ਚੰਡੀਗੜ੍ਹ, 27 ਸਤੰਬਰ (ਮਨਜੋਤ ਸਿੰਘ ਜੋਤ)-ਚੰਡੀਗੜ੍ਹ 'ਚ ਭਾਰਤ ਬੰਦ ਦਾ ਮਿਲਿਆ-ਜੁਲਿਆ ਅਸਰ ਦੇਖਣ ਨੂੰ ਮਿਲਿਆ | ਸ਼ਹਿਰ ਵਿਚ ਜ਼ਿਆਦਾਤਰ ਮਾਰਕੀਟਾਂ ਖੁੁੱਲ੍ਹੀਆਂ ਰਹੀਆਂ ਪਰ ਬਾਜ਼ਾਰਾਂ 'ਚ ਬਹੁਤ ਘੱਟ ਲੋਕ ਨਜ਼ਰ ਆਏ, ਜਦ ਕਿ ਦਫ਼ਤਰ ਵੀ ਜ਼ਿਆਦਾਤਰ ਖੁੱਲ੍ਹੇ ਸਨ | ਕਿਸਾਨ ਜਥੇਬੰਦੀਆਂ ਵਲੋਂ ਚੰਡੀਗੜ੍ਹ ਦੀਆਂ ਹੱਦਾਂ 'ਤੇ ਕੀਤੀ ਘੇਰਾਬੰਦੀ ਕਾਰਨ ਜ਼ਿਆਦਾਤਰ ਲੋਕ ਚੰਡੀਗੜ੍ਹ 'ਚ ਦਾਖ਼ਲ ਨਹੀਂ ਹੋ ਸਕੇ | ਸੜਕਾਂ 'ਤੇ ਆਵਾਜਾਈ ਘੱਟ ਰਹੀ | ਚੰਡੀਗੜ੍ਹ ਨਾਲ ਲੱਗਦੀਆਂ ਪੰਜਾਬ ਦੀਆਂ ਸਾਰੀਆਂ ਸਰਹੱਦਾਂ ਕਿਸਾਨ ਜਥੇਬਦੀਆਂ ਵਲੋਂ ਬੰਦ ਕੀਤੀਆਂ ਗਈਆਂ ਸਨ | ਚੰਡੀਗੜ੍ਹ ਤੋਂ ਮੁਹਾਲੀ, ਮੁੱਲਾਂਪੁਰ ਅਤੇ ਜ਼ੀਰਕਪੁਰ ਜਾਣ ਵਾਲੇ ਸਾਰੇ ਰਸਤੇ ਬੰਦ ਸਨ, ਜਦ ਕਿ ਐਂਬੂਲੈਂਸਾਂ ਤੇ ਜ਼ਰੂਰੀ ਕੰਮ 'ਤੇ ਜਾਣ ਵਾਲਿਆਂ ਨੂੰ ਛੋਟ ਦਿੱਤੀ ਗਈ ਸੀ | ਇਸ ਤੋਂ ਇਲਾਵਾ ਸ਼ਹਿਰ 'ਚ ਫਰਨੀਚਰ ਮਾਰਕਿਟ ਸਮੇਤ ਕਈ ਅਹਿਮ ਦੁਕਾਨਾਂ, ਜਿੰਮ ਆਦਿ ਵੀ ਬੰਦ ਰਹੇ, ਹਾਲਾਂ ਕਿ ਸ਼ਾਮ ਪੰਜ ਵਜੇ ਤੋਂ ਬਾਅਦ ਜ਼ਿਆਦਾਤਰ ਦੁਕਾਨਾਂ ਖੁੱਲ੍ਹ ਗਈਆਂ ਸਨ | ਚੰਡੀਗੜ੍ਹ 'ਚ ਸੀ. ਟੀ. ਯੂ. ਦੀਆਂ ਬੱਸਾਂ 'ਤੇ ਬੰਦ ਦਾ ਅਸਰ ਘੱਟ ਦੇਖਣ ਨੂੰ ਮਿਲਿਆ ਜਦ ਕਿ ਅੰਤਰਰਾਜੀ ਬੱਸ ਅੱਡੇ 'ਤੇ ਬੱਸਾਂ ਦਾ ਆਉਣਾ-ਜਾਣਾ ਘੱਟ ਰਿਹਾ |
ਬੰਦ ਦਾ ਸ਼ੋ੍ਰਮਣੀ ਕਮੇਟੀ 'ਤੇ ਵੀ ਪਿਆ ਅਸਰ
ਚੰਡੀਗੜ੍ਹ, (ਐਨ. ਐਸ. ਪਰਵਾਨਾ)-ਅੱਜ ਦੇ ਭਾਰਤ ਬੰਦ ਦਾ ਅਸਰ ਇਥੋਂ ਦੇ ਸੈਕਟਰ 5 ਵਿਚ ਸਥਿਤ ਐਸ. ਜੀ. ਪੀ. ਸੀ ਦੇ ਦਫ਼ਤਰ 'ਤੇ ਵੀ ਚੰਗਾ ਪ੍ਰਭਾਵ ਪਿਆ | ਦੱਸਿਆ ਗਿਆ ਹੈ ਕਿ ਇਸ ਦਫ਼ਤਰ 'ਚ ਅੱਜ ਕੋਈ ਵੀ ਕਰਮਚਾਰੀ ਡਿਊਟੀ 'ਤੇ ਹਾਜ਼ਰ ਨਹੀਂ ਸੀ, ਸਿਵਾਏ ਮਾਲੀ ਦੇ | ਇਸ ਪੱਤਰਕਾਰ ਨੇ ਅੱਜ ਉਕਤ ਦਫ਼ਤਰ 'ਚ ਜਾ ਕੇ ਦੇਖਿਆ ਕਿ ਮੇਨ ਗੇਟ 'ਤੇ ਤਾਲਾ ਲੱਗਾ ਹੋਇਆ ਸੀ | ਕਿਹਾ ਜਾਂਦਾ ਹੈ ਕਿ ਉਕਤ ਦਫ਼ਤਰ 'ਚ ਵਧੇਰੇ ਕਰਮਚਾਰੀ ਪੰਜਾਬ ਤੋਂ ਆਉਂਦੇ ਹਨ, ਜੋ ਅੱਜ ਨਹੀਂ ਪੁੱਜ ਸਕੇ | ਦਫ਼ਤਰ ਸੁੰਨਸਾਨ ਨਜ਼ਰ ਆ ਰਿਹਾ ਸੀ ਪਰ ਪੁੱਛਣ 'ਤੇ ਦੱਸਿਆ ਗਿਆ ਕਿ ਨਾ ਤਾਂ ਕੋਈ ਅਧਿਕਾਰੀ ਤੇ ਨਾ ਹੀ ਕੋਈ ਕਰਮਚਾਰੀ ਮੌਜੂਦ ਸੀ | ਆਮ ਤੌਰ 'ਤੇ ਇਸ ਦਫ਼ਤਰ 'ਚ ਸਿੱਖ ਸੰਗਤਾਂ ਕੰਮਾਂ ਕਾਰਾਂ ਲਈ ਆਉਂਦੀਆਂ ਜਾਂਦੀਆਂ ਰਹਿੰਦੀਆਂ ਹਨ ਪਰ ਦਿਲਚਸਪ ਗੱਲ ਇਹ ਹੈ ਕਿ ਚੰਡੀਗੜ੍ਹ ਦੇ ਨਾਲ ਮੁਹਾਲੀ 'ਚ ਪੁਲਿਸ ਵਾਲਿਆਂ ਨੇ ਆਮ ਜਨਤਾ ਦੀਆਂ ਗੱਡੀਆਂ ਨੂੰ ਰੋਕਿਆ ਤੇ ਲੋਕ ਰਸਤੇ ਬਦਲ ਕੇ ਚੰਡੀਗੜ੍ਹ ਪਹੁੰਚੇ |
ਐੱਸ. ਏ. ਐੱਸ. ਨਗਰ, 27 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਤਹਿਤ ਜ਼ਿਲ੍ਹਾ ਮੁਹਾਲੀ ਦੇ ਸ਼ਹਿਰਾਂ, ਕਸਬਿਆਂ ਤੇ ਪਿੰਡਾਂ 'ਚ ਕਿਸਾਨਾਂ ਵਲੋਂ ...
ਚੰਡੀਗੜ੍ਹ, 27 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ-45 'ਚ ਇਕ ਲੜਕੀ ਨਾਲ ਬੁੜੈਲ ਦੇ ਰਹਿਣ ਵਾਲੇ ਵਿਅਕਤੀ ਵਲੋਂ ਛੇੜਛਾੜ ਤੇ ਕੁੱਟਮਾਰ ਕਰਨ ਦਾ ਮਾਮਲਾ ਪੁਲਿਸ ਨੇ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਵਿਚ ਲੜਕੀ ਨੇ ਦੱਸਿਆ ਕਿ ਪਿੰਡ ...
ਚੰਡੀਗੜ੍ਹ, 27 ਸਤੰਬਰ (ਮਨਜੋਤ ਸਿੰਘ ਜੋਤ)-ਚੰਡੀਗੜ੍ਹ 'ਚ ਅੱਜ ਕੋਰੋਨਾ ਵਾਇਰਸ ਦੇ 7 ਨਵੇਂ ਮਾਮਲੇ ਸਾਹਮਣੇ ਆਏ ਹਨ | ਸ਼ਹਿਰ 'ਚ ਕੋਰੋਨਾ ਕੇਸਾਂ ਦੀ ਗਿਣਤੀ 44 ਹੋ ਗਈ ਹੈ | ਸਿਹਤਯਾਬ ਹੋਣ ਤੋਂ ਬਾਅਦ ਅੱਜ ਚਾਰ ਮਰੀਜ਼ਾਂ ਨੂੰ ਛੁੱਟੀ ਦੇ ਦਿੱਤੀ ਗਈ | ਅੱਜ ਆਏ ਕੋਰੋਨਾ ਦੇ ਨਵੇਂ ...
ਚੰਡੀਗੜ੍ਹ, 27 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਤਿੰਨ ਖੇਤੀਬਾੜੀ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨ ਸੰਗਠਨਾਂ ਵਲੋਂ ਭਾਰਤ ਬੰਦ ਹਰਿਆਣਾ 'ਚ ਸ਼ਾਂਤੀਪੂਰਨ ਢੰਗ ਨਾਲ ਸਮਾਪਤ ਹੋਇਆ | ਹਰਿਆਣਾ ਪੁਲਿਸ ਦੇ ਬੁਲਾਰੇ ਨੇ ਇਥੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਾਰਤ ਬੰਦ ਦਾ ...
ਚੰਡੀਗੜ੍ਹ, 27 ਸਤੰਬਰ (ਐਨ. ਐਸ. ਪਰਵਾਨਾ)-ਭਾਰਤ ਦੇ ਸਾਬਕਾ ਉੱਪ ਪ੍ਰਧਾਨ ਮੰਤਰੀ ਮਰਹੂਮ ਚੌਧਰੀ ਦੇਵੀ ਲਾਲ ਦਾ ਇਕ ਹੋਰ ਬੁੱਤ ਜਿਸ ਦੀ ਉਚਾਈ 42 ਫੁੱਟ ਹੈ, ਦਾ ਕੱਲ੍ਹ ਦੱਖਣੀ ਹਰਿਆਣਾ ਦੇ ਜ਼ਿਲ੍ਹਾ ਨੂਹ ਦੇ ਇਕ ਪਿੰਡ ਹਿਕਾਕ 'ਚ ਲਾਇਆ ਗਿਆ, ਜਿਸ ਦਾ ਉਦਘਾਟਨ ਉਨ੍ਹਾਂ ਦੇ ...
ਚੰਡੀਗੜ੍ਹ, 27 ਸਤੰਬਰ (ਬਿ੍ਜੇਂਦਰ ਗੌੜ)-ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਦੀ ਇਕ ਵਧੀਕ ਜ਼ਿਲ੍ਹਾ ਮੈਜਿਸਟਰੇਟ 'ਤੇ ਲੱਗੇ ਗੰਭੀਰ ਦੋਸ਼ਾਂ ਨੂੰ ਲੈ ਕੇ ਦਾਇਰ ਪਟੀਸ਼ਨ 'ਚ ਉਨ੍ਹਾਂ ਨੂੰ ਧਿਰ ਬਣਾਉਣ ਦੇ ਆਦੇਸ਼ ਹਾਈਕੋਰਟ ਰਜਿਸਟਰੀ ਨੂੰ ਦਿੰਦੇ ਇਸ ਮਹਿਲਾ ...
ਚੰਡੀਗੜ੍ਹ, 27 ਸਤੰਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਯੂਨੀਵਰਸਿਟੀ ਦੇ ਮਾਨਵ ਵਿਗਿਆਨ ਵਿਭਾਗ 'ਚ ਪੜ੍ਹਦੀ ਰਹੀ ਰਿਤਿਕਾ ਵਰਮਾ ਨੂੰ ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਵਲੋਂ ਕੇਂਦਰੀ ਯੁਵਾ ਮਾਮਲੇ ਤੇ ਖੇਡ ਮੰਤਰੀ ਅਨੁਰਾਗ ਠਾਕੁਰ ਦੀ ਹਾਜ਼ਰੀ 'ਚ ਵਰਚੂਅਲ ਮੋੜ ...
ਚੰਡੀਗੜ੍ਹ, 27 ਸਤੰਬਰ (ਐਨ. ਐਸ. ਪਰਵਾਨਾ)-ਜਨਸਾਧਾਰਨ ਦੀਆਂ ਸ਼ਿਕਾਇਤਾਂ ਸੁਣਨ ਤੇ ਸਮੱਸਿਆਵਾਂ ਦਾ ਹੱਲ ਕਰਨ ਲਈ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਵਲੋਂ ਸ਼ੁਰੂ ਕੀਤੀ ਸੀ. ਐਮ. ਵਿੰਡੋਂ ਤੇ ਟਵਿੱਟਰ ਹੈਂਡਲ ਨੂੰ ਆਮ ਜਨਤਾ ਇਕ ਚੰਗਾ ਕਦਮ ਮੰਨ ਰਹੇ ਹਨ, ...
ਲਾਲੜੂ, 27 ਸਤੰਬਰ (ਰਾਜਬੀਰ ਸਿੰਘ)-ਲਾਲੜੂ ਨਗਰ ਕੌਂਸਲ ਅਧੀਨ ਪੈਂਦੇ ਵਾਰਡ ਨੰਬਰ 17 ਦੀ ਦੱਪਰ ਕਾਲੋਨੀ ਦਾ ਇਕ 14 ਸਾਲਾ ਲੜਕਾ ਸ਼ੱਕੀ ਹਾਲਤ 'ਚ ਘਰ ਤੋਂ ਲਾਪਤਾ ਹੋ ਗਿਆ ਹੈ | ਪਰਿਵਾਰਕ ਮੈਂਬਰਾਂ ਨੇ ਉਸ ਦੀ ਗੁੰਮਸੁਦਗੀ ਦੀ ਸ਼ਿਕਾਇਤ ਨਾਹਰ ਪੁਲਿਸ ਚੌਕੀ ਲੈਹਲੀ ਵਿਖੇ ਦਰਜ ...
ਐੱਸ. ਏ. ਐੱਸ. ਨਗਰ, 27 ਸਤੰਬਰ (ਕੇ ਐੱਸ. ਰਾਣਾ)-ਮੁਹਾਲੀ ਵਿਧਾਨ ਸਭਾ ਹਲਕੇ ਨੂੰ ਵਿਕਾਸ ਪੱਖੋਂ ਨਮੂਨੇ ਦਾ ਹਲਕਾ ਬਣਾਉਣ ਲਈ ਵਚਨਬੱਧ ਸਾਬਕਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਅਤੇ ਮੌਜੂਦਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਵਿਕਾਸ ਕਾਰਜਾਂ ਪੱਖੋਂ ਹਲਕਾ ...
ਐੱਸ. ਏ. ਐੱਸ. ਨਗਰ, 27 ਸਤੰਬਰ (ਜਸਬੀਰ ਸਿੰਘ ਜੱਸੀ)-ਸਥਾਨਕ ਸੈਕਟਰ-68 ਵਿਚਲੇ ਇਕ ਜਿੰਮ ਦੇ ਉਦਘਾਟਨ ਨੂੰ ਲੈ ਕੇ ਅਕਾਲੀਆਂ ਵਲੋਂ ਵਿਧਾਇਕ ਬਲਬੀਰ ਸਿੰਘ ਸਿੱਧੂ ਦਾ ਵਿਰੋਧ ਕੀਤਾ ਗਿਆ | ਇਸ ਦੌਰਾਨ ਪੁਲਿਸ ਨੇ ਜਦੋਂ ਅਕਾਲੀ ਆਗੂਆਂ ਤੇ ਵਰਕਰਾਂ ਨੂੰ ਰੋਕਣ ਦੀ ਕੋਸ਼ਿਸ਼ ...
ਐੱਸ. ਏ. ਐੱਸ. ਨਗਰ, 27 ਸਤੰਬਰ (ਕੇ. ਐੱਸ. ਰਾਣਾ)-ਬੀਤੇ ਕੱਲ੍ਹ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਪੰਜਾਬ ਦੀ ਚੰਨੀ ਵਜ਼ਾਰਤ ਵਿਚੋਂ ਮਨਫ਼ੀ ਕੀਤੇ ਜਾਣ 'ਤੇ ਹਟਕੋਰੇ ਭਰ-ਭਰ ਕੇ ਕਾਂਗਰਸ ਹਾਈਕਮਾਂਡ ਤੋਂ ਪੁੱਛ ਰਹੇ ਸਨ ਕਿ ਮੇਰਾ ਕਸੂਰ ਕੀ ਹੈ | ਸਿੱਧੂ ...
ਐੱਸ. ਏ. ਐੱਸ. ਨਗਰ, 27 ਸਤੰਬਰ (ਕੇ. ਐੱਸ. ਰਾਣਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਨਿੰਨ ਸੇਵਕ ਭਾਈ ਲਾਲੋ ਦਾ ਜਨਮ ਦਿਹਾੜਾ ਰਾਮਗੜ੍ਹੀਆ ਭਵਨ ਫੇਜ਼-3ਬੀ1 ਮੁਹਾਲੀ ਵਿਖੇ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸਵੇਰੇ 8 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਭਾਈ ...
ਚੰਡੀਗੜ੍ਹ, 27 ਸਤੰਬਰ (ਬਿ੍ਜੇਂਦਰ ਗੌੜ)-ਪੰਚਕੂਲਾ ਵਿਖੇ ਐਸੋਸੀਏਟ ਜਰਨਲ ਲਿਮਟਿਡ (ਏ. ਜੇ. ਐਲ.) ਨੂੰ ਪਲਾਟ ਅਲਾਟ ਕਰਨ ਨਾਲ ਜੁੜੇ ਕਥਿਤ ਘਪਲੇਬਾਜ਼ੀ ਦੇ ਮਾਮਲੇ ਦੀ ਸੁਣਵਾਈ ਦੌਰਾਨ ਹਾਈਕੋਰਟ ਨੇ ਪਟੀਸ਼ਨਰ ਪੱਖ ਦੇ ਵਕੀਲ ਨੂੰ ਕਿਹਾ ਕਿ ਉਹ ਕਾਨੂੰਨੀ ਸਵਾਲ ਤਿਆਰ ...
ਚੰਡੀਗੜ੍ਹ, 27 ਸਤੰਬਰ (ਬਿ੍ਜੇਂਦਰ ਗੌੜ)-ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਸ਼ਹਿਰ ਦੇ 2 ਵਿਅਕਤੀਆਂ ਵਲੋਂ ਸਟੋਰੀ (ਮੰਜ਼ਿਲ) ਨੂੰ ਸੁਤੰਤਰ ਇਕਾਈ ਵਜੋਂ ਵੇਚਣ ਦੀ ਮਨਜ਼ੂਰੀ ਦੀ ਮੰਗ ਕਰਦਿਆਂ ਪਟੀਸ਼ਨ ਦਾਇਰ ਕੀਤੀ ਗਈ ਹੈ | ਜਸਟਿਸ ਰਾਜਨ ਗੁਪਤਾ ਤੇ ਜਸਟਿਸ ਕਰਮਜੀਤ ...
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ)-ਹਰਿਆਣਾ ਦੇ ਟਰਾਂਸਪੋਰਟ ਮੰਤਰੀ ਮੂਲਚੰਦ ਸ਼ਰਮਾ ਨੇ ਵਲੱਭਗੜ੍ਹ ਦੇ ਐਸ. ਡੀ. ਐਮ. ਦਫ਼ਤਰ ਪਰਿਸਰ 'ਚ ਸਥਾਨਕ ਪੰਚਾਇਤ ਭਵਨ ਵਿਚ ਵੱਖ-ਵੱਖ ਦਫਤਰਾਂ ਦਾ ਅਚਾਨਕ ਦੌਰਾ ਕੀਤਾ | ਸ੍ਰੀ ਸ਼ਰਮਾ ਨੇ ਅਧਿਕਾਰੀਆਂ ਨੂੰ ਨਿਰਦੇਸ਼ ...
ਚੰਡੀਗੜ੍ਹ, 27 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਕੂਲ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਦੇ ਹਿੱਤ ਨੂੰ ਧਿਆਨ 'ਚ ਰੱਖਦੇ ਹੋਏ ਵਿਦਿਅਕ ਸੈਸ਼ਨ 2021-22 ਲਈ ਸੁਗਮ ਸਿੱਖਿਆ ਦੇ ਤਹਿਤ ਸਰਕਾਰੀ ਮਾਡਲ ਸੰਸਕਿ੍ਤੀ ਸੀਨੀਅਰ ਸੈਕੰਡਰੀ ਸਕੂਲਾਂ 'ਚ ਖਾਲੀ ਅਹੁਦਿਆਂ 'ਤੇ ...
ਚੰਡੀਗੜ੍ਹ, 27 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਮਡੇਲਾ ਲਾਈਟ ਪੁਆਇੰਟ ਨੇੜੇ ਹੋਏ ਸੜਕ ਹਾਦਸੇ ਦੌਰਾਨ ਇਕ ਔਰਤ ਜ਼ਖ਼ਮੀ ਹੋ ਗਈ | ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਕਾਲੋਨੀ ਨੰਬਰ ਚਾਰ ਫ਼ੇਜ਼ ਇਕ ਇੰਡਸਟਰੀਅਲ ਏਰੀਆ ਦੀ ਰਹਿਣ ਵਾਲੀ ਸੁਸ਼ੀਲਾ ਦੇਵੀ ...
ਐੱਸ. ਏ. ਐੱਸ. ਨਗਰ, 27 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਮੈਰੀਟੋਰੀਅਸ ਸਕੂਲਜ਼ ਅਧਿਆਪਕ ਯੂਨੀਅਨ ਵਲੋਂ 2018 ਦੇ ਨੋਟੀਫਿਕੇਸ਼ਨ ਤਹਿਤ ਸਿੱਖਿਆ ਵਿਭਾਗ ਵਿਚ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ 2 ਅਕਤੂਬਰ ਨੂੰ ਪਰਿਵਾਰਾਂ ਸਮੇਤ ਕਾਲੇ ਚੋਲੇੇ ਪਾ ਕੇ ਮੁੱਖ ਮੰਤਰੀ ...
ਐੱਸ. ਏ. ਐੱਸ. ਨਗਰ, 27 ਸਤੰਬਰ (ਕੇ. ਐੱਸ. ਰਾਣਾ)-'ਵਿਸ਼ਵ ਰੈਬੀਜ਼ ਦਿਵਸ' ਦੇ ਮੌਕੇ ਸਥਾਨਕ ਫੇਜ਼-10 ਵਿਚਲੀ ਸਿਲਵੀ ਪਾਰਕ ਦੇ ਸਾਹਮਣੇ 28 ਸਤੰਬਰ ਨੂੰ ਸਵੇਰੇ 10 ਵਜੇ ਤੋਂ ਲੈ ਕੇ 3 ਵਜੇ ਤੱਕ ਮੁਫਤ ਐਂਟੀ ਰੈਬੀਜ਼ ਤੇ ਡੀ-ਵਰਮਿੰਗ ਕੈਂਪ ਲਗਾਇਆ ਜਾ ਰਿਹਾ ਹੈ | ਕੈਂਪ ਪਸ਼ੂ-ਪਾਲਣ ...
ਐੱਸ. ਏ. ਐੱਸ. ਨਗਰ, 27 ਸਤੰਬਰ (ਜਸਬੀਰ ਸਿੰਘ ਜੱਸੀ)-ਥਾਣਾ ਬਲੌਂਗੀ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਅਫੀਮ ਸਮੇਤ ਗਿ੍ਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਮੁਲਜ਼ਮ ਦੀ ਪਛਾਣ ਸੰਦੀਪ ਛਾਬੜਾ ਵਾਸੀ ਫੇਜ਼-7 ਵਜੋਂ ਹੋਈ ਹੈ | ਇਸ ਸਬੰਧੀ ਥਾਣਾ ਬਲੌਂਗੀ ਦੀ ...
ਚੰਡੀਗੜ੍ਹ, 27 ਸਤੰਬਰ (ਮਨਜੋਤ ਸਿੰਘ ਜੋਤ)-ਨੌਜਵਾਨ ਭਾਰਤ ਸਭਾ ਇਕਾਈ ਚੰਡੀਗੜ੍ਹ ਵਲੋਂ ਹੱਲੋਮਾਜਰਾ 'ਚ ਮਿਹਨਤਕਸ਼ਾਂ-ਮਜ਼ਦੂਰਾਂ ਦੀ ਜਨਤਕ ਸਭਾ ਕੀਤੀ ਗਈ ਜਿਸ 'ਚ ਦਿਨੋਂ-ਦਿਨ ਬਦਤਰ ਹੋ ਰਹੇ ਹਾਲਾਤਾਂ ਬਾਰੇ ਵਿਚਾਰਿਆ ਗਿਆ | ਸਭਾ ਵਿਚ ਇਕੱਠੇ ਹੋਏ ਲੋਕਾਂ ਨੇ ਸਰਕਾਰਾਂ ...
ਐੱਸ. ਏ. ਐੱਸ. ਨਗਰ, (ਕੇ. ਐੱਸ. ਰਾਣਾ)-ਤਿੰਨ ਵਿਵਾਦਤ ਖੇਤੀ ਕਾਨੂੰਨਾਂ ਦੀ ਪਹਿਲੀ ਵਰ੍ਹੇਗੰਢ ਮੌਕੇ ਸੰਯੁਕਤ ਕਿਸਾਨ ਮੋਰਚਾ ਵਲੋਂ 10 ਘੰਟਿਆਂ ਦੇ ਭਾਰਤ ਬੰਦ ਦੇ ਦਿੱਤੇ ਗਏ ਸੱਦੇ ਤਹਿਤ ਜ਼ਿਲ੍ਹਾ ਮੁਹਾਲੀ ਅੰਦਰ ਬੰਦ ਸ਼ਾਂਤੀਪੂਰਵਕ ਰਿਹਾ | ਇਸ ਬਾਰੇ ਡਿਪਟੀ ਕਮਿਸ਼ਨਰ ...
ਐੱਸ. ਏ. ਐੱਸ. ਨਗਰ, 27 ਸਤੰਬਰ (ਜਸਬੀਰ ਸਿੰਘ ਜੱਸੀ)-ਵਿਆਹ ਕਰਵਾਉਣ ਤੋਂ ਮਨ੍ਹਾ ਕਰਨ 'ਤੇ ਲੜਕੀ ਤੇ ਉਸ ਦੇ ਪਰਿਵਾਰਕ ਮੈਂਬਰਾਂ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਸ਼ਿਕਾਇਤਕਰਤਾ ਆਰਤੀ ਨੇ ਥਾਣਾ ਬਲੌਂਗੀ ਦੀ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ...
ਡੇਰਾਬੱਸੀ, 27 ਸਤੰਬਰ (ਗੁਰਮੀਤ ਸਿੰਘ)-ਡੇਰਾਬੱਸੀ ਹਲਕੇ ਅੰਦਰ ਹਲਕਾ ਵਿਧਾਇਕ ਐਨ. ਕੇ. ਸ਼ਰਮਾ ਦੀ ਅਗਵਾਈ 'ਚ ਸ਼੍ਰੋਮਣੀ ਅਕਾਲੀ ਦਲ ਦੀ ਪਕੜ ਦਿਨ ਪ੍ਰਤੀ ਦਿਨ ਮਜ਼ਬੂਤ ਹੁੰਦੀ ਜਾ ਰਹੀ ਹੈ | ਪਿੰਡ ਜਵਾਹਰਪੁਰ ਤੋਂ ਸ੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੋਂ ਪ੍ਰਭਾਵਿਤ ...
ਐੱਸ. ਏ. ਐੱਸ. ਨਗਰ, 27 ਸਤੰਬਰ (ਕੇ. ਐੱਸ. ਰਾਣਾ)-ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਵਿਰੋਧੀ ਧਿਰ ਆਜ਼ਾਦ ਗਰੁੱਪ ਦੇ ਕੌਂਸਲਰਾਂ ਵਲੋਂ ਪਸ਼ੂ-ਪਾਲਕਾਂ ਨੂੰ ਲੀਜ਼ 'ਤੇ ਦਿੱਤੀ ਜਾਣ ਵਾਲੀ ਲਗਪਗ ਸਵਾ ਤਿੰਨ ਏਕੜ ਜ਼ਮੀਨ ਸਬੰਧੀ ਲਿਆਂਦੇ ਮਤੇ ਨੂੰ ...
ਅੰਮਿ੍ਤਸਰ, 27 ਸਤੰਬਰ (ਰੇਸ਼ਮ ਸਿੰਘ)-ਕੇਂਦਰ ਸਰਕਾਰ ਵਲੋਂ ਲਗਾਤਾਰ ਜੀ. ਐਸ. ਟੀ ਦੀਆਂ ਦਰਾਂ 'ਚ ਵਾਧਾ ਕਰਕੇ ਆਮ ਲੋਕਾਂ 'ਤੇ ਮਹਿੰਗਾਈ ਦਾ ਬੋਝ ਪਾਇਆ ਜਾ ਰਿਹਾ ਹੈ, ਜਿਸ ਕਰਕੇ ਮਹਿੰਗਾਈ ਦਿਨ-ਪ੍ਰਤੀ-ਦਿਨ ਵਧਦੀ ਜਾ ਰਹੀ ਹੈ ਤੇ ਇਸ ਮੁੱਦੇ ਨੂੰ ਸੂਬਾ ਸਰਕਾਰ ਕੇਂਦਰ ਕੋਲ ...
ਐੱਸ. ਏ. ਐੱਸ. ਨਗਰ, (ਕੇ. ਐੱਸ. ਰਾਣਾ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਭਾਰਤ ਬੰਦ ਦੇ ਦਿੱਤੇ ਸੱਦੇ ਦੇ ਚੱਲਦੇ ਜ਼ਿਲ੍ਹਾ ਮੁਹਾਲੀ ਅੰਦਰ ਬੇਸ਼ੱਕ ਇਸ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ ਪਰ ਇਸ ਬੰਦ ਦੌਰਾਨ ਸੰਯੁਕਤ ਕਿਸਾਨ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX