ਤਾਜਾ ਖ਼ਬਰਾਂ


ਕਰਨਾਟਕ ਵਿਧਾਨ ਪ੍ਰੀਸ਼ਦ ਉਪ ਚੋਣ 30 ਜੂਨ ਨੂੰ ਹੋਵੇਗੀ, ਉਸੇ ਦਿਨ ਹੋਵੇਗੀ ਵੋਟਾਂ ਦੀ ਗਿਣਤੀ
. . .  1 day ago
ਦਿੱਲੀ ਦੇ ਜਾਮੀਆ ਨਗਰ 'ਚ ਲੱਕੜ ਦੇ ਬਕਸੇ 'ਚੋਂ 2 ਬੱਚਿਆਂ ਦੀਆਂ ਮਿਲੀਆਂ ਲਾਸ਼ਾਂ
. . .  1 day ago
ਨਵੀਂ ਦਿੱਲੀ, 6 ਜੂਨ - ਦਿੱਲੀ ਪੁਲਿਸ ਮੁਤਾਬਕ ਦਿੱਲੀ ਦੇ ਜਾਮੀਆ ਨਗਰ ਸਥਿਤ ਇਕ ਫੈਕਟਰੀ 'ਚ ਲੱਕੜ ਦੇ ਬਕਸੇ 'ਚੋਂ 7 ਅਤੇ 8 ਸਾਲ ਦੇ ਦੋ ਬੱਚਿਆਂ ਦੀਆਂ ਲਾਸ਼ਾਂ ਮਿਲੀਆਂ ਹਨ, ਜੋ ਕੱਲ੍ਹ ਤੋਂ ਲਾਪਤਾ ...
ਅਰਬ ਸਾਗਰ 'ਤੇ ਦਬਾਅ ਅਗਲੇ 12 ਘੰਟਿਆਂ ਦੌਰਾਨ ਤੇਜ਼ ਹੋ ਸਕਦਾ ਹੈ ਚੱਕਰਵਾਤੀ ਤੂਫਾਨ: ਮੌਸਮ ਵਿਭਾਗ
. . .  1 day ago
ਮਹਾਰਾਸ਼ਟਰ: ਪਾਲਘਰ 'ਚ ਇਮਾਰਤ ਦਾ ਮਲਬਾ ਡਿੱਗਣ ਨਾਲ 3 ਮਜ਼ਦੂਰਾਂ ਦੀ ਮੌਤ
. . .  1 day ago
ਮਹਾਰਾਸ਼ਟਰ : ਠਾਣੇ ਕ੍ਰਾਈਮ ਬ੍ਰਾਂਚ ਸੈੱਲ ਨੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 17 ਦੇਸੀ ਪਿਸਤੌਲ, 31 ਮੈਗਜ਼ੀਨ ਅਤੇ 12 ਜ਼ਿੰਦਾ ਕਾਰਤੂਸ ਕੀਤੇ ਬਰਾਮਦ
. . .  1 day ago
WTC-2023 ਦਾ ਫਾਈਨਲ ਭਾਰਤ ਤੇ ਆਸਟ੍ਰੇਲੀਆ ਦਰਮਿਆਨ ਭਲਕੇ, ਦਰਸ਼ਕ ਉਡੀਕ 'ਚ
. . .  1 day ago
ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਮਿਲੇ ਨਵੇਂ ਵੀ.ਸੀ. ਡਾ.ਰਾਜੀਵ ਸੂਦ
. . .  1 day ago
ਚੰਡੀਗੜ੍ਹ, 6 ਜੂਨ (ਹਰਕਵਲਜੀਤ) -ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਨਵੇਂ ਵਾਇਸ ਚਾਂਸਲਰ ਮਿਲੇ ਹਨ। ਜਾਣਕਾਰੀ ਮੁਤਾਬਿਕ, ਡਾ.ਰਾਜੀਵ ਸੂਦ ਯੂਨੀਵਰਸਿਟੀ ਦੇ ਨਵੇਂ ਵੀ.ਸੀ. ਹੋਣਗੇ ...
ਤਕਨੀਕੀ ਖ਼ਰਾਬੀ ਕਾਰਨ ਰੂਸ ’ਚ ਉਤਾਰਨਾ ਪਿਆ ਏਅਰ ਇੰਡੀਆ ਦਾ ਜਹਾਜ਼
. . .  1 day ago
ਨਵੀਂ ਦਿੱਲੀ, 6 ਜੂਨ- ਦਿੱਲੀ-ਸਾਨ ਫ਼ਰਾਂਸਿਸਕੋ ਫ਼ਲਾਈਟ ਦੇ ਇੰਜਣ ’ਚ ਤਕਨੀਕੀ ਖ਼ਰਾਬੀ ਕਾਰਨ ਰੂਸ ਦੇ ਮੈਗਾਡਨ ਸ਼ਹਿਰ ਵੱਲ ਮੋੜ ਦਿੱਤਾ ਗਿਆ। ਏਅਰ ਇੰਡੀਆ ਦੇ ਅਧਿਕਾਰੀ ਨੇ ਦੱਸਿਆ ਕਿ ਜਹਾਜ਼....
ਪੁਲਿਸ ਨੇ 4 ਕਿਲੋਗ੍ਰਾਮ ਅਫ਼ੀਮ ਸਮੇਤ 3 ਨੂੰ ਕੀਤਾ ਕਾਬੂ
. . .  1 day ago
ਅਟਾਰੀ, 6 ਜੂਨ (ਗੁਰਦੀਪ ਸਿੰਘ ਅਟਾਰੀ)- ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਥਾਣਾ ਘਰਿੰਡਾ ਦੀ ਪੁਲਿਸ ਨੇ 4 ਕਿਲੋਗ੍ਰਾਮ ਅਫ਼ੀਮ, ਚਾਰ ਲੱਖ ਡਰੱਗ ਮਨੀ, ਇਕ ਪਿਸਟਲ....
ਕੁਰੂਕਸ਼ੇਤਰ: ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਸੜਕਾਂ ਖ਼ਾਲੀ ਕਰਨ ਦੀ ਚਿਤਾਵਨੀ
. . .  1 day ago
ਕੁਰੂਕਸ਼ੇਤਰ, 6 ਜੂਨ- ਇੱਥੋਂ ਦੇ ਸ਼ਾਹਬਾਦ ਮਾਰਕੰਡਾ ਵਿਖੇ ਕਿਸਾਨਾਂ ਵਲੋਂ ਲਗਾਇਆ ਗਿਆ ਧਰਨਾ ਅਜੇ ਵੀ ਚਾਲੂ ਹੈ। ਉਨ੍ਹਾਂ ਵਲੋਂ ਸ਼ਾਹਬਾਦ ਥਾਣੇ ਦੇ ਨੇੜੇ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ....
ਨਗਰ ਕੌਂਸਲ ਦੇ ਮੌਜੂਦਾ 9 ਕਾਂਗਰਸੀ ਕੌਂਸਲਰਾਂ ਵਲੋਂ ਅਸਤੀਫ਼ੇ ਦਾ ਐਲਾਨ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਜੂਨ (ਬਲਕਰਨ ਸਿੰਘ ਖਾਰਾ)- ਸ੍ਰੀ ਮੁਕਤਸਰ ਸਾਹਿਬ ਨਗਰ ਕੌਂਸਲ ਦੇ ਮੌਜੂਦਾ 9 ਕਾਂਗਰਸੀ ਕੌਂਸਲਰਾਂ ਨੇ ਕਾਂਗਰਸ ਪਾਰਟੀ ਤੋਂ ਅਸਤੀਫ਼ੇ ਦਾ ਐਲਾਨ ਕੀਤਾ ਹੈ। ਕੌਂਸਲਰਾਂ ਨੇ ਮੌਜੂਦਾ ਨਗਰ....
ਕੇਰਲ: ਰਾਜ ਸਰਕਾਰ ਨੇ ਰਾਹੁਲ ਗਾਂਧੀ ਨੂੰ ਰਾਜ ਵਲੋਂ ਦਿੱਤੇ ਦੋ ਨਿੱਜੀ ਸਟਾਫ਼ ਮੈਂਬਰ ਲਏ ਵਾਪਸ
. . .  1 day ago
ਤਿਰੂਵੰਨਤਪੁਰਮ, 6 ਜੂਨ- ਕੇਰਲ ਸਰਕਾਰ ਨੇ ਵਾਇਨਾਡ ਦੇ ਸਾਬਕਾ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਰਾਜ ਵਲੋਂ ਦਿੱਤੇ ਗਏ ਦੋ ਨਿੱਜੀ ਸਟਾਫ਼ ਮੈਂਬਰਾਂ ਨੂੰ ਵਾਪਸ ਲੈ ਲਿਆ ਹੈ। ਜਨਰਲ ਪ੍ਰਸ਼ਾਸਨ ਦੇ ਸੰਯੁਕਤ ਸਕੱਤਰ.....
ਬੇਖੌਫ਼ ਲੁਟੇਰਿਆਂ ਵਲੋਂ ਨੂਰਮਹਿਲ ਸਬ-ਤਹਿਸੀਲ਼ ਵਿਚ ਦਿਨ-ਦਿਹਾੜੇ ਖੋਹ ਦੀ ਵਾਰਦਾਤ ਨੂੰ ਦਿੱਤਾ ਅੰਜਾਮ
. . .  1 day ago
ਜੰਡਿਆਲਾ ਮੰਜਕੀ, 6 ਜੂਨ (ਸੁਰਜੀਤ ਸਿੰਘ ਜੰਡਿਆਲਾ)- ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਆਵਾਜਾਈ ਭਰਪੂਰ ਨੂਰਮਹਿਲ ਤਹਿਸੀਲ ਵਿਚ ਇਕ ਵਿਅਕਤੀ ਨੂੰ ਲੁੱਟਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ...
ਇਨਸਾਫ਼ ਨਾ ਮਿਲਣ ਤੋਂ ਅੱਕੇ ਪਿੰਡ ਗੁੰਮਟੀ ਦੇ ਲੋਕਾਂ ਵਲੋਂ ਥਾਣਾ ਠੁੱਲੀਵਾਲ ਮੂਹਰੇ ਰੋਸ ਪ੍ਰਦਰਸ਼ਨ
. . .  1 day ago
ਮਹਿਲ ਕਲਾਂ, 6 ਜੂਨ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁੰਮਟੀ ਦੇ ਇਕ ਵਿਅਕਤੀ ਦੀ ਹਾਦਸੇ 'ਚ ਹੋਈ ਮੌਤ ਦੇ ਮਾਮਲੇ 'ਚ ਦੋ ਹਫ਼ਤੇ ਬੀਤ ਜਾਣ ਦੇ ਬਾਵਜੂਦ ਥਾਣਾ ਠੁੱਲੀਵਾਲ ਪੁਲਿਸ ਵਲੋਂ ਪੀੜਤ ਪਰਿਵਾਰ ਨੂੰ ਇਨਸਾਫ਼ ਨਾ...
ਅਸੀਂ ਸਾਕਾ ਨੀਲਾ ਤਾਰਾ ਕਾਰਨ ਕਾਂਗਰਸ ਨਾਲ ਨਹੀਂ ਜਾ ਸਕਦੇ- ਮਹੇਸ਼ਇੰਦਰ ਸਿੰਘ ਗਰੇਵਾਲ
. . .  1 day ago
ਚੰਡੀਗੜ੍ਹ, 6 ਜੂਨ- 2024 ਦੀਆਂ ਚੋਣਾਂ ਸੰਬੰਧੀ ਗੱਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ....
ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ਵਿਚ ਹੋਇਆ ਜ਼ਬਰਦਸਤ ਹੰਗਾਮਾ
. . .  1 day ago
ਚੰਡੀਗੜ੍ਹ, 6 ਜੂਨ- ਨਗਰ ਨਿਗਮ ਹਾਊਸ ਦੀ ਮੀਟਿੰਗ ’ਚ ਜ਼ਬਰਦਸਤ ਹੰਗਾਮਾ ਹੋ ਗਿਆ। ਇਸ ਹੰਗਾਮੇ ਵਿਚ ਆਪ ਕੌਂਸਲਰ ਅਤੇ ਕਿਰਨ ਖ਼ੇਰ ਆਹਮੋ ਸਾਹਮਣੇ ਹੋ ਗਏ। ਕਿਰਨ ਖ਼ੇਰ ਨੇ ਪ੍ਰਧਾਨ ਮੰਤਰੀ ਵਿਰੁੱਧ....
ਰਾਸ਼ਟਰਪਤੀ ਦਰੋਪਦੀ ਮੁਰਮੂ ਸੂਰੀਨਾਮ ਦੇ ਸਰਵਉੱਚ ਨਾਗਰਿਕ ਸਨਮਾਨ ਨਾਲ ਸਨਮਾਨਿਤ
. . .  1 day ago
ਪਰਮਾਰੀਬੋ, 6 ਜੂਨ- ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਸੂਰੀਨਾਮ ਦੇ ਸਰਵਉਚ ਨਾਗਰਿਕ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਹੈ। ਸੂਰੀਨਾਮ ਦੇ ਰਾਸ਼ਟਰਪਤੀ ਚੰਦਰਕੀਪ੍ਰਸਾਦ ਸੰਤੋਖੀ ਨੇ ਮਜ਼ਬੂਤ ​​ਦੁਵੱਲੇ ਸੰਬੰਧਾਂ ’ਤੇ ਰਾਸ਼ਟਰਪਤੀ ਮੁਰਮੂ ਨੂੰ ਵਧਾਈ ਦਿੱਤੀ। ਗ੍ਰਹਿ ਮੰਤਰਾਲੇ ਨੇ ਟਵੀਟ...
ਕਟਾਰੂਚੱਕ ਮਾਮਲੇ ਵਿਚ ਐਨ.ਸੀ.ਐਸ.ਸੀ. ਵਲੋਂ ਰਾਜ ਸਰਕਾਰ ਨੂੰ ਤੀਜਾ ਨੋਟਿਸ ਜਾਰੀ
. . .  1 day ago
ਚੰਡੀਗੜ੍ਹ, 6 ਜੂਨ- ਅਨੁਸੂਚਿਤ ਜਾਤੀਆਂ ਲਈ ਕੌਮੀ ਕਮਿਸ਼ਨ (ਐਨ.ਸੀ.ਐਸ.ਸੀ.) ਨੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ ’ਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਉਪਰ ਲਗਾਏ....
ਅੱਜ ਸਾਨੂੰ ਸਾਰਿਆਂ ਨੂੰ ਇਕੱਠੇ ਹੋਣ ਦੀ ਲੋੜ- ਗਿਆਨੀ ਹਰਪ੍ਰੀਤ ਸਿੰਘ
. . .  1 day ago
ਅੰਮ੍ਰਿਤਸਰ, 6 ਜੂਨ- ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਘੱਲੂਘਾਰਾ ਦਿਵਸ ਮਨਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ। ਆਪਣੇ ਸੰਦੇਸ਼ ਵਿਚ ਉਨ੍ਹਾਂ ਕਿਹਾ ਕਿ ਸਾਡਾ ਏਕਾ ਹੀ ਸਾਡੀ ਤਾਕਤ ਹੈ। ਜਥੇਦਾਰ ਨੇ...
ਖ਼ਾਲਿਸਤਾਨ ਦਾ ਕੋਈ ਰੋਡਮੈਪ ਨਹੀਂ- ਰਾਜਾ ਵੜਿੰਗ
. . .  1 day ago
ਅਮਰੀਕਾ, 6 ਜੂਨ- ਖ਼ਾਲਿਸਤਾਨ ਮੁੱਦੇ ਸੰਬੰਧੀ ਕਾਂਗਰਸੀ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਕ ਟਵੀਟ ਕੀਤਾ ਹੈ। ਆਪਣੇ ਟਵੀਟ ਵਿਚ ਉਨ੍ਹਾਂ ਕਿਹਾ ਕਿ ਨਾ ਤਾਂ ਖ਼ਾਲਿਸਤਾਨ ਦਾ ਕੋਈ ਵਜੂਦ ਹੈ ਅਤੇ ...
ਕਿਸਾਨਾਂ ਨੇ ਦਿੱਲੀ ਜੰਮੂ ਰਾਸ਼ਟਰੀ ਰਾਜਮਾਰਗ ਕੀਤਾ ਜਾਮ
. . .  1 day ago
ਕੁਰੂਕਸ਼ੇਤਰ, 6 ਜੂਨ- ਸੂਰਜਮੁਖੀ ਦੀ ਐਮ.ਐਸ. ਪੀ. ’ਤੇ ਖ਼ਰੀਦ ਦੇ ਮੁੱਦੇ ਨੂੰ ਲੈ ਕੇ ਅੱਜ ਕਿਸਾਨਾਂ ਨੇ ਦਿੱਲੀ ਜੰਮੂ ਰਾਸ਼ਟਰੀ ਰਾਜਮਾਰਗ ’ਤੇ ਜਾਮ ਲਗਾ ਦਿੱਤਾ ਅਤੇ ਸ਼ਾਹਬਾਦ ਮਾਰਕੰਡਾ ਹਾਈਵੇਅ...
ਅਸੀਂ ਹਮੇਸ਼ਾ ‘ਅਜੀਤ’ ਨਾਲ ਖੜ੍ਹੇ ਹਾਂ- ਬੂਟਾ ਸਿੰਘ ਸ਼ਾਦੀਪੁਰ
. . .  1 day ago
ਪਟਿਆਲਾ, 6 ਜੂਨ (ਅਮਨਦੀਪ ਸਿੰਘ)- ਪੰਜਾਬ ਸਰਕਾਰ ਵਲੋਂ ਲੋਕਤੰਤਰ ਦੇ ਚੌਥੇ ਥੰਮ ਮੀਡੀਆ ਪ੍ਰਤੀ ਵਰਤੀ ਜਾ ਰਹੀ ਦਮਨਕਾਰੀ ਨੀਤੀ ਤਹਿਤ ‘ਅਜੀਤ’ ਅਖ਼ਬਾਰ ਦੇ ਮੁੱਖ ਸੰਪਾਦਕ ਡਾ. ਬਰਜਿੰਦਰ....
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਮਾਗਮ ਲਈ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ ਵੀਜ਼ੇ ਜਾਰੀ
. . .  1 day ago
ਨਵੀਂ ਦਿੱਲੀ, 6 ਜੂਨ- ਪਾਕਿਸਤਾਨੀ ਹਾਈ ਕਮਿਸ਼ਨ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ 8 ਤੋਂ17 ਜੂਨ 2023 ਤੱਕ ਪਾਕਿਸਤਾਨ ਵਿਚ ਹੋਣ ਵਾਲੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੀ ਪੂਰਵ ਸੰਧਿਆ....
ਕਿਸਾਨਾਂ ਵਲੋਂ ਅੱਜ ਸ਼ਾਹਬਾਦ ਮਾਰਕੰਡਾ ਵਿਖੇ ਕੀਤੀਆਂ ਜਾ ਸਕਦੀਆਂ ਹਨ ਸੜਕਾਂ ਜਾਮ
. . .  1 day ago
ਸ਼ਾਹਬਾਦ ਮਾਰਕੰਡਾ, 6 ਜੂਨ- ਸੂਰਜਮੁਖੀ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨਾਂ ਵਲੋਂ ਅੱਜ ਇੱਥੇ ਸੜਕਾਂ ਜਾਮ ਕੀਤੀਆਂ ਜਾ ਸਕਦੀਆਂ ਹਨ। ਜਾਣਕਾਰੀ ਅਨੁਸਾਰ ਸ਼ਾਹਬਾਦ ਦਾ ਬਰਾੜਾ ਰੋਡ ਪੁਲਿਸ ਛਾਉਣੀ ਵਿਚ....
“MAURH” ਲਹਿੰਦੀ ਰੁੱਤ ਦੇ ਨਾਇਕ ਤਿੰਨ ਦਿਨਾਂ ਬਾਅਦ ਯਾਨੀ 9 ਜੂਨ 2023 ਨੂੰ ਦੇਖੋ ਸਿਨੇਮਾ ਘਰਾਂ ਵਿਚ, ਇਕ ਹੋਰ ਪੋਸਟਰ ਹੋਇਆ ਰਿਲੀਜ਼
. . .  1 day ago
“MAURH” ਲਹਿੰਦੀ ਰੁੱਤ ਦੇ ਨਾਇਕ ਤਿੰਨ ਦਿਨਾਂ ਬਾਅਦ ਯਾਨੀ 9 ਜੂਨ 2023 ਨੂੰ ਦੇਖੋ ਸਿਨੇਮਾ ਘਰਾਂ ਵਿਚ, ਇਕ ਹੋਰ ਪੋਸਟਰ ਹੋਇਆ ਰਿਲੀਜ਼
ਹੋਰ ਖ਼ਬਰਾਂ..
ਜਲੰਧਰ : ਐਤਵਾਰ 11 ਅੱਸੂ ਸੰਮਤ 553

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਨਾਜਾਇਜ਼ ਸ਼ਰਾਬ, ਹੈਰੋਇਨ ਤੇ ਲੁੱਟਾਂ-ਖੋਹਾਂ ਦੇ ਮਾਮਲੇ 'ਚ ਵੱਖ-ਵੱਖ ਕਥਿਤ ਦੋਸ਼ੀ ਪੁਲਿਸ ਕੁੜਿੱਕੀ 'ਚ ਫਸੇ

ਨਵਾਂਸ਼ਹਿਰ, 25 ਸਤੰਬਰ (ਗੁਰਬਖ਼ਸ਼ ਸਿੰਘ ਮਹੇ)-ਜ਼ਿਲ੍ਹਾ ਪੁਲਿਸ ਮੁਖੀ ਹਰਮਨਬੀਰ ਸਿੰਘ ਗਿੱਲ ਵਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਿਸ ਵਲੋਂ ਨਜਾਇਜ਼ ਸ਼ਰਾਬ, ਹੈਰੋਇਨ ਅਤੇ ਲੁੱਟ-ਖੋਹ ਕਰਨ ਦੇ ਮਾਮਲਿਆਂ 'ਚ ਵੱਖ-ਵੱਖ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਸਬ-ਡਵੀਜ਼ਨ ਨਵਾਂਸ਼ਹਿਰ ਦਵਿੰਦਰ ਸਿੰਘ ਘੁੰਮਣ ਨੇ ਦੱਸਿਆ ਕਿ ਮਿਤੀ 24 ਅਗਸਤ 2021 ਨੂੰ ਨਛੱਤਰ ਕੌਰ ਪਤਨੀ ਸਤਪਾਲ ਵਾਸੀ ਪਿੰਡ ਬੈਰਸੀਆਂ ਆਪਣੇ ਲੜਕੇ ਦੇ ਨਾਲ ਇਥੋਂ ਦੀ ਸਹਿਕਾਰੀ ਬੈਂਕ 'ਚੋਂ ਪੈਸੇ ਲੈਣ ਆਈ ਸੀ ਜਦਕਿ ਉਸ ਦਾ ਲੜਕਾ ਉਸ ਨੂੰ ਬੈਂਕ 'ਚ ਛੱਡ ਕੇ ਸ਼ਹਿਰ 'ਚ ਹੋਰ ਕੰਮ ਚਲਾ ਗਿਆ | ਨਛੱਤਰ ਕੌਰ ਬੈਂਕ 'ਚੋਂ 50 ਹਜ਼ਾਰ ਰੁਪਏ ਨਕਦੀ ਕਢਵਾ ਕੇ ਫ਼ੋਨ 'ਤੇ ਆਪਣੇ ਲੜਕੇ ਨਾਲ ਗੱਲ ਕਰਦੀ ਹੋਈ ਥਾਣਾ ਸਿਟੀ ਨਵਾਂਸ਼ਹਿਰ ਵੱਲ ਪੈਦਲ ਜਾ ਰਹੀ ਸੀ ਅਤੇ ਕਹਿ ਰਹੀ ਸੀ ਕਿ ਉਸ ਨੇ ਪੈਸੇ ਕਢਵਾ ਲਏ ਹਨ, ਤੂੰ ਜਲਦੀ ਆ ਜਾ | ਇਹ ਗੱਲ ਇਕ ਮੋਟਰਸਾਈਕਲ ਸਵਾਰ ਨੌਜਵਾਨ ਵਲੋਂ ਸੁਣ ਲਈ ਗਈ, ਜਿਸ ਨੇ ਥਾਣੇ ਅਤੇ ਬੈਂਕ ਦੇ ਵਿਚਾਲੇ ਉਕਤ ਔਰਤ ਪਾਸੋਂ ਝੋਲਾ ਖੋਹ ਲਿਆ ਤੇ ਪੈਸੇ ਲੈ ਕੇ ਫ਼ਰਾਰ ਹੋਣ 'ਚ ਕਾਮਯਾਬ ਹੋ ਗਿਆ | ਪੁਲਿਸ ਵਲੋਂ ਸੀ. ਸੀ. ਟੀ. ਵੀ. ਕੈਮਰੇ ਖੰਘਾਲਨ ਤੋਂ ਬਾਅਦ ਮਾਮਲਾ ਸਾਫ਼ ਹੋ ਗਿਆ ਸੀ ਪਰ ਕਥਿਤ ਦੋਸ਼ੀ ਆਪਣੇ ਪਿੰਡ ਤੋਂ ਫ਼ਰਾਰ ਹੋ ਗਿਆ | ਬੀਤੇ ਕੱਲ੍ਹ ਥਾਣਾ ਮੁਖੀ ਨਰੇਸ਼ ਕੁਮਾਰੀ ਨੂੰ ਕਿਸੇ ਖ਼ਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਮਾਮਲੇ ਨਾਲ ਸਬੰਧਿਤ ਕਥਿਤ ਦੋਸ਼ੀ ਨੂੰ ਹੁਣੇ ਹੀ ਕਾਬੂ ਕੀਤਾ ਜਾ ਸਕਦਾ ਹੈ | ਸੂਚਨਾ ਦੇ ਆਧਾਰ 'ਤੇ ਥਾਣਾ ਮੁਖੀ ਵਲੋਂ ਏ. ਐੱਸ. ਆਈ. ਜਸਵਿੰਦਰ ਸਿੰਘ ਨੂੰ ਜਾਣਕਾਰੀ ਦਿੱਤੀ ਗਈ, ਜਿਸ ਨੇ ਪਿੰਡ ਮਹਿੰਦੀਪੁਰ ਦੇ ਅੱਡੇ ਨਜ਼ਦੀਕ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕਰ ਲਿਆ | ਸਬੰਧਿਤ ਕਥਿਤ ਦੋਸ਼ੀ ਦੀ ਪਹਿਚਾਣ ਅਨਮੋਲ ਉਰਫ਼ ਸੋਨੂੰ ਪੁੱਤਰ ਭਜਨ ਲਾਲ ਵਾਸੀ ਪਿੰਡ ਹਾਜੀਪੁਰ ਤਹਿਸੀਲ ਗੜ੍ਹਸ਼ੰਕਰ ਵਜੋਂ ਹੋਈ ਹੈ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਉਕਤ ਕਥਿਤ ਦੋਸ਼ੀ ਨੂੰ ਨਾਲ ਲਿਜਾ ਕੇ ਪਿਛਲੇ ਦਿਨੀਂ ਖੋਹਿਆ ਹੋਇਆ 50 ਹਜ਼ਾਰ ਰੁਪਇਆ ਉਸ ਦੇ ਘਰ ਤੋਂ ਬਰਾਮਦ ਕਰ ਲਿਆ ਅਤੇ ਵਾਰਦਾਤ ਸਮੇਂ ਵਰਤਿਆ ਹੋਇਆ ਮੋਟਰਸਾਈਕਲ ਵੀ ਬਰਾਮਦ ਕਰ ਲਿਆ | ਪੁਲਿਸ ਵਲੋਂ ਇਸ ਘਟਨਾ ਨੂੰ ਲੈ ਕੇ ਦਰਜ ਕੀਤੇ ਗਏ ਮੁਕੱਦਮਾ ਨੰਬਰ-194 'ਚ ਉਸ ਦੀ ਗਿ੍ਫ਼ਤਾਰੀ ਪਾ ਕੇ ਉਸ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਜਾ ਰਿਹਾ ਹੈ | ਡੀ. ਐੱਸ. ਪੀ. ਸ੍ਰੀ ਘੁੰਮਣ ਨੇ ਦੱਸਿਆ ਕਿ ਇਸੇ ਤਰ੍ਹਾਂ ਥਾਣਾ ਮੁਖੀ ਨਰੇਸ਼ ਕੁਮਾਰੀ ਦੀ ਅਗਵਾਈ 'ਚ ਏ. ਐੱਸ. ਆਈ. ਜਸਵਿੰਦਰ ਸਿੰਘ ਦੀ ਪੁਲਿਸ ਪਾਰਟੀ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਸ਼ਰਾਬ ਦੀ ਤਸਕਰੀ ਕਰਨ ਦੇ ਮਾਮਲੇ 'ਚ ਰਿੰਕੂ ਪੁੱਤਰ ਰਾਮ ਲਭਾਇਆ ਵਾਸੀ ਪੀਰ ਲੱਖ ਦਾਤਾ ਵਾਲੀ ਗਲੀ ਨਵਾਂਸ਼ਹਿਰ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਉਨ੍ਹਾਂ ਦੱਸਿਆ ਕਿ ਗਿ੍ਫ਼ਤਾਰ ਕੀਤੇ ਗਏ ਉਕਤ ਕਥਿਤ ਦੋਸ਼ੀ ਪਾਸੋਂ ਵੱਖ-ਵੱਖ ਤਰ੍ਹਾਂ ਦੀ 62250 ਐੱਮ. ਐੱਲ. ਸ਼ਰਾਬ (7 ਪੇਟੀਆਂ 'ਚ 83 ਬੋਤਲਾਂ) ਬਰਾਮਦ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਦੇ ਖ਼ਿਲਾਫ਼ ਥਾਣਾ ਸਿਟੀ ਨਵਾਂਸ਼ਹਿਰ ਵਿਖੇ ਮੁਕੱਦਮਾ ਨੰਬਰ-214 ਦਰਜ ਰਜਿਸਟਰ ਕਰ ਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਿਸ ਨੂੰ ਕੱਲ੍ਹ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਜਾਵੇਗਾ | ਇਸ ਤਰ੍ਹਾਂ ਸੀ. ਆਈ. ਏ. ਸਟਾਫ਼ ਦੇ ਏ. ਐੱਸ. ਆਈ. ਸੁਰਿੰਦਰ ਸਿੰਘ ਵਲੋਂ ਕਿਰਨਦੀਪ ਕੌਰ ਪਤਨੀ ਗੁਰਭੇਜ ਸਿੰਘ ਵਾਸੀ ਪਿੰਡ ਸੈਦਪੁਰ ਥਾਣਾ ਰਾਹੋਂ ਹਾਲ ਵਾਸੀ ਕਪੂਰਥਲਾ ਜੋ ਕਿ ਬੰਗਾ ਸਾਈਡ ਤੋਂ ਨਵਾਂਸ਼ਹਿਰ ਵੱਲ ਆਪਣੀ ਸਕੂਟਰੀ 'ਤੇ ਆ ਰਹੀ ਸੀ, ਜਿਸ ਪਾਸੋਂ ਪੁਲਿਸ ਪਾਰਟੀ ਵਲੋਂ 10 ਗ੍ਰਾਮ ਹੈਰੋਇਨ ਬਰਾਮਦ ਕਰ ਕੇ ਉਸ ਦੇ ਵਿਰੁੱਧ ਥਾਣਾ ਸਿਟੀ ਨਵਾਂਸ਼ਹਿਰ ਵਿਖੇ ਮੁਕੱਦਮਾ ਨੰਬਰ-213 ਦਰਜ ਰਜਿਸਟਰ ਕਰ ਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ | ਉਨ੍ਹਾਂ ਦੱਸਿਆ ਤਿੰਨੋਂ ਮਾਮਲਿਆਂ ਨਾਲ ਸਬੰਧਿਤ ਕਥਿਤ ਦੋਸ਼ੀਆਂ ਨੂੰ ਕੱਲ੍ਹ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਜਾਵੇਗਾ |

ਰਛਪਾਲ ਸਿੰਘ ਅਟਵਾਲ ਵੇਰਕਾ ਮਿਲਕ ਪਲਾਂਟ ਜਲੰਧਰ ਦੇ ਡਾਇਰੈਕਟਰ ਬਣੇ

ਮੱਲਪੁਰ ਅੜਕਾਂ, 25 ਸਤੰਬਰ (ਮਨਜੀਤ ਸਿੰਘ ਜੱਬੋਵਾਲ)-ਵੇਰਕਾ ਮਿਲਕ ਪਲਾਂਟ ਜਲੰਧਰ ਦੇ ਬੋਰਡ ਦੀ ਨਵੀਂ ਚੋਣ ਕਰਨ ਲਈ ਵੱਖ-ਵੱਖ ਜ਼ਿਲਿ੍ਹਆਂ 'ਚ ਡਾਇਰੈਕਟਰਾਂ ਦੀ ਵੋਟਾਂ ਨਾਲ ਚੋਣ ਹੋਈ | ਜ਼ੋਨ ਨੰਬਰ-3 ਔੜ ਤੋਂ ਰਛਪਾਲ ਸਿੰਘ ਅਟਵਾਲ ਮੂਸਾਪੁਰੀ ਬਿਨਾਂ ਮੁਕਾਬਲੇ ਵੇਰਕਾ ...

ਪੂਰੀ ਖ਼ਬਰ »

ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਭਾਰਤ ਬੰਦ ਦਾ ਸਮਰਥਨ

ਨਵਾਂਸ਼ਹਿਰ, 25 ਸਤੰਬਰ (ਹਰਵਿੰਦਰ ਸਿੰਘ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਸ਼ਹੀਦ ਭਗਤ ਸਿੰਘ ਨਗਰ ਨੇ ਕਿਸਾਨੀ ਘੋਲ ਦੇ ਹੱਕ 'ਚ ਖੜ੍ਹਦਿਆਂ ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਦੇ ਭਾਰਤ ਬੰਦ ਦੇ ਸੱਦੇ ਦਾ ਸਮਰਥਨ ਕੀਤਾ ਹੈ | ਬਾਰ ਐਸੋਸੀਏਸ਼ਨ ਵਲੋਂ ਗੁਰਪਾਲ ਸਿੰਘ ...

ਪੂਰੀ ਖ਼ਬਰ »

ਯੂ.ਪੀ.ਐੱਸ.ਸੀ. ਦੀ ਪ੍ਰੀਖਿਆ 'ਚ ਕਿਰਨਦੀਪ ਕੌਰ 331ਵਾਂ ਸਥਾਨ ਪ੍ਰਾਪਤ ਕਰਕੇ ਆਈ.ਏ.ਐੱਸ. ਅਫ਼ਸਰ ਬਣੀ

ਕਪੂਰਥਲਾ, 25 ਸਤੰਬਰ (ਅਮਰਜੀਤ ਕੋਮਲ)-ਯੂ.ਪੀ.ਐੱਸ.ਸੀ. ਵਲੋਂ ਲਈ ਗਈ ਪ੍ਰੀਖਿਆ ਵਿਚ ਆਲ ਇੰਡੀਆ ਪੱਧਰ 'ਤੇ 836 'ਚੋਂ 331ਵਾਂ ਰੈਂਕ ਪ੍ਰਾਪਤ ਕਰਨ ਵਾਲੀ ਕਪੂਰਥਲਾ ਦੀ ਕਿਰਨਦੀਪ ਕੌਰ ਨੇ ਆਈ.ਏ.ਐੱਸ. ਅਫ਼ਸਰ ਬਣਨ ਦਾ ਮਾਣ ਹਾਸਲ ਕੀਤਾ ਹੈ | ਉਨ੍ਹਾਂ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ...

ਪੂਰੀ ਖ਼ਬਰ »

ਸਹਿਕਾਰੀ ਸਭਾ ਚੱਕਦਾਨਾ ਦਾ ਆਮ ਇਜਲਾਸ ਭਲਕੇ

ਉੜਾਪੜ/ਲਸਾੜਾ, 25 ਸਤੰਬਰ (ਲਖਵੀਰ ਸਿੰਘ ਖੁਰਦ)- ਸਹਿਕਾਰੀ ਸਭਾ ਚੱਕਦਾਨਾ ਦਾ ਆਮ ਇਜਲਾਸ 27 ਸਤੰਬਰ ਨੂੰ ਸਵੇਰੇ 10 ਵਜੇ ਹੋ ਰਿਹਾ ਹੈ | ਜਾਣਕਾਰੀ ਦਿੰਦਿਆਂ ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਅਤੇ ਸਕੱਤਰ ਜਸਵੀਰ ਸਿੰਘ ਨੇ ਦੱਸਿਆ ਕਿ ਇਸ ਦਿਨ ਸਭਾ ਦਾ ਸਾਲ ਦਾ ਲੇਖਾ ਜੋਖਾ ...

ਪੂਰੀ ਖ਼ਬਰ »

ਡੇਂਗੂ ਦੀ ਰੋਕਥਾਮ ਲਈ ਵਧੇਰੇ ਸਾਵਧਾਨੀਆਂ ਵਰਤਣ ਦੀ ਲੋੜ-ਬਲਵੰਤ ਰਾਮ

ਔੜ, 25 ਸਤੰਬਰ (ਜਰਨੈਲ ਸਿੰਘ ਖ਼ੁਰਦ)-ਐੱਸ. ਐੱਮ. ਓ. ਮੁਕੰਦਪੁਰ ਡਾ. ਰਵਿੰਦਰ ਸਿੰਘ ਦੀ ਅਗਵਾਈ ਹੇਠ ਮਿੰਨੀ ਪੀ. ਐੱਚ. ਸੀ. ਔੜ ਅਧੀਨ ਆਉਂਦੇ ਪਿੰਡ ਔੜ 'ਚ ਡੇਂਗੂ ਸਬੰਧੀ ਜਾਣਕਾਰੀ ਦਿੰਦਿਆਂ ਹੈਲਥ ਇੰਸਪੈਕਟਰ ਬਲਵੰਤ ਰਾਮ ਨੇ ਦੱਸਿਆ ਕਿ ਸਾਨੂੰ ਆਪਣੇ ਘਰਾਂ ਦੇ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਸਮੇਤ ਨੌਜਵਾਨ ਕਾਬੂ

ਔੜ, 25 ਸਤੰਬਰ (ਜਰਨੈਲ ਸਿੰਘ ਖੁਰਦ)- ਜ਼ਿਲ੍ਹਾ ਸ਼. ਭ. ਸ. ਨਗਰ ਦੇ ਐੱਸ. ਐੱਸ. ਪੀ. ਵਲੋਂ ਚਲਾਈ ਗਈ ਨਸ਼ਾ ਵਿਰੋਧੀ ਮੁਹਿੰਮ ਤਹਿਤ ਔੜ ਪੁਲਿਸ ਵਲੋਂ ਇਕ ਨੌਜਵਾਨ ਨੂੰ 12 ਨਸ਼ੀਲੇ ਟੀਕਿਆਂ ਸਮੇਤ ਕਾਬੂ ਕਰਨ 'ਚ ਸਫਲਤਾ ਮਿਲੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ...

ਪੂਰੀ ਖ਼ਬਰ »

ਰੇਬੀਜ਼ ਦਾ ਵਾਇਰਸ ਹੋ ਸਕਦਾ ਹੈ ਜਾਨਲੇਵਾ-ਡਾ. ਗੁਰਿਦਰਬੀਰ ਕੌਰ

ਨਵਾਂਸ਼ਹਿਰ, 25 ਸਤੰਬਰ (ਗੁਰਬਖਸ਼ ਸਿੰਘ ਮਹੇ)-ਸਿਹਤ ਵਿਭਾਗ ਵਲੋਂ ਰੇਬੀਜ਼ ਦੀ ਬਿਮਾਰੀ 'ਤੇ ਕਾਬੂ ਪਾਉਣ ਦੇ ਮਕਸਦ ਨਾਲ 28 ਸਤੰਬਰ ਨੂੰ ਵਿਸ਼ਵ ਰੇਬੀਜ਼ ਦਿਵਸ ਮਨਾਇਆ ਜਾ ਰਿਹਾ ਹੈ, ਜਿਸ ਦਾ ਮੁੱਖ ਉਦੇਸ਼ ਰੇਬੀਜ਼ ਦੀ ਬਿਮਾਰੀ ਤੇ ਇਸ ਦੀ ਰੋਕਥਾਮ ਬਾਰੇ ਆਮ ਲੋਕਾਂ 'ਚ ...

ਪੂਰੀ ਖ਼ਬਰ »

ਔਰਤ ਕੋਲੋਂ ਕੀਮਤੀ ਸਾਮਾਨ ਵਾਲਾ ਲਿਫ਼ਾਫ਼ਾ ਖੋਹ ਕੇ ਲੁਟੇਰੇ ਫ਼ਰਾਰ

ਔੜ/ਝਿੰਗੜਾਂ, 25 ਸਤੰਬਰ (ਕੁਲਦੀਪ ਸਿੰਘ ਝਿੰਗੜ)-ਪਿੰਡ ਝਿੰਗੜਾਂ ਤੋਂ ਲੜੋਆ ਨੂੰ ਜਾਣ ਵਾਲੀ ਸੜਕ 'ਤੇ ਲੁਟੇਰਿਆਂ ਵਲੋਂ ਸਕੂਟਰ ਦੇ ਪਿੱਛੇ ਬੈਠੀ ਇਕ ਔਰਤ ਕੋਲੋਂ ਕੀਮਤੀ ਸਾਮਾਨ ਵਾਲਾ ਲਿਫ਼ਾਫ਼ਾ ਖੋਹ ਕੇ ਫ਼ਰਾਰ ਹੋ ਜਾਣ ਦੀ ਖ਼ਬਰ ਮਿਲੀ ਹੈ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸਿਹਤ ਵਿਭਾਗ ਮੁਕੰਦਪੁਰ ਨੇ ਡੇਂਗੂ ਰੋਕਥਾਮ ਲਈ ਡਰਾਈ ਡੇਅ ਮਨਾਇਆ

ਮੁਕੰਦਪੁਰ, 25 ਸਤੰਬਰ (ਅਮਰੀਕ ਸਿੰਘ ਢੀਂਡਸਾ)-ਸਰਕਾਰੀ ਹਸਪਤਾਲ ਮੁਕੰਦਪੁਰ 'ਚ ਡੇਂਗੂ ਰੋਕਥਾਮ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ | ਐੱਸ. ਐੱਮ. ਓ. ਡਾ. ਰਬਿੰਦਰ ਸਿੰਘ ਨੇ ਕੋਰੋਨਾ ਵਾਇਰਸ ਦੀ ਮਹਾਂਮਾਰੀ ਦੌਰਾਨ ਡੇਂਗੂ ਦੀ ਬਿਮਾਰੀ ਨੂੰ ਨਜ਼ਰਅੰਦਾਜ਼ ਨਾ ਕਿਤੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਹਰੇਕ ਵਰਗ ਨੂੰ ਬਣਦਾ ਲਾਭ ਦੇਣ ਲਈ ਬਚਨਵੱਧ- ਚੌ. ਮੰਗੂਪੁਰ

ਮਜਾਰੀ/ਸਾਹਿਬਾ, 25 ਸਤੰਬਰ (ਨਿਰਮਲਜੀਤ ਸਿੰਘ ਚਾਹਲ)-ਜਦੋਂ ਦੀ ਪੰਜਾਬ 'ਚ ਕਾਂਗਰਸ ਦੀ ਸਰਕਾਰ ਬਣੀ ਹੈ, ਉਦੋਂ ਤੋਂ ਹੀ ਪਿੰਡਾਂ ਤੇ ਸ਼ਹਿਰਾਂ ਦਾ ਬਿਨਾਂ ਭੇਦਭਾਵ ਦੇ ਵਿਕਾਸ ਹੋਇਆ ਹੈ | ਪੰਜਾਬ ਸਰਕਾਰ ਵਲੋਂ ਹਰੇਕ ਵਰਗ ਦੇ ਲੋਕਾਂ ਨੂੰ ਸਮੇਂ-ਸਮੇਂ 'ਤੇ ਬਣਦਾ ਲਾਭ ਦਿੱਤਾ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਨਵਾਂਸ਼ਹਿਰ, 25 ਸਤੰਬਰ (ਹਰਵਿੰਦਰ ਸਿੰਘ)-ਇੱਥੇ ਅੱਜ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਹੋਈ ਮੀਟਿੰਗ 'ਚ ਕਿਸਾਨ ਜਥੇਬੰਦੀਆਂ ਵਲ਼ੋਂ 27 ਸਤੰਬਰ ਨੂੰ ਦਿੱਤੇ ਭਾਰਤ ਬੰਦ ਦੇ ਸੱਦੇ ਦੀ ਹਮਾਇਤ ਕੀਤੀ ਗਈ ਅਤੇ ਖਟਕੜ ਕਲਾ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਉਣ ਦਾ ...

ਪੂਰੀ ਖ਼ਬਰ »

ਵਿਜਨ-ਵੇਅ ਵਿਖੇ ਫੇਅਰ ਹਫ਼ਤੇ ਦੇ ਦੂਜੇ ਦਿਨ 90 ਵਿਦਿਆਰਥੀਆਂ ਨੇ ਲਗਾਈ ਫਾਈਲ

ਨਵਾਂਸ਼ਹਿਰ, 25 ਸਤੰਬਰ (ਗੁਰਬਖ਼ਸ਼ ਸਿੰਘ ਮਹੇ)-ਇੱਥੋਂ ਦੀ ਮਸ਼ਹੂਰ ਕੰਪਨੀ ਵਿਜਨ-ਵੇਅ ਵਿਖੇ ਸ਼ੁਰੂ ਹੋਏ ਹਫ਼ਤਾਵਾਰੀ ਸਿੱਖਿਆ ਮੇਲੇ ਦੇ ਦੂਜੇ ਦਿਨ 90 ਵਿਦਿਆਰਥੀਆਂ ਵਲਾ ਫਾਈਲਾਂ ਲਗਾਈਆਂ ਗਈਆਂ | ਕੰਪਨੀ ਦੇ ਡਾਇਰੈਕਟਰ ਪ੍ਰਵੀਨ ਅਰੋੜਾ ਨੇ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਭਾਰਤ ਬੰਦ ਦੀ ਖੇਤ ਮਜ਼ਦੂਰ ਯੂਨੀਅਨ ਵਲੋਂ ਹਮਾਇਤ

ਬੰਗਾ, 25 ਸਤੰਬਰ (ਕਰਮ ਲਧਾਣਾ)-ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਕਾਮਰੇਡ ਰਾਮ ਸਿੰਘ ਨੂਰਪੁਰੀ ਤੇ ਸੂਬਾ ਜਨਰਲ ਸਕੱਤਰ ਲਾਲ ਸਿੰਘ ਧਨੌਲਾ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਖੇਤੀ ਨਾਲ ਸਬੰਧਤ ਤਿੰਨ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਤੇ ਐੱਮ. ਐੱਸ. ਪੀ ...

ਪੂਰੀ ਖ਼ਬਰ »

ਦੀ ਰੈਵੇਨਿਊ ਕਾਨੂੰਗੋ/ਪਟਵਾਰੀ ਵੈੱਲਫੇਅਰ ਐਸੋਸੀਏਸ਼ਨ ਵਲੋਂ ਭਾਰਤ ਬੰਦ ਨੂੰ ਸਮਰਥਨ

ਬਲਾਚੌਰ, 25 ਸਤੰਬਰ (ਦੀਦਾਰ ਸਿੰਘ ਬਲਾਚੌਰੀਆ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 27 ਸਤੰਬਰ ਦੇ ਭਾਰਤ ਬੰਦ ਦੇ ਸੱਦੇ ਦਾ ਰੈਵੇਨਿਊ ਕਾਨੁੰਗੋਅ/ਪਟਵਾਰੀ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਪੂਰਾ ਸਮਰਥਨ ਦਿੱਤਾ ਗਿਆ ਹੈ | ਪ੍ਰਧਾਨ ...

ਪੂਰੀ ਖ਼ਬਰ »

ਪਿੰਡਾਂ ਦੇ ਡਾਕਟਰਾਂ ਵਲੋਂ ਭਲਕੇ ਲੰਗੜੋਆ ਬਾਈਪਾਸ ਦੇ ਜਾਮ 'ਚ ਸ਼ਾਮਿਲ ਹੋਣ ਦਾ ਐਲਾਨ

ਨਵਾਂਸ਼ਹਿਰ, 25 ਸਤੰਬਰ (ਗੁਰਬਖਸ਼ ਸਿੰਘ ਮਹੇ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ 27 ਸਤੰਬਰ ਨੂੰ ਭਾਰਤ ਬੰਦ ਦੇ ਸੱਦੇ 'ਤੇ ਲੰਗੜੋਆ ਬਾਈਪਾਸ 'ਤੇ ਲਾਏ ਜਾ ਰਹੇ ਜਾਮ ਤੇ ਕੀਤੀ ਜਾ ਰਹੀ ਰੈਲੀ 'ਚ ਸ਼ਮੂਲੀਅਤ ਕਰਨ ਦਾ ...

ਪੂਰੀ ਖ਼ਬਰ »

ਅਰਜਨ ਆਯੁਰਵੈਦਿਕ ਹਸਪਤਾਲ ਰੋਪੜ ਵਿਖੇ ਬਿਨਾਂ ਅਪ੍ਰੇਸ਼ਨ ਗੋਡੇ ਹੋਏ ਠੀਕ

ਨਵਾਂਸ਼ਹਿਰ, 25 ਸਤੰਬਰ (ਗੁਰਬਖਸ਼ ਸਿੰਘ ਮਹੇ)-ਰੋਪੜ ਵਿਖੇ ਲਹਿਰੀ ਸ਼ਾਹ ਮੰਦਰ ਰੋਡ 'ਤੇ ਸਥਿਤ ਅਰਜਨ ਆਯੁਰਵੈਦਿਕ ਹਸਪਤਾਲ ਪੰਜਾਬ 'ਚ ਆਯੁਰਵੈਦਿਕ ਇਲਾਜ ਕਰ ਕੇ ਪਹਿਲਾਂ ਹੀ ਪ੍ਰਸਿੱਧ ਹੈ, ਉੱਥੇ ਹੀ 58 ਸਾਲਾ ਸੁਰਿੰਦਰ ਕੁਮਾਰ ਨਿਵਾਸੀ ਰੋਪੜ ਦੇ ਗੋਡੇ ਆਪ੍ਰੇਸ਼ਨ ਤੋਂ ...

ਪੂਰੀ ਖ਼ਬਰ »

ਮਾਲੇਵਾਲ ਵਿਖੇ ਡੇਂਗੂ ਬੁਖ਼ਾਰ ਤੋਂ ਬਚਾਅ ਸਬੰਧੀ ਦਿੱਤੀ ਜਾਣਕਾਰੀ

ਪੋਜੇਵਾਲ ਸ਼ਰਾ, 24 ਸਤੰਬਰ (ਨਵਾਂਗਰਾਈਾ)-ਸੀਨੀਅਰ ਮੈਡੀਕਲ ਅਫ਼ਸਰ ਗੁਰਿੰਦਰ ਜੀਤ ਸਿੰਘ ਪੀ. ਐੱਚ. ਸੀ. ਸੜੋਆ ਦੀ ਅਗਵਾਈ ਹੇਠ ਪਿੰਡ ਮਾਲੇਵਾਲ ਵਿਖੇ ਡੇਂਗੂ ਬੁਖ਼ਾਰ ਤੋਂ ਬਚਾਅ ਸਬੰਧੀ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ | ਇਸ ਮੌਕੇ ਹੈਲਥ ਇੰਸਪੈਕਟਰ ...

ਪੂਰੀ ਖ਼ਬਰ »

ਔੜ 'ਚ ਕਵੀਆਂ ਨੇ 'ਇਕ ਸ਼ਾਮ ਰੌਸ਼ਨ ਦੇ ਨਾਮ' ਦਾ ਪ੍ਰੋਗਰਾਮ ਉਲੀਕਿਆ

ਔੜ/ਝਿੰਗੜਾਂ, 25 ਸਤੰਬਰ (ਕੁਲਦੀਪ ਸਿੰਘ ਝਿੰਗੜ)-ਨਵਜੋਤ ਸਾਹਿਤ ਸੰਸਥਾ ਔੜ ਦੀ ਮਹੀਨਾਵਾਰ ਮੀਟਿੰਗ ਸਥਾਨਕ 'ਮੋਦੀ ਖਾਨਾ' ਵਿਖੇ ਹੋਈ | ਮੀਟਿੰਗ ਦੀ ਪ੍ਰਧਾਨਗੀ ਸੰਸਥਾ ਦੇ ਪ੍ਰਧਾਨ ਸਤਪਾਲ ਸਾਹਲੋਂ ਨੇ ਕੀਤੀ | ਮੀਟਿੰਗ ਦੌਰਾਨ ਕਾਵਿਕ ਦੌਰ 'ਚ ਸਤਪਾਲ ਸਾਹਲੋਂ ਵਲੋਂ ...

ਪੂਰੀ ਖ਼ਬਰ »

ਡਾ. ਬਲਵਿੰਦਰ ਕੁਮਾਰ ਵਲੋਂ ਮੈਗਾ ਟੀਕਾਕਰਨ ਕੈਂਪਾਂ ਦੀ ਚੈਕਿੰਗ

ਨਵਾਂਸ਼ਹਿਰ, 25 ਸਤੰਬਰ (ਗੁਰਬਖ਼ਸ਼ ਸਿੰਘ ਮਹੇ)- ਅੱਜ ਸਿਹਤ ਬਲਾਕ ਮੁਜ਼ੱਫਰਪੁਰ ਅਧੀਨ 21 ਥਾਵਾਂ 'ਤੇ ਮੈਗਾ ਟੀਕਾਕਰਨ ਡ੍ਰਾਈਵ ਤਹਿਤ ਵਿਸ਼ੇਸ਼ ਟੀਕਾਕਰਨ ਕੈਂਪ ਲਗਾਏ ਗਏ | ਇਸ ਦੌਰਾਨ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਬਲਵਿੰਦਰ ਕੁਮਾਰ ਨੇ ਘੱਕੇਵਾਲ ਟੀਕਾਕਰਨ ਕੈਂਪ ...

ਪੂਰੀ ਖ਼ਬਰ »

ਪੰਜਾਬ ਸਰਕਾਰ ਤੋਂ ਖ਼ਫ਼ਾ ਮੁਲਾਜ਼ਮਾਂ ਵਲੋਂ ਹੜਤਾਲ ਦਾ ਐਲਾਨ

ਨਵਾਂਸ਼ਹਿਰ, 25 ਸਤੰਬਰ (ਗੁਰਬਖ਼ਸ਼ ਸਿੰਘ ਮਹੇ)-ਅੱਜ ਪੰਜਾਬ ਸਟੇਟ ਮਨਿਸਟਰੀਅਲ ਸਟਾਫ਼ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਨਵਾਂਸ਼ਹਿਰ ਵਿਖੇ ਹੋਈ, ਜਿਸ 'ਚ ਪੰਜਾਬ ਦੇ ਸਮੂਹ ਕਲੈਰੀਕਲ ਕਾਮਿਆਂ ਨੇ ਆਪਣੀਆਂ ਮੰਗਾਂ ਦੀ ਪੂਰਤੀ ਨਾ ਹੋਣ ਕਾਰਨ ਹੜਤਾਲ 'ਤੇ ਜਾਣ ਦਾ ...

ਪੂਰੀ ਖ਼ਬਰ »

ਸੰਧਵਾਂ 'ਚ ਸਰਾਧ ਮੇਲਾ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ

ਸੰਧਵਾਂ, 25 ਸਤੰਬਰ (ਪ੍ਰੇਮੀ ਸੰਧਵਾਂ)-ਪਿੰਡ ਸੰਧਵਾਂ ਵਿਖੇ ਮਸਤ ਬਾਬਾ ਗੇਂਦਾ ਭਗਤ ਦੇ ਦਰਬਾਰ 'ਤੇ ਸਲਾਨਾ ਸਰਾਧ ਮੇਲਾ ਸੰਤ ਹਾਕਮ ਦਾਸ ਦੀ ਅਗਵਾਈ 'ਚ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ | ਦਰਬਾਰ 'ਤੇ ਝੰਡੇ ਦੀ ਰਸਮ ਅਦਾ ਕਰਨ ਉਪਰੰਤ ਸੰਤ ਹਾਕਮ ਦਾਸ ਨੇ ਸੰਗਤਾਂ ਨਾਲ ...

ਪੂਰੀ ਖ਼ਬਰ »

ਅੱਜ ਤੋਂ ਮਾਈਗ੍ਰੇਟਰੀ ਆਬਾਦੀ 'ਚ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ-ਸਿਵਲ ਸਰਜਨ

ਨਵਾਂਸ਼ਹਿਰ, 25 ਸਤੰਬਰ (ਗੁਰਬਖ਼ਸ਼ ਸਿੰਘ ਮਹੇ)-ਜ਼ਿਲ੍ਹੇ 'ਚ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਤਹਿਤ 26, 27 ਤੇ 28 ਸਤੰਬਰ ਨੂੰ ਮਾਈਗ੍ਰੇਟਰੀ ਵਸੋਂ ਵਾਲੇ ਇਲਾਕਿਆਂ 'ਚ 0 ਤੋਂ 5 ਸਾਲ ਤੱਕ ਦੇ ਪ੍ਰਵਾਸੀ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ | ਇਸ ...

ਪੂਰੀ ਖ਼ਬਰ »

ਧਾਰਮਿਕ ਅਸਥਾਨ ਦਾ ਕੱਚਾ ਰਾਹ ਪੱਕਾ ਕਰਨ ਦੀ ਮੰਗ

ਸੰਧਵਾਂ, 25 ਸਤੰਬਰ (ਪ੍ਰੇਮੀ ਸੰਧਵਾਂ)-ਸੰਤ ਤਾਰਾ ਚੰਦ, ਸੰਤ ਹਾਕਮ ਦਾਸ, ਫਰਿੰਦਰ ਕੁਮਾਰ, ਜਸਵੀਰ ਸ਼ੀਰਾ, ਡਾ. ਜਗਨ ਨਾਥ ਹੀਰਾ, ਦੇਸ ਰਾਜ ਹੀਰ, ਹੈਪੀ ਹੀਰ, ਮਣੀ ਹੀਰ, ਜਸਵੰਤ ਹੀਰਾ, ਹੰਸ ਰਾਜ ਹੀਰ ਆਦਿ ਸੇਵਾਦਾਰਾਂ ਨੇ ਕਿਹਾ ਕਿ ਸ੍ਰੀ ਗੁਰੂ ਹਰਿ ਰਾਇ ਸਾਹਿਬ ਸਰਕਾਰੀ ...

ਪੂਰੀ ਖ਼ਬਰ »

ਦੇਨੋਵਾਲ ਕੁਸ਼ਤੀਆਂ 'ਚ ਸੱਦੇ ਪਹਿਲਵਾਨ ਹੀ ਭਾਗ ਲੈਣਗੇ-ਬਿੱਟੂ ਬਾਬਾ

ਬੰਗਾ/ਪੱਲੀ ਝਿੱਕੀ, 25 ਸਤੰਬਰ (ਕਰਮ ਲਧਾਣਾ, ਪਾਬਲਾ)- ਪੰਜਾਬ ਦੇ ਚੋਟੀ ਦੇ ਕੁਸ਼ਤੀ ਅਤੇ ਕਬੱਡੀ ਖੇਡ ਮੇਲਿਆਂ 'ਚ ਗਿਣੇ ਜਾਣ ਵਾਲੇ ਪਿੰਡ ਦੇਨੋਵਾਲ ਦੇ ਖੇਡ ਮੇਲੇ ਦੇ ਮੁੱਖ ਸੰਚਾਲਕ ਰਘੁਭਿੰਦਰ ਸਿੰਘ ਬਿੱਟੂ ਬਾਬਾ ਮੁੱਖ ਸੇਵਾਦਾਰ ਰੌਜ਼ਾ ਪੰਜ ਪੀਰ ਦੇਨੋਵਾਲ ਨੇ ...

ਪੂਰੀ ਖ਼ਬਰ »

ਭਾਰਤ ਬੰਦ ਦੇ ਸੱਦੇ ਨੂੰ ਸਫਲਤਾਪੂਰਵਕ ਬੰਦ ਰੱਖਣ-ਕਿਸਾਨ ਆਗੂ

ਘੋਗਰਾ, 25 ਸਤੰਬਰ (ਆਰ.ਐਸ. ਸਲਾਰੀਆ)- ਪਿਛਲੇ ਲੰਬੇ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਬੈਠੇ ਆਗੂਆਂ ਵਲੋਂ ਤਿੰਨ ਕਾਲੇ ਕਾਨੂੰਨ ਰੱਦ ਕਰਵਾਉਣ ਨੂੰ ਲੈ ਕੇ ਭਾਰਤ ਬੰਦ ਦਾ ਸੱਦਾ ਦਿੱਤਾ ਹੈ | ਉਨ੍ਹਾਂ ਕਿਹਾ ਸਮੂਹ ਵਪਾਰੀ ਵਰਗ, ਮਜ਼ਦੂਰ, ਕਿਸਾਨਾਂ ਅਤੇ ਵੱਖ-ਵੱਖ ...

ਪੂਰੀ ਖ਼ਬਰ »

ਔਰਤ ਨਾਲ ਗ਼ਲਤ ਵਿਵਹਾਰ ਕਰਨ ਦੇ ਦੋਸ਼ 'ਚ ਇਕ ਨਾਮਜ਼ਦ

ਹੁਸ਼ਿਆਰਪੁਰ, 25 ਸਤੰਬਰ (ਬਲਜਿੰਦਰਪਾਲ ਸਿੰਘ)-ਔਰਤ ਨਾਲ ਕਥਿਤ ਤੌਰ 'ਤੇ ਗਲਤ ਵਿਵਹਾਰ ਕਰਨ ਦੇ ਦੋਸ਼ 'ਚ ਥਾਣਾ ਸਿਟੀ ਪੁਲਿਸ ਨੇ ਇਕ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮਾਲ ਰੋਡ ਦੀ ਵਾਸੀ ਇਕ ਔਰਤ ਨੇ ਪੁਲਿਸ ਨੂੰ ਦੱਸਿਆ ਕਿ ਉਸ ...

ਪੂਰੀ ਖ਼ਬਰ »

ਦਸਮੇਸ਼ ਗਰਲਜ਼ ਕਾਲਜ ਵਿਖੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਭਾਸ਼ਨ ਕਰਵਾਇਆ

ਮੁਕੇਰੀਆਂ, 25 ਸਤੰਬਰ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲਾ ਬਖ਼ਸ਼ ਮੁਕੇਰੀਆਂ ਦੇ ਸਿੱਖ ਧਰਮ ਅਧਿਐਨ ਸੈੱਲ ਵਲੋਂ ਸਹਿਜ ਪਾਠ ਸੇਵਾ ਸੁਸਾਇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਸਹਿਯੋਗ ਨਾਲ ਕਾਲਜ ਪਿ੍ੰਸੀਪਲ ਡਾ. ਕਰਮਜੀਤ ਕੌਰ ਬਰਾੜ ਦੀ ਅਗਵਾਈ ਹੇਠ ਭਾਸ਼ਣ ...

ਪੂਰੀ ਖ਼ਬਰ »

ਦਰਬਾਰ ਬਾਬਾ ਕਿਰਪਾ ਰਾਮ ਧਾਰਮਿਕ ਸਥਾਨ 'ਤੇ ਨਿਸ਼ਾਨ ਸਾਹਿਬ ਚੜ੍ਹਾਉਂਦਾ ਨੌਜਵਾਨ ਉੱਪਰ ਫਸਿਆ

ਚੌਲਾਂਗ, 25 ਸਤੰਬਰ (ਸੁਖਦੇਵ ਸਿੰਘ)-ਪਿੰਡ ਰਾਸਤਗੋ ਵਿਖੇ ਦਰਬਾਰ ਬਾਬਾ ਕਿਰਪਾ ਰਾਮ ਦੇ ਅੱਜ ਮੇਲੇ ਦੌਰਾਨ ਨਿਸ਼ਾਨ ਸਾਹਿਬ ਚੜ੍ਹਾਉਂਦਾ ਇਕ ਨੌਜਵਾਨ ਉੱਪਰ ਫਸ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗਿਆਨੀ ਧਰਮ ਸਿੰਘ ਨੇ ਦੱਸਿਆ ਕਿ ਪਿੰਡ ਝਿੰਗੜ ਦਸੂਹੇ ਦਾ ...

ਪੂਰੀ ਖ਼ਬਰ »

ਕੋਹਿਨੂਰ ਇੰਟਰਨੈਸ਼ਨਲ ਸਕੂਲ ਪਨਖੂਹ ਵਿਖੇ ਬੇਟੀ ਦਿਵਸ ਮਨਾਇਆ

ਹਾਜੀਪੁਰ, 25 ਸਤੰਬਰ (ਜੋਗਿੰਦਰ ਸਿੰਘ, ਪੁਨੀਤ ਭਾਰਦਵਾਜ)-ਕੋਹਿਨੂਰ ਇੰਟਰਨੈਸ਼ਨਲ ਸਕੂਲ ਪਨਖੂਹ ਵਿਖੇ ਪਿ੍ੰਸੀਪਲ ਹਰਪ੍ਰੀਤ ਪੰਧੇਰ ਦੀ ਅਗਵਾਈ ਹੇਠ ਬੇਟੀ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਮੈਡਮ ਪਰਮਜੀਤ ਅਤੇ ਮੈਡਮ ਮਨਦੀਪ ਵਲੋਂ ਅੰਮਿ੍ਤਾ ਪ੍ਰੀਤਮ, ...

ਪੂਰੀ ਖ਼ਬਰ »

ਵਿਧਾਇਕਾ ਇੰਦੂ ਬਾਲਾ ਨੇ 76 ਬੇਜ਼ਮੀਨੇ ਕਿਸਾਨ ਮਜ਼ਦੂਰਾਂ ਨੂੰ ਕਰਜ਼ਾ ਮੁਆਫ਼ੀ ਦੇ ਚੈੱਕ ਵੰਡੇ

ਹਾਜੀਪੁਰ, 25 ਸਤੰਬਰ (ਜੋਗਿੰਦਰ ਸਿੰਘ)-ਖੇਤੀਬਾੜੀ ਬਹੁਸੰਮਤੀ ਸਹਿਕਾਰੀ ਸਭਾ ਗੇਰਾ ਨਾਲ ਸਬੰਧਿਤ ਪਿੰਡ ਢਾਡੇਕਟਵਾਲ, ਉਲਾਹਾ, ਚਕੜਿਆਲ, ਹੰਦਵਾਲ ਤੇ ਲਦਿਆੜ ਦੇ ਖੇਤ ਮਜ਼ਦੂਰ ਤੇ ਬੇਜ਼ਮੀਨੇ ਕਿਸਾਨਾਂ ਨੂੰ ਕਰਜ਼ਾ ਮੁਆਫ਼ੀ ਚੈੱਕ ਵੰਡਣ ਸਬੰਧੀ ਸਮਾਗਮ ਕਰਵਾਇਆ ਗਿਆ | ...

ਪੂਰੀ ਖ਼ਬਰ »

ਭਾਰਤ ਬੰਦ ਦੇ ਚੱਲਦਿਆਂ ਭਲਕੇ ਦਾਣਾ ਮੰਡੀ ਰਹੇਗੀ ਬੰਦ

ਹੁਸ਼ਿਆਰਪੁਰ, 25 ਸਤੰਬਰ (ਬਲਜਿੰਦਰਪਾਲ ਸਿੰਘ)- ਖੇਤੀ ਕਾਲੇ ਕਾਨੂੰਨ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਵਲੋਂ 27 ਸਤੰਬਰ ਨੂੰ ਭਾਰਤ ਬੰਦ ਤਹਿਤ ਹੁਸ਼ਿਆਰਪੁਰ ਦਾਣਾ ਮੰਡੀ ਬੰਦ ਰਹੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਪ੍ਰਧਾਨ ਜਗਦੀਸ਼ ਪਾਲ ਨੇ ...

ਪੂਰੀ ਖ਼ਬਰ »

ਯੂ. ਕੇ., ਯੂ. ਐੱਸ. ਏ. ਤੇ ਕੈਨੇਡਾ ਸਟੱਡੀ ਵੀਜ਼ੇ ਲਈ ਅਰੋੜਾ ਇਮੀਗ੍ਰੇਸ਼ਨ ਨੂੰ ਮਿਲ ਰਿਹੈ ਭਰਵਾਂ ਹੁੰਗਾਰਾ-ਅਰੋੜਾ

ਗੜ੍ਹਸ਼ੰਕਰ, 25 ਸਤੰਬਰ (ਧਾਲੀਵਾਲ)- ਅਰੋੜਾ ਇਮੀਗ੍ਰੇਸ਼ਨ ਐਂਡ ਐਜ਼ੂਕੇਸ਼ਨਲ ਕੰਸਲਟੈਂਟਸ ਨਵਾਂਸ਼ਹਿਰ/ਗੜ੍ਹਸ਼ੰਕਰ ਦੇ ਰਿਜ਼ਨਲ ਡਾਇਰੈਕਟਰ ਕੰਵਰਪ੍ਰੀਤ ਸਿੰਘ ਅਰੋੜਾ ਨੇ ਕਿ ਕੰਪਨੀ ਵਲੋਂ ਪਿਛਲੇ ਦਿਨਾਂ ਤੋਂ 30 ਸਤੰਬਰ ਤੱਕ ਕੰਪਨੀ ਦੇ ਨਵਾਂਸ਼ਹਿਰ ਤੇ ...

ਪੂਰੀ ਖ਼ਬਰ »

ਦੋਆਬਾ ਕਿਸਾਨ ਕਮੇਟੀ ਪੰਜਾਬ ਨੇ ਟਾਂਡਾ ਸ਼ਹਿਰ ਅੰਦਰ ਕੱਢਿਆ ਮੋਟਰਸਾਈਕਲ ਮਾਰਚ

ਟਾਂਡਾ ਉੜਮੁੜ, 25 ਸਤੰਬਰ (ਭਗਵਾਨ ਸਿੰਘ ਸੈਣੀ)-ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ 27 ਸਤੰਬਰ ਦੇ ਦਿੱਤੇ ਭਾਰਤ ਬੰਦ ਦੇ ਸੱਦੇ 'ਤੇ ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਪ੍ਰਧਾਨ ਜੰਗਬੀਰ ਸਿੰਘ ਰਸੂਲਪੁਰ ਦੇ ਦਿਸ਼ਾ-ਨਿਰਦੇਸ਼ਾਂ ...

ਪੂਰੀ ਖ਼ਬਰ »

ਦੋਆਬਾ ਕਿਸਾਨ ਕਮੇਟੀ ਪੰਜਾਬ ਨੇ ਟਾਂਡਾ ਸ਼ਹਿਰ ਅੰਦਰ ਕੱਢਿਆ ਮੋਟਰਸਾਈਕਲ ਮਾਰਚ

ਟਾਂਡਾ ਉੜਮੁੜ, 25 ਸਤੰਬਰ (ਭਗਵਾਨ ਸਿੰਘ ਸੈਣੀ)-ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ 27 ਸਤੰਬਰ ਦੇ ਦਿੱਤੇ ਭਾਰਤ ਬੰਦ ਦੇ ਸੱਦੇ 'ਤੇ ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਪ੍ਰਧਾਨ ਜੰਗਬੀਰ ਸਿੰਘ ਰਸੂਲਪੁਰ ਦੇ ਦਿਸ਼ਾ-ਨਿਰਦੇਸ਼ਾਂ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਦੇ ਵਿਰੋਧ 'ਚ 27 ਦੇ ਬੰਦ ਨੂੰ ਅਕਾਲੀ ਦਲ ਦੇਵੇਗਾ ਪੂਰਨ ਸਮਰਥਨ-ਸਾਬੀ

ਮੁਕੇਰੀਆਂ, 25 ਸਤੰਬਰ (ਰਾਮਗੜ੍ਹੀਆ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦਾ ਵਿਰੋਧ ਅਕਾਲੀ ਦਲ ਪਹਿਲੇ ਦਿਨ ਤੋਂ ਹੀ ਕਰ ਰਿਹਾ ਹੈ ਤੇ 27 ਸਤੰਬਰ ਨੂੰ ਸੰਯੁਕਤ ਕਿਸਾਨ ਮੋਰਚੇ ਵਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਤੇ ਗਏ ਬੰਦ ਦੇ ਸੱਦੇ ਨੂੰ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਦੇ ਵਿਰੋਧ 'ਚ 27 ਦੇ ਬੰਦ ਨੂੰ ਅਕਾਲੀ ਦਲ ਦੇਵੇਗਾ ਪੂਰਨ ਸਮਰਥਨ-ਸਾਬੀ

ਮੁਕੇਰੀਆਂ, 25 ਸਤੰਬਰ (ਰਾਮਗੜ੍ਹੀਆ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦਾ ਵਿਰੋਧ ਅਕਾਲੀ ਦਲ ਪਹਿਲੇ ਦਿਨ ਤੋਂ ਹੀ ਕਰ ਰਿਹਾ ਹੈ ਤੇ 27 ਸਤੰਬਰ ਨੂੰ ਸੰਯੁਕਤ ਕਿਸਾਨ ਮੋਰਚੇ ਵਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਤੇ ਗਏ ਬੰਦ ਦੇ ਸੱਦੇ ਨੂੰ ...

ਪੂਰੀ ਖ਼ਬਰ »

ਭਟਕਿਆ ਹਿਰਨ ਦਾ ਬੱਚਾ ਘਰਾਂ 'ਚ ਵੜਿਆ

ਸੈਲਾ ਖ਼ੁਰਦ, 25 ਸਤੰਬਰ (ਹਰਵਿੰਦਰ ਸਿੰਘ ਬੰਗਾ)-ਸਥਾਨਕ ਕਸਬੇ ਦੀ ਅਬਾਦੀ 'ਚ ਅੱਜ ਸਵੇਰੇ ਜੰਗਲ ਤੋਂ ਭਟਕਿਆ ਇਕ ਹਿਰਨ ਦਾ ਬੱਚਾ ਘਰ 'ਚ ਆ ਵੜਿਆ, ਜਿਸ ਨੂੰ ਦੇਖਦੇ ਸਾਰ ਸਪਨਦੀਪ ਵਾਸੀ ਸੈਲਾ ਖ਼ੁਰਦ ਨੇ ਆਪਣੇ ਦੋਸਤਾਂ ਦੀ ਸਹਾਇਤਾ ਨਾਲ ਕਾਫ਼ੀ ਜੱਦੋ-ਜਾਹਿਦ ਕਾਰਨ ਤੋ ...

ਪੂਰੀ ਖ਼ਬਰ »

ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਿਆ ਦਾ ਰੈੱਡ ਰੀਬਨ ਕਲੱਬ ਜ਼ਿਲ੍ਹਾ ਪੱਧਰ 'ਤੇ ਸਨਮਾਨਿਤ

ਮੁਕੇਰੀਆਂ, 25 ਸਤੰਬਰ (ਰਾਮਗੜ੍ਹੀਆ)-ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਿਆ ਨੂੰ ਜ਼ਿਲ੍ਹਾ ਪੱਧਰ 'ਤੇ ਉੱਤਮ ਰੈੱਡ ਰੀਬਨ ਕਲੱਬ ਐਲਾਨਿਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਡਾ. ਸਮੀਰ ਸ਼ਰਮਾ ਨੇ ਦੱਸਿਆ ਕਿ ਯੁਵਕ ਸੇਵਾਵਾਂ ਹੁਸ਼ਿਆਰਪੁਰ ਅਤੇ ਪੰਜਾਬ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX