ਤਾਜਾ ਖ਼ਬਰਾਂ


ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵਲੋਂ ਜਗਮੀਤ ਸਿੰਘ ਬਰਾੜ ਨੂੰ ਨੋਟਿਸ
. . .  29 minutes ago
ਚੰਡੀਗੜ੍ਹ, 2 ਦਸੰਬਰ- ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਜਗਮੀਤ ਸਿੰਘ ਬਰਾੜ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ 6 ਦਸੰਬਰ ਨੂੰ ਅਨੁਸ਼ਾਸਨੀ ਕਮੇਟੀ ਸਾਹਮਣੇ...
ਬਹੁਕਰੋੜੀ ਟੈਂਡਰ ਘੁਟਾਲੇ ਵਿਚ ਨਾਮਜ਼ਦ ਸਾਬਕਾ ਮੰਤਰੀ ਆਸ਼ੂ ਦੇ ਨਿੱਜੀ ਸਹਾਇਕ ਦੀ ਅਗਾਉਂ ਜ਼ਮਾਨਤ ਅਰਜ਼ੀ ਸੁਪਰੀਮ ਕੋਰਟ ਵਲੋਂ ਰੱਦ
. . .  about 1 hour ago
ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਬਹੁਕਰੋੜੀ ਟੈਂਡਰ ਘੁਟਾਲੇ ਵਿਚ ਨਾਮਜ਼ਦ ਸਾਬਕਾ ਮੰਤਰੀ ਆਸ਼ੂ ਦੇ ਨਿੱਜੀ ਸਹਾਇਕ ਇੰਦਰਜੀਤ ਸਿੰਘ ਇੰਦੀ ਦੀ ਅਗਾਊਂ ਜ਼ਮਾਨਤ ਦੀ...
ਜੈਵੀਰ ਸ਼ੇਰਗਿੱਲ ਭਾਜਪਾ ਦੇ ਕੌਮੀ ਬੁਲਾਰੇ ਨਿਯੁਕਤ
. . .  about 1 hour ago
ਜੈਵੀਰ ਸ਼ੇਰਗਿੱਲ ਭਾਜਪਾ ਦੇ ਕੌਮੀ ਬੁਲਾਰੇ ਨਿਯੁਕਤ
ਗੁਜਰਾਤ ਚੋਣਾਂ 'ਚ ਬਹੁਮਤ ਹਾਸਲ ਕਰਾਂਗੇ : ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ
. . .  about 1 hour ago
ਅੰਮ੍ਰਿਤਸਰ ਜ਼ਿਲ੍ਹਾ ਕਚਹਿਰੀ ’ਚ ਪੇਸ਼ੀ ਭੁਗਤਣ ਆਏ ਕੈਦੀ ਵਲੋਂ ਭੱਜਣ ਦੀ ਕੋਸ਼ਿਸ
. . .  about 1 hour ago
ਅੰਮ੍ਰਿਤਸਰ, 2 ਦਸੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਜ਼ਿਲ੍ਹਾ ਕਚਹਿਰੀ ’ਚ ਪੇਸ਼ੀ ਭੁਗਤਣ ਆਏ ਕੈਦੀ ਵਲੋਂ ਭੱਜਣ ਦੀ ਕੋਸ਼ਿਸ ਕੀਤੀ ਗਈ, ਪਰ ਮੌਕੇ ’ਤੇ ਮੌਜੂਦ ਲੋਕਾਂ ਅਤੇ ਪੁਲਿਸ ਮੁਲਾਜ਼ਮਾਂ
ਭਾਜਪਾ ਵਲੋਂ ਕੈਪਟਨ ਤੇ ਸੁਨੀਲ ਜਾਖੜ ਨੂੰ ਅਹਿਮ ਜ਼ਿੰਮੇਵਾਰੀ, ਕੌਮੀ ਕਾਰਜਕਾਰਨੀ ਦੇ ਮੈਂਬਰ ਨਿਯੁਕਤ
. . .  about 1 hour ago
ਨਵੀਂ ਦਿੱਲੀ, 2 ਦਸੰਬਰ- ਭਾਜਪਾ ਵਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਸੰਸਦ ਮੈਂਬਰ ਸੁਨੀਲ...
ਪੰਜਾਬ ਸਰਕਾਰ ਮੁਹੱਲਾ ਕਲੀਨਿਕਾਂ ਦੇ ਨਾਂਅ ’ਤੇ ਆਰ. ਐਮ. ਪੀ. ਡਾਕਟਰਾਂ ਨੂੰ ਉਜਾੜਨ ਦੀ ਕੋਸ਼ਿਸ਼ ਨਾ ਕਰੇ- ਡਾ ਰਾਜੇਸ਼ ਸ਼ਰਮਾ
. . .  about 2 hours ago
ਸੰਧਵਾਂ, 2 ਦਸੰਬਰ (ਪ੍ਰੇਮੀ ਸੰਧਵਾਂ)- ਬਲਾਕ ਬੰਗਾ 295 ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਪਿੰਡ ਸੰਧਵਾਂ ਵਿਖੇ ਇਕਾਈ ਆਗੂ ਡਾ. ਹਰਭਜਨ ਸਿੰਘ ਸੰਧੂ ਦੀ ਅਗਵਾਈ ’ਚ ਹੋਈ ਇਕੱਤਰਤਾ ਦੌਰਾਨ ਪ੍ਰਧਾਨ ਡਾ. ਰਾਜੇਸ਼ ਸ਼ਰਮਾ ਬੰਗਾ...
ਜਿਉਂਦ ਮਾਈਨਰ ਰਜਵਾਹੇ ’ਚ ਪਾੜ ਪੈ ਜਾਣ ਕਾਰਨ ਕਣਕ ਦੀ ਫ਼ਸਲ ਪਾਣੀ ’ਚ ਡੁੱਬੀ
. . .  about 3 hours ago
ਤਪਾ ਮੰਡੀ,2 ਦਸੰਬਰ (ਪ੍ਰਵੀਨ ਗਰਗ)- ਬਰਨਾਲਾ ਬਠਿੰਡਾ ਮੁੱਖ ਮਾਰਗ ’ਤੇ ਮਹਿਤਾ ਕੱਟ ਨਜ਼ਦੀਕੀ ਜਿਉਂਦ ਮਾਈਨਰ ਰਜਵਾਹੇ ’ਚ ਪਾੜ ਪੈ ਜਾਣ ਕਾਰਨ 7 ਏਕੜ ਦੇ ਕਰੀਬ...
ਚੋਰਾਂ ਨੇ ਸਕੂਲ ਨੂੰ ਵੀ ਨਹੀਂ ਬਖ਼ਸ਼ਿਆ
. . .  about 3 hours ago
ਚੌਗਾਵਾਂ, 2 ਦਸੰਬਰ (ਗੁਰਵਿੰਦਰ ਸਿੰਘ ਕਲਸੀ)- ਬੀਤੀ ਰਾਤ ਚੋਰਾਂ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਸੋੜੀਆ ਦੇ ਜਿੰਦਰੇ ਤੋੜਕੇ ਜ਼ਰੂਰੀ ਸਮਾਨ ਚੋਰੀ ਕਰਕੇ ਲੈ ਜਾਣ ਦੀ ਖ਼ਬਰ ਹੈ। ਇਸ ਸੰਬੰਧੀ ਸਕੂਲ ਦੀ...
ਪੰਜਾਬ ਪੁਲਿਸ ਦੇ 22 ਕਰਮਚਾਰੀ ਬਤੌਰ ਸੁਪਰਡੈਂਟ ਗ੍ਰੇਡ-2 ਕੀਤੇ ਗਏ ਪਦ ਉੱਨਤ
. . .  about 3 hours ago
ਚੰਡੀਗੜ੍ਹ, 2 ਦਸੰਬਰ-ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ 'ਚ ਕੰਮ ਕਰ ਰਹੇ ਸੀਨੀਅਰ ਸਹਾਇਕ ਦੀ ਸੀਨੀਅਰਤਾ ਦੀ ਸੂਚੀ ਦੇ ਆਧਾਰ 'ਤੇ ਪੁਲਿਸ ਵਿਭਾਗ ਵਲੋਂ ਗਠਿਤ ਕਮੇਟੀ ਦੁਆਰਾ ਸੁਪਰਡੈਂਟ ਗ੍ਰੇਡ-2 ਦੇ ਕਾਡਰ ਵਿਚ 22 ਕਰਮਚਾਰੀਆਂ ਨੂੰ ਪੇਅ ਬੈਂਡ ਰੁਪਏ ਸਮੇਤ ਬਣਦੇ ਭੱਤਿਆਂ ਦੇ ਪ੍ਰਤੀ ਮਹੀਨਾ ਵਿਚ...
ਹਰਿਆਣਾ ਸਰਕਾਰ ਵਲੋਂ ਗੁਰੂ ਘਰਾਂ ’ਚ ਸਰਕਾਰੀ ਦਖ਼ਲ ਬਰਦਾਸ਼ਤ ਨਹੀਂ- ਐਡਵੋਕੇਟ ਧਾਮੀ
. . .  about 3 hours ago
ਅੰਮ੍ਰਿਤਸਰ, 2 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਸਰਕਾਰ ਵਲੋਂ ਨਾਮਜ਼ਦ ਕੀਤੀ ਗਈ 38 ਮੈਂਬਰੀ ਐਡਹਾਕ ਹਰਿਆਣਾ ਗੁਰਦੁਆਰਾ ਪ੍ਰਬੰਧ ਕਮੇਟੀ ਨੂੰ ਮੂਲੋਂ ਰੱਦ...
ਜੰਮੂ ਕਸ਼ਮੀਰ :ਐਲ.ਓ.ਸੀ. ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਹਥਿਆਰ ਤੇ ਸ਼ੱਕੀ ਵਸਤੂਆਂ ਬਰਾਮਦ
. . .  1 minute ago
ਸ੍ਰੀਨਗਰ, 2 ਦਸੰਬਰ-ਆਰਮੀ 8 ਆਰ.ਆਰ. ਅਤੇ ਜੰਮੂ-ਕਸ਼ਮੀਰ ਪੁਲਿਸ ਦੀਆਂ ਪਾਰਟੀਆਂ ਨੇ ਅੱਜ ਐਲ.ਓ.ਸੀ. ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਤਲਾਸ਼ੀ ਦੌਰਾਨ 2 ਏ.ਕੇ.-74 ਰਾਈਫਲਾਂ, 2 ਏ.ਕੇ. ਮੈਗਜ਼ੀਨ, ਏ.ਕੇ. ਦੇ 117 ਰੌਂਦ, 2 ਚੀਨੀ ਪਿਸਤੌਲ...
ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਖ-ਵੱਖ ਪੋਲਿੰਗ ਬੂਥਾਂ 'ਤੇ 30,000 ਸੁਰੱਖਿਆ ਕਰਮਚਾਰੀ ਕੀਤੇ ਜਾਣਗੇ ਤਾਇਨਾਤ
. . .  about 4 hours ago
ਨਵੀਂ ਦਿੱਲੀ, 2 ਦਸੰਬਰ-ਦਿੱਲੀ ਪੁਲਿਸ ਦੇ ਅਧਿਕਾਰੀ ਐਸ.ਪੀ. ਹੁੱਡਾ ਨੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਖ-ਵੱਖ ਪੋਲਿੰਗ ਬੂਥਾਂ 'ਤੇ 30,000 ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਨਾਜ਼ੁਕ...
ਸਮੁੰਦਰੀ ਸਰਹੱਦਾਂ ਦੀ ਰੱਖਿਆ ਲਈ ਮਜ਼ਬੂਤ ਜਲ ਸੈਨਾ ਸਮੇਂ ਦੀ ਮੁੱਖ ਲੋੜ- ਰੱਖਿਆ ਮੰਤਰੀ
. . .  about 4 hours ago
ਮਹਾਂਰਾਸ਼ਟਰ, 2 ਦਸੰਬਰ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੁੰਬਈ ਵਿਚ ਰੱਖਿਆ ਸ਼ਿਪਯਾਰਡ ’ਚ ਰੱਖਿਆ ਮੰਤਰਾਲੇ ਲਈ ਸਲਾਹਕਾਰ ਕਮੇਟੀ ਦੀ ਇਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇੱਥੇ ਬੋਲਦਿਆਂ...
ਗਿ੍ਫ਼ਤਾਰ ਕੀਤਾ ਗਿਆ ਹਰਪ੍ਰੀਤ ਸਿੰਘ ਹੈਪੀ ਨਿਰਦੋਸ਼- ਪਰਿਵਾਰਕ ਮੈਂਬਰ
. . .  about 4 hours ago
ਓਠੀਆਂ, 2 ਦਸੰਬਰ (ਗੁਰਵਿੰਦਰ ਸਿੰਘ ਛੀਨਾ)- ਕੌਮੀ ਜਾਂਚ ਏਜੰਸੀ ਵਲੋਂ ਦਿੱਲੀ ਤੋਂ ਗਿ੍ਫ਼ਤਾਰ ਕੀਤੇ ਗਏ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਪਿੰਡ ਮਿਆਦੀਆਂ ਦੇ ਰਹਿਣ ਵਾਲੇ ਅੱਤਵਾਦੀ ਹਰਪ੍ਰੀਤ ਸਿੰਘ ਮਲੇਸ਼ੀਆ ਜੋ ਲੁਧਿਆਣਾ ਬੰਬ...
ਫੀਫਾ ਵਿਸ਼ਵ ਕੱਪ 'ਚ ਅੱਜ ਦੱਖਣੀ ਕੋਰੀਆ-ਪੁਰਤਗਾਲ, ਘਾਨਾ-ਉਰੂਗੁਏ, ਕੈਮਰੂਨ-ਬ੍ਰਾਜ਼ੀਲ ਤੇ ਸਰਬੀਆ-ਸਵਿਟਜ਼ਰਲੈਂਡ ਦੇ ਮੈਚ
. . .  about 5 hours ago
ਦੋਹਾ, 2 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੋਰੀਆ ਅਤੇ ਪੁਰਤਗਾਲ ਦਾ ਮੈਚ ਰਾਤ 8.30, ਘਾਨਾ ਅਤੇ ਉਰੂਗੁਏ ਦਾ ਰਾਤ 8.30, ਕੈਮਰੂਨ ਅਤੇ ਬ੍ਰਾਜ਼ੀਲ ਦਾ ਰਾਤ 12.30 ਅਤੇ ਸਰਬੀਆ-ਸਵਿਟਜ਼ਰਲੈਂਡ...
ਗੋਲਡੀ ਬਰਾੜ ਨੂੰ ਜਲਦ ਲਿਆਂਦਾ ਜਾਵੇਗਾ ਭਾਰਤ-ਭਗਵੰਤ ਮਾਨ
. . .  about 4 hours ago
ਚੰਡੀਗੜ੍ਹ, 2 ਦਸੰਬਰ-ਮੂਸੇਵਾਲਾ ਹੱਤਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਕੈਲੇਫੋਰਨੀਆ ਪੁਲਿਸ ਵਲੋਂ ਹਿਰਾਸਤ 'ਚ ਲਏ ਜਾਣ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਬਿਆਨ ਵਿਚ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਮੁਖੀ ਹੋਣ ਦੇ ਨਾਤੇ ਮੈਂ ਤਸਦੀਕ...
ਦਿੱਲੀ ਨਗਰ ਨਿਗਮ ਚੋਣਾਂ ਵਾਲੇ ਦਿਨ ਮੈਟਰੋ ਸੇਵਾ ਸਵੇਰੇ 4 ਵਜੇ ਤੋਂ ਹੋਵੇਗੀ ਸ਼ੁਰੂ
. . .  about 6 hours ago
ਨਵੀਂ ਦਿੱਲੀ, 2 ਦਸੰਬਰ-ਡੀ.ਐਮ.ਆਰ.ਸੀ. ਅਨੁਸਾਰ 4 ਦਸੰਬਰ ਨੂੰ ਦਿੱਲੀ ਨਗਰ ਨਿਗਮ ਚੋਣਾਂ ਦੇ ਦਿਨ, ਸਾਰੀਆਂ ਲਾਈਨਾਂ 'ਤੇ ਦਿੱਲੀ ਮੈਟਰੋ ਰੇਲ ਸੇਵਾਵਾਂ ਸਾਰੇ ਟਰਮੀਨਲ ਸਟੇਸ਼ਨਾਂ ਤੋਂ ਸਵੇਰੇ 4 ਵਜੇ ਤੋਂ ਸ਼ੁਰੂ ਹੋਣਗੀਆਂ। ਸਾਰੀਆਂ ਲਾਈਨਾਂ 'ਤੇ ਸਵੇਰੇ 6 ਵਜੇ ਤੱਕ 30 ਮਿੰਟ ਦੇ ਅੰਤਰਾਲ ਨਾਲ ਰੇਲ ਗੱਡੀਆਂ...
ਸ੍ਰੀ ਮੁਕਤਸਰ ਨਾਲ ਸੰਬੰਧਤ ਹੈ ਗੋਲਡੀ ਬਰਾੜ, ਅਮਰੀਕਾ ਵਿਚ ਗ੍ਰਿਫ਼ਤਾਰੀ ਦੀ ਖ਼ਬਰ ਮਗਰੋਂ ਸ਼ਹਿਰ ਵਿਚ ਚਰਚਾ ਦਾ ਮਾਹੌਲ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 2 ਦਸੰਬਰ (ਰਣਜੀਤ ਸਿੰਘ ਢਿੱਲੋਂ)- ਵਿਸ਼ਵ ਪ੍ਰਸਿੱਧ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਹੱਤਿਆ ਕਾਂਡ ਦੇ ਮੁੱਖ ਮਾਸਟਰ ਮਾਈਂਡ ਵਜੋਂ ਜਾਣੇ ਜਾਂਦੇ ਗੋਲਡੀ ਬਰਾੜ ਦੀ ਅਮਰੀਕਾ ਦੇ...
ਗੋਲਡੀ ਬਰਾੜ ਨੂੰ ਹਿਰਾਸਤ 'ਚ ਲਏ ਜਾਣ ਦਾ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵਲੋਂ ਸਵਾਗਤ
. . .  about 6 hours ago
ਮਾਨਸਾ, 2 ਦਸੰਬਰ-ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਮੂਸੇਵਾਲਾ ਹੱਤਿਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਹਿਰਾਸਤ 'ਚ ਲਏ ਜਾਣ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰੈੱਸ ਦੇ ਮਾਧਿਅਮ ਰਾਹੀਂ ਉਨ੍ਹਾਂ ਨੂੰ ਇਹ ਪਤਾ ਲੱਗਾ ਹੈ ਕਿ ਗੋਲਡੀ ਬਰਾੜ ਨੂੰ ਹਿਰਾਸਤ 'ਚ ਲੈ ਲਿਆ...
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਤਖ਼ਤ ਸ੍ਰੀ ਪਟਨਾ ਸਾਹਿਬ ਦਾ ਸਮੁੱਚਾ ਪ੍ਰਬੰਧਕੀ ਬੋਰਡ 6 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ
. . .  about 6 hours ago
ਅੰਮ੍ਰਿਤਸਰ, 2 ਦਸੰਬਰ (ਜਸਵੰਤ ਸਿੰਘ ਜੱਸ)- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਅਤੇ ਪ੍ਰਬੰਧਕੀ ਬੋਰਡ ਦੇ ਚੱਲ ਰਹੇ ਵਿਵਾਦ ਦੌਰਾਨ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ...
ਰਾਸ਼ਟਰੀ ਪ੍ਰਦੂਸ਼ਣ ਰੋਕਥਾਮ ਦਿਵਸ
. . .  about 6 hours ago
ਰਾਸ਼ਟਰੀ ਪ੍ਰਦੂਸ਼ਣ ਰੋਕਥਾਮ ਦਿਵਸ
ਖੇਮਕਰਨ ਸੈਕਟਰ 'ਚ ਇਕ ਪਾਕਿਸਤਾਨੀ ਡਰੋਨ ਸਮੇਤ ਪੰਜ ਪੈਕਟ ਹੈਰੋਇਨ ਬਰਾਮਦ
. . .  about 6 hours ago
ਖੇਮਕਰਨ, 2 ਦਸੰਬਰ (ਰਾਕੇਸ਼ ਕੁਮਾਰ ਬਿੱਲਾ)-ਥਾਣਾ ਖੇਮਕਰਨ ਨੂੰ ਅੱਜ ਸਵੇਰੇ ਫਿਰ ਵੱਡੀ ਸਫਲਤਾ ਮਿਲੀ, ਜਦ ਐਸ.ਐਚ.ਓ ਇੰਸਪੈਕਟਰ ਕੰਵਲਜੀਤ ਰਾਏ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਬੀ.ਐਸ.ਐਫ. ਦੀ ਸਹਾਇਤਾ ਨਾਲ ਸਰਹੱਦ ਦੇ ਪਿੰਡ ਕਲਸ ਦੀ ਡਰੇਨ ਨਜ਼ਦੀਕ ਇਕ ਪਾਕਿਸਤਾਨੀ ਡਰੋਨ...
ਨਸ਼ੇ ਦੀ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 26 ਸਾਲ ਦੇ ਨੌਜਵਾਨ ਦੀ ਮੌਤ
. . .  about 2 hours ago
ਮੰਡੀ ਘੁਬਾਇਆ, 2 ਦਸੰਬਰ (ਅਮਨ ਬਵੇਜਾ)-ਜ਼ਿਲ੍ਹਾ ਫ਼ਾਜ਼ਿਲਕਾ ਦੇ ਅਧੀਨ ਪੈਂਦੀ ਮੰਡੀ ਘੁਬਾਇਆ ਦੇ ਨੇੜਲੇ ਖੇਤਾਂ ਦੇ ਵਿਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 26 ਸਾਲਾਂ ਦੇ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਲਵਪ੍ਰੀਤ ਸਿੰਘ ਪੁੱਤਰ ਜਸਬੀਰ ਸਿੰਘ...
ਗਸ਼ਤ ਦੋਰਾਨ ਪੁਲਿਸ ਪਾਰਟੀ 'ਤੇ ਹਮਲਾ ਕਰਨ 'ਤੇ ਤਿੰਨ ਵਿਅਕਤੀਆ ਖ਼ਿਲਾਫ਼ ਪਰਚਾ ਦਰਜ, 35 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ
. . .  about 6 hours ago
ਚੋਗਾਵਾਂ/ਉਠੀਆ, 2 ਦਸੰਬਰ (ਗੁਰਵਿੰਦਰ ਸਿੰਘ ਕਲਸੀ/ ਗੁਰਵਿੰਦਰ ਸਿੰਘ ਛੀਨਾ)-ਪੁਲਿਸ ਥਾਣਾ ਭਿੰਡੀਸੈਦਾ ਅਧੀਨ ਆਉਦੇ ਸਰਹੱਦੀ ਪਿੰਡ ਭੱਗੂਪੁਰ ਬੇਟ ਵਿਖੇ ਪੁਲਿਸ ਵਲੋਂ ਗਸ਼ਤ ਦੋਰਾਨ 35 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ ਕਰਨ 'ਤੇ ਦੋ ਵਿਅਕਤੀਆਂ ਵਲੋਂ ਸਰਕਾਰੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 14 ਅੱਸੂ ਸੰਮਤ 553

ਜਲੰਧਰ

ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਜਲੰਧਰ, 28 ਸਤੰਬਰ (ਸ਼ਿਵ)- ਭਾਰਤੀ ਜਨਤਾ ਯੁਵਾ ਮੋਰਚਾ (ਭਾਜਯੁਮੋ) ਵਲੋਂ ਸ਼ਹੀਦੇ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ 'ਸੰਕਲਪ ਤਿਰੰਗਾ ਯਾਤਰਾ' ਕੱਢੀ ਗਈ | ਇਹ ਯਾਤਰਾ ਭਾਜਯੁਮੋ ਪ੍ਰਧਾਨ ਬਲਜੀਤ ਸਿੰਘ ਪਿ੍ੰਸ ਦੀ ਪ੍ਰਧਾਨਗੀ 'ਚ ਵਿਸ਼ੇਸ਼ ਰੂਪ ਵਿਚ ਕਪੂਰਥਲਾ ਚੌਕ ਦੇ ਆਦਰਸ਼ ਪੈਲੇਸ ਤੋਂ ਸ਼ੁਰੂ ਹੋ ਕੇ ਭਗਤ ਸਿੰਘ ਚੌਕ ਪੁੱਜੀ | ਯਾਤਰਾ 'ਚ ਭਾਰਤ ਮਾਤਾ ਅਤੇ ਵੰਦੇ ਮਾਤਰਮ ਦੇ ਜੈਕਾਰਿਆਂ ਨਾਲ ਵਾਤਾਵਰਨ ਗੰੂਜ ਉੱਠਿਆ | ਇਸ ਮੌਕੇ ਪ੍ਰਧਾਨ ਸੁਸ਼ੀਲ ਸ਼ਰਮਾ ਨੇ ਕਿਹਾ ਕਿ ਨੌਜਵਾਨਾਂ ਨੂੰ ਭਗਤ ਸਿੰਘ ਦੀ ਸੋਚ ਨੂੰ ਅੱਗੇ ਰੱਖ ਕੇ ਸਮਾਜਿਕ ਕਲਿਆਣ ਦੀਆਂ ਸਰਗਰਮੀਆਂ ਵਿਚ ਸ਼ਾਮਿਲ ਹੋਣਾ ਚਾਹੀਦਾ ਹੈ | ਇਸ ਮੌਕੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਕੇ.ਡੀ. ਭੰਡਾਰੀ, ਸੁਨੀਲ ਜੋਤੀ, ਅਸ਼ੋਕ ਸਰੀਨ, ਅਰਜਨ ਤ੍ਰੇਹਨ, ਭਗਵੰਤ ਪ੍ਰਭਾਕਰ, ਪ੍ਰਦੀਪ ਖੁੱਲਰ, ਮੋਹਿਤ ਹਾਂਡਾ, ਕੁਲਵੰਤ ਸ਼ਰਮਾ, ਪੰਕਜ ਸਾਰੰਗਲ, ਅਮਿਤ ਭਾਟੀਆ, ਅਜੇ ਚੋਪੜਾ, ਵਿਜੇ ਚੱਢਾ, ਚਾਂਦ, ਵਿਕਾਸ ਭਾਰਦਵਾਜ, ਰਾਹੁਲ ਜੁਨੇਜਾ ਤੇ ਹੋਰ ਵੀ ਹਾਜ਼ਰ ਸਨ |
'ਆਪ' ਯੂਥ ਵਿੰਗ ਵਲੋਂ ਨਸ਼ਿਆਂ ਵਿਰੁੱਧ ਮਾਰਚ
ਜਲੰਧਰ, (ਸ਼ਿਵ)- ਆਮ ਆਦਮੀ ਪਾਰਟੀ ਯੂਥ ਵਿੰਗ ਪੰਜਾਬ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ 'ਤੇ ਗੁਰਵਿੰਦਰ ਸਿੰਘ ਗਿੰਦਾ ਉਪ ਪ੍ਰਧਾਨ ਪੰਜਾਬ ਯੂਥ ਵਿੰਗ ਅੰਮਿ੍ਤਪਾਲ ਸਿੰਘ ਸੰਯੁਕਤ ਸਕੱਤਰ ਯੂਥ ਵਿੰਗ ਪੰਜਾਬ, ਰਮਣੀਕ ਰੰਧਾਵਾ ਲੋਕ-ਸਭਾ ਇੰਚਾਰਜ ਜ਼ਿਲ੍ਹਾ, ਹਿੰਮਤ ਸੱਭਰਵਾਲ ਉਪ ਪ੍ਰਧਾਨ ਯੂਥ ਵਿੰਗ ਦੀ ਅਗਵਾਈ ਵਿਚ ਨਸ਼ਿਆਂ ਵਿਰੁੱਧ ਜਾਗਰੂਕਤਾ ਮਾਰਚ ਕੱਢਿਆ ਗਿਆ, ਜਿਸ ਦੀ ਸ਼ੁਰੂਆਤ ਪਟੇਲ ਚੌਕ ਤੋਂ ਕੀਤੀ ਗਈ | ਇਸ ਵਿਚ ਜ਼ਿਲੇ੍ਹ ਦੇ ਵੱਖ-ਵੱਖ ਹਲਕਿਆਂ ਚੋਂ ਲੋਕਾਂ ਨੇ ਵਧ-ਚੜ੍ਹ ਕੇ ਹਿੱਸਾ ਲਿਆ | ਇਸ ਮੌਕੇ ਉਲੰਪੀਅਨ ਸੁਰਿੰਦਰ ਸਿੰਘ ਸੋਢੀ ਹਲਕਾ ਇੰਚਾਰਜ ਤੇ ਜ਼ਿਲ੍ਹਾ ਪ੍ਰਧਾਨ, ਬਲਕਾਰ ਸਿੰਘ ਹਲਕਾ ਇੰਚਾਰਜ ਕਰਤਾਰਪੁਰ, ਡਾ. ਸੰਜੀਵ ਸ਼ਰਮਾ ਬੁਲਾਰਾ, ਮਨਿੰਦਰ ਪਾਬਲਾ ਬਲਾਕ ਪ੍ਰਧਾਨ, ਜ਼ਿਲ੍ਹਾ ਮੀਤ ਪ੍ਰਧਾਨ ਹਰਚਰਨ ਸਿੰਘ ਸੰਧੂ, ਰਤਨ ਸਿੰਘ ਕਕੜਕਲਾਂ ਹਲਕਾ ਇੰਚਾਰਜ, ਤੇਜਿੰਦਰ ਸਿੰਘ ਰਾਮਪੁਰ, ਬਲਬੀਰ ਸਿੰਘ, ਗੁਰਪ੍ਰੀਤ ਕੌਰ ਸੰਯੁਕਤ ਸਕੱਤਰ ਮਹਿਲਾ ਵਿੰਗ ਜ਼ਿਲ੍ਹਾ, ਰਮਨ ਕੁਮਾਰ ਬੰਟੀ ਵਾਰਡ-43, ਸੁੱਚਾ ਸਿੰਘ, ਸੁਰਿੰਦਰ ਸਿੰਘ, ਬਲਬੀਰ ਸਿੰਘ ਆਦਿ ਮੌਜੂਦ ਸਨ |

ਸੁ ਖਬੀਰ ਸਿੰਘ ਬਾਦਲ ਵਲੋਂ ਹਲਕਾ ਸ਼ਾਹਕੋਟ ਤੇ ਸੁਲਤਾਨਪੁਰ ਲੋਧੀ ਦੇ ਵਰਕਰਾਂ ਨਾਲ ਬੰਦ ਕਮਰਾ ਮੀਟਿੰਗ

ਜਲੰਧਰ, 28 ਸਤੰਬਰ (ਜਸਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਵਿਧਾਨ ਸਭਾ ਹਲਕਾ ਸ਼ਾਹਕੋਟ ਤੇ ਸੁਲਤਾਨਪੁਰ ਲੋਧੀ ਦੇ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਕਰਕੇ ਸੰਭਾਵੀ ਉਮੀਦਵਾਰਾਂ ਬਾਰੇ ਉਨ੍ਹਾਂ ਦੀ ਰਾਏ ਲਈ ਗਈ | ਤਕਰੀਬਨ 4-5 ...

ਪੂਰੀ ਖ਼ਬਰ »

ਸਿੰਘੂ ਬਾਰਡਰ 'ਤੇ ਕਿਸਾਨ ਦੀ ਮੌਤ

ਨੂਰਮਹਿਲ, 28 ਸਤੰਬਰ (ਜਸਵਿੰਦਰ ਸਿੰਘ ਲਾਂਬਾ)- ਨਜ਼ਦੀਕੀ ਪਿੰਡ ਖੇਲਾ ਦੇ ਵਸਨੀਕ ਇਕ ਕਿਸਾਨ ਦੀ ਸਿੰਘੂ ਬਾਰਡਰ 'ਤੇ ਮੌਤ ਹੋ ਗਈ ਹੈ | ਬੀ.ਕੇ.ਯੂ. ਕਾਦੀਆਂ ਨੂਰਮਹਿਲ ਬਲਾਕ ਦੇ ਸੀਨੀਅਰ ਸਕੱਤਰ ਕੇਵਲ ਸਿੰਘ ਨੇ ਦੱਸਿਆ ਕਿ ਕਿਸਾਨ ਬਘੇਲ ਰਾਮ, ਜੋ ਪਿੰਡ ਇਕਾਈ ਦੇ ਪ੍ਰਧਾਨ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਐਕਟਿਵਾ ਸਵਾਰ ਕਾਬੂ

ਲਾਂਬੜਾ, 28 ਸਤੰਬਰ (ਪਰਮੀਤ ਗੁਪਤਾ)- ਥਾਣਾ ਸਦਰ ਜਲੰਧਰ ਪੁਲਿਸ ਵਲੋਂ ਨਾਕੇਬੰਦੀ ਦੌਰਾਨ 36 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਐਕਟਿਵਾ ਚਾਲਕ ਨੂੰ ਕਾਬੂ ਕੀਤਾ ਗਿਆ ਹੈ | ਥਾਣਾ ਸਦਰ ਜਲੰਧਰ ਮੁਖੀ ਨੇ ਦੱਸਿਆ ਕਿ ਫਤਿਹਪੁਰ ਚੌਕੀ ਦੀ ਪੁਲੀਸ ਵਲੋਂ ਪ੍ਰਤਾਪਪੁਰਾ ਗੇਟ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਟੈਂਕਰ ਨੇ ਸਾਹਮਣੇ ਆ ਰਹੇ ਕੰਟੇਨਰ ਨੂੰ ਮਾਰੀ ਟੱਕਰ

ਮਕਸੂਦਾਂ, 28 ਸਤੰਬਰ (ਸਤਿੰਦਰ ਪਾਲ ਸਿੰਘ)- ਜਲੰਧਰ ਦੇ ਲੰਮਾ ਪਿੰਡ ਚੌਕ ਵਿਖੇ ਬੀਤੀ ਰਾਤ ਜੰਡੂਸਿੰਘਾ ਰੋਡ ਤੋਂ ਤੇਜ਼ ਰਫਤਾਰ ਟੈਂਕਰ ਨੇ ਸਾਹਮਣੇ ਆ ਰਹੇ ਕੰਟੇਨਰ ਨੂੰ ਟੱਕਰ ਮਾਰ ਦਿੱਤੀ, ਜਿਸ ਵਿਚ ਕੰਟੇਨਰ ਚਾਲਕ ਘਨੱਈਆ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ, ਜਿਸ ਨੂੰ ...

ਪੂਰੀ ਖ਼ਬਰ »

ਛੇੜਖਾਨੀ ਦੇ ਮਾਮਲੇ 'ਚ ਕੈਦ

ਜਲੰਧਰ, 28 ਸਤੰਬਰ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਜਨੀਸ਼ ਗਰਗ ਦੀ ਅਦਾਲਤ ਨੇ ਛੇੜਖਾਨੀ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਤੇਜਿੰਦਰ ਪਾਲ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਪੀ.ਏ.ਪੀ. ਕੰਪਲੈਕਸ, ਜਲੰਧਰ ਨੂੰ 3 ਸਾਲ ਦੀ ਕੈਦ ਅਤੇ 20 ਹਜ਼ਾਰ ਰੁਪਏ ...

ਪੂਰੀ ਖ਼ਬਰ »

ਚੇਅ: ਕੈਪਟਨ ਹਰਮਿੰਦਰ ਸਿੰਘ ਹੋ ਸਕਦੇ ਹਨ ਸੁਲਤਾਨਪੁਰ ਲੋਧੀ ਤੋਂ ਉਮੀਦਵਾਰ!

ਮਿਲਕਫੈੱਡ ਪੰਜਾਬ ਦੇ ਚੇਅਰਮੈਨ ਕੈਪਟਨ ਹਰਮਿੰਦਰ ਸਿੰਘ ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹੋ ਸਕਦੇ ਹਨ | ਆਉਣ ਵਾਲੇ ਦਿਨਾਂ 'ਚ ਉਹ ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਸਕਦੇ ਹਨ | ਕੰਬੋਜ ਭਾਈਚਾਰੇ ਨਾਲ ...

ਪੂਰੀ ਖ਼ਬਰ »

ਅੱਜ ਕੁਝ ਕੇਂਦਰਾਂ 'ਚ ਹੋਵੇਗਾ ਟੀਕਾਰਕਨ

ਜਲੰਧਰ, 28 ਸਤੰਬਰ (ਐੱਮ.ਐੱਸ. ਲੋਹੀਆ)- ਜ਼ਿਲ੍ਹਾ ਸਿਹਤ ਵਿਭਾਗ ਕੋਲ ਹੁਣ ਕੋਵੀਸ਼ੀਲਡ ਟੀਕਿਆਂ ਦਾ ਸਟਾਕ ਤਕਰੀਬਨ ਖ਼ਤਮ ਹੋ ਗਿਆ ਹੈ | ਇਸ ਲਈ ਬੁੱਧਵਾਰ ਨੂੰ ਕੁਝ ਕੁ ਟੀਕਾਕਰਨ ਕੇਂਦਰਾਂ 'ਤੇ ਕੋਵੈਕਸੀਨ ਟੀਕੇ ਹੀ ਲਗਾਏ ਜਾਣਗੇ | ਅੱਜ ਟੀਕਾਕਰਨ ਕੇਂਦਰਾਂ 'ਤੇ ਕਰੀਬ 3 ...

ਪੂਰੀ ਖ਼ਬਰ »

ਵਰਿਆਣਾ ਡੰਪ ਨੂੰ ਲੈ ਕੇ ਬੀ. ਐਂਡ ਆਰ. ਵਿਭਾਗ ਦੀ ਸ਼ਿਕਾਇਤ ਕਰਨਗੇ ਨਿਗਮ ਦੇ ਡਰਾਈਵਰ

ਜਲੰਧਰ, 28 ਸਤੰਬਰ (ਸ਼ਿਵ ਸ਼ਰਮਾ)- ਵਰਿਆਣਾ ਡੰਪ 'ਤੇ ਕੂੜਾ ਸੁੱਟਣ ਜਾਂਦੀਆਂ ਗੱਡੀਆਂ ਨੂੰ ਆ ਰਹੀ ਪ੍ਰੇਸ਼ਾਨੀ ਨੂੰ ਦੇਖਦੇ ਹੋਏ ਨਿਗਮ ਦੇ ਡਰਾਈਵਰ ਯੂਨੀਅਨ ਨੇ ਬੀ. ਐਂਡ ਆਰ. ਵਿਭਾਗ ਨੇ ਮੋਰਚਾ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ | ਨਿਗਮ ਦੇ ਡਰਾਈਵਰ ਯੂਨੀਅਨ ਦੇ ਆਗੂ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਡੀ.ਸੀ. ਦਫ਼ਤਰ ਅੱਗੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ

ਜਲੰਧਰ, 28 ਸਤੰਬਰ (ਹਰਵਿੰਦਰ ਸਿੰਘ ਫੁੱਲ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਸਲਵਿੰਦਰ ਸਿੰਘ ਜਾਣੀਆਂ ਅਤੇ ਸਕੱਤਰ ਗੁਰਮੇਲ ਸਿੰਘ ਰੇੜ੍ਹਵਾਂ ਦੀ ਅਗਵਾਈ 'ਚ ਡੀ..ਰ ਅੱਗੇ ਅਣਮਿਥੇ ਸਮੇਂ ਲਈ ਧਰਨੇ ਦੀ ਸ਼ੁਰੂਆਤ ਕੀਤੀ ਗਈ, ਜਿਸ ...

ਪੂਰੀ ਖ਼ਬਰ »

ਖ਼ਰਾਬ ਨਾ ਹੋ ਜਾਣ ਖ਼ਰੀਦੇ ਗਏ ਨਵੇਂ ਟਿੱਪਰ

ਨਿਗਮ ਵਲੋਂ ਕੂੜਾ ਚੁੱਕਣ ਲਈ ਜਿਹੜੀ ਨਵੀਆਂ ਗੱਡੀਆਂ ਖ਼ਰੀਦੀਆਂ ਗਈਆਂ ਹਨ, ਉਹ ਅਜੇ ਤੱਕ ਸੜਕਾਂ 'ਤੇ ਹੀ ਦੋ ਮਹੀਨੇ ਤੋਂ ਖੜ੍ਹੀਆਂ ਹਨ | ਚੇਤੇ ਰਹੇ ਕਿ ਬੀਮਾ ਨਾ ਹੋਣ ਕਰਕੇ ਗੱਡੀਆਂ ਦੀ ਅਜੇ ਵਰਤੋਂ ਨਹੀਂ ਕੀਤੀ ਜਾ ਸਕੀ ਹੈ | ਦੂਜੇ ਪਾਸੇ ਤਾਂ ਨਿਗਮ ਦੀ ਪੁਰਾਣੀ ...

ਪੂਰੀ ਖ਼ਬਰ »

50 ਲੱਖ ਤੋਂ ਵੱਧ ਰਾਸ਼ੀ ਤੇ ਗਹਿਣੇ ਚੋਰੀ ਕਰ ਚੁੱਕੇ ਗਰੋਹ ਨੂੰ ਪੁਲਿਸ ਨਹੀਂ ਕਰ ਰਹੀ ਕਾਬੂ

ਜਲੰਧਰ, 28 ਸਤੰਬਰ (ਐੱਮ. ਐੱਸ. ਲੋਹੀਆ)- ਪਿਛਲੇ ਕੁਝ ਸਮੇਂ ਤੋਂ ਗੁਰੂ ਤੇਗ ਬਹਾਦਰ ਨਗਰ 'ਚ ਹੋਈਆਂ ਚੋਰੀ ਦੀਆਂ ਵਾਰਦਾਤਾਂ ਦੌਰਾਨ ਪੀੜਤਾਂ ਦੀ 50 ਲੱਖ ਤੋਂ ਵੱਧ ਨਕਦੀ ਅਤੇ ਗਹਿਣੇ ਚੋਰੀ ਹੋ ਚੁੱਕੇ ਹਨ | ਇਹ ਸਾਰੀਆਂ ਵਾਰਦਾਤਾਂ ਇਲਾਕੇ ਦੇ ਸੀ.ਸੀ.ਟੀ.ਵੀ. ਕੈਮਰਿਆਂ 'ਚ ਵੀ ...

ਪੂਰੀ ਖ਼ਬਰ »

ਮਾਤਾ ਕਸ਼ਮੀਰ ਕੌਰ ਦੀ ਬਰਸੀ ਸਮਾਗਮ ਮੌਕੇ ਪੁੱਜੀਆਂ ਵੱਖ-ਵੱਖ ਸ਼ਖ਼ਸੀਅਤਾਂ

ਜਮਸ਼ੇਰ ਖਾਸ, 28 ਸਤੰਬਰ (ਅਵਤਾਰ ਤਾਰੀ)-ਪਿੰਡ ਜਮਸ਼ੇਰ ਖਾਸ ਦੇ ਸਰਪੰਚ ਹਰਿੰਦਰ ਸਿੰਘ (ਬਿੱਟੂ ਸ਼ਾਹ) ਦੀ ਮਾਤਾ ਕਸ਼ਮੀਰ ਕੌਰ ਨਮਿਤ ਬਰਸੀ ਸਮਾਗਮ ਉਨ੍ਹਾਂ ਦੇ ਗ੍ਰਹਿ ਵਿਖੇ ਹੋਇਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਭਾਈ ਜਗਦੀਪ ਸਿੰਘ ਦਰਬਾਰ ...

ਪੂਰੀ ਖ਼ਬਰ »

ਪੰਜਾਬ ਖੇਡ ਵਿਭਾਗ ਵਲੋਂ ਕਾਲਜਾਂ ਦੇ ਖੇਡ ਵਿੰਗਾਂ ਦੇ ਚੋਣ ਟਰਾਇਲ

ਜਲੰਧਰ, 28 ਸਤੰਬਰ (ਸਾਬੀ)- ਪੰਜਾਬ ਖੇਡ ਵਿਭਾਗ ਵਲੋਂ ਸਾਲ 2021-22 ਦੇ ਸੈਸ਼ਨ ਲਈ ਪੰਜਾਬ ਦੀਆਂ ਯੂਨੀਵਰਸਿਟੀਆਂ ਦੇ ਕਾਲਜਾਂ ਦੇ ਖੇਡ ਵਿੰਗਾਂ ਦੇ ਚੋਣ ਟਰਾਇਲ ਜਲੰਧਰ ਦੇ ਵੱਖ-ਵੱਖ ਖੇਡ ਸਟੇਡੀਅਮਾਂ ਦੇ ਵਿਚ ਕਰਵਾਏ ਗਏ | ਇਹ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਖੇਡ ਅਫ਼ਸਰ ...

ਪੂਰੀ ਖ਼ਬਰ »

ਮੱਕੜ ਵਲੋਂ ਸਾਥੀਆਂ ਸਮੇਤ ਸੁਖਬੀਰ ਨਾਲ ਮੁਲਾਕਾਤ

ਜਲੰਧਰ, 28 ਸਤੰਬਰ (ਜਸਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅੱਜ ਜਲੰਧਰ ਫੇਰੀ ਮੌਕੇ ਸਾਬਕਾ ਅਕਾਲੀ ਵਿਧਾਇਕ ਸਰਬਜੀਤ ਸਿੰਘ ਮੱਕੜ ਵਲੋਂ ਉਨ੍ਹਾਂ ਨਾਲ ਵਿਸ਼ੇਸ਼ ਤੌਰ 'ਤੇ ਮੁਲਾਕਾਤ ਕੀਤੀ ਗਈ | ਇਸ ਮੌਕੇ ਮੱਕੜ ਸਮਰਥਕ ਆਗੂਆਂ ਤੇ ...

ਪੂਰੀ ਖ਼ਬਰ »

ਪੋਲੀਓ ਰੋਕੂ ਬੂੰਦਾਂ ਪਿਲਾਉਣ ਦੇ ਮਿੱਥੇ 1,31,761 ਬੱਚਿਆਂ ਦੇ ਟੀਚੇ ਨੂੰ ਸਿਹਤ ਵਿਭਾਗ ਨੇ ਕੀਤਾ ਪਾਰ

ਜਲੰਧਰ, 28 ਸਤੰਬਰ (ਐੱਮ.ਐੱਸ. ਲੋਹੀਆ)- ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਤਹਿਤ ਸਿਹਤ ਵਿਭਾਗ ਨੇ ਜ਼ਿਲ•ੇ ਦੇ 1,31,761 ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਉਣ ਦਾ ਰੱਖਿਆ ਟੀਚਾ ਪਾਰ ਕਰਦੇ ਹੋਏ ਕੁੱਲ 1,31,846 ਬੱਚਿਆਂ ਨੂੰ 'ਦੋ ਬੂੰਦ ਜ਼ਿੰਦਗੀ ਦੇ' ਪਿਲਾਏ ਹਨ | ਇਸ ...

ਪੂਰੀ ਖ਼ਬਰ »

ਸਮਾਰਟ ਸਿਟੀ ਵਲੋਂ ਫਾਇਰ ਬਿ੍ਗੇਡ ਨੂੰ ਅੱਗ ਬੁਝਾਉਣ ਲਈ ਮਸ਼ੀਨ ਭੇਟ

ਜਲੰਧਰ, 28 ਸਤੰਬਰ (ਸ਼ਿਵ)- ਸਮਾਰਟ ਸਿਟੀ ਵਲੋਂ ਅੱਗ ਬੁਝਾਉਣ ਲਈ ਅਤਿ ਆਧੁਨਿਕ ਮਸ਼ੀਨ ਨਿਗਮ ਦੇ ਫਾਇਰ ਬਿ੍ਗੇਡ ਵਿਭਾਗ ਨੂੰ ਭੇਟ ਕੀਤੀ ਹੈ | ਫਾਇਰ ਬਿ੍ਗੇਡ ਐਡਹਾਕ ਕਮੇਟੀ ਦੇ ਚੇਅਰਮੈਨ ਮਨਦੀਪ ਜੱਸਲ ਅਤੇ ਵਿਭਾਗੀ ਅਫ਼ਸਰਾਂ ਦੇ ਸਾਹਮਣੇ ਮਾਹਿਰਾਂ ਵੱਲੋਂ ਇਸ ਮਸ਼ੀਨ ...

ਪੂਰੀ ਖ਼ਬਰ »

3476 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ

ਜਮਸ਼ੇਰ ਖਾਸ, 28 ਸਤੰਬਰ (ਅਵਤਾਰ ਤਾਰੀ)-ਤਿੰਨ ਦਿਨਾਂ ਮਾਈਗ੍ਰੇਟਰੀ ਪਲਸ ਪੋਲੀਓ ਰਾਊਾਡ ਦੇ ਪਹਿਲੇ ਦਿਨ ਬਲਾਕ ਜਮਸ਼ੇਰ ਖਾਸ ਦੀਆਂ 67 ਟੀਮਾਂ ਵਲੋਂ 3476 ਬੱਚਿਆਂ ਨੂੰ ਘਰ-ਘਰ ਜਾ ਕੇ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ | ਇਸ ਦੌਰਾਨ ਸੀਨੀਅਰ ਡਾ. ਹਰਜਿੰਦਰ ਪਾਲ ਬੈਂਸ, ...

ਪੂਰੀ ਖ਼ਬਰ »

ਸੂਰੀਆ ਐਨਕਲੇਵ ਐਕਸਟੈਂਸ਼ਨ ਦੇ ਅਲਾਟੀਆਂ ਵਲੋਂ ਧਰਨਾ

ਜਲੰਧਰ, 28 ਸਤੰਬਰ (ਸ਼ਿਵ)- ਅਲਾਟੀਆਂ ਦੇ ਪਲਾਟਾਂ ਤੋਂ ਕਬਜ਼ੇ ਨਾ ਹਟਾਉਣ ਅਤੇ ਹੁਣ ਤੱਕ ਵਿਕਾਸ ਦੇ ਕੰਮ ਨਾ ਕਰਨ ਤੋਂ ਨਾਰਾਜ਼ ਸੂਰੀਆ ਐਨਕਲੇਵ ਐਕਸਟੈਂਸ਼ਨ ਐਸੋਸੀਏਸ਼ਨ ਦੇ ਅਲਾਟੀਆਂ ਨੇ ਪ੍ਰਧਾਨ ਐਮ.ਐੱਲ. ਸਹਿਗਲ ਦੀ ਪ੍ਰਧਾਨਗੀ ਵਿਚ ਇੰਪਰੂਵਮੈਂਟ ਟਰੱਸਟ ਦਫ਼ਤਰ ...

ਪੂਰੀ ਖ਼ਬਰ »

ਸਕਰਬ ਟਾਇਫ਼ਸ ਦਾ ਇਕ ਹੋਰ ਮਰੀਜ਼, ਗਿਣਤੀ ਹੋਈ 4

ਜਲੰਧਰ, 28 ਸਤੰਬਰ (ਐੱਮ.ਐੱਸ. ਲੋਹੀਆ) - ਜ਼ਿਲ੍ਹੇ 'ਚ ਸਕਰਬ ਟਾਇਫ਼ਸ ਦਾ ਇਕ ਮਰੀਜ਼ ਹੋਰ ਮਿਲਣ ਨਾਲ ਮਰੀਜ਼ਾਂ ਦੀ ਗਿਣਤੀ 4 ਹੋ ਗਈ ਹੈ | ਇਸ ਸਬੰਧੀ ਜ਼ਿਲ੍ਹਾ ਐਪਡੀਮੋਲੋਜਿਸਟ ਡਾ. ਅਦਿਤਿਆ ਨੇ ਦੱਸਿਆ ਕਿ ਉਨ੍ਹਾਂ ਨੂੰ ਪੀ.ਜੀ.ਆਈ. ਚੰਡੀਗੜ੍ਹ ਤੋਂ ਈ-ਮੇਲ ਜ਼ਰੀਏ ਸੂਚਨਾ ...

ਪੂਰੀ ਖ਼ਬਰ »

ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕ 2 ਨੂੰ ਮੁੱਖ ਮੰਤਰੀ ਦੀ ਕੋਠੀ ਦਾ ਕਰਨਗੇ ਘਿਰਾਓ

ਜਲੰਧਰ, 28 ਸਤੰਬਰ (ਰਣਜੀਤ ਸਿੰਘ ਸੋਢੀ)- ਮੈਰੀਟੋਰੀਅਸ ਸਕੂਲਜ਼ ਅਧਿਆਪਕ ਯੂਨੀਅਨ , ਪੰਜਾਬ ਦੀ ਸੂਬਾ ਕਮੇਟੀ ਨੇ ਸਿੱਖਿਆ ਵਿਭਾਗ ਵਿਚ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ 2 ਅਕਤੂਬਰ ਨੂੰ ਪਰਿਵਾਰਾਂ ਸਮੇਤ ਕਾਲੇ ਚੋਲੇ ਪਾ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਖਰੜ ...

ਪੂਰੀ ਖ਼ਬਰ »

ਹਰ ਪਿੰਡ 'ਚ 2 ਤੋਂ 14 ਨਵੰਬਰ ਤੱਕ ਕਰਵਾਏ ਜਾਣਗੇ ਪੈਨ ਇੰਡੀਆ ਅਵੇਅਰਨੈੱਸ ਤੇ ਆਊਟਰੀਚ ਪ੍ਰੋਗਰਾਮ

ਜਲੰਧਰ, 28 ਸਤੰਬਰ (ਚੰਦੀਪ ਭੱਲਾ)- ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਲੰਧਰ ਵਲੋਂ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ 'ਆਜ਼ਾਦੀ ਕਾ ਅੰਮਿ੍ਤ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਜਲੰਧਰ ਸੈਂਟਰਲ ਵਲੋਂ ਖੂਨਦਾਨ ਕੈਂਪ

ਜਲੰਧਰ, 28 ਸਤੰਬਰ (ਹਰਵਿੰਦਰ ਸਿੰਘ ਫੁੱਲ)- ਲਾਇਨਜ਼ ਕਲੱਬ ਜਲੰਧਰ ਸੈਂਟਰਲ ਦੇ ਪ੍ਰਧਾਨ ਆਰ.ਕੇ. ਚਾਵਲਾ ਤੇ ਪ੍ਰੋਜੈਕਟ ਡਾਇਰੈਕਟਰ ਦਮਨਦੀਪ ਸਿੰਘ ਚਾਵਲਾ ਦੀ ਅਗਵਾਈ 'ਚ ਮਾਤਾ ਪ੍ਰੀਤਮ ਕੌਰ ਚੈਰੀਟੇਬਲ ਡਿਸਪੈਂਸਰੀ ਇੰਡਸਟਰੀਅਲ ਏਰੀਆਂ ਵਿਖੇ ਸਵੇਰੇ 9 ਤੋਂ ਦੁਪਹਿਰ 1 ...

ਪੂਰੀ ਖ਼ਬਰ »

ਨਿਸ਼ਾਂਤ ਚੋਪੜਾ ਬਣੇ ਹੋਲਸੇਲ ਕੈਮਿਸਟ ਆਰਗੇਨਾਈਜ਼ੇਸ਼ਨ ਦੇ ਪ੍ਰਧਾਨ

ਜਲੰਧਰ, 28 ਸਤੰਬਰ (ਸ਼ੈਲੀ)- ਨਿਸ਼ਾਂਤ ਚੋਪੜਾ ਦਿਲਕੁਸ਼ਾ ਮਾਰਕੀਟ ਦੇ ਹੋਲਸੇਲ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਚੁਣੇ ਗਏ ਹਨ | ਨਿਸ਼ਾਂਤ ਚੋਪੜਾ ਨੂੰ 130 ਵੋਟਾਂ ਮਿਲੀਆਂ, ਜਦਕਿ ਉਨ੍ਹਾਂ ਦੇ ਵਿਰੋਧੀ ਉਮੀਦਵਾਰ ਗੋਪਾਲ ਕ੍ਰਿਸ਼ਨ ਚੁੱਘ ਨੂੰ 108 ਵੋਟਾਂ ਮਿਲੀਆਂ ਹਨ | ...

ਪੂਰੀ ਖ਼ਬਰ »

ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਲਗਾਇਆ ਜਾਮ

ਜਮਸ਼ੇਰ ਖਾਸ, 28 ਸਤੰਬਰ (ਸੁਰਜੀਤ ਸਿੰਘ ਜੰਡਿਆਲਾ/ਅਵਤਾਰ ਤਾਰੀ)-ਸੱਤਾਧਾਰੀ ਪਾਰਟੀ ਨਾਲ ਸਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਜਮਸ਼ੇਰ ਖਾਸ ਵਿਚ ਜਾਮ ਲਾਇਆ ਗਿਆ | ਪੁਲਿਸ ਅਧਿਕਕਾਰੀਆਂ ਨੂੰ ਦਿੱਤੀ ਦਰਖ਼ਸਾਤ ਵਿਚ ਬੂਟਾ ਸਿੰਘ ਪੁੱਤਰ ਸ਼ਿੰਗਾਰਾ ਸਿੰਘ ਵਾਸੀ ...

ਪੂਰੀ ਖ਼ਬਰ »

ਬਸ਼ੀਰਪੁਰਾ ਰੇਲਵੇ ਫਾਟਕ ਲਾਗੇ ਰੇਲ ਪਟੜੀ ਤੋਂ ਉਤਰਿਆ ਵੇਗਨ

ਚੁਗਿੱਟੀ/ਜੰਡੂਸਿੰਘਾ, 28 ਸਤੰਬਰ (ਨਰਿੰਦਰ ਲਾਗੂ)-ਮੰਗਲਵਾਰ ਦੀ ਦੇਰ ਸ਼ਾਮ ਨੂੰ ਜਲੰਧਰ ਰੇਲਵੇ ਸਟੇਸ਼ਨ ਤੋਂ ਬਸ਼ੀਰਪੁਰਾ ਦੇ ਵਿਚਕਾਰ ਰੇਲ ਪਟੜੀ 'ਤੇ ਮਾਲ ਗੱਡੀ ਦਾ ਇਕ ਵੇਗਨ ਉਤਰ ਜਾਣ ਦਾ ਸਮਾਚਾਰ ਹੈ | ਇਸ ਸਬੰਧੀ ਇਤਲਾਹ ਮਿਲਣ 'ਤੇ ਮੌਕੇ 'ਤੇ ਪਹੁੰਚੇ ਸਬੰਧਿਤ ...

ਪੂਰੀ ਖ਼ਬਰ »

ਇੰਡੀਅਨ ਆਇਲ ਸੁਰਜੀਤ ਹਾਕੀ ਟੂਰਨਾਮੈਂਟ 23 ਤੋਂ

ਜਲੰਧਰ, 28 ਸਤੰਬਰ (ਸਾਬੀ)- 38ਵਾਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ 23 ਅਕਤੂਬਰ ਤੋਂ ਸ਼ੁਰੂ ਹੋ ਰਿਹਾ ਹੈ | ਇਹ ਜਾਣਕਾਰੀ ਸੁਰਜੀਤ ਹਾਕੀ ਸੁਸਾਇਟੀ ਦੇ ਪ੍ਰਧਾਨ ਕਮ ਡੀ.ਸੀ. ਘਣਸ਼ਿਆਮ ਥੋਰੀ ਨੇ ਦੱਸਿਆ ਕਿ ਇਹ ਟੂਰਨਾਮੈਂਟ 'ਲੀਗ-ਕਮ-ਨਾਕਅਉਟ' ਆਧਾਰ ਤੇ ਖੇਡਿਆ ...

ਪੂਰੀ ਖ਼ਬਰ »

ਮਨੋਜ ਅਗਰਵਾਲ ਭਲਾਈ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਨਿਯੁਕਤ

ਜਲੰਧਰ, 28 ਸਤੰਬਰ (ਸ਼ਿਵ)- ਕਾਂਗਰਸ ਦੇ ਸੀਨੀਅਰ ਆਗੂ ਅਤੇ ਮਨੋਜ ਅਗਰਵਾਲ ਨੂੰ ਅਗਰਵਾਲ ਭਲਾਈ ਬੋਰਡ ਵਿਚ ਬਤੌਰ ਸੀਨੀਅਰ ਵਾਇਸ ਚੇਅਰਮੈਨ ਨਿਯੁਕਤ ਕੀਤਾ ਹੈ | ਮਨੋਜ ਅਗਰਵਾਲ ਨੂੰ ਇਹ ਨਿਯੁਕਤੀ ਪੱਤਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਦਿੱਤਾ ਗਿਆ | ਸਾਬਕਾ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਦੋ ਵਿਅਕਤੀ ਝੁਲਸੇ, ਇਕ ਦੀ ਹਾਲਤ ਗੰਭੀਰ

ਚੁਗਿੱਟੀ/ਜੰਡੂਸਿੰਘਾ, 28 ਸਤੰਬਰ (ਨਰਿੰਦਰ ਲਾਗੂ)-ਥਾਣਾ ਰਾਮਾਮੰਡੀ ਅਧੀਨ ਆਉਂਦੇ ਚੁਗਿੱਟੀ ਫਲਾਈਓਵਰ ਲਾਗੇ ਬੇਅੰਤ ਨਗਰ ਰੇਲਵੇ ਫਾਟਕ 'ਤੇ ਬਣ ਰਹੇ ਪੁਲ ਦੇ ਨਿਰਮਾਣ ਸਬੰਧੀ ਚੱਲ ਰਹੇ ਬਿਜਲੀ ਦੇ ਕੰਮ 'ਚ ਰੁੱਝੇ ਹੋਏ ਦੋ ਵਿਅਕਤੀ ਅਚਾਨਕ ਬਿਜਲੀ ਦਾ ਕਰੰਟ ਲੱਗਣ ਕਾਰਨ ...

ਪੂਰੀ ਖ਼ਬਰ »

ਮਾਰਕੀਟ ਦੇ ਮੈਂਬਰਾਂ ਦੇ ਮਸਲੇ ਹੱਲ ਕਰਨੇ ਮੁਢਲਾ ਫ਼ਰਜ਼-ਮਲਿਕ

ਜਲੰਧਰ, 28 ਸਤੰਬਰ (ਸ਼ਿਵ)- ਜਲੰਧਰ ਇਲੈਕਟ੍ਰੀਕਲ ਟਰੇਡਰ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਜੁਆਏ ਮਲਿਕ ਦੀ ਅਗਵਾਈ ਵਿਚ ਤਿੰਨ ਸਾਲ ਬਾਅਦ ਮੈਂਬਰਾਂ ਲਈ ਮਾਰਕੀਟ ਟੂਰ ਦਾ ਪ੍ਰਬੰਧ ਕਰਵਾਇਆ ਗਿਆ | ਜੁਆਏ ਮਲਿਕ ਨੇ ਦੱਸਿਆ ਕਿ ਇਸ ਮਾਰਕੀਟ ਟੂਰ ਵਿਚ ਸਾਰੇ ...

ਪੂਰੀ ਖ਼ਬਰ »

ਮਨੋਜ ਅਗਰਵਾਲ ਬਣੇ ਅਗਰਵਾਲ ਭਲਾਈ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ

ਜਲੰਧਰ, 28 ਸਤੰਬਰ (ਜਸਪਾਲ ਸਿੰਘ)- ਸੀਨੀਅਰ ਕਾਂਗਰਸੀ ਆਗੂ ਮਨੋਜ ਅਗਰਵਾਲ ਨੂੰ ਉਨ੍ਹਾਂ ਦੀਆਂ ਪਾਰਟੀ ਤੇ ਸਮਾਜ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਪਾਰਟੀ ਹਾਈਕਮਾਨ ਵਲੋਂ ਅਗਰਵਾਲ ਭਲਾਈ ਬੋਰਡ ਦਾ ਸੀਨੀਅਰ ਵਾਈਸ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਸੁਰਜੀਤ ਮਹਿਲਾ ਹਾਕੀ ਅਕੈਡਮੀ ਲਈ ਖਿਡਾਰਨਾਂ 'ਚ ਭਾਰੀ ਉਤਸ਼ਾਹ

ਜਲੰਧਰ, 28 ਸਤੰਬਰ (ਸਾਬੀ) ਸੁਰਜੀਤ ਹਾਕੀ ਸੁਸਾਇਟੀ ਦੇ ਉਪਰਾਲੇ ਨਾਲ ਪੰਜਾਬ ਖੇਡ ਵਿਭਾਗ ਵਲੋਂ ਸੁਰਜੀਤ ਹਾਕੀ ਸਟੇਡੀਅਮ ਵਿਖੇ ਹੋਸਟਲ ਦੀ ਸਹੂਲਤ ਨਾਲ ਸੁਰਜੀਤ ਮਹਿਲਾ ਹਾਕੀ ਅਕੈਡਮੀ ਖੋਹਲਣ ਲਈ ਸਾਲ 2021-22 ਦੇ ਸ਼ੈਸ਼ਨ ਲਈ ਅੱਜ ਕਰਵਾਏ ਗਏ ਚੋਣ ਟਰਾਇਲਾਂ ਦੇ ਵਿਚ ...

ਪੂਰੀ ਖ਼ਬਰ »

ਭਾਰਤ ਬੰਦ ਨੂੰ ਸਫਲ ਬਣਾਉਣ ਲਈ ਸਮੂਹ ਜਥੇਬੰਦੀਆਂ ਦਾ ਧੰਨਵਾਦ-ਸਮਰਾ

ਜਲੰਧਰ, 28 ਸਤੰਬਰ (ਜਸਪਾਲ ਸਿੰਘ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਸਮਰਾ, ਮੁੱਖ ਬੁਲਾਰਾ ਜਥੇਦਾਰ ਕਸ਼ਮੀਰ ਸਿੰਘ ਜੰਡਿਆਲਾ ਅਤੇ ਯੂਥ ਵਿੰਗ ਦੇ ਪ੍ਰਧਾਨ ਅਮਰਜੋਤ ਸਿੰਘ ਜੋਤੀ ਜੰਡਿਆਲਾ ਨੇ ਭਾਰਤ ਬੰਦ ਦੇ ਪ੍ਰੋਗਰਾਮ ਨੂੰ ਸਫਲ ...

ਪੂਰੀ ਖ਼ਬਰ »

ਐਲ.ਪੀ.ਯੂ. ਦੇ ਸਕੂਲ ਆਫ਼ ਐਜੂਕੇਸ਼ਨ ਵਲੋਂ ਅੰਤਰਰਾਸ਼ਟਰੀ ਕਾਨਫ਼ਰੰਸ

ਜਲੰਧਰ, 28 ਸਤੰਬਰ (ਰਣਜੀਤ ਸਿੰਘ ਸੋਢੀ)- ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਸਕੂਲ ਆਫ਼ ਐਜੂਕੇਸ਼ਨ ਐਂਡ ਹਿਊਮੈਨਿਟੀਜ਼ ਨੇ 'ਸਮਾਨਤਾ, ਵਿਭਿੰਨਤਾ ਅਤੇ ਸ਼ਮੂਲੀਅਤ : ਮੁੱਦੇ ਅਤੇ ਚੁਨੌਤੀਆਂ' ਵਿਸ਼ੇ 'ਤੇ ਅੰਤਰਰਾਸ਼ਟਰੀ ਕਾਨਫ਼ਰੰਸ ਕਰਵਾਈ ਗਈ, ਜਿਸ 'ਚ ਮੁੱਖ ...

ਪੂਰੀ ਖ਼ਬਰ »

ਕੌਂਸਲਰ ਪਤੀ ਅਨੂਪ ਪਾਠਕ ਨੇ ਫ਼ਾਹਾ ਲਾ ਕੇ ਕੀਤੀ ਖ਼ੁਦਕੁਸ਼ੀ

ਜਲੰਧਰ, 28 ਸਤੰਬਰ (ਐੱਮ.ਐੱਸ. ਲੋਹੀਆ)- ਕੌਂਸਲਰ ਰਾਧਿਕਾ ਪਾਠਕ ਦੇ ਪਤੀ ਅਨੂਪ ਪਾਠਕ ਨੇ ਅੱਜ ਬਾਅਦ ਦੁਪਹਿਰ ਆਪਣੇ ਘਰ 'ਚ ਪੱਖੇ ਨਾਲ ਫ਼ਾਹਾ ਲਾ ਕੇ ਖੁਦਕਸ਼ੀ ਕਰ ਲਈ | ਘਟਨਾ ਦੇ ਸਮੇਂ ਰਾਧਿਕਾ ਪਾਠਕ ਅਤੇ ਉਸ ਦੇ ਦੋਵੇਂ ਲੜਕੇ ਕਰਨ ਪਾਠਕ ਅਤੇ ਅਰਜੁਨ ਪਾਠਕ ਆਪਣੇ-ਆਪਣੇ ...

ਪੂਰੀ ਖ਼ਬਰ »

ਨਿਗਮ ਵਲੋਂ ਨਾਜਾਇਜ਼ ਉਸਾਰੀਆਂ/ਕਾਲੋਨੀਆਂ ਖ਼ਿਲਾਫ਼ ਕਾਰਵਾਈ ਦੀ ਤਿਆਰੀ

ਜਲੰਧਰ, 28 ਸਤੰਬਰ (ਸ਼ਿਵ)- ਹੁਣ ਤੱਕ ਨਾਜਾਇਜ਼ ਉਸਾਰੀਆਂ ਤੇ ਕਾਲੋਨੀਆਂ ਨੂੰ ਲੈ ਕੇ ਨਰਮੀ ਵਾਲਾ ਰੁੱਖ ਅਖ਼ਤਿਆਰ ਕਰਨ ਵਾਲਾ ਨਿਗਮ ਪ੍ਰਸ਼ਾਸਨ ਦਾ ਬਿਲਡਿੰਗ ਵਿਭਾਗ ਆਉਂਦੇ ਸਮੇਂ ਵਿਚ ਨਾਜਾਇਜ਼ ਉਸਾਰੀਆਂ ਅਤੇ ਕਾਲੋਨੀਆਂ ਖ਼ਿਲਾਫ਼ ਕਾਰਵਾਈ ਕਰ ਸਕਦਾ ਹੈ ਕਿਉਂਕਿ ...

ਪੂਰੀ ਖ਼ਬਰ »

ਲਾਲੀ ਇਨਫੋਸਿਸ ਨੇ ਮਨਾਇਆ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ

ਜਲੰਧਰ, 28 ਸਤੰਬਰ (ਹਰਵਿੰਦਰ ਸਿੰਘ ਫੁੱਲ)- ਆਈ.ਟੀ. ਸਿੱਖਿਆ ਦੇ ਖੇਤਰ 'ਚ ਮੋਹਰੀ ਰੋਲ ਅਦਾ ਕਰ ਰਹੀ ਲਾਲੀ ਇਨਫੋਸਿਸ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ | ਇਸ ਮੌਕੇ ਆਜ਼ਾਦੀ ਸੰਘਰਸ਼ ਨਾਲ ਸੰਬੰਧਿਤ ਪ੍ਰਸਤਾਵ ਤੇ ਸਲੋਗਨ ਲਿਖਣ ਦੇ ਮੁਕਾਬਲੇ ਕਰਵਾਏ ...

ਪੂਰੀ ਖ਼ਬਰ »

ਵਿਦਿਆਰਥੀਆਂ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਵਿਸ਼ਾਲ ਮਾਰਚ

ਜਲੰਧਰ, 28 ਸਤੰਬਰ (ਰਣਜੀਤ ਸਿੰਘ ਸੋਢੀ)- ਸਰਬ ਭਾਰਤ ਨੌਜਵਾਨ ਸਭਾ ਤੇ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਪੰਜਾਬ ਵਲੋਂ 'ਰੁਜ਼ਗਾਰ ਪ੍ਰਾਪਤੀ ਮੁਹਿੰਮ' ਦੀ ਲੜੀ ਤਹਿਤ ਪਰਮਗੁਣੀ ਭਗਤ ਸਿੰਘ ਦੇ ਜਨਮ ਦਿਹਾੜੇ 'ਤੇ ਰੁਜ਼ਗਾਰ ਪ੍ਰਾਪਤੀ ਮੁਹਿੰਮ ਦੇ 25 ਸਾਲ ਦੇ ਪੂਰੇ ਹੋਣ 'ਤੇ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਵਲੋਂ ਮੋਮਬੱਤੀ ਮਾਰਚ

ਜਲੰਧਰ, 28 ਸਤੰਬਰ (ਜਸਪਾਲ ਸਿੰਘ)- ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਯੂਥ ਅਕਾਲੀ ਦਲ ਜਲੰਧਰ ਦਿਹਾਤੀ ਦੇ ਪ੍ਰਧਾਨ ਤੇਜਿੰਦਰ ਸਿੰਘ ਨਿੱਝਰ ਦੀ ਅਗਵਾਈ ਹੇਠ ਅੱਜ ਸ਼ਾਮੀ ਇਕ ਵਿਸ਼ਾਲ ਮੋਮਬੱਤੀ ਮਾਰਚ ਕੱਢਿਆ ਗਿਆ, ਜਿਸ ਵਿੱਚ ਵੱਡੀ ਗਿਣਤੀ 'ਚ ਯੂਥ ਅਕਾਲੀ ਦਲ ਦੇ ...

ਪੂਰੀ ਖ਼ਬਰ »

ਡੀ.ਸੀ. ਵਲੋਂ ਪੀੜਤ ਔਰਤ ਨੂੰ 50 ਹਜ਼ਾਰ ਦੀ ਵਿੱਤੀ ਸਹਾਇਤਾ

ਜਲੰਧਰ, 28 ਸਤੰਬਰ (ਚੰਦੀਪ ਭੱਲਾ)-ਬੀਤੇ ਦਿਨੀਂ ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ 'ਤੇ ਸਥਿਤ ਪਿੰਡ ਪਚਰੰਗਾ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਆਪਣੇ ਪਤੀ ਤੇ ਦੋ ਬੱਚਿਆਂ ਨੂੰ ਗੁਆ ਦੇਣ ਵਾਲੀ ਔਰਤ ਅਤੇ ਉਸ ਦੇ ਪੁੱਤਰ ਦੀ ਮਦਦ ਲਈ ਅੱਗੇ ਆਉਂਦਿਆਂ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਡੀ.ਸੀ ਵਲੋਂ ਆਪਣੇ ਦਫ਼ਤਰ ਦੇ ਵੱਖ-ਵੱਖ ਵਿਭਾਗਾਂ ਦਾ ਨਿਰੀਖਣ

ਜਲੰਧਰ, 28 ਸਤੰਬਰ (ਚੰਦੀਪ ਭੱਲਾ)- ਦਫ਼ਤਰੀ ਕੰਮਕਾਜ ਨੂੰ ਹੋਰ ਚੁਸਤ-ਦਰੁੱਸਤ ਬਣਾਉਣ ਅਤੇ ਜ਼ੀਰੋ ਪੈਂਡੈਂਸੀ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵਲੋਂ ਮੰਗਲਵਾਰ ਨੂੰ ਡੀ.ਸੀ. ਦਫ਼ਤਰ ਦੇ ਵੱਖ-ਵੱਖ ਵਿਭਾਗਾਂ ਦਾ ਨਿਰੀਖਣ ਕੀਤਾ ਗਿਆ ਤੇ ...

ਪੂਰੀ ਖ਼ਬਰ »

ਖਸਤਾ ਹਾਲਤ ਸੜਕਾਂ ਤੋਂ ਪ੍ਰੇਸ਼ਾਨ ਸੂਰੀਆ ਇਨਕਲੇਵ ਦੇ ਨਿਵਾਸੀ

ਚੁਗਿੱਟੀ/ਜੰਡੂਸਿੰਘਾ, 28 ਸਤੰਬਰ (ਨਰਿੰਦਰ ਲਾਗੂ)-ਸਥਾਨਕ ਸੂਰੀਆ ਇਨਕਲੇਵ 'ਚ 10 ਮਰਲਾ ਬਲਾਕ ਦੀ ਮੁੱਖ 60 ਫੁੱਟੀ ਰੋਡ ਦੀ ਖਸਤਾ ਹਾਲਤ ਕਾਰਨ ਖੇਤਰ ਵਾਸੀ ਮੁਸ਼ਕਿਲਾਂ ਝੱਲਣ ਲਈ ਮਜਬੂਰ ਹਨ | ਇਸ ਸਬੰਧੀ ਸੂਰੀਆ ਇਨਕਲੇਵ ਵੈੱਲਫ਼ੇਅਰ ਸੁਸਾਇਟੀ ਦੇ ਪ੍ਰਧਾਨ ਓਮ ਦੱਤ ...

ਪੂਰੀ ਖ਼ਬਰ »

ਬੱਧਣ ਜਠੇਰਿਆਂ ਦੀ ਯਾਦ 'ਚ ਕਰਵਾਏ ਮੇਲੇ ਦੌਰਾਨ ਲੱਗੀਆਂ ਰੌਣਕਾਂ

ਚੁਗਿੱਟੀ/ਜੰਡੂਸਿੰਘਾ, 28 ਸਤੰਬਰ (ਨਰਿੰਦਰ ਲਾਗੂ)-ਮੁਹੱਲਾ ਸੰਤ ਨਗਰ, ਸੁੱਚੀ ਪਿੰਡ ਵਿਖੇ ਐਤਵਾਰ ਨੂੰ ਬੱਧਣ ਜਠੇਰਿਆਂ ਦੀ ਯਾਦ 'ਚ ਕਰਵਾਏ ਗਏ ਸਾਲਾਨਾ ਜੋੜ ਮੇਲੇ ਦੌਰਾਨ ਵੱਡੀ ਗਿਣਤੀ 'ਚ ਹੁੰਮ-ਹੁਮਾਕੇ ਪਹੁੰਚੀਆਂ ਸੰਗਤਾਂ ਵਲੋਂ ਰੌਣਕ ਨੂੰ ਵਧਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਦਿਲ ਤੋਂ ਪੈਰਾਂ ਨੂੰ ਜਾਣ ਵਾਲੀ ਨਾੜੀ 'ਚ ਸਮੱਸਿਆ ਨਾਲ ਹੋ ਸਕਦੈ 'ਪੈਰੀਫੈਰਲ ਆਰਟਰੀ ਰੋਗ'

ਜਲੰਧਰ, 28 ਸਤੰਬਰ (ਐੱਮ.ਐੱਸ. ਲੋਹੀਆ)- ਵਿਸ਼ਵ ਦਿਲ ਦਿਵਸ 'ਤੇ ਕੇਅਰਮੈਕਸ ਹਸਪਤਾਲ 'ਚ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਇਸ ਦੌਰਾਨ ਦਿਲ ਦੇ ਰੋਗਾਂ ਦੇ ਮਾਹਿਰ ਡਾ. ਰਮਨ ਚਾਵਲਾ ਨੇ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਦੱਸਿਆ ਕਿ ਦਿਲ ਤੋਂ ਪੈਰਾਂ ਨੂੰ ਖੂਨ ਪਹੁੰਚਾਉਣ ...

ਪੂਰੀ ਖ਼ਬਰ »

ਜਵਾਹਰ ਨਵੋਦਿਆ ਵਿਦਿਆਲਿਆ 'ਚ 6ਵੀਂ ਦੇ ਦਾਖ਼ਲੇ ਲਈ 30 ਨਵੰਬਰ ਤੱਕ ਭਰੇ ਜਾਣਗੇ ਫਾਰਮ

ਮਲਸੀਆਂ, 28 ਸਤੰਬਰ (ਸੁਖਦੀਪ ਸਿੰਘ)- ਨਵੋਦਿਆ ਵਿਦਿਆਲਿਆ ਸਮਿਤੀ ਤੇ ਸਾਖ਼ਰਤਾ ਵਿਭਾਗ ਸਿੱਖਿਆ ਮੰਤਰਾਲੇ ਭਾਰਤ ਸਰਕਾਰ ਵਲੋਂ ਚਲਾਏ ਜਾ ਰਹੇ ਰਿਹਾਇਸ਼ੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ, ਤਲਵੰਡੀ ਮਾਧੋ ਤਹਿਸੀਲ ਸ਼ਾਹਕੋਟ (ਜਲੰਧਰ) ਦੇ ਵਿਦਿਅਕ ਵਰ੍ਹੇ 2022-23 ਲਈ ...

ਪੂਰੀ ਖ਼ਬਰ »

ਵਿਧਾਇਕ ਚੌਧਰੀ ਵਲੋਂ 1 ਕਰੋੜ 72 ਲੱਖ ਦੀ ਗਰਾਂਟ ਦੀ ਪੰਚਾਇਤਾਂ ਨੂੰ ਵੰਡ

ਕਰਤਾਰਪੁਰ, 28 ਸਤੰਬਰ (ਭਜਨ ਸਿੰਘ)- ਹਲਕਾ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਵਲੋਂ ਹਲਕਾ ਕਰਤਾਰਪੁਰ ਦੇ ਪਿੰਡਾਂ ਦੇ ਵਿਕਾਸ ਕਾਰਜ ਤੇਜ਼ ਕਰਨ ਲਈ ਆਰ.ਡੀ.ਐੱਫ. ਸਕੀਮ ਤਹਿਤ ਬਲਾਕ ਕਰਤਾਰਪੁਰ ਦੇ ਪਿੰਡ ਪੱਤੜ-ਖ਼ੁਰਦ, ਭੱਠੇ, ਅੰਬਗੜ੍ਹ, ਬੱਖੂ ਨੰਗਲ, ਨਰਪੁਰ, ਫਤਿਹ ਜਲਾਲ, ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX