ਕੁੱਲਗੜ੍ਹੀ, 25 ਸਤੰਬਰ (ਸੁਖਜਿੰਦਰ ਸਿੰਘ ਸੰਧੂ)- ਸੀਨੀਅਰ ਕਪਤਾਨ ਪੁਲਿਸ ਫ਼ਿਰੋਜ਼ਪੁਰ ਰਾਜਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਫ਼ਿਰੋਜ਼ਪੁਰ ਪੁਲਿਸ ਵਲੋਂ ਮਾੜੇ ਅਨਸਰਾਂ, ਲੁੱਟ-ਖੋਹ ਕਰਨ ਵਾਲਿਆਂ ਖ਼ਿਲਾਫ਼ ਕਰੜੀ ਨਿਗ੍ਹਾ ਰੱਖਣ 'ਤੇ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਜ਼ਿਲ੍ਹਾ ਫ਼ਿਰੋਜ਼ਪੁਰ ਪੁਲਿਸ ਨੂੰ ਉਸ ਵਕਤ ਭਾਰੀ ਸਫਲਤਾ ਹਾਸਿਲ ਹੋਈ, ਜਦੋਂ ਅਜ਼ਾਦ ਦਵਿੰਦਰ ਸਿੰਘ ਉਪ ਕਪਤਾਨ ਪੁਲਿਸ (ਦਿਹਾਤੀ) ਫ਼ਿਰੋਜ਼ਪੁਰ, ਇੰਸਪੈਕਟਰ ਅਭੀਨਵ ਚੌਹਾਨ ਮੁੱਖ ਅਫ਼ਸਰ ਥਾਣਾ ਕੁੱਲਗੜ੍ਹੀ, ਸਹਾਇਕ ਥਾਣੇਦਾਰ ਕਰਮ ਸਿੰਘ ਇੰਚਾਰਜ ਚੌਕੀ ਕੁੱਲਗੜ੍ਹੀ ਨੂੰ ਦੌਰਾਨੇ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਪੁਲੀ ਸੂਆ ਨੇੜੇ ਦਾਣਾ ਮੰਡੀ ਕੁੱਲਗੜ੍ਹੀ ਤੋਂ ਦੋਸ਼ੀ ਅਮਨਦੀਪ ਸਿੰਘ ਉਰਫ਼ ਅਮਨਾ ਪੁੱਤਰ ਸਵਰਨ ਸਿੰਘ ਵਾਸੀ ਪਿੰਡ ਨਥਾਣਾ ਜ਼ਿਲ੍ਹਾ ਬਠਿੰਡਾ ਨੇ ਸਮੇਤ ਇਕ ਹੋਰ ਨਾਮਾਲੂਮ ਵਿਅਕਤੀ ਨਾਲ ਮਿਲ ਕੇ ਗੁਰਪ੍ਰੀਤ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਪਿੰਡ ਬੀੜ ਰਾਉ ਕੇ ਜ਼ਿਲ੍ਹਾ ਮੋਗਾ ਹਾਲ ਆਬਾਦ ਭੁੱਚੋ ਮੰਡੀ ਜ਼ਿਲ੍ਹਾ ਬਠਿੰਡਾ ਤੋਂ ਢਾਈ ਲੱਖ ਰੁਪਏ ਸਮੇਤ ਮੋਬਾਈਲ ਫ਼ੋਨ ਮਾਰਕਾ ਸੈਮਸੰਗ ਪਿਸਤੌਲ ਨਾਲ ਡਰਾ ਧਮਕਾ ਕੇ ਖੋਹ ਲਏ ਸਨ, ਜਿਸ 'ਤੇ ਮੁੱਦਈ ਗੁਰਪ੍ਰੀਤ ਸਿੰਘ ਉਕਤ ਦੇ ਬਿਆਨ 'ਤੇ ਦੋਸ਼ੀ ਅਮਨਦੀਪ ਸਿੰਘ ਉਰਫ਼ ਅਮਨਾ ਵਗ਼ੈਰਾ ਖ਼ਿਲਾਫ਼ ਮੁਕੱਦਮਾ ਥਾਣਾ ਕੁੱਲਗੜ੍ਹੀ ਦਰਜ ਕੀਤਾ ਗਿਆ ਹੈ | ਮੁੱਖ ਅਫ਼ਸਰ ਇੰਸਪੈਕਟਰ ਅਭੀਨਵ ਚੌਹਾਨ ਦੀ ਅਗਵਾਈ ਹੇਠ ਇੰਚਾਰਜ ਚੌਂਕੀ ਕੁੱਲਗੜ੍ਹੀ ਕਰਮ ਸਿੰਘ ਨੇ ਸਮੇਤ ਪੁਲਿਸ ਪਾਰਟੀ ਦੇ ਦੋਸ਼ੀ ਅਮਨਦੀਪ ਸਿੰਘ ਉਰਫ਼ ਅਮਨਾ ਨੂੰ ਗਿ੍ਫ਼ਤਾਰ ਕਰਕੇ ਦੋਸ਼ੀ ਪਾਸੋਂ ਖੋਹੀ ਗਈ ਰਕਮ ਵਿਚੋਂ 2 ਲੱਖ ਰੁਪਏ ਬਰਾਮਦ ਕਰਨ ਵਿਚ ਸਫਲਤਾ ਹਾਸਿਲ ਕੀਤੀ ਗਈ ਹੈ | ਦੋਸ਼ੀ ਨੂੰ ਮਾਨਯੋਗ ਅਦਾਲਤ ਫ਼ਿਰੋਜ਼ਪੁਰ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ, ਜਿਸ ਪਾਸੋਂ ਹੋਰ ਘਟਨਾਵਾਂ ਬਾਰੇ ਵੀ ਪੁੱਛਗਿੱਛ ਕੀਤੀ ਜਾਵੇਗੀ, ਜੋ ਦੋਸ਼ੀ ਦੀ ਪੁੱਛਗਿੱਛ ਦੌਰਾਨ ਹੋਰ ਵੀ ਅਹਿਮ ਖ਼ੁਲਾਸੇ ਹੋਣ ਦੀ ਉਮੀਦ ਹੈ |
ਫ਼ਿਰੋਜ਼ਪੁਰ, 25 ਸਤੰਬਰ (ਤਪਿੰਦਰ ਸਿੰਘ)-ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵਲੋਂ ਸੂਬੇ ਭਰ ਵਿਚ ਜ਼ਿਲ੍ਹਾ ਵਾਰ ਰੈਲੀਆਂ ਕਰਨ ਦੇ ਦਿੱਤੇ ਸੱਦੇ ਤਹਿਤ ਡੀ.ਸੀ. ਦਫ਼ਤਰ ਮੂਹਰੇ ਵੱਡੀ ਗਿਣਤੀ 'ਚ ਬੇਜ਼ਮੀਨੇ ਮਜ਼ਦੂਰਾਂ ਅਤੇ ਔਰਤਾਂ ਵਲੋਂ ਰੋਸ ਧਰਨਾ ਦਿੱਤਾ ਗਿਆ | ਧਰਨੇ ਨੂੰ ...
ਕੁੱਲਗੜ੍ਹੀ, 25 ਸਤੰਬਰ (ਸੁਖਜਿੰਦਰ ਸਿੰਘ ਸੰਧੂ)- ਜ਼ਿਲ੍ਹਾ ਪੁਲਿਸ ਮੁਖੀ ਰਾਜਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਪੁਲਿਸ ਪਾਰਟੀ ਤੇ ਹੈਲਥ ਵਰਕਰਾਂ 'ਤੇ ਹਮਲਾ ਕਰਨ ਵਾਲਿਆਂ ਨੂੰ ਪੁਲਿਸ ਵਲੋਂ 24 ਘੰਟਿਆਂ 'ਚ ...
ਗੁਰੂਹਰਸਹਾਏ, 25 ਸਤੰਬਰ (ਕਪਿਲ ਕੰਧਾਰੀ)-ਗੁਰੂਹਰਸਹਾਏ ਦੀ ਪੁਲਿਸ ਨੇ ਚੋਣਾਂ ਦੀ ਰੰਜਿਸ਼ ਨੂੰ ਲੈ ਕੇ ਪਿੰਡ ਬੁੱਲ੍ਹਾ ਰਾਏ ਹਿਠਾੜ ਵਿਚ ਨੌਜਵਾਨ ਅਤੇ ਉਸ ਦੇ ਚਾਚੇ ਨੂੰ ਜ਼ਖ਼ਮੀ ਕਰਨ ਦੇ ਦੋਸ਼ਾਂ ਦੇ ਤਹਿਤ ਪੰਜ ਲੋਕਾਂ ਦੇ ਖ਼ਿਲਾਫ਼ ਮਾਰਕੁੱਟ ਕਰਨ ਦੀ ਧਾਰਾਵਾਂ ...
ਖੋਸਾ ਦਲ ਸਿੰਘ, 25 ਸਤੰਬਰ (ਮਨਪ੍ਰੀਤ ਸਿੰਘ ਸੰਧੂ)- 27 ਸਤੰਬਰ ਨੂੰ ਸੰਯੁਕਤ ਮੋਰਚੇ ਵਲੋਂ ਭਾਰਤ ਬੰਦ ਦੇ ਸੱਦੇ ਤਹਿਤ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਅਤੇ ਰਾਜੇਵਾਲ ਵਲੋਂ ਖੋਸਾ ਦਲ ਸਿੰਘ ਵਾਲਾ ਵਿਖੇ ਫ਼ਿਰੋਜ਼ਪੁਰ-ਜ਼ੀਰਾ ਮੁੱਖ ਮਾਰਗ ਨੂੰ ਜਾਮ ਕਰ ਧਰਨਾ ...
ਫ਼ਿਰੋਜ਼ਪੁਰ, 25 ਸਤੰਬਰ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਸ਼ਹਿਰ ਦੇ ਇਕ ਨਿੱਜੀ ਹਸਪਤਾਲ ਦੇ ਬਾਹਰੋਂ ਮੋਟਰਸਾਈਕਲ ਚੋਰੀ ਹੋਣ ਤੋਂ ਬਾਅਦ ਚੋਰਾਂ ਦਾ ਪਤਾ ਲੱਗ ਜਾਣ 'ਤੇ ਪੀੜਤ ਵਲੋਂ ਮੋਟਰਸਾਈਕਲ ਵਾਪਸ ਮੰਗਣ 'ਤੇ ਦੋਸ਼ੀਆਂ ਵਲੋਂ ਉਲਟਾ ਜਾਨੋਂ ਮਾਰਨ ਦੀਆਂ ਧਮਕੀਆਂ ...
ਫ਼ਿਰੋਜ਼ਪੁਰ, 25 ਸਤੰਬਰ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਫ਼ਿਰੋਜ਼ਪੁਰ ਵਿਖੇ ਸੀ.ਆਈ.ਏ ਸਟਾਫ਼ ਫ਼ਿਰੋਜ਼ਪੁਰ ਦੇ ਸਹਾਇਕ ਥਾਣੇਦਾਰ ਸੁਖਮਿੰਦਰ ਸਿੰਘ ਦੀ ਰਿਪੋਰਟ 'ਤੇ ਬਾਹਰਲੇ ਸੂਬਿਆਂ ਤੋਂ ਹਥਿਆਰ/ਅਸਲਾ ਦੀ ਸਮਗਲਿੰਗ ਕਰਕੇ ਪੰਜਾਬ ਵੇਚਣ ਵਾਲੇ 7 ਮੁਲਜ਼ਮਾਂ ...
ਮਮਦੋਟ, 25 ਸਤੰਬਰ (ਸੁਖਦੇਵ ਸਿੰਘ ਸੰਗਮ)- 24 ਸਤੰਬਰ ਦੀ ਦੇਰ ਸ਼ਾਮ ਨੂੰ ਮਮਦੋਟ-ਖਾਈ ਰੋਡ 'ਤੇ ਪਿੰਡ ਹੁਸੈਨ ਸ਼ਾਹ ਦੇ ਪੈਟਰੋਲ ਪੰਪ ਅਤੇ ਸ਼ੈਲਰ ਨੇੜੇ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਤਿੰਨ ਜਣਿਆਂ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਮਿਲਿਆ ਹੈ | ਇਕੱਤਰ ਜਾਣਕਾਰੀ ...
ਫ਼ਿਰੋਜ਼ਪੁਰ, 25 ਸਤੰਬਰ (ਗੁਰਿੰਦਰ ਸਿੰਘ)- ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰ ਅਚਨਚੇਤ ਕੀਤੀ ਚੈਕਿੰਗ ਦੌਰਾਨ ਹਵਾਲਾਤੀ ਕੋਲੋਂ ਇਕ ਮੋਬਾਈਲ ਫੋਨ ਸਮੇਤ ਬੈਟਰੀ ਅਤੇ ਸਿੰਮ ਕਾਰਡ ਬਰਾਮਦ ਹੋਣ 'ਤੇ ਜੇਲ੍ਹ ਅਧਿਕਾਰੀਆਂ ਦੀ ਸੂਚਨਾ ਦੇ ਆਧਾਰ 'ਤੇ ਥਾਣਾ ਸਿਟੀ ਪੁਲਿਸ ...
ਤਲਵੰਡੀ ਭਾਈ, 25 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਤਲਵੰਡੀ ਭਾਈ ਨੇੜੇ ਪਿੰਡ ਭੋਲੂਵਾਲਾ ਅਤੇ ਲੱਲੇ ਦਰਮਿਆਨ ਮੋਟਰਸਾਈਕਲ 'ਤੇ ਸਵਾਰ ਇਕ ਨੌਜਵਾਨ ਦੀ ਟਰੈਕਟਰ ਟਰਾਲੀ ਦੀ ਲਪੇਟ ਵਿਚ ਆ ਜਾਣ ਕਰਕੇ ਮੌਤ ਹੋ ਜਾਣ ਦਾ ਸਮਾਚਾਰ ਹੈ | ਮਿ੍ਤਕ ਦੀ ਪਛਾਣ ਗੁਰਜੰਟ ਸਿੰਘ (25) ...
ਮਮਦੋਟ, 25 ਸਤੰਬਰ (ਸੁਖਦੇਵ ਸਿੰਘ ਸੰਗਮ)- ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮੋੜਾ ਸਿੰਘ ਅਨਜਾਨ ਦੀ ਕੋਸ਼ਿਸ਼ ਸਦਕਾ ਦੋ ਸਾਬਕਾ ਸਰਪੰਚਾਂ ਸਮੇਤ ਆਮ ਆਦਮੀ ਪਾਰਟੀ ਦੀ ਅਗਵਾਈ ਕਬੂਲੀ ਹੈ | ਇਸ ਸਬੰਧੀ ਸਾਦੇ ਸਮਾਗਮ ਦੌਰਾਨ ...
ਆਰਿਫ਼ ਕੇ, 25 ਸਤੰਬਰ (ਬਲਬੀਰ ਸਿੰਘ ਜੋਸਨ)- ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀ ਇਕ ਜ਼ਰੂਰੀ ਮੀਟਿੰਗ ਆਰਿਫ਼ ਕੇ ਵਿਖੇ ਜਥੇਬੰਦੀ ਦੇ ਜਨਰਲ ਸਕੱਤਰ ਚਮਕੌਰ ਸਿੰਘ ਉਸਮਾਨ ਵਾਲਾ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਸੰਯੁਕਤ ਮੋਰਚੇ ਦੇ ਸੱਦੇ 'ਤੇ 27 ਸਤੰਬਰ ਨੂੰ ਭਾਰਤ ਬੰਦ ...
ਤਲਵੰਡੀ ਭਾਈ, 25 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਤਲਵੰਡੀ ਭਾਈ ਦੇ ਖਾਦ ਅਤੇ ਕੀਟ, ਨਦੀਨ ਨਾਸ਼ਕ ਵਿਕੇ੍ਰਤਾਵਾਂ ਦੀ ਜਥੇਬੰਦੀ ਪੈਸਟੀਸਾਈਡਜ ਐਸੋਸੀਏਸ਼ਨ ਦੀ ਇਕੱਤਰਤਾ ਪ੍ਰਧਾਨ ਤਰਸੇਮ ਵੱਤਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਨਰਿੰਦਰਜੀਤ ਸਿੰਘ ਅਰੋੜਾ ...
ਖੋਸਾ ਦਲ ਸਿੰਘ, 25 ਸਤੰਬਰ (ਮਨਪ੍ਰੀਤ ਸਿੰਘ ਸੰਧੂ)- ਕਾਂਗਰਸ ਨੇ ਨਵੀਂ ਸਰਕਾਰ ਬਣਾ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀਆਂ ਨਾਕਮੀਆਂ 'ਤੇ ਪਰਦਾ ਪਾਉਣ ਦੀ ਕੋਸ਼ਿਸ਼ ਕੀਤੀ ਹੈ ਪਰ ਪੰਜਾਬ ਵਾਸੀ ਕਾਂਗਰਸ ਦੀ ਅਸਲ ਹਕੀਕਤ ਜਾਣ ਚੁੱਕੇ ਹਨ ਅਤੇ ਨਵੀਂ ਬਣੀ ਸਰਕਾਰ ਵੀ ...
ਜ਼ੀਰਾ, 25 ਸਤੰਬਰ (ਮਨਜੀਤ ਸਿੰਘ ਢਿੱਲੋਂ)- ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਵਿੱਢੇ ਗਏ ਸੰਘਰਸ਼ ਨੂੰ ਤੇਜ਼ ਕਰਦਿਆਂ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ, ਜਿਸ ਸਬੰਧੀ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ, ...
ਮਮਦੋਟ, 25 ਸਤੰਬਰ (ਸੁਖਦੇਵ ਸਿੰਘ ਸੰਗਮ)- ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੇ ਹੁਕਮਾਂ 'ਤੇ ਮਮਦੋਟ ਪੁਲਿਸ ਨੇ ਕਾਰਵਾਈ ਕਰਦੇ ਹੋਏ ਇਕ ਵਿਅਕਤੀ ਨੂੰ ਰੇਤਾ ਦੀ ਭਰੀ ਟਰੈਕਟਰ ਟਰਾਲੀ ਸਮੇਤ ਕਾਬੂ ਕੀਤਾ ਹੈ | ਪੜਤਾਲੀਆ ਅਫ਼ਸਰ ਸਤਿੰਦਰਪਾਲ ਸਿੰਘ ਸਹਾਇਕ ...
ਫ਼ਿਰੋਜ਼ਪੁਰ, 25 ਸਤੰਬਰ (ਤਪਿੰਦਰ ਸਿੰਘ)- ਸਾਂਝਾ ਕਿਸਾਨ ਮੋਰਚੇ ਵਲੋਂ 27 ਸਤੰਬਰ ਦੇ ਭਾਰਤ ਬੰਦ ਦੇ ਸੱਦੇ 'ਤੇ ਐਸੋਸੀਏਸ਼ਨ ਆਫ਼ ਐਫੀਲੀਏਟਿਡ ਐਂਡ ਰੈਕੋਗਨਾਈਜ਼ਡ ਸਕੂਲ ਵਲੋਂ ਪ੍ਰਾਈਵੇਟ ਸਕੂਲ ਬੰਦ ਰੱਖਣ ਦਾ ਐਲਾਨ ਕੀਤਾ ਹੈ | ਐਸੋਸੀਏਸ਼ਨ ਦੇ ਪ੍ਰਧਾਨ ਪਿ੍ੰਸੀਪਲ ...
ਆਰਿਫ਼ ਕੇ, 25 ਸਤੰਬਰ (ਬਲਬੀਰ ਸਿੰਘ ਜੋਸਨ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਵਲੋਂ ਵੱਖ-ਵੱਖ ਪਿੰਡਾਂ ਪੱਧਰੀ, ਅੱਛੇਵਾਲਾ, ਵਸਤੀ ਵਕੀਲਾਂ, ਗੈਂਦਰ, ਗੁਲਾਮੀ ਵਾਲਾ, ਉਸਮਾਨ ਵਾਲਾ, ਫਰੀਦੇ ਵਾਲਾ, ਕਮਾਲਾ ਮਿੱਡੂ, ਕਮਾਲਾ ਬੋਦਲਾਂ, ਬੱਗੂਵਾਲਾ, ਦੂਲਾ ਸਿੰਘ ...
ਖੋਸਾ ਦਲ ਸਿੰਘ, 25 ਸਤੰਬਰ (ਮਨਪ੍ਰੀਤ ਸਿੰਘ ਸੰਧੂ)- ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਗੋਲਡੀ ਨੇ 27 ਸਤੰਬਰ ਨੂੰ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਹਮਾਇਤ ਦਿੰਦੇ ਹੋਏ ਕਿਹਾ ਕਿ ਕੇਂਦਰ ...
ਤਲਵੰਡੀ ਭਾਈ, 25 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਤਲਵੰਡੀ ਭਾਈ ਦੇ ਖਾਦ ਅਤੇ ਕੀਟ, ਨਦੀਨ ਨਾਸ਼ਕ ਵਿਕੇ੍ਰਤਾਵਾਂ ਦੀ ਜਥੇਬੰਦੀ ਪੈਸਟੀਸਾਈਡਜ ਐਸੋਸੀਏਸ਼ਨ ਦੀ ਇਕੱਤਰਤਾ ਪ੍ਰਧਾਨ ਤਰਸੇਮ ਵੱਤਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਨਰਿੰਦਰਜੀਤ ਸਿੰਘ ਅਰੋੜਾ ...
ਫ਼ਿਰੋਜ਼ਪੁਰ, 25 ਸਤੰਬਰ (ਤਪਿੰਦਰ ਸਿੰਘ)- ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਪ੍ਰੋਗਰਾਮ ਤਹਿਤ ਮਨਿਸਟਰੀ ਆਫ਼ ਹਾਊਸਿੰਗ ਐਂਡ ਅਰਬਨ ਅਫੈਅਰ ਦੀਆਂ ਹਦਾਇਤਾਂ ਅਨੁਸਾਰ ਨਗਰ ਕੌਂਸਲ ਫ਼ਿਰੋਜ਼ਪੁਰ ਵਲੋਂ ਸ਼ਹਿਰ ਦੇ ਲਗਪਗ 10 ਸਕੂਲਾਂ ਦੇ ਵਿਦਿਆਰਥੀਆਂ ਦੇ ਮਾਨਵਤਾ ਪਬਲਿਕ ...
ਫ਼ਿਰੋਜ਼ਪੁਰ, 25 ਸਤੰਬਰ (ਗੁਰਿੰਦਰ ਸਿੰਘ)- ਬਹੁਜਨ ਸਮਾਜ ਪਾਰਟੀ ਵਲੋਂ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਦਾ 360ਵਾਂ ਜਨਮ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ | ਬਹੁਜਨ ਸਮਾਜ ਪਾਰਟੀ ਵਲੋਂ ਉਲੀਕੇ ਇਸ ਸਮਾਗਮ ਵਿਚ ਬਸਪਾ ਦੇ ਸੂਬਾਈ ਤੇ ਸਥਾਨਕ ਆਗੂਆਂ ਤੋਂ ਇਲਾਵਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX