ਤਾਜਾ ਖ਼ਬਰਾਂ


ਕਰਨਾਟਕ ਵਿਧਾਨ ਪ੍ਰੀਸ਼ਦ ਉਪ ਚੋਣ 30 ਜੂਨ ਨੂੰ ਹੋਵੇਗੀ, ਉਸੇ ਦਿਨ ਹੋਵੇਗੀ ਵੋਟਾਂ ਦੀ ਗਿਣਤੀ
. . .  1 day ago
ਦਿੱਲੀ ਦੇ ਜਾਮੀਆ ਨਗਰ 'ਚ ਲੱਕੜ ਦੇ ਬਕਸੇ 'ਚੋਂ 2 ਬੱਚਿਆਂ ਦੀਆਂ ਮਿਲੀਆਂ ਲਾਸ਼ਾਂ
. . .  1 day ago
ਨਵੀਂ ਦਿੱਲੀ, 6 ਜੂਨ - ਦਿੱਲੀ ਪੁਲਿਸ ਮੁਤਾਬਕ ਦਿੱਲੀ ਦੇ ਜਾਮੀਆ ਨਗਰ ਸਥਿਤ ਇਕ ਫੈਕਟਰੀ 'ਚ ਲੱਕੜ ਦੇ ਬਕਸੇ 'ਚੋਂ 7 ਅਤੇ 8 ਸਾਲ ਦੇ ਦੋ ਬੱਚਿਆਂ ਦੀਆਂ ਲਾਸ਼ਾਂ ਮਿਲੀਆਂ ਹਨ, ਜੋ ਕੱਲ੍ਹ ਤੋਂ ਲਾਪਤਾ ...
ਅਰਬ ਸਾਗਰ 'ਤੇ ਦਬਾਅ ਅਗਲੇ 12 ਘੰਟਿਆਂ ਦੌਰਾਨ ਤੇਜ਼ ਹੋ ਸਕਦਾ ਹੈ ਚੱਕਰਵਾਤੀ ਤੂਫਾਨ: ਮੌਸਮ ਵਿਭਾਗ
. . .  1 day ago
ਮਹਾਰਾਸ਼ਟਰ: ਪਾਲਘਰ 'ਚ ਇਮਾਰਤ ਦਾ ਮਲਬਾ ਡਿੱਗਣ ਨਾਲ 3 ਮਜ਼ਦੂਰਾਂ ਦੀ ਮੌਤ
. . .  1 day ago
ਮਹਾਰਾਸ਼ਟਰ : ਠਾਣੇ ਕ੍ਰਾਈਮ ਬ੍ਰਾਂਚ ਸੈੱਲ ਨੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 17 ਦੇਸੀ ਪਿਸਤੌਲ, 31 ਮੈਗਜ਼ੀਨ ਅਤੇ 12 ਜ਼ਿੰਦਾ ਕਾਰਤੂਸ ਕੀਤੇ ਬਰਾਮਦ
. . .  1 day ago
WTC-2023 ਦਾ ਫਾਈਨਲ ਭਾਰਤ ਤੇ ਆਸਟ੍ਰੇਲੀਆ ਦਰਮਿਆਨ ਭਲਕੇ, ਦਰਸ਼ਕ ਉਡੀਕ 'ਚ
. . .  1 day ago
ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਮਿਲੇ ਨਵੇਂ ਵੀ.ਸੀ. ਡਾ.ਰਾਜੀਵ ਸੂਦ
. . .  1 day ago
ਚੰਡੀਗੜ੍ਹ, 6 ਜੂਨ (ਹਰਕਵਲਜੀਤ) -ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਨਵੇਂ ਵਾਇਸ ਚਾਂਸਲਰ ਮਿਲੇ ਹਨ। ਜਾਣਕਾਰੀ ਮੁਤਾਬਿਕ, ਡਾ.ਰਾਜੀਵ ਸੂਦ ਯੂਨੀਵਰਸਿਟੀ ਦੇ ਨਵੇਂ ਵੀ.ਸੀ. ਹੋਣਗੇ ...
ਤਕਨੀਕੀ ਖ਼ਰਾਬੀ ਕਾਰਨ ਰੂਸ ’ਚ ਉਤਾਰਨਾ ਪਿਆ ਏਅਰ ਇੰਡੀਆ ਦਾ ਜਹਾਜ਼
. . .  1 day ago
ਨਵੀਂ ਦਿੱਲੀ, 6 ਜੂਨ- ਦਿੱਲੀ-ਸਾਨ ਫ਼ਰਾਂਸਿਸਕੋ ਫ਼ਲਾਈਟ ਦੇ ਇੰਜਣ ’ਚ ਤਕਨੀਕੀ ਖ਼ਰਾਬੀ ਕਾਰਨ ਰੂਸ ਦੇ ਮੈਗਾਡਨ ਸ਼ਹਿਰ ਵੱਲ ਮੋੜ ਦਿੱਤਾ ਗਿਆ। ਏਅਰ ਇੰਡੀਆ ਦੇ ਅਧਿਕਾਰੀ ਨੇ ਦੱਸਿਆ ਕਿ ਜਹਾਜ਼....
ਪੁਲਿਸ ਨੇ 4 ਕਿਲੋਗ੍ਰਾਮ ਅਫ਼ੀਮ ਸਮੇਤ 3 ਨੂੰ ਕੀਤਾ ਕਾਬੂ
. . .  1 day ago
ਅਟਾਰੀ, 6 ਜੂਨ (ਗੁਰਦੀਪ ਸਿੰਘ ਅਟਾਰੀ)- ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਥਾਣਾ ਘਰਿੰਡਾ ਦੀ ਪੁਲਿਸ ਨੇ 4 ਕਿਲੋਗ੍ਰਾਮ ਅਫ਼ੀਮ, ਚਾਰ ਲੱਖ ਡਰੱਗ ਮਨੀ, ਇਕ ਪਿਸਟਲ....
ਕੁਰੂਕਸ਼ੇਤਰ: ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਸੜਕਾਂ ਖ਼ਾਲੀ ਕਰਨ ਦੀ ਚਿਤਾਵਨੀ
. . .  1 day ago
ਕੁਰੂਕਸ਼ੇਤਰ, 6 ਜੂਨ- ਇੱਥੋਂ ਦੇ ਸ਼ਾਹਬਾਦ ਮਾਰਕੰਡਾ ਵਿਖੇ ਕਿਸਾਨਾਂ ਵਲੋਂ ਲਗਾਇਆ ਗਿਆ ਧਰਨਾ ਅਜੇ ਵੀ ਚਾਲੂ ਹੈ। ਉਨ੍ਹਾਂ ਵਲੋਂ ਸ਼ਾਹਬਾਦ ਥਾਣੇ ਦੇ ਨੇੜੇ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ....
ਨਗਰ ਕੌਂਸਲ ਦੇ ਮੌਜੂਦਾ 9 ਕਾਂਗਰਸੀ ਕੌਂਸਲਰਾਂ ਵਲੋਂ ਅਸਤੀਫ਼ੇ ਦਾ ਐਲਾਨ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਜੂਨ (ਬਲਕਰਨ ਸਿੰਘ ਖਾਰਾ)- ਸ੍ਰੀ ਮੁਕਤਸਰ ਸਾਹਿਬ ਨਗਰ ਕੌਂਸਲ ਦੇ ਮੌਜੂਦਾ 9 ਕਾਂਗਰਸੀ ਕੌਂਸਲਰਾਂ ਨੇ ਕਾਂਗਰਸ ਪਾਰਟੀ ਤੋਂ ਅਸਤੀਫ਼ੇ ਦਾ ਐਲਾਨ ਕੀਤਾ ਹੈ। ਕੌਂਸਲਰਾਂ ਨੇ ਮੌਜੂਦਾ ਨਗਰ....
ਕੇਰਲ: ਰਾਜ ਸਰਕਾਰ ਨੇ ਰਾਹੁਲ ਗਾਂਧੀ ਨੂੰ ਰਾਜ ਵਲੋਂ ਦਿੱਤੇ ਦੋ ਨਿੱਜੀ ਸਟਾਫ਼ ਮੈਂਬਰ ਲਏ ਵਾਪਸ
. . .  1 day ago
ਤਿਰੂਵੰਨਤਪੁਰਮ, 6 ਜੂਨ- ਕੇਰਲ ਸਰਕਾਰ ਨੇ ਵਾਇਨਾਡ ਦੇ ਸਾਬਕਾ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਰਾਜ ਵਲੋਂ ਦਿੱਤੇ ਗਏ ਦੋ ਨਿੱਜੀ ਸਟਾਫ਼ ਮੈਂਬਰਾਂ ਨੂੰ ਵਾਪਸ ਲੈ ਲਿਆ ਹੈ। ਜਨਰਲ ਪ੍ਰਸ਼ਾਸਨ ਦੇ ਸੰਯੁਕਤ ਸਕੱਤਰ.....
ਬੇਖੌਫ਼ ਲੁਟੇਰਿਆਂ ਵਲੋਂ ਨੂਰਮਹਿਲ ਸਬ-ਤਹਿਸੀਲ਼ ਵਿਚ ਦਿਨ-ਦਿਹਾੜੇ ਖੋਹ ਦੀ ਵਾਰਦਾਤ ਨੂੰ ਦਿੱਤਾ ਅੰਜਾਮ
. . .  1 day ago
ਜੰਡਿਆਲਾ ਮੰਜਕੀ, 6 ਜੂਨ (ਸੁਰਜੀਤ ਸਿੰਘ ਜੰਡਿਆਲਾ)- ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਆਵਾਜਾਈ ਭਰਪੂਰ ਨੂਰਮਹਿਲ ਤਹਿਸੀਲ ਵਿਚ ਇਕ ਵਿਅਕਤੀ ਨੂੰ ਲੁੱਟਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ...
ਇਨਸਾਫ਼ ਨਾ ਮਿਲਣ ਤੋਂ ਅੱਕੇ ਪਿੰਡ ਗੁੰਮਟੀ ਦੇ ਲੋਕਾਂ ਵਲੋਂ ਥਾਣਾ ਠੁੱਲੀਵਾਲ ਮੂਹਰੇ ਰੋਸ ਪ੍ਰਦਰਸ਼ਨ
. . .  1 day ago
ਮਹਿਲ ਕਲਾਂ, 6 ਜੂਨ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁੰਮਟੀ ਦੇ ਇਕ ਵਿਅਕਤੀ ਦੀ ਹਾਦਸੇ 'ਚ ਹੋਈ ਮੌਤ ਦੇ ਮਾਮਲੇ 'ਚ ਦੋ ਹਫ਼ਤੇ ਬੀਤ ਜਾਣ ਦੇ ਬਾਵਜੂਦ ਥਾਣਾ ਠੁੱਲੀਵਾਲ ਪੁਲਿਸ ਵਲੋਂ ਪੀੜਤ ਪਰਿਵਾਰ ਨੂੰ ਇਨਸਾਫ਼ ਨਾ...
ਅਸੀਂ ਸਾਕਾ ਨੀਲਾ ਤਾਰਾ ਕਾਰਨ ਕਾਂਗਰਸ ਨਾਲ ਨਹੀਂ ਜਾ ਸਕਦੇ- ਮਹੇਸ਼ਇੰਦਰ ਸਿੰਘ ਗਰੇਵਾਲ
. . .  1 day ago
ਚੰਡੀਗੜ੍ਹ, 6 ਜੂਨ- 2024 ਦੀਆਂ ਚੋਣਾਂ ਸੰਬੰਧੀ ਗੱਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ....
ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ਵਿਚ ਹੋਇਆ ਜ਼ਬਰਦਸਤ ਹੰਗਾਮਾ
. . .  1 day ago
ਚੰਡੀਗੜ੍ਹ, 6 ਜੂਨ- ਨਗਰ ਨਿਗਮ ਹਾਊਸ ਦੀ ਮੀਟਿੰਗ ’ਚ ਜ਼ਬਰਦਸਤ ਹੰਗਾਮਾ ਹੋ ਗਿਆ। ਇਸ ਹੰਗਾਮੇ ਵਿਚ ਆਪ ਕੌਂਸਲਰ ਅਤੇ ਕਿਰਨ ਖ਼ੇਰ ਆਹਮੋ ਸਾਹਮਣੇ ਹੋ ਗਏ। ਕਿਰਨ ਖ਼ੇਰ ਨੇ ਪ੍ਰਧਾਨ ਮੰਤਰੀ ਵਿਰੁੱਧ....
ਰਾਸ਼ਟਰਪਤੀ ਦਰੋਪਦੀ ਮੁਰਮੂ ਸੂਰੀਨਾਮ ਦੇ ਸਰਵਉੱਚ ਨਾਗਰਿਕ ਸਨਮਾਨ ਨਾਲ ਸਨਮਾਨਿਤ
. . .  1 day ago
ਪਰਮਾਰੀਬੋ, 6 ਜੂਨ- ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਸੂਰੀਨਾਮ ਦੇ ਸਰਵਉਚ ਨਾਗਰਿਕ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਹੈ। ਸੂਰੀਨਾਮ ਦੇ ਰਾਸ਼ਟਰਪਤੀ ਚੰਦਰਕੀਪ੍ਰਸਾਦ ਸੰਤੋਖੀ ਨੇ ਮਜ਼ਬੂਤ ​​ਦੁਵੱਲੇ ਸੰਬੰਧਾਂ ’ਤੇ ਰਾਸ਼ਟਰਪਤੀ ਮੁਰਮੂ ਨੂੰ ਵਧਾਈ ਦਿੱਤੀ। ਗ੍ਰਹਿ ਮੰਤਰਾਲੇ ਨੇ ਟਵੀਟ...
ਕਟਾਰੂਚੱਕ ਮਾਮਲੇ ਵਿਚ ਐਨ.ਸੀ.ਐਸ.ਸੀ. ਵਲੋਂ ਰਾਜ ਸਰਕਾਰ ਨੂੰ ਤੀਜਾ ਨੋਟਿਸ ਜਾਰੀ
. . .  1 day ago
ਚੰਡੀਗੜ੍ਹ, 6 ਜੂਨ- ਅਨੁਸੂਚਿਤ ਜਾਤੀਆਂ ਲਈ ਕੌਮੀ ਕਮਿਸ਼ਨ (ਐਨ.ਸੀ.ਐਸ.ਸੀ.) ਨੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ ’ਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਉਪਰ ਲਗਾਏ....
ਅੱਜ ਸਾਨੂੰ ਸਾਰਿਆਂ ਨੂੰ ਇਕੱਠੇ ਹੋਣ ਦੀ ਲੋੜ- ਗਿਆਨੀ ਹਰਪ੍ਰੀਤ ਸਿੰਘ
. . .  1 day ago
ਅੰਮ੍ਰਿਤਸਰ, 6 ਜੂਨ- ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਘੱਲੂਘਾਰਾ ਦਿਵਸ ਮਨਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ। ਆਪਣੇ ਸੰਦੇਸ਼ ਵਿਚ ਉਨ੍ਹਾਂ ਕਿਹਾ ਕਿ ਸਾਡਾ ਏਕਾ ਹੀ ਸਾਡੀ ਤਾਕਤ ਹੈ। ਜਥੇਦਾਰ ਨੇ...
ਖ਼ਾਲਿਸਤਾਨ ਦਾ ਕੋਈ ਰੋਡਮੈਪ ਨਹੀਂ- ਰਾਜਾ ਵੜਿੰਗ
. . .  1 day ago
ਅਮਰੀਕਾ, 6 ਜੂਨ- ਖ਼ਾਲਿਸਤਾਨ ਮੁੱਦੇ ਸੰਬੰਧੀ ਕਾਂਗਰਸੀ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਕ ਟਵੀਟ ਕੀਤਾ ਹੈ। ਆਪਣੇ ਟਵੀਟ ਵਿਚ ਉਨ੍ਹਾਂ ਕਿਹਾ ਕਿ ਨਾ ਤਾਂ ਖ਼ਾਲਿਸਤਾਨ ਦਾ ਕੋਈ ਵਜੂਦ ਹੈ ਅਤੇ ...
ਕਿਸਾਨਾਂ ਨੇ ਦਿੱਲੀ ਜੰਮੂ ਰਾਸ਼ਟਰੀ ਰਾਜਮਾਰਗ ਕੀਤਾ ਜਾਮ
. . .  1 day ago
ਕੁਰੂਕਸ਼ੇਤਰ, 6 ਜੂਨ- ਸੂਰਜਮੁਖੀ ਦੀ ਐਮ.ਐਸ. ਪੀ. ’ਤੇ ਖ਼ਰੀਦ ਦੇ ਮੁੱਦੇ ਨੂੰ ਲੈ ਕੇ ਅੱਜ ਕਿਸਾਨਾਂ ਨੇ ਦਿੱਲੀ ਜੰਮੂ ਰਾਸ਼ਟਰੀ ਰਾਜਮਾਰਗ ’ਤੇ ਜਾਮ ਲਗਾ ਦਿੱਤਾ ਅਤੇ ਸ਼ਾਹਬਾਦ ਮਾਰਕੰਡਾ ਹਾਈਵੇਅ...
ਅਸੀਂ ਹਮੇਸ਼ਾ ‘ਅਜੀਤ’ ਨਾਲ ਖੜ੍ਹੇ ਹਾਂ- ਬੂਟਾ ਸਿੰਘ ਸ਼ਾਦੀਪੁਰ
. . .  1 day ago
ਪਟਿਆਲਾ, 6 ਜੂਨ (ਅਮਨਦੀਪ ਸਿੰਘ)- ਪੰਜਾਬ ਸਰਕਾਰ ਵਲੋਂ ਲੋਕਤੰਤਰ ਦੇ ਚੌਥੇ ਥੰਮ ਮੀਡੀਆ ਪ੍ਰਤੀ ਵਰਤੀ ਜਾ ਰਹੀ ਦਮਨਕਾਰੀ ਨੀਤੀ ਤਹਿਤ ‘ਅਜੀਤ’ ਅਖ਼ਬਾਰ ਦੇ ਮੁੱਖ ਸੰਪਾਦਕ ਡਾ. ਬਰਜਿੰਦਰ....
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਮਾਗਮ ਲਈ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ ਵੀਜ਼ੇ ਜਾਰੀ
. . .  1 day ago
ਨਵੀਂ ਦਿੱਲੀ, 6 ਜੂਨ- ਪਾਕਿਸਤਾਨੀ ਹਾਈ ਕਮਿਸ਼ਨ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ 8 ਤੋਂ17 ਜੂਨ 2023 ਤੱਕ ਪਾਕਿਸਤਾਨ ਵਿਚ ਹੋਣ ਵਾਲੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੀ ਪੂਰਵ ਸੰਧਿਆ....
ਕਿਸਾਨਾਂ ਵਲੋਂ ਅੱਜ ਸ਼ਾਹਬਾਦ ਮਾਰਕੰਡਾ ਵਿਖੇ ਕੀਤੀਆਂ ਜਾ ਸਕਦੀਆਂ ਹਨ ਸੜਕਾਂ ਜਾਮ
. . .  1 day ago
ਸ਼ਾਹਬਾਦ ਮਾਰਕੰਡਾ, 6 ਜੂਨ- ਸੂਰਜਮੁਖੀ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨਾਂ ਵਲੋਂ ਅੱਜ ਇੱਥੇ ਸੜਕਾਂ ਜਾਮ ਕੀਤੀਆਂ ਜਾ ਸਕਦੀਆਂ ਹਨ। ਜਾਣਕਾਰੀ ਅਨੁਸਾਰ ਸ਼ਾਹਬਾਦ ਦਾ ਬਰਾੜਾ ਰੋਡ ਪੁਲਿਸ ਛਾਉਣੀ ਵਿਚ....
“MAURH” ਲਹਿੰਦੀ ਰੁੱਤ ਦੇ ਨਾਇਕ ਤਿੰਨ ਦਿਨਾਂ ਬਾਅਦ ਯਾਨੀ 9 ਜੂਨ 2023 ਨੂੰ ਦੇਖੋ ਸਿਨੇਮਾ ਘਰਾਂ ਵਿਚ, ਇਕ ਹੋਰ ਪੋਸਟਰ ਹੋਇਆ ਰਿਲੀਜ਼
. . .  1 day ago
“MAURH” ਲਹਿੰਦੀ ਰੁੱਤ ਦੇ ਨਾਇਕ ਤਿੰਨ ਦਿਨਾਂ ਬਾਅਦ ਯਾਨੀ 9 ਜੂਨ 2023 ਨੂੰ ਦੇਖੋ ਸਿਨੇਮਾ ਘਰਾਂ ਵਿਚ, ਇਕ ਹੋਰ ਪੋਸਟਰ ਹੋਇਆ ਰਿਲੀਜ਼
ਹੋਰ ਖ਼ਬਰਾਂ..
ਜਲੰਧਰ : ਐਤਵਾਰ 11 ਅੱਸੂ ਸੰਮਤ 553

ਗੁਰਦਾਸਪੁਰ / ਬਟਾਲਾ / ਪਠਾਨਕੋਟ

ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਉਪ ਮੰਡਲ ਉੱਤਰੀ ਬਟਾਲਾ ਦੀ ਹੋਈ ਚੋਣ

ਬਟਾਲਾ, 25 ਸਤੰਬਰ (ਕਾਹਲੋਂ)-ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਦਿਹਾਤੀ ਮੰਡਲ ਬਟਾਲਾ ਦੇ ਫੈਸਲੇ ਅਨੁਸਾਰ ਉਪ ਮੰਡਲਾਂ ਦੀ ਜਥੇਬੰਦਕ ਚੋਣਾਂ ਕਰਵਾਉਣ ਦੇ ਲੜੀਵਾਰ ਸਿਲਸਿਲੇ ਵਜੋਂ ਉਪ ਮੰਡਲ ਉਤਰੀ ਬਟਾਲਾ ਦੀ ਚੋਣ ਮੰਡਲ ਪ੍ਰਧਾਨ ਦਿਲਬਾਗ ਸਿੰਘ ਬੁੱਟਰ ਦੀ ਪ੍ਰਧਾਨਗੀ ਹੇਠ ਉਪ ਮੰਡਲ ਉਤਰੀ ਬਟਾਲਾ ਦੇ ਦਫਤਰ ਵਿਖੇ ਹੋਈ, ਜਿਸ ਵਿਚ ਹੋਰਨਾਂ ਤੋਂ ਇਲਾਵਾ ਹਰਜੀਤ ਸਿੰਘ ਟਰਪਈ ਸੀਨੀਅਰ ਮੀਤ ਪ੍ਰਧਾਨ ਹਲਕਾ ਗੁਰਦਾਸਪੁਰ ਅਤੇ ਸਕੱਤਰ ਬਾਰਡਰ ਜ਼ੋਨ ਅੰਮਿ੍ਤਸਰ, ਰਾਜਵਿੰਦਰ ਸਿੰਘ ਟਰਪੱਲਾ ਸੀਨੀਅਰ ਮੀਤ ਪ੍ਰਧਾਨ ਬਾਰਡਰ ਜ਼ੋਨ ਅੰਮਿ੍ਤਸਰ ਅਤੇ ਸਕੱਤਰ ਦਿਹਾਤੀ ਮੰਡਲ ਬਟਾਲਾ ਵਲੋਂ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ ਗਈ | ਇਸ ਸਮੇਂ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਜੋ ਕਿ ਮੁਲਾਜ਼ਮਾਂ ਦੀ ਦੋਖੀ ਸਰਕਾਰ ਸਾਬਤ ਹੋਈ ਹੈ, ਜਾਣਬੁੱਝ ਕੇ ਮੁਲਾਜ਼ਮਾਂ ਦੀਆਂ ਹੱਕ ਅਤੇ ਜਾਇਜ਼ ਮੰਗਾਂ ਜਿਵੇਂ 6ਵੇਂ ਪੇਅ ਕਮਿਸ਼ਨ ਦੀ ਰਿਪੋਰਟ ਸਹੀ ਤਰੀਕੇ ਨਾਲ ਲਾਗੂ ਕਰਨਾ, ਬਕਾਇਆ ਪਈਆਂ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਬਾਰੇ ਚੁੱਪ ਵੱਟਣੀ, ਮੁਲਾਜ਼ਮਾਂ ਦੀ ਨਵੀਂ ਭਰਤੀ ਨਾ ਕਰਨਾ, ਕੱਚੇ ਮੁਲਾਜ਼ਮ ਪੱਕੇ ਨਾ ਕਰਨਾ, ਪੁਰਾਣੀ ਪੈਨਸ਼ਨ ਬਹਾਲ ਨਾ ਕਰਨਾ ਆਦਿ ਮੰਗਾਂ ਲਾਗੂ ਨਾ ਕਰਕੇ ਮੁਲਾਜ਼ਮਾਂ ਨੂੰ ਮਜਬੂਰਨ ਸੰਘਰਸ਼ ਵੱਲ ਧੱਕਿਆ ਜਾ ਰਿਹਾ ਹੈ | ਇਧਰ ਦੂਜੇ ਪਾਸੇ ਪੰਜਾਬ ਰਾਜ ਪਾਵਰਕਾਮ ਦੀ ਮੈਨੇਜਮੈਂਟ ਵੀ ਬਿਜਲੀ ਮੁਲਾਜ਼ਮਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ, ਕਿਉਂਕਿ ਪੰਜਾਬ ਸਰਕਾਰ ਵਲੋਂ ਆਪਣੇ ਮੁਲਾਜ਼ਮਾਂ ਨੂੰ ਦਸੰਬਰ 2011 ਤੋਂ ਪੇਅ ਬੈਂਡ ਦਿੱਤਾ ਗਿਆ ਹੈ, ਪ੍ਰੰਤੂ ਪੰਜਾਬ ਰਾਜ ਪਾਵਰਕਾਮ ਪ੍ਰਬੰਧਕ ਬਿਜਲੀ ਮੁਲਾਜ਼ਮਾਂ ਦੀ ਪੇਅ ਬੈਂਡ ਦੀ ਹੱਕੀ ਮੰਗ ਲਾਗੂ ਨਹੀਂ ਕਰ ਰਹੀ, ਸਿੱਟੇ ਵਜੋਂ ਬਿਜਲੀ ਮੁਲਾਜ਼ਮਾਂ ਵਲੋਂ ਸੰਘਰਸ਼ ਵਿੱਢਿਆ ਹੋਇਆ ਹੈ | ਮੁਲਾਜ਼ਮ ਆਗੂਆਂ ਨੇ ਸਖ਼ਤ ਚਿਤਾਵਨੀ ਦਿੱਤੀ ਕਿ ਜੇਕਰ ਪਾਵਰਕਾਮ ਪ੍ਰਬੰਧਕਾਂ ਵਲੋਂ ਪੇਅ ਬੈਂਡ ਤਨਖਾਹ ਕਮਿਸ਼ਨ ਦੀ ਰਿਪੋਰਟ ਤੋਂ ਪਹਿਲਾਂ ਲਾਗੂ ਨਾ ਕੀਤਾ ਗਿਆ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ | ਇਸ ਉਪਰੰਤ ਉਪ ਮੰਡਲ ਦੀ ਚੋਣ ਕਰਨ ਤੋਂ ਪਹਿਲਾਂ ਪੁਰਾਣੀ ਕਮੇਟੀ ਭੰਗ ਕੀਤੀ ਗਈ ਅਤੇ ਨਵੀਂ ਕਮੇਟੀ ਦੀ ਚੋਣ ਕੀਤੀ ਗਈ, ਜਿਸ ਵਿਚ ਸਰਪ੍ਰਸਤ ਦਿਲਬਾਗ ਸਿੰਘ ਬੁੱਟਰ, ਪ੍ਰਧਾਨ ਸਰਬਜੀਤ ਸਿੰਘ ਆਲੋਵਾਲ, ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਦਿਆਲਗੜ੍ਹ, ਮੀਤ ਪ੍ਰਧਾਨ ਜਤਿੰਦਰ ਸਿੰਘ, ਮਨਦੀਪ ਸਿੰਘ, ਸਕੱਤਰ ਜਸਵਿੰਦਰ ਸਿੰਘ, ਸਹਾਇਕ ਸਕੱਤਰ ਰਵੀਦੀਪ ਸਿੰਘ, ਖਜ਼ਾਨਚੀ ਬਲਦੇਵ ਸਿੰਘ ਐਮਾ, ਪ੍ਰੈੱਸ ਸਕੱਤਰ ਨਰਿੰਦਰ ਕੁਮਾਰ ਅਤੇ ਰਜਿੰਦਰ ਸਿੰਘ ਚੁਣੇ ਗਏ ਇਸ ਸਮੇਂ ਸ੍ਰੀ ਹਰਮੀਤ ਸਿੰਘ ਆਰ.ਏ., ਮੱਖਣ ਲਾਲ, ਜੋਬਨਜੀਤ ਸਿੰਘ, ਸਰਜਬੀਤ ਸਿੰਘ, ਦੀਪਕ ਸੈਣੀ, ਤੇਜ ਨਰਾਇਣ ਤਿਵਾੜੀ ਆਦਿ ਵਰਕਰ ਅਤੇ ਮੁਲਾਜ਼ਮ ਹਾਜ਼ਰ ਸਨ |

ਭਾਰਤ ਬੰਦ ਅਤੇ ਰੇਲਵੇ ਫਾਟਕ 'ਤੇ ਰੈਲੀ ਭਲਕੇ, 276ਵੇਂ ਜਥੇ ਨੇ ਰੱਖੀ ਭੁੱਖ ਹੜਤਾਲ

ਗੁਰਦਾਸਪੁਰ, 25 ਸਤੰਬਰ (ਭਾਗਦੀਪ ਸਿੰਘ ਗੋਰਾਇਆ)-ਗੁਰਦਾਸਪੁਰ ਦੇ ਰੇਲਵੇ ਸਟੇਸ਼ਨ 'ਤੇ ਚੱਲ ਰਹੇ ਪੱਕੇ ਕਿਸਾਨ ਮੋਰਚੇ ਦੇ 358ਵੇਂ ਦਿਨ ਅੱਜ 276ਵੇਂ ਜਥੇ ਨੇ ਭੁੱਖ ਹੜਤਾਲ ਰੱਖੀ | ਅੱਜ ਦੀ ਭੁੱਖ ਹੜਤਾਲ ਵਿਚ ਸਾਬਕਾ ਸੈਨਿਕ ਸੰਘਰਸ਼ ਕਮੇਟੀ ਵਿਚ ਕੁਲਬੀਰ ਸਿੰਘ ਗੁਰਾਇਆ, ...

ਪੂਰੀ ਖ਼ਬਰ »

27 ਦੇ ਬੰਦ ਦਾ ਸੰਪਰਦਾਏ ਮਲਕਪੁਰ ਵਲੋਂ ਕੀਤਾ ਜਾਵੇਗਾ ਪੂਰਨ ਸਮਰਥਨ : ਬਾਬਾ ਸੁਖਵਿੰਦਰ ਸਿੰਘ

ਬਟਾਲਾ, 25 ਸਤੰਬਰ (ਕਾਹਲੋਂ)-ਕੇਦਰ ਸਰਕਾਰ ਵਲੋਂ ਨਵੇਂ ਬਣਾਏ ਗਏ ਤਿੰਨੇ ਖੇਤੀ ਕਾਨੂੰਨਾਂ ਖ਼ਿਲਾਫ਼ 27 ਸਤੰਬਰ ਨੂੰ ਸੰਯੁਕਤ ਕਿਸਾਨ ਮੋਰਚੇ ਵਲੋਂ ਭਾਰਤ ਬੰਦ ਦੇ ਸੱਦੇ ਦਾ ਸੰਪਰਦਾਏ ਮਲਕਪੁਰ ਵਲੋਂ ਪੂਰਨ ਰੂਪ ਵਿਚ ਸਮਰਥਨ ਕੀਤਾ ਜਾਵੇਗਾ ਤੇ ਕਿਸਾਨਾਂ ਨੂੰ ਜਾਗਰੂਕ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਵਾਲੇ 'ਤੇ ਮਾਮਲਾ ਦਰਜ

ਪੁਰਾਣਾ ਸ਼ਾਲਾ, 25 ਸਤੰਬਰ (ਅਸ਼ੋਕ ਸ਼ਰਮਾ)-ਪੁਲਿਸ ਸਟੇਸ਼ਨ ਪੁਰਾਣਾ ਸ਼ਾਲਾ ਅੰਦਰ ਪੈਂਦੇ ਇਕ ਪਿੰਡ ਦੀ ਲੜਕੀ ਨੰੂ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਸਰੀਰਕ ਸਬੰਧ ਬਣਾਉਣ ਦੇ ਦੋਸ਼ ਹੇਠ ਸ਼ਾਲਾ ਪੁਲਿਸ ਨੇ ਇਕ ਦੋਸ਼ੀ ਵਿਅਕਤੀ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਲੜਕੀ ਦੇ ...

ਪੂਰੀ ਖ਼ਬਰ »

ਰਿਆੜਕੀ ਪਬਲਿਕ ਸਕੂਲ ਤੁਗਲਵਾਲਾ ਵਿਖੇ 2 ਰੋਜ਼ਾ ਪੁਸਤਕ ਮੇਲਾ ਲਗਾਇਆ

ਬਟਾਲਾ, 25 ਸਤੰਬਰ (ਕਾਹਲੋਂ)-ਵਿਦਿਆਰਥੀਆਂ ਵਿਚ ਕਿਤਾਬ ਪ੍ਰੇਮ ਅਤੇ ਸਾਹਿਤਕ ਰੁਚੀਆਂ ਭਰਨ ਦੇ ਉਦੇਸ਼ ਨਾਲ 2 ਰੋਜ਼ਾ ਪੁਸਤਕ ਮੇਲੇ ਰਿਆੜਕੀ ਪਬਲਿਕ ਸਕੂਲ ਤੁਗਲਵਾਲਾ ਵਿਖੇ ਲਗਾਇਆ ਗਿਆ | ਇਸ ਦÏਰਾਨ ਵਿਦਿਆਰਥੀਆਂ ਵਿਚ ਕਿਤਾਬਾਂ ਪ੍ਰਤੀ ਰੁਚੀ ਪੈਦਾ ਕਰਨ ਦੇ ਲਈ ...

ਪੂਰੀ ਖ਼ਬਰ »

ਬਜ਼ੁਰਗ ਮਾਤਾ ਕੋਲੋਂ ਲੁਟੇਰੇ ਸੋਨਾ ਅਤੇ ਨਕਦੀ ਲੁੱਟ ਕੇ ਫ਼ਰਾਰ

ਕਾਹਨੂੰਵਾਨ, 25 ਸਤੰਬਰ (ਜਸਪਾਲ ਸਿੰਘ ਸੰਧੂ)-ਸਥਾਨਕ ਕਸਬੇ ਦੀ ਰਹਿਣ ਵਾਲੀ ਬਜ਼ੁਰਗ ਮਾਤਾ ਕੋਲੋਂ ਲੁਟੇਰਿਆਂ ਵਲੋਂ ਸੋਨਾ ਅਤੇ ਨਕਦੀ ਲੁੱਟ ਲੈਣ ਦੀ ਖਬਰ ਹੈ | ਇਸ ਸਬੰਧੀ ਲਖਵਿੰਦਰ ਸਿੰਘ ਜਾਗੋਵਾਲ ਨੇ ਦੱਸਿਆ ਕਿ ਉਸ ਦੀ ਭੂਆ ਲਾਜ ਕÏਰ ਪਤਨੀ ਸਰਦਾਰ ਸਿੰਘ ਜੋ ਸਥਾਨਕ ...

ਪੂਰੀ ਖ਼ਬਰ »

ਸੰਤ ਬਾਬਾ ਹਜ਼ਾਰਾ ਸਿੰਘ ਕਾਲਜ ਆਫ਼ ਐਜੂਕੇਸ਼ਨ ਛੀਨਾ ਵਿਖੇ ਬੀ.ਐੱਡ. ਦਾਖ਼ਲੇ ਲਈ ਰਜਿਸਟ੍ਰੇਸ਼ਨ ਸ਼ੁਰੂ : ਪਿ੍ੰ. ਮਧੂ ਬਾਲਾ

ਬਟਾਲਾ, 25 ਸਤੰਬਰ (ਕਾਹਲੋਂ)-ਸੰਤ ਬਾਬਾ ਹਜ਼ਾਰਾ ਸਿੰਘ ਕਾਲਜ ਆਫ਼ ਐਜੂਕੇਸ਼ਨ ਛੀਨਾ ਵਿਖੇ ਬੀ.ਐੱਡ. ਸੈਸ਼ਨ 2021-23 ਲਈ ਦਾਖਲਾ ਪ੍ਰਕਿਰਿਆ ਸ਼ੁਰੂ ਹੈ | ਬੀ.ਐੱਡ. ਦਾਖਲੇ ਗਰੈਜੂਏਸ਼ਨ ਅਤੇ ਪੋਸਟ ਗਰੈਜੂਏਸ਼ਨ ਕਰ ਚੁੱਕੇ ਵਿਦਿਆਰਥੀ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ | ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮ 27 ਦੇ ਭਾਰਤ ਬੰਦ ਵਿਚ ਸ਼ਾਮਿਲ ਹੋਣਗੇ : ਬੱਲਪੁਰੀਆਂ, ਸ਼ਾਮਪੁਰਾ

ਬਟਾਲਾ, 25 ਸਤੰਬਰ (ਕਾਹਲੋਂ)-ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੇ ਜਨਰਲ ਸਕੱਤਰ ਅਤੇ ਇੰਪਲਾਈਜ਼ ਫੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ (ਹੁਣ ਪਾਵਰਕਾਮ) ਪੰਜਾਬ ਦੇ ਪ੍ਰਧਾਨ ਸ: ਗੁਰਵੇਲ ਸਿੰਘ ਬੱਲਪੁਰੀਆਂ ਤੇ ਕਿਸਾਨ ਨੇਤਾ ਰੁਪਿੰਦਰ ਸਿੰਘ ਸ਼ਾਮਪੁਰਾ ਨੇ ਕੇਂਦਰ ...

ਪੂਰੀ ਖ਼ਬਰ »

ਡੀਪੂ ਫੈੱਡਰੇਸ਼ਨ ਗੁਰਦਾਸਪੁਰ ਵਲੋਂ 27 ਨੂੰ ਭਾਰਤ ਬੰਦ ਦਾ ਸਮਰਥਨ-ਕਾਂਝਲਾ/ਨਰਿੰਦਰ

ਪੁਰਾਣਾ ਸ਼ਾਲਾ, 24 ਸਤੰਬਰ (ਅਸ਼ੋਕ ਸ਼ਰਮਾ)-ਡੀਪੂ ਯੂਨੀਅਨ ਹੋਲਡਰ ਗੁਰਦਾਸਪੁਰ ਨੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਕਾਂਝਲਾ ਅਤੇ ਉਪ ਪ੍ਰਧਾਨ ਨਰਿੰਦਰ ਸ਼ਰਮਾ ਨੇ ਪੈੱ੍ਰਸ ਨੂੰ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ ਦਿੱਲੀ ਵਲੋਂ ਦਿੱਲੀ ...

ਪੂਰੀ ਖ਼ਬਰ »

ਸੁਖਜਿੰਦਰ ਸਿੰਘ ਰੰਧਾਵਾ ਨੰੂ ਉਪ ਮੁੱਖ ਮੰਤਰੀ ਬਣਨ 'ਤੇ ਅਜੀਤ ਸਿੰਘ ਗੋਰਾਇਆ ਨੇ ਦਿੱਤੀ ਵਧਾਈ

ਗੁਰਦਾਸਪੁਰ, 25 ਸਤੰਬਰ (ਆਰਿਫ਼)-ਸੁਖਜਿੰਦਰ ਸਿੰਘ ਰੰਧਾਵਾ ਨੰੂ ਉਪ ਮੁੱਖ ਮੰਤਰੀ ਬਣਨ 'ਤੇ ਜਿੱਥੇ ਕਾਂਗਰਸੀ ਆਗੂਆਂ ਤੇ ਵਰਕਰਾਂ ਅੰਦਰ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ, ਉੱਥੇ ਹੀ ਵੱਖ-ਵੱਖ ਆਗੂਆਂ ਵਲੋਂ ਉਨ੍ਹਾਂ ਨੰੂ ਵਧਾਈਆਂ ਵੀ ਦਿੱਤੀਆਂ ਜਾ ਰਹੀਆਂ ਹਨ | ਹਲਕਾ ...

ਪੂਰੀ ਖ਼ਬਰ »

ਇਸਾਈ ਭਾਈਚਾਰਾ ਮੰਗਲ ਸਿੰਘ ਦੇ ਨਾਲ ਚੱਟਾਨ ਵਾਂਗ ਖੜ੍ਹਾ ਹੈ : ਦਲਬੀਰ ਮਸੀਹ

ਬਟਾਲਾ, 25 ਸਤੰਬਰ (ਕਾਹਲੋਂ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਕਸਬਾ ਹਰਚੋਵਾਲ ਵਿਖੇ ਮਸੀਹ ਭਾਈਚਾਰੇ ਦੀ ਇਕ ਅਹਿਮ ਮੀਟਿੰਗ ਹੋਈ, ਜਿਸ ਵਿਚ ਹਰਚੋਵਾਲ ਦੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਬੀਰ ਮਸੀਹ ਨੇ ਕਿਹਾ ਕਿ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸੀਨੀਅਰ ਆਗੂ ...

ਪੂਰੀ ਖ਼ਬਰ »

27 ਦਾ ਭਾਰਤ ਬੰਦ ਇਤਿਹਾਸਕ ਹੋਵੇਗਾ : ਬੱਲ

ਬਟਾਲਾ, 25 ਸਤੰਬਰ (ਕਾਹਲੋਂ)-ਸੰਯੁਕਤ ਕਿਸਾਨ ਮੋਰਚੇ ਵਲੋਂ 3 ਖੇਤੀ ਸਬੰਧੀ ਕਾਲੇ ਕਾਨੂੰਨਾਂ ਨੂੰ ਬੱਦ ਕਰਵਾਉਣ ਲਈ ਪਿਛਲੇ ਲਗਪਗ ਇਕ ਸਾਲ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਮੋਰਚਾ ਖੋਲਿਆ ਹੋਇਆ ਹੈ ਅਤੇ ਹੁਣ ਮੋਰਚੇ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ...

ਪੂਰੀ ਖ਼ਬਰ »

ਸ਼ੈਲਰ ਐਸੋਸੀਏਸ਼ਨ ਪੰਜਾਬ ਵਲੋਂ ਭਾਰਤ ਬੰਦ ਦੇ ਸਮਰਥਨ ਦਾ ਐਲਾਨ

ਡੇਰਾ ਬਾਬਾ ਨਾਨਕ, 25 ਸਤਬੰਰ (ਵਿਜੇ ਸ਼ਰਮਾ)-ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵਲੋਂ ਦਿੱਤੇ ਗਏ 27 ਸਤੰਬਰ ਦੇ ਭਾਰਤ ਬੰਦ ਨੂੰ ਸ਼ੈਲਰ ਐਸੋਸੀਏਸ਼ਨ ਪੰਜਾਬ ਆਪਣਾ ਪੂਰਨ ਸਮਰਥਨ ਦਿੰਦਿਆਂ ਵਧ ਚੜ੍ਹ ਕੇ ਸਹਿਯੋਗ ...

ਪੂਰੀ ਖ਼ਬਰ »

ਪਿ੍ੰ. ਐਡਵਰਡ ਮਸੀਹ ਵਲੋਂ ਚੇਅਰਮੈਨ ਸੇਠ ਦਾ ਸਨਮਾਨ

ਬਟਾਲਾ, 25 ਸਤੰਬਰ (ਕਾਹਲੋਂ)-ਬੇਰਿੰਗ ਕਾਲਜ ਦੇ ਪਿ੍ੰਸੀਪਲ ਪ੍ਰੋ. ਡਾ. ਐਡਵਰਡ ਮਸੀਹ ਵਲੋਂ ਬਟਾਲਾ ਸ਼ਹਿਰ ਦੀ ਨਾਮਵਰ ਸ਼ਖ਼ਸੀਅਤ ਕਸਤੂਰੀ ਲਾਲ ਸੇਠ ਨੂੰ ਬਟਾਲਾ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਬਣਨ 'ਤੇ ਵਧਾਈ ਦਿੱਤੀ ਤੇ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ...

ਪੂਰੀ ਖ਼ਬਰ »

ਉਪ ਮੁੱਖ ਮੰਤਰੀ ਰੰਧਾਵਾ ਦਾ ਹਲਕੇ 'ਚ ਪੁੱਜਣ 'ਤੇ ਜ਼ੋਰਦਾਰ ਸਵਾਗਤ ਕਰਾਂਗੇ : ਸਰਪੰਚ

ਵਡਾਲਾ ਬਾਂਗਰ, 25 ਸਤੰਬਰ (ਭੁੰਬਲੀ)-ਇਸ ਇਲਾਕੇ ਦੇ ਪਿੰਡ ਕੁੰਜਰ ਦੇ ਸਰਪੰਚ ਮਲਕੀਤ ਸਿੰਘ ਜੱਜੂ ਕੁੰਜਰ, ਸਰਪੰਚ ਸੁਰਿੰਦਰਪਾਲ ਸਿੰਘ ਦੂਲਾਨੰਗਲ, ਸਰਪੰਚ ਪਲਵਿੰਦਰ ਸਿੰਘ ਬਦੀਉਲਜਮਾਨ (ਛੀਨਾ), ਪ੍ਰਧਾਨ ਹਰਦੇਵ ਸਿੰਘ ਦੂਲਾਨੰਗਲ, ਸਰਪੰਚ ਜਸਵੰਤ ਸਿੰਘ ਕੈਲੇ ਕਲਾਂ, ...

ਪੂਰੀ ਖ਼ਬਰ »

ਆਸਟ੍ਰੇਲੀਆ ਦੀਆਂ ਜਲਦ ਖੁੱਲ੍ਹਣ ਜਾ ਰਹੀਆਂ ਫਲਾਈਟਾਂ-ਕੰਗ

ਗੁਰਦਾਸਪੁਰ, 25 ਸਤੰਬਰ (ਆਰਿਫ਼)-ਪੰਜਾਬ ਦੀ ਭਰੋਸੇਮੰਦ ਔਜੀ ਹੱਬ ਇਮੀਗਰੇਸ਼ਨ ਵਲੋਂ ਸੈਂਕੜੇ ਵਿਦਿਆਰਥੀਆਂ ਦੇ ਆਸਟ੍ਰੇਲੀਆ ਜਾਣ ਦੇ ਸੁਪਨਿਆਂ ਨੰੂ ਪੂਰਾ ਕਰ ਦਿਖਾਇਆ ਹੈ | ਸੰਸਥਾ ਦੇ ਡਾਇਰੈਕਟਰ ਤੇ ਆਸਟ੍ਰੇਲੀਆ ਵੀਜ਼ਾ ਮਾਹਿਰ ਹਰਮਨਜੀਤ ਸਿੰਘ ਕੰਗ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬੀ.ਐੱਮ.ਐੱਸ.ਐੱਮ. ਇੰਸਟੀਚਿਊਟ ਵਿਖੇ ਬੀ.ਐੱਡ. ਦਾਖ਼ਲੇ ਲਈ ਰਜਿਸਟਰੇਸ਼ਨ 30 ਸਤੰਬਰ ਤੱਕ-ਇੰਜੀ: ਕੁਲਵਿੰਦਰ ਸਿੰਘ

ਗੁਰਦਾਸਪੁਰ, 25 ਸਤੰਬਰ (ਆਰਿਫ਼)-ਬੀ.ਐਮ.ਐਸ.ਐਮ. ਇੰਸਟੀਚਿਊਟ ਦੇ ਕਲਾਨੌਰ ਕਾਲਜ ਅਤੇ ਪੁਰਾਣਾ ਸ਼ਾਲਾ ਕਾਲਜ ਵਿਖੇ ਸੈਸ਼ਨ 2021-23 ਦੇ ਬੀ.ਐੱਡ. ਦਾਖ਼ਲੇ ਲਈ ਰਜਿਸਟਰੇਸ਼ਨ ਦੀ ਆਖਰੀ ਮਿਤੀ 30 ਸਤੰਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਲਜ ਦੇ ਚੇਅਰਮੈਨ ਇੰਜੀ: ...

ਪੂਰੀ ਖ਼ਬਰ »

ਇੰਪਲਾਈਜ਼ ਫੈੱਡਰੇਸ਼ਨ ਮੁਲਾਜ਼ਮ ਏਕਤਾ ਮੰਚ ਵਲੋਂ ਕੱਲ੍ਹ ਦੇ ਭਾਰਤ ਬੰਦੇ ਸੱਦੇ ਦੇ ਸਮਰਥਨ ਦਾ ਐਲਾਨ

ਪੁਰਾਣਾ ਸ਼ਾਲਾ, 25 ਸਤੰਬਰ (ਗੁਰਵਿੰਦਰ ਸਿੰਘ ਗੋਰਾਇਆ)-ਜਿੱਥੇ ਕਿਸਾਨੀ ਅੰਦੋਲਨ ਦੀ ਮੋਦੀ ਸਰਕਾਰ ਖ਼ਿਲਾਫ਼ ਚੱਲ ਰਹੀ ਹਰੇਕ ਗਤੀਵਿਧੀਆਂ ਦਾ ਸਮੁੱਚੀਆਂ ਜਥੇਬੰਦੀਆਂ ਵਲੋਂ ਭਰਵਾਂ ਸਮਰਥਨ ਦਿੱਤਾ ਜਾ ਰਿਹਾ ਹੈ | ਉੱਥੇ ਹੀ ਇੰਪਲਾਈਜ਼ ਫੈਡਰੇਸ਼ਨ ਮੁਲਾਜ਼ਮ ਏਕਤਾ ਮੰਚ ...

ਪੂਰੀ ਖ਼ਬਰ »

ਬੰਦ ਨੂੰ ਸਫ਼ਲ ਬਣਾਉਣ ਲਈ ਲੋਕਾਂ ਦਾ ਸਾਥ ਅਤੇ ਸਹਿਯੋਗ ਜ਼ਰੂਰੀ : ਕਿਸਾਨ ਆਗੂ

ਵਡਾਲਾ ਗ੍ਰੰਥੀਆਂ, 25 ਸਤੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-27 ਸਤੰਬਰ ਨੂੰ ਭਾਰਤ ਬੰਦ ਨੂੰ ਲੈ ਕੇ ਕਿਸਾਨਾਂ ਵਿਚ ਬਹੁਤ ਉਤਸ਼ਾਹ ਪਾਇਆ ਜਾ ਰਿਹਾ ਹੈ, ਜਿਸ ਦੇ ਤਹਿਤ ਕਿਸਾਨਾਂ ਵਲੋਂ ਅੱਡਾ ਵਡਾਲਾ ਗ੍ਰੰਥੀਆਂ ਨੂੰ ਮੁਕੰਮਲ ਬੰਦ ਕਰਕੇ ਬਟਾਲਾ ਕਾਦੀਆਂ ਰੋਡ 'ਤੇ ਚੱਕਾ ...

ਪੂਰੀ ਖ਼ਬਰ »

ਇਸਾਈ ਭਾਈਚਾਰਾ ਮੰਗਲ ਸਿੰਘ ਦੇ ਨਾਲ ਚੱਟਾਨ ਵਾਂਗ ਖੜ੍ਹਾ ਹੈ : ਦਲਬੀਰ ਮਸੀਹ

ਬਟਾਲਾ, 25 ਸਤੰਬਰ (ਕਾਹਲੋਂ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਕਸਬਾ ਹਰਚੋਵਾਲ ਵਿਖੇ ਮਸੀਹ ਭਾਈਚਾਰੇ ਦੀ ਇਕ ਅਹਿਮ ਮੀਟਿੰਗ ਹੋਈ, ਜਿਸ ਵਿਚ ਹਰਚੋਵਾਲ ਦੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਬੀਰ ਮਸੀਹ ਨੇ ਕਿਹਾ ਕਿ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸੀਨੀਅਰ ਆਗੂ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਦਾ ਬੀ.ਐੱਸ.ਸੀ. ਆਈ.ਟੀ. ਭਾਗ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ

ਬਟਾਲਾ, 25 ਸਤੰਬਰ (ਕਾਹਲੋਂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਅਧੀਨ ਚੱਲ ਰਹੀ ਸੰਸਥਾ ਗੁਰੂ ਨਾਨਕ ਕਾਲਜ ਬਟਾਲਾ ਦਾ ਬੀ.ਐਸ.ਸੀ. ਆਈ.ਟੀ. ਭਾਗ ਤੀਜਾ ਦਾ ਨਤੀਜਾ 100 ਫ਼ੀਸਦੀ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਡਾ. ...

ਪੂਰੀ ਖ਼ਬਰ »

ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਪੰਜਾਬ ਦੇ ਚੀਫ਼ ਸੈਕਟਰੀ ਅਤੇ ਡੀ.ਜੀ.ਪੀ ਤੋਂ ਮੰਗਿਆ ਜਵਾਬ

ਮਾਮਲਾ ਅਨੁਸੂਚਿਤ ਜਾਤੀ ਧਰਨਾਕਾਰੀਆਂ 'ਤੇ ਜਾਨਲੇਵਾ ਹਮਲੇ ਦਾ ਚੰਡੀਗੜ੍ਹ, 25 ਸਤੰਬਰ (ਅਜੀਤ ਬਿਊਰੋ)-ਬਟਾਲਾ ਦੇ ਪਿੰਡ ਮਸਾਨਿਆ ਵਿਚ ਆਪਣੇ ਹਿੱਸੇ ਦੀ ਜ਼ਮੀਨ ਹਾਸਲ ਕਰਨ ਲਈ ਧਰਨਾ ਲਾ ਕੇ ਬੈਠੇ ਅਨੁਸੂਚਿਤ ਜਾਤੀ ਨਾਲ ਸਬੰਧਤ ਧਰਨਾਕਾਰੀਆਂ 'ਤੇ ਜਾਨਲੇਵਾ ਹਮਲਾ ਕਰਨ ...

ਪੂਰੀ ਖ਼ਬਰ »

ਬਲਬੀਰ ਸਿੰਘ ਪੰਨੂੰ ਨੇ ਪਿੰਡ ਚੱਠਾ ਦੇ ਕਈ ਪਰਿਵਾਰ ਕੀਤੇ 'ਆਪ' 'ਚ ਸ਼ਾਮਿਲ

ਕਿਲ੍ਹਾ ਲਾਲ ਸਿੰਘ, 25 ਸਤੰਬਰ (ਬਲਬੀਰ ਸਿੰਘ)-2022 ਦੀਆਂ ਵਿਧਾਨ ਸਭਾ ਚੋਣਾਂ ਦਾ ਜਿਵੇਂ-ਜਿਵੇਂ ਸਮਾਂ ਨੇੜੇ ਆ ਰਿਹਾ ਹੈ, ਆਮ ਆਦਮੀ ਪਾਰਟੀ ਦਾ ਕਾਫਲਾ ਵਿਸ਼ਾਲ ਹੁੰਦਾ ਜਾ ਰਿਹਾ ਹੈ ਅਤੇ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਲੋਕ ਆਮ ਆਦਮੀ ਪਾਰਟੀ ਦਾ ਪੱਲਾ ਫੜ ਰਹੇ ਹਨ | ...

ਪੂਰੀ ਖ਼ਬਰ »

ਬਾਜਵਾ ਨੂੰ ਦੁਬਾਰਾ ਮੰਤਰੀ ਬਣਾਉਣ 'ਤੇ ਫਤਹਿਗੜ੍ਹ ਚੂੜੀਆਂ ਦੇ ਕਾਂਗਰਸੀ ਆਗੂਆਂ ਨੇ ਦਿੱਤੀ ਵਧਾਈ

ਫਤਹਿਗੜ੍ਹ ਚੂੜੀਆਂ, 25 ਸਤੰਬਰ (ਧਰਮਿੰਦਰ ਸਿੰਘ ਬਾਠ)-ਤਿ੍ਪਤਰਜਿੰਦਰ ਸਿੰਘ ਬਾਜਵਾ ਨੂੰ ਦੁਬਾਰਾ ਕੈਬਨਿਟ ਮੰਤਰੀ ਬਣਾਉਣ 'ਤੇ ਫਤਹਿਗੜ੍ਹ ਚੂੜੀਆਂ ਦੇ ਕਾਂਗਰਸੀਆਂ ਆਗੂਆਂ ਵਲੋਂ ਤਿ੍ਪਤਰਜਿੰਦਰ ਸਿੰਘ ਬਾਜਵਾ ਅਤੇ ਚੇਅਰਮੈਨ ਰਵੀਨੰਦਨ ਸਿੰਘ ਨਿੱਕੂ ਬਾਜਵਾ ਨੂੰ ...

ਪੂਰੀ ਖ਼ਬਰ »

ਆਰ. ਐੱਮ. ਪੀ. ਆਈ. ਦੇ ਆਗੂਆਂ ਨੇ ਕੀਤੀ ਕਾਨਫ਼ਰੰਸ

ਗੁਰਦਾਸਪੁਰ, 25 ਸਤੰਬਰ (ਆਰਿਫ਼) -ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਆਗੂਆਂ ਵਲੋਂ ਕਾਨਫ਼ਰੰਸ ਕੀਤੀ ਗਈ | ਜਿਸ ਦੌਰਾਨ ਆਗੂਆਂ ਨੇ ਪੰਜਾਬ ਸਰਕਾਰ, ਡੀ. ਜੀ.ਪੀ. ਪੰਜਾਬ, ਏ. ਡੀ. ਜੀ. ਪੀ. ਸਕਿਉਰਿਟੀ, ਆਈ.ਜੀ ਬਾਰਡਰ ਰੇਂਜ ਤੇ ਐਸ. ਐਸ. ਪੀ. ਬਟਾਲਾ ਤੋਂ ਕਾ: ਅਜੀਤ ਸਿੰਘ ...

ਪੂਰੀ ਖ਼ਬਰ »

ਪਿੰਡ ਰਾਮਨਗਰ ਵਿਖੇ ਕਾਨੰੂਨੀ ਸੇਵਾਵਾਂ ਅਥਾਰਿਟੀ ਵਲੋਂ ਜਾਗਰੂਕਤਾ ਕੈਂਪ ਲਗਾਇਆ

ਗੁਰਦਾਸਪੁਰ, 25 ਸਤੰਬਰ (ਆਰਿਫ਼) -ਜ਼ਿਲ੍ਹਾ ਕਾਨੰੂਨੀ ਸੇਵਾਵਾਂ ਅਥਾਰਿਟੀ ਵਲੋਂ ਪਿੰਡ ਰਾਮਨਗਰ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਟੀਮ ਵਲੋਂ ਪਿੰਡ ਵਾਸੀਆਂ ਨੰੂ ਜਾਗਰੂਕ ਕੀਤਾ ਗਿਆ | ਟੀਮ ਵਿਚ ਸ਼ਾਮਿਲ ਮੈਂਬਰਾਂ ਨੇ ਪਿੰਡ ਵਾਸੀਆਂ ਨੰੂ ਸੜਕ ਹਾਦਸੇ ...

ਪੂਰੀ ਖ਼ਬਰ »

ਲੁਟੇਰਿਆਂ ਵਲੋਂ ਪੰਜਾਬ ਐਂਡ ਸਿੰਧ ਬੈਂਕ ਦਾ ਏ.ਟੀ.ਐੱਮ. ਤੋੜਨ ਦੀ ਕੋਸ਼ਿਸ਼

ਡੇਰਾ ਬਾਬਾ ਨਾਨਕ, 25 ਸਤੰਬਰ (ਵਿਜੇ ਸ਼ਰਮਾ)-ਲੰਘੀ ਰਾਤ ਸ਼ਮਸ਼ਾਨ ਰੋਡ 'ਤੇ ਪੈਂਦੇ ਪੰਜਾਬ ਐਂਡ ਸਿੰਧ ਬੈਂਕ ਦੇ ਏ.ਟੀ.ਐਮ. ਨੂੰ ਲੁਟੇਰਿਆਂ ਵਲੋਂ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਗਈ, ਪਰ ਕਾਫੀ ਜੱਦੋ-ਜਹਿਦ ਕਰਨ ਦੇ ਬਾਵਜੂਦ ਵੀ ਲੁਟੇਰੇ ਆਪਣੇ ਮਕਸਦ 'ਚ ਕਾਮਯਾਬ ...

ਪੂਰੀ ਖ਼ਬਰ »

ਚੇਅਰਮੈਨ ਮਾਨ ਵਲੋਂ ਸੁਖਜਿੰਦਰ ਸਿੰਘ ਰੰਧਾਵਾ ਦੇ ਉਪ ਮੁੱਖ ਮੰਤਰੀ ਬਣਨ 'ਤੇ ਕੀਤਾ ਸਨਮਾਨਿਤ

ਫਤਹਿਗੜ੍ਹ ਚੂੜੀਆਂ, 25 ਸਤੰਬਰ (ਧਰਮਿੰਦਰ ਸਿੰਘ ਬਾਠ)-ਚੇਅਰਮੈਨ ਨਿਰਮਲ ਸਿੰਘ ਮਾਨ ਹਰਦੋਰਵਾਲ ਵਲੋਂ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਅਤੇ ਸੁਖਜਿੰਦਰ ਸਿੰਘ ਰੰਧਾਵਾ ਦੇ ਉੱਪ ਮੁੱਖ ਮੰਤਰੀ ਬਣਨ 'ਤੇ ਰੰਧਾਵਾ ਅਤੇ ਉਦੇਵੀਰ ਸਿੰਘ ਰੰਧਾਵਾ ਨੂੰ ਮੁਬਾਰਕਬਾਦ ...

ਪੂਰੀ ਖ਼ਬਰ »

ਐਜੂਕੇਸ਼ਨ ਵਰਲਡ 'ਚ 4 ਅਕਤੂਬਰ ਤੋਂ ਮਹਾਰਾਜਾ ਰਣਜੀਤ ਸਿੰਘ (ਏ.ਐਫ.ਪੀ.ਆਈ.) ਪ੍ਰੀਿਖ਼ਆ ਦੇ ਬੈਚ ਸ਼ੁਰੂ

ਗੁਰਦਾਸਪੁਰ, 25 ਸਤੰਬਰ (ਆਰਿਫ਼)-ਸਥਾਨਕ ਕਾਲਜ ਰੋਡ ਸਥਿਤ ਐਜੂਕੇਸ਼ਨ ਵਰਲਡ ਗੁਰਦਾਸਪੁਰ 'ਚ 4 ਅਕਤੂਬਰ ਤੋਂ ਮਹਾਰਾਜਾ ਰਣਜੀਤ ਸਿੰਘ (ਏ.ਐਫ.ਪੀ.ਆਈ.) ਦੇ ਬੈਚ ਸ਼ੁਰੂ ਕੀਤੇ ਜਾ ਰਹੇ ਹਨ | ਐਜੂਕੇਸ਼ਨ ਵਰਲਡ ਗੁਰਦਾਸਪੁਰ ਮਹਾਰਾਜਾ ਰਣਜੀਤ ਸਿੰਘ (ਏ.ਐਫ.ਪੀ.ਆਈ.) ਪ੍ਰੀਖਿਆ 'ਚ ...

ਪੂਰੀ ਖ਼ਬਰ »

12ਵੀਂ ਪਾਸ ਵਿਦਿਆਰਥੀ ਬਗੈਰ ਆਈਲੈਟਸ ਯੂ.ਕੇ. ਕਰਨ ਅਪਲਾਈ-ਕੁਲਦੀਪ ਖਹਿਰਾ

ਗੁਰਦਾਸਪੁਰ, 25 ਸਤੰਬਰ (ਆਰਿਫ਼)-'ਸੈਵਨਸੀਜ਼ ਇਮੀਗ੍ਰੇਸ਼ਨ' ਨੇ ਇਕ ਵਾਰ ਫਿਰ ਕੈਨੇਡਾ ਦੇ ਵੀਜ਼ਿਆਂ ਦੀਆਂ ਝੜੀਆਂ ਲਗਾ ਦਿੱਤੀਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ 'ਸੈਵਨਸੀਜ਼ ਇਮੀਗ੍ਰੇਸ਼ਨ' ਦੇ ਐਮ.ਡੀ. ਕੁਲਦੀਪ ਸਿੰਘ ਨੇ ਦੱਸਿਆ ਕਿ ਵਿਦਿਆਰਥੀ ਸਿਮਰਨਜੀਤ ਸਿੰਘ ...

ਪੂਰੀ ਖ਼ਬਰ »

ਪਿਤਾ ਦਾ ਦਿਹਾਂਤ ਹੋਣ ਕਰਕੇ ਜ਼ਿਲ੍ਹਾ ਖੇਡ ਅਫ਼ਸਰ ਸੁਖਚੈਨ ਸਿੰਘ ਕਾਹਲੋਂ ਅਤੇ ਪਰਿਵਾਰ ਨੂੰ ਨਾ ਸਹਿਣ ਵਾਲਾ ਦੁੱਖ ਪਹੁੰਚਿਆ

ਵਡਾਲਾ ਬਾਂਗਰ, 25 ਸਤੰਬਰ (ਮਨਪ੍ਰੀਤ ਸਿੰਘ ਘੁੰਮਣ)-ਸਥਾਨਕ ਕਸਬੇ ਤੋਂ ਗੁਰਦਾਸਪੁਰ ਦੇ ਜ਼ਿਲ੍ਹਾ ਖੇਡ ਅਫਸਰ ਸੁਖਚੈਨ ਸਿੰਘ ਕਾਹਲੋਂ ਦੇ ਪਰਿਵਾਰ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ, ਜਦੋਂ ਬੀੇਤੇ ਦਿਨੀਂ ਉਨ੍ਹਾਂ ਦੇ ਪਿਤਾ ਕੈਪਟਨ ਗੁਰਨਾਮ ਸਿੰਘ ਕਾਹਲੋਂ (79) ਦਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX