ਫ਼ਰੀਦਕੋਟ, 25 ਸਤੰਬਰ (ਸਰਬਜੀਤ ਸਿੰਘ)- ਸਾਂਝਾ ਅਧਿਆਪਕ ਮੋਰਚਾ ਪੰਜਾਬ ਤੇ ਸੰਯੁਕਤ ਅਧਿਆਪਕ ਫਰੰਟ ਦੇ ਸੱਦੇ ਅਨੁਸਾਰ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਫ਼ਤਰ ਕੋਲ ਸਿੱਖਿਆ ਸਕੱਤਰ ਪੰਜਾਬ ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ | ਅਧਿਆਪਕਾਂ ਵਲੋਂ ਇਹ ਰੋਸ ਪ੍ਰਦਰਸ਼ਨ ਸਰਕਾਰ ਤੇ ਸਿੱਖਿਆ ਵਿਭਾਗ ਦੀਆਂ ਮਾਰੂ ਨੀਤੀਆਂ ਤੇ ਸਿੱਖਿਆ ਸਕੱਤਰ ਪੰਜਾਬ ਵਲੋਂ ਕੀਤੇ ਜਾ ਰਹੇ ਜ਼ਿਲਿ੍ਹਆਂ ਦੇ ਦੌਰਿਆ ਖਿਲਾਫ਼ ਕੀਤੇ ਜਾ ਰਹੇ ਹਨ | ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਅਧਿਆਪਕ ਆਗੂ ਸੁਖਵਿੰਦਰ ਸਿੰਘ ਸੁੱਖੀ, ਸ਼ਿੰਦਰਪਾਲ ਸਿੰਘ ਢਿੱਲੋਂ, ਪ੍ਰੇਮ ਚਾਵਲਾ, ਗਗਨ ਪਾਹਵਾ, ਹਰਜਸਦੀਪ ਸਿੰਘ, ਗੁਰਪ੍ਰੀਤ ਸਿੰਘ ਔਲਖ ਅਤੇ ਸੁਖਚੈਨ ਸਿੰਘ ਰਾਮਸਰ ਨੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਤੋਂ ਮੰਗ ਕੀਤੀ ਕਿ ਸਿੱਖਿਆ ਸਕੱਤਰ ਨੂੰ ਤੁਰੰਤ ਇਸ ਮਹਿਕਮੇ ਵਿਚੋਂ ਬਦਲਿਆ ਜਾਵੇ ਅਤੇ ਇਸ ਵਲੋਂ ਕੀਤੇ ਗਏ ਸਿੱਖਿਆ ਦੇ ਉਜਾੜੇ, ਅਧਿਆਪਕ ਵਿਰੋਧੀ ਫ਼ੈਸਲਿਆਂ ਅਤੇ ਵਿੱਤੀ ਬੇ-ਨਿਯਮੀਆਂ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ | ਅਧਿਆਪਕ ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਦੀਆਂ ਪੋਸਟਾਂ ਖ਼ਤਮ ਕਰਨ ਵਿਚ ਸਿੱਖਿਆ ਸਕੱਤਰ ਦੀ ਅਹਿਮ ਭੂਮਿਕਾ ਰਹੀ ਹੈ | ਅਧਿਆਪਕਾਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਅਧਿਆਪਆਂ ਦੀਆ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ ਆਉਣ ਵਾਲੇ ਦਿਨਾਂ ਵਿਚ ਤਿੱਖਾ ਸੰਘਰਸ਼ ਵਿੱਢਣਗੇ | ਇਸ ਮੌਕੇ ਅਧਿਆਪਕ ਆਗੂ ਗੁਰਜਿੰਦਰ ਡੋਹਕ, ਗਮਦੂਰ ਸਿੰਘ ਬਰਾੜ, ਲਵਕਰਨ ਸਿੰਘ, ਗੁਰਿੰਦਰ ਸਿੰਘ ਮਨੀ, ਜਸਕਰਨ ਸਿੰਘ, ਗੁਰਪ੍ਰੀਤ ਸਿੰਘ ਰੰਧਾਵਾ, ਅਜਇਬ ਸਿੰਘ ਕੰਡਿਆਰਾ, ਸੁਸ਼ੀਲ ਕੌਸ਼ਲ, ਸੁਰਿੰਦਰ ਪੁਰੀ, ਸਵਰਨ ਪਾਲ ਸਿੰਘ, ਦਿਲਬਾਗ ਸਿੰਘ, ਰਾਜਵਿੰਦਰ ਸਿੰਘ, ਸੁਰਿੰਦਰ ਪਾਲ ਸਿੰਘ, ਸੰਦੀਪ ਅਰੋੜਾ ਤੇ ਵਿਕਾਸ ਅਰੋੜਾ ਆਦਿ ਹਾਜ਼ਰ ਸਨ |
ਫ਼ਰੀਦਕੋਟ, 25 ਸਤੰਬਰ (ਸਰਬਜੀਤ ਸਿੰਘ)- ਕੋਰੋਨਾ ਕਾਲ ਦੌਰਾਨ ਐਮਰਜੈਂਸੀ ਸਿਹਤ ਸੇਵਾਵਾਂ ਲਈ ਭਰਤੀ ਕੀਤੇ ਗਏ 260 ਮੁਲਾਜ਼ਮਾਂ ਦੀ ਪੰਜਾਬ ਸਰਕਾਰ ਵਲੋਂ ਛਾਂਟੀ ਕਰਨ ਦੇ ਹੁਕਮਾਂ ਮਗਰੋਂ ਕੋਰੋਨਾ ਯੋਧਿਆਂ ਨੇ ਅੱਜ ਇੱਥੇ ਸ਼ਹਿਰ 'ਚ ਰੋਸ ਮੁਜ਼ਾਹਰਾ ਕੀਤਾ ਤੇ ਪੰਜਾਬ ...
ਫ਼ਰੀਦਕੋਟ, 25 ਸਤੰਬਰ (ਜਸਵੰਤ ਸਿੰਘ ਪੁਰਬਾ)- ਪੰਜਾਬ ਪੁਲਿਸ ਦੀ ਸਿਪਾਹੀ ਰੈਂਕ ਦੀਆਂ 4385 ਅਸਾਮੀਆਂ ਲਈ ਭਰਤੀ ਪ੍ਰਕਿਰਿਆ ਤਹਿਤ ਅੱਜ ਪੰਜਾਬ ਦੇ ਸ਼ਹਿਰਾਂ 'ਚ ਲਿਖਤੀ ਪੇਪਰ ਲਏ ਜਾ ਰਹੇ ਹਨ | ਇਨ੍ਹਾਂ 4385 ਅਸਾਮੀਆ ਲਈ ਕਰੀਬ ਸਾਢੇ ਚਾਰ ਲੱਖ ਉਮੀਦਵਾਰਾਂ ਵਲੋਂ ਪੇਪਰ ...
ਫ਼ਰੀਦਕੋਟ, 25 ਸਤੰਬਰ (ਜਸਵੰਤ ਸਿੰਘ ਪੁਰਬਾ)- ਸਰਦਾਰੀਆਂ ਟਰੱਸਟ ਦੇ ਚੇਅਰਮੈਨ ਸਤਨਾਮ ਸਿੰਘ ਦਬੜ੍ਹੀਖਾਨਾ ਨੇ ਬਹਿਬਲ ਕਲ੍ਹਾਂ 'ਚ ਪੁਲਿਸ ਵਲੋਂ ਹੋਈ ਫਾਇਰਿੰਗ 'ਚ ਸ਼ਹੀਦ ਹੋਏ ਦੋ ਨੌਜਵਾਨ ਭਾਈ ਕਿ੍ਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਸਰਾਵਾਂ ਦੇ ਪਰਿਵਾਰਾਂ ਨੂੰ ...
ਜੈਤੋ, 25 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਪਿੰਡ ਸੇਢਾ ਸਿੰਘ ਵਾਲਾ ਵਿਖੇ ਲੰਘੀ ਰਾਤ ਨੂੰ ਚੋਰਾਂ ਵਲੋਂ ਖੇਤਾਂ 'ਚ ਲੱਗੇ ਦੋ ਟਰਾਂਸਫਾਰਮਰ 'ਚ ਤਾਂਬੇ ਦਾ ਸਾਮਾਨ ਚੋਰੀ ਕਰਕੇ ਲੈ ਜਾਣ ਦਾ ਪਤਾ ਲੱਗਿਆ ਹੈ | ਭਾਰਤੀ ਕਿਸਾਨ ਏਕਤਾ ਉਗਰਾਹਾਂ ਦੇ ਆਗੂ ਹਰਪ੍ਰੀਤ ਸਿੰਘ ਦਲ ...
ਜੈਤੋ, 25 ਸਤੰਬਰ (ਗੁਰਚਰਨ ਸਿੰਘ ਗਾਬੜੀਆ)- ਜੈਤੋ-ਕੋਟਕਪੂਰਾ ਰੋਡ 'ਤੇ ਕਾਰ ਤੇ ਮੋਟਰਸਾਈਕਲ (ਰੇਹੜਾ) ਦੀ ਟੱਕਰ ਹੋਣ ਨਾਲ ਇਕ ਨੌਜਵਾਨ ਦੇ ਫੱਟੜ ਹੋਣ ਦਾ ਪਤਾ ਲੱਗਿਆ ਹੈ | ਜਾਣਕਾਰੀ ਅਨੁਸਾਰ ਉਕਤ ਰੋਡ 'ਤੇ ਸਥਿਤ ਨਿੰਰਕਾਰੀ ਭਵਨ ਦੇ ਨਜ਼ਦੀਕ ਕਾਰ ਤੇ ਮੋਟਰਸਾਈਕਲ ...
ਫ਼ਰੀਦਕੋਟ, 25 ਸਤੰਬਰ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਪੁਲਿਸ ਨੂੰ ਲੁਧਿਆਣਾ ਜ਼ਿਲ੍ਹੇ ਅੰਦਰ ਮੁੱਲਾਂਪੁਰ ਦੇ ਨਜ਼ਦੀਕ ਨਾਜਾਇਜ਼ ਅਸਲ੍ਹੇ ਅਧੀਨ ਗਿ੍ਫਤਾਰ ਦੌਸ਼ੀ ਰਿਮਾਂਡ ਅਧੀਨ ਚਕਮਾ ਦੇ ਕੇ 23 ਸਤੰਬਰ ਦੀ ਰਾਤ ਨੂੰ ਫ਼ਰਾਰ ਹੋ ਗਿਆ ਸੀ | ਪੁਲਿਸ ਨੇ ਜਲਦੀ ਨਾਲ ...
ਬਰਗਾੜੀ, 25 ਸਤੰਬਰ (ਸੁਖਰਾਜ ਸਿੰਘ ਗੋਂਦਾਰਾ)- ਖੇਤੀ ਵਿਰੋਧੀ ਕਾਨੂੰਨ ਰੱਦ ਕਰਵਾਉਣ ਲਈ ਸੁਯੰਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਦਿਨ ਸੋਮਵਾਰ ਨੂੰ ਭਾਰਤ ਬੰਦ ਦਾ ਸੱਦਾ ਗਿਆ ਹੈ | ਇਸ ਸੱਦੇ ਦਾ ਦੇਸ਼ ਦੇ ਸਮੂਹ ਕਾਰੋਬਾਰੀਆਂ ਨੂੰ ਪੂਰਨ ਸਹਿਯੋਗ ਦੇਣ ਦੀ ਅਪੀਲ ...
ਮਲੋਟ, 25 ਸਤੰਬਰ (ਪਾਟਿਲ)- ਪੰਜਾਬ ਯੂਨੀਵਰਸਿਟੀ ਗ੍ਰੈਜੂਏਟ ਹਲਕੇ ਤੋਂ ਸੈਨੇਟ ਚੋਣਾਂ ਲਈ ਮਲੋਟ ਵਿਖੇ ਵੋਟਾਂ ਪਵਾਉਣ ਲਈ ਤਾਇਨਾਤ ਕੀਤੇ ਕਰਮਚਾਰੀ ਪੋਲਿੰਗ ਬੂਥਾਂ 'ਤੇ ਪਹੁੰਚ ਗਏ ਹਨ ਅਤੇ ਉਮੀਦਵਾਰਾਂ ਦੇ ਦਿਲਾਂ ਦੀਆਂ ਧੜਕਣਾਂ ਵੀ ਤੇਜ਼ ਹੋ ਗਈਆਂ ਹਨ | ਮਲੋਟ ਵਿਚ ...
ਮਲੋਟ, 25 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਮਲੋਟ ਇਲਾਕੇ ਦੀਆਂ ਵੱਖ-ਵੱਖ ਜਥੇਬੰਦੀਆਂ ਨੇ ਭਰਪੂਰ ਸਮਰਥਨ ਦੇਣ ਦਾ ਐਲਾਨ ਕੀਤਾ ਹੈ | ਇਸ ਸਬੰਧੀ ਕਈ ਜਥੇਬੰਦੀਆਂ ਨੇ ਤਾਂ ਕਿਸਾਨ ਆਗੂਆਂ ਨਾਲ ਮੀਟਿੰਗ ਕਰਕੇ ਸਹਿਯੋਗ ਦੇਣ ...
ਮੰਡੀ ਬਰੀਵਾਲਾ, 25 ਸਤੰਬਰ (ਨਿਰਭੋਲ ਸਿੰਘ)- ਕਿਸਾਨੀ ਸੰਘਰਸ਼ ਦੌਰਾਨ ਜਾਨ ਕੁਰਬਾਨ ਕਰਨ ਵਾਲੇ ਗੁਰਪ੍ਰੀਤ ਸਿੰਘ ਸੂਰੇਵਾਲਾ ਦੇ ਬੇਟੇ ਗੁਰਜੋਤ ਸਿੰਘ ਨੂੰ ਅੱਠਵੀਂ ਕਲਾਸ ਵਿਚ ਦਾਖਲਾ ਦੇ ਕੇ ਗੁਰੂਕੁਲ ਸੀਨੀਅਰ ਸੈਕੰਡਰੀ ਸਕੂਲ ਹਰੀਕੇ ਕਲਾਂ ਦੀ ਮੈਨੇਜਮੈਂਟ ਨੇ ...
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ)- ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੇ ਨਿਰਦੇਸ਼ਾਂ ਅਤੇ ਸੀ.ਐੱਚ.ਸੀ. ਚੱਕ ਸ਼ੇਰੇਵਾਲਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਨੀਲ ਕੁਮਾਰ ਬਾਂਸਲ ਦੀ ਅਗਵਾਈ ਹੇਠ ਚੱਲ ਰਹੀ ਵੈਕਸੀਨੇਸ਼ਨ ਮੁਹਿੰਮ ਤਹਿਤ ਬਲਾਕ ...
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ)- ਕਿਸਾਨ ਜਥੇਬੰਦੀਆਂ ਵਲੋਂ 27 ਸਤੰਬਰ ਨੂੰ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਦਾ ਸਮਰਥਨ ਕਰਦੇ ਹੋਏ ਮੁਕਤਸਰ ਫੋਟੋਗ੍ਰਾਫਰ ਐਸੋਸੀਏਸ਼ਨ ਨੇ ਫ਼ੋਟੋਗ੍ਰਾਫ਼ਰ ਸਾਥੀਆਂ ਨੂੰ ਆਪਣੇ ਸਟੂਡੀਓ ਮੁਕੰਮਲ ਬੰਦ ਰੱਖਣ ...
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਸੂਬਾ ਜਨਰਲ ਸਕੱਤਰ ਗੁਰਦਾਸ ਗਿਰਧਰ ਨੇ ਕਿਹਾ ਕਿ ਪੰਜਾਬ ਦੇ ਨਵ-ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੰਜਾਬ ਲਈ ਵਰਦਾਨ ਸਿੱਧ ਹੋਣਗੇ ਜਿਸ ਤਰ੍ਹਾਂ ਉਨ੍ਹਾਂ ...
ਕੋਟਕਪੂਰਾ, 25 ਸਤੰਬਰ (ਮੇਘਰਾਜ)- ਸੰਯੁਕਤ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਦੇ ਵਿਰੋਧ 'ਚ ਸਥਾਨਕ ਅਡਾਨੀ ਗਰੁੱਪ ਦੇ ਗੋਦਾਮਾਂ ਮੂਹਰੇ ਲਾਏ ਧਰਨੇ ਨੂੰ ਕਰੀਬ 4 ਮਹੀਨੇ ਹੋ ਗਏ ਹਨ | ਅੱਜ ...
ਫ਼ਰੀਦਕੋਟ, 25 ਸਤੰਬਰ (ਜਸਵੰਤ ਸਿੰਘ ਪੁਰਬਾ)- ਮਹਰੂਮ ਸਵ: ਅਵਤਾਰ ਸਿੰਘ ਬਰਾੜ ਸਾਬਕਾ ਸਿੱਖਿਆ ਮੰਤਰੀ ਅਤੇ ਚੇਅਰਮੈਨ ਪੀ.ਆਰ.ਟੀ.ਸੀ. ਦੇ ਪੱੁਤਰ ਨਵਦੀਪ ਸਿੰਘ ਬੱਬੂ ਬਰਾੜ ਸਾਬਕਾ ਚੇਅਰਮੈਨ ਪੀ.ਆਰ.ਟੀ.ਸੀ. ਨੇ ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਨੂੰ ਛੱਡਕੇ ਕਾਂਗਰਸ ...
ਫ਼ਰੀਦਕੋਟ, 25 ਸਤੰਬਰ (ਹਰਮਿੰਦਰ ਸਿੰਘ ਮਿੰਦਾ)- ਲਾਇਨਜ਼ ਕਲੱਬ ਫ਼ਰੀਦਕੋਟ ਦੀ ਜਨਰਲ ਹਾਉਸ ਦੀ ਮੀਟਿੰਗ ਲਾਇਨ ਭਵਨ ਫ਼ਰੀਦਕੋਟ ਵਿਖੇ ਕਲੱਬ ਪ੍ਰਧਾਨ ਗੁਰਚਰਨ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ਹਰਿੰਦਰ ਦੂਆ (ਜੈਡ ਸੀ) ਅਤੇ ...
ਫ਼ਰੀਦਕੋਟ, 25 ਸਤੰਬਰ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਸੰਜੇ ਕਪੂਰ ਅਤੇ ਸਹਾਇਕ ਸਿਵਲ ਸਰਜਨ-ਕਮ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਮਨਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ 26 ਤੋਂ 28 ਸਤੰਬਰ ਤੱਕ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਚਲਾਈ ਜਾ ਰਹੀ ਹੈ ...
ਕੋਟਕਪੂਰਾ, 25 ਸਤੰਬਰ (ਮੋਹਰ ਸਿੰਘ ਗਿੱਲ)- ਆਮ ਆਦਮੀ ਪਾਰਟੀ ਦੇ ਬੁਲਾਰੇ ਅਤੇ ਸੂਬਾ ਕਿਸਾਨ ਵਿੰਗ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਕਿਸਾਨ ਜਥੇਬੰਦੀਆਂ ਐਲਾਨ ਕੀਤੇ ਗਏ ਭਾਰਤ ਬੰਦ ਦਾ ਆਮ ਆਦਮੀ ਪਾਰਟੀ ਪੂਰਨ ਤੌਰ 'ਤੇ ...
ਫ਼ਰੀਦਕੋਟ, 25 ਸਤੰਬਰ (ਸਤੀਸ਼ ਬਾਗ਼ੀ)-ਡਾ. ਰਾਜ ਬਹਾਦਰ ਵਾਈਸ ਚਾਂਸਲਰ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੀ ਅਗਵਾਈ ਹੇਠ ਤੇ ਇੰਡੀਅਨ ਫ਼ਾਰਮਾ ਕੋਪੀਆ ਕਮਿਸ਼ਨ ਗਾਜ਼ੀਆਬਾਦ ਦੇ ਸਹਿਯੋਗ ਨਾਲ ਮੈਡੀਕਲ ਤੇ ਪੈਰਾ ਮੈਡੀਕਲ ਸਟਾਫ਼ ਲਈ ਮਰੀਜ਼ਾਂ ਦੀ ...
ਕੋਟਕਪੂਰਾ, 25 ਸਤੰਬਰ (ਮੋਹਰ ਸਿੰਘ ਗਿੱਲ, ਮੇਘਰਾਜ)- ਸਥਾਨਕ ਫ਼ਰੀਦਕੋਟ ਰੋਡ 'ਤੇ ਅਡਾਨੀ ਸੈਲੋ ਪਲਾਂਟ ਸਾਹਮਣੇ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਦਿਨ-ਰਾਤ ਦੇ ਪੱਕੇ ਧਰਨੇ ਦੀ ਅਗਵਾਈ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਕੀਤੀ ਗਈ | ਇਸ ਮੌਕੇ ਰਾਜਵੀਰ ਸਿੰਘ ਗਿੱਲ ...
ਫ਼ਰੀਦਕੋਟ, 25 ਸਤੰਬਰ (ਜਸਵੰਤ ਸਿੰਘ ਪੁਰਬਾ)- ਅਚੀਵਰ ਪੁਆਇੰਟ ਕੋਟਕਪੂਰਾ ਸੰਸਥਾ ਨੇ ਅੰਕੁਸ਼ ਕੁਮਾਰ ਦਾ ਕੈਨੇਡਾ ਸਟੱਡੀ ਵੀਜ਼ਾ ਬਹੁਤ ਘੱਟ ਦਿਨ੍ਹਾਂ ਵਿਚ ਲਗਵਾਇਆ | ਅੰਕੁਸ਼ ਕੁਮਾਰ ਨੇ ਗੱਲਬਾਤ ਦੌਰਾਨ ਦੱਸਿਆ ਕਿ ਉਸ ਦਾ ਕੈਨੇਡਾ 'ਚ ਪੜ੍ਹਾਈ ਕਰਨ ਦਾ ਸੁਪਨਾ ...
ਕੋਟਕਪੂਰਾ, 25 ਸਤੰਬਰ (ਮੋਹਰ ਸਿੰਘ ਗਿੱਲ, ਮੇਘਰਾਜ)- ਭਾਰਤੀ ਕਿਸਾਨ ਯੂਨੀਅਨ ਏਕਤਾ (ਫ਼ਤਿਹ) ਬਲਾਕ ਕੋਟਕਪੂਰਾ ਵਲੋਂ ਕੋਠੇ ਥੇਹ ਵਾਲੇ-2 ਦੀ ਮੀਟਿੰਗ ਸੂਬਾ ਪ੍ਰਧਾਨ ਮਾਸਟਰ ਹਰਜਿੰਦਰ ਸਿੰਘ, ਸੂਬਾ ਆਗੂ ਅਮਨਦੀਪ ਸਿੰਘ ਤੇ ਗੁਰਨਾਮ ਸਿੰਘ ਢਿੱਲੋਂ ਦੀ ਅਗਵਾਈ ਹੇਠ ਹੋਈ | ...
ਫ਼ਰੀਦਕੋਟ, 25 ਸਤੰਬਰ (ਚਰਨਜੀਤ ਸਿੰਘ ਗੋਂਦਾਰਾ)- ਐੱਸ.ਐੱਮ.ਓ ਡਾ. ਰਾਜੀਵ ਭੰਡਾਰੀ ਦੀ ਯੋਗ ਅਗਵਾਈ ਹੇਠ ਬਲਾਕ ਨੋਡਲ ਅਫ਼ਸਰ ਤੰਬਾਕੂ ਕੰਟਰੋਲ ਸੈੱਲ ਬੀ.ਈ.ਈ ਡਾ. ਪ੍ਰਭਦੀਪ ਸਿੰਘ ਚਾਵਲਾ, ਹੈਲਥ ਸੁਪਰਵਾਈਜ਼ਰ ਅਜੀਤਪਾਲ ਸਿੰਘ, ਹੈਲਥ ਵਰਕਰ ਅਮਰਜੀਤ ਸਿੰਘ ਤੇ ਸੀ.ਐਚ.ਓ. ...
ਫ਼ਰੀਦਕੋਟ, 25 ਸਤੰਬਰ (ਚਰਨਜੀਤ ਸਿੰਘ ਗੋਂਦਾਰਾ)-ਜ਼ਿਲ੍ਹਾ ਰੈੱਡ ਕਰਾਸ ਸੀਨੀਅਰ ਸਿਟੀਜ਼ਨ ਵੈਲਫੇਅਰ ਕਲੱਬ ਫ਼ਰੀਦਕੋਟ 'ਚ ਸਮਾਗਮ ਕਰਵਾਇਆ ਗਿਆ, ਜਿਸ 'ਚ 40 ਦੇ ਕਰੀਬ ਮੈਂਬਰਾਂ ਨੇ ਭਾਗ ਲਿਆ | ਸਟੇਜ ਸੰਚਾਲਨ ਕਰਦਿਆਂ ਸੁਰਿੰਦਰਪਾਲ ਸ਼ਰਮਾ ਨੇ ਆਏ ਹੋਏ ਮੈਂਬਰਾਂ ਨੂੰ ...
ਕੋਟਕਪੂਰਾ, 25 ਸਤੰਬਰ (ਮੇਘਰਾਜ)-ਸੰਯੁਕਤ ਕਿਸਾਨ ਮੋਰਚੇ ਦੇ 27 ਸਤੰਬਰ ਨੂੰ ਮੁਕੰਮਲ 'ਭਾਰਤ ਬੰਦ' ਦੇ ਸੱਦੇ ਸਬੰਧੀ ਆੜ੍ਹਤੀਆ ਐਸੋਸੀਏਸ਼ਨ ਕੋਟਕਪੂਰਾ ਵਲੋਂ ਸਥਾਨਕ ਨਵੀਂ ਮੰਡੀ 'ਚ ਆੜ੍ਹਤੀਆ ਦਫ਼ਤਰ ਵਿਖੇ ਪ੍ਰਧਾਨ ਕਿ੍ਸ਼ਨ ਕੁਮਾਰ ਕਾਲਾ ਗੋਇਲ ਦੀ ਅਗਵਾਈ 'ਚ ਮੀਟਿੰਗ ...
ਬਾਜਾਖਾਨਾ, 25 ਸਤੰਬਰ (ਜੀਵਨ ਗਰਗ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਵਿਰੋਧੀ ਕਾਨੂੰਨ ਨੂੰ ਖ਼ਤਮ ਕਰਵਾਉਣ ਲਈ ਕਿਸਾਨ ਪਿਛਲੇ ਲੰਮੇ ਸਮੇਂ ਤੋਂ ਦਿੱਲੀ ਵਿਖੇ ਡਟੇ ਹੋਏ ਹਨ | ਕਾਂਗਰਸ ਪਾਰਟੀ ਸ਼ੁਰੂ ਤੋਂ ਹੀ ਕਿਸਾਨਾਂ ਦੀ ਹਿਮਾਇਤ ਕਰਦੀ ਆ ਰਹੀ ਹੈ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX