ਤਾਜਾ ਖ਼ਬਰਾਂ


ਬਲਰਾਮਪੁਰ: ਬੁੱਧ ਸਰਕਟ 'ਤੇ ਬੋਲੈਰੋ ਅਤੇ ਟਰੈਕਟਰ ਦੀ ਟੱਕਰ, 5 ਦੀ ਮੌਤ
. . .  1 day ago
ਆਈ.ਪੀ.ਐੱਲ.2022 : ਰਾਜਸਥਾਨ ਨੇ ਚੇਨਈ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਦਿੱਲੀ 'ਚ ਖਰਾਬ ਮੌਸਮ ਕਾਰਨ 12 ਫਲਾਈਟਾਂ ਨੂੰ ਡਾਇਵਰਟ ਕੀਤਾ ਗਿਆ
. . .  1 day ago
ਰਾਜਸਥਾਨ ਪੁਲਿਸ ਕਾਂਸਟੇਬਲ ਪੇਪਰ ਲੀਕ ਮਾਮਲੇ ਵਿਚ ਅੱਜ ਚਾਰ ਹੋਰ ਮੁਲਜ਼ਮ ਗ੍ਰਿਫ਼ਤਾਰ , ਹੁਣ ਤੱਕ ਕੁੱਲ 7 ਮੁਲਜ਼ਮ ਗ੍ਰਿਫ਼ਤਾਰ
. . .  1 day ago
ਆਈ.ਪੀ.ਐੱਲ.2022 : ਚੇਨਈ ਨੇ ਰਾਜਸਥਾਨ ਨੂੰ 151 ਦੌੜਾਂ ਦਾ ਦਿੱਤਾ ਟੀਚਾ
. . .  1 day ago
'ਰੇਲਵੇ ਦੀ ਨੌਕਰੀ ਲਈ ਜ਼ਮੀਨ' ਮਾਮਲੇ 'ਚ ਲਾਲੂ ਯਾਦਵ, ਉਨ੍ਹਾਂ ਦੀ ਪਤਨੀ, ਬੇਟੀਆਂ ਦੋਸ਼ੀਆਂ ਦੀ ਸੂਚੀ 'ਚ
. . .  1 day ago
ਰਾਜਸਥਾਨ ਦੇ ਮੁੱਖ ਮੰਤਰੀ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਟੈਲੀਫ਼ੋਨ ’ਤੇ ਗੱਲਬਾਤ
. . .  1 day ago
ਮਾਮਲਾ : ਸਰਹਿੰਦ ਫੀਡਰ ਦੀ ਜਲਦ ਮੁਰੰਮਤ ਕਰਨ ਦਾ ਫ਼ਿਰੋਜ਼ਪੁਰ, 20 ਮਈ (ਤਪਿੰਦਰ ਸਿੰਘ)- ਰਾਜਸਥਾਨ ਦੇ ਮੁੱਖ ਮੰਤਰੀ ਸ੍ਰੀ ਅਸ਼ੋਕ ਗਹਿਲੋਤ ਨੇ ਸਰਹੰਦ ਫੀਡਰ ਦੀ ਹੋ ਰਹੀ ਮੁਰੰਮਤ ਦਾ ਕੰਮ ਜਲਦ ਪੂਰਾ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ...
ਵਿਧਾਇਕ ਗੈਰੀ ਬੜਿੰਗ ਨੇ ਹਲਕਾ ਅਮਲੋਹ ਦੇ ਪਿੰਡ ਸਲਾਣਾ ਜੀਵਨ ਸਿੰਘ ਵਾਲਾ ਵਿਖੇ ਝੋਨੇ ਦੀ ਸਿੱਧੀ ਬਿਜਾਈ ਕਰਵਾਈ ਸ਼ੁਰੂ
. . .  1 day ago
ਅਮਲੋਹ, 20 ਮਈ (ਕੇਵਲ ਸਿੰਘ)-ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ 20 ਮਈ ਤੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ ਕੀਤੀ ਗਈ ਸੀ, ਜਿਸ ਤਹਿਤ ਹਲਕਾ ਅਮਲੋਹ ਦੇ ਪਿੰਡ ਸਲਾਣਾ ਜੀਵਨ ਸਿੰਘ ਵਾਲਾ ਵਿਖੇ ਕਿਸਾਨ ਰਣਧੀਰ ਸਿੰਘ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ...
ਸੀ.ਆਈ.ਏ. ਸਟਾਫ਼ ਜੈਤੋ ਵਲੋਂ 7 ਵਿਅਕਤੀਆਂ ਨੂੰ 10 ਮੋਬਾਈਲ ਤੇ 4 ਮੋਟਰਸਾਈਕਲਾਂ ਸਮੇਤ ਕੀਤਾ ਕਾਬੂ
. . .  1 day ago
ਜੈਤੋ, 20 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸੀ.ਆਈ.ਏ ਸਟਾਫ਼ ਜੈਤੋ ਵਲੋਂ 7 ਵਿਅਕਤੀਆਂ ਨੂੰ 10 ਮੋਬਾਈਲ ਅਤੇ 4 ਮੋਟਰਸਾਈਕਲਾਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਏ.ਐੱਸ.ਆਈ. ਜਸਵੀਰ ਸਿੰਘ ਸਮੇਤ...
ਆਈ.ਪੀ.ਐੱਲ.2022: ਚੇਨਈ ਨੇ ਜਿੱਤਿਆ ਟਾਸ, ਪਹਿਲਾਂ ਬੱਲੇਬਾਜ਼ੀ ਕਰਨ ਦਾ ਲਿਆ ਫ਼ੈਸਲਾ
. . .  1 day ago
ਮੁੰਬਈ, 20 ਮਈ-ਆਈ.ਪੀ.ਐੱਲ.2022: ਚੇਨਈ ਨੇ ਜਿੱਤਿਆ ਟਾਸ, ਪਹਿਲਾਂ ਬੱਲੇਬਾਜ਼ੀ ਕਰਨ ਦਾ ਲਿਆ ਫ਼ੈਸਲਾ
ਸਾਲ 2022-23 ਲਈ ਪੰਜਾਬ ਵਿਧਾਨ ਸਭਾ ਦੀਆਂ ਵੱਖ-ਵੱਖ ਕਮੇਟੀਆਂ ਦਾ ਗਠਨ
. . .  1 day ago
ਬੁਢਲਾਡਾ, 20 ਮਈ (ਸਵਰਨ ਸਿੰਘ ਰਾਹੀ)-ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਵਲੋਂ ਸਾਲ 2022-23 ਲਈ ਸਦਨ ਦੀਆਂ ਵੱਖ-ਵੱਖ ਕਮੇਟੀਆਂ 'ਤੇ ਸੇਵਾ ਕਰਨ ਲਈ ਸਦਨ ਦੇ ਮੈਂਬਰਾਂ 'ਚੋਂ ਹੀ ਇਕ ਚੇਅਰਮੈਨ ਨਿਯੁਕਤ ਕਰਕੇ ਹਰ ਕਮੇਟੀ ਲਈ 8 ਤੋਂ 12...
ਭਾਜਪਾ ਦਾ ਮਾਨ ਤੋਂ ਸੁਆਲ, ਬੇਅਦਬੀ ਦੇ ਮਾਮਲਿਆਂ ਤੇ 24 ਘੰਟਿਆਂ ਦੀ ਡੈੱਡਲਾਈਨ ਦਾ ਕੀ ਬਣਿਆ?
. . .  1 day ago
ਚੰਡੀਗੜ੍ਹ, 20 ਮਈ (ਸੁਭਾਸ਼ ਸ਼ਰਮਾ)- ਭਾਰਤੀ ਜਨਤਾ ਪਾਰਟੀ ਨੇ ਅੱਜ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਵਰ੍ਹਦਿਆਂ ਹੋਇਆਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਵਾਲ ਕੀਤਾ ਹੈ ਕਿ ਉਨ੍ਹਾਂ ਵਲੋਂ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦੇ ਦਾ ਕੀ ਬਣਿਆ, ਜਿਸ 'ਚ ਉਨ੍ਹਾਂ ਨੇ ਕਿਹਾ ਸੀ ਕਿ...
ਵੱਡੀ ਖ਼ਬਰ : ਨਵਜੋਤ ਸਿੰਘ ਸਿੱਧੂ ਨੂੰ ਪਟਿਆਲਾ ਜੇਲ੍ਹ ਲੈ ਕੇ ਪਹੁੰਚੀ ਪੰਜਾਬ ਪੁਲਿਸ
. . .  1 day ago
ਪਟਿਆਲਾ, 20 ਮਈ-ਰੋਡਰੇਜ ਮਾਮਲੇ 'ਚ ਸੁਪਰੀਮ ਕੋਰਟ ਵਲੋਂ ਨਵਜੋਤ ਸਿੰਘ ਸਿੱਧੂ ਨੂੰ 1 ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਅੱਜ ਨਵਜੋਤ ਸਿੱਧੂ ਵਲੋਂ ਪਟਿਆਲਾ ਅਦਾਲਤ 'ਚ ਸਰੰਡਰ ਕਰ ਦਿੱਤਾ ਗਿਆ ਸੀ। ਪੰਜਾਬ ਪੁਲਿਸ ਦੀ ਟੀਮ ਸੁਰੱਖਿਆ ਪ੍ਰਬੰਧਾਂ ਹੇਠ...
ਲੁਟੇਰੇ ਵਲੋਂ ਫਿਨੋ ਮਨੀ ਟਰਾਂਸਫ਼ਰ ਕੰਪਨੀ ਦੀ ਮੁਲਾਜ਼ਮ ਤੋਂ ਨਕਦੀ ਵਾਲਾ ਝਪਟਿਆ ਪਰਸ
. . .  1 day ago
ਰਾਏਕੋਟ, 20 ਮਈ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਸ਼ਹਿਰ ਦੀ ਸੰਘਣੀ ਵਸੋਂ ਲੁਧਿਆਣਾ ਰੋਡ 'ਤੇ ਬੈਂਕ ਆਫ਼ ਇੰਡੀਆ ਸਾਹਮਣੇ ਫਿਨੋ ਮਨੀ ਟਰਾਂਸਫ਼ਰ ਕੰਪਨੀ ਦੀ ਮੁਲਾਜ਼ਮ ਔਰਤ ਕੋਲੋਂ ਲੁਟੇਰੇ ਵਲੋਂ ਨਕਦੀ ਵਾਲਾ ਪਰਸ ਖੋਹਿਆ, ਜਿਸ 'ਚ ਕਰੀਬ...
ਜਲੰਧਰ 'ਚ ਗੈਸ ਸਿਲੰਡਰ ਲੀਕ ਹੋਣ ਕਾਰਨ ਹੋਏ ਧਮਾਕੇ 'ਚ 5 ਸਾਲਾ ਪੁੱਤਰ ਨੇ ਵੀ ਤੋੜਿਆ ਦਮ
. . .  1 day ago
ਜਲੰਧਰ, 20 ਮਈ (ਅੰਮ੍ਰਿਤਪਾਲ)-ਅੱਜ ਸਵੇਰੇ ਜਲੰਧਰ ਦੇ ਲੰਮਾ ਪਿੰਡ 'ਚ ਅੱਗ ਲੱਗਣ ਦੇ ਕਾਰਨ ਪਿਤਾ ਅਤੇ ਡੇਢ ਸਾਲ ਦੇ ਪੁੱਤਰ ਦੀ ਮੌਕੇ 'ਤੇ ਮੌਤ ਹੋ ਗਈ ਸੀ ਅਤੇ ਉਸ ਦੀ ਪਤਨੀ ਅਤੇ 5 ਸਾਲ ਦੇ ਪੁੱਤਰ ਨੂੰ ਸਿਵਲ ਹਸਪਤਾਲ 'ਚ ਇਲਾਜ ਦੇ ਦਾਖ਼ਲ ਕਰਵਾਇਆ ਗਿਆ ਪਰ ਇਲਾਜ ਦੌਰਾਨ 5 ਸਾਲ ਦੇ ਪੁੱਤਰ ਦੀ ਵੀ ਮੌਤ ਹੋ ਗਈ।
ਪ੍ਰਵਾਸੀ ਮਜ਼ਦੂਰ ਨੇ ਫਾਹਾ ਲੈ ਕੇ ਜੀਵਨ ਲੀਲਾ ਕੀਤੀ ਸਮਾਪਤ
. . .  1 day ago
ਤਪਾ ਮੰਡੀ, 20 ਮਈ (ਪ੍ਰਵੀਨ ਗਰਗ)-ਤਪਾ ਢਿਲਵਾਂ ਲਿੰਕ ਰੋਡ 'ਤੇ ਸਥਿਤ ਇਕ ਫ਼ੈਕਟਰੀ 'ਚ ਪ੍ਰਵਾਸੀ ਮਜ਼ਦੂਰ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਿਸ ਦੇ ਦੱਸਣ...
ਨਜ਼ਦੀਕੀ ਪਿੰਡ ਘੁੰਨਸ ਵਿਖੇ ਕੈਂਸਰ ਨਾਲ 16 ਸਾਲਾ ਬੱਚੇ ਦੀ ਮੌਤ, ਪਿੰਡ 'ਚ ਸੋਗ ਦੀ ਲਹਿਰ
. . .  1 day ago
ਤਪਾ ਮੰਡੀ, 20 ਮਈ (ਪ੍ਰਵੀਨ ਗਰਗ)-ਕੈਂਸਰ ਵਰਗੀ ਨਾ-ਮੁਰਾਦ ਬਿਮਾਰੀ ਕਾਰਨ ਅਨੇਕਾਂ ਜਾਨਾਂ ਜਾ ਚੁੱਕੀਆਂ ਹਨ ਅਤੇ ਜਾ ਰਹੀਆਂ ਹਨ, ਜਿਸ 'ਤੇ ਕੇਂਦਰ ਅਤੇ ਸੂਬਾ ਸਰਕਾਰਾਂ ਵਲੋਂ ਅਜੇ ਤੱਕ ਇਸ ਬਿਮਾਰੀ ਦੇ ਤੋੜ ਸੰਬੰਧੀ ਕੋਈ ਵੀ ਹੱਲ ਨਹੀਂ ਲੱਭਿਆ, ਜਿਸਦਾ ਖ਼ਮਿਆਜ਼ਾ...
ਸੜਕ ਹਾਦਸੇ 'ਚ ਵਾਲ-ਵਾਲ ਬਚੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ
. . .  1 day ago
ਚੰਡੀਗੜ੍ਹ, 20 ਮਈ (ਰਾਮ ਸਿੰਘ ਬਰਾੜ)-ਸ਼ੁੱਕਰਵਾਰ ਦੁਪਹਿਰ ਮੁਹਾਲੀ ਦੇ ਸੈਕਟਰ 48 ਦੇ ਕੋਲ ਸੜਕ ਹਾਦਸੇ 'ਚ 3 ਗੱਡੀਆਂ ਹਾਦਸੇ ਦਾ ਸ਼ਿਕਾਰ ਹੋ ਗਈਆਂ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ 'ਚ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਵਾਲ-ਵਾਲ...
ਪੰਜਾਬ ਪੁਲਿਸ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਮੈਡੀਕਲ ਲਈ ਲਿਜਾਇਆ ਜਾ ਰਿਹਾ ਹੈ ਮਾਤਾ ਕੁਸ਼ੱਲਿਆ ਹਸਪਤਾਲ
. . .  1 day ago
ਪਟਿਆਲਾ, 20 ਮਈ-ਪੰਜਾਬ ਪੁਲਿਸ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਮੈਡੀਕਲ ਲਈ ਲਿਜਾਇਆ ਜਾ ਰਿਹਾ ਹੈ ਮਾਤਾ ਕੁਸ਼ੱਲਿਆ ਹਸਪਤਾਲ
ਮੈਰੀਟੋਰੀਅਸ ਸਕੂਲਾਂ 'ਚ ਸੈਸ਼ਨ 2022-23 ਦੇ ਦਾਖ਼ਲਿਆਂ ਲਈ ਮੁਕਾਬਲਾ ਪ੍ਰੀਖਿਆ 29 ਮਈ ਨੂੰ ਹੋਵੇਗੀ
. . .  1 day ago
ਐੱਸ.ਏ.ਐੱਸ. ਨਗਰ, 20 ਮਈ (ਤਰਵਿੰਦਰ ਸਿੰਘ ਬੈਨੀਪਾਲ)- ਸੁਸਾਇਟੀ ਫਾਰ ਪ੍ਰੋਮੋਸ਼ਨ ਆਫ਼ ਕੁਆਲਿਟੀ ਐਜੂਕੇਸ਼ਨ ਫਾਰ ਪੁਅਰ ਐਂਡ ਮੈਰੀਟੋਰੀਅਸ ਸਟੂਡੈਂਟਸ ਆਫ ਪੰਜਾਬ ਤਹਿਤ ਚਲਾਏ ਜਾ ਰਹੇ 10 ਮੈਰੀਟੋਰੀਅਸ ਸਕੂਲਾਂ 'ਚ 9ਵੀਂ...
ਲੁਧਿਆਣਾ ਬੰਬ ਕਾਂਡ ਦੀ ਸੁਲਝੀ ਗੁੱਥੀ, ਚਾਰ ਤਸਕਰ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 20 ਮਈ (ਰੇਸ਼ਮ ਸਿੰਘ)-ਦਸੰਬਰ 2020 'ਚ ਲੁਧਿਆਣਾ ਵਿਖੇ ਵਾਪਰੇ ਬੰਬ ਕਾਂਡ ਦੀ ਗੁੱਥੀ ਸੁਲਝ ਗਈ ਹੈ, ਇਸ 'ਚ ਵਰਤੀ ਗਈ ਆਈ. ਡੀ. ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੀ ਗਈ ਸੀ। ਇਸ ਦਾ ਖ਼ੁਲਾਸਾ ਹੈਰੋਇਨ ਤਸਕਰੀ ਦੇ ਮਾਮਲੇ 'ਚ ਗ੍ਰਿਫ਼ਤਾਰ...
ਵੱਡੀ ਖ਼ਬਰ :ਨਵਜੋਤ ਸਿੰਘ ਸਿੱਧੂ ਨੇ ਪਟਿਆਲਾ ਅਦਾਲਤ 'ਚ ਕੀਤਾ ਸਰੰਡਰ
. . .  1 day ago
ਪਟਿਆਲਾ, 20 ਮਈ-ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਵਲੋਂ ਪਟਿਆਲਾ ਅਦਾਲਤ 'ਚ ਸਰੰਡਰ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਿਕ ਦਸ ਦੇਈਏ ਕਿ ਹੁਣ ਤੋਂ ਥੋੜ੍ਹੀ ਦੇਰ ਬਾਅਦ ਉਨ੍ਹਾਂ ਦਾ ਮੈਡੀਕਲ ਕਰਵਾ ਕੇ ਉਨ੍ਹਾਂ ਨੂੰ ਜੇਲ੍ਹ ਭੇਜਿਆ ਜਾਵੇਗਾ।
ਨਵਜੋਤ ਸਿੰਘ ਸਿੱਧੂ ਸਰੰਡਰ ਕਰਨ ਲਈ ਘਰ ਤੋਂ ਹੋਏ ਰਵਾਨਾ
. . .  1 day ago
ਪਟਿਆਲਾ, 20 ਮਈ-ਰੋਡ ਰੇਜ ਮਾਮਲੇ ’ਚ ਸੁਪਰੀਮ ਕੋਰਟ ਵਲੋਂ ਇਕ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਸਰੰਡਰ ਕਰਨ ਲਈ ਘਰ ਤੋਂ ਰਵਾਨਾ ਹੋ ਗਏ ਹਨ। ਇਸ ਮੌਕੇ ਉਨ੍ਹਾਂ ਨਾਲ ਕਾਂਗਰਸ ਦੇ ਕਈ ਆਗੂ ਵੀ ਮੌਜੂਦ ਹਨ।
ਗੁਜਰਾਤ ਤੋਂ ਆਏ ਕੋਲੇ ਦੇ ਟਰੱਕ 'ਚੋਂ 140 ਕਿੱਲੋ ਡੋਡੇ, 50 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ , 2 ਕਾਬੂ
. . .  1 day ago
ਫਿਰੋਜ਼ਪੁਰ, 20 ਮਈ (ਤਪਿੰਦਰ ਸਿੰਘ, ਗੁਰਿੰਦਰ ਸਿੰਘ)-ਨਸ਼ਿਆਂ ਖ਼ਿਲਾਫ਼ ਮੁਹਿੰਮ ਵਿਚ ਪੰਜਾਬ ਪੁਲਿਸ ਹੱਥ ਉਸ ਵੇਲੇ ਵੱਡੀ ਸਫ਼ਲਤਾ ਲੱਗੀ ਜਦੋਂ ਨਾਰਕੋਟਿਕ ਕੰਟਰੋਲ ਸੈੱਲ ਫਿਰੋਜ਼ਪੁਰ ਨੇ ਗੁਜਰਾਤ ਤੋਂ ਕੋਲੇ ਦੇ ਟਰੱਕ 'ਚੋਂ ਨਸ਼ੀਲੇ ਪਦਾਰਥ ਲਿਆ ਰਹੇ 2 ਵਿਅਕਤੀਆਂ...
ਵੱਡੀ ਖ਼ਬਰ: ਨਹੀਂ ਮਿਲੀ ਨਵਜੋਤ ਸਿੰਘ ਸਿੱਧੂ ਨੂੰ ਕੋਈ ਰਾਹਤ, ਅੱਜ ਹੀ ਕਰਨਾ ਪਵੇਗਾ ਸਰੰਡਰ
. . .  1 day ago
ਚੰਡੀਗੜ੍ਹ, 20 ਮਈ-ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਨੂੰ ਲੈ ਕੇ ਇਸ ਵੇਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਕੋਰਟ ਵਲੋਂ ਕੋਈ ਵੀ ਰਾਹਤ ਨਹੀਂ ਮਿਲਣ ਕਰਕੇ ਅੱਜ ਹੀ ਸਰੰਡਰ ਕਰਨਾ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 14 ਅੱਸੂ ਸੰਮਤ 553

ਸੰਗਰੂਰ

ਸੁਮੇਧ ਸੈਣੀ ਖ਼ਿਲਾਫ਼ ਕਾਨੂੰਨੀ ਪ੍ਰੀਕਿਰਿਆ ਸੰਬੰਧੀ ਸਹਿਯੋਗ ਦੀ ਮੰਗ ਕਰਦਾ ਸ਼੍ਰੋ.ਅ.ਦ.(ਅ) ਦਾ ਵਫ਼ਦ ਬਾਰ ਐਸੋਸੀਏਸ਼ਨ ਸੰਗਰੂਰ ਨੂੰ ਮਿਲਿਆ

ਸੰਗਰੂਰ, 28 ਸਤੰਬਰ (ਅਮਨਦੀਪ ਸਿੰਘ ਬਿੱਟਾ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦਾ ਇਕ ਵਫ਼ਦ ਪਾਰਟੀ ਦੇ ਜਥੇਬੰਦਕ ਸਕੱਤਰ ਜਥੇ. ਗੁਰਨੈਬ ਸਿੰਘ ਰਾਮਪੁਰਾ, ਵਰਕਿੰਗ ਕਮੇਟੀ ਮੈਂਬਰ ਬਹਾਦਰ ਸਿੰਘ ਭਸੌੜ ਅਤੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਜੂਮਾ ਦੀ ਅਗਵਾਈ ਹੇਠ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਗਗਨਦੀਪ ਸਿੰਘ ਸਿਬੀਆ ਦੇ ਦਫ਼ਤਰ ਵਿਖੇ ਮੌਜੂਦ ਉਨ੍ਹਾਂ ਦੇ ਸਹਾਇਕ ਐਡ. ਜਤਿੰਦਰ ਗੋਇਲ ਅਤੇ ਐਡ. ਹਰਸਿਮਰਨ ਕੌਰ ਨੰੂ ਮਿਲਿਆ | ਜਥੇ. ਰਾਮਪੁਰਾ ਨੇ ਕਿਹਾ ਕਿ ਪਾਰਟੀ ਨੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਰਾਹੀਂ ਇਹ ਮਾਮਲਾ ਉਠਾਇਆ ਹੈ ਕਿ ਸਿਟ ਦੀ ਜਾਂਚ ਨੰੂ ਸਿਆਸੀ ਪ੍ਰਭਾਵ ਅਧੀਨ ਰੱਦ ਕਰਨਾ, ਸਿੱਖ ਕੌਮ ਦੇ ਕਾਤਲ ਸੁਮੇਧ ਸੈਣੀ ਦੀ ਗਿ੍ਫ਼ਤਾਰੀ 'ਤੇ ਰੋਕ ਲਗਾਉਣ ਵਾਲੇ ਜੱਜਾਂ 'ਤੇ ਮਹਾਦੋਸ਼ ਅਧੀਨ ਜਾਂਚ ਕਰਵਾਈ ਜਾਵੇ | ਰਾਮਪੁਰਾ ਨੇ ਕਿਹਾ ਕਿ ਪਾਰਟੀ ਪੰਜਾਬ ਦੀ ਸਮੁੱਚੀਆਂ ਬਾਰ ਐਸੋਸੀਏਸ਼ਨਾਂ ਤੋਂ ਕਾਨੰੂਨੀ ਅਤੇ ਸਮਾਜਿਕ ਕਦਰਾਂ ਕੀਮਤਾਂ 'ਤੇ ਜਾਂਚ ਕਰਵਾਉਣ ਲਈ ਸਹਿਯੋਗ ਦੀ ਮੰਗ ਕਰਦੀ ਹੈ | ਪੰਜਾਬ ਹਰਿਆਣਾ ਹਾਈਕੋਰਟ ਸਾਹਮਣੇ ਰੋਸ ਦਿਖਾਵਾ ਕਰਨ ਤੇ ਮਹਾਦੋਸ਼ ਅਧੀਨ ਸਮੁੱਚੇ ਮਾਮਲੇ ਦੀ ਜਾਂਚ ਕਰਵਾਉਣ ਦਾ ਵੀ ਉੱਦਮ ਕੀਤਾ ਜਾ ਰਿਹਾ ਹੈ | ਇਸ ਮੌਕੇ ਜਸਵਿੰਦਰ ਸਿੰਘ ਬੀਬੜ, ਰੇਸਮ ਸਿੰਘ ਬੀਬੜ, ਬੀਬੀ ਹਰਪਾਲ ਕੌਰ ਕਰਤਾਰਪੁਰਾ, ਮੱਘਰ ਸਿੰਘ ਲਿਟ, ਸਾਹਿਬ ਸਿੰਘ, ਹਰਦੇਵ ਸਿੰਘ ਗਗੜਪੁਰ, ਰਣਜੀਤ ਸਿੰਘ ਗਗੜਪੁਰ ਆਦਿ ਮੌਜੂਦ ਸਨ |

ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ

ਚੀਮਾ ਮੰਡੀ, 28 ਸਤੰਬਰ (ਦਲਜੀਤ ਸਿੰਘ ਮੱਕੜ)-ਕਸਬੇ ਦੀ ਨਾਮਵਰ ਵਿੱਦਿਅਕ ਸੰਸਥਾ ਦਾ ਆਕਸਫੋਰਡ ਪਬਲਿਕ ਸਕੂਲ ਵਿਖੇ ਸ: ਭਗਤ ਸਿੰਘ ਦਾ 114ਵਾਂ ਜਨਮ ਦਿਹਾੜਾ ਬੜੀ ਸਰਧਾ ਭਾਵਨਾ ਨਾਲ ਮਨਾਇਆ ਗਿਆ | ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਦੁਆਰਾ ਦੇਸ਼ ਪ੍ਰੇਮ ਦੇ ਭਾਵ ਪ੍ਰਗਟ ...

ਪੂਰੀ ਖ਼ਬਰ »

ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਪਰਿਵਾਰ ਨੂੰ ਮਿਲੀ ਕੁਰਸੀ ਨਾਲ ਕਈ ਟਕਸਾਲੀ ਕਾਂਗਰਸੀ ਬਾਗੋ-ਬਾਗ

ਧੂਰੀ, 28 ਸਤੰਬਰ (ਸੰਜੇ ਲਹਿਰੀ)-ਪੰਜਾਬ ਦੇ ਸਾਬਕਾ ਮਰਹੂਮ ਮੁੱਖ ਮੰਤਰੀ ਸ. ਬੇਅੰਤ ਸਿੰਘ ਦੇ ਪੋਤਰੇ ਗੁਰਕੀਰਤ ਸਿੰਘ ਨੂੰ ਵਜ਼ੀਰੀ ਮਿਲਣ ਕਾਰਨ ਹਲਕਾ ਧੂਰੀ ਦੇ ਕਈ ਟਕਸਾਲੀ ਕਾਂਗਰਸੀਆਂ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਹਾਈ ਕਮਾਂਡ ਦਾ ਧੰਨਵਾਦ ਕੀਤਾ ਹੈ | ਹਲਕਾ ...

ਪੂਰੀ ਖ਼ਬਰ »

ਕੇਜਰੀਵਾਲ ਦੀ ਪੰਜਾਬ ਫੇਰੀ ਸਿਆਸਤ 'ਚ ਨਵਾਂ ਧਮਾਕਾ ਕਰੇਗੀ-ਚੀਮਾ

ਲਹਿਰਾਗਾਗਾ, 28 ਸਤੰਬਰ (ਕੰਵਲਜੀਤ ਸਿੰਘ ਢੀਂਡਸਾ, ਅਸ਼ੋਕ ਗਰਗ) - ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਦੇ ਦੋ ਦਿਨਾਂ ਲੁਧਿਆਣਾ ਦੌਰੇ ਨਾਲ ਪੰਜਾਬ ਦੀ ਸਿਆਸਤ 'ਚ ਨਵੇਂ ਐਲਾਨ ...

ਪੂਰੀ ਖ਼ਬਰ »

ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ

ਭਵਾਨੀਗੜ੍ਹ, 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ)-ਸਥਾਨਕ ਬਲਿਆਲ ਨੂੰ ਜਾਂਦੀ ਸੜਕ ਨੇੜੇ ਐਸ.ਡੀ. ਟ੍ਰੇਡਿੰਗ ਕੰਪਨੀ ਦੇ ਕਰਿਆਨਾ ਸਟੋਰ ਨੂੰ ਲੰਘੀ ਰਾਤ ਅਚਾਨਕ ਅੱਗ ਲੱਗ ਜਾਣ ਕਾਰਨ ਲੱਖਾਂ ਰੁਪਏ ਦਾ ਸਮਾਨ ਸੜ ਕੇ ਸੁਵਾਹ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ...

ਪੂਰੀ ਖ਼ਬਰ »

ਨਵੇਂ ਐਡਵੋਕੇਟ ਜਨਰਲ ਦੀ ਨਿਯੁਕਤੀ ਲਟਕਦੇ ਕੇਸਾਂ ਦੇ ਨਿਪਟਾਰੇ ਲਈ ਹੋਵੇਗੀ ਸਹਾਈ-ਐਡ. ਗਰੇਵਾਲ

ਸੰਗਰੂਰ, 28 ਸਤੰਬਰ (ਅਮਨਦੀਪ ਸਿੰਘ ਬਿੱਟਾ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਕਾਨੂੰਨੀ ਵਿੰਗ ਦੇ ਚੇਅਰਮੈਨ ਐਡ. ਗੁਰਤੇਜ ਸਿੰਘ ਗਰੇਵਾਲ ਨੇ ਸੀਨੀਅਰ ਐਡ. ਅਮਰਪ੍ਰੀਤ ਸਿੰਘ ਦਿਓਲ ਦੀ ਪੰਜਾਬ ਦੇ ਐਡ. ਜਨਰਲ ਵਜੋਂ ਹੋਈ ਨਿਯੁਕਤੀ ਦਾ ਸਵਾਗਤ ਕੀਤਾ ਹੈ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਕਿਸਾਨ ਵਿਰੋਧੀ ਰਵੱਈਆ ਮੋਦੀ ਨੂੰ ਪਵੇਗਾ ਮਹਿੰਗਾ-ਬਾਬਾ

ਸੰਗਰੂਰ, 28 ਸਤੰਬਰ (ਸੁਖਵਿੰਦਰ ਸਿੰਘ ਫੁੱਲ)-ਸ਼੍ਰੋਮਣੀ ਅਕਾਲੀ ਦਲ (ਸ) ਦੇ ਸਰਕਲ ਪ੍ਰਧਾਨ ਏ.ਪੀ. ਸਿੰਘ ਬਾਬਾ ਨੇ ਕਿਹਾ ਹੈ ਕਿ ਕੱਲ੍ਹ ਸੰਯੁਕਤ ਕਿਸਾਨ ਮੋਰਚੇ ਦੇ ਸੰਘਰਸ਼ ਦੇ ਸਮਰਥਨ ਵਿਚ ਭਾਰਤ ਬੰਦ ਦਾ ਸੱਦਾ ਪੂਰੀ ਤਰ੍ਹਾਂ ਸਫ਼ਲ ਰਿਹਾ | ਉਨ੍ਹਾਂ ਕਿਹਾ ਕਿ ਇੱਕ ਪਾਸੇ ...

ਪੂਰੀ ਖ਼ਬਰ »

ਕਿਸਾਨਾਂ ਨੇ ਹਾਈਵੇਅ 'ਤੇ ਦਿੱਤੇ ਰੋਸ ਧਰਨੇ

ਮਸਤੂਆਣਾ ਸਾਹਿਬ, 28 ਸਤੰਬਰ (ਦਮਦਮੀ)-ਸੰਯੁਕਤ ਕਿਸਾਨ ਮੋਰਚੇ ਦੇ ਭਾਰਤ ਬੰਦ ਦੇ ਸੱਦੇ 'ਤੇ ਬੀਤੇ ਦਿਨ ਹਰ ਵਰਗ ਦੇ ਲੋਕਾਂ ਨੇ ਆਪਣੇ ਸਮੁੱਚੇ ਕਾਰੋਬਾਰ ਬੰਦ ਰੱਖ ਕੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਦੇ ਹੱਕ 'ਚ ਨੈਸ਼ਨਲ ਹਾਈਵੇ 'ਤੇ ਪੈਂਦੇ ਪਿੰਡ ...

ਪੂਰੀ ਖ਼ਬਰ »

ਚੱਠਾ ਦੀ ਅਗਵਾਈ 'ਚ ਸਮੁੱਚੀ ਪੰਚਾਇਤ 'ਆਪ' 'ਚ ਸ਼ਾਮਿਲ

ਧੂਰੀ, 28 ਸਤੰਬਰ (ਸੰਜੇ ਲਹਿਰੀ, ਦੀਪਕ)-ਨੇੜਲੇ ਪਿੰਡ ਕਿਲਾ ਹਕੀਮਾਂ ਦੇ ਮੌਜੂਦਾ ਸਰਪੰਚ ਸ. ਜਸਵੰਤ ਸਿੰਘ ਅਤੇ ਪੰਚਾਇਤ ਮੈਂਬਰ ਜੀਤ ਸਿੰਘ, ਗੁਰਦੇਵ ਸਿੰਘ, ਕਰਨੈਲ ਸਿੰਘ, ਹਰਨੇਕ ਸਿੰਘ, ਸੁਖਵਿੰਦਰ ਸਿੰਘ, ਸਾਗਰ ਸਿੰਘ, ਅਜੈਬ ਕੌਰ ਆਦਿ ਤੋਂ ਇਲਾਵਾ ਅਨੇਕਾਂ ਹੋਰ ਪਿੰਡ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਭੁੱਕੀ ਸਮੇਤ ਦੋ ਵਿਅਕਤੀ ਕਾਬੂ

ਦਿੜ੍ਹਬਾ ਮੰਡੀ, 28 ਸਤੰਬਰ (ਪਰਵਿੰਦਰ ਸੋਨੂੰ)-ਸਥਾਨਕ ਪੁਲਿਸ ਨੇ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਇੱਕ ਵਿਅਕਤੀ ਨੂੰ 300 ਨਸ਼ੀਲੀਆਂ ਗੋਲੀਆਂ ਤੇ ਦੂਸਰੇ ਮਾਮਲੇ ਵਿੱਚ 1 ਕਿਲੋਗ੍ਰਾਮ ਭੁੱਕੀ (ਚੂਰਾ ਪੋਸਤ) ਕਾਬੂ ...

ਪੂਰੀ ਖ਼ਬਰ »

ਮੌਲਾਨਾ ਕਲੀਮ ਸਿੱਦੀਕੀ ਦੀ ਗਿ੍ਫ਼ਤਾਰੀ ਦੇ ਵਿਰੋਧ 'ਚ ਮੁਸਲਿਮ ਜਥੇਬੰਦੀਆਂ ਵਲੋਂ ਰੋਸ ਧਰਨਾ ਪਹਿਲੀ ਨੂੰ

ਮਾਲੇਰਕੋਟਲਾ, 28 ਸਤੰਬਰ (ਪਾਰਸ ਜੈਨ)-ਮੌਲਾਨਾ ਕਲੀਮ ਸਿੱਦੀਕੀ ਦੀ ਕੀਤੀ ਗਈ ਗਿ੍ਫ਼ਤਾਰੀ ਦੇ ਵਿਰੋਧ 'ਚ ਜ਼ਿਲ੍ਹਾ ਮਾਲੇਰਕੋਟਲਾ ਅਤੇ ਸੂਬਾ ਪੱਧਰੀ ਕਰੀਬ 28 ਸਮਾਜਿਕ ਅਤੇ ਧਾਰਮਿਕ ਮੁਸਲਿਮ ਜਥੇਬੰਦੀਆਂ ਵਲੋਂ ਸਾਹਿਬਜ਼ਾਦਾ ਨਦੀਮ ਅਨਵਾਰ ਖਾਂ ਦੀ ਰਿਹਾਇਸ਼ਗਾਹ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਸੰਯੁਕਤ ਹਲਕਾ ਸੁਨਾਮ ਦੀ ਮੀਟਿੰਗ

ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਧਾਲੀਵਾਲ, ਭੁੱਲਰ)- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਸਰਕਲ ਸੁਨਾਮ ਸ਼ਹਿਰੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪਿ੍ਤਪਾਲ ਸਿੰਘ ਹਾਂਡਾ ਦੀ ਪ੍ਰਧਾਨਗੀ ਹੇਠ ਸਥਾਨਕ ਪਾਰਟੀ ਦਫਤਰ ਵਿਖੇ ਹੋਈ | ਜਿਸ ਵਿਚ ਹਲਕਾ ਇੰਚਾਰਜ ਅਤੇ ਸੂਬਾ ...

ਪੂਰੀ ਖ਼ਬਰ »

ਸ੍ਰੀ ਮਦ ਭਾਗਵਤ ਕਥਾ ਦੇ ਆਰੰਭ 'ਤੇ ਸ਼ੋਭਾ ਯਾਤਰਾ ਕੱਢੀ

ਸ਼ੇਰਪੁਰ, 28 ਸਤੰਬਰ (ਸੁਰਿੰਦਰ ਚਹਿਲ)- ਪ੍ਰੇਮ ਰਾਮ ਲੀਲਾ ਕਲੱਬ, ਸ੍ਰੀ ਆਦਿ ਸ਼ਕਤੀ ਦੁਰਗਾ ਭਜਨ ਮੰਡਲੀ ਅਤੇ ਸਮੂਹ ਮੈਂਬਰ ਪ੍ਰਭਾਤ ਫੇਰੀ ਸ਼ੇਰਪੁਰ ਵਲੋਂ ਸ੍ਰੀਮਦ ਭਾਗਵਤ ਕਥਾ ਦਾ ਆਰੰਭ ਸ਼ੋਭਾ ਯਾਤਰਾ ਕੱਢ ਕੇ ਕੀਤਾ ਗਿਆ | ਇਹ ਸ਼ੋਭਾ ਯਾਤਰਾ ਅਗਰਵਾਲ ਧਰਮਸ਼ਾਲਾ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਸੁਨਾਮ ਦੀ ਜਨਰਲ ਬਾਡੀ ਦੀ ਮੀਟਿੰਗ

ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਧਾਲੀਵਾਲ, ਭੁੱਲਰ)- ਲਾਇਨਜ਼ ਕਲੱਬ ਸੁਨਾਮ ਦੀ ਜਨਰਲ ਬਾਡੀ ਦੀ ਮੀਟਿੰਗ ਕਲੱਬ ਪ੍ਰਧਾਨ ਬਲਵਿੰਦਰ ਕੁਮਾਰ ਬਾਂਸਲ ਦੀ ਪ੍ਰਧਾਨਗੀ ਹੇਠ ਸਥਾਨਕ ਇਕ ਰੈਸਟੋਰੈਂਟ ਵਿਖੇ ਹੋਈ, ਜਿਸ ਵਿਚ ਕਲੱਬ ਵਲੋਂ ਸ਼ੁਰੂ ਕੀਤੇ ਜਾ ਰਹੇ ਸਮਾਜਸੇਵੀ ...

ਪੂਰੀ ਖ਼ਬਰ »

ਟੈਂਕੀ 'ਤੇ ਚਿੱਪ ਵਾਲੇ ਮੀਟਰ ਲਾਉਣ ਦਾ ਝੂੰਦਾਂ ਵਾਸੀਆਂ ਨੇ ਕੀਤਾ ਵਿਰੋਧ

ਅਮਰਗੜ੍ਹ, 28 ਸਤੰਬਰ (ਜਤਿੰਦਰ ਮੰਨਵੀ)-ਨੇੜਲੇ ਪਿੰਡ ਝੂੰਦਾਂ ਵਿਖੇ ਪਾਣੀ ਵਾਲੀ ਟੈਂਕੀ 'ਤੇ ਪਾਵਰਕਾਮ ਵਲੋਂ ਲਾਏ ਗਏ ਚਿਪ ਵਾਲੇ ਮੀਟਰ ਦਾ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਪਿੰਡ ਝੂੰਦਾਂ ਵਲੋਂ ਵਿਰੋਧ ਕਰਦਿਆਂ ਪੰਜਾਬ ਸਰਕਾਰ ਅਤੇ ਪਾਵਰਕਾਮ ਖ਼ਿਲਾਫ਼ ਜੰਮ ਕੇ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਦੀ ਟੀਮ ਨੇ ਛਾਜਲੀ ਵਿਖੇ ਨਰਮੇ ਦੀ ਫ਼ਸਲ ਦਾ ਕੀਤਾ ਨਿਰੀਖਣ

ਛਾਜਲੀ, 28 ਸਤੰਬਰ (ਕੁਲਵਿੰਦਰ ਸਿੰਘ ਰਿੰਕਾ)-ਪਿੰਡ ਛਾਜਲੀ ਦੇ ਕਿਸਾਨਾਂ ਦੇ ਖੇਤਾਂ 'ਚ ਖੇਤੀਬਾੜੀ ਵਿਭਾਗ ਦੇ ਟੀਮ ਦਮਨਪ੍ਰੀਤ ਸਿੰਘ ਏ.ਡੀ.ਓ., ਸਤਪਾਲ ਸਿੰਘ ਨਿਰੀਖਕ ਨੇ ਕਿਸਾਨ ਜਗਪਾਲ ਸਿੰਘ ਖੰਗੂੜਾ, ਗੁਲਾਬ ਸਿੰਘ ਗੁਰਲਾਲ ਸਿੰਘ, ਕਾਲਾ ਸਿੰਘ ਤੇ ਰਾਜ ਸਿੰਘ ਦੇ ...

ਪੂਰੀ ਖ਼ਬਰ »

ਦੋ ਨੂੰ ਕੰਪਿਊਟਰ ਅਧਿਆਪਕ ਯੂਨੀਅਨ ਮੁੱਖ ਮੰਤਰੀ ਦੀ ਰਿਹਾਇਸ਼ ਦਾ ਕਰੇਗੀ ਘਿਰਾਓ

ਅਮਰਗੜ੍ਹ, 28 ਸਤੰਬਰ (ਜਤਿੰਦਰ ਮੰਨਵੀ)-ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਨੂੰ ਲੈ ਕੇ ਕੰਪਿਊਟਰ ਅਧਿਆਪਕ ਯੂਨੀਅਨ ਸੂਬਾ ਪੱਧਰੀ ਰੋਸ ਰੈਲੀ ਕਰ ਦੋ ਅਕਤੂਬਰ ਨੂੰ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਚੰਡੀਗੜ੍ਹ ਰਿਹਾਇਸ਼ ਦਾ ਘਿਰਾਓ ਕਰੇਗੀ | ਇਨ੍ਹਾਂ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਕਾਲਜ ਵਿਖੇ ਕਰਵਾਇਆ ਗਿਆ ਸ੍ਰੀ ਸੁਖਮਨੀ ਸਾਹਿਬ ਦਾ ਪਾਠ

ਲਹਿਰਾਗਾਗਾ, 28 ਸਤੰਬਰ (ਪ੍ਰਵੀਨ ਖੋਖਰ)-ਇੱਥੇ ਗੁਰੂ ਤੇਗ਼ ਬਹਾਦਰ ਕਾਲਜ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਸਮੇਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀ ਸੁਖਮਨੀ ਸਾਹਿਬ ਦੇ ਪਵਿੱਤਰ ਪਾਠ ਦਾ ਜਾਪੁ ਕਰਵਾਇਆ ਗਿਆ, ਜਿਸ ਵਿਚ ਬੱਚਿਆਂ ਦੇ ਚੰਗੇਰੇ ਭਵਿੱਖ ਲਈ ਕਾਮਨਾ ...

ਪੂਰੀ ਖ਼ਬਰ »

ਪਹਿਲਾ ਕਿ੍ਕਟ ਟੂਰਨਾਮੈਂਟ ਧਮੋਟ ਤੇ ਸਿਰਥਲਾ ਵਿਚਕਾਰ ਰਿਹਾ ਬਰਾਬਰ

ਅਮਰਗੜ੍ਹ, 28 ਸਤੰਬਰ (ਸੁਖਜਿੰਦਰ ਸਿੰਘ ਝੱਲ)-ਯੂਥ ਸਪੋਰਟਸ ਕਲੱਬ ਵਲੋਂ ਪ੍ਰਧਾਨ ਵਤਨ ਸ਼ਰਮਾ ਦੀ ਅਗਵਾਈ ਹੇਠ ਅਨਾਜ ਮੰਡੀ ਅਮਰਗੜ੍ਹ ਵਿਖੇ ਕਰਵਾਇਆ ਗਿਆ ਪਹਿਲਾ ਕਿ੍ਕਟ ਟੂਰਨਾਮੈਂਟ ਪਿੰਡ ਧਮੋਟ ਅਤੇ ਸਿਰਥਲਾ ਦੀਆਂ ਟੀਮਾਂ ਵਿਚ ਬਰਾਬਰੀ 'ਤੇ ਸਮਾਪਤ ਹੋਇਆ | ਇਸ ...

ਪੂਰੀ ਖ਼ਬਰ »

ਅਰੋੜਾ ਸਮਾਜ ਨਾਲ ਹੋ ਰਹੇ ਵਿਤਕਰੇ 'ਤੇ ਚਿੰਤਾ ਪ੍ਰਗਟਾਈ

ਸੰਗਰੂਰ, 28 ਸਤੰਬਰ (ਅਮਨਦੀਪ ਸਿੰਘ ਬਿੱਟਾ)-ਅਰੋੜਾ ਵੈੱਲਫੇਅਰ ਸਭਾ ਸੰਗਰੂਰ ਵਲੋ ਇਕ ਬੈਠਕ ਹੋਟਲ ਗਜਨੀ, ਸੋਹੀਆਂ ਰੋਡ ਵਿਖੇ ਰੱਖੀ ਗਈ, ਜਿਸ ਵਿਚ ਭਵਾਨੀਗੜ੍ਹ, ਸੁਨਾਮ, ਮਲੇਰਕੋਟਲਾ ਅਤੇ ਬਰਨਾਲਾ ਤੋਂ ਅਰੋੜਾ ਸਭਾਵਾਂ ਦੇ ਅਹੁਦੇਦਾਰ ਸਹਿਬਾਨ ਨੇ ਸ਼ਿਰਕਤ ਕੀਤੀ | ...

ਪੂਰੀ ਖ਼ਬਰ »

ਕਾ. ਲਛਮਣ ਅਲੀਸ਼ੇਰ ਦਾ ਕੀਤਾ ਵਿਸ਼ੇਸ਼ ਤੌਰ 'ਤੇ ਸਨਮਾਨ

ਲਹਿਰਾਗਾਗਾ, 28 ਸਤੰਬਰ (ਪ੍ਰਵੀਨ ਖੋਖਰ)-ਉਸ ਸਮੇਂ ਤੋਂ ਜਿਸ ਸਮੇਂ ਤੋਂ ਦੇਸ਼ ਦੀ ਕਿਸਾਨੀ ਨੇ ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧੀ ਕਾਨੂੰਨ ਬਣਾਏ ਹਨ ਜਾਂ ਪਾਸ ਕੀਤੇ ਹਨ, ਅਲੀਸ਼ੇਰਾਂ ਦੇ ਸ਼ੇਰ ਕਾਮਰੇਡ ਲਛਮਣ ਇਸ ਘੋਲ 'ਚ ਆਪਣਾ ਬਣਦਾ ਯੋਗਦਾਨ ਅਦਾ ਕਰਦਾ ਆ ਰਿਹਾ ਹੈ | ...

ਪੂਰੀ ਖ਼ਬਰ »

ਪੰਜਾਬ ਹੋਇਆ ਰਜਵਾੜਿਆਂ ਦੀ ਕੈਦ ਤੋਂ ਮੁਕਤ-ਬਡਰੁੱਖਾਂ

ਮਸਤੂਆਣਾ ਸਾਹਿਬ, 28 ਸਤੰਬਰ (ਦਮਦਮੀ)-ਪੰਜਾਬ 'ਚ ਹੋਏ ਵੱਡੇ ਫੇਰਬਦਲ ਨਾਲ ਪੰਜਾਬ ਕਾਂਗਰਸ ਪਾਰਟੀ ਦੇ ਗਰਾਊਾਡ ਜ਼ੀਰੋ ਦੇ ਵਰਕਰਾਂ ਨੂੰ ਤਾਨਾਸ਼ਾਹ ਲੀਡਰਾਂ ਤੋਂ ਮੁਕਤੀ ਮਿਲੀ ਹੈ ਅਤੇ ਪੰਜਾਬ ਰਜਬਾਹਿਆਂ ਦੀ ਕੈਦ ਤੋਂ ਮੁਕਤ ਹੋਇਆ ਹੈ | ਇਨ੍ਹਾਂ ਉਪਰੋਕਤ ਸ਼ਬਦਾਂ ਦਾ ...

ਪੂਰੀ ਖ਼ਬਰ »

ਪੰਜਾਬ ਪੁਲਿਸ ਕਾਂਸਟੇਬਲ ਭਰਤੀ ਲਈ 3552 ਵਿਦਿਆਰਥੀਆਂ ਨੇ ਦਿੱਤੀ ਪ੍ਰੀਖਿਆ

ਮਸਤੂਆਣਾ ਸਾਹਿਬ, 28 ਸਤੰਬਰ (ਦਮਦਮੀ)-ਪੰਜਾਬ ਪੁਲਿਸ ਕਾਂਸਟੇਬਲ ਭਰਤੀ ਸਬੰਧੀ ਲਗਾਤਾਰ ਦੋ ਦਿਨ 3552 ਵਿਦਿਆਰਥੀਆਂ ਨੇ ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਵਿਖੇ ਪੁਲਿਸ ਦੇ ਸਖ਼ਤ ਪ੍ਰਬੰਧਾਂ ਹੇਠ ਅਮਨ ਅਮਾਨ ਨਾਲ ਆਪਣੀ ਪ੍ਰੀਖਿਆ ਦਿੱਤੀ ਗਈ | ਟੀਸੀਐਸ ਕੰਪਨੀ ਵਲੋਂ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਜਨਮ ਦਿਨ 'ਤੇ ਸੈਮੀਨਾਰ

ਦਿੜ੍ਹਬਾ ਮੰਡੀ, 28 ਸਤੰਬਰ (ਹਰਬੰਸ ਸਿੰਘ ਛਾਜਲੀ)-ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਵਸ ਦੇ ਸੰਬੰਧ 'ਚ ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਦਿੜ੍ਹਬਾ ਵਲੋਂ ਬਰਾਈਟ ਸਟਾਰ ਪਬਲਿਕ ਸਕੂਲ ਦਿੜ੍ਹਬਾ ਵਿਖੇ ਇਕ ਸੈਮੀਨਾਰ ਕਰਵਾਇਆ ਗਿਆ | ਤਰਕਸ਼ੀਲ ਆਗੂ ਮਾ. ਨਾਇਬ ਸਿੰਘ ...

ਪੂਰੀ ਖ਼ਬਰ »

ਖਿਡਾਰੀਆਂ ਨੂੰ ਕਿੱਟਾਂ ਵੰਡੀਆਂ

ਜਖੇਪਲ, 28 ਸਤੰਬਰ (ਮੇਜਰ ਸਿੰਘ ਸਿੱਧੂ)-ਰੁਸਤਮੇ ਹਿੰਦ ਪਹਿਲਵਾਨ ਪੂਰਨ ਸਿੰਘ ਖੇਡ ਸਟੇਡੀਅਮ ਜਖੇਪਲ ਵਿਖੇ ਸਾਬਕਾ ਸਰਪੰਚ ਕਿ੍ਸ਼ਨ ਸਿੰਘ ਜਖੇਪਲ ਦੀ ਅਗਵਾਈ ਹੇਠ ਸਟੇਡੀਅਮ 'ਚ ਬੂਟੇ ਲਗਾਕੇ ਸ਼ਹੀਦ ਭਗਤ ਸਿੰਘ ਦਾ 114ਵਾਂ ਜਨਮ ਦਿਹਾੜਾ ਮਨਾਇਆ ਗਿਆ | ਹਰ ਸਾਲ ਦੀ ਤਰਾਂ ...

ਪੂਰੀ ਖ਼ਬਰ »

ਮਨੁੱਖੀ ਅਧਿਕਾਰ ਮੰਚ ਵਲੋਂ ਰਵਿੰਦਰ ਸ਼ਰਮਾ ਜ਼ਿਲ੍ਹਾ ਚੇਅਰਮੈਨ ਨਿਯੁਕਤ

ਲਹਿਰਾਗਾਗਾ, 28 ਸਤੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਮਨੁੱਖੀ ਅਧਿਕਾਰ ਮੰਚ ਵਲੋਂ ਜ਼ਿਲ੍ਹਾ ਪੱਧਰੀ ਮੀਟਿੰਗ ਬਲਾਕ ਲਹਿਰਾਗਾਗਾ ਦੇ ਸੂਰੀਆ ਹੋਟਲ 'ਚ ਜਥੇ. ਪ੍ਰਗਟ ਸਿੰਘ ਚੇਅਰਮੈਨ ਆਰ.ਟੀ.ਆਈ ਸੈੱਲ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਮੰਚ ਦੇ ਕੌਮੀ ਪ੍ਰਧਾਨ ...

ਪੂਰੀ ਖ਼ਬਰ »

30 ਰੋਜ਼ਾ ਕਬੱਡੀ ਕੋਚਿੰਗ ਕੈਂਪ ਲਗਾਇਆ

ਲਹਿਰਾਗਾਗਾ, 28 ਸਤੰਬਰ (ਅਸ਼ੋਕ ਗਰਗ)-ਯੁਵਕ ਸੇਵਾਵਾਂ ਕਲੱਬ ਸੇਖੂਵਾਸ ਵਲੋਂ ਪਿੰਡ ਦੇ ਖੇਡ ਸਟੇਡੀਅਮ ਵਿਖੇ 30 ਰੋਜ਼ਾ ਕਬੱਡੀ ਕੋਚਿੰਗ ਕੈਂਪ ਲਗਾਇਆ ਗਿਆ ਜਿਸ ਵਿਚ 25 ਖਿਡਾਰੀਆਂ ਨੇ ਭਾਗ ਲਿਆ | ਸੇਖੂਵਾਸ ਅਤੇ ਨਾਲ ਲੱਗਦੇ ਪਿੰਡਾਂ ਦੇ ਖਿਡਾਰੀਆਂ ਨੇ ਕਬੱਡੀ ਦੀ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਨਾ ਲਾਉਣ ਤੇ ਯੋਗ ਪ੍ਰਬੰਧਨ ਕਰਨ ਵਾਲੀਆਂ ਪੰਚਾਇਤਾਂ ਦਾ ਹੋਵੇਗਾ 50 ਹਜ਼ਾਰ ਰੁਪਏ ਨਾਲ ਸਨਮਾਨ

ਸੰਗਰੂਰ, 28 ਸਤੰਬਰ (ਸੁਖਵਿੰਦਰ ਸਿੰਘ ਫੁੱਲ)-ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਸੁਖਦੇਵ ਸਿੰਘ ਸੰਧੂ ਅਤੇ ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਰਾਮੀਵਰ ਦੇ ਦਿਸਾ ਨਿਰਦੇਸਾਂ 'ਤੇ ਸਾਉਣੀ 2021 ਦੋਰਾਨ ਝੋਨੇ ਦੀ ਪਰਾਲੀ ਦੇ ਯੋਗ ਪ੍ਰਬੰਧਨ ਸਬੰਧੀ ...

ਪੂਰੀ ਖ਼ਬਰ »

67 ਵਿਦਿਆਰਥਣਾਂ ਨੇ ਸਹਿਜ ਪਾਠ ਸਾਹਿਬ ਦੇ ਭੋਗ ਪਾਏ

ਅਹਿਮਦਗੜ੍ਹ, 28 ਸਤੰਬਰ (ਰਣਧੀਰ ਸਿੰਘ ਮਹੋਲੀ, ਰਵਿੰਦਰ ਪੁਰੀ)-ਇਲਾਕੇ ਦੀ ਨਾਮਵਰ ਸੰਸਥਾ ਗੁਰੂ ਨਾਨਕ ਕੰਨਿਆ ਮਹਾਂ-ਵਿਦਿਆਲਾ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਮਲਟੀਵਰਸਿਟੀ ਵਲੋਂ ਆਲਮਗੀਰ ਸਾਹਿਬ ਵਿਖੇ ਪਾਏ ਸਹਿਜ ਪਾਠ ਦੇ ਭੋਗ ਸਮਾਗਮ 'ਚ ਭਾਗ ਲਿਆ | ਪਿ੍ੰ. ...

ਪੂਰੀ ਖ਼ਬਰ »

ਕਿਸਾਨ ਅੰਦੋਲਨ 'ਚ ਸ਼ਾਮਿਲ ਹੋਣਾ ਬਾਬਾ ਨਾਨਕ ਦੇ ਸਿਧਾਂਤਾਂ ਦੀ ਪਹਿਰੇਦਾਰੀ ਹੈ-ਬਾਬਾ ਝਲੂਰ, ਸ਼ੇਰਪੁਰ

ਸ਼ੇਰਪੁਰ, 28 ਸਤੰਬਰ (ਦਰਸ਼ਨ ਸਿੰਘ ਖੇੜੀ)-ਕਿਸਾਨ ਅੰਦੋਲਨ ਕੇਂਦਰ ਦੀ ਮੋਦੀ ਸਰਕਾਰ ਵਲੋਂ ਤਿੰਨ ਕਾਲੇ ਕਾਨੂੰਨਾਂ ਰਾਹੀਂ ਕਿਰਤ ਦੀ ਲੁੱਟ ਖਸੁੱਟ ਦੇ ਵਿਰੁੱਧ ਅਤੇ ਕਿਸਾਨਾਂ ਦੇ ਸਵੈਮਾਣ ਨੂੰ ਬਰਕਰਾਰ ਰੱਖਣ ਲਈ ਕੇਂਦਰ ਸਰਕਾਰ ਵਿਰੁੱਧ ਇਕ ਸਿਧਾਂਤਕ ਲੜਾਈ ਹੈ | ਇਸ ...

ਪੂਰੀ ਖ਼ਬਰ »

ਡਰੇਨ ਦਾ ਪੁਲ ਸਹੀ ਨਾ ਬਣਾਉਣ 'ਤੇ ਕਿਸਾਨਾਂ ਦਿੱਤੀ ਸੰਘਰਸ਼ ਦੀ ਚਿਤਾਵਨੀ

ਭਵਾਨੀਗੜ੍ਹ, 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਕਾਕੜਾ ਤੋਂ ਛੀਟਾਂਵਾਲਾ ਨੂੰ ਨਵੀ ਬਣੀ ਸੜਕ 'ਤੇ ਡ੍ਰੇਨ ਦਾ ਪੁੱਲ ਸਹੀ ਨਾ ਬਣਾਉਣ ਕਾਰਨ ਹਾਦਸੇ ਹੋਣ ਦੇ ਖ਼ਦਸ਼ੇ ਨੂੰ ਲੈ ਕੇ ਕਿਸਾਨ ਆਗੂਆਂ ਨੇ ਪੁਲ ਦਾ ਨਿਰਮਾਣ ਸਹੀ ਕਰਨ ਦੀ ਮੰਗ ਕੀਤੀ | ਜਾਣਕਾਰੀ ...

ਪੂਰੀ ਖ਼ਬਰ »

ਕਰਬਲਾ ਦੇ ਸ਼ਹੀਦਾਂ ਦੀ ਯਾਦ 'ਚ ਸ਼ੀਆ ਸੋਗਵਾਰਾਂ ਨੇ ਮਲੇਰਕੋਟਲਾ ਸ਼ਹਿਰ 'ਚ ਮਾਤਮੀ ਜਲੂਸ ਕੱਢਿਆ

ਮਲੇਰਕੋਟਲਾ, 28 ਸਤੰਬਰ (ਪਰਮਜੀਤ ਸਿੰਘ ਕੁਠਾਲਾ)-ਇਸਲਾਮ ਧਰਮ ਦੇ ਸੰਸਥਾਪਕ ਹਜਰਤ ਮੁਹੰਮਦ ਮੁਸਤਫਾ ਸਲਲਾਹੋ ਅਲੈਹੇਵਸਲਮ ਦੇ ਦੋਹਤਰੇ ਹਜਰਤ ਇਮਾਮ ਹੁਸੈਨ ਦੀ ਕਰਬਲਾ ਦੇ ਮੈਦਾਨ 'ਚ ਹੋਈ ਸ਼ਹਾਦਤ ਨੂੰ ਯਾਦ ਕਰਦਿਆਂ ਮਲੇਰਕੋਟਲਾ ਵਿਖੇ ਸ਼ੀਆ ਭਾਈਚਾਰੇ ਦੇ ਸੈਂਕੜੇ ...

ਪੂਰੀ ਖ਼ਬਰ »

ਬਸੀਰ ਖ਼ਾਨ ਮੁਸਲਿਮ ਵੈੱਲਫੇਅਰ ਕਮੇਟੀ ਦੇ ਬਣੇ ਪ੍ਰਧਾਨ

ਸੰਗਰੂਰ, 28 ਸਤੰਬਰ (ਅਮਨਦੀਪ ਸਿੰਘ ਬਿੱਟਾ)-ਮੁਸਲਿਮ ਵੈੱਲਫੇਅਰ ਕਮੇਟੀ ਬਹਾਦਰਪੁਰ ਦੀ ਚੋਣ ਸਮੂਹ ਮੁਸਲਿਮ ਭਾਈਚਾਰੇ ਦੀ ਸਰਬਸੰਮਤੀ ਨਾਲ ਹੋਈ | ਸਾਬਕਾ ਪ੍ਰਧਾਨ ਸਦੀਕ ਖ਼ਾਨ, ਮੇਲਾ ਖ਼ਾਨ, ਅਜੈਬ ਖ਼ਾਨ, ਜ਼ਿਲ੍ਹਾ ਖ਼ਾਨ, ਸੁੱਖਾ ਖ਼ਾਨ ਆਦਿ ਨੇ ਮੁਸਲਿਮ ਭਾਈਚਾਰੇ ਨੂੰ ...

ਪੂਰੀ ਖ਼ਬਰ »

ਜਸਪਾਲ ਸਿੰਘ ਬਣੇ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ

ਧੂਰੀ, 28 ਸਤੰਬਰ (ਸੰਜੇ ਲਹਿਰੀ, ਦੀਪਕ)-ਜ਼ਿਲ੍ਹਾ ਸੰਗਰੂਰ ਰਿਟਾਇਰਡ ਮਿਉਂਸੀਪਲ ਮੁਲਾਜ਼ਮ ਵੈੱਲਫੇਅਰ ਐਸੋਸੀਏਸ਼ਨ ਦੀ ਇੱਕ ਮੀਟਿੰਗ ਜ਼ਿਲ੍ਹਾ ਮਿਉਂਸਪਲ ਐਸੋਸੀਏਸ਼ਨ ਸੰਗਰੂਰ ਦੇ ਦਫਤਰ ਵਿਖੇ ਹੋਈ, ਜਿਸ 'ਚ ਜਸਪਾਲ ਸਿੰਘ ਭੱਟੀ ਧੂਰੀ ਨੂੰ ਸਰਬਸੰਮਤੀ ਨਾਲ ਯੂਨੀਅਨ ...

ਪੂਰੀ ਖ਼ਬਰ »

ਸਤੀਸ਼ ਕਾਂਸਲ ਨੇ ਭੱਠਲ ਕਾਲਜ ਵਿਖੇ ਪਿ੍ੰਸੀਪਲ ਵਜੋਂ ਅਹੁਦਾ ਸੰਭਾਲਿਆ

ਲਹਿਰਾਗਾਗਾ, 28 ਸਤੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਲਹਿਰਾਗਾਗਾ ਵਿਖੇ ਸਤੀਸ਼ ਕਾਂਸਲ ਨੇ ਬਤੌਰ ਪਿ੍ੰਸੀਪਲ ਆਪਣਾ ਅਹੁਦਾ ਸੰਭਾਲ ਲਿਆ ਹੈ | ਸ੍ਰੀ ਕਾਂਸਲ ਸੰਸਥਾ ਵਿਖੇ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ

ਧਰਮਗੜ੍ਹ, 28 ਸਤੰਬਰ (ਚਹਿਲ) - ਕਲਗ਼ੀਧਰ ਟਰੱਸਟ ਬੜੂ ਸਾਹਿਬ ਵਲੋਂ ਅਕਾਲ ਅਕੈੱਡਮੀ ਫਤਿਹਗੜ੍ਹ ਗੰਢੂਆਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ ਪੁਰਬ ਮਨਾਇਆ ਗਿਆ, ਜਿਸ 'ਚ ਵਿਦਿਆਰਥੀਆਂ ਅਤੇ ਸਟਾਫ਼ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਨ ...

ਪੂਰੀ ਖ਼ਬਰ »

ਆਸਟ੍ਰੇਲੀਆ ਇਸ ਸਾਲ ਦੇ ਅੰਤ ਤੱਕ ਖੋਲ੍ਹ ਦੇਵੇਗਾ ਆਪਣੀਆਂ ਸਰਹੱਦਾਂ-ਸੁਖਵਿੰਦਰ ਸਿੰਘ

ਸੰਗਰੂਰ, 28 ਸਤੰਬਰ (ਅਮਨਦੀਪ ਸਿੰਘ ਬਿੱਟਾ)-ਤਹਿਦਿਲ ਅਕੈਡਮੀ ਦੇ ਡਾਇਰੈਕਟਰ ਸ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਆਸਟ੍ਰੇਲੀਆ ਵਲੋਂ ਇਸ ਵਰੇ੍ਹ ਦੇ ਅੰਤ ਤੱਕ ਆਪਣੀ ਸਰਹੱਦਾਂ ਖੋਲੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਇਸ ਨਾਲ ਕੇਵਲ ਆਸਟ੍ਰੇਲੀਆ ਸਟੂਡੈਂਟ ...

ਪੂਰੀ ਖ਼ਬਰ »

ਪਿੰਡ ਚੂੰਘਾ ਵਿਖੇ 25ਵਾਂ ਸਾਲਾਨਾ ਧਾਰਮਿਕ ਸਮਾਗਮ ਸ਼ੁਰੂ

ਟੱਲੇਵਾਲ, 28 ਸਤੰਬਰ (ਸੋਨੀ ਚੀਮਾ)-ਪਿੰਡ ਚੁੂੰਘਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ 25ਵਾਂ ਧਾਰਮਿਕ ਸਮਾਗਮ ਗੁਰੂ ਘਰ ਦੇ ਮੁੱਖ ਸੇਵਾਦਾਰ ਬਾਬਾ ਨਾਹਰ ਸਿੰਘ ਚੂੰਘਾ ਦੀ ਅਗਵਾਈ ਤੇ ਜਥੇ. ਬਲਦੇਵ ਸਿੰਘ ਚੂੰਘਾ ਦੀ ...

ਪੂਰੀ ਖ਼ਬਰ »

ਮਜ਼ਦੂਰ ਆਗੂ ਭੋਲਾ ਸਿੰਘ ਕਲਾਲ ਮਾਜਰਾ ਦਾ ਸਨਮਾਨ

ਮਹਿਲ ਕਲਾਂ, 28 ਸਤੰਬਰ (ਅਵਤਾਰ ਸਿੰਘ ਅਣਖੀ)-ਸ੍ਰੀ ਗੁਰੂ ਨਾਨਕ ਦੇਵ ਚੈਰੀਟੇਬਲ ਸਲੱਮ ਸੁਸਾਇਟੀ ਦੇ ਮੁਖੀ ਭਾਨ ਸਿੰਘ ਜੱਸੀ ਵਲੋਂ ਮਜ਼ਦੂਰ ਜਮਾਤ ਲਈ ਦਿਨ ਰਾਤ ਅਣਥੱਕ ਮਿਹਨਤ ਕਰਨ ਵਾਲੇ ਪਿੰਡ ਕਲਾਲ ਮਾਜਰਾ ਦੇ ਮਜ਼ਦੂਰ ਆਗੂ ਭੋਲਾ ਸਿੰਘ ਨੂੰ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਸ਼੍ਰੋ.ਅ.ਦ.(ਅ) ਨੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਨੂੰ ਦਿੱਤਾ ਮੰਗ-ਪੱਤਰ

ਬਰਨਾਲਾ, 28 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਜ਼ਿਲ੍ਹਾ ਬਰਨਾਲਾ ਵਲੋਂ ਜ਼ਿਲ੍ਹਾ ਪ੍ਰਧਾਨ ਜਥੇ. ਦਰਸ਼ਨ ਸਿੰਘ ਮੰਡੇਰ ਦੀ ਅਗਵਾਈ ਹੇਠ ਬਾਰ ਐਸੋਸੀਏਸ਼ਨ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਐਡ. ਪੰਕਜ ਬਾਂਸਲ ਨੂੰ ਮੰਗ-ਪੱਤਰ ਦਿੱਤਾ ...

ਪੂਰੀ ਖ਼ਬਰ »

ਹਲਕਾਅ ਵੈਕਸੀਨ ਸਬੰਧੀ ਜਾਗਰੂਕਤਾ ਕੈਂਪ

ਧਨੌਲਾ, 28 ਸਤੰਬਰ (ਜਤਿੰਦਰ ਸਿੰਘ ਧਨੌਲਾ)-ਐਸ.ਐਮ.ਓ. ਧਨੌਲਾ ਮਨੀਸ਼ਾ ਕਪੂਰ ਦੀ ਅਗਵਾਈ ਹੇਠ ਬਲਾਕ ਪੀ.ਐਚ.ਸੀ. ਧਨੌਲਾ ਵਿਖੇ ਇਕ ਰੋਜ਼ਾ ਐਂਟੀ ਰੇਬੀਜ਼ ਡੇਅ ਮਨਾਇਆ ਗਿਆ | ਬੁਲਾਰਿਆਂ ਨੇ ਆਖਿਆ ਕਿ ਆਪਣੇ ਪਾਲਤੂ ਜਾਨਵਰਾਂ ਨੂੰ ਹਲਕਾਅ ਤੋਂ ਬਚਾਅ ਲਈ ਸਮੇਂ-ਸਮੇਂ ਸਿਰ ...

ਪੂਰੀ ਖ਼ਬਰ »

ਬਲਾਕ ਸੰਮਤੀ ਸ਼ਹਿਣਾ ਦੀ ਮੀਟਿੰਗ ਦੌਰਾਨ ਅਹਿਮ ਮਤੇ ਪਾਸ

ਸ਼ਹਿਣਾ, 28 ਸਤੰਬਰ (ਸੁਰੇਸ਼ ਗੋਗੀ)-ਬਲਾਕ ਸੰਮਤੀ ਸ਼ਹਿਣਾ ਦੀ ਮੀਟਿੰਗ ਚੇਅਰਮੈਨ ਪਰਮਜੀਤ ਸਿੰਘ ਮੌੜ ਦੀ ਅਗਵਾਈ ਵਿਚ ਹੋਈ | ਇਸ ਮੌਕੇ ਗੁਰਦੀਪ ਦਾਸ ਬਾਵਾ ਵਾਇਸ ਚੇਅਰਮੈਨ, ਕਮਲਜੀਤ ਕੌਰ ਸੁਪਰਡੈਂਟ, ਚੈਂਚਲ ਸਿੰਘ ਜੇ.ਈ, ਅੰਮਿ੍ਤਪਾਲ ਸਿੰਘ ਸੰਮਤੀ ਪਟਵਾਰੀ, ਅਵਤਾਰ ...

ਪੂਰੀ ਖ਼ਬਰ »

ਸਿੰਗਲਾ ਵਲੋਂ ਯੂਥ ਕਲੱਬ ਨੂੰ ਖੇਡ ਕਿੱਟਾਂ ਦਿੱਤੀਆਂ

ਭਵਾਨੀਗੜ੍ਹ, 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਵਲੋਂ ਭੇਜੀ ਗਰਾਂਟ ਨਾਲ ਪਿੰਡ ਰੋਸ਼ਨਵਾਲਾ ਵਿਖੇ ਸਰਪੰਚ ਪੱਪੂ ਰਾਮ ਵਲੋਂ ਖਿਡਾਰੀਆਂ ਨੂੰ ਵਾਲੀਬਾਲ ਕਿੱਟ ਅਤੇ ...

ਪੂਰੀ ਖ਼ਬਰ »

ਮੋਬਾਈਲ ਗੇਮਾਂ ਤੋਂ ਖਹਿੜਾ ਛੁਡਾਉਣ ਲਈ ਬੱਚਿਆਂ ਦੀਆਂ ਖੇਡਾਂ ਕਰਵਾਈਆਂ

ਸੰਗਰੂਰ, 28 ਸਤੰਬਰ (ਦਮਨਜੀਤ ਸਿੰਘ) - ਸਥਾਨਕ ਅਫ਼ਸਰ ਕਲੋਨੀ ਪਾਰਕ ਕਮੇਟੀ ਵਲੋਂ ਕਲੋਨੀ ਦੇ ਪਾਰਕ ਵਿਚ ਕਲੋਨੀ ਦੇ ਬੱਚਿਆਂ ਦਾ ਚੌਥਾ ਖੇਡ ਮੁਕਾਬਲਾ ਕਰਵਾਇਆ ਗਿਆ | ਪਾਰਕ ਕਮੇਟੀ ਦੇ ਪ੍ਰਧਾਨ ਮਾਸਟਰ ਪਰਮ ਵੇਦ, ਸਰਪ੍ਰਸਤ ਸੁਰਿੰਦਰ ਸਿੰਘ ਭਿੰਡਰ ਅਤੇ ਲੈਕਚਰਾਰ ...

ਪੂਰੀ ਖ਼ਬਰ »

ਭਾਈ ਲੌ ਾਗੋਵਾਲ ਨੇ ਡਾਕਟਰ ਬਣੀ ਅਮਨਦੀਪ ਕੌਰ ਦਾ ਕੀਤਾ ਸਨਮਾਨ

ਲਹਿਰਾਗਾਗਾ, 28 ਸਤੰਬਰ (ਗਰਗ, ਢੀਂਡਸਾ) - ਸ਼ਹਿਰ ਦੇ ਇਕ ਸਾਧਾਰਨ ਪਰਿਵਾਰ ਦੀਆਂ ਬੇਟੀਆਂ ਦੇ ਡਾਕਟਰ ਅਤੇ ਵਕੀਲ ਬਣਨ ਸਬੰਧੀ ਸ਼ੋ੍ਰਮਣੀ ਅਕਾਲੀ ਦਲ ਦੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਪੰਜਾਬ ਐਗਰੋ ਦੇ ਸਾਬਕਾ ਉਪ ਚੇਅਰਮੈਨ ਸਤਪਾਲ ਸਿੰਗਲਾ ਲੜਕੀਆਂ ਨੂੰ ਵਧਾਈ ...

ਪੂਰੀ ਖ਼ਬਰ »

ਦਿਨੇਸ਼ ਬਾਂਸਲ ਨੇ ਵਲੰਟੀਅਰਾਂ ਨਾਲ ਕੀਤਾ ਮਿਲਣੀ ਸਮਾਰੋਹ

ਸੰਗਰੂਰ, 28 ਸਤੰਬਰ (ਧੀਰਜ ਪਸ਼ੋਰੀਆ) - ਆਮ ਆਦਮੀ ਪਾਰਟੀ ਦੇ ਵਲੰਟੀਅਰ ਮਿਲਣੀ ਸਮਾਰੋਹ ਦੌਰਾਨ ਪਾਰਟੀ ਦੇ ਸੀਨੀਅਰ ਆਗੂ ਦਿਨੇਸ ਬਾਂਸਲ ਨੇ ਕਿਹਾ ਕਿ ਚਿਹਰੇ ਬਦਲਣ ਨਾਲ ਰਾਜਨੀਤੀ ਨਹੀਂ ਬਦਲਣੀ, ਅਕਾਲੀ ਕਾਂਗਰਸੀ ਮੌਕਾਪ੍ਰਸਤ ਹਨ, ਇਹਨਾਂ ਨੇ ਹਮੇਸ਼ਾ ਹੀ ਲੋਕਾਂ ਦਾ ...

ਪੂਰੀ ਖ਼ਬਰ »

ਮਿ੍ਤਕ ਦੇਹ ਸੰਭਾਲਣ ਲਈ ਫ਼ਰੀਜਰ ਭੇਟ

ਮੂਲੋਵਾਲ, 28 ਸਤੰਬਰ (ਰਤਨ ਸਿੰਘ ਭੰਡਾਰੀ) - ਨੇੜਲੇ ਪਿੰਡ ਧੰਦੀਵਾਲ ਦੇ ਲੋਕਾਂ ਦੀ ਸਹੂਲਤ ਲਈ ਮਿ੍ਤਕ ਦੇਹ ਨੂੰ ਕੁੱਝ ਸਮਾਂ ਸੰਭਾਲਣ ਲਈ ਬਲਵਿੰਦਰ ਸਿੰਘ ਫੂਡ ਸਪਲਾਈ ਇੰਸਪੈਕਟਰ ਨੇ ਆਪਣੇ ਮਾਤਾ ਤੇਜ ਕੌਰ ਪਤਨੀ ਜੀਤ ਸਿੰਘ ਦੀ ਯਾਦ ਵਿਚ ਪਿੰਡ ਧੰਦੀਵਾਲ ਨੂੰ ਇੱਕ ...

ਪੂਰੀ ਖ਼ਬਰ »

ਸਕੂਲ ਫ਼ਾਰ ਡੈੱਫ਼ ਵਿਖੇ ਕੌਮਾਂਤਰੀ ਡੈੱਫ਼ ਦਿਵਸ ਮਨਾਇਆ

ਬਰਨਾਲਾ, 28 ਸਤੰਬਰ (ਅਸ਼ੋਕ ਭਾਰਤੀ)-ਪਵਨ ਸੇਵਾ ਸੰਮਤੀ ਬਰਨਾਲਾ ਦੇ ਸਕੂਲ ਫ਼ਾਰ ਡੈੱਫ਼ ਵਿਖੇ ਕੌਮਾਂਤਰੀ ਡੈੱਫ਼ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਦੇ ਚਿੱਤਰਕਾਰੀ ਮੁਕਾਬਲੇ ਕਰਵਾਏ ਗਏ | ਬੱਚਿਆਂ ਵਲੋਂ ਵੱਖ-ਵੱਖ ਸੰਦੇਸ਼ ਯੁਵਕ ਚਿੱਤਰ ਬਣਾਏ ਗਏ | ਇਸ ...

ਪੂਰੀ ਖ਼ਬਰ »

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਆਗਾਮੀ ਚੋਣਾਂ ਦੇ ਮੱਦੇਨਜ਼ਰ ਚੋਣ ਅਮਲੇ ਨੂੰ ਤਿਆਰੀਆਂ ਖਿੱਚਣ ਦੀ ਹਦਾਇਤ

ਬਰਨਾਲਾ, 28 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵੋਟਰ ਜਾਗਰੂਕਤਾ ਵਧਾਉਣ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਦੇ ਅਮਲ ਨੂੰ ਨਿਰਪੱਖ, ਪਾਰਦਰਸ਼ੀ ਤੇ ਬਿਹਤਰੀਨ ਤਰੀਕੇ ਨਾਲ ਸਿਰੇ ਚੜ੍ਹਾਉਣ ਲਈ ਜ਼ਿਲ੍ਹਾ ਚੋਣਕਾਰ ...

ਪੂਰੀ ਖ਼ਬਰ »

ਸੂਰਿਆਵੰਸ਼ੀ ਖੱਤਰੀ ਸਭਾ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਵੰਡੀਆਂ ਪੈਨਸ਼ਨਾਂ

ਬਰਨਾਲਾ, 28 ਸਤੰਬਰ (ਅਸ਼ੋਕ ਭਾਰਤੀ)-ਸੂਰਿਆਵੰਸ਼ੀ ਖੱਤਰੀ ਸਭਾ ਬਰਨਾਲਾ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਵਿਧਵਾ ਤੇ ਗੰਭੀਰ ਬਿਮਾਰੀਆਂ ਤੋਂ ਪੀੜਤ ਔਰਤਾਂ ਨੂੰ ਆਰਥਿਕ ਰਾਹਤ ਦੇਣ ਲਈ ਪੈਨਸ਼ਨਾਂ ਵੰਡੀਆਂ ਗਈਆਂ | ਇਸ ਮੌਕੇ ਮੁੱਖ ਮਹਿਮਾਨ ਡਾ: ਲੀਲਾ ਰਾਮ ...

ਪੂਰੀ ਖ਼ਬਰ »

ਜੈਦ ਮਾਰਕੀਟ ਦੇ ਦੁਕਾਨਦਾਰਾਂ ਨੇ ਨਗਰ ਕੌਂਸਲ ਪ੍ਰਧਾਨ ਨਾਲ ਕੀਤੀ ਮੀਟਿੰਗ

ਭਦੌੜ, 28 ਸਤੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਜੈਦ ਮਾਰਕੀਟ ਭਦੌੜ ਦੇ ਦੁਕਾਨਦਾਰਾਂ ਵਲੋਂ ਪਾਣੀ ਦੇ ਨਿਕਾਸ ਨੂੰ ਲੈ ਕੇ ਨਗਰ ਕੌਂਸਲ ਦੇ ਪ੍ਰਧਾਨ ਮਨੀਸ਼ ਗਰਗ ਨਾਲ ਮੀਟਿੰਗ ਕੀਤੀ ਗਈ | ਹੀਰਾ ਲਾਲ ਆੜ੍ਹਤੀਆ, ਤਰਲੋਚਨ ਸਿੰਘ ਰੂਪ, ਲਾਲੀ ਜੈਦ, ਸੋਨੀ ਭਾਈ ਰੂਪਾ, ਗਗਨ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਵਿੱਦਿਅਕ ਸੰਸਥਾਵਾਂ 'ਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ

ਬਰਨਾਲਾ, 28 ਸਤੰਬਰ (ਅਸ਼ੋਕ ਭਾਰਤੀ)-ਐਸ.ਬੀ.ਐਸ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਰਜੀਤਪੁਰਾ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ | ਪਿ੍ੰ. ਕਮਲਜੀਤ ਕੌਰ ਨੇ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਦੇ ਜੀਵਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX