ਤਾਜਾ ਖ਼ਬਰਾਂ


ਮੇਅਰ ਦੇ ਮੁਅੱਤਲ ਮਾਮਲੇ ਵਿਚ ਪੰਜਾਬ ਸਰਕਾਰ ਨੇ ਮਾਣਯੋਗ ਹਾਈ ਕੋਰਟ ਤੋਂ ਮੰਗਿਆ ਹੋਰ 10 ਦਿਨ ਦਾ ਸਮਾਂ
. . .  1 minute ago
ਪਟਿਆਲਾ, 6 ਦਸੰਬਰ ( ਗੁਰਵਿੰਦਰ ਸਿੰਘ ਔਲਖ) - ਬੇਭਰੋਸਗੀ ਮਤੇ ਨੂੰ ਲੈ ਕੇ ਨਗਰ ਨਿਗਮ ਵਲੋਂ ਪੰਜਾਬ ਸਰਕਾਰ ਨੂੰ ਭੇਜੀ ਗਈ ਪ੍ਰੋਸੀਡਿੰਗ ਮੇਅਰ ਸੰਜੀਵ ਸ਼ਰਮਾ ਬਿੱਟੂ ਨੇ ਹਾਈ ਕੋਰਟ ਦੇ ਡਬਲ ਬੈਂਚ ਕੋਲ ਚੈਲੇਂਜ ਕਰ ਦਿੱਤੀ ਸੀ, ਜਿਸ ਦੀ ਸੁਣਵਾਈ 1 ਦਸੰਬਰ ਨੂੰ ਹੋ ਚੁੱਕੀ ...
ਪੰਜਾਬ ਲੋਕ ਕਾਂਗਰਸ ਦੇ ਦਫ਼ਤਰ ਦੇ ਉਦਘਾਟਨ ਲਈ ਪਟਿਆਲਾ ਤੋਂ ਪਹੁੰਚੇ ਕੈਪਟਨ ਸਮਰਥਕ
. . .  8 minutes ago
ਪਟਿਆਲਾ, 6 ਦਸੰਬਰ (ਅਮਰਬੀਰ ਸਿੰਘ ਆਹਲੂਵਾਲੀਆ) - ਪੰਜਾਬ ਲੋਕ ਕਾਂਗਰਸ ਦੇ ਚੰਡੀਗੜ੍ਹ ਵਿਖੇ ਖੋਲ੍ਹੇ ਜਾਣ ਵਾਲੇ ਮੁੱਖ ਦਫ਼ਤਰ ਲਈ ਪਟਿਆਲਾ ਤੋਂ ਸਾਬਕਾ ਮੁੱਖ ਮੰਤਰੀ ਦੇ ਸਮਰਥਕ ਕੌਂਸਲਰ ਤੇ ਮੇਅਰ ਵੀ ਕਾਫ਼ਲਾ ਲੈ ਕੇ ਚੰਡੀਗੜ੍ਹ ਲਈ ਰਵਾਨਾ...
ਰਾਜ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ
. . .  26 minutes ago
ਨਵੀਂ ਦਿੱਲੀ, 6 ਦਸੰਬਰ - ਰਾਜ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ |...
ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਕੋਲ ਇਸ ਸਮੇਂ 21 ਕਰੋੜ ਤੋਂ ਵੱਧ ਵੈਕਸੀਨ ਖੁਰਾਕਾਂ - ਸਿਹਤ ਮੰਤਰਾਲਾ
. . .  50 minutes ago
ਨਵੀਂ ਦਿੱਲੀ, 6 ਦਸੰਬਰ - ਸਿਹਤ ਮੰਤਰਾਲਾ ਦਾ ਕਹਿਣਾ ਹੈ ਕਿ ਵੈਕਸੀਨ ਦੀਆਂ 139 ਕਰੋੜ ਤੋਂ ਵੱਧ ਖੁਰਾਕਾਂ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਉਪਲਬਧ ਕਰਵਾਈਆਂ ਗਈਆਂ ਹਨ।...
ਹਿਮਾਚਲ ਪ੍ਰਦੇਸ਼ : ਬਰਫ਼ ਦੀ ਸੰਘਣੀ ਚਾਦਰ ਹੇਠ ਢੱਕਿਆ ਗਿਆ ਜ਼ਿਲ੍ਹਾ ਨਾਰਕੰਡਾ
. . .  about 1 hour ago
ਸ਼ਿਮਲਾ,6 ਦਸੰਬਰ - ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦਾ ਨਾਰਕੰਡਾ ਬਰਫ਼ ਦੀ ਸੰਘਣੀ ਚਾਦਰ ਹੇਠ ਢੱਕਿਆ ਹੋਇਆ...
ਟੈਸਟ 'ਚ ਭਾਰਤ ਦੀ ਸਭ ਤੋਂ ਵੱਡੀ ਜਿੱਤ, ਦੂਜੇ ਟੈਸਟ 'ਚ ਨਿਊਜ਼ੀਲੈਂਡ ਨੂੰ 372 ਦੌੜਾਂ ਨਾਲ ਹਰਾਇਆ
. . .  about 1 hour ago
ਮੁੰਬਈ, 6 ਦਸੰਬਰ - ਭਾਰਤੀ ਟੀਮ ਨੇ ਦੂਜੇ ਟੈਸਟ ਮੈਚ 'ਚ ਨਿਊਜ਼ੀਲੈਂਡ ਨੂੰ 372 ਦੌੜਾਂ ਦੇ ਵੱਡੇ ਫਰਕ ਨਾਲ ਹਰਾ ਕੇ ਸੀਰੀਜ਼ ਜਿੱਤ ਲਈ ਹੈ। ਟੀਮ ਇੰਡੀਆ ਨੇ ਮੁੰਬਈ ਟੈਸਟ ਦੇ ਚੌਥੇ ਦਿਨ ਇਕ ਘੰਟੇ ਤੋਂ ਵੀ ਘੱਟ ਸਮੇਂ ਵਿਚ ਨਿਊਜ਼ੀਲੈਂਡ ਦੀਆਂ ਪੰਜ ਵਿਕਟਾਂ ਝਟਕਾਈਆਂ...
ਨਾਗਾਲੈਂਡ ਗੋਲੀਬਾਰੀ ਦੀ ਘਟਨਾ 'ਤੇ ਸੰਸਦ ਦੇ ਦੋਵਾਂ ਸਦਨਾਂ 'ਚ ਬਿਆਨ ਦੇਣਗੇ ਸ਼ਾਹ
. . .  about 1 hour ago
ਨਵੀਂ ਦਿੱਲੀ, 6 ਦਸੰਬਰ - ਅਮਿਤ ਸ਼ਾਹ ਅੱਜ ਸਰਦ ਰੁੱਤ ਸੈਸ਼ਨ ਜੋ ਚੱਲ ਰਿਹਾ ਹੈ ਉਸ ਵਿਚ ਨਾਗਾਲੈਂਡ ਗੋਲੀਬਾਰੀ ਦੀ ਘਟਨਾ 'ਤੇ ਸੰਸਦ ਦੇ ਦੋਵਾਂ ਸਦਨਾਂ 'ਚ ਬਿਆਨ ਦੇਣਗੇ...
ਤੇਲੰਗਾਨਾ ਦੇ ਮੈਡੀਕਲ ਕਾਲਜ 'ਚ ਕੋਰੋਨਾ ਧਮਾਕਾ, 43 ਵਿਦਿਆਰਥੀ ਮਿਲੇ ਸੰਕਰਮਿਤ
. . .  about 2 hours ago
ਨਵੀਂ ਦਿੱਲੀ, 06 ਦਸੰਬਰ - ਦੇਸ਼ 'ਚ ਕੋਰੋਨਾ ਵਾਇਰਸ ਦੇ ਓਮੀਕਰੋਨ ਵੈਰੀਐਂਟ ਕਾਰਨ ਲੋਕ ਦਹਿਸ਼ਤ 'ਚ ਹਨ। ਇਸ ਦੇ ਨਾਲ ਹੀ ਤੇਲੰਗਾਨਾ ਦੇ ਬੋਮਕਲ 'ਚ ਸਥਿਤ ਚਲਾਮੇਡਾ....
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੁਸ਼ਮਾ ਸਵਰਾਜ ਭਵਨ 'ਚ ਰੂਸੀ ਰੱਖਿਆ ਮੰਤਰੀ ਸਰਗੇਈ ਸ਼ੋਇਗੂ ਦਾ ਸਵਾਗਤ ਕੀਤਾ
. . .  about 2 hours ago
ਨਵੀਂ ਦਿੱਲੀ, 6 ਦਸੰਬਰ - ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੁਸ਼ਮਾ ਸਵਰਾਜ ਭਵਨ ਵਿਚ ਰੂਸੀ ਰੱਖਿਆ ਮੰਤਰੀ ਸਰਗੇਈ ਸ਼ੋਇਗੂ ....
ਬਸਪਾ ਮੁਖੀ ਮਾਇਆਵਤੀ ਨੇ ਲਖਨਊ 'ਚ ਡਾ. ਭੀਮ ਰਾਓ ਅੰਬੇਡਕਰ ਦੀ ਬਰਸੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ
. . .  about 2 hours ago
ਉੱਤਰ ਪ੍ਰਦੇਸ਼, 6 ਦਸੰਬਰ - ਬਸਪਾ ਮੁਖੀ ਮਾਇਆਵਤੀ ਨੇ ਲਖਨਊ ਵਿਚ ਡਾ. ਭੀਮ ਰਾਓ ਅੰਬੇਡਕਰ ਦੀ ਬਰਸੀ 'ਤੇ ਉਨ੍ਹਾਂ ਨੂੰ ....
ਭਾਰਤ ਪਾਕਿ ਸਰਹੱਦ 'ਤੇ ਮੁੜ ਰਾਤ 2 ਵਾਰ ਡਰੋਨ ਦੀ ਹਲਚਲ
. . .  about 2 hours ago
ਅਜਨਾਲਾ,6 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਥਾਣਾ ਅਜਨਾਲਾ ਅਧੀਨ ਆਉਂਦੀ ਭਾਰਤ ਪਾਕਿ ਸਰਹੱਦ ਦੀ ਬੀ.ਓ.ਪੀ. ਪੁਰਾਣੀ ਸੁੰਦਰਗੜ੍ਹ ਵਿਖੇ ਰਾਤ ਸਮੇਂ ਬੀ.ਐੱਸ.ਐਫ. ਦੀ 183 ਬਟਾਲੀਅਨ ਦੇ ਜਵਾਨਾਂ ਨੂੰ ਡਰੋਨ ਦੀ ਹਲਚਲ....
ਸਿਮਰਨ ਗਾਬਾ ਦੀ ਸੜਕ ਹਾਦਸੇ 'ਚ ਹੋਈ ਮੌਤ
. . .  about 2 hours ago
ਗੁਰੂ ਹਰਸਹਾਏ, 6 ਦਸੰਬਰ (ਕਪਿਲ ਕੰਧਾਰੀ) ਗੁਰੂ ਹਰਸਹਾਏ ਸ਼ਹਿਰ ਨਿਵਾਸੀ ਸਿਮਰਨ ਗਾਬਾ ਪੁੱਤਰ ਜਸਰਾਜ ਗਾਬਾ ਦੀ ਬੀਤੀ ਰਾਤ ਸੜਕ ਹਾਦਸੇ ਵਿਚ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾ.....
ਰਾਸ਼ਟਰਪਤੀ, ਉਪ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਲੋਕ ਸਭਾ ਸਪੀਕਰ ਅਤੇ ਹੋਰ ਸੰਸਦ ਮੈਂਬਰਾਂ ਨੇ ਅੱਜ ਡਾ. ਬੀ.ਆਰ. ਅੰਬੇਡਕਰ ਨੂੰ ਉਨ੍ਹਾਂ ਦੀ ਬਰਸੀ 'ਤੇ ਸ਼ਰਧਾਂਜਲੀ ਭੇਟ ਕੀਤੀ
. . .  about 3 hours ago
ਨਵੀਂ ਦਿੱਲੀ, 6 ਦਸੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਲੋਕ ਸਭਾ ਸਪੀਕਰ ਓਮ ਬਿਰਲਾ, ਲੋਕ ਸਭਾ ਰਾਜ ਸਭਾ.....
ਕੇਂਦਰੀ ਕਾਨੂੰਨ ਮੰਤਰੀ ਅੱਜ ਲੋਕ ਸਭਾ ਵਿਚ ਹਾਈ ਕੋਰਟ ਅਤੇ ਸੁਪਰੀਮ ਕੋਰਟ ਦੇ ਜੱਜ (ਸੇਵਾ ਦੀਆਂ ਤਨਖ਼ਾਹਾਂ ਅਤੇ ਸ਼ਰਤਾਂ) ਸੋਧ ਬਿੱਲ, 2021 ਪੇਸ਼ ਕਰਨਗੇ
. . .  about 3 hours ago
ਨਵੀਂ ਦਿੱਲੀ, 6 ਦਸੰਬਰ - ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਅੱਜ ਲੋਕ ਸਭਾ ਵਿਚ ਹਾਈ ਕੋਰਟ ਅਤੇ ਸੁਪਰੀਮ ਕੋਰਟ ਦੇ ਜੱਜ.....
ਭਾਰਤ ਤੇ ਰੂਸ ਅੱਜ ਆਪਣੀ ਪਹਿਲੀ 2+2 ਫਾਰਮੈਟ ਗੱਲਬਾਤ 'ਚ ਮੁੱਖ ਦੁਵੱਲੇ, ਖੇਤਰੀ ਅਤੇ ਅੰਤਰਰਾਸ਼ਟਰੀ ਮੁੱਦਿਆਂ 'ਤੇ ਚਰਚਾ ਕਰਨਗੇ
. . .  about 3 hours ago
ਨਵੀਂ ਦਿੱਲੀ, 6 ਦਸੰਬਰ - ਭਾਰਤ ਅਤੇ ਰੂਸ ਅੱਜ ਆਪਣੀ ਪਹਿਲੀ 2+2 ਫਾਰਮੈਟ ਗੱਲਬਾਤ ਵਿਚ ਮੁੱਖ ਦੁਵੱਲੇ, ਖੇਤਰੀ ਅਤੇ ਅੰਤਰਰਾਸ਼ਟਰੀ ਮੁੱਦਿਆਂ 'ਤੇ ਚਰਚਾ ਕਰਨਗੇ। ਜਿਸ ਵਿਚ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਅਫ਼ਗ਼ਾਨਿਸਤਾਨ .....
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਪੁਤਿਨ ਦੀ ਯਾਤਰਾ ਦੌਰਾਨ ਭਾਰਤ, ਰੂਸ ਏ.ਕੇ.-203 ਅਸਾਲਟ ਰਾਈਫਲ ਸੌਦੇ ਨੂੰ ਅੰਤਿਮ ਰੂਪ ਦੇਣਗੇ, ਐੱਸ.-400 ਮਾਡਲ ਭਾਰਤ ਨੂੰ ਤੋਹਫੇ ਵਜੋਂ ਦਿੱਤਾ ਜਾਵੇਗਾ
. . .  1 day ago
ਓਮੀਕਰੋਨ ਵਾਇਰਸ ਦਾ ਵਧਦਾ ਕਹਿਰ ,ਜੈਪੁਰ 'ਚ 9 ਲੋਕ ਪਾਜ਼ੀਟਿਵ
. . .  1 day ago
ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੂੰ ਮੁੰਬਈ ਏਅਰਪੋਰਟ 'ਤੇ ਵਿਦੇਸ਼ ਜਾਣ ਤੋਂ ਰੋਕਿਆ
. . .  1 day ago
ਆਂਧਰਾ ਪ੍ਰਦੇਸ਼ ਦੇ ਚਿਤੂਰ 'ਚ ਸੜਕ ਹਾਦਸੇ 'ਚ 6 ਲੋਕਾਂ ਦੀ ਮੌਤ, 2 ਜ਼ਖਮੀ
. . .  1 day ago
ਚਿਤੂਰ, 5 ਦਸੰਬਰ - ਆਂਧਰਾ ਪ੍ਰਦੇਸ਼ ਦੇ ਚਿਤੂਰ 'ਚ ਚੰਦਰਗਿਰੀ ਜ਼ੋਨ ਨੇੜੇ ਪੁਥਲਾਪੱਟੂ-ਨਾਇਡੂਪੇਟਾ ਰੋਡ 'ਤੇ ਹੋਏ ਸੜਕ ਹਾਦਸੇ 'ਚ 6 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਬੀ.ਵੀ. ਸ਼੍ਰੀਨਿਵਾਸ ਨੇ ...
ਮਹਾਰਾਸ਼ਟਰ ਵਿਚ ਓਮੀਕਰੋਨ ਵਾਇਰਸ ਦੇ 7 ਹੋਰ ਮਾਮਲੇ ਆਏ ਸਾਹਮਣੇ ,ਕੁੱਲ ਕੇਸ 8
. . .  1 day ago
ਹਿਮਾਚਲ ਪ੍ਰਦੇਸ਼: ਧਰਮਸ਼ਾਲਾ 'ਚ ਟਰੈਕਿੰਗ ਕਰਨ ਗਏ ਦੋ ਲੋਕ ਲਾਪਤਾ
. . .  1 day ago
ਧਰਮਸ਼ਾਲਾ, 5 ਦਸੰਬਰ- ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ 'ਚ ਟਰੈਕਿੰਗ ਕਰਨ ਗਏ ਦੋ ਲੋਕਾਂ ਦੇ ਲਾਪਤਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਐੱਸ.ਪੀ. ਕਾਂਗੜਾ ਨੇ ਦੱਸਿਆ ਕਿ ਅਸੀਂ ਇੱਥੋਂ ਪੁਲਿਸ ਦੀ ਟੀਮ..
ਬੇਅਦਬੀ 'ਤੇ ਰਾਜਨੀਤੀ ਕਰਨਾ ਮੰਦਭਾਗਾ: ਐਡਵੋਕੇਟ ਹਰਜਿੰਦਰ ਸਿੰਘ ਧਾਮੀ
. . .  1 day ago
ਗੜ੍ਹਸ਼ੰਕਰ, 5ਦਸੰਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ ਉਪਰੰਤ ਪਹਿਲੀ ਵਾਰ ਗੜ੍ਹਸ਼ੰਕਰ ਪਹੁੰਚੇ ਪ੍ਰਧਾਨ ਸ਼੍ਰੋਮਣੀ ਕਮੇਟੀ ਐਡਵੋਕੇਟ ਹਰਜਿੰਦਰ....
ਯੂ.ਪੀ:ਮੁੱਖ ਮੰਤਰੀ ਨੂੰ ਮੀਮੋ ਦੇਣ ਗਏ ਸਪਾ ਕਾਰਜਕਰਤਾਵਾਂ ਅਤੇ ਪੁਲਸ 'ਚ ਧੱਕਾ-ਮੁੱਕੀ
. . .  1 day ago
ਚੰਦੌਲੀ, 5 ਦਸੰਬਰ- ਉੱਤਰ ਪ੍ਰਦੇਸ਼ ਦੇ ਚੰਦੌਲੀ ਦੇ ਐੱਸ.ਸੀ. ਅੰਕੁਰ ਅਗਰਵਾਲ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ 'ਸਪਾ ਕਾਰਜਕਰਤਾਵਾਂ ਵਲੋਂ ਅੱਜ ਮੁੱਖ ਮੰਤਰੀ ਨੂੰ ਮੀਮੋ ਦੇਣ ਦੀ ਯੋਜਨਾ ਸੀ। ਕਾਰਜਕਰਤਾਵਾਂ..
ਤੇਜ਼ ਰਫ਼ਤਾਰ ਮੋਟਰਸਾਈਕਲ ਡਿਵਾਈਡਰ ਨਾਲ ਟਕਰਾਉਣ ਕਾਰਨ ਦੋ ਨੌਜਵਾਨ ਗੰਭੀਰ ਜ਼ਖ਼ਮੀ
. . .  1 day ago
ਸਰਾਏ ਅਮਾਨਤ ਖਾਂ, 5 ਦਸੰਬਰ (ਨਰਿੰਦਰ ਸਿੰਘ ਦੋਦੇ)-ਬੀਤੀ ਦੇਰ ਸ਼ਾਮ ਤੇਜ਼ ਰਫ਼ਤਾਰ ਦੋ ਮੋਟਰਸਾਈਕਲ ਸਵਾਰ ਨੌਜਵਾਨ ਸੜਕ ਕਿਨਾਰੇ ਲੱਗੇ ਡਿਵਾਈਡਰ ਨਾਲ ਟਕਰਾਉਣ ਕਾਰਨ ਗੰਭੀਰ ਜ਼ਖ਼ਮੀ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 10 ਅੱਸੂ ਸੰਮਤ 553

ਲੁਧਿਆਣਾ

ਵਪਾਰੀ ਤੋਂ ਫਿਰੌਤੀ ਮੰਗਣ ਵਾਲੇ ਲੁਟੇਰਾ ਗਰੋਹ ਦੇ ਤਿੰਨ ਮੈਂਬਰ ਹਥਿਆਰਾਂ ਸਮੇਤ ਗਿ੍ਫਤਾਰ

ਨੌਕਰ ਵਲੋਂ ਆਪਣੇ ਦੋ ਸਾਥੀਆਂ ਨਾਲ ਮਿਲ ਕੇ ਮੰਗੀ ਗਈ ਸੀ ਫਿਰੌਤੀ


ਲੁਧਿਆਣਾ, 24 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਇੱਕ ਵਪਾਰੀ ਤੋਂ ਫਿਰੌਤੀ ਮੰਗਣ ਵਾਲੇ ਖ਼ਤਰਨਾਕ ਲੁਟੇਰਾ ਗਰੋਹ ਦੇ ਤਿੰਨ ਮੈਂਬਰਾਂ ਨੂੰ ਗਿ੍ਫ਼ਤਾਰ ਕੀਤਾ ਹੈ, ਜਿਨ੍ਹਾਂ ਵਿਚ ਵਪਾਰੀ ਦਾ ਨੌਕਰ ਵੀ ਸ਼ਾਮਿਲ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜੁਆਇੰਟ ਪੁਲਿਸ ਕਮਿਸ਼ਨਰ ਸਚਿਨ ਗੁਪਤਾ ਨੇ ਦੱਸਿਆ ਕਿ ਪੁਲਿਸ ਵਲੋਂ ਇਹ ਕਾਰਵਾਈ ਏ.ਡੀ.ਸੀ.ਪੀ. ਮੈਡਮ ਰੁਪਿੰਦਰ ਕੌਰ ਸਰਾਂ ਦੀ ਅਗਵਾਈ ਹੇਠ ਅਮਲ ਵਿਚ ਲਿਆਂਦੀ ਗਈ ਹੈ ਅਤੇ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਅਮਨਦੀਪ ਸਿੰਘ ਪੁੱਤਰ ਮਾਤਾ ਪ੍ਰਸ਼ਾਦ ਵਰਮਾ, ਪੰਕਜ ਯਾਦਵ ਪੁੱਤਰ ਰਾਮ ਮੂਰਤ ਯਾਦਵ ਅਤੇ ਉਦੈ ਪ੍ਰਤਾਪ ਵਾਸੀ ਰਾਮ ਲਾਲ ਸ਼ਾਮਿਲ ਹਨ ਤੇ ਇਹ ਗਿਆਸਪੁਰਾ ਦੇ ਰਹਿਣ ਵਾਲੇ ਹਨ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਇਹ ਕਾਰਵਾਈ ਰਾਕੇਸ਼ ਕੁਮਾਰ ਪੁੱਤਰ ਕੁਮਾਰ ਗੋਇਲ ਵਾਸੀ ਰੇਲਵੇ ਕਾਲੋਨੀ ਸ਼ੇਰਪੁਰ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਕਥਿਤ ਦੋਸ਼ੀਆਂ ਵਿਚੋਂ ਪੰਕਜ ਯਾਦਵ ਵਪਾਰੀ ਰਾਕੇਸ਼ ਕੁਮਾਰ ਦਾ ਨੌਕਰ ਹੈ ਅਤੇ ਉਸ ਪਾਸ ਕੰਮ ਕਰਦਾ ਹੈ | ਕੁਝ ਦਿਨ ਪਹਿਲਾਂ ਅਮਨਦੀਪ ਅਤੇ ਉਦੈ ਪ੍ਰਤਾਪ ਨੇ ਰਾਕੇਸ਼ ਕੁਮਾਰ ਪਾਸੋਂ 28 ਅਗਸਤ ਨੂੰ 51 ਹਜ਼ਾਰ ਰੁਪਏ ਦੀ ਨਗਦੀ ਖੋਹ ਲਈ ਸੀ, ਜੋ ਕਿ ਇਨ੍ਹਾਂ ਨੇ ਆਪਸ ਵਿਚ ਵੰਡ ਲਈ ਸੀ | ਕਥਿਤ ਦੋਸ਼ੀ ਪੰਕਜ ਯਾਦਵ ਨੇ ਹੀ ਆਪਣੇ ਮਾਲਕ ਰਾਕੇਸ਼ ਕੁਮਾਰ ਦੀ ਇਸ ਸਬੰਧੀ ਆਪਣੇ ਦੋਸਤਾਂ ਨੂੰ ਇਹ ਜਾਣਕਾਰੀ ਮੁਹੱਈਆ ਕਰਵਾਈ ਸੀ | ਬੀਤੇ ਦਿਨ ਕਥਿਤ ਦੋਸ਼ੀਆਂ ਵਲੋਂ ਰਾਕੇਸ਼ ਕੁਮਾਰ ਪਾਸੋਂ 10 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਅਤੇ ਪੈਸੇ ਨਾ ਦੇਣ ਦੀ ਸੂਰਤ ਵਿਚ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ | ਰਾਕੇਸ਼ ਕੁਮਾਰ ਵਲੋਂ ਜਦੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਗਿਆ ਤਾਂ ਪੁਲਿਸ ਵਲੋਂ ਇਸ ਦੀ ਜਾਂਚ ਸ਼ੁਰੂ ਕਰ ਦਿੱਤੀ | ਜਾਂਚ ਦੌਰਾਨ ਪੁਲਿਸ ਨੂੰ ਜਦੋਂ ਪੰਕਜ ਯਾਦਵ 'ਤੇ ਸ਼ੱਕ ਹੋਇਆ ਤਾਂ ਪੁਲਿਸ ਨੇ ਉਸ ਪਾਸੋਂ ਸਖ਼ਤੀ ਨਾਲ ਪੁੱਛ ਪੜਤਾਲ ਕੀਤੀ ਤੇ ਸਾਰੀ ਸੱਚਾਈ ਸਾਹਮਣੇ ਆ ਗਈ, ਜਿਸ 'ਤੇ ਪੁਲਿਸ ਵਲੋਂ ਪੰਕਜ ਦੇ ਦੋ ਸਾਥੀਆਂ ਅਮਨਦੀਪ ਅਤੇ ਉਦੈ ਪ੍ਰਤਾਪ ਨੂੰ ਵੀ ਕਾਬੂ ਕਰ ਲਿਆ | ਕਥਿਤ ਦੋਸ਼ੀਆਂ ਵਲੋਂ ਫਿਰੌਤੀ ਲਈ ਇਸ ਮੋਬਾਇਲ 'ਤੇ ਫੋਨ ਕੀਤਾ ਗਿਆ ਸੀ, ਉਹ ਵੀ ਇਨ੍ਹਾਂ ਵਲੋਂ ਕੁਝ ਦਿਨ ਪਹਿਲਾਂ ਇਕ ਨੌਜਵਾਨ ਤੋਂ ਖੋਹਿਆ ਗਿਆ ਸੀ | ਕਥਿਤ ਦੋਸ਼ੀ ਲੁੱਟ ਖੋਹ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਹਨ | ਪੁਲਿਸ ਵਲੋਂ ਇਨ੍ਹਾਂ ਦੇ ਕਬਜ਼ੇ ਵਿਚੋਂ ਇਕ ਸਕੂਟਰ, ਦੋ ਦਾਤਰ, ਰਿਵਾਲਵਰ, ਜਿੰਦਾ ਕਾਰਤੂਸ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਇਨ੍ਹਾਂ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ |

ਆਸ਼ਾ ਵਰਕਰ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪੱਧਰੀ ਧਰਨਾ

ਲੁਧਿਆਣਾ, 24 ਸਤੰਬਰ (ਸਲੇਮਪੁਰੀ)-ਅੱਜ ਵੱਡੀ ਗਿਣਤੀ ਵਿਚ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ ਅਤੇ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ | ਧਰਨੇ ਦੀ ਅਗਵਾਈ ਕਰਦਿਆਂ ਜਥੇਬੰਦੀ ਦੀ ਸੂਬਾ ...

ਪੂਰੀ ਖ਼ਬਰ »

ਪਲਸ ਪੋਲੀਓ ਗੇੜ ਨੂੰ ਸਫਲ ਬਣਾਉਣ ਲਈ ਲੋਕਾਂ ਨੂੰ ਸਹਿਯੋਗ ਦੇਣ ਦੀ ਡੀ. ਸੀ. ਨੇ ਕੀਤੀ ਅਪੀਲ

ਲੁਧਿਆਣਾ, 24 ਸਤੰਬਰ (ਪੁਨੀਤ ਬਾਵਾ)-ਸਥਾਨਕ ਬਚਤ ਭਵਨ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਲੋਕਾਂ ਨੂੰ ਪਲਸ ਪੋਲੀਓ ਗੇੜ ਨੂੰ ਸਫਲ ਬਣਾਉਣ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ | ਪਲਸ ਪੋਲੀਓ ਮੁਹਿੰਮ ਦਾ ਪੰਜ ਦਿਨਾਂ ...

ਪੂਰੀ ਖ਼ਬਰ »

ਕੋਰੋਨਾ ਤੋਂ ਪ੍ਰਭਾਵਿਤ 1 ਮਰੀਜ਼ ਨੇ ਦਮ ਤੋੜਿਆ

ਲੁਧਿਆਣਾ, 24 ਸਤੰਬਰ (ਸਲੇਮਪੁਰੀ)-ਜ਼ਿਲ੍ਹਾ ਲੁਧਿਆਣਾ ਵਿਚ ਕੋਰੋਨਾ ਨਾਲ ਨਜਿੱਠਣ ਲਈ ਹਰ ਰੋਜ ਵੱਡੀ ਗਿਣਤੀ ਵਿਚ ਸ਼ੱਕੀ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਲੈਬ ਜਾਂਚ ਕੀਤੀ ਜਾ ਰਹੀ ਹੈ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਲੁਧਿਆਣਾ ਵਿਚ ਅੱਜ ਤੱਕ 2471362 ਸ਼ੱਕੀ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਰੋਸ ਮੁਜ਼ਾਹਰਾ

ਲੁਧਿਆਣਾ, 24 ਸਤੰਬਰ (ਸਲੇਮਪੁਰੀ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਆਲ ਇੰਡੀਆ ਫੈਡਰੇਸ਼ਨ ਅਤੇ ਹੋਰ ਜਥੇਬੰਦੀਆਂ ਦੇ ਸੱਦੇ 'ਤੇ ਮੰਗਾਂ ਨੂੰ ਲੈ ਕੇ ਦੇਸ਼ ਵਿਆਪੀ ਹੜਤਾਲ ਕਰਕੇ ਰੋਸ ਮੁਜ਼ਾਹਰੇ ਕੀਤੇ ਗਏ | ਸੂਬੇ ਦੇ ਹੋਰਨਾਂ ਜ਼ਿਲਿ੍ਹਆਂ ਦੀ ਤਰ੍ਹਾਂ ...

ਪੂਰੀ ਖ਼ਬਰ »

ਡੇਂਗੂ ਬੁਖਾਰ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ 245 ਹੋਈ

ਲੁਧਿਆਣਾ, 24 ਸਤੰਬਰ (ਸਲੇਮਪੁਰੀ)-ਨਾਮੁਰਾਦ ਬੁਖਾਰ ਡੇਂਗੂ ਦਾ ਪ੍ਰਕੋਪ ਦਿਨ ਬ ਦਿਨ ਵੱਧਦਾ ਜਾ ਰਿਹਾ ਹੈ, ਜਿਸ ਕਰਕੇ ਇਸ ਬੁਖਾਰ ਨੂੰ ਲੈ ਕੇ ਲੋਕਾਂ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ | ਡੇਂਗੂ ਬੁਖਾਰ ਨੇ ਤੇਜੀ ਨਾਲ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ | ...

ਪੂਰੀ ਖ਼ਬਰ »

ਖਾਣ ਪੀਣ ਦੀਆਂ ਵਸਤਾਂ, ਰਸੋਈ ਗੈਸ ਅਤੇ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਧਣ ਕਾਰਨ ਲੋਕ ਪ੍ਰੇਸ਼ਾਨ

ਲੁਧਿਆਣਾ, 24 ਸਤੰਬਰ (ਜੁਗਿੰਦਰ ਸਿੰਘ ਅਰੋੜਾ)-ਵੱਧ ਰਹੀ ਮਹਿੰਗਈ ਦੇ ਚੱਲਦਿਆਂ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਖਾਣ ਪੀਣ ਦੀਆਂ ਜ਼ਰੂਰੀ ਵਸਤੂਆਂ ਦੀਆਂ ਕੀਮਤਾਂ ਦੇ ਨਾਲ-ਨਾਲ ਪੈਟਰੋਲ ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਧਣ ...

ਪੂਰੀ ਖ਼ਬਰ »

ਰਿਸ਼ਵਤ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੀ ਮੁਅੱਤਲ ਐਸ. ਐਚ. ਓ. ਹੋਈ ਬਹਾਲ

ਲੁਧਿਆਣਾ, 24 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਰਿਸ਼ਵਤ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੀ ਥਾਣਾ ਮਿਹਰਬਾਨ ਦੀ ਮੁਅੱਤਲ ਐਸ.ਐਚ.ਓ. ਨੂੰ ਪੁਲਿਸ ਅਧਿਕਾਰੀਆਂ ਵਲੋਂ ਬਹਾਲ ਕਰ ਦਿੱਤਾ ਗਿਆ ਹੈ | ਉਕਤ ਮਹਿਲਾ ਐਸ.ਐਚ.ਓ. ਖ਼ਿਲਾਫ਼ ਨਸ਼ਾ ਤਸਕਰੀ ਦਾ ਝੂਠਾ ਮਾਮਲਾ ਦਰਜ ਕਰਨ ਦੇ ਵੀ ...

ਪੂਰੀ ਖ਼ਬਰ »

ਪਲਾਈਵੁੱਡ ਫੈਕਟਰੀ ਦੀ ਦੀਵਾਰ ਡਿੱਗਣ ਕਰਕੇ ਲੱਖਾਂ ਦਾ ਨੁਕਸਾਨ

ਢੰਡਾਰੀ ਕਲਾਂ, 24 ਸਤੰਬਰ (ਮਠਾੜੂ)-ਬੀਤੇ ਦਿਨ ਹੋਈ ਲਗਾਤਾਰ ਬਰਸਾਤ ਨਾਲ ਫੋਕਲ ਪੁਆਇੰਟ ਫੇਸ 5 ਸਥਿਤ ਸੀਨੀਅਰ ਪਲਾਈ ਬੋਰਡ ਅਤੇ ਮਾਈਕਾ ਦੀ ਫੈਕਟਰੀ ਦੀ ਤਕਰੀਬਨ 225 ਫੁੱਟ ਲੰਬੀ ਅਤੇ 13 ਫੁੱਟ ਉੱਚੀ ਦੀਵਾਰ ਡਿੱਗ ਗਈ | ਫੈਕਟਰੀ ਦੇ ਚੀਫ ਮੈਨੇਜਿੰਗ ਡਾਇਰੈਕਟਰ ਅਤੇ ਪੰਜਾਬ ...

ਪੂਰੀ ਖ਼ਬਰ »

ਜੋਨਲ ਕਮਿਸ਼ਨਰ ਜਸਦੇਵ ਸਿੰਘ ਸੇਖੋਂ ਨੇ ਸਟਾਫ ਦੀ ਹਾਜ਼ਰੀ ਚੈਕ ਕੀਤੀ ਕਈ ਅਧਿਕਾਰੀ/ਕਰਮਚਾਰੀ ਸੀਟਾਂ ਤੋਂ ਮਿਲੇ ਗਾਇਬ

ਲੁਧਿਆਣਾ, 24 ਸਤੰਬਰ (ਅਮਰੀਕ ਸਿੰਘ ਬੱਤਰਾ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਕਿ ਦਫਤਰਾਂ 'ਚ ਕੰਮ ਕਰਾਉਣ ਆਉਂਦੇ ਲੋਕਾਂ ਨੂੰ ਮੁਸ਼ਕਿਲਾਂ ਤੋਂ ਬਚਾਉਣ ਲਈ ਅਧਿਕਾਰੀ ਸਵੇਰੇ 9 ਵਜੇ ਸੀਟਾਂ ਤੇ ਮੌਜੂਦ ਰਹਿਣੇ ਚਾਹੀਦੇ ਹਨ, ...

ਪੂਰੀ ਖ਼ਬਰ »

ਜ਼ਰੂਰੀ ਮੁਰੰਮਤ ਕਾਰਨ ਅੱਜ ਦਰਜਨਾਂ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ

ਲੁਧਿਆਣਾ, 24 ਸਤੰਬਰ (ਬੱਤਰਾ)-ਪਾਵਰਕਾਮ ਵਲੋਂ ਜ਼ਰੂਰੀ ਮੁਰੰਮਤ ਲਈ 11 ਕੇ.ਵੀ. ਫੀਡਰਜ਼ 25 ਸਤੰਬਰ ਛਨੀਵਾਰ ਨੂੰ ਬੰਦ ਰੱਖੇ ਜਾਣਗੇ, ਜਿਸ ਕਾਰਨ ਸਵੇਰੇ 9.00 ਤੋਂ ਸ਼ਾਮ 6.00 ਵਜੇ ਤੱਕ ਜਸਪਾਲ ਬਾਂਗਰ ਰੋਡ ਨੇੜੇ ਜਸਪਾਲ ਕੰਡਾ ਤੇ ਆਸ-ਪਾਸ, ਸਿੰਗਲਾ ਕਾਲੋਨੀ, ਦੁਰਗਾ ਕੋਨਕਾਸਟ, ...

ਪੂਰੀ ਖ਼ਬਰ »

ਗਦੂਦਾਂ ਕਾਰਨ ਪਿਸ਼ਾਬ ਦੀਆਂ ਸਮੱਸਿਆਵਾਂ ਹੋ ਸਕਦੀਆਂ ਹਨ-ਡਾ. ਸਹਿਗਲ

ਲੁਧਿਆਣਾ, 24 ਸਤੰਬਰ (ਸਲੇਮਪੁਰੀ)-ਗੁਰਦਾ ਰੋਗਾਂ ਦੇ ਮਾਹਿਰ ਡਾ. ਅਨੰਦ ਸਹਿਗਲ ਮੁਖੀ ਗੁਰਦਾ ਵਿਭਾਗ ਦੀਪ ਹਸਪਤਾਲ ਨੇ ਦੱਸਿਆ ਹੈ ਕਿ ਬੀ.ਪੀ.ਐਚ. ਇਕ ਵਧੇ ਹੋਏ ਗਦੂਦ ਦਾ ਡਾਕਟਰੀ ਨਾਮ ਹੈ | ਇਹ ਉਮਰ ਦੇ ਨਾਲ ਹਾਰਮੋਨਲ ਤਬਦੀਲੀਆਂ ਦੇ ਕਾਰਨ ਹੁੰਦਾ ਹੈ | ਇਹ ਕੈਂਸਰ ਨਹੀਂ ਹੈ ...

ਪੂਰੀ ਖ਼ਬਰ »

ਪਾਵਰਕਾਮ ਦੇ ਕੁਝ ਮੁਲਾਜ਼ਮਾਂ ਦੀ ਢਿੱਲੀ ਕਾਰਗੁਜ਼ਾਰੀ ਦਾ ਖਮਿਆਜ਼ਾ ਵਿਭਾਗ ਨੂੰ ਪੈ ਰਿਹੈ ਭੁਗਤਣਾ

ਲੁਧਿਆਣਾ, 24 ਸਤੰਬਰ (ਅਮਰੀਕ ਸਿੰਘ ਬੱਤਰਾ)-ਪਾਵਰਕਾਮ ਦੇ ਸੀ. ਐਮ. ਡੀ. ਏ ਵੇਣੂ ਪ੍ਰਸਾਦ, ਨਿਰਦੇਸ਼ਕ ਵੰਡ ਇੰਜ. ਡੀ. ਪੀ. ਐਸ. ਗਰੇਵਾਲ ਅਤੇ ਮੁੱਖ ਇੰਜੀਨੀਅਰ ਕੇਂਦਰੀ ਜੋਨ ਲੁਧਿਆਣਾ ਦੇ ਨਿਰਦੇਸ਼ਾਂ ਤੇ ਵਿਭਾਗ ਦੇ ਅਧਿਕਾਰੀਆਂ ਵਲੋਂ ਆਮ ਜਨਤਾ ਦੀਆਂ ਬਿਜਲੀ ਸਪਲਾਈ ਅਤੇ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਕਾਮਿਆਂ ਨੇ ਮੰਗਾਂ ਨੂੰ ਲੈ ਕੇ ਬੱਸ ਅੱਡਾ ਕੀਤਾ ਬੰਦ

ਲੁਧਿਆਣਾ, 24 ਸਤੰਬਰ (ਸਲੇਮਪੁਰੀ)-ਪੰਜਾਬ ਰੋਡਵੇਜ਼/ ਪਨਬਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਮੰਗਾਂ ਨੂੰ ਲੈ ਕੇ ਸੂਬੇ ਦੇ ਹੋਰਨਾਂ ਬੱਸ ਅੱਡਿਆਂ ਦੀ ਤਰ੍ਹਾਂ ਲੁਧਿਆਣਾ ਸਥਿਤ ਬੱਸ ਅੱਡਾ ਵੀ 2 ਘੰਟੇ ਲਈ ਬੰਦ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ...

ਪੂਰੀ ਖ਼ਬਰ »

ਸਾਬਕਾ ਮੰਤਰੀ ਬੀਰਮੀ ਪੱਛੜੀਆਂ ਸ਼੍ਰੇਣੀਆਂ ਨਾਲ ਸੰਬੰਧਿਤ ਰਾਜਨੀਤਕ ਪਾਰਟੀ ਬਣਾਉਣਗੇ

ਲੁਧਿਆਣਾ, 24 ਸਤੰਬਰ (ਪੁਨੀਤ ਬਾਵਾ)-ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਆਗੂਆਂ ਦੀ ਇਕ ਅਹਿਮ ਮੀਟਿੰਗ ਸਾਬਕਾ ਮੰਤਰੀ ਮਲਕੀਤ ਸਿੰਘ ਬੀਰਮੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਆਗੂਆਂ ਨੇ ਸ.ਬੀਰਮੀ ਨੂੰ ਪੰਜਾਬ ਅੰਦਰ ਪੱਛੜੀਆਂ ...

ਪੂਰੀ ਖ਼ਬਰ »

ਡੇਂਗੂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਉਣ ਦੇ ਡਿਪਟੀ ਕਮਿਸ਼ਨਰ ਵਲੋਂ ਹੁਕਮ ਜਾਰੀ

ਲੁਧਿਆਣਾ, 24 ਸਤੰਬਰ (ਪੁਨੀਤ ਬਾਵਾ)-ਸਥਾਨਕ ਬੱਚਤ ਭਵਨ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਨੇ ਨਗਰ ਨਿਗਮ ਲੁਧਿਆਣਾ, ਸਿਹਤ, ਪੇਂਡੂ ਵਿਕਾਸ ਤੇ ਪੰਚਾਇਤ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨੂੰ ...

ਪੂਰੀ ਖ਼ਬਰ »

ਧੋਖਾਦੇਹੀ ਦੇ ਮਾਮਲੇ ਵਿਚ ਦੋਸ਼ੀ ਨੂੰ ਤਿੰਨ ਸਾਲ ਕੈਦ

ਲੁਧਿਆਣਾ, 24 ਸਤੰਬਰ (ਆਹੂਜਾ)-ਸਥਾਨਕ ਅਦਾਲਤ ਨੇ ਧੋਖਾਧੜੀ ਦੇ ਇਕ ਮਾਮਲੇ ਦਾ ਨਿਪਟਾਰਾ ਕਰਦਿਆਂ ਦੋਸ਼ੀ ਨੂੰ ਤਿੰਨ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ 2 ਜਨਵਰੀ 2014 ਨੂੰ ਸ਼ਿਕਾਇਤਕਰਤਾ ਚਰਨਜੀਤ ਸਿੰਘ ਵਾਸੀ ਕਾਕੋਵਾਲ ...

ਪੂਰੀ ਖ਼ਬਰ »

ਬਾਬਾ ਮੁਕੰਦ ਸਿੰਘ ਨਗਰ ਗਲੀ ਨੰਬਰ 2 ਦੇ ਸੀਵਰੇਜ ਸਿਸਟਮ ਦੀ ਹਾਲਤ ਸੁਧਾਰੀ ਜਾਵੇ-ਸੈਕਟਰੀ ਗੌਤਮ ਜੈਨ

ਡਾਬਾ/ਲੁਹਾਰਾ, 24 ਸਤੰਬਰ (ਕੁਲਵੰਤ ਸਿੰਘ ਸੱਪਲ)-ਸਥਾਨਕ ਡਾਬਾ ਰੋਡ ਸਥਿਤ ਬਾਬਾ ਮੁਕੰਦ ਸਿੰਘ ਨਗਰ, ਗਲੀ ਨੰਬਰ 2 ਵਿਖੇ ਸੀਵਰੇਜ਼ ਸਿਸਟਮ ਦੀ ਅਤਿ ਮੰਦੀ ਹਾਲਤ ਸਬੰਧੀ ਸਮਾਲ ਸਕੇਲ ਇੰਡਸਟਰੀ ਐਸੋਸੀਏਸ਼ਨ ਲੁਧਿਆਣਾ ਦੇ ਸੈਕਟਰੀ ਗੌਤਮ ਜੈਨ ਨੇ ਦੱਸਿਆ ਕਿ ਡਾਬਾ ਰੋਡ ...

ਪੂਰੀ ਖ਼ਬਰ »

ਖੇਤੀ ਕਾਰੋਬਾਰ ਆਰੰਭ ਕਰਨ ਵਾਲਿਆਂ ਲਈ ਆਨਲਾਈਨ ਜਾਣਕਾਰੀ ਸਮਾਗਮ

ਲੁਧਿਆਣਾ, 24 ਸਤੰਬਰ (ਪੁਨੀਤ ਬਾਵਾ)-ਪੀ.ਏ.ਯੂ. ਵਿਚ ਸਥਾਪਿਤ ਪੰਜਾਬ ਐਗਰੀ ਬਿਜ਼ਨਸ ਇਨਕੁਬੇਟਰ ਸੈਂਟਰ ਨੇ ਆਪਣੇ ਸਿਖਲਾਈ ਪ੍ਰੋਗਰਾਮਾਂ ਉੱਦਮ ਅਤੇ ਉਡਾਣ ਦੇ ਤੀਸਰੇ ਭਾਗ ਲਈ ਚੁਣੇ ਗਏ ਸਿਖਿਆਰਥੀਆਂ ਦੀ ਜਾਣ-ਪਛਾਣ ਲਈ ਇੱਕ ਵਿਸ਼ੇਸ਼ ਆਨਲਾਈਨ ਸਮਾਗਮ ਕੀਤਾ | ਇਹਨਾਂ ...

ਪੂਰੀ ਖ਼ਬਰ »

27 ਨੂੰ ਕਿਸਾਨ ਸ਼ਾਂਤੀਪੂਰਵਕ ਭਾਰਤ ਬੰਦ ਕਰਕੇ 3 ਕਾਲੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਸੰਘਰਸ਼ ਕਰਨਗੇ-ਕਾਦੀਆਂ

ਲੁਧਿਆਣਾ, 24 ਸਤੰਬਰ (ਪੁਨੀਤ ਬਾਵਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਸੰਯੁਕਤ ਕਿਸਾਨ ਮੋਰਚਾ ਵਲੋਂ 27 ਸਤੰਬਰ ਦਿਨ ਸੋਮਵਾਰ ਨੂੰ ਪੰਜਾਬ ਬੰਦ ਦਾ ਸੱਦਾ ਕੇਂਦਰ ਸਰਕਾਰ ਦੇ ਪਾਸ ਕੀਤੇ 3 ਕਾਲੇ ਕਾਨੂੰਨਾਂ ਦੇ ਵਿਰੋਧ ਵਿਚ ਹੈ | ...

ਪੂਰੀ ਖ਼ਬਰ »

ਸਨਅਤੀ ਸ਼ਹਿਰ ਦੀਆਂ ਸੜਕਾਂ ਦੀ ਹਾਲਤ ਹੋਈ ਬਦ ਤੋਂ ਬਦਤਰ

ਲੁਧਿਆਣਾ, 24 ਸਤੰਬਰ (ਕਵਿਤਾ ਖੁੱਲਰ, ਅਮਰੀਕ ਸਿੰਘ ਬੱਤਰਾ)-ਸਨਅਤੀ ਸ਼ਹਿਰ ਦੀਆਂ ਸੜਕਾਂ ਦੀ ਹਾਲਤ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ ਜਿਸ ਕਾਰਨ ਜਿਥੇ ਵਾਹਨਾਂ ਚਾਲਕਾਂ ਨੂੰ ਆਪਣੀ ਮੰਜ਼ਿਲ 'ਤੇ ਜਾਣ 'ਚ ਦਿੱਕਤ ਪੇਸ਼ ਆਉਣ ਦੇ ਨਾਲ ਹੌਲੀ ਰਫ਼ਤਾਰ ਨਾਲ ਚੱਲਣ ਕਾਰਨ ...

ਪੂਰੀ ਖ਼ਬਰ »

ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਹਫ਼ਤਾਵਾਰੀ ਕੀਰਤਨ ਸਮਾਗਮ

ਲੁਧਿਆਣਾ, 24 ਸਤੰਬਰ (ਕਵਿਤਾ ਖੁੱਲਰ)-ਸਥਾਨਕ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਦੀ ਪ੍ਰਬੰਧਕ ਕਮੇਟੀ ਵਲੋਂ ਬੀਤੀ ਰਾਤ ਗੁਰਦੁਆਰਾ ਸਾਹਿਬ ਵਿਖੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਚਲ ਰਹੀ ਹਫ਼ਤਾਵਾਰੀ ਕੀਰਤਨ ਸਮਾਗਮ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਰਗਲਾਉਣ ਦੇ ਦੋਸ਼ 'ਚ ਕੇਸ ਦਰਜ

ਲੁਧਿਆਣਾ, 24 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਲੱਛਮੀ ਦੇਵੀ ਵਾਸੀ ਢੰਡਾਰੀ ਖੁਰਦ ਦੀ ਸ਼ਿਕਾਇਤ 'ਤੇ ਇੱਕ ਅਣਪਛਾਤੇ ਨੌਜਵਾਨ ਖਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ਉਤੇ ਉਸ ਦੀ ...

ਪੂਰੀ ਖ਼ਬਰ »

ਮਿਸ਼ਨ ਰੈੱਡ ਸਕਾਈ ਅਧੀਨ ਨਸ਼ੇ 'ਤੇ ਨਿਰਭਰ 200 ਤੋਂ ਵੱਧ ਵਿਅਕਤੀਆਂ ਨੂੰ ਪ੍ਰਸ਼ਾਸਨ ਵਲੋਂ ਰੁਜ਼ਗਾਰ ਯਕੀਨੀ ਬਣਾਇਆ ਗਿਆ-ਡੀ. ਸੀ.

ਲੁਧਿਆਣਾ, 24 ਸਤੰਬਰ (ਪੁਨੀਤ ਬਾਵਾ) -ਲੁਧਿਆਣਾ ਵਿਚ ਮਿਸ਼ਨ ਰੈਡ ਸਕਾਈ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਦੁਆਰਾ 200 ਤੋਂ ਵੱਧ ਨਸ਼ੇ 'ਤੇ ਨਿਰਭਰ ਵਿਅਕਤੀਆਂ ਨੂੰ ਰੁਜ਼ਗਾਰ ਯਕੀਨੀ ਬਣਾਇਆ ਗਿਆ ਹੈ | ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵਲੋਂ ਅੱਜ ...

ਪੂਰੀ ਖ਼ਬਰ »

ਇਕਬਾਲ ਮੰਝ ਫੱਗੂਵਾਲ ਹਲਕਾ ਗਿੱਲ ਦੇ ਜਨਰਲ ਸਕੱਤਰ ਨਿਯੁਕਤ

ਲਾਡੋਵਾਲ, 24 ਸਤੰਬਰ (ਬਲਬੀਰ ਸਿੰਘ ਰਾਣਾ)-ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਨੇ ਸ਼੍ਰੋਮਣੀ ਅਕਾਲੀ ਦਲ ਅੰਦਰ ਲੰਬੇ ਸਮੇਂ ਤੋਂ ਵਫ਼ਾਦਾਰ ਸਿਪਾਹੀ ਵਜੋਂ ਕੰਮ ਕਰਨ ਵਾਲੇ ਵਰਕਰਾਂ ਨੂੰ ਜਿਥੇ ਬਣਦਾ ਮਾਣ-ਸਤਿਕਾਰ ਦਿੱਤਾ ਉਥੇ ਉਨ੍ਹਾਂ ...

ਪੂਰੀ ਖ਼ਬਰ »

ਪੰਜਾਬ ਦਾ ਐੱਸ. ਸੀ./ ਬੀ. ਸੀ. ਭਾਈਚਾਰਾ ਨਵਜੋਤ ਸਿੱਧੂ ਨਾਲ ਚੱਟਾਨ ਵਾਂਗ ਖੜ੍ਹਾ ਹੈ-ਸਰਬਜੀਤ ਸਿੰਘ

ਲੁਧਿਆਣਾ, 24 ਸਤੰਬਰ (ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਪੀ. ਏ. ਯੂ. ਐੱਸ. ਸੀ./ਬੀ. ਸੀ. ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਸਰਬਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਉਨ੍ਹਾਂ ਵਲੋਂ ਕਿਹਾ ਗਿਆ ਕਿ ਪੰਜਾਬ ਦੇ ਸਾਬਕਾ ...

ਪੂਰੀ ਖ਼ਬਰ »

ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਉਣ ਤੇ ਲੱਡੂ ਵੰਡ ਕੇ ਖੁਸ਼ੀ ਮਨਾਈ

ਲਾਡੋਵਾਲ, 24 ਸਤੰਬਰ (ਬਲਬੀਰ ਸਿੰਘ ਰਾਣਾ)-ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਦੀ ਖੁਸ਼ੀ ਵਿਚ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਲਵੀਰ ਸਿੰਘ ਬਾੜੇਵਾਲ,ਪੰਚਾਇਤ ਯੂਨੀਅਨ ਬਲਾਕ-1 ਦੇ ਪ੍ਰਧਾਨ ਗੁਰਮੇਜ ਸਿੰਘ ਪ੍ਰਤਾਪ ਸਿੰਘ ਵਾਲਾ ਅਤੇ ਹਰਦੇਵ ਸਿੰਘ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਦੀ ਅਗਵਾਈ ਹੇਠ ਸੂਬਾ ਬੁਲੰਦੀਆਂ ਨੂੰ ਛੂਹੇਗਾ-ਗਰੇਵਾਲ

ਭਾਮੀਆਂ ਕਲਾਂ, 24 ਸਤੰਬਰ (ਜਤਿੰਦਰ ਭੰਬੀ)-ਕਾਂਗਰਸ ਹਾਈਕਮਾਨ ਵਲੋਂ ਦੂਰ ਅੰਦੇਸ਼ੀ ਸੋਚ ਦੇ ਧਾਰਨੀ, ਮਿਹਨਤੀ ਅਤੇ ਪੜ੍ਹੇ ਲਿਖੇ ਨੌਜਵਾਨ ਆਗੂ ਚਰਨਜੀਤ ਸਿੰਘ ਚੰਨੀ ਨੂੰ ਸੂਬੇ ਦਾ ਮੁੱਖ ਮੰਤਰੀ ਬਣਾ ਕੇ ਸ਼ਲਾਘਾਯੋਗ ਕੰਮ ਕੀਤਾ ਗਿਆ ਹੈ ਅਤੇ ਸ. ਚੰਨੀ ਦੀ ਅਗਵਾਈ ਹੇਠ ...

ਪੂਰੀ ਖ਼ਬਰ »

7ਵੀਂ 'ਦਿਲ ਦੀ ਦੌੜ ਮੈਰਾਥਨ' ਅੱਜ- ਤਿਆਰੀਆਂ ਮੁਕੰਮਲ

ਲੁਧਿਆਣਾ, 24 ਸਤੰਬਰ (ਸਲੇਮਪੁਰੀ)-ਨਾਮਧਾਰੀ ਮੁਖੀ ਸਤਿਗੁਰੂ ਉਦੈ ਸਿੰਘ ਵਲੋਂ ਦਿਖਾਏ ਮਾਰਗ ਸਦਕਾ ਸਤਿਗੁਰੂ ਪ੍ਰਤਾਪ ਸਿੰਘ ਹਸਪਤਾਲ (ਐਸ. ਪੀ. ਐਸ.) ਵਲੋਂ ਗੁਰੂ ਨਾਨਕ ਸਟੇਡੀਅਮ ਵਿਖੇ 26 ਸਤੰਬਰ ਨੂੰ ਸਵੇਰੇ 5.30 ਵਜੇ ਕਰਵਾਈ ਜਾ ਰਹੀ 7ਵੀਂ 'ਦਿਲ ਦੀ ਦੌੜ ਮੈਰਾਥਨ' ਦੀਆਂ ...

ਪੂਰੀ ਖ਼ਬਰ »

ਲੋਕ ਇਨਸਾਫ ਪਾਰਟੀ ਦੇ ਨੁਮਾਇੰਦਿਆਂ ਲਈ ਸਿਆਸਤ ਧੰਦੇ ਦੀ ਬਜਾਏ ਲੋਕ ਸੇਵਾ-ਬੈਂਸ
ਵਿਕਾਸ ਕਾਰਜ ਕਰਵਾਉਣ ਤੇ ਵਾਰਡ 38 ਵਾਸੀਆਂ ਵਲੋਂ ਬੈਂਸ ਦਾ ਸਨਮਾਨ

ਲੁਧਿਆਣਾ 24 ਸਤੰਬਰ (ਪੁਨੀਤ ਬਾਵਾ)-ਲੋਕ ਇਨਸਾਫ ਪਾਰਟੀ ਦੇ ਮੁੱਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕੌਂਸਲਰ ਕੋਟੇ ਵਿਚੋਂ ਵਾਰਡ ਨੰਬਰ 38 ਦੇ ਗੋਬਿੰਦ ਨਗਰ ਦੀ ਗਲੀ ਨੰਬਰ 8 ਨੂੰ ਸੀਮਿਟ ਨਾਲ ਬਣਾਉਣ ਦੇ ਕੰੰਮ ਦਾ ਉਦਘਾਟਨ ਕੀਤਾ, ਜਿਸ ਦਾ ਕੰਮ ...

ਪੂਰੀ ਖ਼ਬਰ »

ਵਿਕਾਸ ਕਾਰਜ ਕਰਵਾਉਣ ਤੇ ਵਾਰਡ 38 ਵਾਸੀਆਂ ਵਲੋਂ ਬੈਂਸ ਦਾ ਸਨਮਾਨ

ਲੁਧਿਆਣਾ 24 ਸਤੰਬਰ (ਪੁਨੀਤ ਬਾਵਾ)-ਲੋਕ ਇਨਸਾਫ ਪਾਰਟੀ ਦੇ ਮੁੱਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕੌਂਸਲਰ ਕੋਟੇ ਵਿਚੋਂ ਵਾਰਡ ਨੰਬਰ 38 ਦੇ ਗੋਬਿੰਦ ਨਗਰ ਦੀ ਗਲੀ ਨੰਬਰ 8 ਨੂੰ ਸੀਮਿਟ ਨਾਲ ਬਣਾਉਣ ਦੇ ਕੰੰਮ ਦਾ ਉਦਘਾਟਨ ਕੀਤਾ, ਜਿਸ ਦਾ ਕੰਮ ...

ਪੂਰੀ ਖ਼ਬਰ »

ਸੁਖਵਿੰਦਰ ਸਿੰਘ ਬੈਂਸ ਅਕਾਲੀ ਦਲ ਦਿਹਾਤੀ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਆਲਮਗੀਰ, 24 ਸਤੰਬਰ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਜਥੇਦਾਰ ਗੁਰਚਰਨ ਸਿੰਘ ਗਰੇਵਾਲ, ਵਿਧਾਨ ਸਭਾ ਹਲਕਾ ਗਿੱਲ ਦੇ ਮੁੱਖ ਸੇਵਾਦਾਰ, ਸਾਬਕਾ ਚੀਫ ਪਾਰਲੀਮਾਨੀ ਸਕੱਤਰ ਦਰਸ਼ਨ ਸਿੰਘ ਸ਼ਿਵਾਲਕ ਵਲੋਂ ਜਾਰੀ ਕੀਤੀ ਗਈ ਸੂਚੀ ...

ਪੂਰੀ ਖ਼ਬਰ »

ਵਿਧਾਇਕ ਬੈਂਸ ਨੇ ਮੁੱਖ ਮੰਤਰੀ ਨੂੰ ਚਿੱਠੀ ਲਿਖੀ-ਤਬਾਹ ਹੋਈ ਨਰਮੇ ਦੀ ਫ਼ਸਲ ਦਾ ਮੁਆਵਜ਼ਾ ਦੇਣ ਦੀ ਕੀਤੀ ਮੰਗ

ਕਿਸਾਨਾਂ ਨੂੰ ਕੰਪਨੀਆਂ ਵਲੋਂ ਦਿੱਤੇ ਜਾਂਦੇ ਬੀਜਾਂ ਦੀ ਜਾਂਚ ਕਰਵਾਏ ਜਾਣ ਦੀ ਅਪੀਲ ਕੀਤੀ ਲੁਧਿਆਣਾ, 24 ਸਤੰਬਰ (ਪੁਨੀਤ ਬਾਵਾ)-ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਹਲਕਾ ਆਤਮ ਨਗਰ ਤਾੋ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ...

ਪੂਰੀ ਖ਼ਬਰ »

'ਗੁਰੂ ਸ਼ਬਦ' ਦੀ ਕਮਾਈ ਕਰਨ ਵਾਲਾ ਜੀਵ ਹਮੇਸ਼ਾ ਪ੍ਰਮਾਤਮਾ ਦੀ ਕਿਰਪਾ ਦਾ ਪਾਤਰ ਬਣਦਾ ਹੈ- ਅਚਾਰੀਆ ਚੇਤਨਾ ਨੰਦ ਭੂਰੀਵਾਲੇ

ਟੱਪਰੀਆਂ ਖੁਰਦ/ਬਲਾਚੌਰ, 24 ਸਤੰਬਰ (ਸ਼ਾਮ ਸੁੰਦਰ ਮੀਲੂ)-ਸ੍ਰੀ ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸ ਸੰਪਰਦਾਇ) ਦੇ ਮੌਜੂਦਾ ਗੱਦੀਨਸ਼ੀਨ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਭੂਰੀਵਾਲਿਆਂ ਦੇ ਜਨਮ ਦਿਨ ਨੂੰ ਸਮਰਪਿਤ ਤਿੰਨ ਰੋਜ਼ਾ ਸੰਤ ਸਮਾਗਮ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX