ਤਾਜਾ ਖ਼ਬਰਾਂ


ਆਈ.ਪੀ.ਐੱਲ.2022 : ਬੈਂਗਲੌਰ ਨੇ ਗੁਜਰਾਤ ਨੂੰ 8 ਵਿਕਟਾਂ ਨਾਲ ਹਰਾਇਆ
. . .  1 day ago
ਫਰਾਂਸ : ਅਨੁਰਾਗ ਠਾਕੁਰ ਨੇ ਭਾਰਤ-ਬੰਗਲਾਦੇਸ਼ ਸਹਿ-ਨਿਰਮਿਤ ਬਾਇਓਪਿਕ 'ਮੁਜੀਬ: ਦਿ ਮੇਕਿੰਗ ਆਫ਼ ਏ ਨੇਸ਼ਨ' ਦੇ ਟ੍ਰੇਲਰ ਕੀਤਾ ਲਾਂਚ
. . .  1 day ago
ਦਿੱਲੀ ਪੁਲਿਸ ਨੇ 3 ਸ਼ਾਰਪਸ਼ੂਟਰਾਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 19 ਮਈ - ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਦੱਸਿਆ ਕਿ ਦਿੱਲੀ 'ਚ ਹੋਈ ਗੋਲੀਬਾਰੀ ਤੋਂ ਬਾਅਦ 3 ਸ਼ਾਰਪਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਤਿੰਨੋਂ ਨੀਰਜ ਬਵਾਨਾ, ਟਿੱਲੂ ਤਾਜਪੁਰੀ ਅਤੇ ਪਰਵੇਸ਼ ਮਾਨ ...
ਆਈ.ਪੀ.ਐੱਲ.2022 : ਗੁਜਰਾਤ ਨੇ ਬੈਂਗਲੌਰ ਨੂੰ 169 ਦੌੜਾਂ ਦਾ ਦਿੱਤਾ ਟੀਚਾ
. . .  1 day ago
ਕਾਂਗਰਸ ਨੇ ਮੇਰਾ ਦਿਲ ਤੋੜਿਆ - ਪ੍ਰਧਾਨ ਮੰਤਰੀ ਮੋਦੀ ਨੇ ਪੰਜਾਬੀਅਤ ਦੇ ਜਜ਼ਬਾਤ ਨੂੰ ਸਮਝਿਆ ਤੇ ਸਤਿਕਾਰਿਆ - ਸੁਨੀਲ ਜਾਖੜ
. . .  1 day ago
ਅਫਗਾਨਿਸਤਾਨ : ਚਿਹਰਾ ਢੱਕ ਕੇ ਪੜ੍ਹੇਗੀ ਟੀ.ਵੀ. ਐਂਕਰ, ਤਾਲਿਬਾਨ ਦਾ ਨਵਾਂ ਫ਼ਰਮਾਨ
. . .  1 day ago
ਸਤਲੁਜ ਦਰਿਆ 'ਚ ਤਿੰਨ ਮੁੰਡੇ ਡੁੱਬੇ, 2 ਦੀਆਂ ਲਾਸ਼ਾਂ ਬਰਾਮਦ
. . .  1 day ago
ਸਿਧਵਾਂ ਬੇਟ, 19 ਮਈ (ਜਸਵੰਤ ਸਿੰਘ ਸਲੇਮਪੁਰੀ)- ਅੱਜ ਬਾਅਦ ਦੁਪਹਿਰ ਸਤਲੁਜ ਲਾਗਲੇ ਪਿੰਡ ਖ਼ੁਰਸਦਪੁਰ ਦੇ ਤਿੰਨ ਮੁੰਡਿਆਂ ਦੀ ਸਤਲੁਜ ਦਰਿਆ 'ਚ ਡੁੱਬ ਜਾਣ ਦੀ ਖ਼ਬਰ ਹੈ, ਜਿਨ੍ਹਾਂ 'ਚੋਂ 2 ਮੁੰਡਿਆਂ ਦੀਆਂ ਲਾਸ਼ਾਂ ਤਾਂ ਬਰਾਮਦ ਹੋ ਗਈਆਂ ਹਨ ਪਰ ਇਕ ਦੀ ਭਾਲ ਜਾਰੀ ਹੈ। ਤਿੰਨੇ ਮੁੰਡੇ 13 ਤੋਂ 14 ਸਾਲ ਦੀ ਉਮਰ ਦੇ ਦੱਸੇ ਜਾ ਰਹੇ ਹਨ।
ਆਈ.ਪੀ.ਐੱਲ. 2022: ਗੁਜਰਾਤ ਨੇ ਜਿੱਤਿਆ ਟਾਸ, ਲਿਆ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ
. . .  1 day ago
ਮੁੰਬਈ, 19 ਮਈ-ਰਾਇਲ ਚੈਲੰਜਰਜ਼ ਬੈਂਗਲੁਰੂ ਅਤੇ ਗੁਜਰਾਤ ਟਾਇਟਨਸ ਦਰਮਿਆਨ ਆਈ.ਪੀ.ਐੱਲ. 2022 ਦਾ 67ਵਾਂ ਮੈਚ ਮੁੰਬਈ ਦੇ ਵਾਨਖੇੜੇ ਸਟੇਡੀਅਮ ’ਚ ਸ਼ਾਮ 7:30 ਵਜੇ ਖੇਡਿਆ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਗੁਜਰਾਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।
ਪੰਚਾਇਤੀ ਜ਼ਮੀਨ ਦੀ ਬੋਲੀ ਵਾਲੀ ਥਾਂ 'ਤੇ ਹੋਈ ਗੋਲੀਬਾਰੀ
. . .  1 day ago
ਤਲਵੰਡੀ ਭਾਈ, 19 ਮਈ (ਕੁਲਜਿੰਦਰ ਸਿੰਘ ਗਿੱਲ)-ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਠੇਠਰ ਕਲਾਂ ਵਿਖੇ ਪੰਚਾਇਤੀ ਜ਼ਮੀਨ ਦੀ ਬੋਲੀ ਵਾਲੀ ਥਾਂ 'ਤੇ ਕੁਝ ਵਿਅਕਤੀਆਂ ਵਲੋਂ ਗੋਲੀਬਾਰੀ ਕੀਤੇ ਜਾਣ ਦੀ ਸੂਚਨਾ ਹੈ। ਇਸ ਮਾਮਲੇ ਨੂੰ ਲੈ ਕੇ ਪੁਲਿਸ ਵਲੋਂ ਜਾਂਚ ਪੜਤਾਲ ਆਰੰਭ ਕਰ ਦਿੱਤੀ ਗਈ ਹੈ।
ਡੇਅਰੀ ਫਾਰਮਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਅੱਜ ਲਿਵੇਸਟੋਕ ਭਵਨ ਵਿਖੇ ਹੋਈ ਬੈਠਕ
. . .  1 day ago
ਚੰਡੀਗੜ੍ਹ, 19 ਮਈ- ਪੰਜਾਬ 'ਚ ਡੇਅਰੀ ਫਾਰਮਿੰਗ ਦੇ ਧੰਦੇ ਨੂੰ ਹੋਰ ਲਾਹੇਵੰਦ ਬਣਾਉਣ ਅਤੇ ਡੇਅਰੀ ਫਾਰਮਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਅੱਜ ਲਿਵੇਸਟੋਕ ਭਵਨ ਵਿਖੇ ਪ੍ਰੋਗਰੈਸਿਵ ਡੇਅਰੀ ਫਾਰਮਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਜਲਦ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕੀਤਾ ਜਾਵੇਗਾ।
ਕਾਂਗਰਸ ਪਾਰਟੀ ਵਲੋਂ ਕਦਰ ਨਾ ਪਾਏ ਜਾਣ ਕਾਰਨ ਸੁਨੀਲ ਜਾਖੜ ਭਾਜਪਾ 'ਚ ਗਏ- ਵਿਧਾਇਕ ਸੰਦੀਪ ਜਾਖੜ
. . .  1 day ago
ਅਬੋਹਰ, 19 ਮਈ (ਸੁਖਜੀਤ ਸਿੰਘ ਬਰਾੜ)-ਕਾਂਗਰਸ ਪਾਰਟੀ ਵਲੋਂ ਕਦਰ ਨਾ ਪਾਏ ਜਾਣ ਕਾਰਨ ਸਾਬਕਾ ਕਾਂਗਰਸ ਸੂਬਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਕਾਂਗਰਸ ਪਾਰਟੀ ਛੱਡ ਕੇ ਭਾਜਪਾ 'ਚ ਗਏ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸੁਨੀਲ ਕੁਮਾਰ ਜਾਖੜ...
ਭਗਵੰਤ ਮਾਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਕਈ ਮੁੱਦਿਆਂ 'ਤੇ ਹੋਈ ਵਿਚਾਰ ਚਰਚਾ
. . .  1 day ago
ਨਵੀਂ ਦਿੱਲੀ, 19 ਮਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਭਗਵੰਤ ਮਾਨ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਮੁਲਾਕਾਤ ਹੋਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਕਈ ਅਹਿਮ ਮੁੱਦਿਆਂ...
ਸਰਬ ਉੱਚ ਅਦਾਲਤ ਦੇ ਫ਼ੈਸਲੇ ਤੋਂ ਬਾਅਦ ਪਟਿਆਲਾ ਤੋਂ ਅਣਦੱਸੀ ਥਾਂ ਵੱਲ ਗਏ ਨਵਜੋਤ ਸਿੰਘ ਸਿੱਧੂ
. . .  1 day ago
ਪਟਿਆਲਾ, 19 ਮਈ (ਅਮਰਬੀਰ ਸਿੰਘ ਆਹਲੂਵਾਲੀਆ)- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀਆਂ ਸਰਵ ਉੱਚ ਅਦਾਲਤ ਵਲੋਂ ਆਏ ਇਕ ਫ਼ੈਸਲੇ ਮੁਤਾਬਿਕ ਮੁਸੀਬਤਾਂ ਵਧ ਗਈਆਂ ਹਨ। ਉਨ੍ਹਾਂ ਨੂੰ ਤਿੰਨ ਦਹਾਕੇ ਪਹਿਲਾਂ ਹੋਏ ਇਕ ਕਤਲ ਮਾਮਲੇ 'ਚ ਇਕ ਸਾਲ ਦੀ ਸਜ਼ਾ ਸੁਣਾਈ...
ਗੁਰਜੀਤ ਸਿੰਘ ਔਜਲਾ ਨੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਕੀਤੀ ਮੁਲਾਕਾਤ
. . .  1 day ago
ਅੰਮ੍ਰਿਤਸਰ, 19 ਮਈ-ਅੰਮ੍ਰਿਤਸਰ ਦੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵਲੋਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਉਨ੍ਹਾਂ ਦੇ ਦਿੱਲੀ ਦਫ਼ਤਰ ਵਿਖੇ ਮੁਲਾਕਾਤ ਕੀਤੀ ਗਈ। ਉਨ੍ਹਾਂ ਕਿਹਾ ਕਿ ਬਹੁਤ...
ਸੁਪਰੀਮ ਕੋਰਟ ਨੇ ਅੱਜ ਨਿਆ ਦਿੱਤਾ ਹੈ, ਪੀੜਤ ਪਰਿਵਾਰ ਕਈ ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਿਹਾ ਸੀ: ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 19 ਮਈ-ਸੁਪਰੀਮ ਕੋਰਟ ਵਲੋਂ ਨਵਜੋਤ ਸਿੰਘ ਸਿੱਧੂ 'ਤੇ ਫ਼ੈਸਲਾ ਆਉਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕਿਹਾ ਗਿਆ ਕਿ ਸੁਪਰੀਮ ਕੋਰਟ ਨੇ ਅੱਜ ਨਿਆ ਦਿੱਤਾ ਹੈ। ਪੀੜਤ ਪਰਿਵਾਰ ਕਈ ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਿਹਾ ਸੀ।
ਮੁੱਖ ਮੰਤਰੀ ਭਗਵੰਤ ਮਾਨ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਗ੍ਰਹਿ ਮੰਤਰਾਲੇ
. . .  1 day ago
ਨਵੀਂ ਦਿੱਲੀ, 19 ਮਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਲਈ ਗ੍ਰਹਿ ਮੰਤਰਾਲੇ ਪਹੁੰਚੇ ਹਨ।ਉਨ੍ਹਾਂ ਵੱਲੋਂ ਸਰਹੱਦੀ ਸੁਰੱਖਿਆ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਅਤੇ ਕਿਸਾਨਾਂ ਦੇ ਧਰਨੇ ਦੇ ਮੁੱਦਿਆਂ 'ਤੇ ਚਰਚਾ ਹੋਣ ਦੀ ਉਮੀਦ ਹੈ।
ਸੁਪਰੀਮ ਕੋਰਟ ਦਾ ਫ਼ੈਸਲਾ ਆਉਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ 'ਤੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 19 ਮਈ- ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਨਵਜੋਤ ਸਿੰਘ ਸਿੱਧੂ ਨੇ ਨਿਸ਼ਾਨਾ ਵਿੰਨ੍ਹਿਆ ਗਿਆ ਹੈ। ਨਿਸ਼ਾਨਾ ਵਿੰਨ੍ਹਦੇ ਹੋਏ ਉਨ੍ਹਾਂ ਨੇ ਕਿਹਾ ਕੋਈ ਵੀ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਨਹੀਂ ਦੇ ਸਕਦਾ...ਸਿੱਧੂ ਨੇ ਕਾਂਗਰਸ ਪਾਰਟੀ...
ਖ਼ਬਰ ਦਾ ਅਸਰ, ਬੋਰਡ ਨੇ ਦਸਵੀਂ ਜਮਾਤ ਦਾ ਨਤੀਜਾ ਵੈੱਬਸਾਈਟ ਤੋਂ ਹਟਾਇਆ
. . .  1 day ago
ਗੁਰਾਇਆ, 19 ਮਈ ( ਚਰਨਜੀਤ ਸਿੰਘ ਦੁਸਾਂਝ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ ਜਮਾਤ ਦੀ ਪਹਿਲੀ ਟਰਮ ਦਾ ਨਤੀਜਾ ਘੋਸ਼ਿਤ ਕੀਤਾ ਗਿਆ ਸੀ। ਇਸ 'ਚ ਪੰਜਾਬੀ ਵਿਸ਼ੇ ਦੇ ਅੰਕ 60 ਅੰਕਾਂ 'ਚੋਂ ਦੇਣ ਦੀ ਬਜਾਏ 30 ਅੰਕਾਂ 'ਚੋਂ ਦਿੱਤੇ ਗਏ ਲੱਗਦੇ ਸੀ ਅਤੇ ਕਿਸੇ...
ਸੁਪਰੀਮ ਕੋਰਟ ਦੇ ਫ਼ੈਸਲੇ ’ਤੇ ਨਵਜੋਤ ਸਿੰਘ ਸਿੱਧੂ ਦਾ ਟਵੀਟ, ‘ਅਦਾਲਤ ਦਾ ਫ਼ੈਸਲਾ ਸਿਰ ਮੱਥੇ’
. . .  1 day ago
ਚੰਡੀਗੜ੍ਹ, 19 ਮਈ- ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਆਪਣੇ ਖ਼ਿਲਾਫ਼ ਪੁਰਾਣੇ ਰੋਡ ਰੇਜ ਮਾਮਲੇ 'ਚ ਸੁਪਰੀਮ ਕੋਰਟ ਵਲੋਂ ਇਕ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਆਪਣੀ ਪਹਿਲੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ 'ਅਦਾਲਤ ਦਾ ਫ਼ੈਸਲਾ ਸਿਰ ਮੱਥੇ'
ਬੰਦੀ ਸਿੰਘਾਂ ਦੀ ਰਿਹਾਈ ਲਈ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਮਿਲਿਆ ਜਾਵੇਗਾ: ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ,19 ਮਈ (ਜਸਵੰਤ ਸਿੰਘ ਜੱਸ )-ਸ਼੍ਰੋਮਣੀ ਕਮੇਟੀ ਵਲੋਂ ਗਠਿਤ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ 11 ਮੈਂਬਰੀ ਕਮੇਟੀ ਵਲੋਂ ਆਉਂਦੇ ਦੋ ਹਫ਼ਤਿਆਂ ਤੱਕ ਪ੍ਰਧਾਨ ਮੰਤਰੀ ਕੇਂਦਰੀ ਗ੍ਰਹਿ ਤੋਂ ਇਲਾਵਾ ਦਿੱਲੀ ਅਤੇ ਕਰਨਾਟਕਾ ਦੇ ਮੁੱਖ ਮੰਤਰੀਆਂ ਨੂੰ ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਮਿਲਣ ਦਾ ਫ਼ੈਸਲਾ ਕੀਤਾ...
ਸਮਰਾਲਾ 'ਚ ਵੱਡੀ ਵਾਰਦਾਤ, ਲੁਟੇਰਿਆਂ ਵਲੋਂ ਕਰਿੰਦੇ ਦਾ ਕਤਲ ਕਰਕੇ ਲਾਸ਼ ਖੇਤਾਂ 'ਚ ਸੁੱਟੀ
. . .  1 day ago
ਸਮਰਾਲਾ, 19 ਮਈ (ਕੁਲਵਿੰਦਰ ਸਿੰਘ)- ਬੀਤੇ ਕਈ ਮਹੀਨਿਆਂ ਤੋਂ ਹਲਕਾ ਸਮਰਾਲਾ 'ਚ ਜੁਰਮ ਦੀਆਂ ਹੋ ਰਹੀਆਂ ਵਾਰਦਾਤਾਂ 'ਚ ਦਿਨੋਂ-ਦਿਨ ਵਾਧਾ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਸਥਾਨਕ ਪੁਲਿਸ ਦੇ ਮੁਸਤੈਦੀ ਦਿਖਾਉਣ ਦੇ ਬਾਵਜੂਦ ਵੀ ਜੁਰਮ ਦੀਆਂ ਘਟਨਾਵਾਂ...
ਐੱਸ.ਡੀ.ਐੱਮ. ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਵਲੋਂ ਸੰਗਰੂਰ 'ਚ ਦੁੱਧ ਪਦਾਰਥਾਂ ਦੀ ਸੈਂਪਲਿੰਗ
. . .  1 day ago
ਸੰਗਰੂਰ, 19 ਮਈ (ਧੀਰਜ ਪਸ਼ੋਰੀਆ)-ਖੁਰਾਕੀ ਵਸਤਾਂ 'ਚ ਮਿਲਾਵਟਖੋਰੀ ਵਿਰੁੱਧ ਮੁਹਿੰਮ ਨੂੰ ਤੇਜ਼ ਕਰਦਿਆਂ ਅੱਜ ਐੱਸ.ਡੀ.ਐੱਮ. ਚਰਨਜੋਤ ਸਿੰਘ ਵਾਲੀਆ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਨੇ ਸੰਗਰੂਰ ਸ਼ਹਿਰ 'ਚ ਵੱਖ-ਵੱਖ ਦੁਕਾਨਾਂ 'ਤੇ ਛਾਪੇਮਾਰੀ ਕਰਕੇ ਦੁੱਧ ਤੋਂ ਤਿਆਰ...
ਸਿੱਖਿਆ ਵਿਭਾਗ ਵਲੋਂ ਸੈਸ਼ਨ 2022-23 ਦੇ ਅੰਤਰ ਜ਼ਿਲ੍ਹਾ ਖੇਡ ਮੁਕਾਬਲਿਆਂ ਦਾ ਖੇਡ ਕੈਲੰਡਰ ਜਾਰੀ
. . .  1 day ago
ਨੂਰਪੁਰਬੇਦੀ, 19 ਮਈ (ਹਰਦੀਪ ਸਿੰਘ ਢੀਂਡਸਾ)-ਸਕੂਲੀ ਸਿੱਖਿਆ ਵਿਭਾਗ ਪੰਜਾਬ ਵਲੋਂ ਸੈਸ਼ਨ 2022-23 ਦਾ ਅੰਤਰ ਜ਼ਿਲ੍ਹਾ ਖੇਡ ਮੁਕਾਬਲਿਆਂ ਦਾ ਖੇਡ ਕੈਲੰਡਰ ਜਾਰੀ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਕੋਰੋਨਾ ਕਾਰਨ ਪਿਛਲੇ ਦੋ ਸਾਲਾਂ ਦੌਰਾਨ ਇਹ ਖੇਡ ਮੁਕਾਬਲੇ ਨਹੀਂ ਹੋ ਸਕੇ ਸਨ।
ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਨੂੰ ਵੱਡਾ ਝਟਕਾ, ਰੋਡ ਰੇਜ ਮਾਮਲੇ ’ਚ ਸੁਪਰੀਮ ਕੋਰਟ ਨੇ ਸੁਣਾਈ ਇਕ ਸਾਲ ਦੀ ਸਜ਼ਾ
. . .  1 day ago
ਚੰਡੀਗੜ੍ਹ, 19 ਮਈ-ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਸੁਪਰੀਮ ਕੋਰਟ ਨੇ ਰੋਡ ਰੇਜ ਮਾਮਲੇ 'ਚ ਸਿੱਧੂ ਨੂੰ ਇਕ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਇਹ ਮਾਮਲਾ ਕਰੀਬ 34 ਸਾਲ ਪੁਰਾਣਾ...
ਲੁੱਟ ਕਰਨ ਆਇਆ ਅਕਾਲੀ ਦਲ ਜਨਰਲ ਕੌਂਸਲਰ ਦਾ ਮੈਂਬਰ ਪਿਸਤੌਲ ਸਮੇਤ ਕਾਬੂ
. . .  1 day ago
ਧਾਰੀਵਾਲ, 19 ਮਈ (ਸਵਰਨ ਸਿੰਘ)-ਸਥਾਨਕ ਸ਼ਹਿਰ ਦੇ ਪੁਰਾਣਾ ਬੱਸ ਅੱਡਾ ਮੁੱਖ ਮਾਰਗ 'ਤੇ ਸਥਿਤ ਦੁਰਗਾ ਜਿਊਲਰਜ਼ ਦੀ ਦੁਕਾਨ 'ਤੇ ਲੁੱਟ ਕਰਨ ਦੀ ਨੀਯਤ ਨਾਲ ਆਏ ਵਿਅਕਤੀ ਨੂੰ ਦੁਕਾਨਦਾਰ ਨੇ ਫੁਰਤੀ ਮਾਰਦੇ ਹੋਏ ਫੜ੍ਹ ਕੇ ਪੁਲਿਸ ਹਵਾਲੇ ਕੀਤਾ। ਇਸ ਸੰਬੰਧ 'ਚ ਸੁਨਿਆ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 15 ਅੱਸੂ ਸੰਮਤ 553

ਗੁਰਦਾਸਪੁਰ / ਬਟਾਲਾ / ਪਠਾਨਕੋਟ

ਸਹਿਕਾਰੀ ਖੰਡ ਮਿੱਲ ਬਟਾਲਾ 'ਚ ਹੋਇਆ ਸਾਲਾਨਾ ਇਜਲਾਸ

ਬਟਾਲਾ, 29 ਸਤੰਬਰ (ਕਾਹਲੋਂ)-ਸਹਿਕਾਰੀ ਖੰਡ ਮਿੱਲ ਬਟਾਲਾ ਦਾ 6ਵਾਂ ਇਜਲਾਸ ਚੇਅਰਮੈਨ ਸੁਖਵਿੰਦਰ ਸਿੰਘ ਕਾਹਲੋਂ ਦੀ ਅਗਵਾਈ 'ਚ ਹੋਇਆ, ਜਿਸ 'ਚ ਜਨਰਲ ਮੈਨੇਜਰ ਡਾ. ਐਸ.ਪੀ. ਸਿੰਘ ਨੇ ਮਿੱਲ ਦੇ ਵਿੱਤੀ ਹਾਲਾਤ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿੱਲ ਵਲੋਂ ਪਿੜਾਈ ਸੀਜਨ 2020-21 ਦੇ ਗੰਨੇ ਦੀ ਕੀਮਤ ਦੀ ਕੁੱਲ ਅਦਾਇਗੀ ਦਾ 99.20 ਫ਼ੀਸਦੀ ਭੁਗਤਾਨ ਕਰ ਦਿੱਤਾ ਗਿਆ ਹੈ ਤੇ ਬਾਕੀ ਭੁਗਤਾਨ ਵੀ ਜਲਦ ਕਰ ਦਿੱਤਾ ਜਾਵੇਗਾ | ਉਨ੍ਹਾਂ ਕਿਸਾਨਾਂ ਨੂੰ ਗੰਨਾ ਬੀਜ ਮਿੱਲ ਦੀਆਂ ਰਾਖਵੀਆਂ ਨਰਸਰੀਆਂ ਤੋਂ ਪ੍ਰਾਪਤ ਕਰਨ ਦੀ ਅਪੀਲ ਕੀਤੀ | ਉਨ੍ਹਾਂ ਦੱਸਿਆ ਕਿ ਮਿੱਲ ਖੇਤਰ 'ਚ ਇਸ ਸਾਲ ਗੰਨੇ ਦੀ ਫਸਲ ਦੇ ਰਕਬੇ ਵਿਚ 16 ਫ਼ੀਸਦੀ ਵਾਧਾ ਹੋਇਆ ਹੈ | ਉਨ੍ਹਾਂ ਦੱਸਿਆ ਕਿ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਰਾਜ ਪੱਧਰ ਦਾ ਜੋ ਗੰਨਾ ਖੋਜ ਕੇਂਦਰ ਕਲਾਨੌਰ ਵਿਖੇ ਸਥਾਪਿਤ ਕੀਤਾ ਜਾ ਚੁੱਕਾ ਹੈ, ਉਹ ਗੰਨਾ ਕਾਸ਼ਤਕਾਰਾਂ ਲਈ ਲਾਹੇਵੰਦ ਸਾਬਿਤ ਹੋਵੇਗਾ | ਮਿੱਲ ਦੇ ਚੇਅਰਮੈਨ ਸੁਖਵਿੰਦਰ ਸਿੰਘ ਕਾਹਲੋਂ ਨੇ ਇਜਲਾਸ ਸਬੰਧੀ ਵਿਚਾਰ ਚਰਚਾ ਕਰਦਿਆਂ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ | ਇਸ ਮੌਕੇ ਨਵੇਂ ਲੱਗੇ ਸ਼ੂਗਰ ਤੇ ਬਾਇਓ ਪਲਾਂਟਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ ਤੇ ਵੱਖ-ਵੱਖ ਗੰਨੇ ਦੀਆਂ ਕਿਸਮਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ | ਇਸ ਮੌਕੇ ਮਿੱਲ ਦੇ ਡਾਇਰੈਕਟਰ ਜਸਵੰਤ ਸਿੰਘ ਜਸਵੰਤ ਸਿੰਘ ਭੁੱਲਰ ਦੀ ਹੋਈ ਬੇਵਕਤੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਵੀ ਕੀਤਾ ਗਿਆ | ਇਸ ਮੌਕੇ ਡਾ. ਅਮਰੀਕ ਸਿੰਘ ਏ. ਸੀ. ਡੀ. ਓ. ਅੰਮਿ੍ਤਸਰ, ਡਾ. ਹਰਪਾਲ ਸਿੰਘ ਰੰਧਾਵਾ, ਡਾ. ਰਾਜਨ ਭੱਟ, ਡਾ. ਅਨੂਸਾ ਤੋਂ ਇਲਾਵਾ ਉੱਪ ਚੇਅਰਮੈਨ ਬੇਅੰਤ ਸਿੰਘ ਵੜੈਚ, ਗੁਰਵਿੰਦਰਪਾਲ ਸਿੰਘ ਕਾਹਲੋਂ, ਬਲਵਿੰਦਰ ਕੌਰ ਕੋਟ ਅਹਿਮਦ ਖਾਂ, ਗੁਰਬਚਨ ਸਿੰਘ ਬਾਜਵਾ, ਹਰਜਿੰਦਰ ਸਿੰਘ ਰੰਧਾਵਾ, ਬਲਵਿੰਦਰ ਕੌਰ ਘੁੰਮਣ ਕਲਾਂ, ਸਵਿੰਦਰ ਸਿੰਘ ਰੰਧਾਵਾ (ਸਾਰੇ ਡਾਇਰੈਕਟਰ), ਸ਼ਾਮ ਸੁੰਦਰ ਕਿਰਤ ਭਲਾਈ ਅਫਸਰ ਭੋਗਪੁਰ, ਸੁਨੀਲ ਖੇਰ ਉਪ ਰਜਿਸਟਰਾਰ, ਮਨਵਿੰਦਰ ਸਿੰਘ ਰੰਧਾਵਾ ਸੁਪਰਡੈਂਟ, ਮਨਜਿੰਦਰ ਸਿੰਘ, ਸ੍ਰੀਮਤੀ ਮੇਘਾ ਮਹਾਜਨ, ਹਰਪ੍ਰੀਤ ਸਿੰਘ, ਹਰਪਾਲ ਸਿੰਘ ਕਾਹਲੋਂ ਸ਼ੇਰਪੁਰ, ਪਰਮਜੀਤ ਸਿੰਘ ਬਾਜਵਾ ਪੰਜਗਰਾਈਆਂ, ਜਸਪਾਲ ਸਿੰਘ ਸਰਪੰਚ ਹੋਠੀਆਂ ਤੇ ਹੋਰ ਹਾਜ਼ਰ ਸਨ |

2 ਅਕਤੂਬਰ ਤੋਂ 14 ਨਵੰਬਰ ਤੱਕ ਲੱਗਣਗੇ ਲੀਗਲ ਸਰਵਿਸ ਕੈਂਪ-ਮੈਡਮ ਗਿੱਲ

ਗੁਰਦਾਸਪੁਰ, 29 ਸਤੰਬਰ (ਆਰਿਫ਼)-ਸਿਵਲ ਜੱਜ ਸੀ. ਜੇ. ਐੱਮ. ਅਤੇ ਸਕੱਤਰ ਜ਼ਿਲ੍ਹਾ ਕਾਨੰੂਨੀ ਸੇਵਾਵਾਂ ਅਥਾਰਿਟੀ ਮੈਡਮ ਨਵਦੀਪ ਕੌਰ ਗਿੱਲ ਵਲੋਂ ਡੀ. ਡੀ. ਪੀ. ਓ., ਡੀ. ਪੀ. ਆਰ. ਓ., ਸੋਸ਼ਲ ਵਰਕਰ ਤੇ ਪੀ. ਐੱਲ. ਵੀਜ਼ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਮੈਡਮ ਨਵਦੀਪ ਕੌਰ ਨੇ ...

ਪੂਰੀ ਖ਼ਬਰ »

ਸਰਪੰਚ ਕੁਲਵਿੰਦਰ ਸਿੰਘ ਨੇ ਸਫ਼ਾਈ ਅਭਿਆਨ ਚਲਾਇਆ

ਬਟਾਲਾ, 29 ਸਤੰਬਰ (ਕਾਹਲੋਂ)-ਸ੍ਰੀ ਹਰਿਗੋਬਿੰਦਪੁਰ ਹਲਕੇ ਦੇ ਪਿੰਡ ਮੂੜ ਦੇ ਸਰਪੰਚ ਕੁਲਵਿੰਦਰ ਸਿੰਘ ਮੂੜ ਨੇ ਆਪਣੇ ਪਿੰਡ 'ਚ ਸਫ਼ਾਈ ਅਭਿਆਨ ਚਲਾਇਆ ਹੈ | ਉਨ੍ਹਾਂ ਕਿਹਾ ਕਿ ਪਿੰਡ ਦੀਆਂ ਪੰਚਾਇਤੀ ਥਾਵਾਂ 'ਤੇ ਲਗਾਏ ਗਏ ਬੂਟਿਆਂ ਦੀ ਸਾਂਭ-ਸੰਭਾਲ ਵੱਲ ਵਿਸ਼ੇਸ਼ ਧਿਆਨ ...

ਪੂਰੀ ਖ਼ਬਰ »

ਚੇਅ. ਬਰੀਲਾ ਤੇ ਡਾਇਰੈਕਟਰ ਮੌੜ ਨੇ ਦਾਣਾ ਮੰਡੀ 'ਚ ਝੋਨੇ ਦੀ ਖਰੀਦ ਸ਼ੁਰੂ ਕਰਵਾਈ

ਕਲਾਨੌਰ, 29 ਸਤੰਬਰ (ਪੁਰੇਵਾਲ)-ਸਾਊਣੀ ਸੀਜਨ ਦੇ ਮੱਦੇਨਜ਼ਰ ਅੱਜ ਸਥਾਨਕ ਮਾਰਕੀਟ ਕਮੇਟੀ ਚੇਅਰਮੈਨ ਭਗਵਾਨ ਸਿੰਘ ਬਰੀਲਾ ਵਲੋਂ ਕਲਾਨੌਰ ਦਾਣਾ ਮੰਡੀ 'ਚ ਝੋਨੇ ਦੀ ਖਰੀਦ ਸ਼ੁਰੂ ਕਰਵਾਈ ਗਈ | ਇਸ ਮੌਕੇ ਉਨ੍ਹਾਂ ਨਾਲ ਡਾਇਰੈਕਟਰ ਸੁਖਜਿੰਦਰ ਸਿੰਘ ਮੌੜ ਵੀ ਹਾਜ਼ਰ ਹੋਏ | ...

ਪੂਰੀ ਖ਼ਬਰ »

ਸਾ. ਚੇਅਰਮੈਨ ਕੋਟਲਾ ਬਾਮਾ ਵਲੋਂ ਸਾਥੀਆਂ ਸਮੇਤ ਕੈਬਨਿਟ ਮੰਤਰੀ ਬਾਜਵਾ ਦਾ ਸਨਮਾਨ

ਬਟਾਲਾ, 29 ਸਤੰਬਰ (ਕਾਹਲੋਂ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਬਣੀ ਕੈਬਨਿਟ 'ਚ ਸ. ਤਿ੍ਪਤ ਰਜਿੰਦਰ ਸਿੰਘ ਬਾਜਵਾ ਨੂੰ ਦੁਆਰਾ ਕੈਬਨਿਟ ਮੰਤਰੀ ਬਣਾਏ ਜਾਣ 'ਤੇ ਸਾ. ਚੇਅਰਮੈਨ ਬਲਵਿੰਦਰ ਸਿੰਘ ਕੋਟਲਾ ਬਾਮਾ ਨੇ ਸਾਥੀਆਂ ਸਮੇਤ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ...

ਪੂਰੀ ਖ਼ਬਰ »

ਅੰਡਰ-9 ਅਤੇ ਅੰਡਰ-14 ਖਿਡਾਰੀਆਂ ਲਈ ਰਾਣਾ ਸਵਰਾਜ ਹਾਕੀ ਅਕੈਡਮੀ ਸ਼ੁਰੂ

ਧਾਰੀਵਾਲ, 29 ਸਤੰਬਰ (ਸਵਰਨ ਸਿੰਘ)-ਪਿੰਡ ਲੇਹਲ (ਧਾਰੀਵਾਲ) ਰਾਣਾ ਸਵਰਾਜ ਹਾਕੀ ਅਕੈਡਮੀ ਦਾ ਆਰੰਭ ਕੀਤਾ ਗਿਆ ਹੈ | ਇਸ ਸਬੰਧ 'ਚ ਚੇਅਰਮੈਨ ਡਾ. ਐੱਸ. ਐੱਸ. ਛੀਨਾ ਨੇ ਦੱਸਿਆ ਕਿ ਇਸ ਹਾਕੀ ਅਡੈਕਮੀ 'ਚ ਅੰਡਰ-9 ਅਤੇ ਅੰਡਰ-14 ਵਿਦਿਆਰਥੀਆਂ ਨੂੰ ਹਾਕੀ ਦੀ ਸਿਖਲਾਈ ਦਿੱਤੀ ...

ਪੂਰੀ ਖ਼ਬਰ »

ਸਿੱਧੂ ਨੇ ਲੋਕ ਮਸਲਿਆਂ ਨੂੰ ਛੱਡ ਕੇ ਕੁਰਸੀ ਖ਼ਾਤਰ ਦਿੱਤਾ ਅਸਤੀਫ਼ਾ-ਘੁੰਮਣ

ਬਟਾਲਾ, 29 ਸਤੰਬਰ (ਕਾਹਲੋਂ)-ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਲੋਕ ਮੁੱਦਿਆਂ ਦੀ ਥਾਂ 'ਤੇ ਕੁਰਸੀ ਖ਼ਾਤਰ ਅਸਤੀਫ਼ਾ ਦੇ ਕੇ ਲੋਕਾਂ ਨੂੰ ਗੁੰਮਰਾਹ ਕੀਤਾ ਹੈ | ਇਹ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਐੱਸ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਅਕੈਡਮੀ ਵਿਖੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਵਿਤਾ ਮੁਕਾਬਲੇ ਕਰਵਾਏ

ਬਟਾਲਾ, 29 ਸਤੰਬਰ (ਕਾਹਲੋਂ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਲਾਕੇ ਦੀ ਸਿਰਮੌਰ ਵਿੱਦਿਅਕ ਸੰਸਥਾ ਗੁਰੂ ਨਾਨਕ ਦੇਵ ਅਕੈਡਮੀ ਸੀਨੀਅਰ ਸੈਕੰਡਰੀ ਬਟਾਲਾ ਵਿਖੇ ਕਵਿਤਾ ਮੁਕਾਬਲੇ ਕਰਵਾਏ ਗਏ | ਸਬ ਜੂਨੀਅਰ, ਜੂਨੀਅਰ ਤੇ ਸੀਨੀਅਰ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ 'ਤੇ 281ਵੇਂ ਜਥੇ ਨੇ ਰੱਖੀ ਭੁੱਖ

ਗੁਰਦਾਸਪੁਰ, 29 ਸਤੰਬਰ (ਭਾਗਦੀਪ ਸਿੰਘ ਗੋਰਾਇਆ)-ਸੰਯੁਕਤ ਕਿਸਾਨ ਮੋਰਚੇ ਵਲੋਂ ਰੇਲਵੇ ਸਟੇਸ਼ਨ 'ਤੇ ਚੱਲ ਰਹੇ ਪੱਕੇ ਮੋਰਚੇ 'ਤੇ 281ਵੇਂ ਜਥੇ ਵਲੋਂ ਭੁੱਖ ਹੜਤਾਲ ਰੱਖੀ ਗਈ, ਜਿਸ 'ਚ ਪੰਜਾਬ ਕਿਸਾਨ ਯੂਨੀਅਨ ਵਲੋਂ ਸਰਦੂਲ ਸਿੰਘ, ਨਿਰਮਲ ਸਿੰਘ, ਕਰਮਜੀਤ ਸਿੰਘ, ਹਰਵਿੰਦਰ ...

ਪੂਰੀ ਖ਼ਬਰ »

ਡੀਜ਼ਲ-ਪੈਟਰੋਲ ਦੀਆਂ ਕੀਮਤਾਂ 'ਚ ਵਾਧਾ ਕਰਕੇ ਸਰਕਾਰਾਂ ਲੋਕਾਂ ਨੂੰ ਲੁੱਟਣ 'ਤੇ ਤੁਲੀਆਂ-ਬੁਧੀਜੀਵੀ

ਬਟਾਲਾ, 29 ਸਤੰਬਰ (ਬੁੱਟਰ)-ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਵਾਧਾ ਕਰਕੇ ਕੇਂਦਰ ਤੇ ਸੂਬਾ ਸਰਕਾਰਾਂ ਲੋਕਾਂ ਨੂੰ ਲੁੱਟ ਕੇ ਖਜ਼ਾਨਾ ਭਰਨ 'ਚ ਲੱਗੀਆਂ ਹੋਈਆਂ ਹਨ | ਇਹ ਪ੍ਰਗਟਾਵਾ ਬੁਧੀਜੀਵੀ ਤੇ ਸੀਨੀਅਰ ਸਿਟੀਜਨ ਫੋਰਮ ਦੇ ਪ੍ਰਧਾਨ ਪਿ੍ੰ. ਹਰਬੰਸ ਸਿੰਘ ...

ਪੂਰੀ ਖ਼ਬਰ »

ਸਮੁੱਚੀ ਕੈਬਨਿਟ ਨੂੰ ਕਾਂਗਰਸੀ ਆਗੂਆਂ ਨੇ ਦਿੱਤੀ ਮੁਬਾਰਕਬਾਦ

ਪੰਜਗਰਾਈਆਂ, 29 ਸਤੰਬਰ (ਬਲਵਿੰਦਰ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਅਧੀਨ ਆਉਂਦੇ ਪਿੰਡ ਚਾਹਲ ਦੇ ਮਾ. ਅਜਮੇਰਪਾਲ ਸਿੰਘ ਚਾਹਲ, ਉੱਘੇ ਕਾਂਗਰਸੀ ਆਗੂ ਸਾਹਿਬਜੀਤ ਸਿੰਘ ਪਰਮਾਰ, ਪਿੰਡ ਵੈਰੋਨੰਗਲ ਖੁਰਦ ਦੇ ਸਰਪੰਚ ਮੋਹਨ ਸਿੰਘ ਪੱਡਾ, ਸਰਪੰਚ ਰਣਜੀਤ ਸਿੰਘ ਰਾਣਾ, ...

ਪੂਰੀ ਖ਼ਬਰ »

ਨਸ਼ੇ ਦੇ ਸੌਦਾਗਰਾਂ ਦੀ ਬਟਾਲਾ 'ਚ ਚਾਂਦੀ-ਐਡਵੋਕੇਟ ਭਾਟੀਆ

ਬਟਾਲਾ, 29 ਸਤੰਬਰ (ਕਾਹਲੋਂ)-ਭਾਰਤੀ ਜਨਤਾ ਪਾਰਟੀ ਦੇ ਪ੍ਰਦੇਸ਼ ਕਾਰਜਕਾਰੀ ਮੈਂਬਰ ਅਤੇ ਸਾ. ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸੁਰੇਸ਼ ਭਾਟੀਆ ਨੇ ਦੱਸਿਆ ਕਿ ਬਟਾਲਾ 'ਚ ਨਸ਼ੇ ਦੀ ਵਿੱਕਰੀ ਬੇਰੋਕ-ਟੋਕ ਜਾਰੀ ਹੈ | ਉਨ੍ਹਾਂ ਕਿਹਾ ਕਿ ਉਹ ਕੁਝ ਦਿਨ ਪਹਿਲਾਂ ਆਪਣੇ ...

ਪੂਰੀ ਖ਼ਬਰ »

ਆਈ.ਸੀ. ਨੰਦਾ ਦੇ ਜਨਮ ਦਿਹਾੜੇ 'ਤੇ ਨਾਟਕ ਅੱਜ

ਗੁਰਦਾਸਪੁਰ, 29 ਸਤੰਬਰ (ਪੰਕਜ ਸ਼ਰਮਾ)-ਨਟਾਲੀ ਰੰਗ ਮੰਚ ਰਜਿ: ਗੁਰਦਾਸਪੁਰ ਅਤੇ ਇਪਟਾ (ਇੰਡੀਅਨ ਪੀਪਲਜ਼ ਥਿਏਟਰ ਐਸੋਸੀਏਸ਼ਨ) ਗੁਰਦਾਸਪੁਰ ਦੀ ਸਾਂਝੀ ਮੀਟਿੰਗ ਜੀ.ਐਸ. ਪਾਹੜਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸਰਵਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਨਾਟਕਕਾਰ ...

ਪੂਰੀ ਖ਼ਬਰ »

ਪ੍ਰਾਈਵੇਟ ਡਾਕਟਰਾਂ ਦੀ ਐਸੋਸੀਏਸ਼ਨ ਦੇ ਡਾ: ਬਾਜਵਾ ਬਣੇ ਪ੍ਰਧਾਨ

ਗੁਰਦਾਸਪੁਰ, 29 ਸਤੰਬਰ (ਪੰਕਜ ਸ਼ਰਮਾ)-ਗੁਰਦਾਸਪੁਰ ਦੇ ਪ੍ਰਾਈਵੇਟ ਡਾਕਟਰਾਂ ਦੀ ਐਸੋਸੀਏਸ਼ਨ ਦਾ ਡਾ: ਬਲਵਿੰਦਰ ਸਿੰਘ ਬਾਜਵਾ ਨੂੰ ਨਵਾਂ ਪ੍ਰਧਾਨ ਚੁਣਿਆ ਗਿਆ ਹੈ | ਇਸ ਦੇ ਨਾਲ ਡਾ: ਐੱਸ.ਕੇ. ਪੰਨੂੰ ਅਤੇ ਡਾ: ਜਤਿੰਦਰ ਅਗਰਵਾਲ ਨੂੰ ਸਰਬਸੰਮਤੀ ਨਾਲ ਉਪ ਪ੍ਰਧਾਨ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਲੋਧੀਪੁਰ 'ਚ ਇਕਾਈ ਗਠਿਤ

ਤਿੱਬੜ, 29 ਸਤੰਬਰ (ਭੁਪਿੰਦਰ ਸਿੰਘ ਬੋਪਾਰਾਏ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ਿਲ੍ਹਾ ਗੁਰਦਾਸਪੁਰ ਦੇ ਸਠਿਆਲੀ ਜ਼ੋਨ ਅਧੀਨ ਪੈਂਦੇ ਲੋਧੀਪੁਰ ਵਿਖੇ ਪਿੰਡ ਦੀ ਇਕਾਈ ਦਾ ਗਠਨ ਕੀਤਾ ਗਿਆ | ਇਸ ਸਬੰਧੀ ਸਠਿਆਲੀ ਜ਼ੋਨ ਦੇ ਪ੍ਰਧਾਨ ਗੁਰਮੁੱਖ ਸਿੰਘ ਖਾਨ ਮਲੱਕ ਦੀ ...

ਪੂਰੀ ਖ਼ਬਰ »

ਸੈਂਟਰਲ ਕਾਲਜ ਦੀ ਵਿਦਿਆਰਥਣ ਹਰਜੀਤ ਕੌਰ ਬੀ. ਸੀ. ਏ. ਛੇਵਾਂ ਸਮੈਸਟਰ ਯੂਨੀਵਰਸਿਟੀ ਦੀ ਮੈਰਿਟ ਸੂਚੀ 'ਚ 7ਵੇਂ ਸਥਾਨ 'ਤੇ

ਬਟਾਲਾ, 29 ਸਤੰਬਰ (ਕਾਹਲੋਂ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨ ਕੀਤੇ ਗਏ ਨਤੀਜਿਆਂ 'ਚ ਸੈਂਟਰਲ ਕਾਲਜ ਘੁਮਾਣ ਦੇ ਬੀ. ਸੀ. ਏ. ਦੇ ਨਤੀਜੇ ਜਿੱਥੇ ਸੌ ਫ਼ੀਸਦੀ ਰਹੇ, ਉੱਥੇ ਕਾਲਜ ਨੇ ਪੰਜਾਬ ਅਤੇ ਜ਼ਿਲ੍ਹੇ ਵਿਚ ਪ੍ਰਮੁੱਖ ਸਥਾਨ ਪ੍ਰਾਪਤ ਕਰਕੇ ਕੰਪਿਊਟਰ ਵਿਸ਼ੇ ...

ਪੂਰੀ ਖ਼ਬਰ »

ਬਿਜਲੀ ਦੀ ਤਾਰ ਡਿੱਗਣ ਕਾਰਨ ਮੱਝ ਦੀ ਮੌਤ

ਅੱਚਲ ਸਾਹਿਬ, 29 ਸਤੰਬਰ (ਗੁਰਚਰਨ ਸਿੰਘ)-ਪਿੰਡ ਵੈਰੋਨੰਗਲ 'ਚ ਬਿਜਲੀ ਦੀਆਂ ਤਾਰਾਂ ਡਿੱਗਣ ਕਾਰਨ ਮੱਝ ਦੀ ਮੌਤ ਅਤੇ ਕੱਟੀ ਗੰਭੀਰ ਜ਼ਖ਼ਮੀ ਹੋ ਗਈ | ਇਸ ਸਬੰਧੀ ਕਿਸਾਨ ਆਗੂ ਹਰਭਜਨ ਸਿੰਘ, ਕੁਲਵਿੰਦਰ ਸਿੰਘ ਪੁੱਤਰ ਸੂਰਤਾ ਸਿੰਘ ਨੇ ਦੱਸਿਆ ਕਿ ਅਸੀਂ ਘਰ ਤੋਂ ਥੋੜੀ ਦੂਰ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦੀ ਆਪਸੀ ਲੜਾਈ ਨੇ ਪੰਜਾਬ ਦਾ ਵੱਡਾ ਨੁਕਸਾਨ ਕੀਤਾ-ਖਹਿਰਾ/ਮਝੈਲ

ਕੋਟਲੀ ਸੂਰਤ ਮੱਲ੍ਹੀ, 29 ਸਤੰਬਰ (ਕੁਲਦੀਪ ਸਿੰਘ ਨਾਗਰਾ)-ਸ਼ੋ੍ਰਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਜਥੇਦਾਰ ਬਲਰਾਜ ਸਿੰਘ ਖਹਿਰਾ ਦੇ ਗ੍ਰਹਿ ਵਿਖੇ ਅਕਾਲੀ ਵਰਕਰਾਂ ਦੀ ਇਕ ਭਰਵੀਂ ਮੀਟਿੰਗ ਹੋਈ, ਜਿਸ 'ਚ 2022 'ਚ ਹੋ ਰਹੀਆਂ ਵਿਧਾਨ ਸਭਾ ਚੋਣਾਂ 'ਤੇ ਵਿਚਾਰ ਚਰਚਾ ਕਰਦਿਆਂ ...

ਪੂਰੀ ਖ਼ਬਰ »

ਮਾਝਾ ਕਿਸਾਨ ਸੰਘਰਸ਼ ਕਮੇਟੀ ਨੇ ਕੇਂਦਰ ਸਰਕਾਰ ਖ਼ਿਲਾਫ਼ ਜਤਾਇਆ ਰੋਸ

ਡੇਹਰੀਵਾਲ ਦਰੋਗਾ, 29 ਸਤੰਬਰ (ਹਰਦੀਪ ਸਿੰਘ ਸੰਧੂ)-ਕੇਂਦਰ ਸਰਕਾਰ ਵਲੋਂ ਬਣਾਏ ਗਏ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੱਜ ਮਾਝਾ ਕਿਸਾਨ ਸੰਘਰਸ਼ ਕਮੇਟੀ ਨੇ ਕੇਂਦਰ ਸਰਕਾਰ ਦੇ ਖ਼ਿਲਾਫ਼ ਭਾਰੀ ਰੋਸ ਜਤਾਇਆ | ਇਸ ਮੌਕੇੇ ਕਿਸਾਨ ਆਗੂਆਂ ਨੇ ਕਿਹਾ ਕਿ ਬੀਤੇ ...

ਪੂਰੀ ਖ਼ਬਰ »

ਪਿੰਡ ਤਾਰਾਗੜ੍ਹ ਦੇ ਕਈ ਪਰਿਵਾਰ ਆਮ ਆਦਮੀ ਪਾਰਟੀ 'ਚ ਸ਼ਾਮਿਲ

ਬਟਾਲਾ, 29 ਸਤੰਬਰ (ਕਾਹਲੋਂ)-ਵਿਧਾਨ ਸਭਾ ਹਲਕਾ ਬਟਾਲਾ ਦੇ ਦਿਹਾਤੀ ਖੇਤਰ 'ਚ ਆਪ ਨੂੰ ਉਦੋਂ ਵੱਡਾ ਹੁੰਗਾਰਾ ਮਿਲਿਆ, ਜਦੋਂ ਨਵਾਂ ਪਿੰਡ ਤਾਰਾਗੜ੍ਹ ਕੇ ਕਈ ਪਰਿਵਾਰ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਏ, ਜਿਨ੍ਹਾਂ ਨੂੰ ਹਲਕਾ ਇੰਚਾਰਜ ਸ਼ੈਰੀ ਕਲਸੀ ਨੇ ਪਾਰਟੀ 'ਚ ਸ਼ਾਮਿਲ ...

ਪੂਰੀ ਖ਼ਬਰ »

ਟਾਈਟੇਨੀਅਮ ਟੱਚਟੋਨਸ ਦੇ ਲਗਾਤਾਰ ਆ ਰਹੇ ਹਨ ਵਧੀਆ ਨਤੀਜੇ-ਐੱਮ. ਡੀ. ਅਮਨਦੀਪ ਸਿੰਘ

ਗੁਰਦਾਸਪੁਰ, 29 ਸਤੰਬਰ (ਆਰਿਫ਼)-ਆਈਲੈਟਸ, ਪੀ. ਟੀ. ਈ. ਤੇ ਇਮੀਗ੍ਰੇਸ਼ਨ ਦੀ ਭਰੋਸੇਮੰਦ ਮੰਨੀ ਜਾਂਦੀ ਸੰਸਥਾ ਟਾਈਟੇਨੀਅਮ ਟੱਚਟੋਨਸ ਵਲੋਂ ਲਗਾਤਾਰ ਵਧੀਆ ਨਤੀਜਿਆਂ ਨਾਲ ਆਪਣੀ ਛਾਪ ਛੱਡੀ ਜਾ ਰਹੀ ਹੈ | ਇਸ ਸਬੰਧੀ ਸੰਸਥਾ ਦੇ ਐੱਮ. ਡੀ. ਅਮਨਦੀਪ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਇਲਾਕੇ ਅੰਦਰ ਵਰਦਾਨ ਸਾਬਿਤ ਹੋ ਰਿਹੈ 'ਦਿ ਹੋਲੀ ਸਪਿਰਟ' ਹਸਪਤਾਲ-ਡਾ. ਦੇਵਗਨ

ਪੁਰਾਣਾ ਸ਼ਾਲਾ, 29 ਸਤੰਬਰ (ਅਸ਼ੋਕ ਸ਼ਰਮਾ)-ਪੰਡੋਰੀ ਮੁੱਖ ਸੜਕ 'ਤੇ ਪੈਂਦੇ ਅੱਡਾ ਗਾਜ਼ੀਕੋਟ ਨਹਿਰੀ ਪੁਲ ਨਜ਼ਦੀਕ ਪਿਛਲੇ 4 ਸਾਲਾਂ ਤੋਂ ਚੱਲ ਰਿਹਾ 'ਦਿ ਹੋਲੀ ਸਪਿਰਟ' ਹਸਪਤਾਲ ਇਲਾਕੇ ਦੇ ਲੋਕਾਂ ਲਈ ਵਰਦਾਨ ਸਾਬਿਤ ਹੋ ਰਿਹਾ ਹੈ | ਇਹ ਹਸਪਤਾਲ ਵਧੀਆ ਇਮਾਰਤ ਵਿਚ ਚੱਲ ...

ਪੂਰੀ ਖ਼ਬਰ »

ਯੂ. ਕੇ. ਦੇ ਸਪਾਊਸ ਵੀਜ਼ੇ ਲਗਵਾਉਣ 'ਚ ਸਭ ਤੋਂ ਮੋਹਰੀ ਰਹੇ ਗੈਵੀ ਕਲੇਰ

ਗੁਰਦਾਸਪੁਰ, 29 ਸਤੰਬਰ (ਆਰਿਫ਼)-ਨਾਮਵਰ ਵੀਜ਼ਾ ਮਾਹਿਰ ਗੈਵੀ ਕਲੇਰ ਲਗਾਤਾਰ ਵਿਦਿਆਰਥੀਆਂ ਦੇ ਵਿਦੇਸ਼ 'ਚ ਜਾ ਕੇ ਪੜ੍ਹਾਈ ਕਰਨ ਦਾ ਸੁਪਨਾ ਪੂਰਾ ਕਰ ਰਹੇ ਹਨ | ਇਸੇ ਤਹਿਤ ਵੀਜ਼ਾ ਮਾਹਿਰ ਗੈਵੀ ਕਲੇਰ ਵਲੋਂ ਹੋਰ ਵਿਦਿਆਰਥਣ ਰਮਨਦੀਪ ਕੌਰ ਪਤਨੀ ਸਿਮਰਨਜੀਤ ਸਿੰਘ ਦਾ ...

ਪੂਰੀ ਖ਼ਬਰ »

ਯੂ. ਕੇ. ਦੇ ਸਪਾਊਸ ਵੀਜ਼ੇ ਲਗਵਾਉਣ 'ਚ ਸਭ ਤੋਂ ਮੋਹਰੀ ਰਹੇ ਗੈਵੀ ਕਲੇਰ

ਗੁਰਦਾਸਪੁਰ, 29 ਸਤੰਬਰ (ਆਰਿਫ਼)-ਨਾਮਵਰ ਵੀਜ਼ਾ ਮਾਹਿਰ ਗੈਵੀ ਕਲੇਰ ਲਗਾਤਾਰ ਵਿਦਿਆਰਥੀਆਂ ਦੇ ਵਿਦੇਸ਼ 'ਚ ਜਾ ਕੇ ਪੜ੍ਹਾਈ ਕਰਨ ਦਾ ਸੁਪਨਾ ਪੂਰਾ ਕਰ ਰਹੇ ਹਨ | ਇਸੇ ਤਹਿਤ ਵੀਜ਼ਾ ਮਾਹਿਰ ਗੈਵੀ ਕਲੇਰ ਵਲੋਂ ਹੋਰ ਵਿਦਿਆਰਥਣ ਰਮਨਦੀਪ ਕੌਰ ਪਤਨੀ ਸਿਮਰਨਜੀਤ ਸਿੰਘ ਦਾ ...

ਪੂਰੀ ਖ਼ਬਰ »

ਐਡਵੋਕੇਟ ਪਾਹੜਾ ਨੇ ਜੇਲ੍ਹ ਰੋਡ 'ਤੇ ਸੜਕ ਦਾ ਨਿਰਮਾਣ ਕਾਰਜ ਕਰਵਾਇਆ ਸ਼ੁਰੂ

ਗੁਰਦਾਸਪੁਰ, 29 ਸਤੰਬਰ (ਆਰਿਫ਼)-ਨਗਰ ਕੌਂਸਲ ਦੇ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਵਲੋਂ ਸ਼ਹਿਰ ਦੇ ਜੇਲ੍ਹ ਰੋਡ 'ਤੇ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ ਗਿਆ | ਇਸ ਮੌਕੇ ਪ੍ਰਧਾਨ ਪਾਹੜਾ ਨੇ ਕਿਹਾ ਕਿ ਉਕਤ ਸੜਕ ਦੀ ਹਾਲਤ ਬਹੁਤ ਖਸਤਾ ਹੋ ਗਈ ਸੀ, ਜਿਸ ਨੰੂ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਗੋਹਤ ਪੋਕਰ ਵਿਖੇ ਜਾਗਰੂਕਤਾ ਸੈਮੀਨਾਰ

ਗੁਰਦਾਸਪੁਰ, 29 ਸਤੰਬਰ (ਆਰਿਫ਼)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਪੋਸ਼ਣ ਮਾਹ ਮੁਹਿੰਮ ਦੇ ਤਹਿਤ ਜੁਆਇੰਟ ਡਾਇਰੈਕਟਰ ਡਾ. ਬਲਹਾਰ ਸਿੰਘ ਦੇ ਨਿਰਦੇਸ਼ਾਂ ਅਤੇ ਜ਼ਿਲ੍ਹਾ ਹੋਮਿਓਪੈਥਿਕ ਅਫ਼ਸਰ ਡਾ. ਪ੍ਰਵੇਸ਼ ਚਾਵਲਾ ਦੀ ਯੋਗ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ ...

ਪੂਰੀ ਖ਼ਬਰ »

ਵੱਖ-ਵੱਖ ਸਿਹਤ ਸੰਸਥਾਵਾਂ 'ਚ ਵਿਸ਼ਵ ਦਿਲ ਦਿਵਸ ਮਨਾਇਆ

ਗੁਰਦਾਸਪੁਰ, 29 ਸਤੰਬਰ (ਆਰਿਫ਼)-ਸਿਵਲ ਸਰਜਨ ਡਾ. ਹਰਭਜਨ ਰਾਮ ਮਾਡੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵੱਖ-ਵੱਖ ਸਿਹਤ ਸੰਸਥਾਵਾਂ ਵਿਖੇ ਵਿਸ਼ਵ ਦਿਲ ਦਿਵਸ ਮਨਾਇਆ ਗਿਆ | ਇਸ ਮੌਕੇ ਸਿਵਲ ਸਰਜਨ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਰ ਸਰਕਾਰੀ ਸਿਹਤ ਸੰਸਥਾ ਵਿਖੇ ਆਈ. ਐੱਚ. ...

ਪੂਰੀ ਖ਼ਬਰ »

ਬਾਬਾ ਮੇਹਰ ਸਿੰਘ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਗੁਰਦਾਸਪੁਰ, 29 ਸਤੰਬਰ (ਆਰਿਫ਼)-ਬਾਬਾ ਮੇਹਰ ਸਿੰਘ ਕਾਲਜ ਪੁਰਾਣਾ ਸ਼ਾਲਾ ਦਾ ਬੀ. ਸੀ. ਏ. ਸਮੈਸਟਰ 6ਵੇਂ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਲਜ ਦੇ ਚੇਅਰਮੈਨ ਇੰਜੀ: ਕੁਲਵਿੰਦਰ ਸਿੰਘ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ...

ਪੂਰੀ ਖ਼ਬਰ »

ਤਿ੍ਪਤ ਰਜਿੰਦਰ ਸਿੰਘ ਬਾਜਵਾ ਦੇ ਮੰਤਰੀ ਮੰਡਲ 'ਚ ਸ਼ਾਮਿਲ ਹੋਣ ਨਾਲ ਕਾਂਗਰਸੀਆਂ 'ਚ ਉਤਸ਼ਾਹ- ਸਰਪੰਚ ਮੂੜ

ਬਟਾਲਾ, 29 ਸਤੰਬਰ (ਕਾਹਲੋਂ)-ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਦੇ ਪਿੰਡ ਮੂੜ ਤੋਂ ਸਰਪੰਚ ਕੁਲਵਿੰਦਰ ਸਿੰਘ ਮੂੜ ਨੇ ਕਾਂਗਰਸੀ ਪਾਰਟੀ ਦੀ ਹਾਈਕਮਾਨ ਤੇ ਸੂਬਾ ਕਾਂਗਰਸ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਸਮੁੱਚੀ ...

ਪੂਰੀ ਖ਼ਬਰ »

ਕੇਂਦਰ 'ਚ ਸੱਤਾਧਾਰੀ ਭਾਜਪਾ ਸਰਕਾਰ ਦਾ ਸੂਰਜ ਡੁੱਬੇਗਾ-ਇੰਦਰ ਸੇਖੜੀ

ਬਟਾਲਾ, 29 ਸਤੰਬਰ (ਕਾਹਲੋਂ)-ਕੇਂਦਰ 'ਚ ਸੱਤਾ 'ਤੇ ਕਾਬਜ਼ ਭਾਰਤੀ ਜਨਤਾ ਪਾਰਟੀ ਜੋ ਹੰਕਾਰ 'ਚ ਰਾਜ ਕਰ ਰਹੀ ਹੈ, ਉਸ ਦਾ ਸੂਰਜ ਡੁੱਬੇਗਾ | ਇਹ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਅਤੇ ਉੱਚ ਪੱਧਰੀ ਕਮੇਟੀ ਮੈਂਬਰ ਇੰਦਰ ਸੇਖੜੀ ਨੇ ਕੀਤਾ | ਉਨ੍ਹਾਂ ...

ਪੂਰੀ ਖ਼ਬਰ »

ਬੇਅਦਬੀ 'ਤੇ ਸਿਆਸਤ ਕਰਨ ਵਾਲੀ ਕਾਂਗਰਸ ਖ਼ਤਮ ਹੋਣ ਕਿਨਾਰੇ-ਕਾਕੀ

ਬਟਾਲਾ, 29 ਸਤੰਬਰ (ਕਾਹਲੋਂ)-ਵਿਧਾਨ ਸਭਾ ਹਲਕਾ ਕਾਦੀਆਂ ਦੇ ਸੀਨੀਅਰ ਅਕਾਲੀ ਆਗੂ ਕੰਵਲਪ੍ਰੀਤ ਸਿੰਘ ਕਾਕੀ ਨੇ ਕਾਂਗਰਸ 'ਚ ਚੱਲ ਰਹੇ ਸਿਆਸੀ ਘਟਨਾਕ੍ਰਮ ਨੂੰ ਲੈ ਕੇ ਆਪਣਾ ਤਿੱਖਾ ਪ੍ਰਤੀਕਰਮ ਜ਼ਾਹਿਰ ਕਰਦਿਆਂ ਕਿਹਾ ਕਿ 2017 ਦੀਆਂ ਚੋਣਾਂ ਤੋਂ ਪਹਿਲਾਂ ਬੇਅਦਬੀ ਦੇ ...

ਪੂਰੀ ਖ਼ਬਰ »

ਕੈਪਟਨ ਗੁਰਨਾਮ ਸਿੰਘ ਕਾਹਲੋਂ ਵਡਾਲਾ ਬਾਂਗਰ ਨੂੰ ਸ਼ਰਧਾਂਜਲੀਆਂ ਭੇਟ

ਵਡਾਲਾ ਬਾਂਗਰ, 29 ਸਤੰਬਰ (ਮਨਪ੍ਰੀਤ ਸਿੰਘ ਘੁੰਮਣ)-ਸਥਾਨਕ ਕਸਬੇ ਤੋਂ ਗੁਰਦਾਸਪੁਰ ਦੇ ਜ਼ਿਲ੍ਹਾ ਖੇਡ ਅਫਸਰ ਸੁਖਚੈਨ ਸਿੰਘ ਕਾਹਲੋਂ ਤੇ ਸਰਜੋਤ ਸਿੰਘ ਕਾਹਲੋਂ ਦੇ ਪਿਤਾ ਕੈਪਟਨ ਗੁਰਨਾਮ ਸਿੰਘ ਕਾਹਲੋਂ (79) ਦਾ ਬੀਤੇ ਦਿਨੀਂ 20 ਸਤਬੰਰ ਨੂੰ ਅਚਾਨਕ ਦਿਹਾਂਤ ਹੋ ਗਿਆ ਸੀ, ...

ਪੂਰੀ ਖ਼ਬਰ »

ਪਿੰਡ ਲੇਹਲ ਦੇ ਨੌਜਵਾਨਾਂ ਨੇ ਸਫ਼ਾਈ ਅਭਿਆਨ ਚਲਾਇਆ

ਧਾਰੀਵਾਲ, 29 ਸਤੰਬਰ (ਜੇਮਸ ਨਾਹਰ)-ਪਿੰਡ ਲੇਹਲ ਦੇ ਇਸਾਈ ਭਾਈਚਾਰੇ ਨਾਲ ਸਬੰਧਿਤ ਨੌਜਵਾਨਾਂ ਨੇ ਸਾਂਝੇ ਤੌਰ 'ਤੇ ਪਿੰਡ 'ਚ ਸਫ਼ਾਈ ਅਭਿਆਨ ਚਲਾਇਆ | ਇਸ ਦੌਰਾਨ ਇਕਬਾਲ ਮਸੀਹ ਬਿੱਟੂ ਲੇਹਲ ਨੇ ਸਾਥੀਆਂ ਸਮੇਤ ਦੱਸਿਆ ਕਿ ਸ਼ਹਿਰ ਧਾਰੀਵਾਲ ਵਾਲੇ ਪਾਸੇ ਤੋਂ ਪਿੰਡ ਵਿਚ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਕੋਟਲੀ ਸੂਰਤ ਮੱਲ੍ਹੀ, 29 ਸਤੰਬਰ (ਕੁਲਦੀਪ ਸਿੰਘ ਨਾਗਰਾ)-ਧੰਨ ਧੰਨ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ 'ਚ ਪਿੰਡ ਭਗਵਾਨਪੁਰ ਦੀਆਂ ਸੰਗਤਾਂ ਵਲੋ ਇਕ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ | ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਅਧਿਆਪਕਾਂ ਦਾ ਵਫ਼ਦ ਬਲਾਕ ਸਿੱਖਿਆ ਅਫ਼ਸਰ ਨੂੰ ਮਿਲਿਆ

ਊਧਨਵਾਲ, 29 ਸਤੰਬਰ (ਪਰਗਟ ਸਿੰਘ)-ਪ੍ਰਾਇਮਰੀ ਅਧਿਆਪਕਾਂ ਦਾ ਇਕ ਵਫ਼ਦ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਸ਼ਾਹ ਦੀ ਅਗਵਾਈ 'ਚ ਬਲਾਕ ਸਿੱਖਿਆ ਅਫ਼ਸਰ ਪੋਹਲਾ ਸਿੰਘ ਕਾਦੀਆਂ-2 ਨੂੰ ਮਿਲਿਆ, ਜਿਸ 'ਚ ਅਧਿਆਪਕਾਂ ਨੇ ਦਫ਼ਤਰ ਨਾਲ ਸੰਬਧਿਤ ਮਸਲਿਆਂ ਬਾਰੇ ਬਲਾਕ ਸਿੱਖਿਆ ...

ਪੂਰੀ ਖ਼ਬਰ »

ਰਾਇਲ ਨਰਸਿੰਗ ਕਾਲਜ ਜੈਤੋਸਰਜਾ ਵਲੋਂ ਹਲਕਾਅ ਦਿਵਸ ਮਨਾਇਆ

ਪੰਜਗਰਾਈਆਂ, 29 ਸਤੰਬਰ (ਬਲਵਿੰਦਰ ਸਿੰਘ)-ਗਿਆਨ ਦੇ ਖੇਤਰ 'ਚ ਮੋਹਰਲੀ ਕਤਾਰ ਵਿਚ ਵਿਚਰ ਰਹੀ ਇਲਾਕੇ ਦੀ ਨਾਮਵਰ ਸੰਸਥਾ ਰਾਇਲ ਇੰਸਟੀਚਿਊਟ ਆਫ ਨਰਸਿੰਗ ਕਾਲਜ ਜੈਤੋਸਰਜਾ ਬਟਾਲਾ ਵਲੋਂ ਚੇਅਰਮੈਨ ਸੁਖਜਿੰਦਰ ਸਿੰਘ ਰੰਧਾਵਾ, ਪ੍ਰਬੰਧਕੀ ਸਲਾਹਕਾਰ ਗੁਰਮੀਤ ਸਿੰਘ ...

ਪੂਰੀ ਖ਼ਬਰ »

ਕਾਰਪੋਰੇਟ ਘਰਾਣੇ ਤੇ ਮੋਦੀ ਸਰਕਾਰ ਭੱਠਾ ਉਦਯੋਗ ਬੰਦ ਕਰਵਾਉਣ 'ਤੇ ਬਾਜ਼ਿਦ

ਤਿੱਬੜ, 29 ਸਤੰਬਰ (ਭੁਪਿੰਦਰ ਸਿੰਘ ਬੋਪਾਰਾਏ)-ਦੇਸ਼ ਵਿਚਲੇ ਕੋਲ ਮਾਫ਼ੀਏ ਦੇ ਧੱਕੇ ਕਾਰਨ ਇੱਟਾਂ ਦੇ ਭੱਠੇ ਦਾ ਕਾਰੋਬਾਰ ਕਰਨ ਵਾਲੇ ਮਾਲਕਾਂ ਦਾ ਭੱਠਾ ਬੈਠ ਗਿਆ ਹੈ | ਜਿਸ ਦਾ ਮੁੱਖ ਕਾਰਨ ਕੋਲੇ ਦੇ ਰੇਟਾਂ ਵਿਚ ਤਿੰਨ ਗੁਣਾ ਵਾਧਾ ਹੋਣਾ ਹੈ | ਭੱਠਾ ਐਸੋਸੀਏਸ਼ਨ ਨਾਲ ...

ਪੂਰੀ ਖ਼ਬਰ »

ਕਸਬਾ ਬਹਿਰਾਮਪੁਰ ਨੰੂ ਬੱਸ ਸੇਵਾ ਰਾਹੀਂ ਚੰਡੀਗੜ੍ਹ ਨਾਲ ਜੋੜਨ ਦੀ ਮੰਗ

ਬਹਿਰਾਮਪੁਰ, 29 ਸਤੰਬਰ (ਬਲਬੀਰ ਸਿੰਘ ਕੋਲਾ)-ਗ੍ਰਾਮ ਸੁਧਾਰ ਸਭਾ ਬਹਿਰਾਮਪੁਰ ਦੀ ਮੀਟਿੰਗ ਸਭਾ ਦੇ ਪ੍ਰਧਾਨ ਠਾਕੁਰ ਵਿਜੇ ਸਿੰਘ ਸਲਾਰੀਆ ਦੀ ਪ੍ਰਧਾਨਗੀ ਹੇਠ ਬਹਿਰਾਮਪੁਰ ਵਿਖੇ ਹੋਈ | ਜਿਸ ਵਿਚ ਸਭਾ ਦੇ ਮੈਂਬਰ ਹਾਜ਼ਰ ਹੋਏ | ਇਸ ਮੌਕੇ ਸੰਬੋਧਨ ਕਰਦਿਆਂ ਪ੍ਰਧਾਨ ...

ਪੂਰੀ ਖ਼ਬਰ »

ਸੁਖਜਿੰਦਰ ਕਾਲਜ ਵਿਖੇ ਵੋਟਰ ਜਾਗਰੂਕਤਾ ਕੈਂਪ ਲਗਾਇਆ

ਗੁਰਦਾਸਪੁਰ, 29 ਸਤੰਬਰ (ਆਰਿਫ਼)-ਸੁਖਜਿੰਦਰ ਕਾਲਜ ਹਰਦੋਛੰਨੀ ਰੋਡ ਵਿਖੇ ਸਵੀਪ ਮੁਹਿੰਮ ਤਹਿਤ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ ਵਿਚ ਨੋਡਲ ਅਫ਼ਸਰ ਸਵੀਪ ਮਦਨ ਲਾਲ ਸ਼ਰਮਾ, ਜ਼ਿਲ੍ਹਾ ਸਿਖਿਆ ਅਫ਼ਸਰ (ਐ.), ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਪਿਸਤੌਲ ਤਾਣ ਕੇ ਮੋਟਰਸਾਈਕਲ ਖੋਹਣ ਵਾਲੇ ਦੋਸ਼ੀਆਂ ਨੰੂ ਅਦਾਲਤ 'ਚ ਕੀਤਾ ਪੇਸ਼

ਪਠਾਨਕੋਟ, 29 ਸਤੰਬਰ (ਚੌਹਾਨ)-ਸਾਲ 2020 ਦੇ ਜੂਨ ਮਹੀਨੇ 'ਚ ਸੁੰਦਰਚੱਕ-ਨਰੋਟ ਮਹਿਰਾ ਸੰਪਰਕ ਸੜਕ 'ਤੇ ਪਿਸਤੌਲ ਦੀ ਨੋਕ 'ਤੇ ਨੌਜਵਾਨ ਤੋਂ ਮੋਟਰਸਾਈਕਲ ਖੋਹਣ ਵਾਲੇ 2 ਦੋਸ਼ੀਆਂ ਨੰੂ ਪਠਾਨਕੋਟ ਪੁਲਿਸ ਪ੍ਰੋਡਕਸ਼ਨ ਵਾਰੰਟ 'ਤੇ ਦਿੱਲੀ ਤੋਂ ਲਿਆਂਦਾ ਗਿਆ ਅਤੇ ਪਠਾਨਕੋਟ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਈ ਕੋਰੋਨਾ ਕੇਸ ਨਹੀਂ ਆਇਆ ਸਾਹਮਣੇ

ਪਠਾਨਕੋਟ, 29 ਸਤੰਬਰ (ਚੌਹਾਨ)-ਜ਼ਿਲ੍ਹਾ ਪਠਾਨਕੋਟ ਅੰਦਰ ਅੱਜ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਕੀਤੀ ਜਾ ਰਹੀ ਕੋਰੋਨਾ ਟੈਸਟਿੰਗ ਦੌਰਾਨ ਕੋਈ ਵੀ ਕੋਰੋਨਾ ਦਾ ਕੇਸ ਸਾਹਮਣੇ ਨਹੀਂ ਆਇਆ ਹੈ | ਜਾਣਕਾਰੀ ਦਿੰਦੇ ਹੋਏ ਐੱਸ. ਐੱਮ. ਓ. ਡਾ. ਰਾਕੇਸ਼ ਸਰਪਾਲ ਨੇ ਦੱਸਿਆ ਕਿ ਇਕ ...

ਪੂਰੀ ਖ਼ਬਰ »

ਸਿੱਖ ਸਟੂਡੈਂਟਸ ਫੈੱਡਰੇਸ਼ਨ (ਮਹਿਤਾ) ਦੀ ਮੀਟਿੰਗ

ਨਰੋਟ ਮਹਿਰਾ, 29 ਸਤੰਬਰ (ਰਾਜ ਕੁਮਾਰੀ)-ਸਿੱਖ ਸਟੂਡੈਂਟਸ ਫੈੱਡਰੇਸ਼ਨ (ਮਹਿਤਾ) ਦੀ ਮੀਟਿੰਗ ਗੁਰਦੁਆਰਾ ਸ੍ਰੀ ਬਾਰਠ ਸਾਹਿਬ ਵਿਖੇ ਹੋਈ, ਜਿਸ ਦੌਰਾਨ ਫੈੱਡਰੇਸ਼ਨ ਦੀ ਚੋਣ ਕੀਤੀ ਗਈ | ਫੈੱਡਰੇਸ਼ਨ ਦੇ ਕੌਮੀ ਮੁੱਖ ਬੁਲਾਰਾ ਤੇ ਸੀਨੀਅਰ ਮੀਤ ਪ੍ਰਧਾਨ ਗੁਰਮਿੰਦਰ ਸਿੰਘ ...

ਪੂਰੀ ਖ਼ਬਰ »

ਸਿੱਖ ਸਟੂਡੈਂਟਸ ਫੈੱਡਰੇਸ਼ਨ (ਮਹਿਤਾ) ਦੀ ਮੀਟਿੰਗ

ਨਰੋਟ ਮਹਿਰਾ, 29 ਸਤੰਬਰ (ਰਾਜ ਕੁਮਾਰੀ)-ਸਿੱਖ ਸਟੂਡੈਂਟਸ ਫੈੱਡਰੇਸ਼ਨ (ਮਹਿਤਾ) ਦੀ ਮੀਟਿੰਗ ਗੁਰਦੁਆਰਾ ਸ੍ਰੀ ਬਾਰਠ ਸਾਹਿਬ ਵਿਖੇ ਹੋਈ, ਜਿਸ ਦੌਰਾਨ ਫੈੱਡਰੇਸ਼ਨ ਦੀ ਚੋਣ ਕੀਤੀ ਗਈ | ਫੈੱਡਰੇਸ਼ਨ ਦੇ ਕੌਮੀ ਮੁੱਖ ਬੁਲਾਰਾ ਤੇ ਸੀਨੀਅਰ ਮੀਤ ਪ੍ਰਧਾਨ ਗੁਰਮਿੰਦਰ ਸਿੰਘ ...

ਪੂਰੀ ਖ਼ਬਰ »

ਜੇ. ਐੱਮ. ਕੇ. ਕ੍ਰਿਕਟ ਅਕੈਡਮੀ ਨੇ ਕ੍ਰਿਕਟ ਟੂਰਨਾਮੈਂਟ ਕਰਵਾਇਆ

ਪਠਾਨਕੋਟ, 29 ਸਤੰਬਰ (ਸੰਧੂ)-ਜੇ. ਐੱਮ. ਕੇ. ਕ੍ਰਿਕਟ ਅਕੈਡਮੀ ਵਲੋਂ ਜੇ. ਐੱਮ. ਕੇ. ਇੰਟਰਨੈਸ਼ਨਲ ਸਕੂਲ ਪਠਾਨਕੋਟ ਵਿਖੇ ਪਿ੍ੰਸੀਪਲ ਵਨੀਤਾ ਮਹਾਜਨ ਦੀ ਪ੍ਰਧਾਨਗੀ ਹੇਠ ਦੋ ਰੋਜ਼ਾ ਟੈਨਿਸ ਬਾਲ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ | ਟੂਰਨਾਮੈਂਟ 'ਚ ਅਜੇ ਮਹਾਜਨ ਅਤੇ ਸਮਾਜ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ 24 ਸੈਂਟਰ ਹੈੱਡ ਟੀਚਰਾਂ ਦੀਆਂ ਤਰੱਕੀਆਂ

ਪਠਾਨਕੋਟ, 29 ਸਤੰਬਰ (ਸੰਧੂ)-ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:) ਬਲਦੇਵ ਰਾਜ ਨੇ ਪਠਾਨਕੋਟ ਜ਼ਿਲੇ੍ਹ ਦੇ 24 ਸੀਨੀਅਰ ਮੁੱਖ ਅਧਿਆਪਕਾਂ ਨੂੰ ਬਤੌਰ ਸੈਂਟਰ ਹੈੱਡ ਟੀਚਰ ਪਦਉੱਨਤ ਕਰਨ 'ਤੇ ਉਨ੍ਹਾਂ ਨੂੰ ਸਕੂਲ ਵੰਡਣ ਦੀ ਸੂਚੀ ਜਾਰੀ ਕੀਤੀ ਅਤੇ ਇਸ ਦੀ ਕਾਪੀ ਐਲੀਮੈਂਟਰੀ ...

ਪੂਰੀ ਖ਼ਬਰ »

ਹਲਕਾ ਭੋਆ ਵਿਧਾਇਕ ਜਨਤਾ ਨੰੂ ਦੇਣ 80 ਲੱਖ ਗ੍ਰਾਂਟ ਦਾ ਹਿਸਾਬ-'ਆਪ' ਇੰਚਾਰਜ ਕਟਾਰੂਚੱਕ

ਨਰੋਟ ਮਹਿਰਾ, 29 ਸਤੰਬਰ (ਰਾਜ ਕੁਮਾਰੀ)-ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਕਟਾਰੂਚੱਕ ਵਿਚ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਤੇ ਪਿੰਡ ਦੀ ਸਰਪੰਚ ਉਰਮਿਲਾ ਦੇਵੀ ਦੇ ਪਤੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ 'ਚ ਪਿੰਡ ਦੇ ਲੋਕਾਂ ਨਾਲ ਇਕ ਮੀਟਿੰਗ ਕੀਤੀ ਗਈ | ਮੀਟਿੰਗ ...

ਪੂਰੀ ਖ਼ਬਰ »

ਹਲਕਾ ਭੋਆ ਵਿਧਾਇਕ ਜਨਤਾ ਨੰੂ ਦੇਣ 80 ਲੱਖ ਗ੍ਰਾਂਟ ਦਾ ਹਿਸਾਬ-'ਆਪ' ਇੰਚਾਰਜ ਕਟਾਰੂਚੱਕ

ਨਰੋਟ ਮਹਿਰਾ, 29 ਸਤੰਬਰ (ਰਾਜ ਕੁਮਾਰੀ)-ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਕਟਾਰੂਚੱਕ ਵਿਚ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਤੇ ਪਿੰਡ ਦੀ ਸਰਪੰਚ ਉਰਮਿਲਾ ਦੇਵੀ ਦੇ ਪਤੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ 'ਚ ਪਿੰਡ ਦੇ ਲੋਕਾਂ ਨਾਲ ਇਕ ਮੀਟਿੰਗ ਕੀਤੀ ਗਈ | ਮੀਟਿੰਗ ...

ਪੂਰੀ ਖ਼ਬਰ »

'ਆਪ' ਦੇ ਯੂਥ ਵਿੰਗ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ 'ਤੇ ਕੱਢਿਆ ਮਾਰਚ

ਪਠਾਨਕੋਟ, 29 ਸਤੰਬਰ (ਸੰਧੂ)-ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਵਸ 'ਤੇ ਬੀਤੀ ਦੇਰ ਸ਼ਾਮ ਨੰੂ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਵਲੋਂ ਜ਼ਿਲ੍ਹਾ ਪੱਧਰ 'ਤੇ ਯੂਥ ਪ੍ਰਧਾਨ ਆਮ ਆਦਮੀ ਪਾਰਟੀ ਪਠਾਨਕੋਟ ਐਡਵੋਕੇਟ ਰਣਜੀਤ ਰਾਣਾ ਦੀ ਅਗਵਾਈ 'ਚ ਨਸ਼ਿਆਂ ਵਿਰੁੱਧ ਜਾਗਰੂਕਤਾ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕਾਂ ਵਲੋਂ 2 ਨੂੰ ਕੀਤਾ ਜਾਵੇਗਾ ਮੁੱਖ ਮੰਤਰੀ ਨਿਵਾਸ ਦਾ ਘਿਰਾਓ

ਪਠਾਨਕੋਟ, 29 ਸਤੰਬਰ (ਸੰਧੂ)-ਕੰਪਿਊਟਰ ਅਧਿਆਪਕ ਯੂਨੀਅਨ ਜ਼ਿਲ੍ਹਾ ਪਠਾਨਕੋਟ ਦੇ ਪ੍ਰਧਾਨ ਅਮਨਦੀਪ ਸਿੰਘ ਤੇ ਜਨਰਲ ਸਕੱਤਰ ਵਿਕਾਸ ਰਾਏ ਨੇ ਕਿਹਾ ਕਿ ਪਿਛਲੇ ਦਿਨੀਂ ਪੰਜਾਬ ਸਰਕਾਰ ਨਾਲ ਯੂਨੀਅਨ ਦੀ ਪੈਨਲ ਮੀਟਿੰਗ ਹੋਈ ਸੀ, ਜਿਸ 'ਚ ਕੰਪਿਊਟਰ ਅਧਿਆਪਕਾਂ ਨੇ 2010 'ਚ ...

ਪੂਰੀ ਖ਼ਬਰ »

ਨਵ-ਨਿਯੁਕਤ ਜ਼ਿਲ੍ਹਾ ਆਯੁਰਵੈਦਿਕ ਤੇ ਜੂਨਾਨੀ ਅਫ਼ਸਰ ਡਾ. ਮਾਹੀ ਨੂੰ ਸਰਟੀਫਿਕੇਟ ਭੇਟ

ਪਠਾਨਕੋਟ, 29 ਸਤੰਬਰ (ਸੰਧੂ )-ਡਾ. ਰਮੇਸ਼ ਕੁਮਾਰ ਅੱਤਰੀ ਸੇਵਾ-ਮੁਕਤ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਵਲੋਂ ਡਾ. ਨਰੇਸ਼ ਕੁਮਾਰ ਮਾਹੀ ਨਵ-ਨਿਯੁਕਤ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਪਠਾਨਕੋਟ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਵਧਾਈ ਦਿੰਦੇ ...

ਪੂਰੀ ਖ਼ਬਰ »

ਪਾਵਰਕਾਮ ਦੇ ਸ਼ਿਕਾਇਤ ਕੇਂਦਰ ਦੀ ਡਿੱਗੀ ਛੱਤ, ਡੇਢ ਮਹੀਨੇ ਤੋਂ ਲੋਕ ਹੋ ਰਹੇ ਖੱਜਲ ਖ਼ਰਾਬ

ਘਰੋਟਾ, 29 ਸਤੰਬਰ (ਸੰਜੀਵ ਗੁਪਤਾ)-ਪਾਵਰਕਾਮ ਦੇ ਸ਼ਿਕਾਇਤ ਕੇਂਦਰ ਦੀ ਛੱਤ ਦੇ ਡਿੱਗਣ ਦੇ ਡੇਢ ਮਹੀਨੇ ਉਪਰੰਤ ਵੀ ਅਜੇ ਤੱਕ ਵਿਭਾਗ ਤੇ ਪ੍ਰਸ਼ਾਸਨ ਵਲੋਂ ਕੋਈ ਕਦਮ ਨਹੀਂ ਚੁੱਕਿਆ ਗਿਆ, ਜਿਸ ਨਾਲ ਦਰਜਨਾਂ ਪਿੰਡਾਂ ਦੇ ਹਜ਼ਾਰਾਂ ਉਪਭੋਗਤਾਵਾਂ ਨੰੂ ਖੱਜਲ ਖ਼ਰਾਬ ਹੋਣਾ ...

ਪੂਰੀ ਖ਼ਬਰ »

ਅਮਨ ਭੱਲਾ ਗਰੁੱਪ ਆਫ਼ ਇੰਸਟੀਚਿਊਟ 'ਚ ਏਅਰ ਫੋਰਸ ਅਵੇਅਰਨੈੱਸ ਪ੍ਰੋਗਰਾਮ ਕਰਵਾਇਆ

ਨਰੋਟ ਮਹਿਰਾ, 29 ਸਤੰਬਰ (ਰਾਜ ਕੁਮਾਰੀ)-ਅਮਨ ਭੱਲਾ ਗਰੁੱਪ ਆਫ਼ ਇੰਸਟੀਚਿਊਟ 'ਚ ਏਅਰ ਫੋਰਸ ਅਵੇਅਰਨੈੱਸ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਕਾਲਜ ਦੇ ਪ੍ਰੈਜੀਡੈਂਟ ਰਮਨ ਭੱਲਾ, ਚੇਅਰਪਰਸਨ ਮੀਨੂ ਭੱਲਾ, ਮੈਨੇਜਿੰਗ ਡਾਇਰੈਕਟਰ ਡਾ. ਪੂਜਾ ਓਹਰੀ, ਕਾਲਜ ਦੇ ਸਾਰੇ ...

ਪੂਰੀ ਖ਼ਬਰ »

ਆਗਾਮੀ ਚੋਣਾਂ 'ਚ ਅਸ਼ੋਕ ਸ਼ਰਮਾ ਦੀ ਅਗਵਾਈ 'ਚ ਅਕਾਲੀ ਦਲ ਰਚੇਗਾ ਇਤਿਹਾਸ-ਭਾਈ ਚਾਵਲਾ

ਪਠਾਨਕੋਟ, 29 ਸਤੰਬਰ (ਚੌਹਾਨ)-ਪੰਜਾਬ ਅੰਦਰ ਸਰਵਪੱਖੀ ਵਿਕਾਸ ਹਮੇਸ਼ਾ ਸ਼੍ਰੋਮਣੀ ਅਕਾਲੀ ਦਲ ਦੇ ਸ਼ਾਸਨਕਾਲ ਦੌਰਾਨ ਹੀ ਹੋਇਆ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਵੀ ਪੰਜਾਬ ਵਾਸੀ ਜੋ ਕਿ ਕਾਂਗਰਸ ਪਾਰਟੀ ਦੇ ਗੁੰਮਰਾਹਕੁਨ ਪ੍ਰਚਾਰ ਦੇ ਪ੍ਰਭਾਵ ਹੇਠ 2017 'ਚ ਸੂਬੇ ...

ਪੂਰੀ ਖ਼ਬਰ »

ਵੱਧ ਰਹੇ ਡੇਂਗੂ ਦੇ ਮਾਮਲਿਆਂ ਨੂੰ ਰੋਕਣ ਲਈ ਕੀਤੇ ਯੋਗ ਪ੍ਰਬੰਧਾਂ ਦਾ ਡੀ. ਸੀ. ਨੇ ਲਿਆ ਜਾਇਜ਼ਾ

ਪਠਾਨਕੋਟ, 29 ਸਤੰਬਰ (ਸੰਧੂ)-ਜ਼ਿਲ੍ਹਾ ਪਠਾਨਕੋਟ ਵਿਚ ਸਤੰਬਰ ਮਹੀਨੇ ਦੌਰਾਨ ਵੱਧ ਰਹੇ ਡੇਂਗੂ ਦੇ ਮਾਮਲਿਆਂ ਨੂੰ ਘਟਾਉਣ ਲਈ ਸਿਹਤ ਵਿਭਾਗ ਵਲੋਂ ਕੀਤੇ ਜਾ ਰਹੇ ਯੋਗ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਮਾਝਾ ਕਿਸਾਨ ਸੰਘਰਸ਼ ਕਮੇਟੀ ਨੇ ਕੇਂਦਰ ਸਰਕਾਰ ਖ਼ਿਲਾਫ਼ ਜਤਾਇਆ ਰੋਸ

ਡੇਹਰੀਵਾਲ ਦਰੋਗਾ, 29 ਸਤੰਬਰ (ਹਰਦੀਪ ਸਿੰਘ ਸੰਧੂ)-ਕੇਂਦਰ ਸਰਕਾਰ ਵਲੋਂ ਬਣਾਏ ਗਏ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੱਜ ਮਾਝਾ ਕਿਸਾਨ ਸੰਘਰਸ਼ ਕਮੇਟੀ ਨੇ ਕੇਂਦਰ ਸਰਕਾਰ ਦੇ ਖ਼ਿਲਾਫ਼ ਭਾਰੀ ਰੋਸ ਜਤਾਇਆ | ਇਸ ਮੌਕੇੇ ਕਿਸਾਨ ਆਗੂਆਂ ਨੇ ਕਿਹਾ ਕਿ ਬੀਤੇ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦੀ ਆਪਸੀ ਲੜਾਈ ਨੇ ਪੰਜਾਬ ਦਾ ਵੱਡਾ ਨੁਕਸਾਨ ਕੀਤਾ-ਖਹਿਰਾ/ਮਝੈਲ

ਕੋਟਲੀ ਸੂਰਤ ਮੱਲ੍ਹੀ, 29 ਸਤੰਬਰ (ਕੁਲਦੀਪ ਸਿੰਘ ਨਾਗਰਾ)-ਸ਼ੋ੍ਰਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਜਥੇਦਾਰ ਬਲਰਾਜ ਸਿੰਘ ਖਹਿਰਾ ਦੇ ਗ੍ਰਹਿ ਵਿਖੇ ਅਕਾਲੀ ਵਰਕਰਾਂ ਦੀ ਇਕ ਭਰਵੀਂ ਮੀਟਿੰਗ ਹੋਈ, ਜਿਸ 'ਚ 2022 'ਚ ਹੋ ਰਹੀਆਂ ਵਿਧਾਨ ਸਭਾ ਚੋਣਾਂ 'ਤੇ ਵਿਚਾਰ ਚਰਚਾ ਕਰਦਿਆਂ ...

ਪੂਰੀ ਖ਼ਬਰ »

ਯੂ. ਕੇ. ਦੇ ਸਪਾਊਸ ਵੀਜ਼ੇ ਲਗਵਾਉਣ 'ਚ ਸਭ ਤੋਂ ਮੋਹਰੀ ਰਹੇ ਗੈਵੀ ਕਲੇਰ

ਗੁਰਦਾਸਪੁਰ, 29 ਸਤੰਬਰ (ਆਰਿਫ਼)-ਨਾਮਵਰ ਵੀਜ਼ਾ ਮਾਹਿਰ ਗੈਵੀ ਕਲੇਰ ਲਗਾਤਾਰ ਵਿਦਿਆਰਥੀਆਂ ਦੇ ਵਿਦੇਸ਼ 'ਚ ਜਾ ਕੇ ਪੜ੍ਹਾਈ ਕਰਨ ਦਾ ਸੁਪਨਾ ਪੂਰਾ ਕਰ ਰਹੇ ਹਨ | ਇਸੇ ਤਹਿਤ ਵੀਜ਼ਾ ਮਾਹਿਰ ਗੈਵੀ ਕਲੇਰ ਵਲੋਂ ਹੋਰ ਵਿਦਿਆਰਥਣ ਰਮਨਦੀਪ ਕੌਰ ਪਤਨੀ ਸਿਮਰਨਜੀਤ ਸਿੰਘ ਦਾ ...

ਪੂਰੀ ਖ਼ਬਰ »

ਯੂ. ਕੇ. ਦੇ ਸਪਾਊਸ ਵੀਜ਼ੇ ਲਗਵਾਉਣ 'ਚ ਸਭ ਤੋਂ ਮੋਹਰੀ ਰਹੇ ਗੈਵੀ ਕਲੇਰ

ਗੁਰਦਾਸਪੁਰ, 29 ਸਤੰਬਰ (ਆਰਿਫ਼)-ਨਾਮਵਰ ਵੀਜ਼ਾ ਮਾਹਿਰ ਗੈਵੀ ਕਲੇਰ ਲਗਾਤਾਰ ਵਿਦਿਆਰਥੀਆਂ ਦੇ ਵਿਦੇਸ਼ 'ਚ ਜਾ ਕੇ ਪੜ੍ਹਾਈ ਕਰਨ ਦਾ ਸੁਪਨਾ ਪੂਰਾ ਕਰ ਰਹੇ ਹਨ | ਇਸੇ ਤਹਿਤ ਵੀਜ਼ਾ ਮਾਹਿਰ ਗੈਵੀ ਕਲੇਰ ਵਲੋਂ ਹੋਰ ਵਿਦਿਆਰਥਣ ਰਮਨਦੀਪ ਕੌਰ ਪਤਨੀ ਸਿਮਰਨਜੀਤ ਸਿੰਘ ਦਾ ...

ਪੂਰੀ ਖ਼ਬਰ »

ਅਮਨਦੀਪ ਹਸਪਤਾਲ ਪਠਾਨਕੋਟ ਵਲੋਂ ਵਿਸ਼ਵ ਦਿਲ ਦਿਵਸ ਮੌਕੇ ਮੁਫ਼ਤ ਸਿਹਤ ਜਾਂਚ ਕੈਂਪ ਤੇ ਜਾਗਰੂਕਤਾ ਸਮਾਗਮ

ਅੰਮਿ੍ਤਸਰ, 29 ਸਤੰਬਰ (ਅਜੀਤ ਬਿਊਰੋ)-ਅਮਨਦੀਪ ਹੈਲਥ ਕੇਅਰ ਪ੍ਰਾਈਵੇਟ ਲਿਮਟਿਡ ਦੀ ਅਗਵਾਈ 'ਚ ਚੱਲ ਰਹੇ ਅਮਨਦੀਪ ਹਸਪਤਾਲ ਪਠਾਨਕੋਟ ਵਲੋਂ ਵਿਸ਼ਵ ਦਿਲ ਦਿਵਸ ਮੌਕੇ ਇਨਕਮ ਟੈਕਸ ਪਾਰਕ ਵਿਖੇ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ ਗਿਆ | ਇਸ ਕੈਂਪ ਦੌਰਾਨ 80 ਤੋਂ ਵੱਧ ...

ਪੂਰੀ ਖ਼ਬਰ »

ਧੋਖਾਧੜੀ ਦੇ ਮਾਮਲੇ 'ਚ ਸਜ਼ਾ ਭੁਗਤ ਰਿਹਾ ਕੈਦੀ ਪੈਰੋਲ ਤੋਂ ਨਹੀਂ ਆਇਆ ਵਾਪਸ, ਕੇਸ ਦਰਜ

ਪਠਾਨਕੋਟ, 29 ਸਤੰਬਰ (ਚੌਹਾਨ)-ਜ਼ਿਲ੍ਹਾ ਪਠਾਨਕੋਟ ਦੇ ਥਾਣਾ ਡਵੀਜ਼ਨ ਨੰਬਰ-2 ਦੀ ਪੁਲਿਸ ਨੇ ਪੈਰੋਲ ਤੋਂ ਵਾਪਸ ਨਾ ਆਉਣ 'ਤੇ ਇਕ ਕੈਦੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਵਨ ਕੁਮਾਰ ਜੋ ਪਿੰਡ ਪੰਜੂਪੁਰ ਦਾ ਵਸਨੀਕ ਹੈ, ਧੋਖਾਧੜੀ ਦੇ ਦੋਸ਼ 'ਚ ਦੋ ਸਾਲ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਵਲੋਂ ਵਿਸ਼ਵ ਦਿਲ ਦਿਵਸ 'ਤੇ ਜਾਗਰੂਕਤਾ ਸੈਮੀਨਾਰ

ਪਠਾਨਕੋਟ, 29 ਸਤੰਬਰ (ਸੰਧੂ)-ਲਾਈਨਜ਼ ਕਲੱਬ ਪਠਾਨਕੋਟ ਵਲੋਂ ਕਲੱਬ ਦੇ ਪ੍ਰਧਾਨ ਰਾਜੀਵ ਖੋਸਲਾ ਦੀ ਪ੍ਰਧਾਨਗੀ ਹੇਠ ਮਨਵਾਲ ਸਥਿਤ ਡਾ. ਐੱਮ. ਐੱਲ. ਅੱਤਰੀ ਹਸਪਤਾਲ ਵਿਖੇ ਵਿਸ਼ਵ ਦਿਲ ਦਿਵਸ 'ਤੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ, ਜਿਸ 'ਚ ਡਾ. ਐੱਮ. ਐੱਲ. ਅੱਤਰੀ ਨੇ ...

ਪੂਰੀ ਖ਼ਬਰ »

ਪਿੰਡ ਭੰਗੂੜੀ ਪਸ਼ੂ ਹਸਪਤਾਲ 'ਚ ਨਹੀਂ ਹੈ ਸਟਾਫ਼

ਧਾਰਕਲਾਂ, 29 ਸਤੰਬਰ (ਨਰੇਸ਼ ਪਠਾਨੀਆ)-ਅੱਜ ਜੀ. ਓ. ਜੀ. ਮੈਂਬਰ ਪ੍ਰਲਾਹਦ ਪਠਾਨੀਆ ਨੇ ਪਿੰਡ ਭੰਗੂੜੀ ਦੇ ਪਸ਼ੂ ਹਸਪਤਾਲ ਦਾ ਦੌਰਾ ਕੀਤਾ | ਉਨ੍ਹਾਂ ਦੱਸਿਆ ਕਿ ਪਸ਼ੂ ਹਸਪਤਾਲ ਦੀ ਇਮਾਰਤ ਦੀ ਬਹੁਤ ਹੀ ਖਸਤਾ ਹਾਲਤ ਹੈ ਅਤੇ ਪਿੰਡ ਭੰਗੂੜੀ, ਰੌਗ, ਪਲਾਹ ਦੇ ਪਸ਼ੂ ਪਾਲਕ ਇਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX