ਰਾਮਾਂ ਮੰਡੀ, ਬਠਿੰਡਾ 25 ਸਤੰਬਰ (ਅਮਰਜੀਤ ਸਿੰਘ ਲਹਿਰੀ, ਤਰਸੇਮ ਸਿੰਗਲਾ, ਅੰਮਿ੍ਤਪਾਲ ਸਿੰਘ ਵਲ੍ਹਾਣ, ਗੁਰਪ੍ਰੀਤ ਸਿੰਘ ਅਰੋੜਾ) -ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਰਾਮਾਂ ਮੰਡੀ ਦੇ ਨੇੜਲੇ ਪਿੰਡ ਸੇਖੂ ਤੇ ਜੱਜਲ ਦਾ ਦੌਰਾ ਕਰਕੇ ਗੁਲਾਬੀ ਸੁੰਡੀ ਦੇ ਹਮਲੇ ਨਾਲ ਖ਼ਰਾਬ ਹੋਏ ਨਰਮੇ ਦੀ ਫ਼ਸਲ ਦਾ ਜਾਇਜ਼ਾ ਲਿਆ ਤੇ ਪੀੜਤ ਕਿਸਾਨਾਂ ਨਾਲ ਗੱਲਬਾਤ ਕੀਤੀ | ਇਸ ਦੌਰਾਨ ਪਿੰਡ ਸੇਖੂ ਵਿਖੇ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਦਾ ਵਿਰੋਧ ਕਰਦੇ ਹੋਏ ਨਾਅਰੇਬਾਜ਼ੀ ਕੀਤੀ, ਪਰ ਪੁਲਿਸ ਨੇ ਉਨ੍ਹਾਂ ਨੂੰ ਅੱਗੇ ਨਹੀਂ ਵਧਣ ਦਿੱਤਾ | ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਨਰਮੇ ਦੀ ਖਰਾਬੀ ਵੱਲ ਕੋਈ ਧਿਆਨ ਨਹੀਂ ਹੈ | ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਇਕ ਏਕੜ ਤੇ 40 ਹਜ਼ਾਰ ਰੁਪਏ ਦੇ ਕਰੀਬ ਖਰਚਾ ਹੋ ਚੁੱਕਾ ਹੈ ਤੇ ਨਰਮੇ ਦੀ ਪੱਕੀ ਹੋਈ ਫ਼ਸਲ ਪੂਰੀ ਤਰ੍ਹਾਂ ਨਾਲ ਖ਼ਤਮ ਹੋ ਚੁੱਕੀ ਹੈ | ਸੁਖਬੀਰ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਨਕਲੀ ਬੀਜ ਭੇਜਣ ਵਾਲੇ ਅਧਿਕਾਰੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਪੀੜਤ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਦਿੱਤਾ ਜਾਵੇ | ਇਸ ਮੌਕੇ ਭਾਗ ਸਿੰਘ ਕਾਕਾ, ਸੁਖਬੀਰ ਸਿੰਘ ਚੱਠਾ, ਅਵਤਾਰ ਸਿੰਘ ਮੈਨੂੰਆਣਾ, ਐਡਵੋਕੇਟ ਸਤਿੰਦਰ ਸਿੰਘ ਸਿੱਧੂ, ਜ਼ੈਲਦਾਰ ਜਸਵਿੰਦਰ ਸਿੰਘ ਜਗ੍ਹਾ, ਰਾਮਪਾਲ ਸਿੰਘ ਮਲਕਾਣਾ, ਸਤਵੀਰ ਸਿੰਘ ਅਸੀਜਾ, ਸੁਖਵੰਤ ਸਿੰਘ ਕਾਲਾ, ਮਦਨ ਲਾਲ ਲਹਿਰੀ, ਵਿਜੇ ਕੁਮਾਰ ਲਹਿਰੀ ਆਦਿ ਹਾਜ਼ਰ ਸਨ |
ਸੰਗਤ ਬਲਾਕ 'ਚ ਨਰਮੇ ਦੀ ਫ਼ਸਲ ਦਾ ਸੁਖਬੀਰ ਬਾਦਲ ਨੇ ਲਿਆ ਜਾਇਜ਼ਾ
ਸੰਗਤ ਮੰਡੀ, (ਅੰਮਿ੍ਤਪਾਲ ਸ਼ਰਮਾ) - ਪੰਜਾਬ ਸਰਕਾਰ ਤੇ ਵਪਾਰੀਆਂ ਦੀ ਆਪਸੀ ਮਿਲੀਭੁਗਤ ਨਾਲ ਨਕਲੀ ਬੀਜ ਤੇ ਨਕਲੀ ਕੀੜੇ ਮਾਰ ਦਵਾਈਆਂ ਕਾਰਨ ਨਰਮੇ ਦੀ ਫ਼ਸਲ ਬਰਬਾਦ ਹੋਈ ਹੈ | ਇਹ ਗੱਲ ਪੰਜਾਬ ਦੇ ਸਾਬਕਾ ਉੱਪ ਮੱੁਖ ਮੰਤਰੀ ਤੇ ਸ਼੍ਰੋਮਣੀ ਅਕਾਲੀਦਲ ਦੇ ਪ੍ਰਧਾਨ ਸ. ਸੁਖਬੀਰ ਬਾਦਲ ਨੇ ਸੰਗਤ ਬਲਾਕ ਦੇ ਪਿੰਡ ਚੱਕ ਰੁਲਦੂ ਸਿੰਘ ਵਾਲਾ ਵਿਖੇ ਗੁਲਾਬੀ ਸੁੰਡੀ ਕਾਰਨ ਖ਼ਰਾਬ ਹੋਈ ਨਰਮੇ ਦੀ ਫ਼ਸਲ ਦਾ ਜਾਇਜ਼ਾ ਲੈਣ ਮੌਕੇ ਆਖੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਤੇ ਚੋਣਿਆਂ ਨੂੰ ਨਰਮੇ ਦੀ ਖ਼ਰਾਬ ਹੋਈ ਫ਼ਸਲ ਦਾ ਤੁਰੰਤ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ, ਜਿਵੇਂ ਪੰਜਾਬ ਦੇ ਸਾਬਕਾ ਮੱੁਖ ਮੰਤਰੀ ਸ੍ਰ.ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਸਮੇਂ ਹੋਈ ਨਰਮੇ ਦੀ ਖ਼ਰਾਬੀ ਦਾ 800 ਕਰੋੜ ਰੁਪਿਆ ਕਿਸਾਨਾਂ ਅਤੇ ਚੋਣਿਆਂ ਨੂੰ ਮੁਆਵਜ਼ਾ ਦੇ ਕੇ ਉਨ੍ਹਾਂ ਦੇ ਨੁਕਸਾਨ ਦੀ ਭਰਪਾਈ ਕੀਤੀ ਗਈ ਸੀ | ਉਨ੍ਹਾਂ ਦੱਸਿਆ ਕਿ ਨਰਮਾ ਅਜਿਹੀ ਫ਼ਸਲ ਹੈ ਜਿਸ ਵਿੱਚ ਪੂਰੇ ਪਿੰਡ ਦੇ ਲੋਕਾਂ ਦਾ ਰੁਜ਼ਗਾਰ ਜੁੜਿਆ ਹੋਇਆ ਹੁੰਦਾ ਹੈ ਪ੍ਰੰਤੂ ਸੁੰਡੀ ਨੇ ਪੂਰੀ ਫ਼ਸਲ ਬਰਬਾਦ ਕਰਕੇ ਰੱਖ ਦਿੱਤੀ ਹੈ | ਉਨ੍ਹਾਂ ਕਿਹਾ ਕਿ ਇਸ ਦਾ ਕਾਰਨ ਨਕਲੀ ਬੀਜ ਅਤੇ ਨਕਲੀ ਦਵਾਈਆਂ ਹਨ ਅਤੇ ਸਰਕਾਰ ਵੱਲੋਂ ਨਕਲੀ ਦਵਾਈਆਂ ਤੇ ਨਕਲੀ ਬੀਜਾਂ ਵਾਲਿਆਂ ਨਾਲ ਰਲ ਕੇ ਕਿਸਾਨਾਂ ਦੀ ਲੱੁਟ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਬਜ਼ਾਰ 'ਚ ਨਕਲੀ ਬੀਜ ਤੇ ਕੀਟਨਾਸ਼ਕ ਦਵਾਈਆਂ ਵੇਚਣ ਵਾਲਿਆਂ ਤੇ ਫੌਰੀ ਮੁਕੱਦਮੇ ਦਰਜ ਹੋਣੇ ਚਾਹੀਦੇ ਹਨ | ਉਨ੍ਹਾਂ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕਿਹਾ ਕਿ ਉਹ ਜਲਦੀ ਕੁਰਸੀਆਂ ਵੰਡ ਕੇ ਕਿਸਾਨਾ ਦੀ ਇਸ ਵੱਡੀ ਸਮੱਸਿਆ ਵੱਲ ਧਿਆਨ ਦੇਣ | ਇਸ ਮੌਕੇ ਬਠਿੰਡਾ ਦਿਹਾਤੀ ਹਲਕੇ ਦੇ ਉਮੀਦਵਾਰ ਪ੍ਰਕਾਸ਼ ਸਿੰਘ ਭੱਟੀ, ਜਿਲ੍ਹਾ ਪ੍ਰਧਾਨ ਬਲਕਾਰ ਸਿੰਘ ਬਰਾੜ, ਸਰਕਲ ਸੰਗਤ ਦੇ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ, ਸਰਕਲ ਪਥਰਾਲਾ ਦੇ ਪ੍ਰਧਾਨ ਬੰਤ ਸਿੰਘ ਪਥਰਾਲਾ, ਜਗਰੂਪ ਸਿੰਘ ਸਾਬਕਾ ਚੇਅਰਮੈਨ ਸੰਗਤ, ਰੁਲਦੂ ਸਿੰਘ ਵਾਲਾ ਦੇ ਸਾਬਕਾ ਸਰਪੰਚ ਦੀਪਇੰਦਰ ਸਿੰਘ, ਜਸਵਿੰਦਰ ਸਿੰਘ ਘੁੱਦਾ, ਜਥੇਦਾਰ ਮੱਖਣ ਸਿੰਘ ਗਹਿਰੀ ਬੁੱਟਰ, ਜਰਨੈਲ ਸਿੰਘ ਜੱਸੀ, ਬਿੰਦਰ ਸਿੰਘ ਜੱਸੀ, ਪਰਮਜੀਤ ਸਿੰਘ ਜੱਸੀ, ਕੌਰ ਸਿੰਘ ਜੱਸੀ, ਫਤਿਹ ਸਿੰਘ ਬਾਂਡੀ, ਇੰਦਰਜੀਤ ਸਿੰਘ ਡੂੰਮਵਾਲੀ ਤੋਂ ਇਲਾਵਾ ਵੱਡੀ ਗਿਣਤੀ 'ਚ ਅਕਾਲੀ ਦਲ ਦੇ ਵਰਕਰ ਉਥੇ ਮੌਜੂਦ ਸਨ |
ਬਠਿੰਡਾ, 25 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ) - ਪੰਜਾਬ ਪੁਲਿਸ ਕਾਂਸਟੇਬਲ ਦੀ ਭਰਤੀ ਦੀ ਪ੍ਰੀਖਿਆ ਲੈਣ ਲਈ ਪੰਜਾਬ ਸਰਕਾਰ ਵਲੋਂ ਬਠਿੰਡਾ ਸ਼ਹਿਰ ਦੇ ਵੱਖ-ਵੱਖ ਸਕੂਲਾਂ ਅਤੇ ਕਾਲਜਾ 'ਚ ਅੱਠ ਸੈਂਟਰ ਬਣਾਏ ਗਏ | ਭਲੇ ਹੀ ਇਹ ਪ੍ਰੀਖਿਆ 25 ਤੋਂ 26 ਸਤੰਬਰ ਨੂੰ ਦੋਵੇਂ ਦਿਨ ਲਈ ...
ਰਾਮਾਂ ਮੰਡੀ, 25 ਸਤੰਬਰ (ਅਮਰਜੀਤ ਸਿੰਘ ਲਹਿਰੀ) - ਨੇੜਲੇ ਪਿੰਡ ਜੱਜਲ ਵਿਖੇ ਗੁਲਾਬੀ ਸੁੰਡੀ ਕਾਰਨ ਖਰਾਬ ਹੋਏ ਨਰਮੇ ਦਾ ਜਾਇਜ਼ਾ ਲੈਣ ਆਏ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਕਿਸਾਨ ਯੂਨੀਅਨਾਂ ਦੇ ਵਿਰੋਧ ਦਾ ...
ਭੁੱਚੋ ਮੰਡੀ, 25 ਸਤੰਬਰ (ਪਰਵਿੰਦਰ ਸਿੰਘ ਜੌੜਾ) - ਥਾਣਾ ਛਾਉਣੀ ਦੀ ਪੁਲਿਸ ਨੇ ਭੁੱਚੋ ਕਲਾਂ ਨਜ਼ਦੀਕ ਤੋਂ 7 ਕਿੱਲੋ ਗਾਂਜੇ ਸਮੇਤ ਪ੍ਰਵਾਸੀ ਨੂੰ ਗਿ੍ਫ਼ਤਾਰ ਕੀਤਾ ਹੈ | ਸਹਾਇਕ ਥਾਣੇਦਾਰ ਗੁਰਦੀਪ ਸਿੰਘ ਅਨੁਸਾਰ ਪੁਲਿਸ ਦੀ ਟੁਕੜੀ ਗਸ਼ਤ 'ਤੇ ਸੀ, ਦੌਰਾਨ ਸੰਪਰਕ ਸੜਕ ...
ਬਠਿੰਡਾ, 25 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਬਾਦਲ ਰੋਡ ਸਥਿਤ ਥਾਣਾ ਵਰਧਮਾਨ ਚੌਕੀ 'ਚ ਤੈਨਾਤ ਚੌਂਕੀ ਇੰਚਾਰਜ ਅਤੇ ੲ.ੇਐਸ.ਆਈ. ਦੁਆਰਾ ਡਿਊਟੀ ਦੌਰਾਨ ਆਪਸ 'ਚ ਕਿਸੇ ਗੱਲ ਨੂੰ ਲੈ ਕੇ ਝੜਪ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਦਕਿ ਇਸ ਝੜਪ 'ਚ ਜਿੱਥੇ ਉਕਤ ਏ.ਐਸ.ਆਈ. ...
ਬਠਿੰਡਾ, 25 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸੂਬੇ ਦੇ ਸਾਬਕਾ ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਨਿਵ-ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਮੰਗ ਕੀਤੀ ਕਿ ਮਾਲਵਾ ਪੱਟੀ 'ਚ ਗੁਲਾਬੀ ਸੁੰਡੀ ...
ਰਾਮਾਂ ਮੰਡੀ, 25 ਸਤੰਬਰ (ਤਰਸੇਮ ਸਿੰਗਲਾ, ਅਮਰਜੀਤ ਸਿੰਘ ਲਹਿਰੀ) - ਮਾਲਵਾ ਇਲਾਕੇ ਵਿਚ ਚਿੱਟਾ ਸੋਨੇ ਨਰਮੇਂ ਦੀ ਫ਼ਸਲ ਨੂੰ ਗੁਲਾਬੀ ਸੰੁਡੀ ਨੇ ਤਬਾਹ ਕਰ ਦਿੱਤਾ ਹੈ | ਅੱਜ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ 'ਤੇ ਹਲਕਾ ਕੋਟਕਪੂਰਾ ਦੇ ਵਿਧਾਇਕ ਸਰਦਾਰ ...
ਤਲਵੰਡੀ ਸਾਬੋ, 25 ਸਤੰਬਰ (ਰਣਜੀਤ ਸਿੰਘ ਰਾਜੂ) - ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਅਤੇ ਕਾਲਜੀਏਟ ਸਕੂਲ ਦੇ ਐਨ. ਐਸ.ਐਸ ਵਿਭਾਗ ਵਲੋਂ ਸੰਸਥਾ' ਐਨ.ਐਸ.ਐਸ. ਸਥਾਪਨਾ ਦਿਵਸ ' ਮਨਾਇਆ ਗਿਆ ਅਤੇ ਇਸ ਮੌਕੇ ਸੈਮੀਨਾਰ ਕਰਵਾਇਆ ਗਿਆ | 'ਸਮਾਜ ਸੇਵਾ ਦਾ ਸੰਕਲਪ' ਵਿਸ਼ੇ ਉੱਪਰ ਹੋਏ ਇਸ ...
ਬਠਿੰਡਾ, 25 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਬਾਬਾ ਫ਼ਰੀਦ ਕਾਲਜ, ਬਠਿੰਡਾ ਦੇ ਕੰਪਿਊਟਰ ਸਾਇੰਸ ਵਿਭਾਗ, ਫੈਕਲਟੀ ਆਫ਼ ਸਾਇੰਸਜ਼ ਨੇ ਬੀ.ਸੀ.ਏ. ਪਹਿਲਾ ਸਮੈਸਟਰ ਦੇ ਵਿਦਿਆਰਥੀਆਂ ਲਈ ਉਨ੍ਹਾਂ ਦੇ ਇੰਡਕਸ਼ਨ ਪ੍ਰੋਗਰਾਮ ਦੇ ਹਿੱਸੇ ਵਜੋਂ ਅਲੂਮਨੀ ਇੰਟਰੈਕਸ਼ਨ ...
ਨਥਾਣਾ, 25 ਸਤੰਬਰ (ਗੁਰਦਰਸ਼ਨ ਲੁੱਧੜ) - ਇਲਾਕੇ 'ਚ ਚਲਦੀ ਵਾਲੀਬਾਲ ਲੀਗ ਦੇ ਖਿਡਾਰੀ ਅਤੇ ਪਿੰਡ ਪੂਹਲੀ ਦੇ ਹੋਣਹਾਰ ਨੌਜਵਾਨ ਲਵਪ੍ਰੀਤ ਸਿੰਘ ਲੱਬੀ (24) ਦੀ ਆਦੇਸ਼ ਹਸਪਤਾਲ ਭੁੱਚੋ ਵਿਖੇ ਮੌਤ ਹੋ ਚੁੱਕੀ ਹੈ | ਜ਼ਿਕਰਯੋਗ ਹੈ ਕਿ ਉਹ ਪਿਛਲੇ ਦਿਨੀਂ ਮਕਾਨ ਉਸਾਰੀ ਦੌਰਾਨ ...
ਬਠਿੰਡਾ, 25 ਸਤੰਬਰ (ਅਵਤਾਰ ਸਿੰਘ) - ਅੱਜ ਬਠਿੰਡਾ ਵਿਖੇ ਜਮਹੂਰੀ ਅਧਿਕਾਰ ਸਭਾ ਵਲੋਂ 27 ਸਤੰਬਰ ਨੂੰ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਦੀ ਹਮਾਇਤ ਵਿਚ ਫਾਇਰ ਬਿ੍ਗੇਡ ਚੌਕ ਬਠਿੰਡਾ ਵਿਖੇ ਜ਼ਬਰਦਸਤ ਪ੍ਰਦਰਸ਼ਨ ਕੀਤਾ ਗਿਆ ਜਿਸ ਵਿਚ ਕਾਫੀ ...
ਗੋਨਿਆਣਾ, 25 ਸਤੰਬਰ (ਲਛਮਣ ਦਾਸ ਗਰਗ) - ਨਜ਼ਦੀਕੀ ਪਿੰਡ ਨੇਹੀਆਂ ਵਾਲਾ ਦੀ ਇਕ ਗਰੀਬ ਘਰ ਦੀ ਨਾਬਾਲਗ ਲੜਕੀ ਨੂੰ ਇਕ ਨੌਜਵਾਨ ਵਲੋਂ ਵਿਆਹ ਦਾ ਝਾਂਸਾ ਦੇ ਕੇ ਘਰੋ ਭਜਾਉਣ ਦਾ ਮਾਮਲਾ ਸਾਹਮਣੇ ਆਇਆ ਹੈ, ਪੁਲਿਸ ਨੇ ਲੜਕੀ ਦੀ ਮਾਂ ਦੇ ਬਿਆਨਾਂ ਆਧਾਰਿਤ ਉੱਕਤ ਨੌਜਵਾਨ ...
ਸੁਰਿੰਦਰ ਸਿੰਘ ਰਾਮਾਂ ਮੰਡੀ, 25 ਸਤੰਬਰ (ਤਰਸੇਮ ਸਿੰਗਲਾ) - ਨੇੜਲੇ ਪਿੰਡ ਰਾਮਾਂ ਨਿਵਾਸੀ ਸੁਰਿੰਦਰ ਸਿੰਘ ਉਰਫ਼ ਛਿੰਦਾ (36) ਪੁੱਤਰ ਲਾਭ ਸਿੰਘ ਵਲੋਂ ਆਪਣੀ ਪਤਨੀ ਰਾਣੀ ਕੌਰ ਦੇ ਪਿੰਡ ਦੇ ਹੀ ਇਕ ਕਿਸਾਨ ਸੁਖਪਾਲ ਸਿੰਘ ਗਿੱਲ ਨਾਲ ਨਾਜਾਇਜ਼ ਸੰਬੰਧਾਂ ਤੋਂ ਦੁਖੀ ਹੋ ...
ਭਗਤਾ ਭਾਈਕਾ, 25 ਸਤੰਬਰ (ਸੁਖਪਾਲ ਸਿੰਘ ਸੋਨੀ) - ਨਜਦੀਕੀ ਪਿੰਡ ਮਲੂਕਾ ਵਿਖੇ ਆਪਣੇ ਪਤੀ ਦੇ ਨਾਜਾਇਜ਼ ਸੰਬੰਧਾਂ ਤੋਂ ਤੰਗ ਆ ਕੇ ਪਤਨੀ ਨੇ ਆਪਣੇ ਆਪ ਨੂੰ ਅੱਗ ਲਗਾ ਕੇ ਆਤਮ ਹੱਤਿਆ ਕਰ ਲਈ ਹੈ | ਘਟਨਾ ਨੂੰ ਲੈ ਕੇ ਸਥਾਨਕ ਪੁਲਿਸ ਵਲੋਂ ਕਥਿਤ ਦੋਸੀ ਪਤੀ ਖ਼ਿਲਾਫ਼ ...
ਬਠਿੰਡਾ, 25 ਸਤੰਬਰ (ਅਵਤਾਰ ਸਿੰਘ) - ਸਥਾਨਕ ਸਥਿਤ ਸਿਰਕੀ ਬਾਜ਼ਾਰ ਪੀ.ਐਸ.ਪੀ.ਸੀ.ਐਲ. ਦਫ਼ਤਰ ਦੇ ਬਾਹਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਦਫ਼ਤਰ ਦੇ ਸਾਹਮਣੇ ਆਵਾਜਾਈ ਬੰਦ ਕਰਕੇ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਦਾ ਅਰਥੀ ਫੂਕ ਮੁਜ਼ਾਹਰਾ ਕੀਤਾ | ਇਹ ਅਰਥੀ ਫੂਕ ...
ਗੋਨਿਆਣਾ, 25 ਸਤੰਬਰ (ਲਛਮਣ ਦਾਸ ਗਰਗ) - ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜੋ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ, ਉਸ ਦਾ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਸਮਰਥਨ ਕੀਤਾ ...
ਬਠਿੰਡਾ, 25 ਸਤੰਬਰ (ਅਵਤਾਰ ਸਿੰਘ) - ਸਰਕਾਰੀ ਆਯੁਰਵੈਦਿਕ ਉਪਵੈਦ ਯੂਨੀਅਨ ਪੰਜਾਬ ਨੇ ਸੰਯੁਕਤ ਕਿਸਾਨ ਮੋਰਚੇ ਵਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ, ਐਮ.ਐਸ.ਪੀ. ਦੀ ਕਾਨੂੰਨੀ ਗਾਰੰਟੀ ਲਾਗੂ ਕਰਵਾਉਣ ਅਤੇ ਦਿੱਲੀ ਧਰਨੇ ਦੇ 10 ਮਹੀਨੇ ਪੂਰੇ ਹੋਣ ਤੇ 27 ਸਤੰਬਰ ...
ਰਾਮਪੁਰਾ ਫੂਲ, 25 ਸਤੰਬਰ (ਗੁਰਮੇਲ ਸਿੰਘ ਵਿਰਦੀ) - ਟੀ.ਪੀ.ਡੀ. ਮਾਲਵਾ ਕਾਲਜ ਵਿਖੇ ਭਗਤ ਸਿੰਘ ਦੇ 114ਵੇਂ ਜਨਮ ਦਿਨ ਨੂੰ ਸਮਰਪਿਤ ਨਾਟਕ ਸਮਾਗਮ ਕਰਵਾਇਆ ਗਿਆ | ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਵਿਦਿਆਰਥੀ ਆਗੂ ਬਲਜਿੰਦਰ ਕੌਰ ਨੇ ਦੱਸਿਆ ਕਿ ਸ਼ਹੀਦ ਨੂੰ ...
ਰਾਮਪੁਰਾ ਫੂਲ, 25 ਸਤੰਬਰ (ਗੁਰਮੇਲ ਸਿੰਘ ਵਿਰਦੀ) - ਜ਼ਮੀਨੀ ਮਾਮਲੇ ਨੂੰ ਲੈ ਕੇ ਜਿਉਂਦ ਪਿੰਡ ਦੇ ਕਿਸਾਨਾਂ ਵਲੋਂ ਭਾਕਿਯੂ ਉਗਰਾਹਾਂ ਦੀ ਅਗਵਾਈ ਵਿਚ ਇਨਸਾਫ਼ ਲੈਣ ਲਈ ਡੀ.ਐਸ.ਪੀ. ਫੂਲ ਦਫ਼ਤਰ ਅੱਗੇ ਲੱਗਿਆ ਧਰਨਾ ਅੱਜ 42ਵੇਂ ਦਿਨ ਵੀ ਜਾਰੀ ਰਿਹਾ ਅਤੇ ਪ੍ਰਸਾਸ਼ਨ ਵਲੋਂ ...
ਲਹਿਰਾ ਮੁਹੱਬਤ, 25 ਸਤੰਬਰ (ਸੁਖਪਾਲ ਸਿੰਘ ਸੁੱਖੀ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਹਿਰਾ ਧੂਰਕੋਟ ਵਿਖੇ ਸਹਿ-ਵਿੱਦਿਅਕ ਗਤੀਵਿਧੀਆਂ ਨਾਲ ਜੋੜਨ ਦੇ ਮੰਤਵ ਤਹਿਤ ਚਿੱਤਰਕਾਲ ਆਦਿ ਨਾਲ ਦੇ ਲਾਏ ਕੈਂਪ ਦੌਰਾਨ ਅੱਵਲ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ...
ਬਠਿੰਡਾ, 25 ਸਤੰਬਰ (ਅੰਮਿ੍ਤਪਾਲ ਸਿੰਘ ਵਲਾਣ) - ਮੋਦੀ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਕਿਸਾਨਾਂ ਵਲੋਂ ਵਿੱਢਿਆ ਸੰਘਰਸ਼ ਨਿਰੰਤਰ ਜਾਰੀ ਹੈ, ਪਰ ਹੈਰਾਨਗੀ ਦੀ ਗੱਲ ਹੈ ਕਿ ਮੋਦੀ ਸਰਕਾਰ ਵਲੋਂ ਹਾਲੇ ਤੱਕ ਇਹ ਕਾਲੇ ਕਾਨੂੰਨ ਰੱਦ ਨਹੀਂ ਕੀਤੇ | ...
ਤਲਵੰਡੀ ਸਾਬੋ, 25 ਸਤੰਬਰ (ਰਵਜੋਤ ਸਿੰਘ ਰਾਹੀ) - ਸਥਾਨਕ ਅਕਾਲ ਯੂਨੀਵਰਿਸਟੀ ਵਿਦਿਆਰਥੀਆਂ ਨੂੰ ਹਰ ਪੱਖੋਂ ਜਾਗਰੂਕ ਕਰਨ ਹਿੱਤ ਨਿਰੰਤਰ ਗਤੀਵਿਧੀਆਂ ਕਰਦੀ ਰਹਿੰਦੀ ਹੈ | ਇਸ ਲੜੀ ਤਹਿਤ ਯੂਨੀਵਰਿਸਟੀ ਦੇ ਐਨ.ਐਸ.ਐਸ. ਵਿੰਗ ਵਲੋਂ ਐਨ.ਐਸ.ਐਸ. ਦਿਵਸ ਮਨਾਇਆ ਗਿਆ | ਇਸ ...
ਗੋਨਿਆਣਾ, 25 ਸਤੰਬਰ (ਲਛਮਣ ਦਾਸ ਗਰਗ) - ਸਾਲ 2022 'ਚ ਹੋ ਰਹੀਆਂ ਵਿਧਾਨ ਸਭਾ ਦੀਆਂ ਵੋਟਾਂ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਸਪਾ ਵਲੋਂ ਸੂਬੇ ਵਿਚ ਸਾਂਝੇ ਤੌਰ 'ਤੇ ਉਮੀਦਵਾਰ ਚੋਣ ਮੈਦਾਨ ਵਿਚ ਉਤਾਰੇ ਜਾ ਰਹੇ ਹਨ, ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਭੁੱਚੋ ਤੋਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX