ਬਰਨਾਲਾ, 27 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਰਤ ਬੰਦ ਦੇ ਸੱਦੇ ਨੂੰ ਜ਼ਿਲ੍ਹਾ ਬਰਨਾਲਾ ਵਿਚ ਪੂਰਨ ਤੌਰ 'ਤੇ ਹੁੰਗਾਰਾ ਮਿਲਿਆ ਹੈ | ਕਿਸਾਨਾਂ ਵਲੋਂ ਜ਼ਿਲੇ੍ਹ ਵਿਚ 12 ਤੋਂ ਵੀ ਵੱਧ ਥਾਵਾਂ ਮਹਿਲ ਕਲਾਂ, ਸਹਿਜੜਾ, ਰਿਲਾਇੰਸ ਪੰਪ ਸੰਘੇੜਾ, ਧਨÏਲਾ, ਹੰਡਿਆਇਆ, ਰੂੜੇਕੇ, ਤਪਾ, ਭਦÏੜ, ਪੱਖੋਂ ਕੈਂਚੀਆਂ, ਅਸਪਾਲਾਂ ਆਦਿ ਵਿਖੇ ਸਵੇਰੇ 6 ਤੋਂ ਸ਼ਾਮ 4 ਵਜੇ ਤੱਕ ਸੜਕੀ ਅਤੇ ਰੇਲ ਆਵਾਜਾਈ ਜਾਮ ਕੀਤੀ ਗਈ¢ ਜ਼ਿਲ੍ਹੇ ਦੇ ਸਮੂਹ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਵਿਚ ਜਿੱਥੇ ਦੁਕਾਨਾਂ ਪੂਰੀ ਤਰ੍ਹਾਂ ਬੰਦ ਰਹੀਆਂ ਉੱਥੇ ਸਕੂਲ, ਕਾਲਜ, ਬੈਂਕ, ਸਰਕਾਰੀ ਤੇ ਨੀਮ ਸਰਕਾਰੀ ਦਫ਼ਤਰ ਤੇ ਹੋਰ ਅਦਾਰੇ ਵੀ ਬੰਦ ਰਹੇ¢ ਅੱਜ ਦੇ ਬੰਦ ਦਾ ਦੁਕਾਨਦਾਰਾਂ, ਕਾਰੋਬਾਰੀਆਂ, ਰੇਹੜੀ-ਫੜ੍ਹੀ ਵਾਲਿਆਂ, ਵਪਾਰ ਮੰਡਲ, ਡੀ ਟੀ ਐਫ, ਏ.ਐਫ.ਡੀ.ਆਰ., ਪਸਸਫ, ਪਾਵਰਕਾਮ ਯੂਨੀਅਨ, ਦੋਧੀ ਯੂਨੀਅਨ, ਆੜ੍ਹਤੀਆ ਐਸੋਸੀਏਸ਼ਨ, ਤਰਕਸ਼ੀਲ ਸੁਸਾਇਟੀ, ਪੈਨਸ਼ਨਰਜ਼ ਐਸੋਸੀਏਸ਼ਨ, ਮਜ਼ਦੂਰ ਮੁਕਤੀ ਮੋਰਚਾ ਸਮੇਤ ਸੈਂਕੜੇ ਜਥੇਬੰਦੀਆਂ ਨੇ ਸਮਰਥਨ ਦਿੱਤਾ¢ ਸ਼ਹਿਰ ਬਰਨਾਲਾ ਵਿਚ ਕੁਝ ਸਰਕਾਰੀ ਅਤੇ ਪ੍ਰਾਈਵੇਟ ਬੈਂਕ ਸਵੇਰ ਸਮੇਂ ਜ਼ਰੂਰ ਖੁੱਲੇ੍ਹ ਸਨ, ਜਿਨ੍ਹਾਂ ਨੂੰ ਕਿਸਾਨਾਂ ਵਲੋਂ ਜਾ ਕੇ ਬੰਦ ਕਰਵਾਇਆ ਗਿਆ | ਬਰਨਾਲਾ ਰੇਲਵੇ ਲਾਈਨ 'ਤੇ ਲੱਗੇ ਧਰਨੇ ਨੂੰ ਬਲਵੰਤ ਸਿੰਘ ਉਪਲੀ, ਨਰੈਣ ਦੱਤ, ਗੁਰਦੇਵ ਸਿੰਘ ਮਾਂਗੇਵਾਲ, ਕਰਮਜੀਤ ਬੀਹਲਾ, ਡਾਕਟਰ ਰਾਜਿੰਦਰ ਪਾਲ, ਮਨਜੀਤ ਰਾਜ, ਸਰਪੰਚ ਗੁਰਚਰਨ ਸਿੰਘ, ਸ਼ਿੰਦਰ ਧÏਲਾ, ਸੁਖਵਿੰਦਰ ਠੀਕਰੀਵਾਲਾ, ਨੈਬ ਸਿੰਘ ਕਾਲਾ, ਹਰਪ੍ਰੀਤ ਸਿੰਘ, ਤਰਸੇਮ ਭੱਠਲ, ਗੁਰਨਾਮ ਸਿੰਘ ਠੀਕਰੀਵਾਲਾ, ਬਾਬੂ ਸਿੰਘ, ਗੁਰਜੰਟ ਸਿੰਘ ਹਮੀਦੀ, ਪ੍ਰੇਮਪਾਲ ਕÏਰ, ਅਮਰਜੀਤ ਕÏਰ, ਜਸਪਾਲ ਕÏਰ, ਵਰਿੰਦਰ ਠੀਕਰੀਵਾਲਾ, ਪਰਮਜੀਤ ਕÏਰ ਹਮੀਦੀ, ਬਲਵੀਰ ਕÏਰ ਕਰਮਗੜ੍ਹ, ਹਰਚਰਨ ਚੰਨਾ, ਜਗਤਾਰ ਬੈਂਸ, ਸੁਖਜੰਟ ਸਿੰਘ, ਗੁਰਮੀਤ ਸੁਖਪੁਰਾ, ਹਰਨੇਕ ਸੰਘੇੜਾ ਆਦਿ ਨੇ ਸੰਬੋਧਨ ਕੀਤਾ¢
ਬਰਨਾਲਾ, (ਅਸ਼ੋਕ ਭਾਰਤੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਬਰਨਾਲਾ-ਲੁਧਿਆਣਾ ਹਾਈਵੇ ਜਾਮ ਕਰ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਧਰਨੇ 'ਚ ਕਿਸਾਨ ਮਜ਼ਦੂਰ, ਨੌਜਵਾਨਾਂ ਤੇ ਔਰਤਾਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਬੁੱਕਣ ਸਿੰਘ ਸੱਦੋਵਾਲ, ਜ਼ਿਲ੍ਹਾ ਆਗੂ ਕਮਲਜੀਤ ਕੌਰ ਬਰਨਾਲਾ, ਬਲਾਕ ਜਨਰਲ ਸਕੱਤਰ ਕੁਲਜੀਤ ਸਿੰਘ, ਪ੍ਰਧਾਨ ਜੱਜ ਸਿੰਘ ਗਹਿਲ, ਹਰਜੀਤ ਸਿੰਘ ਮਾਨ, ਨਿਸ਼ਾਨ, ਰਾਮ ਸਿੰਘ, ਹਾਕਮ ਸਿੰਘ, ਚਮਕੌਰ ਸਿੰਘ ਸੰਘੇੜਾ, ਕੁਲਦੀਪ ਸਿੰਘ, ਗੁਰਮੇਲ ਸਿੰਘ, ਊਦੇ ਸਿੰਘ, ਰਾਜਪਾਲ ਪੰਡੋਰੀ, ਬਲਜਿੰਦਰ ਗੁਰਮ, ਕਾਲਾ ਹਮੀਦੀ, ਸੁਖਵਿੰਦਰ ਕੌਰ ਹਮੀਦੀ, ਕੁਲਵਿੰਦਰ ਕੌਰ ਵਜੀਦਕੇ, ਸੁਰਿੰਦਰ ਕੌਰ, ਸੁਖਵੀਰ ਕੌਰ, ਸੁਖਵਿੰਦਰ ਕੌਰ ਚੁਹਾਣਕੇ ਆਦਿ ਨੇ ਵੀ ਸੰਬੋਧਨ ਕੀਤਾ | ਹੰਡਿਆਇਆ, (ਗੁਰਜੀਤ ਸਿੰਘ ਖੁੱਡੀ)-ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤ ਬੰਦ ਦੇ ਤਹਿਤ ਕਸਬਾ ਹੰਡਿਆਇਆ ਵਿਖੇ ਮੁੱਖ ਬਾਜ਼ਾਰ ਬੰਦ ਰਹੇ | ਕੌਮੀ ਮਾਰਗ ਨੰਬਰ 7 ਚੰਡੀਗੜ੍ਹ-ਬਠਿੰਡਾ ਅਤੇ ਅੰਬਾਲਾ-ਬਠਿੰਡਾ ਰੇਲਵੇ ਟਰੈਕ ਉੱਪਰ ਬੰਦ ਦਾ ਅਸਰ ਪੂਰਨ ਤੌਰ 'ਤੇ ਵੇਖਣ ਨੂੰ ਮਿਲਿਆ | ਕਸਬਾ ਹੰਡਿਆਇਆ ਦੇ ਸਟੈਂਡਰਡ ਚੌਕ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਧਰਨਾ ਦੇ ਕੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਬੰਦ ਦੇ ਦੌਰਾਨ ਮੁੱਖ ਬਾਜ਼ਾਰ, ਐਸ.ਬੀ.ਆਈ. ਬੈਂਕ, ਸਨਅਤ ਅਦਾਰੇ ਬੰਦ ਰਹੇ | ਇਸੇ ਤਰ੍ਹਾਂ ਮੋਗਾ-ਬਰਨਾਲਾ ਪੁੱਲ ਹੇਠਾਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਨੂੰ ਲੈ ਕੇ ਸੜਕ ਨੂੰ ਜਾਮ ਕਰ ਕੇ ਆਪਣਾ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਪਰਮਿੰਦਰ ਸਿੰਘ ਹੰਡਿਆਇਆ, ਬਾਬੂ ਸਿੰਘ ਖੁੱਡੀ, ਗੁਰਪ੍ਰੀਤ ਸਿੰਘ ਰੂੜੇਕੇ, ਖੁਸ਼ੀਆ ਸਿੰਘ ਬਰਨਾਲਾ, ਜਗਰਾਜ ਸਿੰਘ ਰਾਮਾ, ਮੋਹਨ ਸਿੰਘ ਰੂੜੇਕੇ ਕ੍ਰਾਂਤੀਕਾਰੀ, ਭੋਲਾ ਸਿੰਘ ਕਲਾਲ ਮਾਜਰਾ, ਮਨਜੀਤ ਰਾਜ, ਅਮਨ ਸਿੰਘ ਧੌਲਾ, ਕੁਲਦੀਪ ਸਿੰਘ ਧੌਲਾ, ਰਣਜੋਧ ਸਿੰਘ ਬਾਜਵਾ, ਗੁਰਪ੍ਰੀਤ ਸਿੰਘ ਗੁਰੀ, ਗੁਰਦਰਸ਼ਨ ਸਿੰਘ ਦਿਉਲ, ਮਨਜੀਤ ਕੌਰ ਖੁੱਡੀ, ਬਲਜੀਤ ਕੌਰ ਫਰਵਾਹੀ, ਕੁਲਦੀਪ ਸਿੰਘ ਬਰਨਾਲਾ, ਕਾਮਰੇਡ ਬਲਬੀਰ ਸਿੰਘ ਹੰਡਿਆਇਆ ਖੇਤ ਮਜ਼ਦੂਰ, ਅਭੀਕਰਨ ਸਿੰਘ ਬਰਨਾਲਾ, ਗੁਰਨੈਬ ਸਿੰਘ ਬਾਜਵਾ, ਹਰਬੰਸ ਸਿੰਘ ਖੁੱਡੀ ਗਾਇਕ ਆਦਿ ਨੇ ਧਰਨੇ ਨੂੰ ਸੰਬੋਧਨ ਕੀਤਾ |
ਧਨੌਲਾ, (ਜਤਿੰਦਰ ਸਿੰਘ ਧਨੌਲਾ, ਚੰਗਾਲ)-ਸੰਯੁਕਤ ਕਿਸਾਨ ਮੋਰਚਾ ਵਲੋਂ ਦਿੱਤੇ ਗਏ ਇਕ ਰੋਜ਼ਾ ਭਾਰਤ ਬੰਦ ਦੇ ਸੱਦੇ ਨੂੰ ਚਹੁੰ ਪਾਸਿਓਾ ਭਰਵਾਂ ਹੁੰਗਾਰਾ ਮਿਲਿਆ | ਟੌਲ ਪਲਾਜ਼ਾ ਬਡਬਰ ਵਿਖੇ ਸੰਗਰੂਰ-ਬਰਨਾਲਾ ਮੁੱਖ ਮਾਰਗ ਜਾਮ ਕਰ ਕੇ ਬੈਠੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਦਰਸ਼ਨ ਸਿੰਘ ਅਤੇ ਬਲਾਕ ਆਗੂ ਮੇਘ ਰਾਜ ਹਰੀਗੜ੍ਹ ਨੇ ਦੱਸਿਆ ਕਿ ਬਡਬਰ ਟੋਲ ਪਲਾਜ਼ਾ, ਟੀ-ਪੁਆਇੰਟ ਧਨੌਲਾ ਭੀਖੀ ਰੋਡ, ਖੁੱਡੀ ਕਲਾਂ, ਸੰਘੇੜਾ, ਭਦੌੜ, ਪੰਜਗਰਾਈਾ, ਸ਼ੇਰਪੁਰ ਤੇ ਮਹਿਲ ਕਲਾਂ ਰੋਡ 'ਤੇ ਭਾਰਤੀ ਕਿਸਾਨ ਯੂਨੀਅਨ ਵਲੋਂ ਸਾਥੀ ਜਥੇਬੰਦੀਆਂ ਦੀ ਹਮਾਇਤ ਨਾਲ ਜਾਮ ਲਗਾ ਕੇ ਸਖਤ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ | ਉਨ੍ਹਾਂ ਆਖਿਆ ਕਿ 28 ਸਤੰਬਰ ਨੂੰ ਸ਼ਹੀਦ ਏ ਆਜ਼ਮ ਭਗਤ ਸਿੰਘ ਦਾ ਜਨਮ ਦਿਵਸ ਵੀ ਮਨਾਇਆ ਜਾਵੇਗਾ | ਇਸ ਮੌਕੇ ਦਰਸ਼ਨ ਸਿੰਘ ਭੈਣੀ ਮਹਿਰਾਜ, ਬਲੌਰ ਸਿੰਘ ਛੰਨਾ, ਬਲਦੇਵ ਸਿੰਘ ਬਡਬਰ, ਮੇਘ ਰਾਜ ਹਰੀਗੜ੍ਹ, ਰਣਦੀਪ ਪੂਰੇ, ਕਰਮਜੀਤ ਕੌਰ ਹਰੀਗੜ੍ਹ, ਸੁਖਚੈਨ ਹਰੀਗੜ੍ਹ, ਮੱਖਣ ਹਰੀਗੜ੍ਹ ਤੋਂ ਇਲਾਵਾ ਵੱਡੀ ਗਿਣਤੀ ਵਿਚ ਜਥੇਬੰਦਕ ਪੁਰਸ਼ ਅਤੇ ਔਰਤਾਂ ਸ਼ਾਮਿਲ ਸਨ |
ਸ਼ਹਿਣਾ, (ਸੁਰੇਸ਼ ਗੋਗੀ)-ਕਿਸਾਨ ਸੰਯੁਕਤ ਮੋਰਚੇ 'ਤੇ ਸੱਦੇ ਉਪਰ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਸਨਅਤੀ ਕਸਬਾ ਪੱਖੋਂ ਕੈਂਚੀਆਂ ਟੋਲ ਪਲਾਜ਼ੇ 'ਤੇ ਚੱਕਾ ਜਾਮ ਕਰ ਕੇ ਧਰਨਾ ਦਿੱਤਾ ਗਿਆ | ਇਸ ਧਰਨੇ ਨੂੰ ਸੰਬੋਧਨ ਕਰਦਿਆਂ ਦਰਸ਼ਨ ਸਿੰਘ ਉਗੋਕੇ, ਜਸਵੀਰ ਸਿੰਘ ਸੀਰਾ ਸੁਖਪੁਰ, ਪਿ੍ੰਸੀਪਲ ਰਾਜਵੰਤ ਕੌਰ, ਜਸਵਿੰਦਰ ਸਿੰਘ ਨਾਈਵਾਲਾ, ਲਖਵਿੰਦਰ ਸਿੰਘ ਲਾਲੀ ਨਾਈਵਾਲਾ, ਸੰਪੂਰਨ ਸਿੰਘ ਚੁੰੂਘਾ, ਜਗਦੇਵ ਸਿੰਘ ਤੁੰਗ, ਡਾ. ਜੱਗਾ ਸਿੰਘ ਮੌੜ, ਪਵਿੱਤਰ ਸਿੰਘ ਲਾਲੀ, ਗੁਰਮੀਤ ਕੌਰ ਜਗਜੀਤਪੁਰਾ, ਐਡਵੋਕੇਟ ਮਨਵੀਰ ਕੌਰ ਰਾਹੀ, ਅਮਨਦੀਪ ਸਿੰਘ ਸ਼ਹਿਣਾ, ਦਰਸ਼ਨ ਸਿੰਘ ਢਿੱਲਵਾਂ, ਹਰਮੰਡਲ ਸਿੰਘ ਜੋਧਪੁਰ, ਚਮਕੌਰ ਸਿੰਘ ਕੈਰੇ, ਸੁਦਾਗਰ ਸਿੰਘ ਭੋਤਨਾ, ਸਿਕੰਦਰ ਸਿੰਘ ਨਿੰਮਵਾਲਾ, ਬਲਵੰਤ ਸਿੰਘ ਚੀਮਾ, ਰਾਮ ਸਿੰਘ ਸ਼ਹਿਣਾ, ਗੁਰਮੀਤ ਸਿੰਘ ਸੁਖਪੁਰ, ਰਾਜੀਵ ਬਰਨਾਲਾ ਆਦਿ ਨੇ ਸੰਬੋਧਨ ਕੀਤਾ |
ਤਪਾ ਮੰਡੀ, (ਵਿਜੇ ਸ਼ਰਮਾ, ਪ੍ਰਵੀਨ ਗਰਗ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਪੰਜਾਬ ਬੰਦ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ ਦੀ ਅਗਵਾਈ ਦੇ ਵਿਚ ਸ੍ਰੀ ਗੰਗਾਨਗਰ ਤੋਂ ਦਿੱਲੀ ਜਾਣ ਵਾਲੀ ਇੰਟਰਸਿਟੀ ਨੂੰ ਤਪਾ ਰੇਲਵੇ ਸਟੇਸ਼ਨ 'ਤੇ ਰੋਕ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜੀ ਕੀਤੀ ਗਈ | ਦੱਸਣਯੋਗ ਹੈ ਕਿ ਕਿਸਾਨਾਂ ਅਤੇ ਮਜ਼ਦੂਰ ਯੂਨੀਅਨ ਵਲੋਂ ਗੱਡੀ ਵਿਚ ਬੈਠੀਆਂ ਸਵਾਰੀਆਂ ਨੂੰ ਚਾਹ ਪਾਣੀ ਦਾ ਵੀ ਪ੍ਰਬੰਧ ਕੀਤਾ | ਇਸ ਮੌਕੇ ਗੁਰਜੀਤ ਸਿੰਘ ਨੰਬਰਦਾਰ, ਗੁਰਮੀਤ ਸਿੰਘ ਛੀਨੀਵਾਲ, ਜੱਗਾ ਸਿੰਘ ਛੀਨੀਵਾਲ, ਸਿਕੰਦਰ ਸਿੰਘ ਸਰਪੰਚ, ਬਲਵਿੰਦਰ ਸਿੰਘ ਦੁੱਗਲ, ਬਲਾਕ ਪ੍ਰਧਾਨ ਜਸਵੀਰ ਸਿੰਘ ਸੁਖਪੁਰਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ |
ਤਪਾ ਮੰਡੀ, (ਪ੍ਰਵੀਨ ਗਰਗ, ਵਿਜੇ ਸ਼ਰਮਾ)-ਤਿੰਨ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਵਲੋਂ ਭਾਰਤ ਬੰਦ ਦੇ ਦਿੱਤੇ ਸੱਦੇ ਨੂੰ ਮੁੱਖ ਰੱਖਦਿਆਂ ਕਿਸਾਨ ਜਥੇਬੰਦੀ ਵਲੋਂ ਤਪਾ ਤਾਜੋ ਕੈਂਚੀਆਂ ਬਾਹਰਲੇ ਬੱਸ ਸਟੈਂਡ 'ਤੇ ਧਰਨਾ ਲਗਾ ਕੇ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜੀ ਕੀਤੀ | ਇਸ ਧਰਨੇ 'ਚ ਵੱਡੀ ਗਿਣਤੀ ਵਿਚ ਔਰਤਾਂ ਨੇ ਵੀ ਸ਼ਿਰਕਤ ਕੀਤੀ | ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਬਲੌਰ ਸਿੰਘ, ਸਾਬਕਾ ਪ੍ਰਧਾਨ ਰੂਪ ਸਿੰਘ, ਜਰਨਲ ਸਕੱਤਰ ਦਵਿੰਦਰ ਸਿੰਘ, ਸੀਨੀਅਰ ਬਲਾਕ ਪ੍ਰਧਾਨ ਬੂਟਾ ਸਿੰਘ, ਜ਼ਿਲ੍ਹਾ ਮੀਤ ਪ੍ਰਧਾਨ ਗੋਰਾ ਸਿੰਘ, ਦਰਸ਼ਨ ਸਿੰਘ ਢਿਲਵਾਂ, ਨਾਜ਼ਰ ਸਿੰਘ, ਹਾਕਮ ਸਿੰਘ, ਬਲਵੀਰ ਸਿੰਘ, ਦਰਸ਼ਨ ਚੂੰਘ, ਮੇਜਰ ਸਿੰਘ, ਮਨਪ੍ਰੀਤ ਸਿੰਘ ਚੂੰਘ, ਦਰਸ਼ਨ ਸਿੰਘ, ਬਲਵੰਤ ਸਿੰਘ, ਸੁਖਵਿੰਦਰ ਸਿੰਘ, ਭਗਵਾਨ ਸਿੰਘ, ਮਿੱਠੂ ਸਿੰਘ ਤਾਜੋ, ਸੁਰਜੀਤ ਸਿੰਘ ਤਪਾ ਆਦਿ ਵੱਡੀ ਗਿਣਤੀ 'ਚ ਕਿਸਾਨ ਮੌਜੂਦ ਸਨ |
ਤਪਾ ਮੰਡੀ, (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਨੂੰ ਤਪਾ ਵਿਚ ਭਰਵਾਂ ਹੁੰਗਾਰਾ ਮਿਲਿਆ ਅਤੇ ਇਹ ਬੰਦ ਪੂਰੀ ਤਰ੍ਹਾਂ ਨਾਲ ਸ਼ਾਂਤਮਈ ਰਿਹਾ | ਭਾਰਤ ਬੰਦ ਦੇ ਸੱਦੇ ਨੂੰ ਲੈ ਕੇ ਦੁਕਾਨਦਾਰਾਂ, ਵਪਾਰੀਆਂ, ਆੜਤੀਆਂ ਤੇ ਹੋਰਨਾਂ ਕਾਰੋਬਾਰੀਆਂ ਵਲੋਂ ਪਹਿਲਾਂ ਹੀ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ ਸੀ ਤੇ ਅੱਜ ਦੁਕਾਨਾਂ ਤੇ ਬਾਜ਼ਾਰ ਪੂਰੀ ਤਰ੍ਹਾਂ ਨਾਲ ਬੰਦ ਰਹੇ | ਮੈਡੀਕਲ ਤੇ ਹੋਰ ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਸਾਰੇ ਕਾਰੋਬਾਰ ਮੁਕੰਮਲ ਤੌਰ 'ਤੇ ਬੰਦ ਰਹੇ |ਉਧਰ ਦੂਜੇ ਪਾਸੇ ਪੰਜਾਬ ਮਾਰਕੀਟ ਕਮੇਟੀ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਪਰਮਜੀਤ ਸਿੰਘ ਵਲੋਂ ਭਾਰਤ ਬੰਦ ਨੂੰ ਸਫਲ ਬਣਾਉਣ ਲਈ ਸਮਰਥਨ ਦੇਣ ਦਾ ਐਲਾਨ ਕੀਤਾ ਹੋਇਆ ਸੀ | ਜਿਸ 'ਤੇ ਅਮਲ ਕਰਦਿਆਂ ਮਾਰਕੀਟ ਕਮੇਟੀ ਤਪਾ ਦੇ ਕਰਮਚਾਰੀ ਅਤੇ ਯੂਨੀਅਨ ਦੇ ਮੈਂਬਰ ਸੋਨੂੰ ਮਾਂਗਟ ਵਲੋਂ ਆਪਣੇ ਸਾਥੀਆਂ ਸਮੇਤ ਕਿਸਾਨੀ ਸੰਘਰਸ਼ 'ਚ ਸ਼ਿਰਕਤ ਕਰ ਕੇ ਭਰਪੂਰ ਸਮਰਥਨ ਦਿੱਤਾ ਗਿਆ |
ਰੂੜੇਕੇ ਕਲਾਂ, (ਗੁਰਪ੍ਰੀਤ ਸਿੰਘ ਕਾਹਨੇਕੇ)-ਸੰਯੁਕਤ ਕਿਸਾਨ ਮੋਰਚੇ ਵਲੋਂ ਭਾਰਤ ਬੰਦ ਦੇ ਦਿੱਤੇ ਸੱਦੇ ਤਹਿਤ ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜੱਗਾ ਸਿੰਘ ਬਦਰਾ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਬਲਾਕ ਪ੍ਰਧਾਨ ਭੁਪਿੰਦਰ ਸਿੰਘ ਬਿੱਟੂ ਦੀ ਅਗਵਾਈ ਵਿਚ ਬਰਨਾਲਾ-ਮਾਨਸਾ ਮੁੱਖ ਰੋਡ ਜਾਮ ਕਰ ਕੇ ਬੱਸ ਸਟੈਂਡ ਰੂੜੇਕੇ ਕਲਾਂ ਵਿਖੇ ਰੋਸ ਧਰਨਾ ਦਿੱਤਾ ਗਿਆ | ਬੱਸ ਸਟੈਂਡ ਪੱਖੋ ਕਲਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆ ਦੇ ਮੀਤ ਪ੍ਰਧਾਨ ਹਰਪਾਲ ਸਿੰਘ ਭੁੱਲਰ ਦੀ ਅਗਵਾਈ ਵਿਚ ਰੋਸ ਧਰਨਾ ਦਿੱਤਾ ਗਿਆ | ਬੱਸ ਸਟੈਂਡ ਧੌਲਾ ਵਿਖੇ ਭਾਕਿਯੂ ਉਗਰਾਹਾਂ ਦੇ ਆਗੂਆਂ ਦੀ ਅਗਵਾਈ ਵਿਚ ਰੋਸ ਧਰਨਾ ਦਿੱਤਾ ਗਿਆ | ਸਾਰੇ ਰੋਸ ਧਰਨਿਆਂ 'ਤੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਵਿਚਾਰਾਂ ਕੀਤੀਆਂ ਗਈਆਂ | ਪੱਖੋ ਕਲਾਂ ਅਤੇ ਰੂੜੇਕੇ ਕਲਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ, ਜਗਜੀਤ ਸਿੰਘ ਡੱਲੇਵਾਲ ਨੇ ਸੰਬੋਧਨ ਕੀਤਾ | ਬੱਸ ਸਟੈਂਡ ਪੱਖੋ ਕਲਾਂ ਵਿਖੇ ਹਰਪਾਲ ਸਿੰਘ ਭੁੱਲਰ, ਨਛੱਤਰ ਸਿੰਘ, ਲੱਕੀ ਸਿੰਘ, ਗਿਆਨ ਸਿੰਘ, ਹਰਦੇਵ ਸਿੰਘ ਸਮਰਾ, ਅਜੀਤ ਸਿੰਘ ਉੱਪਲ, ਬੱਸ ਸਟੈਂਡ ਰੂੜੇਕੇ ਕਲਾਂ ਵਿਖੇ ਸਰਕਲ ਪ੍ਰਧਾਨ ਰਣਜੀਤ ਸਿੰਘ, ਪ੍ਰਧਾਨ ਸੁਖਵਿੰਦਰ ਸਿੰਘ, ਬਲਾਕ ਪ੍ਰਧਾਨ ਬਾਰਾ ਸਿੰਘ ਬਦਰਾ, ਨਾਇਬ ਸਿੰਘ ਪੰਧੇਰ, ਪ੍ਰਗਟ ਸਿੰਘ ਪੰਧੇਰ, ਮੱਘਰ ਸਿੰਘ, ਦਰਸ਼ਨ ਸਿੰਘ ਬਦਰਾ, ਨਛੱਤਰ ਸਿੰਘ, ਨਿਰਮਲ ਸਿੰਘ, ਜਗਸੀਰ ਸਿੰਘ, ਅਵਤਾਰ ਸਿੰਘ, ਜਸਵਿੰਦਰ ਸਿੰਘ, ਕੁਲਵਿੰਦਰ ਸਿੰਘ, ਗੁਰਚਰਨ ਸਿੰਘ ਰੂੜੇਕੇ ਕਲਾਂ, ਰੂਪ ਸਿੰਘ, ਅੰਮਿ੍ਤਪਾਲ ਸਿੰਘ, ਪਾਲਾ ਸਿੰਘ, ਧੌਲਾ ਵਿਖੇ ਰੂਪ ਸਿੰਘ ਧੌਲਾ, ਮਨੀ ਸਿੰਘ ਰੂੜੇਕੇ ਕਲਾਂ, ਬਲਜਿੰਦਰ ਸਿੰਘ ਧੌਲਾ, ਨਾਇਬ ਸਿੰਘ ਰੂੜੇਕੇ ਕਲਾਂ, ਕੁਲਦੀਪ ਸਿੰਘ ਤੋਂ ਇਲਾਵਾ ਕਿਸਾਨ ਆਗੂ ਹਾਜ਼ਰ ਸਨ |
ਭਦੌੜ, (ਵਿਨੋਦ ਕਲਸੀ, ਰਜਿੰਦਰ ਬੱਤਾ)-ਕਾਲੇ ਕਾਨੂੰਨ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਭਾਰਤ ਬੰਦ ਦੇ ਸਮਰਥਨ ਵਿਚ ਕਸਬਾ ਭਦੌੜ ਵਿਖੇ ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਬਲਾਕ ਪ੍ਰਧਾਨ ਭੋਲਾ ਸਿੰਘ ਛੰਨਾਂ ਅਤੇ ਜਰਨਲ ਸਕੱਤਰ ਕੁਲਵੰਤ ਸਿੰਘ ਮਾਨ ਦੀ ਅਗਵਾਈ ਹੇਠ ਤਿੰਨ ਕੋਣੀ ਭਦੌੜ ਤੇ ਸਵੇਰੇ 6 ਵਜੇ ਤੋਂ ਲੈ ਕੇ 4 ਵਜੇ ਤੱਕ ਧਰਨਾ ਦਿੱਤਾ ਗਿਆ | ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਵੱਖ-ਵੱਖ ਪਿੰਡਾਂ ਦੀਆਂ ਇਕਾਈਆਂ ਸਮੇਤ ਵੱਡੀ ਗਿਣਤੀ ਵਿਚ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਬੱਚਿਆਂ ਸਮੇਤ ਧਰਨੇ ਵਿਚ ਸ਼ਮੂਲੀਅਤ ਕੀਤੀ | ਇਸ ਤੋਂ ਇਲਾਵਾ ਹੋਰ ਜਥੇਬੰਦੀਆਂ ਅਤੇ ਸਮੂਹ ਦੁਕਾਨਦਾਰਾਂ ਨੇ ਬਾਜ਼ਾਰ ਬੰਦ ਕਰ ਕੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਆਪਣਾ ਰੋਸ ਜ਼ਾਹਰ ਕੀਤਾ | ਮੈਡੀਕਲ ਐਸੋਸੀਏਸ਼ਨ ਵੱਲੋਂ ਧਰਨੇ ਤੇ ਬੈਠੇ ਕਿਸਾਨਾਂ ਵਲੋਂ ਫ਼ਰੀ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ | ਕਿਸਾਨੀ ਘੋਲ ਦੇ ਸ਼ਹੀਦਾਂ ਨੂੰ ਦੋ ਮਿੰਟ ਦਾ ਮੋਨ ਧਾਰਨ ਕਰ ਕੇ ਕਿਸਾਨਾਂ ਵਲੋਂ ਸਰਜ਼ਾਲੀਆਂ ਭੇਟ ਕੀਤੀਆਂ ਗਈਆਂ | ਇਸ ਮੌਕੇ ਸੂਬੇ ਦੇ ਸੀਨੀਅਰ ਆਗੂ ਮਨਜੀਤ ਧਨੇਰ, ਮਾਸਟਰ ਬਲਵੰਤ ਸਿੰਘ ਉੱਪਲੀ, ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਉਗੋਕੇ, ਗੁਰਪ੍ਰੀਤ ਸਿੰਘ ਜੈਦ, ਨੰਬਰਦਾਰ ਭੋਲਾ ਸਿੰਘ ਵਿਧਾਤੇ, ਜਰਨੈਲ ਸਿੰਘ ਇਕਾਈ ਪ੍ਰਧਾਨ, ਕਾਲਾ ਗਿੱਲ, ਬਿੰਦਰ ਸਿੰਘ, ਗੁਰਮੇਲ ਸਿੰਘ ਸਾਬਕਾ ਸਰਪੰਚ, ਕਾਮਰੇਡ ਹੇਮਰਾਜ ਸ਼ਰਮਾ, ਗੁਰਮੇਲ ਸ਼ਰਮਾ ਵਿਧਾਤੇ, ਕਾਕਾ ਸਿੰਘ ਰਾਈ, ਰੇਸ਼ਮ ਸਿੰਘ ਜੰਗੀਆਣਾ, ਰਾਮ ਸਿੰਘ ਸਹਿਣਾ, ਗੁਰਜੀਤ ਸਿੰਘ ਦੀਪਗੜ, ਪਿਆਰਾ ਸਿੰਘ ਮੱਝੂਕੇ ਮਲਕੀਤ ਸਿੰਘ ਛੰਨਾ, ਕੇਵਲ ਸਿੰਘ ਮਝੈਲ, ਸਾਧੂ ਸਿੰਘ ਸੈਕਟਰੀ, ਸੇਰ ਸਿੰਘ, ਮਹਿੰਦਰ ਸਿੰਘ ਜੰਗੀਆਣਾ, ਸੀਰਾ ਜੈਦ, ਛਿੰਦਾ ਸਿੰਘ, ਬਲਦੇਵ ਨੈਣੇਵਾਲ, ਪਿੰਦਾ ਜੰਗੀਆਣਾ, ਜਗਜੀਤ ਸਿੰਘ ਅਲਕੜਾ, ਬਾਬੂ ਹੀਰਾ ਲਾਲ, ਸਮਾਜ ਸੇਵੀ ਰਵੀਨੰਦਨ, ਪ੍ਰਵੀਨ ਕੁਮਾਰ ਪੀਨਾ ਆਦਿ ਹਾਜਰ ਸਨ |
ਟੱਲੇਵਾਲ, (ਸੋਨੀ ਚੀਮਾ)-ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਭੋਤਨਾ ਤੇ ਚੀਮਾ ਵਿਖੇ ਬੰਦ ਦੇ ਸੱਦੇ ਤਹਿਤ ਕਾਲੇ ਕਾਨੂੰਨਾਂ ਖ਼ਿਲਾਫ਼ ਨੈਸ਼ਨਲ ਹਾਈਵੇ 'ਤੇ ਮੋਰਚੇ ਲਾਏ ਗਏ | ਇਸ ਮੌਕੇ ਚਮਕੌਰ ਸਿੰਘ ਨੈਣੇਵਾਲ ਜ਼ਿਲ੍ਹਾ ਪ੍ਰਧਾਨ, ਬਲਾਕ ਪ੍ਰਧਾਨ ਸੁਖਦੇਵ ਸਿੰਘ ਭਤੋਨਾ, ਗੁਰਨਾਮ ਸਿੰਘ ਫ਼ੌਜੀ, ਬਿੰਦਰ ਸਿੰਘ ਭੋਤਨਾ, ਜਗਦਾਰ ਸਿੰਘ ਚੀਮਾ, ਸੰਦੀਪ ਸਿੰਘ ਚੀਮਾ, ਕਰਨੈਲ ਸਿੰਘ ਚੀਮਾ, ਮਾ: ਰਣਜੀਤ ਸਿੰਘ ਟੱਲੇਵਾਲ, ਸੁਖਦੇਵ ਸਿੰਘ ਚੂੰਘਾ, ਗੁਰਮੇਲ ਸਿੰਘ ਚੂੰਘਾ, ਗੁਰਵਿੰਦਰ ਸਿੰਘ ਜੈਦ, ਬਿੰਦਰ ਸਿੰਘ ਜੈਦ, ਬਿੰਦਰ ਸਿੰਘ ਭੋਤਨਾ, ਹਰਬੰਸ ਕੌਰ, ਕੁਲਵੰਤ ਕੌਰ ਭੋਤਨਾ, ਪਰਵਿੰਦਰ ਕੌਰ, ਮਾ: ਗੁਰਚਰਨ ਸਿੰਘ, ਮਾ: ਗੁਰਪ੍ਰੀਤ ਸਿੰਘ ਭੋਤਨਾ, ਭੋਲਾ ਸਿੰਘ, ਦਰਸ਼ਨ ਸਿੰਘ ਚੀਮਾ, ਮਨਜੀਤ ਸਿੰਘ ਬਖਤਗੜ੍ਰ, ਮਾ: ਲਛਮਣ ਸਿੰਘ ਚੀਮਾ, ਰਾਣੀ ਕੌਰ, ਮਨਜੀਤ ਕੌਰ, ਸੰਦੀਪ ਕੌਰ ਪੱਤੀ ਸੇਖਵਾਂ, ਰਕੱਈਆਂ ਬੇਗ਼ਮ, ਸੁਰਜੀਤ ਕੌਰ, ਨਿੱਕਾ ਸਿੰਘ ਸੰਧੂ, ਗੁਰਮੀਤ ਸਿੰਘ ਢਿੱਲੋਂ, ਭੋਲਾ ਸਿੰਘ ਥਿੰਦ, ਜੰਟੀ ਸਿੰਘ, ਨਰੰਜਣ ਸਿੰਘ, ਸਰਪੰਚ ਜਗਤਾਰ ਸਿੰਘ ਤੋਂ ਇਲਾਵਾ ਪਿੰਡ ਪੱਖੋਕੇ, ਪੱਤੀ ਸੇਖਵਾਂ, ਬਖਤਗੜ੍ਹ, ਕੈਰੇ, ਟੱਲੇਵਾਲ, ਮੱਲੀਆਂ ਆਦਿ ਪਿੰਡਾਂ ਦੀਆਂ ਕਿਸਾਨ ਔਰਤਾਂ ਨੇ ਵੀ ਧਰਨਿਆਂ ਵਿਚ ਸ਼ਮੂਲੀਅਤ ਕੀਤੀ |
ਮਹਿਲ ਕਲਾਂ, (ਅਵਤਾਰ ਸਿੰਘ ਅਣਖੀ)-ਸੰਯੁਕਤ ਕਿਸਾਨ ਮੋਰਚੇ ਵਲੋਂ ਦਿਤੇ ਪੰਜਾਬ ਬੰਦ ਦੇ ਸੱਦੇ ਨੂੰ ਮਹਿਲ ਕਲਾਂ ਇਲਾਕੇ ਦੇ ਲੋਕਾਂ ਵਲੋਂ ਭਰਪੂਰ ਹੁੰਗਾਰਾ ਦਿੱਤਾ ਗਿਆ | ਅੱਜ ਸਵੇਰ ਤੋਂ ਹੀ ਮਹਿਲ ਕਲਾਂ ਦਾ ਬਾਜ਼ਾਰਾਂ ਮੁਕੰਮਲ ਤੌਰ 'ਤੇ ਬੰਦ ਰਿਹਾ | ਟੋਲ ਪਲਾਜ਼ਾ ਮਹਿਲ ਕਲਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਅਗਵਾਈ ਹੇਠ ਆਵਾਜਾਈ ਨੂੰ ਮੁਕੰਮਲ ਤੌਰ 'ਤੇ ਬੰਦ ਕਰ ਕੇ ਕੇਂਦਰ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਬੋਲਦਿਆਂ ਭਾਕਿਯੂ ਡਕੌਂਦਾ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ ਅੱਜ ਕੇਂਦਰ ਸਰਕਾਰ ਦੇ ਵਿਰੁੱਧ ਦੇਸ਼ ਦੇ ਕਿਰਤੀ ਲੋਕ ਇਕ ਹੋ ਚੁੱਕੇ ਹਨ, ਅੱਜ ਦਾ ਰੋਸ ਪ੍ਰਦਰਸ਼ਨ ਇਸ ਗੱਲ ਦਾ ਸਬੂਤ ਹੈ | ਭਾਕਿਯੂ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ ਨੇ ਸਮੂਹ ਲੋਕਾਂ ਨੇ ਕਿਸਾਨ ਅੰਦੋਲਨ ਦੀ ਜਿੱਤ ਤੱਕ ਏਕਾ ਬਣਾਈ ਰੱਖਣ ਅਤੇ ਦਿੱਲੀ ਕਿਸਾਨ ਮੋਰਚੇ 'ਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ | ਇਸ ਮੌਕੇ ਜਥੇ: ਅਜਮੇਰ ਸਿੰਘ ਮਹਿਲ ਕਲਾਂ, ਮਲਕੀਤ ਸਿੰਘ ਈਨਾ, ਭਾਕਿਯੂ ਕਾਦੀਆਂ ਦੇ ਗਗਨਦੀਪ ਸਿੰਘ ਸਹਿਜੜਾ, ਬਾਬਾ ਸੁਖਵਿੰਦਰ ਸਿੰਘ ਟਿੱਬਾ, ਆੜ੍ਹਤੀਆ ਸਰਬਜੀਤ ਸਿੰਘ ਸਰਬੀ, ਮਾ: ਗੁਰਮੇਲ ਸਿੰਘ ਠੁੱਲੀਵਾਲ, ਜਗਸੀਰ ਸਿੰਘ ਮੂੰਮ, ਗੁਰਦੀਪ ਸਿੰਘ ਟਿਵਾਣਾ, ਜਗਦੀਪ ਸਿੰਘ ਮਠਾੜੂ, ਮੰਗਤ ਸਿੰਘ ਸਿੱਧੂ, ਸਰਬਜੀਤ ਸਿੰਘ ਸ਼ੰਭੂ, ਰਿੰਕਾ ਕੁਤਬਾ ਬਾਹਮਣੀਆਂ, ਗੁਰਧਿਆਨ ਸਿੰਘ ਸਹਿਜੜਾ, ਜਥੇ: ਮੁਖਤਿਆਰ ਸਿੰਘ ਛਾਪਾ, ਜਰਨੈਲ ਸਿੰਘ ਸਹੌਰ, ਸ਼ਿੰਗਾਰਾ ਸਿੰਘ ਛੀਨੀਵਾਲ, ਜਗਤਾਰ ਸਿੰਘ ਛੀਨੀਵਾਲ, ਸੁਰਜੀਤ ਸਿੰਘ ਬਾਪਲਾ, ਮਿੱਤਰਪਾਲ ਸਿੰਘ ਗਾਗੇਵਾਲ, ਪਿ੍ੰ: ਪ੍ਰਦੀਪ ਕੌਰ ਧਨੇਰ, ਭਾਈ ਜਗਸੀਰ ਸਿੰਘ ਖ਼ਾਲਸਾ, ਪੰਚ ਬੇਅੰਤ ਸਿੰਘ ਫ਼ੌਜੀ, ਰਾਜਾ ਘੁੰਮਾਣ, ਪਿਰਥੀ ਸਿੰਘ ਛਾਪਾ, ਸੁਰਿੰਦਰ ਸਿੰਘ ਵਜੀਦਕੇ ਆਦਿ ਹਾਜ਼ਰ ਸਨ | ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਵਲੋਂ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ |
ਦੁਕਾਨਦਾਰਾਂ ਵਲੋਂ ਰੋਸ ਪ੍ਰਦਰਸ਼ਨ : ਮਹਿਲ ਕਲਾਂ ਦੇ ਸਮੂਹ ਦੁਕਾਨਦਾਰਾਂ ਵਲੋਂ ਪ੍ਰਧਾਨ ਗਗਨਦੀਪ ਸਿੰਘ ਸਰਾਂ ਦੀ ਅਗਵਾਈ ਹੇਠ ਮਹਿਲ ਕਲਾਂ ਦੇ ਮੁੱਖ ਚੌਂਕ ਵਿਚ ਕੇਂਦਰ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਇਸ ਮੌਕੇ ਆਮ ਦੀ ਤਰ੍ਹਾਂ ਖੁੱਲ੍ਹੇ ਸ਼ਰਾਬ ਦੇ ਠੇਕਿਆਂ ਨੂੰ ਪ੍ਰਧਾਨ ਗਗਨਦੀਪ ਸਿੰਘ ਸਰਾਂ, ਹਰਦੀਪ ਸਿੰਘ ਬੀਹਲਾ ਵਲੋਂ ਬੰਦ ਕਰਵਾਇਆ ਗਿਆ | ਇਸ ਸਮੇਂ ਪ੍ਰੇਮ ਕੁਮਾਰ ਪਾਸੀ, ਅਜਮੇਰ ਸਿੰਘ ਭੱਠਲ, ਜਗਦੇਵ ਸਿੰਘ ਮਾਨ, ਮੋਨੂੰ ਬਾਂਸਲ, ਪਿ੍ੰਸ ਅਰੋੜਾ, ਰਾਜ ਸਿੰਘ ਟੇਲਰ ਆਦਿ ਹਾਜ਼ਰ ਸਨ |
ਸ਼ਹੀਦ ਕਿਸਾਨਾਂ ਦੀਆਂ ਕੁਰਬਾਨੀਆਂ ਅਜਾਈ ਨਹੀਂ ਜਾਣ ਦਿਆਂਗੇ-ਆਗੂ : ਪਿੰਡ ਸਹਿਜੜਾ ਵਿਖੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਅਗਵਾਈ ਹੇਠ ਕੀਤੇ ਗਏ ਰੋਸ ਪ੍ਰਦਰਸ਼ਨ 'ਚ ਵੱਡੀ ਗਿਣਤੀ 'ਚ ਲੋਕਾਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਜਸਪਾਲ ਸਿੰਘ ਕਲਾਲ ਮਾਜਰਾ, ਜਗਪਾਲ ਸਿੰਘ ਸਹਿਜੜਾ, ਮਨਜੀਤ ਸਿੰਘ ਸਹਿਜੜਾ, ਕਰਨੈਲ ਸਿੰਘ ਗਾਂਧੀ ਨੇ ਮੰਗ ਕੀਤੀ ਕਿ ਖੇਤੀ ਕਾਨੂੰਨ ਤੁਰੰਤ ਰੱਦ ਹੋਣ ਅਤੇ ਸਵਾਮੀ ਨਾਥਨ ਕਮਿਸ਼ਨ ਰਿਪੋਰਟ ਨੂੰ ਤੁਰੰਤ ਲਾਗੂ ਕੀਤਾ ਜਾਵੇ | ਇਸ ਮੌਕੇ ਅਜਮੇਰ ਸਿੰਘ ਹੁੰਦਲ, ਬੀਬੀ ਜਗਜੀਤ ਕੌਰ, ਰਵਿੰਦਰ ਸਿੰਘ ਸੇਖੋਂ, ਮਨੋਹਰ ਸਿੰਘ ਚੰਨਣਵਾਲ, ਗੁਰਪਾਲ ਸਿੰਘ ਸਹਿਜੜਾ, ਕਰਨੈਲ ਸਿੰਘ ਗਾਂਧੀ, ਨਾਜ਼ਰ ਸਿੰਘ ਛੀਨੀਵਾਲ, ਪ੍ਰੀਤਮ ਸਿੰਘ ਸੀਟੂ, ਲੱਖਾ ਸਿੰਘ ਖਿਆਲੀ, ਸੁਖਵਿੰਦਰ ਸਿੰਘ ਸੁੱਖੀ ਆਦਿ ਹਾਜ਼ਰ ਸਨ |
ਸ਼ਹਿਣਾ, (ਸੁਰੇਸ਼ ਗੋਗੀ)-ਪ੍ਰਾਈਵੇਟ ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ ਵਲੋਂ ਕੇਂਦਰ ਸਰਕਾਰ ਦੀਆਂ ਮਾੜੀਆਂ ਨੀਤੀਆਂ ਖ਼ਿਲਾਫ਼ ਸਨਅਤੀ ਕਸਬਾ ਪੱਖੋਂ ਕੈਂਚੀਆਂ ਵਿਖੇ ਨਾਅਰੇਬਾਜ਼ੀ ਕੀਤੀ ਗਈ | ਜਥੇਬੰਦੀ ਦੇ ਪ੍ਰਧਾਨ ਡਾ: ਜੱਗਾ ਸਿੰਘ ਮੌੜ ਨੇ ਕਿਹਾ ਕਿ ਕੇਂਦਰ ਸਰਕਾਰ ਲਗਾਤਾਰ ਖੇਤੀ ਲਾਗਤ ਵਸਤਾਂ ਤੋਂ ਇਲਾਵਾ ਤੇਲ ਅਤੇ ਗੈਸ ਦੀਆਂ ਕੀਮਤਾਂ ਵਿਚ ਵਾਧਾ ਕਰ ਰਹੀ ਹੈ | ਜਿਸ ਨਾਲ ਮਹਿੰਗਾਈ ਦਿਨੋਂ ਦਿਨ ਵਧਣ ਕਾਰਨ ਘਰੇਲੂ ਵਰਤੋਂ ਦਾ ਰਾਸ਼ਨ ਲੋਕਾਂ ਦੀ ਪਹੁੰਚ ਤੋਂ ਬਾਹਰ ਹੁੰਦਾ ਜਾ ਰਿਹਾ ਹੈ | ਇਸ ਮੌਕੇ ਸੁਦਾਗਰ ਸਿੰਘ ਭੋਤਨਾ, ਸਤਪਾਲ ਸਿੰਘ ਚੀਮਾ, ਨਰੇਸ਼ ਕੁਮਾਰ ਘੁੰਨਸ, ਬਿੱਕਰ ਸਿੰਘ ਬੁਰਜ, ਅਜੈਬ ਸਿੰਘ ਬੱਲੋਕੇ, ਬਲਦੇਵ ਸਿੰਘ ਚੀਮਾ, ਅਜੈਬ ਸਿੰਘ ਪੱਖੋਕੇ, ਦਿਲਬਰ ਹੁਸੈਨ ਸ਼ਹਿਣਾ, ਮੋਦਨ ਸਿੰਘ ਸ਼ਹਿਣਾ, ਬਲਵੀਰ ਸਿੰਘ, ਹਰਨੇਕ ਸਿੰਘ, ਨਿਰਮਲ ਸਿੰਘ ਸ਼ਹਿਣਾ, ਸੱਤਾਰ ਮੁਹੰਮਦ ਬੀਹਲਾ, ਚਮਕੌਰ ਸਿੰਘ ਵਿਧਾਤੇ, ਸੁਰਿੰਦਰ ਸਿੰਘ ਬੱਲੋਕੇ, ਗੁਰਦੀਪ ਦਾਸ, ਹਰਪ੍ਰੀਤ ਸਿੰਘ, ਬਲਵੰਤ ਸਿੰਘ ਬੱਲੋਕੇ, ਸਰਪੰਚ ਰਣਜੀਤ ਸਿੰਘ ਮੌੜ ਪਟਿਆਲਾ, ਸਾਬਕਾ ਸਰਪੰਚ ਸੁਖਦੇਵ ਸਿੰਘ, ਅਜੈਬ ਸਿੰਘ, ਕਾਲਾ ਸਿੰਘ, ਸ਼ਿੰਦਾ ਸਿੰਘ, ਲਛਮਣ ਸਿੰਘ, ਲੱਭਾ ਸਿੰਘ, ਗੁਲਾਬ ਸਿੰਘ, ਗੁਰਮੀਤ ਸਿੰਘ ਆਦਿ ਵੀ ਹਾਜ਼ਰ ਸਨ |
ਭਵਾਨੀਗੜ੍ਹ, 27 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਪੁਲਿਸ ਨੇ ਇਕ ਔਰਤ ਨੂੰ 20 ਗ੍ਰਾਮ ਹੈਰੋਇਨ (ਚਿੱਟੇ) ਸਮੇਤ ਕਾਬੂ ਨੂੰ ਕਾਬੂ ਕਰਦਿਆਂ ਉਸ ਸਮੇਤ ਇਕ ਹੋਰ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਨ ਦਾ ਦਾਅਵਾ ਕੀਤਾ | ਜਾਣਕਾਰੀ ਅਨੁਸਾਰ ਪੁਲਿਸ ਚੌਂਕੀ ਜੌਲੀਆਂ ਦੇ ...
ਬਰਨਾਲਾ, 27 ਸਤੰਬਰ (ਅਸ਼ੋਕ ਭਾਰਤੀ)-ਅਧਿਆਪਕ ਦਲ ਪੰਜਾਬ ਜਹਾਂਗੀਰ ਬਰਨਾਲਾ ਦੀ ਮੀਟਿੰਗ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਬਰਨਾਲਾ ਵਿਖੇ ਸੁਖਵਿੰਦਰ ਸਿੰਘ ਭੰਡਾਰੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਸ. ਭੰਡਾਰੀ ਨੇ ਆਪਣੇ ਕਾਰਜਕਾਲ ਦੌਰਾਨ ਦੀ ...
ਧਨੌਲਾ, 27 ਸਤੰਬਰ (ਜਤਿੰਦਰ ਸਿੰਘ ਧਨੌਲਾ)-ਧਨੌਲਾ ਮੰਡੀ ਅੰਦਰ ਕੀਤੇ ਜਾ ਰਹੇ ਨਾਜਾਇਜ਼ ਕਬਜ਼ਿਆਂ ਪ੍ਰਤੀ ਜ਼ਿਲ੍ਹਾ ਪ੍ਰਸ਼ਾਸਨ ਦਾ ਖ਼ਾਮੋਸ਼ ਰਵੱਈਆ ਅਨੇਕਾਂ ਪ੍ਰਕਾਰ ਦੇ ਸਵਾਲਾਂ ਨੂੰ ਜਨਮ ਦੇ ਰਿਹਾ ਦਿਖਾਈ ਦੇ ਰਿਹਾ ਹੈ | ਪਹਿਲਾਂ ਸਥਾਨਕ ਭੱਠਲਾ ਰੋਡ ਟੀ-ਪੁਆਇੰਟ ...
ਬਰਨਾਲਾ, 27 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਸਥਾਨਕ ਸ਼ਹੀਦ ਭਗਤ ਸਿੰਘ ਰੋਡ ਉੱਪਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੇ ਅੱਗੇ ਨਗਰ ਕੌਂਸਲ ਬਰਨਾਲਾ ਵਲੋਂ ਇੰਟਰਲਾਕ ਟਾਇਲਾਂ ਲਾਉਣ ਦਾ ਕੰਮ ਕਰਵਾਇਆ ਜਾ ਰਿਹਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਇਹ ਕੰਮ ਸਵਾ ...
ਸ਼ਹਿਣਾ, 27 ਸਤੰਬਰ (ਸੁਰੇਸ਼ ਗੋਗੀ)-ਸ: ਸੁਖਬੀਰ ਸਿੰਘ ਬਾਦਲ ਦੇ ਨਿੱਜੀ ਸਲਾਹਕਾਰ ਅਤੇ ਸੀਨੀਅਰ ਸੂਬਾ ਮੀਤ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਤੇਜਿੰਦਰ ਸਿੰਘ ਮਿੱਡੂਖੇੜਾ ਨੇ ਜ਼ੈਲਦਾਰ ਬੀਰਇੰਦਰ ਸਿੰਘ ਸੀਨੀਅਰ ਆਗੂ ਸ਼ੋ੍ਰਮਣੀ ਅਕਾਲੀ ਦਲ ਦੇ ਘਰ ਪਿੰਡ ਈਸ਼ਰ ਸਿੰਘ ...
ਬਰਨਾਲਾ, 27 ਸਤੰਬਰ (ਰਾਜ ਪਨੇਸਰ)-ਥਾਣਾ ਸਿਟੀ-1 ਦੀ ਪੁਲਿਸ ਵਲੋਂ ਇਕ ਔਰਤ ਨੂੰ 47 ਪੱਤੇ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਐਸ.ਐਚ.ਓ. ਲਖਵਿੰਦਰ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ. ਭਾਗੀਰਥ ਸਿੰਘ ਮੀਨਾ ਦੀਆਂ ਸਖ਼ਤ ...
ਬਰਨਾਲਾ, 27 ਸਤੰਬਰ (ਅਸ਼ੋਕ ਭਾਰਤੀ)-ਪੰਜਾਬੀ ਸਾਹਿਤ ਸਭਾ (ਰਜਿ:) ਬਰਨਾਲਾ ਵਲੋਂ ਸਾਹਿਤਕ ਸਮਾਗਮ ਪਰਮਜੀਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ | ਸਮਾਗਮ ਦੌਰਾਨ ਰਾਮ ਸਰੂਪ ਸ਼ਰਮਾ ਦੀ ਪੁਸਤਕ 'ਰਮਤੇ ਜੋਗੀ ਵਹਿੰਦੇ ਪਾਣੀ' ਉੱਪਰ ਗੋਸ਼ਟੀ ਕਰਵਾਈ ਗਈ ਅਤੇ ...
ਮਾਲੇਰਕੋਟਲਾ/ਅਮਰਗੜ੍ਹ, 27 ਸਤੰਬਰ (ਕੁਠਾਲਾ, ਜੈਨ, ਮੰਨਵੀ) - ਮਹਾਂਵੀਰ ਇੰਟਰਨੈਸ਼ਨਲ ਤੇ ਮਾਨਵ ਨਿਸ਼ਕਾਮ ਸੇਵਾ ਸੰਮਤੀ ਵਲੋਂ ਲੰਮੇ ਸਮੇਂ ਤੋਂ ਚੱਲ ਰਹੀ ਖ਼ੂਨਦਾਨ ਦੀ ਨਿਸ਼ਕਾਮ ਸੇਵਾ ਤਹਿਤ ਜੈਨ ਸਥਾਨਕ ਮੋਤੀ ਬਾਜ਼ਾਰ ਮਾਲੇਰਕੋਟਲਾ ਵਿਖੇ ਲੜੀਵਾਰ ਖ਼ੂਨਦਾਨ ...
ਲਹਿਰਾਗਾਗਾ, 27 ਸਤੰਬਰ (ਅਸ਼ੋਕ ਗਰਗ) - ਇਲਾਕੇ ਦੇ ਆਸ-ਪਾਸ ਪਿੰਡਾਂ ਵਿਚ ਨਰਮੇ ਦੀ ਫ਼ਸਲ ਨੂੰ ਗੁਲਾਬੀ ਸੁੰਡੀ ਨੇ ਆਪਣੀ ਲਪੇਟ ਵਿਚ ਲੈ ਲਿਆ ਹੈ, ਕਿਸਾਨ ਬੇਹੱਦ ਚਿੰਤਕ ਦਿਖਾਈ ਦੇ ਰਹੇ ਹਨ | ਪਿੰਡ ਭੁਟਾਲ ਕਲਾਂ ਵਿਖੇ ਗੁਲਾਬੀ ਸੁੰਡੀ ਦੀ ਮਾਰ ਹੇਠ ਆਈ ਫਸਲ ਤੋਂ ਕਿਸਾਨ ...
ਮਲੇਰਕੋਟਲਾ, 27 ਸਤੰਬਰ (ਪਰਮਜੀਤ ਸਿੰਘ ਕੁਠਾਲਾ) - ਸਥਾਨਕ ਮਾਨਾਂ ਰੋਡ ਸਥਿਤ ਖ਼ੁਸ਼ਹਾਲ ਬਸਤੀ ਵਿਚ ਸੀਵਰੇਜ ਬੋਰਡ ਵੱਲੋਂ ਸੀਵਰੇਜ ਪਾਈਪਾਂ ਪਾਉਣ ਲਈ ਪੁੱਟੇ ਡੂੰਘੇ ਟੋਏ ਵਿਚ ਮਿੱਟੀ ਦੀਆਂ ਢਿਗਾਂ ਹੇਠ ਦੱਬ ਜਾਣ ਕਾਰਨ ਇਕ ਪਰਵਾਸ਼ੀ ਮਜ਼ਦੂਰ ਦੀ ਮੌਤ ਹੋ ਗਈ | ਮਿ੍ਤਕ ...
ਸੰਗਰੂਰ, 27 ਸਤੰਬਰ (ਅਮਨਦੀਪ ਸਿੰਘ ਬਿੱਟਾ) - ਗੈਰ ਕਾਨੂੰਨੀ ਢੰਗ ਨਾਲ ਦੂਜਾ ਵਿਆਹ ਕਰਵਾਉਣ ਅਤੇ ਆਪਣੀ ਪਹਿਲੀਂ ਪਤਨੀ ਨੂੰ ਫੇਸਬੁੱਕ ਵਟਸਅੱਪ ਨੰਬਰ ਉੱਤੇ ਮੰਦੀ ਸ਼ਬਦਾਵਲੀ ਵਰਤਣ ਦੇ ਦੋਸ਼ਾਂ ਤਹਿਤ ਥਾਣਾ ਸਿਟੀ -1 ਵਿਚ ਦੋ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤੇ ਜਾਣ ...
ਸੰਗਰੂਰ, 27 ਸਤੰਬਰ (ਸੁਖਵਿੰਦਰ ਸਿੰਘ ਫੁੱਲ) - ਇੰਡੀਅਨ ਫੋਕ ਡਾਂਸ ਅਕੈਡਮੀ ਮਲੋਟ ਵਲੋਂ ਸਥਾਨਕ ਨਾਨਕਿਆਣਾ ਚੌਂਕ ਸਥਿਤ ਮੋਤੀ ਮਹਿਲ ਵਿਚ ਮਿਸ. ਅਤੇ ਮਿਸਿਜ਼ ਪੰਜਾਬਣ - 2021 ਦੇ ਕਰਵਾਏ ਆਡੀਸ਼ਨ ਵਿਚ ਜ਼ਿਲ੍ਹਾ ਸੰਗਰੂਰ ਅਤੇ ਲਾਗਲੇ ਇਲਾਕਿਆਂ ਤੋਂ ਚਾਰ ਦਰਜਨ ਦੇ ਕਰੀਬ ...
ਟੱਲੇਵਾਲ, 27 ਸਤੰਬਰ (ਸੋਨੀ ਚੀਮਾ)-ਪੰਜਾਬ ਸਮੇਤ ਦੇਸ਼ ਦੇ ਕਿਸਾਨਾਂ ਨਾਲ ਸਰਕਾਰਾਂ ਵਲੋਂ ਪਹਿਲੇ ਸਮਿਆਂ ਤੋਂ ਹੀ ਧੱਕਾ ਹੁੰਦਾ ਆਇਆ ਹੈ | ਇਹ ਸ਼ਬਦ ਬਾਬਾ ਸੁਖਵਿੰਦਰ ਸਿੰਘ ਟਿੱਬਾ ਮੀਤ ਪ੍ਰਧਾਨ ਅਤੇ ਹਲਕਾ ਮਹਿਲ ਕਲਾਂ ਤੋਂ ਉਮੀਦਵਾਰ ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ...
ਸੰਗਰੂਰ, 27 ਸਤੰਬਰ (ਧੀਰਜ ਪਸ਼ੌਰੀਆ) - ਪੰਜਾਬ ਵਿਚ ਜ਼ਿਆਦਾਤਰ ਕਿਸਾਨਾਂ ਵਲੋਂ ਖੇਤੀ ਦੇ ਨਾਲ-ਨਾਲ ਸਹਾਇਕ ਧੰਦੇ ਵਜੋਂ ਪਸ਼ੂ ਪਾਲੇ ਜਾਂਦੇ ਹਨ ਪਰ ਸੂਬੇ ਦੇ ਜ਼ਿਆਦਾਤਰ ਪਿੰਡ ਅਜੇ ਵੀ ਪਸ਼ੂ ਸਿਹਤ ਸਹੂਲਤਾਂ ਤੋਂ ਵਾਂਝੇ ਹਨ | ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ...
ਲਹਿਰਾਗਾਗਾ, 27 ਸਤੰਬਰ (ਗਰਗ, ਖੋਖਰ) - ਸ਼ੋ੍ਰਮਣੀ ਅਕਾਲੀ ਦਲ ਦੇ ਆਗੂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਇੱਥੇ ਇਕ ਪਾਣੀ ਵਾਲੀ ਟੈਂਕੀ ਦਾ ਉਦਘਾਟਨ ਕੀਤਾ | ਇਹ ਟੈਂਕੀ ਕੌਂਸਲਰ ਕਪਲਾਸ਼ ਤਾਇਲ ਵਲੋਂ ਆਪਣੇ ਮਰਹੂਮ ਪਿਤਾ ਰਤਨ ਤਾਇਲ ਦੀ ਯਾਦ ਵਿਚ ਦਾਨ ਵਜੋਂ ਦਿੱਤੀ ...
ਮਲੇਰਕੋਟਲਾ, 27 ਸਤੰਬਰ (ਪਰਮਜੀਤ ਸਿੰਘ ਕੁਠਾਲਾ) - ਸਥਾਨਕ ਗੁਰਦੁਆਰਾ ਸ੍ਰੀ ਗੁਰੁ ਸਿੰਘ ਸਭਾ ਵਿਖੇ ਜ਼ਿਲ੍ਹਾ ਮਲੇਰਕੋਟਲਾ ਅਧੀਨ ਆਉਂਦੀਆਂ ਤਿੰਨੇ ਤਹਿਸੀਲਾਂ ਮਲੇਰਕੋਟਲਾ, ਅਮਰਗੜ੍ਹ ਤੇ ਅਹਿਮਦਗੜ੍ਹ ਨਾਲ ਸਬੰਧਤ ਨੰਬਰਦਾਰਾਂ ਦੀ ਸੂਬਾ ਪ੍ਰਧਾਨ ਬੰਤ ਸਿੰਘ ਹਥਨ ...
ਤਪਾ ਮੰਡੀ, 27 ਸਤੰਬਰ (ਪ੍ਰਵੀਨ ਗਰਗ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾ: ਲਖਵਿੰਦਰ ਸਿੰਘ ਰੱਖੜਾ ਨੇ ਯੂਨੀਵਰਸਿਟੀ ਕਾਲਜ ਢਿਲਵਾਂ ਵਿਖੇ ਬਤੌਰ ਪਿ੍ੰਸੀਪਲ ਅਹੁਦਾ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਹ ...
ਤਪਾ ਮੰਡੀ, 27 ਸਤੰਬਰ (ਪ੍ਰਵੀਨ ਗਰਗ)-ਸਿਵਲ ਸਰਜਨ ਬਰਨਾਲਾ ਡਾ: ਜਸਬੀਰ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸਬ-ਡਵੀਜ਼ਨਲ ਹਸਪਤਾਲ ਤਪਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਪ੍ਰਵੇਸ਼ ਕੁਮਾਰ ਦੀ ਅਗਵਾਈ ਵਿਚ ਪ੍ਰਵਾਸੀ ਮਜ਼ਦੂਰਾਂ ਦੇ ਬੱਚਿਆਂ ਨੂੰ ਪਲਸ ਪੋਲੀਓ ...
ਬਰਨਾਲਾ, 27 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਤੇ ਪਾਰਟੀ ਦੀ ਮਜ਼ਬੂਤੀ ਲਈ ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਐਡਵੋਕੇਟ ਗੁਰਵਿੰਦਰ ਸਿੰਘ ਗਿੰਦੀ ਅਤੇ ਮਨੂੰ ਜਿੰਦਲ ਵਲੋਂ ਸ਼ਹਿਰ ਬਰਨਾਲਾ ਦੇ ਵੱਖ-ਵੱਖ ...
ਬਰਨਾਲਾ, 27 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ, ਪੰਜ ਪਿਆਰਿਆਂ ਵਿਚੋਂ ਪਿਆਰੇ ਭਾਈ ਧਰਮ ਸਿੰਘ ਅਤੇ ਸੰਤ ਬਾਬਾ ਕਿ੍ਪਾਲ ਸਿੰਘ ਛੰਨਾ ਵਾਲੇ ਦੀ ਯਾਦ ਵਿਚ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ...
ਤਪਾ ਮੰਡੀ, 27 ਸਤੰਬਰ (ਪ੍ਰਵੀਨ ਗਰਗ)-ਤਪਾ ਢਿਲਵਾਂ ਰੋਡ 'ਤੇ ਸਥਿਤ ਸ੍ਰੀ ਨੈਣਾਂ ਦੇਵੀ ਮੰਦਰ ਵਿਖੇ ਨੈਣਾਂ ਦੇਵੀ ਲੰਗਰ ਕਮੇਟੀ ਵਲੋਂ ਸਮੂਹ ਨਗਰ ਦੇ ਸਹਿਯੋਗ ਨਾਲ ਸ਼ਰਾਧਾਂ ਵਿਚ ਸਰਬੱਤ ਦੇ ਭਲੇ ਲਈ 7 ਰੋਜ਼ਾ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਜਜਮਾਨਾਂ ਵਲੋਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX