ਤਾਜਾ ਖ਼ਬਰਾਂ


ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵਲੋਂ ਜਗਮੀਤ ਸਿੰਘ ਬਰਾੜ ਨੂੰ ਨੋਟਿਸ
. . .  27 minutes ago
ਚੰਡੀਗੜ੍ਹ, 2 ਦਸੰਬਰ- ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਜਗਮੀਤ ਸਿੰਘ ਬਰਾੜ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ 6 ਦਸੰਬਰ ਨੂੰ ਅਨੁਸ਼ਾਸਨੀ ਕਮੇਟੀ ਸਾਹਮਣੇ...
ਬਹੁਕਰੋੜੀ ਟੈਂਡਰ ਘੁਟਾਲੇ ਵਿਚ ਨਾਮਜ਼ਦ ਸਾਬਕਾ ਮੰਤਰੀ ਆਸ਼ੂ ਦੇ ਨਿੱਜੀ ਸਹਾਇਕ ਦੀ ਅਗਾਉਂ ਜ਼ਮਾਨਤ ਅਰਜ਼ੀ ਸੁਪਰੀਮ ਕੋਰਟ ਵਲੋਂ ਰੱਦ
. . .  about 1 hour ago
ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਬਹੁਕਰੋੜੀ ਟੈਂਡਰ ਘੁਟਾਲੇ ਵਿਚ ਨਾਮਜ਼ਦ ਸਾਬਕਾ ਮੰਤਰੀ ਆਸ਼ੂ ਦੇ ਨਿੱਜੀ ਸਹਾਇਕ ਇੰਦਰਜੀਤ ਸਿੰਘ ਇੰਦੀ ਦੀ ਅਗਾਊਂ ਜ਼ਮਾਨਤ ਦੀ...
ਜੈਵੀਰ ਸ਼ੇਰਗਿੱਲ ਭਾਜਪਾ ਦੇ ਕੌਮੀ ਬੁਲਾਰੇ ਨਿਯੁਕਤ
. . .  about 1 hour ago
ਜੈਵੀਰ ਸ਼ੇਰਗਿੱਲ ਭਾਜਪਾ ਦੇ ਕੌਮੀ ਬੁਲਾਰੇ ਨਿਯੁਕਤ
ਗੁਜਰਾਤ ਚੋਣਾਂ 'ਚ ਬਹੁਮਤ ਹਾਸਲ ਕਰਾਂਗੇ : ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ
. . .  about 1 hour ago
ਅੰਮ੍ਰਿਤਸਰ ਜ਼ਿਲ੍ਹਾ ਕਚਹਿਰੀ ’ਚ ਪੇਸ਼ੀ ਭੁਗਤਣ ਆਏ ਕੈਦੀ ਵਲੋਂ ਭੱਜਣ ਦੀ ਕੋਸ਼ਿਸ
. . .  about 1 hour ago
ਅੰਮ੍ਰਿਤਸਰ, 2 ਦਸੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਜ਼ਿਲ੍ਹਾ ਕਚਹਿਰੀ ’ਚ ਪੇਸ਼ੀ ਭੁਗਤਣ ਆਏ ਕੈਦੀ ਵਲੋਂ ਭੱਜਣ ਦੀ ਕੋਸ਼ਿਸ ਕੀਤੀ ਗਈ, ਪਰ ਮੌਕੇ ’ਤੇ ਮੌਜੂਦ ਲੋਕਾਂ ਅਤੇ ਪੁਲਿਸ ਮੁਲਾਜ਼ਮਾਂ
ਭਾਜਪਾ ਵਲੋਂ ਕੈਪਟਨ ਤੇ ਸੁਨੀਲ ਜਾਖੜ ਨੂੰ ਅਹਿਮ ਜ਼ਿੰਮੇਵਾਰੀ, ਕੌਮੀ ਕਾਰਜਕਾਰਨੀ ਦੇ ਮੈਂਬਰ ਨਿਯੁਕਤ
. . .  about 1 hour ago
ਨਵੀਂ ਦਿੱਲੀ, 2 ਦਸੰਬਰ- ਭਾਜਪਾ ਵਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਸੰਸਦ ਮੈਂਬਰ ਸੁਨੀਲ...
ਪੰਜਾਬ ਸਰਕਾਰ ਮੁਹੱਲਾ ਕਲੀਨਿਕਾਂ ਦੇ ਨਾਂਅ ’ਤੇ ਆਰ. ਐਮ. ਪੀ. ਡਾਕਟਰਾਂ ਨੂੰ ਉਜਾੜਨ ਦੀ ਕੋਸ਼ਿਸ਼ ਨਾ ਕਰੇ- ਡਾ ਰਾਜੇਸ਼ ਸ਼ਰਮਾ
. . .  about 2 hours ago
ਸੰਧਵਾਂ, 2 ਦਸੰਬਰ (ਪ੍ਰੇਮੀ ਸੰਧਵਾਂ)- ਬਲਾਕ ਬੰਗਾ 295 ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਪਿੰਡ ਸੰਧਵਾਂ ਵਿਖੇ ਇਕਾਈ ਆਗੂ ਡਾ. ਹਰਭਜਨ ਸਿੰਘ ਸੰਧੂ ਦੀ ਅਗਵਾਈ ’ਚ ਹੋਈ ਇਕੱਤਰਤਾ ਦੌਰਾਨ ਪ੍ਰਧਾਨ ਡਾ. ਰਾਜੇਸ਼ ਸ਼ਰਮਾ ਬੰਗਾ...
ਜਿਉਂਦ ਮਾਈਨਰ ਰਜਵਾਹੇ ’ਚ ਪਾੜ ਪੈ ਜਾਣ ਕਾਰਨ ਕਣਕ ਦੀ ਫ਼ਸਲ ਪਾਣੀ ’ਚ ਡੁੱਬੀ
. . .  about 3 hours ago
ਤਪਾ ਮੰਡੀ,2 ਦਸੰਬਰ (ਪ੍ਰਵੀਨ ਗਰਗ)- ਬਰਨਾਲਾ ਬਠਿੰਡਾ ਮੁੱਖ ਮਾਰਗ ’ਤੇ ਮਹਿਤਾ ਕੱਟ ਨਜ਼ਦੀਕੀ ਜਿਉਂਦ ਮਾਈਨਰ ਰਜਵਾਹੇ ’ਚ ਪਾੜ ਪੈ ਜਾਣ ਕਾਰਨ 7 ਏਕੜ ਦੇ ਕਰੀਬ...
ਚੋਰਾਂ ਨੇ ਸਕੂਲ ਨੂੰ ਵੀ ਨਹੀਂ ਬਖ਼ਸ਼ਿਆ
. . .  about 3 hours ago
ਚੌਗਾਵਾਂ, 2 ਦਸੰਬਰ (ਗੁਰਵਿੰਦਰ ਸਿੰਘ ਕਲਸੀ)- ਬੀਤੀ ਰਾਤ ਚੋਰਾਂ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਸੋੜੀਆ ਦੇ ਜਿੰਦਰੇ ਤੋੜਕੇ ਜ਼ਰੂਰੀ ਸਮਾਨ ਚੋਰੀ ਕਰਕੇ ਲੈ ਜਾਣ ਦੀ ਖ਼ਬਰ ਹੈ। ਇਸ ਸੰਬੰਧੀ ਸਕੂਲ ਦੀ...
ਪੰਜਾਬ ਪੁਲਿਸ ਦੇ 22 ਕਰਮਚਾਰੀ ਬਤੌਰ ਸੁਪਰਡੈਂਟ ਗ੍ਰੇਡ-2 ਕੀਤੇ ਗਏ ਪਦ ਉੱਨਤ
. . .  about 3 hours ago
ਚੰਡੀਗੜ੍ਹ, 2 ਦਸੰਬਰ-ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ 'ਚ ਕੰਮ ਕਰ ਰਹੇ ਸੀਨੀਅਰ ਸਹਾਇਕ ਦੀ ਸੀਨੀਅਰਤਾ ਦੀ ਸੂਚੀ ਦੇ ਆਧਾਰ 'ਤੇ ਪੁਲਿਸ ਵਿਭਾਗ ਵਲੋਂ ਗਠਿਤ ਕਮੇਟੀ ਦੁਆਰਾ ਸੁਪਰਡੈਂਟ ਗ੍ਰੇਡ-2 ਦੇ ਕਾਡਰ ਵਿਚ 22 ਕਰਮਚਾਰੀਆਂ ਨੂੰ ਪੇਅ ਬੈਂਡ ਰੁਪਏ ਸਮੇਤ ਬਣਦੇ ਭੱਤਿਆਂ ਦੇ ਪ੍ਰਤੀ ਮਹੀਨਾ ਵਿਚ...
ਹਰਿਆਣਾ ਸਰਕਾਰ ਵਲੋਂ ਗੁਰੂ ਘਰਾਂ ’ਚ ਸਰਕਾਰੀ ਦਖ਼ਲ ਬਰਦਾਸ਼ਤ ਨਹੀਂ- ਐਡਵੋਕੇਟ ਧਾਮੀ
. . .  about 3 hours ago
ਅੰਮ੍ਰਿਤਸਰ, 2 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਸਰਕਾਰ ਵਲੋਂ ਨਾਮਜ਼ਦ ਕੀਤੀ ਗਈ 38 ਮੈਂਬਰੀ ਐਡਹਾਕ ਹਰਿਆਣਾ ਗੁਰਦੁਆਰਾ ਪ੍ਰਬੰਧ ਕਮੇਟੀ ਨੂੰ ਮੂਲੋਂ ਰੱਦ...
ਜੰਮੂ ਕਸ਼ਮੀਰ :ਐਲ.ਓ.ਸੀ. ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਹਥਿਆਰ ਤੇ ਸ਼ੱਕੀ ਵਸਤੂਆਂ ਬਰਾਮਦ
. . .  about 3 hours ago
ਸ੍ਰੀਨਗਰ, 2 ਦਸੰਬਰ-ਆਰਮੀ 8 ਆਰ.ਆਰ. ਅਤੇ ਜੰਮੂ-ਕਸ਼ਮੀਰ ਪੁਲਿਸ ਦੀਆਂ ਪਾਰਟੀਆਂ ਨੇ ਅੱਜ ਐਲ.ਓ.ਸੀ. ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਤਲਾਸ਼ੀ ਦੌਰਾਨ 2 ਏ.ਕੇ.-74 ਰਾਈਫਲਾਂ, 2 ਏ.ਕੇ. ਮੈਗਜ਼ੀਨ, ਏ.ਕੇ. ਦੇ 117 ਰੌਂਦ, 2 ਚੀਨੀ ਪਿਸਤੌਲ...
ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਖ-ਵੱਖ ਪੋਲਿੰਗ ਬੂਥਾਂ 'ਤੇ 30,000 ਸੁਰੱਖਿਆ ਕਰਮਚਾਰੀ ਕੀਤੇ ਜਾਣਗੇ ਤਾਇਨਾਤ
. . .  about 4 hours ago
ਨਵੀਂ ਦਿੱਲੀ, 2 ਦਸੰਬਰ-ਦਿੱਲੀ ਪੁਲਿਸ ਦੇ ਅਧਿਕਾਰੀ ਐਸ.ਪੀ. ਹੁੱਡਾ ਨੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਖ-ਵੱਖ ਪੋਲਿੰਗ ਬੂਥਾਂ 'ਤੇ 30,000 ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਨਾਜ਼ੁਕ...
ਸਮੁੰਦਰੀ ਸਰਹੱਦਾਂ ਦੀ ਰੱਖਿਆ ਲਈ ਮਜ਼ਬੂਤ ਜਲ ਸੈਨਾ ਸਮੇਂ ਦੀ ਮੁੱਖ ਲੋੜ- ਰੱਖਿਆ ਮੰਤਰੀ
. . .  about 4 hours ago
ਮਹਾਂਰਾਸ਼ਟਰ, 2 ਦਸੰਬਰ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੁੰਬਈ ਵਿਚ ਰੱਖਿਆ ਸ਼ਿਪਯਾਰਡ ’ਚ ਰੱਖਿਆ ਮੰਤਰਾਲੇ ਲਈ ਸਲਾਹਕਾਰ ਕਮੇਟੀ ਦੀ ਇਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇੱਥੇ ਬੋਲਦਿਆਂ...
ਗਿ੍ਫ਼ਤਾਰ ਕੀਤਾ ਗਿਆ ਹਰਪ੍ਰੀਤ ਸਿੰਘ ਹੈਪੀ ਨਿਰਦੋਸ਼- ਪਰਿਵਾਰਕ ਮੈਂਬਰ
. . .  about 4 hours ago
ਓਠੀਆਂ, 2 ਦਸੰਬਰ (ਗੁਰਵਿੰਦਰ ਸਿੰਘ ਛੀਨਾ)- ਕੌਮੀ ਜਾਂਚ ਏਜੰਸੀ ਵਲੋਂ ਦਿੱਲੀ ਤੋਂ ਗਿ੍ਫ਼ਤਾਰ ਕੀਤੇ ਗਏ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਪਿੰਡ ਮਿਆਦੀਆਂ ਦੇ ਰਹਿਣ ਵਾਲੇ ਅੱਤਵਾਦੀ ਹਰਪ੍ਰੀਤ ਸਿੰਘ ਮਲੇਸ਼ੀਆ ਜੋ ਲੁਧਿਆਣਾ ਬੰਬ...
ਫੀਫਾ ਵਿਸ਼ਵ ਕੱਪ 'ਚ ਅੱਜ ਦੱਖਣੀ ਕੋਰੀਆ-ਪੁਰਤਗਾਲ, ਘਾਨਾ-ਉਰੂਗੁਏ, ਕੈਮਰੂਨ-ਬ੍ਰਾਜ਼ੀਲ ਤੇ ਸਰਬੀਆ-ਸਵਿਟਜ਼ਰਲੈਂਡ ਦੇ ਮੈਚ
. . .  about 5 hours ago
ਦੋਹਾ, 2 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੋਰੀਆ ਅਤੇ ਪੁਰਤਗਾਲ ਦਾ ਮੈਚ ਰਾਤ 8.30, ਘਾਨਾ ਅਤੇ ਉਰੂਗੁਏ ਦਾ ਰਾਤ 8.30, ਕੈਮਰੂਨ ਅਤੇ ਬ੍ਰਾਜ਼ੀਲ ਦਾ ਰਾਤ 12.30 ਅਤੇ ਸਰਬੀਆ-ਸਵਿਟਜ਼ਰਲੈਂਡ...
ਗੋਲਡੀ ਬਰਾੜ ਨੂੰ ਜਲਦ ਲਿਆਂਦਾ ਜਾਵੇਗਾ ਭਾਰਤ-ਭਗਵੰਤ ਮਾਨ
. . .  about 4 hours ago
ਚੰਡੀਗੜ੍ਹ, 2 ਦਸੰਬਰ-ਮੂਸੇਵਾਲਾ ਹੱਤਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਕੈਲੇਫੋਰਨੀਆ ਪੁਲਿਸ ਵਲੋਂ ਹਿਰਾਸਤ 'ਚ ਲਏ ਜਾਣ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਬਿਆਨ ਵਿਚ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਮੁਖੀ ਹੋਣ ਦੇ ਨਾਤੇ ਮੈਂ ਤਸਦੀਕ...
ਦਿੱਲੀ ਨਗਰ ਨਿਗਮ ਚੋਣਾਂ ਵਾਲੇ ਦਿਨ ਮੈਟਰੋ ਸੇਵਾ ਸਵੇਰੇ 4 ਵਜੇ ਤੋਂ ਹੋਵੇਗੀ ਸ਼ੁਰੂ
. . .  about 6 hours ago
ਨਵੀਂ ਦਿੱਲੀ, 2 ਦਸੰਬਰ-ਡੀ.ਐਮ.ਆਰ.ਸੀ. ਅਨੁਸਾਰ 4 ਦਸੰਬਰ ਨੂੰ ਦਿੱਲੀ ਨਗਰ ਨਿਗਮ ਚੋਣਾਂ ਦੇ ਦਿਨ, ਸਾਰੀਆਂ ਲਾਈਨਾਂ 'ਤੇ ਦਿੱਲੀ ਮੈਟਰੋ ਰੇਲ ਸੇਵਾਵਾਂ ਸਾਰੇ ਟਰਮੀਨਲ ਸਟੇਸ਼ਨਾਂ ਤੋਂ ਸਵੇਰੇ 4 ਵਜੇ ਤੋਂ ਸ਼ੁਰੂ ਹੋਣਗੀਆਂ। ਸਾਰੀਆਂ ਲਾਈਨਾਂ 'ਤੇ ਸਵੇਰੇ 6 ਵਜੇ ਤੱਕ 30 ਮਿੰਟ ਦੇ ਅੰਤਰਾਲ ਨਾਲ ਰੇਲ ਗੱਡੀਆਂ...
ਸ੍ਰੀ ਮੁਕਤਸਰ ਨਾਲ ਸੰਬੰਧਤ ਹੈ ਗੋਲਡੀ ਬਰਾੜ, ਅਮਰੀਕਾ ਵਿਚ ਗ੍ਰਿਫ਼ਤਾਰੀ ਦੀ ਖ਼ਬਰ ਮਗਰੋਂ ਸ਼ਹਿਰ ਵਿਚ ਚਰਚਾ ਦਾ ਮਾਹੌਲ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 2 ਦਸੰਬਰ (ਰਣਜੀਤ ਸਿੰਘ ਢਿੱਲੋਂ)- ਵਿਸ਼ਵ ਪ੍ਰਸਿੱਧ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਹੱਤਿਆ ਕਾਂਡ ਦੇ ਮੁੱਖ ਮਾਸਟਰ ਮਾਈਂਡ ਵਜੋਂ ਜਾਣੇ ਜਾਂਦੇ ਗੋਲਡੀ ਬਰਾੜ ਦੀ ਅਮਰੀਕਾ ਦੇ...
ਗੋਲਡੀ ਬਰਾੜ ਨੂੰ ਹਿਰਾਸਤ 'ਚ ਲਏ ਜਾਣ ਦਾ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵਲੋਂ ਸਵਾਗਤ
. . .  about 6 hours ago
ਮਾਨਸਾ, 2 ਦਸੰਬਰ-ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਮੂਸੇਵਾਲਾ ਹੱਤਿਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਹਿਰਾਸਤ 'ਚ ਲਏ ਜਾਣ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰੈੱਸ ਦੇ ਮਾਧਿਅਮ ਰਾਹੀਂ ਉਨ੍ਹਾਂ ਨੂੰ ਇਹ ਪਤਾ ਲੱਗਾ ਹੈ ਕਿ ਗੋਲਡੀ ਬਰਾੜ ਨੂੰ ਹਿਰਾਸਤ 'ਚ ਲੈ ਲਿਆ...
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਤਖ਼ਤ ਸ੍ਰੀ ਪਟਨਾ ਸਾਹਿਬ ਦਾ ਸਮੁੱਚਾ ਪ੍ਰਬੰਧਕੀ ਬੋਰਡ 6 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ
. . .  about 6 hours ago
ਅੰਮ੍ਰਿਤਸਰ, 2 ਦਸੰਬਰ (ਜਸਵੰਤ ਸਿੰਘ ਜੱਸ)- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਅਤੇ ਪ੍ਰਬੰਧਕੀ ਬੋਰਡ ਦੇ ਚੱਲ ਰਹੇ ਵਿਵਾਦ ਦੌਰਾਨ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ...
ਰਾਸ਼ਟਰੀ ਪ੍ਰਦੂਸ਼ਣ ਰੋਕਥਾਮ ਦਿਵਸ
. . .  about 6 hours ago
ਰਾਸ਼ਟਰੀ ਪ੍ਰਦੂਸ਼ਣ ਰੋਕਥਾਮ ਦਿਵਸ
ਖੇਮਕਰਨ ਸੈਕਟਰ 'ਚ ਇਕ ਪਾਕਿਸਤਾਨੀ ਡਰੋਨ ਸਮੇਤ ਪੰਜ ਪੈਕਟ ਹੈਰੋਇਨ ਬਰਾਮਦ
. . .  about 6 hours ago
ਖੇਮਕਰਨ, 2 ਦਸੰਬਰ (ਰਾਕੇਸ਼ ਕੁਮਾਰ ਬਿੱਲਾ)-ਥਾਣਾ ਖੇਮਕਰਨ ਨੂੰ ਅੱਜ ਸਵੇਰੇ ਫਿਰ ਵੱਡੀ ਸਫਲਤਾ ਮਿਲੀ, ਜਦ ਐਸ.ਐਚ.ਓ ਇੰਸਪੈਕਟਰ ਕੰਵਲਜੀਤ ਰਾਏ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਬੀ.ਐਸ.ਐਫ. ਦੀ ਸਹਾਇਤਾ ਨਾਲ ਸਰਹੱਦ ਦੇ ਪਿੰਡ ਕਲਸ ਦੀ ਡਰੇਨ ਨਜ਼ਦੀਕ ਇਕ ਪਾਕਿਸਤਾਨੀ ਡਰੋਨ...
ਨਸ਼ੇ ਦੀ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 26 ਸਾਲ ਦੇ ਨੌਜਵਾਨ ਦੀ ਮੌਤ
. . .  about 2 hours ago
ਮੰਡੀ ਘੁਬਾਇਆ, 2 ਦਸੰਬਰ (ਅਮਨ ਬਵੇਜਾ)-ਜ਼ਿਲ੍ਹਾ ਫ਼ਾਜ਼ਿਲਕਾ ਦੇ ਅਧੀਨ ਪੈਂਦੀ ਮੰਡੀ ਘੁਬਾਇਆ ਦੇ ਨੇੜਲੇ ਖੇਤਾਂ ਦੇ ਵਿਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 26 ਸਾਲਾਂ ਦੇ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਲਵਪ੍ਰੀਤ ਸਿੰਘ ਪੁੱਤਰ ਜਸਬੀਰ ਸਿੰਘ...
ਗਸ਼ਤ ਦੋਰਾਨ ਪੁਲਿਸ ਪਾਰਟੀ 'ਤੇ ਹਮਲਾ ਕਰਨ 'ਤੇ ਤਿੰਨ ਵਿਅਕਤੀਆ ਖ਼ਿਲਾਫ਼ ਪਰਚਾ ਦਰਜ, 35 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ
. . .  about 6 hours ago
ਚੋਗਾਵਾਂ/ਉਠੀਆ, 2 ਦਸੰਬਰ (ਗੁਰਵਿੰਦਰ ਸਿੰਘ ਕਲਸੀ/ ਗੁਰਵਿੰਦਰ ਸਿੰਘ ਛੀਨਾ)-ਪੁਲਿਸ ਥਾਣਾ ਭਿੰਡੀਸੈਦਾ ਅਧੀਨ ਆਉਦੇ ਸਰਹੱਦੀ ਪਿੰਡ ਭੱਗੂਪੁਰ ਬੇਟ ਵਿਖੇ ਪੁਲਿਸ ਵਲੋਂ ਗਸ਼ਤ ਦੋਰਾਨ 35 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ ਕਰਨ 'ਤੇ ਦੋ ਵਿਅਕਤੀਆਂ ਵਲੋਂ ਸਰਕਾਰੀ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 12 ਅੱਸੂ ਸੰਮਤ 553

ਬਰਨਾਲਾ

ਮਾਮਲਾ ਸ਼ਹਿਰ ਦੀਆਂ ਕਾਲੋਨੀਆਂ 'ਚ ਹੋ ਰਹੀਆਂ ਵੱਡੀ ਪੱਧਰ 'ਤੇ ਬੇਨਿਯਮੀਆਂ ਦਾ

ਕਾਲੋਨੀਆਂ ਵਿਚਲੀਆਂ ਬੇਨਿਯਮੀਆਂ ਲੁਕਾਉਣ ਲਈ ਨਗਰ ਕੌ ਾਸਲ ਵਲੋਂ ਆਰ.ਟੀ.ਆਈ. ਐਕਟ ਦੀਆਂ ਉਡਾਈਆਂ ਜਾ ਰਹੀਆਂ ਬੇਖ਼ੌਫ ਧੱਜੀਆਂ

ਬਰਨਾਲਾ, 26 ਸਤੰਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਕੁਝ ਸਮਾਂ ਪਹਿਲਾਂ ਸ਼ਹਿਰ ਬਰਨਾਲਾ ਦੀਆਂ ਕੁਝ ਕਾਲੋਨੀਆਂ ਵਿਚ ਕਾਲੋਨੀ ਪ੍ਰਬੰਧਕਾਂ ਵਲੋਂ ਕੀਤੀਆਂ ਗਈਆਂ ਬੇਨਿਯਮੀਆਂ ਅਤੇ ਅਣ-ਅਧਿਕਾਰਤ ਤੌਰ 'ਤੇ ਕਾਲੋਨੀਆਂ ਵਿਚ ਕੀਤੇ ਜਾ ਰਹੇ ਵਾਧੇ ਸਬੰਧੀ ਬਹੁਤ ਚਰਚਾਵਾਂ ਛਿੜੀਆਂ ਸਨ | ਬੇਸ਼ੱਕ ਅਜਿਹੀਆਂ ਕਾਲੋਨੀਆਂ ਸਬੰਧੀ ਨਗਰ ਕੌਂਸਲ ਅਧਿਕਾਰੀਆਂ ਦੇ ਵੀ ਸਾਰਾ ਕੁਝ ਧਿਆਨ ਵਿਚ ਹੈ ਪਰ ਫਿਰ ਵੀ ਪ੍ਰਬੰਧਕਾਂ ਉਪਰ ਕਾਰਵਾਈ ਕਰਨ ਤੋਂ ਨਗਰ ਕੌਂਸਲ ਵਲੋਂ ਹਮੇਸ਼ਾ ਗੁਰੇਜ਼ ਹੀ ਕੀਤਾ ਗਿਆ, ਭਾਵੇਂਕਿ ਕਾਲੋਨੀਆਂ ਵਿਚ ਬੇਨਿਯਮੀਆਂ ਕਾਰਨ ਸਰਕਾਰ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਹੀ ਕਿਉਂ ਨਾ ਹੋ ਰਿਹਾ ਹੋਵੇ | ਸ਼ਹਿਰ ਦੀਆਂ ਕਾਲੋਨੀਆਂ ਸਬੰਧੀ ਨਗਰ ਕੌਂਸਲ ਅਧਿਕਾਰੀਆਂ ਵਲੋਂ ਜਿੱਥੇ ਮੂੰਹ ਜ਼ੁਬਾਨੀ ਕੁਝ ਵੀ ਦੱਸਣ ਤੋਂ ਹਰ ਸਮੇਂ ਟਾਲ਼ਾ ਵੱਟਿਆ ਜਾਂਦਾ ਰਿਹਾ ਹੈ ਉੱਥੇ ਆਰ.ਟੀ.ਆਈ. ਐਕਟ ਦੀਆਂ ਵੀ ਬੇਖ਼ੌਫ ਢੰਗ ਨਾਲ ਧੱਜੀਆਂ ਉਡਾਈਆਂ ਜਾ ਰਹੀਆਂ ਹਨ ਅਤੇ ਕਾਲੋਨੀਆਂ ਸਬੰਧੀ ਜਾਣਕਾਰੀ ਹਾਸਲ ਕਰਨ ਲਈ ਤਿੰਨ-ਤਿੰਨ ਮਹੀਨੇ ਦੀ ਉਡੀਕ ਤੋਂ ਬਾਅਦ ਵੀ ਸਬੰਧਤ ਸੂਚਨਾ ਅਧਿਕਾਰੀ ਵਲੋਂ ਕੋਈ ਜਵਾਬ ਨਹੀਂ ਦਿੱਤਾ ਜਾ ਰਿਹਾ | ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਨਗਰ ਕੌਂਸਲ ਬਰਨਾਲਾ ਦੇ ਅਧਿਕਾਰੀਆਂ ਅਤੇ ਕਾਲੋਨੀਆਂ ਦੇ ਪ੍ਰਬੰਧਕਾਂ ਦੀ ਮਿਲੀਭੁਗਤ ਨਾਲ ਹੀ ਕਾਲੋਨੀਆਂ ਵਿਚ ਬੇਨਿਯਮੀਆਂ ਹੋ ਰਹੀਆਂ ਹਨ ਅਤੇ ਨਗਰ ਕੌਂਸਲ ਅਧਿਕਾਰੀ ਸਰਕਾਰ ਨੂੰ ਲੱਗ ਰਹੇ ਕਰੋੜਾਂ ਰੁਪਏ ਦੇ ਚੂਨੇ ਦੇ ਭਾਈਵਾਲ ਬਣ ਕੇ ਬੇਨਿਯਮੀਆਂ ਨੂੰ ਲੁਕਾਉਣ ਲਈ ਪੂਰੀ ਤਰ੍ਹਾਂ ਯਤਨਸ਼ੀਲ ਹਨ | ਹੋਰ ਤਾਂ ਹੋਰ ਨਗਰ ਕੌਂਸਲ ਅਧਿਕਾਰੀਆਂ ਨੂੰ ਅਪੀਲੈਂਟ ਅਧਿਕਾਰੀ-ਕਮ-ਏ.ਡੀ.ਸੀ. (ਸ਼ਹਿਰੀ ਵਿਕਾਸ) ਦੇ ਹੁਕਮਾਂ ਦੀ ਵੀ ਕੋਈ ਪ੍ਰਵਾਹ ਨਹੀਂ ਕਿਉਂਕਿ ਅਪੀਲੈਂਟ ਅਥਾਰਟੀ ਵਲੋਂ ਇਕ ਹਫ਼ਤੇ ਦੇ ਅੰਦਰ-ਅੰਦਰ ਸੂਚਨਾ ਮੁਹੱਈਆ ਕਰਵਾਏ ਜਾਣ ਦੇ ਆਦੇਸ਼ਾਂ ਤੋਂ ਬਾਅਦ ਵੀ ਅਪੀਲ ਕਰਤਾ ਨੂੰ ਸੂਚਨਾ ਨਾ ਦੇਣ ਤੋਂ ਤਾਂ ਇਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ | ਪਬਲਿਕ ਇਨਫਰਮੇਸ਼ਨ ਅਫ਼ਸਰ ਨਗਰ ਕੌਂਸਲ ਬਰਨਾਲਾ ਤਰਫ਼ੋਂ ਅਪੀਲ ਦੀ ਸੁਣਵਾਈ ਸਮੇਂ ਹਾਜ਼ਰ ਹੋਣ ਵਾਲੇ ਮੁਲਾਜ਼ਮ ਤੋਂ ਜਦੋਂ ਇਕ ਮਹੀਨਾ ਲੰਘਣ ਦੇ ਬਾਵਜੂਦ ਆਰ.ਟੀ.ਆਈ. ਦਾ ਜਵਾਬ ਨਾ ਦੇਣ ਸਬੰਧੀ ਪੁੱਛਿਆ ਗਿਆ ਤਾਂ ਉਸ ਨੇ ਕਿਹਾ ਕਿ ਕਾਲੋਨੀਆਂ ਸਬੰਧੀ ਸਾਰਾ ਰਿਕਾਰਡ ਇਕ ਜੇ.ਈ. ਦੀ ਅਲਮਾਰੀ ਵਿਚ ਰਹਿੰਦਾ ਹੈ ਅਤੇ ਉਹ ਜੇ.ਈ. ਕਿਸੇ ਨੂੰ ਵੀ ਕਾਲੋਨੀਆਂ ਸਬੰਧੀ ਰਿਕਾਰਡ ਨੂੰ ਹੱਥ ਨਹੀਂ ਲਾਉਣ ਦਿੰਦਾ | ਅਪੀਲ ਦੀ ਸੁਣਵਾਈ ਸਮੇਂ ਹਾਜ਼ਰ ਹੋਣ ਵਾਲੇ ਮੁਲਾਜ਼ਮ ਦੀ ਇਸ ਗੱਲ ਤੋਂ ਭਲੀਭਾਂਤ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਕਿਵੇਂ ਨਗਰ ਕੌਂਸਲ ਦੇ ਅਧਿਕਾਰੀ ਕਾਲੋਨੀਆਂ ਸਬੰਧੀ ਸਰਕਾਰੀ ਰਿਕਾਰਡ ਨੂੰ ਦੂਜੇ ਮੁਲਾਜ਼ਮਾਂ ਤੋਂ ਵੀ ਬਚਾ ਕੇ ਰੱਖ ਰਹੇ ਹਨ ਤਾਂ ਜੋ ਕਿਧਰੇ ਕਾਲੋਨੀਆਂ ਵਿਚਲੀਆਂ ਬੇਨਿਯਮੀਆਂ ਉਜਾਗਰ ਨਾ ਹੋ ਜਾਣ | ਜ਼ਿਕਰਯੋਗ ਹੈ ਕਿ ਪਿਛਲੇ ਦਿਨਾਂ ਦੌਰਾਨ ਸ਼ਹਿਰ ਬਰਨਾਲਾ ਵਿਚ ਕਾਲੋਨੀਆਂ ਦੇ ਅਣ-ਅਧਿਕਾਰਤ ਤੌਰ 'ਤੇ ਵਾਧੇ, ਗ਼ੈਰਕਾਨੰੂਨੀ ਜੋੜੇ ਗਏ ਸੀਵਰੇਜ ਕੁਨੈਕਸ਼ਨ, ਕਾਲੋਨੀਆਂ ਵਿਚ ਐਸ.ਟੀ.ਪੀ. ਨਾ ਹੋਣ, ਗਲਤ ਢੰਗ ਬਾਹਰੋਂ ਮਿਲਾਏ ਜਾ ਰਹੇ ਪਲਾਂਟਾਂ ਅਤੇ ਪਾਰਕਾਂ ਨੂੰ ਪਲਾਟਾਂ ਵਿਚ ਮਿਲਾਏ ਜਾਣ ਸਬੰਧੀ ਕਾਫ਼ੀ ਚਰਚਾਵਾਂ ਸਾਹਮਣੇ ਆਈਆਂ ਸਨ | ਇਸ ਤੋਂ ਇਲਾਵਾ ਕੁਝ ਕਾਲੋਨੀਆਂ ਨੂੰ ਰੈਗੂਲਾਈਜ਼ਡ ਕਰ ਕੇ ਬਿਨਾਂ ਰਿਹਾਇਸ਼ਾਂ ਤੋਂ ਉੱਥੇ ਨਗਰ ਕੌਂਸਲ ਵਲੋਂ ਸੜਕਾਂ ਉਪਰ ਖਰਚੇ ਗਏ ਲੱਖਾਂ ਰੁਪਏ ਦੇ ਵੀ ਸਵਾਲ ਖੜੇ ਹੋਏ ਸਨ |
ਕਾਲੋਨੀਆਂ ਦੇ ਸੀਵਰੇਜ ਕੁਨੈਕਸ਼ਨਾਂ ਸਬੰਧੀ ਸੀਵਰੇਜ ਵਿਭਾਗ ਪਾਸ ਨਹੀਂ ਕੋਈ ਰਿਕਾਰਡ
ਇਸ ਤੋਂ ਵੱਧ ਹੈਰਾਨੀ ਵਾਲੀ ਗੱਲ ਕੀ ਹੋਵੇਗੀ ਕਿ ਪੰਜਾਬ ਵ/ਸ ਅਤੇ ਸੀਵਰੇਜ ਵਿਭਾਗ ਪਾਸ ਕਾਲੋਨੀਆਂ ਦੇ ਸੀਵਰੇਜ ਕੁਨੈਕਸ਼ਨ ਜੁੜੇ ਅਤੇ ਅੱਗੇ ਕਾਲੋਨੀਆਂ ਵਿਚਲੀਆਂ ਰਿਹਾਇਸ਼ਾਂ ਦੇ ਸੀਵਰੇਜ ਕੁਨੈਕਸ਼ਨਾਂ ਸਬੰਧੀ ਕੋਈ ਰਿਕਾਰਡ ਹੀ ਨਹੀਂ | ਕਾਲੋਨੀਆਂ ਦੇ ਸੀਵਰੇਜ ਕੁਨੈਕਸ਼ਨਾਂ ਸਬੰਧੀ ਸੀਵਰੇਜ ਵਿਭਾਗ ਤੋਂ ਮੰਗੀ ਗਈ ਸੂਚਨਾ ਤਹਿਤ ਐਸ.ਡੀ.ਓ. ਵਲੋਂ ਸਿਰਫ਼ ਇਹੀ ਜਵਾਬ ਦਿੱਤਾ ਗਿਆ ਕਿ ਕਾਲੋਨੀਆਂ ਦੇ ਸੀਵਰੇਜ ਕੁਨੈਕਸ਼ਨ ਜੋੜਨ ਸਬੰਧੀ ਪ੍ਰਵਾਨਗੀ ਦਫ਼ਤਰ ਨਗਰ ਕੌਂਸਲਰ ਵਲੋਂ ਦਿੱਤੀ ਜਾਂਦੀ ਹੈ | ਕਾਲੋਨੀ ਦਾ ਸੀਵਰੇਜ ਕੁਨੈਕਸ਼ਨ ਸੀਵਰੇਜ ਨਾਲ ਜੋੜਨ ਉਪਰੰਤ ਖਪਤਕਾਰਾਂ ਦੇ ਕੁਨੈਕਸ਼ਨ ਰਜਿਸਟਰ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਂਦੀ ਹੈ | ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਦੀਆਂ ਕਈ ਕਾਲੋਨੀਆਂ ਦੇ ਪਿਛਲੇ ਸਾਲਾਂ ਦੌਰਾਨ ਅਧਿਕਾਰਤ ਅਤੇ ਅਣ-ਅਧਿਕਾਰਤ ਤੌਰ 'ਤੇ ਸੀਵਰੇਜ ਦੇ ਕੁਨੈਕਸ਼ਨ ਸਰਕਾਰੀ ਲਾਈਨ ਨਾਲ ਜੁੜ ਚੁੱਕੇ ਹਨ ਪਰ ਸੀਵਰੇਜ ਵਿਭਾਗ ਵਲੋਂ ਕਾਲੋਨੀਆਂ ਵਿਚਲੀਆਂ ਰਿਹਾਇਸ਼ਾਂ ਦੇ ਕੁਨੈਕਸ਼ਨ ਰਜਿਸਟਰਡ ਨਾ ਕਰਨ ਸਦਕਾ ਸਰਕਾਰ ਨੂੰ ਹਰ ਸਾਲ ਕਰੋੜਾਂ ਰੁਪਏ ਦਾ ਨੁਕਸਾਨ ਹੋ ਰਿਹਾ ਹੈ |

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕੀਤਾ ਜਾਵੇਗਾ 'ਪਲਾਸਟਿਕ ਮੁਕਤ ਬਰਨਾਲਾ' ਮੁਹਿੰਮ ਦਾ ਆਗਾਜ਼

ਬਰਨਾਲਾ, 26 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵਲੋਂ 'ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ' ਅਧੀਨ ਗਾਂਧੀ ਜਯੰਤੀ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ 'ਪਲਾਸਟਿਕ ਮੁਕਤ ਬਰਨਾਲਾ' ਮੁਹਿੰਮ ਦਾ ਆਗਾਜ਼ ਕੀਤਾ ...

ਪੂਰੀ ਖ਼ਬਰ »

ਨਵੇਂ ਬਣੇ ਮੁੱਖ ਮੰਤਰੀ ਚੰਨੀ ਤੋਂ ਪੰਜਾਬ ਦੇ ਚੰਗੇਰੇ ਭਵਿੱਖ ਲਈ ਜਨਤਾ ਨੂੰ ਆਸਾਂ ਬੱਝੀਆਂ-ਕਾਲਾ ਢਿੱਲੋਂ

ਹੰਡਿਆਇਆ, 26 ਸਤੰਬਰ (ਗੁਰਜੀਤ ਸਿੰਘ ਖੁੱਡੀ)-ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਤੋਂ ਪੰਜਾਬ ਦੇ ਚੰਗੇਰੇ ਭਵਿੱਖ ਲਈ ਪੰਜਾਬ ਵਾਸੀਆਂ ਨੂੰ ਆਸਾਂ ਤੇ ਉਮੀਦਾਂ ਬੱਝੀਆਂ ਹਨ ਜਿਨ੍ਹਾਂ 'ਤੇ ਸ: ਚੰਨੀ ਪੂਰਾ ਉਤਰਨਗੇ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਪਿੰਡ ਹਮੀਦੀ ਨੇੜਿਉਂ ਪਿਸਤੌਲ ਦੀ ਨੋਕ 'ਤੇ 9500 ਰੁਪਏ ਦੀ ਨਕਦੀ ਖੋਹੀ

ਮਹਿਲ ਕਲਾਂ, 26 ਸਤੰਬਰ (ਤਰਸੇਮ ਸਿੰਘ ਗਹਿਲ)-ਪੁਲਿਸ ਥਾਣਾ ਠੁੱਲੀਵਾਲ ਅਧੀਨ ਆਉਂਦੇ ਪਿੰਡ ਹਮੀਦੀ ਦੇ ਨਜ਼ਦੀਕ ਡਰੇਨ ਪੁਲ ਦੇ ਕੋਲੋਂ ਬੀਤੀ ਰਾਤ ਅਣਪਛਾਤੇ ਚੋਰਾਂ ਪਿੰਡ ਗੁਰਮ ਨਾਲ ਸਬੰਧਤ ਨੌਜਵਾਨ ਧਰਮਿੰਦਰ ਸਿੰਘ ਉਰਫ਼ ਬਿੱਟੂ ਤੋਂ ਪਿਸਤੌਲ ਦੀ ਨੋਕ 'ਤੇ 9500 ਰੁਪਏ ...

ਪੂਰੀ ਖ਼ਬਰ »

ਅਦਾਲਤ ਨੂੰ ਗੁੰਮਰਾਹ ਕਰਨ ਦੇ ਦੋਸ਼ 'ਚ ਔਰਤ ਖਿਲਾਫ਼ ਮਾਮਲਾ ਦਰਜ ਕਤਲ ਮਾਮਲੇ ਵਿਚ ਜਾਅਲੀ ਕਾਗ਼ਜ਼ਾਤ ਲਾ ਕੇ ਕਰਵਾਈ ਸੀ ਜ਼ਮਾਨਤ

ਬਰਨਾਲਾ, 26 ਸਤੰਬਰ (ਰਾਜ ਪਨੇਸਰ)-ਅਦਾਲਤ ਨੂੰ ਗੁੰਮਰਾਹ ਕਰਨ ਦੇ ਮਾਮਲੇ ਵਿਚ ਥਾਣਾ ਸਿਟੀ-2 ਬਰਨਾਲਾ ਪੁਲਿਸ ਵਲੋਂ ਇਕ ਔਰਤ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਕਰਮਜੀਤ ਕੌਰ ਉਰਫ਼ ਮਨਜੀਤ ਕੌਰ ਵਾਸੀ ਬਰਨਾਲਾ ਵਲੋਂ ਮੁਕੱਦਮਾ ਨੰ: 73/19 ਅ/ਧ ...

ਪੂਰੀ ਖ਼ਬਰ »

ਜ਼ਿਲ੍ਹਾ ਜੇਲ੍ਹ ਵਿਚੋਂ ਦੋ ਮੋਬਾਈਲ ਫ਼ੋਨ ਮਿਲਣ 'ਤੇ ਦੋ ਖ਼ਿਲਾਫ਼ ਮਾਮਲਾ ਦਰਜ

ਬਰਨਾਲਾ, 26 ਸਤੰਬਰ (ਰਾਜ ਪਨੇਸਰ)-ਥਾਣਾ ਸਿਟੀ-1 ਪੁਲਿਸ ਵਲੋਂ ਜ਼ਿਲ੍ਹਾ ਜੇਲ੍ਹ ਵਿਚੋਂ ਦੋ ਮੋਬਾਈਲ ਫ਼ੋਨ ਬਰਾਮਦ ਹੋਣ ਦੇ ਸਬੰਧ ਵਿਚ ਦੋ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਚਮਕੌਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਜੇਲ੍ਹ ਦੇ ...

ਪੂਰੀ ਖ਼ਬਰ »

ਅੱਜ ਦੇ ਭਾਰਤ ਬੰਦ ਦੇ ਮੱਦੇਨਜ਼ਰ ਪੁਲਿਸ ਵਲੋਂ ਟਰੈਫ਼ਿਕ ਸਬੰਧੀ ਕੀਤੇ ਗਏ ਹਨ ਬਦਲਵੇਂ ਪ੍ਰਬੰਧ-ਜ਼ਿਲ੍ਹਾ ਪੁਲਿਸ ਮੁਖੀ

ਬਰਨਾਲਾ, 26 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਭਾਗੀਰਥ ਸਿੰਘ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ ਵਲੋਂ ਕੇਂਦਰ ਸਰਕਾਰ ਦੁਆਰਾ ਖੇਤੀਬਾੜੀ ਸਬੰਧੀ ਪਾਸ ਕੀਤੇ ਗਏ ਤਿੰਨ ਕਾਨੂੰਨਾਂ ਦੇ ਵਿਰੋਧ ਵਿਚ ਮਿਤੀ 27 ...

ਪੂਰੀ ਖ਼ਬਰ »

31ਵੀਂ ਵਜ਼ੀਫ਼ਾ ਪ੍ਰੀਖਿਆ ਦਾ ਇਨਾਮ ਵੰਡ ਸਮਾਰੋਹ 7 ਨੂੰ

ਸੰਗਰੂਰ, 26 ਸਤੰਬਰ (ਧੀਰਜ ਪਸ਼ੋਰੀਆ) - ਡੀ.ਟੀ.ਐਫ. ਦੀ ਜ਼ਿਲ੍ਹਾ ਆਗੂ ਪ੍ਰਧਾਨ ਬਲਬੀਰ ਲੌਂਗੋਵਾਲ ਅਤੇ ਸਕੱਤਰ ਹਰਭਗਵਾਨ ਗੁਰਨੇ ਦੀ ਅਗਵਾਈ ਹੇਠ ਹੋਈ ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਕਿ 31ਵੀਂ ਵਜ਼ੀਫ਼ਾ ਦਾ ਇਨਾਮ ਵੰਡ ਸਮਾਰੋਹ ਮਿਤੀ 7 ਅਕਤੂਬਰ ਨੂੰ ਆਦਰਸ਼ ਮਾਡਲ ...

ਪੂਰੀ ਖ਼ਬਰ »

ਸੰਤ ਬਾਬਾ ਗੰਗਾਦਾਸ ਸੁਲਤਾਨਪੁਰ ਦੀ ਬਰਸੀ 1 ਅਕਤੂਬਰ ਨੂੰ

ਮੂਲੋਵਾਲ, 26 ਸਤੰਬਰ (ਰਤਨ ਸਿੰਘ ਭੰਡਾਰੀ)-ਇਲਾਕੇ ਦੇ ਮਹਾਨ ਤਪੱਸਵੀ, ਸਮਾਜ ਸੇਵਕ, ਲੋਕਾਂ ਦੀ ਲੋੜ ਅਨੁਸਾਰ ਧਰਮਸ਼ਾਲਾ ਬਣਾਉਣ, ਹੋਰ ਸਾਂਝੇ ਕੰਮ ਵੱਖ-ਵੱਖ ਪਿੰਡਾਂ ਵਿੱਚ ਕਰਵਾਉਣ ਵਾਲੇ ਸੰਤ ਬਾਬਾ ਗੰਗਾਦਾਸ ਸੁਲਤਾਨਪੁਰ ਵਾਲਿਆ ਦੀ ਬਰਸੀ ਮਿਤੀ 1 ਅਕਤੂਬਰ ਨੂੰ ਡੇਰਾ ...

ਪੂਰੀ ਖ਼ਬਰ »

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਦੀ ਨਿਰਪੱਖ ਜਾਂਚ ਹੋਵੇ-ਖ਼ਾਲਸਾ

ਰੂੜੇਕੇ ਕਲਾਂ, 26 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਪਿਛਲੇ ਦਿਨੀਂ ਤਖ਼ਤ ਸ਼੍ਰੀ ਕੇਸਗੜ੍ਹ ਅਨੰਦਪੁਰ ਸਾਹਿਬ ਦਰਬਾਰ ਸਾਹਿਬ ਦੇ ਅੰਦਰ ਇਕ ਵਿਅਕਤੀ ਵਲੋਂ ਸਿਗਰਟ ਪੀ ਕੇ ਕੀਤੀ ਬੇਅਦਬੀ ਦੀ ਨਿਰਪੱਖ ਜਾਂਚ ਦੀ ਮੰਗ ਕਰਦਿਆਂ ਸਾਬਕਾ ਸੰਸਦ ਮੈਂਬਰ ਤੇ ਪ੍ਰਸਿੱਧ ...

ਪੂਰੀ ਖ਼ਬਰ »

ਜੇਲ੍ਹ ਵਿਚੋਂ ਨਸ਼ੀਲੀਆਂ ਗੋਲੀਆਂ ਬਰਾਮਦ

ਸੰਗਰੂਰ, 26 ਸਤੰਬਰ (ਅਮਨਦੀਪ ਸਿੰਘ ਬਿੱਟਾ)-ਜ਼ਿਲ੍ਹਾ ਜੇਲ੍ਹ ਸੰਗਰੂਰ ਵਿਚੋਂ ਜੇਲ੍ਹ ਵਿਭਾਗ ਦੇ ਅਧਿਕਾਰੀਆਂ ਨੂੰ ਨਸ਼ੀਲੇ ਪਦਾਰਥ ਵਰਗੀਆਂ ਗੋਲੀਆਂ ਬਰਾਮਦ ਹੋਣ ਉਪਰੰਤ ਥਾਣਾ ਸਿਟੀ (ਇਕ) ਸੰਗਰੂਰ ਵਿਖੇ ਇਕ ਕੈਦੀ ਖਿਲਾਫ ਮਾਮਲਾ ਦਰਜ ਕੀਤੇ ਜਾਣ ਦਾ ਸਮਾਚਾਰ ...

ਪੂਰੀ ਖ਼ਬਰ »

ਸਿੰਗਲਾ ਦੇ ਦੂਜੀ ਵਾਰ ਕੈਬਨਿਟ ਮੰਤਰੀ ਬਣਨ ਉੱਤੇ ਕਾਂਗਰਸ ਵਰਕਰਾਂ ਨੇ ਵੰਡੇ ਲੱਡੂ

ਸੰਗਰੂਰ, 26 ਸਤੰਬਰ (ਅਮਨਦੀਪ ਸਿੰਘ ਬਿੱਟਾ)- ਸੰਗਰੂਰ ਦੇ ਵਿਧਾਇਕ ਸ੍ਰੀ ਵਿਜੈਇੰਦਰ ਸਿੰਗਲਾ ਦੇ ਦੂਜੀ ਵਾਰ ਪੰਜਾਬ ਕੈਬਨਿਟ ਵਿਚ ਸ਼ਾਮਲ ਹੋਣ ਉੱਤੇ ਜ਼ਿਲ੍ਹਾ ਮਹਿਲਾ ਕਾਂਗਰਸ ਦੀ ਪ੍ਰਧਾਨ ਬੀਬੀ ਬਲਵੀਰ ਕੌਰ ਸੈਣੀ, ਸੀਨੀਅਰ ਆਗੂ ਪਰਮਿੰਦਰ ਸ਼ਰਮਾ, ਪੰਜਾਬ ਸਮਾਲ ...

ਪੂਰੀ ਖ਼ਬਰ »

'ਆਪ' ਦੀ ਸਰਕਾਰ ਬਣਨ 'ਤੇ ਖੇਡਾਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ-ਪ੍ਰੋ: ਗੱਜਣ ਮਾਜਰਾ

ਅਮਰਗੜ੍ਹ, 26 ਸਤੰਬਰ (ਸੁਖਜਿੰਦਰ ਸਿੰਘ ਝੱਲ)- ਯੂਥ ਸਪੋਰਟਸ ਕਲੱਬ ਵਲੋਂ ਪ੍ਰਧਾਨ ਵਤਨ ਸ਼ਰਮਾ ਦੀ ਅਗਵਾਈ ਹੇਠ ਅਨਾਜ ਮੰਡੀ ਅਮਰਗੜ੍ਹ ਵਿਖੇ ਕਰਵਾਏ ਗਏ ਪਹਿਲੇ ਕਿ੍ਕਟ ਟੂਰਨਾਮੈਂਟ ਵਿਚ ਕੁੱਲ 28 ਟੀਮਾਂ ਨੇ ਭਾਗ ਲਿਆ | ਇਸ ਮੌਕੇ ਖਿਡਾਰੀਆਂ ਦੀ ਹੌਸਲਾ ਅਫਜਾਈ ਕਰਨ ਮੁੱਖ ...

ਪੂਰੀ ਖ਼ਬਰ »

ਕੁਲਾਰ ਹਸਪਤਾਲ ਬੀਜਾ ਦੇ ਡਾਕਟਰਾਂ ਦੀ ਟੀਮ ਆਧੁਨਿਕ ਤਕਨੀਕ ਨਾਲ ਇਲਾਜ ਕਰ ਮਰੀਜ਼ਾਂ ਨੂੰ ਜੀਵਨ ਜਿਊਣ ਦੇ ਬਣਾ ਰਹੀ ਹੈ ਕਾਬਲ

ਬੀਜਾ, 26 ਸਤੰਬਰ (ਕਸ਼ਮੀਰਾ ਸਿੰਘ ਬਗ਼ਲੀ)-ਲੁਧਿਆਣਾ ਦਿੱਲੀ ਮਾਰਗ 'ਤੇ ਇੱਕ ਛੋਟੇ ਜਿਹੇ ਕਸਬਾ ਬੀਜਾ ਵਿਖੇ ਅੰਤਰਰਾਸ਼ਟਰੀ ਪੱਧਰ ਦੀ ਅਤਿ-ਤਕਨੀਕ ਨਾਲ ਲੈਸ ਕੁਲਾਰ ਹਸਪਤਾਲ ਬੀਜਾ ਅੱਜ ਸਿਹਤ ਸਹੂਲਤਾਂ ਦੇ ਇਤਿਹਾਸ ਵਿਚ ਚੰਗੀ ਕਾਰਗੁਜ਼ਾਰੀ ਦਿਖਾਉਣ ਸਦਕਾ ਸੂਬੇ ਦੇ ...

ਪੂਰੀ ਖ਼ਬਰ »

ਸਾਬਕਾ ਸੈਨਿਕ ਵਿੰਗ ਸ਼੍ਰੋਮਣੀ ਅਕਾਲੀ ਦਲ ਵਲੋਂ ਭਾਰਤ ਬੰਦ ਦੀ ਹਮਾਇਤ ਦਾ ਐਲਾਨ

ਬਰਨਾਲਾ, 26 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਦੇ ਭਾਰਤ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਪੰਜਾਬ ਦੇ ਸਾਬਕਾ ਸੈਨਿਕਾਂ ਨੂੰ ਸਾਬਕਾ ਸੈਨਿਕ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਇੰਜ: ਗੁਰਜਿੰਦਰ ਸਿੰਘ ਸਿੱਧੂ ਨੇ ...

ਪੂਰੀ ਖ਼ਬਰ »

ਵੀਰ ਚੱਕਰ ਜੇਤੂ ਸੱਜਣ ਸਿੰਘ ਯਾਦਗਾਰੀ ਟਰੱਸਟ ਵਲੋਂ ਖ਼ੂਨਦਾਨ ਕੈਂਪ ਲਗਾਇਆ ਗਿਆ

ਧਨੌਲਾ, 26 ਸਤੰਬਰ (ਚੰਗਾਲ)-ਧਨੌਲਾ ਦੇ ਵੀਰ ਚੱਕਰ ਵਿਜੇਤਾ ਸ: ਸੱਜਣ ਸਿੰਘ ਯਾਦਗਾਰੀ ਟਰੱਸਟ ਵਲੋਂ ਪ੍ਰਧਾਨ ਗੁਰਮੀਤ ਸਿੰਘ ਕਾਲਾ ਮਾਨ ਦੀ ਧੀ ਮਨਿੰਦਰ ਕੌਰ ਦੇ ਜਨਮ ਦਿਨ ਅਤੇ ਕਿਸਾਨੀ ਸੰਘਰਸ਼ ਨੂੰ ਸਮਰਪਿਤ ਖ਼ੂਨਦਾਨ ਕੈਂਪ ਮਾਨਾਂ ਪੱਤੀ ਧਨੌਲਾ ਸਰਕਾਰੀ ਪ੍ਰਾਇਮਰੀ ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਗੁਰਗੱਦੀ ਦਿਵਸ ਮਨਾਇਆ

ਹੰਡਿਆਇਆ, 26 ਸਤੰਬਰ (ਗੁਰਜੀਤ ਸਿੰਘ ਖੁੱਡੀ)-ਹੰਡਿਆਇਆ ਦੇ ਬਾਬਾ ਵਿਸ਼ਵਕਰਮਾ ਜੀ ਭਵਨ ਵਿਖੇ ਅੱਜ ਅੰਮਿ੍ਤ ਵੇਲੇ ਆਸ਼ਾ ਜੀ ਦੀ ਵਾਰ ਦੇ ਕੀਰਤਨ ਅਤੇ ਕਥਾ ਵਿਚਾਰਾਂ ਕਰ ਕੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਗੱਦੀ ਦਿਵਸ ਮਨਾਇਆ ਗਿਆ | ਇਸ ਮੌਕੇ ਬਾਬਾ ਹਾਕਮ ਸਿੰਘ ਮੁੱਖ ...

ਪੂਰੀ ਖ਼ਬਰ »

ਸ਼ਹੀਦ ਬਾਬਾ ਜੈ ਸਿੰਘ ਖਲਕੱਟ ਦੀ ਯਾਦ 'ਚ ਕੀਰਤਨ ਸਮਾਗਮ

ਹੰਡਿਆਇਆ, 26 ਸਤੰਬਰ (ਗੁਰਜੀਤ ਸਿੰਘ ਖੁੱਡੀ)-ਨੇੜਲੇ ਪਿੰਡ ਧਨੌਲਾ ਖ਼ੁਰਦ ਵਿਖੇ ਸ਼ਹੀਦ ਬਾਬਾ ਜੈ ਸਿੰਘ ਖਲਕੱਟ ਲੋਕ ਸੇਵਾ ਮਿਸ਼ਨ ਅਤੇ ਕਮੇਟੀ ਗੁਰਦੁਆਰਾ ਗੁਰੂ ਗ੍ਰੰਥ ਸਾਹਿਬ ਨੇ ਪਿੰਡ ਦੀ ਸੰਗਤ ਦੇ ਸਹਿਯੋਗ ਨਾਲ ਬੀਤੀ ਰਾਤ ਗੁਰਦੁਆਰਾ ਸਾਹਿਬ ਵਿਖੇ ਸ਼ਹੀਦ ਬਾਬਾ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਰੂੜੇਕੇ ਕਲਾਂ ਵਿਖੇ ਰੋਸ ਧਰਨਾ ਅੱਜ-ਬਿੱਟੂ

ਰੂੜੇਕੇ ਕਲਾਂ, 26 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦੇ ਦਿੱਤੇ ਸੱਦੇ ਤਹਿਤ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਬਰਨਾਲਾ-ਮਾਨਸਾ ਮੁੱਖ ਮਾਰਗ ਜਾਮ ਕਰ ਕੇ ਬੱਸ ਸਟੈਂਡ ਰੂੜੇਕੇ ਕਲਾਂ ਵਿਖੇ ਰੋਸ ਧਰਨਾ ...

ਪੂਰੀ ਖ਼ਬਰ »

ਐਨ.ਸੀ.ਸੀ. ਦੇ ਕੈਡਟਾਂ ਦੀ ਭਰਤੀ ਲਈ ਕੈਂਪ ਲਾਇਆ

ਬਰਨਾਲਾ, 26 ਸਤੰਬਰ (ਅਸ਼ੋਕ ਭਾਰਤੀ)-ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ: ਭੋਲਾ ਸਿੰਘ ਵਿਰਕ ਦੀ ਰਹਿਨੁਮਾਈ ਤੇ ਪਿ੍ੰਸੀਪਲ ਡਾ: ਸਰਬਜੀਤ ਸਿੰਘ ਕੁਲਾਰ ਦੀ ਅਗਵਾਈ ਵਿਚ ਐਨ.ਸੀ.ਸੀ. ਵਿਭਾਗ ਕੈਡਟਾਂ ਦੀ ਭਰਤੀ ਲਈ ਐਨ.ਸੀ.ਸੀ. ਕੈਂਪ ...

ਪੂਰੀ ਖ਼ਬਰ »

ਧਨੌਲਾ ਰਜਵਾਹੇ 'ਚੋਂ ਵਿਅਕਤੀ ਦੀ ਲਾਸ਼ ਮਿਲੀ

ਧਨੌਲਾ, 26 ਸਤੰਬਰ (ਜਤਿੰਦਰ ਸਿੰਘ ਧਨੌਲਾ)-ਧਨੌਲਾ ਰਜਵਾਹੇ ਵਿਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ | ਐੱਸ.ਐੱਚ.ਓ. ਧਨੌਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿ੍ਤਕ ਦੇਹ ਤੋਂ ਇਹ ਪਤਾ ਚਲਦਾ ਹੈ ਕਿ ਵਿਅਕਤੀ ਕਈ ਦਿਨ ਪਹਿਲਾਂ ਦਾ ਰਜਵਾਹੇ ਵਿਚ ਡਿੱਗਿਆ ...

ਪੂਰੀ ਖ਼ਬਰ »

30 ਬੋਤਲਾਂ ਠੇਕਾ ਸ਼ਰਾਬ ਦੇਸੀ ਸਮੇਤ ਇਕ ਕਾਬੂ, ਮਾਮਲਾ ਦਰਜ

ਬਰਨਾਲਾ, 26 ਸਤੰਬਰ (ਰਾਜ ਪਨੇਸਰ)-ਸੀ.ਆਈ.ਏ. ਸਟਾਫ਼ ਵਲੋਂ ਤਿੰਨ ਵਿਅਕਤੀਆਂ ਕੋਲੋਂ 30 ਬੋਤਲਾਂ ਠੇਕਾ ਸ਼ਰਾਬ ਦੇਸੀ ਬਰਾਮਦ ਹੋਣ ਦੇ ਸਬੰਧ ਵਿਚ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਜਗਦੇਵ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਮੌੜਾਂ ਇਕਾਈ ਵਲੋਂ ਬੰਦ ਦਾ ਸਮਰਥਨ ਕਰਨ ਦਾ ਸੱਦਾ

ਸ਼ਹਿਣਾ, 26 ਸਤੰਬਰ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਮੌੜਾਂ ਇਕਾਈ ਵਲੋਂ ਘਰ ਘਰ ਜਾ ਕੇ ਭਲਕੇ ਬੰਦ ਦਾ ਸਮਰਥਨ ਕਰਨ ਅਤੇ ਪੱਖੋ ਕੈਂਚੀਆਂ ਟੋਲ ਪਲਾਜ਼ੇ 'ਤੇ ਕਿਸਾਨ ਔਰਤਾਂ ਦੇ ਪਹੁੰਚਣ ਦੀ ਅਪੀਲ ਕੀਤੀ | ਸੰਗਾ ਸਿੰਘ ਬਲਾਕ ਮੀਤ ਪ੍ਰਧਾਨ, ਜਗਤਾਰ ...

ਪੂਰੀ ਖ਼ਬਰ »

ਕਿਸਾਨਾਂ ਦੇ ਸਮਰਥਨ 'ਚ ਅੱਜ ਵਿੱਦਿਅਕ ਸੰਸਥਾਵਾਂ ਬੰਦ ਰਹਿਣਗੀਆਂ-ਬਿੰਦੀ

ਰੂੜੇਕੇ ਕਲਾਂ, 26 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ ਸਾਬਕਾ ਜ਼ਿਲ੍ਹਾ ਪ੍ਰਧਾਨ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨਵੇਂ ਮੰਤਰੀ ਮੰਡਲ ਤੋਂ ਪੰਜਾਬ ਨੂੰ ਵਧੇਰੇ ਆਸਾਂ-ਬੀਬੀ ਬਾਲੀਆਂ

ਸ਼ਹਿਣਾ, 26 ਸਤੰਬਰ (ਸੁਰੇਸ਼ ਗੋਗੀ)-ਪੰਜਾਬ ਵਿਚ ਭਾਵੇਂ ਕਿ ਪਿਛਲੇ ਸਾਲਾਂ ਤੋਂ ਲਗਾਤਾਰ ਵਿਕਾਸ ਕਾਰਜ ਜਾਰੀ ਸਨ ਪਰ ਕੋਰੋਨਾ ਮਹਾਂਮਾਰੀ ਕਾਰਨ ਖੜੋਤ ਆਈ ਪਰ ਹੁਣ ਨਵੇਂ ਬਣੇ ਮੁੱਖ ਮੰਤਰੀ ਅਤੇ ਉਨ੍ਹਾਂ ਦੀ ਨਵੀਂ ਕੈਬਨਿਟ ਟੀਮ ਵਲੋਂ ਪੰਜਾਬ ਵਿਚ ਵਧੇਰੇ ਵਿਕਾਸ ਕਰਨ ...

ਪੂਰੀ ਖ਼ਬਰ »

8 ਕਿੱਲੋ ਭੁੱਕੀ ਸਮੇਤ ਇਕ ਵਿਅਕਤੀ ਪੁਲਿਸ ਅੜਿੱਕੇ

ਬਰਨਾਲਾ, 26 ਸਤੰਬਰ (ਰਾਜ ਪਨੇਸਰ)-ਥਾਣਾ ਸਿਟੀ-2 ਪੁਲਿਸ ਵਲੋਂ ਇਕ ਵਿਅਕਤੀ ਨੂੰ 8 ਕਿੱਲੋ ਭੁੱਕੀ ਚੂਰਾ ਪੋਸਤ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਟੇਕ ਚੰਦ ਨੇ ਦੱਸਿਆ ਕਿ ਐਸ.ਐਸ.ਪੀ. ਭਾਗੀਰਥ ਸਿੰਘ ਮੀਨਾ ਦੀਆਂ ਸਖ਼ਤ ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਇਕਾਈ ਝਲੂਰ ਵਲੋਂ ਪਿੰਡ ਵਿਚ ਚਿੱਪ ਵਾਲੇ ਮੀਟਰ ਲਾਉਣ ਦਾ ਕੀਤਾ ਵਿਰੋਧ

ਬਰਨਾਲਾ, 26 ਸਤੰਬਰ (ਅਸ਼ੋਕ ਭਾਰਤੀ)-ਭਾਕਿਯੂ ਏਕਤਾ ਉਗਰਾਹਾਂ ਇਕਾਈ ਝਲੂਰ ਤੇ ਸਮੂਹ ਨਗਰ ਨਿਵਾਸੀਆਂ ਵਲੋਂ ਪਿੰਡ ਵਿਚ ਚਿੱਪ ਵਾਲੇ ਮੀਟਰ ਲਾਉਣ ਦਾ ਵਿਰੋਧ ਕੀਤਾ ਗਿਆ | ਭਾਕਿਯੂ ਏਕਤਾ ਉਗਰਾਹਾਂ ਇਕਾਈ ਝਲੂਰ ਦੇ ਪ੍ਰਧਾਨ ਜੈ ਸਿੰਘ ਤੇ ਸਕੱਤਰ ਕੁਲਦੀਪ ਸਿੰਘ ਨੇ ...

ਪੂਰੀ ਖ਼ਬਰ »

ਅਧਿਆਪਕ ਦਲ ਜ਼ਿਲ੍ਹਾ ਇਕਾਈ ਵਲੋਂ ਜ਼ਿਲ੍ਹਾ ਪ੍ਰਧਾਨ ਭੰਡਾਰੀ ਦਾ ਕਾਰਜਕਾਲ ਪੂਰਾ ਹੋਣ 'ਤੇ ਸਨਮਾਨ

ਬਰਨਾਲਾ, 26 ਸਤੰਬਰ (ਅਸ਼ੋਕ ਭਾਰਤੀ)- ਅਧਿਆਪਕ ਦਲ ਪੰਜਾਬ ਜਹਾਂਗੀਰ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਭੰਡਾਰੀ ਦਾ ਕਾਰਜਕਾਲ ਪੂਰਾ ਹੋਣ 'ਤੇ ਜਥੇਬੰਦੀ ਨੇ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਤੇ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ | ਇਸ ਮੌਕੇ ਸਨਮਾਨ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਦੀ ਅਗਵਾਈ ਵਿਚ ਪਾਰਟੀ ਵਿਰੋਧੀਆਂ ਦੇ ਮੂੰਹ ਕਰੇਗੀ ਬੰਦ-ਕਾਂਗਰਸੀ ਆਗੂ

ਟੱਲੇਵਾਲ, 26 ਸਤੰਬਰ (ਸੋਨੀ ਚੀਮਾ)-ਹਾਈਕਮਾਂਡ ਵਲੋਂ ਸੂਬੇ ਦੇ ਨਵ ਨਿਯੁਕਤ ਕੀਤੇ ਮੁੱਖ ਮੰਤਰੀ ਪੰਜਾਬ ਸ: ਚਰਨਜੀਤ ਸਿੰਘ ਚੰਨੀ ਵਲੋਂ ਘੱਟ ਸਮੇਂ ਅਤੇ ਵੱਧ ਕੰਮ ਦੇ ਫ਼ਾਰਮੂਲੇ ਅਨੁਸਾਰ ਲਏ ਜਾ ਰਹੇ ਲੋਕ ਹਿਤੈਸ਼ੀ ਫ਼ੈਸਲੇ ਜਿੱਥੇ ਲੋਕਾਂ ਦੀਆਂ ਨਜ਼ਰਾਂ ਵਿਚ ਪਾਰਟੀ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਹੁਣ ਮੁੱਦਿਆਂ ਦੀ ਰਾਜਨੀਤੀ ਛੱਡ ਕੇ ਚਿਹਰਿਆਂ ਦੀ ਰਾਜਨੀਤੀ ਕਰਨ ਲਈ ਮਜਬੂਰ ਹੋ ਗਈ ਹੈ-ਐਡ. ਰਾਹੀ

ਤਪਾ ਮੰਡੀ, 26 ਸਤੰਬਰ (ਪ੍ਰਵੀਨ ਗਰਗ)-ਸੂਬੇ ਦੀ ਕਾਂਗਰਸ ਸਰਕਾਰ ਚਿਹਰੇ ਬਦਲਣ ਦੀ ਜੋ ਰਾਜਨੀਤੀ ਕਰ ਰਹੀ ਹੈ, ਉਸ ਵਿਚ ਇਨ੍ਹਾਂ ਨੂੰ ਕਦੇ ਵੀ ਸਫਲਤਾ ਨਹੀਂ ਮਿਲੇਗੀ, ਕਿਉਂਕਿ ਲੋਕ ਵਿਕਾਸ ਚਾਹੁੰਦੇ ਹਨ, ਫਿਰ ਭਾਵੇਂ ਉਹ ਕੋਈ ਵੀ ਚਿਹਰਾ ਹੀ ਹੋਵੇ, ਜਿਸ ਤੋਂ ਸਾਬਤ ਹੁੰਦਾ ...

ਪੂਰੀ ਖ਼ਬਰ »

ਇੰਡੀਅਨ ਐਕਸ ਸਰਵਿਸਮੈਨ ਲੀਗ ਵਲੋਂ ਬਣਾਈ ਜਾ ਰਹੀ ਸ਼ਹੀਦੀ ਯਾਦਗਾਰ ਦਾ ਲੈਂਟਰ ਪਾਇਆ

ਸ਼ਹਿਣਾ, 26 ਸਤੰਬਰ (ਸੁਰੇਸ਼ ਗੋਗੀ)-ਪੰਚਾਇਤ ਘਰ ਸ਼ਹਿਣਾ ਵਿਖੇ ਇੰਡੀਅਨ ਐਕਸ ਸਰਵਿਸਮੈਨ ਲੀਗ ਵਲੋਂ ਦੇਸ਼ ਦੀ ਰੱਖਿਆ ਕਰਦੇ ਹੋਏ ਸ਼ਹੀਦ ਹੋਣ ਵਾਲੇ ਬਲਾਕ ਦੇ 20 ਸ਼ਹੀਦਾਂ ਦੀ ਯਾਦ ਵਿਚ ਬਣਾਈ ਜਾ ਰਹੀ ਸ਼ਹੀਦੀ ਯਾਦਗਾਰ ਦਾ ਲੈਂਟਰ ਪਾਇਆ ਗਿਆ | ਇਸ ਮੌਕੇ ਅਰਦਾਸ ਕਰਨ ...

ਪੂਰੀ ਖ਼ਬਰ »

ਆੜ੍ਹਤੀਆ ਐਸੋਸੀਏਸ਼ਨ ਤਪਾ ਵਲੋਂ ਭਾਰਤ ਬੰਦ ਦੇ ਸੱਦੇ ਦਾ ਸਮਰਥਨ

ਤਪਾ ਮੰਡੀ, 26 ਸਤੰਬਰ (ਪ੍ਰਵੀਨ ਗਰਗ)-ਆੜ੍ਹਤੀਆ ਐਸੋਸੀਏਸ਼ਨ ਤਪਾ ਬੀਤੇ ਲੰਬੇ ਸਮੇਂ ਤੋਂ ਹੀ ਕਿਸਾਨਾਂ ਦੀ ਹਰ ਤਰ੍ਹਾਂ ਦੇ ਸੰਘਰਸ਼ ਦੀ ਹਮਾਇਤ ਕਰਦੀ ਆ ਰਹੀ ਹੈ, ਹੁਣ ਸੰਯੁਕਤ ਮੋਰਚੇ ਦੇ ਸੱਦੇ 'ਤੇ ਜਿੱਥੇ 27 ਸਤੰਬਰ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਹੋਇਆ ਹੈ, ਉੱਥੇ ...

ਪੂਰੀ ਖ਼ਬਰ »

ਕਾਮਰੇਡ ਬਲਵੰਤ ਸਿੰਘ ਬਰਨ ਨਹੀਂ ਰਹੇ

ਧਨੌਲਾ, 26 ਸਤੰਬਰ (ਜਤਿੰਦਰ ਸਿੰਘ ਧਨੌਲਾ)-ਸੀ.ਪੀ.ਆਈ.ਐੱਮ. ਤੇ ਲੋਕ ਘੋਲਾਂ ਦੇ ਮੁੱਢਲੀ ਕਤਾਰ ਦੇ ਟਕਸਾਲੀ ਆਗੂ ਕਾਮਰੇਡ ਬਲਵੰਤ ਸਿੰਘ ਬਰਨ (92) ਨਹੀਂ ਰਹੇ | ਉਹ ਕਾਫੀ ਸਮੇਂ ਤੋਂ ਬਿਮਾਰ ਚਲੇ ਆ ਰਹੇ ਸਨ | ਕਾਮਰੇਡ ਬਰਨ ਦੀ ਮਿ੍ਤਕ ਦੇਹ ਨੂੰ ਅਗਨੀ ਉਨ੍ਹਾਂ ਦੇ ਪੋਤਰੇ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਬੱਚਿਆਂ ਦੇ ਭਵਿੱਖ ਦਾ ਸਵਾਲ ਬਣਿਆ-ਸੀਰਾ ਛੀਨੀਵਾਲ

ਟੱਲੇਵਾਲ, 26 ਸਤੰਬਰ (ਸੋਨੀ ਚੀਮਾ)-ਤਿੰਨ ਖੇਤੀ ਕਾਨੂੰਨ ਤੇ ਬਿਜਲੀ ਬਿਲ-2019 ਸਮੇਤ ਪਰਾਲੀ ਆਰਡੀਨੈਂਸ ਕਿਸਾਨਾਂ ਲਈ ਹੀ ਘਾਤਕ ਨਹੀਂ ਹਨ, ਸਗੋਂ ਹਰ ਤਬਕੇ ਦੀ ਆਉਣ ਵਾਲੀ ਪੀੜ੍ਹੀ ਨੂੰ ਇਹ ਕਾਨੂੰਨ ਜ਼ਿੰਦਗੀ ਨੂੰ ਹਨੇਰੀ ਗੁਫਾ ਵੱਲ ਧੱਕ ਦੇਣਗੇ | ਇਸ ਸ਼ਬਦ ਜਗਸੀਰ ਸਿੰਘ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX