ਤਾਜਾ ਖ਼ਬਰਾਂ


ਹੈਦਰਾਬਾਦ ਨੇ ਮੁੰਬਈ ਨੂੰ 3 ਦੌੜਾਂ ਨਾਲ ਹਰਾਇਆ
. . .  1 day ago
ਹੈਦਰਾਬਾਦ ਨੇ ਮੁੰਬਈ ਨੂੰ 3 ਦੌੜਾਂ ਨਾਲ ਹਰਾਇਆ
ਪਾਵਰਕਾਮ ਵਲੋਂ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ’ਤੇ ਮੁਕੰਮਲ ਪਾਬੰਦੀ
. . .  1 day ago
ਚੰਡੀਗੜ੍ਹ, 17 ਮਈ (ਅਜੀਤ ਬਿਊਰੋ )- ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਲੋਂ ਆਉਂਦੇ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਅੱਜ ਤੋਂ ਤੁਰੰਤ ਪ੍ਰਭਾਵ ਨਾਲ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਤਾਇਨਾਤੀਆਂ ...
ਦਿੱਲੀ: ਜੀਟੀ ਕਰਨਾਲ ਰੋਡ 'ਤੇ ਅਟਲਾਂਟਿਸ ਬੈਂਕੁਏਟ ਹਾਲ 'ਚ ਲੱਗੀ ਅੱਗ
. . .  1 day ago
ਪਿੰਡ ਕਿਰਲਗੜ੍ਹ ‘ਚ ਚੱਲੀ ਗੋਲੀ, 2 ਗੰਭੀਰ ਜ਼ਖਮੀ
. . .  1 day ago
ਚੋਗਾਵਾਂ, 17 ਮਈ (ਗੁਰਬਿੰਦਰ ਸਿੰਘ ਬਾਗੀ)-ਬਲਾਕ ਚੋਗਾਵਾਂ ਪੁਲਿਸ ਥਾਣਾ ਅਧੀਨ ਆਉਂਦੇ ਪਿੰਡ ਕਿਰਲਗੜ੍ਹ ਸ਼ਾਮ ਨੂੰ ਰਸਤੇ ਦੇ ਮਸਲੇ ਨੂੰ ਲੈ ਕੇ ਚੱਲੀ ਗੋਲੀ ਵਿਚ ਦੋ...
ਮੁੱਖ ਮੰਤਰੀ ਦੀ ਸਕੂਲ ਮੁਖੀਆਂ ਨਾਲ ਮੀਟਿੰਗ ਉਪਰੰਤ ਖਾਣਾ ਖਾਣ ਸਮੇਂ ਅਨੁਸ਼ਾਸਨਹੀਣਤਾ ਕਰਨ ਵਾਲੇ 7 ਸਕੂਲ ਮੁਖੀਆਂ ਖ਼ਿਲਾਫ਼ ਕਾਰਵਾਈ ਸ਼ੁਰੂ
. . .  1 day ago
ਐੱਸ. ਏ. ਐੱਸ. ਨਗਰ, 17 ਮਈ (ਤਰਵਿੰਦਰ ਸਿੰਘ ਬੈਨੀਪਾਲ) - ਦਫ਼ਤਰ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਵਲੋਂ ਪੱਤਰ ਜਾਰੀ ਕਰਕੇ 10 ਮਈ ਨੂੰ ਲੁਧਿਆਣੇ ਵਿਖੇ ਮੁੱਖ ਮੰਤਰੀ ਪੰਜਾਬ ਦੀ ਸਕੂਲ ਮੁਖੀਆਂ ਨਾਲ ਮੀਟਿੰਗ ...
ਪਿੰਡ ਚੱਕ ਸ਼ਿੰਗਾਰ ਗਾਂਹ ਬਿੱਲ ਦੀ ਰਿਕਵਰੀ ਕਰਨ ਗਏ ਬਿਜਲੀ ਮੁਲਾਜ਼ਮਾਂ ਨੂੰ ਪਿੰਡ ਵਾਸੀਆਂ ਨੇ ਬਣਾਇਆ ਬੰਧਕ, ਕੀਤੀ ਮਾਰਕੁੱਟ
. . .  1 day ago
ਪੰਜੇ ਕੇ ਉਤਾੜ, 17 ਮਈ (ਪੱਪੂ ਸੰਧਾ)-ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਹਰੇਕ ਮਹਿਕਮੇ ਨੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ, ਜਿਸ ਤਹਿਤ ਪਾਵਰਕਾਮ ਗੁਰੂਹਰਸਹਾਏ ਵਲੋਂ ਵੀ ਡਿਫਾਲਟਰ ਲੋਕਾਂ ਦੇ ਬਿੱਲ ਇਕੱਠੇ ਕੀਤੇ ਜਾ ਰਹੇ ਹਨ...
ਹੈਦਰਾਬਾਦ ਦੇ ਖ਼ਿਲਾਫ਼ ਮੁੰਬਈ ਨੇ ਜਿੱਤਿਆ ਟਾਸ, ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫ਼ੈਸਲਾ
. . .  1 day ago
ਮੁੰਬਈ, 17 ਮਈ-ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) 2022 ਦਾ 65ਵਾਂ ਮੈਚ ਅੱਜ ਮੁੰਬਈ ਇੰਡੀਅਨਜ਼ (ਐੱਮ. ਆਈ.) ਤੇ ਸਨਰਾਈਜ਼ਰਜ਼ ਹੈਦਰਾਬਾਦ (ਐੱਸ. ਆਰ. ਐੱਚ.) ਦਰਮਿਆਨ ਮੁੰਬਈ ਦੇ ਵਾਨਖੇੜੇ ਸਟੇਡੀਅਮ ’ਚ ਖੇਡਿਆ ਜਾ ਰਿਹਾ ਹੈ। ਮੁੰਬਈ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।
ਸਕੂਲ ਦੀਆਂ ਕਿਤਾਬਾਂ 'ਚੋਂ ਸ਼ਹੀਦ ਭਗਤ ਸਿੰਘ ਦਾ ਨਾਂ ਹਟਾਉਣ 'ਤੇ ਵੱਖ-ਵੱਖ ਆਗੂਆਂ ਵਲੋਂ ਕੀਤਾ ਗਿਆ ਵਿਰੋਧ
. . .  1 day ago
ਚੰਡੀਗੜ੍ਹ, 17 ਮਈ-ਕਰਨਾਟਕ ਸਰਕਾਰ ਨੇ 10ਵੀਂ ਦੀ ਕੰਨੜ ਦੀ ਕਿਤਾਬ 'ਚ ਸੋਧ ਕਰਕੇ ਨਵਾਂ ਸਿਲੇਬਸ ਜੋੜਿਆ ਹੈ, ਜਿਸ 'ਤੇ 'ਆਪ' ਆਗੂਆਂ ਵਲੋਂ ਇਸ ਦਾ ਵਿਰੋਧ ਕੀਤਾ ਗਿਆ ਹੈ। ਇਸ ਦੌਰਾਨ ਖਰੜ ਤੋਂ ਆਪ ਵਿਧਾਇਕ ਅਨਮੋਲ ਗਗਨ ਮਾਨ ਤੇ ਜਲਾਲਾਬਾਦ..
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
. . .  1 day ago
ਅਜਨਾਲਾ, 17 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਸੂਬੇ ਦੇ ਪਸ਼ੂ ਪਾਲਣ ਮੱਛੀ ਪਾਲਣ ਡੇਅਰੀ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਪੰਜਾਬ ਭਵਨ ਵਿਖੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪੋਲਟਰੀ ਫਾਰਮ ਅਤੇ ਪਸ਼ੂਆਂ ਦੀ ਖ਼ਰੀਦ ਨਾਲ ਸੰਬੰਧਿਤ ਮੁੱਦਿਆਂ ਸੰਬੰਧੀ ਵਿਸ਼ੇਸ਼ ਵਿਚਾਰ ਚਰਚਾ ਕੀਤੀ ਗਈ।
ਗਰਮੀ ਦੇ ਵਧ ਰਹੇ ਤਾਪਮਾਨ ਨੂੰ ਲੈ ਕੇ ਇਕ ਹੋਰ ਵਿਅਕਤੀ ਦੀ ਮੌਤ
. . .  1 day ago
ਲੌਂਗੋਵਾਲ,17 ਮਈ (ਸ.ਸ.ਖੰਨਾ,ਵਿਨੋਦ)-ਪੰਜਾਬ ਅੰਦਰ ਗਰਮੀ ਦੇ ਵਧਦੇ ਤਾਪਮਾਨ ਨੂੰ ਲੈ ਕੇ ਲੋਕਾਂ ਦੀਆਂ ਮੌਤਾਂ ਦੀ ਗਿਣਤੀ ਵਧਦੀ ਜਾ ਰਹੀ ਹੈ ਉੱਥੇ ਹੀ ਅੱਜ ਕਸਬਾ ਲੌਂਗੋਵਾਲ 'ਚ ਗਰਮੀ ਦੇ ਵਧ ਰਹੇ ਤਾਪਮਾਨ ਨੂੰ ਲੈ ਕੇ ਦੂਜੀ ਮੌਤ ਦੀ ਖ਼ਬਰ ਸਾਹਮਣੇ ਆਈ...
ਮੰਗਾਂ ਨਾ ਮੰਨੀਆਂ ਤਾਂ ਕੱਲ੍ਹ ਤੋਂ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ
. . .  1 day ago
ਬੁਢਲਾਡਾ, 17 ਮਈ (ਸਵਰਨ ਸਿੰਘ ਰਾਹੀ)-ਆਪਣੀਆਂ ਮੰਗਾਂ ਦੀ ਪੂਰਤੀ ਨਾ ਹੋਣ ਤੋਂ ਅੱਕੇ ਪੀ.ਆਰ.ਟੀ.ਸੀ., ਪੰਜਾਬ ਰੋਡਵੇਜ਼,ਪਨਬੱਸ,ਕੰਟਰੈਕਟਰ ਵਰਕਰਜ਼ ਯੂਨੀਅਨ ਨੇ ਹੜਤਾਲ 'ਤੇ ਜਾਣ ਦੀ ਧਮਕੀ ਦਿੱਤੀ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਨੇ ਕਿਹਾ...
ਮਾਮੂਲੀ ਤਕਰਾਰ ਤੋਂ ਬਾਅਦ ਪੰਜਾਬ ਪੁਲਿਸ ਦੇ ਏ.ਐੱਸ.ਆਈ. ਵਲੋਂ ਚਲਾਈ ਗੋਲੀ ਨਾਲ ਇਕ ਦੀ ਮੌਤ
. . .  1 day ago
ਸੁਲਤਾਨਪੁਰ ਲੋਧੀ/ਤਲਵੰਡੀ ਚੌਧਰੀਆਂ, 17 ਮਈ (ਭੋਲਾ, ਥਿੰਦ, ਹੈਪੀ,ਲਾਡੀ)-ਹਲਕਾ ਸੁਲਤਾਨਪੁਰ ਲੋਧੀ ਦੇ ਵੱਡੇ ਪਿੰਡ ਤਲਵੰਡੀ ਚੌਧਰੀਆਂ ਵਿਖੇ ਅੱਜ ਬਾਅਦ ਦੁਪਹਿਰ ਗਲੀ 'ਚ ਪੈੜ ਲਾਉਣ ਨੂੰ ਲੈ ਕੇ ਹੋਏ ਮਾਮੂਲੀ ਤਕਰਾਰ ਤੋਂ ਬਾਅਦ ਤੋਂ ਪੰਜਾਬ ਪੁਲਿਸ...
ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਬਠਿੰਡਾ ਦੇ ਸਟੇਡੀਅਮਾਂ ਦਾ ਕੀਤਾ ਦੌਰਾ
. . .  1 day ago
ਬਠਿੰਡਾ, 17 ਮਈ (ਅੰਮ੍ਰਿਤਪਾਲ ਸਿੰਘ ਵਲਾਣ)- ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਬਠਿੰਡਾ ਸ਼ਹਿਰ ਦੇ ਖੇਡ ਸਟੇਡੀਅਮ ਦਾ ਦੌਰਾ ਕੀਤਾ ਅਤੇ ਕੋਚਾਂ ਅਤੇ ਖਿਡਾਰੀਆਂ ਨਾਲ ਗੱਲਬਾਤ ਕਰਕੇ ਸਟੇਡੀਅਮਾਂ ਦੀਆਂ ਕਮੀਆਂ ਪੇਸ਼ੀਆਂ ਪੁੱਛੀਆਂ ਹਨ।
ਬੱਸ ਸਟੈਂਡ ਨੇੜੇ ਸ਼ੂਗਰ ਮਿੱਲ ਦੇ ਗੁਦਾਮਾਂ 'ਚ ਲੱਗੀ ਅੱਗ
. . .  1 day ago
ਫਗਵਾੜਾ, 17 ਮਈ (ਹਰਜੋਤ ਸਿੰਘ ਚਾਨਾ)-ਫਗਵਾੜਾ ਦੇ ਬੱਸ ਸਟੈਂਡ ਨੇੜੇ ਸ਼ੂਗਰ ਮਿੱਲ ਦੇ ਗੁਦਾਮਾਂ 'ਚ ਅੱਜ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਅੱਗ ਦੇ ਭਾਬੜ ਮਚ ਗਏ ਹਨ ਤੇ ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਪੁੱਜ ਕੇ ਅੱਗ ਬੁਝਾਉਣ ਦੇ ਕਾਰਜਾਂ...
ਪੰਜਾਬ ਸਰਕਾਰ ਕੇਜਰੀਵਾਲ ਦੇ ਹੱਥ ਵਿਕੀ, ਕੇਜਰੀਵਾਲ ਪੰਜਾਬ ਪੁਲਿਸ ਰਾਹੀਂ ਲੈ ਰਿਹੈ ਆਪਣਾ ਸਿਆਸੀ ਬਦਲਾ:ਅਸ਼ਵਨੀ ਸ਼ਰਮਾ
. . .  1 day ago
ਚੰਡੀਗੜ੍ਹ, 17 ਮਈ (ਲਲਿਤਾ)- ਭਾਰਤੀ ਜਨਤਾ ਪਾਰਟੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ 'ਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਅਤੇ ਸੰਗਰੂਰ ਲੋਕ ਸਭਾ ਦੀਆਂ ਉਪ ਚੋਣਾਂ ਨੂੰ ਲੈ ਕੇ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨਾਲ ਦਿੱਲੀ ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ...
ਪੰਚਾਇਤ ਸੈਕਟਰੀ ਨੇ ਆਪਣੇ ਹੀ ਮਹਿਕਮੇ ਦੇ ਜੇ.ਈ. ਦੇ ਘਰ ਲੁੱਟ ਕਰਨ ਦਾ ਬਣਾਇਆ ਪਲਾਨ
. . .  1 day ago
ਫਤਹਿਗੜ੍ਹ ਸਾਹਿਬ, 17 ਮਈ (ਬਲਜਿੰਦਰ ਸਿੰਘ ਜਤਿੰਦਰ ਸਿੰਘ ਰਾਠੋਰ)- ਜ਼ਿਲ੍ਹਾ ਸ੍ਰੀ ਫਤਹਿਗੜ੍ਹ ਸਾਹਿਬ ਪੁਲਿਸ ਵਲੋਂ ਡਾਕੇ ਮਾਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰਕੇ 6 ਵਿਅਕਤੀਆਂ ਨੂੰ ਨਾਜਾਇਜ਼ ਅਸਲੇ ਸਮੇਤ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ...
ਤਲਵੰਡੀ ਸਾਬੋ ਤਾਪ ਘਰ ਬਣਾਂਵਾਲੀ 'ਚ ਸੀ.ਬੀ.ਆਈ. ਵਲੋਂ ਛਾਪਾ
. . .  1 day ago
ਮਾਨਸਾ, 17 ਮਈ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹੇ ਦੇ ਪਿੰਡ ਬਣਾਂਵਾਲੀ ਵਿਖੇ ਸਥਾਪਿਤ ਤਲਵੰਡੀ ਸਾਬੋ ਤਾਪ ਘਰ 'ਚ ਸੀ.ਬੀ.ਆਈ. ਵਲੋਂ ਛਾਪਾ ਮਾਰਿਆ ਗਿਆ ਹੈ। ਹਾਸਲ ਜਾਣਕਾਰੀ ਅਨੁਸਾਰ ਉੱਤਰੀ ਭਾਰਤ ਦੇ ਸਭ ਤੋਂ ਵਧ ਸਮਰੱਥਾ ਵਾਲੇ ਇਸ ਥਰਮਲ ਪਲਾਂਟ...
ਕਿਸਾਨਾਂ ਦਾ ਸਰਕਾਰ ਵਿਰੁੱਧ ਹੱਲਾ ਬੋਲ ਕਾਰਵਾਈ, ਸਾਲਾਂ ਦੀ ਸਖ਼ਤ ਮਿਹਨਤ ਨਾਲ ਆਬਾਦ ਕੀਤੀ ਜ਼ਮੀਨ ਦਾ ਕਬਜ਼ਾ ਨਹੀਂ ਛੱਡਾਂਗੇ
. . .  1 day ago
ਮਾਛੀਵਾੜਾ ਸਾਹਿਬ, 17 ਮਈ (ਮਨੋਜ ਕੁਮਾਰ)-ਪਿੰਡ ਭਮਾਂ ਕਲਾਂ ਵਿਖੇ ਸਰਕਾਰ ਵਲੋਂ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ਾ ਛੁਡਾਉਣ ਦੀ ਸ਼ੁਰੂ ਕੀਤੀ ਮੁਹਿੰਮ ਤਹਿਤ ਕੀਤੀ ਜਾਣ ਵਾਲੀ ਸਰਕਾਰ ਦੀ ਕਾਰਵਾਈ ਤੋਂ ਭੜਕੇ ਕਿਸਾਨਾਂ ਨੇ ਸਿੱਧੇ ਤੌਰ 'ਤੇ ਸੂਬੇ ਦੀ ਮਾਨ ਸਰਕਾਰ ਨੂੰ ਚਿਤਾਵਨੀ...
ਭੱਠਾ ਮਜ਼ਦੂਰਾਂ ਵਲੋਂ ਹਾਈਵੇਅ ਤੇ ਧਰਨਾ ਅੱਜ 5ਵੇਂ ਦਿਨ ਵੀ ਜਾਰੀ,ਆਖਿਰ ਸਰਕਾਰ ਤੇ ਪ੍ਰਸ਼ਾਸਨ ਚੁੱਪ ਕਿਉਂ
. . .  1 day ago
ਮੰਡੀ ਘੁਬਾਇਆ, 17 ਮਈ (ਅਮਨ ਬਵੇਜਾ)- ਭੱਠਾ ਮਾਲਕਾਂ ਅਤੇ ਭੱਠਾ ਮਜ਼ਦੂਰਾਂ ਵਿਚਾਲੇ ਸ਼ੁਰੂ ਹੋਇਆ ਘੱਟ ਮਜ਼ਦੂਰੀ ਨੂੰ ਲੈ ਕੇ ਰੇੜਕਾ ਪੰਜਵੇਂ ਦਿਨ ਲਗਾਤਾਰ ਜਾਰੀ ਹੈ ਅਤੇ ਹਾਈਵੇਅ ਨੂੰ ਪੂਰੀ ਤਰ੍ਹਾਂ ਜਾਮ ਕੀਤਾ ਹੋਇਆ ਹੈ, ਜਿਸਦਾ ਹਰਜਾਨਾ...
ਮੁਹਾਲੀ ਪੁਲਿਸ ਵਲੋਂ ਕੀਤੀ ਬੈਰੀਅਰ ਨੂੰ ਤੋੜਦੇ ਹੋਏ ਕਿਸਾਨ ਵਾਈ.ਪੀ.ਐੱਸ. ਚੌਕ ਚੰਡੀਗੜ੍ਹ ਵੱਲ ਵਧ ਰਹੇ ਹਨ
. . .  1 day ago
ਐਸ.ਏ.ਐਸ.ਨਗਰ, 17 ਮਈ (ਤਰਵਿੰਦਰ ਸਿੰਘ ਬੈਨੀਪਾਲ)-ਮੁਹਾਲੀ ਪੁਲਿਸ ਵਲੋਂ ਕੀਤੀ ਬੈਰੀਕੇਡਿੰਗ ਨੂੰ ਤੋੜਦੇ ਹੋਏ ਕਿਸਾਨ ਵਾਈ.ਪੀ.ਐੱਸ. ਚੌਕ ਚੰਡੀਗੜ੍ਹ ਵੱਲ ਵਧ ਰਹੇ ਹਨ। ਪੁਲਿਸ ਵਲੋਂ ਕਿਸਾਨਾਂ ਨੂੰ ਰੋਕਣ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ...
ਨਾਜਾਇਜ਼ ਸੰਬੰਧ ਦੇ ਚੱਲਦਿਆਂ ਇਕ ਵਿਅਕਤੀ ਦਾ ਕਤਲ
. . .  1 day ago
ਘੋਗਰਾ, 17 ਮਈ (ਆਰ.ਐੱਸ. ਸਲਾਰੀਆ)- ਬਲਾਕ ਦਸੂਹਾ ਦੇ ਪਿੰਡ ਹਰਦੋ ਨੇਕਨਾਮਾ ਵਿਖੇ ਨਾਜਾਇਜ਼ ਸੰਬੰਧ ਨੂੰ ਲੈ ਕੇ ਇਕ ਵਿਅਕਤੀ ਦਾ ਕਤਲ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੇ ਭਰਾ ਹਰਦੀਪ ਸਿੰਘ ਪੁੱਤਰ ਪਿਆਰਾ ਪਿੰਡ ਹਰਦੋ ਨੇਕਨਾਮਾ ਨੇ ਦੱਸਿਆ...
ਤੇਜ਼ ਰਫ਼ਤਾਰ ਕਾਰ ਨੇ ਖੜ੍ਹੇ ਟਰੱਕ 'ਚ ਮਾਰੀ ਟੱਕਰ, 5 ਲੋਕਾਂ ਦੀ ਮੌਤ
. . .  1 day ago
ਰੇਵਾੜੀ, 17 ਮਈ-ਦਿੱਲੀ/ਜੈਪੂਰ ਹਾਈਵੇਅ 'ਤੇ ਇਕ ਤੇਜ਼ ਰਫ਼ਤਾਰ ਕਰੂਜ਼ਰ ਨੇ ਖੜ੍ਹੇ ਟਰੱਕ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ 5 ਲੋਕਾਂ ਦੀ ਮੌਤ ਅਤੇ 7 ਲੋਕ ਜ਼ਖ਼ਮੀ ਹੋ ਗਏ ਹਨ।
ਪਿੰਡ ਸ਼ੇਰ ਸਿੰਘ ਵਾਲਾ ਵਿਖੇ ਪੰਚਾਇਤੀ ਜ਼ਮੀਨ ਦਾ 2 ਕਿੱਲੇ ਚਾਰ ਕਨਾਲਾਂ ਨਾਜਾਇਜ਼ ਕਬਜ਼ਾ ਛੁਡਵਾਇਆ
. . .  1 day ago
ਪੰਜੇ ਕੇ ਉਤਾੜ, 17 ਮਈ (ਪੱਪੂ ਸੰਧਾ)- ਗੁਰੂਹਰਸਹਾਏ ਪ੍ਰਸ਼ਾਸਨ ਵਲੋਂ ਪਿੰਡ ਸ਼ੇਰ ਸਿੰਘ ਵਾਲਾ ਵਿਖੇ ਦੋ ਕਿੱਲੇ ਚਾਰ ਕਨਾਲ ਪੰਚਾਇਤੀ ਜ਼ਮੀਨ ਦਾ ਕਬਜ਼ਾ ਛੁਡਵਾਇਆ ਗਿਆ। ਇਹ ਕਬਜ਼ਾ ਪਿੰਡ ਦੇ ਵਸਨੀਕ ਵਜੀਰ ਸਿੰਘ ਪੁੱਤਰ ਮੱਖਣ ਸਿੰਘ, ਚੰਨਾ ਸਿੰਘ ਪੁੱਤਰ ਜੀਤ ਸਿੰਘ, ਜੋਗਿੰਦਰ ਕੌਰ ਪਤਨੀ ਜਸਵੰਤ ਸਿੰਘ ਕੋਲ ਸੀ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਬਾਰ ਐਸੋਸੀਏਸ਼ਨ ਨੂੰ ਢਾਈ ਕਰੋੜ ਦੀ ਦਿੱਤੀ ਗਰਾਂਟ ਤੇ ਦੋ ਦਿਨਾਂ ਦੇ 'ਚ ਪੈਸਾ ਮਿਲਣ ਦਾ ਦਿੱਤਾ ਭਰੋਸਾ
. . .  1 day ago
ਚੰਡੀਗੜ੍ਹ, 17 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬਾਰ ਐਸੋਸੀਏਸ਼ਨ ਨੂੰ ਢਾਈ ਕਰੋੜ ਦੀ ਦਿੱਤੀ ਗਰਾਂਟ ਤੇ ਦੋ ਦਿਨਾਂ ਦੇ 'ਚ ਪੈਸਾ ਮਿਲਣ ਦਾ ਭਰੋਸਾ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਵਕੀਲਾਂ ਦੀਆਂ ਵੀ ਮੁਸ਼ਕਲਾਂ ਸੁਣੀਆਂ।
ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਪ੍ਰਤੀ ਭਾਜਪਾ ਦੀ ਨਫ਼ਰਤ ਸਭ ਦੇ ਸਾਹਮਣੇ ਆ ਰਹੀ ਹੈ: ਭਗਵੰਤ ਮਾਨ
. . .  1 day ago
ਚੰਡੀਗੜ੍ਹ, 17 ਮਈ-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵੀਟ ਕੀਤਾ ਗਿਆ ਹੈ। ਟਵੀਟ ਕਰਕੇ ਉਨ੍ਹਾਂ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਪ੍ਰਤੀ ਭਾਜਪਾ ਦੀ ਨਫ਼ਰਤ ਸਭ ਦੇ ਸਾਹਮਣੇ ਆ ਰਹੀ ਹੈ। ਛੋਟੀ ਉਮਰ 'ਚ ਦੇਸ਼ ਲਈ ਆਪਣੀ ਜਾਨ ਦੇ ਕੇ ਇਨਕਲਾਬ ਦੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 13 ਅੱਸੂ ਸੰਮਤ 553

ਫਰੀਦਕੋਟ

ਸੰਯੁਕਤ ਕਿਸਾਨ ਮੋਰਚੇ ਵਲੋਂ ਭਾਰਤ ਬੰਦ ਦੇ ਸੱਦੇ ਨੂੰ ਜ਼ਿਲ੍ਹੇ 'ਚ ਭਰਵਾਂ ਹੁੰਗਾਰਾ

ਫ਼ਰੀਦਕੋਟ, 27 ਸਤੰਬਰ (ਜਸਵੰਤ ਸਿੰਘ ਪੁਰਬਾ)- ਕਿਸਾਨ ਸੰਯੁਕਤ ਮੋਰਚੇ ਵਲੋਂ ਭਾਰਤ ਬੰਦ ਦੇ ਸੱਦੇ ਨੂੰ ਲੈ ਕੇ ਅੱਜ ਫ਼ਰੀਦਕੋਟ ਵਿਖੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਭਾਰਤੀ ਕਿਸਾਨ ਯੂਨੀਅਨ ਕਾਦੀਆਂ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ, ਕਿਰਤੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ, ਭਾਰਤੀ ਕਿਸਾਨ ਯੂਨੀਅਨ ਫ਼ਤਿਹ ਸਮੇਤ ਮੁਲਾਜ਼ਮ, ਮਜ਼ਦੂਰ, ਵਪਾਰੀ ਤੇ ਨੌਜਵਾਨਾਂ ਨੇ ਚਹਿਲ ਰੋਡ 'ਤੇ ਨੈਸ਼ਨਲ ਹਾਈਵੇ ਜਾਮ ਕਰਕੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ | ਅੱਜ ਸਵੇਰ ਤੋਂ ਹੀ ਵੱਖ ਵੱਖ ਕਿਸਾਨ ਜਥੇਬੰਦੀਆਂ ਆਪਣੇ ਤੈਅ ਕੀਤੇ ਗਏ ਪ੍ਰੋਗਰਾਮ ਅਨੁਸਾਰ ਉਪਰੋਕਤ ਸਥਾਨ 'ਤੇ ਇਕੱਠੀਆਂ ਹੋਣੀਆਂ ਸ਼ੁਰੂ ਹੋ ਗਈਆਂ ਅਤੇ ਤੁਰੰਤ ਹਾਈਵੇ ਨੂੰ ਜਾਮ ਕਰ ਦਿੱਤਾ | ਇਸ ਸਮੇਂ ਧਰਨਕਾਰੀਆਂ ਨੂੰ ਸੰਬੋਧਨ ਕਰਦਿਆਂ ਬਿੰਦਰ ਸਿੰਘ ਗੋਲੇਵਾਲਾ, ਗੁਰਮੀਤ ਸਿੰਘ ਕਿਲਾ ਨੌ, ਨਿਰਮਲ ਸਿੰਘ ਚਹਿਲ, ਨਿਸ਼ਾਨ ਸਿੰਘ ਮੋਰਾਂਵਾਲੀ, ਭੁਪਿੰਦਰ ਸਿੰਘ ਫ਼ਰੀਦਕੋਟ, ਦਲੀਪ ਸਿੰਘ ਆਦਿ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਸਾਨ, ਮਜ਼ਦੂਰ, ਛੋਟੇ ਵਪਾਰੀ ਤੇ ਦੁਕਾਨਦਾਰ ਵਿਰੋਧੀ ਬਣਾਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਵਿੱਢੇ ਸੰਘਰਸ਼ ਨੂੰ 300 ਦਿਨ ਹੋ ਚੁੱਕੇ ਹਨ | ਮੋਦੀ ਸਰਕਾਰ ਵਲੋਂ ਲਏ ਗਏ ਗ਼ਲਤ ਫ਼ੈਸਲਿਆਂ ਕਾਰਨ ਦੇਸ਼ ਆਰਥਿਕ ਪੱਖੋਂ ਬਹੁਤ ਪਿੱਛੇ ਚਲਿਆ ਗਿਆ ਹੈ | ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨਾ ਸਮੇਂ ਦੀ ਮੁੱਖ ਮੰਗ ਹੈ ਤੇ ਜਿਨ੍ਹਾਂ ਚਿਰ ਇਹ ਕਾਲੇ ਕਾਨੂੰਨ ਰੱਦ ਨਹੀਂ ਹੁੰਦੇ ਜਾਂਦੇ ਓਨਾ ਚਿਰ ਸੰਘਰਸ਼ ਜਾਰੀ ਰਹੇਗਾ | ਇਸ ਮੌਕੇ ਰਾਜਬੀਰ ਸਿੰਘ ਸੰਧਵਾਂ, ਸੁਰਜੀਤ ਸਿੰਘ ਹਰੀਏਵਾਲਾ, ਬਖਤੌਰ ਸਿੰਘ, ਗੁਰਜੋਤ ਸਿੰਘ ਡੋਡ, ਲਾਲ ਸਿੰਘ ਗੋਲੇਵਾਲਾ, ਮਾਸਟਰ ਸੂਰਜ ਭਾਨ, ਅਮਨਦੀਪ ਸਿੰਘ, ਭੁਪਿੰਦਰ ਸਿੰਘ ਅਤੇ ਕਾਕਾ ਸਿੰਘ ਆਦਿ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਦੀਆਂ 32 ਤੇ ਦੇਸ਼ ਭਰ ਦੀਆਂ 540 ਤੋਂ ਵੱਧ ਕਿਸਾਨ ਜਥੇਬੰਦੀਆਂ ਵਲੋਂ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਅੱਜ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਸੀ | ਉਸ ਤਹਿਤ ਹੀ ਮਾਲਵੇ ਦਾ ਜ਼ਿਲ੍ਹਾ ਫ਼ਰੀਦਕੋਟ ਮੁਕੰਮਲ ਬੰਦ ਰਿਹਾ ਹੈ ਅਤੇ ਹਰ ਵਰਗ ਦੇ ਲੋਕਾਂ ਨੇ ਕਿਸਾਨ ਜਥੇਬੰਦੀਆਂ ਦੀ ਖੁੱਲ੍ਹ ਕੇ ਹਮਾਇਤ ਕਰਦਿਆਂ ਆਪ ਮੁਹਾਰੇ ਦੁਕਾਨਾਂ ਬੰਦ ਕਰਕੇ ਇਕਜੁੱਟਤਾ ਦਾ ਸਬੂਤ ਦਿੱਤਾ ਹੈ | ਦੱਸਣਯੋਗ ਹੈ ਕਿ ਖੇਤੀ ਕਰਨ ਲਈ ਵਰਤੇ ਜਾਂਦੇ ਪੁਰਾਣੇ ਸੰਦਾਂ ਨੂੰ ਸੜਕ ਵਿਚਾਲੇ ਰੱਖ ਕੇ ਕਿਸਾਨ ਜਥੇਬੰਦੀਆਂ ਵਲੋਂ ਨੈਸ਼ਨਲ ਹਾਈਵੇ ਜਾਮ ਕਰਕੇ ਕੇਂਦਰ ਸਰਕਾਰ ਖ਼ਿਲਾਫ਼ ਰੱਜਵੀਂ ਭੜ੍ਹਾਸ ਕੱਢਦਿਆਂ ਨਾਅਰੇਬਾਜ਼ੀ ਵੀ ਕੀਤੀ ਗਈ | ਇਸ ਮੌਕੇ ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੇ ਕੌਮੀ ਪ੍ਰਧਾਨ ਦਲੇਰ ਸਿੰਘ ਡੋਡ ਨੇ ਵੀ ਆਪਣੀ ਹਮਾਇਤ ਦਿੱਤੀ |
ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵੀ ਹੋਈ ਸ਼ਾਮਿਲ
ਫ਼ਰੀਦਕੋਟ, (ਸਰਬਜੀਤ ਸਿੰਘ)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬਲਾਕ ਫ਼ਰੀਦਕੋਟ ਵਲੋਂ ਸੰਯੁਕਤ ਮੋਰਚੇ ਦੇ ਸੱਦੇ 'ਤੇ ਬਲਾਕ ਫ਼ਰੀਦਕੋਟ ਦੇ ਆਗੂ ਭੁਪਿੰਦਰ ਸਿੰਘ ਚਹਿਲ ਤੇ ਜ਼ੋਰਾ ਸਿੰਘ ਭਾਣਾ ਦੀ ਅਗਵਾਈ ਹੇਠ ਫ਼ਰੀਦਕੋਟ-ਚਹਿਲ ਰੋਡ 'ਤੇ ਧਰਨਾ ਦਿੱਤਾ ਗਿਆ ਜਿਸ ਵਿਚ ਜ਼ਿਲ੍ਹਾ ਪ੍ਰਧਾਨ ਧਰਮਪਾਲ ਸਿੰਘ ਰੋੜੀਕਪੂਰਾ, ਜ਼ਿਲ੍ਹਾ ਪ੍ਰਚਾਰ ਸਕੱਤਰ ਸੁਖਵਿੰਦਰ ਸੁੱਖੀ ਰੋੜੀਕਪੂਰਾ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ ਤੇ ਆਂਗਣਵਾੜੀ ਵਰਕਰ ਯੂਨੀਅਨ ਫ਼ਰੀਦਕੋਟ ਵਲੋਂ ਵੀ ਸ਼ਮੂਲੀਅਤ ਕੀਤੀ ਗਈ | ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਬਲਜੀਤ ਸਿੰਘ ਭਾਣਾ, ਨਰਿੰਦਰ ਸਿੰਘ ਵੀਰੇਵਾਲਾ, ਸੁਖਪ੍ਰੀਤ ਸਿੰਘ ਨੱਥੇਵਾਲਾ, ਗੁਰਵਿੰਦਰ ਸਿੰਘ ਨੰਗਲ, ਵੀਰ ਸਿੰਘ ਪੱਕਾ, ਕੇਵਲ ਸਿੰਘ ਚਹਿਲ ਨੇ ਕਿਹਾ ਕਿ ਹੁਣ ਕਿਸਾਨ ਅੰਦੋਲਨ ਸਿਰਫ਼ ਕਿਸਾਨਾਂ ਤੱਕ ਹੀ ਸੀਮਤ ਨਹੀਂ ਬਲਕਿ ਜਨ ਅੰਦੋਲਨ ਬਣ ਚੁੱਕਾ ਹੈ ਤੇ ਹਰ ਵਰਗ ਕਿਸਾਨਾਂ ਦਾ ਸਹਿਯੋਗ ਦੇ ਰਿਹਾ ਹੈ ਜਿਸ ਦਾ ਪਤਾ ਕਿਸਾਨਾਂ ਨੂੰ ਭਾਰਤ ਬੰਦ ਦੇ ਮਿਲੇ ਪੂਰਨ ਸਮਰਥਨ ਤੇ ਸਫ਼ਲਤਾ ਤੋਂ ਲੱਗਦਾ ਹੈ | ਇਸ ਮੌਕੇ ਸੁਖਦੇਵ ਸਿੰਘ ਪੱਕਾ, ਜਗਜੀਤ ਸਿੰਘ ਭੋਲੂਵਾਲਾ, ਗੁਰਮੇਲ ਸਿੰਘ ਨੰਗਲ ਤੇ ਆਂਗਣਵਾੜੀ ਵਰਕਰਾਂ ਤੇ ਹੈਲਪਰ ਯੂਨੀਅਨ ਫ਼ਰੀਦਕੋਟ ਦੇ ਸਰਕਲ ਪ੍ਰਧਾਨ ਸਰਬਜੀਤ ਕੌਰ, ਮੀਤ ਪ੍ਰਧਾਨ ਰਾਜਵਿੰਦਰ ਕੌਰ, ਕਰਮਜੀਤ ਕੌਰ ਆਦਿ ਹਾਜ਼ਰ ਸਨ |
ਬੱਸ ਅੱਡੇ ਤੋਂ ਬੱਸਾਂ ਦੀ ਆਵਾਜਾਈ ਰਹੀ ਬੰਦ
ਫ਼ਰੀਦਕੋਟ, (ਚਰਨਜੀਤ ਸਿੰਘ ਗੋਂਦਾਰਾ)- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਦੀਆਂ ਸਰਹੱਦਾਂ 'ਤੇ ਬੈਠੇ ਕਿਸਾਨਾਂ ਵਲੋਂ ਸੰਯੁਕਤ ਮੋਰਚੇ ਦੀ ਅਗਵਾਈ ਹੇਠ ਅੱਜ ਸਵੇਰੇ 6 ਵਜੇ ਤੋਂ ਸ਼ਾਮ ਦੇ 4 ਵਜੇ ਤੱਕ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਫ਼ਰੀਦਕੋਟ ਦੇ ਬੱਸ ਅੱਡੇ ਤੋਂ ਵੱਖ-ਵੱਖ ਰੂਟਾਂ 'ਤੇ ਜਾਣ ਵਾਲੀਆਂ ਨਿੱਜੀ ਬੱਸਾਂ ਤੇ ਸਰਕਾਰੀ ਬੱਸਾਂ ਬੰਦ ਰਹੀਆਂ | ਸਥਾਨਕ ਬੱਸ ਅੱਡੇ ਦਾ ਦੌਰਾ ਕਰਨ 'ਤੇ ਦੇਖਿਆ ਗਿਆ ਕਿ ਬੱਸ ਅੱਡੇ 'ਤੇ ਸੁੰਨਸਾਨ ਪਸਰੀ ਹੋਈ ਸੀ ਤੇ ਕੋਈ ਵੀ ਸਵਾਰੀ ਬੱਸ ਅੱਡੇ 'ਤੇ ਮੌਜੂਦ ਨਹੀਂ ਸੀ | ਇਸੇ ਤਰ੍ਹਾਂ ਸਥਾਨਕ ਰੇਲਵੇ ਸਟੇਸ਼ਨ 'ਤੇ ਵੀ ਲੋਕ ਬਹੁਤ ਹੀ ਘੱਟ ਦੇਖਣ ਨੂੰ ਮਿਲੇ ਜਦਕਿ ਵੱਖ-ਵੱਖ ਸ਼ਹਿਰਾਂ ਨੂੰ ਜਾਣ ਲਈ ਕੁਝ ਯਾਤਰੀ ਰਿਜਰਵੇਸ਼ਨ ਖਿੜਕੀ 'ਤੇ ਟਿਕਟਾਂ ਬੁੱਕ ਕਰਵਾਉਂਦੇ ਹੋਏ ਦੇਖੇ ਗਏ | ਸਥਾਨਕ ਰੇਲਵੇ ਸਟੇਸ਼ਨ ਦੇ ਅਧਿਕਾਰੀ ਤੋਂ ਜਾਣਕਾਰੀ ਅਨੁਸਾਰ ਫ਼ਿਰੋਜ਼ਪੁਰ-ਬਠਿੰਡਾ ਰੇਲਵੇ ਮਾਰਗ 'ਤੇ ਸਵੇਰੇ 6 ਵਜੇ ਤੋਂ ਲੈ ਕੇ 4 ਵਜੇ ਤੱਕ ਕੋਈ ਵੀ ਯਾਤਰੀ ਗੱਡੀ ਨਹੀਂ ਚੱਲੀ |
ਭਾਕਿਯੂ ਫ਼ਤਿਹ ਵਲੋਂ ਵਿਸ਼ਾਲ ਰੋਸ ਧਰਨਾ
ਕੋਟਕਪੂਰਾ, (ਮੋਹਰ ਸਿੰਘ ਗਿੱਲ, ਮੇਘਰਾਜ)- ਭਾਰਤੀ ਕਿਸਾਨ ਯੂਨੀਅਨ (ਫ਼ਤਿਹ) ਵਲੋਂ ਸੂਬਾ ਪ੍ਰਧਾਨ ਮਾਸਟਰ ਹਰਜਿੰਦਰ ਸਿੰਘ ਹਰੀਨੌਂ ਦੀ ਅਗਵਾਈ ਹੇਠ ਮੋਗਾ, ਫ਼ਰੀਦਕੋਟ ਤੇ ਬਠਿੰਡਾ ਪੁਲ਼ ਹੇਠ 'ਭਾਰਤ ਬੰਦ' ਨੂੰ ਸਫ਼ਲ ਬਣਾਉਣ ਲਈ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ | ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ, ਮਜ਼ਦੂਰਾਂ ਤੇ ਔਰਤਾਂ ਨੇ ਹਿੱਸਾ ਲਿਆ ਅਤੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਮੰਗ ਕੀਤੀ ਕਿ ਕਾਲੇ ਕਾਨੂੰਨ ਤੁਰੰਤ ਰੱਦ ਕੀਤੇ ਜਾਣ | ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਹਰਜਿੰਦਰ ਸਿੰਘ ਹਰੀਨੌਂ, ਰਣਜੀਤ ਸਿੰਘ ਵਾੜਾਦਰਾਕਾ, ਗੁਰਪ੍ਰੀਤ ਸਿੰਘ ਪੰਜਗਰਾਈਾ, ਜਸਵਿੰਦਰ ਸਿੰਘ ਢਿੱਲੋਂ, ਗੁਰਨਾਮ ਸਿੰਘ ਚੱਕ ਭਾਗ ਸਿੰਘ ਵਾਲਾ, ਪੱਪਾ ਸੇਖੋਂ, ਅਮਨਦੀਪ ਸਿੰਘ, ਗੁਰਜੰਟ ਸਿੰਘ ਪੰਜਗਰਾਈਾ, ਬਲਦੇਵ ਸਿੰਘ ਪੰਜਗਰਾਈਾ, ਬਲਜਿੰਦਰ ਸਿੰਘ ਗੱਗਾ, ਬਲਵੀਰ ਸਿੰਘ ਹਰੀਨੌਂ ਅਤੇ ਹੋਰਨਾਂ ਬੁਲਾਰਿਆਂ ਨੇ ਕਿਹਾ ਕਿ ਦੇਸ਼ ਦੇ ਕਿਸਾਨ ਆਪਣੀਆਂ ਹੱਕੀ ਮੰਗਾਂ ਮਨਵਾ ਕੇ ਦਮ ਲੈਣਗੇ | ਕਿਸਾਨ ਕਦੇ ਵੀ ਆਪਣੀਆਂ ਜ਼ਮੀਨਾਂ 'ਤੇ ਵੱਡੇ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ ਨਹੀਂ ਹੋਣ ਦੇਣਗੇ |
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਤਿੰਨਕੋਣੀ 'ਤੇ ਧਰਨਾ
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬਲਾਕ ਕੋਟਕਪੂਰਾ ਵਲੋਂ ਸੰਯੁਕਤ ਮੋਰਚੇ ਦੇ 'ਭਾਰਤ ਬੰਦ' ਦੇ ਸੱਦੇ 'ਤੇ ਕੋਟਕਪੂਰਾ ਵਿਖੇ ਤਿੰਨਕੋਣੀ 'ਤੇ ਬਲਾਕ ਕੋਟਕਪੂਰਾ ਆਗੂ ਜਸਪ੍ਰੀਤ ਸਿੰਘ ਜੱਸਾ ਕੁਹਾਰਵਾਲਾ, ਹਰਦੇਵ ਸਿੰਘ ਘਣੀਏ ਵਾਲਾ ਤੇ ਇਸਤਰੀ ਵਿੰਗ ਆਗੂ ਅੰਮਿ੍ਤਪਾਲ ਕੌਰ ਹਰੀਨੌਂ ਦੀ ਅਗਵਾਈ ਵਿਚ ਰੋਸ ਧਰਨਾ ਦਿੱਤਾ | ਜ਼ਿਲ੍ਹਾ ਪ੍ਰਧਾਨ ਧਰਮਪਾਲ ਸਿੰਘ ਰੋੜੀਕਪੂਰਾ, ਜ਼ਿਲ੍ਹਾ ਜਨਰਲ ਸਕੱਤਰ ਪ੍ਰਗਟ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਰੋਸ ਧਰਨੇ ਨੂੰ ਗੋਰਾ ਸਿੰਘ ਹਰੀਨੌਂ ਤੇ ਹਰਿੰਦਰ ਸਿੰਘ ਰਵੀ ਮੌੜ ਨੌਂ ਅਬਾਦ ਨੇ ਸੰਬੋਧਨ ਕੀਤਾ | ਇਸ ਦੌਰਾਨ ਵਰਕਰਾਂ ਨੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਐਕਸ਼ਨ 'ਚ ਵੱਡੀ ਗਿਣਤੀ ਵਿਚ ਔਰਤਾਂ, ਨੌਜਵਾਨਾਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਇਕਬਾਲ ਸਿੰਘ ਨਾਨਕਸਰ, ਪਰਮਜੀਤ ਸਿੰਘ ਕੋਠੇ ਗੱਜਣ ਸਿੰਘ ਵਾਲੇ, ਗੁਰਨੈਬ ਸਿੰਘ ਹਰੀਨੌਂ, ਕੁਲਦੀਪ ਸਿੰਘ ਘਣੀਏ ਵਾਲਾ, ਸੁਖਦੇਵ ਸਿੰਘ ਬਹਿਬਲ ਕਲਾਂ, ਗੁਰਪ੍ਰੀਤ ਸਿੰਘ ਢੈਪਈ, ਚਮਕੌਰ ਸਿੰਘ ਕੁਹਾਰ ਵਾਲਾ, ਜਸਪ੍ਰੀਤ ਸਿੰਘ ਨਾਨਕਸਰ, ਭਪਿੰਦਰ ਸਿੰਘ ਕੋਠੇ ਮੱਲ, ਬਲਜਿੰਦਰ ਸਿੰਘ ਕੋਠੇ ਵੜਿੰਗ, ਗੁਰਤੇਜ ਸਿੰਘ ਮੌੜ ਨੌਂ ਆਬਾਦ ਅਤੇ ਹੋਰ ਆਗੂ ਹਾਜ਼ਰ ਸਨ |
ਪੰਜਾਬ ਪੈਨਸ਼ਨਰ ਯੂਨੀਅਨ ਤੇ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਵਲੋਂ ਸ਼ਮੂਲੀਅਤ
ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ ਮੋਦੀ ਸਰਕਾਰ ਦੀਆਂ ਕਿਸਾਨ ਤੇ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਭਾਰਤ ਬੰਦ ਦੇ ਸੱਦੇ 'ਤੇ ਸ਼ਮੂਲੀਅਤ ਕਰਕੇ ਆਪਣਾ ਯੋਗਦਾਨ ਪਾਉਂਦੇ ਹੋਏ ਪੰਜਾਬ ਪੈਨਸ਼ਨਰਜ਼ ਯੂਨੀਅਨ ਤੇ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਵਲੋਂ ਪੈਨਸ਼ਨਰ ਆਗੂ ਕੁਲਵੰਤ ਸਿੰਘ ਚਾਨੀ, ਸੋਮ ਨਾਥ ਅਰੋੜਾ, ਪ੍ਰੇਮ ਚਾਵਲਾ, ਇਕਬਾਲ ਸਿੰਘ ਮੰਘੇੜਾ, ਤਰਸੇਮ ਨਰੂਲਾ ਅਤੇ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਸ਼ਿੰਦਰ ਪਾਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਸਥਾਨਕ ਬੱਤੀਆਂ ਵਾਲਾ ਚੌਂਕ ਅਤੇ ਕੋਟਕਪੂਰਾ-ਮੋਗਾ ਸੜਕ 'ਤੇ ਪੁਲ਼ ਹੇਠਾਂ ਭਾਰਤੀ ਕਿਸਾਨ ਯੂਨੀਅਨ ਏਕਤਾ (ਫ਼ਤਿਹ) ਵਲੋਂ ਦਿੱਤੇ ਗਏ ਰੋਸ ਧਰਨਿਆਂ 'ਚ ਭਾਗ ਲਿਆ | ਇਸ ਮੌਕੇ ਪੈਨਸ਼ਨਰ ਆਗੂ ਗੁਰਾ ਸਿੰਘ ਢਿੱਲਵਾਂ, ਸੁਖਮੰਦਰ ਸਿੰਘ ਰਾਮਸਰ, ਇਕਬਾਲ ਸਿੰਘ ਗਿੱਲ, ਪਿ੍ੰਸੀਪਲ ਨੰਦ ਲਾਲ, ਜਗਵੰਤ ਸਿੰਘ ਬਰਾੜ ਤੇ ਜਸਮੇਲ ਸਿੰਘ ਬਰਾੜ ਸੇਵਾ ਮੁਕਤ ਮੁੱਖ ਅਧਿਆਪਕ, ਗਮਦੂਰ ਸਿੰਘ ਬਰਾੜ, ਗੁਰਕੀਰਤ ਸਿੰਘ, ਆਤਮਾ ਰਾਮ ਬਿਸ਼ਨੋਈ, ਸੁਖਜਿੰਦਰ ਸਿੰਘ ਸੁਪਰਡੈਂਟ, ਪਿ੍ੰਸੀਪਲ ਦਰਸ਼ਨ ਸਿੰਘ, ਪਿ੍ੰਸੀਪਲ ਜੁਗਰਾਜ ਸਿੰਘ, ਗੇਜ ਰਾਮ ਭੌਰਾ, ਹਰਦੀਪ ਸਿੰਘ ਫਿੱਡੂ ਭਲਵਾਨ, ਹਰਦੇਵ ਸਿੰਘ ਗਿੱਲ, ਬਲਵਿੰਦਰ ਸਿੰਘ ਲੈਕਚਰਾਰ, ਕੁਲਵੰਤ ਸਿੰਘ ਭੁੱਲਰ ਤੇ ਗੁਰਚਰਨ ਸਿੰਘ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਹਾਜ਼ਰ ਸਨ |
ਪੰਜਗਰਾੲੀਂ ਕਲਾਂ ਮੁਕੰਮਲ ਰਿਹਾ ਬੰਦ
ਪੰਜਗਰਾੲੀਂ ਕਲਾਂ, (ਸੁਖਮੰਦਰ ਸਿੰਘ ਬਰਾੜ, ਕੁਲਦੀਪ ਸਿੰਘ ਗੋਂਦਾਰਾ)- ਕੇਂਦਰ ਸਰਕਾਰ ਵਲੋਂ ਖੇਤੀਬਾੜੀ ਸਬੰਧੀ ਪਾਸ ਕੀਤੇ ਗਏ ਕਾਲੇ ਕਾਨੂੰਨਾਂ ਦੇ ਵਿਰੁੱਧ ਰੋਸ ਵਜੋਂ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਬੰਦ ਦੇ ਸੱਦੇ ਨੂੰ ਪੰਜਗਰਾੲੀਂ ਕਲਾਂ ਖੇਤਰ ਤੇ ਇਸ ਦੇ ਆਸ-ਪਾਸ ਦੇ ਪਿੰਡਾਂ 'ਚ ਭਰਪੂਰ ਹੰੁਗਾਰਾ ਮਿਲਿਆ ਜਿਸ ਤਹਿਤ ਪਿੰਡਾਂ ਦੇ ਬਾਜ਼ਾਰ ਮੁਕੰਮਲ ਰੂਪ ਵਿਚ ਬੰਦ ਰਹੇ 'ਤੇ ਸੜਕਾਂ ਦੇ ਸੰੁਨ ਪਸਰੀ ਰਹੀ | ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਬੰਦੇ ਦੇ ਸੱਦੇ ਦੇ ਚੱਲਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਪੰਜਗਰਾੲੀਂ ਕਲਾਂ ਦੇ ਵਿਚਕਾਰ ਦੀ ਲੰਘਦੇ ਰਾਸ਼ਟਰੀ ਰਾਜ ਮਾਰਗ ਉੱਪਰ ਧਰਨਾ ਲਗਾ ਕੇ ਆਵਾਜਾਈ ਮੁਕੰਮਲ ਰੂਪ ਵਿਚ ਠੱਪ ਰੱਖੀ | ਧਰਨੇ ਵਿਚ ਜਥੇਬੰਦੀ ਦੇ ਕਾਰਕੁੰਨਾਂ ਤੋਂ ਇਲਾਵਾ ਭਰਾਤਰੀ ਜਥੇਬੰਦੀਆਂ ਖੇਤ-ਮਜ਼ਦੂਰ ਯੂਨੀਅਨ, ਆਂਗਣਵਾੜੀ ਮੁਲਾਜ਼ਮ ਯੂਨੀਅਨ, ਡੈਮੋਕ੍ਰੇਟਿਕ ਟੀਚਰ ਫ਼ਰੰਟ, ਮੈਡੀਕਲ ਪ੍ਰੈਕਟੀਸ਼ਨਰ ਯੂਨੀਅਨ, ਬਿਜਲੀ ਮੁਲਾਜ਼ਮ ਯੂਨੀਅਨ, ਕੱਚੇ ਕਾਮੇ ਯੂਨੀਅਨ, ਓਲਡ ਪੈਨਸ਼ਨਰ ਯੂਨੀਅਨ ਸਮੇਤ ਦਰਜਨ ਦੇ ਕਰੀਬ ਜਥੇਬੰਦੀਆਂ ਦੇ ਆਗੂਆਂ ਨੇ ਭਾਗ ਲਿਆ | ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਨੰਗਲ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਵਲੋਂ ਦਿੱਤੇ ਜਾ ਰਹੇ ਧਰਨਿਆਂ ਨੂੰ ਭਰਪੂਰ ਸਮਰਥਨ ਮਿਲ ਰਿਹਾ ਹੈ ਜਿਸ ਕਰਕੇ ਅੱਜ ਭਾਰਤ ਬੰਦੇ ਦੇ ਸੱਦੇ ਨੂੰ ਬੁਹ-ਗਿਣਤੀ ਰਾਜਨੀਤਕ ਪਾਰਟੀਆਂ ਵਲੋਂ ਸਮਰਥਨ ਦਿੱਤਾ ਗਿਆ ਹੈ | ਧਰਨੇ ਨੂੰ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਕਿ੍ਸ਼ਨਾ ਦੇਵੀ ਔਲਖ, ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਨਿਰਮਲ ਸਿੰਘ ਜਿਊਣ ਵਾਲਾ, ਗੁਰਪਾਲ ਸਿੰਘ ਨੰਗਲ ਖੇਤ ਮਜ਼ਦੂਰ ਯੂਨੀਅਨ ਆਗੂ, ਅਧਿਆਪਕ ਆਗੂ ਸਤੇਸ਼ ਭੂੰਦੜ, ਮਲਕੀਤ ਸਿੰਘ ਡਵੀਜ਼ਨ ਪ੍ਰਧਾਨ ਬਿਜਲੀ ਮੁਲਾਜ਼ਮ ਯੂਨੀਅਨ ਆਗੂ, ਅਮਰ ਸਿੰਘ ਮਠਾੜੂ, ਗੁਰਪ੍ਰੀਤ ਸਿੰਘ ਔਲਖ ਆਦਿ ਨੇ ਵੀ ਸੰਬੋਧਨ ਕੀਤਾ | ਧਰਨੇ ਦੌਰਾਨ ਗਾਇਕ ਜਗਸੀਰ ਜੀਦਾ ਵਲੋਂ ਇਨਕਲਾਬੀ ਗੀਤ ਪੇਸ਼ ਕੀਤੇ ਗਏ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੀ ਬੱਗੇਆਣਾ ਇਕਾਈ ਦੇ ਆਗੂ ਮੰਗਲ ਸਿੰਘ, ਔਲਖ ਇਕਾਈ ਦੇ ਪ੍ਰਧਾਨ ਹਰਨੇਕ ਸਿੰਘ, ਸਰਪੰਚ ਤਰਸੇਮ ਸਿੰਘ ਜਿਊਣ ਵਾਲਾ, ਜਗਤਾਰ ਸਿੰਘ ਕੋਠੇ ਹਵਾਨਾ, ਮੱਖਣ ਸਿੰਘ ਪੰਚ ਢਿੱਲਵਾਂ, ਲੋਕ ਚੇਤਨਾ ਸਭਾ ਔਲਖ ਦੇ ਪ੍ਰਧਾਨ ਬਲਵਿੰਦਰ ਸਿੰਘ ਔਲਖ, ਦਰਸ਼ਨ ਸਿੰਘ ਪੰਚ, ਕਰਮਜੀਤ ਸਿੰਘ ਔਲਖ, ਰਾਜਵਿੰਦਰ ਔਲਖ ਆਦਿ ਹਾਜ਼ਰ ਸਨ |
ਪਿੰਡ ਰੋਮਾਣਾ ਅਲਬੇਲ ਸਿੰਘ ਦੀਆਂ ਰੇਲ ਲਾਈਨਾਂ 'ਤੇ ਲਗਾਇਆ ਧਰਨਾ
ਜੈਤੋ, (ਗੁਰਚਰਨ ਸਿੰਘ ਗਾਬੜੀਆ)- ਭਾਰਤ ਬੰਦ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬਲਾਕ ਜੈਤੋ ਵਲੋਂ ਪਿੰਡ ਰੋਮਾਣਾ ਅਲਬੇਲ ਸਿੰਘ ਦੀਆਂ ਰੇਲਵੇ Ñਲਾਈਨਾਂ 'ਤੇ ਧਰਨਾ ਲਗਾ ਕੇ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ | ਇਹ ਧਰਨਾ ਜ਼ਿਲ੍ਹਾ ਮੀਤ ਪ੍ਰਧਾਨ ਕਰਮਜੀਤ ਸਿੰਘ ਚੈਨਾ, ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਗੁੁਰਜੀਤ ਸਿੰਘ ਨੰਬਰਦਾਰ ਦਬੜੀਖਾਨਾ ਤੇ ਜਸਵੀਰ ਸਿੰਘ ਰੋਮਾਣਾ ਅਲਬੇਲ ਸਿੰਘ ਦੀ ਅਗਵਾਈ ਹੇਠ ਦਿੱਤਾ ਗਿਆ | ਵੱਖ-ਵੱਖ ਬੁੁਲਾਰਿਆਂ ਨੇ ਕੇਂਦਰ ਦੀ ਭਾਜਪਾ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਮੋਦੀ ਸਰਕਾਰ ਨੇ ਚੋਣਾਂ ਮੌਕੇ ਕਿਸਾਨਾਂ ਨੇ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਬਿਜਾਏ ਕਿਸਾਨਾਂ ਖ਼ਿਲਾਫ਼ ਕਾਲੇ ਕਾਨੂੰਨ ਲਿਆ ਕੇ ਕਿਸਾਨ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ | ਉਨ੍ਹਾਂ ਕਿਹਾ ਕਿ ਜਿਨ੍ਹਾਂ ਚਿਰ ਕਾਲੇ ਕਾਨੂੰਨ ਰੱਦ ਨਹੀਂ ਹੋ ਜਾਂਦੇ ਉਨ੍ਹਾਂ ਚਿਰ ਕਿਸਾਨ ਸੰਘਰਸ਼ ਕਰਦਾ ਰਹੇਗਾ | ਧਰਨੇ ਵਿਚ ਗੁੁਰਪ੍ਰੀਤ ਸਿੰਘ ਚੰਦਭਾਨ, ਗੁੁਰਮੇਲ ਸਿੰਘ ਬਿਸ਼ਨੰਦੀ, ਸਾਹਿਬ ਸਿੰਘ ਜੈਤੋ, ਬਲਜੀਤ ਸਿੰਘ ਰਾਮੇਆਣਾ, ਮਨਦੀਪ ਸਿੰਘ ਨੰਬਰਦਾਰ ਰੋੜੀਕਪੂਰਾ, ਬਲਵਿੰਦਰ ਸਿੰਘ ਰਾਮੰੂਵਾਲਾ, ਪਰਮੁੱਖ ਸਿੰਘ ਮੱਤਾ, ਨੈਬ ਸਿੰਘ ਰੋਮਾਣਾ ਅਲਬੇਲ ਸਿੰਘ, ਗੁੁਰਮੇਲ ਸਿੰਘ ਚੈਨਾ, ਗੁੁਰਵਿੰਦਰ ਸਿੰਘ ਜੈਤੋ ਵੱਡੀ ਗਿਣਤੀ ਵਿਚ ਔਰਤਾਂ, ਨੌਜਵਾਨ ਤੇ ਬੱਚੇ ਆਦਿ ਸ਼ਾਮਿਲ ਸਨ |
ਸਾਦਿਕ ਵਿਖੇ ਕਿਸਾਨ ਆਗੂਆਂ ਤੇ ਗਾਇਕਾਂ ਨੇ ਸਰਕਾਰ ਖ਼ਿਲਾਫ਼ ਆਪਣੀ ਭੜਾਸ ਕੱਢੀ
ਸਾਦਿਕ, (ਆਰ.ਐਸ.ਧੁੰਨਾ, ਗੁਰਭੇਜ ਸਿੰਘ ਚੌਹਾਨ)- ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ ਸਾਦਿਕ ਵਿਖੇ ਪੂਰਨ ਚੱਕਾ ਜਾਮ ਕਰਕੇ ਰੋਸ ਧਰਨਾ ਦਿੱਤਾ ਗਿਆ | ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ 73 ਸਾਲਾਂ ਦਾ ਸਮਾਂ ਲੰਘ ਜਾਣ 'ਤੇ ਸਮੇਂ ਦੀਆਂ ਸਰਕਾਰਾਂ ਨੇ ਜਿੱਥੇ ਆਮ ਲੋਕਾਂ ਨੂੰ ਕੁਝ ਨਹੀਂ ਦਿੱਤਾ ਉੱਥੇ ਕਿਸਾਨਾਂ ਨੂੰ ਵੀ ਉਨ੍ਹਾਂ ਦੇ ਬਣਦੇ ਹੱਕ ਨਹੀਂ ਦਿੱਤੇ | ਕਿਸਾਨ ਆਗੂਆਂ ਨੇ ਕਿਹਾ ਕਿ ਸਿਆਸੀ ਲੋਕਾਂ ਦਾ ਮਨਸੂਬਾ ਹੈ ਕਿ ਲੋਕਾਂ ਨੂੰ ਪਾੜੋ ਤੇ ਰਾਜ ਕਰੋ ਅਤੇ ਅਸੀਂ ਪਿਛਲੇ 70 ਸਾਲਾਂ ਤੋਂ ਇਨ੍ਹਾਂ ਲੋਕਾਂ ਦੇ ਪਿੱਛ ਲੱਗ ਬਣੇ ਹੋਏ ਹਾਂ ਜਦੋਂ ਕਿ ਕਿਸਾਨੀ ਖ਼ਤਮ ਕਰਨ ਲਈ ਅਸਿੱਧੇ ਢੰਗ ਨਾਲ ਸਾਡੀਆਂ ਜ਼ਮੀਨਾਂ ਖੋਹੀਆਂ ਜਾ ਰਹੀਆਂ ਹਨ ਅਤੇ ਖੇਤੀ ਸਬੰਧੀ ਕਾਲੇ ਕਾਨੂੰਨ ਬਣਾਉਣ ਲਈ ਸਾਰੀਆਂ ਰਾਜਸੀ ਪਾਰਟੀਆਂ ਜ਼ਿੰਮੇਵਾਰ ਹਨ | ਮੰਚ ਤੋਂ ਬੁਲਾਰਿਆਂ ਨੇ ਸਪੱਸ਼ਟ ਕੀਤਾ ਕਿ ਕਿਸਾਨ ਆਗੂਆਂ ਦੀ ਚੋਣ ਲੜਨ ਦੀ ਕੋਈ ਇੱਛਾ ਨਹੀਂ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਦੂਜੇ ਸੂਬਿਆਂ ਤੋਂ ਲਿਆ ਕੇ ਫ਼ਸਲਾਂ ਵੇਚਣ ਵਾਲਿਆਂ 'ਤੇ ਕਰੜੀ ਨਜ਼ਰ ਰੱਖਣ ਤਾਂ ਹੀ ਵਪਾਰੀ ਵਰਗ ਬੱਚ ਸਕਦਾ ਹੈ ਤੇ ਇਹ ਲੜਾਈ ਖੇਤੀ ਸਬੰਧੀ ਤਿੰਨ ਕਾਲੇ ਕਾਨੂੰਨ ਵਾਪਸ ਕਰਵਾਉ ਦੀ ਨਹੀਂ ਬਲਕਿ ਲੋਕਾਂ ਦੀ ਹੋਂਦ ਨੂੰ ਵੀ ਬਚਾਉਣ ਦੀ ਹੈ ਕਿਉਂਕਿ ਹਾਕਮ ਧਿਰ ਵੱਡੇ ਕਾਰਪੋਰੇਟ ਘਰਾਣਿਆਂ ਦੀ ਮਦਦ ਨਾਲ ਵਾਲਮਾਰਟ ਬਣਾਉਣ ਦੀਆਂ ਚਾਲਾਂ ਚੱਲ ਰਹੀ ਹੈ ਜਿਸ ਨਾਲ ਛੋਟੇ ਤੇ ਮੱਧਵਰਗੀ ਕਾਰੋਬਾਰੀ ਤੇ ਕਿਸਾਨ ਖਤਮ ਹੋ ਜਾਣਗੇ ਤੇ ਅਸੀਂ ਸਾਰੇ ਇਨ੍ਹਾਂ ਦੇ ਗੁਲਾਮ ਬਣ ਕੇ ਰਹਿ ਜਾਵਾਂਗੇ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਕਜੁੱਟ ਹੋ ਕੇ ਇਸ ਸੰਘਰਸ਼ ਦਾ ਹਿੱਸਾ ਬਣਨ ਤਾਂ ਜੋ ਕਾਰਪੋਰੇਟ ਘਰਾਣਿਆਂ ਦੀ ਮਨਾਪਲੀ ਨੂੰ ਤੋੜਿਆ ਜਾ ਸਕੇ | ਇਸ ਮੌਕੇ ਲੋਕ ਗਾਇਕ ਹਰਿੰਦਰ ਸੰਧੂ, ਸੰਧੂ ਸੁਰਜੀਤ ਅਤੇ ਬਲਦੇਵ ਲਹਿਰੀ ਨੇ ਵੀ ਆਪਣੇ ਚਰਚਿਤ ਗੀਤ ਸੁਣਾਏ | ਇਸ ਮੌਕੇ ਬਖਤੌਰ ਸਿੰਘ ਢਿੱਲੋਂ, ਰਜਿੰਦਰ ਸਿੰਘ ਦੀਪ ਸਿੰਘ ਵਾਲਾ ਸੂਬਾ ਮੀਤ ਪ੍ਰਧਾਨ ਕਿਰਤੀ ਕਿਸਾਨ ਯੂਨੀਅਨ, ਜਸਪਿੰਦਰ ਸਿੰਘ ਸੰਧੂ ਜ਼ਿਲ੍ਹਾ ਪ੍ਰਧਾਨ ਕਾਦੀਆਂ ਫ਼ਰੀਦਕੋਟ, ਬਿੰਦਰ ਸਿੰਘ ਗੋਲੇਵਾਲਾ ਜ਼ਿਲ੍ਹਾ ਪ੍ਰਧਾਨ ਬੀਕੇਯੂ ਰਾਜੇਵਾਲ, ਗੁਰਮੀਤ ਸਿੰਘ ਗੋਲੇਵਾਲਾ ਸੀਨੀਅਰ ਮੀਤ ਪ੍ਰਧਾਨ ਬੀਕੇਯੂ ਕਾਦੀਆਂ, ਸਿਮਰਜੀਤ ਸਿੰਘ ਬਰਾੜ ਮੀਤ ਪ੍ਰਧਾਨ ਭਾਕਿਯੂ ਲੱਖੋਵਾਲ ਪੰਜਾਬ, ਕੁਲਦੀਪ ਸਿੰਘ ਘੁੱਦੂਵਾਲਾ, ਗੁਰਮੀਤ ਸਿੰਘ ਵੀਰੇਵਾਲਾ, ਜਗਸੀਰ ਸਿੰਘ ਸਾਧੂਵਾਲਾ ਸਾਰੇ ਭਾਕਿਯੂ ਏਕਤਾ ਸਿੱਧੂਪੁਰ, ਨਛੱਤਰ ਸਿੰਘ, ਬਲਜੀਤ ਸਿੰਘ, ਅਵਤਾਰ ਸਿੰਘ, ਦਰਸ਼ਨ ਸਿੰਘ, ਰਛਪਾਲ ਸਿੰਘ ਸਾਰੇ ਰਾਜੇਵਾਲ ਗਰੁੱਪ, ਗਮਦੂਰ ਸਿੰਘ ਸੰਗਰਾਹੂਰ, ਸੁਖਦੇਵ ਸਿੰਘ ਭਾਊ, ਵਜ਼ੀਰ ਸਿੰਘ ਡੋਡ, ਬਲੌਰ ਸਿੰਘ ਢਿੱਲੋਂ, ਬਲਤੇਜ ਸਿੰਘ ਮਚਾਕੀ ਕਾਦੀਆਂ ਗੁਰੁੱਪ ਆਦਿ ਹਾਜ਼ਰ ਸਨ | ਮੰਚ ਸੰਚਾਲਨ ਗਮਦੂਰ ਸਿੰਘ ਸੰਗਰਾਹੂਰ ਤੇ ਮੰਦਰ ਬੀਹਲੇਵਾਲਾ ਨੇ ਕੀਤਾ |
ਜੈਤੋ ਦੇ ਬਾਜਾਖਾਨਾ ਚੌਕ 'ਚ ਜਾਮ ਲਗਾਇਆ
ਜੈਤੋ, (ਗੁਰਚਰਨ ਸਿੰਘ ਗਾਬੜੀਆ)- ਸੰਯੁਕਤ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਸਕੱਤਰ ਨੱਥਾ ਸਿੰਘ ਰੋੜੀਕਪੂਰਾ ਅਤੇ ਬਲਾਕ ਜੈਤੋ ਪ੍ਰਧਾਨ ਜਗਜੀਤ ਸਿੰਘ ਜੈਤੋ ਦੀ ਅਗਵਾਈ ਵਿਚ ਬਲਾਕ ਜੈਤੋ ਵਲੋਂ ਸਥਾਨਕ ਬਾਜਾਖਾਨਾ ਦੇ ਚੌਕ ਵਿਚ ਆਵਾਜਾਈ ਦਾ ਚੱਕਾ ਜਾਮ੍ਹ ਕਰਕੇ ਕੇਂਦਰ ਦੀ ਭਾਜਪਾ ਸਰਕਾਰ ਵਿਰੁੱਧ ਰੋਸ ਧਰਨਾ ਲਗਾਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਨੰਗਲ, ਜ਼ਿਲ੍ਹਾ ਆਗੂ ਹਰਪ੍ਰੀਤ ਸਿੰਘ ਦਲ ਸਿੰਘ ਵਾਲਾ, ਨੱਥਾ ਸਿੰਘ ਰੋੜੀਕਪੂਰਾ, ਜ਼ਿਲ੍ਹਾ ਮੀਤ ਪ੍ਰਧਾਨ ਬਲਵਿੰਦਰ ਸਿੰਘ ਮੱਤਾ, ਬਲਾਕ ਆਗੂ ਸ਼ਿੰਦਾ ਸਿੰਘ ਦਲ ਸਿੰਘ ਵਾਲਾ, ਜਸਵੀਰ ਸਿੰਘ ਰੋਮਾਣਾ ਅਜੀਤ ਸਿੰਘ, ਰੇਸ਼ਮ ਸਿੰਘ, ਜੱਗਾ ਢੈਪਈ, ਬਸੰਤ ਸਿੰਘ ਮਾਨ ਰੋੜੀਕਪੂਰਾ, ਅਮਰਜੀਤ ਕੌਰ ਰਣ ਸਿੰਘ ਵਾਲਾ ਸੂਬਾ ਪ੍ਰਧਾਨ ਆਸ਼ਾ ਵਰਕਰ, ਬਲਾਕ ਜੈਤੋ ਜਨਰਲ ਸਕੱਤਰ ਮਨਜੀਤ ਕੌਰ ਵਾੜਾ ਭਾਈਕਾ, ਗੁੁਰਮੇਲ ਕੌਰ ਰਾਮੂੰਵਾਲਾ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਕਰਮਜੀਤ ਸਿੰਘ ਸੇਵੇਵਾਲਾ, ਪੰਜਾਬ ਸਟੂਡੈਂਟ ਯੂਨੀਅਨ ਸ਼ਹੀਦ ਰੰਧਾਵਾ ਦੇ ਰਵਿੰਦਰ ਤੇ ਸੇਵੇਵਾਲਾ, ਨੌਜਵਾਨ ਭਾਰਤ ਸਭਾ ਦੇ ਗੁੁਰਪ੍ਰੀਤ ਸਿੰਘ ਰੋੜੀਕਪੂਰਾ ਨੇ ਕੇਂਦਰ ਸਰਕਾਰ 'ਤੇ ਦੋਸ਼ ਲਾਉਂਦਿਆਂ ਕਿਹਾ ਕਿ ਮੋਦੀ ਸਰਕਾਰ ਕਾਲੇ ਕਾਨੂੰਨਾਂ ਤਹਿਤ ਕਾਰਪੋਰੇਟਾਂ ਨੂੰ ਮੁੁਨਾਫ਼ਾ ਦੇ ਕੇ ਦੇਸ਼ ਦੇ ਕਿਰਤੀ ਲੋਕਾਂ ਨੂੰ ਤਬਾਹ ਕਰਨ ਵੱਲ ਤੁੁਰੀ ਹੋਈ ਹੈ | ਇਸ ਮੌਕੇ 28 ਤਰੀਕ ਨੂੰ ਬਰਨਾਲਾ ਵਿਖੇ ਸਾਮਰਾਜ ਵਿਰੋਧੀ ਕਾਨਫ਼ਰੰਸ 'ਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਗਿਆ | ਇਸ ਮੌਕੇ ਕਿਸਾਨਾਂ ਤੋਂ ਇਲਾਵਾ ਔਰਤਾਂ ਵੀ ਵੱਡੀ ਗਿਣਤੀ ਵਿਚ ਹਾਜ਼ਰ ਸਨ |
ਬਰਗਾੜੀ ਵਿਖੇ ਵਿਸ਼ਾਲ ਧਰਨਾ ਲਗਾਇਆ
ਬਰਗਾੜੀ, (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਸਬਾ ਬਰਗਾੜੀ ਪੂਰਨ ਤੌਰ 'ਤੇ ਬੰਦ ਰਿਹਾ ਤੇ ਬਰਗਾੜੀ ਚੌਕ ਵਿਖੇ ਵੱਖ ਵੱਖ ਕਿਸਾਨ ਯੂਨੀਅਨਾਂ, ਕਿਸਾਨ ਯੂਨੀਅਨ ਕ੍ਰਾਂਤੀਕਾਰੀ, ਕਿਸਾਨ ਯੂਨੀਅਨ ਏਕਤਾ ਡਕੌਂਦਾ, ਕਿਸਾਨ ਯੂਨੀਅਨ ਪੰਜਾਬ, ਕਿਸਾਨ ਯੂਨੀਅਨ ਏਕਤਾ ਆਦਿ ਦੀ ਅਗਵਾਈ ਹੇਠ ਬਰਗਾੜੀ ਵਿਖੇ ਵਿਸ਼ਾਲ ਧਰਨਾ ਦਿੱਤਾ ਗਿਆ | ਧਰਨੇ ਵਿਚ ਕਿਸਾਨਾਂ, ਮਜ਼ਦੂਰਾਂ, ਦੁਕਾਨਦਾਰਾਂ, ਮੁਲਾਜ਼ਮਾਂ, ਔਰਤਾਂ ਤੋਂ ਇਲਾਵਾ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਬਰਗਾੜੀ ਦੇ ਸਮੂਹ ਮੈਂਬਰ, ਦੁਕਾਨਦਾਰ ਯੂਨੀਅਨ ਬਰਗਾੜੀ, ਬਿਜਲੀ ਮੁਲਾਜ਼ਮ ਜਥੇਬੰਦੀਆਂ, ਚੜ੍ਹਦੀਕਲਾ ਸੇਵਾ ਸੁਸਾਇਟੀ, ਯੂਥ ਸਪੋਰਟਸ ਕਲੱਬ, ਕੌਲਸਰ ਸਾਹਿਬ ਸੇਵਾ ਸੁਸਾਇਟੀ ਆਦਿ ਨੇ ਸ਼ਮੂਲੀਅਤ ਕੀਤੀ | ਧਰਨੇ ਨੂੰ ਕਿਸਾਨ ਆਗੂ ਨਿਰਮਲ ਸਿੰਘ ਗੋਂਦਾਰਾ, ਕਾਮਰੇਡ ਸੋਹਨ ਸਿੰਘ, ਪ੍ਰਧਾਨ ਰੇਸ਼ਮ ਸਿੰਘ, ਸਰਮੁੱਖ ਸਿੰਘ ਅਜਿਤਗਿੱਲ, ਸਾਥੀ ਪ੍ਰੇਮ ਸਿੰਘ, ਪੂਰਨ ਸਿੰਘ ਮੱਲਕੇ, ਹਰਜੀਤ ਸਿੰਘ ਗੂੜੀ ਸੰਘਰ, ਡਾ. ਗੁਰਦੀਪ ਸਿੰਘ ਬਰਗਾੜੀ, ਜਸਵਿੰਦਰ ਸਿੰਘ, ਸੁਖਮੰਦਰ ਸਿੰਘ, ਜਸਕਰਨ ਸਿੰਘ ਕਾਹਨ ਸਿੰਘ ਵਾਲਾ ਆਦਿ ਨੇ ਸੰਬੋਧਨ ਕਰਦਿਆਂ ਭਾਰਤ ਬੰਦ ਦੀ ਹਮਾਇਤ ਕਰਨ ਵਾਲੇ ਹਰ ਸ਼ਖ਼ਸ ਦਾ ਧੰਨਵਾਦ ਕੀਤਾ ਤੇ ਮੰਗ ਕੀਤੀ ਕਿ ਤਿੰਨੇ ਖੇਤੀ ਕਾਨੂੰਨ ਰੱਦ ਕੀਤੇ ਜਾਣ | ਇਸ ਮੌਕੇ ਡਾ. ਸਤਨਾਮ ਸਿੰਘ ਸਿੱਧੂ, ਗੁਰਦਾਸ ਰਾਮ ਸ਼ਰਮਾ, ਜੀਵਨ ਸਿੰਘ ਢਿੱਲੋਂ, ਰਣਜੀਤ ਸਿੰਘ ਢਿੱਲੋਂ, ਕੁਲਵੰਤ ਸਿੰਘ ਢਿੱਲੋਂ, ਮਨੀ ਬਰਾੜ, ਮਨੀ ਸਿਵੀਆ, ਯਾਦਵਿੰਦਰ ਸਿੰਘ ਔਲਖ, ਸਰਪੰਚ ਪ੍ਰੀਤਪਾਲ ਸਿੰਘ ਭਲੂਰੀਆ, ਸਾਬਕਾ ਸਰਪੰਚ ਅਮਰਪ੍ਰੀਤ ਢਿੱਲੋਂ, ਜਗਸੀਰ ਸਿੰਘ ਸੀਰ ਢਿੱਲੋਂ, ਕਰਨਵੀਰ ਸਿੰਘ ਢਿੱਲੋਂ, ਸੁਖਦੇਵ ਸਿੰਘ ਚਾਨੀ, ਕੁਲਦੀਪ ਸਿੰਘ ਗੋਂਦਾਰਾ, ਪਰਮਜੀਤ ਸਿੰਘ ਸੰਧੂ ਗੁਰੂਸਰ, ਬਲਜੀਤ ਸ਼ਰਮਾ, ਹਰਦੀਪ ਸੰਧੂ, ਬਲਕਾਰ ਸਿੰਘ ਸੰਧੂ, ਮੋਹਨ ਸਿੰਘ, ਪੰਚ ਹਰਬੰਸ ਸਿੰਘ, ਬਿੱਲਾ ਸਿਵੀਆ, ਨਾਇਬ ਸਿੰਘ ਗੋਂਦਾਰਾ, ਲਹਿਰੀ ਸਿੰਘ ਢਿੱਲੋਂ, ਬਿੰਦਰ ਢਿੱਲੋਂ, ਅਸ਼ੋਕ ਕੁਮਾਰ ਸ਼ਰਮਾ, ਰਵਿੰਦਰ ਸ਼ਰਮਾ ਆਦਿ ਹਾਜ਼ਰ ਸਨ |

ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਦੁਰਦਸ਼ਾ ਲਈ ਕੈਪਟਨ ਜ਼ਿੰਮੇਵਾਰ ਰਿਹਾ- ਕਾਲਾ ਰਣਸੀਂਹ ਕਲਾਂ

ਨਿਹਾਲ ਸਿੰਘ ਵਾਲਾ, 27 ਸਤੰਬਰ (ਸੁਖਦੇਵ ਸਿੰਘ ਖ਼ਾਲਸਾ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਪਿਛਲੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਜਿੱਥੇ ਪੰਜਾਬ ਦੇ ਲੋਕਾਂ ਨਾਲ ਕੀਤੇ ਚੋਣ ਵਾਅਦਿਆਂ ਨੂੰ ਪੂਰਾ ਕਰਨ ਤੋਂ ਟਾਲਾ ਵੱਟਿਆ ...

ਪੂਰੀ ਖ਼ਬਰ »

ਮੁੱਖ ਮੰਤਰੀ ਨੂੰ ਜਾਤੀ ਸੂਚਕ ਸ਼ਬਦ ਬੋਲੇ, ਮਾਮਲਾ ਦਰਜ

ਗਿੱਦੜਬਾਹਾ, 27 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਅਸਿੱਧੇ ਤੌਰ 'ਤੇ ਜਾਤੀਸੂਚਕ ਸ਼ਬਦ ਬੋਲਣ ਤੇ ਪਿੰਡ ਵਾਸੀਆਂ ਨੂੰ ਮੰਦੇ ਬੋਲ ਬੋਲਣ 'ਤੇ ਥਾਣਾ ਕੋਟਭਾਈ ਦੀ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਥਾਣਾ ਕੋਟਭਾਈ ਨੂੰ ਦਿੱਤੀ ...

ਪੂਰੀ ਖ਼ਬਰ »

ਭਾਰਤੀ ਵਪਾਰ ਮੰਡਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 27 ਸਤੰਬਰ (ਰਣਧੀਰ ਸਿੰਘ ਸਾਗੂ)- ਭਾਰਤੀ ਵਪਾਰ ਮੰਡਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਤਰਸੇਮ ਗੋਇਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸ਼ਹਿਰੀ ਪ੍ਰਧਾਨ ਅਨਿਲ ਅਨੇਜਾ ਅਤੇ ਚੇਅਰਮੈਨ ਬਿ੍ਜੇਸ਼ ...

ਪੂਰੀ ਖ਼ਬਰ »

9 ਦਿਨ ਪਹਿਲਾਂ ਚੋਰੀ ਹੋਏ ਟਰਾਂਸਫ਼ਾਰਮਰ ਚੋਰਾਂ ਨੂੰ ਲੱਭਣ 'ਚ ਅਜੇ ਤੱਕ ਪੁਲਿਸ ਨਾਕਾਮ

ਸ੍ਰੀ ਮੁਕਤਸਰ ਸਾਹਿਬ, 27 ਸਤੰਬਰ (ਰਣਜੀਤ ਸਿੰਘ ਢਿੱਲੋਂ)- ਇਲਾਕੇ ਵਿਚ ਖੇਤਾਂ ਵਿਚੋਂ ਬਿਜਲੀ ਟਰਾਂਸਫਾਰਮਰ ਚੋਰੀ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਅਤੇ 9 ਦਿਨ ਪਹਿਲਾਂ ਪਿੰਡ ਤਾਮਕੋਟ ਦੇ ਕਿਸਾਨ ਗੁਰਤੇਜ ਸਿੰਘ ਪੁੱਤਰ ਨੈਬ ਸਿੰਘ ਦੇ ਖੇਤ ਵਿਚੋਂ ਇਕ, ਨਵਰੀਤ ...

ਪੂਰੀ ਖ਼ਬਰ »

ਬਾਬਾ ਪ੍ਰੇਮ ਸਿੰਘ ਕਲੱਬ ਰੋੜੀਕਪੂਰਾ ਨੇ ਬੂਟੇ ਲਗਾਏ

ਜੈਤੋ, 27 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਬਾਬਾ ਪ੍ਰੇਮ ਸਿੰਘ ਸੋਸ਼ਲ ਵੈਲਫ਼ੇਅਰ ਕਲੱਬ ਰੋੜੀਕਪੂਰਾ ਦੇ ਪ੍ਰਧਾਨ ਸੰਦੀਪ ਸਿੰਘ ਬਰਾੜ ਤੇ ਮਨਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਦੀਆਂ ਸਾਂਝੀਆਂ ਥਾਂਵਾਂ ਤੇ ਘਰਾਂ 'ਚ ਲਗਾਉਣ ਲਈ ਕਰੀਬ 400 ਬੂਟੇ ਫਲਦਾਰ ਤੇ ਛਾਂਦਾਰ ਵੰਡੇ ...

ਪੂਰੀ ਖ਼ਬਰ »

ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਸੁਖਪਾਲ ਸ਼ਰਮਾ ਨੂੰ ਦਿੱਤਾ ਨਿਯੁਕਤੀ ਪੱਤਰ

ਬਰਗਾੜੀ, 27 ਸਤੰਬਰ (ਲਖਵਿੰਦਰ ਸ਼ਰਮਾ)- ਵਿਧਾਨ ਸਭਾ ਹਲਕਾ ਜੈਤੋ ਦੇ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਸੁਖਪਾਲ ਸ਼ਰਮਾ ਗੁਰੂਸਰ ਨੂੰ ਕਿਸਾਨ ਵਿੰਗ ਬਲਾਕ ਸਕੱਤਰ ਦਾ ਨਿਯੁਕਤੀ ਪੱਤਰ ਦਿੰਦਿਆਂ ਕਿਹਾ ਕਿ ਸੁਖਪਾਲ ਸ਼ਰਮਾ ਵਰਗੇ ਮਿਹਨਤੀ, ਇਮਾਨਦਾਰ ਵਰਕਰਾਂ ਦੀ ਪਾਰਟੀ ...

ਪੂਰੀ ਖ਼ਬਰ »

ਵਾਲੀਬਾਲ ਟੀਮਾਂ ਲਈ ਟਰਾਇਲ 29 ਨੂੰ

ਫ਼ਰੀਦਕੋਟ, 27 ਸਤੰਬਰ (ਸਟਾਫ਼ ਰਿਪੋਰਟਰ)- ਪੰਜਾਬ ਸਟੇਟ ਸੀਨੀਅਰ ਵਾਲੀਬਾਲ ਚੈਂਪੀਅਨਸ਼ਿਪ ਲੜਕੇ ਤੇ ਲੜਕੀਆਂ ਦੀ ਮਿਤੀ 1 ਤੋਂ 3 ਅਕਤੂਬਰ 2021 ਨੂੰ ਫ਼ਰੀਦਕੋਟ ਵਿਖੇ ਹੋ ਰਹੀ ਹੈ ਜਿਸ ਵਿਚ ਫ਼ਰੀਦਕੋਟ ਜ਼ਿਲ੍ਹੇ ਦੀਆਂ ਟੀਮਾਂ ਨੇ ਵੀ ਭਾਗ ਲੈਣਾ ਹੈ | ਇਨ੍ਹਾਂ ਟੀਮਾਂ ਦੇ ...

ਪੂਰੀ ਖ਼ਬਰ »

ਨਵਦੀਪ ਸਿੰਘ ਬੱਬੂ ਬਰਾੜ ਦਾ ਕਾਂਗਰਸ 'ਚ ਸ਼ਾਮਿਲ ਹੋਣ 'ਤੇ ਭਰਵਾਂ ਸਵਾਗਤ

ਜੈਤੋ, 27 ਸਤੰਬਰ (ਗੁਰਚਰਨ ਸਿੰਘ ਗਾਬੜੀਆ)- ਸਥਾਨਕ ਕਾਂਗਰਸ ਪਾਰਟੀ ਦੇ ਦਫ਼ਤਰ ਵਿਖੇ ਮੈਂਬਰ ਪਾਰਲੀਮੈਂਟ ਮੁੁਹੰਮਦ ਸਦੀਕ, ਸੀਨੀਅਰ ਕਾਂਗਰਸੀ ਆਗੂ ਸੂਰਜ ਭਾਰਦਵਾਜ, ਬੀਬੀ ਜਾਵੇਦ ਅਖ਼ਤਰ, ਸੰਜੀਵ ਰਾਜਾ ਭਾਰਤਵਾਜ ਦੀ ਅਗਵਾਈ ਵਿਚ ਕਾਂਗਰਸੀ ਵਰਕਰਾਂ ਦੀ ਮੀਟਿੰਗ ਹੋਈ ...

ਪੂਰੀ ਖ਼ਬਰ »

ਕੋਟਕਪੂਰਾ 'ਚ ਦੋ ਨੌਜਵਾਨਾਂ ਦੀਆਂ ਲਾਸ਼ਾਂ ਮਿਲੀਆਂ

ਕੋਟਕਪੂਰਾ, 27 ਸਤੰਬਰ (ਮੋਹਰ ਸਿੰਘ ਗਿੱਲ)- ਸਥਾਨਕ ਰੇਲਵੇ ਸਟੇਸ਼ਨ ਤੋਂ ਢਾਈ ਕਿਲੋਮੀਟਰ ਦੀ ਦੂਰੀ 'ਤੇ ਝਾੜੀਆਂ 'ਚੋਂ ਇਕ ਨੌਜਵਾਨ ਦੀ ਲਾਸ਼ ਮਿਲੀ ਹੈ | ਰੇਲਵੇ ਜੀ.ਆਰ.ਪੀ. ਚੌਂਕੀ ਇੰਚਾਰਜ ਰਜਿੰਦਰ ਸਿੰਘ ਨੇ ਦੱਸਿਆ ਕਿ ਦੇਰ ਰਾਤ ਸੂਚਨਾ ਮਿਲਣ ਤੋਂ ਬਾਅਦ ਨੌਜਵਾਨ ਦੀ ...

ਪੂਰੀ ਖ਼ਬਰ »

1850 ਪਾਬੰਦੀਸ਼ੁਦਾ ਗੋਲੀਆਂ ਸਮੇਤ ਦੋ ਗਿ੍ਫ਼ਤਾਰ

ਕੋਟਕਪੂਰਾ, 27 ਸਤੰਬਰ (ਮੋਹਰ ਸਿੰਘ ਗਿੱਲ)-ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਪਾਬੰਦੀਸ਼ੁਦਾ ਗੋਲੀਆਂ ਸਮੇਤ ਗਿ੍ਫ਼ਤਾਰ ਕਰਕੇ ਉਨ੍ਹਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਐਸ.ਆਈ. ਪ੍ਰੀਤਮ ਸਿੰਘ ਸਮੇਤ ਸਾਥੀ ...

ਪੂਰੀ ਖ਼ਬਰ »

ਰਾਤ ਸਮੇਂ ਅਣਪਛਾਤੇ ਵਿਅਕਤੀ ਬੱਕਰੀਆਂ ਚੁੱਕ ਕੇ ਹੋਏ ਫ਼ਰਾਰ

ਸਾਦਿਕ, 27 ਸਤੰਬਰ (ਆਰ.ਐਸ.ਧੁੰਨਾ)-ਨੇੜਲੇ ਪਿੰਡ ਡੋਡ ਵਿਖੇ ਬੀਤੀ ਰਾਤ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਬੱਕਰੀਆਂ ਚੁੱਕ ਕੇ ਲੈ ਜਾਣ ਦਾ ਸਮਾਚਾਰ ਹੈ | ਦਲਜੀਤ ਸਿੰਘ ਪੁੱਤਰ ਬੰਤ ਸਿੰਘ ਵਾਸੀ ਪਿੰਡ ਸੰਗਰਾਹੂਰ ਨੇ ਦੱਸਿਆ ਕਿ ਪਿੰਡ ਡੋਡ ਵਿਖੇ ਸੜਕ ਦੇ ਉਪਰ ਬੈਂਕ ਦੇ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਸਬੰਧੀ ਖ਼ੂਨਦਾਨ ਕੈਂਪ 'ਚ 300 ਯੂਨਿਟ ਖ਼ੂਨ ਇਕੱਤਰ

ਕੋਟਕਪੂਰਾ, 27 ਸਤੰਬਰ (ਮੇਘਰਾਜ, ਮੋਹਰ ਸਿੰਘ ਗਿੱਲ)- ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਪੀ.ਬੀ.ਜੀ ਵੈਲਫੇਅਰ ਕਲੱਬ ਵਲੋਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਸ਼ਾਖਾ ਫ਼ਰੀਦਕੋਟ ਦੇ ਸਹਿਯੋਗ ਨਾਲ ਸਥਾਨਕ ਚੰਡੀਗੜ੍ਹ ਬੱਚਿਆਂ ਦਾ ਹਸਪਤਾਲ ਵਿਖੇ ਇੰਚਾਰਜ ...

ਪੂਰੀ ਖ਼ਬਰ »

ਪਿੰਡ ਪੱਖੀ ਕਲਾਂ 'ਚ ਗੁਰਮਤਿ ਸਮਾਗਮ ਕਰਵਾਇਆ

ਫ਼ਰੀਦਕੋਟ, 27 ਸਤੰਬਰ (ਜਸਵੰਤ ਸਿੰਘ ਪੁਰਬਾ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਤੇ ਸਕੱਤਰ ਧਰਮ ਪਚਾਰ ਸਿਮਰਜੀਤ ਸਿੰਘ ਕੰਗ ਦੇ ਆਦੇਸ਼ਾਂ ਅਨੁਸਾਰ 'ਘਰਿ ਘਰਿ ਅੰਦਰਿ ਧਰਮਸਾਲ' ਲਹਿਰ ਤਹਿਤ ਗੁਰਦੁਆਰਾ ਖ਼ਾਲਸਾ ਦੀਵਾਨ ...

ਪੂਰੀ ਖ਼ਬਰ »

ਮਜ਼ਦੂਰ ਮੁਕਤੀ ਮੋਰਚਾ ਨੇ ਮਜ਼ਦੂਰ ਬੀਬੀਆਂ ਦੇ ਹਰ ਕਿਸਮ ਦੇ ਕਰਜ਼ਾ ਮੁਆਫ਼ੀ ਦੀ ਮੰਗ ਕੀਤੀ

ਫ਼ਰੀਦਕੋਟ, 27 ਸਤੰਬਰ (ਸਤੀਸ਼ ਬਾਗ਼ੀ)-ਮਜ਼ਦੂਰ ਮੁਕਤੀ ਮੋਰਚਾ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਸਤਨਾਮ ਸਿੰਘ ਦੀ ਅਗਵਾਈ ਹੇਠ ਪਿੰਡ ਹੱਸਨਭੱਟੀ ਦੀਆਂ ਮਜ਼ਦੂਰ ਬੀਬੀਆਂ ਵਲੋਂ ਇਕ ਪ੍ਰਾਈਵੇਟ ਫ਼ਾਇਨਾਂਸ ਕੰਪਨੀ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਕੇ ...

ਪੂਰੀ ਖ਼ਬਰ »

ਛਾਤੀ ਤੇ ਦਮਾ ਰੋਗਾਂ ਸਬੰਧੀ ਮੁਫ਼ਤ ਮੈਡੀਕਲ ਕੈਂਪ ਲਗਾਇਆ

ਬਰਗਾੜੀ, 27 ਸਤੰਬਰ (ਲਖਵਿੰਦਰ ਸ਼ਰਮਾ)- ਜੀਤ ਮੈਡੀਕਲ ਸਟੋਰ, ਫਰੈਂਡਜ਼ ਮਿਲਕ ਪੁਆਇੰਟ, ਫਰੈਂਡਜ਼ ਇੰਟਰਲਾਕ ਟਾਈਲਜ਼ ਬਰਗਾੜੀ ਵਲੋਂ ਹਰ ਐਤਵਾਰ ਵੱਖ ਵੱਖ ਬਿਮਾਰੀਆਂ ਨਾਲ ਸਬੰਧਤ ਲਗਾਏ ਜਾਂਦੇ ਮੁਫ਼ਤ ਮੈਡੀਕਲ ਕੈਂਪਾਂ ਦੀ ਲੜੀ ਤਹਿਤ ਵਿਸ਼ਵਕਰਮਾ ਧਰਮਸ਼ਾਲਾ ...

ਪੂਰੀ ਖ਼ਬਰ »

ਸੇਵਾ ਕੇਂਦਰਾਂ 'ਚ ਖਾਣ ਵਾਲੇ ਪਦਾਰਥਾਂ ਦੀ ਰਜਿਸਟ੍ਰੇਸ਼ਨ ਤੇ ਸਰਟੀਫ਼ਿਕੇਟ ਨਾਲ ਸਬੰਧਿਤ ਦੋ ਨਵੀਆਂ ਸੇਵਾਵਾਂ ਸ਼ੁਰੂ

ਫ਼ਰੀਦਕੋਟ, 27 ਸਤੰਬਰ (ਜਸਵੰਤ ਸਿੰਘ ਪੁਰਬਾ)- ਪੰਜਾਬ ਸਰਕਾਰ ਨੇ ਸੇਵਾ ਕੇਂਦਰਾਂ 'ਚ ਖਾਣ ਵਾਲੇ ਪਦਾਰਥਾਂ ਦੇ ਰਜਿਸਟ੍ਰੇਸ਼ਨ ਸਰਟੀਫਿਕੇਟ ਨਾਲ ਸਬੰਧਤ ਦੋ ਹੋਰ ਸੇਵਾਵਾਂ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ | ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ਦੱਸਿਆ ਕਿ ...

ਪੂਰੀ ਖ਼ਬਰ »

ਦਰਬਾਰ ਗੰਜ ਦੀ ਸੁੰਦਰਤਾ ਨੂੰ ਹੌਲੀ-ਹੌਲੀ ਲੱਗ ਰਿਹੈ ਗ੍ਰਹਿਣ

ਫ਼ਰੀਦਕੋਟ, 27 ਸਤੰਬਰ (ਹਰਮਿੰਦਰ ਸਿੰਘ ਮਿੰਦਾ)- ਫ਼ਰੀਦਕੋਟ ਦੀ ਸਭ ਤੋਂ ਸੁੰਦਰ ਜਗ੍ਹਾ ਦਰਬਾਰ ਗੰਜ ਰੈਸਟ ਹਾਊਸ ਹੈ | ਇਸ ਦੇ ਐਨ੍ਹ ਵਿਚਕਾਰ ਬਣਿਆ ਮੁਕਟ ਚਾਨਣੀ ਰਾਤ ਨੂੰ ਖਾਸ ਕਰਕੇ ਆਪਣੀ ਖ਼ੂਬਸੁਰਤੀ ਦਾ ਚਾਨਣ ਬਖੇਰਦਾ ਹੈ | ਅੱਜ ਕੱਲ੍ਹ ਇਸ ਇਮਾਰਤ ਵਿਚ ਕਮਿਸ਼ਨਰ ...

ਪੂਰੀ ਖ਼ਬਰ »

ਵਿਰਾਸਤੀ ਸ਼ਹਿਰ ਫ਼ਰੀਦਕੋਟ ਨੂੰ ਸੈਰ ਸਪਾਟੇ ਦੇ ਕੇਂਦਰ ਵਜੋਂ ਵਿਕਸਿਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਪਹਿਲ ਮਹਾਰਾਵਲ ਖੇਵਾ ਜੀ ਟਰੱਸਟ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਫ਼ਰੀਦਕੋਟ, 27 ਸਤੰਬਰ (ਜਸਵੰਤ ਸਿੰਘ ਪੁਰਬਾ)- ਜ਼ਿਲ੍ਹਾ ਪ੍ਰਸ਼ਾਸਨ ਫ਼ਰੀਦਕੋਟ ਵਲੋਂ ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਦੀ ਅਗਵਾਈ ਹੇਠ ਅੱਜ ਵਿਸ਼ਵ ਸੈਰ ਸਪਾਟਾ ਦਿਵਸ ਨੂੰ ਸਮਰਪਿਤ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX