ਹੁਸ਼ਿਆਰਪੁਰ, 29 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਪੁਲਿਸ ਵਲੋਂ ਨਸ਼ਾ ਤਸਕਰਾਂ ਨੂੰ ਨੱਥ ਪਾਉਣ ਲਈ ਚਲਾਈ ਵਿਸ਼ੇਸ਼ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ ਨਾਕਾਬੰਦੀ ਦੌਰਾਨ ਪੁਲਿਸ ਨੇ 3 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਤੋਂ ਵੱਡੀ ਮਾਤਰਾ 'ਚ ਹੈਰੋਇਨ, ਡਰੱਗ ਮਨੀ ਤੇ ਇਕ ਕਰੇਟਾ ਕਾਰ ਬਰਾਮਦ ਕੀਤੀ | ਇਸ ਸਬੰਧੀ ਪੁਲਿਸ ਲਾਈਨ ਹੁਸ਼ਿਆਰਪੁਰ ਵਿਖੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਰਵਿੰਦਰਪਾਲ ਸਿੰਘ ਸੰਧੂ ਐੱਸ. ਪੀ. (ਤਫ਼ਤੀਸ਼) ਨੇ ਦੱਸਿਆ ਕਿ ਰਾਕੇਸ਼ ਕੁਮਾਰ ਡੀ.ਐੱਸ.ਪੀ. (ਡੀ), ਇੰਸ: ਸੁਰਜੀਤ ਸਿੰਘ ਇੰਚਾਰਜ ਨਾਰਕੋਟਿਕ ਸੈਲ ਤੇ ਇੰਸ: ਸ਼ਿਵ ਕੁਮਾਰ ਇੰਚਾਰਜ ਸੀ. ਆਈ. ਏ. ਸਟਾਫ਼ ਦੀ ਟੀਮ ਵਲੋਂ ਕਮੇਟੀ ਘਰ ਨਜ਼ਦੀਕ ਕੀਤੀ ਨਾਕਾਬੰਦੀ ਦੌਰਾਨ ਪਵਿੱਤਰ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਹਸਲਪੁਰ ਪਰਹੋਤਾ ਜ਼ਿਲ੍ਹਾ ਪਟਿਆਲਾ, ਸੰਜੇ ਯਾਦਵ ਉਰਫ਼ ਸੰਜੀਵ ਪੁੱਤਰ ਕੋਮਲ ਯਾਦਵ ਵਾਸੀ ਢੰਡਿਆਲ ਰੋਡ ਸੁੰਦਰ ਬਸਤੀ ਜ਼ਿਲ੍ਹਾ ਪਟਿਆਲਾ ਅਤੇ ਨਰਿੰਦਰ ਸਿੰਘ ਉਰਫ਼ ਨਰਿੰਦਰ ਪੁੱਤਰ ਰਣਜੀਤ ਸਿੰਘ ਵਾਸੀ ਪਿੰਡ ਭਾਮੀਆਂ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਨੂੰ ਕਾਰੇਟਾ ਕਾਰ ਨੰ: ਐਚ.ਆਰ.06 ਜ਼ੈਡ-9009 ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 70 ਗ੍ਰਾਮ ਹੈਰੋਇਨ, 10.90 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਗਈ | ਉਨ੍ਹਾਂ ਦੱਸਿਆ ਕਿ ਗਿ੍ਫ਼ਤਾਰ ਕੀਤੇ ਗਏ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਿਟੀ ਹੁਸ਼ਿਆਰਪੁਰ ਵਿਖੇ 21-61-85 ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕਰ ਲਿਆ ਹੈ ਅਤੇ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ | ਉਨ੍ਹਾਂ ਦੱਸਿਆ ਕਿ ਗਿ੍ਫ਼ਤਾਰ ਕੀਤੇ ਗਏ ਕਥਿਤ ਦੋਸ਼ੀ ਪਵਿੱਤਰ ਸਿੰਘ ਤੇ ਸੰਜੇ ਯਾਦਵ ਖ਼ਿਲਾਫ਼ ਪਹਿਲਾਂ ਵੀ ਵੱਖ-ਵੱਖ ਥਾਣਿਆਂ 'ਚ ਐੱਨ. ਡੀ. ਪੀ. ਐੱਸ. ਐਕਟ ਦੇ ਮਾਮਲੇ ਦਰਜ ਹਨ | ਉਨ੍ਹਾਂ ਦੱਸਿਆ ਕਿ ਗਿਰੋਹ ਦਾ ਮੱੁਖ ਸਰਗਨਾ ਅਮਰੀਕ ਸਿੰਘ ਪੁੱਤਰ ਰਘਵੀਰ ਸਿੰਘ ਵਾਸੀ ਸਰਹਿੰਦ ਰੋਡ ਪਟਿਆਲਾ, ਜੋ ਇਹ ਸਾਰਾ ਨਸ਼ਾ ਦਾ ਰੈਕੇਟ ਚਲਾ ਰਿਹਾ ਹੈ, ਦੇ ਖ਼ਿਲਾਫ਼ ਪਹਿਲਾਂ ਵੀ ਐੱਨ. ਡੀ. ਪੀ. ਐੱਸ. ਐਕਟ ਤਹਿਤ ਮੁਕੱਦਮੇ ਦਰਜ ਹਨ | ਉਨ੍ਹਾਂ ਦੱਸਿਆ ਕਿ ਅਮਰੀਕ ਸਿੰਘ 2 ਅਪ੍ਰੈਲ 2021 ਨੂੰ ਥਾਣਾ ਮਾਹਿਲਪੁਰ 'ਚ ਦਰਜ 8 ਕਿੱਲੋਗ੍ਰਾਮ ਹੈਰੋਇਨ ਦੇ ਮਾਮਲੇ 'ਚ ਪੁਲਿਸ ਨੂੰ ਲੋੜੀਂਦਾ ਹੈ |
ਹੁਸ਼ਿਆਰਪੁਰ, 29 ਸਤੰਬਰ (ਬਲਜਿੰਦਰਪਾਲ ਸਿੰਘ)-ਥਾਣਾ ਮਾਡਲ ਟਾਊਨ ਪੁਲਿਸ ਨੇ ਇਲਾਕੇ 'ਚ ਕੀਤੀ ਨਾਕਾਬੰਦੀ ਦੌਰਾਨ ਇਕ ਤਸਕਰ ਨੂੰ ਕਾਬੂ ਕਰਕੇ ਉਸ ਤੋਂ 15 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਕਥਿਤ ਦੋਸ਼ੀ ਦੀ ਪਹਿਚਾਣ ਸ਼ਾਦੀ ਲਾਲ ਉਰਫ਼ ਗੌਸ਼ਾ ਵਾਸੀ ਬਲਵੀਰ ਕਲੋਨੀ ...
ਹੁਸ਼ਿਆਰਪੁਰ, 29 ਸਤੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ 'ਚ ਅੱਜ ਕਿਸੇ ਵੀ ਕੋਰੋਨਾ ਮਰੀਜ਼ ਦੀ ਪੁਸ਼ਟੀ ਨਾ ਹੋਣ ਕਾਰਨ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਪਹਿਲਾਂ ਵਾਲੀ 28702 ਹੀ ਰਹੀ | ਇਸ ਸਬੰਧੀ ਸਿਹਤ ਵਿਭਾਗ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ 1831 ਸੈਂਪਲਾਂ ...
ਹਾਜੀਪੁਰ, 29 ਸਤੰਬਰ (ਜੋਗਿੰਦਰ ਸਿੰਘ)-ਝੋਨੇ ਦੀ ਸਰਕਾਰੀ ਖ਼ਰੀਦ 1 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੀ ਹੈ, ਪਰ ਪੰਜਾਬ ਸਰਕਾਰ ਦੇ ਆਦੇਸ਼ ਅਨੁਸਾਰ ਕਿ ਇਸ ਵਾਰ ਬਾਹਰਲੇ ਸੂਬਿਆਂ ਦੇ ਕਿਸਾਨ ਆਪਣੀ ਜਿਨਸ ਪੰਜਾਬ ਦੀਆਂ ਮੰਡੀਆਂ ਵਿਚ ਨਹੀਂ ਵੇਚ ਸਕਦੇ | ਸਰਕਾਰ ਦੇ ਇਸ ...
ਗੜ੍ਹਸ਼ੰਕਰ, 29 ਸਤੰਬਰ (ਧਾਲੀਵਾਲ)-ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ ਵਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮਿਲ ਕੇ ਮੁੱਖ ਮੰਤਰੀ ਬਣਨ 'ਤੇ ਵਧਾਈ ਦਿੱਤੀ ਤੇ ਹਲਕਾ ਗੜ੍ਹਸ਼ੰਕਰ ਦੇ ਵਿਕਾਸ ਕਾਰਜਾਂ ਬਾਰੇ ਚਰਚਾ ਕੀਤੀ | ਸਾਬਕਾ ਵਿਧਾਇਕ ਗੋਲਡੀ ਵਲੋਂ ਇਸ ...
ਗੜ੍ਹਸ਼ੰਕਰ, 29 ਸਤੰਬਰ (ਧਾਲੀਵਾਲ)-ਪੰਜਾਬ ਸਰਕਾਰ ਵਲੋਂ ਅੱਠਵੀਂ, ਦਸਵੀਂ, ਬਾਹਰਵੀਂ ਤੇ ਆਈ.ਟੀ.ਆਈ. ਪਾਸ ਸਿੱਖਿਆਰਥੀਆਂ ਨੂੰ ਜਾਣਕਾਰੀ ਦੇਣ ਲਈ ਆਈ.ਟੀ.ਆਈ. ਬਗਵਾਈਾ, ਗੜ੍ਹਸ਼ੰਕਰ ਵਿਖੇ ਨੋਡਲ ਆਈ.ਟੀ.ਆਈ. ਵਲੋਂ ਆਪ੍ਰੈਟਸ਼ਿਪ ਟ੍ਰੇਨਿੰਗ ਕੈਂਪ ਲਗਾਇਆ ਗਿਆ | ਕੈਂਪ 'ਚ ...
ਟਾਂਡਾ ਉੜਮੁੜ, 29 ਸਤੰਬਰ (ਭਗਵਾਨ ਸਿੰਘ ਸੈਣੀ)-ਸਬ ਤਹਿਸੀਲ ਟਾਂਡਾ ਵਿਖੇ ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਜੰਗਬੀਰ ਸਿੰਘ ਰਸੂਲਪੁਰ ਦੀ ਅਗਵਾਈ 'ਚ ਪੰਜਾਬ ਸਰਕਾਰ ਖ਼ਿਲਾਫ਼ ਧਰਨਾ ਲਗਾ ਕੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਜੰਗਬੀਰ ਸਿੰਘ ...
ਹੁਸ਼ਿਆਰਪੁਰ, 29 ਸਤੰਬਰ (ਬਲਜਿੰਦਰਪਾਲ ਸਿੰਘ)-ਵਿਸ਼ਵ ਦਿਲ ਦਿਵਸ ਮੌਕੇ 'ਆਪਣੇ ਦਿਲ ਦਾ ਰੱਖੋ ਖਿਆਲ' ਵਿਸ਼ੇ ਤਹਿਤ ਸਿਵਲ ਸਰਜਨ ਡਾ: ਰਣਜੀਤ ਸਿੰਘ ਘੋਤੜਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ: ਜਸਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਜਾਗਰੂਕ ...
ਮਾਹਿਲਪੁਰ, 29 ਸਤੰਬਰ (ਰਜਿੰਦਰ ਸਿੰਘ)-ਥਾਣਾ ਮਾਹਿਲਪੁਰ ਦੀ ਪੁਲਿਸ ਵਲੋਂ ਇੱਕ ਵਿਅਕਤੀ ਕੋਲੋਂ 12 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਨ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਥਾਣਾ ਮੁਖੀ ਸਤਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਥਾਣੇਦਾਰ ਮਹਿੰਦਰ ਪਾਲ ਸਮੇਤ ...
ਦਸੂਹਾ, 29 ਸਤੰਬਰ (ਕੌਸ਼ਲ)-ਦਾਣਾ ਮੰਡੀ ਦਸੂਹਾ ਦੇ ਸਮੂਹ ਆੜ੍ਹਤੀਆਂ ਦੀ ਮੀਟਿੰਗ ਹੋਈ, ਜਿਸ ਵਿਚ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਇਹ ਫ਼ੈਸਲਾ ਕੀਤਾ ਗਿਆ ਕਿ ਇਸ ਵਾਰ ਝੋਨੇ ਦੇ ਸੀਜ਼ਨ ਵਿਚ ਕੋਈ ਵੀ ਆੜ੍ਹਤੀ ਸਰਕਾਰ ਵਲੋਂ ਨਿਰਧਾਰਿਤ 17 ਫ਼ੀਸਦੀ ਨਮੀ ਤੋਂ ਵੱਧ ...
ਹੁਸ਼ਿਆਰਪੁਰ, 29 ਸਤੰਬਰ (ਬਲਜਿੰਦਰਪਾਲ ਸਿੰਘ)-ਥਾਣਾ ਮਾਡਲ ਟਾਊਨ ਪੁਲਿਸ ਨੇ ਇਕ ਔਰਤ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮੁਹੱਲਾ ਟਿੱਬਾ ਸਾਹਿਬ ਦੇ ਵਾਸੀ ਸੁਧੀਰ ਸ਼ਰਮਾ ਨੇ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਦੱਸਿਆ ਕਿ ...
ਭੰਗਾਲਾ, 29 ਸਤੰਬਰ (ਬਲਵਿੰਦਰਜੀਤ ਸਿੰਘ ਸੈਣੀ)-ਸੂਬਾ ਸਰਕਾਰ ਵਿਕਾਸ ਦੇ ਨਾਂਅ 'ਤੇ ਵੱਡੇ-ਵੱਡੇ ਵਾਅਦੇ ਕਰ ਰਹੀ ਹੈ ਕਿ ਅਸੀਂ ਪੰਜਾਬ ਵਿਚ ਵਿਕਾਸ ਕਰਕੇ ਇਕ ਵਾਰ ਫਿਰ ਸਰਕਾਰ ਬਣਾਵਾਂਗੇ, ਪਰ ਜੇਕਰ ਪੰਜਾਬ ਦੀਆਂ ਸੜਕਾਂ 'ਤੇ ਨਜ਼ਰ ਮਾਰੀ ਜਾਵੇ ਤਾਂ ਵਿਕਾਸ ਦੇ ਦਾਅਵਿਆਂ ...
ਐਮਾਂ ਮਾਂਗਟ, 29 ਸਤੰਬਰ (ਗੁਰਾਇਆ)-ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਨਾਲ ਹਰ ਵਰਗ 'ਚ ਭਾਰੀ ਖ਼ੁਸ਼ੀ ਪਾਈ ਜਾ ਰਹੀ ਹੈ | ਗ਼ਰੀਬ ਤਬਕੇ ਨਾਲ ਸੰਬੰਧ ਰੱਖਣ ਵਾਲੇ ਸ. ਚੰਨੀ ਲੋਕਾਂ ਦੀਆਂ ਭਾਵਨਾਵਾਂ ਨੂੰ ਬੜੀ ਚੰਗੀ ਤਰਾਂ ਸਮਝਦੇ ਹਨ | ਇਹ ਪ੍ਰਗਟਾਵਾ ਪਿ੍ੰਸੀਪਲ ...
ਹੁਸ਼ਿਆਰਪੁਰ, 29 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਰਕਾਰ ਦੀਆਂ ਟਾਲ-ਮਟੋਲ ਦੀਆਂ ਨੀਤੀਆਂ ਤੋਂ ਤੰਗ ਆ ਕੇ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਵਲੋਂ 2 ਅਕਤੂਬਰ ਨੂੰ ਸੂਬਾ ਪੱਧਰੀ ਰੋਸ ਰੈਲੀ ਕਰਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਚੰਡੀਗੜ੍ਹ ...
ਮੁਕੇਰੀਆਂ, 29 ਸਤੰਬਰ (ਰਾਮਗੜ੍ਹੀਆ)-ਇਕ ਪਾਸੇ ਕਿਸਾਨ ਕੇਂਦਰ ਸਰਕਾਰ ਵਲੋਂ ਬਣਾਏ ਗਏ ਖੇਤੀਬਾੜੀ ਦੇ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਕਰੀਬ ਇਕ ਸਾਲ ਤੋਂ ਦਿੱਲੀ ਦੇ ਬਾਰਡਰਾਂ ਸਮੇਤ ਟੋਲ ਪਲਾਜ਼ਿਆਂ 'ਤੇ ਦਿਨ-ਰਾਤ ਰੋਸ ਧਰਨੇ ਦੇ ਰਹੇ ਹਨ ਤੇ ...
ਦਸੂਹਾ, 29 ਸਤੰਬਰ (ਕੌਸ਼ਲ)-1 ਅਕਤੂਬਰ 2021 ਨੂੰ ਰੀਲੀਜ਼ ਹੋਣ ਵਾਲੀ ਹਿੰਦੀ ਫ਼ਿਲਮ ਭਵਾਈ (ਰਾਵਣ ਲੀਲ੍ਹਾ) ਵਿਚ ਮਾਤਾ ਸੀਤਾ ਦਾ ਰੋਲ ਕਰਨ ਵਾਲੀ ਕਲਾਕਾਰ ਤੇ ਰਾਵਣ ਦਾ ਰੋਲ ਕਰਨ ਵਾਲੇ ਕਲਾਕਾਰ ਦਾ ਅਫੇਅਰਜ਼ ਦਿਖਾ ਕੇ ਸਮੁੱਚੇ ਹਿੰਦੂ ਸਮਾਜ ਦੀਆਂ ਧਾਰਮਿਕ ਭਾਵਨਾਵਾਂ ...
ਹੁਸ਼ਿਆਰਪੁਰ, 29 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਿਹਤ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਬਲਦੇਵ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ 'ਚ ਦਿਲ ਨੂੰ ਸਿਹਤਮੰਦ ਰੱਖਣ ਲਈ ਆਮ ਲੋਕਾਂ ਨੂੰ ਜਾਗਰੂਕ ਕਰਨ ਹਿੱਤ ਪੀ.ਐਚ.ਸੀ. ਚੱਕੋਵਾਲ ...
ਨਸਰਾਲਾ, 29 ਸਤੰਬਰ (ਸਤਵੰਤ ਸਿੰਘ ਥਿਆੜਾ)-ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜਿੱਥੇ ਹਰ ਵਰਗ ਨੂੰ ਆਪਣੇ ਨਾਲ ਲੈ ਕੇ ਚੱਲਣ ਦਾ ਤਹੱਈਆ ਕੀਤਾ ਹੈ, ਉੱਥੇ ਹੀ ਕਿਸਾਨ, ਮਜ਼ਦੂਰ, ਮੁਲਾਜ਼ਮ ਹਰ ਵਰਗ ਦੇ ਚਿਹਰੇ ਤੇ ਇੱਕ ਨਵੀਂ ਆਸ ਦੀ ਕਿਰਣ ਜਾਗੀ ...
ਦਸੂਹਾ, 29 ਸਤੰਬਰ (ਭੁੱਲਰ)-ਆਮ ਆਦਮੀ ਪਾਰਟੀ ਯੂਥ ਵਿੰਗ ਵਲੋਂ ਨਸ਼ਿਆਂ ਦੇ ਖ਼ਿਲਾਫ਼ ਨੌਜਵਾਨਾਂ ਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਮਾਰਚ ਕੱਢਿਆ ਗਿਆ, ਜੋ ਸ਼ਹੀਦ ਭਗਤ ਸਿੰਘ ਮਾਰਕੀਟ ਦਸੂਹਾ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਮੇਨ ਬਾਜ਼ਾਰ ਤੋਂ ਹੁੰਦਾ ਹੋਇਆ ...
ਹੁਸ਼ਿਆਰਪੁਰ, 29 ਸਤੰਬਰ (ਬਲਜਿੰਦਰਪਾਲ ਸਿੰਘ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੋਆਬਾ ਵਲੋਂ ਲਾਚੋਵਾਲ ਟੋਲ ਪਲਾਜ਼ੇ 'ਤੇ ਲਗਾਏ ਧਰਨੇ ਦੌਰਾਨ ਨਵ-ਨਿਯੁਕਤ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ ਵਲੋਂ ...
ਮੁਕੇਰੀਆਂ, 29 ਸਤੰਬਰ (ਰਾਮਗੜ੍ਹੀਆ)-ਕਮਾਕਸ਼ੀ ਖੁੱਲਰ ਵਾਸੀ ਮੁਕੇਰੀਆਂ ਜੋ ਕਿ 4 ਸਾਲ 10 ਮਹੀਨਿਆਂ ਦੀ ਹੈ, ਨੇ ਸਿਰਫ਼ 5 ਮਿੰਟ 10 ਸੈਕੰਡ ਵਿਚ 41 ਕਵਿਤਾਵਾਂ ਬੋਲ ਕੇ ਇੰਡੀਆ ਬੁੱਕ ਆਫ਼ ਰਿਕਾਰਡ ਵਿਚ ਨਾ ਦਰਜ ਕਰਵਾਇਆ | ਕਮਾਕਸ਼ੀ ਖੁੱਲਰ ਦੇ ਪਿਤਾ ਮਾਹਿਲ ਖੁੱਲਰ, ਮਾਤਾ ...
ਮੁਕੇਰੀਆਂ, 29 ਸਤੰਬਰ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲਾ ਬਖ਼ਸ਼ ਵਿਖੇ ਕਾਲਜ ਪਿ੍ੰਸੀਪਲ ਡਾ. ਕਰਮਜੀਤ ਕੌਰ ਬਰਾੜ ਦੀ ਅਗਵਾਈ ਵਿਚ ਐੱਨ. ਐੱਸ. ਐੱਸ. ਦਿਵਸ ਦੇ ਮੌਕੇ 'ਤੇ ਵਿਦਿਆਰਥਣਾਂ ਨੇ ਵੱਖ-ਵੱਖ ਗਤੀਵਿਧੀਆਂ ਕਰਕੇ ਪ੍ਰੋਗਰਾਮ 'ਚ ਭਾਗ ਲਿਆ | ਇਸ ਮੌਕੇ ...
ਹੁਸ਼ਿਆਰਪੁਰ, 29 ਸਤੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕਾਂ ਦੀ ਸਹੂਲਤ ਲਈ ਪੋਿਲੰਗ ਬੂਥਾਂ 'ਤੇ ਲੋੜੀਂਦੀਆਂ ਸਹੂਲਤਾਂ ਯਕੀਨੀ ਬਣਾਈਆਂ ਜਾਣਗੀਆਂ ਤਾਂ ਜੋ ...
ਹੁਸ਼ਿਆਰਪੁਰ, 29 ਸਤੰਬਰ (ਬਲਜਿੰਦਰਪਾਲ ਸਿੰਘ/ਨਰਿੰਦਰ ਸਿੰਘ ਬੱਡਲਾ)-ਸੂਬੇ 'ਚ ਜਿਸ ਤਰ੍ਹਾਂ ਕਾਂਗਰਸ ਸਰਕਾਰ ਕਾਰਗੁਜ਼ਾਰੀ ਨੂੰ ਲੈ ਕੇ ਪਾਰਟੀ ਦਾ ਕਾਟੋ-ਕਲੇਸ਼ ਸਿਖ਼ਰ 'ਤੇ ਪਹੁੰਚ ਚੁੱਕਾ ਹੈ, ਉਸ ਤੋਂ ਇਹ ਸਾਬਿਤ ਹੁੰਦਾ ਹੈ ਕਿ ਕਾਂਗਰਸੀ ਆਗੂਆਂ ਨੂੰ ਸੂਬਾ ਵਾਸੀਆਂ ...
ਹਰਿਆਣਾ, 29 ਸਤੰਬਰ (ਹਰਮੇਲ ਸਿੰਘ ਖੱਖ)-ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਜਿਹੜਾ ਡੀ.ਜੀ.ਪੀ. ਲਗਾਇਆ ਉਸ ਵਲੋਂ ਬਾਦਲਾਂ ਦੇ ਕਹਿਣ 'ਤੇ ਬਰਗਾੜੀ ਕੇਸ ਨਾਲ ਸਬੰਧਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਾਂਭ ਸੰਭਾਲ ਕਰਦੇ ਜਸਵਿੰਦਰ ਸਿੰਘ ਤੇ ਰੁਪਿੰਦਰ ਸਿੰਘ 'ਤੇ ਝੂਠੇ ਕੇਸ ...
ਐਮਾਂ ਮਾਂਗਟ, 29 ਸਤੰਬਰ (ਗੁਰਾਇਆ)-ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪਿੰਡ ਚੱਕ ਅੱਲਾ ਬਖ਼ਸ਼ ਵਾਸੀਆਂ ਤੇ ਐੱਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਬਾਬਾ ਮਿੰਡ ਦੀ ਯਾਦ ਵਿਚ ਛਿੰਝ ਮੇਲਾ ਸ਼ਰਧਾ ਤੇ ਭਾਵਨਾ ਨਾਲ ਕਰਵਾਇਆ ਗਿਆ | ਸਵੇਰ ਸਮੇਂ ਬਾਬਾ ਮਿੰਡ ਜੀ ਦੇ ਅਸਥਾਨ 'ਤੇ ...
ਹੁਸ਼ਿਆਰਪੁਰ, 29 ਸਤੰਬਰ (ਨਰਿੰਦਰ ਸਿੰਘ ਬੱਡਲਾ)-ਦਿਵਆਂਗ ਵਿਅਕਤੀਆਂ ਨੂੰ ਮਿਲਣ ਵਾਲੀਆਂ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸਹੂਲਤਾਂ ਦੀ ਪ੍ਰਾਪਤੀ ਲਈ ਲੋੜੀਂਦੇ ਦਸਤਾਵੇਜ਼ ਮੌਕੇ 'ਤੇ ਹੀ ਬਣਾ ਕੇ ਦੇਣ ਦੇ ਮਕਸਦ ਨਾਲ ਸਮਾਜਿਕ ਸੁਰੱਖਿਆ ਵਿਭਾਗ ਵਲੋਂ ਸੀ.ਐੱਚ.ਸੀ. ...
ਟਾਂਡਾ ਉੜਮੁੜ, 29 ਸਤੰਬਰ (ਕੁਲਬੀਰ ਸਿੰਘ ਗੁਰਾਇਆ)-ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਹਲਕਾ ਇੰਚਾਰਜ ਮਨਜੀਤ ਸਿੰਘ ਦਸੂਹਾ ਨੂੰ ਉਸ ਵੇਲੇ ਵੱਡੀ ਮਜ਼ਬੂਤੀ ਮਿਲੀ ਜਦੋਂ ਬੇਟ ਖੇਤਰ ਦੇ ਪਿੰਡ ਮਾਨਪੁਰ ਦੇ ਸਰਪੰਚ ਸੰਤੋਖ ਸਿੰਘ ਦੀ ਅਗਵਾਈ ਵਿਚ ਮੈਂਬਰ ਪੰਚਾਇਤ ਤੇ ਹੋਰ ...
ਕੋਟਫ਼ਤੂਹੀ, 29 ਸਤੰਬਰ (ਅਟਵਾਲ)-ਸਥਾਨਕ ਬਿਸਤ ਦੁਆਬ ਨਹਿਰ ਉੱਪਰ ਚੱਲ ਰਹੇ ਸੜਕ ਦੇ ਕੰਮ ਦੌਰਾਨ ਇਕ 10 ਟਾਇਰ ਟਿੱਪਰ ਦੇ ਪਲਟ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਬਾਅਦ ਦੁਪਹਿਰ ਕੋਟਫ਼ਤੂਹੀ ਤੋਂ ਮੇਹਟੀਆਣਾ ਬਣ ਰਹੀ ਸੜਕ ਉੱਪਰ ਚੱਲ ਰਹੇ ਕੰਮ ਦੌਰਾਨ 10 ...
ਹਾਜੀਪੁਰ, 29 ਸਤੰਬਰ (ਜੋਗਿੰਦਰ ਸਿੰਘ)-ਕੋਹਿਨੂਰ ਇੰਟਰਨੈਸ਼ਨਲ ਸਕੂਲ ਪਨਖੂਹ ਵਿਖੇ ਪਿ੍ੰਸੀਪਲ ਹਰਪ੍ਰੀਤ ਪੰਧੇਰ ਦੀ ਅਗਵਾਈ ਹੇਠ ਕਿੰਡਰ ਗਾਰਟਨ ਦੇ ਵਿਦਿਆਰਥੀਆਂ ਦੇ ਕਵਿਤਾ ਉਚਾਰਣ ਮੁਕਾਬਲੇ ਕਰਵਾਏ ਗਏ, ਜਿਸ ਵਿਚ ਸਕੂਲ ਦੇ ਕਿੰਡਰਗਾਰਟਨ ਦੇ ਨੰਨ੍ਹੇ ਮੰੁਨੇ ...
ਅੱਡਾ ਸਰਾਂ, 29 ਸਤੰਬਰ (ਹਰਜਿੰਦਰ ਸਿੰਘ ਮਸੀਤੀ)-ਹਲਕਾ ਇੰਚਾਰਜ ਉੜਮੁੜ ਟਾਂਡਾ ਸ੍ਰੋਮਣੀ ਅਕਾਲੀ ਦਲ ਸੰਯੁਕਤ ਮਨਜੀਤ ਸਿੰਘ ਦਸੂਹਾ ਵਲੋਂ ਚਲਾਈਆ ਲੋਕ ਭਲਾਈ ਦੀਆਂ ਸਕੀਮਾ ਤਹਿਤ ਪਿੰਡ ਝਾਂਵਾ ਦੇ ਲੋੜਵੰਦ ਮਰੀਜ ਬਲਵੀਰ ਸਿੰਘ ਦੇ ਇਲਾਜ ਲਈ ਉਸ ਦੇ ਪਰਿਵਾਰ ਨੂੰ 10 ...
ਨਸਰਾਲਾ, 29 ਸਤੰਬਰ (ਸਤਵੰਤ ਸਿੰਘ ਥਿਆੜਾ)-ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸੂਬੇ ਦੀ ਵਾਂਗਡੋਰ ਸੰਭਾਲਣ ਦੀ ਖੁਸ਼ੀ ਵਿਚ ਪਿੰਡ ਮੰਡਿਆਲਾਂ ਵਿਖੇ ਗ੍ਰਾਮ ਪੰਚਾਇਤ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਦੇ ਗੁਰਦੁਆਰਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX