ਅੰਮਿ੍ਤਸਰ, 27 ਸਤੰਬਰ (ਸੁਰਿੰਦਰ ਕੋਛੜ)-ਖੇਤੀਬਾੜੀ ਕਾਨੂੰਨਾਂ ਦੇ ਵਿਰੋਧ 'ਚ ਅੱਜ 'ਭਾਰਤ ਬੰਦ' ਮੌਕੇ ਅੰਮਿ੍ਤਸਰ 'ਚ ਵਿਆਪਕ ਅਸਰ ਵੇਖਣ ਨੂੰ ਮਿਲਿਆ ਤੇ ਕਿਸਾਨਾਂ ਦੇ ਸਮਰਥਨ 'ਚ ਸੂਬੇ ਦੇ ਹੋਰਨਾਂ ਸ਼ਹਿਰਾਂ ਵਾਂਗ ਅੰਮਿ੍ਤਸਰ ਮੁਕੰਮਲ ਤੌਰ 'ਤੇ ਬੰਦ ਰਿਹਾ | ਅੰਮਿ੍ਤਸਰ ਦੀਆਂ ਵੱਖ-ਵੱਖ ਵਪਾਰਕ ਜਥੇਬੰਦੀਆਂ ਨੇ ਆਪਣੇ ਕਾਰੋਬਾਰ ਤੇ ਦੁਕਾਨਾਂ ਬੰਦ ਰੱਖ ਕੇ 'ਭਾਰਤ ਬੰਦ' ਦਾ ਸਮਰਥਨ ਕੀਤਾ | ਜਿਸ ਦੇ ਚੱਲਦਿਆਂ ਜ਼ਿਲ੍ਹੇ ਦੇ ਸਾਰੇ ਮੁੱਖ ਬਾਜ਼ਾਰ ਤੇ ਗਲੀਆਂ ਵਿਚਲੀਆਂ ਸਭ ਛੋਟੀਆਂ ਵੱਡੀਆਂ ਦੁਕਾਨਾਂ ਬੰਦ ਰਹੀਆਂ | ਇਸ ਤੋਂ ਇਲਾਵਾ ਪੈਟਰੋਲ ਪੰਪ ਤੇ ਸਰਕਾਰੀ ਤੇ ਪ੍ਰਾਈਵੇਟ ਬੱਸਾਂ ਵੀ ਪੂਰੀ ਤਰ੍ਹਾਂ ਬੰਦ ਰਹੀਆਂ | ਕਿਸਾਨੀ ਸੰਘਰਸ਼ ਨੂੰ ਵਪਾਰੀਆਂ, ਨੌਕਰੀਪੇਸ਼ਾ, ਦੁਕਾਨਦਾਰਾਂ, ਮਜ਼ਦੂਰਾਂ ਸਮੇਤ ਹੋਰ ਵਰਗਾਂ ਦਾ ਭਰਵਾਂ ਸਮਰਥਨ ਮਿਲਿਆ ਹੈ | ਟਰੇਡ ਤੇ ਇੰਡਸਟਰੀ ਐਸੋਸੀਏਸ਼ਨ (ਬਾਰਡਰ ਜ਼ੋਨ) ਦੇ ਚੇਅਰਮੈਨ ਪ੍ਰਧਾਨ ਰਜਿੰਦਰ ਸਿੰਘ ਮਰਵਾਹਾ ਨੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨ ਦਾ ਵਿਰੋਧ ਕਰਦਿਆਂ ਕਿਹਾ ਕਿ ਇਸ ਬਿੱਲ ਕਾਰਨ ਇਕੱਲੇ ਕਿਸਾਨ ਹੀ ਨਹੀਂ ਸਗੋਂ ਮਜ਼ਦੂਰ, ਆੜ੍ਹਤੀ, ਛੋਟੇ ਦੁਕਾਨਦਾਰ ਅਤੇ ਇੱਥੋਂ ਤੱਕ ਕਿ ਖੇਤੀ ਦੇ ਸੰਦ ਵੇਚਣ ਵਾਲੇ ਵਪਾਰੀ ਵੀ ਪ੍ਰਭਾਵਿਤ ਹੋ ਰਹੇ ਹਨ | ਇਸ ਮੌਕੇ 'ਤੇ ਚਰਨਜੀਤ ਸਿੰਘ ਪੂੰਜੀ, ਅਮਰਦੀਪ ਸਿੰਘ ਬਾਵਾ, ਅਮਰਜੀਤ ਸਿੰਘ ਨਾਰੰਗ, ਗੁਰਪ੍ਰੀਤ ਸਿੰਘ ਗਰੋਵਰ, ਪ੍ਰਵੀਨ ਗੁਪਤਾ, ਸਤਿੰਦਰ ਸਿੰਘ ਰੂਬੀ, ਹਰਪਾਲ ਸਿੰਘ ਵਾਲੀਆ, ਰਮਣੀਕ ਸਿੰਘ ਫਰੀਡਮ, ਰਾਜੀਵ ਅਨੇਜਾ, ਰਜੇਸ਼ ਅਰੋੜਾ ਆਦਿ ਵੀ ਹਾਜ਼ਰ ਸਨ |
ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਦੁੱਗਲ ਨੇ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਖੇਤੀ ਕਾਨੂੰਨਾਂ ਨੂੰ ਕਿਸਾਨ ਮਾਰੂ ਦੱਸਿਆ | ਉੱਧਰ ਲੋਕ ਰਾਜ ਲਹਿਰ ਦੇ ਸੁਖਰਾਜ ਸਿੰਘ ਸੋਹਲ ਤੇ ਸੁਖਜਿੰਦਰ ਸਿੰਘ ਭਗਤੂਪੁਰਾ ਨੇ ਕਿਹਾ ਕਿ ਇਹ ਖੇਤੀਬਾੜੀ ਜਿਣਸ ਮੰਡੀਕਰਨ ਕਾਨੂੰਨ ਸਿੱਧੇ ਤੌਰ 'ਤੇ ਕੋ-ਆਪਰੇਟਿਵ ਘਰਾਣਿਆਂ ਨੂੰ ਫ਼ਾਇਦਾ ਦੇਣ ਲਈ ਬਣਾਇਆ ਗਿਆ ਹੈ | ਖੇਤੀਬਾੜੀ ਕਾਨੂੰਨਾਂ ਦੇ ਵਿਰੋਧ 'ਚ ਅੱਜ 'ਭਾਰਤ ਬੰਦ' ਦੇ ਮੱਦੇਨਜ਼ਰ ਸਥਾਨਕ ਟਾਹਲੀ ਸਾਹਿਬ ਬਾਜ਼ਾਰ, ਕਟੜਾ ਆਹਲੂਵਾਲੀਆ, ਗੁਰੂ ਬਾਜਾਰ ਮਾਰਕੀਟ, ਸ਼ਾਸਤਰੀ ਮਾਰਕੀਟ, ਪ੍ਰਤਾਪ ਬਾਜ਼ਾਰ, ਬਾਜ਼ਾਰ ਸਿਰਕੀਬੰਧਾਂ, ਹਾਲ ਬਾਜ਼ਾਰ, ਲਾਰੈਂਸ ਰੋਡ, ਮਜੀਠਾ ਰੋਡ, ਬਟਾਲਾ ਰੋਡ, ਕਟੜਾ ਸ਼ੇਰ ਸਿੰਘ, ਕਟੜਾ ਜੈਮਲ ਸਿੰਘ, ਆਈ. ਡੀ. ਐਚ. ਮਾਰਕੀਟ ਸਮੇਤ ਸਾਰੇ ਸ਼ਹਿਰ 'ਚ ਹੋਰ ਬਾਜ਼ਾਰ, ਵਪਾਰਕ ਅਦਾਰੇ ਅਤੇ ਉਦਯੋਗਿਕ ਇਕਾਈਆਂ ਬੰਦ ਰਹੀਆਂ | ਹਾਲਾਂਕਿ ਇਸ ਦੌਰਾਨ ਸ਼ਹਿਰ ਦੇ ਬਾਜ਼ਾਰਾਂ 'ਚ ਪਹਿਲਾਂ ਵਰਗੀ ਹੀ ਚਹਿਲ-ਪਹਿਲ ਰਹੀ |
ਆਮ ਵਾਂਗ ਖੁੱਲ੍ਹੇ ਰਹੇ ਸ਼ਰਾਬ ਦੇ ਠੇਕੇ- ਅੱਜ ਜਿੱਥੇ ਭਾਰਤ ਬੰਦ ਦੇ ਸੱਦੇ ਦੌਰਾਨ ਸ਼ਹਿਰ ਦੀਆਂ ਤਮਾਮ ਦੁਕਾਨਾਂ ਤੇ ਹੋਰ ਵਪਾਰਕ ਅਦਾਰੇ ਬੰਦ ਰਹੇ, ਉੱਥੇ ਹੀ ਸ਼ਹਿਰ 'ਚ ਲਗਭਗ ਹਰ ਜਗ੍ਹਾ ਸ਼ਰਾਬ ਦੇ ਠੇਕੇ ਪਹਿਲਾਂ ਦੀ ਤਰ੍ਹਾਂ ਆਮ ਵਾਂਗ ਖੁੱਲ੍ਹੇ ਰਹੇ | ਬੰਦ ਦੇ ਸੱਦੇ ਦੌਰਾਨ ਸ਼ਰਾਬ ਦੇ ਵਧੇਰੇਤਰ ਠੇਕੇ ਵਾਲਿਆਂ ਵਲੋਂ ਅੱਧੇ ਸ਼ਟਰ ਬੰਦ ਕਰਕੇ ਜਾਂ ਪੂਰੀ ਤਰ੍ਹਾਂ ਨਾਲ ਠੇਕੇ ਖੋਲ੍ਹ ਕੇ ਆਪਣੇ ਕਾਰੋਬਾਰ ਜਾਰੀ ਰੱਖੇ ਗਏ |
ਕਿਸਾਨਾਂ ਵਲੋਂ ਜਲੰਧਰ ਹਾਈਏ ਬੰਦ ਕਰਕੇ ਗੋਲਡਨ ਗੇਟ 'ਤੇ ਧਰਨਾ
ਸੁਲਤਾਨਵਿੰਡ (ਗੁਰਨਾਮ ਸਿੰਘ ਬੁੱਟਰ)-ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ 'ਤੇ ਕਿਸਾਨ ਮਜ਼ਦੂਰ ਸ਼ੰਘਰਸ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਤੇ ਦਫਤਰੀ ਸਕੱਤਰ ਗੁਰਬਚਨ ਸਿੰਘ ਚੱਬਾ ਦੀ ਅਗਵਾਈ ਹੇਠ ਜਲੰਧਰ ਹਾਈਵੇ ਬੰਦ ਕਰਕੇ ਗੋਲਡਨ ਗੇਟ ਨਿਊ ਅੰਮਿ੍ਤਸਰ ਵਿਖੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਕੇ ਧਰਨਾ ਲਗਾਇਆ ਗਿਆ | ਧਰਨੇ ਨੂੰ ਸੰਬੋਧਨ ਕਰਦਿਆਂ ਸਰਵਨ ਸਿੰਘ ਪੰਧੇਰ ਤੇ ਹੋਰ ਕਿਸਾਨ ਆਗੂਆਂ ਨੇ ਕਿਹਾ ਕਿ ਕਾਲੇ ਕਾਨੂੰਨ ਰੱਦ ਕਰਵਾਉਣ ਤੱਕ ਇਹ ਧਰਨੇ ਜਾਰੀ ਰਹਿਣਗੇ | ਇਸ ਮੌਕੇ ਮੁਖਤਾਰ ਸਿੰਘ, ਬਲਦੇਵ ਸਿੰਘ ਚੱਬਾ, ਕਿ੍ਪਾਲ ਸਿੰਘ ਕਲੇਰ, ਕੁਲਜੀਤ ਸਿੰਘ, ਕਾਬਲ ਸਿੰਘ, ਵਰਿਆਮ ਸਿੰਘ, ਜਰਨੈਲ ਸਿੰਘ, ਸੰਤੋਖ ਸਿੰਘ , ਪ੍ਰਗਟ ਸਿੰਘ, ਤਰਸੇਮ ਸਿੰਘ ਸਾਰੇ ਬੁੱਟਰ ਸਿਵੀਆਂ ਆਦਿ ਹਾਜ਼ਰ ਸਨ |
ਛੇਹਰਟਾ ਖੇਤਰ 'ਚ ਭਾਰਤ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ
ਛੇਹਰਟਾ (ਸੁਰਿੰਦਰ ਸਿੰਘ ਵਿਰਦੀ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਵੱਖ-ਵੱਖ ਕਿਸਾਨ ਮਜ਼ਦੂਰ ਤੇ ਮੁਲਾਜ਼ਮ ਜਥੇਬੰਦੀਆਂ ਵਲੋਂ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਬਾਜ਼ਾਰ, ਵਪਾਰਕ ਤੇ ਵਿੱਦਿਅਕ ਅਦਾਰਿਆਂ ਸਮੇਤ ਰੇਲ ਤੇ ਬੱਸ ਆਵਾਜਾਈ ਠੱਪ ਰਹੀ | ਕੁੱਲ ਹਿੰਦ ਕਿਸਾਨ ਸਭਾ ਦੀਆਂ ਦੋਵੇਂ ਜਥੇਬੰਦੀਆਂ ਵਲੋਂ ਸਥਾਨਕ ਛੇਹਰਟਾ ਚੌਕ ਵਿਖੇ ਵਿਸ਼ਾਲ ਰੈਲੀ ਕੀਤੀ ਗਈ, ਜਿਸ ਦੀ ਅਗਵਾਈ ਸੁਵਿੰਦਰ ਸਿੰਘ ਮੀਰਾਂਕੋਟ, ਗੁਰਲਾਲ ਸਿੰਘ ਲਾਲੀ ਤੇ ਸੁਖਰਾਮ ਬੀਰ ਸਿੰਘ ਲੁਹਾਰਕਾ, ਕਾ: ਸੁੱਚਾ ਸਿੰਘ ਅਜਨਾਲਾ ਵਲੋਂ ਸਾਂਝੇ ਤੌਰ 'ਤੇ ਕੀਤੀ ਗਈ | ਇਸ ਮੌਕੇ ਮਨਜੀਤ ਸਿੰਘ ਏਟਕ, ਜੀਤਰਾਜ ਸੀਟੂ, ਹਰਭਜਨ ਸਿੰਘ, ਹਰਦੇਵ ਸਿੰਘ, ਬਲਬੀਰ ਸਿੰਘ ਝਾਮਕਾ, ਚਰਨਜੀਤ ਮਜੀਠਾ, ਗਿਆਨੀ ਗੁਰਦੀਪ ਸਿੰਘ ਕੰਬੋਜ, ਕਾ: ਕਵਲਜੀਤ ਸਿੰਘ, ਸੁਖਦੇਵ ਸਿੰਘ, ਸੁਖਚੈਨ ਸਿੰਘ, ਐਡਵੋਕੇਟ ਕੰਵਲਜੀਤ ਕੌਰ, ਰਾਜ ਕੁਮਾਰੀ, ਸਰੋਜ ਬਾਲਾ, ਪੂਜਾ, ਗੁਰਵਿੰਦਰ ਸਿੰਘ ਸੰਧੂ, ਬਲਜਿੰਦਰ ਸਿੰਘ ਮਾਨ, ਪਰਗਟ ਸਿੰਘ ਬਿੱਲਾ, ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਇੰਪਲਾਈਜ਼ ਫੈਡਰੇਸ਼ਨ ਏਟਕ ਵਲੋਂ ਮਨਜੀਤ ਸਿੰਘ ਬਾਸਰਕੇ, ਦੀਪਕ ਸ਼ਰਮਾ, ਅਰਵਿੰਦਰਪਾਲ ਸਿੰਘ ਸੰਘਾ, ਰਾਕੇਸ਼ ਕੁਮਾਰ, ਅਵਤਾਰ ਸਿੰਘ, ਸਤਬੀਰ ਸਿੰਘ, ਦਿਲਬਾਗ ਸਿੰਘ, ਅਮਿਤ ਕੁਮਾਰ ਬਿੱਲਾ ਹਾਜ਼ਰ ਸਨ | ਜਗਤਾਰ ਸਿੰਘ ਮਾਨ ਅਤੇ ਨਿਰਮਲ ਸਿੰਘ ਮੱਲ੍ਹੀ, ਸਰਬਜੀਤ ਸਿੰਘ ਹੈਰੀ, ਮੁਖਵਿੰਦਰ ਸਿੰਘ ਵਿਰਦੀ, ਆਪ ਆਗੂ ਡਾ ਜਸਬੀਰ ਸਿੰਘ ਸੰਧੂ, ਸੁਰਜੀਤ ਸਿੰਘ ਖ਼ਾਲਸਾ, ਵਰੁਣ ਰਾਣਾ, ਸੁਖਰਾਮ ਬੀਰ ਸਿੰਘ ਲੁਹਾਰਕਾ ਜ਼ਿਲ੍ਹਾ ਪ੍ਰਧਾਨ ਰਾਜੇਵਾਲ, ਸਵਿੰਦਰ ਸਿੰਘ ਸਿੱਧੂ ਆਦਿ ਹਾਜ਼ਰ ਸਨ |
ਡੀ. ਸੀ. ਦਫ਼ਤਰ ਕਰਮਚਾਰੀਆਂ ਵਲੋਂ ਵੀ ਕਿਸਾਨੀ ਮੰਗਾਂ ਦਾ ਸਮਰਥਨ -ਸਮੂਹਿਕ ਛੁੱਟੀ ਲੈ ਗਏ ਮੁਲਾਜਮ
ਅੰਮਿ੍ਤਸਰ, 27 ਸਤੰਬਰ (ਰੇਸ਼ਮ ਸਿੰਘ)-ਡੀ. ਸੀ. ਦਫਤਰ ਕਰਮਚਾਰੀ ਯੁਨੀਅਨ ਵਲੋਂ ਕਿਸਾਨੀ ਮੰਗਾਂ ਦਾ ਸਮਰਥਨ ਕੀਤਾ ਗਿਆ ਜਿਸ ਤਹਿਤ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਸਮੂਹ 'ਚ ਸਥਿਤ ਸਮੂਹ ਦਫ਼ਤਰਾਂ ਦਾ ਕੰਮ ਕਾਜ਼ ਠੱਪ ਰਿਹਾ ਤੇ ਇਸ ਨਾਲ ਡੀ. ਸੀ. ਦਫ਼ਤਰ ਦੀਆਂ ਸਮੂਹ ਸ਼ਾਖਾਵਾਂ ਤੋਂ ਇਲਾਵਾ ਐਸ. ਡੀ. ਐਮ. ਤਹਿਸੀਲ -1 ਅਤੇ 2 ਬਾਬਾ ਬਕਾਲਾ ਸਾਹਿਬ , ਅਜਨਾਲਾ, ਮਜੀਠਾ ਸਬ ਡਵੀਜ਼ਨਾਂ ਦਾ ਕੰਮ ਠੱਪ ਰਿਹਾ | ਮੁਲਾਜ਼ਮਾਂ ਵਲੋਂ ਸਮੂਹਿਕ ਛੁੱਟੀ ਲੈ ਕੇ ਕਿਸਾਨੀ ਮੰਗਾਂ ਦਾ ਸਮਰਥਨ ਕੀਤਾ ਗਿਆ | ਪ੍ਰਧਾਨ ਅਸ਼ਨੀਲ ਕੁਮਾਰ ਨੇ ਦੱਸਿਆ ਕਿ ਅੱਜ ਕੋਈ ਵੀ ਸਰਕਾਰੀ ਕੰਮਕਾਜ ਜਿਵੇਂ ਜਾਤੀ ਸਰਟੀਫਿਕੇਟ, ਰਿਹਾਇਸ਼ੀ ਸਰਟੀਫਿਕੇਟ, ਮੈਰਿਜ ਸਰਟੀਫਿਕੇਟ, ਰਜਿਸਟਰੀਆਂ ਆਦਿ ਦਾ ਕੰਮ ਤੇ ਮਾਲ ਵਿਭਾਗ ਦੀਆਂ ਅਦਾਲਤਾਂ ਦਾ ਕੰਮ ਵੀ ਠੱਪ ਰਿਹਾ | ਉਨ੍ਹਾਂ ਦੱਸਿਆ ਕਿ ਅੱਜ ਸੂਬੇ ਭਰ ਦੇ ਸਰਕਾਰੀ ਦਫਤਰ ਬੰਦ ਰਹੇ ਅਤੇ ਮੁਲਾਜਮ ਸਮੂਹਿਕ ਛੁੱਟੀ 'ਤੇ ਚਲੇ ਗਏ |
ਗੁਮਟਾਲਾ ਬਾਈਪਾਸ ਵਿਖੇ ਹੋਲੀ ਸਿਟੀ ਫਾਰਮਰਜ਼ ਗਰੁੱਪ ਦੀ ਅਗਵਾਈ 'ਚ ਧਰਨਾ
ਅੰਮਿ੍ਤਸਰ (ਸੁਰਿੰਦਰਪਾਲ ਸਿੰਘ ਵਰਪਾਲ)-ਸੰਯੁਕਤ ਕਿਸਾਨ ਮੋਰਚੇ ਵਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਅਮਲੀਜਾਮਾ ਪਹਿਨਾਉਂਦੇ ਹੋਏ ਹੋਲੀ ਸਿਟੀ ਫਾਰਮਰਜ਼ ਗਰੁੱਪ ਦੀ ਅਗਵਾਈ ਹੇਠ ਲੋਕਾਂ ਵਲੋਂ ਕਿਸਾਨਾਂ ਦੇ ਹੱਕ 'ਚ ਹਵਾਈ ਅੱਡਾ ਰੋਡ 'ਤੇ ਗੁਮਟਾਲਾ ਬਾਈਪਾਸ ਵਿਖੇ ਧਰਨਾ ਲਾ ਕੇ ਕੇਂਦਰ ਮੋਦੀ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ | ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਰਾਜਨ ਮਾਨ, ਬਾਬਾ ਸ਼ਮਸ਼ੇਰ ਸਿੰਘ ਕੋਹਰੀ, ਤੇਜਬੀਰ ਸਿੰਘ ਮਾਨ, ਗੁਰਦੇਵ ਸਿੰਘ ਮਾਹਲ, ਹਰਜੀਤ ਸਿੰਘ ਝੀਤਾ, ਰਣਜੀਤ ਸਿੰਘ ਰਾਣਾ, ਰਮਨਪ੍ਰੀਤ ਸਿੰਘ ਬਾਜਵਾ, ਹਰਚੰਦ ਸਿੰਘ ਧਾਲੀਵਾਲ, ਗੁਰਪ੍ਰਤਾਪ ਸਿੰਘ ਛੀਨਾ, ਦਿਲਬਾਗ ਸਿੰਘ ਨੌਸ਼ਿਹਰਾ ਨੇ ਕਿਹਾ ਕਿ ਦਿੱਲੀ ਬਾਰਡਰਾਂ 'ਤੇ 10 ਮਹੀਨਿਆਂ ਤੋਂ ਖੇਤੀ ਕਾਨੂੰਨਾਂ ਦੇ ਖਿਲਾਫ਼ ਸ਼ੰਘਰਸ ਦਰਮਿਆਨ ਸਿਆਸੀ ਪਾਰਟੀਆਂ ਤੇ ਕਾਰਪੋਰੇਟ ਦਾ ਗਠਜੋੜ ਜੱਗ ਜ਼ਾਹਰ ਹੋਇਆ ਹੈ, ਕਿ ਕਿਸ ਤਰ੍ਹਾਂ ਸਿਆਸਤ ਤੇ ਕਾਰਪੋਰੇਟ ਦੇ ਗੱਠਜੋੜ ਨੇ ਅੱਜ ਤੱਕ ਲੋਕ ਵਿਰੋਧੀ ਨੀਤੀਆਂ ਲਾਗੂ ਕੀਤੀਆਂ ਹਨ | ਇਸ ਮੌਕੇ 'ਤੇ ਸਾਬਕਾ ਉਪ ਕੁਲਪਤੀ ਡਾ. ਐੱਮ. ਪੀ. ਐੱਸ. ਈਸ਼ਰ, ਸਿਕੰਦਰ ਸਿੰਘ ਗਿੱਲ, ਮਨਜੀਤ ਸਿੰਘ ਭੁੱਲਰ, ਡਾ. ਐੱਨ. ਪੀ. ਸਿੰਘ ਸੈਣੀ, ਡਾ. ਦਲਬੀਰ ਸਿੰਘ ਸੋਗੀ, ਮਨਜੀਤ ਸਿੰਘ, ਪ੍ਰਭਜਿੰਦਰ ਸਿੰਘ ਆਦਿ ਹਾਜ਼ਰ ਸਨ |
ਭਾਰਤ ਬੰਦ ਦੇ ਸੱਦੇ ਨੂੰ ਸਮਰਥਨ
ਛੇਹਰਟਾ (ਸੁਰਿੰਦਰ ਸਿੰਘ ਵਿਰਦੀ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨ ਖੇਤੀ ਕਾਨੂੰਨਾਂ ਵਿਰੁੱਧ ਦਿੱਤੀ ਗਈ ਭਾਰਤ ਬੰਦ ਦੇ ਸੱਦੇ 'ਤੇ ਪਾਰਟੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਛੇਹਰਟਾ ਚੌਂਕ ਵਿਚ ਰੋਸ ਪ੍ਰਦਰਸ਼ਨ ਹਲਕਾ ਪੱਛਮੀ ਦੀ ਸੀਨੀਅਰ ਲੀਡਰਸ਼ਿਪ ਦੀ ਅਗਵਾਈ ਹੇਠ ਸ਼ਮੂਲੀਅਤ ਕਰਕੇ ਭਾਰਤ ਬੰਦ ਦੇ ਸੱਦੇ ਨੂੰ ਸਫਲ ਬਣਾਇਆ ਗਿਆ | ਇਸ ਮੌਕੇ ਹਲਕਾ ਪੱਛਮੀ ਦੇ ਸੰਭਾਵੀ ਉਮੀਦਵਾਰ ਡਾ: ਜਸਬੀਰ ਸਿੰਘ ਸੰਧੂ, ਐਸ. ਸੀ. ਵਿੰਗ ਦੇ ਵਾਈਸ ਪ੍ਰਧਾਨ ਰਵਿੰਦਰ ਹੰਸ, ਬੀ. ਸੀ. ਵਿੰਗ ਪ੍ਰਧਾਨ ਸਤਪਾਲ ਸੋਖੀ, ਯੂਥ ਵਿੰਗ ਜੁਆਇੰਟ ਸੈਕਟਰੀ ਵਾਰੁਣ ਰਾਣਾ, ਵਾਰਡ ਨੰਬਰ 1 ਦੇ ਸਰਕਲ ਪ੍ਰਧਾਨ ਸ਼ਰਮ ਸਿੰਘ ਭਿੰਡਰ , ਸੈਕਟਰੀ ਚਰਨਜੀਤ ਚੰਨੀ, ਸੀਨੀਅਰ ਯੂਥ ਆਗੂ ਸਤਪਾਲ ਕਪੂਰ, ਜੁਆਇੰਟ ਸੈਕਟਰੀ ਸੰਦੀਪ ਸਿੰਘ ਭਿੰਡਰ, ਯੂਥ ਆਗੂ ਵਿਨੈਪਾਲ, ਯੂਥ ਆਗੂ ਮੰਗਲ ਸਿੰਘ, ਗੁਰਚਰਨ ਸਿੰਘ, ਮੁਖਵਿੰਦਰ ਸਿੰਘ ਵਿਰਦੀ, ਤਰਲੋਕ ਸਿੰਘ, ਕਿਸ਼ਨ ਕਾਂਤ, ਵਾਰਡ ਨੰਬਰ 1 ਦੀ ਸਾਰੀ ਟੀਮ ਨੇ ਰੋਸ ਪ੍ਰਦਰਸ਼ਨ ਵਿਚ ਆਪਣੀ ਜਾਗਦੀ ਜ਼ਮੀਰ ਦਾ ਸਬੂਤ ਦਿੰਦੇ ਹੋਏ ਹਾਜ਼ਰੀ ਭਰੀ |
ਭਾਰਤ ਬੰਦ ਦੇ ਸੱਦੇ ਤਹਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਰਹੀ ਮੁਕੰਮਲ ਬੰਦ
ਅੰਮਿ੍ਤਸਰ (ਸੁਰਿੰਦਰਪਾਲ ਸਿੰਘ ਵਰਪਾਲ)-ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਵੱਖ-ਵੱਖ ਜਥੇਬੰਦੀਆਂ ਵਲੋਂ ਤਿੰਨ ਖੇਤੀ ਕਾਨੂੰਨਾਂ ਖਿਲਾਫ ਯੂਨੀਵਰਸਿਟੀ ਪੂਰਨ ਤੌਰ 'ਤੇ ਬੰਦ ਕੀਤੀ ਗਈ | ਇਸ ਬੰਦ ਨੂੰ ਲਾਗੂ ਕਰਾਉਣ 'ਚ ਰਿਸਰਚ ਸਕਾਲਰ ਯੂਨੀਅਨ, ਸਟੂਡੈਂਟਸ ਫਾਰ ਸੋਸਾਇਟੀ (ਐੱਸ.ਐੱਫ.ਐੱਸ.), ਪੰਜਾਬ ਸਟੂਡੈਂਟਸ ਯੂਨੀਅਨ (ਲਲਕਾਰ), ਸੱਥ, ਪੰਜਾਬ ਸਟੂਡੈਂਟਸ ਯੂਨੀਅਨ, ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਨੇ ਯੋਗਦਾਨ ਪਾਇਆ | ਵਿਦਿਆਰਥੀਆਂ ਵਲੋਂ ਯੂਨੀਵਰਸਿਟੀ ਦੇ ਤਿੰਨੋਂ ਗੇਟ ਸਵੇਰੇ ਅੱਠ ਵਜੇ ਤੋਂ ਬਾਅਦ ਦੁਪਹਿਰ ਤੱਕ ਬੰਦ ਕੀਤੇ ਗਏ | ਸਮੂਹ ਵਿਦਿਆਰਥੀਆਂ ਵਲੋਂ ਬੰਦ ਦੇ ਸਮਰਥਨ ਵਿਚ ਕਲਾਸਾਂ ਦਾ ਬਾਈਕਾਟ ਕੀਤਾ ਗਿਆ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਵਲੋਂ ਤਿੰਨ ਖੇਤੀ ਕਾਨੂੰਨਾਂ, ਕਿਰਤ ਕਾਨੂੰਨਾਂ ਦੀ ਸੋਧਾਂ, ਬਿਜਲੀ ਕਾਨੂੰਨ ਤੇ ਕੇਂਦਰ ਅਤੇ ਪੰਜਾਬ ਸਰਕਾਰ ਦੀਆ ਹੋਰ ਲੋਕ ਵਿਰੋਧੀ ਨੀਤੀਆਂ ਬਾਰੇ ਗੱਲਬਾਤ ਕੀਤੀ ਗਈ | ਉਨ੍ਹਾਂ ਵੱਖ-ਵੱਖ ਅਦਾਰਿਆਂ, ਮਹਿਕਮਿਆਂ ਆਦਿ ਦੀ ਸਰਕਾਰ ਵਲੋਂ ਕੀਤੀ ਜਾ ਰਹੀ ਨਿੱਜੀਕਰਨ ਦੀ ਅਤੇ ਹਰ ਖੇਤਰ ਵਿਚ ਲਾਗੂ ਹੋ ਰਹੀਆਂ ਕਾਰਪੋਰੇਟ ਪੱਖੀ ਨੀਤੀਆਂ ਦੀ ਨਿਖੇਧੀ ਕੀਤੀ। ਜੀ. ਐੱਨ. ਡੀ. ਯੂ. ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਬਾਈ ਅਮਰਜੀਤ, ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਸੁਮੀਤ ਸਿੰਘ, ਦੇਸ਼ ਭਗਤ ਯਾਦਗਾਰ ਕਮੇਟੀ ਵਲੋਂ ਡਾ. ਪਰਮਿੰਦਰ, ਸੰਯੁਕਤ ਕਿਸਾਨ ਮੋਰਚੇ ਵਲੋਂ ਬੀ. ਕੇ. ਯੂ. ਕ੍ਰਾਂਤੀਕਾਰੀ ਦੇ ਸਵਿੰਦਰਪਾਲ ਸਿੰਘ ਤੇ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਪ੍ਰੋ. ਬਰਿੰਦਰ ਸਿੰਘ ਸ਼ਾਮਲ ਹੋਏ।
ਭਾਰਤ ਬੰਦ ਕਰਕੇ ਪੂਰੀ ਤਰ੍ਹਾਂ ਨਾਲ ਠੱਪ ਰਹੀ ਮੈਟਰੋ ਬੱਸ ਸੇਵਾ
ਅੰਮ੍ਰਿਤਸਰ (ਹਰਮਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚਾ ਵਲੋਂ ਦਿੱਤੇ ਭਾਰਤ ਬੰਦ ਪੂਰੀ ਤਰ੍ਹਾਂ ਨਾਲ ਸਫਲ ਰਿਹਾ। ਇਸ ਦਾ ਅਸਰ ਸਰਕਾਰੀ ਵਿਭਾਗਾਂ 'ਤੇ ਵੀ ਦੇਖਣ ਨੂੰ ਮਿਲਿਆ। ਬਹੁਤ ਸਾਰੇ ਸਰਕਾਰੀ ਵਿਭਾਗਾਂ ਦੇ ਮੁਲਾਜ਼ਮਾਂ ਵਲੋਂ ਬੰਦ ਦੇ ਮੱਦੇਨਜ਼ਰ ਇਕ ਵਿਭਾਗਾਂ ਦੇ ਮੁਲਾਜ਼ਮ ਸਮੂਹਿਕ ਤੌਰ 'ਤੇ ਛੁੱਟੀ 'ਤੇ ਸਨ, ਪਰ ਨਗਰ ਨਿਗਮ ਅੰਮ੍ਰਿਤਸਰ ਸਮੇਤ ਕਈ ਸਰਕਾਰੀ ਅਦਾਰੇ ਆਮ ਦਿਨਾਂ ਦੀ ਤਰ੍ਹਾਂ ਖੁਲ੍ਹੇ ਰਹੇ ਪਰ ਹਾਜ਼ਰੀ ਆਮ ਦਿਨਾਂ ਦੇ ਮੁਕਾਬਲੇ ਬਹੁਤ ਘੱਟ ਰਹੀ । ਦੂਰ ਦੁਰਾਡੇ ਤੋਂ ਬੱਸਾਂ ਤੇ ਹੋਰ ਸਾਧਨਾਂ ਰਾਹੀ ਦਫ਼ਤਰ ਪਹੁੰਚਣ ਵਾਲੇ ਕਈ ਅਧਿਕਾਰੀ ਅਤੇ ਮੁਲਾਜ਼ਮ ਦਫ਼ਤਰ ਨਹੀਂ ਪਹੁੰਚ ਸਕੇ ਜਾਂ ਨਿਧਾਰਤ ਸਮੇਂ ਤੋਂ ਪੱਛੜ ਕੇ ਆਪਣੀ ਡਿਊਟੀ ਤੇ ਹਾਜ਼ਰ ਹੋਏ। ਬੰਦ ਦੇ ਸੱਦੇ ਦਾ ਅਸਰ ਸੜਕੀ ਆਵਾਜਾਈ 'ਤੇ ਬਹੁਤ ਜ਼ਿਆਦਾ ਪਿਆ, ਬਹੁਤ ਜਗ੍ਹਾ 'ਤੇ ਸੜਕੀ ਅਵਾਜਾਈ ਨਾ ਦੇੇ ਬਰਾਬਰ ਰਹੀ। ਪੰਜਾਬ ਦਾ ਪਲੇਠਾ ਬੀ.ਆਰ.ਟੀ.ਐਸ ਪ੍ਰੋਜੈਕਟ ਜਿਸ ਦੇ ਤਹਿਤ ਸ਼ਹਿਰ ਵਿਚ ਮੈਟਰੋ ਬੱਸਾਂ ਚਲਦੀਆਂ ਹਨ, ਉਨ੍ਹਾਂ ਦਾ ਚੱਕਾ ਵੀ ਜਾਮ ਰਿਹਾ । ਮੈਟਰੋ ਬੱਸ ਸੇਵਾ ਦੇ ਠੱਪ ਰਹਿਣ ਕਰਕੇ ਮੈਟਰੋ ਸਟੇਸ਼ਨਾਂ 'ਤੇ ਸੰਨਾਟਾ ਛਾਇਆ ਰਿਹਾ। ਮੈਟਰੋ ਬੱਸ ਸੇਵਾ ਦੇ ਡਰਾਇਵਰਾਂ, ਟਿਕਟ ਕਲੈਕਟਰਾਂ ਤੇ ਹੋਰ ਮੁਲਾਜ਼ਮਾਂ ਵਲੋਂ ਬੰਦ ਦਾ ਸਮਰਥਨ ਕਰਦੇ ਹੋਏ ਭੰਡਾਰੀ ਪੁਲ 'ਤੇ ਕਿਸਾਨ, ਮਜ਼ਦੂਰ ਤੇ ਹੋਰ ਸਹਿਯੋਗੀ ਜਥੇਬੰਦੀਆਂ ਵਲੋਂ ਦਿੱਤੇ ਗਏ ਧਰਨੇ ਵਿਚ ਸ਼ਮੂਲੀਅਤ ਕੀਤੀ ਗਈ। ਸ਼ਹਿਰ ਦੀਆਂ ਕਈ ਜਗ੍ਹਾ 'ਤੇ ਕਿਸਾਨਾਂ ਦੇ ਧਰਨਿਆਂ ਕਰਕੇ ਰਸਤੇ ਬੰਦ ਹੋਣ ਕਰਕੇ ਨਗਰ ਨਿਗਮ ਦੇ ਵੱਖ-ਵੱਖ ਵਿਭਾਗਾਂ ਅਧਿਕਾਰੀ ਅਤੇ ਮੁਲਾਜਮ ਫੀਲਡ ਵਿਚ ਨਹੀਂ ਨਿਕਲੇ ।
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਧਰਨਾ
ਅੰਮ੍ਰਿਤਸਰ (ਸੁਰਿੰਦਰਪਾਲ ਸਿੰਘ ਵਰਪਾਲ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪ੍ਰਧਾਨ ਕਰਮਜੀਤ ਸਿੰਘ ਨੰਗਲੀ ਤੇ ਸੀਨੀਅਰ ਕਿਸਾਨ ਆਗੂ ਪਲਵਿੰਦਰ ਸਿੰਘ ਮਾਹਲ ਦੀ ਅਗਵਾਈ 'ਚ ਫਤਹਿਗੜ੍ਹ੍ਹ ਚੂੜੀਆਂ ਬਾਈਪਾਸ ਵਿਖੇ ਧਰਨਾ ਲਾਇਆ ਗਿਆ। ਇਸ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਲੋਕ ਵਿਰੋਧੀ ਖੇਤੀ ਕਾਨੂੰਨ ਵਿਰੁੱਧ ਸੰਘਰਸ਼ ਸਾਰੇ ਦੇਸ਼ 'ਚ ਫੈਲ ਚੁੱਕਾ ਹੈ। ਇਸ ਮੌਕੇ ਬਲਾਕ ਸਕੱਤਰ ਡਾ: ਪਰਮਿੰਦਰ ਸਿੰਘ, ਹਰਪਾਲ ਸਿੰਘ, ਅਨਮੋਲ ਸਿੰਘ, ਕਾਬਲ ਸਿੰਘ, ਅਮਰੀਕ ਸਿੰਘ ਲੁਹਾਰਕਾ, ਹਰਜਿੰਦਰ ਸਿੰਘ, ਰਾਜਾ ਪੰਡੋਰੀ, ਅਜੀਤ ਪਾਲ ਸਿੰਘ, ਲਖਵਿੰਦਰ ਮੂਧਲ, ਜਗਤਾਰ ਜਹਾਂਗੀਰ, ਸ਼ੇਰਾ ਸੋਹੀ, ਰਾਜਾ ਜੇਠੂਵਾਲ, ਰਾਣਾ ਦਾਉਕੇ, ਰਾਜਬੀਰ ਨੰਬਰਦਾਰ, ਅਜੀਤ ਸਿੰਘ, ਬੀਬੀ ਬਲਵਿੰਦਰ ਕੌਰ ਪੰਧੇਰ ਆਦਿ ਹਾਜ਼ਰ ਸਨ।
ਅੰਮ੍ਰਿਤਸਰ ਖੇਤਰੀ ਪਾਸਪੋਰਟ ਦਫ਼ਤਰ ਨੂੰ ਕਿਸਾਨਾਂ ਨੇ ਕਰਵਾਇਆ ਬੰਦ
ਅੰਮ੍ਰਿਤਸਰ, (ਰਾਜੇਸ਼ ਕੁਮਾਰ ਸ਼ਰਮਾ)-ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਭਾਰਤ ਬੰਦ ਦੌਰਾਨ ਕਿਸਾਨਾਂ ਵਲੋਂ ਅੰਮ੍ਰਿਤਸਰ ਖੇਤਰੀ ਪਾਸਪੋਰਟ ਦਫ਼ਤਰ ਨੂੰ ਵੀ ਬੰਦ ਕਰਵਾਇਆ ਗਿਆ ਪਰ ਲੋਕਾਂ ਵਲੋਂ ਕਿਸਾਨਾਂ ਨੂੰ ਕੀਤੀ ਅਪੀਲ ਤੋਂ ਬਾਅਦ ਦਫ਼ਤਰ ਦਾ ਕੰਮਕਾਜ ਮੁੜ ਸ਼ੁਰੂ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਸਥਾਨਕ ਮਾਲ ਰੋਡ ਸਥਿਤ ਅੰਮ੍ਰਿਤਸਰ ਖੇਤਰੀ ਪਾਸਪੋਰਟ ਦਫ਼ਤਰ 'ਚ ਕੰਮਕਾਜ ਕਰਵਾਉਣ ਲਈ ਦੂਰ ਦਰਾਡੇ ਤੋਂ ਲੋਕ ਪਹੁੰਚੇ ਹੋਏ ਸਨ ਜਿਸਦੀ ਸੂਚਨਾ ਮਿਲਣ 'ਤੇ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਦੀ ਅਗਵਾਈ ਹੇਠ ਕਿਸਾਨ ਦਫ਼ਤਰ ਬੰਦ ਕਰਵਾਉਣ ਪਹੁੰਚ ਗਏ ਪਰ ਉੱਥੇ ਕੰਮਕਾਜ ਕਰਵਾਉਣ ਆਏ ਲੋਕਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਦੂਰ ਦਰਾਡੇ ਤੋਂ ਆਏ ਹਨ, ਇਸ ਲਈ ਉਨ੍ਹਾਂ ਨੂੰ ਕੰਮਕਾਜ ਕਰਵਾਉਣ ਦਿੱਤਾ ਜਾਵੇ ਜਿਸ ਤੋਂ ਬਾਅਦ ਪਾਸਪੋਰਟ ਦਫ਼ਤਰ ਦਾ ਕੰਮਕਾਜ ਮੁੜ ਸ਼ੁਰੂ ਹੋ ਗਿਆ। ਇਸ ਸਬੰਧੀ ਸਹਾਇਕ ਪਾਸਪੋਰਟ ਅਧਿਕਾਰੀ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਅੱਜ ਸਵੇਰੇ ਕਿਸਾਨ ਪਾਸਪੋਰਟ ਦਫ਼ਤਰ ਬੰਦ ਕਰਵਾਉਣ ਆਏ ਸਨ, ਪਰ ਲੋਕਾਂ ਵਲੋਂ ਕੀਤੀ ਅਪੀਲ ਤੋਂ ਬਾਅਦ ਕਿਸਾਨਾਂ ਨੇ ਕੰਮਕਾਜ ਮੁੜ ਸ਼ੁਰੂ ਕਰਨ ਲਈ ਕਹਿ ਦਿੱਤਾ। ਉਨ੍ਹਾਂ ਦੱਸਿਆ ਕਿ ਅੱਜ ਅੰਮ੍ਰਿਤਸਰ ਖੇਤਰੀ ਪਾਸਪੋਰਟ ਦਫ਼ਤਰ ਵਿਖੇ 700 ਤੋਂ ਵੱਧ ਉਮੀਦਵਾਰਾਂ ਨੂੰ ਮਿਲਣ ਦਾ ਸਮਾਂ ਮਿਲਿਆ ਸੀ।
ਖੇਤੀ ਅਧਿਕਾਰੀਆਂ ਵਲੋਂ ਭਾਰਤ ਬੰਦ ਦਾ ਪੂਰਨ ਸਮਰਥਨ
ਅੰਮ੍ਰਿਤਸਰ (ਸੁਰਿੰਦਰਪਾਲ ਸਿੰਘ ਵਰਪਾਲ)-ਸੰਯੁਕਤ ਕਿਸਾਨ ਮੋਰਚਾ ਦਿੱਲੀ ਵਲੋਂ ਭਾਰਤ ਬੰਦ ਦੇ ਦਿੱਤੇ ਸੱਦੇ 'ਤੇ ਖੇਤੀਬਾੜੀ, ਬਾਗ਼ਬਾਨੀ, ਭੂਮੀ ਰੱਖਿਆ ਤੇ ਪਸ਼ੂ-ਪਾਲਣ ਅਧਿਕਾਰੀਆਂ ਦੀ ਸਾਂਝੀ ਜਥੇਬੰਦੀ, 'ਐਗਰੀਕਲਚਰ ਟੈਕਨੋਕਰੇਟਸ ਐਕਸ਼ਨ ਕਮੇਟੀ, ਪੰਜਾਬ' ਨੇ ਤਿੰਨ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਹੱਕ ਵਿਚ ਪੂਰਨ ਸਮਰਥਨ ਦਿੱਤਾ। ਅੰਮ੍ਰਿਤਸਰ ਵਿਖੇ ਲੱਗੇ ਕਿਸਾਨਾਂ ਦੇ ਧਰਨੇ 'ਚ ਵੱਡੀ ਗਿਣਤੀ ਨਾਲ ਖੇਤੀ ਟੈਕਨੋਕਰੇਟਸ ਸ਼ਾਮਿਲ ਹੋਏ ਅਤੇ ਉਨ੍ਹਾਂ ਦੀ ਅਗਵਾਈ ਕਰ ਰਹੇ ਜਥੇਬੰਦੀ ਦੇ ਜਨਰਲ ਸਕੱਤਰ ਅਤੇ ਪਲਾਂਟ ਡਾਕਟਰਜ਼ ਸਰਵਿਸਿਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਡਾ: ਸੁਖਬੀਰ ਸਿੰਘ ਸੰਧੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨ ਭਲਾਈ ਲਈ ਕੰਮ ਕਰਦੇ ਖੇਤੀ ਟੈਕਨੋਕਰੇਟਸ ਅਤੇ ਜ਼ਮੀਨ ਵਿੱਚੋਂ ਪੈਸਾ ਪੈਦਾ ਕਰਕੇ ਭਾਰਤ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਵਾਲੇ ਕਿਸਾਨਾਂ ਤੇ ਮਜ਼ਦੂਰਾਂ ਦਾ ਬੜਾ ਗੂੜਾ ਰਿਸ਼ਤਾ ਹੈ।
ਭਾਰਤ ਬੰਦ ਦੇ ਸੱਦੇ ਤਹਿਤ ਕਸਬਾ ਖ਼ਾਸਾ ਰਿਹਾ ਮੁਕੰਮਲ ਬੰਦ
ਖ਼ਾਸਾ, (ਗੁਰਨੇਕ ਸਿੰਘ ਪੰਨੂ)-ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦੇ ਸੱਦੇ 'ਤੇ ਅੱਜ ਕਸਬਾ ਖ਼ਾਸਾ, ਭਕਨਾ ਤੇ ਆਸ-ਪਾਸ ਦੇ ਸਰਹੱਦੀ ਪਿੰਡਾਂ ਵਿਚ ਪੂਰਨ ਤੌਰ 'ਤੇ ਬੰਦ ਦਾ ਅਸਰ ਰਿਹਾ। ਜੀ. ਟੀ. ਰੋਡ ਅਟਾਰੀ ਤੋਂ ਅੰਮ੍ਰਿਤਸਰ ਵੀ ਕਿਸਾਨਾਂ ਦੁਆਰਾ ਸਵੇਰ ਤੋਂ ਹੀ ਬੰਦ ਕੀਤਾ ਗਿਆ ਸੀ, ਜਿਸ ਕਾਰਨ ਜੀ. ਟੀ ਰੋਡ ਅਟਾਰੀ ਤੋਂ ਅੰਮ੍ਰਿਤਸਰ 'ਤੇ ਵੀ ਸੁੰਨ ਛਾਈ ਰਹੀ। ਕਸਬਾ ਖ਼ਾਸਾ ਦੇ ਸਕੂਲ, ਬੈਂਕ, ਰੈਸਰੋਰੈਂਟ ਤੇ ਬਜਾਰ ਪੂਰੀ ਤਰ੍ਹਾਂ ਬੰਦ ਰਹੇ। ਕਿਸਾਨ ਜਥੇਬੰਦੀਆਂ ਵਲੋਂ ਖ਼ਾਸਾ ਚੌਕ ਵਿਖੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜੀ ਕੀਤੀ ਗਈ ਤੇ ਤਾਨਾਸ਼ਾਹੀ ਰਵੱਈਆ ਛੱਡ ਕੇ ਤਿੰਨ ਕਾਲੇ ਕਾਨੂੰਨ ਵਾਪਸ ਲੈਣ ਲਈ ਕਿਹਾ।
ਅੰਮਿ੍ਤਸਰ, 27 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਖੇਤੀ ਕਾਨੂੰਨਾਂ ਦੇ ਵਿਰੋਧ 'ਚ ਸੰਯਕੁਤ ਕਿਸਾਨ ਮੋਰਚੇ ਵਲੋਂ ਭਾਰਤ ਬੰਦ ਦਾ ਅਸਰ ਸਰਕਾਰੀ ਤੇ ਗ਼ੈਰ ਸਰਕਾਰੀ ਬੈਂਕਾਂ 'ਤੇ ਵੀ ਦੇਖਣ ਨੂੰ ਮਿਲਿਆ | ਇਸ ਦੌਰਾਨ ਕਈ ਬੈਂਕ ਖੱੁਲੇ੍ਹ ਰਹੇ ਤੇ ਕਈ ਬੰਦ ਮਿਲੇ | ਜਾਣਕਾਰੀ ...
ਅੰਮਿ੍ਤਸਰ, 27 ਸਤੰਬਰ (ਰੇਸ਼ਮ ਸਿੰਘ)-ਥਾਣਾ ਬੀ. ਡਵੀਜ਼ਨ ਦੇ ਨੇੜੇ ਹੀ ਹਥਿਆਰਬੰਦ ਲੁਟੇਰਿਆਂ ਵਲੋਂ ਮਨੀਚੇਂਜਰ ਦੀ ਦੁਕਾਨ ਤੋਂ ਕਰੀਬ 10 ਲੱਖ ਦੀ ਰਾਸ਼ੀ ਲੁੱਟੇ ਜਾਣ ਦੇ ਮਾਮਲੇ 'ਚ ਪੁਲਿਸ ਵਲੋਂ ਹਾਲੇ ਕਿਸੇ ਨੂੰ ਵੀ ਗਿ੍ਫਤਾਰ ਨਹੀਂ ਕੀਤਾ ਜਾ ਸਕਿਆ ਅਤੇ ਇਸ ਚਰਚਿਤ ...
ਅੰਮਿ੍ਤਸਰ, 27 ਸਤੰਬਰ (ਸੁਰਿੰਦਰ ਕੋਛੜ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤ ਦਿਹਾੜੇ ਦੇ ਸਮਾਗਮਾਂ 'ਚ ਵਿਸ਼ੇਸ਼ ਸੱਦੇ 'ਤੇ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਸ਼ਿਰਕਤ ਕਰਨ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ 28 ਸਤੰਬਰ ਨੂੰ ...
ਅੰਮਿ੍ਤਸਰ, 27 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ 3 ਖੇਤੀ ਕਾਨੂੰਨਾਂ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਨੂੰ ਅੱਜ ਅੰਮਿ੍ਤਸਰ 'ਚ ਜਬਰਦਸਤ ਹੁੰਗਾਰਾ ਦੇਖਣ ਨੂੰ ਮਿਲਿਆ | ਇਸ ਦੌਰਾਨ ਜਿਥੇ ...
ਕਰਤਾਰਪੁਰ, 27 ਸਤੰਬਰ (ਭਜਨ ਸਿੰਘ)- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਤਾ ਗੁਜਰੀ ਜੀ ਤੇ ਨÏਵੇਂ ਪਾਤਸ਼ਾਹ ਦੇ ਵਿਆਹ ਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਵਿਆਹ ਅਸਥਾਨ ...
ਛੇਹਰਟਾ, 27 ਸਤੰਬਰ (ਸੁਰਿੰਦਰ ਸਿੰਘ ਵਿਰਦੀ)-ਪੰਜਾਬ ਸਰਕਾਰ ਰਾਜ ਵਿਚੋਂ ਬੇਰੁਜਗਾਰੀ ਨੂੰ ਖਤਮ ਕਰਨ ਦੇ ਲਈ ਚੱਲ ਰਹੀ ਲੜੀ ਤਹਿਤ ਸਰਕਾਰ ਵਲੋਂ ਪਿਛਲੇ ਸਾਢੇ 4 ਸਾਲਾਂ ਦੌਰਾਨ ਸਰਕਾਰੀ ਨੌਕਰੀਆਂ ਵਿਚ ਭਰਤੀ ਕੀਤੀ ਜਾ ਰਹੀ ਹੈ ਤੇ ਰੁਜਗਾਰ ਮੇਲੇ ਲਗਾ ਕੇ ਵੀ ਨੌਜਵਾਨਾਂ ...
ਅੰਮਿ੍ਤਸਰ, (ਸੁਰਿੰਦਰਪਾਲ ਸਿੰਘ ਵਰਪਾਲ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਦੌਰਾਨ ਸ਼੍ਰੋਮਣੀ ਕਮੇਟੀ ਦਫ਼ਤਰ ਖੁੱਲੇ੍ਹ ਰੱਖਣ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦਿਆਂ ...
ਅੰਮਿ੍ਤਸਰ, 27 ਸਤੰਬਰ (ਜੱਸ)-ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਲੋਂ 38ਵੇਂ ਸਾਲਾਨਾ ਗੁਰਮਤਿ ਸਮਾਗਮ ਤੇ ਬੰਦੀ ਛੋੜ੍ਹ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਤਿਸੰਗ ਸਭਾ ਬਾਜ਼ਾਰ ਲੋਹਾਰਾ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ | ਇਸ ਮੌਕੇ ਭਾਈ ਗੁਰਇਕਬਾਲ ...
ਸੁਲਤਾਨਵਿੰਡ, 27 ਸਤੰਬਰ (ਗੁਰਨਾਮ ਸਿੰਘ ਬੁੱਟਰ)-ਹਲਕਾ ਦੱਖਣੀ ਤੇ ਨਗਰ ਨਿਗਮ ਦੀ ਹਦੂਦ ਅੰਦਰ ਆਉਂਦੇ ਇਤਿਹਾਸਕ ਪਿੰਡ ਸੁਲਤਾਨਵਿੰਡ ਦੇ ਮੇਨ ਬਜ਼ਾਰ 'ਚ ਲੱਗੇ ਕੂੜੇ ਤੋਂ ਦੁਕਾਨਦਾਰ ਤੇ ਇਲਾਕਾ ਵਾਸੀ ਕਾਫੀ ਪ੍ਰੇਸ਼ਾਨ ਹਨ | ਗੱਲਬਾਤ ਕਰਦਿਆਂ ਦੁਕਾਨਦਾਰ ਅਤੇ ਨਾਲ ਦੇ ...
ਅੰਮਿ੍ਤਸਰ, 27 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਆਰਿਆ ਸਮਾਜ ਬਾਜ਼ਾਰ ਸ਼ਰਧਾਨੰਦ ਅੰਮਿ੍ਤਸਰ ਵਿਖੇ ਪ੍ਰਧਾਨ ਸ਼ਸੀ ਕੋਮਲ ਦੀ ਅਗਵਾਈ 'ਚ ਭਜਨ ਸੰਧਿਆ ਦਾ ਆਯੋਜਨ ਕੀਤਾ ਗਿਆ | ਪ੍ਰੋਗਰਾਮ ਦੀ ਸ਼ੁਰੁੂਆਤ ਹਵਨ ਯੱਗ ਤੋਂ ਕੀਤੀ ਗਈ | ਇਸ ਮੌਕੇ ਆਰਿਆ ਜਗਤ ਦੇ ਯੁਵਾ ਭਜਨ ...
ਅੰਮਿ੍ਤਸਰ, 27 ਸਤੰਬਰ (ਰੇਸ਼ਮ ਸਿੰਘ)-ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ ਭਾਰਤ ਬੰਦ ਦੇ ਸੱਦੇ ਵਜੋਂ ਅੰਮਿ੍ਤਸਰ ਬਾਰ ਐਸੋਸੀਏਸ਼ਨ ਵਲੋਂ ਵੀ ਭਰਪੂਰ ਸਮਰਥਨ ਦਿੱਤਾ ਗਿਆ ਹੈ ਜਿਸ ਤਹਿਤ ਜ਼ਿਲ੍ਹਾ ਕਚਹਿਰੀਆਂ 'ਚ ਅੱਜ 'ਨੋ ਵਰਕ ਡੇ' ਕੀਤਾ ਗਿਆ ਤੇ ਕੋਈ ਵੀ ਵਕੀਲ ਅਦਾਲਤ 'ਚ ...
ਅੰਮਿ੍ਤਸਰ, 27 ਸਤੰਬਰ (ਹਰਮਿੰਦਰ ਸਿੰਘ)-ਅੱਜ ਭਾਵੇਂ ਕਿ ਭਾਰਤ ਬੰਦ ਕਰਕੇ ਜਨਜੀਵਨ ਪੂਰੀ ਤਰ੍ਹਾਂ ਪ੍ਰਭਾਵਿਤ ਹੋਇਆ ਸੀ ਪਰ ਇਸ ਦੇ ਬਾਵਜੂਦ ਵੀ ਨਗਰ ਨਿਗਮ ਦੇ ਦਫ਼ਤਰਾਂ ਵਿਖੇ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਲਈ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ | ...
ਅੰਮਿ੍ਤਸਰ, 27 ਸਤੰਬਰ (ਗਗਨਦੀਪ ਸ਼ਰਮਾ)-ਨਵੇਂ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਕਿਸਾਨਾਂ ਵਲੋਂ ਦਿੱਤੇ ਗਏ 'ਭਾਰਤ ਬੰਦ' ਦੇ ਸੱਦੇ ਦੇ ਚੱਲਦਿਆਂ ਵੱਖ-ਵੱਖ ਥਾਵਾਂ 'ਤੇ ਲਗਾਏ ਗਏ ਰੋਸ ਧਰਨਿਆਂ ਕਰਕੇ ਬੱਸ ਤੇ ਰੇਲ ਸੇਵਾ ਬੁਰੀ ਤਰ੍ਹਾਂ ਪ੍ਰਭਾਵਿਤ ਰਹੀ | ਇਸ ...
ਅੰਮਿ੍ਤਸਰ, 27 ਸਤੰਬਰ (ਜਸਵੰਤ ਸਿੰਘ ਜੱਸ)-ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਦਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਅਸਰ ਦੇਖਿਆ ਗਿਆ | ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਸੜਕ 'ਤੇ ਰੇਲ ਮਾਰਗ ਬੰਦ ਰਹਿਣ ਕਾਰਨ ਦੂਜੇ ਸ਼ਹਿਰਾਂ, ਸੂਬਿਆਂ ...
ਅੰਮਿ੍ਤਸਰ, 27 ਸਤੰਬਰ (ਰੇਸ਼ਮ ਸਿੰਘ)-ਕੋਰੋਨਾ ਦੇ ਅੱਜ 5 ਨਵੇਂ ਮਰੀਜ਼ ਮਿਲੇ ਹਨ ਜਦੋਂ ਕਿ ਚੰਗੀ ਖ਼ਬਰ ਹੈ ਕਿ ਕੋਰੋਨਾ ਮੁਕਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 6 ਹੈ ਜਿਨ੍ਹਾਂ ਦੀ ਰਿਪੋਰਟ ਨੈਗੇਟਿਵ ਆਉਣ ਉਪਰੰਤ ਇਹ ਮਰੀਜ਼ ਹਸਪਤਾਲ ਤੋਂ ਛੁੱਟੀ ਲੈ ਕੇ ਘਰਾਂ ਨੂੰ ਪਰਤ ...
ਮਾਨਾਂਵਾਲਾ, 27 ਸਤੰਬਰ (ਗੁਰਦੀਪ ਸਿੰਘ ਨਾਗੀ)-ਸੰਯੁਕਤ ਕਿਸਾਨ ਮੋਰਚੇ ਵਲੋਂ ਐਲਾਨੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਸੜਕਾਂ ਸਮੇਤ ਰੇਲਵੇ ਟਰੈਕ 'ਤੇ ਵੀ ਕਿਸਾਨਾਂ ਵਲੋਂ ਧਰਨਾ ਦਿੱਤੇ ਜਾਣ ਕਾਰਨ ਰੇਲ ਆਵਾਜਾਈ ਵੀ ਪੂਰੀ ਤਰ੍ਹਾਂ ਠੱਪ ਰਹੀ | ਸਟੇਸ਼ਨ ਮਾਸਟਰ ਹਰਪਿੰਦਰ ...
ਅੰਮਿ੍ਤਸਰ, 27 ਸਤੰਬਰ (ਰੇਸ਼ਮ ਸਿੰਘ)-ਕੇਂਦਰ ਸਰਕਾਰ ਵਲੋਂ ਲਗਾਤਾਰ ਜੀ. ਐਸ. ਟੀ ਦੀਆਂ ਦਰਾਂ 'ਚ ਵਾਧਾ ਕਰਕੇ ਆਮ ਲੋਕਾਂ 'ਤੇ ਮਹਿੰਗਾਈ ਦਾ ਬੋਝ ਪਾਇਆ ਜਾ ਰਿਹਾ ਹੈ, ਜਿਸ ਕਰਕੇ ਮਹਿੰਗਾਈ ਦਿਨ-ਪ੍ਰਤੀ-ਦਿਨ ਵਧਦੀ ਜਾ ਰਹੀ ਹੈ ਤੇ ਇਸ ਮੁੱਦੇ ਨੂੰ ਸੂਬਾ ਸਰਕਾਰ ਕੇਂਦਰ ਕੋਲ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX