ਤਾਜਾ ਖ਼ਬਰਾਂ


ਹਿਮਾਚਲ ਪ੍ਰਦੇਸ਼ : ਬਰਫ਼ ਦੀ ਸੰਘਣੀ ਚਾਦਰ ਹੇਠ ਢੱਕਿਆ ਗਿਆ ਜ਼ਿਲ੍ਹਾ ਨਾਰਕੰਡਾ
. . .  13 minutes ago
ਸ਼ਿਮਲਾ,6 ਦਸੰਬਰ - ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦਾ ਨਾਰਕੰਡਾ ਬਰਫ਼ ਦੀ ਸੰਘਣੀ ਚਾਦਰ ਹੇਠ ਢੱਕਿਆ ਹੋਇਆ...
ਦੂਜਾ ਟੈਸਟ ਮੈਚ: ਭਾਰਤ ਨੇ ਨਿਊਜ਼ੀਲੈਂਡ ਖ਼ਿਲਾਫ਼ 372 ਦੌੜਾਂ ਬਣਾ ਕੇ ਜਿੱਤਿਆ ਮੈਚ
. . .  25 minutes ago
ਮੁੰਬਈ, 6 ਦਸੰਬਰ - ਭਾਰਤ ਨੇ ਮੁੰਬਈ ਵਿਚ ਨਿਊਜ਼ੀਲੈਂਡ ਖ਼ਿਲਾਫ਼ 372 ਦੌੜਾਂ ਬਣਾ ਕੇ ਦੋ ਮੈਚਾਂ ਦੀ ਲੜੀ 1-0 ਨਾਲ ਜਿੱਤ ...
ਨਾਗਾਲੈਂਡ ਗੋਲੀਬਾਰੀ ਦੀ ਘਟਨਾ 'ਤੇ ਸੰਸਦ ਦੇ ਦੋਵਾਂ ਸਦਨਾਂ 'ਚ ਬਿਆਨ ਦੇਣਗੇ ਸ਼ਾਹ
. . .  31 minutes ago
ਨਵੀਂ ਦਿੱਲੀ, 6 ਦਸੰਬਰ - ਅਮਿਤ ਸ਼ਾਹ ਅੱਜ ਸਰਦ ਰੁੱਤ ਸੈਸ਼ਨ ਜੋ ਚੱਲ ਰਿਹਾ ਹੈ ਉਸ ਵਿਚ ਨਾਗਾਲੈਂਡ ਗੋਲੀਬਾਰੀ ਦੀ ਘਟਨਾ 'ਤੇ ਸੰਸਦ ਦੇ ਦੋਵਾਂ ਸਦਨਾਂ 'ਚ ਬਿਆਨ ਦੇਣਗੇ...
ਤੇਲੰਗਾਨਾ ਦੇ ਮੈਡੀਕਲ ਕਾਲਜ 'ਚ ਕੋਰੋਨਾ ਧਮਾਕਾ, 43 ਵਿਦਿਆਰਥੀ ਮਿਲੇ ਸੰਕਰਮਿਤ
. . .  51 minutes ago
ਨਵੀਂ ਦਿੱਲੀ, 06 ਦਸੰਬਰ - ਦੇਸ਼ 'ਚ ਕੋਰੋਨਾ ਵਾਇਰਸ ਦੇ ਓਮੀਕਰੋਨ ਵੈਰੀਐਂਟ ਕਾਰਨ ਲੋਕ ਦਹਿਸ਼ਤ 'ਚ ਹਨ। ਇਸ ਦੇ ਨਾਲ ਹੀ ਤੇਲੰਗਾਨਾ ਦੇ ਬੋਮਕਲ 'ਚ ਸਥਿਤ ਚਲਾਮੇਡਾ....
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੁਸ਼ਮਾ ਸਵਰਾਜ ਭਵਨ 'ਚ ਰੂਸੀ ਰੱਖਿਆ ਮੰਤਰੀ ਸਰਗੇਈ ਸ਼ੋਇਗੂ ਦਾ ਸਵਾਗਤ ਕੀਤਾ
. . .  about 1 hour ago
ਨਵੀਂ ਦਿੱਲੀ, 6 ਦਸੰਬਰ - ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੁਸ਼ਮਾ ਸਵਰਾਜ ਭਵਨ ਵਿਚ ਰੂਸੀ ਰੱਖਿਆ ਮੰਤਰੀ ਸਰਗੇਈ ਸ਼ੋਇਗੂ ....
ਬਸਪਾ ਮੁਖੀ ਮਾਇਆਵਤੀ ਨੇ ਲਖਨਊ 'ਚ ਡਾ. ਭੀਮ ਰਾਓ ਅੰਬੇਡਕਰ ਦੀ ਬਰਸੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ
. . .  about 1 hour ago
ਉੱਤਰ ਪ੍ਰਦੇਸ਼, 6 ਦਸੰਬਰ - ਬਸਪਾ ਮੁਖੀ ਮਾਇਆਵਤੀ ਨੇ ਲਖਨਊ ਵਿਚ ਡਾ. ਭੀਮ ਰਾਓ ਅੰਬੇਡਕਰ ਦੀ ਬਰਸੀ 'ਤੇ ਉਨ੍ਹਾਂ ਨੂੰ ....
ਭਾਰਤ ਪਾਕਿ ਸਰਹੱਦ 'ਤੇ ਮੁੜ ਰਾਤ 2 ਵਾਰ ਡਰੋਨ ਦੀ ਹਲਚਲ
. . .  about 1 hour ago
ਅਜਨਾਲਾ,6 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਥਾਣਾ ਅਜਨਾਲਾ ਅਧੀਨ ਆਉਂਦੀ ਭਾਰਤ ਪਾਕਿ ਸਰਹੱਦ ਦੀ ਬੀ.ਓ.ਪੀ. ਪੁਰਾਣੀ ਸੁੰਦਰਗੜ੍ਹ ਵਿਖੇ ਰਾਤ ਸਮੇਂ ਬੀ.ਐੱਸ.ਐਫ. ਦੀ 183 ਬਟਾਲੀਅਨ ਦੇ ਜਵਾਨਾਂ ਨੂੰ ਡਰੋਨ ਦੀ ਹਲਚਲ....
ਸਿਮਰਨ ਗਾਬਾ ਦੀ ਸੜਕ ਹਾਦਸੇ 'ਚ ਹੋਈ ਮੌਤ
. . .  about 1 hour ago
ਗੁਰੂ ਹਰਸਹਾਏ, 6 ਦਸੰਬਰ (ਕਪਿਲ ਕੰਧਾਰੀ) ਗੁਰੂ ਹਰਸਹਾਏ ਸ਼ਹਿਰ ਨਿਵਾਸੀ ਸਿਮਰਨ ਗਾਬਾ ਪੁੱਤਰ ਜਸਰਾਜ ਗਾਬਾ ਦੀ ਬੀਤੀ ਰਾਤ ਸੜਕ ਹਾਦਸੇ ਵਿਚ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾ.....
ਰਾਸ਼ਟਰਪਤੀ, ਉਪ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਲੋਕ ਸਭਾ ਸਪੀਕਰ ਅਤੇ ਹੋਰ ਸੰਸਦ ਮੈਂਬਰਾਂ ਨੇ ਅੱਜ ਡਾ. ਬੀ.ਆਰ. ਅੰਬੇਡਕਰ ਨੂੰ ਉਨ੍ਹਾਂ ਦੀ ਬਰਸੀ 'ਤੇ ਸ਼ਰਧਾਂਜਲੀ ਭੇਟ ਕੀਤੀ
. . .  1 minute ago
ਨਵੀਂ ਦਿੱਲੀ, 6 ਦਸੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਲੋਕ ਸਭਾ ਸਪੀਕਰ ਓਮ ਬਿਰਲਾ, ਲੋਕ ਸਭਾ ਰਾਜ ਸਭਾ.....
ਕੇਂਦਰੀ ਕਾਨੂੰਨ ਮੰਤਰੀ ਅੱਜ ਲੋਕ ਸਭਾ ਵਿਚ ਹਾਈ ਕੋਰਟ ਅਤੇ ਸੁਪਰੀਮ ਕੋਰਟ ਦੇ ਜੱਜ (ਸੇਵਾ ਦੀਆਂ ਤਨਖ਼ਾਹਾਂ ਅਤੇ ਸ਼ਰਤਾਂ) ਸੋਧ ਬਿੱਲ, 2021 ਪੇਸ਼ ਕਰਨਗੇ
. . .  about 2 hours ago
ਨਵੀਂ ਦਿੱਲੀ, 6 ਦਸੰਬਰ - ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਅੱਜ ਲੋਕ ਸਭਾ ਵਿਚ ਹਾਈ ਕੋਰਟ ਅਤੇ ਸੁਪਰੀਮ ਕੋਰਟ ਦੇ ਜੱਜ.....
ਭਾਰਤ ਤੇ ਰੂਸ ਅੱਜ ਆਪਣੀ ਪਹਿਲੀ 2+2 ਫਾਰਮੈਟ ਗੱਲਬਾਤ 'ਚ ਮੁੱਖ ਦੁਵੱਲੇ, ਖੇਤਰੀ ਅਤੇ ਅੰਤਰਰਾਸ਼ਟਰੀ ਮੁੱਦਿਆਂ 'ਤੇ ਚਰਚਾ ਕਰਨਗੇ
. . .  about 2 hours ago
ਨਵੀਂ ਦਿੱਲੀ, 6 ਦਸੰਬਰ - ਭਾਰਤ ਅਤੇ ਰੂਸ ਅੱਜ ਆਪਣੀ ਪਹਿਲੀ 2+2 ਫਾਰਮੈਟ ਗੱਲਬਾਤ ਵਿਚ ਮੁੱਖ ਦੁਵੱਲੇ, ਖੇਤਰੀ ਅਤੇ ਅੰਤਰਰਾਸ਼ਟਰੀ ਮੁੱਦਿਆਂ 'ਤੇ ਚਰਚਾ ਕਰਨਗੇ। ਜਿਸ ਵਿਚ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਅਫ਼ਗ਼ਾਨਿਸਤਾਨ .....
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਪੁਤਿਨ ਦੀ ਯਾਤਰਾ ਦੌਰਾਨ ਭਾਰਤ, ਰੂਸ ਏ.ਕੇ.-203 ਅਸਾਲਟ ਰਾਈਫਲ ਸੌਦੇ ਨੂੰ ਅੰਤਿਮ ਰੂਪ ਦੇਣਗੇ, ਐੱਸ.-400 ਮਾਡਲ ਭਾਰਤ ਨੂੰ ਤੋਹਫੇ ਵਜੋਂ ਦਿੱਤਾ ਜਾਵੇਗਾ
. . .  1 day ago
ਓਮੀਕਰੋਨ ਵਾਇਰਸ ਦਾ ਵਧਦਾ ਕਹਿਰ ,ਜੈਪੁਰ 'ਚ 9 ਲੋਕ ਪਾਜ਼ੀਟਿਵ
. . .  1 day ago
ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੂੰ ਮੁੰਬਈ ਏਅਰਪੋਰਟ 'ਤੇ ਵਿਦੇਸ਼ ਜਾਣ ਤੋਂ ਰੋਕਿਆ
. . .  1 day ago
ਆਂਧਰਾ ਪ੍ਰਦੇਸ਼ ਦੇ ਚਿਤੂਰ 'ਚ ਸੜਕ ਹਾਦਸੇ 'ਚ 6 ਲੋਕਾਂ ਦੀ ਮੌਤ, 2 ਜ਼ਖਮੀ
. . .  1 day ago
ਚਿਤੂਰ, 5 ਦਸੰਬਰ - ਆਂਧਰਾ ਪ੍ਰਦੇਸ਼ ਦੇ ਚਿਤੂਰ 'ਚ ਚੰਦਰਗਿਰੀ ਜ਼ੋਨ ਨੇੜੇ ਪੁਥਲਾਪੱਟੂ-ਨਾਇਡੂਪੇਟਾ ਰੋਡ 'ਤੇ ਹੋਏ ਸੜਕ ਹਾਦਸੇ 'ਚ 6 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਬੀ.ਵੀ. ਸ਼੍ਰੀਨਿਵਾਸ ਨੇ ...
ਮਹਾਰਾਸ਼ਟਰ ਵਿਚ ਓਮੀਕਰੋਨ ਵਾਇਰਸ ਦੇ 7 ਹੋਰ ਮਾਮਲੇ ਆਏ ਸਾਹਮਣੇ ,ਕੁੱਲ ਕੇਸ 8
. . .  1 day ago
ਹਿਮਾਚਲ ਪ੍ਰਦੇਸ਼: ਧਰਮਸ਼ਾਲਾ 'ਚ ਟਰੈਕਿੰਗ ਕਰਨ ਗਏ ਦੋ ਲੋਕ ਲਾਪਤਾ
. . .  1 day ago
ਧਰਮਸ਼ਾਲਾ, 5 ਦਸੰਬਰ- ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ 'ਚ ਟਰੈਕਿੰਗ ਕਰਨ ਗਏ ਦੋ ਲੋਕਾਂ ਦੇ ਲਾਪਤਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਐੱਸ.ਪੀ. ਕਾਂਗੜਾ ਨੇ ਦੱਸਿਆ ਕਿ ਅਸੀਂ ਇੱਥੋਂ ਪੁਲਿਸ ਦੀ ਟੀਮ..
ਬੇਅਦਬੀ 'ਤੇ ਰਾਜਨੀਤੀ ਕਰਨਾ ਮੰਦਭਾਗਾ: ਐਡਵੋਕੇਟ ਹਰਜਿੰਦਰ ਸਿੰਘ ਧਾਮੀ
. . .  1 day ago
ਗੜ੍ਹਸ਼ੰਕਰ, 5ਦਸੰਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ ਉਪਰੰਤ ਪਹਿਲੀ ਵਾਰ ਗੜ੍ਹਸ਼ੰਕਰ ਪਹੁੰਚੇ ਪ੍ਰਧਾਨ ਸ਼੍ਰੋਮਣੀ ਕਮੇਟੀ ਐਡਵੋਕੇਟ ਹਰਜਿੰਦਰ....
ਯੂ.ਪੀ:ਮੁੱਖ ਮੰਤਰੀ ਨੂੰ ਮੀਮੋ ਦੇਣ ਗਏ ਸਪਾ ਕਾਰਜਕਰਤਾਵਾਂ ਅਤੇ ਪੁਲਸ 'ਚ ਧੱਕਾ-ਮੁੱਕੀ
. . .  1 day ago
ਚੰਦੌਲੀ, 5 ਦਸੰਬਰ- ਉੱਤਰ ਪ੍ਰਦੇਸ਼ ਦੇ ਚੰਦੌਲੀ ਦੇ ਐੱਸ.ਸੀ. ਅੰਕੁਰ ਅਗਰਵਾਲ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ 'ਸਪਾ ਕਾਰਜਕਰਤਾਵਾਂ ਵਲੋਂ ਅੱਜ ਮੁੱਖ ਮੰਤਰੀ ਨੂੰ ਮੀਮੋ ਦੇਣ ਦੀ ਯੋਜਨਾ ਸੀ। ਕਾਰਜਕਰਤਾਵਾਂ..
ਤੇਜ਼ ਰਫ਼ਤਾਰ ਮੋਟਰਸਾਈਕਲ ਡਿਵਾਈਡਰ ਨਾਲ ਟਕਰਾਉਣ ਕਾਰਨ ਦੋ ਨੌਜਵਾਨ ਗੰਭੀਰ ਜ਼ਖ਼ਮੀ
. . .  1 day ago
ਸਰਾਏ ਅਮਾਨਤ ਖਾਂ, 5 ਦਸੰਬਰ (ਨਰਿੰਦਰ ਸਿੰਘ ਦੋਦੇ)-ਬੀਤੀ ਦੇਰ ਸ਼ਾਮ ਤੇਜ਼ ਰਫ਼ਤਾਰ ਦੋ ਮੋਟਰਸਾਈਕਲ ਸਵਾਰ ਨੌਜਵਾਨ ਸੜਕ ਕਿਨਾਰੇ ਲੱਗੇ ਡਿਵਾਈਡਰ ਨਾਲ ਟਕਰਾਉਣ ਕਾਰਨ ਗੰਭੀਰ ਜ਼ਖ਼ਮੀ...
ਮੈਨੂੰ ਵਿਸ਼ਵਾਸ ਹੋ ਗਿਆ ਹੈ ਕਿ 2023 'ਚ ਦੋ ਤਿਹਾਈ ਬਹੁਮਤ ਨਾਲ ਰਾਜਸਥਾਨ 'ਚ ਬਣੇਗੀ ਭਾਜਪਾ ਸਰਕਾਰ: ਅਮਿਤ ਸ਼ਾਹ
. . .  1 day ago
ਜੈਪੁਰ, 05 ਦਸੰਬਰ- ਜੈਪੁਰ 'ਚ ਜਨਤਾ ਨੂੰ ਸੰਬੋਧਨ ਕਰਦੇ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਤੁਹਾਡਾ ਸਾਰਿਆਂ ਦਾ ਉਤਸ਼ਾਹ, ਉਮੰਗ ਅਤੇ ਜੋਸ਼ ਦੇਖ ਕੇ ਮੈਨੂੰ ਵਿਸ਼ਵਾਸ ਹੋ ਗਿਆ ਹੈ ਕਿ ਸਾਲ 2023 'ਚ ਦੋ..
ਪੰਜਾਬ ਸਰਕਾਰ ਬਿਕਰਮ ਮਜੀਠੀਆ ਨੂੰ ਜੇਲ੍ਹ 'ਚ ਭੇਜਣ ਲਈ ਰਚ ਰਹੀ ਹੈ ਸਾਜ਼ਿਸ਼: ਦਲਜੀਤ ਸਿੰਘ ਚੀਮਾ
. . .  1 day ago
ਚੰਡੀਗੜ੍ਹ, 5 ਦਸੰਬਰ (ਵਿਕਰਮਜੀਤ ਮਾਨ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਡਾ.ਦਲਜੀਤ ਸਿੰਘ ਚੀਮਾ ਦਾ ਬਿਆਨ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਿਕ ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ...
ਭਾਜਪਾ ਵਲੋਂ 'ਆਪ' ਦੇ ਲੀਡਰ ਖ਼ਰੀਦਣ 'ਤੇ ਰਾਘਵ ਚੱਢਾ ਨੇ ਦਿੱਤਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 5 ਦਸੰਬਰ-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਾਘਵ ਚੱਢਾ ਵਲੋਂ ਭਾਜਪਾ 'ਤੇ 'ਆਪ' ਦੇ ਲੀਡਰ ਖ਼ਰੀਦਣ ਦੇ ਇਲਜ਼ਾਮ ਲਗਾਏ ਗਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਭਾਜਪਾ ਸਾਡੇ...
ਨਾਗਾਲੈਂਡ ਦੀ ਘਟਨਾ 'ਤੇ ਬੋਲੇ ਰਾਹੁਲ ਗਾਂਧੀ, ਦੇਸ਼ 'ਚ ਨਾ ਨਾਗਰਿਕ ਸੁਰੱਖਿਅਤ ਨਾ ਸੁਰੱਖਿਆ ਕਰਮਚਾਰੀ
. . .  1 day ago
ਨਵੀਂ ਦਿੱਲੀ, 5 ਦਸੰਬਰ- ਨਾਗਾਲੈਂਡ ਦੇ ਮੋਨ ਜ਼ਿਲ੍ਹੇ 'ਚ ਉਗਰਵਾਦ ਰੋਧੀ ਮੁਹਿੰਮ ਦੌਰਾਨ ਕਈ ਆਮ ਲੋਕਾਂ ਦੀ ਮੌਤ ਹੋਣ ਦੀ ਘਟਨਾ 'ਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ 'ਤੇ ਹਮਲਾ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 10 ਅੱਸੂ ਸੰਮਤ 553

ਪਟਿਆਲਾ

ਪਨਬੱਸ ਤੇ ਪੀ.ਆਰ.ਟੀ.ਸੀ. ਦੇ ਕੱਚੇ ਕਾਮਿਆਂ ਨੇ ਬੱਸ ਸਟੈਂਡ ਦਾ ਮੁੱਖ ਗੇਟ ਬੰਦ ਕਰ ਕੇ ਦਿੱਤਾ ਧਰਨਾ

ਪਟਿਆਲਾ, 24 ਸਤੰਬਰ (ਗੁਰਵਿੰਦਰ ਸਿੰਘ ਔਲਖ)-ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਅੱਜ ਬੱਸ ਸਟੈਂਡ 2 ਘੰਟੇ ਲਈ ਬੰਦ ਕਰ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਬੋਲਦਿਆਂ ਸੂਬਾ ਪ੍ਰਧਾਨ ਹਰਕੇਸ਼ ਕੁਮਾਰ ਵਿਕੀ, ਡਿਪੂ ਵਾਇਸ ਪ੍ਰਧਾਨ ਹਰਜਿੰਦਰ ਗੋਰਾ, ਸੈਕਟਰੀ ਜਸਦੀਪ ਸਿੰਘ ਲਾਲੀ, ਚੇਅਰਮੈਨ ਸੁਲਤਾਨ ਸਿੰਘ, ਸਨਦੀਪ ਸਿੰਘ, ਢੀਂਡਸਾ, ਬਾਵਾ ਨੇ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਪੱਕਾ ਕਰਨ ਵਾਲੀ ਮੰਗ 'ਤੇ ਸਰਕਾਰ ਧਿਆਨ ਨਹੀਂ ਦੇ ਰਹੀ ਜਿਸ ਕਾਰਨ ਮੁਲਾਜ਼ਮਾਂ ਨੂੰ ਸੰਘਰਸ਼ ਦੇ ਰਾਹ 'ਤੇ ਚੱਲਣਾ ਪੈ ਰਿਹਾ ਹੈ ਅਤੇ ਪੰਜਾਬ ਸਰਕਾਰ ਦਾ ਸਰਕਾਰੀ ਟਰਾਂਸਪੋਰਟ ਬਚਾਉਣ ਵੱਲ ਧਿਆਨ ਨਹੀਂ ਹੈ, ਕਮਾਈ ਵਾਲੇ ਮਹਿਕਮੇ ਨੂੰ ਬਚਾਉਣ ਅਤੇ ਇਸ ਵਿਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਜਾਂ ਬੱਸਾਂ ਦੀ ਗਿਣਤੀ 10 ਹਜ਼ਾਰ ਕਰਨ ਵੱਲ ਧਿਆਨ ਨਾ ਦੇਣਾ ਇਹ ਸਾਬਤ ਕਰਦਾ ਹੈ ਨਵੇਂ ਬਣੇ ਮੁੱਖ ਮੰਤਰੀ ਪੰਜਾਬ ਵਲੋਂ ਵੀ ਟਰਾਂਸਪੋਰਟ ਦੀ ਹੜਤਾਲ ਦੇ ਅਲਟੀਮੇਟਮ ਦੇਣ ਦੇ ਬਾਵਜੂਦ ਕੋਈ ਮੀਟਿੰਗ ਨਹੀਂ ਬੁਲਾਈ ਗਈ। ਉਨ੍ਹਾਂ ਸਰਕਾਰ ਅਤੇ ਅਧਿਕਾਰੀਆਂ 'ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਨਾਲ ਪੁਰਾਣੇ ਮੁੱਖ ਮੰਤਰੀ ਦੇ ਸਮੇਂ 14 ਸਤੰਬਰ ਨੂੰ ਮੀਟਿੰਗ 'ਚ ਕੀਤੇ ਫ਼ੈਸਲੇ ਨੂੰ ਲਾਗੂ ਕਰਨ ਦੀ ਥਾਂ ਹੁਣ ਨਵੇਂ ਮੁੱਖ ਮੰਤਰੀ ਬਣਨ ਦਾ ਬਹਾਨਾ ਬਣਾ ਕੇ ਟਾਲਮਟੋਲ ਕੀਤਾ ਜਾ ਰਿਹਾ ਹੈ ਜਦੋਂ ਕਿ ਅਧਿਕਾਰੀ ਪਹਿਲਾਂ ਵਾਲੇ ਹਨ ਅਤੇ ਕੁੱਝ ਫ਼ੈਸਲੇ ਮਹਿਕਮੇ ਪੱਧਰ ਦੇ ਹਨ ਪੱਕਾ ਕਰਨ ਦੀ ਮੰਗ ਨੂੰ ਛੱਡ ਕੇ ਬਾਕੀ 14 ਸਤੰਬਰ ਦੀ ਮੀਟਿੰਗ ਵਿਚ ਕੀਤੇ ਫ਼ੈਸਲੇ ਜਿਵੇਂ 30 ਫ਼ੀਸਦੀ ਤਨਖ਼ਾਹ ਦਾ ਵਾਧਾ ਅਤੇ ਹਰ ਸਾਲ 5 ਫ਼ੀਸਦੀ ਵਾਧਾ, 525 ਦੀ ਕਟੌਤੀ ਬੰਦ ਕਰਨ ਸਮੇਤ ਫ਼ਾਰਗ ਕਰਮਚਾਰੀ ਨੂੰ ਤੁਰੰਤ ਬਹਾਲ ਕਰਨ ਵਰਗੇ ਫ਼ੈਸਲਿਆਂ 'ਤੇ ਸਹਿਮਤੀ ਹੋਈ ਸੀ, ਤੁਰੰਤ ਲਾਗੂ ਕਰਨ ਦੀ ਥਾਂ 'ਤੇ ਟਾਲਮਟੋਲ ਕਰਨ ਦੀ ਨੀਤੀ ਜਾਰੀ ਹੈ। ਪਿਛਲੇ ਮੁੱਖ ਮੰਤਰੀ ਨਾਲ ਪਿਛਲੇ ਦਿਨੀਂ ਹੋਈ ਮੀਟਿੰਗ ਵਿਚ 8 ਦਿਨ ਦਾ ਸਮਾਂ ਮੰਗਿਆ ਗਿਆ ਸੀ। ਆਗੂਆਂ ਨੇ ਆਖਿਆ ਕਿ ਯੂਨੀਅਨ ਵਲੋਂ ਹੜਤਾਲ ਨੂੰ 28 ਸਤੰਬਰ ਤੱਕ ਅਗੇ ਪਾ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਹੁਣ ਨਵੇਂ ਮੁੱਖ ਮੰਤਰੀ ਪੰਜਾਬ ਵਲੋਂ ਵੀ ਕੁੱਝ ਸਮੇਂ ਦੀ ਹੋਰ ਮੰਗ ਕੀਤੀ ਜਾ ਰਹੀ ਹੈ ਜਿਸ ਨੂੰ ਧਿਆਨ ਵਿਚ ਰੱਖਦੇ ਹੋਏ ਆਪਣੀਆਂ ਮੰਗਾਂ ਮਨਵਾਉਣ ਅਤੇ ਮੰਨੀਆਂ ਮੰਗਾਂ ਲਾਗੂ ਕਰਾਉਣ ਸਬੰਧੀ ਅਗਲੇ ਸੰਘਰਸ਼ ਦਾ ਐਲਾਨ ਕਰਦੇ ਹੋਏ ਅੱਜ ਪੰਜਾਬ ਦੇ ਸਾਰੇ ਬੱਸ ਸਟੈਂਡ ਬੰਦ ਕਰਕੇ ਜਨਤਾ ਅਤੇ ਸਰਕਾਰ ਤੱਕ ਆਵਾਜ਼ ਪਹੁੰਚਾਈ ਗਈ ਹੈ ਅਤੇ ਆਉਣ ਵਾਲੇ ਸਮੇਂ ਵਿਚ ਕਿਸਾਨੀ ਸੰਘਰਸ਼ ਵਿਚ ਹਮਾਇਤ ਕਰਨ ਲਈ 27 ਸਤੰਬਰ ਨੂੰ ਯੂਨੀਅਨ ਵਲੋਂ ਸਾਰੇ ਸ਼ਹਿਰਾਂ ਵਿਚ ਕਿਸਾਨੀ ਧਰਨਿਆਂ 'ਚ ਸ਼ਮੂਲੀਅਤ ਕਰਨ, 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਜ਼ਿਲ੍ਹਾ ਪੱਧਰ 'ਤੇ ਮਨਾਉਣ ਤੋਂ ਬਾਅਦ ਵਰਕਰਾਂ ਨੂੰ ਲਾਮਬੰਦ ਕਰਨ ਲਈ 6 ਅਕਤੂਬਰ ਨੂੰ ਗੇਟ ਰੈਲੀਆਂ ਕਰਕੇ 11-12-13 ਅਕਤੂਬਰ ਨੂੰ ਤਿੰਨ ਦਿਨਾਂ ਹੜਤਾਲ ਕਰ ਕੇ 12 ਅਕਤੂਬਰ ਨੂੰ ਨਵੇਂ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਅਤੇ ਸੂਬਾ ਪੱਧਰੀ ਰੋਸ ਰੈਲੀ ਕਰ ਕੇ ਤਿੱਖੇ ਸੰਘਰਸ਼ ਕਰਨ ਦੇ ਨਾਲ ਜੇਕਰ ਫਿਰ ਵੀ ਸਰਕਾਰ ਨੇ ਹੱਲ ਨਾ ਕੀਤਾ ਤਾਂ ਅਣਮਿਥੇ ਸਮੇਂ ਦੀ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ ਹੈ।

ਭਾਰਤ ਬੰਦ ਸਬੰਧੀ ਕਿਸਾਨ ਜਥੇਬੰਦੀਆਂ ਵਲੋਂ ਜਾਗਰੂਕਤਾ ਰੈਲੀਆਂ ਸ਼ੁਰੂ

ਸ਼ੁਤਰਾਣਾ, 24 ਸਤੰਬਰ (ਬਲਦੇਵ ਸਿੰਘ ਮਹਿਰੋਕ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਬਣਾਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਭਰ ਦੇ ਕਿਸਾਨਾਂ ਤੇ ਕਿਸਾਨ ਜਥੇਬੰਦੀਆਂ ਵਲੋਂ ਵੱਡੇ ਪੱਧਰ 'ਤੇ ਸੰਘਰਸ਼ ਵਿੱਢਿਆ ਹੋਇਆ ਹੈ। ਇਸ ਮੁਹਿੰਮ ਤਹਿਤ ਸੰਯੁਕਤ ਕਿਸਾਨ ਮੋਰਚੇ ...

ਪੂਰੀ ਖ਼ਬਰ »

ਬਾਗ਼ਬਾਨੀ ਵਿਭਾਗ ਨੇ ਪਿੰਡ ਵਜੀਦਪੁਰ ਵਿਖੇ ਮਾਡਲ ਘਰੇਲੂ ਫਲਦਾਰ ਬਗੀਚੀ ਲਗਾਈ-ਡਿਪਟੀ ਡਾਇਰੈਕਟਰ

ਪਟਿਆਲਾ, 24 ਸਤੰਬਰ (ਅ.ਸ. ਆਹਲੂਵਾਲੀਆ)-ਇਕ ਆਮ ਪਰਿਵਾਰ ਲਈ ਲੋੜੀਂਦੇ ਫਲਾਂ ਦੀ ਪੂਰਤੀ ਲਗਪਗ ਸਵਾ ਕਨਾਲ ਰਕਬੇ ਵਿਚ 25 ਤਰ੍ਹਾਂ ਦੇ ਫਲਦਾਰ ਬੂਟੇ ਲਗਾ ਕੇ ਕੀਤੀ ਜਾ ਸਕਦੀ ਹੈ। ਇਸ ਨਾਲ ਸਾਰਾ ਸਾਲ ਲਗਾਤਾਰ ਵੱਖ-ਵੱਖ ਫਲ ਪ੍ਰਾਪਤ ਹੋ ਸਕਦੇ ਹਨ। ਉਕਤ ਪ੍ਰਗਟਾਵਾ ਬਾਗ਼ਬਾਨੀ ...

ਪੂਰੀ ਖ਼ਬਰ »

ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਕਰਨ ਵਿਰੁੱਧ ਦੁਕਾਨਦਾਰਾਂ ਦੇ ਕੀਤੇ ਚਲਾਨ

ਨਾਭਾ, 24 ਸਤੰਬਰ (ਕਰਮਜੀਤ ਸਿੰਘ)-ਪਲਾਸਟਿਕ ਲਿਫ਼ਾਫ਼ਿਆਂ ਦੀ ਲਗਾਤਾਰ ਹੁੰਦੀ ਵਰਤੋਂ 'ਤੇ ਠੱਲ੍ਹ ਪਾਉਣ ਲਈ ਨਗਰ ਕੌਂਸਲ ਨਾਭਾ ਦੇ ਪ੍ਰਧਾਨ ਰਜਨੀਸ਼ ਮਿੱਤਲ ਸੈੱਟੀ ਦੇ ਨਿਰਦੇਸ਼ਾਂ ਅਨੁਸਾਰ ਨਗਰ ਕੌਂਸਲ ਅਧਿਕਾਰੀਆਂ ਦੀ ਇਕ ਟੀਮ ਵਲੋਂ ਸ਼ਹਿਰ 'ਚ ਛਾਪਾਮਾਰੀ ਕੀਤੀ ਗਈ ਅਤੇ ...

ਪੂਰੀ ਖ਼ਬਰ »

ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਜਨਮ ਦਿਨ ਮੌਕੇ ਸਮਾਗਮ ਕਰਵਾਇਆ

ਬਹਾਦਰਗੜ੍ਹ, 24 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ਼ ਐਡਵਾਂਸਡ ਸਟੱਡੀਜ਼ ਇਨ ਸਿੱਖਇਜ਼ਮ ਬਹਾਦਰਗੜ੍ਹ ਵਿਖੇ 'ਬੈਚਲਰ ਆਫ਼ ਮੈਨੇਜਮੈਂਟ ਸਟੱਡੀਜ਼ (ਗੁਰਦੁਆਰਾ ਮੈਨੇਜਮੈਂਟ)' ਦੇ ਵਿਦਿਆਰਥੀਆਂ ਅਤੇ ਇੰਸਟੀਚਿਊਟ ਦੇ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਸਨੌਰ ਦਾ ਸ਼ਹਿਰੀ ਪ੍ਰਧਾਨ ਲੁੱਟ-ਖੋਹ 'ਚ ਗ੍ਰਿਫ਼ਤਾਰ

ਸਨੌਰ, 24 ਸਤੰਬਰ (ਸੋਖਲ)-ਆਮ ਆਦਮੀ ਪਾਰਟੀ ਦੇ ਸਨੌਰ ਹਲਕਾ ਇੰਚਾਰਜ ਹਰਮੀਤ ਸਿੰਘ ਪਠਾਣਮਾਜਰਾ ਨੇ ਪਾਰਟੀ ਦਾ ਸਨੌਰ ਸ਼ਹਿਰੀ ਤੋਂ ਡਾ. ਦਵਿੰਦਰ ਸਿੰਘ ਨਾਂਅ ਦੇ ਨੌਜਵਾਨ ਨੂੰ ਸ਼ਹਿਰੀ ਪ੍ਰਧਾਨ ਨਿਯੁਕਤ ਕੀਤਾ ਸੀ। ਜੋ ਕਿ ਅੱਜ ਇਕ ਵੱਡੀ ਲੁਟ ਖਸੁੱਟ ਦੀ ਵਾਰਦਾਤ 'ਚ ਸ਼ਾਮਿਲ ...

ਪੂਰੀ ਖ਼ਬਰ »

ਸੂਬੇ ਦੇ ਲੋਕ ਕਾਂਗਰਸ ਨੂੰ ਮੁੜ ਮੂੰਹ ਨਹੀਂ ਲਾਉਣਗੇ- ਜੱਸੀ ਸੋਹੀਆਂ ਵਾਲਾ

ਨਾਭਾ, 24 ਸਤੰਬਰ (ਕਰਮਜੀਤ ਸਿੰਘ)-ਪੰਜਾਬ ਦੇ ਲੋਕ ਅਕਾਲੀਆਂ ਦੀ ਤਰ੍ਹਾਂ ਹੁਣ ਕਾਂਗਰਸ ਨੂੰ ਮੁੜ ਮੂੰਹ ਨਹੀਂ ਲਾਉਣਗੇ ਕਿਉਂਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਸਮੇਂ ਕੀਤੇ ਸਾਰੇ ਵਾਅਦੇ ਝੂਠ ਦਾ ਪੁਲੰਦਾ ਸਾਬਤ ਹੋਏ ਹਨ, ਜਿਸ ਕਰਕੇ ਸੂਬੇ ਦੇ ਲੋਕਾਂ ਦਾ ਇਨ੍ਹਾਂ ਦੋਵੇਂ ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਨੂੰ ਸਿੱਧੂ ਦੀ ਪ੍ਰਧਾਨਗੀ 'ਚ ਹੀ ਕਰਨਾ ਪਵੇਗਾ ਕੰਮ-ਜੀ. ਐਸ. ਬਾਲੀ

ਪਟਿਆਲਾ, 24 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਅੱਜ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸੀਨੀਅਰ ਮੀਤ ਅਤੇ ਨਵਜੋਤ ਸਿੰਘ ਸਿੱਧੂ ਦੇ ਖ਼ਾਸ ਮੰਨੇ ਜਾਂਦੇ ਪ੍ਰਧਾਨ ਗੌਰਵ ਸੰਧੂ ਦੀ ਅਗਵਾਈ ਹੇਠ ਵੱਡੀ ਸੰਖਿਆ ਵਿਚ ਯੂਥ ਕਾਂਗਰਸੀਆਂ ਨੇ ਨਵਜੋਤ ਸਿੰਘ ਸਿੱਧੂ ਦੇ ਵਿਸ਼ੇਸ਼ ਦੂਤ ...

ਪੂਰੀ ਖ਼ਬਰ »

ਸੇਵਾ ਕੇਂਦਰਾਂ 'ਚ ਖਾਣ ਵਾਲੇ ਪਦਾਰਥਾਂ ਦੀ ਰਜਿਸਟੇ੍ਰਸ਼ਨ ਤੇ ਸਰਟੀਫਿਕੇਟ ਨਾਲ ਸਬੰਧਿਤ ਦੋ ਨਵੀਆਂ ਸੇਵਾਵਾਂ 27 ਤੋਂ ਹੋਣਗੀਆਂ ਸ਼ੁਰੂ

ਪਟਿਆਲਾ, 24 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਸਰਕਾਰ ਨੇ ਸੇਵਾ ਕੇਂਦਰਾਂ 'ਚ ਖਾਣ ਵਾਲੇ ਪਦਾਰਥਾਂ ਦੇ ਰਜਿਸਟ੍ਰੇਸ਼ਨ ਸਰਟੀਫਿਕੇਟ ਨਾਲ ਸਬੰਧਿਤ ਦੋ ਹੋਰ ਸੇਵਾਵਾਂ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ | ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਦੱਸਿਆ ਕਿ ਫੂਡ ਅਤੇ ...

ਪੂਰੀ ਖ਼ਬਰ »

ਕੰਬਾਈਨਾਂ ਨਾਲ ਝੋਨੇ ਦੀ ਕਟਾਈ 'ਤੇ ਸ਼ਾਮ 7 ਤੋਂ ਸਵੇਰ 10 ਵਜੇ ਤੱਕ ਪਾਬੰਦੀ

ਪਟਿਆਲਾ, 24 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)- ਪਟਿਆਲਾ ਦੇ ਜ਼ਿਲ੍ਹਾ ਮੈਜਿਸਟਰੇਟ ਕੁਮਾਰ ਅਮਿਤ ਨੇ ਜ਼ਿਲ੍ਹੇ ਵਿਚ ਸ਼ਾਮ 7.00 ਵਜੇ ਤੋਂ ਸਵੇਰ 10.00 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ | ਹੁਕਮਾਂ ਵਿਚ ਕਿਹਾ ਗਿਆ ਹੈ ਕਿ ਸਾਲ 2021 ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਨੇ ਸੀ. ਡੀ. ਪੀ. ਓ. ਨੂੰ ਦਿੱਤਾ ਮੰਗ ਪੱਤਰ

ਦੇਵੀਗੜ੍ਹ, 24 ਸਤੰਬਰ (ਰਾਜਿੰਦਰ ਸਿੰਘ ਮੌਜੀ)-ਅੱਜ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਆਲ ਇੰਡੀਆ ਫੈਡਰੇਸ਼ਨ ਅਤੇ ਹੋਰ ਜਥੇਬੰਦੀਆਂ ਦੇ ਸੱਦੇ 'ਤੇ ਦੇਸ਼ ਵਿਆਪੀ ਸਕੀਮ ਵਰਕਰਾਂ ਦੀ ਹੜਤਾਲ 'ਚ ਭਾਗ ਲੈਂਦੇ ਹੋਏ ਬਲਾਕ ਭੱੁਨਰਹੇੜੀ ਦੀਆਂ ਵਰਕਰਾਂ ਨੇ ਪ੍ਰਧਾਨ ...

ਪੂਰੀ ਖ਼ਬਰ »

ਰਾਸ਼ਨ ਤੇ ਬਾਲਣ ਲੈ ਕੇ ਸਿੰਘੂ ਬਾਰਡਰ ਲਈ ਕਿਸਾਨ ਰਵਾਨਾ

ਦੇਵੀਗੜ੍ਹ, 24 ਸਤੰਬਰ (ਰਾਜਿੰਦਰ ਸਿੰਘ ਮੌਜੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਪਿਛਲੇ ਸਾਲ ਪਾਸ ਕੀਤੇ ਤਿੰਨ ਖੇਤੀ ਕਾਨੰੂਨਾਂ ਨੂੰ ਰੱਦ ਕਰਵਾਉਣ ਲਈ ਘੱਟੋ-ਘੱਟ 10 ਮਹੀਨਿਆਂ ਤੋਂ ਕਿਸਾਨ ਦਿੱਲੀ ਦੀਆਂ ਬਰੰੂਹਾਂ 'ਤੇ ਬੈਠੇ ਹਨ ...

ਪੂਰੀ ਖ਼ਬਰ »

ਲੋਕ ਭਲਾਈ ਟਰੱਸਟ ਨੇ ਸੁਪਰ ਕਿਡਜ਼ ਮੁਕਾਬਲਿਆਂ ਦੇ ਜੇਤੂਆਂ ਨੂੰ ਵੰਡੇ ਐਂਡਰਾਇਡ ਟੈਬਲੇਟ

ਰਾਜਪੁਰਾ, 24 ਸਤੰਬਰ (ਜੀ.ਪੀ. ਸਿੰਘ)-ਲੋਕ ਭਲਾਈ ਚੈਰੀਟੇਬਲ ਟਰੱਸਟ ਵਲੋਂ ਰਾਜਪੁਰਾ ਕਿਡਜ਼ ਮੁਕਾਬਲਿਆਂ ਦੇ ਜੇਤੂ ਐਲਾਨੇ ਬੱਚਿਆਂ ਨੂੰ ਐਂਡਰਾਇਡ ਟੈਬਲੇਟ ਵੰਡੇ ਗਏ | ਲੋਕ ਭਲਾਈ ਚੈਰੀਟੇਬਲ ਟਰੱਸਟ ਦੇ ਪ੍ਰਧਾਨ ਜਗਦੀਸ਼ ਕੁਮਾਰ ਜੱਗਾ ਨੇ ਦੱਸਿਆ ਕਿ ਹਲਕਾ ਰਾਜਪੁਰਾ ...

ਪੂਰੀ ਖ਼ਬਰ »

27 ਦੇ ਬੰਦ ਨੂੰ ਇਲਾਕਾ ਭਾਦਸੋਂ 'ਚ ਮਿਲੇਗਾ ਪੂਰਨ ਸਮਰਥਨ-ਢੀਂਡਸਾ

ਭਾਦਸੋਂ, 24 ਸਤੰਬਰ (ਗੁਰਬਖ਼ਸ਼ ਸਿੰਘ ਵੜੈਚ)-ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਦੇ ਭਾਰਤ ਬੰਦ ਦੇ ਸਮਰਥਨ ਤੇ ਵਪਾਰ ਮੰਡਲ ਭਾਦਸੋਂ ਨੇ ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਸ਼ਹਿਰ ਭਾਦਸੋਂ ਤੇ ਇਸ ਦੇ ਲਾਗਲੇ ਕਸਬਿਆਂ 'ਚ ਕਾਰੋਬਾਰ ਬੰਦ ਰੱਖਣ ਦਾ ਐਲਾਨ ਕੀਤਾ ਹੈ ...

ਪੂਰੀ ਖ਼ਬਰ »

ਇੰਜ: ਹਰਜੀਤ ਸਿੰਘ ਇੰਜੀਨੀਅਰ ਇਨ ਚੀਫ ਬਣੇ

ਪਟਿਆਲਾ, 24 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਇਕ ਹੁਕਮ ਜਾਰੀ ਕਰ ਕੇ ਇੰਜ: ਹਰਜੀਤ ਸਿੰਘ ਨੂੰ 'ਇੰਜੀਨੀਅਰ ਇਨ ਚੀਫ' ਵਜੋਂ ਤਰੱਕੀ ਦੇ ਦਿੱਤੀ ਹੈ | ਦੱਸਣਯੋਗ ਹੈ ਕਿ ਉਨ੍ਹਾਂ ਕੋਲ ਜਨਰੇਸ਼ਨ ਅਤੇ ਡਿਸਟਰੀਬਿਸਨ ਸੈਕਟਰ ਦਾ ...

ਪੂਰੀ ਖ਼ਬਰ »

ਕਪੂਰ ਚੰਦ ਬਾਂਸਲ ਦਾ ਪੀ. ਏ. ਸੀ. ਮੈਂਬਰ ਬਣਨ 'ਤੇ ਬ੍ਰਾਹਮਣ ਸਭਾ ਵਲੋਂ ਸਨਮਾਨ

ਸਮਾਣਾ, 24 ਸਤੰਬਰ (ਗੁਰਦੀਪ ਸ਼ਰਮਾ)-ਸਾਬਕਾ ਨਗਰ ਕੌਂਸਲ ਪ੍ਰਧਾਨ ਅਤੇ ਸਮਾਣਾ ਦੇ ਕੱਦਾਵਰ ਅਕਾਲੀ ਆਗੂ ਕਪੂਰ ਚੰਦ ਬਾਂਸਲ ਨੂੰ ਅਕਾਲੀ ਦਲ ਦੀ ਰਾਜਨੀਤਕ ਮਾਮਲਿਆਂ ਬਾਰੇ ਕਮੇਟੀ ਪੀ.ਏ.ਸੀ ਦਾ ਮੈਂਬਰ ਬਣਾਉਣ 'ਤੇ ਉਨ੍ਹਾਂ ਦਾ ਸਮਾਣਾ 'ਚ ਜਗ੍ਹਾ-ਜਗ੍ਹਾ ਸਵਾਗਤ ਅਤੇ ...

ਪੂਰੀ ਖ਼ਬਰ »

ਖੇਤੀ ਨੂੰ ਪ੍ਰਫੁੱਲਿਤ ਕਰਨ ਲਈ ਸਹਿਕਾਰਤਾ ਦਾ ਅਹਿਮ ਯੋਗਦਾਨ-ਹੈਰੀਮਾਨ

ਭੁੱਨਰਹੇੜੀ, 24 ਸਤੰਬਰ (ਧਨਵੰਤ ਸਿੰਘ)-ਖੇਤੀ ਨੂੰ ਪ੍ਰਫੁੱਲਿਤ ਕਰਨ ਵਾਸਤੇ ਸਹਿਕਾਰਤਾ ਦਾ ਅਹਿਮ ਯੋਗਦਾਨ ਰਿਹਾ | ਇਸ ਲਹਿਰ ਨਾਲ ਹਰੀ ਕ੍ਰਾਂਤੀ ਆਈ, ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਉਪਰਾਲੇ ਜਾਰੀ ਹਨ | ਪੰਜਾਬ ਸਰਕਾਰ ਵਲੋਂ ਸਵੈ ਰੋਜ਼ਗਾਰ ਯੋਜਨਾ ...

ਪੂਰੀ ਖ਼ਬਰ »

ਅਕਾਲੀ ਦਲ ਸੁਤੰਤਰ ਵਲੋਂ 27 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਫੂਕਿਆ ਜਾਵੇਗਾ ਪੁਤਲਾ-ਸਹੋਲੀ

ਨਾਭਾ, 24 ਸਤੰਬਰ (ਕਰਮਜੀਤ ਸਿੰਘ)-ਖੇਤੀ ਕਾਲੇ ਕਾਨੂੰਨ ਰੱਦ ਕਰਵਾਉਣ ਸਬੰਧੀ ਦਿੱਲੀ ਦੇ ਬਾਰਡਰਾਂ ਉੱਪਰ ਸੰਘਰਸ਼ ਲੜ ਰਹੇ ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦੇ ਦਿੱਤੇ ਸੱਦੇ ਦੀ ਕਾਮਯਾਬੀ ਵਾਸਤੇ ਅਕਾਲੀ ਦਲ ਸੁਤੰਤਰ ਦੇ ਕੌਮੀ ਪ੍ਰਧਾਨ ਪਰਮਜੀਤ ...

ਪੂਰੀ ਖ਼ਬਰ »

ਮੁਫ਼ਤ ਰਾਸ਼ਨ ਵੰਡ ਦੇ ਦੋ ਸਾਲ ਪੂਰੇ ਹੋਣਾ ਮਾਣ ਦੀ ਗੱਲ-ਜੁਲਕਾ

ਪਟਿਆਲਾ, 24 ਸਤੰਬਰ (ਅ.ਸ. ਆਹਲੂਵਾਲੀਆ)-ਗ਼ਰੀਬ ਸੇਵਾ ਸੁਸਾਇਟੀ ਪੰਜਾਬ ਦੇ ਪ੍ਰਧਾਨ ਜਸਵਿੰਦਰ ਜੁਲਕਾ, ਡਾਕਟਰ ਮੰਜੂ ਅਰੋੜਾ ਅਤੇ ਚੇਅਰਮੈਨ ਪਰਮਜੀਤ ਸਿੰਘ ਬੇਦੀ ਵਲੋਂ ਕੁਸ਼ਟ ਰੋਗੀ ਮਹਿਲਾਵਾਂ ਨੂੰ 24ਵਾਂ ਮੁਫ਼ਤ ਮਹੀਨਾਵਾਰ ਰਾਸ਼ਨ ਵੰਡਿਆ ਗਿਆ | ਜਿਸ 'ਚ ਵਿਸ਼ੇਸ਼ ...

ਪੂਰੀ ਖ਼ਬਰ »

ਮੁੱਖ ਮੰਤਰੀ ਬਦਲ 'ਤੇ ਕਾਂਗਰਸ ਦੇ ਗੁਨਾਹਾਂ ਨੂੰ ਜਨਤਾ ਮੁਆਫ਼ ਨਹੀਂ ਕਰੇਗੀ-ਹਡਾਣਾ

ਦੇਵੀਗੜ੍ਹ, 24 ਸਤੰਬਰ (ਰਾਜਿੰਦਰ ਸਿੰਘ ਮੌਜੀ)-ਆਮ ਆਦਮੀ ਪਾਰਟੀ ਹਲਕਾ ਸਨੌਰ ਦੇ ਸੀਨੀਅਰ ਆਗੂ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਕਾਂਗਰਸ ਪਾਰਟੀ ਵਲੋਂ 2022 ਵਿਚ ਆਪਣੀ ਸੰਭਾਵੀ ਹਾਰ ਨੂੰ ਦੇਖਦਿਆਂ ਪੰਜਾਬ ਦਾ ਮੁੱਖ ਮੰਤਰੀ ਬਦਲ ਦਿਤਾ ਹੈ ਜਿਸ ਨਾਲ ਸਾਰਾ ਨਾਕਾਮੀ ਦਾ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਕੌਮੀ ਸੇਵਾ ਯੋਜਨਾ ਦਾ ਸਥਾਪਨਾ ਦਿਵਸ ਮਨਾਇਆ

ਪਟਿਆਲਾ, 24 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਕੌਮੀ ਸੇਵਾ ਯੋਜਨਾ (ਐਨ.ਐੱਸ.ਐੱਸ.) ਵਿਭਾਗ ਵਲੋਂ 'ਐਨ.ਐੱਸ.ਐੱਸ. ਦੇ 52ਵੇਂ ਸਥਾਪਨਾ ਦਿਵਸ ਮੌਕੇ 'ਸਿਹਤ, ਵਾਤਾਵਰਨ ਅਤੇ ਸਮਾਜਿਕ ਸਰੋਕਾਰ' ਵਿਸ਼ੇ ਉੱਪਰ ਇਕ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਪ੍ਰੋ. ਤਾਰਾ ਸਿੰਘ ਸਿਮਰਤੀ ਲੈਕਚਰ ਕਰਵਾਇਆ

ਪਟਿਆਲਾ, 24 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੀ ਗੁਰਮਤਿ ਸੰਗੀਤ ਚੇਅਰ ਅਤੇ ਸੰਗੀਤ ਵਿਭਾਗ ਵਲੋਂ ਗੁਰਮਤਿ ਸੰਗੀਤਾਚਾਰੀਆ ਪ੍ਰੋ. ਤਾਰਾ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਸਿਮ੍ਰਤੀ ਸਮਾਰੋਹ ਕਰਵਾਇਆ ਗਿਆ | ਇਸ ਸਮਾਰੋਹ ਵਿਚ ਉੱਘੇ ਵਿਦਵਾਨ ...

ਪੂਰੀ ਖ਼ਬਰ »

ਕੋਵਿਡ ਪੀੜਤ ਪਰਿਵਾਰਾਂ ਲਈ ਪੰਜਾਬ ਸਰਕਾਰ ਦੀ ਸਮਾਜਿਕ ਸੁਰੱਖਿਆ ਪੈਨਸ਼ਨ ਬਣੀ ਵੱਡਾ ਸਹਾਰਾ

ਪਟਿਆਲਾ, 24 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਤੋਂ ਪੀੜਤ ਪਰਿਵਾਰਾਂ ਨੂੰ ਸਮਾਜਿਕ ਸੁਰੱਖਿਆ ਪੈਨਸ਼ਨ ਦਾ ਲਾਭ ਦੇਣ ਦੇ ਕੀਤੇ ਗਏ ਫ਼ੈਸਲੇ ਦਾ ਅਜਿਹੇ ਕੋਵਿਡ ਪੀੜਤ ਪਰਿਵਾਰਾਂ ਨੂੰ ਬਹੁਤ ਵੱਡਾ ਸਹਾਰਾ ਮਿਲ ਰਿਹਾ ਹੈ | ਇੱਥੇ ...

ਪੂਰੀ ਖ਼ਬਰ »

ਧੋਖਾਧੜੀ ਕਰਨ ਦੇ ਦੋਸ਼ 'ਚ ਪਰਚਾ ਦਰਜ

ਰਾਜਪੁਰਾ, 24 ਸਤੰਬਰ (ਰਣਜੀਤ ਸਿੰਘ)-ਗੰਡਾ ਖੇੜੀ ਪੁਲਿਸ ਨੇ ਧੋਖਾਧੜੀ ਕਰਨ ਦੇ ਦੋਸ਼ 'ਚ ਪਰਚਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਘਨਸ਼ਾਮ ਦਾਸ ਪੁੱਤਰ ਗਿਆਨ ਚੰਦ ਵਾਸੀ ਅਕਬਰਪੁਰ ਕਰਨਾਲ ਨੇ ਸ਼ਿਕਾਇਤ ਦਰਜ ਕਰਵਾਈ ਕਿ ...

ਪੂਰੀ ਖ਼ਬਰ »

ਪੈਸੇ ਦੁੱਗਣੇ ਕਰਨ ਦਾ ਝਾਂਸਾ ਦੇ ਕੇ ਮਾਰੀ ਡੇਢ ਕਰੋੜ ਦੀ ਠੱਗੀ

ਪਟਿਆਲਾ, 24 ਸਤੰਬਰ (ਮਨਦੀਪ ਸਿੰਘ ਖਰੌੜ)-ਇੱਥੋਂ ਦੇ ਰਹਿਣ ਵਾਲੇ ਇਕ ਵਿਅਕਤੀ ਨੂੰ ਪੈਸੇ ਦੁੱਗਣੇ ਕਾਰਨ ਦਾ ਝਾਂਸਾ ਦੇ ਕੇ ਉਸ ਤੋਂ ਸੋਨੇ ਦੇ ਗਹਿਣਿਆਂ ਸਮੇਤ ਇਕ ਕਰੋੜ 53 ਲੱਖ ਲੈਣ ਦੇ ਮਾਮਲੇ 'ਚ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ...

ਪੂਰੀ ਖ਼ਬਰ »

ਤਿੰਨ ਪੇਟੀਆਂ ਸ਼ਰਾਬ ਤੇ 19 ਗ੍ਰਾਮ ਸਮੈਕ ਸਮੇਤ ਦੋ ਗਿ੍ਫ਼ਤਾਰ

ਪਟਿਆਲਾ, 24 ਸਤੰਬਰ (ਮਨਦੀਪ ਸਿੰਘ ਖਰੌੜ)-ਸਥਾਨਕ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਦੌਰਾਨ ਤਿੰਨ ਪੇਟੀਆਂ ਦੇਸੀ ਸ਼ਰਾਬ ਅਤੇ 19 ਗ੍ਰਾਮ ਸਮੈਕ ਬਰਾਮਦ ਹੋਈ ਹੈ | ਪਹਿਲੇ ਕੇਸ 'ਚ ਥਾਣਾ ਲਹੌਰੀ ਗੇਟ ਦੇ ਹੌਲਦਾਰ ਦਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਬੀਰ ਜੀ ਦੀਆਂ ...

ਪੂਰੀ ਖ਼ਬਰ »

ਸ਼ਨੀਵਾਰ ਤੇ ਐਤਵਾਰ ਨੂੰ ਪ੍ਰਾਪਰਟੀ ਟੈਕਸ ਭਰਨ ਲਈ ਖੁੱਲ੍ਹਾ ਰਹੇਗਾ ਨਿਗਮ ਦਫ਼ਤਰ

ਪਟਿਆਲਾ, 24 ਸਤੰਬਰ (ਗੁਰਵਿੰਦਰ ਸਿੰਘ ਔਲਖ)-ਪ੍ਰਾਪਰਟੀ ਟੈਕਸ ਭਰਵਾਉਣ ਲਈ ਸ਼ਹਿਰ ਵਾਸੀਆਂ ਲਈ ਸਹੂਲਤ ਨੂੰ ਧਿਆਨ ਵਿਚ ਰੱਖਦਿਆਂ ਨਗਰ ਨਿਗਮ ਨੇ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਦਫ਼ਤਰ ਖੁੱਲ੍ਹਾ ਰੱਖਣ ਦਾ ਫ਼ੈਸਲਾ ਕੀਤਾ ਹੈ | 2020-21 ਦਾ ਪ੍ਰਾਪਰਟੀ ਟੈਕਸ ਭਰਨ ਲਈ 30 ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX