ ਸੰਪਰਦਾਇ) ਦੇ ਮੌਜੂਦਾ ਗੱਦੀਨਸ਼ੀਨ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆਂ ਦੇ ਜਨਮ ਦਿਨ ਨੂੰ ਸਮਰਪਿਤ ਤਿੰਨ ਰੋਜ਼ਾ ਸੰਤ ...

ਪੂਰੀ ਖ਼ਬਰ »

ਪਿੰਡ ਸਵਾਜਪੁਰ ਵਿਖੇ ਕਰਵਾਏ ਜਾਣ ਵਾਲੇ ਪੇਂਡੂ ਖੇਡ ਮੇਲੇ ਦਾ ਪੋਸਟਰ ਜਾਰੀ

ਉਸਮਾਨਪੁਰ, 24 ਸਤੰਬਰ (ਮਝੂਰ)-ਉੱਘੇ ਸਮਾਜ ਸੇਵਕ ਬਰਜਿੰਦਰ ਸਿੰਘ ਹੁਸੈਨਪੁਰ ਵਲੋਂ ਸਮੂਹ ਗਰਾਮ ਪੰਚਾਇਤ ਪਿੰਡ ਸਵਾਜਪੁਰ, ਯੂਥ ਕਲੱਬ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ...

ਪੂਰੀ ਖ਼ਬਰ »

ਜਾਨਾਂ ਤੇ ਵਾਹਨਾਂ ਦਾ ਖੌਅ ਬਣੇ ਰੁੱਖ ਸੜਕਾਂ ਤੋਂ ਹਟਾਏ ਜਾਣ ਦੀ ਮੰਗ

ਕਟਾਰੀਆਂ, 24 ਸਤੰਬਰ (ਨਵਜੋਤ ਸਿੰਘ ਜੱਖੂ)-ਰੁੱਖ ਕੁਦਰਤ ਦਾ ਅਨਮੋਲ ਖਜ਼ਾਨਾ ਹਨ | ਇਨ੍ਹਾਂ ਦੀ ਪੂਰੀ ਕਾਇਨਾਤ ਲਈ ਦੇਣ ਤਾਂ ਕਦੇ ਵੀ ਹੀ ਨਹੀਂ ਦਿੱਤੀ ਜਾ ਸਕਦੀ | ਉੱਧਰ ਵਧਦੀ ਆਬਾਦੀ ਦੇ ਵਿਕਾਸ ਨਾਲ ਸੜਕਾਂ ਦਾ ਵਿਕਾਸ ਵੀ ਅਤਿ ਜ਼ਰੂਰੀ ਬਣ ਚੁੱਕਾ ਹੈ | ਸੜਕਾਂ ਕਾਫ਼ੀ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਮੋਹਣ ਮਾਜਰਾ ਦੀ ਇਮਾਰਤ ਦੇ ਨਿਰੀਖਣ ਲਈ ਭੇਜਿਆ ਵਫ਼ਦ

ਕਾਠਗੜ੍ਹ, 24 ਸਤੰਬਰ (ਬਲਦੇਵ ਸਿੰਘ ਪਨੇਸਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਗੁਰਬਖਸ਼ ਸਿੰਘ ਖਾਲਸਾ ਨਵਾਂਸ਼ਹਿਰ ਵਲੋਂ ਪਿੰਡ ਮੋਹਣ ਮਾਜਰਾ ਦੇ ਗੁਰਦੁਆਰਾ ਸਿੰਘ ਸਭਾ ਦੀ ਖਸਤਾ ਹਾਲਤ ਨੂੰ ਦੇਖਣ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਚਾਰਕਾਂ ...

ਪੂਰੀ ਖ਼ਬਰ »

ਪਿੰਡ ਉਸਮਾਨਪੁਰ ਵਿਖੇ ਏਡਜ਼ ਜਾਂਚ ਕੈਂਪ ਲਗਾਇਆ

ਉਸਮਾਨਪੁਰ, 24 ਸਤੰਬਰ (ਮਝੂਰ)-ਉਸਮਾਨਪੁਰ ਸਥਿਤ ਕਮਿਊਨਿਟੀ ਸੈਂਟਰ ਕਮ ਮੈਰਿਜ ਪੈਲੇਸ ਵਿਖੇ ਇੰਡੀਅਨ ਕੌਂਸਲ ਆਫ਼ ਸੋਸ਼ਲ ਵੈੱਲਫੇਅਰ ਨਵਾਂਸ਼ਹਿਰ ਵਲੋਂ ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਚੰਡੀਗੜ੍ਹ ਦੁਆਰਾ ਚਲਾਏ ਜਾ ਰਹੇ ਪ੍ਰਾਜੈਕਟ ਅਧੀਨ ਏਡਜ਼ ਜਾਂਚ ਤੇ ...

ਪੂਰੀ ਖ਼ਬਰ »

ਰਾਜੇਸ਼ ਚੈਂਬਰ ਨੂੰ 'ਆਪ' ਨੇ ਵਪਾਰ ਮੰਡਲ ਦਾ ਜ਼ਿਲ੍ਹਾ ਪ੍ਰਧਾਨ ਥਾਪਿਆ

ਨਵਾਂਸ਼ਹਿਰ, 24 ਸਤੰਬਰ (ਹਰਵਿੰਦਰ ਸਿੰਘ)-ਆਮ ਆਦਮੀ ਪਾਰਟੀ ਪੰਜਾਬ ਨੇ ਸੰਗਠਨਾਤਮਿਕ ਢਾਂਚੇ ਦਾ ਵਿਸਥਾਰ ਕਰਦੇ ਹੋਏ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤੋਂ ਰਾਜੇਸ਼ ਕੁਮਾਰ ਚੈਂਬਰ ਨੂੰ ਆਮ ਆਦਮੀ ਪਾਰਟੀ ਪ੍ਰਤੀ ਵਫ਼ਾਦਾਰੀ ਤੇ ਇਮਾਨਦਾਰੀ ਨੂੰ ਦੇਖਦੇ ਹੋਏ ਨੂੰ ...

ਪੂਰੀ ਖ਼ਬਰ »

ਰਾਹੋਂ ਦੇ ਸੈਂਕੜੇ ਪਰਿਵਾਰ 'ਆਪ' 'ਚ ਸ਼ਾਮਿਲ

ਨਵਾਂਸ਼ਹਿਰ/ਰਾਹੋਂ, 24 ਸਤੰਬਰ (ਹਰਵਿੰਦਰ ਸਿੰਘ, ਬਲਵੀਰ ਸਿੰਘ ਰੂਬੀ)-ਆਮ ਆਦਮੀ ਪਾਰਟੀ ਦੇ ਸੂਬਾ ਸੰਯੁਕਤ ਸਕੱਤਰ ਸਤਨਾਮ ਸਿੰਘ ਜਲਵਾਹਾ ਵਲੋਂ ਪਿੰਡਾਂ ਤੇ ਸ਼ਹਿਰਾਂ ਦੇ ਵਾਰਡਾਂ ਵਿਚ ਲੋਕਾਂ ਨੂੰ ਜਾਗਰੂਕ ਕਰਨ ਲਈ ਦਿਨ ਰਾਤ ਹਰ ਰੋਜ਼ ਮੀਟਿੰਗਾਂ ਕੀਤੀਆਂ ਜਾ ...

ਪੂਰੀ ਖ਼ਬਰ »

ਸਟੇਟ ਐਵਾਰਡ ਲਈ 10 ਤੱਕ ਬਿਨੈ ਪੱਤਰ ਦੇ ਸਕਦੇ ਹਨ ਦਿਵਿਆਂਗਜਨ- ਸੰਤੋਸ਼ ਵਿਰਦੀ

ਨਵਾਂਸ਼ਹਿਰ, 24 ਸਤੰਬਰ (ਗੁਰਬਖਸ਼ ਸਿੰਘ ਮਹੇ)-ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਵਿੱਤੀ ਸਾਲ 2021-22 ਦੌਰਾਨ ਯੋਗ ਦਿਵਿਆਂਗਜਨ ਵਿਅਕਤੀਆਂ, ਕਰਮਚਾਰੀਆਂ, ਖਿਡਾਰੀਆਂ ਤੇ ਸੰਸਥਾਵਾਂ, ਜਿਨ੍ਹਾਂ ਵਲੋਂ ਦਿਵਿਆਂਗਜਨ ਦੀ ਭਲਾਈ ਦੇ ਖੇਤਰ ...

ਪੂਰੀ ਖ਼ਬਰ »

ਅਜੈ ਮੰਗੂਪੁਰ ਨੇ ਕਰਜ਼ਾ ਮੁਆਫ਼ੀ ਚੈੱਕ ਵੰਡੇ

ਭੱਦੀ, 24 ਸਤੰਬਰ (ਨਰੇਸ਼ ਧੌਲ)-ਕਾਂਗਰਸ ਸਰਕਾਰ ਵਲੋਂ ਲੋਕਾਂ ਨਾਲ ਕਰਜ਼ਾ ਮੁਆਫ਼ ਕਰਨ ਦੇ ਕੀਤੇ ਵਾਅਦੇ ਅਨੁਸਾਰ ਜਿੱਥੇ ਸਮੁੱਚੇ ਪੰਜਾਬ ਅੰਦਰ ਕਿਸਾਨ ਕਿਰਤੀਆਂ ਦੇ ਕਰਜ਼ੇ ਮੁਆਫ਼ ਕੀਤੇ ਜਾ ਰਹੇ ਹਨ ਉੱਥੇ ਚੌਧਰੀ ਅਜੈ ਮੰਗੂਪੁਰ ਪੁੱਤਰ ਵਿਧਾਇਕ ਚੌਧਰੀ ਦਰਸ਼ਨ ਲਾਲ ...

ਪੂਰੀ ਖ਼ਬਰ »

ਮਾਈਨਿੰਗ ਮਾਫ਼ੀਆ ਖ਼ਿਲਾਫ਼ ਸ਼ਿਕੰਜਾ ਕੱਸਣਾ ਐੱਸ. ਐੱਸ. ਪੀ. ਗਿੱਲ ਦਾ ਸ਼ਲਾਘਾਯੋਗ ਕਦਮ- ਮਹਾਂ ਸਿੰਘ ਰੌੜੀ

ਭੱਦੀ, 24 ਸਤੰਬਰ (ਨਰੇਸ਼ ਧੌਲ)-ਕੰਢੀ ਸੰਘਰਸ਼ ਕਮੇਟੀ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਮਹਾਂ ਸਿੰਘ ਰੌੜੀ ਤੇ ਜ਼ਿਲ੍ਹਾ ਪ੍ਰਧਾਨ ਹੁਸਨ ਮਝੋਟ ਨੇ ਪਿੰਡ ਮਝੋਟ ਵਿਖੇ ਇਲਾਕਾ ਵਾਸੀਆਂ ਨਾਲ ਸਾਂਝੇ ਤੌਰ 'ਤੇ ਗੱਲ ਕਰਦਿਆਂ ਕਿਹਾ ਕਿ ਸ਼ਹੀਦ ਭਗਤ ਸਿੰਘ ਨਗਰ ਵਿਖੇ ਨਵੇਂ ...

ਪੂਰੀ ਖ਼ਬਰ »

ਸੰਧਵਾਂ ਸਕੂਲ 'ਚ ਵਿਦਿਆਰਥੀਆਂ ਦੇ ਚਾਰਟ ਮੁਕਾਬਲੇ ਕਰਵਾਏ

ਸੰਧਵਾਂ, 24 ਸਤੰਬਰ (ਪ੍ਰੇਮੀ ਸੰਧਵਾਂ)-ਸ੍ਰੀ ਗੁਰੂ ਹਰਿ ਰਾਇ ਸਾਹਿਬ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧਵਾਂ ਵਿਖੇ ਪਿ੍ੰ. ਤਜਿੰਦਰ ਸ਼ਰਮਾ ਦੀ ਅਗਵਾਈ 'ਚ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਚਾਰਟ ਮੁਕਾਬਲੇ ਕਰਵਾਏ ਗਏ | ਪਿ੍ੰ. ...

ਪੂਰੀ ਖ਼ਬਰ »

ਕੇਂਦਰੀ ਟੀਮ ਵਲੋਂ ਜ਼ਿਲ੍ਹਾ ਵੈਕਸੀਨ ਸਟੋਰ ਦੀ ਚੈਕਿੰਗ

ਨਵਾਂਸ਼ਹਿਰ, 24 ਸਤੰਬਰ (ਗੁਰਬਖਸ਼ ਸਿੰਘ ਮਹੇ)-ਕੇਂਦਰੀ ਟੀਮ ਨੇ ਅੱਜ ਸਿਵਲ ਸਰਜਨ ਦਫ਼ਤਰ ਵਿਖੇ ਸਥਿਤ ਜ਼ਿਲ੍ਹਾ ਵੈਕਸੀਨ ਸਟੋਰ ਦੀ ਚੈਕਿੰਗ ਕੀਤੀ, ਜਿਸ ਦਾ ਮੁੱਖ ਮਕਸਦ ਵੱਖ-ਵੱਖ ਬਿਮਾਰੀਆਂ ਨਾਲ ਸਬੰਧਤ ਵੈਕਸੀਨ ਦੇ ਸਹੀ ਰੱਖ-ਰਖਾਅ ਤੇ ਉਸ ਦੇ ਰਿਕਾਰਡ ਨੂੰ ਮਨਟੇਨ ...

ਪੂਰੀ ਖ਼ਬਰ »

ਕੇਂਦਰ ਕਾਲੇ ਖੇਤੀ ਕਾਨੂੰਨ ਬਣਾ ਕੇ ਕਿਸਾਨਾਂ ਦਾ ਉਜਾੜਾ ਨਾ ਕਰੇ- ਸੰਧੂ, ਕੰਦੋਲਾ

ਸੰਧਵਾਂ, 24 ਸਤੰਬਰ (ਪ੍ਰੇਮੀ ਸੰਧਵਾਂ)-ਭਾਰਤੀ ਕਿਸਾਨ ਯੂਨੀਅਨ ਦੋਆਬਾ ਇਕਾਈ ਸੰਧਵਾਂ ਦੇ ਆਗੂ ਮੱਖਣ ਸਿੰਘ ਸੰਧੂ, ਜਗਦੇਵ ਸਿੰਘ ਕੰਦੋਲਾ, ਮਨਜੀਤ ਸਿੰਘ ਟਾਂਡੀ ਸੰਧੂ, ਬੂਟਾ ਸਿੰਘ ਸੰਧੂ ਤੇ ਸੁਰਿੰਦਰ ਸਿੰਘ ਮਾਨ ਆਦਿ ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਤਿੰਨ ...

ਪੂਰੀ ਖ਼ਬਰ »

ਦੋਆਬਾ ਕਿਸਾਨ ਯੂਨੀਅਨ ਵਲੋਂ ਖਟਕੜ ਕਲਾਂ ਵਿਖੇ ਮੁੱਖ ਮਾਰਗ ਕੀਤਾ ਜਾਵੇਗਾ ਜਾਮ- ਦਿਆਲਾਂ

ਔੜ, 24 ਸਤੰਬਰ (ਜਰਨੈਲ ਸਿੰਘ ਖੁਰਦ)-ਦੋਆਬਾ ਕਿਸਾਨ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾ ਵਿੱਤ ਸਕੱਤਰ ਕੁਲਦੀਪ ਸਿੰਘ ਦਿਆਲਾਂ ਤੇ ਅਮਰਜੀਤ ਸਿੰਘ ਬੁਰਜ ਜਨਰਲ ਸਕੱਤਰ ਦੀ ਸਾਂਝੀ ਅਗਵਾਈ ਹੇਠ ਪਿੰਡ ਜੁਲਾਹ ਮਾਜਰਾ ਵਿਖੇ ਹੋਈ, ਜਿਸ ਵਿਚ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ...

ਪੂਰੀ ਖ਼ਬਰ »

ਬੰਗਾ 'ਚ ਆਂਗਣਵਾੜੀ ਵਰਕਰ ਯੂਨੀਅਨ ਵਲੋਂ ਧਰਨਾ

ਬੰਗਾ, 24 ਸਤੰਬਰ (ਜਸਬੀਰ ਸਿੰਘ ਨੂਰਪੁਰ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਬਲਾਕ ਬੰਗਾ ਦੀਆਂ ਵਰਕਰ ਹੈਲਪਰਾਂ ਨੇ ਝੰਡੇ ਤੇ ਮਾਟੋ ਲੈ ਕੇ ਬੰਗਾ 'ਚ ਧਰਨਾ ਦਿੱਤਾ | ਉਨ੍ਹਾਂ ਵਲੋਂ ਸੀ. ਡੀ. ਪੀ. ਓ ਰਾਹੀਂ ਮੰਗ ਪੱਤਰ ਕੇਂਦਰ ਤੇ ਪੰਜਾਬ ਸਰਕਾਰ ਨੂੰ ਭੇਜੇ ਗਏ | ...

ਪੂਰੀ ਖ਼ਬਰ »

ਬੇਜ਼ਮੀਨੇ ਖੇਤ ਮਜ਼ਦੂਰਾਂ ਦੀ ਕਰਜ਼ਾ ਮੁਆਫ਼ੀ ਅੱਧ ਵਿਚਕਾਰ ਲਟਕੀ

ਮਕੰਦਪੁਰ, 24 ਸਤੰਬਰ (ਅਮਰੀਕ ਸਿੰਘ ਢੀਂਡਸਾ)-ਪੰਜਾਬ ਸਰਕਾਰ ਦੀ ਬੇਜ਼ਮੀਨੇ ਖੇਤ ਮਜ਼ਦੂਰਾਂ ਦੀ ਪੱਚੀ ਹਜ਼ਾਰ ਤੱਕ ਦੀ ਕਰਜ਼ਾ ਮੁਆਫ਼ੀ ਖੇਤੀਬਾੜੀ ਸਭਾਵਾਂ ਦੇ ਕਰਮਚਾਰੀਆਂ ਦੀ ਗਲੇ ਦੀ ਹੱਡੀ ਬਣ ਚੁੱਕੀ ਹੈ, ਕਿਉਂਕਿ ਪੰਜਾਬ ਸਰਕਾਰ ਨੇ ਵੀਹ ਅਗਸਤ ਨੂੰ ਇਨ੍ਹਾਂ ...

ਪੂਰੀ ਖ਼ਬਰ »

ਮੀਂਹ ਕਾਰਨ ਗੁਣਾਚੌਰ ਸਕੂਲ ਦੀ ਕੰਧ ਡਿੱਗੀ

ਬੰਗਾ, 24 ਸਤੰਬਰ (ਕਰਮ ਲਧਾਣਾ)-ਬੀਤੇ ਦਿਨੀਂ ਪਏ ਮੀਂਹ ਕਾਰਨ ਸਰਕਾਰੀ ਹਾਈ ਸਕੂਲ ਗੁਣਾਚੌਰ ਦੀ ਜਿੱਥੇ ਚਾਰ ਦੀਵਾਰੀ ਢਹਿ ਗਈ, ਉਥੇ ਦਰੱਖਤ ਵੀ ਪੁੱਟੇ ਗਏ | ਮੁੱਖ ਅਧਿਆਪਕ ਅਮਨਪ੍ਰੀਤ ਸਿੰਘ ਜੌਹਰ ਨੇ ਇਸ ਸਬੰਧੀ ਪਿੰਡ ਦੀਆਂ ਸਮਾਜ ਸੇਵੀ ਸਖਸ਼ੀਅਤਾਂ ਨੂੰ ਬੁਲਾ ਕੇ ...

ਪੂਰੀ ਖ਼ਬਰ »

ਗੱਡੀਆਂ ਦੀ ਭੰਨ ਤੋੜ ਤੇ ਚੋਰੀ ਕਰਨ ਵਾਲਿਆਂ 'ਤੇ ਪਰਚਾ ਦਰਜ

ਮੇਹਲੀ, 24 ਸਤੰਬਰ (ਸੰਦੀਪ ਸਿੰਘ)-ਪਿੰਡ ਬਾਹੜ-ਮਜ਼ਾਰਾ ਵਿਖੇ ਬੀਤੀ ਰਾਤ ਗੱਡੀਆਂ ਦੀ ਭੰਨਤੋੜ ਤੇ ਚੋਰੀ ਕਰਨ ਤਹਿਤ ਪੁਲਿਸ ਵਲੋਂ 7 ਨੌਜਵਾਨਾਂ ਖਿਲਾਫ਼ ਮਾਮਲਾ ਦਰਜ਼ ਕੀਤਾ ਗਿਆ | ਪਰਚੇ ਵਿਚ ਦਰਜ ਜਾਣਕਾਰੀ ਅਨੁਸਾਰ ਕਰਨਜੀਤ ਸਿੰਘ ਮੰਢਾਲੀ, ਬਲਜੀਤ ਸਿੰਘ ਮੰਢਾਲੀ, ...

ਪੂਰੀ ਖ਼ਬਰ »

ਦੁਪਾਲਪੁਰ ਸਭਾ ਦਾ ਆਮ ਇਜਲਾਸ 28 ਨੂੰ

ਉਸਮਾਨਪੁਰ, 24 ਸਤੰਬਰ (ਮਝੂਰ)-ਪਿੰਡ ਦੁਪਾਲਪੁਰ ਸਥਿਤ ਬਹੁਮੰਤਵੀ ਖੇਤੀਬਾੜੀ ਸਭਾ ਦੁਪਾਲਪੁਰ ਦੇ ਹਿੱਸੇਦਾਰਾਂ ਦਾ ਆਮ ਇਜਲਾਸ 28 ਸਤੰਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਬੁਲਾਇਆ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਭਾ ਦੇ ਪ੍ਰਧਾਨ ਜਥੇ: ਅਮਰੀਕ ਸਿੰਘ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚਾ ਵਲੋਂ ਰੇਹੜੀ ਵਰਕਰਾਂ ਦੇ ਹੱਕ 'ਚ ਖੜ੍ਹਨ ਦਾ ਐਲਾਨ

ਨਵਾਂਸ਼ਹਿਰ, 24 ਸਤੰਬਰ (ਗੁਰਬਖ਼ਸ਼ ਸਿੰਘ ਮਹੇ)-ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਭੁਪਿੰਦਰ ਸਿੰਘ ਵੜੈਚ, ਸਤਨਾਮ ਸਿੰਘ ਗੁਲ੍ਹਾਟੀ ਤੇ ਮੁਕੰਦ ਲਾਲ ਨੇ ਥਾਣਾ ਨਵਾਂਸ਼ਹਿਰ ਸਿਟੀ ਦੇ ਮੁਖੀ ਵਲੋਂ ਨਵਾਂਸ਼ਹਿਰ ਦੇ ਰੇਹੜੀ ਵਰਕਰਾਂ ਨੂੰ 25 ਤੇ 26 ਸਤੰਬਰ ਨੂੰ ਰੇਹੜੀਆਂ ...

ਪੂਰੀ ਖ਼ਬਰ »

ਬਿਜਲੀ ਬਿੱਲਾਂ ਦੇ ਨਿਪਟਾਰੇ ਸਬੰਧੀ ਕੈਂਪ 26 ਨੂੰ

ਬਲਾਚੌਰ, 24 ਸਤੰਬਰ (ਦੀਦਾਰ ਸਿੰਘ ਬਲਾਚੌਰੀਆ)- ਬਿਜਲੀ ਘਰ ਬਲਾਚੌਰ ਵਿਖੇ 26 ਸਤੰਬਰ ਨੂੰ ਬਿਜਲੀ ਬਿੱਲਾਂ ਸੰਬੰਧੀ ਸ਼ਿਕਾਇਤਾਂ ਅਤੇ ਹੋਰ ਫੁੱਟਕਲ ਸਮੱਸਿਆਵਾਂ ਦੇ ਨਿਪਟਾਰੇ ਸਬੰਧੀ ਬਿਜਲੀ ਪੰਚਾਇਤ ਕੈਂਪ ਲਾਇਆ ਜਾ ਰਿਹਾ ਹੈ | ਇੰਜੀ: ਭਾਗ ਸਿੰਘ ਧਾਮੀ (ਬਜਰੂੜ) ਅਤੇ ...

ਪੂਰੀ ਖ਼ਬਰ »

ਜੱਸੀ ਜਠੇਰਿਆਂ ਦਾ ਸ਼ਰਾਧ ਮੇਲਾ 26 ਨੂੰ

ਮੇਹਲੀ, 24 ਸਤੰਬਰ (ਸੰਦੀਪ ਸਿੰਘ)-ਜੱਸੀ ਜਠੇਰਿਆਂ ਦਾ ਸ਼ਰਾਧ ਮੇਲਾ ਜੱਸੀ ਜਠੇਰਿਆਂ ਦੇ ਅਸਥਾਨ ਪਿੰਡ ਕੁਲਥਮ ਵਿਖੇ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜੱਸੀ ਜਠੇਰੇ ਪ੍ਰਬੰਧਕ ਕਮੇਟੀ ਮੈਂਬਰਾਂ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ...

ਪੂਰੀ ਖ਼ਬਰ »

ਵਪਾਰ ਮੰਡਲ ਤੇ ਆੜ੍ਹਤੀ ਐਸੋਸੀਏਸ਼ਨ ਵਲੋਂ 27 ਨੂੰ ਕਾਰੋਬਾਰ ਬੰਦ ਰੱਖਣ ਦਾ ਐਲਾਨ

ਨਵਾਂਸ਼ਹਿਰ, 24 ਸਤੰਬਰ (ਗੁਰਬਖ਼ਸ਼ ਸਿੰਘ ਮਹੇ)-ਜ਼ਿਲ੍ਹਾ ਵਪਾਰ ਮੰਡਲ ਨਵਾਂਸ਼ਹਿਰ ਤੇ ਜ਼ਿਲ੍ਹਾ ਆੜ੍ਹਤੀ ਐਸੋਸੀਏਸ਼ਨ ਕਿਸਾਨ ਮੋਰਚਾ ਦਿੱਲੀ ਵਲੋਂ ਦਿੱਤੇ ਗਏ ਦੇਸ਼ ਵਿਆਪੀ ਬੰਦ ਦੇ ਸੱਦੇ 'ਤੇ ਜ਼ਿਲ੍ਹੇ ਦੀਆਂ ਦੁਕਾਨਾਂ ਤੇ ਮੰਡੀਆਂ ਬੰਦ ਰੱਖਣ ਦਾ ਐਲਾਨ ਕੀਤਾ ਹੈ | ...

ਪੂਰੀ ਖ਼ਬਰ »

ਸਰਕਾਰੀ ਸਕੂਲ ਫਰਾਲਾ ਦੇ ਅਧਿਆਪਕਾਂ ਦਾ ਸਨਮਾਨ

ਸੰਧਵਾਂ, 24 ਸਤੰਬਰ (ਪ੍ਰੇਮੀ ਸੰਧਵਾਂ)-ਸ਼ਹੀਦ ਸੰਤੋਖ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਾਲਾ ਦੀ ਦਸਵੀਂ ਜਮਾਤ ਦੀ ਵਿਦਿਆਥਣ ਗੁਰਪ੍ਰੀਤ ਕੌਰ ਫਰਾਲਾ ਵਲੋਂ ਪੰਜਾਬ ਰਾਜ ਪ੍ਰਤਿਭਾ ਖੋਜ ਪ੍ਰੀਖਿਆ ਵਿਚੋਂ ਜ਼ਿਲ੍ਹੇ 'ਚੋਂ ਪਹਿਲਾ ਤੇ ਪੰਜਾਬ ਵਿਚੋਂ 44ਵਾਂ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਅੱਜ ਲੱਗਣਗੇ ਮੈਗਾ ਟੀਕਾਕਰਨ ਕੈਂਪ- ਸਿਵਲ ਸਰਜਨ

ਨਵਾਂਸ਼ਹਿਰ, 24 ਸਤੰਬਰ (ਗੁਰਬਖਸ਼ ਸਿੰਘ ਮਹੇ)-ਸਿਵਲ ਸਰਜਨ ਡਾ: ਗੁਰਿੰਦਰਬੀਰ ਕੌਰ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਕੋਵਿਡ-19 'ਤੇ ਕਾਬੂ ਪਾਉਣ ਤੇ ਵੱਧ ਤੋਂ ਵੱਧ ਲੋਕਾਂ ਦੀ ਵੈਕਸੀਨੇਸ਼ਨ ਕਰਨ ਲਈ ਸ਼ਹਿਰ ਤੇ ਪਿੰਡ ਪੱਧਰ 'ਤੇ 25 ਸਤੰਬਰ(ਸ਼ਨਿੱਚਰਵਾਰ) ਨੂੰ 80 ਤੋਂ ਵੱਧ ...

ਪੂਰੀ ਖ਼ਬਰ »

ਡੀ. ਈ. ਓ. ਵਲੋਂ ਪੰਜਾਬ ਨਿਪੁੰਨਤਾ ਖੋਜ ਪ੍ਰੀਖਿਆ ਜੇਤੂ ਵਿਦਿਆਰਥੀਆਂ ਤੇ ਗਾਈਡ ਅਧਿਆਪਕਾਂ ਦਾ ਸਨਮਾਨ

ਪੋਜੇਵਾਲ ਸਰਾਂ, 24 ਸਤੰਬਰ (ਨਵਾਂਗਰਾਈਾ)-ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ, ਪੰਜਾਬ ਦੁਆਰਾ ਤਿੰਨ ਜਨਵਰੀ 2021 ਨੂੰ 8ਵੀਂ ਅਤੇ 10ਵੀਂ ਜਮਾਤ ਦੀ ਲਈ ਗਈ ਪੰਜਾਬ ਨਿਪੁੰਨਤਾ ਖੋਜ ਪ੍ਰੀਖਿਆ ਦਾ ਨਤੀਜਾ ਘੋਸ਼ਿਤ ਹੋਇਆ ਹੈ, ਜਿਸ ਵਿਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ...

ਪੂਰੀ ਖ਼ਬਰ »

ਜਨਤਕ ਜਥੇਬੰਦੀਆਂ ਵਲੋਂ ਭਾਰਤ ਬੰਦ ਦਾ ਸਮਰਥਨ

ਰੱਤੇਵਾਲ, 24 ਸਤੰਬਰ (ਸੂਰਾਪੁਰੀ)-ਪਿੰਡ ਰੱਤੇਵਾਲ ਵਿਖੇ ਜਨਤਕ ਜਥੇਬੰਦੀਆਂ ਦੇ ਆਗੂਆਂ ਵਲੋਂ ਇਕ ਮੀਟਿੰਗ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਇਫਟੂ ਦੇ ਸੂਬਾ ਸਕੱਤਰ ਅਵਤਾਰ ਸਿੰਘ ਤਾਰੀ ਨੇ ਦੱਸਿਆ ਕਿ ਸੰਯੁਕਤ ਕਿਸਾਨ ਮਜ਼ਦੂਰ ਮੋਰਚੇ ਵਲੋਂ ਜੋ ਤਿੰਨ ਕਾਲੇ ...

ਪੂਰੀ ਖ਼ਬਰ »

ਲੰਗੜੋਆ ਬਾਈਪਾਸ ਦੇ ਜਾਮ 'ਚ ਕਾਫ਼ਲੇ ਬੰਨ੍ਹ ਕੇ ਪਹੁੰਚਣਗੀਆਂ ਜਥੇਬੰਦੀਆਂ

ਨਵਾਂਸ਼ਹਿਰ, 24 ਸਤੰਬਰ (ਗੁਰਬਖ਼ਸ਼ ਸਿੰਘ ਮਹੇ)-ਅੱਜ ਇੱਥੇ ਜਨਤਕ ਜਥੇਬੰਦੀਆਂ ਨੇ 27 ਸਤੰਬਰ ਦੇ ਬੰਦ ਨੂੰ ਸਫਲ ਬਣਾਉਣ ਲਈ ਭਰਵੀਂ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ ਹੈ | ਇਸ ਸਬੰਧੀ ਰਿਲਾਇੰਸ ਦੇ ਸੁਪਰ ਸਟੋਰ ਅੱਗੇ ਚੱਲਦੇ ਕਿਸਾਨੀ ਧਰਨੇ ਦੇ ਸਥਾਨ 'ਤੇ ਹੋਈ ਮੀਟਿੰਗ ਵਿਚ ...

ਪੂਰੀ ਖ਼ਬਰ »

ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਤਹਿਤ ਭਲਕੇ ਪ੍ਰਵਾਸੀ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ

ਰਾਹੋਂ, 24 ਸਤੰਬਰ (ਬਲਬੀਰ ਸਿੰਘ ਰੂਬੀ)-ਕਮਿਊਨਿਟੀ ਸਿਹਤ ਕੇਂਦਰ, ਰਾਹੋਂ ਵਿਖੇ ਉਪ ਨੈਸ਼ਨਲ ਟੀਕਾਕਰਨ ਦਿਵਸ ਤਹਿਤ ਪਲਸ ਪੋਲੀਓ ਮੁਹਿੰਮ ਵਿਚ ਤਾਇਨਾਤ ਸੁਪਰਵਾਈਜ਼ਰਾਂ ਤੇ ਵੈਕਸੀਨੇਟਰਾਂ ਨੂੰ ਸਿਖ਼ਲਾਈ ਦਿੱਤੀ ਗਈ | ਇਸ ਵਾਰ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX