ਅੰਮਿ੍ਤਸਰ, 28 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ, ਰਣਜੀਤ ਸਿੰਘ ਕਲੇਰਬਾਲਾ ਦੀ ਅਗਵਾਈ ਹੇਠ ਅੱਜ ਸੂਬੇ ਦੇ ਵੱਖ-ਵੱਖ 12 ਜ਼ਿਲਿ੍ਹਆਂ 'ਚ ਡੀ. ਸੀ. ਦਫ਼ਤਰਾਂ ਸਾਹਮਣੇ ਪੱਕਾ ਮੋਰਚਾ ਸ਼ੁਰੂ ਕੀਤਾ ਗਿਆ | ਜਿਸ 'ਚ ਸ਼ਾਮਿਲ ਹੋਈਆਂ ਬੀਬੀਆਂ, ਕਿਸਾਨਾਂ, ਮਜ਼ਦੂਰਾਂ ਦੇ ਵਿਸ਼ਾਲ ਇਕੱਠ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ ਅਤੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਸਾਮਰਾਜ ਖ਼ਿਲਾਫ਼ ਇਸ ਘੋਲ ਨੂੰ ਹੋਰ ਤੇਜ ਕਰਨ ਦਾ ਅਹਿਦ ਲਿਆ | ਉਥੇ ਹੀ ਦੂਜੇ ਪਾਸੇ ਪੰਜਾਬ ਸਰਕਾਰ ਨੇ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਵਿਚਾਰਨ ਹਿੱਤ 29 ਸਤੰਬਰ ਨੂੰ 2 ਵਜੇ ਚੰਡੀਗੜ੍ਹ ਵਿਖੇ ਮੀਟਿੰਗ ਤੈਅ ਕੀਤੀ ਗਈ ਜਿਸ 'ਚ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਜਥੇਬੰਦੀ ਦੇ ਆਗੂਆਂ ਨਾਲ ਗੱਲਬਾਤ ਕਰਨਗੇ | ਇਸ ਦੌਰਾਨ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਵਰਿਆਮ, ਜਰਮਨਜੀਤ ਸਿੰਘ ਬੰਡਾਲਾ, ਰੁਪਿੰਦਰ ਕੌਰ ਅਬਦਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਮੋਰਚਾ ਏ. ਪੀ. ਐਮ. ਸੀ. ਐਕਟ 'ਚ ਕੀਤੀਆਂ ਸੋਧਾਂ ਵਾਪਸ ਕਰਾਉਣ, ਕਿਸਾਨਾਂ ਮਜਦੂਰਾਂ ਦਾ ਸਮੁੱਚਾ ਕਰਜ਼ਾ ਖਤਮ ਕਰਨ, ਗੰਨੇ ਦਾ ਬਕਾਇਆ ਤੁਰੰਤ ਜਾਰੀ ਕਰਨ, ਝੋਨੇ ਦੀ ਖਰੀਦ 'ਤੇ ਲਾਈਆਂ ਸ਼ਰਤਾਂ ਖਤਮ ਕਰਨ, ਮਜ਼ਦੂਰਾਂ ਦੇ ਬਿੱਲ ਬਕਾਏ ਖਤਮ ਕਰਨ, ਆਦਿ ਮੁੱਖ ਮੰਗਾ ਨੂੰ ਲੈ ਕੇ ਲਗਾਇਆ ਗਿਆ ਹੈ, ਜੋ ਮੰਗਾਂ ਦੇ ਹੱਲ ਹੋਣ ਤੱਕ ਜਾਰੀ ਰਹੇਗਾ | ਅੱਜ ਦੀ ਸਟੇਜ ਬੀਬੀਆਂ ਵਲੋਂ ਚਲਾਈ ਗਈ ਅਤੇ ਮੋਰਚੇ 'ਚ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਮੰਗ ਕੀਤੀ ਗਈ ਕਿ ਮਾਲਵੇ ਦੇ ਕਿਸਾਨਾਂ ਨੂੰ ਕਪਾਹ ਨਰਮੇ ਉੱਤੇ ਸੁੰਡੀ ਦੇ ਹੋਏ ਹਮਲੇ ਨਾਲ ਤਬਾਹ ਹੋਈ ਫਸਲ ਦਾ 50 ਹਜ਼ਾਰ ਰੁਪਏ ਪ੍ਰਤੀ ਏਕੜ ਤੇ ਝੋਨੇ ਦੀ ਫ਼ਸਲ ਦਾ ਵੀ ਮੁਆਵਜਾ, ਇਤਿਹਾਸਕ ਜਲਿ੍ਹਆਂਵਾਲੇ ਬਾਗ ਦੇ ਪੁਰਾਤਨ ਸਰੂਪ ਨੂੰ ਬਹਾਲ ਕੀਤਾ ਜਾਵੇ | ਇਸ ਮੌਕੇ ਸਕੱਤਰ ਸਿੰਘ ਕੋਟਲਾ, ਬਾਜ ਸਿੰਘ ਸਾਰੰਗੜਾ, ਗੁਰਲਾਲ ਸਿੰਘ ਮਾਨ, ਡਾ: ਕੰਵਰ ਦਲੀਪ ਸਿੰਘ, ਗੁਰਮੀਤ ਕੌਰ ਬੱਗਾ, ਹਰਭਜਨ ਕੌਰ ਤਰਸਿੱਕਾ, ਅਮਨਦੀਪ ਕੌਰ ਛੇਹਰਟਾ, ਰਣਜੀਤ ਕੌਰ ਭੀਲੋਵਾਲ, ਸਰਬਜੀਤ ਕੌਰ ਭੰਗਾਲੀ, ਰੁਪਿੰਦਰ ਕੌਰ ਰਸੂਲਪੁਰ, ਰਾਜਵਿੰਦਰ ਕੌਰ ਨੇ ਵੀ ਸੰਬੋਧਨ ਕੀਤਾ |
ਅੰਮਿ੍ਤਸਰ, 28 ਸਤੰਬਰ (ਜੱਸ)-ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਖ਼ਾਲਸਾ ਕਾਲਜ ਦੇ ਟ੍ਰੇਨਿੰਗ ਐਂਡ ਪਲੇਸਮੈਂਟ ਸੈਲ ਤੇ ਪ੍ਰਾਈਵੇਟ ਲਿਮਟਿਡ, ਜੋ ਕਿ ਐਨੀਮਲ ਫੀਡ ਇੰਡਸਟਰੀ ਦੀ ਇਕ ਪ੍ਰਮੁੱਖ ਅੰਤਰਰਾਸ਼ਟਰੀ ਸੰਸਥਾ ਹੈ, ਵਲੋਂ ਇਕ ਕੈਂਪਸ ...
ਅੰਮਿ੍ਤਸਰ, 28 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਭਾਰਤ ਵਿਕਾਸ ਪ੍ਰੀਸ਼ਦ, ਅੰਮਿ੍ਤਸਰ ਮੇਨ ਵਲੋਂ ਪ੍ਰਧਾਨ ਨਾਨਿਸ਼ ਬਹਿਲ ਦੀ ਪ੍ਰਧਾਨਗੀ ਹੇਠ ਸੱਭਿਆਚਾਰ ਹਫ਼ਤੇ ਦੇ ਪਹਿਲੇ ਦਿਨ ਨਸ਼ਿਆਂ ਬਾਰੇ ਇਕ ਸੈਮੀਨਾਰ ਕਰਵਾਇਆ ਗਿਆ, ਜਿਸ 'ਚ ਡਾ: ਹਰਜੋਤ ਮੱਕੜ ਨੇ ਬੱਚਿਆਂ ਨੂੰ ...
ਅੰਮਿ੍ਤਸਰ, 28 ਸਤੰਬਰ (ਰੇਸ਼ਮ ਸਿੰਘ)-ਬੀਤੇ ਦਿਨ ਪੁਲਿਸ ਕਮਿਸ਼ਨਰ ਵਲੋਂ ਆਵਾਜਾਈ ਜਾਮ ਤੋਂ ਲੋਕਾਂ ਨੂੰ ਬਚਾਉਣ ਲਈ ਚਲਾਈ ਗਈ ਮੁਹਿੰਮ ਦੀ ਹਵਾ ਅੱਜ ਉਸ ਵੇਲੇ ਨਿਕਲ ਗਈ ਜਦੋਂ ਅੱਜ ਇਥੇ ਸ਼ਾਮ ਵੇਲੇ ਲਗਭਗ ਸਾਰਾ ਸ਼ਹਿਰ ਦੀ ਹੀ ਆਵਾਜਾਈ ਜਾਮ ਹੋ ਗਈ ਜਿਸ ਕਾਰਨ ਲੋਕਾਂ ...
ਸੁਲਤਾਨਵਿੰਡ, 28 ਸਤੰਬਰ (ਗੁਰਨਾਮ ਸਿੰਘ ਬੁੱਟਰ)-ਅੰਮਿ੍ਤਸਰ ਜਲੰਧਰ ਜੀ. ਟੀ. ਰੋਡ ਸਥਿਤ ਭਾਈ ਗੁਰਦਾਸ ਜੀ ਨਗਰ ਨਿਊ ਅੰਮਿ੍ਤਸਰ ਵਿਖੇ ਪੂਰਨ ਮਹਾਂਪੁਰਖ ਬੱਧਨੀ ਕਲਾਂ ਵਾਲੇ ਬਾਬਾ ਜੀ ਵਲੋਂ 24 ਤੋਂ 30 ਸਤੰਬਰ ਤੱਕ ਕਰਵਾਏ ਜਾ ਰਹੇ ਅਨੰਦ ਈਸ਼ਵਰ ਦਰਬਾਰ (ਨਾਨਕਸਰ) ਦੇ ...
ਅੰਮਿ੍ਤਸਰ, 28 ਸਤੰਬਰ (ਰੇਸ਼ਮ ਸਿੰਘ)-ਥਾਣਾ ਮਜੀਠਾ ਰੋਡ ਵਿਖੇ ਝਗੜੇ ਦੇ ਨਿਪਟਾਰੇ ਲਈ ਗਏ ਇਕ ਆਗੂ ਦੇ ਥਾਣੇਦਾਰ ਵਲੋਂ ਚਪੇੜ ਮਾਰੇ ਜਾਣ ਦੇ ਮਾਮਲੇ 'ਚ ਵਾਲਮੀਕਿ ਸਮਾਜ ਵਲੋਂ ਸਰਬ ਸਾਂਝਾ ਟਰਸਟ ਦੇ ਕੌਮੀ ਚੇਅਰਮੇਨ ਹਰਦੇਵ ਨਾਥ ਸ਼ੇਰਗਿੱਲ ਦੀ ਅਗਵਾਈ ਹੇਠ ਰੋਸ ਧਰਨਾ ...
ਅੰਮਿ੍ਤਸਰ, 28 ਸਤਬੰਰ (ਰੇਸ਼ਮ ਸਿੰਘ)-ਅੱਜ ਕੋਰੋਨਾ ਦੇ 7 ਨਵੇਂ ਮਰੀਜ਼ ਮਿਲੇ ਹਨ ਜਦੋਂ ਕਿ 3 ਮਰੀਜ਼ਾਂ ਦੀ ਕੋਰੋਨਾ ਨੈਗਟਿਵ ਰਿਪੋਰਟ ਆਈ ਹੈ | ਇਸ ਤਰ੍ਹਾਂ ਹੁਣ ਇਥੇ ਸਰਗਰਮ ਮਰੀਜ਼ਾਂ ਦੀ ਗਿਣਤੀ 14 ਹੋ ਗਈ ਹੈ | ਦੂਜੇ ਪਾਸੇ ਅੱਜ ਕੋਰੋਨਾਗ੍ਰਸਤ ਇਕ ਮਰੀਜ਼ ਦੀ ਮੌਤ ਹੋਣ ਦੀ ...
ਅੰਮਿ੍ਤਸਰ, 28 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਜ਼ਿਲ੍ਹਾ ਅੰਮਿ੍ਤਸਰ ਯੂਥ ਵਿੰਗ ਦੀ ਸਮੁੱਚੀ ਜ਼ਿਲ੍ਹਾ ਟੀਮ ਵਲੋਂ ਜ਼ਿਲ੍ਹਾ ਯੂਥ ਪ੍ਰਧਾਨ ਭਗਵੰਤ ਸਿੰਘ ਕੰਵਲ, ਕੋ-ਪ੍ਰਧਾਨ ਮੈਡਮ ਸ਼ਿਵਾਨੀ ਸ਼ਰਮਾ, ਯੂਥ ਸਕੱਤਰ ਦੀਕਸ਼ਿਤ ਧਵਨ ਦੀ ਅਗਵਾਈ ਹੇਠ ...
ਅੰਮਿ੍ਤਸਰ, 28 ਸਤੰਬਰ (ਰੇਸ਼ਮ ਸਿੰਘ)-ਥਾਣਾ ਬੀ. ਡਵੀਜ਼ਨ ਦੇ ਨੇੜੇ ਹੀ ਹਥਿਆਰਬੰਦ ਲੁਟੇਰਿਆਂ ਵਲੋਂ ਮਨੀਚੇਂਜਰ ਦੀ ਦੁਕਾਨ ਤੋਂ ਕਰੀਬ 10 ਲੱਖ ਦੀ ਰਾਸ਼ੀ ਲੁੱਟੇ ਜਾਣ ਦੇ ਮਾਮਲੇ 'ਚ ਪੁਲਿਸ ਹੱਥ ਲੱਗੀ ਸੀ.ਸੀ.ਟੀ.ਵੀ . ਫੁੱਟੇਜ ਦੇ ਆਧਾਰ 'ਤੇ ਪੁਲਿਸ ਨੇ ਅੱਧੀ ਦਰਜ਼ਨ ਦੇ ...
ਅੰਮਿ੍ਤਸਰ, 28 ਸਤੰਬਰ (ਸਟਾਫ ਰਿਪੋਰਟਰ)-ਟੋਕੀਓ ਉਲੰਪਿਕ 'ਚੋਂ ਕਾਂਸੀ ਤਗਮਾ ਜੇਤੂ ਭਾਰਤੀ ਹਾਕੀ ਟੀਮ ਦੇ ਖਿਡਾਰੀ ਸੁਰਿੰਦਰ ਕੁਮਾਰ ਨੂੰ ਸ਼੍ਰੋਮਣੀ ਕਮੇਟੀ ਵਲੋਂ ਪ੍ਰਧਾਨ ਬੀਬੀ ਜਗੀਰ ਕੌਰ ਨੇ 5 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ...
ਚੱਬਾ, 28 ਸਤੰਬਰ (ਜੱਸਾ ਅਨਜਾਣ)-ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਸਕੂਲ ਵਰਪਾਲ ਵਿਖੇ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ | ਸਮਾਗਮ ਦੌਰਾਨ ਸਕੂਲ ਦੇ ਮੈਨੇਜ਼ਿੰਗ ਡਾਇਰੈਕਟਰ ਮੁਲਖਜੀਤ ਸਿੰਘ ਲਾਡੀ ਤੇ ਪਿ੍ੰਸੀਪਲ ਸੁਜੀਤ ਸ਼ਰਮਾ, ਸਮੂਹ ਅਧਿਆਪਕਾਂ ...
ਅੰਮਿ੍ਤਸਰ, 28 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਦਮਨਦੀਪ ਸਿੰਘ ਵਲੋਂ ਅੱਜ ਸ਼ਹਿਰ 'ਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ ਗਿਆ | ਇਸ ਦੌਰਾਨ ਭੰਡਾਰੀ ਪੁਲ ਵਿਖੇ ਉਸਾਰੀ ਅਧੀਨ ਐਕਸਟੈਂਸ਼ਨ ਪੁਲ ਦੇ ਕੰਮ ਦਾ ...
ਅੰਮਿ੍ਤਸਰ, 28 ਸਤੰਬਰ (ਰੇਸ਼ਮ ਸਿੰਘ)-ਬੀਤੇ ਦਿਨ ਨਵਜੋਤ ਸਿੰਘ ਸਿੱਧੂ ਦੇ ਘਰ ਦੇ ਬਾਹਰ ਧਰਨਾ ਦੇਣ ਕਾਰਨ ਚਰਚਾ 'ਚ ਆਏ ਜਾਗਦਾ ਜਮੀਰ ਸੰਸਥਾ ਦੇ ਪ੍ਰਧਾਨ ਸੁਭਾਸ਼ ਸਹਿਗਲ ਨੇ ਦੋਸ਼ ਲਾਇਆ ਕਿ ਉਸ 'ਤੇ ਕੁੱਝ ਲੋਕਾਂ ਵਲੋਂ ਜਾਨਲੇਵਾ ਹਮਲਾ ਕੀਤਾ ਗਿਆ ਹੈ ਤੇ ਪੁਲਿਸ ਨੇ ...
ਛੇਹਰਟਾ, 28 ਸਤੰਬਰ (ਸੁਰਿੰਦਰ ਸਿੰਘ ਵਿਰਦੀ)-ਥਾਣਾ ਛੇਹਰਟਾ ਅਧੀਨ ਆਉਂਦੀ ਪੁਲਿਸ ਚੌਂਕੀ ਘੰਣੂਪੁਰ ਦੇ ਇਲਾਕਾ ਕਾਲੇ ਪਿੰਡ 'ਚ ਦੇਰ ਰਾਤ ਕੁੱਝ ਹਮਲਾਵਰਾਂ ਨੇ ਘਰ ਜਾ ਰਹੇ 2 ਨੌਜਵਾਨਾਂ ਨੂੰ ਰਸਤੇ ਵਿਚ ਘੇਰ ਕੇ ਤੇਜਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕਰ ਦਿੱਤਾ, ਜਿਸ ...
ਅੰਮਿ੍ਤਸਰ, 28 ਸਤੰਬਰ (ਜੱਸ)-ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਸਿੱਖ ਅਮਰੀਕੀ ਜਲ ਸੈਨਿਕ ਸੁਖਬੀਰ ਸਿੰਘ ਤੂਰ ਨੂੰ ਡਿਊਟੀ ਦੌਰਾਨ ਦਸਤਾਰ ਸਜਾਉਣ ਦੀ ਇਜ਼ਾਜਤ ਮਿਲਣ 'ਤੇ ਖੁਸ਼ੀ ਦਾ ਇਜ਼ਹਾਰ ਕੀਤਾ ਹੈ | ਦੀਵਾਨ ਦੇ ਪ੍ਰ੍ਰਧਾਨ ਨਿਰਮਲ ਸਿੰਘ, ਆਨਰੇਰੀ ਸਕੱਤਰ ...
ਅੰਮਿ੍ਤਸਰ, 28 ਸਤੰਬਰ (ਜੱਸ, ਹਰਮਿੰਦਰ)-ਭਾਰਤੀ ਜਨਤਾ ਪਾਰਟੀ 'ਚ ਹਾਲ ਹੀ ਵਿਚ ਸ਼ਾਮਿਲ ਹੋਏ ਤੇ ਪਾਰਟੀ ਦੇ ਬੁਲਾਰਾ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਦਾ ਅੱਜ ਗੁਰੂ ਨਗਰੀ ਅੰਮਿ੍ਤਸਰ ਪਹੁੰਚਣ 'ਤੇ ਭਾਰਤੀ ਜਨਤਾ ਪਾਰਟੀ ਦੇ ਅੰਮਿ੍ਤਸਰ ਦਿਹਾਤੀ ਪ੍ਰਧਾਨ ਹਰਦਿਆਲ ਸਿੰਘ ...
ਸੁਲਤਾਨਵਿੰਡ, 28 ਸਤੰਬਰ (ਗੁਰਨਾਮ ਸਿੰਘ ਬੁੱਟਰ)-ਵਾਰਡ ਨੰਬਰ 38 ਦੇ ਇਲਾਕੇ ਕੋਟ ਮਿੱਤ ਸਿੰਘ ਵਿਖੇ ਜੁਆਇੰਟ ਸੈਕਟਰੀ ਵਿਜੇ ਗਿੱਲ ਦੀ ਅਗਵਾਈ ਹੇਠ ਮੀਟਿੰਗ ਹੋਈ ਜਿਸ ਵਿਚ 'ਆਪ' ਦੇ ਹਲਕਾ ਇੰਚਾਰਜ ਡਾ. ਇੰਦਰਬੀਰ ਸਿੰਘ ਨਿੱਝਰ ਨੇ ਸ਼ਮੂਲੀਅਤ ਕੀਤੀ ਅਤੇ ਕੋਟ ਮਿੱਤ ਸਿੰਘ ...
ਅੰਮਿ੍ਤਸਰ, 28 ਸਤੰਬਰ (ਜਸਵੰਤ ਸਿੰਘ ਜੱਸ)-ਹਲਕਾ ਅੰਮਿ੍ਤਸਰ ਦੱਖਣੀ ਤੋਂ ਅਕਾਲੀ ਦਲ-ਬਸਪਾ ਗੱਠਜੋੜ ਦੇ ਉਮੀਦਵਾਰ ਤਲਬੀਰ ਸਿੰਘ ਗਿੱਲ ਨੇ ਅੱਜ ਇਥੇ ਵਾਰਗ ਨੰਬਰ 67 ਵਿਖੇ ਪਾਰਟੀ ਵਰਕਰਾਂ ਨਾਲ ਇਕੱਤਰਤਾ ਕਰਦਿਆਂ ਕਿਹਾ ਕਿ ਸੂਬੇ 'ਚ ਅਕਾਲੀ ਦਲ-ਬਸਪਾ ਗੱਠਜੋੜ ਦੀ ਸਰਕਾਰ ...
ਅੰਮਿ੍ਤਸਰ, 28 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਜ਼ਿਲ੍ਹੇ ਦੀ ਪ੍ਰਮੁੱਖ ਦਾਣਾ ਮੰਡੀ ਭਗਤਾਂਵਾਲਾ ਵਿਖੇ ਚੱਲ ਰਹੀ ਝੋਨੇ ਦੀ ਖ਼ਰੀਦ 'ਚ ਜਿਥੇ ਨਿਰੰਤਰ ਤੇਜ਼ੀ ਆ ਰਹੀ ਹੈ, ਉਥੇ ਹੀ 1509 ਦੇ ਮਿਲ ਰਹੇ ਭਾਅ ਨਾਲ ਕਿਸਾਨਾਂ ਦੇ ਚਿਹਰੇ ਖਿੜ੍ਹੇ ਹੋਏ ਨਜ਼ਰ ਆ ਰਹੇ ਹਨ | ਮਿਲੀ ...
ਅੰਮਿ੍ਤਸਰ, 28 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਸੱਦੀ ਭਾਈਚਾਰੇ ਦਾ ਸਾਲਾਨਾ ਮੇਲੇ ਦੀਆਂ ਤਿਆਰੀਆਂ ਨੂੰ ਲੈ ਕੇ ਅਹੁਦੇਦਾਰਾਂ ਦੀ ਮੀਟਿੰਗ ਮੰਦਰ ਦੇ ਪ੍ਰਧਾਨ ਸ਼ੰਮੀ ਕੰਗ ਦੀ ਅਗਵਾਈ 'ਚ ਹੋਈ | ਮੀਟਿੰਗ 'ਚ ਮੇਲੇ ਨੂੰ ਸ਼ਾਨਦਾਰ ਬਣਾਉਣ ਲਈ ਕੀਤੀਆਂ ਗਈਆਂ ਤਿਆਰੀਆਂ ਦੀ ...
ਅੰਮਿ੍ਤਸਰ, 28 ਸਤਬੰਰ (ਰੇਸ਼ਮ ਸਿੰਘ)-ਭਾਵੇਂ ਅਜੋਕੇ ਸਮਾਜ 'ਚ ਪਾਲਤੂ ਜਾਨਵਰ ਘਰਾਂ 'ਚ ਰੱਖਣਾ ਆਮ ਗੱਲ ਹੋ ਗਿਆ ਹੈ ਪਰ ਇਨ੍ਹਾਂ ਰਾਹੀਂ ਫ਼ੈਲ ਰਹੀਆਂ ਬਿਮਾਰੀਆਂ ਚਿੰਤਾ ਦਾ ਵਿਸ਼ਾ ਹਨ ਤੇ ਇਸ 'ਚ ਜੂਨੋਟਿਕ ਬਿਮਾਰੀਆਂ ਵੀ ਸ਼ਾਮਿਲ ਹਨ ਜੋ ਕਿ ਹਲਕਾਅ ਦਾ ਕਾਰਨ ਵੀ ...
ਅੰਮਿ੍ਤਸਰ, 28 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਵਿਦਿਆਰਥੀਆਂ ਲਈ ਵਿਦੇਸ਼ ਜਾਣਾ ਹੋਰ ਅਸਾਨ ਹੋ ਗਿਆ ਹੈ¢ ਤੁਸੀਂ ਵਧੀਆ ਕੋਰਸ, ਬਿਹਤਰੀਨ ਯੂਨੀਵਰਸਿਟੀ ਜਾਂ ਫਿਰ ਬਿਹਤਰੀਨ ਸਮਰ ਸਕੂਲ 'ਚ ਦਾਖ਼ਲਾ ਲੈ ਕੇ ਆਪਣਾ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਸਕਦੇ ਹੋ | ਇਹ ...
ਅੰਮਿ੍ਤਸਰ, 28 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਪਬਲਿਕ ਸਕੂਲ, ਲਾਰੰਸ ਰੋਡ, ਅੰਮਿ੍ਤਸਰ ਵਿਖੇ ਸ਼ਹੀਦ ਭਗਤ ਸਿੰਘ ਦੀ ਜਨਮ ਸ਼ਤਾਬਦੀ 'ਤੇ ਉਨਾਂ ਨੂੰ ਸ਼ਰਧਾਂਜਲੀ ਦੇਣ ਲਈ ਇਕ ਵਿਸ਼ੇਸ਼ ਸਵੇਰ ਸਭਾ ਕਰਵਾਈ ਗਈ | ਇਸ ਦੌਰਾਨ ਸਕੂਲ ਅਧਿਆਪਕਾਂ ਨੇ ਵਿਦਿਆਰਥੀਆਂ ...
ਅੰਮਿ੍ਤਸਰ, 28 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਦਸੰਬਰ 2020 ਸੈਸ਼ਨ ਦੀਆਂ ਬੀ. ਬੀ. ਏ. ਐਲ. ਐਲ. ਬੀ. (ਪੰਜ ਸਾਲਾ) ਸਮੈਸਟਰ ਦੂਜਾ, ਬੀ. ਕਾਮ, ਐਲ. ਐਲ. ਬੀ. (ਪੰਜ ਸਾਲਾ) ਸਮੈਸਟਰ ਦੂਜਾ, ਐਮ. ਐਸ. ਸੀ. ਗਣਿਤ ਸਮੈਸਟਰ ਦੂਜਾ ਤੇ ਚੌਥਾ, ਐਮ. ਏ. ...
ਅੰਮਿ੍ਤਸਰ, 28 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵਲੋਂ ਵਿਦਿਆਰਥੀਆਂ ਦੀ ਭਾਰੀ ਮੰਗ ਨੂੰ ਧਿਆਨ ਵਿਚ ਰੱਖਦੇ ਹੋਏ ਸੈਸ਼ਨ 2021-22 ਤੋਂ ਹੇਠ ਲਿਖਿਤ ਕੋਰਸਾਂ/ਡਿਪਲੋਮਿਆਂ ਦੀਆਂ ਕੁੱਝ ਖਾਲੀ ਸੀਟਾਂ ...
ਅੰਮਿ੍ਤਸਰ, 28 ਸਤੰਬਰ (ਸੁਰਿੰਦਰ ਕੋਛੜ)-ਮਾਧਵ ਵਿੱਦਿਆ ਨਿਕੇਤਨ ਸੀਨੀਅਰ ਸੈਕੰਡਰੀ ਸਕੂਲ ਵਲੋਂ ਜਲਿ੍ਹਆਂਵਾਲਾ ਬਾਗ਼ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ ਗਿਆ | ਇਸ ਦੌਰਾਨ ਸ਼ਹੀਦ ਭਗਤ ਸਿੰਘ ਦੀ ਤਸਵੀਰ 'ਤੇ ਫ਼ੁਲ ਚੜ੍ਹਾ ਕੇ ਸ਼ਰਧਾਂਜਲੀ ਭੇਟ ...
ਅੰਮਿ੍ਤਸਰ, 28 ਸਤੰਬਰ (ਸੁਰਿੰਦਰ ਕੋਛੜ)-ਭਗਵਾਨ ਵਾਲਮੀਕੀ ਸ਼ਕਤੀ ਸੈਨਾ ਨੇ ਇਕ ਅਕਤੂਬਰ ਨੂੰ ਰੀਲੀਜ਼ ਹੋਣ ਵਾਲੀ ਹਿੰਦੀ ਫ਼ਿਲਮ ਭਵਾਈ (ਰਾਵਣ ਲੀਲਾ) 'ਚ ਮਾਤਾ ਸੀਤਾ ਦੀ ਭੂਮਿਕਾ ਨਿਭਾਉਣ ਵਾਲੀ ਕਲਾਕਾਰ ਤੇ ਰਾਵਣ ਦਾ ਰੋਲ ਕਰਨ ਵਾਲੇ ਕਲਾਕਾਰ ਵਿਚਾਲੇ ਸਬੰਧ ਵਿਖਾਉਣ ...
ਅੰਮਿ੍ਤਸਰ, 28 ਸਤੰਬਰ (ਗਗਨਦੀਪ ਸ਼ਰਮਾ)-ਰੋਟਰੀ ਕਲੱਬ ਆਸਥਾ ਦੀ ਪ੍ਰਧਾਨਗੀ ਦਾ ਤਾਜ ਡਾ. ਗਗਨਦੀਪ ਸਿੰਘ ਦੇ ਸਿਰ ਸਜਾਇਆ ਗਿਆ ਜਦਕਿ ਅਸ਼ਵਨੀ ਅਵਸਥੀ ਨੂੰ ਸਕੱਤਰ ਦੀ ਜ਼ਿੰਮੇਵਾਰੀ ਸੌਂਪਣ ਦਾ ਐਲਾਨ ਕੀਤਾ ਗਿਆ | ਉਨ੍ਹਾਂ ਦੀ 'ਇੰਸਟਾਲੇਸ਼ਨ ਸੈਰੇਮਨੀ' ਸਥਾਨਕ ਗ੍ਰੀਨ ...
ਮਾਨਾਂਵਾਲਾ, 28 ਸਤੰਬਰ (ਗੁਰਦੀਪ ਸਿੰਘ ਨਾਗੀ)-ਵਿਧਾਨ ਸਭਾ ਅਟਾਰੀ ਦੇ ਵੱਡੇ ਪਿੰਡ ਮਾਨਾਂਵਾਲਾ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਦੇ ਨਾਲ-ਨਾਲ ਚਾਰ ਚੁਫੇਰਿਓਾ ਸੁੰਦਰ ਤੇ ਹਰਿਆ ਭਰਿਆ ਬਣਾਇਆ ਜਾਵੇਗਾ¢ਇਹ ਪ੍ਰਗਟਾਵਾ ਸਰਪੰਚ ਸੁਖਰਾਜ ਸਿੰਘ ਰੰਧਾਵਾ (ਸਿਆਸੀ ...
ਅੰਮਿ੍ਤਸਰ, 28 ਸਤੰਬਰ (ਗਗਨਦੀਪ ਸ਼ਰਮਾ)-ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਅੰਮਿ੍ਤਸਰ ਦੀ ਰੋਡਵੇਜ਼ ਵਰਕਸ਼ਾਪ 'ਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਵਸ ਸ਼ਰਧਾਪੂਰਵਕ ਮਨਾਇਆ ਗਿਆ | ਅੰਮਿ੍ਤਸਰ-1 ਤੇ 2 ਡੀਪੂਆਂ ਦੇ ਵਰਕਰਾਂ ਵਲੋਂ ਸਾਂਝੇ ...
ਅੰਮਿ੍ਤਸਰ, 28 ਸਤੰਬਰ (ਸੁਰਿੰਦਰ ਕੋਛੜ)-ਕੋਵਿਡ-19 ਕਾਰਨ ਪੂਰੇ ਵਿਸ਼ਵ 'ਚ ਸੈਰ ਸਪਾਟਾ ਖੇਤਰ ਨਾਲ ਜੁੜੇ ਖੇਤਰ 'ਤੇ ਮਾੜਾ ਪ੍ਰਭਾਵ ਪਿਆ ਹੈ ਤੇ ਇਸ ਦੌਰਾਨ ਸਿੱਧੇ ਤੌਰ 'ਤੇ ਵਿਸ਼ਵ 'ਚ 10 ਤੋਂ 12 ਕਰੋੜ ਨੌਕਰੀਆਂ 'ਤੇ ਸਿੱਧਾ ਅਸਰ ਪਿਆ ਹੈ | ਇਸ ਦੌਰਾਨ ਇਕੱਲੇ ਪੰਜਾਬ 'ਚ ਲਗਭਗ 20 ...
ਅਜਨਾਲਾ, 28 ਸਤੰਬਰ (ਐਸ. ਪ੍ਰਸ਼ੋਤਮ)-ਅੱਜ ਇਥੇ ਭਾਜਪਾ ਯੁਵਾ ਮੋਰਚਾ ਪੰਜਾਬ ਦੇ ਸੂਬਾ ਕਾਰਜਕਾਰਨੀ ਮੈਂਬਰ ਬੱਬੂ ਜਸਰਾਊਰ ਦੀ ਅਗਵਾਈ 'ਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਮਨਾਏ ਗਏ ਜਨਮ ਦਿਨ ਸਮਾਗਮ 'ਚ ਭਾਜਪਾ ਸੂਬਾ ਆਗੂ ਤੇ ਪੰਜਾਬ ਇਨਫੋਟੈਕ ਕਾਰਪੋਰੇਸ਼ਨ ਲਿਮ: ਚੰਡੀਗੜ ...
ਚੋਗਾਵਾਂ, 28 ਸਤੰਬਰ (ਗੁਰਬਿੰਦਰ ਸਿੰਘ ਬਾਗੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ 'ਆਪ' ਦੇ ਸੀਨੀ: ਆਗੂ ਬਲਦੇਵ ਸਿੰਘ ਮਿਆਦੀਆਂ ਦੀ ਅਗਵਾਈ ਵਿਚ ਕਸਬਾ ਚੋਗਾਵਾਂ ਅੱਡੇ ਵਾਲੇ ਗੁਰਦੁਆਰਾ ਸਾਹਿਬ ਵਿਖੇ ਮੀਟਿੰਗ ਹੋਈ ਜਿਸ 'ਚ ਬਜ਼ਾਰ ਦੇ ਦੁਕਾਨਦਾਰਾਂ, ਰਿਕਸ਼ੇ, ...
ਲੋਪੋਕੇ, 28 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਕਾ ਰਾਜਾਸਾਂਸੀ ਦੇ ਸੀਨੀਅਰ ਆਮ ਆਦਮੀ ਪਾਰਟੀ ਦੇ ਆਗੂ ਐਡਵੋਕੇਟ ਜੈਦੀਪ ਸੰਧੂ ਵਲੋਂ ਆਮ ਆਦਮੀ ਪਾਰਟੀ ਦੇ ਸੂਬਾ ਇੰਚਾਰਜ ਰਾਘਵ ਚੱਡਾ ਨਾਲ ਅਹਿਮ ਮੀਟਿੰਗ ਚੰਡੀਗੜ੍ਹ ਵਿਖੇ ...
ਅੰਮਿ੍ਤਸਰ, 28 ਸਤੰਬਰ (ਸੁਰਿੰਦਰ ਕੋਛੜ)-ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਪ੍ਰਧਾਨ ਪਿਆਰੇ ਲਾਲ ਸੇਠ ਤੇ ਜਨਰਲ ਸਕੱਤਰ ਸਮੀਰ ਜੈਨ ਨੇ ਦੱਸਿਆ ਕਿ ਜਿੱਥੇ ਸੰਯੁਕਤ ਕਿਸਾਨ ਮੋਰਚਾ ਵਲੋਂ ਅੱਜ ਕੀਤਾ ਭਾਰਤ ਬੰਦ ਸਫ਼ਲ ਰਿਹਾ, ਉੱਥੇ ਵਪਾਰੀ ਚਾਹੁੰਦੇ ਹਨ ਕਿ ਕੇਂਦਰ ਸਰਕਾਰ ...
ਅੰਮਿ੍ਤਸਰ, 28 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸ਼ਹਿਰ ਫ਼ੈਸਲਾਬਾਦ ਦੇ ਪਿੰਡ ਬੰਗਾ ਦੇ ਚੱਕ ਨੰਬਰ 105 'ਚ ਮੌਜੂਦ ਸ਼ਹੀਦ ਭਗਤ ਸਿੰਘ ਦੇ ਜਨਮ ਸਥਾਨ 'ਤੇ ਦੇਰ ਸ਼ਾਮ ਸ਼ਹੀਦ ਭਗਤ ਸਿੰਘ ਦੇ ਪ੍ਰਸ਼ੰਸਕਾਂ ਵਲੋਂ ਉਨ੍ਹਾਂ ਦਾ 114ਵਾਂ ਜਨਮ ਦਿਹਾੜਾ ਬਕਾਇਦਾ ਕੇਕ ਕੱਟ ...
ਛੇਹਰਟਾ, 28 ਸਤੰਬਰ (ਪੱਤਰ ਪ੍ਰੇਰਕ)-ਸ਼੍ਰੋਮਣੀ ਅਕਾਲੀ ਦਲ ਸੰਯੁਕਤ ਸਕੱਤਰ ਤੇ ਕੌਂਸਲਰ ਅਮਨ ਐਰੀ ਅਤੇ ਯੂਥ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਵਿਕਰਮ ਐਰੀ ਦੇ ਗ੍ਰਹਿ ਵਿਖੇ ਹਲਕਾ ਪੱਛਮੀ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਡਾ. ...
ਅੰਮਿ੍ਤਸਰ, 28 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਹਲਕਾ ਦੱਖਣੀ ਦੇ ਆਮ ਆਦਮੀ ਪਾਰਟੀ ਦੀ ਸੀਟ ਦੇ ਦਾਅਵੇਦਾਰ ਜਸਪ੍ਰੀਤ ਸਿੰਘ ਵਲੋਂ ਚੌਕ ਸ਼ਹੀਦ ਊਧਮ ਸਿੰਘ ਨਗਰ ਬਜ਼ਾਰ ਨੰਬਰ ਇਕ ਤਰਨ ਤਾਰਨ ਰੋਡ ਵਿਖੇ ਆਮ ਆਦਮੀ ਪਾਰਟੀ ਦਾ ਦਫ਼ਤਰ ਖੋਲਿ੍ਹਆ ਗਿਆ | ਇਸ ਦੌਰਾਨ ਸ੍ਰੀ ...
ਅੰਮਿ੍ਤਸਰ, 28 ਸਤੰਬਰ (ਜਸਵੰਤ ਸਿੰਘ ਜੱਸ)-ਅਕਾਲੀ ਦਲ -ਬਸਪਾ ਗੱਠਜੋੜ ਦੀ 13 ਨੁਕਾਤੀ ਮੁਹਿੰਮ ਦੇ ਸਬੰਧ 'ਚ ਵਿਧਾਨ ਸਭਾ ਹਲਕਾ ਦੱਖਣੀ ਤੋਂ ਅਕਾਲੀ ਦਲ-ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਤਲਬੀਰ ਸਿੰਘ ਗਿੱਲ ਨੇ ਵਾਰਡ ਨੰਬਰ 42 ਵਿਖੇ ਗੱਠਜੋੜ ਵਰਕਰਾਂ ਨੂੰ ਸੰਬੋਧਨ ...
ਛੇਹਰਟਾ, 28 ਸਤੰਬਰ (ਸੁਰਿੰਦਰ ਸਿੰਘ ਵਿਰਦੀ)-ਗੁ: ਗੁਰੂ ਕੇ ਮਹਿਲ (ਪ੍ਰਕਾਸ਼ ਅਸਥਾਨ ਪਾ: ਨੌਵੀਂ) ਅੰਮਿ੍ਤਸਰ ਵਿਖੇ ਬਾਬਾ ਬੁੱਢਾ ਵੰਸ਼ਜ ਪ੍ਰੋ: ਬਾਬਾ ਨਿਰਮਲ ਸਿੰਘ ਰੰਧਾਵਾ ਵਲੋਂ ਸੰਗਤਾਂ ਸਮੇਤ ਛੇਵੀਂ (ਮਹੀਨਾਵਾਰੀ) ਸ਼ਬਦ ਚੌਂਕੀ ਸਾਹਿਬ ਸ਼ਬਦ ਪੜ੍ਹਦੇ ਹੋਏ ਸਜਾਈ ...
ਅੰਮਿ੍ਤਸਰ, 28 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਸ੍ਰੀ ਜੇ. ਐਮ. ਡੀ. ਸੀ. ਫਾਊਾਡੇਸ਼ਨ ਵਲੋਂ ਮਾਤਾ ਵੈਸ਼ਨੋ ਦੇਵੀ ਲਈ ਮੁਫ਼ਤ ਬੱਸ ਯਾਤਰਾ ਸਥਾਨਕ ਗੇਟ ਤੋਂ ਰਵਾਨਾ ਹੋਈ | ਇਸ ਬੱਸ ਨੂੰ ਫ਼ਾਊਾਡੇਸ਼ਨ ਦੇ ਸੰਸਥਾਪਕ ਰਾਕੇਸ਼ ਰੌਕੀ ਨੇ ਕਿਹਾ ਕਿ ਇਹ ਫ਼ਾਊਾਡੇਸ਼ਨ ਵਲੋਂ ...
ਅੰਮਿ੍ਤਸਰ, 28 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾ ਕੇ ਵਿਕਾਸ ਦਾ ਨਵਾਂ ਮਾਡਲ ਪੇਸ਼ ਕੀਤਾ ਹੈ | ਉਸੇ ਤਰ੍ਹਾਂ ਪੰਜਾਬ 'ਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਬਨਣ 'ਤੇ ਸਿੱਖਿਆ ਦਾ ਮਿਆਰ ਉੱਚਾ ...
ਅੰਮਿ੍ਤਸਰ, 28 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਬਹੁਜਨ ਸਮਾਜ ਪਾਰਟੀ ਦੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਇੰਚਾਰਜ ਰਣਧੀਰ ਸਿੰਘ ਬੈਨੀਪਾਲ ਤੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਵਲੋਂ ਮਾਝੇ ਖੇਤਰ 'ਚ ਜੱਟ ਭਾਈਚਾਰੇ ਨੂੰ ਨੁਮਾਇੰਦਗੀ ਦਿੰਦੇ ਹੋਏ ਸੁਰਜੀਤ ...
ਅੰਮਿ੍ਤਸਰ, 28 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਬੀ. ਬੀ. ਕੇ. ਡੀ. ਏ. ਵੀ. ਕਾਲਜ ਫਾਰ ਵੂਮੈਨ ਅੰਮਿ੍ਤਸਰ ਤੋਂ ਰਮਨ ਕੁਮਾਰ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਅਪੀਲ ਕਰਦਿਆਂ ਕਿਹਾ ਕਿ ਪ੍ਰਾਈਵੇਟ ਕਾਲਜ ਨਾਨ ਟੀਚਿੰਗ ਇੰਪਲਾਈਜ਼ ਯੂਨੀਅਨ ਦੀਆਂ ਮੰਗਾਂ ਨੂੰ ਜੋ ...
ਛੇਹਰਟਾ, 28 ਸਤੰਬਰ (ਸੁਰਿੰਦਰ ਸਿੰਘ ਵਿਰਦੀ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵਲੋਂ ਵੱਖ-ਵੱਖ ਥਾਂਵਾਂ 'ਤੇ ਕੀਤੇ ਜਾ ਰਹੇ ਸ਼ਾਮ ਦੇ ਗੁਰਮਤਿ ਸਮਾਗਮਾਂ ਤਹਿਤ ਗੁਰਦੁਆਰਾ ਕਲਗੀਧਰ ਨਰਾਇਣਗੜ੍ਹ ਵਿਖੇ ਵਿਸ਼ਾਲ ਦੀਵਾਨ ...
ਅੰਮਿ੍ਤਸਰ, 28 ਸਤੰਬਰ (ਜਸਵੰਤ ਸਿੰਘ ਜੱਸ)-ਸ੍ਰੀ ਗੂੁਰੂ ਨਾਨਕ ਦੇਵ ਜੀ ਦੇ ਅਨਿਨ੍ਹ ਤੇ ਮਹਾਨ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਆਲ ਇੰਡੀਆ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਫੈਡਰੇਸ਼ਨ ਵਲੋਂ ਇਤਿਹਾਸਕ ਰਾਮਗੜ੍ਹੀਆ ਗੇਟ, ਨਜ਼ਦੀਕ ਗੁਰਦੁਆਰਾ ਸ਼ਹੀਦਗੰਜ ...
ਅੰਮਿ੍ਤਸਰ, 28 ਸਤੰਬਰ (ਰੇਸ਼ਮ ਸਿੰਘ)-ਪੰਜਾਬ ਸਟੇਟ ਖਜਾਨਾ ਕਰਮਚਾਰੀ ਐਸੋਸੀਏਸ਼ਨ ਸੂਬਾ ਕਮੇਟੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸੈਣੀ, ਜਨਰਲ ਸਕੱਤਰ ਮਨਜਿੰਦਰ ਸਿੰਘ ਸੰਧੂ, ਸੀਨੀਅਰ ਮੀਤ ਪ੍ਰਧਾਨ ਜੈਮਲ ਸਿੰਘ ਉੱਚਾ, ਐਡੀਸ਼ਨਲ ਜਨਰਲ ਸਕੱਤਰ ਮਨਦੀਪ ਸਿੰਘ ...
ਕਰਤਾਰਪੁਰ, 28 ਸਤੰਬਰ (ਭਜਨ ਸਿੰਘ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਤਾ ਗੁਜਰੀ ਜੀ ਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਵਿਆਹ ਪੁਰਬ ਸਬੰਧੀ ਸਮਾਗਮ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਗੁਰਦੁਆਰਾ ਪ੍ਰੰਬਧਕ ਕਮੇਟੀ ਸ੍ਰੀ ...
ਜੈਂਤੀਪੁਰ, 28 ਸਤੰਬਰ (ਭੁਪਿੰਦਰ ਸਿੰਘ ਗਿੱਲ)-ਕਾਂਗਰਸ ਹਾਈ ਕਮਾਂਡ ਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸੀਨੀਅਰ ਕਾਂਗਰਸੀ ਲੀਡਰ ਸੁਖਜਿੰਦਰ ਸਿੰਘ ਰੰਧਾਵਾ ਨੂੰ ਉੱਪ ਮੁੱਖ ਮੰਤਰੀ ਪੰਜਾਬ ਤੇ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੂੰ ਕੈਬਨਿਟ ...
ਚੇਤਨਪੁਰਾ, 28 ਸਤੰਬਰ (ਮਹਾਂਬੀਰ ਸਿੰਘ ਗਿੱਲ)-ਬੀਤੀ ਰਾਤ ਚੇਤਨਪੁਰਾ ਵਿਖੇ ਸਹਿਕਾਰੀ ਸੁਸਾਇਟੀ ਦੀ ਕੰਧ 'ਚ ਪਾੜ ਪਾ ਕੇ ਅਣਪਛਾਤੇ ਚੋਰਾਂ ਵਲੋਂ ਵੱਖ-ਵੱਖ ਕਿਸਮ ਦੀਆਂ 50 ਬੋਰੀਆਂ ਖਾਦ ਚੋਰੀ ਕਰ ਲਈ | ਚੋਰਾਂ ਵਲੋਂ ਗੁਰੂ ਨਾਨਕ ਸੀਮੈਂਟ ਸਟੋਰ ਤੇ ਰਾਜਾ ਸੈਨੇਟਰੀ ਸਟੋਰ ...
ਹਰਸਾ ਛੀਨਾ, 28 ਸਤੰਬਰ (ਕੜਿਆਲ)-ਸਰਹੱਦੀ ਖੇਤਰ ਦੀ ਇਕਲੌਤੀ ਖੇਤੀ ਆਧਾਰਿਤ ਇੰਡਸਟਰੀ 'ਦੀ ਅਜਨਾਲਾ ਸਹਿਕਾਰੀ ਖੰਡ ਮਿਲਜ਼ ਭਲਾ ਪਿੰਡ ਲਿਮਿਟਿਡ' ਦੇ ਵਿਹੜੇ 'ਚ ਮਿੱਲ ਦੇ ਹਿੱਸੇਦਾਰਾਂ ਦਾ 5ਵਾਂ ਸਾਲਾਨਾ ਇਜਲਾਸ ਕਰਵਾਇਆ ਗਿਆ ਜਿਸ 'ਚ ਵੱਡੀ ਗਿਣਤੀ ਵਿਚ ਗੰਨਾ ...
ਤਰਸਿੱਕਾ, 28 ਸਤੰਬਰ (ਅਤਰ ਸਿੰਘ ਤਰਸਿੱਕਾ)-ਪਿੰਡ ਤਰਸਿੱਕਾ ਦੇ ਮਨਰੇਗਾ ਮਜ਼ਦੂਰਾਂ ਨੂੰ ਪਿਛਲੇ ਲੰਮੇ ਅਰਸੇ ਤੋਂ ਕੀਤੇ ਕੰਮ ਦੇ ਅੱਜ ਤੱਕ ਪੈਸੇ ਨਾ ਮਿਲਣ ਕਰਕੇ ਉਨ੍ਹਾਂ ਨੇ ਬੀ. ਡੀ. ਪੀ. ਓ. ਤਰਸਿੱਕਾ ਦੇ ਦਫ਼ਤਰ ਸਾਹਮਣੇ ਜਸਬੀਰ ਸਿੰਘ ਤਰਸਿੱਕਾ ਪ੍ਰਧਾਨ ਦੀ ਅਗਵਾਈ ...
ਅਜਨਾਲਾ, 28 ਸਤੰਬਰ (ਐਸ. ਪ੍ਰਸ਼ੋਤਮ)-ਅੱਜ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਤਹਿਸੀਲ ਅਜਨਾਲਾ ਦੇ ਜਨਰਲ ਸਕੱਤਰ ਸੁੱਚਾ ਸਿੰਘ ਘੋਗਾ ਦੀ ਅਗਵਾਈ 'ਚ ਸਭਾ ਦੇ ਕਾਰਕੁੰਨਾਂ ਵਲੋਂ ਸ਼ਹੀਦ ਭਗਤ ਸਿੰਘ ਦੇ 114ਵੇਂ ਜਨਮ ਦਿਨ ਮੌਕੇ ਲੋਕਾਂ ਨੂੰ ਕੇਂਦਰੀ ਮੋਦੀ ਸਰਕਾਰ ਦੀਆਂ ਕਥਿਤ ...
ਅਜਨਾਲਾ, 28 ਸਤੰਬਰ (ਐਸ. ਪ੍ਰਸ਼ੋਤਮ)-ਇਥੋਂ ਦੀ ਬਾਹਰੀ ਅਬਾਦੀ ਵਜੋਂ ਜਾਣੇ ਜਾਂਦੇ ਪਿੰਡ ਸਰਾਏ 'ਚ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਕਾਂਗਰਸ ਪੱਖੀ ਸਥਾਨਕ ਸਮਾਜ ਸੇਵੀਆਂ ਵਲੋਂ ਸਕੂਲ ਸਟਾਫ ਤੇ ਵਿਦਿਆਰਥੀਆਂ ਦੀ ਸ਼ਮੂਲੀਅਤ ਨਾਲ ਹੈੱਡ ਟੀਚਰ ਕਵਲਦੀਪ ਕੌਰ ਪਨੂੰ ਤੇ ...
ਅੰਮਿ੍ਤਸਰ, 28 ਸਤੰਬਰ (ਸੁਰਿੰਦਰ ਕੋਛੜ)-ਕੇਂਦਰ ਸਰਕਾਰ ਵਲੋਂ ਲਗਭਗ 20 ਕਰੋੜ ਰੁਪਏ ਦੀ ਲਾਗਤ ਨਾਲ ਜਲਿ੍ਹਆਂਵਾਲਾ ਬਾਗ 'ਚ ਸੁੰਦਰੀਕਰਨ ਦੇ ਨਾਂਅ 'ਤੇ ਪੁਰਾਣੀਆਂ ਇਤਿਹਾਸਕ ਨਿਸ਼ਾਨੀਆਂ 'ਚ ਕੀਤੀ ਫੇਰਬਦਲ ਦਾ ਮਾਮਲਾ ਲਗਾਤਾਰ ਭਖਦਾ ਜਾ ਰਿਹਾ ਹੈ | ਸ਼ਹੀਦ-ਏ-ਆਜ਼ਮ ਭਗਤ ...
ਛੇਹਰਟਾ, 28 ਸਤੰਬਰ (ਸੁਰਿੰਦਰ ਸਿੰਘ ਵਿਰਦੀ)-ਯੂਥ ਅਕਾਲੀ ਦਲ ਅੰਮਿ੍ਤਸਰ ਸ਼ਹਿਰੀ ਦੇ ਪ੍ਰਧਾਨ ਐਡਵੋਕੇਟ ਕਿਰਨਪ੍ਰੀਤ ਸਿੰਘ ਮੋਨੂੰ ਦੀ ਅਗਵਾਈ ਹੇਠ ਸ਼ਹੀਦ ਏ ਆਜ਼ਮ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਯੂਥ ਪ੍ਰਧਾਨ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX