ਤਾਜਾ ਖ਼ਬਰਾਂ


ਰਾਸ਼ਟਰਪਤੀ ਦਰੋਪਦੀ ਮੁਰਮੂ ਸੂਰੀਨਾਮ ਅਤੇ ਸਰਬੀਆ ਦੀ ਆਪਣੀ ਪਹਿਲੀ ਰਾਜ ਯਾਤਰਾ ਦੀ ਸਮਾਪਤੀ ਤੋਂ ਬਾਅਦ ਦਿੱਲੀ ਦੇ ਪਾਲਮ ਹਵਾਈ ਅੱਡੇ 'ਤੇ ਪਹੁੰਚੇ
. . .  1 day ago
ਖੱਟਰ ਨੇ ਕਿਸਾਨਾਂ ਨਾਲ ਸੰਬੰਧਿਤ ਮੁੱਦਿਆਂ ਨੂੰ ਲੈ ਕੇ ਸੂਬਾ ਇੰਚਾਰਜ ਬਿਪਲਬ ਦੇਬ ਨਾਲ ਕੀਤੀ ਮੀਟਿੰਗ
. . .  1 day ago
ਚੰਡੀਗੜ੍ਹ,9 ਜੂਨ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਸਾਨਾਂ ਨਾਲ ਸੰਬੰਧਿਤ ਮੁੱਦਿਆਂ ਨੂੰ ਲੈ ਕੇ ਚੰਡੀਗੜ੍ਹ ਵਿਚ ਸੂਬਾ ਇੰਚਾਰਜ ਬਿਪਲਬ ਕੁਮਾਰ ਦੇਬ ਨਾਲ ਮੀਟਿੰਗ ਕੀਤੀ ...
ਬੰਗਾਲ: ਪੰਚਾਇਤ ਚੋਣ ਨਾਮਜ਼ਦਗੀ ਨੂੰ ਲੈ ਕੇ ਹੋਈ ਹਿੰਸਾ, ਕਾਂਗਰਸੀ ਵਰਕਰ ਦੀ ਗੋਲੀ ਮਾਰ ਕੇ ਹੱਤਿਆ
. . .  1 day ago
ਅਮਰੀਕਾ ਨੇ ਯੂਕਰੇਨ ਲਈ 2.1 ਬਿਲੀਅਨ ਡਾਲਰ ਦੇ ਫੌਜੀ ਸਹਾਇਤਾ ਪੈਕੇਜ ਦਾ ਕੀਤਾ ਐਲਾਨ
. . .  1 day ago
ਈ.ਡੀ. ਨੇ ਪੇਪਰ ਲੀਕ ਮਾਮਲੇ ਵਿਚ ਵੱਖ-ਵੱਖ ਲੋਕਾਂ ਦੇ ਰਿਹਾਇਸ਼ 'ਤੇ ਚਲਾਈ ਤਲਾਸ਼ੀ ਮੁਹਿੰਮ
. . .  1 day ago
ਨਵੀਂ ਦਿੱਲੀ, 9 ਜੂਨ - ਈ.ਡੀ. ਨੇ ਸੀਨੀਅਰ ਟੀਚਰ ਗ੍ਰੇਡ II ਪੇਪਰ ਲੀਕ ਮਾਮਲੇ ਵਿਚ ਪੀ.ਐਮ.ਐਲ.ਏ., 2002 ਦੇ ਤਹਿਤ 5.6.2023 ਨੂੰ ਰਾਜਸਥਾਨ ਦੇ ਜੈਪੁਰ, ਜੋਧਪੁਰ, ਉਦੈਪੁਰ, ਅਜਮੇਰ, ਡੂੰਗਰਪੁਰ, ਬਾੜਮੇਰ...
ਅਮਿਤ ਸ਼ਾਹ ਨੇ ਅਮਰਨਾਥ ਯਾਤਰੀਆਂ ਲਈ ਲੋੜੀਂਦੀਆਂ ਸਹੂਲਤਾਂ ਲਈ ਉਚਿਤ ਪ੍ਰਬੰਧ ਕਰਨ ਦੇ ਦਿੱਤੇ ਨਿਰਦੇਸ਼
. . .  1 day ago
ਨਵੀਂ ਦਿੱਲੀ, 9 ਜੂਨ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਮਰਨਾਥ ਯਾਤਰੀਆਂ ਲਈ ਯਾਤਰਾ, ਠਹਿਰਨ, ਬਿਜਲੀ, ਪਾਣੀ, ਸੰਚਾਰ ਅਤੇ ਸਿਹਤ ਸਮੇਤ ਸਾਰੀਆਂ ਲੋੜੀਂਦੀਆਂ ਸਹੂਲਤਾਂ ਲਈ ਉਚਿਤ ਪ੍ਰਬੰਧ ਕਰਨ ਦੇ...
ਕਾਂਗਰਸ ਨੇ ਸ਼ਕਤੀ ਸਿੰਘ ਗੋਹਿਲ ਦੀ ਥਾਂ ਦੀਪਕ ਬਾਬਰੀਆ ਨੂੰ ਹਰਿਆਣਾ ਤੇ ਦਿੱਲੀ ਲਈ ਏ.ਆਈ.ਸੀ.ਸੀ. ਇੰਚਾਰਜ ਕੀਤਾ ਨਿਯੁਕਤ
. . .  1 day ago
ਨਵੀਂ ਦਿੱਲੀ, 9 ਜੂਨ - ਕਾਂਗਰਸ ਨੇ ਸ਼ਕਤੀ ਸਿੰਘ ਗੋਹਿਲ ਦੀ ਥਾਂ ਦੀਪਕ ਬਾਬਰੀਆ ਨੂੰ ਹਰਿਆਣਾ ਅਤੇ ਦਿੱਲੀ ਲਈ ਏ.ਆਈ.ਸੀ.ਸੀ. ਇੰਚਾਰਜ ਨਿਯੁਕਤ ਕੀਤਾ ਹੈ।
ਮੇਰੇ ਘਰ ਕੋਈ ਨਹੀਂ ਆਇਆ- ਬਿ੍ਜ ਭੂਸ਼ਣ
. . .  1 day ago
ਨਵੀਂ ਦਿੱਲੀ, 9 ਜੂਨ- ਭਾਜਪਾ ਸਾਂਸਦ ਬ੍ਰਿਜ ਭੂਸ਼ਣ ਸਿੰਘ ਨੂੰ ਇਹ ਪੁੱਛੇ ਜਾਣ ’ਤੇ ਕਿ ਕੀ ਪੁਲਿਸ ਅੱਜ ਉਨ੍ਹਾਂ ਦੀ ਰਿਹਾਇਸ਼ ’ਤੇ ਪਹੁੰਚੀ ਹੈ ਤਾਂ ਉਨ੍ਹਾਂ ਕਿਹਾ ਕਿ ਮੇਰੇ ਕੋਲ ਕੋਈ ਨਹੀਂ ਆਇਆ।
ਮਨੀਪੁਰ ਹਿੰਸਾ: ਜਾਂਚ ਲਈ ਸਿੱਟ ਦਾ ਗਠਨ
. . .  1 day ago
ਨਵੀਂ ਦਿੱਲੀ, 9 ਜੂਨ- ਅਧਿਕਾਰਤ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੀ.ਬੀ.ਆਈ. ਨੇ ਮਨੀਪੁਰ ਹਿੰਸਾ ਦੇ ਸੰਬੰਧ ਵਿਚ ਛੇ ਮਾਮਲੇ....
ਸੰਘਰਸ਼ ਕਮੇਟੀ ਸਾਦੀਹਰੀ ਨੇ ਐਸ.ਡੀ.ਐਮ. ਦਫ਼ਤਰ ਅੱਗੇ ਪਸ਼ੂ ਬੰਨ ਕੇ ਕੀਤਾ ਪ੍ਰਦਰਸ਼ਨ
. . .  1 day ago
ਦਿੜ੍ਹਬਾ ਮੰਡੀ, 9 ਜੂਨ (ਹਰਬੰਸ ਸਿੰਘ ਛਾਜਲੀ)- ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਸਾਦੀਹਰੀ ਵਲੋਂ ਐਸ.ਡੀ.ਐਮ. ਦਿੜ੍ਹਬਾ ਦੇ ਦਫ਼ਤਰ ਅੱਗੇ ਧਰਨਾ ਲਗਾ ਕੇ ਪ੍ਰਦਰਸ਼ਨਕਾਰੀਆਂ ਨੇ ਆਪਣੇ ਪਸ਼ੂ ਨਾਲ ਲਿਆ ਕੇ....
ਭਾਰਤੀ ਫ਼ੌਜ ਨੇ ਸੰਯੁਕਤ ਆਪ੍ਰੇਸ਼ਨ ਦੌਰਨ ਨਾਰਕੋ ਟੈਰਰ ਮੂਲ ਦੇ 3 ਸੰਚਾਲਕ ਕੀਤੇ ਗਿ੍ਫ਼ਤਾਰ
. . .  1 day ago
ਸ੍ਰੀਨਗਰ, 9 ਜੂਨ- ਭਾਰਤੀ ਫ਼ੌਜ ਵਲੋਂ ਸੁੰਦਰਬਨੀ ਨਾਰਕੋਟਿਕਸ ਰਿਕਵਰੀ ਕੇਸ, ਜੇ.ਕੇ.ਪੀ. ਪੁੰਛ ਅਤੇ ਜੇ.ਕੇ.ਪੀ. ਸੁੰਦਰਬਨੀ ਦੇ ਪੁੰਛ ਜ਼ਿਲ੍ਹੇ ਵਿਚ ਕਈ ਸੰਯੁਕਤ ਆਪ੍ਰੇਸ਼ਨ ਕੀਤੇ ਗਏ, ਜਿਸ ਵਿਚ ਉਨ੍ਹਾਂ ਵਲੋਂ....
ਬਿ੍ਜ ਭੂਸ਼ਣ ਦੀ ਗਿ੍ਫ਼ਤਾਰੀ ਜ਼ਰੂਰੀ- ਬਜਰੰਗ ਪੂਨੀਆ
. . .  1 day ago
ਨਵੀਂ ਦਿੱਲੀ, 9 ਜੂਨ- ਮਹਿਲਾ ਪਹਿਲਵਾਨਾਂ ਦੇ ਪੁਲਿਸ ਨਾਲ ਬਿ੍ਜ ਭੂਸ਼ਣ ਦੇ ਘਰ ਜਾਣ ਦੀਆਂ ਆ ਰਹੀਆਂ ਖ਼ਬਰਾਂ ਦੇ ਦੌਰਾਨ ਪਹਿਲਵਾਨ ਬਜਰੰਗ ਪੂਨੀਆ ਨੇ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ....
ਦੇਸ਼ ਦਾ ਵਿਕਾਸ ਉਦੋਂ ਹੀ ਹੋਵੇਗਾ ਜਦੋਂ ਅਸੀਂ ਸਹੀ ਕਦਮ ਚੁੱਕਾਂਗੇ- ਐਸ. ਜੈਸ਼ੰਕਰ
. . .  1 day ago
ਨਵੀਂ ਦਿੱਲੀ, 9 ਜੂਨ- ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੇ ਕਿਹਾ ਕਿ ਅੱਜ ਅਸੀਂ ਵਿਦੇਸ਼ੀ ਨਿਵੇਸ਼ ਵਿਚ ਪਹਿਲੇ ਸਥਾਨ ’ਤੇ ਹਾਂ, ਪਰ ਇਹ ਉਹ ਸਥਾਨ ਨਹੀਂ ਹੈ ਜਿੱਥੇ ਅਸੀਂ ਸੰਤੁਸ਼ਟ ਹੋ ਸਕਦੇ ਹਾਂ, ਅਸੀਂ ਇਸ ਨੂੰ ਹੋਰ.....
ਅਮਿਤ ਸ਼ਾਹ ਨੇ ਅਮਰਨਾਥ ਯਾਤਰਾ ਸੰਬੰਧੀ ਕੀਤੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ
. . .  1 day ago
ਨਵੀਂ ਦਿੱਲੀ, 9 ਜੂਨ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਮਰਨਾਥ ਯਾਤਰਾ ਦੀਆਂ ਤਿਆਰੀਆਂ ਨੂੰ ਲੈ ਕੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਵਿਚ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ.....
ਉਤਮ ਗਾਰਡਨ ਕਾਲੋਨੀ ਮਨਵਾਲ ਵਿਖੇ ਪਤੀ-ਪਤਨੀ ਦਾ ਬੇਰਹਿਮੀ ਨਾਲ ਕਤਲ
. . .  1 day ago
ਪਠਾਨਕੋਟ/ਸ਼ਾਹਪੁਰ ਕੰਢੀ, 9 ਜੂਨ (ਆਸ਼ੀਸ਼ ਸ਼ਰਮਾ/ਰਣਜੀਤ ਸਿੰਘ)- ਪਠਾਨਕੋਟ ਦੇ ਥਾਣਾ ਸ਼ਾਹਪੁਰ ਕੰਢੀ ਅਧੀਨ ਪੈਂਦੀ ਉਤਮ ਗਾਰਡਨ ਕਾਲੋਨੀ ਮਨਵਾਲ ਵਿਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇਕ.....
ਕਿਸਾਨਾਂ ਵਲੋਂ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਮਰਨ ਵਰਤ ਸ਼ੁਰੂ
. . .  1 day ago
ਪਟਿਆਲਾ, 9 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)- ਪਟਿਆਲਾ ਦੀ ਮਾਲ ਰੋਡ ’ਤੇ ਸਥਿਤ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਧਰਨੇ ’ਤੇ ਬੈਠੇ ਕਿਸਾਨਾਂ ਵਲੋਂ ਮਰਨ ਵਰਤ ਆਰੰਭ ਦਿੱਤਾ....
ਸੜਕ ਹਾਦਸੇ ਵਿਚ ਇਕ ਦੀ ਮੌਤ
. . .  1 day ago
ਭਵਾਨੀਗੜ੍ਹ, 9 ਜੂਨ (ਰਣਧੀਰ ਸਿੰਘ ਫੱਗੂਵਾਲਾ)- ਪਿੰਡ ਬਾਲਦ ਕਲਾਂ ਨੇੜੇ ਮੋਟਰਸਾਈਕਲ ਅਤੇ ਕਾਰ ਵਿਚਕਾਰ ਹੋਏ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪਿੰਡ ਲੱਡੀ ਦੇ ਵਾਸੀ ਗੁਰਮੇਲ.....
ਮੀਡੀਆ ਨੂੰ ਦਬਾਉਣ ਦਾ ਖ਼ਾਮਿਆਜ਼ਾ ਸਰਕਾਰ ਨੂੰ ਭੁਗਤਣਾ ਪਵੇਗਾ- ਅਨੁਰਾਗ ਠਾਕੁਰ
. . .  1 day ago
ਜਲੰਧਰ, 9 ਜੂਨ- ਮੀਡੀਆ ਦੀ ਆਜ਼ਾਦੀ ਸੰਬੰਧੀ ਗੱਲ ਕਰਦਿਆਂ ਅਨੁਰਾਗ ਠਾਕੁਰ ਨੇ ਕਿਹਾ ਕਿ ਬੋਲਣ ਦਾ ਅਧਿਕਾਰ ਦੇਸ਼ ਦੇ ਹਰ ਨਾਗਰਿਕ ਲਈ ਹੈ। ਉਨ੍ਹਾਂ ਕਿਹਾ ਕਿ ਜੇਕਰ ਮੀਡੀਆ ਵਲੋਂ ਅਜਿਹੀਆਂ ਗੱਲਾਂ ਨੂੰ.....
ਭਗਵੰਤ ਮਾਨ ਪਹਿਲਾਂ ਨਸ਼ਿਆਂ ’ਤੇ ਪਾਵੇ ਠੱਲ੍ਹ- ਅਨੁਰਾਗ ਠਾਕੁਰ
. . .  1 day ago
ਜਲੰਧਰ, 9 ਜੂਨ- ਭਗਵੰਤ ਮਾਨ ਵਲੋਂ ਡਿਜ਼ੀਟਲ ਜੇਲ੍ਹਾਂ ਬਣਾਉਣ ਸੰਬੰਧੀ ਪੁੱਛੇ ਇਕ ਸਵਾਲ ਦਾ ਜਵਾਬ ਦਿੰਦਿਆਂ ਅਨੁਰਾਗ ਠਾਕੁਰ ਨੇ ਕਿਹਾ ਕਿ ਮੈਂ ਮੁੱਖ ਮੰਤਰੀ ਨੂੰ ਇਹ ਹੀ ਕਹਿਣਾ ਚਾਹਾਂਗਾ ਕਿ ਪਹਿਲਾਂ ਜੇਲ੍ਹਾਂ....
ਪਹਿਲਵਾਨਾਂ ਨੇ ਨਫ਼ਰਤ ਭਰੇ ਭਾਸ਼ਣ ਨਹੀਂ ਦਿੱਤੇ- ਦਿੱਲੀ ਪੁਲਿਸ
. . .  1 day ago
ਦਿੱਲੀ, 9 ਜੂਨ- ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਪਹਿਲਵਾਨਾਂ ਦੇ ਵਿਰੋਧ ਦੇ ਮਾਮਲੇ ’ਚ ਦਿੱਲੀ ਪੁਲਿਸ ਨੇ ਬਮ ਬਮ ਮਹਾਰਾਜ ਨੌਹਟੀਆ ਦੀ ਸ਼ਿਕਾਇਤ ’ਤੇ ਏ.ਟੀ.ਆਰ. ਦਾਇਰ ਕੀਤੀ ਹੈ, ਜਿਸ ਵਿਚ....
34 ਸਾਲ ਬਾਅਦ ਭਾਰਤ ਨੂੰ ਮਿਲੀ ਨਵੀਂ ਸਿੱਖਿਆ ਨੀਤੀ- ਅਨੁਰਾਗ ਠਾਕੁਰ
. . .  1 day ago
ਜਲੰਧਰ, 9 ਜੂਨ- ਅੱਜ ਜਲੰਧਰ ਪੁੱਜੇ ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਸਰਹੱਦ ਪਾਰੋਂ ਨਸ਼ਿਆਂ ਜਾਂ ਦਹਿਸ਼ਤ ਫ਼ੈਲਾਉਣ ਦੀਆਂ ਕੋਸ਼ਿਸ਼ਾਂ ’ਤੇ ਸਾਰੇ ਰਾਜਾਂ ਦੇ ਸਰਹੱਦੀ ਖੇਤਰਾਂ ਵਿਚ ਸਖ਼ਤ ਕਾਰਵਾਈ....
ਸ਼ੈਰੀ ਮਾਨ ਛੱਡ ਰਹੇ ਹਨ ਗਾਇਕੀ, ਇੰਸਟਾਗ੍ਰਾਮ ਸਟੋਰੀ ਨੇ ਫ਼ੈਨਜ਼ ਪਾਏ ਦੁਚਿੱਤੀ ਵਿਚ
. . .  1 day ago
ਚੰਡੀਗੜ੍ਹ, 9 ਜੂਨ- ਪੰਜਾਬੀ ਗਾਇਕ ਸ਼ੈਰੀ ਮਾਨ ਸੰਬੰਧੀ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਉਨ੍ਹਾਂ ਆਪਣੀ ਇੰਸਟਾਗ੍ਰਾਮ ਸਟੋਰੀ ਰਾਹੀਂ ਆਪਣੇ ਗਾਇਕੀ ਦੇ ਕਰੀਅਰ ਦੀ ਆਖ਼ਰੀ ਐਲਬਮ ਦਾ ਐਲਾਨ ਕਰ....
ਮਸ਼ਹੂਰ ਪੰਜਾਬੀ ਗਾਇਕ ਦੇ ਪਿਤਾ ’ਤੇ ਝੂਠਾ ਅਨੁਸੂਚਿਤ ਜਾਤੀ ਸਰਟੀਫਿਕੇਟ ਦੇ ਕੇ ਸਰਕਾਰੀ ਨੌਕਰੀ ਕਰਨ ਦਾ ਲੱਗਾ ਦੋਸ਼
. . .  1 day ago
ਚੰਡੀਗੜ੍ਹ, 9 ਜੂਨ- ਅਨੁਸੂਚਿਤ ਜਾਤੀ ਦੇ ਝੂਠੇ ਸਰਟੀਫਿਕੇਟ ਬਣਾ ਕੇ ਪੰਜਾਬ ਦੇ ਸਿੱਖਿਆ ਵਿਭਾਗ ਵਿਚ ਇਕ ਵਿਅਕਤੀ ਵਲੋਂ ਸਰਕਾਰੀ ਨੌਕਰੀ ਹਾਸਿਲ ਕਰ ਕੇ 34 ਸਾਲ ਤੋਂ ਵੱਧ ਨੌਕਰੀ ਦਾ ਆਨੰਦ ਮਾਨਣ ਦੇ ਦੋਸ਼ ਲੱਗਣ ਦੀ ਇਕ ਖ਼ਬਰ ਦਾ ਸਖ਼ਤ ਨੋਟਿਸ ਲੈਂਦਿਆਂ ਨੈਸ਼ਨਲ ਕਮਿਸ਼ਨ ਫ਼ਾਰ ਸ਼ਡਿਊਲਡ....
ਮੋਦੀ ਜੀ ਨੇ ਮੁਫ਼ਤ ਇਲਾਜ ਰਾਹੀਂ ਕਈ ਗਰੀਬ ਪਰਿਵਾਰਾਂ ਦੀ ਜਾਨਾਂ ਬਚਾਈਆਂ- ਮਨਸੁੱਖ ਮਾਂਡਵੀਆ
. . .  1 day ago
ਚੰਡੀਗੜ੍ਹ, 9 ਜੂਨ- ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਮਨਸੁੱਖ ਮਾਂਡਵੀਆ ਅੱਜ ਸੀ.ਜੀ.ਐਚ.ਐਸ. ਵੈਲਨੈਸ ਸੈਂਟਰ ਦੇ ਉਦਘਾਟਨ ਦੌਰਾਨ ਇੱਥੇ ਪੁੱਜੇ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ....
ਕੇਂਦਰੀ ਮੰਤਰੀ ਮਨਸੁਖ ਮਾਂਡਵੀਆ ਰੈਲੀ ਨੂੰ ਸੰਬੋਧਨ ਕਰਨ ਲਈ ਪੁੱਜੇ ਪਟਿਆਲਾ
. . .  1 day ago
ਪਟਿਆਲਾ, 9 ਜੂਨ (ਗੁਰਵਿੰਦਰ ਸਿੰਘ ਔਲਖ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ 9 ਸਾਲ ਪੂਰੇ ਹੋਣ ’ਤੇ ਪੂਰੇ ਦੇਸ਼ ਭਰ ਵਿਚ ਭਾਜਪਾ ਵਲੋਂ ਕਰਵਾਏ ਜਾ ਰਹੇ....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 12 ਅੱਸੂ ਸੰਮਤ 553

ਖੰਨਾ / ਸਮਰਾਲਾ

ਅਕਾਲੀ ਉਮੀਦਵਾਰ ਢਿੱਲੋਂ ਵਲੋਂ ਐਕਵਾਇਰ ਕੀਤੀ ਜਾਣ ਵਾਲੀ ਜ਼ਮੀਨ ਦੇ ਮੁਆਵਜ਼ੇ ਵਿਚ 100 ਫ਼ੀਸਦੀ ਵਾਧਾ ਕਰਨ ਦੀ ਮੰਗ

ਸਮਰਾਲਾ, 26 ਸਤੰਬਰ (ਰਾਮ ਗੋਪਾਲ ਸੋਫਤ)-ਅਕਾਲੀ ਦਲ ਅਤੇ ਬਸਪਾ ਦੇ ਉਮੀਦਵਾਰ ਪਰਮਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਇੱਕ ਮੀਟਿੰਗ ਕੀਤੀ ਗਈ, ਜਿਸ ਵਿਚ ਪੰਜਾਬ ਅੰਦਰ ਨਵੀਆਂ ਬਣਨ ਵਾਲੀਆਂ ਸੜਕਾਂ ਲਈ ਧੜਾ ਧੜ ਜ਼ਮੀਨਾਂ ਐਕਵਾਇਰ ਕੀਤੀਆਂ ਜਾ ਰਹੀਆਂ ਹਨ, ਪ੍ਰੰਤੂ ਇਨ੍ਹਾਂ ਐਕਵਾਇਰ ਕੀਤੀਆਂ ਜਾਣ ਵਾਲੀਆਂ ਜ਼ਮੀਨਾਂ ਦੀ ਸਬੰਧਿਤ ਕਿਸਾਨਾਂ ਨੂੰ ਪੂਰੀ ਕੀਮਤ ਨਹੀਂ ਦਿੱਤੀ ਜਾ ਰਹੀ | ਮੀਟਿੰਗ ਦੌਰਾਨ ਸਰਬਸੰਮਤੀ ਨਾਲ ਫ਼ੈਸਲਾ ਲਿਆ ਗਿਆ ਕਿ ਪੀੜਤ ਕਿਸਾਨਾਂ ਦੇ ਹੱਕ ਵਿਚ ਸ਼੍ਰੋਮਣੀ ਅਕਾਲੀ ਦਲ, ਹਰ ਹਾਲਤ ਵਿਚ ਮੌਜੂਦਾ ਕੀਮਤ ਵਿਚ 100 ਫ਼ੀਸਦੀ ਵਾਧਾ ਦਿਵਾਉਣ ਲਈ ਵਚਨਬੱਧ ਹੈ¢ ਇਸ ਸਬੰਧੀ ਪਾਰਟੀ ਵਲੋਂ ਸਰਕਾਰ ਵਿਰੁੱਧ ਜੋ ਸੰਘਰਸ਼ ਦਾ ਪ੍ਰੋਗਰਾਮ ਉਲੀਕਿਆ ਜਾਵੇਗਾ, ਉਸ ਵਿਚ ਸਮਰਾਲਾ ਹਲਕੇ ਦੇ ਸਮੂਹ ਅਕਾਲੀ ਬਸਪਾ ਵਰਕਰ (ਦਿੱਲੀ ਦੇ ਰੋਸ ਮਾਰਚ) ਦੀ ਤਰਜ਼ 'ਤੇ ਮੋਹਰੀ ਭੂਮਿਕਾ ਨਿਭਾਉਣਗੇ | ਇਸ ਮੌਕੇ ਪਰਮਜੀਤ ਸਿੰਘ ਢਿੱਲੋਂ ਸਮਰਾਲਾ ਇਲਾਕੇ ਦੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਪੰਜਾਬ ਅੰਦਰ ਆ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਬਸਪਾ ਸਾਂਝੇ ਤੌਰ 'ਤੇ ਸਰਕਾਰ ਬਣਾਏਗੀ¢ ਅੱਜ ਦੀ ਮੀਟਿੰਗ ਵਿਚ ਸੀਨੀ: ਅਕਾਲੀ ਆਗੂ ਰਾਜਿੰਦਰ ਸਿੰਘ ਢਿੱਲੋਂ, ਭੁਪਿੰਦਰ ਸਿੰਘ ਢਿੱਲੋਂ, ਦਲਵੀਰ ਸਿੰਘ ਮੰਡਿਆਲਾ, ਗੁਰਦੇਵ ਸਿੰਘ ਪੀ. ਆਰ. ਓ., ਕੁਲਦੀਪ ਸਿੰਘ ਜਾਤੀਵਾਲ, ਹਰਜਤਿੰਦਰ ਸਿੰਘ ਬਾਜਵਾ ਪਵਾਤ, ਗਿਆਨੀ ਮਹਿੰਦਰ ਸਿੰਘ ਭੰਗਲਾਂ, ਜਸਮੇਲ ਸਿੰਘ ਬੌਂਦਲੀ, ਜਥੇਦਾਰ ਅਮਰੀਕ ਸਿੰਘ ਹੇੜੀਆਂ, ਸ਼ੰਕਰ ਕਲਿਆਣ ਸ਼ਹਿਰੀ ਪ੍ਰਧਾਨ, ਬਹਾਦਰ ਸਿੰਘ ਮਾਣਕੀ, ਹਰਜੋਤ ਸਿੰਘ ਮਾਂਗਟ, ਅੰਮਿ੍ਤਪਾਲ ਸਿੰਘ ਗੁਰੋਂ ਲੱਧੜਾਂ, ਗੁਰਜੀਤ ਸਿੰਘ ਮਿੱਠੇਵਾਲ, ਮਨਿੰਦਰ ਸਿੰਘ ਬਾਲਿਓਾ, ਪਰਮਜੀਤ ਸਿੰਘ ਚੱਕਲੀ ਮੰਗਾਂ, ਲਾਲ ਸਿੰਘ ਜੱਸੋਵਾਲ, ਸੁਰਜੀਤ ਸਿੰਘ ਜੱਸੋਵਾਲ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸੀਨੀਅਰ ਆਗੂ ਅਤੇ ਵਰਕਰ ਹਾਜ਼ਰ ਸਨ |

ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਆਲ ਇੰਡੀਆ ਸੰਯੁਕਤ ਕਿਸਾਨ ਸਭਾ ਨੇ ਸ਼ੁਰੂ ਕੀਤਾ ਪੱਕਾ ਮੋਰਚਾ

ਖੰਨਾ, 26 ਸਤੰਬਰ (ਹਰਜਿੰਦਰ ਸਿੰਘ ਲਾਲ)-ਆਲ ਇੰਡੀਆ ਸੰਯੁਕਤ ਕਿਸਾਨ ਸਭਾ ਵਲੋਂ ਕਿਸਾਨ-ਮਜਦੂਰ ਦੀ ਸੰਘੀ ਨੱਪਣ ਵਾਲੇ ਕਾਰਪੋਰੇਟ ਪੱਖੀ ਤਿੰਨ ਖੇਤੀ ਕਾਨੂੰਨ, ਬਿਜਲੀ ਕੋਡ ਬਿੱਲ 2020, ਚਾਰ ਲੇਬਰ ਕੋਡ ਬਿੱਲ ਰੱਦ ਕਰਵਾਉਣ ਅਤੇ ਪੁਰਾਣਾ ਕਿਰਤ ਕਾਨੂੰਨ ਬਹਾਲ ਕਰਵਾਉਣ ਲਈ ...

ਪੂਰੀ ਖ਼ਬਰ »

ਵਿਧਾਇਕ ਗੁਰਕੀਰਤ ਨੂੰ ਕੈਬਨਿਟ ਮੰਤਰੀ ਬਣਾਏ ਜਾਣ ਦੀ ਖ਼ੁਸ਼ੀ ਵਿਚ ਮਾਣਕਮਾਜਰਾ 'ਚ ਵੰਡੇ ਲੱਡੂ

ਖੰਨਾ, 26 ਸਤੰਬਰ (ਹਰਜਿੰਦਰ ਸਿੰਘ ਲਾਲ)-ਵਿਧਾਨ ਸਭਾ ਹਲਕਾ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਕੈਬਨਿਟ ਮੰਤਰੀ ਬਣਾਏ ਜਾਣ ਦੀ ਖ਼ੁਸ਼ੀ ਵਿਚ ਪਿੰਡ ਮਾਣਕ ਮਾਜਰਾ ਦੇ ਨਗਰ ਨਿਵਾਸੀਆਂ ਵਲੋਂ ਅੱਜ ਲੱਡੂ ਵੰਡੇ ਗਏ | ਇਸ ਮੌਕੇ ...

ਪੂਰੀ ਖ਼ਬਰ »

ਖਿਡਾਰੀਆਂ ਲਈ ਆਸ ਦੀ ਨਵੀਂ ਕਿਰਨ ਬਣੇਗੀ ਪੰਜਜੈਬ ਫਾਊਾਡੇਸ਼ਨ

ਡੇਹਲੋਂ, 26 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਪੰਜਾਬ ਦੇ ਪੇਂਡੂ ਖੇਤਰਾਂ ਵਿਚ ਖੇਡ ਹੁਨਰ ਨੂੰ ਤਰਾਸ਼ਣ ਅਤੇ ਗ਼ਰੀਬ ਘਰਾਂ ਦੇ ਬੱਚਿਆਂ ਨੂੰ ਓਲੰਪੀਅਨ ਬਣਾਉਣ ਦਾ ਟੀਚਾ ਰੱਖਣ ਵਾਲੀ ਪੰਜਜੈਬ ਫਾਊਾਡੇਸ਼ਨ ਪੰਜਾਬੀ ਖਿਡਾਰੀਆਂ ਲਈ ਇੱਕ ਨਵੀਂ ਆਸ ਦੀ ਕਿਰਨ ਪੈਦਾ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਲੋਂ ਅੱਜ ਦੇ ਮੁਕੰਮਲ ਬੰਦ ਦੀ ਪੂਰਨ ਹਮਾਇਤ ਦਾ ਐਲਾਨ

ਮਲੌਦ, 26 ਸਤੰਬਰ (ਸਹਾਰਨ ਮਾਜਰਾ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਲੋਂ ਕਿਸਾਨੀ ਵਿਰੋਧੀ ਤਿੰਨ ਖੇਤੀ ਕਾਨੂੰਨਾਂ ਦੀ ਵਾਪਸੀ ਨੂੰ ਲੈ ਕੇ ਕੇਂਦਰ ਸਰਕਾਰ ਵਿਰੁੱਧ ਜ਼ਬਰਦਸਤ ਰੋਸ ਪ੍ਰਦਰਸ਼ਨ ਕਰਨ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕੱਲ੍ਹ 27 ਸਤੰਬਰ ਨੂੰ ਭਾਰਤ ...

ਪੂਰੀ ਖ਼ਬਰ »

ਵਿਧਾਇਕ ਕੋਟਲੀ ਦੇ ਮੰਤਰੀ ਬਣਨ ਨਾਲ ਕਈ ਹਲਕਿਆਂ ਵਿਚ ਲੱਗੇਗੀ ਵਿਕਾਸ ਦੀ ਝੜੀ-ਸੰਦੀਪ ਅਸਗਰੀਪੁਰ

ਬੀਜਾ, 26 ਸਤੰਬਰ (ਅਵਤਾਰ ਸਿੰਘ ਜੰਟੀ ਮਾਨ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਨਵੀਂ ਸਰਕਾਰ ਵਿਚ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਹਲਕਾ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੂੰ ਪੰਜਾਬ ਦੀ ਨਵੀਂ ਕੈਬਨਿਟ ਵਿਚ ਮੰਤਰੀ ...

ਪੂਰੀ ਖ਼ਬਰ »

ਅੱਜ ਮਨਾਇਆ ਜਾਵੇਗਾ ਰੰਗਮੰਚ ਦਿਹਾੜਾ-ਪਾਵੇਲ ਸਿਹੌੜਾ

ਮਲੌਦ, 26 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਅਵਾਮੀ ਰੰਗਮੰਚ (ਪਲਸ ਮੰਚ) ਸਿਹੌੜਾ ਵਲੋਂ ਅੱਜ 27 ਸਤੰਬਰ ਨੂੰ ਨਾਟਕਕਾਰ ਗੁਰਸ਼ਰਨ ਸਿੰਘ ਤੇ ਸਹੀਦ ਭਗਤ ਸਿੰਘ ਨੂੰ ਯਾਦ ਕਰਦਿਆਂ ਪਿੰਡ ਸਿਹੌੜਾ ਵਿਖੇ ਰੰਗਮੰਚ ਦਿਹਾੜਾ ਮਨਾਇਆ ਜਾਵੇਗਾ¢ ਇਸ ਸਬੰਧੀ ਪਾਵੇਲ ਸਿਹੌੜਾ ...

ਪੂਰੀ ਖ਼ਬਰ »

ਸਹਿਕਾਰੀ ਸਭਾਵਾਂ ਵਲੋਂ ਭਾਰਤ ਬੰਦ ਦਾ ਸਮਰਥਨ

ਮਲੌਦ, 26 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪੰਜਾਬ ਰਾਜ ਖੇਤੀਬਾੜੀ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਜ਼ਿਲ੍ਹਾ ਲੁਧਿਆਣਾ ਦੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਘੁਡਾਣੀ, ਸਰਪ੍ਰਸਤ ਰਾਜਵੰਤ ਸਿੰਘ ਮਹਿਦੂਦਾਂ ਅਤੇ ਕੁਲਵੀਰ ਸਿੰਘ ਸਹਾਰਨ ਮਾਜਰਾ ਸਰਕਲ ...

ਪੂਰੀ ਖ਼ਬਰ »

ਐਕਟਿਵਾ ਸਵਾਰ ਲੜਕੀ 'ਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਸੁੱਟਿਆ ਤੇਜ਼ਾਬ

ਖੰਨਾ, 26 ਸਤੰਬਰ (ਮਨਜੀਤ ਧੀਮਾਨ)-ਐਕਟਿਵਾ ਸਕੂਟਰੀ 'ਤੇ ਜਾ ਰਹੀ ਇਕ ਲੜਕੀ ਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਵਲੋਂ ਉਸ 'ਤੇ ਤੇਜ਼ਾਬ ਸੁੱਟ ਕੇ ਜ਼ਖ਼ਮੀ ਕਰ ਦਿੱਤਾ | ਲੜਕੀ 'ਤੇ ਤੇਜ਼ਾਬ ਸੁੱਟਣ ਕਾਰਨ ਉਸ ਦੇ ਦੋਵਾਂ ਹੱਥਾਂ 'ਤੇ ਜ਼ਖ਼ਮ ਹੋ ਗਏ, ਜਿਸਨੰੂ ਇਲਾਜ ਲਈ ਸਿਵਲ ...

ਪੂਰੀ ਖ਼ਬਰ »

ਕੁਲਾਰ ਹਸਪਤਾਲ ਬੀਜਾ ਦੇ ਡਾਕਟਰਾਂ ਦੀ ਟੀਮ ਆਧੁਨਿਕ ਤਕਨੀਕ ਨਾਲ ਇਲਾਜ ਕਰ ਮਰੀਜ਼ਾਂ ਨੂੰ ਜੀਵਨ ਜਿਊਣ ਦੇ ਬਣਾ ਰਹੀ ਹੈ ਕਾਬਲ

ਬੀਜਾ, 26 ਸਤੰਬਰ (ਕਸ਼ਮੀਰਾ ਸਿੰਘ ਬਗ਼ਲੀ)-ਲੁਧਿਆਣਾ ਦਿੱਲੀ ਮਾਰਗ 'ਤੇ ਇੱਕ ਛੋਟੇ ਜਿਹੇ ਕਸਬਾ ਬੀਜਾ ਵਿਖੇ ਅੰਤਰਰਾਸ਼ਟਰੀ ਪੱਧਰ ਦੀ ਅਤਿ-ਤਕਨੀਕ ਨਾਲ ਲੈਸ ਕੁਲਾਰ ਹਸਪਤਾਲ ਬੀਜਾ ਅੱਜ ਸਿਹਤ ਸਹੂਲਤਾਂ ਦੇ ਇਤਿਹਾਸ ਵਿਚ ਚੰਗੀ ਕਾਰਗੁਜ਼ਾਰੀ ਦਿਖਾਉਣ ਸਦਕਾ ਸੂਬੇ ਦੇ ...

ਪੂਰੀ ਖ਼ਬਰ »

ਪ੍ਰੀਤਮ ਸਿੰਘ ਹੋਲ ਨੇ ਕੋਟਲੀ, ਰਾਣਾ ਗੁਰਜੀਤ ਤੇ ਕਾਕਾ ਰਣਦੀਪ ਨੂੰ ਕੈਬਨਿਟ ਮੰਤਰੀ ਬਣਾਉਣ ਲਈ ਹਾਈਕਮਾਂਡ ਦਾ ਕੀਤਾ ਧੰਨਵਾਦ

ਖੰਨਾ, 26 ਸਤੰਬਰ (ਹਰਜਿੰਦਰ ਸਿੰਘ ਲਾਲ)-ਕਾਂਗਰਸ ਹਾਈ ਕਮਾਂਡ ਵਲੋਂ ਪੰਜਾਬ ਸਰਕਾਰ ਵਿਚ ਕੀਤੀ ਰੱਦੋਂ ਬਦਲ ਦੌਰਾਨ ਚਰਨਜੀਤ ਸਿੰਘ ਚੰਨੀ ਨੂੰ ਜਿੱਥੇ ਪੰਜਾਬ ਦਾ ਮੁੱਖ ਮੰਤਰੀ ਨਿਯੁਕਤ ਕੀਤਾ ਗਿਆ ਹੈ, ਉੱਥੇ ਹੀ ਪੰਜਾਬ ਮੰਤਰੀ ਮੰਡਲ ਦੇ ਪੁਨਰਗਠਨ ਦੌਰਾਨ ਹਲਕਾ ਖੰਨਾ ...

ਪੂਰੀ ਖ਼ਬਰ »

ਕਾਂਗਰਸ ਕਿਸਾਨ ਸੈੱਲ ਦੇ ਜ਼ਿਲ੍ਹਾ ਚੇਅਰਮੈਨ ਚਣਕੋਈਆਂ ਵਲੋਂ ਡਿਪਟੀ ਪਿ੍ੰਸੀਪਲ ਸੈਕਟਰੀ ਚਾਹਲ ਨਾਲ ਮੁਲਾਕਾਤ

ਦੋਰਾਹਾ, 26 ਸਤੰਬਰ (ਮਨਜੀਤ ਸਿੰਘ ਗਿੱਲ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਵ ਨਿਯੁਕਤ ਡਿਪਟੀ ਪਿ੍ੰਸੀਪਲ ਸੈਕਟਰੀ ਮਨਕੰਵਲ ਸਿੰਘ ਚਾਹਲ ਨਾਲ ਅੱਜ ਕਾਂਗਰਸ ਕਿਸਾਨ ਸੈੱਲ ਪੁਲਿਸ ਜ਼ਿਲ੍ਹਾ ਖੰਨਾ ਦੇ ਚੇਅਰਮੈਨ ਬਿੱਕਰ ਸਿੰਘ ਚਣਕੋਈਆਂ ਵਲੋਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਡੀ. ਏ. ਪੀ. ਖਾਦ ਦੀ ਸਪਲਾਈ ਪੇਂਡੂ ਸੁਸਾਇਟੀਆਂ ਨੂੰ ਤੁਰੰਤ ਦੇਵੇ-ਪਰਮਜੀਤ ਢਿੱਲੋਂ

ਸਮਰਾਲਾ, 26 ਸਤੰਬਰ (ਕੁਲਵਿੰਦਰ ਸਿੰਘ)-ਹਲਕਾ ਸਮਰਾਲਾ ਦੇ ਕਈ ਕਿਸਾਨਾਂ ਵਲੋਂ ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਪਰਮਜੀਤ ਸਿੰਘ ਢਿੱਲੋਂ ਨੂੰ ਡੀ. ਏ. ਪੀ. ਖਾਦ ਦੀ ਵੱਡੇ ਪੱਧਰ 'ਤੇ ਹੋ ਰਹੀ ਬਲੈਕ ਦੀ ਸਮੱਸਿਆ ਤੋਂ ਜਾਣੂ ਕਰਵਾਇਆ¢ ਕਿਸਾਨਾਂ ਨੇ ਦੱਸਿਆ ਕਿ ਪਿਛਲੇ ਕਈ ...

ਪੂਰੀ ਖ਼ਬਰ »

ਮੁੱਖ ਮੰਤਰੀ ਨੌਜਵਾਨਾਂ ਨੂੰ ਪੱਕੀਆਂ ਨੌਕਰੀਆਂ ਦੇ ਪ੍ਰਬੰਧ ਕਰਨ ਸਮੇਤ ਬੰਦ ਪਈਆਂ ਸਕੀਮਾਂ ਤੁਰੰਤ ਸ਼ੁਰੂ ਕਰਵਾਉਣ-ਗੁਰਦੀਪ ਅੜੈਚਾ

ਮਲੌਦ, 26 ਸਤੰਬਰ (ਸਹਾਰਨ ਮਾਜਰਾ)-ਸ਼ੋ੍ਰਮਣੀ ਅਕਾਲੀ ਦਲ ਐੱਸ. ਸੀ. ਵਿੰਗ ਮਾਲਵਾ ਜ਼ੋਨ-3 ਦੇ ਮੀਡੀਆ ਇੰਚਾਰਜ ਗੁਰਦੀਪ ਸਿੰਘ ਅੜੈਚਾ ਨੇ ਬਿਆਨ ਰਾਹੀਂ ਕਿਹਾ ਕਿ ਪੰਜਾਬ ਵਿਚ ਪਹਿਲੀ ਵਾਰ ਅਨੁਸੂਚਿਤ ਜਾਤੀ ਸਮਾਜ ਵਿਚੋਂ ਚੁਣੇ ਗਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ...

ਪੂਰੀ ਖ਼ਬਰ »

ਸੈਨੇਟ ਚੋਣਾਂ ਨੇ ਮੋਦੀ ਸਰਕਾਰ ਦੀ ਤਾਨਾਸ਼ਾਹੀ ਨੀਤੀ ਵਿਚ ਠੋਕਿਆ ਲੋਕਤੰਤਰ ਦਾ ਕਿੱਲ - ਮਾਂਗਟ, ਰਣਦਿਓ

ਸਮਰਾਲਾ, 26 ਸਤੰਬਰ (ਕੁਲਵਿੰਦਰ ਸਿੰਘ)-ਪੰਜਾਬ ਯੂਨੀਵਰਸਿਟੀ ਦੀਆਂ ਸੈਨੇਟ ਚੋਣਾਂ ਦਾ ਅਖਰੀ ਪੜਾਅ ਨੌਜਵਾਨਾਂ ਵਲੋਂ ਪੂਰੇ ਜੋਸ਼, ਉਤਸ਼ਾਹ ਅੇ ਸ਼ਾਂਤੀਪੂਰਵਕ ਢੰਗ ਨਾਲ ਮੁਕੰਮਲ ਕੀਤਾ ਗਿਆ | ਜਿਸ ਦੌਰਾਨ ਚੋਣ ਉਮੀਦਵਾਰ ਐਡਵੋਕੇਟ ਸਿਮਰਨਜੀਤ ਸਿੰਘ ਢਿੱਲੋਂ ਤੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਡੀ. ਏ. ਪੀ. ਖਾਦ ਦੀ ਸਪਲਾਈ ਪੇਂਡੂ ਸੁਸਾਇਟੀਆਂ ਨੂੰ ਤੁਰੰਤ ਦੇਵੇ-ਪਰਮਜੀਤ ਢਿੱਲੋਂ

ਸਮਰਾਲਾ, 26 ਸਤੰਬਰ (ਕੁਲਵਿੰਦਰ ਸਿੰਘ)-ਹਲਕਾ ਸਮਰਾਲਾ ਦੇ ਕਈ ਕਿਸਾਨਾਂ ਵਲੋਂ ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਪਰਮਜੀਤ ਸਿੰਘ ਢਿੱਲੋਂ ਨੂੰ ਡੀ. ਏ. ਪੀ. ਖਾਦ ਦੀ ਵੱਡੇ ਪੱਧਰ 'ਤੇ ਹੋ ਰਹੀ ਬਲੈਕ ਦੀ ਸਮੱਸਿਆ ਤੋਂ ਜਾਣੂ ਕਰਵਾਇਆ¢ ਕਿਸਾਨਾਂ ਨੇ ਦੱਸਿਆ ਕਿ ਪਿਛਲੇ ਕਈ ...

ਪੂਰੀ ਖ਼ਬਰ »

ਆੜ੍ਹਤੀਆ ਐਸੋਸੀਏਸ਼ਨ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਭਾਰਤ ਬੰਦ ਸੱਦੇ ਦੀ ਹਮਾਇਤ

ਸਮਰਾਲਾ, 26 ਸਤੰਬਰ (ਕੁਲਵਿੰਦਰ ਸਿੰਘ)-ਸਥਾਨਕ ਆੜ੍ਹਤੀਆ ਐਸੋਸੀਏਸ਼ਨ ਵਲੋਂ ਸੰਯੁਕਤ ਕਿਸਾਨ ਮੋਰਚੇ ਵਲੋਂ ਕਾਲੇ ਕਾਨੂੰਨਾਂ ਦੇ ਵਿਰੋਧ 'ਚ ਕੇਂਦਰ ਸਰਕਾਰ ਖ਼ਿਲਾਫ਼ 27 ਨੂੰ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਦੀ ਪੂਰਨ ਤੌਰ 'ਤੇ ਹਮਾਇਤ ਕੀਤੀ ਗਈ ਹੈ | ਐਸੋਸੀਏਸ਼ਨ ਦੇ ...

ਪੂਰੀ ਖ਼ਬਰ »

ਡੇਰਾ ਬਗੀਚੀ ਸਾਹਿਬ ਸਿਹੌੜਾ ਵਿਖੇ ਬਰਸੀ ਸਮਾਗਮ ਸਮਾਪਤ

ਮਲੌਦ, 26 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਬਾਬਾ ਕਿਰਪਾ ਦਾਸ ਡੇਰਾ ਬਗੀਚੀ ਸਾਹਿਬ ਸਿਹੌੜਾ ਵਿਖੇ ਬਾਬਾ ਗੁਰਦਿਆਲ ਦਾਸ ਦੀ 32ਵੀਂ ਬਰਸੀ ਨਗਰ ਨਿਵਾਸੀਆਂ ਤੇ ਸੰਗਤਾਂ ਦੇ ਸਹਿਯੋਗ ਸਦਕਾ ਮੁੱਖ ਸੇਵਾਦਾਰ ਬਾਬਾ ਹਰਜਿੰਦਰ ਦਾਸ ਜੀ ਦੀ ਦੇਖ-ਰੇਖ ਹੇਠ ਬੜੀ ਸ਼ਰਧਾ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਮਾਨ ਵਲੋਂ ਅਹਿਮ ਮੀਟਿੰਗ

ਸਮਰਾਲਾ, 26 ਸਤੰਬਰ (ਕੁਲਵਿੰਦਰ ਸਿੰਘ)-ਪੰਜਾਬ ਨੰਬਰਦਾਰ ਯੂਨੀਅਨ ਮਾਨ ਦੀ ਮੀਟਿੰਗ ਤਹਿਸੀਲ ਸਮਰਾਲਾ 'ਚ ਸੂਬਾ ਸਕੱਤਰ ਦਲੀਪ ਸਿੰਘ ਬਾਲਿਉ ਦੀ ਅਗਵਾਈ ਹੇਠ ਕੀਤੀ ਗਈ ਜਿਸ 'ਚ ਸਮੂਹ ਨੰਬਰਦਾਰਾਂ ਵਲੋਂ ਭਾਗ ਲਿਆ | ਇਸ ਮੀਟਿੰਗ 'ਚ ਪੰਜਾਬ ਸਰਕਾਰ ਦੀ ਵਾਗਡੋਰ ਸੰਭਾਲਣ ਲਈ ...

ਪੂਰੀ ਖ਼ਬਰ »

ਵਿਧਾਇਕ ਕੋਟਲੀ ਨੂੰ ਮੰਤਰੀ ਬਣਨ 'ਤੇ ਬੀਜਾ ਇਲਾਕੇ ਦੇ ਕਾਂਗਰਸੀਆਂ ਵਲੋਂ ਖ਼ੁਸ਼ੀ ਪ੍ਰਗਟ

ਬੀਜਾ, 26 ਸਤੰਬਰ (ਅਵਤਾਰ ਸਿੰਘ ਜੰਟੀ ਮਾਨ)-ਬੀਜਾ ਇਲਾਕੇ ਦੇ ਪਿੰਡਾਂ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਤੇ ਚਿਹਰਿਆਂ ਤੇ ਖ਼ੁਸ਼ੀ ਉਦੋਂ ਆਇਆ ਜਦੋਂ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੂੰ ਪੰਜਾਬ ਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਨਵੀਂ ਸਰਕਾਰ ...

ਪੂਰੀ ਖ਼ਬਰ »

ਕਾਂਗਰਸ ਹਾਈਕਮਾਨ ਅਤੇ ਮੁੱਖ ਮੰਤਰੀ ਚੰਨੀ ਨੇ ਵਧਾਇਆ ਖੰਨਾ ਸ਼ਹਿਰ ਦਾ ਮਾਣ-ਧੰਜਲ, ਅਮਨ

ਖੰਨਾ, 26 ਸਤੰਬਰ (ਹਰਜਿੰਦਰ ਸਿੰਘ ਲਾਲ)-ਸਾਲਾਂ ਤੋਂ ਪੰਜਾਬ ਦੀ ਜਨਤਾ ਤੇ ਕਾਂਗਰਸ ਪਾਰਟੀ ਲਈ ਡਟ ਕੇ ਕੰਮ ਕਰਨ ਵਾਲੇ ਸ਼ਹੀਦ ਬੇਅੰਤ ਸਿੰਘ ਪਰਿਵਾਰ ਨੂੰ ਹੁਣ ਜਾ ਕੇ ਉਹ ਸਨਮਾਨ ਮਿਲਿਆ ਜਿਸ ਦੇ ਉਹ ਹੱਕਦਾਰ ਸਨ¢ ਇਹ ਗੱਲਾਂ ਅੱਜ ਚੰਨੀ ਸਰਕਾਰ ਵਿਚ ਕੈਬਨਿਟ ਮੰਤਰੀ ਬਣਨ ...

ਪੂਰੀ ਖ਼ਬਰ »

ਭਾਈ ਦਇਆ ਸਿੰਘ ਜੀ ਦੇ ਜੋਤੀ-ਜੋਤਿ ਦਿਵਸ ਨੂੰ ਸਮਰਪਿਤ ਸਮਾਗਮ ਹਜ਼ੂਰ ਸਾਹਿਬ ਵਿਖੇ ਅੱਜ

ਰਾੜਾ ਸਾਹਿਬ/ ਜਰਗ ਜੌੜੇਪੁਲ, 26 ਸਤੰਬਰ (ਸਰਬਜੀਤ ਸਿੰਘ ਬੋਪਾਰਾਏ/ ਪਾਲਾ ਰਾਜੇਵਾਲੀਆ)-ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਸਾਜੇ ਪੰਜ ਪਿਆਰਿਆਂ ਦੇ ਮੁਖੀ ਭਾਈ ਦਇਆ ਸਿੰਘ ਜੀ ਦਾ ਜੋਤੀ-ਜੋਤਿ ਦਿਵਸ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਸਿੰਘ ਸਾਹਿਬ ...

ਪੂਰੀ ਖ਼ਬਰ »

10 ਕਿੱਲੋ ਭੁੱਕੀ ਸਮੇਤ ਇਕ ਵਿਅਕਤੀ ਕਾਬੂ

ਖੰਨਾ, 26 ਸਤੰਬਰ (ਮਨਜੀਤ ਧੀਮਾਨ)-ਥਾਣਾ ਸਿਟੀ ਖੰਨਾ ਪੁਲਿਸ ਨੇ 10 ਕਿੱਲੋ ਭੁੱਕੀ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ | ਜਾਣਕਾਰੀ ਦਿੰਦਿਆਂ ਥਾਣਾ ਸਿਟੀ ਖੰਨਾ ਦੇ ਐੱਸ.ਐੱਚ.ਓ. ਰਵਿੰਦਰ ਕੁਮਾਰ ਨੇ ਦੱਸਿਆ ਕਿ ਸਬ ਇੰਸਪੈਕਟਰ ਗੁਰਦੇਵ ਸਿੰਘ, ਏ.ਐੱਸ.ਆਈ. ਬਲਦੇਵ ਰਾਜ ...

ਪੂਰੀ ਖ਼ਬਰ »

ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਵਲੋਂ ਭਾਰਤ ਬੰਦ ਦੇ ਸੱਦੇ ਦਾ ਸਮਰਥਨ

ਮਲੌਦ, 26 ਸਤੰਬਰ (ਦਿਲਬਾਗ ਸਿੰਘ ਚਾਪੜਾ)-ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਲੁਧਿਆਣਾ ਦੇ ਬਲਾਕ ਡੇਹਲੋਂ ਇਕਾਈ ਦੀ ਮੀਟਿੰਗ ਸਰਪ੍ਰਸਤ ਚਰਨ ਸਿੰਘ ਸਰਾਭਾ, ਪ੍ਰਧਾਨ ਸੁਰਿੰਦਰ ਕੁਮਾਰ, ਬਲਕਾਰ ਸਿੰਘ ਬਲਟੋਹਾ ਅਤੇ ਜ਼ਿਲ੍ਹਾ ਆਗੂ ਪਰਮਿੰਦਰਪਾਲ ...

ਪੂਰੀ ਖ਼ਬਰ »

ਜਗਦੇਵ ਸਿੰਘ ਬੋਪਾਰਾਏ ਨਾਲ ਪੁਲਿਸ ਜ਼ਿਲ੍ਹਾ ਖੰਨਾ ਦੇ ਸਾਰੇ ਹਲਕਿਆਂ 'ਚ ਪਾਰਟੀ ਨੂੰ ਫ਼ਾਇਦਾ ਹੋਵੇਗਾ- ਜ਼ਿਲ੍ਹਾ ਜਥੇਦਾਰ ਸਹਾਰਨ ਮਾਜਰਾ

ਮਲੌਦ, 26 ਸਤੰਬਰ (ਦਿਲਬਾਗ ਸਿੰਘ ਚਾਪੜਾ)-ਉੱਘੇ ਕਾਰੋਬਾਰੀ ਅਤੇ ਇਲਾਕੇ ਦੀ ਨਾਮਵਰ ਸਮਾਜ ਸੇਵੀ ਸ਼ਖ਼ਸੀਅਤ ਜਗਦੇਵ ਸਿੰਘ ਬੋਪਾਰਾਏ ਦੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਤੇ ਸਰਕਲ ਮਲੌਦ ਦੇ ਅਕਾਲੀ ਆਗੂਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਪਾਰਟੀ ਦੇ ...

ਪੂਰੀ ਖ਼ਬਰ »

ਭਿ੍ਸ਼ਟਾਚਾਰ ਵਿਰੋਧੀ ਫ਼ਰੰਟ ਨੇ ਕਿਸਾਨੀ ਮੋਰਚੇ ਵਲੋਂ ਬੰਦ ਦੇ ਸਮਰਥਨ ਸਬੰਧੀ ਅਪੀਲ

ਮਾਛੀਵਾੜਾ ਸਾਹਿਬ, 26 ਸਤੰਬਰ (ਮਨੋਜ ਕੁਮਾਰ)-ਭਿ੍ਸ਼ਟਾਚਾਰ ਵਿਰੋਧੀ ਫ਼ਰੰਟ ਦੀ ਸਥਾਈ ਇਕਾਈ ਨੇ ਪੈੱ੍ਰਸ ਨੋਟ ਜਾਰੀ ਕਰਦਿਆਂ ਸਮੂਹ ਦੁਕਾਨਦਾਰ ਭਰਾਵਾਂ, ਸਮਾਜਿਕ ਸੰਸਥਾਵਾਂ, ਰਾਜਨੀਤਿਕ ਪਾਰਟੀਆਂ ਅਤੇ ਸਮੁੱਚੇ ਇਲਾਕਾ ਨਿਵਾਸੀਆਂ ਨੂੰ ਅੱਜ ਸੰਯੁਕਤ ਮੋਰਚੇ ਵਲੋਂ ...

ਪੂਰੀ ਖ਼ਬਰ »

ਸਾਬਕਾ ਕੌ ਾਸਲਰ ਨਿੰਮਾ ਵਲੋਂ ਗਰੇਵਾਲ ਦਾ ਸਨਮਾਨ

ਮਲੌਦ, 26 ਸਤੰਬਰ (ਦਿਲਬਾਗ ਸਿੰਘ ਚਾਪੜਾ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸੂਬੇ ਦੇ ਨਿਧੜਕ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੂੰ ਹਲਕਾ ਲੁਧਿਆਣਾ ਪੱਛਮੀ ਤੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਾਈਕਮਾਂਡ ਵਲੋਂ ਟਿਕਟ ਦਿੱਤੇ ਜਾਣ 'ਤੇ ...

ਪੂਰੀ ਖ਼ਬਰ »

ਯੂਥ ਵਿੰਗ ਪ੍ਰਧਾਨ ਰਿੰਕਾ ਦੁਧਾਲ ਵਲੋਂ ਮਹੇਸ਼ਇੰਦਰ ਗਰੇਵਾਲ ਦਾ ਸਨਮਾਨ

ਮਲੌਦ, 26 ਸਤੰਬਰ (ਸਹਾਰਨ ਮਾਜਰਾ)-ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ (ਆਈ. ਟੀ.) ਹਲਕਾ ਪਾਇਲ ਦੇ ਪ੍ਰਧਾਨ ਕੁਲਦੀਪ ਸਿੰਘ ਰਿੰਕਾ ਦੁਧਾਲ ਉਚੇਚੇ ਤੌਰ 'ਤੇ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ ਨੂੰ ਮਿਲੇ ਤੇ ਉਨ੍ਹਾਂ ਨੂੰ ਵਿਧਾਨ ...

ਪੂਰੀ ਖ਼ਬਰ »

ਸੰਤ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਦੀ ਅਗਵਾਈ ਹੇਠ ਸੰਗਤਾਂ ਸ੍ਰੀ ਹਜ਼ੂਰ ਸਾਹਿਬ ਨੂੰ ਰਵਾਨਾ

ਜੌੜੇਪੁਲ ਜਰਗ, 26 ਸਤੰਬਰ (ਪਾਲਾ ਰਾਜੇਵਾਲੀਆ)-ਪੰਜਾਂ ਪਿਆਰਿਆਂ ਦੇ ਮੁਖੀ ਪਹਿਲੇ ਪਿਆਰੇ ਭਾਈ ਦਇਆ ਸਿੰਘ ਜੀ ਦਾ ਜੋਤੀ ਜੋਤਿ ਦਿਵਸ ਤਖਤ ਸ੍ਰੀ ਹਜ਼ੂਰ ਸਾਹਿਬ ਵਿਖੇ ਰਾੜਾ ਸਾਹਿਬ ਸੰਪਰਦਾ ਦੇ ਮੌਜੂਦਾ ਮੁਖੀ ਸੰਤ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਅਤੇ ...

ਪੂਰੀ ਖ਼ਬਰ »

ਖ਼ਾਲਸਾ ਏਡ ਨੇ ਪਿੰਡ ਬੇਰ ਕਲਾਂ ਦੇ ਪੀੜਤਾਂ ਨੂੰ ਮੱਝਾਂ ਦਿੱਤੀਆਂ

ਮਲੌਦ, 26 ਸਤੰਬਰ (ਦਿਲਬਾਗ ਸਿੰਘ ਚਾਪੜਾ/ਸਹਾਰਨ ਮਾਜਰਾ)-ਪਿਛਲੇ ਦਿਨੀਂ ਪਿੰਡ ਬੇਰਕਲਾਂ ਵਿਚ ਪਸ਼ੂਆਂ ਨੂੰ ਆਈ ਮੂੰਹ ਖੁਰ ਦੀ ਬਿਮਾਰੀ ਨਾਲ ਸੈਂਕੜਿਆਂ ਦੀ ਗਿਣਤੀ ਵਿਚ ਦੁਧਾਰੂ ਪਸ਼ੂਆਂ ਦੀ ਮੌਤ ਹੋ ਗਈ ਸੀ | ਪਹਿਲਾਂ ਸੋਸ਼ਲ ਮੀਡੀਆ ਅਤੇ ਫਿਰ ਅਖ਼ਬਾਰਾਂ ਅਤੇ ਚੈਨਲਾਂ ...

ਪੂਰੀ ਖ਼ਬਰ »

ਪਿੰਡ ਲੰਢਾ ਕਿਸਾਨ ਯੂਨੀਅਨ ਦੀ ਇਕਾਈ ਬਣਾ ਕੇ ਕੀਤੀ ਚੋਣ

ਦੋਰਾਹਾ, 26 ਸਤੰਬਰ (ਜਸਵੀਰ ਝੱਜ)-ਕੁੱਲ ਹਿੰਦ ਕਿਸਾਨ ਪੰਜਾਬ (ਸਾਂਬਰ) ਸਭਾ ਬਲਾਕ ਦੋਰਾਹਾ, ਪਿੰਡ ਲੰਢਾ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ | ਜਿਸ ਵਿਚ ਦੇ ਬਾਰੇ ਇਕਾਈ ਦੇ ਮੈਂਬਰ ਗੁਰਜੀਤ ਸਿੰਘ ਦੱਸਿਆ ਕਿ ਕੁੱਲ ਹਿੰਦ ਕਿਸਾਨ ਪੰਜਾਬ ਦੇ ਜ਼ਿਲ੍ਹਾ ਸਕੱਤਰ ਚਮਕੌਰ ਸਿੰਘ ...

ਪੂਰੀ ਖ਼ਬਰ »

ਕਲੱਬ ਵਲੋਂ ਮਹੀਨਾਵਾਰ 66ਵਾਂ ਰਾਸ਼ਨ ਵੰਡ ਸਮਾਰੋਹ

ਅਹਿਮਦਗੜ੍ਹ, 26 ਸਤੰਬਰ (ਰਣਧੀਰ ਸਿੰਘ ਮਹੋਲੀ/ਰਵਿੰਦਰ ਪੁਰੀ)-ਮਹੀਨਾਵਾਰ ਰਾਸ਼ਨ ਦੇ ਰਹੀ ਸਮਾਜ ਸੇਵੀਂ ਸੰਸਥਾ ਮੁੰਡੇ ਅਹਿਮਦਗੜ੍ਹ ਦੇ ਵੈੱਲਫੇਅਰ ਕਲੱਬ ਨੇ 66ਵਾਂ ਰਾਸ਼ਨ ਵੰਡ ਸਮਾਗਮ ਪ੍ਰਧਾਨ ਰਾਕੇਸ਼ ਗਰਗ ਦੀ ਅਗਵਾਈ ਵਿਚ ਕਰਵਾਇਆ ਗਿਆ | ਸਮਾਗਮ ਦੌਰਾਨ ਇੰਡੀਅਨ ...

ਪੂਰੀ ਖ਼ਬਰ »

ਦੋਰਾਹਾ 'ਚ ਅੱਜ ਰਾਸ਼ਟਰੀ ਰਾਜ ਮਾਰਗ 'ਤੇ ਲਗਾਇਆ ਜਾਵੇਗਾ ਵਿਸ਼ਾਲ ਧਰਨਾ- ਪ੍ਰਧਾਨ ਮਿੱਠੂ ਜਟਾਣਾ

ਦੋਰਾਹਾ, 26 ਸਤੰਬਰ (ਮਨਜੀਤ ਸਿੰਘ ਗਿੱਲ)-ਚੱਲ ਰਹੇ ਕਿਸਾਨੀ ਅੰਦੋਲਨ ਦੇ ਅੰਤਰਗਤ ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਨੂੰ ਦਿੱਤੇ ਭਾਰਤ ਬੰਦ ਦੇ ਸੱਦੇ 'ਤੇ ਦੋਰਾਹਾ ਵਿਖੇ ਰਾਸ਼ਟਰੀ ਰਾਜ ਮਾਰਗ 'ਤੇ ਵਿਸ਼ਾਲ ਰੋਸ ਧਰਨਾ ਲਗਾਇਆ ਜਾਵੇਗਾ, ਜਿਸ ਵਿਚ ਵੱਖ ਵੱਖ ਕਿਸਾਨ ...

ਪੂਰੀ ਖ਼ਬਰ »

ਗੁਰਕੀਰਤ ਸਿੰਘ ਕੋਟਲੀ ਦੇ ਕੈਬਨਿਟ ਮੰਤਰੀ ਬਣਨ ਨਾਲ ਹਲਕੇ ਦੀ ਨੁਹਾਰ ਬਦਲੇਗੀ- ਸਰਪੰਚ

ਈਸੜੂ, 26 ਸਤੰਬਰ (ਬਲਵਿੰਦਰ ਸਿੰਘ)-ਹਲਕਾ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਦੇ ਮੰਤਰੀ ਬਣਨ ਦੀ ਖ਼ੁਸ਼ੀ 'ਚ ਅੱਜ ਸਰਪੰਚ ਗੁਰਬਿੰਦਰ ਸਿੰਘ ਦੀ ਅਗਵਾਈ ਵਿਚ ਈਸੜੂ ਵਿਖੇ ਪਿੰਡ ਦੀ ਪੰਚਾਇਤ ਅਤੇ ਮੋਹਤਬਰਾਂ ਦੀ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਰਪੰਚ ਗੁਰਬਿੰਦਰ ...

ਪੂਰੀ ਖ਼ਬਰ »

ਸੰਤ ਬੇਰ ਕਲਾਂ ਵਲੋਂ ਭਾਰਤ ਮੁਕੰਮਲ ਬੰਦ ਕਰਨ ਵਿਚ ਯੋਗਦਾਨ ਪਾਉਣ ਦਾ ਐਲਾਨ

ਮਲੌਦ, 26 ਸਤੰਬਰ (ਸਹਾਰਨ ਮਾਜਰਾ)-ਕਿਸਾਨ ਸੰਯੁਕਤ ਮੋਰਚਾ ਕੁੰਡਲੀ ਬਾਡਰ ਦਿੱਲੀ ਵਿਖੇ ਸਮੂਹ ਸੰਤ ਸਮਾਜ, ਸਿੱਖ ਜਥੇਬੰਦੀਆਂ, ਸੰਪਰਦਾਵਾਂ, ਟਕਸਾਲਾਂ ਅਤੇ ਦੇਸ ਵਿਦੇਸ਼ ਦੀਆਂ ਸੰਗਤਾਂ ਵਲੋਂ ਤਿੰਨ ਦਿਨ ਸਟੇਜ ਤੇ ਪੁੱਜ ਕੇ ਆਪੋ ਆਪਣੇ ਵਿਚਾਰ ਪੇਸ਼ ਕੀਤੇ ਗਏ ਅਤੇ ...

ਪੂਰੀ ਖ਼ਬਰ »

ਸੰਤ ਬਾਬਾ ਨਿੱਕਾ ਸਿੰਘ ਦੇ ਜਨਮ ਅਸਥਾਨਾਂ 'ਤੇ ਜਸਪ੍ਰੀਤ ਬੀਜਾ ਅਤੇ ਸੁਖਵਿੰਦਰ ਦੌਲਤਪੁਰ ਹੋਏ ਨਤਮਸਤਕ

ਮਲੌਦ, 26 ਸਤੰਬਰ (ਸਹਾਰਨ ਮਾਜਰਾ)-ਵਿਧਾਨ ਸਭਾ ਹਲਕਾ ਪਾਇਲ ਤੋਂ ਸ਼ੋ੍ਰਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਡਾ. ਜਸਪ੍ਰੀਤ ਸਿੰਘ ਬੀਜਾ ਅਤੇ ਯੂਥ ਵਿੰਗ ਦੇ ਕੌਮੀ ਜਨਰਲ ਸਕੱਤਰ ਸੁਖਵਿੰਦਰ ਸਿੰਘ ਦੌਲਤਪੁਰ ਦੋਵੇਂ ਆਗੂ ਸੰਤ ਬਾਬਾ ਨਿੱਕਾ ਸਿੰਘ ਦੇ ਜਨਮ ...

ਪੂਰੀ ਖ਼ਬਰ »

ਦੋਰਾਹਾ 'ਚ ਅੱਜ ਰਾਸ਼ਟਰੀ ਰਾਜ ਮਾਰਗ 'ਤੇ ਲਗਾਇਆ ਜਾਵੇਗਾ ਵਿਸ਼ਾਲ ਧਰਨਾ- ਪ੍ਰਧਾਨ ਮਿੱਠੂ ਜਟਾਣਾ

ਦੋਰਾਹਾ, 26 ਸਤੰਬਰ (ਮਨਜੀਤ ਸਿੰਘ ਗਿੱਲ)-ਚੱਲ ਰਹੇ ਕਿਸਾਨੀ ਅੰਦੋਲਨ ਦੇ ਅੰਤਰਗਤ ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਨੂੰ ਦਿੱਤੇ ਭਾਰਤ ਬੰਦ ਦੇ ਸੱਦੇ 'ਤੇ ਦੋਰਾਹਾ ਵਿਖੇ ਰਾਸ਼ਟਰੀ ਰਾਜ ਮਾਰਗ 'ਤੇ ਵਿਸ਼ਾਲ ਰੋਸ ਧਰਨਾ ਲਗਾਇਆ ਜਾਵੇਗਾ, ਜਿਸ ਵਿਚ ਵੱਖ ਵੱਖ ਕਿਸਾਨ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਬਲਜੀਤ ਸਿੰਘ ਦੇ ਇਕਲੌਤੇ ਪੁੱਤਰ ਗੁਰਵਿੰਦਰ ਸਿੰਘ ਗੱਗੜ ਮਾਜਰਾ ਦਾ ਦਿਹਾਂਤ

ਬੀਜਾ, 26 ਸਤੰਬਰ (ਕਸ਼ਮੀਰਾ ਸਿੰਘ ਬਗ਼ਲੀ)-ਗੱਗੜ ਮਾਜਰਾ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਬਲਜੀਤ ਸਿੰਘ ਦੇ ਇਕਲੌਤੇ ਪੁੱਤਰ ਤੇ ਗਰੀਨ ਗਰੋਵ ਪਬਲਿਕ ਸਕੂਲ ਮੋਹਨਪੁਰ ਦੇ ਟਰਾਂਸਪੋਰਟ ਇੰਚਾਰਜ ਸੁਖਦੇਵ ਸਿੰਘ ਭੰਡਾਲ ਦੇ ਪਿਆਰੇ ਪੋਤਰੇ ਗੁਰਵਿੰਦਰ ਸਿੰਘ ਉਮਰ 14 ਸਾਲ ਦਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX