ਤਾਜਾ ਖ਼ਬਰਾਂ


ਕਰਨਾਟਕ ਵਿਧਾਨ ਪ੍ਰੀਸ਼ਦ ਉਪ ਚੋਣ 30 ਜੂਨ ਨੂੰ ਹੋਵੇਗੀ, ਉਸੇ ਦਿਨ ਹੋਵੇਗੀ ਵੋਟਾਂ ਦੀ ਗਿਣਤੀ
. . .  1 day ago
ਦਿੱਲੀ ਦੇ ਜਾਮੀਆ ਨਗਰ 'ਚ ਲੱਕੜ ਦੇ ਬਕਸੇ 'ਚੋਂ 2 ਬੱਚਿਆਂ ਦੀਆਂ ਮਿਲੀਆਂ ਲਾਸ਼ਾਂ
. . .  1 day ago
ਨਵੀਂ ਦਿੱਲੀ, 6 ਜੂਨ - ਦਿੱਲੀ ਪੁਲਿਸ ਮੁਤਾਬਕ ਦਿੱਲੀ ਦੇ ਜਾਮੀਆ ਨਗਰ ਸਥਿਤ ਇਕ ਫੈਕਟਰੀ 'ਚ ਲੱਕੜ ਦੇ ਬਕਸੇ 'ਚੋਂ 7 ਅਤੇ 8 ਸਾਲ ਦੇ ਦੋ ਬੱਚਿਆਂ ਦੀਆਂ ਲਾਸ਼ਾਂ ਮਿਲੀਆਂ ਹਨ, ਜੋ ਕੱਲ੍ਹ ਤੋਂ ਲਾਪਤਾ ...
ਅਰਬ ਸਾਗਰ 'ਤੇ ਦਬਾਅ ਅਗਲੇ 12 ਘੰਟਿਆਂ ਦੌਰਾਨ ਤੇਜ਼ ਹੋ ਸਕਦਾ ਹੈ ਚੱਕਰਵਾਤੀ ਤੂਫਾਨ: ਮੌਸਮ ਵਿਭਾਗ
. . .  1 day ago
ਮਹਾਰਾਸ਼ਟਰ: ਪਾਲਘਰ 'ਚ ਇਮਾਰਤ ਦਾ ਮਲਬਾ ਡਿੱਗਣ ਨਾਲ 3 ਮਜ਼ਦੂਰਾਂ ਦੀ ਮੌਤ
. . .  1 day ago
ਮਹਾਰਾਸ਼ਟਰ : ਠਾਣੇ ਕ੍ਰਾਈਮ ਬ੍ਰਾਂਚ ਸੈੱਲ ਨੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 17 ਦੇਸੀ ਪਿਸਤੌਲ, 31 ਮੈਗਜ਼ੀਨ ਅਤੇ 12 ਜ਼ਿੰਦਾ ਕਾਰਤੂਸ ਕੀਤੇ ਬਰਾਮਦ
. . .  1 day ago
WTC-2023 ਦਾ ਫਾਈਨਲ ਭਾਰਤ ਤੇ ਆਸਟ੍ਰੇਲੀਆ ਦਰਮਿਆਨ ਭਲਕੇ, ਦਰਸ਼ਕ ਉਡੀਕ 'ਚ
. . .  1 day ago
ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਮਿਲੇ ਨਵੇਂ ਵੀ.ਸੀ. ਡਾ.ਰਾਜੀਵ ਸੂਦ
. . .  1 day ago
ਚੰਡੀਗੜ੍ਹ, 6 ਜੂਨ (ਹਰਕਵਲਜੀਤ) -ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਨਵੇਂ ਵਾਇਸ ਚਾਂਸਲਰ ਮਿਲੇ ਹਨ। ਜਾਣਕਾਰੀ ਮੁਤਾਬਿਕ, ਡਾ.ਰਾਜੀਵ ਸੂਦ ਯੂਨੀਵਰਸਿਟੀ ਦੇ ਨਵੇਂ ਵੀ.ਸੀ. ਹੋਣਗੇ ...
ਤਕਨੀਕੀ ਖ਼ਰਾਬੀ ਕਾਰਨ ਰੂਸ ’ਚ ਉਤਾਰਨਾ ਪਿਆ ਏਅਰ ਇੰਡੀਆ ਦਾ ਜਹਾਜ਼
. . .  1 day ago
ਨਵੀਂ ਦਿੱਲੀ, 6 ਜੂਨ- ਦਿੱਲੀ-ਸਾਨ ਫ਼ਰਾਂਸਿਸਕੋ ਫ਼ਲਾਈਟ ਦੇ ਇੰਜਣ ’ਚ ਤਕਨੀਕੀ ਖ਼ਰਾਬੀ ਕਾਰਨ ਰੂਸ ਦੇ ਮੈਗਾਡਨ ਸ਼ਹਿਰ ਵੱਲ ਮੋੜ ਦਿੱਤਾ ਗਿਆ। ਏਅਰ ਇੰਡੀਆ ਦੇ ਅਧਿਕਾਰੀ ਨੇ ਦੱਸਿਆ ਕਿ ਜਹਾਜ਼....
ਪੁਲਿਸ ਨੇ 4 ਕਿਲੋਗ੍ਰਾਮ ਅਫ਼ੀਮ ਸਮੇਤ 3 ਨੂੰ ਕੀਤਾ ਕਾਬੂ
. . .  1 day ago
ਅਟਾਰੀ, 6 ਜੂਨ (ਗੁਰਦੀਪ ਸਿੰਘ ਅਟਾਰੀ)- ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਥਾਣਾ ਘਰਿੰਡਾ ਦੀ ਪੁਲਿਸ ਨੇ 4 ਕਿਲੋਗ੍ਰਾਮ ਅਫ਼ੀਮ, ਚਾਰ ਲੱਖ ਡਰੱਗ ਮਨੀ, ਇਕ ਪਿਸਟਲ....
ਕੁਰੂਕਸ਼ੇਤਰ: ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਸੜਕਾਂ ਖ਼ਾਲੀ ਕਰਨ ਦੀ ਚਿਤਾਵਨੀ
. . .  1 day ago
ਕੁਰੂਕਸ਼ੇਤਰ, 6 ਜੂਨ- ਇੱਥੋਂ ਦੇ ਸ਼ਾਹਬਾਦ ਮਾਰਕੰਡਾ ਵਿਖੇ ਕਿਸਾਨਾਂ ਵਲੋਂ ਲਗਾਇਆ ਗਿਆ ਧਰਨਾ ਅਜੇ ਵੀ ਚਾਲੂ ਹੈ। ਉਨ੍ਹਾਂ ਵਲੋਂ ਸ਼ਾਹਬਾਦ ਥਾਣੇ ਦੇ ਨੇੜੇ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ....
ਨਗਰ ਕੌਂਸਲ ਦੇ ਮੌਜੂਦਾ 9 ਕਾਂਗਰਸੀ ਕੌਂਸਲਰਾਂ ਵਲੋਂ ਅਸਤੀਫ਼ੇ ਦਾ ਐਲਾਨ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਜੂਨ (ਬਲਕਰਨ ਸਿੰਘ ਖਾਰਾ)- ਸ੍ਰੀ ਮੁਕਤਸਰ ਸਾਹਿਬ ਨਗਰ ਕੌਂਸਲ ਦੇ ਮੌਜੂਦਾ 9 ਕਾਂਗਰਸੀ ਕੌਂਸਲਰਾਂ ਨੇ ਕਾਂਗਰਸ ਪਾਰਟੀ ਤੋਂ ਅਸਤੀਫ਼ੇ ਦਾ ਐਲਾਨ ਕੀਤਾ ਹੈ। ਕੌਂਸਲਰਾਂ ਨੇ ਮੌਜੂਦਾ ਨਗਰ....
ਕੇਰਲ: ਰਾਜ ਸਰਕਾਰ ਨੇ ਰਾਹੁਲ ਗਾਂਧੀ ਨੂੰ ਰਾਜ ਵਲੋਂ ਦਿੱਤੇ ਦੋ ਨਿੱਜੀ ਸਟਾਫ਼ ਮੈਂਬਰ ਲਏ ਵਾਪਸ
. . .  1 day ago
ਤਿਰੂਵੰਨਤਪੁਰਮ, 6 ਜੂਨ- ਕੇਰਲ ਸਰਕਾਰ ਨੇ ਵਾਇਨਾਡ ਦੇ ਸਾਬਕਾ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਰਾਜ ਵਲੋਂ ਦਿੱਤੇ ਗਏ ਦੋ ਨਿੱਜੀ ਸਟਾਫ਼ ਮੈਂਬਰਾਂ ਨੂੰ ਵਾਪਸ ਲੈ ਲਿਆ ਹੈ। ਜਨਰਲ ਪ੍ਰਸ਼ਾਸਨ ਦੇ ਸੰਯੁਕਤ ਸਕੱਤਰ.....
ਬੇਖੌਫ਼ ਲੁਟੇਰਿਆਂ ਵਲੋਂ ਨੂਰਮਹਿਲ ਸਬ-ਤਹਿਸੀਲ਼ ਵਿਚ ਦਿਨ-ਦਿਹਾੜੇ ਖੋਹ ਦੀ ਵਾਰਦਾਤ ਨੂੰ ਦਿੱਤਾ ਅੰਜਾਮ
. . .  1 day ago
ਜੰਡਿਆਲਾ ਮੰਜਕੀ, 6 ਜੂਨ (ਸੁਰਜੀਤ ਸਿੰਘ ਜੰਡਿਆਲਾ)- ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਆਵਾਜਾਈ ਭਰਪੂਰ ਨੂਰਮਹਿਲ ਤਹਿਸੀਲ ਵਿਚ ਇਕ ਵਿਅਕਤੀ ਨੂੰ ਲੁੱਟਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ...
ਇਨਸਾਫ਼ ਨਾ ਮਿਲਣ ਤੋਂ ਅੱਕੇ ਪਿੰਡ ਗੁੰਮਟੀ ਦੇ ਲੋਕਾਂ ਵਲੋਂ ਥਾਣਾ ਠੁੱਲੀਵਾਲ ਮੂਹਰੇ ਰੋਸ ਪ੍ਰਦਰਸ਼ਨ
. . .  1 day ago
ਮਹਿਲ ਕਲਾਂ, 6 ਜੂਨ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁੰਮਟੀ ਦੇ ਇਕ ਵਿਅਕਤੀ ਦੀ ਹਾਦਸੇ 'ਚ ਹੋਈ ਮੌਤ ਦੇ ਮਾਮਲੇ 'ਚ ਦੋ ਹਫ਼ਤੇ ਬੀਤ ਜਾਣ ਦੇ ਬਾਵਜੂਦ ਥਾਣਾ ਠੁੱਲੀਵਾਲ ਪੁਲਿਸ ਵਲੋਂ ਪੀੜਤ ਪਰਿਵਾਰ ਨੂੰ ਇਨਸਾਫ਼ ਨਾ...
ਅਸੀਂ ਸਾਕਾ ਨੀਲਾ ਤਾਰਾ ਕਾਰਨ ਕਾਂਗਰਸ ਨਾਲ ਨਹੀਂ ਜਾ ਸਕਦੇ- ਮਹੇਸ਼ਇੰਦਰ ਸਿੰਘ ਗਰੇਵਾਲ
. . .  1 day ago
ਚੰਡੀਗੜ੍ਹ, 6 ਜੂਨ- 2024 ਦੀਆਂ ਚੋਣਾਂ ਸੰਬੰਧੀ ਗੱਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ....
ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ਵਿਚ ਹੋਇਆ ਜ਼ਬਰਦਸਤ ਹੰਗਾਮਾ
. . .  1 day ago
ਚੰਡੀਗੜ੍ਹ, 6 ਜੂਨ- ਨਗਰ ਨਿਗਮ ਹਾਊਸ ਦੀ ਮੀਟਿੰਗ ’ਚ ਜ਼ਬਰਦਸਤ ਹੰਗਾਮਾ ਹੋ ਗਿਆ। ਇਸ ਹੰਗਾਮੇ ਵਿਚ ਆਪ ਕੌਂਸਲਰ ਅਤੇ ਕਿਰਨ ਖ਼ੇਰ ਆਹਮੋ ਸਾਹਮਣੇ ਹੋ ਗਏ। ਕਿਰਨ ਖ਼ੇਰ ਨੇ ਪ੍ਰਧਾਨ ਮੰਤਰੀ ਵਿਰੁੱਧ....
ਰਾਸ਼ਟਰਪਤੀ ਦਰੋਪਦੀ ਮੁਰਮੂ ਸੂਰੀਨਾਮ ਦੇ ਸਰਵਉੱਚ ਨਾਗਰਿਕ ਸਨਮਾਨ ਨਾਲ ਸਨਮਾਨਿਤ
. . .  1 day ago
ਪਰਮਾਰੀਬੋ, 6 ਜੂਨ- ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਸੂਰੀਨਾਮ ਦੇ ਸਰਵਉਚ ਨਾਗਰਿਕ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਹੈ। ਸੂਰੀਨਾਮ ਦੇ ਰਾਸ਼ਟਰਪਤੀ ਚੰਦਰਕੀਪ੍ਰਸਾਦ ਸੰਤੋਖੀ ਨੇ ਮਜ਼ਬੂਤ ​​ਦੁਵੱਲੇ ਸੰਬੰਧਾਂ ’ਤੇ ਰਾਸ਼ਟਰਪਤੀ ਮੁਰਮੂ ਨੂੰ ਵਧਾਈ ਦਿੱਤੀ। ਗ੍ਰਹਿ ਮੰਤਰਾਲੇ ਨੇ ਟਵੀਟ...
ਕਟਾਰੂਚੱਕ ਮਾਮਲੇ ਵਿਚ ਐਨ.ਸੀ.ਐਸ.ਸੀ. ਵਲੋਂ ਰਾਜ ਸਰਕਾਰ ਨੂੰ ਤੀਜਾ ਨੋਟਿਸ ਜਾਰੀ
. . .  1 day ago
ਚੰਡੀਗੜ੍ਹ, 6 ਜੂਨ- ਅਨੁਸੂਚਿਤ ਜਾਤੀਆਂ ਲਈ ਕੌਮੀ ਕਮਿਸ਼ਨ (ਐਨ.ਸੀ.ਐਸ.ਸੀ.) ਨੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ ’ਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਉਪਰ ਲਗਾਏ....
ਅੱਜ ਸਾਨੂੰ ਸਾਰਿਆਂ ਨੂੰ ਇਕੱਠੇ ਹੋਣ ਦੀ ਲੋੜ- ਗਿਆਨੀ ਹਰਪ੍ਰੀਤ ਸਿੰਘ
. . .  1 day ago
ਅੰਮ੍ਰਿਤਸਰ, 6 ਜੂਨ- ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਘੱਲੂਘਾਰਾ ਦਿਵਸ ਮਨਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ। ਆਪਣੇ ਸੰਦੇਸ਼ ਵਿਚ ਉਨ੍ਹਾਂ ਕਿਹਾ ਕਿ ਸਾਡਾ ਏਕਾ ਹੀ ਸਾਡੀ ਤਾਕਤ ਹੈ। ਜਥੇਦਾਰ ਨੇ...
ਖ਼ਾਲਿਸਤਾਨ ਦਾ ਕੋਈ ਰੋਡਮੈਪ ਨਹੀਂ- ਰਾਜਾ ਵੜਿੰਗ
. . .  1 day ago
ਅਮਰੀਕਾ, 6 ਜੂਨ- ਖ਼ਾਲਿਸਤਾਨ ਮੁੱਦੇ ਸੰਬੰਧੀ ਕਾਂਗਰਸੀ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਕ ਟਵੀਟ ਕੀਤਾ ਹੈ। ਆਪਣੇ ਟਵੀਟ ਵਿਚ ਉਨ੍ਹਾਂ ਕਿਹਾ ਕਿ ਨਾ ਤਾਂ ਖ਼ਾਲਿਸਤਾਨ ਦਾ ਕੋਈ ਵਜੂਦ ਹੈ ਅਤੇ ...
ਕਿਸਾਨਾਂ ਨੇ ਦਿੱਲੀ ਜੰਮੂ ਰਾਸ਼ਟਰੀ ਰਾਜਮਾਰਗ ਕੀਤਾ ਜਾਮ
. . .  1 day ago
ਕੁਰੂਕਸ਼ੇਤਰ, 6 ਜੂਨ- ਸੂਰਜਮੁਖੀ ਦੀ ਐਮ.ਐਸ. ਪੀ. ’ਤੇ ਖ਼ਰੀਦ ਦੇ ਮੁੱਦੇ ਨੂੰ ਲੈ ਕੇ ਅੱਜ ਕਿਸਾਨਾਂ ਨੇ ਦਿੱਲੀ ਜੰਮੂ ਰਾਸ਼ਟਰੀ ਰਾਜਮਾਰਗ ’ਤੇ ਜਾਮ ਲਗਾ ਦਿੱਤਾ ਅਤੇ ਸ਼ਾਹਬਾਦ ਮਾਰਕੰਡਾ ਹਾਈਵੇਅ...
ਅਸੀਂ ਹਮੇਸ਼ਾ ‘ਅਜੀਤ’ ਨਾਲ ਖੜ੍ਹੇ ਹਾਂ- ਬੂਟਾ ਸਿੰਘ ਸ਼ਾਦੀਪੁਰ
. . .  1 day ago
ਪਟਿਆਲਾ, 6 ਜੂਨ (ਅਮਨਦੀਪ ਸਿੰਘ)- ਪੰਜਾਬ ਸਰਕਾਰ ਵਲੋਂ ਲੋਕਤੰਤਰ ਦੇ ਚੌਥੇ ਥੰਮ ਮੀਡੀਆ ਪ੍ਰਤੀ ਵਰਤੀ ਜਾ ਰਹੀ ਦਮਨਕਾਰੀ ਨੀਤੀ ਤਹਿਤ ‘ਅਜੀਤ’ ਅਖ਼ਬਾਰ ਦੇ ਮੁੱਖ ਸੰਪਾਦਕ ਡਾ. ਬਰਜਿੰਦਰ....
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਮਾਗਮ ਲਈ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ ਵੀਜ਼ੇ ਜਾਰੀ
. . .  1 day ago
ਨਵੀਂ ਦਿੱਲੀ, 6 ਜੂਨ- ਪਾਕਿਸਤਾਨੀ ਹਾਈ ਕਮਿਸ਼ਨ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ 8 ਤੋਂ17 ਜੂਨ 2023 ਤੱਕ ਪਾਕਿਸਤਾਨ ਵਿਚ ਹੋਣ ਵਾਲੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੀ ਪੂਰਵ ਸੰਧਿਆ....
ਕਿਸਾਨਾਂ ਵਲੋਂ ਅੱਜ ਸ਼ਾਹਬਾਦ ਮਾਰਕੰਡਾ ਵਿਖੇ ਕੀਤੀਆਂ ਜਾ ਸਕਦੀਆਂ ਹਨ ਸੜਕਾਂ ਜਾਮ
. . .  1 day ago
ਸ਼ਾਹਬਾਦ ਮਾਰਕੰਡਾ, 6 ਜੂਨ- ਸੂਰਜਮੁਖੀ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨਾਂ ਵਲੋਂ ਅੱਜ ਇੱਥੇ ਸੜਕਾਂ ਜਾਮ ਕੀਤੀਆਂ ਜਾ ਸਕਦੀਆਂ ਹਨ। ਜਾਣਕਾਰੀ ਅਨੁਸਾਰ ਸ਼ਾਹਬਾਦ ਦਾ ਬਰਾੜਾ ਰੋਡ ਪੁਲਿਸ ਛਾਉਣੀ ਵਿਚ....
“MAURH” ਲਹਿੰਦੀ ਰੁੱਤ ਦੇ ਨਾਇਕ ਤਿੰਨ ਦਿਨਾਂ ਬਾਅਦ ਯਾਨੀ 9 ਜੂਨ 2023 ਨੂੰ ਦੇਖੋ ਸਿਨੇਮਾ ਘਰਾਂ ਵਿਚ, ਇਕ ਹੋਰ ਪੋਸਟਰ ਹੋਇਆ ਰਿਲੀਜ਼
. . .  1 day ago
“MAURH” ਲਹਿੰਦੀ ਰੁੱਤ ਦੇ ਨਾਇਕ ਤਿੰਨ ਦਿਨਾਂ ਬਾਅਦ ਯਾਨੀ 9 ਜੂਨ 2023 ਨੂੰ ਦੇਖੋ ਸਿਨੇਮਾ ਘਰਾਂ ਵਿਚ, ਇਕ ਹੋਰ ਪੋਸਟਰ ਹੋਇਆ ਰਿਲੀਜ਼
ਹੋਰ ਖ਼ਬਰਾਂ..
ਜਲੰਧਰ : ਐਤਵਾਰ 11 ਅੱਸੂ ਸੰਮਤ 553

ਪਹਿਲਾ ਸਫ਼ਾ

ਮੋਦੀ ਵਲੋਂ ਅੱਤਵਾਦ ਨੂੰ ਹਥਿਆਰ ਬਣਾ ਕੇ ਵਰਤਣ ਵਾਲਿਆਂ ਨੂੰ ਚਿਤਾਵਨੀ

ਕਿਹਾ, ਕੋਈ ਵੀ ਦੇਸ਼ ਅਫਗਾਨਿਸਤਾਨ ਦੀ ਨਾਜ਼ੁਕ ਸਥਿਤੀ ਦਾ ਫਾਇਦਾ ਨਾ ਚੁੱਕੇ
ਸੰਯੁਕਤ ਰਾਸ਼ਟਰ, 25 ਸਤੰਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਪ੍ਰਤੱਖ ਤੌਰ 'ਤੇ ਪਾਕਿਸਤਾਨੀ ਜਿਸ 'ਤੇ ਇਸ ਦੇ ਗੁਆਂਢੀਆਂ ਵਲੋਂ ਅੱਤਵਾਦੀਆਂ ਨੂੰ ਸੁਰੱਖਿਅਤ ਪਨਾਹਗਾਹ ਮੁਹੱਈਆ ਕਰਵਾਉਣ ਦੇ ਦੋਸ਼ ਹਨ, 'ਤੇ ਹਮਲਾ ਕਰਦਿਆਂ ਕਿਹਾ ਕਿ ਹਮਲਾਵਰ ਸੋਚ ਵਾਲੇ ਦੇਸ਼ ਜੋ ਰਾਜਨੀਤਕ ਹਥਿਆਰ ਦੇ ਰੂਪ 'ਚ ਅੱਤਵਾਦ ਦੀ ਵਰਤੋਂ ਕਰ ਰਹੇ ਹਨ, ਉਨ੍ਹਾਂ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਇਹ ਉਨ੍ਹਾਂ ਲਈ ਵੀ ਬਰਾਬਰ ਰੂਪ ਨਾਲ ਵੱਡਾ ਖਤਰਾ ਹੈ | ਇਥੇ ਸੰਯੁਕਤ ਰਾਸ਼ਟਰ ਜਨਰਲ ਮਹਾਂਸਭਾ ਦੇ 76ਵੇਂ ਇਜਲਾਸ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਇਹ ਯਕੀਨੀ ਕਰਨ ਦਾ ਵੀ ਸੱਦਾ ਦਿੱਤਾ ਕਿ ਕੋਈ ਵੀ ਦੇਸ਼ ਅਫਗਾਨਿਸਤਾਨ ਦੀ ਨਾਜ਼ੁਕ ਸਥਿਤੀ ਦਾ ਲਾਭ ਚੁੱਕਣ ਦੀ ਕੋਸ਼ਿਸ਼ ਨਾ ਕਰੇ ਤੇ ਆਪਣੇ ਸਵਾਰਥ ਲਈ ਇਸ ਦਾ ਇਸਤੇਮਾਲ ਨਾ ਕਰੇ | ਅੱਜ ਦੁਨੀਆ ਹਮਲਾਵਰ ਸੋਚ ਤੇ ਉਗਰਵਾਦ ਦੇ ਵਧਦੇ ਖਤਰਿਆਂ ਦਾ ਸਾਹਮਣਾ ਕਰ ਰਹੀ ਹੈ | ਅਜਿਹੇ 'ਚ ਪੂਰੇ ਵਿਸ਼ਵ ਨੂੰ ਵਿਗਿਆਨ ਆਧਾਰਿਤ, ਤਰਕਸੰਗਤ ਤੇ ਪ੍ਰਗਤੀਸ਼ੀਲ ਸੋਚ ਨੂੰ ਵਿਕਾਸ ਦਾ ਆਧਾਰ ਬਣਾਉਣਾ ਚਾਹੀਦਾ ਹੈ | ਵਿਗਿਆਨ ਆਧਾਰਿਤ ਦਿ੍ਸ਼ਟੀਕੋਣ ਨੂੰ ਮਜ਼ਬੂਤ ਕਰਨ ਲਈ ਭਾਰਤ ਅਨੁਭਵ ਆਧਾਰਿਤ ਸਿੱਖਿਆ ਨੂੰ ਉਤਸ਼ਾਹ ਦੇ ਰਿਹਾ ਹੈ | ਉਨ੍ਹਾਂ ਪਾਕਿਸਤਾਨ ਦੇ ਸਪੱਸ਼ਟ ਸੰਦਰਭ 'ਚ ਕਿਹਾ ਕਿ ਦੂਸਰੇ ਪਾਸੇ ਹਮਲਾਵਰ ਸੋਚ ਵਾਲੇ ਦੇਸ਼ ਜੋ ਅੱਤਵਾਦ ਨੂੰ ਰਾਜਨੀਤਕ ਹਥਿਆਰ ਵਜੋਂ ਇਸਤੇਮਾਲ ਕਰ ਰਹੇ ਹਨ, ਉਨ੍ਹਾਂ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਅੱਤਵਾਦ ਉਨ੍ਹਾਂ ਲਈ ਵੀ ਓਨਾ ਹੀ ਵੱਡਾ ਖਤਰਾ ਹੈ | ਅਫਗਾਨਿਸਤਾਨ ਦੀ ਪਿਛਲੀ ਸਰਕਾਰ ਅਤੇ ਭਾਰਤ ਤੇ ਅਮਰੀਕਾ ਸਮੇਤ ਪਾਕਿਸਤਾਨ ਦੇ ਗੁਆਂਢੀ ਦੇਸ਼ਾਂ ਨੇ ਲੰਬੇ ਸਮੇਂ ਤੋਂ ਇਸਲਾਮਾਬਾਦ 'ਤੇ ਅੱਤਵਾਦੀਆਂ ਨੂੰ ਸੁਰੱਖਿਅਤ ਪਨਾਹ ਤੇ ਸਮਰਥਨ ਪ੍ਰਦਾਨ ਕਰਨ ਦਾ ਦੋਸ਼ ਲਗਾਇਆ ਹੈ | ਮੋਦੀ ਨੇ ਕਿਹਾ ਕਿ ਇਹ ਯਕੀਨੀ ਕਰਨਾ ਸਪੱਸ਼ਟ ਤੌਰ 'ਤੇ ਜ਼ਰੂਰੀ ਹੈ ਕਿ ਅਫਗਾਨਿਸਤਾਨ ਖੇਤਰ ਦੀ ਵਰਤੋਂ ਅੱਤਵਾਦ ਫੈਲਾਉਣ ਅਤੇ ਅੱਤਵਾਦੀ ਹਮਲਿਆਂ ਲਈ ਨਾ ਹੋਵੇ | ਜ਼ਿਕਰਯੋਗ ਹੈ ਪਾਕਿਸਤਾਨ ਵਿਸ਼ੇਸ਼ ਰੂਪ ਨਾਲ ਇਸ ਦੀਆਂ ਖੁਫੀਆਂ ਏਜੰਸੀਆਂ ਦੇ ਅਫਗਾਨ ਤਾਲਿਬਾਨ ਨਾਲ ਗੂੜੇ ਸਬੰਧ ਹਨ, ਜਿਨ੍ਹਾਂ 'ਚ ਖੂੰਖਾਰ ਗੁੱਟ ਹੱਕਾਨੀ ਨੈੱਟਵਰਕ ਵੀ ਸ਼ਾਮਿਲ ਹੈ, ਜਿਸ ਨੇ ਪਿਛਲੇ ਮਹੀਨੇ ਕਾਬੁਲ 'ਤੇ ਕਬਜ਼ਾ ਕਰ ਲਿਆ ਹੈ | ਹੱਕਾਨੀ ਨੈੱਟਵਰਕ ਦੇ ਚਾਰ ਸੀਨੀਅਰ ਆਗੂ ਅੰਤਰਿਮ ਤਾਲਿਬਾਨ ਸਰਕਾਰ 'ਚ ਪ੍ਰਮੁੱਖ ਅਹੁਦਿਆਂ 'ਤੇ ਹਨ, ਜਿਨ੍ਹਾਂ 'ਚ ਘੱਟੋ ਘੱਟ 14 ਕੈਬਨਿਟ ਮੈਂਬਰ ਸੰਯੁਕਤ ਰਾਸ਼ਟਰ ਦੁਆਰਾ ਕਾਲੀ ਸੂਚੀ 'ਚ ਦਰਜ ਹਨ | ਆਪਣੇ ਭਾਸ਼ਨ 'ਚ ਮੋਦੀ ਨੇ ਕਿਹਾ ਕਿ ਦੁਨੀਆ ਨੂੰ ਜੰਗ ਪ੍ਰਭਾਵਿਤ ਅਫਗਾਨਿਸਤਾਨ 'ਚ ਲੋਕਾਂ ਨੂੰ ਸਹਾਇਤਾ ਪ੍ਰਦਾਨ ਕਰਕੇ ਆਪਣਾ ਕਰਤੱਬ ਪੂਰਾ ਕਰਨਾ ਚਾਹੀਦਾ ਹੈ, ਜਿਥੇ ਔਰਤਾਂ, ਬੱਚਿਆਂ 'ਤੇ ਘੱਟਗਿਣਤੀਆਂ ਨੂੰ ਮਦਦ ਦੀ ਲੋੜ ਹੈ |
ਸੰਯੁਕਤ ਰਾਸ਼ਟਰ ਨੂੰ ਉਸ ਦੇ ਮੰਚ ਤੋਂ ਹੀ ਦਿੱਤੀ ਨਸੀਹਤ

ਪ੍ਰਧਾਨ ਮੰਤਰੀ ਨੇ ਵਿਸ਼ਵ ਵਿਵਸਥਾ, ਕਾਨੂੰਨਾਂ ਤੇ ਕਦਰਾਂ-ਕੀਮਤਾਂ ਦੀ ਰੱਖਿਆ ਲਈ ਵਿਸ਼ਵ ਸੰਸਥਾ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਜੇਕਰ ਸੰਯੁਕਤ ਰਾਸ਼ਟਰ ਪ੍ਰਾਸੰਗਿਕ ਬਣਿਆ ਰਹਿਣਾ ਚਾਹੁੰਦਾ ਹੈ ਤਾਂ ਉਸ ਨੂੰ ਆਪਣੀ ਪ੍ਰਭਾਵਸ਼ੀਲਤਾ 'ਚ ਸੁਧਾਰ ਕਰਨ ਤੇ ਆਪਣੀ ਭਰੋਸੇਯੋਗਤਾ ਵਧਾਉਣ ਦੀ ਜ਼ਰੂਰਤ ਹੋਵੇਗੀ | ਮੋਦੀ ਨੇ ਕੂਟਨੀਤਕ ਚਾਣਕਿਆ ਦੇ ਸ਼ਬਦਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਜਦੋਂ ਸਹੀ ਸਮੇਂ 'ਤੇ ਸਹੀ ਕਾਰਵਾਈ ਨਹੀਂ ਕੀਤੀ ਜਾਂਦੀ ਹੈ, ਤਾਂ ਇਹ ਸਮਾਂ ਹੀ ਹੈ ਜੋ ਕਾਰਵਾਈ ਨੂੰ ਅਸਫਲ ਕਰ ਦਿੰਦਾ ਹੈ | ਉਨ੍ਹਾਂ ਕਿਹਾ ਕਿ ਅੱਜ ਸੰਯੁਕਤ ਰਾਸ਼ਟਰ ਨੂੰ ਲੈ ਕੇ ਕਈ ਤਰ੍ਹਾਂ ਸਵਾਲ ਉੱਠ ਰਹੇ ਹਨ | ਉਨ੍ਹਾਂ ਕਿਹਾ ਕਿ ਅਸੀਂ ਜਲਵਾਯੂ ਨਾਲ ਸਬੰਧਿਤ ਤੇ ਕੋਰੋਨਾ ਮਹਾਂਮਾਰੀ ਦੌਰਾਨ ਇਸ ਤਰ੍ਹਾਂ ਦੇ ਚੁੱਕੇ ਜਾਂਦੇ ਸਵਾਲ ਵੇਖੇ ਹਨ | ਦਸੰਬਰ 2019 'ਚ ਚੀਨ 'ਚ ਪਹਿਲੀ ਵਾਰ ਕੋਰੋਨਾ ਦਾ ਪ੍ਰਕੋਪ ਸਾਹਮਣੇ ਆਉਣ ਤੋਂ ਵਿਸ਼ਵ ਸਿਹਤ ਸੰਗਠਨ, ਸੰਯੁਕਤ ਰਾਸ਼ਟਰ ਦੀ ਸਿਹਤ ਏਜੰਸੀ ਨੂੰ ਆਲੋਚਨਾ ਦਾ ਸਾਹਮਣਾ ਕਰਨਾ ਪਿਆ ਹੈ | ਵਿਸ਼ਵ ਵਿਵਸਥਾ, ਵਿਸ਼ਵ ਕਾਨੂੰਨਾਂ ਤੇ ਕਦਰਾਂ-ਕੀਮਤਾਂ ਦੀ ਰੱਖਿਆ ਲਈ ਇਹ ਜ਼ਰੂਰੀ ਹੈ ਕਿ ਅਸੀਂ ਸੰਯੁਕਤ ਰਾਸ਼ਟਰ ਨੂੰ ਲਗਾਤਾਰ ਮਜ਼ਬੂਤ ਕਰਦੇ ਰਹੀਏ |

ਸਮੁੰਦਰ ਸਾਂਝੀ ਵਿਰਾਸਤ

ਪ੍ਰਧਾਨ ਮੰਤਰੀ ਨੇ ਚੀਨ ਜਿਹੜਾ ਕਿ ਹਿੰਦ-ਪ੍ਰਸ਼ਾਂਤ 'ਚ ਆਪਣੀਆਂ ਸੈਨਿਕ ਸਰਗਰਮੀਆਂ ਵਧਾ ਰਿਹਾ ਹੈ, ਦੇ ਸਪੱਸ਼ਟ ਸੰਦਰਭ 'ਚ ਕਿਹਾ ਕਿ ਦੁਨੀਆ ਨੂੰ 'ਵਿਸਤਾਰ ਤੇ ਅਲਹਿਦਗੀ' ਦੀ ਦੌੜ ਤੋਂ ਮਹਾਂਸਾਗਰਾਂ ਦੀ ਰੱਖਿਆ ਕਰਨੀ ਚਾਹੀਦੀ ਹੈ ਤੇ ਕੌਮਾਂਤਰੀ ਭਾਈਚਾਰੇ ਨੂੰ ਇਕ ਨਿਯਮ ਆਧਾਰਿਤ ਵਿਸ਼ਵ ਵਿਵਸਥਾ ਨੂੰ ਮਜ਼ਬੂਤ ਕਰਨ ਲਈ ਇਕ ਆਵਾਜ਼ 'ਚ ਬੋਲਣ ਲਈ ਅਪੀਲ ਕੀਤੀ | ਉਨ੍ਹਾਂ ਮਹਾਂਸਾਗਰਾਂ ਨੂੰ 'ਸਾਡੀ ਸਾਂਝੀ ਵਿਰਾਸਤ' ਦੇ ਰੂਪ 'ਚ ਵਰਣਨ ਕੀਤਾ ਤੇ ਕਿਹਾ ਕਿ ਸਾਨੂੰ ਇਹ ਧਿਆਨ ਰੱਖਣਾ ਚਾਹੀਦਾ ਹੈ ਕਿ ਮਹਾਂਸਾਗਰਾਂ ਨੂੰ ਕੇਵਲ ਸਾਧਨਾਂ ਵਜੋਂ ਵਰਤਿਆ ਜਾਵੇ ਨਾ ਕਿ ਇਨ੍ਹਾਂ ਦੀ ਦੁਰਵਰਤੋਂ ਕੀਤੀ ਜਾਵੇ | ਸਾਡੇ ਮਹਾਂਸਾਗਰ ਅੰਤਰਰਾਸ਼ਟਰੀ ਵਪਾਰ ਦੀ ਜੀਵਨ ਰੇਖਾ ਵੀ ਹਨ | ਹਿੰਦੀ 'ਚ ਬੋਲਦੇ ਹੋਏ ਮੋਦੀ ਨੇ ਕਿਹਾ ਕਿ ਅਗਸਤ 'ਚ ਭਾਰਤ ਦੀ ਅਗਵਾਈ ਦੌਰਾਨ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ 'ਚ ਵਿਆਪਕ ਸਹਿਮਤੀ ਨੇ ਦੁਨੀਆ ਨੂੰ ਸਮੁੰਦਰੀ ਸੁਰੱਖਿਆ ਲਈ ਅੱਗੇ ਦਾ ਰਸਤਾ ਵਿਖਾਇਆ |

ਭਾਰਤ ਨੇ ਵਿਕਸਿਤ ਕੀਤੀ ਪਹਿਲੀ ਡੀ.ਐਨ.ਏ. ਵੈਕਸੀਨ

ਪ੍ਰਧਾਨ ਮੰਤਰੀ ਨੇ ਮਹਾਂਸਭਾ 'ਚ ਸੰਬੋਧਨ ਕਰਦੇ ਹੋਏ ਕਿਹਾ ਕਿ ਮਨੁੱਖਤਾ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਸਮਝਦੇ ਹੋਏ ਭਾਰਤ ਨੇ ਇਕ ਵਾਰ ਫਿਰ ਦੁਨੀਆ ਦੇ ਲੋੜਵੰਦਾਂ ਨੂੰ ਵੈਕਸੀਨ ਦੇਣੀ ਸ਼ੁਰੂ ਕਰ ਦਿੱਤੀ ਹੈ | ਉਨ੍ਹਾਂ ਕਿਹਾ ਕਿ ਮੈਂ ਅੱਜ ਦੁਨੀਆਭਰ ਦੇ ਵੈਕਸੀਨ ਨਿਰਮਾਤਾਵਾਂ ਨੂੰ ਸੱਦਾ ਦਿੰਦਾ ਹਾਂ | ਉਨ੍ਹਾਂ ਕਿਹਾ ਕਿ ਭਾਰਤ ਨੇ ਦੁਨੀਆ ਦਾ ਪਹਿਲਾ ਦੇਸ਼ ਹੈ ਜਿਸ ਨੇ ਡੀ.ਐਨ.ਏ. ਵੈਕਸੀਨ ਵਿਕਸਿਤ ਕੀਤਾ ਹੈ, ਜਿਸ ਨੂੰ 12 ਸਾਲ ਤੋਂ ਉਪਰ ਦੇ ਸਾਰੇ ਵਿਅਕਤੀਆਂ ਨੂੰ ਦਿੱਤਾ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਕੋਰੋਨਾ ਨੇ ਦੁਨੀਆ ਨੂੰ ਸਬਕ ਦਿੱਤਾ ਹੈ ਕਿ ਵਿਸ਼ਵ ਅਰਥਵਿਵਸਥਾ ਨੂੰ ਹੋਰ ਜ਼ਿਆਦਾ ਵੰਨ-ਸੁਵੰਨਾ ਕੀਤਾ ਜਾਵੇ |

ਚੰਨੀ ਦੀ ਵਜ਼ਾਰਤ 'ਚ 7 ਨਵੇਂ ਚਿਹਰੇ

• 8 ਮੰਤਰੀਆਂ ਦੀ ਕੁਰਸੀ ਬਚੀ • ਰਾਣਾ ਸੋਢੀ, ਧਰਮਸੋਤ, ਕਾਂਗੜ, ਅਰੋੜਾ ਤੇ ਬਲਬੀਰ ਸਿੰਘ ਸਿੱਧੂ ਦੀ ਛੁੱਟੀ • ਨਵੇਂ ਮੰਤਰੀ ਅੱਜ ਲੈਣਗੇ ਹਲਫ਼
ਵਿਕਰਮਜੀਤ ਸਿੰਘ ਮਾਨ

ਚੰਡੀਗੜ੍ਹ, 25 ਸਤੰਬਰ- ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਮੰਤਰੀ ਮੰਡਲ ਦੇ ਗਠਨ ਨੂੰ ਲੈ ਕੇ ਕਈ ਦਿਨਾਂ ਦੀ ਚੱਲ ਰਹੀ ਦਿੱਲੀ ਦੌੜ ਆਖ਼ਰਕਾਰ ਮੁੱਕ ਗਈ ਹੈ | ਬੀਤੇ ਕੱਲ੍ਹ ਦਿੱਲੀ ਗਏ ਮੁੱਖ ਮੰਤਰੀ ਹਾਈਕਮਾਨ ਦੇ ਨਾਲ ਮੀਟਿੰਗ ਤੋਂ ਬਾਅਦ ਆਪਣੇ ਮੰਤਰੀ ਮੰਡਲ ਨੂੰ ਅੰਤਿਮ ਰੂਪ ਦੇ ਕੇ ਸਨਿਚਰਵਾਰ ਸਵੇਰੇ ਚੰਡੀਗੜ੍ਹ ਪਰਤ ਆਏ, ਜਿਸ ਮਗਰੋਂ ਉਨ੍ਹਾਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ | ਇਸ ਦੌਰਾਨ ਮੰਤਰੀਆਂ ਦੇ ਸਹੁੰ ਚੁੱਕ ਸਮਾਗਮ ਬਾਰੇ ਗੱਲਬਾਤ ਹੋਈ | ਇਸ ਸਬੰਧ ਵਿਚ ਨਵੇਂ ਮੰਤਰੀਆਂ ਲਈ ਸਹੁੰ ਚੁੱਕ ਸਮਾਗਮ ਐਤਵਾਰ ਨੂੰ ਸ਼ਾਮ 4:30 ਵਜੇ ਪੰਜਾਬ ਰਾਜ ਭਵਨ 'ਚ ਕੀਤਾ ਜਾਣਾ ਹੈ | ਸਮਾਗਮ 'ਚ ਕੁੱਲ ਹਿੰਦ ਕਾਂਗਰਸ ਦੇ ਸੀਨੀਅਰ ਆਗੂਆਂ ਸਮੇਤ ਸੂਬਾ ਕਾਂਗਰਸ ਦੇ ਸੀਨੀਅਰ ਆਗੂ ਵੀ ਸ਼ਾਮਿਲ ਹੋਣਗੇ | ਨਵੇਂ ਮੰਤਰੀ ਮੰਡਲ ਵਿਚ 7 ਨਵੇਂ ਚਿਹਰਿਆਂ ਨੂੰ ਸ਼ਾਮਿਲ ਕੀਤਾ ਜਾ ਰਿਹਾ ਹੈ, ਜਦੋਂਕਿ ਕੈਪਟਨ ਧੜੇ ਦੇ 5 ਮੰਤਰੀਆਂ ਦੀ ਛੁੱਟੀ ਕਰ ਦਿੱਤੀ ਗਈ ਹੈ, ਜਿਨ੍ਹਾਂ ਨਵੇਂ ਚਿਹਰਿਆਂ ਨੂੰ ਮੰਤਰੀ ਮੰਡਲ 'ਚ ਸ਼ਾਮਿਲ ਕੀਤਾ ਗਿਆ ਹੈ ਉਨ੍ਹਾਂ 'ਚ ਡਾ: ਰਾਜ ਕੁਮਾਰ ਵੇਰਕਾ, ਸੰਗਤ ਸਿੰਘ ਗਿਲਜੀਆਂ, ਰਾਣਾ ਗੁਰਜੀਤ ਸਿੰਘ, ਅਮਰਿੰਦਰ ਸਿੰਘ ਰਾਜਾ ਵੜਿੰਗ, ਪਰਗਟ ਸਿੰਘ, ਕੁਲਜੀਤ ਨਾਗਰਾ ਤੇ ਗੁਰਕੀਰਤ ਸਿੰਘ ਕੋਟਲੀ ਦੇ ਨਾਂਅ ਸ਼ਾਮਿਲ ਹਨ | ਮੰਤਰੀ ਮੰਡਲ 'ਚ ਜਿਹੜੇ ਪੁਰਾਣੇ ਨਾਂਅ ਸ਼ਾਮਿਲ ਕੀਤੇ ਗਏ ਹਨ, ਉਨ੍ਹਾਂ 'ਚ ਬ੍ਰਹਮ ਮਹਿੰਦਰਾ, ਮਨਪ੍ਰੀਤ ਸਿੰਘ ਬਾਦਲ, ਤਿ੍ਪਤ ਰਾਜਿੰਦਰ ਸਿੰਘ ਬਾਜਵਾ, ਸੁਖਬਿੰਦਰ ਸਿੰਘ ਸਰਕਾਰੀਆ, ਅਰੁਣਾ ਚੌਧਰੀ, ਰਜ਼ੀਆ ਸੁਲਤਾਨਾ, ਵਿਜੈਇੰਦਰ ਸਿੰਗਲਾ ਤੇ ਭਾਰਤ ਭੂਸ਼ਨ ਆਸ਼ੂ ਦੇ ਨਾਂਅ ਸ਼ਾਮਿਲ ਕੀਤੇ ਗਏ ਹਨ | ਇਸ ਦੌਰਾਨ ਕੈਪਟਨ ਖੇਮੇ ਦੇ 5 ਮੰਤਰੀਆਂ ਦੀ ਛੁੱਟੀ ਵੀ ਕਰ ਦਿੱਤੀ ਹੈ, ਜਿਨ੍ਹਾਂ ਮੰਤਰੀਆਂ ਦੀ ਛੁੱਟੀ ਕੀਤੀ ਗਈ ਹੈ, ਉਨ੍ਹਾਂ 'ਚ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਮਾਲ ਮੰਤਰੀ ਗੁਰਪ੍ਰੀਤ ਕਾਂਗੜ, ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ, ਸਮਾਜ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਤੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਸ਼ਾਮਿਲ ਹਨ | ਹੁਣ ਮੰਤਰੀ ਮੰਡਲ 'ਚ ਮੁੱਖ ਮੰਤਰੀ ਤੇ ਦੋ ਉਪ ਮੁੱਖ ਮੰਤਰੀਆਂ ਸਮੇਤ 18 ਮੈਂਬਰਾਂ ਦੀ ਟੀਮ ਹੋਵੇਗੀ |
ਰਾਣਾ ਗੁਰਜੀਤ ਸਿੰਘ ਦੀ ਹੋਈ 'ਸਰਪ੍ਰਾਈਜ਼ ਐਂਟਰੀ'
ਕਦੇ ਕੈਪਟਨ ਅਮਰਿੰਦਰ ਸਿੰਘ ਦੇ ਕਾਫ਼ੀ ਕਰੀਬੀ ਮੰਨੇ ਜਾਂਦੇ ਰਾਣਾ ਗੁਰਜੀਤ ਸਿੰਘ ਦੀ ਚੰਨੀ ਦੀ ਮੰਤਰੀ ਮੰਡਲ 'ਚ 'ਸਰਪ੍ਰਾਈਜ਼ ਐਂਟਰੀ' ਹੋਈ ਹੈ | ਕਾਂਗਰਸ ਦੇ ਸਾਰੇ ਸੀਨੀਅਰ ਆਗੂਆਂ ਨੂੰ ਇਹ ਉਮੀਦ ਨਹੀਂ ਸੀ ਕਿ ਚੰਨੀ ਸਰਕਾਰ 'ਚ ਰਾਣਾ ਗੁਰਜੀਤ ਸਿੰਘ ਨੂੰ ਮੰਤਰੀ ਮੰਡਲ 'ਚ ਥਾਂ ਦਿੱਤੀ ਜਾਵੇਗੀ, ਜਦਕਿ ਦੂਜੇ ਪਾਸੇ ਕੈਪਟਨ ਖੇਮੇ ਦੇ ਕਈ ਮੰਤਰੀਆਂ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ ਗਿਆ ਹੈ |

ਹਰ ਉਮਰ ਵਰਗ ਦਾ ਰੱਖਿਆ ਧਿਆਨ

ਮੰਤਰੀ ਮੰਡਲ 'ਚ ਜਿਥੇ ਸਾਰੇ ਵਰਗਾਂ ਨੂੰ ਨੁਮਾਇੰਦਗੀ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ, ਉਥੇ ਹਰ ਉਮਰ ਦੇ ਆਗੂਆਂ ਦਾ ਵੀ ਧਿਆਨ ਰੱਖਿਆ ਗਿਆ ਹੈ | ਇਕ ਪਾਸੇ ਜਿਥੇ ਬ੍ਰਹਮ ਮਹਿੰਦਰਾ ਵਰਗੇ ਸੀਨੀਅਰ ਵਿਧਾਇਕ ਨੂੰ ਮੰਤਰੀ ਮੰਡਲ 'ਚ ਸ਼ਾਮਿਲ ਕੀਤਾ ਗਿਆ ਹੈ, ਉਥੇ ਹੀ ਪੁਰਾਣੇ ਮੰਤਰੀਆਂ 'ਚ ਭਾਰਤ ਭੂਸ਼ਨ ਆਸ਼ੂ, ਵਿਜੈ ਇੰਦਰ ਸਿੰਗਲਾ ਸਮੇਤ ਹੋਰ ਕਈ ਨੌਜਵਾਨ ਵਿਧਾਇਕਾਂ ਨੂੰ ਵੀ ਜਗ੍ਹਾ ਦਿੱਤੀ ਗਈ ਹੈ | ਨਵੇਂ ਤੇ ਨੌਜਵਾਨ ਚਿਹਰਿਆਂ 'ਚ ਕੁਲਜੀਤ ਸਿੰਘ ਨਾਗਰਾ, ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਗੁਰਕੀਰਤ ਕੋਟਲੀ ਨੂੰ ਸ਼ਾਮਿਲ ਕੀਤਾ ਗਿਆ ਹੈ | ਇਸ ਦੇ ਨਾਲ ਹੀ ਪਹਿਲਾਂ ਵਾਂਗ ਦੋ ਮਹਿਲਾਵਾਂ ਨੂੰ ਵੀ ਨੁਮਾਇੰਦਗੀ ਦਿੱਤੀ ਗਈ ਹੈ |

ਇਕਬਾਲਪ੍ਰੀਤ ਸਿੰਘ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ.

ਦਿਨਕਰ ਗੁਪਤਾ ਛੁੱਟੀ 'ਤੇ ਗਏ
ਚੰਡੀਗੜ੍ਹ, 25 ਸਤੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਰਕਾਰ ਵਲੋਂ ਅੱਜ ਰਾਜ ਦੇ ਪੁਲਿਸ ਮੁਖੀ ਦਿਨਕਰ ਗੁਪਤਾ ਦੀ ਥਾਂ ਸੀਨੀਅਰ ਆਈ.ਪੀ.ਐਸ. ਅਧਿਕਾਰੀ ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਨਵਾਂ ਡੀ.ਜੀ.ਪੀ. ਲਾ ਦਿੱਤਾ ਹੈ | ਸਹੋਤਾ 1988 ਬੈਚ ਦੇ ਆਈ.ਪੀ.ਐਸ. ਅਧਿਕਾਰੀ ਹਨ ਅਤੇ ਇਸ ਸਮੇਂ ਡੀ.ਜੀ.ਪੀ. ਆਰਮਡ ਬਟਾਲੀਅਨ ਵਜੋਂ ਸੇਵਾਵਾਂ ਦੇ ਰਹੇ ਹਨ | ਮੁੱਖ ਮੰਤਰੀ ਚੰਨੀ ਦੇ ਸਹੁੰ ਚੁੱਕ ਸਮਾਰੋਹ ਦੇ ਨਾਲ ਹੀ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਬਦਲਣ ਦੀਆਂ ਅਟਕਲਾਂ ਚੱਲ ਰਹੀਆਂ ਸਨ, ਜਿਸ ਨੂੰ ਦੇਖਦੇ ਹੋਏ ਗੁਪਤਾ ਸ਼ੁੱਕਰਵਾਰ ਨੂੰ ਛੁੱਟੀ 'ਤੇ ਚਲੇ ਗਏ | ਗੁਪਤਾ ਨੇ ਫ਼ਿਲਹਾਲ ਇਕ ਹਫ਼ਤੇ ਦੀ ਛੁੱਟੀ ਲਈ ਗ੍ਰਹਿ ਸਕੱਤਰ ਨੂੰ ਅਰਜ਼ੀ ਭੇਜੀ ਸੀ ਪਰ ਮੌਜੂਦਾ ਸਿਆਸੀ ਹਾਲਾਤ ਨੂੰ ਵੇਖਦੇ ਹੋਏ ਉਹ ਲੰਬੀ ਛੁੱਟੀ 'ਤੇ ਜਾ ਸਕਦੇ ਹਨ | ਇਸ ਤੋਂ ਪਹਿਲਾਂ ਉਨ੍ਹਾਂ ਦੀ ਪਤਨੀ ਰਾਜ ਦੀ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਵੀ ਹਟਾ ਦਿੱਤਾ ਗਿਆ ਸੀ | ਨਵੇਂ ਪੁਲਿਸ ਮੁਖੀ ਸਹੋਤਾ ਮੁੱਖ ਮੰਤਰੀ ਚੰਨੀ ਦੇ ਕਰੀਬੀ ਮੰਨੇ ਜਾਂਦੇ ਹਨ ਅਤੇ ਉਹ ਸਤੰਬਰ 2022 'ਚ ਸੇਵਾਮੁਕਤ ਹੋਣ ਜਾ ਰਹੇ ਹਨ | ਇਸ ਅਹੁਦੇ ਦੀ ਦੌੜ 'ਚ ਸਹੋਤਾ ਸਮੇਤ ਵੀ.ਕੇ. ਭੰਵਰਾ ਜੋ ਕਿ 1987 ਬੈਚ ਦੇ ਆਈ.ਪੀ.ਐਸ. ਅਧਿਕਾਰੀ ਹਨ ਅਤੇ ਇੰਟੈਲੀਜੈਂਸ ਮੁਖੀ ਵਜੋਂ ਕੰਮ ਕਰ ਚੁੱਕੇ ਹਨ, ਸਮੇਤ 1986 ਬੈਚ ਦੇ ਆਈ.ਪੀ.ਐਸ. ਅਧਿਕਾਰੀ ਸਿਧਾਰਥ ਚਟੋਪਾਧਿਆਏ ਵੀ ਸ਼ਾਮਿਲ ਸਨ |
ਮਿਲਿਆ ਵਾਧੂ ਕਾਰਜਭਾਰ

ਮੌਜੂਦਾ ਹਾਲਾਤ 'ਚ ਜਦੋਂ ਦਿਨਕਰ ਗੁਪਤਾ ਛੁੱਟੀ 'ਤੇ ਗਏ ਹਨ ਤਾਂ ਅਜਿਹੇ 'ਚ ਨਿਯਮ ਮੁਤਾਬਕ ਰੈਗੂਲਰ ਡੀ.ਜੀ.ਪੀ. ਦੀ ਨਿਯੁਕਤੀ ਸੰਭਵ ਨਹੀਂ | ਸਰਕਾਰ ਕੇਵਲ ਕਿਸੇ ਵੀ ਆਈ.ਪੀ.ਐਸ. ਅਧਿਕਾਰੀ ਨੂੰ ਕੁਝ ਸਮੇਂ ਲਈ ਵਾਧੂ ਕਾਰਜਭਾਰ ਦੇ ਕੇ ਡੀ.ਜੀ.ਪੀ. ਬਣਾ ਸਕਦੀ ਹੈ, ਇਸ ਲਈ ਸਹੋਤਾ ਨੂੰ ਵੀ ਪੁਲਿਸ ਮੁਖੀ ਦਾ ਵਾਧੂ ਕਾਰਜਭਾਰ ਦਿੰਦੇ ਹੋਏ ਡੀ.ਜੀ.ਪੀ. ਬਣਾ ਦਿੱਤਾ ਹੈ |
ਚੋਣ ਕਮਿਸ਼ਨ ਕਰ ਸਕਦਾ ਹੈ ਰੈਗੂਲਰ ਡੀ.ਜੀ.ਪੀ. ਦੀ ਮੰਗ

ਸਰਕਾਰ ਨੇ ਸਹੋਤਾ ਨੂੰ ਵਾਧੂ ਕਾਰਜਭਾਰ ਦੇ ਕੇ ਡੀ.ਜੀ.ਪੀ. ਬਣਾ ਦਿੱਤਾ, ਅਜਿਹੇ 'ਚ ਜਿਵੇਂ ਹੀ ਰਾਜ ਵਿਚ ਆਉਂਦੀਆਂ ਵਿਧਾਨ ਸਭਾ ਚੋਣਾਂ ਦੇ ਚੱਲਦੇ ਚੋਣ ਜ਼ਾਬਤਾ ਲੱਗੇਗਾ, ਚੋਣ ਕਮਿਸ਼ਨ ਰੈਗੂਲਰ ਡੀ.ਜੀ.ਪੀ. ਦੀ ਮੰਗ ਕਰ ਸਕਦਾ ਹੈ, ਇਸ ਲਈ ਫਿਰ ਸਰਕਾਰ ਤੋਂ ਅਧਿਕਾਰੀਆਂ ਦੇ ਨਾਂਵਾਂ ਦਾ ਪੈਨਲ ਮੰਗ ਸਕਦਾ ਹੈ | ਉਸ ਦੇ ਬਾਅਦ ਉਹ ਪੈਨਲ ਯੂ.ਪੀ.ਐਸ.ਸੀ. ਨੂੰ ਭੇਜਿਆ ਜਾਵੇਗਾ ਅਤੇ ਯੂ.ਪੀ.ਐਸ.ਸੀ. ਕਿਸੇ ਇਕ ਅਧਿਕਾਰੀ ਨੂੰ ਡੀ.ਜੀ.ਪੀ. ਨਿਯੁਕਤ ਕਰ ਸਕਦਾ ਹੈ |

ਹਰ ਮੰਗਲਵਾਰ ਹੋਇਆ ਕਰੇਗੀ ਕੈਬਨਿਟ ਮੀਟਿੰਗ

ਚੰਡੀਗੜ੍ਹ, 25 ਸਤੰਬਰ (ਅਜੀਤ ਬਿਊਰੋ)-ਸਰਕਾਰ ਤੇ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਦਰਮਿਆਨ ਬਿਹਤਰ ਤਾਲਮੇਲ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਹ ਹਰੇਕ ਮੰਗਲਵਾਰ ਮੰਤਰੀਆਂ, ਵਿਧਾਇਕਾਂ ਤੇ ਹੋਰ ਰਾਜਨੀਤਕਾਂ ਤੇ ਅਧਿਕਾਰੀਆਂ ਨਾਲ ਆਪਣੇ ਦਫ਼ਤਰ ਵਿਖੇ ਸਵੇਰੇ 11:30 ਤੋਂ ਦੁਪਹਿਰ 2:30 ਵਜੇ ਤੱਕ ਮੁਲਾਕਾਤ ਕਰਿਆ ਕਰਨਗੇ | ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਆਦੇਸ਼ ਦਿੱਤੇ ਹਨ ਕਿ ਹਰ ਮੰਗਲਵਾਰ ਬਾਅਦ ਦੁਪਹਿਰ 3 ਵਜੇ ਕੈਬਨਿਟ ਮੀਟਿੰਗ ਵੀ ਹੋਇਆ ਕਰੇਗੀ | ਉਨ੍ਹਾਂ ਸਾਰੇ ਪ੍ਰਸ਼ਾਸਨਿਕ ਸਕੱਤਰਾਂ/ ਵਿਭਾਗਾਂ ਦੇ ਮੁਖੀਆਂ ਨੂੰ ਹਰ ਮੰਗਲਵਾਰ ਨੂੰ ਇਸ ਸਮੇਂ ਦੌਰਾਨ ਆਪਣੇ ਦਫ਼ਤਰਾਂ 'ਚ ਮੌਜੂਦ ਰਹਿਣ ਦੇ ਨਿਰਦੇਸ਼ ਵੀ ਦਿੱਤੇ ਹਨ ਤੇ ਉਨ੍ਹਾਂ ਨੂੰ ਕੈਬਨਿਟ ਮੀਟਿੰਗ ਖ਼ਤਮ ਹੋਣ ਤੱਕ ਆਪਣੇ ਦਫ਼ਤਰ 'ਚ ਹੀ ਰਹਿਣ ਲਈ ਕਿਹਾ ਗਿਆ ਹੈ |

ਪ੍ਰਧਾਨ ਮੰਤਰੀ ਮੋਦੀ ਅਮਰੀਕਾ ਤੋਂ 157 ਪੁਰਾਤਨ ਕਲਾਕ੍ਰਿਤਾਂ ਵਾਪਸ ਲਿਆਉਣਗੇ

ਨਵੀਂ ਦਿੱਲੀ, 25 ਸਤੰਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੀ ਅਮਰੀਕਾ ਯਾਤਰਾ ਤੋਂ ਵਾਪਸੀ ਮੌਕੇ 157 ਕਲਾਕ੍ਰਿਤੀਆਂ ਤੇ ਪੁਰਾਤਨ ਚੀਜਾਂ ਲਿਆਉਣਗੇ, ਜੋ ਕਈ ਸ਼ਤਾਬਦੀ ਪੁਰਾਣੀਆਂ ਹਨ ਤੇ ਚੋਰੀ ਕਰਕੇ ਅਮਰੀਕਾ ਲਿਜਾਈਆਂ ਗਈਆਂ ਸਨ | ਜਾਣਕਾਰੀ ਅਨੁਸਾਰ ਤਕਰੀਬਨ ...

ਪੂਰੀ ਖ਼ਬਰ »

ਕੋਰੋਨਾ ਟੀਕਾਕਰਨ ਸਰਟੀਫਿਕੇਟ 'ਤੇ ਜਨਮ ਦਿਨ ਦੀ ਪੂਰੀ ਤਰੀਕ ਦਰਜ ਹੋਵੇਗੀ

ਨਵੀਂ ਦਿੱਲੀ, 25 ਸਤੰਬਰ (ਏਜੰਸੀ)-ਕੋਵਿਡ ਟੀਕਾਕਰਣ ਸਰਟੀਫਿਕੇਟ ਨੂੰ ੂ ਲੈ ਕੇ ਭਾਰਤ ਤੇ ਬਰਤਾਨੀਆ ਵਿਚਾਲੇ ਚਲ ਰਹੀ ਵਿਚਾਰ-ਚਰਚਾ ਦਰਮਿਆਨ ਸੂਤਰਾਂ ਨੇ ਦੱਸਿਆ ਕਿ ਉਹ ਲੋਕ ਜਿਨ੍ਹਾਂ ਨੇ ਕੋਰੋਨਾ ਰੋਕੂ ਟੀਕੇ ਦੀਆਂ ਦੋਵੇਂ ਖੁਰਾਕਾਂ ਲੈ ਲਈਆਂ ਹਨ, ਦੇ ਕੋਰੋਨਾ ...

ਪੂਰੀ ਖ਼ਬਰ »

ਅੱਗ ਲਗਾਉਣ ਵਾਲਾ ਪਾਕਿਸਤਾਨ ਕੇਵਲ ਬੁਝਾਉਣ ਦਾ ਦਿਖਾਵਾ ਕਰਦਾ ਹੈ-ਭਾਰਤ

ਸੰਯੁਕਤ ਰਾਸ਼ਟਰ ਮਹਾਂਸਭਾ 'ਚ ਇਮਰਾਨ ਖ਼ਾਨ ਨੂੰ ਕਰਾਰਾ ਜਵਾਬ ਸੰਯੁਕਤ ਰਾਸ਼ਟਰ, 25 ਸਤੰਬਰ (ਏਜੰਸੀ)-ਯੂ.ਐਨ.ਜੀ.ਏ. (ਸੰਯੁਕਤ ਰਾਸ਼ਟਰ ਮਹਾਂਸਭਾ) 'ਚ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਕਸ਼ਮੀਰ ਮੁੱਦੇ ਦਾ ਰਾਗ ਅਲਾਪਣ 'ਤੇ ਭਾਰਤ ਨੇ ਉਸ ਦਾ ਜਵਾਬ ਦਿੰਦੇ ...

ਪੂਰੀ ਖ਼ਬਰ »

ਲੋਕਤੰਤਰ 'ਚ ਅੰਦੋਲਨ ਦਾ ਅਧਿਕਾਰ ਸਭ ਨੂੰ , ਪਰ ਅਰਾਜਕਤਾ ਨਹੀਂ ਹੋਣ ਦਿਆਂਗੇ-ਖੱਟਰ

ਕਿਹਾ-ਪੰਜਾਬ ਤੋਂ ਪੈਦਾ ਹੋਏ ਮਾਹੌਲ ਕਾਰਨ ਅੱਜ ਤੱਕ ਖਰਾਬ ਹੈ ਉਨ੍ਹਾਂ ਦੀ ਆਰਥਿਕ ਸਥਿਤੀ ਚੰਡੀਗੜ੍ਹ, 25 ਸਤੰਬਰ (ਰਾਮ ਸਿੰਘ ਬਰਾੜ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਤਿੰਨ ਖੇਤੀ ਕਾਨੂੰਨ ਹਾਲੇ ਲਾਗੂ ਨਹੀਂ ਹੋਏ ਹਨ, ਪਰ ਰਾਜਸੀ ਰੋਟੀਆਂ ...

ਪੂਰੀ ਖ਼ਬਰ »

ਤਾਲਿਬਾਨ ਦੀ ਕਰੂਰਤਾ-ਹੇਰਾਤ ਦੇ ਮੁੱਖ ਚੌਕ 'ਚ ਲਟਕਾਈ ਲਾਸ਼

ਕਾਬੁਲ, 25 ਸਤੰਬਰ (ਏਜੰਸੀ)-ਅਫ਼ਗਾਨਿਸਤਾਨ ਦੇ ਪੱਛਮ 'ਚ ਸਥਿਤ ਸ਼ਹਿਰ ਹੇਰਾਤ ਦੇ ਮੁੱਖ ਚੌਕ 'ਚ ਤਾਲਿਬਾਨ ਵਲੋਂ ਇਕ ਲਾਸ਼ ਨੂੰ ਕਰੇਨ ਨਾਲ ਲਟਕਾਉਣ ਦੀ ਖ਼ਬਰ ਹੈ, ਜਿਸ ਨੇ ਤਾਲਿਬਾਨ ਦੇ ਪਹਿਲੇ ਸ਼ਾਸਨ ਦੀਆਂ ਕੌੜੀਆਂ ਯਾਦਾਂ ਨੂੰ ਇਕ ਵਾਰ ਫਿਰ ਤਾਜ਼ਾ ਕਰ ਦਿੱਤਾ ਹੈ | ...

ਪੂਰੀ ਖ਼ਬਰ »

ਕਾਂਗਰਸ ਵਲੋਂ ਕਿਸਾਨਾਂ ਦੇ ਭਲਕ ਦੇ ਬੰਦ ਨੂੰ ਸਮਰਥਨ

ਨਵੀਂ ਦਿੱਲੀ, 25 ਸਤੰਬਰ (ਉਪਮਾ ਡਾਗਾ ਪਾਰਥ)-ਕਾਂਗਰਸ ਪਾਰਟੀ 27 ਸਤੰਬਰ ਨੂੰ ਕਿਸਾਨਾਂ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਦਾ ਸਮਰਥਨ ਕੀਤਾ ਹੈ | ਕਾਂਗਰਸ ਨੇ ਕਿਸਾਨਾਂ ਦੀ ਤਿੰਨੋਂ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਦਾ ਸਮਰਥਨ ਕਰਦਿਆਂ ਕਿਹਾ ਕਿ ਜੇਕਰ ਸਰਕਾਰ ਬਿਨਾਂ ...

ਪੂਰੀ ਖ਼ਬਰ »

ਮਮਤਾ ਦੇ ਰੋਮ ਦੌਰੇ ਨੂੰ ਕੇਂਦਰ ਦੀ ਕੋਰੀ ਨਾਂਹ

ਕੋਲਕਾਤਾ, 25 ਸਤੰਬਰ (ਰਣਜੀਤ ਸਿੰਘ ਲੁਧਿਆਣਵੀ)-ਮੁੱਖ ਮੰਤਰੀ ਮਮਤਾ ਬੈਨਰਜੀ ਦੇ ਰੋਮ ਦੌਰੇ ਨੰੂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਮਨਜ਼ੂਰੀ ਨਹੀਂ ਦਿੱਤੀ | ਇਸ ਬਾਰੇ ਵਿਦੇਸ਼ ਮੰਤਰਾਲੇ ਵਲੋਂ ਇਕ ਲਾਈਨ ਦਾ ਪੱਤਰ ਭੇਜਿਆ ਗਿਆ ਹੈ | ਪੱਤਰ 'ਚ ਲਿਖਿਆ ਹੈ ਕਿ ਇਸ ਸਮਾਗਮ ...

ਪੂਰੀ ਖ਼ਬਰ »

ਕੈਪਟਨ ਦਾ ਅਸ਼ੀਰਵਾਦ ਲੈਣ ਜਾਵਾਂਗੇ-ਚੰਨੀ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਥੇ ਕਿਹਾ ਕਿ ਉਹ ਐਤਵਾਰ ਨੂੰ ਮੰਤਰੀ ਮੰਡਲ 'ਚ ਸ਼ਾਮਿਲ ਮੰਤਰੀਆਂ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਜਲਦੀ ਹੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਜਾਣਗੇ ਤੇ ਉਨ੍ਹਾਂ ਦਾ ਅਸ਼ੀਰਵਾਦ ਲੈਣਗੇ | ਉਨ੍ਹਾਂ ...

ਪੂਰੀ ਖ਼ਬਰ »

ਔਰਤ ਅਧਿਕਾਰਾਂ ਦੀ ਕਾਰਕੁੰਨ ਕਮਲਾ ਭਸੀਨ ਦਾ ਦਿਹਾਂਤ

ਨਵੀਂ ਦਿੱਲੀ, 25 ਸਤੰਬਰ (ਏਜੰਸੀ)-ਔਰਤਾਂ ਦੇ ਅਧਿਕਾਰਾਂ ਦੀ ਕਾਰਕੁੰਨ, ਕਵਿੱਤਰੀ ਤੇ ਲੇਖਿਕਾ ਕਮਲਾ ਭਸੀਨ (75) ਦਾ ਕੈਂਸਰ ਨਾਲ ਲੜਦਿਆਂ ਸਨਿਚਰਵਾਰ ਨੂੰ ਦਿਹਾਂਤ ਹੋ ਗਿਆ | ਭਾਰਤ ਅਤੇ ਹੋਰ ਦੱਖਣ ਏਸ਼ੀਆਈ ਦੇਸ਼ਾਂ 'ਚ ਔਰਤਾਂ ਦੇ ਅਧਿਕਾਰਾਂ ਦੀ ਆਵਾਜ਼ ਉਠਾਉਣ ਵਾਲੀ ...

ਪੂਰੀ ਖ਼ਬਰ »

ਜਾਖੜ ਨੂੰ ਮਿਲੇਗੀ ਪ੍ਰਚਾਰ ਕਮੇਟੀ ਦੀ ਵੱਡੀ ਜ਼ਿੰਮੇਵਾਰੀ

ਜਾਣਕਾਰੀ ਅਨੁਸਾਰ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ, ਜਿਨ੍ਹਾਂ ਦਾ ਨਾਂਅ ਮੁੱਖ ਮੰਤਰੀ ਦੀ ਦੌੜ 'ਚ ਸਭ ਤੋਂ ਮੂਹਰੇ ਸੀ, ਨੂੰ ਆਉਂਦੀਆਂ ਵਿਧਾਨ ਸਭਾ ਚੋਣਾਂ 'ਚ ਪ੍ਰਚਾਰ ਕਮੇਟੀ 'ਚ ਵੱਡੀ ਜ਼ਿੰਮੇਵਾਰੀ ਦਿੱਤੀ ਜਾ ਰਹੀ ਹੈ | ਸੁਨੀਲ ਜਾਖੜ ਨੂੰ ਹਾਈਕਮਾਨ ...

ਪੂਰੀ ਖ਼ਬਰ »

ਹਲਕੇ ਦੇ ਲੋਕਾਂ ਦੀ ਸੇਵਾ ਲਈ ਹਮੇਸ਼ਾ ਰਹਾਂਗਾ ਤਤਪਰ-ਅਰੋੜਾ

ਸਹੂਲਤਾਂ ਛੱਡ ਸਰਕਾਰੀ ਰਿਹਾਇਸ਼ ਕੀਤੀ ਖਾਲੀ ਹੁਸ਼ਿਆਰਪੁਰ, 25 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਹਲਕਾ ਹੁਸ਼ਿਆਰਪੁਰ ਦੇ ਵਿਧਾਇਕ ਸੰੁਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਕੈਬਨਿਟ ਮੰਤਰੀ ਵਜੋਂ ਸੇਵਾ ਕਰਦੇ ਹੋਏ ਉਨ੍ਹਾਂ ਨੂੰ ਹਲਕਾ ਤੇ ਪੰਜਾਬ ...

ਪੂਰੀ ਖ਼ਬਰ »

ਭਾਰਤ-ਅਮਰੀਕਾ ਆਲਮੀ ਅੱਤਵਾਦ ਖਿਲਾਫ਼ ਦਿ੍ੜ੍ਹਤਾ ਨਾਲ ਖੜੇ੍ਹ

ਸਰਹੱਦ ਪਾਰ ਅੱਤਵਾਦ ਦੀ ਕੀਤੀ ਨਿਖੇਧੀ ਵਾਸ਼ਿੰਗਟਨ, 25 ਸਤੰਬਰ (ਏਜੰਸੀ)- ਭਾਰਤ ਤੇ ਅਮਰੀਕਾ ਨੇ ਸਰਹੱਦ ਪਾਰ ਅੱਤਵਾਦ ਦੀ ਨਿੰਦਾ ਕੀਤੀ ਹੈ ਤੇ 26/11 ਅੱਤਵਾਦੀ ਹਮਲੇ ਦੇ ਦੋਸ਼ੀਆਂ ਨੂੰ ਨਿਆਂ ਦੇ ਕਟਹਿਰੇ 'ਚ ਲਿਆਉਣ ਦਾ ਸੱਦਾ ਦਿੰਦੇ ਹੋਏ ਕਿਹਾ ਹੈ ਕਿ ਉਹ ਸੰਯੁਕਤ ...

ਪੂਰੀ ਖ਼ਬਰ »

ਇਮਰਾਨ ਖ਼ਾਨ ਨੇ ਪਾਕਿਸਤਾਨ ਨੂੰ ਦੱਸਿਆ ਅਮਰੀਕੀ ਨਾਪਸੰਦੀ ਦਾ ਪੀੜਤ

ਨਿਊ ਯਾਰਕ, 25 ਸਤੰਬਰ (ਏਜੰਸੀ)- ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਸੰਯੁਕਤ ਰਾਸ਼ਟਰ ਮਹਾਂਸਭਾ 'ਚ ਆਪਣੇ ਸੰਬੋਧਨ 'ਚ ਆਪਣੇ ਦੇਸ਼ ਨੂੰ ਅਮਰੀਕਾ ਦੀ ਨਾਪਸੰਦਗੀ ਅਤੇ ਅੰਤਰਰਾਸ਼ਟਰੀ ਦੋਹਰੇ ਰੁਖ਼ ਦਾ ਪੀੜਤ ਦਿਖਾਉਣ ਦੀ ਕੋਸ਼ਿਸ਼ ਕੀਤੀ | ਇਮਰਾਨ ਖ਼ਾਨ ਦਾ ਪਹਿਲਾਂ ਤੋਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX