ਤਾਜਾ ਖ਼ਬਰਾਂ


ਲੋਕ ਸਭਾ ਦੀ ਕਾਰਵਾਈ 2 ਵਜੇ ਤੱਕ ਮੁਲਤਵੀ
. . .  4 minutes ago
ਨਵੀਂ ਦਿੱਲੀ, 30 ਨਵੰਬਰ - ਲੋਕ ਸਭਾ ਦੀ ਕਾਰਵਾਈ 2 ਵਜੇ ਤੱਕ ਮੁਲਤਵੀ |
ਰਾਜ ਸਭਾ ਦੀ ਕਾਰਵਾਈ ਸ਼ੁਰੂ
. . .  9 minutes ago
ਨਵੀਂ ਦਿੱਲੀ, 30 ਨਵੰਬਰ - ਰਾਜ ਸਭਾ ਦੀ ਕਾਰਵਾਈ ਸ਼ੁਰੂ , ਵਿਰੋਧੀਆਂ ਵਲੋਂ 12 ਰਾਜ ਸਭਾ ਸੰਸਦ ਮੈਂਬਰਾਂ ਦੀ ਮੁਅੱਤਲੀ ਨੂੰ ਵਾਪਸ ਲੈਣ...
ਲੋਕ ਸਭਾ ਦੀ ਕਾਰਵਾਈ ਹੋਈ ਸ਼ੁਰੂ
. . .  13 minutes ago
ਨਵੀਂ ਦਿੱਲੀ, 30 ਨਵੰਬਰ - ਲੋਕ ਸਭਾ ਦੀ ਕਾਰਵਾਈ ਹੋਈ ਸ਼ੁਰੂ, ਵਿਰੋਧੀਆਂ ਵਲੋਂ ਜ਼ਬਰਦਸਤ ਹੰਗਾਮਾ ...
12 ਰਾਜ ਸਭਾ ਸੰਸਦ ਮੈਂਬਰਾਂ ਦੀ ਮੁਅੱਤਲੀ ਨੂੰ ਲੈ ਕੇ ਐਮ. ਵੈਂਕਈਆ. ਨਾਇਡੂ ਨੂੰ ਮਿਲਣ ਪਹੁੰਚਿਆ ਵਿਰੋਧੀ ਪਾਰਟੀਆਂ
. . .  15 minutes ago
ਨਵੀਂ ਦਿੱਲੀ, 30 ਨਵੰਬਰ - 12 ਰਾਜ ਸਭਾ ਸੰਸਦ ਮੈਂਬਰਾਂ ਦੀ ਮੁਅੱਤਲੀ ਨੂੰ ਲੈ ਕੇ ਵਿਰੋਧੀ ਪਾਰਟੀਆਂ ਵਲੋਂ ਬੈਠਕ ਕੀਤੀ ਗਈ | ਮੌਜੂਦਾ ਸੈਸ਼ਨ ਦੇ ਬਾਕੀ ਬਚੇ ਹਿੱਸੇ ਲਈ 12 ਰਾਜ ਸਭਾ ਸੰਸਦ ਮੈਂਬਰਾਂ ਦੀ ਮੁਅੱਤਲੀ ਨੂੰ ਲੈ ਕੇ ਵਿਰੋਧੀ ਪਾਰਟੀਆਂ ਰਾਜ ਸਭਾ ਦੇ ਚੇਅਰਮੈਨ ਐਮ. ਵੈਂਕਈਆ. ਨਾਇਡੂ...
ਧੁੰਦ ਕਾਰਨ ਵਾਪਰਿਆ ਭਿਆਨਕ ਸੜਕ ਹਾਦਸਾ, ਕਈ ਜ਼ਖ਼ਮੀ
. . .  29 minutes ago
ਫ਼ਰੀਦਕੋਟ, 30 ਨਵੰਬਰ ( ਜਸਵੰਤ ਪੁਰਬਾ) ਫ਼ਰੀਦਕੋਟ - ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਧੁੰਦ ਕਾਰਨ ਭਿਆਨਕ ਸੜਕ ਹਾਦਸਾ ਵਾਪਰਿਆ ਹੈ | ਜ਼ਿਕਰਯੋਗ ਹੈ ਕਿ ਆਪਸ ਵਿਚ 11 ਗੱਡੀਆਂ ਟਕਰਾਈਆਂ ਹਨ ਅਤੇ ਇਸ ਹਾਦਸੇ ਵਿਚ ਕਈ ਜ਼ਖ਼ਮੀ...
ਵਿਰੋਧੀ ਪਾਰਟੀਆਂ ਦੀ ਭਵਿੱਖੀ ਕਾਰਵਾਈ ਬਾਰੇ ਵਿਚਾਰ ਕਰਨ ਲਈ ਅੱਜ ਹੋਵੇਗੀ ਬੈਠਕ - ਖੜਗੇ
. . .  about 1 hour ago
ਨਵੀਂ ਦਿੱਲੀ, 30 ਨਵੰਬਰ - ਵਿਰੋਧੀ ਪਾਰਟੀਆਂ ਦੀ ਭਵਿੱਖੀ ਕਾਰਵਾਈ ਬਾਰੇ ਵਿਚਾਰ ਕਰਨ ਲਈ ਅੱਜ ਮੀਟਿੰਗ ਹੋ ਰਹੀ ਹੈ। ਉੱਥੇ ਹੀ 12 ਸੰਸਦ ਮੈਂਬਰਾਂ ਦੀ ਮੁਅੱਤਲੀ 'ਤੇ ਕਾਂਗਰਸ ਨੇਤਾ ਮਲਿਕਅਰਜੁਨ ਖੜਗੇ ਦਾ ਕਹਿਣਾ ਹੈ ਕਿ ਜਿਸ ਮੁੱਦੇ 'ਤੇ ਮੁਅੱਤਲੀ ਕੀਤੀ ...
ਕੋਵਿਡ-19 ਦੇ ਓਮੀਕਰੋਨ ਰੂਪ 'ਤੇ ਰਾਜਾਂ ਨਾਲ ਹੋਵੇਗੀ ਅੱਜ ਬੈਠਕ
. . .  about 1 hour ago
ਨਵੀਂ ਦਿੱਲੀ, 30 ਨਵੰਬਰ - ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਅੱਜ ਕੋਵਿਡ-19 ਦੇ ਓਮੀਕਰੋਨ ਰੂਪ 'ਤੇ ਰਾਜਾਂ ਨਾਲ ਸਮੀਖਿਆ ਬੈਠਕ ਕਰਨਗੇ...
ਐਡਮਿਰਲ ਆਰ ਹਰੀ ਕੁਮਾਰ ਨੇ ਜਲ ਸੈਨਾ ਮੁਖੀ ਵਜੋਂ ਸੰਭਾਲਿਆ ਅਹੁਦਾ
. . .  about 2 hours ago
ਨਵੀਂ ਦਿੱਲੀ, 30 ਨਵੰਬਰ - ਐਡਮਿਰਲ ਆਰ ਹਰੀ ਕੁਮਾਰ ਨੂੰ ਨੇਵਲ(ਨੌਸੇਨਾ) ਸਟਾਫ਼ ਦੇ ਨਵੇਂ ਮੁਖੀ ਵਜੋਂ ਸਾਊਥ ਬਲਾਕ ਲਾਅਨ ਵਿਖੇ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਮੌਕੇ ਐਡਮਿਰਲ ਆਰ ਹਰੀ ਕੁਮਾਰ ਦਾ ਕਹਿਣਾ ਸੀ ਕਿ ਜਲ ਸੈਨਾ ਮੁਖੀ ਵਜੋਂ ...
ਵਿਸ਼ਵ ਸਿਹਤ ਸੰਗਠਨ ਨੇ ਕੋਰੋਨਾ ਦੇ ਓਮੀਕਰੋਨ ਵਾਇਰਸ ਨੂੰ ਲੈ ਕੇ ਜਾਰੀ ਕੀਤੀ ਚੇਤਾਵਨੀ
. . .  about 2 hours ago
ਜੇਨੇਵਾ,30 ਨਵੰਬਰ - ਵਿਸ਼ਵ ਸਿਹਤ ਸੰਗਠਨ ਨੇ ਕੋਰੋਨਾ ਦੇ ਓਮੀਕਰੋਨ ਵਾਇਰਸ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਹੈ। ਡਬਲਯੂ.ਐਚ.ਓ. ਨੇ ਕਿਹਾ ਹੈ ਕਿ ਓਮੀਕਰੋਨ ਤੋਂ ਲਾਗ ਫੈਲਣ ਦਾ ਖ਼ਤਰਾ ਬਹੁਤ ਜ਼ਿਆਦਾ ਹੈ ਅਤੇ ਇਸ ਦੇ ਬਹੁਤ ਗੰਭੀਰ ਨਤੀਜੇ ਹੋ ਸਕਦੇ ਹਨ...
ਫ਼ੌਜ 'ਚ ਤਿੰਨ ਲੱਖ ਹੋਰ ਸੈਨਿਕਾਂ ਦੀ ਭਰਤੀ ਕਰੇਗਾ ਚੀਨ , ਰਾਸ਼ਟਰਪਤੀ ਨੇ ਦਿੱਤਾ ਹੁਕਮ
. . .  about 2 hours ago
ਬੀਜਿੰਗ, 30 ਨਵੰਬਰ - ਚੀਨ ਛੇਤੀ ਹੀ ਜੰਗ ਦੌਰਾਨ ਫ਼ਰੰਟ ਲਾਈਨਾਂ 'ਤੇ ਤਾਇਨਾਤੀ ਲਈ ਤਿੰਨ ਲੱਖ ਹੋਰ ਸੈਨਿਕਾਂ ਦੀ ਭਰਤੀ ਕਰਨ ਜਾ ਰਿਹਾ ਹੈ। ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਫ਼ੌਜ ਵਿਚ ਹੋਰ ਭਰਤੀ ਕਰਨ ਦੇ ਨਿਰਦੇਸ਼ ਦਿੱਤੇ...
ਗਡਕਰੀ ਦਾ ਐਲਾਨ - 'ਕਾਰ ਨਿਰਮਾਤਾਵਾਂ ਨੂੰ 100% ਬਾਇਓ-ਈਥਾਨੌਲ 'ਤੇ ਚੱਲਣ ਵਾਲੇ ਇੰਜਨ ਬਣਾਉਣ ਦਾ ਦਵਾਂਗੇ ਨਿਰਦੇਸ਼
. . .  about 2 hours ago
ਨਵੀਂ ਦਿੱਲੀ, 30 ਨਵੰਬਰ - ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਮਹਿੰਗੇ ਪੈਟਰੋਲ ਅਤੇ ਡੀਜ਼ਲ ਤੋਂ ਛੁਟਕਾਰਾ ਪਾਉਣ ਲਈ ਵੱਡਾ ਫ਼ੈਸਲਾ ਲੈਣ ਜਾ ਰਹੇ ਹਨ। ਸੋਮਵਾਰ ਨੂੰ ਇਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਮੈਂ ...
ਓਮੀਕਰੋਨ ਵੈਰੀਐਂਟ ਨੂੰ ਲੈ ਕੇ ਸੂਰਤ ਦੇ ਹੀਰਾ ਵਪਾਰੀ ਚਿੰਤਾ 'ਚ
. . .  about 2 hours ago
ਸੂਰਤ, 30 ਨਵੰਬਰ - ਗੁਜਰਾਤ ਦੇ ਸੂਰਤ ਦੇ ਹੀਰਾ ਵਪਾਰੀ ਕੋਰੋਨਾ ਦੇ ਓਮੀਕਰੋਨ ਵੈਰੀਐਂਟ ਨੂੰ ਲੈ ਕੇ ਚਿੰਤਤ ਹਨ, ਉਨ੍ਹਾਂ ਦਾ ਕਹਿਣਾ ਹੈ ਕਿ ਇਸ ਦਾ ਸਿੱਧਾ ਅਸਰ ਉਨ੍ਹਾਂ ਦੇ ਕਾਰੋਬਾਰ 'ਤੇ ਪਵੇਗਾ। ਜ਼ਿਕਰਯੋਗ ਹੈ ਕਿ ਇਕ ਵਪਾਰੀ ਦਾ ਕਹਿਣਾ ਹੈ ਕਿ ਸੂਰਤ ਦਾ...
ਦਿੱਲੀ ਤੋਂ 4 ਨਾਈਜੀਰੀਅਨ ਨਾਗਰਿਕਾਂ ਭਾਰੀ ਨਕਦੀ ਸਮੇਤ ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 30 ਨਵੰਬਰ - ਦਿੱਲੀ ਤੋਂ 4 ਨਾਈਜੀਰੀਅਨ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਨਾਈਜੀਰੀਅਨ ਨਾਗਰਿਕਾਂ ਵਲੋਂ ਧੋਖੇ ਨਾਲ ਇਕ ਔਰਤ ਤੋਂ 27 ਲੱਖ ਰੁਪਏ ਆਪਣੇ ਖਾਤੇ ਵਿਚ ਟਰਾਂਸਫਰ ਕਰਵਾਏ ਸਨ...
ਅਰਜਨਟੀਨਾ ਦੇ ਲਿਓਨਲ ਮੇਸੀ ਨੇ ਇਕ ਵਾਰ ਫਿਰ ਵਿਸ਼ਵ ਦੇ ਸਰਵੋਤਮ ਫੁੱਟਬਾਲਰ ਦਾ ਪੁਰਸਕਾਰ ਜਿੱਤਿਆ
. . .  about 2 hours ago
ਬਿਊਨਸ ਆਇਰਸ, 30 ਨਵੰਬਰ - ਅਰਜਨਟੀਨਾ ਦੇ ਲਿਓਨੇਲ ਮੇਸੀ ਨੇ ਰਿਕਾਰਡ ਸੱਤਵੀਂ ਵਾਰ ਵਿਸ਼ਵ ਦੇ ਸਰਵੋਤਮ ਫੁਟਬਾਲਰ ਦਾ ਬੈਲੋਨ ਡੀ'ਓਰ ਐਵਾਰਡ ਜਿੱਤਿਆ...
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਦਿੱਲੀ ਹਵਾਈ ਅੱਡੇ 'ਤੇ ਕਸਟਮ ਵਿਭਾਗ ਨੇ ਸ਼ਾਰਜਾਹ ਤੋਂ ਆਏ ਦੋ ਯਾਤਰੀਆਂ ਤੋਂ ਫੜੇ 73 ਆਈਫੋਨ-13
. . .  1 day ago
ਟਵਿਟਰ ਦੇ ਸੀ.ਈ.ਓ. ਜੈਕ ਡੋਰਸੀ ਨੇ ਦਿੱਤਾ ਅਸਤੀਫਾ, ਪਰਾਗ ਅਗਰਵਾਲ ਸੰਭਾਲਣਗੇ ਕਮਾਨ
. . .  1 day ago
ਸੈਨ ਫਰਾਂਸਿਸਕੋ, 29 ਨਵੰਬਰ - ਟਵਿੱਟਰ ਦੇ ਸਹਿ-ਸੰਸਥਾਪਕ ਅਤੇ ਸੀ.ਈ.ਓ. ਜੈਕ ਡੋਰਸੀ ਨੇ ਕੰਪਨੀ ਦੇ ਸੀ.ਈ.ਓ. ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਤੋਂ ਬਾਅਦ ਕੰਪਨੀ ਦੇ ਬੋਰਡ ਨੇ ਟਵਿਟਰ ਦੇ ਮੁੱਖ ...
ਮੁੱਖ ਮੰਤਰੀ ਚੰਨੀ ਨੇ ਸਿੱਖਿਆ ਵਿਭਾਗ ਵਿਚ 10,880 ਖਾਲੀ ਅਸਾਮੀਆਂ ਨੂੰ ਦਿੱਤੀ ਪ੍ਰਵਾਨਗੀ
. . .  1 day ago
ਚੰਡੀਗੜ੍ਹ , 29 ਨਵੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਬੈਠਕ ਦੌਰਾਨ ਸਿੱਖਿਆ ਵਿਭਾਗ ਵਿਚ 10,880 ਖਾਲੀ ਅਸਾਮੀਆਂ ਨੂੰ ਭਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਸਰੀਰਕ ਸਿੱਖਿਆ ਅਧਿਆਪਕਾਂ ਦੀਆਂ...
ਭਾਰਤ ਵਿਖੇ ਅਧਰੰਗ ਦਾ ਇਲਾਜ ਕਰਵਾ ਕੇ ਬੱਚੀ ਇਸ਼ਾਲ ਪਾਕਿਸਤਾਨ ਹੋਈ ਰਵਾਨਾ
. . .  1 day ago
ਅਟਾਰੀ, 29 ਨਵੰਬਰ ( ਗੁਰਦੀਪ ਸਿੰਘ ਅਟਾਰੀ )-ਭਾਰਤ ਦੇ ਜੋਧਪੁਰ ਸ਼ਹਿਰ ਵਿਚ ਅਧਰੰਗ ਦਾ ਇਲਾਜ ਕਰਵਾ ਠੀਕ ਹੋ ਕੇ ਇਸ਼ਾਲ ਹੱਸਦੀ ਖੇਡਦੀ ਮਾਤਾ ਪਿਤਾ ਨਾਲ ਪਾਕਿਸਤਾਨ ਰਵਾਨਾ ਹੋ ...
ਆਰ.ਬੀ.ਆਈ. ਨੇ ਯੂਨੀਅਨ ਬੈਂਕ ਆਫ ਇੰਡੀਆ 'ਤੇ 1 ਕਰੋੜ ਰੁਪਏ ਦਾ ਲਗਾਇਆ ਜੁਰਮਾਨਾ
. . .  1 day ago
ਉੱਚ ਅਧਿਕਾਰੀਆਂ ਦੇ ਹੋਏ ਤਬਾਦਲੇ
. . .  1 day ago
ਭਾਰਤ ਸਰਕਾਰ ਨੇ ਕੋਰੋਨਾ ਦਾ ਨਵਾਂ ਰੂਪ ਸਾਹਮਣੇ ਆਉਣ ਤੋਂ ਬਾਅਦ ਇਕ ਨਵੀਂ ਟਰੈਵਲ ਐਡਵਾਈਜ਼ਰੀ ਕੀਤੀ ਜਾਰੀ
. . .  1 day ago
ਕਿਸਾਨ ਜਥੇਬੰਦੀਆਂ ਨੇ ਸੱਦੀ 1 ਦਸੰਬਰ ਨੂੰ ਹੰਗਾਮੀ ਬੈਠਕ: ਹਰਮੀਤ ਸਿੰਘ ਕਾਦੀਆਂ
. . .  1 day ago
ਨਵੀਂ ਦਿੱਲੀ, 29 ਨਵੰਬਰ-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਇਕ ਦਸੰਬਰ ਨੂੰ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਹੰਗਾਮੀ ਬੈਠਕ ਹੋਵੇਗੀ, ਜਿਨ੍ਹਾਂ ਵਲੋਂ ਖੇਤੀ ਕਾਨੂੰਨਾਂ ਦੇ ਮੁੱਦੇ ਨੂੰ ਲੈ ..
ਕੇਜਰੀਵਾਲ ਦੇ ਧੋਖੇ ਤੇ ਝੂਠ ਤੋਂ ਸੁਚੇਤ ਰਹਿਣ ਪੰਜਾਬੀ : ਮਨਜਿੰਦਰ ਸਿੰਘ ਸਿਰਸਾ
. . .  1 day ago
ਨਵੀਂ ਦਿੱਲੀ, 29 ਨਵੰਬਰ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਅਕਾਲੀ ਦਲ ਦੇ ਕੌਮੀ ਬੁਲਾਰੇ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ 'ਆਪ' ਦੇ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ...
ਲਖਨਊ ਏਅਰਪੋਰਟ ਪਹੁੰਚਣ ਵਾਲੇ ਯਾਤਰੀਆਂ ਲਈ ਪ੍ਰੋਟੋਕਾਲ ਕੀਤਾ ਜਾਰੀ
. . .  1 day ago
ਲਖਨਊ, 29 ਨਵੰਬਰ- ਉੱਤਰ ਪ੍ਰਦੇਸ਼ 'ਚ ਕੋਰੋਨਾ ਦੇ ਵੈਰੀਏਂਟ ਨੂੰ ਲੈ ਕੇ ਲਖਨਊ ਏਅਰਪੋਰਟ 'ਤੇ ਪਹੁੰਚਣ ਵਾਲੇ ਯਾਤਰੀਆਂ ਦੇ ਲਈ ਲਖਨਊ ਡੀ.ਐੱਮ. ਨੇ ਪ੍ਰੋਟੋਕਾਲ ਜਾਰੀ ਕੀਤਾ। ਥਰਮਲ ਸਕੈਨਿੰਗ 'ਚ ਲੱਛਣ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 13 ਅੱਸੂ ਸੰਮਤ 553

ਕਪੂਰਥਲਾ / ਫਗਵਾੜਾ

ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਜ਼ਿਲ੍ਹੇ ਭਰ 'ਚ ਮਿਲਿਆ ਭਰਵਾਂ ਹੁੰਗਾਰਾ

ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ)-ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਅੱਜ ਜ਼ਿਲ੍ਹੇ ਭਰ 'ਚ ਭਰਵਾਂ ਹੁੰਗਾਰਾ ਮਿਲਿਆ। ਬੰਦ ਦੌਰਾਨ ਰੇਲ ਸੇਵਾ, ਬੱਸ ਸੇਵਾ, ਬਾਜ਼ਾਰ, ਕਾਰੋਬਾਰੀ ਅਦਾਰੇ, ਸਰਕਾਰੀ ਤੇ ਨਿੱਜੀ ਬੈਂਕ, ਕੁਝ ਸਰਕਾਰੀ ਤੇ ਨਿੱਜੀ ਸਿੱਖਿਆ ਸੰਸਥਾਵਾਂ ਮੁਕੰਮਲ ਬੰਦ ਰਹੀਆਂ। ਜ਼ਿਲ੍ਹੇ 'ਚ ਕੇਵਲ ਮੈਡੀਕਲ ਦੀਆਂ ਦੁਕਾਨਾਂ ਹੀ ਖੁੱਲ੍ਹੀਆਂ ਜਦਕਿ ਹੋਰ ਹਰ ਕਿਸਮ ਦੀਆਂ ਦੁਕਾਨਾਂ ਬੰਦ ਰਹਿਣ ਕਾਰਨ ਸਵੇਰੇ 6 ਵਜੇ ਤੋਂ ਲੈ ਕੇ ਦੁਪਹਿਰ ਬਾਅਦ ਤੱਕ ਸੰਨਾਟਾ ਛਾਇਆ ਰਿਹਾ। ਭਾਰਤ ਬੰਦ ਕਾਰਨ ਅੱਜ ਜਲੰਧਰ-ਫਿਰੋਜ਼ਪੁਰ ਰੇਲਵੇ ਸੈਕਸ਼ਨ 'ਤੇ ਕੋਈ ਵੀ ਗੱਡੀ ਨਹੀਂ ਚੱਲੀ। ਜ਼ਿਲ੍ਹੇ 'ਚ ਡੇਢ ਦਰਜਨ ਤੋਂ ਵੱਧ ਥਾਵਾਂ 'ਤੇ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਸਮਾਜਿਕ ਸੰਸਥਾਵਾਂ ਨੇ ਵੱਖ-ਵੱਖ ਕਿਸਾਨ ਯੂਨੀਅਨਾਂ ਨੇ ਧਰਨੇ ਦੇ ਕੇ ਚੱਕਾ ਜਾਮ ਕੀਤਾ। ਰੋਹ 'ਚ ਆਏ ਧਰਨਾਕਾਰੀਆਂ ਨੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਕੇਂਦਰ ਸਰਕਾਰ ਨੂੰ ਜ਼ੋਰ ਦੇ ਕੇ ਕੇ ਕਿਹਾ ਕਿ ਖੇਤੀ ਵਿਰੋਧੀ ਤਿੰਨ ਕਾਲੇ ਕਾਨੂੰਨ ਬਿਨਾਂ ਦੇਰੀ ਲਾਗੂ ਕੀਤੇ ਜਾਣ, ਫ਼ਸਲਾਂ ਦੀ ਖ਼ਰੀਦ ਦੀ ਗਰੰਟੀ ਲਈ ਐੱਮ. ਐੱਸ. ਪੀ. ਕਾਨੂੰਨ ਬਣਾਇਆ ਜਾਵੇ ਤੇ ਖੇਤੀਬਾੜੀ ਨਾਲ ਸਬੰਧਿਤ ਹੋਰ ਮੰਗਾਂ ਮੰਨਣ 'ਤੇ ਜ਼ੋਰ ਦਿੱਤਾ। ਧਰਨਿਆਂ 'ਚ ਕਿਸਾਨਾਂ ਨੇ ਪ੍ਰਣ ਲਿਆ ਕਿ ਜਿੰਨੀ ਦੇਰ ਤੱਕ ਖੇਤੀ ਵਿਰੋਧੀ ਕਾਲੇ ਕਾਨੂੰਨ ਰੱਦ ਨਹੀਂ ਹੁੰਦੇ, ਉਹ ਸੰਘਰਸ਼ ਜਾਰੀ ਰੱਖਣਗੇ। ਕਿਸਾਨਾਂ ਦੇ ਸਮਰਥਨ ਵਿਚ ਵੱਖ-ਵੱਖ ਭਰਾਤਰੀ ਜਥੇਬੰਦੀਆਂ ਤੇ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨੇ ਵੀ ਧਰਨਿਆਂ 'ਚ ਹਾਜ਼ਰੀ ਭਰੀ। ਪੁਲਿਸ ਵਲੋਂ ਥਾਂ-ਥਾਂ 'ਤੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਹੋਏ ਸਨ।
ਡੀ. ਸੀ. ਚੌਂਕ 'ਚ ਕਿਸਾਨਾਂ ਨੇ ਦਿੱਤਾ ਧਰਨਾ-ਮੋਦੀ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ
ਭਾਰਤ ਬੰਦ ਦੌਰਾਨ ਕਿਸਾਨਾਂ ਵਲੋਂ ਡੀ. ਸੀ. ਚੌਂਕ ਵਿਚ ਧਰਨਾ ਦਿੱਤਾ ਗਿਆ। ਰੋਹ 'ਚ ਆਏ ਕਿਸਾਨਾਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਧਰਨੇ ਨੂੰ ਮੋਰਚੇ ਦੇ ਸਮਰਥਕ ਕੁਲਵੰਤ ਸਿੰਘ ਜੋਸਨ, ਨਰਭੀਰ ਸਿੰਘ ਬਾਜਵਾ, ਬਾਬਾ ਅਮਰੀਕ ਸਿੰਘ ਖੁਖਰੈਣ ਵਾਲੇ, ਹਰਸਿਮਰਨ ਸਿੰਘ ਜੱਜ, ਜਥੇ: ਰਣਜੀਤ ਸਿੰਘ ਖੋਜੇਵਾਲ, ਮਲਕੀਤ ਸਿੰਘ ਵਿਰਕ, ਗੁਰਪ੍ਰੀਤ ਸਿੰਘ ਸੋਨਾ, ਨਿਰਮਲ ਸਿੰਘ ਬੈਂਕ ਵਾਲੇ, ਹਰਭਜਨ ਸਿੰਘ ਮਨਸੂਰਵਾਲ ਦੋਨਾ, ਰਣਜੀਤ ਸਿੰਘ ਮਠਾਰੂ, ਮੁਲਾਜ਼ਮ ਆਗੂ ਜਸਵਿੰਦਰਪਾਲ ਉੱਗੀ, ਡੀ. ਸੀ. ਆਫ਼ਿਸ ਯੂਨੀਅਨ ਦੇ ਪ੍ਰਧਾਨ ਸਤਬੀਰ ਸਿੰਘ, ਮੰਜੂ ਰਾਣਾ, ਗੁਰਪਾਲ ਸਿੰਘ ਇੰਡੀਅਨ, ਰਜਿੰਦਰ ਸਿੰਘ ਧੰਜਲ, ਗੁਰਪ੍ਰੀਤ ਸਿੰਘ ਬੰਟੀ ਵਾਲੀਆ ਤੇ ਹੋਰ ਆਗੂਆਂ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਕਿਹਾ ਕਿ ਜਿੰਨੀ ਦੇਰ ਤੱਕ ਮੋਦੀ ਸਰਕਾਰ ਇਹ ਕਾਲੇ ਕਾਨੂੰਨ ਰੱਦ ਨਹੀਂ ਕਰਦੀ, ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਧਰਨੇ 'ਚ ਮਨਬੀਰ ਸਿੰਘ ਵਡਾਲਾ, ਪ੍ਰਿਤਪਾਲ ਸਿੰਘ ਪਾਲਾ, ਕਰਮਬੀਰ ਸਿੰਘ ਚੰਦੀ, ਹਰਪ੍ਰੀਤ ਸਿੰਘ ਹੈਪੀ, ਕਰਨ ਮਹਾਜਨ, ਕੰਵਰ ਇਕਬਾਲ ਸਿੰਘ, ਸ਼ੀਤਲ ਸਿੰਘ, ਗੁਰਪ੍ਰੀਤ ਸਿੰਘ ਪਨੂੰ, ਪਲਵਿੰਦਰ ਸਿੰਘ, ਜਸਪਾਲ ਸਿੰਘ, ਚਰਨ ਸਿੰਘ ਵੜੈਚ, ਕੰਵਲਜੀਤ ਸਿੰਘ, ਸੁਖਜੀਤ ਸਿੰਘ ਢੱਪਈ, ਰਛਪਾਲ ਸਿੰਘ, ਦਲਜੀਤ ਸਿੰਘ ਬਸਰਾ, ਸੁਖਦੇਵ ਸਿੰਘ ਖਿੰਡਾ ਆਦਿ ਹਾਜ਼ਰ ਸਨ।
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਦਿੱਤਾ ਅੰਮ੍ਰਿਤਸਰ ਚੁੰਗੀ ਨੇੜੇ ਧਰਨਾ
ਭਾਰਤ ਬੰਦ ਦੌਰਾਨ ਕਿਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੀਨੀਅਰ ਮੀਤ ਪ੍ਰਧਾਨ ਦਲਬੀਰ ਸਿੰਘ ਨਾਨਕਪੁਰ ਦੀ ਅਗਵਾਈ 'ਚ ਅੰਮ੍ਰਿਤਸਰ ਚੁੰਗੀ ਨੇੜੇ ਕਿਸਾਨਾਂ ਨੇ ਧਰਨਾ ਦੇ ਕੇ ਚੱਕਾ ਜਾਮ ਕੀਤਾ। ਲਗਭਗ 2 ਘੰਟੇ ਲਈ ਦਿੱਤੇ ਧਰਨੇ ਮੌਕੇ ਰੋਹ 'ਚ ਆਏ ਕਿਸਾਨਾਂ ਨੇ ਮੋਦੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਮੌਕੇ ਦਲਬੀਰ ਸਿੰਘ ਨਾਨਕਪੁਰ ਨੇ ਕਿਹਾ ਕਿ ਜਿੰਨੀ ਦੇਰ ਤੱਕ ਮੋਦੀ ਸਰਕਾਰ ਖੇਤੀ ਵਿਰੋਧੀ ਕਾਲੇ ਕਾਨੂੰਨ ਰੱਦ ਨਹੀਂ ਕਰਦੀ, ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ। ਧਰਨੇ 'ਚ ਵੱਖ-ਵੱਖ ਪਿੰਡਾਂ ਦੇ ਕਿਸਾਨਾਂ, ਮਜ਼ਦੂਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਪਵਿੱਤਰ ਸਿੰਘ ਕਾਲਾ ਸੰਘਿਆਂ, ਹਰਭੇਜ ਸਿੰਘ, ਹਰਮਿੰਦਰ ਸਿੰਘ, ਗੁਰਪ੍ਰੀਤ ਸਿੰਘ, ਸਤਨਾਮ ਸਿੰਘ (ਸਾਰੇ ਗੋਪੀਪੁਰ), ਦਲੀਪ ਸਿੰਘ, ਹਰਭਜਨ ਸਿੰਘ ਨਿੱਝਰਾਂ, ਪਰਮਜੀਤ ਸਿੰਘ, ਟਹਿਲ ਸਿੰਘ, ਮੁਖ਼ਤਿਆਰ ਸਿੰਘ, ਗੁਰਮੇਜ ਸਿੰਘ, ਸੁਖਦੇਵ ਸਿੰਘ ਸੰਧਰ ਜਗੀਰ, ਬਲਵਿੰਦਰ ਸਿੰਘ, ਅਮਰੀਕ ਸਿੰਘ, ਬਲਕਾਰ ਸਿੰਘ, ਨੰਬਰਦਾਰ ਰਾਜਵਿੰਦਰ ਸਿੰਘ, ਤਰਸੇਮ ਸਿੰਘ ਭਵਾਨੀਪੁਰ ਆਦਿ ਕਿਸਾਨ ਹਾਜ਼ਰ ਸਨ।
ਕਿਸਾਨਾਂ ਨੇ ਧਾਲੀਵਾਲ ਚੌਂਕ 'ਚ ਧਰਨਾ ਲਗਾ ਕੇ ਕੀਤੀ ਨਾਅਰੇਬਾਜ਼ੀ
ਖੇਤੀ ਵਿਰੋਧੀ ਕਾਨੂੰਨ ਰੱਦ ਕਰਵਾਉਣ ਲਈ ਅੱਜ ਕਿਸਾਨਾਂ ਵਲੋਂ ਭਾਰਤ ਬੰਦ ਦੌਰਾਨ ਜਲੰਧਰ-ਕਪੂਰਥਲਾ ਰੋਡ 'ਤੇ ਧਾਲੀਵਾਲ ਚੌਂਕ 'ਚ ਸਵੇਰ ਤੋਂ ਲੈ ਕੇ ਸ਼ਾਮ ਤੱਕ ਧਰਨਾ ਦਿੱਤਾ। ਧਰਨੇ ਦੌਰਾਨ ਕਿਸਾਨਾਂ ਨੇ ਮੋਦੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਧਰਨੇ ਨੂੰ ਕਿਸਾਨ ਆਗੂ ਗੁਰਦੀਸ਼ ਸਿੰਘ ਧਾਲੀਵਾਲ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਜਨਰਲ ਸਕੱਤਰ ਤੇਜਪਾਲ ਸਿੰਘ, ਕਿਸਾਨ ਆਗੂ ਅਵਤਾਰ ਸਿੰਘ ਤਾਰੀ ਬਿਹਾਰੀਪੁਰ, 'ਆਪ' ਦੀ ਜ਼ਿਲ੍ਹਾ ਇੰਚਾਰਜ ਮੰਜੂ ਰਾਣਾ, ਬਸਪਾ ਦੇ ਆਗੂ ਤਰਸੇਮ ਥਾਪਰ ਸਮੇਤ ਹੋਰ ਕਿਸਾਨ ਆਗੂਆਂ ਤੇ ਪ੍ਰਮੁੱਖ ਸ਼ਖ਼ਸੀਅਤਾਂ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਕਿਹਾ ਕਿ ਜਿੰਨੀ ਦੇਰ ਤੱਕ ਸਰਕਾਰ ਖੇਤੀ ਵਿਰੋਧੀ ਕਾਲੇ ਕਾਨੂੰਨ ਰੱਦ ਨਹੀਂ ਕਰਦੀ, ਸੰਘਰਸ਼ ਜਾਰੀ ਰਹੇਗਾ। ਧਰਨੇ 'ਚ ਆਲੇ-ਦੁਆਲੇ ਦੇ ਪਿੰਡਾਂ ਦੇ ਕਿਸਾਨ ਵੱਡੀ ਗਿਣਤੀ 'ਚ ਹਾਜ਼ਰ ਸਨ।
ਸੰਤ ਮਹਾਂਪੁਰਸ਼ਾਂ ਦੀ ਅਗਵਾਈ 'ਚ ਕਿਰਤੀ ਕਿਸਾਨ ਯੂਨੀਅਨ ਪੰਜਾਬ ਵਲੋਂ ਵਿਸ਼ਾਲ ਧਰਨਾ
ਫੱਤੂਢੀਂਗਾ, (ਬਲਜੀਤ ਸਿੰਘ)-ਤਿੰਨ ਖੇਤੀ ਨਾਲ ਸਬੰਧਿਤ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਭਰ ਦੇ ਕਿਸਾਨਾਂ ਵਲੋਂ ਪਿਛਲੇ 10 ਮਹੀਨਿਆਂ ਤੋਂ ਦਿੱਲੀ ਦੇ ਬਾਰਡਰਾਂ 'ਤੇ ਦਿੱਤੇ ਜਾ ਰਹੇ ਧਰਨੇ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ 'ਤੇ ਸ੍ਰੀ ਗੋਇੰਦਵਾਲ ਸਾਹਿਬ-ਕਪੂਰਥਲਾ ਮੁੱਖ ਮਾਰਗ 'ਤੇ ਸੰਤ ਬਾਬਾ ਲੀਡਰ ਸਿੰਘ, ਸੰਤ ਬਾਬਾ ਅਮਰੀਕ ਸਿੰਘ, ਸੰਤ ਮਹਾਤਮਾ ਮੁਨੀ ਜੀ ਅਤੇ ਬਾਬਾ ਜੈ ਸਿੰਘ ਮਹਿਮਦਵਾਲ ਵਾਲਿਆਂ ਦੀ ਯੋਗ ਅਗਵਾਈ ਹੇਠ ਫੱਤੂਢੀਂਗਾ ਵਿਖੇ ਵਿਸ਼ਾਲ ਰੋਸ ਧਰਨਾ ਲਗਾਇਆ ਗਿਆ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਰਛਪਾਲ ਸਿੰਘ ਨੇ ਕਿਹਾ ਕਿ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਸਮਾਜ ਦਾ ਹਰੇਕ ਵਰਗ ਜਾਗਰੂਕ ਹੋ ਚੁੱਕਾ ਹੈ ਤੇ ਹੁਣ ਦੇਸ਼ ਤੋਂ ਬਾਹਰ ਵੀ ਪ੍ਰਧਾਨ ਮੰਤਰੀ ਦੇ ਦੌਰੇ 'ਤੇ ਉਸ ਦਾ ਵਿਰੋਧ ਹੋ ਰਿਹਾ ਹੈ। ਬੁਲਾਰਿਆਂ ਨੇ ਸਰਕਾਰ ਨੂੰ ਜ਼ੋਰ ਦੇ ਕੇ ਮੰਗ ਕੀਤੀ ਕਿ ਖੇਤੀ ਕਾਨੂੰਨ ਤੁਰੰਤ ਰੱਦ ਕੀਤੇ ਜਾਣ। ਧਰਨੇ ਨੂੰ ਸੰਬੋਧਨ ਕਰਦਿਆਂ ਸੰਤ ਮਹਾਂਪੁਰਸ਼ਾਂ ਨੇ ਕਿਹਾ ਕਿ ਖੇਤੀ ਵਿਰੋਧੀ ਕਾਨੂੰਨਾਂ ਦੇ ਲਾਗੂ ਹੋਣ ਨਾਲ ਦੇਸ਼ ਦਾ ਹਰ ਵਰਗ ਬੁਰੀ ਤਰ੍ਹਾਂ ਪ੍ਰਭਾਵਿਤ ਹੋਵੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜਿੰਨੀ ਦੇਰ ਤੱਕ ਕਾਨੂੰਨ ਰੱਦ ਨਹੀਂ ਹੁੰਦੇ, ਸੰਘਰਸ਼ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਗੁਰਦੀਪ ਸਿੰਘ, ਹੁਕਮ ਸਿੰਘ ਨੂਰੋਵਾਲ, ਸੁਖਵਿੰਦਰ ਸਿੰਘ ਮੋਮੀ, ਤੇਜਵਿੰਦਰ ਸਿੰਘ, ਬੂਲਪੁਰ, ਤਰਲੋਕ ਸਿੰਘ, ਰਜਿੰਦਰ ਸਿੰਘ ਮਝੈਲ, ਸੁਰਿੰਦਰ ਸਿੰਘ, ਸਰਵਣ ਸਿੰਘ ਔਜਲਾ, ਲਾਡੀ ਬੂੜੇਵਾਲ, ਦਲਜੀਤ ਸਿੰਘ, ਅਮੋਲਕ ਸਿੰਘ, ਸਤਨਾਮ ਸਿੰਘ ਬੂਹ, ਸਤਨਾਮ ਸਿੰਘ ਸਰਪੰਚ, ਜਸਵਿੰਦਰ ਸਿੰਘ ਵਿਰਕ, ਨੰਬਰਦਾਰ ਰਜਿੰਦਰ ਸਿੰਘ, ਰੇਸ਼ਮ ਸਿੰਘ ਮੰਗੂਪੁਰ, ਜਸਵਿੰਦਰ ਸਿੰਘ ਬਲਾਕ ਪ੍ਰਧਾਨ, ਸੂਬੇਦਾਰ ਮੁਖ਼ਤਿਆਰ ਸਿੰਘ, ਗੁਰਨਾਮ ਸਿੰਘ ਟੋਡਰਵਾਲ ਆਦਿ ਸਮੇਤ ਵੱਡੀ ਗਿਣਤੀ ਵਿਚ ਬੀਬੀਆਂ ਹਾਜ਼ਰ ਸਨ।
ਭਾਰਤ ਬੰਦ ਦੇ ਸੱਦੇ 'ਤੇ ਕਿਸਾਨਾਂ ਨੇ ਜੀ. ਟੀ. ਰੋਡ ਸ਼ੂਗਰ ਮਿੱਲ ਚੌਂਕ 'ਚ ਦਿੱਤਾ ਧਰਨਾ
ਫਗਵਾੜਾ, (ਹਰਜੋਤ ਸਿੰਘ ਚਾਨਾ, ਹਰੀਪਾਲ ਸਿੰਘ)-ਕੇਂਦਰ ਸਰਕਾਰ ਦੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਤੇ ਲੋਕ ਵਿਰੋਧੀਆਂ ਨੀਤੀਆਂ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚਾ ਵਲੋਂ ਅੱਜ ਭਾਰਤ ਬੰਦ ਦੇ ਦਿੱਤੇ ਸੱਦੇ ਨੂੰ ਫਗਵਾੜਾ ਵਿਖੇ ਭਰਵਾਂ ਹੁੰਗਾਰਾ ਮਿਲਿਆ ਤੇ ਸ਼ਹਿਰ ਪੂਰੀ ਤਰ੍ਹਾਂ ਬੰਦ ਰਿਹਾ। ਅੱਜ ਸਵੇਰ ਤੋਂ ਹੀ ਸ਼ੂਗਰ ਮਿੱਲ ਚੌਂਕ ਵਿਖੇ ਕਿਸਾਨ ਭਾਰਤੀ ਕਿਸਾਨ ਯੂਨੀਅਨ ਦੋਆਬਾ ਵਲੋਂ ਦਿੱਤੇ ਜਾ ਰਹੇ ਧਰਨੇ 'ਚ ਇਕੱਠੇ ਹੋਣੇ ਸ਼ੁਰੂ ਹੋਏ ਤੇ ਪਹਿਲਾਂ ਕਿਸਾਨ ਗੱਡੀ 'ਚ ਸਵਾਰ ਹੋ ਕੇ ਹਰਗੋਬਿੰਦ ਨਗਰ ਤੋਂ ਹੁੰਦੇ ਹੋਏ ਬੰਗਾ ਰੋਡ, ਬਾਂਸਾਂ ਬਾਜ਼ਾਰ, ਗਊਸ਼ਾਲਾ ਰੋਡ, ਸਰਾਏ ਰੋਡ, ਬੱਸ ਸਟੈਂਡ ਤੇ ਹੋਰ ਬਾਜ਼ਾਰ ਰਾਹੀਂ ਹੁੰਦੇ ਹੋਏ ਵਾਪਸੀ ਸ਼ੂਗਰ ਮਿੱਲ ਚੌਂਕ ਵਿਖੇ ਪੁੱਜੇ। ਜਿੱਥੇ ਕਿਸਾਨਾਂ ਵਲੋਂ ਅਰਦਾਸ ਕਰਨ ਉਪਰੰਤ ਧਰਨਾ ਸ਼ੁਰੂ ਹੋਇਆ। ਧਰਨੇ ਨੂੰ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ, ਉਪ ਪ੍ਰਧਾਨ ਕ੍ਰਿਪਾਲ ਸਿੰਘ ਮੁਸਾਪੂਰ, ਕੁਲਵਿੰਦਰ ਸਿੰਘ ਕਾਲਾ ਸਰਪੰਚ ਆਠੋਲੀ, ਇੰਦਰਜੀਤ ਸਿੰਘ ਖਲਿਆਣ, ਸੁਖਵਿੰਦਰ ਸਿੰਘ ਸ਼ੇਰਗਿੱਲ ਤੇ ਹੋਰ ਕਿਸਾਨਾਂ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਕਾਲੇ ਖੇਤੀ ਕਾਨੂੰਨਾਂ ਨੂੰ ਤੁਰੰਤ ਰੱਦ ਕਰੇ। ਉਨ੍ਹਾਂ ਕਿਹਾ ਕਿ ਮੋਦੀ ਦਾ ਜੋ ਵਿਰੋਧ ਅਮਰੀਕਾ 'ਚ ਹੋਇਆ ਹੈ, ਉਸ ਤੋਂ ਸਰਕਾਰ ਨੂੰ ਸਬਕ ਲੈਣਾ ਚਾਹੀਦਾ ਹੈ। ਕਿਸਾਨ ਆਗੂ ਸੰਤੋਖ ਸਿੰਘ ਲੱਖਪੁਰ, ਜੀਤੀ ਖੇੜਾ, ਮਨਜੀਤ ਸੀ ਝੱਲੀ, ਗੁਲਜਿੰਦਰ ਸਿੰਘ ਚੱਕਪ੍ਰੇਮਾ, ਬਲਜੀਤ ਹਰਦਾਸਪੁਰ, ਬਲਜਿੰਦਰ ਸਿੰਘ ਮਾਨਾਵਾਲੀ, ਹਰਵਿੰਦਰ ਮਾਨਾਵਾਲੀ, ਮੰਗੀ ਜਗਪਾਲਪੁਰ, ਅਮਰਜੀਤ ਸਿੰਘ ਸੰਧੂ, ਗੁਰਸ਼ਨਰਨ ਸਿੰਘ ਪੰਡੋਰੀ, ਪਰਮਜੀਤ ਦੁੱਗਾ, ਗੁਰਦੀਪ ਖੇੜਾ, ਸਨੀ ਵਾਹਿਦ, ਮੋਹਨ ਸਿੰਘ ਈਸ਼ਰਵਾਲ, ਤਰਸੇਮ ਸਿੰਘ, ਜਤਿੰਦਰ ਸਿੰਘ ਡੁਮੇਲੀ, ਗੁਰਵਿੰਦਰ ਸਿੰਘ ਖਜ਼ੂਰਲਾ, ਸੁੱਖਾ ਚੱਕਪ੍ਰੇਮਾ, ਵਿੱਕੀ ਹਦੀਆਬਾਦ, ਹਰਭਜਨ ਸਿੰਘ ਭੁੱਲਾਰਾਈ, ਸੁਰਿੰਦਰ ਸਿੰਘ, ਹਰਮੇਲ ਸਿੰਘ, ਸਤਵਿੰਦਰ ਸਿੰਘ, ਗੁਰਪਾਲ ਸਿੰਘ, ਚੂਹੜ ਸਿੰਘ ਗੰਡਮ ਨੇ ਵੀ ਸੰਬੋਧਨ ਕੀਤਾ। ਧਰਨੇ 'ਚ ਹੋਰਨਾਂ ਤੋਂ ਇਲਾਵਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਪੰਜਾਬ ਐਗਰੋ ਦੇ ਚੇਅਰਮੈਨ ਜੋਗਿੰਦਰ ਸਿੰਘ ਮਾਨ, ਮਾਰਕੀਟ ਕਮੇਟੀ ਚੇਅਰਮੈਨ ਨਰੇਸ਼ ਭਾਰਦਵਾਜ, ਸੰਜੀਵ ਬੁੱਗਾ ਬਲਾਕ ਕਾਂਗਰਸ ਸ਼ਹਿਰੀ ਪ੍ਰਧਾਨ, ਹਰਨੂਰ ਸਿੰਘ ਮਾਨ, ਕਮਲ ਧਾਲੀਵਾਲ, ਕਰਮਜੀਤ ਸਿੰਘ ਬਿੱਟੂ, ਜਤਿੰਦਰ ਸਿੰਘ ਕੁੰਦੀ, ਬੱਬੂ ਸੁਧੀਰ, ਗੁਰਦਿਆਲ ਸਿੰਘ ਭੁੱਲਾਰਾਈ, ਬਲਬੀਰ ਸਿੰਘ ਗੰਢਵਾਂ, ਗੁਰਬਖ਼ਸ਼ ਸਿੰਘ ਆਠੋਲੀ, ਤਰਨਦੀਪ ਸਿੰਘ ਨਿਹਾਲਗੜ੍ਹ, ਸਾਬੀ ਗਿਰਨ ਸਮੇਤ ਵੱਡੀ ਗਿਣਤੀ 'ਚ ਪ੍ਰਮੁੱਖ ਤੇ ਲੋਕ ਸ਼ਾਮਿਲ ਸਨ।
ਕਿਸਾਨੀ ਅੰਦੋਲਨ ਕਾਰਨ ਫਗਵਾੜਾ ਸਟੇਸ਼ਨ 'ਤੇ ਰੁਕੀਆਂ 2 ਰੇਲ ਗੱਡੀਆਂ
ਕਿਸਾਨੀ ਅੰਦੋਲਨ ਦੇ ਚੱਲਦਿਆਂ ਅੱਜ ਸਵੇਰ ਤੋਂ ਬੇਗਮਪੁਰਾ ਐਕਸਪ੍ਰੈੱਸ ਤੇ ਹਾਵੜਾ ਐਕਸਪ੍ਰੈੱਸ ਫਗਵਾੜਾ ਸਟੇਸ਼ਨ 'ਤੇ ਰੋਕ ਦਿੱਤਾ ਗਿਆ ਅਤੇ ਸਾਰਾ ਦਿਨ ਯਾਤਰੀ ਸਟੇਸ਼ਨ 'ਤੇ ਹੀ ਬੈਠੇ ਰਹੇ ਤੇ ਰੇਲਾਂ ਦੇ ਚੱਲਣ ਦਾ ਇੰਤਜ਼ਾਰ ਕਰਦੇ ਰਹੇ। ਸਟੇਸ਼ਨ ਅਧਿਕਾਰੀਆਂ ਨੇ ਦੱਸਿਆ ਕਿ ਕਿਸਾਨੀ ਅੰਦੋਲਨ ਦੇ ਚੱਲਦਿਆਂ ਅੱਜ 4 ਵਜੇ ਤੱਕ ਚੱਲਣ ਵਾਲੀਆਂ ਸਾਰੀਆਂ ਰੇਲਾਂ ਰੋਕ ਦਿੱਤੀਆਂ ਗਈਆਂ ਹਨ। ਯਾਤਰੀਆਂ ਦੀ ਸਹੂਲਤ ਨੂੰ ਦੇਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਸਰਵਣ ਸਿੰਘ ਕੁਲਾਰ ਦੀ ਅਗਵਾਈ 'ਚ ਲੰਗਰ ਦਾ ਪ੍ਰਬੰਧ ਕੀਤਾ ਗਿਆ ਅਤੇ ਸਟੇਸ਼ਨ 'ਤੇ ਪੁੱਜ ਕੇ ਲੰਗਰ ਵਰਤਾਇਆ ਇਸ ਮੌਕੇ ਯਾਤਰੀਆਂ ਨੇ ਲੰਗਰ ਛਕਿਆ।
ਪੁਲਿਸ ਵਲੋਂ ਵੱਡੀ ਗਿਣਤੀ 'ਚ ਕੀਤੇ ਗਏ ਸੁਰੱਖਿਆ ਪ੍ਰਬੰਧ
ਕਿਸਾਨੀ ਅੰਦੋਲਨ ਦੇ ਚੱਲਦਿਆਂ ਪੁਲਿਸ ਵਲੋਂ ਅੱਜ ਸਵੇਰ ਤੋਂ ਐੱਸ. ਪੀ. ਸਰਬਜੀਤ ਸਿੰਘ ਬਾਹੀਆ ਦੀ ਅਗਵਾਈ 'ਚ ਸੁਰੱਖਿਆ ਦੇ ਪ੍ਰਬੰਧ ਕੀਤੇ ਹੋਏ ਸਨ ਤੇ 300 ਤੋਂ ਵੱਧ ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਹੋਏ ਸਨ ਤਾਂ ਜੋ ਕਿਸੇ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਇਸ ਮੌਕੇ ਸ਼ਹਿਰ 'ਚ ਚੱਪੇ-ਚੱਪੇ 'ਤੇ ਪੁਲੀਸ ਤਾਇਨਾਤ ਕੀਤੀ ਹੋਈ ਸੀ। ਧਰਨੇ ਦੇ ਚੱਲਦਿਆਂ ਪੁਲਿਸ ਵਲੋਂ ਟ੍ਰੈਫ਼ਿਕ ਦੀ ਰੂਟ ਵੀ ਤਬਦੀਲ ਕੀਤੇ ਗਏ ਸਨ। ਕਿਸਾਨੀ ਅੰਦੋਲਨ ਦੇ ਚੱਲਦਿਆਂ ਅੱਜ ਬੱਸਾਂ ਦੀ ਸਰਵਿਸ ਵੀ ਪੂਰੀ ਤਰ੍ਹਾਂ ਬੰਦ ਰਹੀ ਤੇ ਬੱਸ ਅੱਡੇ 'ਤੇ ਪੂਰੀ ਤਰ੍ਹਾਂ ਸੰਨਾਟਾ ਛਾਇਆ ਰਿਹਾ।
ਕਿਸਾਨ ਜਥੇਬੰਦੀਆਂ ਵਲੋਂ ਸ਼ਹੀਦ ਊਧਮ ਸਿੰਘ ਚੌਂਕ ਵਿਖੇ ਲਗਾਇਆ ਵਿਸ਼ਾਲ ਧਰਨਾ
ਸੁਲਤਾਨਪੁਰ ਲੋਧੀ, (ਨਰੇਸ਼ ਹੈਪੀ, ਥਿੰਦ)-ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ 32 ਕਿਸਾਨ ਜਥੇਬੰਦੀਆਂ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਨੂੰ ਸਫਲ ਬਣਾਉਂਦੇ ਹੋਏ ਪਾਵਨ ਨਗਰੀ ਸੁਲਤਾਨਪੁਰ ਲੋਧੀ ਵਿਖੇ ਸ਼ਹੀਦ ਊਧਮ ਸਿੰਘ ਚੌਂਕ ਵਿਖੇ ਕਿਸਾਨ ਜਥੇਬੰਦੀਆਂ ਵਲੋਂ ਵਿਸ਼ਾਲ ਰੋਸ ਧਰਨਾ ਲਗਾਇਆ ਗਿਆ, ਜਿਸ 'ਚ ਵੱਡੀ ਗਿਣਤੀ ਹਲਕੇ ਦੇ ਕਿਸਾਨਾਂ, ਮਜ਼ਦੂਰਾਂ ਤੇ ਹੋਰ ਵਰਗਾਂ ਦੇ ਲੋਕਾਂ ਨੇ ਸ਼ਮੂਲੀਅਤ ਕੀਤੀ। ਅੱਜ ਦੇ ਕਿਸਾਨੀ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਕੁਲ ਹਿੰਦ ਕਿਸਾਨ ਸਭਾ ਦੇ ਕੌਮੀ ਮੀਤ ਪ੍ਰਧਾਨ ਲਖਮੀਰ ਸਿੰਘ ਨਿਜ਼ਾਮਪੁਰ ਨੇ ਕਿਹਾ ਕਿ ਕਿਸਾਨ ਸੰਘਰਸ਼ ਨੂੰ ਚੱਲਦਿਆਂ 10 ਮਹੀਨੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਪਰ ਕੇਂਦਰ ਸਕਾਰ ਖੇਤੀ ਸਬੰਧੀ ਬਣਾਏ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦੀ ਬਜਾਏ ਇਨ੍ਹਾਂ ਕਾਨੂੰਨਾਂ ਨੂੰ ਹੀ ਸਹੀ ਠਹਿਰਾ ਰਹੀ ਹੈ ਜੋ ਕਿ ਬਹੁਤ ਹੀ ਸ਼ਰਮਨਾਕ ਤੇ ਘਟੀਆ ਗੱਲ ਹੈ। ਐਡਵੋਕੇਟ ਰਜਿੰਦਰ ਸਿੰਘ ਰਾਣਾ ਨੇ ਕਿਹਾ ਕਿ ਅੱਜ ਦੇ ਭਾਰਤ ਬੰਦ ਨੂੰ ਸਮੁੱਚੇ ਦੇਸ਼ ਦੇ ਹਰੇਕ ਵਰਗ ਦੇ ਲੋਕਾਂ ਵਲੋਂ ਵੱਡੀ ਪੱਧਰ 'ਤੇ ਸਮਰਥਨ ਦਿੱਤਾ ਗਿਆ ਜੋ ਕੇਂਦਰ ਦੀ ਮੋਦੀ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਵੇਗਾ। ਇਸ ਮੌਕੇ ਸੂਬਾਈ ਕਿਸਾਨ ਆਗੂ ਪਰਮਜੀਤ ਸਿੰਘ ਬਾਊ ਪੁਰ ਨੇ ਕਿਹਾ ਕਿ ਅੱਜ ਸਮੁੱਚੇ ਦੇਸ਼ ਅਤੇ ਸੂਬੇ ਅੰਦਰ ਕਿਸਾਨਾਂ ਅਤੇ ਹਰ ਵਰਗ ਦੇ ਲੋਕਾਂ ਵਲੋਂ ਰੋਸ ਧਰਨਿਆਂ ਵਿਚ ਜੋ ਭਾਰੀ ਇਕੱਠ ਵਿਖਾਏ ਗਏ ਹਨ, ਉਸ ਨਾਲ ਮੋਦੀ ਸਰਕਾਰ ਦਾ ਜਲਦੀ ਹੀ ਤਖ਼ਤ ਪਲਟ ਦਿੱਤਾ ਜਾਵੇਗਾ। ਇਸ ਮੌਕੇ ਸੁਖਜਿੰਦਰ ਸਿੰਘ ਲੋਧੀਵਾਲ, ਸਤਨਾਮ ਸਿੰਘ ਸਾਬੀ, ਕੁਲਦੀਪ ਸਿੰਘ ਸਾਂਗਰਾ ਆਦਿ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਹੱਕ ਵਿਚ ਫ਼ੈਸਲਾ ਲੈ ਕੇ ਕਾਲੇ ਖੇਤੀ ਕਾਨੂੰਨ ਤੁਰੰਤ ਰੱਦ ਕਰਨੇ ਚਾਹੀਦੇ ਹਨ। ਇਸ ਮੌਕੇ ਸੰਤੋਖ ਸਿੰਘ ਭਾਗੋਅਰਾਈਆਂ, ਕਾਮਰੇਡ ਬਲਦੇਵ ਸਿੰਘ, ਕਾਮਰੇਡ ਚਰਨ ਸਿੰਘ ਹੈਬਤਪੁਰ, ਐਡਵੋਕੇਟ ਸਤਨਾਮ ਸਿੰਘ ਮੋਮੀ, ਐਡਵੋਕੇਟ ਜਰਨੈਲ ਸਿੰਘ ਸੰਧਾ, ਐਡਵੋਕੇਟ ਤਰੁਨ ਕੰਬੋਜ, ਐਡਵੋਕੇਟ ਗੁਰਮੀਤ ਸਿੰਘ ਢਿੱਲੋਂ, ਅਮਰਜੀਤ ਸਿੰਘ ਟਿੱਬਾ, ਸੁਰਜੀਤ ਸਿੰਘ ਟਿੱਬਾ, ਸਰਵਨ ਸਿੰਘ ਠੱਟਾ, ਨਿਰਮਲ ਸਿੰਘ ਸੈਦਪੁਰ, ਡਾ. ਸਵਰਨ ਸਿੰਘ, ਸੁਖਜੀਤ ਸਿੰਘ ਜੋਗੀ ਤਲਵੰਡੀ, ਪ੍ਰਧਾਨ ਸੰਤੋਖ ਸਿੰਘ ਬਿੱਧੀਪੁਰ, ਸਰਪੰਚ ਕੁਲਦੀਪ ਸਿੰਘ ਢਿੱਲੋਂ, ਕੁਲਵਿੰਦਰ ਸਿੰਘ ਸਦੁੂਵਾਲ ਆਦਿ ਸਮੇਤ ਵੱਡੀ ਗਿਣਤੀ 'ਚ ਕਿਸਾਨ ਹਾਜ਼ਰ ਸਨ।
ਕਿਸਾਨ ਜਥੇਬੰਦੀਆਂ ਨੇ ਲੋਹੀਆਂ ਰੋਡ 'ਤੇ ਲਗਾਇਆ ਧਰਨਾ
ਭਾਰਤ ਬੰਦ ਦੇ ਸੱਦੇ 'ਤੇ ਪਾਵਨ ਨਗਰੀ ਸੁਲਤਾਨਪੁਰ ਲੋਧੀ ਵਿਖੇ ਲੋਹੀਆਂ ਰੋਡ 'ਤੇ ਵੱਡੀ ਗਿਣਤੀ 'ਚ ਕਿਸਾਨਾਂ ਵਲੋਂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਵਿਸ਼ਾਲ ਧਰਨਾ ਲਗਾਇਆ ਗਿਆ। ਇਸ ਮੌਕੇ ਬਲਾਕ ਸੰਮਤੀ ਮੈਂਬਰ ਬਲਦੇਵ ਸਿੰਘ ਰੰਗੀਲਪੁਰ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਦੇਸ਼ ਦੇ ਅੰਨਦਾਤਾ ਨੂੰ ਖ਼ਤਮ ਕਰਨ ਲਈ ਖੇਤੀ ਸਬੰਧੀ 3 ਕਾਲੇ ਕਾਨੂੰਨ ਥੋਪੇ ਗਏ ਹਨ, ਜਿਸ ਦਾ ਸਿੱਧਾ ਫ਼ਾਇਦਾ ਕਾਰਪੋਰੇਟ ਘਰਾਣਿਆਂ ਨੂੰ ਹੋਵੇਗਾ। ਉਨ੍ਹਾਂ ਕਿਹਾ ਕਿ ਸਮੁੱਚੇ ਦੇਸ਼ ਦਾ ਅੰਨਦਾਤਾ ਅੱਜ ਸੜਕਾਂ 'ਤੇ ਰੁਲ਼ ਰਿਹਾ ਹੈ ਪਰ ਮੋਦੀ ਸਰਕਾਰ ਦੇ ਕੰਨਾਂ 'ਤੇ ਜੂੰ ਨਹੀਂ ਸਰਕ ਰਹੀ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਖੇਤੀ ਕਾਨੂੰਨ ਤੁਰੰਤ ਰੱਦ ਕਰ ਦੇਣੇ ਚਾਹੀਦੇ ਹਨ। ਇਸ ਮੌਕੇ ਕਿਸਾਨਾਂ ਵਲੋਂ ਨਰਿੰਦਰ ਮੋਦੀ ਦਾ ਪਤਲਾ ਸਾੜਿਆ ਗਿਆ। ਇਸ ਮੌਕੇ ਅੰਗਰੇਜ਼ ਸਿੰਘ ਡੇਰਾ ਸੈਯਦਾ, ਹਰਨੇਕ ਸਿੰਘ ਵਿਰਦੀ, ਜਸਪਾਲ ਸਿੰਘ ਫੱਤੋਵਾਲ, ਸੰਤੋਖ ਸਿੰਘ ਬੱਗਾ, ਸਤਵਿੰਦਰ ਸਿੰਘ ਸੋਢੀ, ਸੁਖਵੀਰ ਸਿੰਘ ਬੋਹੜਵਾਲਾ, ਰਾਜੂ ਢਿੱਲੋਂ, ਨੰਬਰਦਾਰ ਸੁਖਜਿੰਦਰ ਸਿੰਘ ਗੋਲਡੀ, ਰਣਜੀਤ ਸਿੰਘ ਲੋਧੀਵਾਲ, ਰਣਬੀਰ ਸਿੰਘ, ਹਰਨੇਕ ਸਿੰਘ, ਲਵਲੀ ਠੇਕੇਦਾਰ, ਚਰਨਜੀਤ ਸਿੰਘ ਸੱਦੂਵਾਲ, ਗੁਰਚਰਨ ਸਿੰਘ ਧੰਜੂ, ਅਵਤਾਰ ਸਿੰਘ, ਜਤਿੰਦਰ ਸਿੰਘ ਖਹਿਰਾ, ਕੁਲਵੰਤ ਸਿੰਘ, ਮੋਹਣ ਸਿੰਘ ਆਦਿ ਹਾਜ਼ਰ ਸਨ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਤਲਵੰਡੀ ਪੁਲ ਚੌਕ ਤੇ ਵਿਸ਼ਾਲ ਧਰਨਾ
ਸੁਲਤਾਨਪੁਰ ਲੋਧੀ, (ਥਿੰਦ, ਹੈਪੀ)-ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਅਤੇ ਕੇਂਦਰ ਦੀ ਮੋਦੀ ਸਰਕਾਰ ਨੂੰ ਹਲੂਣਾ ਦੇਣ ਲਈ ਦੇਸ਼ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ 27 ਸਤੰਬਰ ਨੂੰ ਦਿੱਤੇ ਭਾਰਤ ਬੰਦ ਦੇ ਸੱਦੇ ਤਹਿਤ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਅੱਜ ਤਲਵੰਡੀ ਪੁਲ ਚੌਂਕ 'ਤੇ ਵਿਸ਼ਾਲ ਧਰਨਾ ਦੇ ਕੇ ਮੋਦੀ ਸਰਕਾਰ ਦਾ ਪੁਤਲਾ ਫੁਕਿਆ ਗਿਆ। ਧਰਨੇ 'ਚ ਵੱਖ-ਵੱਖ ਸਮਾਜ ਸੇਵੀ ਜਥੇਬੰਦੀਆਂ, ਪਿੰਡਾਂ ਦੇ ਕਿਸਾਨ ਅਤੇ ਆਮ ਲੋਕ ਹੁੰਮ-ਹੁੰਮਾ ਕੇ ਪਹੁੰਚੇ ਤੇ ਮੋਦੀ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਨੇ ਕਿਹਾ ਕਿ 10 ਮਹੀਨੇ ਬੀਤ ਜਾਣ ਦੇ ਬਾਵਜੂਦ ਮੋਦੀ ਸਰਕਾਰ ਕਿਸਾਨਾਂ ਦੀ ਗੱਲ ਸੁਣਨ ਨੂੰ ਤਿਆਰ ਨਹੀਂ ਪਰ ਸਰਕਾਰ ਨੂੰ ਇਸ ਦੇ ਭਿਆਨਕ ਨਤੀਜੇ ਭੁਗਤਣੇ ਪੈਣਗੇ। ਜ਼ਿਲ੍ਹਾ ਜਰਨਲ ਸਕੱਤਰ ਸੁਖਪ੍ਰੀਤ ਸਿੰਘ ਪੱਸਣ ਨੇ ਕਿਹਾ ਕਿ ਭਾਰਤ ਬੰਦ ਨੂੰ ਸੁਲਤਾਨਪੁਰ ਸ਼ਹਿਰ ਅਤੇ ਪਿੰਡਾਂ 'ਚ ਭਰਵਾਂ ਹੁੰਗਾਰਾ ਮਿਲਿਆ ਹੈ। ਧਰਨੇ ਨੂੰ ਹਾਕਮ ਸਿੰਘ ਸ਼ਾਹਜਹਾਨਪੁਰ, ਸੁਖਪ੍ਰੀਤ ਸਿੰਘ ਰਾਮੇ, ਪਰਮਜੀਤ ਸਿੰਘ ਪੱਕੇ ਕੋਠੇ, ਸ਼ੇਰ ਸਿੰਘ ਮਹੀਂਵਾਲ, ਫੌਜਾ ਸਿੰਘ ਸਾਗਰ ਆਦਿ ਨੇ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੇ ਕਿਸਾਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾ ਕੇ ਹੀ ਸਾਹ ਲੈਣਗੇ। ਧਰਨੇ 'ਚ ਵੱਖ-ਵੱਖ ਕਲੱਬਾਂ, ਧਾਰਮਿਕ ਜਥੇਬੰਦੀਆਂ ਅਤੇ ਦੁਆਬਾ ਗਰੁੱਪ ਵਲੋਂ ਚਾਹ ਪਾਣੀ ਅਤੇ ਲੰਗਰਾਂ ਦੀ ਸੇਵਾ ਕੀਤੀ। ਇਸ ਮੌਕੇ ਪਰਮਜੀਤ ਸਿੰਘ ਜੱਬੋਵਾਲ, ਨਿਸ਼ਾਨ ਸਿੰਘ ਪੱਸਣ,ਭਜਨ ਸਿੰਘ ਖਿਜਰਪੁਰ, ਪੁਸ਼ਪਿੰਦਰ ਸਿੰਘ ਸੋਢੀ, ਮਨਜੀਤ ਸਿੰਘ ਡੱਲਾ, ਕੁਲਜੀਤ ਸਿੰਘ ਚੰਦੀ, ਲਖਵਿੰਦਰ ਸਿੰਘ ਗਿੱਲਾਂ, ਸਰਬਜੀਤ ਸਿੰਘ ਪੱਸਣ, ਪਿਆਰਾ ਸਿੰਘ ਡਡਵਿੰਡੀ, ਬਲਬੀਰ ਸਿੰਘ ਡੋਲਾ, ਬਖ਼ਸ਼ੀਸ਼ ਸਿੰਘ ਠੱਟਾ, ਪਿਆਰਾ ਸਿੰਘ ਠੱਟਾ, ਸੁਖਦੇਵ ਸਿੰਘ ਬੂਸੋਵਾਲ, ਜੋਬਨਜੀਤ ਸਿੰਘ ਡਡਵਿੰਡੀ, ਹਰਪ੍ਰੀਤ ਸਿੰਘ ਮਹੀਜੀਤ ਪੁਰ, ਕੁਲਦੀਪ ਸਿੰਘ ਕਾਲੇਵਾਲ, ਭਜਨ ਸਿੰਘ ਖਿਜਰਪੁਰ, ਬਲਜਿੰਦਰ ਸਿੰਘ ਸ਼ੇਰਪੁਰ, ਨਿਸ਼ਾਨ ਸਿੰਘ ਪੱਸਣ ਆਦਿ ਹਾਜ਼ਰ ਸਨ।
ਭਾਰਤ ਬੰਦ ਦੇ ਸੱਦੇ 'ਤੇ ਕਸਬਾ ਭੁਲੱਥ ਰਿਹਾ ਮੁਕੰਮਲ ਬੰਦ, ਕਿਸਾਨ ਜਥੇਬੰਦੀਆਂ ਵਲੋਂ ਤਹਿਸੀਲ ਚੌਂਕ 'ਚ ਧਰਨਾ
ਭੁਲੱਥ, (ਮਨਜੀਤ ਸਿੰਘ ਰਤਨ)-ਸੰਯੁਕਤ ਕਿਸਾਨ ਮੋਰਚਾ ਵਲੋਂ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਕਸਬਾ ਭੁਲੱਥ ਮੁਕੰਮਲ ਬੰਦ ਰਿਹਾ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਕੰਗ ਦੀ ਅਗਵਾਈ ਹੇਠ ਤਹਿਸੀਲ ਚੌਂਕ ਵਿਖੇ ਧਰਨਾ ਦਿੱਤਾ ਗਿਆ, ਜਿਸ 'ਚ ਭਾਰੀ ਗਿਣਤੀ ਵਿਚ ਕਿਸਾਨਾਂ ਨੇ ਹਿੱਸਾ ਲਿਆ। ਇਸ ਮੌਕੇ ਵੱਖ-ਵੱਖ ਕਿਸਾਨਾਂ ਨੇ ਕਿਹਾ ਕਿ ਕਿਸਾਨਾਂ ਨੂੰ ਤਿੰਨ ਲਾਗੂ ਕੀਤੇ ਗਏ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਸੰਘਰਸ਼ ਕਰਦਿਆਂ ਇਕ ਸਾਲ ਪੂਰਾ ਹੋਣ ਲੱਗਾ ਹੈ ਪ੍ਰੰਤੂ ਕੇਂਦਰ ਸਰਕਾਰ ਦੇ ਕੰਨਾਂ ਤੇ ਜੂੰ ਨਹੀਂ ਸਰਕ ਰਹੀ। ਉਹਨਾਂ ਕਿਹਾ ਕਿ ਜਿੰਨਾ ਚਿਰ ਇਹ ਲਾਗੂ ਕੀਤੇ ਗਏ ਕਾਲੇ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ, ਓਨਾ ਚਿਰ ਕਿਸਾਨਾਂ ਵਲੋਂ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਨੰਬਰਦਾਰ ਗੁਰਵਿੰਦਰ ਸਿੰਘ ਸੋਹੀ ਖੱਸਣ, ਮਨਜੀਤ ਸਿੰਘ ਚੀਮਾ, ਕਾਬਲ ਸਿੰਘ ਖੱਸਣ, ਸਵਰਨ ਸਿੰਘ ਬੋਲੀ, ਮਨਮੀਤ ਸਿੰਘ, ਜੋਗਿੰਦਰ ਸਿੰਘ ਖੱਸਣ, ਮਹਿੰਦਰ ਸਿੰਘ ਖੱਸਣ, ਨੱਥਾ ਸਿੰਘ ਖੱਸਣ, ਅਮਰੀਕ ਸਿੰਘ ਖੱਸਣ, ਮਹਿੰਦਰ ਸਿੰਘ, ਜਸਵੰਤ ਸਿੰਘ, ਅਮਰੀਕ ਸਿੰਘ, ਸੁਰਜੀਤ ਸਿੰਘ, ਨਿਸ਼ਾਨ ਸਿੰਘ, ਮਹਿੰਦਰ ਸਿੰਘ ਬਾਸੀ, ਮਹਿੰਦਰ ਸਿੰਘ ਬਾਜਵਾ, ਬਚਿੱਤਰ ਸਿੰਘ, ਗੁਰਨਾਮ ਸਿੰਘ, ਸੰਤੋਖ ਸਿੰਘ ਨੰਬਰਦਾਰ, ਗੁਰਮੀਤ ਸਿੰਘ ਨੰਬਰਦਾਰ ਜਵਾਹਰ ਨਗਰ, ਵਿਜੈਪਾਲ ਸਿੰਘ ਬਾਜਵਾ, ਸਤਵਿੰਦਰ ਸਿੰਘ, ਸੋਮਨਾਥ ਸਾਬਕਾ ਸਰਪੰਚ ਤੇ ਵੱਡੀ ਗਿਣਤੀ 'ਚ ਕਿਸਾਨ ਹਾਜ਼ਰ ਸਨ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਸਾੜਿਆ ਮੋਦੀ ਦਾ ਪੁਤਲਾ
ਸੰਯੁਕਤ ਮੋਰਚੇ ਦੇ ਸੱਦੇ 'ਤੇ ਲਾਗੂ ਕੀਤੇ ਗਏ ਤਿੰਨ ਕਾਨੂੰਨਾਂ ਦੇ ਵਿਰੋਧ 'ਚ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਤਹਿਸੀਲ ਚੌਂਕ 'ਚ ਮੋਦੀ ਦਾ ਪੁਤਲਾ ਸਾੜਿਆ ਗਿਆ। ਭਾਰੀ ਗਿਣਤੀ 'ਚ ਕਿਸਾਨ ਤੇ ਨੌਜਵਾਨ ਤਹਿਸੀਲ ਚੌਂਕ ਵਿਚ ਪਹੁੰਚੇ ਅਤੇ ਉਨ੍ਹਾਂ ਵਲੋਂਂ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਲਾਗੂ ਕੀਤੇ ਗਏ ਕਾਨੂੰਨਾਂ ਨੂੰ ਰੱਦ ਕਰਨ ਵਾਸਤੇ ਕਿਹਾ ਗਿਆ। ਇਸ ਮੌਕੇ ਵੱਡੀ ਗਿਣਤੀ 'ਚ ਕਿਸਾਨਾਂ ਨੇ ਭਾਗ ਲਿਆ। ਇਸ ਮੌਕੇ ਨਿਸ਼ਾਨ ਸਿੰਘ ਪ੍ਰਧਾਨ, ਨਿਰਮਲ ਸਿੰਘ, ਜਗਮੋਹਨ ਸਿੰਘ, ਜਗਪ੍ਰੀਤ ਸਿੰਘ ਰਾਜੂ, ਬਾਬਾ ਹਰਜੀਤ ਗਿਰੀ, ਜੋਗਿੰਦਰ ਸਿੰਘ, ਰਾਜਾ ਬਾਜਵਾ, ਬਾਵਾ ਸਿੰਘ, ਹੈਪੀ ਰਾਵਾਂ ਅਤੇ ਭਾਰੀ ਗਿਣਤੀ ਵਿਚ ਨੌਜਵਾਨ ਤੇ ਕਿਸਾਨ ਹਾਜ਼ਰ ਸਨ।
ਕਿਸਾਨ ਵਿਰੋਧੀ ਕਾਨੂੰਨ ਰੱਦ ਕਰਾਵਉਣ ਤੱਕ ਸੰਘਰਸ਼ ਜਾਰੀ ਰਹੇਗਾ ਕਿਸਾਨ ਆਗੂ
ਪਾਂਸ਼ਟਾ, (ਸਤਵੰਤ ਸਿੰਘ) ਕਿਸਾਨ ਜਥੇਬੰਦੀਆਂ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਕਾਮਯਾਬ ਬਣਾਉਣ ਲਈ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਆਗੂ ਹਰਭਜਨ ਸਿੰਘ ਬਾਜਵਾ, ਸਰਕਲ ਨਰੂੜ ਦੇ ਪ੍ਰਧਾਨ ਜਸਵਿੰਦਰ ਸਿੰਘ ਬੰਟੀ, ਹਰਦੀਪ ਸਿੰਘ ਨਸੀਰਾਬਾਦ, ਤਰਲੋਕ ਸਿੰਘ ਭਬਿਆਣਾ, ਗੁਰਦਿਆਲ ਸਿੰਘ ਲੱਖਪੁਰ, ਕਰਨੈਲ ਸਿੰਘ ਘੁੰਮਣ, ਤਰਲੋਕ ਸਿੰਘ ਢੱਡੇ, ਅਵਤਾਰ ਸਿੰਘ ਘੁੰਮਣ, ਮੱਖਣ ਸਿੰਘ ਟੋਡਰਪੁਰ, ਹਰਵਿੰਦਰ ਸਿੰਘ ਖ਼ਾਲਸਾ ਅਜਨੋਹਾ, ਸਤਨਾਮ ਸਿੰਘ ਮਲਕਪੁਰ, ਗੁਰਚਰਨ ਸਿੰਘ, ਲਵਪ੍ਰੀਤ ਸਿੰਘ ਸਮੇਤ ਵੱਖ-ਵੱਖ ਪਿੰਡਾਂ ਤੋਂ ਸੈਂਕੜਿਆਂ ਦੀ ਗਿਣਤੀ 'ਚ ਪਹੁੰਚੇ ਕਿਸਾਨਾਂ ਵਲੋਂ ਹੁਸ਼ਿਆਰਪੁਰ-ਫਗਵਾੜਾ ਮਾਰਗ ਦੇ ਪਾਂਸ਼ਟਾ-ਖੋਖਾ ਮੋੜ 'ਤੇ ਧਰਨਾ ਦਿੰਦੇ ਹੋਏ ਇਸ ਨੂੰ ਪੂਰੀ ਤਰ੍ਹਾਂ ਬੰਦ ਰੱਖਿਆ ਗਿਆ। ਸਵੇਰੇ 6 ਵਜੇ ਤੋਂ ਆਰੰਭ ਹੋਏ ਇਸ ਧਰਨੇ 'ਚ ਸੁਆਣੀਆਂ, ਬੱਚੇ, ਬਜ਼ੁਰਗ ਅਤੇ ਨੌਜਵਾਨ ਵੱਡੀ ਗਿਣਤੀ 'ਚ ਸ਼ਾਮਿਲ ਹੋਏ ਅਤੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਖੇਤੀ ਬਿੱਲਾਂ ਨੂੰ ਵਾਪਸ ਕਰਵਾਉਣ ਤੱਕ ਸੰਘਰਸ਼ ਜਾਰੀ ਰੱਖਣ ਦਾ ਪ੍ਰਣ ਦੁਹਰਾਇਆ। ਵੱਖ-ਵੱਖ ਬੁਲਾਰਿਆਂ ਨੇ ਸੰਗਤ ਦੇ ਜੋਸ਼ ਅਤੇ ਜਜ਼ਬੇ ਨੂੰ ਪ੍ਰਣਾਮ ਕਰਦਿਆਂ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਵਲੋਂ ਕਿਸਾਨਾਂ ਸਮੇਤ ਸਮੂਹ ਭਾਰਤੀਆਂ ਨੂੰ ਆਪਣੇ ਚਹੇਤੇ ਕਾਰਪੋਰੇਟ ਘਰਾਣਿਆਂ ਦੇ ਗੁਲਾਮ ਬਣਾਉਣ ਦੀ ਸਾਜ਼ਿਸ਼ ਕਦੇ ਕਾਮਯਾਬ ਨਹੀਂ ਹੋਵੇਗੀ।
ਪਾਂਸ਼ਟਾ ਤੇ ਨੇੜਲੇ ਪਿੰਡਾਂ 'ਚ ਪੂਰਨ ਬੰਦ ਰਿਹਾ
ਕਿਸਾਨ ਜਥੇਬੰਦੀਆਂ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਦੇ ਸਮਰਥਨ 'ਚ ਅੱਜ ਪਾਂਸ਼ਟਾ ਸਮੇਤ ਇਲਾਕੇ ਦੇ ਸਭ ਪਿੰਡਾਂ 'ਚ ਪੂਰਨ ਬੰਦ ਰਿਹਾ ਅਤੇ ਬੈਂਕ ਤੇ ਵਿੱਦਿਅਕ ਅਦਾਰਿਆਂ ਸਮੇਤ ਸਭ ਕਾਰੋਬਾਰ ਬੰਦ ਰਹੇ। ਵੱਡੀ ਗਿਣਤੀ ਦੁਕਾਨਦਾਰ ਹੁਸ਼ਿਆਰਪੁਰ-ਫਗਵਾੜਾ ਮਾਰਗ ਦੇ ਖੋਖਾ-ਪਾਂਸ਼ਟਾ ਮੋੜ 'ਤੇ ਲੱਗੇ ਧਰਨੇ ਵਿਚ ਸ਼ਾਮਿਲ ਹੋਏ ਤੇ ਇਸ ਬੰਦ ਦਾ ਸਮਰਥਨ ਕੀਤਾ। ਅਜਮੇਰ ਸਿੰਘ, ਅਮਰਜੀਤ ਸਿੰਘ, ਕਾਕੂ ਗਿੱਲ, ਦਿਲਜੋਤ ਸਿੰਘ, ਕੁਲਵੰਤ ਸਿੰਘ, ਮੋਹਨ ਪੇਂਟਰ, ਜਸਵਿੰਦਰ ਹੀਰ, ਰਾਮ ਸਿੰਘ ਸੈਣੀ, ਬਲਦੇਵ ਸਿੰਘ, ਭੁਪਿੰਦਰ ਸਿੰਘ ਭਿੰਦਾ, ਧਰਮਪਾਲ, ਜਸਪ੍ਰੀਤ, ਗੁਰਚਰਨ ਸਿੰਘ, ਹਰਜਿੰਦਰ ਸਿੰਘ, ਸੁਖਮਿੰਦਰ ਸਿੰਘ, ਤਰਲੋਚਨ ਸਿੰਘ, ਹਰਜਿੰਦਰ ਸਿੰਘ, ਗੁਰਨਾਮ ਸਿੰਘ ਅਤੇ ਅਵਤਾਰ ਸਿੰਘ ਸਮੇਤ ਵੱਡੀ ਗਿਣਤੀ ਦੁਕਾਨਦਾਰਾਂ ਨੇ ਕੇਂਦਰ ਸਰਕਾਰ ਤੋਂ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ।
ਭਾਕਿਯੂ (ਰਾਜੇਵਲ) ਨੇ ਫੂਕਿਆ ਪ੍ਰਧਾਨ ਮੰਤਰੀ ਦਾ ਪੁਤਲਾ
ਢਿਲਵਾਂ, (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਨੂੰ ਢਿਲਵਾਂ ਸਮੇਤ ਆਲੇ-ਦੁਆਲੇ ਦੇ ਖੇਤਰਾਂ 'ਚ ਭਰਵਾਂ ਹੁੰਗਾਰਾ ਮਿਲਿਆ ਹੈ। ਇਸ ਦੌਰਾਨ ਜਿੱਥੇ ਕੌਮੀ ਰਾਜ ਮਾਰਗ 'ਤੇ ਆਵਾਜਾਈ ਬੰਦ ਰਹੀ, ਉੱਥੇ ਇੱਥੋਂ ਦੇ ਬਾਜ਼ਾਰ ਵੀ ਪੂਰੀ ਤਰ੍ਹਾਂ ਨਾਲ ਬੰਦ ਰਹੇ। ਇਸ ਦੌਰਾਨ ਨਜ਼ਦੀਕੀ ਪਿੰਡ ਧਾਲੀਵਾਲ ਬੇਟ ਵਿਖੇ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਜ਼ਿਲ੍ਹਾ ਪ੍ਰਧਾਨ ਪਲਵਿੰਦਰ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਇਕੱਤਰ ਹੋਏ ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦੇਸ਼ ਦੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕ ਕੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਜਿੰਨਾ ਚਿਰ ਉਕਤ ਕਾਨੂੰਨ ਰੱਦ ਨਹੀਂ ਹੁੰਦੇ, ਓਨਾ ਚਿਰ ਇਹ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਰਜਿੰਦਰ ਸਿੰਘ ਪਿੰਕਾ ਪ੍ਰਧਾਨ ਕੋਆਪ੍ਰੇਟਿਵ ਸੁਸਾਇਟੀ, ਰਛਪਾਲ ਸਿੰਘ ਭੰਡਾਲ, ਕੁਲਦੀਪ ਸਿੰਘ, ਜਥੇਦਾਰ ਮੱਖਣ ਸਿੰਘ ਧਾਲੀਵਾਲ ਸਾਬਕਾ ਸਰਪੰਚ, ਨੰਬਰਦਾਰ ਪਰਮਵੀਰ ਸਿੰਘ, ਸਵਰਨ ਸਿੰਘ, ਕਸ਼ਮੀਰ ਸਿੰਘ, ਅਮਰਜੀਤ ਸਿੰਘ, ਸਤਨਾਮ ਸਿੰਘ ਸਾਬਕਾ ਫੌਜੀ, ਨੰਬਰਦਾਰ ਕੁਲਵੰਤ ਸਿੰਘ, ਮਲਕੀਤ ਸਿੰਘ, ਕੁਲਦੀਪ ਸਿੰਘ ਮਾਲੀ, ਹਰਜੀਤ ਸਿੰਘ, ਭਜਨ ਸਿੰਘ, ਸੁਰਜਨ ਸਿੰਘ ਆਦਿ ਮੌਜੂਦ ਸਨ।
ਢਿਲਵਾਂ ਜੀ. ਟੀ. ਰੋਡ 'ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਬੰਦ ਦੇ ਸੱਦੇ 'ਤੇ ਚੱਕਾ ਜਾਮ
ਢਿਲਵਾਂ, (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਸੰਯੁਕਤ ਕਿਸਾਨ ਮੋਰਚੇ ਦੇ ਭਾਰਤ ਬੰਦ ਸੱਦੇ 'ਤੇ ਖੇਤੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੱਜ ਦਿੱਲੀ ਅੰਮ੍ਰਿਤਸਰ ਮੁੱਖ ਮਾਰਗ ਢਿਲਵਾਂ ਵਿਖੇ ਕਿਰਤੀ ਕਿਸਾਨ ਯੂਨੀਅਨ ਤੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਅਤੇ ਯੂਥ ਵਿੰਗ ਕਿਰਤੀ ਕਿਸਾਨ ਵੱਲੋਂ ਸਵੇਰ ਤੋਂ ਸ਼ਾਮ 4 ਵਜੇ ਤੱਕ ਚੱਕਾ ਜਾਮ ਕੀਤਾ। ਇਸ ਮੌਕੇ ਵੱਡੀ ਗਿਣਤੀ 'ਚ ਕਿਸਾਨਾਂ, ਮਜ਼ਦੂਰਾਂ ਨੇ ਧਰਨਾ ਪ੍ਰਦਰਸ਼ਨ ਕੀਤਾ ਗਿਆ ਅਤੇ ਮੋਦੀ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਬਲਵਿੰਦਰ ਸਿੰਘ ਭੁੱਲਰ ਜ਼ਿਲ੍ਹਾ ਪ੍ਰਧਾਨ ਕਿਰਤੀ ਕਿਸਾਨ ਯੂਨੀਅਨ, ਤਰਸੇਮ ਸਿੰਘ ਬੰਨੇਮਲ ਜ਼ਿਲ੍ਹਾ ਸਕੱਤਰ ਕਿਰਤੀ ਕਿਸਾਨ ਯੂਨੀਅਨ, ਨਿਰਮਲ ਸਿੰਘ ਸ਼ੇਰਪੁਰ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾਈ ਆਗੂ, ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਕਾਫ਼ੀ ਲੰਬੇ ਤੋਂ ਸੰਘਰਸ਼ਾਂ ਦੇ ਰਾਹ 'ਤੇ ਚੱਲ ਰਹੇ ਹਾਂ ਅਤੇ ਦਿੱਲੀ ਦੇ ਬਾਰਡਰਾਂ 'ਤੇ ਬੈਠੇ ਹਾਂ। 600 ਤੋਂ ਵੱਧ ਕਿਸਾਨਾਂ, ਮਜ਼ਦੂਰਾਂ ਦੀਆਂ ਸ਼ਹਾਦਤਾਂ ਹੋ ਚੁੱਕੀਆਂ ਹਨ ਪਰ ਕਾਰਪੋਰੇਟ ਘਰਾਣਿਆਂ ਦੀ ਮੋਦੀ ਸਰਕਾਰ ਇਨ੍ਹਾਂ ਖੇਤੀ ਕਾਲੇ ਕਾਨੂੰਨਾਂ ਨੂੰ ਵਾਪਸ ਲੈਣ ਲਈ ਦੀ ਜਗ੍ਹਾ ਕਿਸਾਨਾਂ ਅਤੇ ਮਜ਼ਦੂਰਾਂ ਦੇ ਸ਼ਾਂਤਮਈ ਸੰਘਰਸ਼ ਕਰ ਰਹੇ ਲੋਕਾਂ ਤੇ ਜਬਰ ਕਰ ਰਹੀ ਹੈ। ਇਸ ਮੌਕੇ ਸੁਖਮਨ ਘੱਗ, ਮੋਹਣ ਸਿੰਘ ਘੱਗ, ਰਾਜਿੰਦਰ ਸਿੰਘ ਢਿਲਵਾਂ ਕਿਸਾਨ ਆਗੂ,ਸੀਤਲ ਸਿੰਘ,ਕੁਲਵਿੰਦਰ ਸਿੰਘ, ਮਨੋਹਰ ਸਿੰਘ, ਦਲਵੀਰ ਸਿੰਘ ਧਾਲੀਵਾਲ, ਕੀਪਾ ਮਾਲੀ, ਪ੍ਰਭਦਿਆਲ ਸਿੰਘ ਧਾਲੀਵਾਲ, ਸੱਜਣ ਸਿੰਘ ਧਾਲੀਵਾਲ, ਅਨੂਪ ਸਿੰਘ, ਬਿਕਰਮਜੀਤ ਸਿੰਘ, ਜੋਗਿੰਦਰ ਸਿੰਘ, ਭੁਪਿੰਦਰ ਸਿੰਘ, ਤਰਸੇਮ ਸਿੰਘ ਧਾਲੀਵਾਲ ਕਸ਼ਮੀਰ ਸਿੰਘ ਆਦਿ ਹਾਜ਼ਰ ਸਨ।
ਹਮੀਰਾ ਜੀ. ਟੀ. ਰੋਡ 'ਤੇ ਕਿਸਾਨ ਜਥੇਬੰਦੀਆਂ ਵਲੋਂ ਬੰਦ ਦੇ ਸੱਦੇ 'ਤੇ ਚੱਕਾ ਜਾਮ
ਢਿਲਵਾਂ, (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਸੰਯੁਕਤ ਕਿਸਾਨ ਮੋਰਚੇ ਦੇ ਭਾਰਤ ਬੰਦ ਸੱਦੇ 'ਤੇ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੱਜ ਦਿੱਲੀ ਅੰਮ੍ਰਿਤਸਰ ਮੁੱਖ ਮਾਰਗ ਹਮੀਰਾ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਕਪੂਰਥਲਾ ਤੇ ਬਲਾਕ ਕਰਤਾਰਪੁਰ ਵਲੋਂ ਜਸਬੀਰ ਸਿੰਘ ਲਿਟਾਂ ਦੀ ਅਗਵਾਈ ਹੇਠ ਜਗਜੀਤ ਇੰਡਸਟਰੀ ਹਮੀਰਾ ਹਾਈਵੇ ਮੂਹਰੇ ਰੋਸ ਧਰਨਾ ਦਿੱਤਾ ਗਿਆ। ਕਿਸਾਨਾਂ ਨੇ ਕੇਂਦਰ ਸਰਕਾਰ ਦੀਆਂ ਕਿਸਾਨ ਮਜ਼ਦੂਰ, ਮੁਲਾਜ਼ਮ ਮਾਰੂ ਨੀਤੀਆਂ ਦੀ ਨਿੰਦਾ ਕਰਦਿਆਂ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਹਰਮੀਤ ਸਿੰਘ ਕਾਦੀਆਂ ਕੌਮੀ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ, ਕਾਮਰੇਡ ਬਲਵਿੰਦਰ ਸਿੰਘ ਬਾਜਵਾ ਸੂਬਾਈ ਆਗੂ ਕਿਰਤੀ ਕਿਸਾਨ ਯੂਨੀਅਨ ਤੇ ਹੋਰ ਕਿਸਾਨ ਆਗੂਆਂ ਨੇ ਸੰਬੋਧਨ ਕੀਤਾ। ਉਨ੍ਹਾਂ ਸਰਕਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਖੇਤੀ ਵਿਰੋਧੀ ਕਾਨੂੰਨ ਤੁਰੰਤ ਰੱਦ ਕੀਤੇ ਜਾਣ। ਉਨ੍ਹਾਂ ਕਿਹਾ ਕਿ ਜਿੰਨੀ ਦੇਰ ਤੱਕ ਕਾਨੂੰਨ ਰੱਦ ਨਹੀਂ ਹੁੰਦੇ, ਸੰਘਰਸ਼ ਜਾਰੀ ਰੱਖਾਂਗੇ। ਧਰਨੇ 'ਚ ਸਰਬਜੀਤ ਸਿੰਘ ਧੀਰਪੁਰ, ਸਤਪਾਲ ਸਿੰਘ ਤਾਜਪੁਰ ਬਲਾਕ ਪ੍ਰਧਾਨ ਢਿਲਵਾਂ, ਰਾਜਿੰਦਰ ਪਿੰਕਾ ਚੌਧਰੀ ਧਾਲੀਵਾਲ ਬੇਟ, ਪਰਮਵੀਰ ਸਿੰਘ ਧਾਲੀਵਾਲ, ਬਹਾਦਰ ਸਿੰਘ, ਚਰਨਜੀਤ ਸਿੰਘ, ਜੋਗਾ ਸਿੰਘ, ਕਸ਼ਮੀਰ ਸਿੰਘ, ਜੋਗਿੰਦਰ ਸਿੰਘ ਤੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।
ਡਡਵਿੰਡੀ ਮੁਕੰਮਲ ਬੰਦ ਰਿਹਾ
ਡਡਵਿੰਡੀ, (ਦਿਲਬਾਗ ਸਿੰਘ ਝੰਡ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਦੇਸ਼ ਵਿਆਪੀ ਬੰਦ ਦੌਰਾਨ ਅੱਜ ਡਡਵਿੰਡੀ ਦਾ ਬਾਜ਼ਾਰ ਮੁਕੰਮਲ ਬੰਦ ਰਿਹਾ। ਇਸ ਮੌਕੇ ਦੁਕਾਨਦਾਰ ਬਲਵਿੰਦਰ ਸਿੰਘ ਸੰਧਾ, ਹਰਜਿੰਦਰ ਸਿੰਘ ਸੰਧਾ, ਸੁਖਦੇਵ ਸਿੰਘ ਸੰਧਾ, ਸੁਖਦੇਵ ਸਿੰਘ ਝੰਡ, ਜਸਪਾਲ ਸਿੰਘ ਸੰਧਾ, ਜੋਬਨਪ੍ਰੀਤ ਸਿੰਘ, ਬਲਦੇਵ ਸਿੰਘ ਸੰਧਾ, ਜਗੀਰ ਸਿੰਘ ਬਲਜੀਤ ਸਿੰਘ ਅਤੇ ਗੁਲਸ਼ਨਪ੍ਰੀਤ ਸਿੰਘ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵੱਲੋਂ ਦੇਸ਼ ਭਰ ਦੇ ਦੁਕਾਨਦਾਰਾਂ ਨੂੰ ਬੰਦ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਗਈ, ਜਿਸ ਦੇ ਤਹਿਤ ਡਡਵਿੰਡੀ ਦੇ ਸਾਰੇ ਦੁਕਾਨਦਾਰਾਂ ਨੇ ਕਿਸਾਨ ਆਗੂਆਂ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਅੱਜ ਸੋਮਵਾਰ ਨੂੰ ਸਾਰੀਆਂ ਦੁਕਾਨਾਂ ਮੁਕੰਮਲ ਬੰਦ ਰੱਖੀਆਂ।
ਤਾਸ਼ਪੁਰ ਮੋੜ 'ਤੇ ਕਿਸਾਨਾਂ-ਮਜ਼ਦੂਰਾਂ ਨੇ ਧਰਨਾ ਲਗਾ ਕੇ ਬੰਦ ਨੂੰ ਦਿੱਤਾ ਸਮਰਥਨ
ਤਾਸ਼ਪੁਰ ਮੋੜ 'ਤੇ ਧਰਨਾ ਲਗਾ ਕੇ ਇਲਾਕੇ ਦੇ ਵੱਡੀ ਗਿਣਤੀ 'ਚ ਇਕੱਠੇ ਹੋਏ ਕਿਸਾਨਾਂ ਨੇ ਦੇਸ਼ ਵਿਆਪੀ ਬੰਦ ਨੂੰ ਸਮਰਥਨ ਦਿੱਤਾ ਅਤੇ ਕਾਲੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਹਰਜਿੰਦਰ ਸਿੰਘ ਵਿਰਕ ਨੇ ਕਿਹਾ ਕਿ ਕਿਸਾਨਾਂ ਦੇ ਰੋਹ ਅੱਗੇ ਕੇਂਦਰ ਵਿਚਲੀ ਮੋਦੀ ਸਰਕਾਰ ਨੂੰ ਕਾਲੇ ਖੇਤੀ ਕਾਨੂੰਨ ਰੱਦ ਕਰਨ ਲਈ ਮਜਬੂਰ ਹੋਣਾ ਪਵੇਗਾ ਤੇ ਕਿਸਾਨਾਂ ਦੀਆਂ ਮੰਗਾਂ ਮੰਨਣੀਆਂ ਪੈਣਗੀਆਂ। ਇਸ ਮੌਕੇ ਹਰਜਿੰਦਰ ਸਿੰਘ ਵਿਰਕ, ਸਾਬਕਾ ਸਰਪੰਚ ਮਹਿੰਦਰ ਸਿੰਘ ਤਾਸ਼ਪੁਰ, ਸ਼ਿੰਦਾ ਢਿੱਲੋਂ, ਕਿੰਦਾ ਢਿੱਲੋਂ, ਰਣਜੀਤ ਸਿੰਘ ਵਿਰਕ, ਸੁੱਖਾ ਤਾਸ਼ਪੁਰ, ਗੁਰਪ੍ਰੀਤ ਸਿੰਘ ਤਾਸ਼ਪੁਰ, ਦਿਲਬਾਗ ਸਿੰਘ ਬਦਲੀ, ਬੰਤਾ ਸਿੰਘ, ਹਰਪ੍ਰੀਤ ਸਿੰਘ, ਪਰਮਜੀਤ ਸਿੰਘ, ਰਮਨ ਤਾਸ਼ਪੁਰ, ਕਸ਼ਮੀਰ ਸਿੰਘ ਅਤੇ ਬਲਕਾਰ ਸਿੰਘ ਢਿੱਲੋਂ ਆਦਿ ਹਾਜ਼ਰ ਸਨ।
ਬੇਗੋਵਾਲ ਵਿਖੇ ਕਿਸਾਨ ਸੰਘਰਸ਼ ਕਮੇਟੀ ਵਲੋਂ ਧਰਨਾ
ਬੇਗੋਵਾਲ, (ਸੁਖਜਿੰਦਰ ਸਿੰਘ)-ਬੇਗੋਵਾਲ-ਕਪੂਰਥਲਾ ਸੜਕ 'ਤੇ ਬੇਗੋਵਾਲ ਵਿਖੇ ਦੋਆਬਾ ਕਿਸਾਨ ਸੰਘਰਸ਼ ਕਮੇਟੀ ਵਲੋਂ ਧਰਨਾ ਲਗਾਇਆ ਗਿਆ, ਜਿਸ 'ਚ ਵੱਡੀ ਗਿਣਤੀ 'ਚ ਕਿਸਾਨ ਜਥੇਬੰਦੀਆਂ ਤੇ ਕਿਸਾਨ ਪੁੱਜੇ ਜਿਨ੍ਹਾਂ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਕਿਸਾਨਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਆਪਣਾ ਅੜੀਅਲ ਰਵੱਈਆ ਖ਼ਤਮ ਕਰੇ। ਦੋਆਬਾ ਕਿਸਾਨ ਸੰਘਰਸ਼ ਕਮੇਟੀ ਦੇ ਦੋਆਬਾ ਜ਼ੋਨ ਦੇ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਤੇ ਹੋਰਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਜਿੱਥੇ ਕਿ ਆਉਣ ਵਾਲੀਆਂ ਚੋਣਾਂ ਵਿਚ ਸਬਕ ਸਿਖਾਇਆ ਜਾਵੇਗਾ, ਉੱਥੇ ਭਾਜਪਾ ਆਗੂਆਂ ਨੂੰ ਲੋਕ ਮੂੰਹ ਨਹੀਂ ਲਗਾਉਣਗੇ। ਇਸ ਮੌਕੇ ਉਨ੍ਹਾਂ ਕਿਹਾ ਕਿ ਜਦ ਤੱਕ ਤੱਕ ਕਾਲੇ ਕਾਨੂੰਨ ਰੱਦ ਨਹੀਂ ਹੁੰਦੇ, ਉਸ ਸਮੇਂ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਪ੍ਰਦੀਪ ਕੁਮਾਰ ਟਾਂਡਾ ਸਵਪਨਦੀਪ ਸਿੰਘ ਬਲਦੇਵ ਸਿੰਘ ਗੁਰਵਿੰਦਰ ਸਿੰਘ ਸੁਖਵਿੰਦਰ ਸਿੰਘ ਦਲਜੀਤ ਸਿੰਘ ਰਿਚਦੀਪ ਸਿੰਘ ਵਿਸਾਲ ਅਤੇ ਬਲਵਿੰਦਰ ਸਿੰਘ ਬਿੱਟੂ, ਦਿਲਰਾਜ ਸਿੰਘ ਰਾਜਨ, ਬਾਬਾ ਗੁਰਮੇਜ ਸਿੰਘ, ਨੰਬਰਦਾਰ ਸੁਰਜੀਤ ਸਿੰਘ ਦੋਲੋਵਾਲ, ਅੰਮ੍ਰਿਤਪਾਲ ਸਿੰਘ ਨੌਜਵਾਨ ਸੇਵਾ ਸੁਸਾਇਟੀ ਬਰਿਆਰ ਦੇ ਨੌਜਵਾਨ ਹਾਜ਼ਰ ਸਨ। ਬੰਦ ਦੇ ਸੱਦੇ 'ਤੇ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਬੰਦ ਰੱਖ ਕੇ ਬੰਦ ਦੀ ਹਮਾਇਤ ਕੀਤੀ।
ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਾਲਾ ਸੰਘਿਆਂ ਤੇ ਇਲਾਕਾ ਰਿਹਾ ਮੁਕੰਮਲ ਬੰਦ
ਕਾਲਾ ਸੰਘਿਆਂ, (ਬਲਜੀਤ ਸਿੰਘ ਸੰਘਾ)- ਖੇਤੀ ਕਾਨੂੰਨਾਂ ਖ਼ਿਲਾਫ਼ ਪੂਰੇ ਭਾਰਤ 'ਚ ਰੋਹ ਪਾਇਆ ਜਾ ਰਿਹਾ ਹੈ, ਜਿਸ ਤਹਿਤ ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ ਦੇ ਦਿੱਤੇ ਬੰਦ ਦੇ ਸੱਦੇ ਦੌਰਾਨ ਕਾਲਾ ਸੰਘਿਆਂ ਇਲਾਕੇ ਦੇ ਲੋਕਾਂ ਵਲੋਂ ਆਪ ਮੁਹਾਰੇ ਆਪਣੇ ਕਾਰੋਬਾਰ ਮੁਕੰਮਲ ਤੌਰ 'ਤੇ ਬੰਦ ਰੱਖੇ ਗਏ ਤੇ ਦੁਕਾਨਦਾਰ ਖ਼ੁਦ ਵੀ ਧਰਨੇ 'ਚ ਸ਼ਾਮਿਲ ਹੋਏ। ਕਾਲਾ ਸੰਘਿਆਂ ਦੇ ਮੁੱਖ ਚੌਂਕ ਵਿਖੇ ਲਗਾਏ ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਮੋਦੀ ਸਰਕਾਰ ਦੀ ਖੁੰਬ ਠੱਪੀ। ਇਸ ਮੌਕੇ ਸੰਤ ਹੀਰਾ ਦਾਸ ਕੰਨਿਆ ਮਹਾ ਵਿਦਿਆਲਿਆ ਦੇ ਪ੍ਰਧਾਨ ਇੰਜ: ਸ਼ੀਤਲ ਸਿੰਘ ਸੰਘਾ, ਪ੍ਰਸਿੱਧ ਪੰਥਕ ਢਾਡੀ ਗਿਆਨੀ ਜਸਵਿੰਦਰ ਸਿੰਘ ਸ਼ਾਂਤ, ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਪ੍ਰਧਾਨ ਧਰਮਿੰਦਰ ਸਿੰਘ ਖਿਜਰਪੁਰ, ਮਨਜੀਤ ਸਿੰਘ, ਮਾ. ਬਿਕਰਮਜੀਤ ਸਿੰਘ, ਜਸਵਿੰਦਰ ਸਿੰਘ ਟੋਨਾ, ਢਾਡੀ ਗਿਆਨੀ ਸੁਰਜੀਤ ਸਿੰਘ ਸੰਘਾ, ਗੁਰੂ ਕਾ ਲੰਗਰ ਟੀਮ ਦੇ ਮੁੱਖ ਸੇਵਾਦਾਰ ਡਾ. ਸੁਰਜੀਤ ਸਿੰਘ ਖੁਸਰੋਪੁਰ, ਗਾਇਕ ਨਰਿੰਦਰ ਫ਼ੁਲ, ਰੂਪ ਲਾਲ, ਹਰਨੇਕ ਬਿੰਦਰਖੀਆ, ਪੰਜਾਬੀ ਪੀਪਲਜ਼ ਦੇ ਪ੍ਰਧਾਨ ਅਮਰਜੀਤ ਸਿੰਘ ਨਿੱਝਰ, ਭਾਈ ਹੀਰਾ ਸਿੰਘ ਗੁਰਦੁਆਰਾ ਟਾਹਲੀ ਸਾਹਿਬ, ਸੁਖਵਿੰਦਰ ਸਿੰਘ ਸਿੱਧੂ, ਢਾਡੀ ਕਿਰਪਾਲ ਸਿੰਘ ਕੋਮਲ, ਭਾਈ ਨੱਥਾ ਜੀ ਭਾਈ ਅਬਦੁੱਲਾ ਜੀ ਢਾਡੀ ਸਭਾ ਦੇ ਆਗੂ ਗਿਆਨੀ ਗੁਰਦਾਵਰ ਸਿੰਘ ਜੱਲੋਵਾਲ, ਕਾਮਰੇਡ ਪਰਗਣ ਸਿੰਘ, ਗਾਇਕ ਬਲਵਿੰਦਰ ਜੌਹਲ, ਕਿਰਨਦੀਪ ਕੌਰ, ਮੁਖ਼ਤਿਆਰ ਸਿੰਘ ਖ਼ਾਲਸਾ, ਸੰਜੀਵ ਕੋਡਲ ਜਲ ਸਪਲਾਈ ਸੈਨੀਟੇਸ਼ਨ ਦੇ ਸੂਬਾ ਸਕੱਤਰ, ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਆਗੂ ਸੁਰਿੰਦਰ ਸਿੰਘ ਸੰਘਾ, ਸਤਵੰਤ ਸਿੰਘ ਨਿੱਝਰ, ਬਲਜੀਤ ਸਿੰਘ ਸੰਘਾ ਨੇ ਸੰਬੋਧਨ ਕੀਤਾ ਤੇ ਤੁਰੰਤ ਕਾਲੇ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ। ਇਸ ਮੌਕੇ ਸਟੇਜ ਤੋਂ ਤੱਥਾਂ ਦੇ ਆਧਾਰ 'ਤੇ ਜੋਸ਼ੀਲੇ ਅੰਦਾਜ਼ ਨਾਲ ਮੋਦੀ ਸਰਕਾਰ ਤੇ ਕਾਰਪੋਰੇਟ ਘਰਾਣਿਆਂ ਦੀ ਲੋਕ ਵਿਰੋਧੀ ਅਸਲੀਅਤ ਬਿਆਨ ਦੇ ਬੋਲਾਂ ਲਈ ਹਰਪ੍ਰੀਤ ਕੌਰ ਨੂੰ ਪ੍ਰਬੰਧਕਾਂ ਵੱਲੋਂ ਸਨਮਾਨ ਦਿੱਤਾ ਗਿਆ। ਇਸ ਮੌਕੇ ਪਰਮਜੀਤ ਸਿੰਘ ਬੱਸਣ ਪ੍ਰਧਾਨ ਗੁਰਦੁਆਰਾ ਬਾਬਾ ਕਾਹਨ ਦਾਸ ਕਮੇਟੀ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਬਲਾਕ ਪ੍ਰਧਾਨ ਹਰਮਿੰਦਰਪਾਲ ਸਿੰਘ ਸੰਘਾ, ਪਰਮਜੀਤ ਸਿੰਘ ਸੰਘਾ, ਸੇਵਾ ਸਿੰਘ ਬਡਿਆਲ ਮੁਖੀ ਮਨਪ੍ਰੀਤਮਾ ਬਿਰਧ ਆਸ਼ਰਮ, ਸਰਪੰਚ ਮਨਿੰਦਰਪਾਲ ਸਿੰਘ ਮੰਨਾ, ਹਰਪ੍ਰੀਤ ਸਿੰਘ ਸੰਘਾ, ਹਰਦਿਆਲ ਸਿੰਘ ਨਿੱਝਰ, ਸਤਨਾਮ ਸਿੰਘ ਸੰਘਾ, ਗਤਕਾ ਕੋਚ ਨਰਿੰਦਰ ਸਿੰਘ ਸੰਘਾ, ਬਿੱਲਾ ਸਹੋਤਾ, ਤਰਿੰਦਰਪਾਲ ਸਿੰਘ ਕੰਬੋਜ, ਗੀਤਕਾਰ ਰਾਮ ਲਾਲ ਕਾਲੇ ਵਾਲਾ ਅਤੇ ਸੁਲੱਖਣ ਸਿੰਘ ਬਿੱਲੂ ਸ਼ਹਿਰੀਆ, ਸੁਰਿੰਦਰ ਕੁਮਾਰ ਬਾਊ ਓਪਟੀਕਲ, ਸ਼ਿੰਦਰਪਾਲ ਸਿੰਘ ਸ਼ਹਿਰੀਆ, ਮੱਲ ਸੰਘਾ, ਸੋਨੂੰ ਸੰਘਾ ਆਦਿ ਹਾਜ਼ਰ ਸਨ।
ਹੁਸੈਨਪੁਰ, (ਸੋਢੀ)-ਸੰਯੁਕਤ ਕਿਸਾਨ ਮੋਰਚੇ ਵਲੋਂ ਭਾਰਤ ਦੇ ਦਿੱਤੇ ਗਏ ਸੱਦੇ ਦੌਰਾਨ ਰੇਲ ਕੋਚ ਫ਼ੈਕਟਰੀ ਦੇ ਗੇਟ ਨੰਬਰ-3 'ਤੇ ਸਰਪੰਚ ਰਾਜਦਵਿੰਦਰ ਸਿੰਘ ਦੀ ਅਗਵਾਈ ਹੇਠ ਰੋਸ ਧਰਨਾ ਲਗਾਇਆ, ਜਿਸ ਦੌਰਾਨ ਬੱਬੂ ਭੁਲਾਣਾ ਨੇ ਕਿਹਾ ਕਿ ਕਿਸਾਨਾਂ ਤੇ ਮਜ਼ਦੂਰਾਂ ਦੇ ਏਕੇ ਦੀ ਬਦੌਲਤ ਇਕ ਨਾ ਇਕ ਦਿਨ ਮੋਦੀ ਸਰਕਾਰ ਨੂੰ ਖੇਤੀਬਾੜੀ ਸਬੰਧੀ ਬਣਾਏ ਗਏ ਕਾਲੇ ਕਾਨੂੰਨ ਰੱਦ ਕਰਨ ਲਈ ਮਜਬੂਰ ਹੋਣਾ ਪਵੇਗਾ। ਇਹ ਧਰਨਾ ਸਵੇਰੇ 11 ਵਜੇ ਕਰੀਬ ਸ਼ੁਰੂ ਹੋ ਕੇ ਬਾਅਦ ਦੁਪਹਿਰ 2.30 ਵਜੇ ਤੱਕ ਚੱਲਿਆ। ਇਸ ਮੌਕੇ ਬਲਕਾਰ ਸਿੰਘ, ਸਰਪੰਚ ਰਛਪਾਲ ਸਿੰਘ ਭਾਣੋ ਲੰਗਾ, ਪ੍ਰਧਾਨ ਗੁਰਮੇਲ ਸਿੰਘ, ਬਲਵਿੰਦਰ ਸਿੰਘ, ਅਮਰੀਕ ਸਿੰਘ, ਸਰਬਜੀਤ ਸਿੰਘ ਤੇ ਹੋਰ ਇਲਾਕਾ ਵਾਸੀ ਹਾਜ਼ਰ ਸਨ। ਇਸੇ ਤਰ੍ਹਾਂ ਢੁੱਡੀਆਂਵਾਲ ਮੋੜ ਦੇ ਨੇੜੇ ਸੰਯੁਕਤ ਕਿਸਾਨ ਮੋਰਚੇ ਦੇ ਆਦੇਸ਼ਾਂ ਅਨੁਸਾਰ ਰਾਣਾ ਸੈਦੋਵਾਲ, ਸਰਪੰਚ ਜਗਦੀਪ ਸਿੰਘ ਵੰਝ, ਅਵਤਾਰ ਸੈਦੋਵਾਲ, ਬਲਵਿੰਦਰ ਸੈਦੋਵਾਲ, ਪਰਵਿੰਦਰ ਸੈਦੋਵਾਲ, ਪੀਤਾ ਮਿੱਠਾ,, ਹੰਸਪਾਲ ਰੰਗਾ, ਸਟੀਵਨ ਸਿੰਘ ਆਦਿ ਰਹਿਨੁਮਾਈ ਹੇਠ ਲਗਾਏ ਗਏ ਧਰਨੇ 'ਚ ਸਟੇਟ ਐਵਾਰਡੀ ਰੌਸ਼ਨ ਖੈੜਾ, ਰਛਪਾਲ ਸਿੰਘ, ਕੁਲਵਿੰਦਰ ਸਿੰਘ, ਸੁਖਦੇਵ ਮਸਤੀ, ਲਵਪ੍ਰੀਤ ਸਿੰਘ ਅਤੇ ਹੋਰ ਬੁਲਾਰਿਆਂ ਨੇ ਕਿਹਾ ਕਿ ਮੋਦੀ ਸਰਕਾਰ ਦੇ ਕਾਲੇ ਕਾਨੂੰਨਾਂ ਕਰਕੇ ਅੱਜ ਦੇਸ਼ ਦਾ ਅੰਨਦਾਤਾ ਸੜਕਾਂ ਤੇ ਰਾਤਾਂ ਕੱਟਣ ਲਈ ਮਜਬੂਰ ਹੈ ਪਰ ਕਿਸਾਨਾਂ ਮਜ਼ਦੂਰਾਂ ਦਾ ਇਹ ਸੰਘਰਸ਼ ਮੋਦੀ ਦਾ ਰਾਜ ਦਾ ਤਖ਼ਤਾ ਪਲਟਾਉਣ ਵਿਚ ਅਹਿਮ ਯੋਗਦਾਨ ਪਾਵੇਗਾ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵੱਡੇ ਘਰਾਣਿਆਂ ਦੀ ਕੱਠਪੁਤਲੀ ਬਣ ਕੇ ਰਹਿ ਗਈ ਹੈ। ਇਸ ਧਰਨੇ ਦੌਰਾਨ ਦੂਰ-ਦੂਰ ਤੱਕ ਗੱਡੀਆਂ ਦੀਆਂ ਕਤਾਰਾਂ ਲੱਗੀਆਂ ਰਹੀਆਂ।
ਨਡਾਲਾ, (ਮਾਨ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਲਾਗੂ ਕੀਤੇ 3 ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਵਿਰੁੱਧ ਸੰਯੁਕਤ ਕਿਸਾਨ ਮੋਰਚਾ ਵਲੋਂ ਭਾਰਤ ਬੰਦ ਦੇ ਸੱਦੇ 'ਤੇ ਕਿਸਾਨ ਯੂਨੀਅਨ ਨਡਾਲਾ ਵਲੋਂ ਕਿਸਾਨ ਯੂਨੀਅਨ ਕਪੂਰਥਲਾ ਦੇ ਸਹਿਯੋਗ ਨਾਲ ਨਡਾਲਾ ਚੌਕ 'ਚ ਰੋਸ ਧਰਨਾ ਲਗਾ ਕੇ ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਪੂਰੀ ਚੱਕਾ ਜਾਮ ਕੀਤਾ ਗਿਆ। ਇਸ ਮੌਕੇ ਇਲਾਕੇ ਭਰ ਤੋਂ ਵੱਡੀ ਗਿਣਤੀ ਕਿਸਾਨਾਂ, ਮਜ਼ਦੂਰਾਂ, ਦੁਕਾਨਦਾਰਾਂ ਤੇ ਆੜ੍ਹਤੀਆ ਨੇ ਸ਼ਮੂਲੀਅਤ ਕਰਦਿਆਂ ਕੇਂਦਰ ਸਰਕਾਰ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਧਰਨੇ 'ਚ ਆਂਗਣਵਾੜੀ ਵਰਕਰ ਯੂਨੀਅਨ ਦੀਆਂ ਵਰਕਰ ਬਲਾਕ ਪ੍ਰਧਾਨ ਸਤਵੰਤ ਕੌਰ, ਆੜ੍ਹਤੀ ਯੂਨੀਅਨ ਨਡਾਲਾ ਦੇ ਵਰਕਰ, 'ਆਪ' ਦੇ ਐੱਸ.ਸੀ. ਵਿੰਗ ਦੇ ਵਰਕਰ ਅਸ਼ੋਕ ਭੱਟੀ ਦੀ ਅਗਵਾਈ 'ਚ ਨਾਅਰੇ ਮਾਰਦੇ ਰੋਸ ਧਰਨੇ 'ਚ ਪੁੱਜੇ। ਇਸ ਮੌਕੇ ਪ੍ਰੀਤਮ ਸਿੰਘ ਚੀਮਾ ਦਮੂਲੀਆ, ਹਰਜਿੰਦਰ ਸਿੰਘ ਸਾਹੀ, ਅਵਤਾਰ ਸਿੰਘ ਵਾਲੀਆ, ਕਰਮ ਸਿੰਘ ਢਿਲਵਾਂ, ਫ਼ਕੀਰ ਸਿੰਘ ਤਲਵਾੜਾ, ਸੁਰਿੰਦਰ ਸਿੰਘ ਸ਼ੇਰਗਿੱਲ, ਨੱਥਾ ਸਿੰਘ ਮੱਲ੍ਹੀ, ਮਾਸਟਰ ਬਲਦੇਵ ਰਾਜ, ਸਟੀਫਨ ਕਾਲਾ, ਡਾ: ਜਰਨੈਲ ਸਿੰਘ ਟਾਂਡੀ, ਰਜਿੰਦਰ ਕੌਰ ਮੀਤ ਪ੍ਰਧਾਨ ਆਂਗਣਵਾੜੀ ਯੂਨੀਅਨ ਨੇ ਵੀ ਸੰਬੋਧਨ ਕੀਤਾ ਤੇ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ। ਇਸ ਮੌਕੇ ਲੱਕੀ ਭਾਰਦਵਾਜ, ਸੁਖਜਿੰਦਰ ਸਿੰਘ ਜੌਹਲ, ਲਖਵਿੰਦਰ ਸਿੰਘ ਮੱਲ੍ਹੀ, ਜਸਵਿੰਦਰ ਸਿੰਘ ਕੂਕਾ, ਨੰਬਰਦਾਰ ਬਲਰਾਮ ਸਿੰਘ ਮਾਨ, ਡਾ ਹਰਬੰਸ ਸਿੰਘ ਦੌਲਤਪੁਰ, ਲਖਵਿੰਦਰ ਸਿੰਘ ਹਬੀਬਵਾਲ, ਮਨਜੀਤ ਸਿੰਘ ਢਿੱਲੋਂ, ਡਾ: ਲਖਵਿੰਦਰ ਸਿੰਘ ਦਾਊਦਪੁਰ, ਜਗਜੀਤ ਸਿੰਘ ਭਗਤਾਣਾ, ਮਹਿੰਦਰ ਸਿੰਘ ਸਾਜਨ, ਦੀਪਕ ਬਹਿਲ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਮਾਸਟਰ ਬਲਦੇਵ ਰਾਜ, ਆਂਗਣਵਾੜੀ ਵਰਕਰ ਯੂਨੀਅਨ, ਨੰਬਰਦਾਰ ਬਲਰਾਮ ਸਿੰਘ ਮਾਨ ਤੇ ਬਲਵਿੰਦਰ ਸਿੰਘ ਵਲੋੀ ਕਿਸਾਨ ਸੰਘਰਸ਼ ਲਈ ਵਿੱਤੀ ਯੋਗਦਾਨ ਪਾਇਆ ਗਿਆ। ਮੰਚ ਦੀ ਸੇਵਾ ਸਰਬੱਤ ਸਿੰਘ ਕੰਗ ਤੇ ਨਵਜਿੰਦਰ ਸਿੰਘ ਬੱਗਾ ਨੇ ਨਿਭਾਈ। ਅੰਤ 'ਚ ਇਸ ਸੰਘਰਸ਼ 'ਚ ਪਾਏ ਯੋਗਦਾਨ ਲਈ ਯੂਨੀਅਨ ਪ੍ਰਧਾਨ ਹਰਜਿੰਦਰ ਸਿੰਘ ਸਾਹੀ ਵਲੋਂ ਸਭ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਅੱਜ ਨਡਾਲਾ ਦੇ ਸਾਰੇ ਬਾਜ਼ਾਰ ਮ

ਮਾਡਰਨ ਜੇਲ੍ਹ 'ਚ ਬੰਦ ਗੈਂਗਸਟਰ ਤੇ ਹਵਾਲਾਤੀਆਂ ਪਾਸੋਂ 5 ਮੋਬਾਈਲ ਤੇ ਸਿੰਮ ਕਾਰਡ ਬਰਾਮਦ

ਕਪੂਰਥਲਾ, 27 ਸਤੰਬਰ (ਸਡਾਨਾ)-ਮਾਡਰਨ ਜੇਲ੍ਹ 'ਚ ਬੰਦ ਗੈਂਗਸਟਰ ਤੇ ਹੋਰ ਹਵਾਲਾਤੀਆਂ ਪਾਸੋਂ ਮੋਬਾਈਲ ਮਿਲਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ 'ਚ ਸਹਾਇਕ ਸੁਪਰਡੈਂਟ ਦਲਬੀਰ ਸਿੰਘ ਤੇ ਬਲਦੇਵ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦਾ ਕੋਈ ਵੀ ਨਵਾਂ ਮਾਮਲਾ ਨਹੀਂ

ਕਪੂਰਥਲਾ, 27 ਸਤੰਬਰ (ਸਡਾਨਾ)-ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਅੱਜ ਕੋਈ ਵੀ ਨਵਾਂ ਮਾਮਲਾ ਸਾਹਮਣੇ ਨਹੀਂ ਆਇਆ ਜਦਕਿ 229 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ | ਜ਼ਿਲ੍ਹੇ 'ਚ ਮਰੀਜ਼ਾਂ ਦੀ ਗਿਣਤੀ 17,826 ਹੈ, ਜਿਨ੍ਹਾਂ 'ਚੋਂ 2 ਐਕਟਿਵ ਮਾਮਲੇ ਹਨ ਤੇ 17,270 ਮਰੀਜ਼ ਸਿਹਤਯਾਬ ...

ਪੂਰੀ ਖ਼ਬਰ »

ਬੰਦ ਘਰ 'ਚੋਂ ਨਕਦੀ ਤੇ ਸੋਨੇ ਦੇ ਗਹਿਣੇ ਚੋਰੀ

ਨਡਾਲਾ, 27 ਸਤੰਬਰ (ਮਾਨ)-ਪਿੰਡ ਰਾਵਾ ਵਿਖੇ ਦਿਨ-ਦਿਹਾੜੇ ਚੋਰਾਂ ਨੇ ਬੰਦ ਘਰ 'ਚ ਦਾਖਲ ਹੋ ਕੇ ਨਕਦੀ ਤੇ ਸੋਨੇ ਦੇ ਗਹਿਣੇ ਚੋਰੀ ਕਰ ਲਏ | ਇਸ ਸਬੰਧੀ ਤਰਸੇਮ ਸਿੰਘ ਪੁੱਤਰ ਨੰਬਰਦਾਰ ਸੰਤਾ ਸਿੰਘ ਵਾਸੀ ਰਾਵਾ ਨੇ ਦੱਸਿਆ ਕਿ ਉਹ ਬੀਤੇ ਦਿਨ ਕਰੀਬ ਸਾਢੇ 10 ਵਜੇ ਘਰ ਨੂੰ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਵਲੋਂ ਵਾਰਡ ਨੰਬਰ-11 ਦੇ ਵਰਕਰਾਂ ਨਾਲ ਅਹਿਮ ਵਿਚਾਰਾਂ

ਬੇਗੋਵਾਲ, 27 ਸਤੰਬਰ (ਸੁਖਜਿੰਦਰ ਸਿੰਘ)-ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵਰਕਰਾਂ ਨੂੰ ਪਾਰਟੀ ਪ੍ਰਤੀ ਲਾਮਬੰਦ ਕਰਨ ਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦੇ ਮਨੋਰਥ ਨਾਲ ਅੱਜ ਵਾਰਡ ਨੰਬਰ-11 'ਚ ਕੌਂਸਲਰ ਪਲਵਿੰਦਰ ਕੌਰ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਸੇਵਾ ਕੇਂਦਰਾਂ 'ਚ 2 ਹੋਰ ਨਵੀਂਆਂ ਸੇਵਾਵਾਂ ਸ਼ੁਰੂ-ਦੀਪਤੀ ਉੱਪਲ

ਕਪੂਰਥਲਾ, 27 ਸਤੰਬਰ (ਵਿ.ਪ੍ਰ.)-ਪੰਜਾਬ ਸਰਕਾਰ ਨੇ ਸੇਵਾ ਕੇਂਦਰਾਂ 'ਚ ਖਾਣ ਵਾਲੇ ਪਦਾਰਥਾਂ ਦੀ ਰਜਿਸਟ੍ਰੇਸ਼ਨ ਸਬੰਧੀ ਸਰਟੀਫਿਕੇਟ ਲਈ 2 ਨਵੀਆਂ ਸੇਵਾਵਾਂ ਸ਼ੁਰੂ ਕਰਨ ਦਾ ਫ਼ੈਸਲਾ ਲਿਆ ਹੈ | ਦੀਪਤੀ ਉੱਪਲ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫੂਡ ਐਂਡ ਡਰੱਗ ...

ਪੂਰੀ ਖ਼ਬਰ »

ਮਾਤਾ ਗੁਜਰੀ ਜੀ ਤੇ ਗੁਰੂ ਤੇਗ ਬਹਾਦਰ ਜੀ ਦੇ ਵਿਆਹ ਪੁਰਬ ਮÏਕੇ ਸਜਾਇਆ ਵਿਸ਼ਾਲ ਨਗਰ ਕੀਰਤਨ

ਕਰਤਾਰਪੁਰ, 27 ਸਤੰਬਰ (ਭਜਨ ਸਿੰਘ)- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਤਾ ਗੁਜਰੀ ਜੀ ਤੇ ਨÏਵੇਂ ਪਾਤਸ਼ਾਹ ਦੇ ਵਿਆਹ ਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਵਿਆਹ ਅਸਥਾਨ ...

ਪੂਰੀ ਖ਼ਬਰ »

ਰੇਲ ਗੱਡੀ 'ਚ ਸਵਾਰ ਯਾਤਰੀ ਦੀ ਸਿਹਤ ਵਿਗੜੀ, ਮੌਤ

ਫਗਵਾੜਾ, 27 ਸਤੰਬਰ (ਹਰਜੋਤ ਸਿੰਘ ਚਾਨਾ)- ਕਿਸਾਨੀ ਅੰਦੋਲਨ ਕਾਰਨ ਅੱਜ ਫਗਵਾੜਾ ਸਟੇਸ਼ਨ 'ਤੇ ਖੜ੍ਹੀ ਰੇਲ ਗੱਡੀ ਹਾਵੜਾ ਐਕਸਪ੍ਰੈੱਸ 'ਚ ਸਵਾਰ ਇਕ ਯਾਤਰੀ ਦੀ ਸਿਹਤ ਖ਼ਰਾਬ ਹੋਣ ਕਾਰਨ ਉਸ ਦੀ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰੇਲਵੇ ਚੌਂਕੀ ਇੰਚਾਰਜ ...

ਪੂਰੀ ਖ਼ਬਰ »

ਪੰਜਾਬ ਵਾਸੀ ਮੁੜ ਤੋਂ ਪੰਜਾਬ 'ਚ ਕਾਂਗਰਸ ਦੀ ਸਰਕਾਰ ਬਣਾਉਣ ਲਈ ਉਤਾਵਲੇ-ਵਿਧਾਇਕ ਚੀਮਾ

ਸੁਲਤਾਨਪੁਰ ਲੋਧੀ, 27 ਸਤੰਬਰ (ਨਰੇਸ਼ ਹੈਪੀ, ਥਿੰਦ)- ਪੰਜਾਬ ਦੇ ਵਿਕਾਸ ਕਾਰਜਾਂ ਨੂੰ ਮੁੱਖ ਰੱਖਦਿਆਂ ਪੰਜਾਬ ਵਾਸੀ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਮੁੜ ਤੋਂ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ | ਇਹ ਪ੍ਰਗਟਾਵਾ ਹਲਕਾ ਵਿਧਾਇਕ ਨਵਤੇਜ ...

ਪੂਰੀ ਖ਼ਬਰ »

ਨੌਜਵਾਨ 'ਤੇ ਹਮਲਾ ਕਰ ਕੇ ਕੀਤਾ ਜ਼ਖ਼ਮੀ

ਫਗਵਾੜਾ, 27 ਸਤੰਬਰ (ਹਰੀਪਾਲ ਸਿੰਘ, ਹਰਜੋਤ ਸਿੰਘ ਚਾਨਾ)-ਸਥਾਨਕ ਹੁਸ਼ਿਆਰਪੁਰ ਰੋਡ 'ਤੇ ਸਬਜ਼ੀ ਮੰਡੀ ਦੇ ਨੇੜੇ ਅੱਧੀ ਦਰਜਨ ਤੋਂ ਵੱਧ ਨੌਜਵਾਨਾਂ ਨੇ ਰੰਜਿਸ਼ ਦੇ ਤਹਿਤ ਇਕ ਨੌਜਵਾਨ 'ਤੇ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ | ਉਕਤ ਜ਼ਖ਼ਮੀ ਨੌਜਵਾਨ ਨੂੰ ਸਥਾਨਕ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX