ਬਰਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਨਗਰ ਕੌਂਸਲ ਬਰਨਾਲਾ ਦੇ ਪ੍ਰਧਾਨ ਗੁਰਜੀਤ ਸਿੰਘ ਰਾਮਣਵਾਸੀਆ ਅਤੇ ਮੀਤ ਪ੍ਰਧਾਨ ਨਰਿੰਦਰ ਗਰਗ ਨੀਟਾ ਵਲੋਂ ਅੱਜ ਬਰਨਾਲਾ ਕਲੱਬ ਵਿਖੇ ਕੀਤੀ ਗਈ ਪ੍ਰੈਸ ਕਾਨਫ਼ਰੰਸ ਦੌਰਾਨ ਇਹ ਦਾਅਵਾ ਕੀਤਾ ਗਿਆ ਕਿ ਕਾਂਗਰਸ ਸਰਕਾਰ ਵਲੋਂ ਅਗਲੇ 100 ਦਿਨਾਂ ਦੌਰਾਨ ਜਿੱਥੇ ਪੂਰੇ ਪੰਜਾਬ ਵਿਚ ਵਿਕਾਸ ਕਾਰਜਾਂ ਦੀ ਝੜੀ ਲਗਾਈ ਜਾ ਰਹੀ ਹੈ ਉੱਥੇ ਸ਼ਹਿਰ ਬਰਨਾਲਾ ਵਿਚ ਵੀ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਸ: ਕੇਵਲ ਸਿੰਘ ਢਿੱਲੋਂ ਦੀ ਰਹਿਨੁਮਾਈ ਹੇਠ 21 ਕਰੋੜ ਰੁਪਏ ਦੇ ਵਿਕਾਸ ਕਾਰਜ ਕਰਵਾਏ ਜਾਣਗੇ। ਜੋ ਸ਼ਹਿਰ ਦੇ ਸਮੁੱਚੇ 31 ਵਾਰਡਾਂ ਵਿਚ ਕੌਂਸਲਰਾਂ ਦੀ ਸਹਿਮਤੀ ਨਾਲ ਕਰਵਾਏ ਜਾਣਗੇ। ਇਨ੍ਹਾਂ ਕੰਮਾਂ ਸਬੰਧੀ ਟੈਂਡਰ ਲੱਗ ਚੁੱਕੇ ਹਨ ਜੋ 27 ਸਤੰਬਰ ਨੂੰ ਖੋਲ੍ਹੇ ਜਾਣਗੇ ਅਤੇ ਜਲਦ ਹੀ ਸਾਰੇ ਵਾਰਡਾਂ ਵਿਚ ਇੰਟਰਲਾਕ ਅਤੇ ਪ੍ਰੀਮਿਕਸ ਦੇ ਕੰਮ ਸ਼ੁਰੂ ਹੋ ਜਾਣਗੇ। ਉਨ੍ਹਾਂ ਕਿਹਾ ਕਿ ਸ: ਕੇਵਲ ਸਿੰਘ ਢਿੱਲੋਂ ਦੀ ਹਦਾਇਤ ਅਨੁਸਾਰ ਇਹ ਸਾਰੇ ਕੰਮ ਭ੍ਰਿਸ਼ਟਾਚਾਰ ਮੁਕਤ ਅਤੇ ਪੂਰੀ ਪਾਰਦਰਸ਼ਤਾ ਨਾਲ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਵਿਕਾਸ ਕਾਰਜਾਂ ਲਈ ਨਗਰ ਕੌਂਸਲ ਪਾਸ ਫ਼ੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਸ: ਢਿੱਲੋਂ ਵਲੋਂ ਗ੍ਰਾਂਟਾਂ ਵਿਚ ਵੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਕੌਂਸਲਰ ਜਗਜੀਤ ਸਿੰਘ ਜੱਗੂ ਮੋਰ, ਅਜੈ ਕੁਮਾਰ, ਧਰਮਿੰਦਰ ਸ਼ੰਟੀ, ਹਰਬਖਸ਼ੀਸ਼ ਸਿੰਘ ਗੋਨੀ, ਗੁਰਪ੍ਰੀਤ ਸਿੰਘ ਕਾਕਾ, ਕਾਂਗਰਸੀ ਆਗੂ ਪਰਮਜੀਤ ਸਿੰਘ ਪੱਖੋ, ਜਸਮੇਲ ਸਿੰਘ ਡੈਅਰੀਵਾਲਾ, ਖੁਸ਼ੀ ਮੁਹੰਮਦ, ਗੁਰਦਰਸ਼ਨ ਸਿੰਘ ਬਰਾੜ, ਕਮਲਜੀਤ ਸਿੰਘ ਸ਼ੀਤਲ, ਨਰਿੰਦਰ ਸ਼ਰਮਾ ਆਦਿ ਵੀ ਹਾਜ਼ਰ ਸਨ।
ਘਟੀਆ ਅਤੇ ਅਧੂਰੇ ਕੰਮ ਕਰਨ ਵਾਲੇ ਠੇਕੇਦਾਰਾਂ ਨੂੰ ਕੱਢੇ ਗਏ ਨੇ ਨੋਟਿਸ
ਪ੍ਰੈਸ ਕਾਨਫ਼ਰੰਸ ਦੌਰਾਨ ਪ੍ਰਧਾਨ ਗੁਰਜੀਤ ਸਿੰਘ ਰਾਮਣਵਾਸੀਆ ਅਤੇ ਮੀਤ ਪ੍ਰਧਾਨ ਨਰਿੰਦਰ ਗਰਗ ਨੀਟਾ ਨੇ ਦੱਸਿਆ ਕਿ ਜਿਨ੍ਹਾਂ ਠੇਕੇਦਾਰ ਵਲੋਂ ਸ਼ਹਿਰ ਵਿਚ ਘਟੀਆ ਪੱਧਰ ਦੇ ਕੰਮ ਕੀਤੇ ਗਏ ਹਨ ਅਤੇ ਕੰਮ ਅੱਧ ਵਿਚਾਲੇ ਛੱਡੇ ਗਏ ਹਨ ਨੂੰ ਨਗਰ ਕੌਂਸਲ ਵਲੋਂ ਨੋਟਿਸ ਭੇਜੇ ਗਏ ਹਨ। ਜਿਨ੍ਹਾਂ ਵਿਚ ਗਰਗ ਕੰਸਟਰਕਸ਼ਨ ਕੰਪਨੀ ਤੇ ਯੂਨੀਕਾਨ ਬਿਲਡਰਜ਼ ਨੂੰ ਸ਼ਹਿਰ ਵਿਚ ਪ੍ਰੀਮਿਕਸ ਦੇ ਕੰਮਾਂ ਦੌਰਾਨ ਐਸਟੀਮੇਟ ਅਨੁਸਾਰ ਜੋ ਕੰਮ ਨਹੀਂ ਕੀਤਾ ਗਿਆ ਸਬੰਧੀ 7 ਦਿਨਾਂ ਦੇ ਅੰਦਰ ਕੰਮ ਮੁਕੰਮਲ ਕਰਨ ਅਤੇ ਦੀ ਆਰ.ਐਸ. ਕੋਆਪਰੇਟਿਵ ਐਲ. ਐਂਡ ਸੀ. ਸੁਸਾਇਟੀ ਨੂੰ ਹੰਡਿਆਇਆ ਬਾਜ਼ਾਰ ਵਿਖੇ ਇੰਟਰਲਾਕ ਟਾਈਲਾਂ ਦਾ ਕੰਮ 7 ਦਿਨਾਂ ਦੇ ਅੰਦਰ ਮੁਕੰਮਲ ਕਰਨ ਸਬੰਧੀ ਨੋਟਿਸ ਕੱਢਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸਬੰਧਤ ਠੇਕੇਦਾਰਾਂ ਵਲੋਂ ਸਮੇਂ ਸਿਰ ਕੰਮ ਮੁਕੰਮਲ ਨਾ ਕੀਤੇ ਗਏ ਤਾਂ ਉਨ੍ਹਾਂ ਨੂੰ ਨਗਰ ਕੌਂਸਲ ਦੀ ਮੀਟਿੰਗ ਵਿਚ ਮਤਾ ਪਾ ਕੇ ਬਲੈਕ ਲਿਸਟ ਕਰ ਦਿੱਤਾ ਜਾਵੇਗਾ।
ਬਰਨਾਲਾ, 25 ਸਤੰਬਰ (ਅਸ਼ੋਕ ਭਾਰਤੀ)-ਅਧਿਆਪਕ ਲਹਿਰ ਨੂੰ ਮਜ਼ਬੂਤ ਕਰਨ ਲਈ ਅਤੇ ਸਰਕਾਰ ਦੇ ਸਿੱਖਿਆ ਵਿਰੋਧੀ ਮਾਰੂ ਹਮਲਿਆਂ ਦਾ ਮਜ਼ਬੂਤੀ ਨਾਲ ਟਾਕਰਾ ਕਰਨ ਲਈ ਬਰਨਾਲਾ ਦੀਆਂ ਵੱਖ-ਵੱਖ ਅਧਿਆਪਕ ਜਥੇਬੰਦੀਆਂ ਡੈਮੋਕ੍ਰੇਟਿਕ ਟੀਚਰ ਫ਼ਰੰਟ, ਐੱਸ.ਐੱਸ.ਏ/ਰਮਸਾ ਅਧਿਆਪਕ ...
ਸ਼ਹਿਣਾ, 25 ਸਤੰਬਰ (ਸੁਰੇਸ਼ ਗੋਗੀ)-ਪਿੰਡ ਮੌੜ ਮਕਸੂਥਾਂ ਦੇ ਇਕ ਨੌਜਵਾਨ ਕਿਸਾਨ ਨੇ ਮਾਨਸਿਕ ਪ੍ਰੇਸ਼ਾਨੀ ਕਾਰਨ ਪਿਛਲੇ ਦਿਨੀਂ ਸਲਫਾਸ ਖਾ ਲਈ ਸੀ, ਜਿਸ ਦੀ ਇਲਾਜ ਦੇ ਚਲਦਿਆਂ ਮੌਤ ਹੋ ਗਈ | ਥਾਣਾ ਸ਼ਹਿਣਾ ਦੇ ਏ.ਐਸ.ਆਈ ਜਗਦੇਵ ਸਿੰਘ ਨੇ ਦੱਸਿਆ ਕਿ ਬੈਂਕ ਅਤੇ ਹੋਰ 7 ਲੱਖ ...
ਬਰਨਾਲਾ, 25 ਸਤੰਬਰ (ਰਾਜ ਪਨੇਸਰ)-ਫੇਸਬੁੱਕ 'ਤੇ ਅਕਾਊਾਟ ਬਣਾ ਕੇ ਅਸ਼ਲੀਲ ਵੀਡੀਓ ਅੱਪਲੋਡ/ਸ਼ੇਅਰ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਨਯੋਗ ਸਹਾਇਕ ਇੰਸਪੈਕਟਰ ਜਨਰਲ ਪੁਲਿਸ ਸਹਾਇਕ ਸਾਈਬਰ ਕ੍ਰਾਈਮ ਸ਼ੈਲ ਪੰਜਾਬ ਐਸ.ਏ.ਐਸ. ਨਗਰ ਦੇ ਹੁਕਮਾਂ ਤਹਿਤ ਥਾਣਾ ਸਦਰ 'ਚ ਮਾਮਲਾ ...
ਮਹਿਲ ਕਲਾਂ, 25 ਸਤੰਬਰ (ਅਵਤਾਰ ਸਿੰਘ ਅਣਖੀ)-ਪਿੰਡ ਸਹੌਰ ਵਿਖੇ ਮਜ਼ਦੂਰ ਪਰਿਵਾਰ ਦੀ ਹੋਈ ਕੁੱਟਮਾਰ ਦੇ ਮਾਮਲੇ 'ਚ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਵਿਰੁੱਧ ਅੱਜ ਪੁਲਿਸ ਥਾਣਾ ਠੁੱਲੀਵਾਲ ਦਾ ਘਿਰਾਉ ਕਰ ਕੇ ਦਿਹਾਤੀ ਮਜ਼ਦੂਰ ਸਭਾ ਅਤੇ ਹੋਰ ਵੱਖ-ਵੱਖ ਜਥੇਬੰਦੀਆਂ ...
ਧਨੌਲਾ, 25 ਸਤੰਬਰ (ਜਤਿੰਦਰ ਸਿੰਘ ਧਨੌਲਾ, ਚੰਗਾਲ)-ਸਮਾਜ ਸੇਵੀ ਗਤੀਵਿਧੀਆਂ ਵਿਚ ਅਗਾਂਹਵਧੂ ਭੂਮਿਕਾ ਨਿਭਾਉਣ ਵਾਲੀ ਪੰਜਾਬ ਦੀ ਇਕਲੌਤੀ ਰਾਸ਼ਟਰੀ ਪੁਰਸਕਾਰ ਵਿਜੇਤਾ ਨਵਜੋਤ ਕੌਰ ਦਾ ਧਨੌਲਾ ਪੁੱਜਣ 'ਤੇ ਭਰਵਾਂ ਸਵਾਗਤ ਕੀਤਾ ਗਿਆ | ਨਵਜੋਤ ਕੌਰ ਦਾ ਜਨਮ ਪਿੰਡ ਭੈਣੀ ...
ਟੱਲੇਵਾਲ, 25 ਸਤੰਬਰ (ਸੋਨੀ ਚੀਮਾ)-ਪੰਜਾਬ ਅਤੇ ਕੈਨੇਡਾ ਸਰਕਾਰ ਤੋਂ ਮਾਨਤਾ ਪ੍ਰਾਪਤ ਸ਼ਿਉਰਵੇਅ ਇੰਮੀਗੇ੍ਰਸ਼ਨ ਕੰਪਨੀ ਵਲੋਂ ਧੜਾਧੜ ਲਗਵਾਏ ਜਾ ਰਹੇ ਕੈਨੇਡਾ ਦੇ ਸਟੱਡੀ ਵੀਜ਼ਿਆਂ ਕਾਰਨ ਕੈਨੇਡਾ ਜਾਣ ਦੇ ਚਾਹਵਾਨ ਵਿਦਿਆਰਥੀਆਂ ਦੇ ਸੁਪਨੇ ਸਕਾਰ ਹੋ ਰਹੇ ਹਨ | ਇਹ ...
ਸ਼ਹਿਣਾ, 25 ਸਤੰਬਰ (ਸੁਰੇਸ਼ ਗੋਗੀ)-ਸਿਹਤ ਵਿਭਾਗ ਵਲੋਂ ਪਿੰਡ ਈਸ਼ਰ ਸਿੰਘ ਵਾਲਾ ਵਿਖੇ 18 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਨੂੰ ਕੋਵਿਡ ਵੈਕਸੀਨ ਟੀਕਾਕਰਨ ਦੀ ਪਹਿਲੀ ਡੋਜ਼ ਦਾ 100 ਫ਼ੀਸਦੀ ਟੀਚਾ ਪੂਰਾ ਕੀਤਾ ਗਿਆ ਹੈ | ਹੈਲਥ ਐਂਡ ਵੈਲਨੈਸ ਸੈਂਟਰ ਮੌੜ ਨਾਭਾ ਦੀ ...
ਬਰਨਾਲਾ, 25 ਸਤੰਬਰ (ਰਾਜ ਪਨੇਸਰ)-ਸਥਾਨਕ ਧਨੌਲਾ ਰੋਡ 'ਤੇ ਸਥਿਤ ਆਸਥਾ ਕਾਲੋਨੀ 'ਚ ਬਣ ਰਹੀ ਕੋਠੀ ਵਿਚੋਂ ਤਾਂਬਾ ਤੇ ਹੋਰ ਸਮਾਨ ਚੋਰੀ ਕਰਨ ਵਾਲੇ ਕਈਆਂ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਹਰਦੀਪ ਸਿੰਘ ਨੇ ਦੱਸਿਆ ...
ਭਦੌੜ, 25 ਸਤੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਜੇ.ਵੀ.ਐੱਲ ਐਜੂਕੇਸ਼ਨ ਭਦੌੜ ਨਾਮਵਰ ਸੰਸਥਾ ਵਜੋਂ ਉੱਭਰ ਦੇ ਹੋਏ ਆਈਲੈਟਸ ਦੀਆਂ ਸੇਵਾਵਾਂ ਦੇ ਨਾਲ-ਨਾਲ ਵਿਦਿਆਰਥੀਆਂ ਤੇ ਵਿਜ਼ਟਰ ਵੀਜ਼ਾ ਦੀਆਂ ਸੇਵਾਵਾਂ ਉੱਚ ਪੱਧਰ 'ਤੇ ਪ੍ਰਦਾਨ ਕਰ ਰਹੀ ਹੈ | ਸੰਸਥਾ ਦੇ ਡਾਇਰੈਕਟਰ ...
ਸ਼ਹਿਣਾ, 25 ਸਤੰਬਰ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਜ਼ਿਲ੍ਹਾ ਪ੍ਰਧਾਨ ਬਲੌਰ ਸਿੰਘ ਦੀ ਅਗਵਾਈ ਵਿਚ ਬਲਾਕ ਸ਼ਹਿਣਾ ਦੇ ਪਿੰਡਾਂ ਵਿਚ ਮੋਟਰਸਾਈਕਲ ਮਾਰਚ ਕੀਤਾ ਗਿਆ | ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਸਮੁੱਚੀਆਂ ਕਿਸਾਨ ...
ਮਹਿਲ ਕਲਾਂ, 25 ਸਤੰਬਰ (ਅਵਤਾਰ ਸਿੰਘ ਅਣਖੀ)-ਟੋਲ ਪਲਾਜ਼ਾ ਮਹਿਲ ਕਲਾਂ ਵਿਖੇ ਚੱਲ ਰਿਹਾ ਕਿਸਾਨ ਮੋਰਚਾ ਅੱਜ ਇਲਾਕੇ ਭਰ ਤੋਂ ਕਿਸਾਨ ਮਰਦ, ਔਰਤਾਂ ਨੇ ਸ਼ਮੂਲੀਅਤ ਕਰਦਿਆਂ ਕੇਂਦਰ ਸਰਕਾਰ ਵਿਰੁੱਧ ਜ਼ੋਰਦਾਰ ਢੰਗ ਨਾਲ ਆਵਾਜ਼ ਬੁਲੰਦ ਕੀਤੀ | ਇਸ ਮੌਕੇ ਭਰਵੇਂ ਇਕੱਠ ਨੂੰ ...
ਮਹਿਲ ਕਲਾਂ, 25 ਸਤੰਬਰ (ਅਵਤਾਰ ਸਿੰਘ ਅਣਖੀ)-ਬਾਬਾ ਸਤਿਕਰਤਾਰ ਫਾੳਾੂਡੇਸ਼ਨ ਵਲੋਂ ਸਮਾਜ ਸੇਵਾ ਦੇ ਖੇਤਰ 'ਚ ਅਹਿਮ ਯੋਗਦਾਨ ਦੇਣ ਵਾਲੇ ਐਨ.ਆਰ.ਆਈਜ਼, ਵਿੱਦਿਅਕ ਖੇਤਰ 'ਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਸਮੇਂ ...
ਤਪਾ ਮੰਡੀ, 25 ਸਤੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸਬ-ਡਵੀਜ਼ਨਲ ਹਸਪਤਾਲ ਤਪਾ ਵਿਖੇ ਔਰਤ ਰੋਗਾਂ ਦੇ ਇਕ ਹੋਰ ਮਾਹਰ ਡਾ: ਅਮਨਦੀਪ ਕੌਰ ਨੇ ਅਹੁਦਾ ਸੰਭਾਲ ਲਿਆ ਹੈ | ਇਸ ਤੋਂ ਪਹਿਲਾਂ ਔਰਤ ਰੋਗਾਂ ਦੇ ਮਾਹਰ ਡਾ: ਸ਼ੀਤਲ ਬਾਂਸਲ ਵੀ ਹਸਪਤਾਲ ਵਿਚ ਸੇਵਾਵਾਂ ਨਿਭਾ ਰਹੇ ਹਨ | ...
ਰੂੜੇਕੇ ਕਲਾਂ, 25 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਇੰਡੀਅਨ ਰੈੱਾਡ ਕਰਾਸ ਸੁਸਾਇਟੀ ਬ੍ਰਾਂਚ ਬਰਨਾਲਾ ਵਲੋਂ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਸਦਭਾਵਨਾ ਬਲੱਡ ਡੋਨਰ ਕਲੱਬ ਕਾਹਨੇਕੇ ਅਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਕਮਿਊਨਿਟੀ ਹਾਲ ਕਾਹਨੇਕੇ ਵਿਖੇ ...
ਤਪਾ ਮੰਡੀ, 25 ਸਤੰਬਰ (ਵਿਜੇ ਸ਼ਰਮਾ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ 27 ਸਤੰਬਰ ਦੇ ਦਿੱਤੇ ਬੰਦ ਦੇ ਸੱਦੇ ਨੂੰ ਲੈ ਕੇ ਪਿੰਡਾਂ ਅਤੇ ਸ਼ਹਿਰਾਂ ਵਿਚ ਮੋਟਰਸਾਈਕਲ ਮਾਰਚ ਕੱਢਿਆ ਗਿਆ | ਇਸ ਮਾਰਚ ਤਹਿਤ ਸ਼ਹਿਰ ਦੇ ...
ਮਹਿਲ ਕਲਾਂ, 25 ਸਤੰਬਰ (ਅਵਤਾਰ ਸਿੰਘ ਅਣਖੀ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਅਹਿਮ ਮੀਟਿੰਗ ਬਲਾਕ ਪ੍ਰਧਾਨ ਗੁਰਧਿਆਨ ਸਿੰਘ ਸਹਿਜੜਾ ਦੀ ਅਗਵਾਈ ਹੇਠ ਹੀਰਾ ਪੈਲੇਸ ਮਹਿਲ ਕਲਾਂ ਵਿਖੇ ਹੋਈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ...
ਬਰਨਾਲਾ, 25 ਸਤੰਬਰ (ਅਸ਼ੋਕ ਭਾਰਤੀ)-ਸੰਯੁਕਤ ਕਿਸਾਨ ਮੋਰਚੇ ਵਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐਮ.ਐਸ.ਪੀ. ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਰੇਲਵੇ ਸਟੇਸ਼ਨ 'ਤੇ ਲਾਇਆ ਧਰਨਾ 360ਵੇਂ ਦਿਨ ਵੀ ਪੂਰੇ ਜੋਸ਼ੋ-ਖਰੋਸ਼ ਨਾਲ ਜਾਰੀ ਰਿਹਾ | ...
ਬਰਨਾਲਾ, 25 ਸਤੰਬਰ (ਅਸ਼ੋਕ ਭਾਰਤੀ)-ਸੇਵਾ ਭਾਰਤੀ ਵਲੋਂ ਚਲਾਏ ਜਾ ਰਹੇ ਉੱਤਮ ਜਨ ਸੇਵਾ ਸਦਨ ਵਿੱਦਿਆ ਮੰਦਰ ਬਰਨਾਲਾ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਸਮਾਗਮ ਮੌਕੇ ਮੁੱਖ ਮਹਿਮਾਨ ਭੁਪਿੰਦਰ ਸਿੰਘ ...
ਹੰਡਿਆਇਆ, 25 ਸਤੰਬਰ (ਗੁਰਜੀਤ ਸਿੰਘ ਖੁੱਡੀ)-ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ਅਧੀਨ ਚਲਦੇ ਖੇਤੀ ਵਿਗਿਆਨ ਕੇਂਦਰ ਹੰਡਿਆਇਆ ਵਿਖੇ ਐਸੋਸੀਏਟ ਡਾਇਰੈਕਟਰ ਡਾ: ਪ੍ਰਹਿਲਾਦ ਸਿੰਘ ਤੰਵਰ ਦੀ ਅਗਵਾਈ ਵਿਚ ਮਧੂ ਮੱਖੀ ਪਾਲਣ ...
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਧਾਲੀਵਾਲ, ਭੱੁਲਰ)-ਭਾਜਪਾ ਸੁਨਾਮ ਇਕਾਈ ਵਲੋਂ ਭਾਜਪਾ ਦੇ ਸੂਬਾ ਕਮੇਟੀ ਮੈਂਬਰ ਸ਼ੰਕਰ ਬਾਂਸਲ ਦੀ ਅਗਵਾਈ ਵਿਚ ਪੰਡਤ ਦੀਨ ਦਿਆਲ ਉਪਾਧਿਆਏ ਨੂੰ ਯਾਦ ਕਰਦਿਆਂ ਉਨ੍ਹਾਂ ਦਾ ਜਨਮ ਦਿਨ ਸਥਾਨਕ ਰਾਮ ਨਗਰ ਵਿਖੇ ਮਨਾਇਆ ਗਿਆ | ਭਾਜਪਾ ...
ਮੂਣਕ, 25 ਸਤੰਬਰ (ਕੇਵਲ ਸਿੰਗਲਾ, ਵਰਿੰਦਰ ਭਾਰਦਵਾਜ)-ਜਾਤ ਅਤੇ ਧਰਮ ਦੇ ਨਾਂਅ 'ਤੇ ਆਹੁਦੇ ਵੰਡਣਾ ਸੂਬੇ ਲਈ ਅਤੇ ਦੇਸ਼ ਲਈ ਖ਼ਤਰਨਾਕ ਸਿੱਧ ਹੋ ਰਿਹਾ ਹੈ ਸਿਆਸਤ ਜਾਤ ਅਤੇ ਧਰਮ ਤੋਂ ਉੱਪਰ ਉੱਠ ਕੇ ਹੋਣੀ ਚਾਹੀਦੀ ਹੈ | ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ...
ਸੰਗਰੂਰ, 25 ਸਤੰਬਰ (ਚੌਧਰੀ ਨੰਦ ਲਾਲ ਗਾਂਧੀ)-ਵੱਖ-ਵੱਖ ਸਰਕਾਰੀ ਅਤੇ ਅਰਧ ਸਰਕਾਰੀ ਵਿਭਾਗਾਂ 'ਚੋਂ ਸ਼ਾਨਦਾਰ ਸੇਵਾਵਾਂ ਕਰਕੇ ਸੇਵਾ-ਮੁਕਤ ਹੋਏ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਇੱਕ ਅਹਿਮ ਇਕੱਤਰਤਾ ਅਤੇ ਇਕ ਰੋਜ਼ਾ ਜਨਰਲ ਇਜਲਾਸ ਰਾਜ ਕੁਮਾਰ ਅਰੋੜਾ ਦੀ ਅਗਵਾਈ ...
ਭਦੌੜ, 25 ਸਤੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿਚ ਸੰਯੁਕਤ ਕਿਸਾਨ ਸੰਯੁਕਤ ਮੋਰਚਾ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦੇ ਦਿੱਤੇ ਸੱਦੇ ਨੂੰ ਆੜ੍ਹਤੀਆ ਐਸੋਸੀਏਸ਼ਨ ਭਦੌੜ ਨੇ ਆਪਣਾ ਪੂਰਾ ਸਮਰਥਨ ਦੇਣ ਦਾ ਐਲਾਨ ਕੀਤਾ ਹੈ | ...
ਹੰਡਿਆਇਆ, 25 ਸਤੰਬਰ (ਗੁਰਜੀਤ ਸਿੰਘ ਖੁੱਡੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁੱਡੀ ਕਲਾਂ ਦੇ 12ਵੀਂ ਕਲਾਸ ਦੇ ਹੋਣਹਾਰ ਵਿਦਿਆਰਥੀ ਕਮਲਪ੍ਰੀਤ ਸਿੰਘ ਨੇ ਆਪਣੀ ਬਿਹਤਰੀਨ ਕਲਾ ਦਾ ਪ੍ਰਦਰਸ਼ਨ ਕਰਦੇ ਹੋਏ 'ਕਿਸ ਮੇ ਕਿਤਨਾ ਹੈ ਦਮ' ਦੇ ਗ੍ਰੇਡ ਫਿਨਾਲੇ ਵਿਚ ਪਹਿਲਾ ...
ਮਹਿਲ ਕਲਾਂ, 25 ਸਤੰਬਰ (ਤਰਸੇਮ ਸਿੰਘ ਗਹਿਲ)-ਉੱਘੀ ਵਿੱਦਿਅਕ ਸੰਸਥਾ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਮਹਿਲ ਕਲਾਂ ਵਿਖੇ ਸਕੂਲ ਪਿ੍ੰਸੀਪਲ ਡਾ: ਹਿਮਾਂਸ਼ੂ ਦੱਤ ਸ਼ਰਮਾ ਦੀ ਅਗਵਾਈ ਹੇਠ ਸਕੂਲ ਵਿਚ ਫੁੱਲ ਫਲ ਅਤੇ ਛਾਂਦਾਰ ਬੂਟੇ ਲਗਾਏ ਗਏ | ਇਸ ਸਮੇਂ ਸਕੂਲ ਪਿ੍ੰਸੀਪਲ ...
ਟੱਲੇਵਾਲ, 25 ਸਤੰਬਰ (ਸੋਨੀ ਚੀਮਾ)-ਮਾਤਾ ਸਾਹਿਬ ਕੌਰ ਗਰਲਜ਼ ਕਾਲਜ/ਸੀਨੀ. ਸੈਕੰ: ਸਕੂਲ ਗਹਿਲ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਸੰਸਥਾ ਦੇ ਪਿ੍ੰਸੀਪਲ ਡਾ: ਹਰਬੰਸ ਕੌਰ ਅਤੇ ਲੈਕਚਰਾਰ ਦਿਲਰਾਜ ਕੌਰ ...
ਰੂੜੇਕੇ ਕਲਾਂ, 25 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਹਲਕਾ ਭਦੌੜ ਤੋਂ ਵਿਧਾਇਕ ਕਾਂਗਰਸੀ ਆਗੂ ਪਿਰਮਲ ਸਿੰਘ ਖ਼ਾਲਸਾ ਧੌਲਾ ਦਾ ਯੂਥ ਕਾਂਗਰਸੀ ਆਗੂ ਸਤਨਾਮ ਸਿੰਘ ਕਾਹਨੇਕੇ ਸਾਬਕਾ ਮੈਂਬਰ ਬਲਾਕ ਸੰਮਤੀ ਦੇ ਗ੍ਰਹਿ ਕਾਂਗਰਸ ਪਾਰਟੀ ਦੇ ਵਰਕਰ ਅਹੁਦੇਦਾਰਾਂ ਵਲੋਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX