ਤਾਜਾ ਖ਼ਬਰਾਂ


ਫ਼ਿਲਹਾਲ ਕਾਂਗਰਸੀ ਹਾਂ, ਸਮਾਂ ਆਉਣ ’ਤੇ ਦੱਸਾਂਗੀ -ਪ੍ਰਨੀਤ ਕੌਰ
. . .  22 minutes ago
ਜ਼ੀਰਕਪੁਰ, 2 ਦਸੰਬਰ (ਹੈਪੀ ਪੰਡਵਾਲਾ)- ਇਸ ਸਮੇਂ ਪੰਜਾਬ ਵਿਚ ਸਾਡੇ ਪਰਿਵਾਰ ਦੀ ਜੋ ਵੀ ਹੈਸੀਅਤ ਹੈ, ਇਹ ਸਭ ਲੋਕਾਂ ਦੀ ਦੇਣ ਹੈ ਤੇ ਲੋਕਾਂ ਦੇ ਇਸ ਪਿਆਰ ਦਾ ਕੋਈ ਮੁੱਲ ਨਹੀਂ ਦਿੱਤਾ ਜਾ ਸਕਦਾ। ਮੈਂ ਅਗਾਂਹ ਵੀ ਇਸ ਰਿਸਤੇ ਨੂੰ ਹੋਰ...
ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵਲੋਂ ਜਗਮੀਤ ਸਿੰਘ ਬਰਾੜ ਨੂੰ ਨੋਟਿਸ
. . .  about 1 hour ago
ਚੰਡੀਗੜ੍ਹ, 2 ਦਸੰਬਰ- ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਜਗਮੀਤ ਸਿੰਘ ਬਰਾੜ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ 6 ਦਸੰਬਰ ਨੂੰ ਅਨੁਸ਼ਾਸਨੀ ਕਮੇਟੀ ਸਾਹਮਣੇ...
ਬਹੁਕਰੋੜੀ ਟੈਂਡਰ ਘੁਟਾਲੇ ਵਿਚ ਨਾਮਜ਼ਦ ਸਾਬਕਾ ਮੰਤਰੀ ਆਸ਼ੂ ਦੇ ਨਿੱਜੀ ਸਹਾਇਕ ਦੀ ਅਗਾਉਂ ਜ਼ਮਾਨਤ ਅਰਜ਼ੀ ਸੁਪਰੀਮ ਕੋਰਟ ਵਲੋਂ ਰੱਦ
. . .  about 1 hour ago
ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਬਹੁਕਰੋੜੀ ਟੈਂਡਰ ਘੁਟਾਲੇ ਵਿਚ ਨਾਮਜ਼ਦ ਸਾਬਕਾ ਮੰਤਰੀ ਆਸ਼ੂ ਦੇ ਨਿੱਜੀ ਸਹਾਇਕ ਇੰਦਰਜੀਤ ਸਿੰਘ ਇੰਦੀ ਦੀ ਅਗਾਊਂ ਜ਼ਮਾਨਤ ਦੀ...
ਜੈਵੀਰ ਸ਼ੇਰਗਿੱਲ ਭਾਜਪਾ ਦੇ ਕੌਮੀ ਬੁਲਾਰੇ ਨਿਯੁਕਤ
. . .  about 2 hours ago
ਜੈਵੀਰ ਸ਼ੇਰਗਿੱਲ ਭਾਜਪਾ ਦੇ ਕੌਮੀ ਬੁਲਾਰੇ ਨਿਯੁਕਤ
ਗੁਜਰਾਤ ਚੋਣਾਂ 'ਚ ਬਹੁਮਤ ਹਾਸਲ ਕਰਾਂਗੇ : ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ
. . .  about 2 hours ago
ਅੰਮ੍ਰਿਤਸਰ ਜ਼ਿਲ੍ਹਾ ਕਚਹਿਰੀ ’ਚ ਪੇਸ਼ੀ ਭੁਗਤਣ ਆਏ ਕੈਦੀ ਵਲੋਂ ਭੱਜਣ ਦੀ ਕੋਸ਼ਿਸ
. . .  about 2 hours ago
ਅੰਮ੍ਰਿਤਸਰ, 2 ਦਸੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਜ਼ਿਲ੍ਹਾ ਕਚਹਿਰੀ ’ਚ ਪੇਸ਼ੀ ਭੁਗਤਣ ਆਏ ਕੈਦੀ ਵਲੋਂ ਭੱਜਣ ਦੀ ਕੋਸ਼ਿਸ ਕੀਤੀ ਗਈ, ਪਰ ਮੌਕੇ ’ਤੇ ਮੌਜੂਦ ਲੋਕਾਂ ਅਤੇ ਪੁਲਿਸ ਮੁਲਾਜ਼ਮਾਂ
ਭਾਜਪਾ ਵਲੋਂ ਕੈਪਟਨ ਤੇ ਸੁਨੀਲ ਜਾਖੜ ਨੂੰ ਅਹਿਮ ਜ਼ਿੰਮੇਵਾਰੀ, ਕੌਮੀ ਕਾਰਜਕਾਰਨੀ ਦੇ ਮੈਂਬਰ ਨਿਯੁਕਤ
. . .  about 2 hours ago
ਨਵੀਂ ਦਿੱਲੀ, 2 ਦਸੰਬਰ- ਭਾਜਪਾ ਵਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਸੰਸਦ ਮੈਂਬਰ ਸੁਨੀਲ...
ਪੰਜਾਬ ਸਰਕਾਰ ਮੁਹੱਲਾ ਕਲੀਨਿਕਾਂ ਦੇ ਨਾਂਅ ’ਤੇ ਆਰ. ਐਮ. ਪੀ. ਡਾਕਟਰਾਂ ਨੂੰ ਉਜਾੜਨ ਦੀ ਕੋਸ਼ਿਸ਼ ਨਾ ਕਰੇ- ਡਾ ਰਾਜੇਸ਼ ਸ਼ਰਮਾ
. . .  about 3 hours ago
ਸੰਧਵਾਂ, 2 ਦਸੰਬਰ (ਪ੍ਰੇਮੀ ਸੰਧਵਾਂ)- ਬਲਾਕ ਬੰਗਾ 295 ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਪਿੰਡ ਸੰਧਵਾਂ ਵਿਖੇ ਇਕਾਈ ਆਗੂ ਡਾ. ਹਰਭਜਨ ਸਿੰਘ ਸੰਧੂ ਦੀ ਅਗਵਾਈ ’ਚ ਹੋਈ ਇਕੱਤਰਤਾ ਦੌਰਾਨ ਪ੍ਰਧਾਨ ਡਾ. ਰਾਜੇਸ਼ ਸ਼ਰਮਾ ਬੰਗਾ...
ਜਿਉਂਦ ਮਾਈਨਰ ਰਜਵਾਹੇ ’ਚ ਪਾੜ ਪੈ ਜਾਣ ਕਾਰਨ ਕਣਕ ਦੀ ਫ਼ਸਲ ਪਾਣੀ ’ਚ ਡੁੱਬੀ
. . .  about 3 hours ago
ਤਪਾ ਮੰਡੀ,2 ਦਸੰਬਰ (ਪ੍ਰਵੀਨ ਗਰਗ)- ਬਰਨਾਲਾ ਬਠਿੰਡਾ ਮੁੱਖ ਮਾਰਗ ’ਤੇ ਮਹਿਤਾ ਕੱਟ ਨਜ਼ਦੀਕੀ ਜਿਉਂਦ ਮਾਈਨਰ ਰਜਵਾਹੇ ’ਚ ਪਾੜ ਪੈ ਜਾਣ ਕਾਰਨ 7 ਏਕੜ ਦੇ ਕਰੀਬ...
ਚੋਰਾਂ ਨੇ ਸਕੂਲ ਨੂੰ ਵੀ ਨਹੀਂ ਬਖ਼ਸ਼ਿਆ
. . .  about 4 hours ago
ਚੌਗਾਵਾਂ, 2 ਦਸੰਬਰ (ਗੁਰਵਿੰਦਰ ਸਿੰਘ ਕਲਸੀ)- ਬੀਤੀ ਰਾਤ ਚੋਰਾਂ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਸੋੜੀਆ ਦੇ ਜਿੰਦਰੇ ਤੋੜਕੇ ਜ਼ਰੂਰੀ ਸਮਾਨ ਚੋਰੀ ਕਰਕੇ ਲੈ ਜਾਣ ਦੀ ਖ਼ਬਰ ਹੈ। ਇਸ ਸੰਬੰਧੀ ਸਕੂਲ ਦੀ...
ਪੰਜਾਬ ਪੁਲਿਸ ਦੇ 22 ਕਰਮਚਾਰੀ ਬਤੌਰ ਸੁਪਰਡੈਂਟ ਗ੍ਰੇਡ-2 ਕੀਤੇ ਗਏ ਪਦ ਉੱਨਤ
. . .  about 4 hours ago
ਚੰਡੀਗੜ੍ਹ, 2 ਦਸੰਬਰ-ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ 'ਚ ਕੰਮ ਕਰ ਰਹੇ ਸੀਨੀਅਰ ਸਹਾਇਕ ਦੀ ਸੀਨੀਅਰਤਾ ਦੀ ਸੂਚੀ ਦੇ ਆਧਾਰ 'ਤੇ ਪੁਲਿਸ ਵਿਭਾਗ ਵਲੋਂ ਗਠਿਤ ਕਮੇਟੀ ਦੁਆਰਾ ਸੁਪਰਡੈਂਟ ਗ੍ਰੇਡ-2 ਦੇ ਕਾਡਰ ਵਿਚ 22 ਕਰਮਚਾਰੀਆਂ ਨੂੰ ਪੇਅ ਬੈਂਡ ਰੁਪਏ ਸਮੇਤ ਬਣਦੇ ਭੱਤਿਆਂ ਦੇ ਪ੍ਰਤੀ ਮਹੀਨਾ ਵਿਚ...
ਹਰਿਆਣਾ ਸਰਕਾਰ ਵਲੋਂ ਗੁਰੂ ਘਰਾਂ ’ਚ ਸਰਕਾਰੀ ਦਖ਼ਲ ਬਰਦਾਸ਼ਤ ਨਹੀਂ- ਐਡਵੋਕੇਟ ਧਾਮੀ
. . .  about 4 hours ago
ਅੰਮ੍ਰਿਤਸਰ, 2 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਸਰਕਾਰ ਵਲੋਂ ਨਾਮਜ਼ਦ ਕੀਤੀ ਗਈ 38 ਮੈਂਬਰੀ ਐਡਹਾਕ ਹਰਿਆਣਾ ਗੁਰਦੁਆਰਾ ਪ੍ਰਬੰਧ ਕਮੇਟੀ ਨੂੰ ਮੂਲੋਂ ਰੱਦ...
ਜੰਮੂ ਕਸ਼ਮੀਰ :ਐਲ.ਓ.ਸੀ. ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਹਥਿਆਰ ਤੇ ਸ਼ੱਕੀ ਵਸਤੂਆਂ ਬਰਾਮਦ
. . .  about 4 hours ago
ਸ੍ਰੀਨਗਰ, 2 ਦਸੰਬਰ-ਆਰਮੀ 8 ਆਰ.ਆਰ. ਅਤੇ ਜੰਮੂ-ਕਸ਼ਮੀਰ ਪੁਲਿਸ ਦੀਆਂ ਪਾਰਟੀਆਂ ਨੇ ਅੱਜ ਐਲ.ਓ.ਸੀ. ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਤਲਾਸ਼ੀ ਦੌਰਾਨ 2 ਏ.ਕੇ.-74 ਰਾਈਫਲਾਂ, 2 ਏ.ਕੇ. ਮੈਗਜ਼ੀਨ, ਏ.ਕੇ. ਦੇ 117 ਰੌਂਦ, 2 ਚੀਨੀ ਪਿਸਤੌਲ...
ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਖ-ਵੱਖ ਪੋਲਿੰਗ ਬੂਥਾਂ 'ਤੇ 30,000 ਸੁਰੱਖਿਆ ਕਰਮਚਾਰੀ ਕੀਤੇ ਜਾਣਗੇ ਤਾਇਨਾਤ
. . .  about 4 hours ago
ਨਵੀਂ ਦਿੱਲੀ, 2 ਦਸੰਬਰ-ਦਿੱਲੀ ਪੁਲਿਸ ਦੇ ਅਧਿਕਾਰੀ ਐਸ.ਪੀ. ਹੁੱਡਾ ਨੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਖ-ਵੱਖ ਪੋਲਿੰਗ ਬੂਥਾਂ 'ਤੇ 30,000 ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਨਾਜ਼ੁਕ...
ਸਮੁੰਦਰੀ ਸਰਹੱਦਾਂ ਦੀ ਰੱਖਿਆ ਲਈ ਮਜ਼ਬੂਤ ਜਲ ਸੈਨਾ ਸਮੇਂ ਦੀ ਮੁੱਖ ਲੋੜ- ਰੱਖਿਆ ਮੰਤਰੀ
. . .  about 4 hours ago
ਮਹਾਂਰਾਸ਼ਟਰ, 2 ਦਸੰਬਰ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੁੰਬਈ ਵਿਚ ਰੱਖਿਆ ਸ਼ਿਪਯਾਰਡ ’ਚ ਰੱਖਿਆ ਮੰਤਰਾਲੇ ਲਈ ਸਲਾਹਕਾਰ ਕਮੇਟੀ ਦੀ ਇਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇੱਥੇ ਬੋਲਦਿਆਂ...
ਗਿ੍ਫ਼ਤਾਰ ਕੀਤਾ ਗਿਆ ਹਰਪ੍ਰੀਤ ਸਿੰਘ ਹੈਪੀ ਨਿਰਦੋਸ਼- ਪਰਿਵਾਰਕ ਮੈਂਬਰ
. . .  about 5 hours ago
ਓਠੀਆਂ, 2 ਦਸੰਬਰ (ਗੁਰਵਿੰਦਰ ਸਿੰਘ ਛੀਨਾ)- ਕੌਮੀ ਜਾਂਚ ਏਜੰਸੀ ਵਲੋਂ ਦਿੱਲੀ ਤੋਂ ਗਿ੍ਫ਼ਤਾਰ ਕੀਤੇ ਗਏ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਪਿੰਡ ਮਿਆਦੀਆਂ ਦੇ ਰਹਿਣ ਵਾਲੇ ਅੱਤਵਾਦੀ ਹਰਪ੍ਰੀਤ ਸਿੰਘ ਮਲੇਸ਼ੀਆ ਜੋ ਲੁਧਿਆਣਾ ਬੰਬ...
ਫੀਫਾ ਵਿਸ਼ਵ ਕੱਪ 'ਚ ਅੱਜ ਦੱਖਣੀ ਕੋਰੀਆ-ਪੁਰਤਗਾਲ, ਘਾਨਾ-ਉਰੂਗੁਏ, ਕੈਮਰੂਨ-ਬ੍ਰਾਜ਼ੀਲ ਤੇ ਸਰਬੀਆ-ਸਵਿਟਜ਼ਰਲੈਂਡ ਦੇ ਮੈਚ
. . .  about 5 hours ago
ਦੋਹਾ, 2 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੋਰੀਆ ਅਤੇ ਪੁਰਤਗਾਲ ਦਾ ਮੈਚ ਰਾਤ 8.30, ਘਾਨਾ ਅਤੇ ਉਰੂਗੁਏ ਦਾ ਰਾਤ 8.30, ਕੈਮਰੂਨ ਅਤੇ ਬ੍ਰਾਜ਼ੀਲ ਦਾ ਰਾਤ 12.30 ਅਤੇ ਸਰਬੀਆ-ਸਵਿਟਜ਼ਰਲੈਂਡ...
ਗੋਲਡੀ ਬਰਾੜ ਨੂੰ ਜਲਦ ਲਿਆਂਦਾ ਜਾਵੇਗਾ ਭਾਰਤ-ਭਗਵੰਤ ਮਾਨ
. . .  about 5 hours ago
ਚੰਡੀਗੜ੍ਹ, 2 ਦਸੰਬਰ-ਮੂਸੇਵਾਲਾ ਹੱਤਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਕੈਲੇਫੋਰਨੀਆ ਪੁਲਿਸ ਵਲੋਂ ਹਿਰਾਸਤ 'ਚ ਲਏ ਜਾਣ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਬਿਆਨ ਵਿਚ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਮੁਖੀ ਹੋਣ ਦੇ ਨਾਤੇ ਮੈਂ ਤਸਦੀਕ...
ਦਿੱਲੀ ਨਗਰ ਨਿਗਮ ਚੋਣਾਂ ਵਾਲੇ ਦਿਨ ਮੈਟਰੋ ਸੇਵਾ ਸਵੇਰੇ 4 ਵਜੇ ਤੋਂ ਹੋਵੇਗੀ ਸ਼ੁਰੂ
. . .  about 6 hours ago
ਨਵੀਂ ਦਿੱਲੀ, 2 ਦਸੰਬਰ-ਡੀ.ਐਮ.ਆਰ.ਸੀ. ਅਨੁਸਾਰ 4 ਦਸੰਬਰ ਨੂੰ ਦਿੱਲੀ ਨਗਰ ਨਿਗਮ ਚੋਣਾਂ ਦੇ ਦਿਨ, ਸਾਰੀਆਂ ਲਾਈਨਾਂ 'ਤੇ ਦਿੱਲੀ ਮੈਟਰੋ ਰੇਲ ਸੇਵਾਵਾਂ ਸਾਰੇ ਟਰਮੀਨਲ ਸਟੇਸ਼ਨਾਂ ਤੋਂ ਸਵੇਰੇ 4 ਵਜੇ ਤੋਂ ਸ਼ੁਰੂ ਹੋਣਗੀਆਂ। ਸਾਰੀਆਂ ਲਾਈਨਾਂ 'ਤੇ ਸਵੇਰੇ 6 ਵਜੇ ਤੱਕ 30 ਮਿੰਟ ਦੇ ਅੰਤਰਾਲ ਨਾਲ ਰੇਲ ਗੱਡੀਆਂ...
ਸ੍ਰੀ ਮੁਕਤਸਰ ਨਾਲ ਸੰਬੰਧਤ ਹੈ ਗੋਲਡੀ ਬਰਾੜ, ਅਮਰੀਕਾ ਵਿਚ ਗ੍ਰਿਫ਼ਤਾਰੀ ਦੀ ਖ਼ਬਰ ਮਗਰੋਂ ਸ਼ਹਿਰ ਵਿਚ ਚਰਚਾ ਦਾ ਮਾਹੌਲ
. . .  about 6 hours ago
ਸ੍ਰੀ ਮੁਕਤਸਰ ਸਾਹਿਬ, 2 ਦਸੰਬਰ (ਰਣਜੀਤ ਸਿੰਘ ਢਿੱਲੋਂ)- ਵਿਸ਼ਵ ਪ੍ਰਸਿੱਧ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਹੱਤਿਆ ਕਾਂਡ ਦੇ ਮੁੱਖ ਮਾਸਟਰ ਮਾਈਂਡ ਵਜੋਂ ਜਾਣੇ ਜਾਂਦੇ ਗੋਲਡੀ ਬਰਾੜ ਦੀ ਅਮਰੀਕਾ ਦੇ...
ਗੋਲਡੀ ਬਰਾੜ ਨੂੰ ਹਿਰਾਸਤ 'ਚ ਲਏ ਜਾਣ ਦਾ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵਲੋਂ ਸਵਾਗਤ
. . .  about 7 hours ago
ਮਾਨਸਾ, 2 ਦਸੰਬਰ-ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਮੂਸੇਵਾਲਾ ਹੱਤਿਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਹਿਰਾਸਤ 'ਚ ਲਏ ਜਾਣ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰੈੱਸ ਦੇ ਮਾਧਿਅਮ ਰਾਹੀਂ ਉਨ੍ਹਾਂ ਨੂੰ ਇਹ ਪਤਾ ਲੱਗਾ ਹੈ ਕਿ ਗੋਲਡੀ ਬਰਾੜ ਨੂੰ ਹਿਰਾਸਤ 'ਚ ਲੈ ਲਿਆ...
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਤਖ਼ਤ ਸ੍ਰੀ ਪਟਨਾ ਸਾਹਿਬ ਦਾ ਸਮੁੱਚਾ ਪ੍ਰਬੰਧਕੀ ਬੋਰਡ 6 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ
. . .  1 minute ago
ਅੰਮ੍ਰਿਤਸਰ, 2 ਦਸੰਬਰ (ਜਸਵੰਤ ਸਿੰਘ ਜੱਸ)- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਅਤੇ ਪ੍ਰਬੰਧਕੀ ਬੋਰਡ ਦੇ ਚੱਲ ਰਹੇ ਵਿਵਾਦ ਦੌਰਾਨ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ...
ਰਾਸ਼ਟਰੀ ਪ੍ਰਦੂਸ਼ਣ ਰੋਕਥਾਮ ਦਿਵਸ
. . .  about 7 hours ago
ਰਾਸ਼ਟਰੀ ਪ੍ਰਦੂਸ਼ਣ ਰੋਕਥਾਮ ਦਿਵਸ
ਖੇਮਕਰਨ ਸੈਕਟਰ 'ਚ ਇਕ ਪਾਕਿਸਤਾਨੀ ਡਰੋਨ ਸਮੇਤ ਪੰਜ ਪੈਕਟ ਹੈਰੋਇਨ ਬਰਾਮਦ
. . .  about 7 hours ago
ਖੇਮਕਰਨ, 2 ਦਸੰਬਰ (ਰਾਕੇਸ਼ ਕੁਮਾਰ ਬਿੱਲਾ)-ਥਾਣਾ ਖੇਮਕਰਨ ਨੂੰ ਅੱਜ ਸਵੇਰੇ ਫਿਰ ਵੱਡੀ ਸਫਲਤਾ ਮਿਲੀ, ਜਦ ਐਸ.ਐਚ.ਓ ਇੰਸਪੈਕਟਰ ਕੰਵਲਜੀਤ ਰਾਏ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਬੀ.ਐਸ.ਐਫ. ਦੀ ਸਹਾਇਤਾ ਨਾਲ ਸਰਹੱਦ ਦੇ ਪਿੰਡ ਕਲਸ ਦੀ ਡਰੇਨ ਨਜ਼ਦੀਕ ਇਕ ਪਾਕਿਸਤਾਨੀ ਡਰੋਨ...
ਨਸ਼ੇ ਦੀ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 26 ਸਾਲ ਦੇ ਨੌਜਵਾਨ ਦੀ ਮੌਤ
. . .  about 3 hours ago
ਮੰਡੀ ਘੁਬਾਇਆ, 2 ਦਸੰਬਰ (ਅਮਨ ਬਵੇਜਾ)-ਜ਼ਿਲ੍ਹਾ ਫ਼ਾਜ਼ਿਲਕਾ ਦੇ ਅਧੀਨ ਪੈਂਦੀ ਮੰਡੀ ਘੁਬਾਇਆ ਦੇ ਨੇੜਲੇ ਖੇਤਾਂ ਦੇ ਵਿਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 26 ਸਾਲਾਂ ਦੇ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਲਵਪ੍ਰੀਤ ਸਿੰਘ ਪੁੱਤਰ ਜਸਬੀਰ ਸਿੰਘ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 12 ਅੱਸੂ ਸੰਮਤ 553

ਲੁਧਿਆਣਾ

ਸ਼੍ਰੋਮਣੀ ਅਕਾਲੀ ਦਲ-ਬਸਪਾ ਦੀ ਸਰਕਾਰ ਬਣਨ 'ਤੇ ਉੱਚ ਪੱਧਰ ਦੀਆਂ ਸਿਹਤ ਤੇ ਸਿੱਖਿਆ ਸਹੂਲਤਾਂ ਮੁਹੱਈਆ ਕਰਾਈਆਂ ਜਾਣਗੀਆਂ-ਸੁਖਬੀਰ ਸਿੰਘ ਬਾਦਲ

ਲੁਧਿਆਣਾ, 26 ਸਤੰਬਰ (ਕਵਿਤਾ ਖੁੱਲਰ/ਅਮਰੀਕ ਸਿੰਘ ਬੱਤਰਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਅਕਾਲੀ ਦਲ-ਬਸਪਾ ਸਰਕਾਰ ਬਣਨ 'ਤੇ ਉੱਚ ਦਰਜੇ ਦੀ ਸਿੱਖਿਆ/ਸਿਹਤ ਸਹੂਲਤਾਂ ਪਹਿਲ ਦੇ ਆਧਾਰ 'ਤੇ ਮੁਹੱਈਆ ਕਰਾਈਆਂ ਜਾਣਗੀਆਂ ਤੇ ਧਾਰਮਿਕ ਸਥਾਨਾਂ ਦੀਆਂ ਰਜਿਸਟਰੀਆਂ ਤੇ ਕੋਈ ਫੀਸ ਨਹੀਂ ਵਸੂਲੀ ਜਾਵੇਗੀ | ਸ. ਬਾਦਲ ਜੈਨ ਸਮਾਜ ਵਲੋਂ ਹਲਕਾ ਸੈਂਟਰਲ ਵਿਚ ਕਰਾਏ 'ਪਰਿਵਾਰ ਮਿਲਣ ਸਮਾਗਮ' ਨੂੰ ਸੰਬੋਧਨ ਕਰ ਰਹੇ ਸਨ | ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਵਿਚ ਸਿੱਖਿਆ ਦਾ ਹਾਲ ਠੀਕ ਨਹੀਂ ਹੈ | ਉਨ੍ਹਾਂ ਕਿਹਾ ਕਿ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਹਰ ਹੀਲਾ ਵਸੀਲਾ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸੂਬੇ ਵਿਚ ਸਿਹਤ ਸਹੂਲਤਾਂ ਦੀ ਭਾਰੀ ਕਮੀ ਹੈ | ਉਨ੍ਹਾਂ ਕਿਹਾ ਕਿ ਜੈਨ ਸਮਾਜ ਨਾਲ ਸਿੱਖਾਂ ਦਾ ਰਿਸ਼ਤਾ ਬਹੁਤ ਪੁਰਾਣਾ ਹੈ | ਸ. ਬਾਦਲ ਨੇ ਕਿਹਾ ਕਿ ਜੈਨ ਸਮਾਜ ਦੀ ਮੰਗ ਅਨੁਸਾਰ 20 ਏਕੜ ਜ਼ਮੀਨ ਮੰਦਿਰ ਲਈ ਅਲਾਟ ਕੀਤੀ ਜਾਵੇਗੀ | ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ, ਸ਼ਰਨਜੀਤ ਸਿੰਘ ਢਿੱਲੋਂ, ਜਥੇਦਾਰ ਹੀਰਾ ਸਿੰਘ ਗਾਬੜੀਆ, ਜ਼ਿਲ੍ਹਾ ਅਕਾਲੀ ਜਥਾ ਸ਼ਹਿਰੀ ਪ੍ਰਧਾਨ ਜਥੇਦਾਰ ਹਰਭਜਨ ਸਿੰਘ ਡੰਗ, ਸਾਬਕਾ ਪ੍ਰਧਾਨ ਰਣਜੀਤ ਸਿੰਘ ਢਿੱਲੋਂ, ਸਾਬਕਾ ਸੰਸਦੀ ਸਕੱਤਰ ਐਡਵੋਕੇਟ ਹਰੀਸ਼ ਰਾਏ ਢਾਂਡਾ, ਜਥੇਦਾਰ ਪਿ੍ਤਪਾਲ ਸਿੰਘ, ਅਨਿਲ ਜੋਸ਼ੀ ਅੰਮਿ੍ਤਸਰ, ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਵਿਜੇ ਦਾਨਵ, ਯੂਥ ਅਕਾਲੀ ਦਲ ਦੇ ਬੁਲਾਰੇ ਗੁਰਦੀਪ ਸਿੰਘ ਗੋਸ਼ਾ, ਯੂਥ ਅਕਾਲੀ ਸ਼ਹਿਰੀ ਪ੍ਰਧਾਨ ਮਨਪ੍ਰੀਤ ਸਿੰਘ ਮੰਨਾ, ਸਾਬਕਾ ਡਿਪਟੀ ਮੇਅਰ ਆਰ. ਡੀ. ਸ਼ਰਮਾ, ਕਮਲਾ ਕਮਲ ਚੇਤਲੀ, ਅਕਾਲੀ ਜਥਾ ਦਿਹਾਤੀ ਪ੍ਰਧਾਨ ਗੁਰਚਰਨ ਸਿੰਘ ਗਰੇਵਾਲ, ਰਵਿੰਦਰਪਾਲ ਸਿੰਘ ਖਾਲਸਾ, ਗੁਰਿੰਦਰਪਾਲ ਸਿੰਘ ਪੱਪੂ, ਡਾ. ਹਰਪਾਲ ਸਿੰਘ ਕੋਹਲੀ, ਨਰਿੰਦਰਪਾਲ ਸਿੰਘ ਮੱਕੜ, ਗੁਰਪ੍ਰੀਤ ਸਿੰਘ ਵਿੰਕਲ, ਕਨੋਜ ਦਾਨਵ ਆਦਿ ਮੌਜੂਦ ਸਨ | ਸਮਾਗਮ ਦੌਰਾਨ ਬਸਪਾ ਦੇ ਜ਼ਿਲ੍ਹਾ ਪ੍ਰਧਾਨ ਜੀਤ ਰਾਮ ਬਸਰਾ ਤੇ ਦੂਸਰੇ ਆਗੂਆਂ ਸਟੇਜ 'ਤੇ ਨਾ ਬੁਲਾਏ ਜਾਣ 'ਤੇ ਉਹ ਨਰਾਜ਼ ਹੋ ਕੇ ਸਮਾਗਮ ਛੱਡ ਕੇ ਚਲੇ ਗਏ | ਇਸ ਮੌਕੇ ਸ. ਬਾਦਲ ਨੂੰ ਜੈਨ ਸਮਾਜ ਦੇ ਆਗੂਆਂ ਭਾਰਤ ਭੂਸ਼ਨ, ਰਮੇਸ਼ ਕੁਮਾਰ, ਅਰੁਣ ਕੁਮਾਰ ਬਬਲਾ ਆਦਿ ਨੇ ਸਨਮਾਨਿਤ ਕੀਤਾ | ਯੂਥ ਅਕਾਲੀ ਦਲ ਦੇ ਕੌੌਮੀ ਜਨਰਲ ਸਕੱਤਰ ਲਵ ਦਾਵਿ੍ੜ ਵਲੋਂ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਲੁਧਿਆਣਾ ਫ਼ੇਰੀ ਦੌਰਾਨ ਉਨ੍ਹਾਂ ਨਾਲ ਮੁਲਾਕਾਤ ਕੀਤੀ ਗਈ | ਇਸ ਮੌਕੇ ਲਵ ਦਾਵਿ੍ੜ ਨੇ ਉਨ੍ਹਾਂ ਦੇ ਸਾਥੀਆਂ ਵਲੋਂ ਸੁਖਬੀਰ ਦਾ ਭਰਵਾਂ ਸਵਾਗਤ ਕੀਤਾ ਗਿਆ | ਇਸ ਤੋਂ ਬਾਅਦ ਸ. ਬਾਦਲ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਬੱਬਲ ਵਲੋਂ ਕਰਾਏ ਸਮਾਗਮ ਵਿਚ ਸ਼ਾਮਿਲ ਹੋਏ ਤੇ ਅਕਾਲੀ-ਬਸਪਾ ਵਰਕਰਾਂ ਨੂੰ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰ ਬਰ ਤਿਆਰ ਰਹਿਣ ਲਈ ਅਪੀਲ ਕੀਤੀ | ਇਸ ਮੌਕੇ ਹਰਪ੍ਰੀਤ ਜੱਗੀ, ਇੰਦਰਪ੍ਰੀਤ ਸਿੰਘ, ਗਗਨ ਗਿਆਸਪੁਰਾ, ਵਰੁਣ ਮਲਹੋਤਰਾ, ਸੰਜੀਵ ਚੌਧਰੀ, ਗੁਰਦੇਵ ਸਿੰਘ ਗੁਰੀ, ਅਮਰਜੀਤ ਸਿੰਘ ਕਲਸੀ, ਜਸਬੀਰ ਦੂਆ, ਰਜਤ ਸ਼ਰਮਾ, ਦੇਵ ਨਿਰਵਾਨ, ਲਵਲੀ ਦੂਆ, ਬੀਬੀ ਸੁਰਿੰਦਰ ਕੌਰ ਦਿਆਲ, ਬੀਬੀ ਕਰਤਾਰ ਕੌਰ,
ਚਰਨਜੀਤ ਸਿੰਘ ਪੰਨੂ, ਮਹਿੰਦਰ ਸਿੰਘ ਪਾਹਵਾ, ਸੰਜੀਵ ਮਹੋਨ, ਸਤਪਾਲ ਸਿੰਘ, ਅਸ਼ੋਕ ਸਿੰਗਲਾ, ਬਲਦੇਵ ਸਿੰਘ ਕਾਲੜਾ, ਸੁਰਿੰਦਰ ਕੌਰ, ਮਨਪ੍ਰੀਤ ਕੌਰ, ਰਾਣੀ ਕੌਰ, ਅਸ਼ੋਕ ਜੁਨੇਜਾ, ਕੁਲਦੀਪ ਸਿੰਘ, ਰਤਨ ਸਿੰਘ, ਗੁਰਭੇਜ ਸਿੰਘ, ਅੰਮਿ੍ਤਪਾਲ ਸਿੰਘ, ਸੁਨੀਲ ਕੁਮਾਰ, ਅਪਿੰਦਰ ਸਿੰਘ, ਆਸ਼ੂ ਹੰਸਰਾ, ਸਰਵਨਦੀਪ ਸਿੰਘ, ਗੁਰਮੁਖ ਸਿੰਘ, ਜਸਵਿੰਦਰ ਸਿੰਘ ਸ਼ੰਮੀ, ਕੁਲਦੀਪ ਸਿੰਘ ਖਾਲਸਾ ਆਦਿ ਮੌਜੂਦ ਸਨ |

ਖਤਰਨਾਕ ਲੁਟੇਰਾ ਗਰੋਹ ਦੇ ਦੋ ਮੈਂਬਰ ਮੋਬਾਈਲਾਂ ਤੇ ਮੋਟਰਸਾਈਕਲਾਂ ਸਮੇਤ ਗਿ੍ਫ਼ਤਾਰ

ਲੁਧਿਆਣਾ, 26 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਖਤਰਨਾਕ ਲੁਟੇਰਾ ਗਰੋਹ ਦੇ ਦੋ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਪੰਜ ਮੋਬਾਇਲ ਅਤੇ ਤਿੰਨ ਮੋਟਰਸਾਈਕਲ ਬਰਾਮਦ ਕੀਤੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਸੀ.ਪੀ. ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਦੇ ਤਸਕਰ ਹੈਰੋਇਨ ਸਮੇਤ ਕਾਬੂ

ਲੁਧਿਆਣਾ, 26 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਬਸਤੀ ਜੋਧੇਵਾਲ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫਤਾਰ ਕਰਕੇ ਉਸਦੇ ਕਬਜੇ ਵਿਚੋਂ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆਂ ਥਾਣਾ ਬਸਤੀ ਜੋਧੇਵਾਲ ਦੇ ...

ਪੂਰੀ ਖ਼ਬਰ »

ਨਗਰ ਨਿਗਮ ਪ੍ਰਸ਼ਾਸਨ ਨੇ ਸੀਵਰਮੈਨਾਂ ਲਈ 1600 ਸੇਫਟੀ ਕਿੱਟਾਂ ਖਰੀਦਣ ਲਈ ਮੰਗੇ ਟੈਂਡਰ

ਲੁਧਿਆਣਾ, 26 ਸਤੰਬਰ (ਅਮਰੀਕ ਸਿੰਘ ਬੱਤਰਾ)-ਪੰਜਾਬ ਸਫਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਵਲੋਂ ਜੁਗਿਆਣਾ ਏਰੀਆ ਵਿਚ ਬਿਨ੍ਹਾਂ ਸੇਫਟੀ ਕਿੱਟ ਸੀਵਰੇਜ ਦੀ ਸਫਾਈ ਕਰ ਰਹੇ ਸੀਵਰਮੈਨ ਦੀ ਵੀਡੀਓ ਬਣਾਕੇ ਓ ਐਂਡ ਐੱਮ ਸੈੱਲ ਦੇ ਸਬੰਧਿਤ ਅਧਿਕਾਰੀਆਂ ਖਿਲਾਫ ਕਾਰਵਾਈ ਲਈ ...

ਪੂਰੀ ਖ਼ਬਰ »

ਸ਼ੱਕੀ ਹਾਲਾਤ ਵਿਚ ਵਿਅਕਤੀ ਵਲੋਂ ਖ਼ੁਦਕੁਸ਼ੀ

ਲੁਧਿਆਣਾ 26 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਪੀ.ਏ.ਯੂ. ਦੇ ਘੇਰੇ ਅੰਦਰ ਪੈਂਦੇ ਇਲਾਕੇ ਪ੍ਰਤਾਪ ਸਿੰਘ ਵਾਲਾ ਵਿਚ ਇਕ ਵਿਅਕਤੀ ਵੱਲੋਂ ਸ਼ੱਕੀ ਹਾਲਾਤ ਵਿਚ ਖ਼ੁਦਕੁਸ਼ੀ ਕਰ ਲਈ | ਮਿ੍ਤਕ ਦੀ ਸ਼ਨਾਖਤ ਗੁਰਸ਼ਰਨ ਸਿੰਘ ਵਜੋਂ ਕੀਤੀ ਗਈ, ਉਸਦੀ ਉਮਰ 46 ਸਾਲ ਦੇ ਕਰੀਬ ਸੀ | ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਆਸ਼ੂ ਦੇ ਘਰ 'ਚ ਜਸ਼ਨ ਦਾ ਮਾਹੌਲ

ਲੁਧਿਆਣਾ, 26 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਵਜ਼ਾਰਤ ਵਿਚ ਸ਼ਾਮਲ ਕੀਤੇ ਗਏ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਦੇ ਕੈਬਨਿਟ ਮੰਤਰੀ ਬਣਨ ਦੀ ਖੁਸ਼ੀ ਵਿਚ ਇਲਾਕੇ ਦੇ ਲੋਕਾਂ ਵਲੋਂ ਪਟਾਕੇ ਚਲਾ ਕੇ ਅਤੇ ਭੰਗੜੇ ਪਾ ...

ਪੂਰੀ ਖ਼ਬਰ »

ਆਵਾਜਾਈ ਵਿਚ ਰੁਕਾਵਟ ਪਾਉਂਦੇ ਵੱਖ-ਵੱਖ ਥਾਵਾਂ ਤੋਂ 5 ਗਿ੍ਫ਼ਤਾਰ

ਲੁਧਿਆਣਾ, 26 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਆਵਾਜਾਈ ਵਿਚ ਰੁਕਾਵਟ ਪਾਉਣ ਵਾਲੇ 5 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਵਾਹਨ ਕਬਜ਼ੇ ਵਿਚ ਲੈ ਲਏ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਵਲੋਂ ਵਿਸ਼ਾਲ ਪੁੱਤਰ ਰਣਵੀਰ ਵਾਸੀ ...

ਪੂਰੀ ਖ਼ਬਰ »

ਸਮਾਜ ਸੇਵੀ ਹਰਦੀਪ ਸਿੰਘ ਮੁੰਡੀਆਂ ਨੇ ਜ਼ਰੂਰਤਮੰਦ ਮਜ਼ਦੂਰ ਦੀ ਕੀਤੀ ਆਰਥਿਕ ਮਦਦ

ਭਾਮੀਆਂ ਕਲਾਂ, 26 ਸਤੰਬਰ (ਜਤਿੰਦਰ ਭੰਬੀ)-ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਸੇਖੋਵਾਲ ਵਿਖੇ ਇਕ ਵਿਅਕਤੀ ਜੋ ਕਿ ਕਿਸੇ ਠੇਕੇਦਾਰ ਕੋਲ ਬਿਜਲੀ ਦਾ ਕੰਮ ਕਰਦਾ ਸੀ ਅਤੇ ਕੰਮ ਕਰਨ ਦੌਰਾਨ ਹੋਏ ਇਕ ਹਾਦਸੇ ਅੰਦਰ ਉਸਦੀ ਸੱਜੀ ਲੱਤ ਟੁੱਟ ਗਈ | ਠੇਕੇਦਾਰ 4 ਮਹੀਨੇ ਤੱਕ ...

ਪੂਰੀ ਖ਼ਬਰ »

ਸੇਵਾ ਮੁਕਤ ਕੋਆਪ੍ਰੇਟਿਵ ਇੰਸਪੈਕਟਰ ਐਸੋਸੀਏਸ਼ਨ ਵਲੋਂ ਬੰਦ ਦਾ ਸਮਰਥਨ

ਲੁਧਿਆਣਾ, 26 ਸਤੰਬਰ (ਸਲੇਮਪੁਰੀ)-ਪੰਜਾਬ ਸਰਕਾਰ ਦੇ ਸਹਿਕਾਰੀ ਸਭਾਵਾਂ ਬਾਰੇ ਵਿਭਾਗ ਵਿਚੋਂ ਸੇਵਾ ਮੁਕਤ ਹੋਏ ਇੰਸਪੈਕਟਰਾਂ ਦੀ ਸੇਵਾ ਮੁਕਤ ਕੋਆਪਰੇਟਿਵ ਇੰਸਪੈਕਟਰ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਨਾਜਰ ਸਿੰਘ ਮਲਕਪੁਰ ਨੇ ਦੱਸਿਆ ਹੈ ਕਿ ਸੰਯੁਕਤ ਕਿਸਾਨ ...

ਪੂਰੀ ਖ਼ਬਰ »

ਮਾਲਵਾ ਸੱਭਿਆਚਾਰਕ ਮੰਚ ਨੇ ਮਨਾਇਆ ਅੰਤਰਰਾਸ਼ਟਰੀ ਧੀ ਦਿਵਸ

ਲੁਧਿਆਣਾ, 26 ਸਤੰਬਰ (ਕਵਿਤਾ ਖੁੱਲਰ)-ਅੰਤਰਰਾਸ਼ਟਰੀ ਧੀ ਦਿਵਸ ਤੇ ਮਾਲਵਾ ਸੱਭਿਆਚਾਰਕ ਮੰਚ ਪੰਜਾਬ ਦੇ ਚੇਅਰਮੈਨ ਕਿ੍ਸ਼ਨ ਕੁਮਾਰ ਬਾਵਾ, ਮਹਿਲਾ ਪ੍ਰਧਾਨ ਬੀਬੀ ਬਰਜਿੰਦਰ ਕੌਰ ਕੌਂਸਲਰ, ਚਮਨ ਲਾਲ ਬੱਤਰਾ, ਕਨਵੀਨਰ ਰਵਿੰਦਰ ਰੰਗੂਵਾਲ ਨੇ ਕਿਹਾ ਕਿ ਅੱਜ ਵਿਸ਼ਵ ਭਰ ...

ਪੂਰੀ ਖ਼ਬਰ »

ਪੁਲਿਸ ਵਲੋਂ ਨਹੀਂ ਕੀਤੀ ਜਾ ਰਹੀ ਠੋਸ ਕਾਰਵਾਈ
ਲਾਪਤਾ ਹੋਈ ਨਾਬਾਲਗ ਲੜਕੀ ਦੀ ਭਾਲ ਲਈ ਦਰ-ਦਰ ਭਟਕ ਰਿਹਾ ਬੇਵੱਸ ਪਿਤਾ

ਲੁਧਿਆਣਾ, 26 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਲੇਮ ਟਾਬਰੀ ਦੇ ਇਲਾਕੇ ਪਿੰਡ ਭੱਟੀਆਂ ਵਿਚ 28 ਅਗਸਤ ਨੂੰ ਸ਼ੱਕੀ ਹਾਲਾਤ ਵਿਚ ਲਾਪਤਾ ਹੋਈ ਨਾਬਾਲਗ ਲੜਕੀ ਦੀ ਭਾਲ ਲਈ ਉਸ ਦਾ ਪਿਤਾ ਦਰ ਦਰ ਭਟਕ ਰਿਹਾ ਹੈ ਪਰ ਪੁਲਿਸ ਵਲੋਂ ਲੜਕੀ ਦੀ ਭਾਲ ਲਈ ਕੋਈ ਠੋਸ ਕਾਰਵਾਈ ...

ਪੂਰੀ ਖ਼ਬਰ »

ਲਾਪਤਾ ਹੋਈ ਨਾਬਾਲਗ ਲੜਕੀ ਦੀ ਭਾਲ ਲਈ ਦਰ-ਦਰ ਭਟਕ ਰਿਹਾ ਬੇਵੱਸ ਪਿਤਾ

ਲੁਧਿਆਣਾ, 26 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਲੇਮ ਟਾਬਰੀ ਦੇ ਇਲਾਕੇ ਪਿੰਡ ਭੱਟੀਆਂ ਵਿਚ 28 ਅਗਸਤ ਨੂੰ ਸ਼ੱਕੀ ਹਾਲਾਤ ਵਿਚ ਲਾਪਤਾ ਹੋਈ ਨਾਬਾਲਗ ਲੜਕੀ ਦੀ ਭਾਲ ਲਈ ਉਸ ਦਾ ਪਿਤਾ ਦਰ ਦਰ ਭਟਕ ਰਿਹਾ ਹੈ ਪਰ ਪੁਲਿਸ ਵਲੋਂ ਲੜਕੀ ਦੀ ਭਾਲ ਲਈ ਕੋਈ ਠੋਸ ਕਾਰਵਾਈ ...

ਪੂਰੀ ਖ਼ਬਰ »

ਵੰਡ ਪ੍ਰਣਾਲੀ ਉੱਪਰ ਰੱਖੀ ਜਾਂਦੀ ਹੈ ਪੂਰੀ ਨਿਗਰਾਨੀ-ਬੇਰੀ

ਲੁਧਿਆਣਾ, 26 ਸਤੰਬਰ (ਜੁਗਿੰਦਰ ਸਿੰਘ ਅਰੋੜਾ)-ਖ਼ੁਰਾਕ ਸਪਲਾਈ ਵਿਭਾਗ ਵਿਚ ਨਵਨਿਯੁਕਤ ਡੀ.ਐੱਫ.ਸੀ. ਪੱਛਮੀ ਲੁਧਿਆਣਾ ਸ੍ਰੀ ਸੁਰਿੰਦਰ ਬੇਰੀ ਨੇ ਕਿਹਾ ਕਿ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇਗਾ ਕਿ ਦਫ਼ਤਰ ਵਿਚ ਕੰਮ ਕਾਜ ਸਬੰਧੀ ਆਉਣ ਵਾਲੇ ਲੋਕਾਂ ਨੂੰ ਕਿਸੇ ਵੀ ...

ਪੂਰੀ ਖ਼ਬਰ »

ਆਟਾ ਚੱਕੀ ਦੇ ਮਾਲਕ ਨੂੰ ਜ਼ਖ਼ਮੀ ਕਰਕੇ ਲੁਟੇਰੇ ਲੱਖਾਂ ਦੀ ਨਕਦੀ ਲੁੱਟ ਕੇ ਹੋਏ ਫਰਾਰ

ਲੁਧਿਆਣਾ, 26 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਸੁਭਾਸ਼ ਨਗਰ ਵਿਚ ਦੇਰ ਰਾਤ ਆਟਾ ਚੱਕੀ ਦੇ ਮਾਲਕ ਨੂੰ ਜ਼ਖਮੀ ਕਰਨ ਉਪਰੰਤ ਲੁਟੇਰੇ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਸੁਭਾਸ਼ ਨਗਰ ਦਾ ਰਹਿਣ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਹਮੇਸ਼ਾ ਹਰ ਵਰਗ ਦਾ ਧਿਆਨ ਰੱਖਦੀ ਆਈ ਹੈ-ਚੇਅ. ਖੰਗੂੜਾ, ਸਰਪੰਚ ਗੌਂਸਪੁਰ, ਪ੍ਰਧਾਨ ਝੱਮਟ

ਹੰਬੜਾਂ, 26 ਸਤੰਬਰ (ਹਰਵਿੰਦਰ ਸਿੰਘ ਮੱਕੜ)-ਕਾਂਗਰਸ ਪਾਰਟੀ ਨਿਰਪੱਖ ਪਾਰਟੀ ਹੈ ਤੇ ਹਰ ਵਰਗ ਦਾ ਧਿਆਨ ਰੱਖਣ ਨੂੰ ਹਮੇਸ਼ਾਂ ਆਪਣਾ ਫ਼ਰਜ਼ ਸਮਝਦੀ ਆਈ ਹੈ | ਇਸੇ ਨੂੰ ਅਧਾਰ ਬਣਾ ਕੇ ਕਾਂਗਰਸ ਹਾਈ ਕਮਾਂਡ ਵਲੋਂ ਨਿਯੁਕਤ ਕੀਤੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ...

ਪੂਰੀ ਖ਼ਬਰ »

ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਹਫਤਾਵਾਰੀ ਕੀਰਤਨ ਸਮਾਗਮ

ਲੁਧਿਆਣਾ, 26 ਸਤੰਬਰ (ਕਵਿਤਾ ਖੁੱਲਰ)-ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਦੂਜੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਅਗੰਦ ਦੇਵ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਪੂਰੀ ਸ਼ਰਧਾ ਭਾਵਨਾ ...

ਪੂਰੀ ਖ਼ਬਰ »

ਖੇਤੀ ਕਾਰੋਬਾਰੀਆਂ ਲਈ ਪੀ.ਏ.ਯੂ. ਵਿਖੇ ਵੈਬੀਨਾਰ, ਰਿਵਿਊ ਮੀਟਿੰਗ ਵੀ ਹੋਈ

ਲੁਧਿਆਣਾ, 26 ਸਤੰਬਰ (ਪੁਨੀਤ ਬਾਵਾ)-ਪੰਜਾਬ ਐਗਰੀ ਬਿਜ਼ਨਸ ਇਨਕੁਬੇਟਰ ਸੈਂਟਰ ਪੀ.ਏ.ਯੂ. ਵਲੋਂ ਦੋ ਮਹੀਨਿਆਂ ਦੀ ਖੇਤੀ ਕਾਰੋਬਾਰੀ ਸਿਖਲਾਈ ਲੈ ਰਹੇ ਸਿਖਿਆਰਥੀਆਂ ਨੂੰ ਸਰਕਾਰੀ ਸਬਸਿਡੀਆਂ ਅਤੇ ਕਾਰੋਬਾਰ ਸ਼ੁਰੂ ਕਰਨ ਲਈ ਮਾਲੀ ਸਹਾਇਤਾ ਬਾਰੇ ਇਕ ਵੈਬੀਨਾਰ ...

ਪੂਰੀ ਖ਼ਬਰ »

ਗੁਰਕੀਰਤ ਸਿੰਘ ਕੋਟਲੀ ਨੂੰ ਮੰਤਰੀ ਮੰਡਲ ਦਾ ਹਿੱਸਾ ਬਣਾ ਕੇ ਮੁੱਖ ਮੰਤਰੀ ਨੇ ਸ਼ਹੀਦਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ-ਸਵਰਨ ਸਿੰਘ

ਲੁਧਿਆਣਾ, 26 ਸਤੰਬਰ (ਕਵਿਤਾ ਖੁੱਲਰ)-ਸਵਰਨ ਸਿੰਘ ਸਾਬਕਾ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਅਤੇ ਮੈਂਬਰ ਪਲੈਨਿੰਗ ਬੋਰਡ ਕਿਹਾ ਹੈ ਕਿ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਗੁਰਕੀਰਤ ਸਿੰਘ ਕੋਟਲੀ ਨੂੰ ਮੰਤਰੀ ਮੰਡਲ ਵਿਚ ਲੈ ਕੇ ਸ਼ਹੀਦਾਂ ਦੇ ...

ਪੂਰੀ ਖ਼ਬਰ »

ਲੁਧਿਆਣਾ ਜਾਮਾ ਮਸਜਿਦ ਪੁੱਜੇ ਸੁਖਬੀਰ ਸਿੰਘ ਬਾਦਲ

ਲੁਧਿਆਣਾ, 26 ਸਤੰਬਰ (ਕਵਿਤਾ ਖੁੱਲਰ)-ਦੇਸ਼ ਦੇ ਮਹਾਨ ਅਜਾਦੀ ਘੁਲਾਟੀਏ ਲੁਧਿਆਣਵੀ ਪਰਿਵਾਰ ਦੇ ਮੁਖੀ ਤੇ ਪੰਜਾਬ ਦੇ ਮੁਸਲਮਾਨਾਂ ਦੇ ਸ਼ਾਹੀ ਇਮਾਮ ਮਰਹੂਮ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀ ਜਿਨ੍ਹਾਂ ਦਾ 10 ਸਤੰਬਰ ਨੂੰ ਦਿਹਾਂਤ ਹੋ ਗਿਆ ਸੀ ਦੇ ਪਰਵਾਰਿਕ ...

ਪੂਰੀ ਖ਼ਬਰ »

ਬੰਦ ਦੇ ਸੱਦੇ ਦੇ ਮੱਦੇਨਜ਼ਰ ਡੀ.ਜੀ.ਪੀ. ਨੇ ਲਿਆ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

ਲੁਧਿਆਣਾ, 26 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਬੰਦ ਦੇ ਸੱਦੇ ਦੇ ਮੱਦੇਨਜ਼ਰ ਡੀ.ਜੀ.ਪੀ. ਵਲੋਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਹੈ | ਕਾਰਜਕਾਰੀ ਡੀ.ਜੀ.ਪੀ. ਇਕਬਾਲ ਸਿੰਘ ਸਹੋਤਾ ਵਲੋਂ ਅੱਜ ਵੀਡੀਓ ਕਾਨਫਰੰਸਿੰਗ ...

ਪੂਰੀ ਖ਼ਬਰ »

7ਵੀਂ ਦਿਲ ਦੀ ਦੌੜ ਮੈਰਾਥਨ ਵਿਚ ਪੱਛਮੀ ਬੰਗਾਲ ਦਾ ਪੂਰਨ ਸਿੰਘ ਰਿਹਾ ਪਹਿਲੇ ਸਥਾਨ 'ਤੇ

ਸਤਿਗੁਰੂ ਪ੍ਰਤਾਪ ਸਿੰਘ ਹਸਪਤਾਲ ਦਾ ਮੁੱਖ ਉਦੇਸ਼ ਸਮਾਜ ਦੀ ਸੇਵਾ ਕਰਨਾ ਹੈ - ਸੰਧੂ ਲੁਧਿਆਣਾ, 26 ਸਤੰਬਰ (ਸਲੇਮਪੁਰੀ)-ਨਾਮਧਾਰੀ ਮੁਖੀ ਸਤਿਗੁਰੂ ਉਦੈ ਸਿੰਘ ਵਲੋਂ ਦਿਖਾਏ ਮਾਰਗ ਸਦਕਾ ਸਤਿਗੁਰੂ ਪ੍ਰਤਾਪ ਸਿੰਘ ਹਸਪਤਾਲ (ਐੱਸ. ਪੀ. ਐੱਸ.) ਵਲੋਂ ਲੋਕਾਂ ਨੂੰ ...

ਪੂਰੀ ਖ਼ਬਰ »

ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਫੇਰੀ ਕਾਰਨ ਅਕਾਲੀ ਦਲ-ਬਸਪਾ ਵਰਕਰਾਂ 'ਚ ਚੋਣਾਂ ਲਈ ਉਤਸ਼ਾਹ ਵਧਿਆ-ਗਰੇਵਾਲ

ਲੁਧਿਆਣਾ, 26 ਸਤੰਬਰ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਹਲਕਾ ਪੱਛਮੀ ਤੋਂ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਲੁਧਿਆਣਾ ਫੇਰੀ ਨਾਲ ਅਕਾਲੀ ਦਲ-ਬਸਪਾ ਆਗੂਆਂ/ਵਰਕਰਾਂ ...

ਪੂਰੀ ਖ਼ਬਰ »

ਨਹੀਂ ਰੁਕ ਰਹੀ ਘਰੇਲੂ ਰਸੋਈ ਗੈਸ ਦੀ ਦੁਰਵਰਤੋਂ

ਲੁਧਿਆਣਾ, 26 ਸਤੰਬਰ (ਜੁਗਿੰਦਰ ਸਿੰਘ ਅਰੋੜਾ)-ਘਰੇਲੂ ਰਸੋਈ ਗੈਸ ਦੀ ਦੁਰਵਰਤੋਂ ਰੁਕਣ ਦਾ ਨਾਮ ਨਹੀਂ ਲੈ ਰਹੀ ਤੇ ਅਜਿਹਾ ਕਰਨਾ ਪੂਰੀ ਤਰ੍ਹਾਂ ਨਿਯਮਾਂ ਦੀ ਉਲੰਘਣਾ ਹੈ | ਕਾਰੋਬਾਰ ਵਾਸਤੇ ਵਪਾਰਕ ਸਿਲੰਡਰ ਦਾ ਇਸਤੇਮਾਲ ਕੀਤਾ ਜਾ ਸਕਦਾ ਹੈ | ਸ਼ਹਿਰ ਦੇ ਅਨੇਕਾਂ ...

ਪੂਰੀ ਖ਼ਬਰ »

ਰਾਣਾ, ਪ੍ਰਗਟ ਸਿੰਘ ਤੇ ਕੋਟਲੀ ਨੂੰ ਕੈਬਨਿਟ ਮੰਤਰੀ ਬਣਾਉਣਾ ਕਾਂਗਰਸ ਦਾ ਵਧੀਆ ਫ਼ੈਸਲਾ-ਥੰਮ੍ਹਣਵਾਲ/ ਪੁੜੈਣ/ ਚੀਮਨਾ

ਹੰਬੜਾਂ 26 ਸਤੰਬਰ (ਹਰਵਿੰਦਰ ਸਿੰਘ ਮੱਕੜ)-ਕਾਂਗਰਸ ਹਾਈ ਕਮਾਂਡ ਵਲੋਂ ਬੜੀ ਦੂਰ ਅੰਦੇਸ਼ੀ ਨਾਲ ਪੰਜਾਬ ਦੇ ਕੈਬਨਿਟ ਮੰਤਰੀਆਂ ਦੀ ਜੋ ਚੋਣ ਕੀਤੀ ਗਈ ਹੈ, ਉਸ ਨਾਲ ਕਾਂਗਰਸੀ ਖੇਮੇ ਵਿਚ ਖੁਸ਼ੀ ਦੀ ਲਹਿਰ ਫੈਲੀ ਹੈ | ਇਸੇ ਤਰ੍ਹਾਂ ਗੁਰਜੀਤ ਸਿੰਘ ਰਾਣਾ, ਪ੍ਰਗਟ ਸਿੰਘ ਤੇ ...

ਪੂਰੀ ਖ਼ਬਰ »

ਸ਼ਹਿਰ ਦੀ ਪੋਸ਼ ਕਾਲੋਨੀ ਅਰਬਨ ਅਸਟੇਟ ਦੁੱਗਰੀ ਨਿਵਾਸੀ ਬੁਨਿਆਦੀ ਸਹੂਲਤਾਂ ਤੋਂ ਵਾਂਝੇ

ਲੁਧਿਆਣਾ, 26 ਸਤੰਬਰ (ਕਵਿਤਾ ਖੁੱਲਰ/ਅਮਰੀਕ ਸਿੰਘ ਬੱਤਰਾ)-ਅਰਬਨ ਅਸਟੇਟ ਦੁੱਗਰੀ ਜੋ ਸ਼ਹਿਰ ਦੀਆਂ ਪੋਸ਼ ਕਾਲੋਨੀਆਂ ਵਿਚ ਸ਼ੁਮਾਰ ਹੈ, ਦੇ ਨਿਵਾਸੀ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਹਨ | ਸੜਕਾਂ ਦਾ ਮੰਦਾ ਹਾਲ ਹੈ, ਥਾਂ-ਥਾਂ ਪਏ ਟੋਇਆਂ ਕਾਰਨ ਵਾਹਨ ਚਾਲਕ ਹਾਦਸਿਆਂ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤ ਬੰਦ ਦਾ ਲਿਪ ਯੂਥ ਵਿੰਗ ਡਟਕੇ ਦੇਵੇਗੀ ਸਾਥ-ਸੰਨੀ ਕੈਂਥ

ਪੰਜਾਬ ਦੇ ਸਾਰੇ ਅਹੁਦੇਦਾਰਾਂ ਦੀਆਂ ਲਾਈਆਂ ਡਿਊਟੀਆਂ ਲੁਧਿਆਣਾ, 26 ਸਤੰਬਰ (ਪੁਨੀਤ ਬਾਵਾ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਕਿਸਾਨ ਵਿਰੋਧੀ ਖੇਤੀ ਸੁਧਾਰ ਕਾਨੂੰਨਾਂ ਦੇ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦੇ ਸੱਦੇ ਦਾ ਲੋਕ ...

ਪੂਰੀ ਖ਼ਬਰ »

ਲੁਧਿਆਣਾ ਜ਼ਿਲ੍ਹੇ ਵਿਚ ਪਹਿਲੇ ਦਿਨ 20 ਫ਼ੀਸਦੀ ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਦਵਾਈ ਦੀਆਂ ਬੂੰਦਾਂ

ਲੁਧਿਆਣਾ, 26 ਸਤੰਬਰ (ਸਲੇਮਪੁਰੀ)-ਬੱਚਿਆਂ ਨੂੰ ਨਾਮੁਰਾਦ ਪੋਲੀਓ ਦੀ ਬਿਮਾਰੀ ਤੋਂ ਬਚਾਉਣ ਲਈ ਸੂਬੇ ਦੇ ਹੋਰਨਾਂ ਜਿਲਿ੍ਹਆਂ ਦੀ ਤਰ੍ਹਾਂ ਲੁਧਿਆਣਾ ਵਿਚ ਵੀ ਅੱਜ ਵਿਸ਼ੇਸ਼ ਪਲਸ ਪੋਲੀਓ ਮੁਹਿੰਮ ਸ਼ੁਰੂ ਹੋਈ | ਵਿਸ਼ੇਸ਼ ਪਲਸ ਪੋਲੀਓ ਮੁਹਿੰਮ ਦਾ ਉਦਘਾਟਨ ਸਿਵਲ ਸਰਜਨ ...

ਪੂਰੀ ਖ਼ਬਰ »

ਮੋਟਾਪੇ, ਗੋਡੇ ਚੂਲ੍ਹੇ, ਬੇ-ਔਲਾਦ ਜੋੜਿਆਂ ਤੋਂ ਇਲਾਵਾ ਦੂਰਬੀਨ ਸਰਜਰੀ ਵਿਭਾਗ ਬਣੇ ਮਰੀਜ਼ਾਂ ਲਈ ਵਰਦਾਨ
ਕੁਲਾਰ ਹਸਪਤਾਲ ਬੀਜਾ ਦੇ ਡਾਕਟਰਾਂ ਦੀ ਟੀਮ ਆਧੁਨਿਕ ਤਕਨੀਕ ਨਾਲ ਮਰੀਜ਼ਾਂ ਨੂੰ ਜੀਵਨ ਜਿਊਣ ਦੇ ਬਣਾ ਰਹੀ ਹੈ ਕਾਬਲ

ਬੀਜਾ, 26 ਸਤੰਬਰ (ਕਸ਼ਮੀਰਾ ਸਿੰਘ ਬਗ਼ਲੀ)-ਲੁਧਿਆਣਾ ਦਿੱਲੀ ਮਾਰਗ 'ਤੇ ਇੱਕ ਛੋਟੇ ਜਿਹੇ ਕਸਬਾ ਬੀਜਾ ਵਿਖੇ ਅੰਤਰਰਾਸ਼ਟਰੀ ਪੱਧਰ ਦੀ ਅਤਿ-ਤਕਨੀਕ ਨਾਲ ਲੈਸ ਕੁਲਾਰ ਹਸਪਤਾਲ ਬੀਜਾ ਅੱਜ ਸਿਹਤ ਸਹੂਲਤਾਂ ਦੇ ਇਤਿਹਾਸ ਵਿਚ ਚੰਗੀ ਕਾਰਗੁਜ਼ਾਰੀ ਦਿਖਾਉਣ ਸਦਕਾ ਸੂਬੇ ਦੇ ...

ਪੂਰੀ ਖ਼ਬਰ »

ਭਾਈ ਗਰੇਵਾਲ ਤੇ ਸ਼ਿਵਾਲਿਕ ਵਲੋਂ ਜਥੇ: ਮਲਕਪੁਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਦਾ ਨਿਯੁਕਤੀ ਪੱਤਰ ਸੌਂਪਿਆਂ

ਹੰਬੜਾਂ, 26 ਸਤੰਬਰ (ਮੇਜਰ ਹੰਬੜਾਂ)-ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹਲਕਾ ਗਿੱਲ 'ਚ ਹੋਈਆ ਨਿਯੁਕਤੀਆਂ ਦੌਰਾਨ ...

ਪੂਰੀ ਖ਼ਬਰ »

ਚੌਗਿਰਦੇ ਨੂੰ ਹਰਾ ਭਰਾ ਕਰਨ ਲਈ ਵੱਧ ਤੋਂ ਵੱਧ ਬੂਟੇ ਲਗਾਉਣਾ ਜ਼ਰੂਰੀ-ਮੱਕੜ

ਲੁਧਿਆਣਾ, 26 ਸਤੰਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਆਗੂ ਅਤੇ ਸਮਾਜ ਸੇਵਕ ਗੁਰਮੀਤ ਸਿੰਘ ਮੱਕੜ ਨੇ ਕਿਹਾ ਕਿ ਚੋਗਿੰਰਦੇ ਨੂੰ ਹਰਾ ਭਰਾ ਕਰਨ ਲਈ ਵੱਧ ਤੋਂ ਵੱਧ ਬੂਟੇ ਲਗਾਉਣਾ ਚਾਹੀਦੇ ਹਨ ਤੇ ਇਸਦੇ ਨਾਲ-ਨਾਲ ਸ਼ਹਿਰ ਨੂੰ ਹਰਾ ਭਰਾ ਅਤੇ ...

ਪੂਰੀ ਖ਼ਬਰ »

ਮੰਦਰ ਬਾਬਾ ਕਾਬਰ ਦਾਸ ਠੱਕਰਵਾਲ ਵਿਖੇ ਮਹੀਨਾਵਾਰ ਸਤਿਸੰਗ ਦੌਰਾਨ ਸ਼ਰਧਾਲੂ ਹੋਏ ਨਤਮਸਤਕ

ਫੁੱਲਾਂਵਾਲ, 26 ਸਤੰਬਰ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਸਥਿਤ ਪਿੰਡ ਠੱਕਰਵਾਲ ਦੇ ਮੰਦਰ ਬਾਵਾ ਕਾਬਰ ਦਾਸ ਵਿਖੇ ਮਹੀਨੇ ਦੇ ਅਖੀਰਲੇ ਐਤਵਾਰ ਨੂੰ ਕੀਤੇ ਜਾਣ ਵਾਲੇ ਲੜੀਵਾਰ ਸਤਿਸੰਗ ਮੁੱਖ ਸੇਵਾਦਾਰ ਰਾਮ ਦਾਸ ਦੀ ਅਗਵਾਈ ਹੇਠ ਕੀਤਾ ਗਿਆ | ...

ਪੂਰੀ ਖ਼ਬਰ »

ਮਾਤਾ ਗੁਰਮੀਤ ਕੌਰ ਨਮਿਤ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀਆਂ ਭੇਟ

ਫੁੱਲਾਂਵਾਲ, 26 ਸਤੰਬਰ (ਮਨਜੀਤ ਸਿੰਘ ਦੁੱਗਰੀ)-ਉੱਘੇ ਹੋਟਲ ਕਾਰੋਬਾਰੀ ਤੇ ਸਮਾਜ ਸੇਵੀ ਪ੍ਰੀਤਮ ਸਿੰਘ ਸੈਣੀ ਦੇ ਸਤਿਕਾਰਯੋਗ ਮਾਤਾ ਗੁਰਮੀਤ ਕੌਰ ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਦੇ ਨਮਿਤ ਅੰਤਮ ਅਰਦਾਸ ਤੇ ਸ਼ਰਧਾਂਜਲੀ ਸਮਰੋਹ ਅੱਜ ਸ਼ਹੀਦ ਕਰਤਾਰ ਸਿੰਘ ...

ਪੂਰੀ ਖ਼ਬਰ »

ਸਿਵਲ ਸਰਜਨ ਲੁਧਿਆਣਾ ਦਫ਼ਤਰ ਤੋਂ ਜਨਮ ਤੇ ਮੌਤ ਸਰਟੀਫ਼ਿਕੇਟ ਲੈਣ ਲਈ ਲੋਕ ਹੋ ਰਹੇ ਨੇ ਖ਼ੱਜਲ-ਖੁਆਰ

ਲੋਹਟਬੱਦੀ, 26 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ)-ਸਮੇਂ ਦੇ ਲਿਹਾਜ ਨਾਲ ਅੱਜ ਜਨਮ ਅਤੇ ਮੌਤ ਸਰਟੀਫ਼ਿਕੇਟ ਹਰ ਕਿਸੇ ਦੀ ਮੁੱਢਲੀ ਲੋੜ ਬਣ ਚੁੱਕਾ ਹੈ, ਪ੍ਰੰਤੂ ਇਸਨੂੰ ਸਿਵਲ ਸਰਜਨ ਦਫ਼ਤਰ ਲੁਧਿਆਣਾ ਪਾਸੋਂ ਪ੍ਰਾਪਤ ਕਰਨਾ ਮਾਊਾਟ ਐਵਰੈਸਟ ਦੀ ਚੋਟੀ 'ਤੇ ਚੜ੍ਹਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX